ਤਾਜਾ ਖ਼ਬਰਾਂ


ਗ੍ਰੇਟ ਖਲੀ ਦੀ ਮਾਂ ਦਾ ਦਿਹਾਂਤ
. . .  39 minutes ago
ਲੁਧਿਆਣਾ, 20 ਜੂਨ {ਸਲੇਮਪੁਰੀ} -ਰੈਸਲਰ ਦ ਗ੍ਰੇਟ ਖਲੀ ਦੀ ਮਾਂ ਦਾ ਅੱਜ ਦਿਹਾਂਤ ਹੋ ਗਿਆ ਹੈ । ਉਹ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ 13 ਜੂਨ ਤੋਂ ਜੇਰੇ ਇਲਾਜ ਸਨ ...
ਕਤਲ ਕੇਸ ਦੀ ਗੁੱਥੀ ਸੁਲਝਾਉਣ ਲਈ ਪੁਲਿਸ ਵੱਖ-ਵੱਖ ਪਹਿਲੂਆਂ 'ਤੇ ਕਰ ਰਹੀ ਹੈ ਕੰਮ -ਪੁਲਿਸ ਕਮਿਸ਼ਨਰ
. . .  49 minutes ago
ਜਲੰਧਰ, 20 ਜੂਨ{ ਚਿਰਾਗ਼ ਸ਼ਰਮਾ } - ਸਥਾਨਕ ਗੋਪਾਲ ਨਗਰ ਇਲਾਕੇ ਵਿਚ ਸੁਖਮੀਤ ਸਿੰਘ ਡਿਪਟੀ ਦੇ ਕਤਲ ਤੋਂ ਕੁਝ ਘੰਟਿਆਂ ਬਾਅਦ ਹੀ ਕਮਿਸ਼ਨਰੇਟ ਪੁਲਿਸ ਨੂੰ ਕੁਝ ਵੱਡੇ ਸੁਰਾਗ ਮਿਲੇ ਹਨ, ਜੋ ਮਾਮਲੇ ਨੂੰ ਥੋੜੇ ਸਮੇਂ ਵਿਚ ਹੀ ਸੁਲਝਾਉਣ ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਭਾਰਤ ਨੇ ਪਹਿਲੀ ਪਾਰੀ 'ਚ ਬਣਾਈਆਂ 217 ਦੌੜਾਂ
. . .  about 3 hours ago
ਮੁੱਖ ਮੰਤਰੀ ਪੰਜਾਬ ਦੇ ਸਿਸਵਾਂ ਫਾਰਮ ਹਾਊਸ ਨੇੜੇ ਪੁਲਿਸ ਨੂੰ ਮਿਲੀ ਸਿਰ ਕਟੀ ਲਾਸ਼
. . .  about 3 hours ago
ਮੁੱਲਾਂਪੁਰ ਗਰੀਬਦਾਸ (ਮੋਹਾਲੀ) , 20 ਜੂਨ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਪੁਲਿਸ ਥਾਣੇ ਅਧੀਨ ਸ਼ਿਵਾਲਿਕ ਪਹਾੜੀਆਂ ਵਿਚ ਸਥਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਮਹਿੰਦਰਾ ਬਾਗ ਨੇੜੇ ਅੱਜ ਸਿਰ ...
ਰਾਵੀ ਦਰਿਆ ਵਿਚ ਪਿਕਨਿਕ ਮਨਾਉਣ ਆਏ ਨੌਜਵਾਨਾਂ ਵਿਚੋਂ ਇਕ ਵਹਿਆ ਅਤੇ ਦੋ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ
. . .  about 3 hours ago
ਮਾਧੋਪੁਰ ,20 ਜੂਨ (ਨਰੇਸ਼ ਮਹਿਰਾ) - ਐਤਵਾਰ ਦਿਨ ਸਮੇਂ ਰਾਵੀ ਦਰਿਆ ’ਚ ਪਿਕਨਿਕ ਮਨਾਉਣ ਆਏ ਕੁੱਝ ਨੌਜਵਾਨ ਰਣਜੀਤ ਸਾਗਰ ਡੈਮ ਤੋਂ ਅਚਾਨਕ ਪਾਣੀ ਜ਼ਿਆਦਾ ਆਣ ਕਰਕੇ ਰਾਵੀ ਦਰਿਆ ਦੇ ਵਿਚਕਾਰ ਫਸ ਗਏ ,ਜਿਨ੍ਹਾਂ ਨੂੰ ਸਥਾਨਕ ...
ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  about 4 hours ago
ਜਲੰਧਰ , 20 ਜੂਨ- ਮਿੱਕੀ ਅਗਵਾ ਕਾਂਡ 'ਚ ਸਜ਼ਾ ਕੱਟ ਚੁੱਕੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇ ਵਾਹ ਗੋਲੀਆਂ ਚਲਾਈਆਂ ਗਈਆਂ , ਜਦੋਂ ਉਹ ਆਪਣੇ ਬੁਲੇਟ 'ਤੇ ਗੋਪਾਲ ਨਗਰ ਜਾ ਰਹੇ ਸੀ । 4 ਨੌਜਵਾਨਾਂ ਨੇ ...
ਪੰਜਾਬ ਸਰਕਾਰ ਵਲੋਂ 52 ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ 'ਤੇ ਅਗਲੇ ਹੁਕਮਾਂ ਤਕ ਲਗਾਈ ਰੋਕ
. . .  about 4 hours ago
ਕੈਨੇਡਾ ਬੈਠੇ ਖਾਲਿਸਤਾਨ ਟਾਈਗਰ ਫੋਰਸ ਦੇ ਸੰਚਾਲਕ ਅਰਸ਼ ਡਾਲਾ ਦਾ ਕਰੀਬੀ ਸਾਥੀ ਮੋਗਾ ਪੁਲਿਸ ਵਲੋਂ ਗ੍ਰਿਫਤਾਰ
. . .  about 4 hours ago
ਮੋਗਾ ,20 ਜੂਨ { ਗੁਰਦੇਵ ਭਾਮ }– ਮੋਗਾ ਪੁਲਿਸ ਨੇ ਐਤਵਾਰ ਨੂੰ ਇੱਕ ਗੈਂਗਸਟਰ, ਜਿਸ ਦੀ ਪਛਾਣ ਹਰਦੀਪ ਸਿੰਘ ਉਰਫ ਸੂਰਜ ਰੌਂਤਾ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਕੈਨੇਡਾ ਸਥਿਤ ਖਾਲਿਸਤਾਨ ...
ਪਿਸਤੌਲ ਦੀ ਨੋਕ 'ਤੇ ਅਣਪਛਾਤੇ ਲੁਟੇਰਿਆਂ ਵਲੋਂ 63 ਹਜ਼ਾਰ ਰੁਪਏ ਦੀ ਲੁੱਟ
. . .  about 4 hours ago
ਜੰਡਿਆਲਾ ਗੁਰੂ , 20 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜਦੀਕ ਜੇ.ਸੀ. ਫਿਊਲ ਪੁਆਇੰਟ ਨਵਾਂ ਕੋਟ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਦੇ ਮੈਨੇਜਰ ਪਾਸੋਂ 63,190 ਰੁਪਏ ਲੁੱਟ ਕੇ ...
ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
. . .  about 5 hours ago
ਨਵੀਂ ਦਿੱਲੀ, 20 ਜੂਨ – ਡੀ.ਸੀ.ਪੀ. ਕ੍ਰਾਈਮ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਨੇ ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ...
ਦੁਬਈ 'ਚ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪਰਤੇ
. . .  about 5 hours ago
ਅਜਨਾਲਾ , 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਕੌਮਾਂਤਰੀ ਪੱਧਰ ’ਤੇ ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ. ਸਿੰਘ ...
ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਬਾਈਸਨ ਡਵੀਜ਼ਨ ਦੀ ਕਮਾਨ ਸੰਭਾਲੀ
. . .  about 6 hours ago
ਨਵੀਂ ਦਿੱਲੀ, 20 ਜੂਨ- ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਅੱਜ ਸਿਕੰਦਰਬਾਦ, ਤੇਲੰਗਾਨਾ ਵਿਖੇ 35 ਵੇਂ ਜਨਰਲ ਅਫ਼ਸਰ ਕਮਾਂਡਿੰਗ (ਜੀ.ਓ.ਸੀ.) ਵਜੋਂ ਬਾਈਸਨ ਡਿਵੀਜ਼ਨ ਦਾ ਚਾਰਜ ਸੰਭਾਲ ...
ਹਦਵਾਣੇ ਭਰਨ ਲਈ ਮਜ਼ਦੂਰੀ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਮੌਤ
. . .  about 6 hours ago
ਕਾਲਾ ਸੰਘਿਆਂ, 20 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਘਰੋਂ ਗੱਡੀ 'ਚ ਹਦਵਾਣੇ ਭਰਨ ਦਾ ਕੰਮ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ...
ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ
. . .  about 6 hours ago
ਨੱਥੂਵਾਲਾ ਗਰਬੀ (ਮੋਗਾ), 20 ਜੂਨ (ਸਾਧੂ ਰਾਮ ਲੰਗੇਆਣਾ) - ਅੱਜ ਦੁਪਹਿਰ ਦੇ ਸਮੇਂ ਬਾਘਾਪੁਰਾਣਾ ਵਿਖੇ ਮੋਗਾ ਰੋਡ 'ਤੇ ਸਥਿਤ ਮਾਤਾ ਦੇ ਮੰਦਰ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ...
ਚਿਰਾਗ਼ ਪਾਸਵਾਨ ਵਲੋਂ 5 ਜੁਲਾਈ ਨੂੰ ਕੱਢੀ ਜਾਵੇਗੀ ਆਸ਼ੀਰਵਾਦ ਯਾਤਰਾ
. . .  about 7 hours ago
ਨਵੀਂ ਦਿੱਲੀ, 20 ਜੂਨ - ਆਪਣੇ ਚਾਚੇ ਪਸ਼ੂਪਤੀ ਕੁਮਾਰ ਪਾਰਸ ਨਾਲ ਖਿੱਚੋਤਾਣ ਵਿਚਕਾਰ ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ ਅਹਿਮ ਮੀਟਿੰਗ ਕੀਤੀ ਗਈ। ਬੈਠਕ ਤੋਂ ਬਾਅਦ ਚਿਰਾਗ਼ ਪਾਸਵਾਨ ਨੇ ਕਿਹਾ ਕਿ ਅੱਜ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ
. . .  about 7 hours ago
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ...
ਪੰਜਾਬ ਭਰ 'ਚ 21 ਜੂਨ ਨੂੰ ਮਨਾਇਆ ਜਾਵੇਗਾ ਗੱਤਕਾ ਦਿਵਸ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ) - ਪੰਜਾਬ ਭਰ ਵਿਚ 21 ਜੂਨ ਨੂੰ ਗੱਤਕਾ ਦਿਵਸ ਮਨਾਇਆ ਜਾ ਰਿਹਾ ਹੈ। 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਯੋਗ ਦਿਵਸ ਦੇ ਮੁਕਾਬਲੇ ਪਾਰਟੀ...
ਮਹਿਬੂਬਾ ਮੁਫ਼ਤੀ ਮੋਦੀ ਦੀ ਅਹਿਮ ਬੈਠਕ 'ਚ ਨਹੀਂ ਕਰੇਗੀ ਸ਼ਿਰਕਤ
. . .  about 8 hours ago
ਨਵੀਂ ਦਿੱਲੀ, 20 ਜੂਨ - ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਜੂਨ ਨੂੰ ਉੱਥੋਂ ਦੀਆਂ ਸਾਰੀਆਂ ਸਿਆਸੀ ਧਿਰਾਂ ਨਾਲ ਬੈਠਕ ਕਰ ਸਕਦੇ ਹਨ। ਹਾਲਾਂਕਿ ਇਸ ਅਹਿਮ ਬੈਠਕ ਤੋਂ ਪਹਿਲਾ ਰਿਪੋਰਟਾਂ ਮੁਤਾਬਿਕ ਪੀ.ਡੀ.ਪੀ. ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਹਿੱਸਾ ਨਹੀਂ ਲਵੇਗੀ...
ਅਨਲਾਕ ਦੀ ਪ੍ਰਕਿਰਿਆ ਤਹਿਤ ਦਿੱਲੀ ਵਾਸੀਆਂ ਨੂੰ ਭਲਕੇ ਤੋਂ ਹੋਰ ਮਿਲੇਗੀ ਰਾਹਤ
. . .  about 8 hours ago
ਨਵੀਂ ਦਿੱਲੀ, 20 ਜੂਨ - ਦਿੱਲੀ ਵਿਚ ਅਨਲਾਕ ਦੀ ਪ੍ਰਕਿਰਿਆ ਤਹਿਤ ਭਲਕੇ ਸੋਮਵਾਰ ਤੋਂ ਕਈ ਹੋਰ ਖੇਤਰਾਂ ਵਿਚ ਰਾਹਤ ਮਿਲੇਗੀ। ਜਿਸ ਤਹਿਤ ਦਿੱਲੀ ਵਿਚ 50 ਫ਼ੀਸਦੀ ਸਮਰਥਾ ਨਾਲ ਬਾਰ ਸ਼ੁਰੂ ਕਰਨ ਦੀ ਇਜਾਜ਼ਤ...
ਬ੍ਰਾਜ਼ੀਲ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 5 ਲੱਖ ਤੋਂ ਟੱਪੀ
. . .  about 9 hours ago
ਬ੍ਰਾਸੀਲੀਆ, 20 ਜੂਨ - ਦੱਖਣੀ ਅਮਰੀਕਾ ਦੇ ਸਭ ਤੋਂ ਵੱਡੇ ਦੇਸ਼ ਬ੍ਰਾਜ਼ੀਲ ਵਿਚ ਕੋਰੋਨਾ ਕਾਰਨ ਬੁਰੇ ਹਾਲਾਤ ਹਨ। ਕੋਰੋਨਾ ਵੈਕਸੀਨੇਸ਼ਨ ਦਾ ਕੰਮ ਬੇਹੱਦ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਦੇਸ਼ ਵਿਚ ਮਹਾਂਮਾਰੀ ਕਾਰਨ ਬਹੁਤ ਭੈੜੇ ਹਾਲਾਤ ਹੋ ਸਕਦੇ ਹਨ। ਬਰਾਜ਼ੀਲ ਵਿਚ ਕੋਰੋਨਾ...
ਚਿਰਾਗ਼ ਪਾਸਵਾਨ ਨੇ ਪਾਰਟੀ ਆਗੂਆਂ ਨਾਲ ਦਿੱਲੀ ਵਿਚ ਕੀਤੀ ਮੀਟਿੰਗ
. . .  about 9 hours ago
ਨਵੀਂ ਦਿੱਲੀ, 20 ਜੂਨ - ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ...
ਕੈਪਟਨ ਸਰਕਾਰ ਨੇ ਕੀਤਾ ਵਿਸ਼ਵਾਸਘਾਤ - ਧਿਆਨ ਸਿੰਘ ਮੰਡ
. . .  about 10 hours ago
ਅੰਮ੍ਰਿਤਸਰ , 20 ਜੂਨ (ਹਰਮਿੰਦਰ ਸਿੰਘ ) - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਚੁੱਕਣ 'ਤੇ ਸ਼ਮਾਯਾਚਨਾ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਅਰਦਾਸ ਕੀਤੀ । ਇਸ ਦੌਰਾਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਮਿਲੇ ਤਿੰਨ ਮੋਬਾਈਲ ਫ਼ੋਨ ਤੇ ਚਾਰਜਰ
. . .  about 10 hours ago
ਫ਼ਿਰੋਜ਼ਪੁਰ, 20 ਜੂਨ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਬੈਰਕ ਅੰਦਰੋਂ ਤਿੰਨ ਮੋਬਾਈਲ ਫ਼ੋਨ (ਕੀ-ਪੈਡ) ਸਮੇਤ ਸਿੰਮ ਕਾਰਡ ਅਤੇ ਦੋ ਦੇਸੀ ਚਾਰਜਰ ਬਰਾਮਦ ਹੋਣ...
ਪ੍ਰਗਟ ਸਿੰਘ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਕੀਤਾ ਵਿਰੋਧ
. . .  about 10 hours ago
ਜਲੰਧਰ, 20 ਜੂਨ - ਕੈਪਟਨ ਸਰਕਾਰ ਵਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਸਮੇਤ ਪੰਜਾਬ 'ਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕੁਝ ਵਿਧਾਇਕਾਂ ਵਲੋਂ ਇਸ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਾਬਕਾ ਹਾਕੀ...
ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਨੇ ਸ੍ਰੀ ਬੰਗਲਾ ਸਾਹਿਬ ਟੇਕਿਆ ਮੱਥਾ
. . .  about 10 hours ago
ਨਵੀਂ ਦਿੱਲੀ, 20 ਜੂਨ - ਭਾਰਤ ਦੀ ਉੱਘੀ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੀ। ਇਸ ਮੌਕੇ ਉਨ੍ਹਾਂ ਨਾਲ ਪਰਿਵਾਰਕ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਜਲੰਧਰ

ਮੀਂਹ ਕਾਰਨ ਦੋ ਦਿਨ ਤੋਂ ਨਹੀਂ ਚੁੱਕਿਆ ਗਿਆ ਕੂੜਾ

ਜਲੰਧਰ, 13 ਜਨਵਰੀ (ਸ਼ਿਵ)-ਸ਼ਹਿਰ ਵਿਚ 2-3 ਦਿਨ ਤੋਂ ਕੂੜਾ ਨਹੀਂ ਚੁੱਕਿਆ ਗਿਆ ਜਿਸ ਕਰਕੇ ਸ਼ਹਿਰ ਦੀਆਂ ਸੜਕਾਂ 'ਤੇ ਕੂੜੇ ਦੇ ਢੇਰ ਨਜ਼ਰ ਆ ਰਹੇ ਸਨ | ਐਤਵਾਰ ਨੂੰ ਛੁੱਟੀ ਹੋਣ ਕਰਕੇ ਜਿੱਥੇ ਕੂੜਾ ਨਹੀਂ ਚੱੁਕਿਆ ਗਿਆ ਜਦਕਿ ਸੋਮਵਾਰ ਨੂੰ ਮੀਂਹ ਪੈਣ ਕਰਕੇ ਕੂੜਾ ਚੁੱਕਣ ...

ਪੂਰੀ ਖ਼ਬਰ »

ਚੋਰੀਸ਼ੁਦਾ ਸਾਮਾਨ ਸਮੇਤ 2 ਗਿ੍ਫ਼ਤਾਰ, ਚੋਰੀ ਦੀਆਂ 6 ਵਾਰਦਾਤਾਂ ਦਾ ਹੋਇਆ ਖ਼ੁਲਾਸਾ

ਜਲੰਧਰ, 13 ਜਨਵਰੀ (ਐੱਮ.ਐੱਸ. ਲੋਹੀਆ)-ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਚੋਰੀਸ਼ੁਦਾ ਸਾਮਾਨ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ੇ ਚੋਰੀ ਦੀਆਂ 6 ਵਾਰਦਾਤਾਂ ਨੂੰ ਹੱਲ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਦੀਪਕ ਕੁਮਾਰ ਉਰਫ਼ ਦੀਪਾ (28) ...

ਪੂਰੀ ਖ਼ਬਰ »

ਅਲਾਟੀ ਨੂੰ ਨਹੀਂ ਦਿੱਤੇ 13696 ਰੁਪਏ, ਚੇਅਰਮੈਨ ਦੇ ਗਿ੍੍ਰਫ਼ਤਾਰੀ ਵਾਰੰਟ ਜਾਰੀ

ਜਲੰਧਰ, 13 ਜਨਵਰੀ (ਸ਼ਿਵ)-ਇੰਪਰੂਵਮੈਂਟ ਟਰੱਸਟ ਦੀ ਵਿੱਤੀ ਹਾਲਤ ਕਿਸ ਹੱਦ ਤੱਕ ਤਰਸਯੋਗ ਹੋ ਗਈ ਹੈ ਕਿ ਉਸ ਨੇ ਬੀਬੀ ਭਾਨੀ ਕੰਪਲੈਕਸ ਦੇ ਇਕ ਅਲਾਟੀ ਸੁਸ਼ੀਲ ਕੁਮਾਰ ਦੀ ਰਹਿੰਦੀ 13696 ਰੁਪਏ ਰਕਮ ਵੀ ਸਮੇਂ ਸਿਰ ਜਮਾਂ ਨਹੀਂ ਕਰਵਾਈ, ਜਿਸ ਕਰ ਕੇ ਜ਼ਿਲ੍ਹਾ ਖਪਤਕਾਰ ਫੋਰਮ ...

ਪੂਰੀ ਖ਼ਬਰ »

ਮਾਮੂਲੀ ਝਗੜੇ ਦੌਰਾਨ ਚੱਲੀ ਗੋਲੀ ਨਾਲ ਇਕ ਦੀ ਮੌਤ

ਕਰਤਾਰਪੁਰ, 13 ਜਨਵਰੀ (ਭਜਨ ਸਿੰਘ ਧੀਰਪੁਰ, ਵਰਮਾ)-ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਧੀਰਪੁਰ ਵਿਚ ਮਾਮੂਲੀ ਤਕਰਾਰ ਦੌਰਾਨ ਹੋਏ ਝਗੜੇ ਵਿਚ ਗੋਲੀ ਚੱਲਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਜਤਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਔਰਤ ਦੀ ਮੌਤ

ਜਲੰਧਰ, 13 ਜਨਵਰੀ (ਐੱਮ.ਐੱਸ. ਲੋਹੀਆ) - ਗੋਲਡਨ ਐਵੀਨਿਊ ਫੇਸ-1 ਦੀ ਰਹਿਣ ਵਾਲੀ ਗੁਰਜਿੰਦਰ ਕੌਰ (45) ਪਤਨੀ ਸਵ. ਚਰਨਜੀਤ ਸਿੰਘ ਦੀ ਅੱਜ ਸਵੇਰੇ ਭੇਦਭਰੀ ਹਾਲਤ 'ਚ ਮੌਤ ਹੋ ਗਈ ਹੈ | ਇਸ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ | ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ...

ਪੂਰੀ ਖ਼ਬਰ »

ਸਵੱਛ ਸਰਵੇਖਣ ਲਈ ਦਿੱਲੀ ਤੋਂ ਜਲੰਧਰ ਆਵੇਗੀ ਟੀਮ

ਜਲੰਧਰ, ਸਵੱਛ ਸਰਵੇਖਣ-2020 ਲਈ ਕੇਂਦਰੀ ਦੀ ਟੀਮ ਸ਼ਹਿਰ 'ਚ ਸਫ਼ਾਈ ਤੇ ਹੋਰ ਇੰਤਜ਼ਾਮ ਦੇਖਣ ਲਈ ਗੁਪਤ ਤੌਰ 'ਤੇ ਆ ਰਹੀ ਹੈ ਜਿਹੜੀ ਕਿ ਕਿਸੇ ਵੀ ਤਰਾਂ ਨਾਲ ਨਿਗਮ ਨਾਲ ਸੰਪਰਕ ਨਹੀਂ ਕਰੇਗੀ | ਕੇਂਦਰ ਨੇ ਇਸ ਮਾਮਲੇ ਵਿਚ ਨਿਗਮ ਨੂੰ ਚਿੱਠੀ ਲਿਖ ਕੇ ਹਦਾਇਤ ਦਿੱਤੀ ਹੈ ਕਿ ...

ਪੂਰੀ ਖ਼ਬਰ »

ਜਾਇਦਾਦ ਕਰ ਵਸੂਲੀ ਲਈ 25 ਹਜ਼ਾਰ ਹੋਰ ਨੋਟਿਸ ਜਾਰੀ ਕਰੇਗਾ ਨਿਗਮ

ਜਲੰਧਰ, 13 ਜਨਵਰੀ (ਸ਼ਿਵ ਸ਼ਰਮਾ)- ਜਾਇਦਾਦ ਕਰ ਵਸੂਲੀ ਕਰਨ ਲਈ ਨਗਰ ਨਿਗਮ ਦਾ ਜਾਇਦਾਦ ਕਰ ਵਿਭਾਗ 25 ਹਜ਼ਾਰ ਹੋਰ ਨੋਟਿਸ ਜਾਰੀ ਕਰਨ ਜਾ ਰਿਹਾ ਹੈ | ਵਿਭਾਗ ਨੂੰ ਆਸ ਹੈ ਕਿ ਜਿਹੜੇ ਲੋਕ ਹੁਣ ਤੱਕ ਜਾਇਦਾਦ ਕਰ ਜਮ੍ਹਾਂ ਨਹੀਂ ਕਰਵਾ ਰਹੇ ਹਨ, ਉਨਾਂ ਨੂੰ ਨੋਟਿਸ ਜਾਰੀ ਹੋਣ ਤੋਂ ਬਾਅਦ ਉਨਾਂ ਦੀ ਵਸੂਲੀ 31 ਮਾਰਚ ਦੇ ਖ਼ਤਮ ਹੋਣ ਤੋਂ ਪਹਿਲਾਂ ਵਧ ਸਕਦੀ ਹੈ | ਵਿਭਾਗੀ ਸੂਤਰਾਂ ਦਾ ਕਹਿਣਾ ਹੈ ਕਿ ਗਏ ਸਾਲ 'ਚ 18000 ਦੇ ਕਰੀਬ ਨੋਟਿਸ ਕੱਢੇ ਗਏ ਹਨ ਤੇ ਹੁਣ ਨੋਟਿਸ ਜਾਰੀ ਕਰਨ ਦਾ ਕੰਮ ਲਗਾਤਾਰ ਜਾਰੀ ਰੱਖਿਆ ਜਾਵੇਗਾ | ਚਾਹੇ ਪੰਜਾਬ ਸਰਕਾਰ ਨੇ ਪਿਛਲੇ 7 ਸਾਲਾਂ ਦਾ ਇਕੱਠਾ ਬਕਾਇਆ ਜਾਇਦਾਦ ਕਰ ਜਮਾਂ ਕਰਵਾਉਣ ਲਈ 10 ਫੀਸਦੀ ਛੋਟ ਦਿੱਤੀ ਹੈ ਪਰ ਇਸ ਦੇ ਬਾਵਜੂਦ ਵਸੂਲੀ ਜਮਾਂ ਕਰਵਾਉਣ ਵਾਲਿਆਂ 'ਚ ਜ਼ਿਆਦਾ ਦਿਲਚਸਪੀ ਨਹੀਂ ਦਿਖਾਈ ਜਾ ਰਹੀ ਹੈ | ਹੁਣ ਤੱਕ ਵਿਭਾਗ ਵਲੋਂ 24.50 ਕਰੋੜ ਦੀ ਜਾਇਦਾਦ ਕਰ ਵਸੂਲੀ ਹੋ ਚੁੱਕੀ ਹੈ | ਪਿਛਲੇ ਸਾਲ ਤੋਂ ਹੁਣ ਤੱਕ 1.50 ਕਰੋੜ ਦੀ ਵਸੂਲੀ ਵੱਧ ਕੀਤੀ ਗਈ ਹੈ | ਵਿਭਾਗ ਨੂੰ ਵਿੱਤੀ ਵਰੇ੍ਹ ਦੇ ਖ਼ਤਮ ਹੋਣ ਤੱਕ 28 ਕਰੋੜ ਤੋਂ ਜ਼ਿਆਦਾ ਦੀ ਅਦਾਇਗੀ ਹੋਣ ਦੀ ਸੰਭਾਵਨਾ ਹੈ | ਮੇਅਰ ਜਗਦੀਸ਼ ਰਾਜਾ ਦੀ ਚੰਡੀਗੜ੍ਹ 'ਚ ਕੁਝ ਸਮਾਂ ਪਹਿਲਾਂ ਹੋਈ ਬੈਠਕ ਵਿਚ ਇਹ ਦਾਅਵਾ ਕੀਤਾ ਗਿਆ ਸੀ ਕਿ ਸਰਕਾਰ ਨੇ ਪੀ.ਜੀ. ਤੋਂ ਵਪਾਰਕ ਦਰਾਂ ਵਸੂਲਣ ਦੀ ਮਨਜੂਰੀ ਦੇ ਦਿੱਤੀ ਹੈ ਪਰ ਨਿਗਮ ਦਾ ਕਹਿਣਾ ਹੈ ਕਿ ਅਜੇ ਤੱਕ ਉਨਾਂ ਨੂੰ ਚੰਡੀਗੜ੍ਹ ਤੋਂ ਇਸ ਤਰਾਂ ਦਾ ਕੋਈ ਆਦੇਸ਼ ਨਹੀਂ ਮਿਲਿਆ ਹੈ | ਚਾਹੇ ਪੀ.ਜੀ. ਚੈੱਕ ਕਰਨੇ ਸ਼ੁਰੂ ਕਰ ਦਿੱਤੇ ਹਨ ਪਰ ਅਜੇ ਤੱਕ ਵਪਾਰਕ ਦਰਾਂ ਮੁਤਾਬਕ ਵਸੂਲੀ ਸ਼ੁਰੂ ਨਹੀਂ ਕੀਤੀ ਗਈ ਹੈ |
7 ਜਾਇਦਾਦਾਂ ਕੀਤੀਆਂ ਸੀਲ
ਨਿਗਮ ਦੇ ਬਿਲਡਿੰਗ ਵਿਭਾਗ ਦੀ ਟੀਮ ਜਿਸ ਵਿਚ ਸੁਪਰਡੈਂਟ ਮਹੀਪ ਸਰੀਨ, ਰਾਜੀਵ ਰਿਸ਼ੀ, ਭੁਪਿੰਦਰ ਸਿੰਘ ਵੀ ਸ਼ਾਮਿਲ ਸਨ, ਨੇ 7 ਇਮਾਰਤਾਂ ਨੂੰ ਜਾਇਦਾਦ ਕਰ ਨਾ ਦੇਣ 'ਤੇ ਸੀਲ ਕਰ ਦਿੱਤਾ ਹੈ | ਮਹੀਪ ਸਰੀਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਜਾਇਦਾਦ ਕਰ ਜਮਾਂ ਨਹੀਂ ਕਰਵਾਇਆ ਹੈ, ਉਨਾਂ ਦੀਆਂ ਇਮਾਰਤਾਂ ਸੀਲ ਕੀਤੀਆਂ ਜਾਣ ਦਾ ਕੰਮ ਜਾਰੀ ਰਹੇਗਾ | ਇਹ ਇਮਾਰਤਾਂ ਮੰਡੀ ਇਲਾਕੇ ਵਿਚ ਸੀਲ ਕੀਤੀਆਂ ਗਈਆਂ ਹਨ |
ਯੂ.ਆਈ.ਡੀ. ਨੰਬਰ ਪਲੇਟਾਂ ਲਗਾਉਣ ਦੀ ਤਿਆਰੀ
ਨਿਗਮ ਵਲੋਂ ਲੰਬੇ ਸਮੇਂ ਤੱਕ ਤਾਂ ਆਪਣੇ ਵਲੋਂ ਤਾਂ ਲੋਕਾਂ ਦੀਆਂ ਇਮਾਰਤਾਂ ਤੇ ਘਰਾਂ ਬਾਹਰ ਯੂ.ਆਈ.ਡੀ. ਪਲੇਟਾਂ ਨਹੀਂ ਲਗਾਈਆਂ ਜਾ ਸਕੀਆਂ ਸੀ ਤੇ ਹੁਣ ਇਹ ਪਲੇਟਾਂ ਸਮਾਰਟ ਸਿਟੀ ਵਿਚ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਕੰਮ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਮਹੀਪ ਸਰੀਨ ਦਾ ਕਹਿਣਾ ਸੀ ਕਿ ਪਲੇਟਾਂ ਲੱਗਣ ਤੋਂ ਬਾਅਦ ਜਾਇਦਾਦ ਕਰ ਦੀ ਵਸੂਲੀ ਵੱਧ ਜਾਣ ਦੀ ਸੰਭਾਵਨਾ ਹੈ |

ਖ਼ਬਰ ਸ਼ੇਅਰ ਕਰੋ

 

ਮੀਟਰਾਂ ਨਾਲ ਛੇੜਛਾੜ ਕਰ ਕੇ ਬਿਜਲੀ ਚੋਰੀ ਕਰਾਉਣ ਵਾਲਿਆਂ 'ਤੇ ਹੋਰ ਸ਼ਿਕੰਜਾ ਕੱਸੇਗਾ ਇਨਫ਼ੋਰਸਮੈਂਟ ਵਿੰਗ

ਜਲੰਧਰ, 13 ਜਨਵਰੀ (ਸ਼ਿਵ ਸ਼ਰਮਾ)- ਸਿਰਫ਼ 3 ਮਹੀਨਿਆਂ ਵਿਚ ਹੀ ਛੇੜਛਾੜ ਕਰਕੇ ਬਿਜਲੀ ਚੋਰੀ ਕਰਵਾਉਣ ਦੇ ਮਾਮਲੇ ਸਾਹਮਣੇ ਆਉਣ ਨਾਲ ਪਾਵਰਕਾਮ ਦੇ ਇਨਫੋਰਸਮੈਂਟ ਵਿੰਗ ਦੀ ਨੀਂਦ ਉੱਡ ਗਈ ਹੈ ਤੇ ਹੁਣ ਜਲਦ ਹੀ ਇਸ ਮਾਮਲੇ ਵਿਚ ਹੋਰ ਸ਼ੱਕੀ ਲੋਕਾਂ ਦੇ ਮਾਮਲੇ ਵੀ ...

ਪੂਰੀ ਖ਼ਬਰ »

ਸੈਰ ਕਰਦੇ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਦੀ ਹਾਲਤ ਗੰਭੀਰ

ਫਿਲੌਰ, 13 ਜਨਵਰੀ (ਇੰਦਰਜੀਤ ਚੰਦੜ੍ਹ, ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਨਜ਼ਦੀਕੀ ਪਿੰਡ ਅਕਲਪੁਰ ਵਿਖੇ ਕਾਰ ਸਵਾਰ 5 ਅਣਪਛਾਤੇ ਨੌਜਵਾਨਾਂ ਨੇ ਸੈਰ ਕਰ ਰਹੇ ਦੋ ਨੌਜਵਾਨਾਂ 'ਤੇ ਹਮਲਾ ਕਰ ਦਿੱਤਾ ਜਿਸ ਵਿਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ | ਘਟਨਾ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜੰਡਿਆਲਾ 'ਚ 21 ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ

ਜੰਡਿਆਲਾ ਮੰਜਕੀ, 13 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)-ਮੁੱਢਲਾ ਸਿਹਤ ਕੇਂਦਰ ਜੰਡਿਆਲਾ ਵਿਚ ਐੱਸ.ਐੱਮ.ਓ. ਡਾ. ਅਰੁਣਾ ਕੁਮਾਰੀ ਅਤੇ ਸਰਪੰਚ ਮੱਖਣ ਪੱਲਣ ਦੇ ਸਾਂਝੇ ਯਤਨਾ ਸਦਕਾ 21 ਨਵ ਜਨਮੀਆਂ ਧੀਆਂ ਦੀ ਲੋਹੜੀ ਮਨਾਈ ਗਈ | ਡਾ. ਅਰੁਣਾ ਕੁਮਾਰੀ ਨੇ ਕਿਹਾ ਕਿ ਸਮਾਜ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਲੋਹੜੀ ਦਾ ਤਿਉਹਾਰ ਮਨਾਇਆ

ਸ਼ਾਹਕੋਟ, 13 ਜਨਵਰੀ (ਸਚਦੇਵਾ)-ਸੇਂਟ ਮਨੂੰਜ਼ ਕਾਨਵੈਂਟ ਸਕੂਲ ਸ਼ਾਹਕੋਟ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਅਗਰਵਾਲ (ਸੀ.ਏ.), ਸਕੱਤਰ ਸ਼ੁਲਕਸ਼ਣ ਜਿੰਦਲ ਦੀ ਅਗਵਾਈ ਅਤੇ ਪਿ੍ੰਸੀਪਲ ਜਗਜੀਤ ਕੌਰ ਤੇ ਕੋਆਰਡੀਨੇਟਰ ਹਰਬਿੰਦਰ ਕੌਰ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਐੱਸ.ਵੀ.ਐੱਮ. ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਜਲੰਧਰ ਛਾਉਣੀ, 13 ਜਨਵਰੀ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਸੋਫ਼ੀ ਪਿੰਡ ਵਿਖੇ ਸਥਿਤ ਐੱਸ.ਵੀ.ਐੱਮ. ਸਕੂਲ ਵਿਖੇ ਪਿ੍ੰਸੀਪਲ ਸੁਨੀਤਾ ਦੇਵੀ ਤੇ ਐਮ.ਡੀ. ਊਤਮ ਸਿੰਘ ਰਾਣਾ ਦੀ ਦੇਖਰੇਖ 'ਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਬੱਚਿਆਂ ਵਲੋਂ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਮਨਾਈ ਧੀਆਂ ਦੀ ਲੋਹੜੀ

ਜਲੰਧਰ, 13 ਜਨਵਰੀ (ਹਰਵਿੰਦਰ ਸਿੰਘ ਫੁੱਲ)-ਗੁਰੁੂ ਅਮਰ ਦਾਸ ਪਬਲਿਕ ਸਕੂਲ ਮਾਡਲ ਟਾਊਨ ਜਲੰਧਰ ਵਿਖੇ ਜੂਨੀਅਰ ਅਤੇ ਸੀਨੀਅਰ ਵਿੰਗ ਵਲੋਂ ਧੀਆਂ ਦੀ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਸਮਾਗਮ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਅਤੇ ਕਮੇਟੀ ...

ਪੂਰੀ ਖ਼ਬਰ »

ਦੇਰ ਰਾਤ ਗੁਰੂ ਨਾਨਕ ਮਿਸ਼ਨ ਚੌਕ ਅਤੇ ਚੁਨਮੁੰਨ ਚੌਕ 'ਚ ਹੋਏ ਹਾਦਸੇ

ਜਲੰਧਰ, 13 ਜਨਵਰੀ (ਐੱਮ.ਐੱਸ. ਲੋਹੀਆ)-ਦੇਰ ਰਾਤ ਸ਼ਹਿਰ ਦੇ 2 ਮੁੱਖ ਚੌਕਾਂ ਵਿਚ ਕਾਰਾਂ ਆਪਸ 'ਚ ਟੱਕਰਾ ਗਈਆਂ, ਜਿਸ ਨਾਲ ਕਾਰਾਂ ਦਾ ਭਾਰੀ ਨੁਕਸਾਨ ਹੋ ਗਿਆ ਅਤੇ ਕਈ ਵਿਅਕਤੀ ਜ਼ਖ਼ਮੀ ਹੋ ਗਏ | ਰਾਤ ਕਰੀਬ 11.30 ਵਜੇ ਮਾਡਲ ਟਾਊਨ ਵਲੋਂ ਆ ਰਹੀ ਸਕਾਰਪੀਓ ਕਾਰ ਨਾਲ ਤੇਜ਼ ਰਫ਼ਤਾਰ ...

ਪੂਰੀ ਖ਼ਬਰ »

ਜਰਮਨੀ ਵਲੋਂ ਹਰ ਵਰ੍ਹੇ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਹੈ ਮੁਫ਼ਤ ਸਿੱਖਿਆ-ਸਤੀਸ਼ ਕੁਮਾਰ

ਚੁਗਿੱਟੀ/ਜੰਡੂਸਿੰਘਾ, 13 ਜਨਵਰੀ (ਨਰਿੰਦਰ ਲਾਗੂ)-ਹਰ ਵਰ੍ਹੇ ਜਰਮਨੀ ਵਲੋਂ ਵੱਡੀ ਗਿਣਤੀ 'ਚ ਭਾਰਤੀ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾਂਦੀ ਹੈ | ਇਹ ਪ੍ਰਗਟਾਵਾ ਕ੍ਰਾਊਨ ਇਮੀਗ੍ਰੇਸ਼ਨ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਸਤੀਸ਼ ਕੁਮਾਰ ਅਤੇ ...

ਪੂਰੀ ਖ਼ਬਰ »

ਕੈਂਸਰ ਦੀ ਜਾਂਚ ਲਈ ਸੰਸਦ ਮੈਂਬਰ ਗੁਜਰਾਲ ਆਪਣੇ ਅਧਿਕਾਰਿਤ ਫੰਡ 'ਚੋਂ ਦੇਣਗੇ ਮਸ਼ੀਨ

ਜਲੰਧਰ, 13 ਜਨਵਰੀ (ਐੱਮ.ਐੱਸ. ਲੋਹੀਆ) - ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਆਪਣੇ ਅਧਿਕਾਰਿਤ ਫੰਡ 'ਚੋਂ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਜਲੰਧਰ ਨੂੰ ਇਕ ਕਰੋੜ ਤੋਂ ਵੱਧ ਦੀਆਂ ਮਸ਼ੀਨਾਂ ਦੇਣਗੇ | ਕਰੀਬ 97 ਲੱਖ ਰੁਪਏ ਦੀ ਇਕ ਮਸ਼ੀਨ (ਫ੍ਰਾਂਸ ਦੀ ਬਣੀ ਫਲੋਬੀਮ, ...

ਪੂਰੀ ਖ਼ਬਰ »

ਲੜਕੀ ਤੋਂ ਮੋਬਾਈਲ ਖੋਹਿਆ

ਜਲੰਧਰ, 13 ਜਨਵਰੀ (ਐੱਮ.ਐੱਸ. ਲੋਹੀਆ) — ਥਾਣਾ ਡਵੀਜ਼ਨ ਨੰਬਰ 2 ਅਧੀਨ ਆਉਂਦੇ ਮਾਈ ਹੀਰਾਂ ਗੇਟ ਦੇ ਖੇਤਰ 'ਚ ਆਪਣੀ ਮਾਂ ਅਤੇ ਭਰਾ ਨਾਲ ਜਾ ਰਹੀ ਇਕ 17 ਸਾਲ ਦੀ ਲੜਕੀ ਦਾ ਮੋਬਾਇਲ ਫੋਨ ਲੁੱਟ ਕੇ ਇਕ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ ਗਿਆ | ਚੱਢਾ ਬਰਾਦਰੀ ਦੇ ਪ੍ਰਧਾਨ ਪੰਕਜ ...

ਪੂਰੀ ਖ਼ਬਰ »

ਚਾਲੀ ਮੁਕਤਿਆਂ ਦੀ ਯਾਦ 'ਚ ਬਸਤੀ ਸ਼ੇਖ ਵਿਖੇ ਗੁਰਮਤਿ ਸਮਾਗਮ ਅੱਜ

ਜਲੰਧਰ, 13 ਜਨਵਰੀ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਚਾਲੀ ਮੁਕਤਿਆਂ ਦੀ ਯਾਦ ਵਿਚ 14 ਜਨਵਰੀ ਨੂੰ ਵਿਸ਼ੇਸ਼ ਦੀਵਾਨ ਸਵੇਰੇ ਅੰਮਿ੍ਤ ਵੇਲੇ ਤੋਂ ਦੁਪਹਿਰ 2 ਵਜੇ ਤੱਕ ਸਜਾਏ ਜਾਣਗੇ¢ ਇਹ ਜਾਣਕਾਰੀ ਦਿੰਦਿਆਾ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਲੋਹੜੀ ਮਨਾਉਂਦਿਆਂ ਮੁਟਿਆਰਾਂ ਨੇ ਰੰਗ ਬੰਨਿ੍ਹਆ

ਜਲੰਧਰ, 13 ਜਨਵਰੀ (ਰਣਜੀਤ ਸਿੰਘ ਸੋਢੀ)-ਅਕਾਦਮਿਕ ਸਿੱਖਿਆ, ਕਲਚਰਲ, ਖੋਜ, ਖੇਡਾਂ ਅਤੇ ਸਾਹਿਤਕ ਖੇਤਰ 'ਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਲੋਹੜੀ ਦਾ ਤਿਉਹਾਰ ਖ਼ੁਸ਼ੀ ਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਖਰੀਦਦਾਰੀ ਘੱਟ ਹੋਣ ਨਾਲ ਆਮ ਦੁਕਾਨਦਾਰ ਹੋਏ ਨਿਰਾਸ਼

ਫਸਲਾਂ ਲਈ ਲਾਹੇਵੰਦ ਮੀਂਹ ਖੇਤੀਬਾੜੀ ਅਫਸਰ ਸਦਰ ਮੁਕਾਮ ਡਾ. ਸੁਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨਾਂ ਦੱਸਿਆ ਕਿ ਇਹ ਮੀਹ ਕਣਕ ਅਤੇ ਆਲੂ ਦੀ ਫਸਲ ਵਾਸਤੇ ਲਾਹੇਵੰਦ ਹੈ | ਪਰ ਜੇਕਰ ਇਸ ਤੋਂ ਜਿਆਦਾ ਮੀਂਹ ਪੈਦਾ ਹੈ ਤਾਂ ਕਿਸਾਨਾਂ ਨੂੰ ਕੁਝ ਦਿਕਤਾਂ ਦਾ ...

ਪੂਰੀ ਖ਼ਬਰ »

ਮੀਂਹ ਨੇ ਫੇਰਿਆ ਆਸਾਂ 'ਤੇ ਪਾਣੀ, ਲੋਹੜੀ ਰਹੀ ਫਿੱਕੀ

ਜਲੰਧਰ, 13 ਜਨਵਰੀ (ਹਰਵਿੰਦਰ ਸਿੰਘ ਫੁੱਲ)-ਮੌਸਮ ਦੇ ਬਦਲੇ ਮਿਜਾਜ ਨੇ ਚਾਵਾਂ ਨਾਲ ਮਨਾਇਆ ਜਾਂਦਾ ਲੋਹੜੀ ਦਾ ਤਿਉਹਾਰ ਅੱਜ ਸਵੇਰ ਤੋਂ ਰੁਕ-ਰਕ ਕੇ ਹੋ ਰਹੀ ਭਾਰੀ ਬਾਰਿਸ਼ ਨੇ ਫਿੱਕਾ ਕਰ ਦਿੱਤਾ | ਤੇਜ ਹਵਾਵਾਂ ਅਤੇ ਮੀਂਹ ਕਰ ਕੇ ਵਧੀ ਸ਼ੀਤ ਲਹਿਰ ਕਾਰਨ ਲੋਕ ਆਪਣੇ ਘਰਾਂ ...

ਪੂਰੀ ਖ਼ਬਰ »

ਕੇ.ਐਮ.ਵੀ. ਵਿਖੇ ਮਨਾਈ ਧੀਆਂ ਦੀ ਲੋਹੜੀ

ਜਲੰਧਰ, 13 ਜਨਵਰੀ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ ਵਿਖੇ ਸਰਬ ਸੁੱਖ ਸੇਵਾ ਮਿਸ਼ਨ ਦੇ ਸਹਿਯੋਗ ਨਾਲ ਲਿੰਗ ਸਮਾਨਤਾ ਅਤੇ ਨਿਆਂ ਵਿਸ਼ੇ ਹੇਠ ਲੋਹੜੀ ਧੀਆਂ ਦੀ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਗਮ 'ਚ ਵਿਧਾਇਕ ਬਾਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX