ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਮਿਸ਼ਨ 100 ਫ਼ੀਸਦੀ ਸਬੰਧੀ ਕਿ੍ਸ਼ਨ ਕੁਮਾਰ ਦੀ ਸਕੂਲ ਮੁਖੀਆਂ ਨਾਲ ਮੀਟਿੰਗ

ਹਰਿਆਣਾ, 16 ਜਨਵਰੀ (ਹਰਮੇਲ ਸਿੰਘ ਖੱਖ)-ਮਿਸ਼ਨ 100 ਫ਼ੀਸਦੀ ਸਮਾਰਟ ਸਕੂਲ, ਸਕੂਲ ਪ੍ਰਬੰਧ ਅਤੇ ਦਾਖਲਾ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਪੰਜਾਬ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸੀਨੀ: ਸੈਕੰ: ਸਕੂਲਾਂ ਦੇ ਪਿ੍ੰਸੀਪਲਾਂ ਅਤੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਰੋਸ ਮਾਰਚ ਕਰਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਗੜ੍ਹਸ਼ੰਕਰ, 16 ਜਨਵਰੀ (ਧਾਲੀਵਾਲ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਦੇ ਸੱਦੇ 'ਤੇ ਬਲਾਕ ਗੜ੍ਹਸ਼ੰਕਰ ਦੇ ਆਗੂਆਂ ਤੇ ਮੁਲਾਜ਼ਮਾਂ ਵਲੋਂ ਨਿਰਭੈਲ ਸਿੰਘ ਦੀ ਅਗਵਾਈ ਹੇਠ ਬੱਸ ਸਟੈਂਡ ਗੜ੍ਹਸ਼ੰਕਰ ਵਿਖੇ ਰੋਸ ਰੈਲੀ ਕਰਨ ਉਪਰੰਤ ਕਚਹਿਰੀ ਤੱਕ ਰੋਸ ...

ਪੂਰੀ ਖ਼ਬਰ »

ਨਵਜੰਮੀ ਬੱਚੀ ਦੀ ਮਿਲੀ ਲਾਸ਼ ਵਾਲੇ ਮਾਮਲੇ 'ਚ ਲੜਕੀ ਦਾ ਹੋਇਆ ਡੀ.ਐਨ.ਏ. ਟੈਸਟ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਦੀ ਪੁਲਿਸ ਨੇ ਨਵਜੰਮੀ ਬੱਚੀ ਵਾਲੇ ਮਾਮਲੇ 'ਚ ਗਿ੍ਫ਼ਤਾਰ ਨੌਜਵਾਨ ਲੜਕੀ ਦਾ ਅੱਜ ਡੀ.ਐਨ.ਏ. ਟੈਸਟ ਕਰਵਾਇਆ ਗਿਆ | ਪੁਲਿਸ ਨੇ ਨਵਜੰਮੀ ਬੱਚੀ ਦਾ ਡੀ.ਐਨ.ਏ. ਪਹਿਲਾਂ ਹੀ ਕਰਵਾ ਲਿਆ ਸੀ | ਹੁਣ ਦੋਵਾਂ ਦੇ ...

ਪੂਰੀ ਖ਼ਬਰ »

ਪਿਛਲੇ ਦੋ ਮਹੀਨਿਆਂ ਤੋਂ ਮੁਕੇਰੀਆਂ 'ਚ ਲਰਨਿੰਗ ਡਰਾਈਵਿੰਗ ਲਾਇਸੰਸ ਨਾ ਬਣਨ ਕਰਕੇ ਲੋਕ ਪੇ੍ਰਸ਼ਾਨ

ਮੁਕੇਰੀਆਂ, 16 ਜਨਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਦੇਸ਼ ਅੰਦਰ ਨਵਾਂ ਵਹੀਕਲ ਐਕਟ ਲਾਗੂ ਹੋਣ ਕਰਕੇ ਹੁਣ ਬਿਨਾਂ ਲਾਇਸੈਂਸ ਤੋਂ ਗੱਡੀ ਚਲਾਉਣ ਵਾਲਿਆਂ ਨੂੰ ਵੱਡੀ ਰਕਮ ਜੁਰਮਾਨੇ ਦੇ ਰੂਪ ਵਿਚ ਭਰਨੀ ਪੈਣੀ ਹੈ ਪਰ ਤਹਿਸੀਲ ਮੁਕੇਰੀਆਂ ਅੰਦਰ ਪਿਛਲੇ ਕਰੀਬ ਦੋ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ 5.31 ਲੱਖ ਠੱਗਣ ਵਾਲੀ ਔਰਤ ਗਿ੍ਫ਼ਤਾਰ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ 5.31 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਲੋੜੀਂਦੀ ਔਰਤ ਨੂੰ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾ ਪੱਖੋਵਾਲ ਬੀਹੜਾ ਦੇ ਸਕੱਤਰ ਵਲੋਂ ਲੱਖਾਂ ਦਾ ਗਬਨ

ਮਾਹਿਲਪੁਰ, 16 ਜਨਵਰੀ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਪਿੰਡ ਪੱਖ਼ੋਵਾਲ ਬੀਹੜਾਂ ਦੀ ਖ਼ੇਤੀਬਾੜੀ ਸਹਿਕਾਰੀ ਸਭਾ ਵਿਚ ਸਭਾ ਦੇ ਸਕੱਤਰ ਵਲੋਂ ਖ਼ਪਤਕਾਰਾਂ ਦੇ ਲੱਖ਼ਾਂ ਰੁਪਏ ਠੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਭਾ ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਪਿੰਡ ਬੰਬੋਵਾਲ ਤੋਂ ਲਾਪਤਾ ਬੱਚੇ ਦੀ ਲਾਸ਼ ਹਾਈਡਲ ਪ੍ਰੋਜੈਕਟ 4 ਨੰਬਰ ਤੋਂ ਮਿਲੀ

ਪਤੰਗ ਬਣੀ ਮਾਸੂਮ ਬੱਚੇ ਦੀ ਜਾਨ ਦਾ ਦੁਸ਼ਮਣ ਨੰਗਲ ਬਿਹਾਲਾਂ, 16 ਜਨਵਰੀ (ਵਿਨੋਦ ਮਹਾਜਨ)-ਬੀਤੇ ਕੱਲ੍ਹ ਪਿੰਡ ਬੰਬੋਵਾਲ ਤੋਂ ਲਾਪਤਾ ਬੱਚੇ ਯੁੱਧਵੀਰ ਪੁੱਤਰ ਨਰੇਸ਼ ਸਿੰਘ ਦੀ ਲਾਸ਼ ਅੱਜ ਸਵੇਰੇ ਮੁਕੇਰੀਆਂ ਹਾਈਡਲ ਪ੍ਰੋਜੈਕਟ ਨੰਬਰ ਚਾਰ ਤੋਂ ਮਿਲਣ ਤੋਂ ਬਾਅਦ ਸਾਰੇ ...

ਪੂਰੀ ਖ਼ਬਰ »

ਕੰਢੀ ਦੇ ਪਿੰਡ ਬਹਿਮਾਵਾ ਦਾ ਸੁਰਿੰਦਰ ਸਿੰਘ ਏ.ਡੀ.ਸੀ. ਬਣਿਆ

ਤਲਵਾੜਾ, 16 ਜਨਵਰੀ (ਸੁਰੇਸ਼ ਕੁਮਾਰ)-ਕੰਢੀ ਦੇ ਪਿੰਡ ਬਹਿਮਾਵਾ ਦਾ ਹੋਣਹਾਰ ਨੌਜਵਾਨ ਸੁਰਿੰਦਰ ਸਿੰਘ ਜੋ ਕਿ ਬਤੌਰ ਐਸ.ਡੀ.ਐਮ. ਤਰਨਤਾਰਨ ਵਿਖੇ ਤਾਇਨਾਤ ਸੀ, ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਬਿਹਤਰ ਸੇਵਾਵਾਂ ਦੇ ਚੱਲਦਿਆਂ ਉਸ ਨੰੂ ਏ.ਡੀ.ਸੀ. ਜਨਰਲ ਵਜੋਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਗਿਆਨ ਸਿੰਘ ਠੱਕਰਵਾਲ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਵਿਖੇ ਹੋਈ | ਇਸ ਮੌਕੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਕੈਪਟਨ ਵਲੋਂ ਐਨ.ਆਰ.ਆਈ. ਸਭਾ ਦੀ ਚੋਣ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ-ਸਹੋਤਾ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਐਨ.ਆਰ.ਆਈ. ਸਭਾ ਦੀ ਚੋਣ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ | ਇਹ ਵਿਚਾਰ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੇ ਸਾਬਕਾ ਪ੍ਰਧਾਨ ਤੇ ਆਨਰੇਰੀ ਮੈਂਬਰ ਐਨ.ਆਰ.ਆਈ. ਕਮਿਸ਼ਨ ਪੰਜਾਬ ਦਲਜੀਤ ਸਿੰਘ ਸਹੋਤਾ ਨੇ ਮੁੱਖ ਮੰਤਰੀ ...

ਪੂਰੀ ਖ਼ਬਰ »

5 ਦਿਨਾ ਮੱਛੀ ਪਾਲਣ ਸਿਖਲਾਈ ਕੈਂਪ 20 ਤੋਂ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਹਾਇਕ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ ਨੇ ਦੱਸਿਆ ਕਿ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ 20 ਤੋਂ 25 ਜਨਵਰੀ ਤੱਕ 5 ਦਿਨਾਂ ਮੱਛੀ ਪਾਲਣ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ...

ਪੂਰੀ ਖ਼ਬਰ »

ਚੱਬੇਵਾਲ 'ਚ ਮੁਫ਼ਤ ਅੱਖਾਂ ਦਾ ਜਾਂਚ ਕੈਂਪ 25 ਨੂੰ

ਚੱਬੇਵਾਲ, 16 ਜਨਵਰੀ (ਸਖ਼ੀਆ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬਾਬਾ ਰਤਨ ਸਿੰਘ ਦੇ ਅਸਥਾਨ ਪਿੰਡ ਚੱਬੇਵਾਲ ਵਿਖੇ ਸਾਲਾਨਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 25 ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਹੁਨਰਮੰਦ ਬਣਾ ਰਿਹੈ 'ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ'-ਡੀ.ਸੀ.

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਦਿੱਤੀ ਜਾ ਰਹੀ ਮੁਫ਼ਤ ਸਿਖਲਾਈ ਸਦਕਾ ਜਿੱਥੇ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾ ਰਿਹਾ ਹੈ, ਉੱਥੇ ਨੌਜਵਾਨ ...

ਪੂਰੀ ਖ਼ਬਰ »

ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲੇ ਦਾ ਪ੍ਰਸ਼ਨੋਤਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ

ਮੁਕੇਰੀਆਂ, 16 ਜਨਵਰੀ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲੇ ਨੇ ਪ੍ਰਸ਼ਨੋਤਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ੋਨਲ ਦੇ ਨਾਲ-ਨਾਲ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ਅਰੁਣ ਕੁਮਾਰ ਨੇ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਸੜਕ ਦੀ ਮਾੜੀ ਹਾਲਤ ਸਬੰਧੀ ਕਮਿਸ਼ਨਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਮਾਜ ਸੇਵੀ ਜਾਵੇਦ ਖਾਨ ਦੀ ਪ੍ਰਧਾਨਗੀ ਹੇਠ ਬਾਬਾ ਸ੍ਰੀ ਚੰਦ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਨਗਰ ਨਿਗਮ ਕਮਿਸ਼ਨਰ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਜਾਵੇਦ ਖ਼ਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਿੰਦੂ ਜਾਗਿ੍ਤੀ ਫ਼ਰੰਟ ਨੇ ਗਵਰਨਰ ਪੰਜਾਬ ਦੇ ਨਾਂਅ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ

ਗੜ੍ਹਸ਼ੰਕਰ, 16 ਜਨਵਰੀ (ਧਾਲੀਵਾਲ)-ਹਿੰਦੂ ਜਾਗਿ੍ਤੀ ਫ਼ਰੰਟ ਗੜ੍ਹਸ਼ੰਕਰ ਦੇ ਆਗੂਆਂ, ਭਾਜਪਾ ਵਰਕਰਾਂ ਤੇ ਹੋਰਾਂ ਵਲੋਂ ਗਵਰਨਰ ਪੰਜਾਬ ਦੇ ਨਾਂਅ ਲਿਖਿਆ ਮੰਗ ਪੱਤਰ ਐੱਸ.ਡੀ.ਐੱਮ. ਹਰਬੰਸ ਸਿੰਘ ਸੌਾਪਿਆ | ਮੰਗ ਪੱਤਰ ਰਾਹੀਂ ਮੰਗ ਕੀਤੀ ਕਿ ਭਾਰਤ ਸਰਕਾਰ ਦੁਆਰਾ ਦੇਸ਼ ...

ਪੂਰੀ ਖ਼ਬਰ »

ਰਾਸ਼ਟਰੀ ਸੜਕ ਸੁਰੱਖਿਆ ਸਬੰਧੀ ਸੈਮੀਨਾਰ ਲਗਾਇਆ

ਮਿਆਣੀ, 16 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਕਾਲਜ ਫਾਰ ਵੁਮੈਨ ਮਿਆਣੀ ਵਿਖੇ ਰਾਸ਼ਟਰੀ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ | ਪਿ੍ੰਸੀਪਲ ਡਾ. ਹਰਜਿੰਦਰ ਕੌਰ ਦੀ ਅਗਵਾਈ ਵਿਚ ਹੋਏ ਇਸ ਸੈਮੀਨਾਰ ਦੌਰਾਨ ਵੱਖ-ਵੱਖ ਮਾਹਿਰਾਂ ਨੇ ਵਿਦਿਆਰਥਣਾਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸਬੰਧੀ ਪੁਰਾਤਨ ਖੇਡਾਂ ਕਰਵਾਈਆਂ

ਹੁਸ਼ਿਆਰਪੁਰ, 16 ਜਨਵਰੀ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼ਹੀਦ ਸਿੰਘਾਂ ਸ਼ਹੀਦ ਬਾਬਾ ਦੀਪ ਸਿੰਘ ਜੀ ਦਸ਼ਮੇਸ਼ ਨਗਰ ਹੁਸ਼ਿਆਰਪੁਰ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸਬੰਧੀ ਸ਼ੁਰੂ ਕੀਤੀ ਗਈ ਸਮਾਗਮਾਂ ਦੀ ਲੜੀ ਤਹਿਤ ਅੱਜ ਮੁੱਖ ਸੇਵਾਦਾਰ ਸੰਤ ...

ਪੂਰੀ ਖ਼ਬਰ »

ਫਿਜ਼ੀਕਲ ਫਿਟਨੈੱਸ ਦਿਵਸ ਮਨਾਇਆ

ਟਾਂਡਾ ਉੜਮੁੜ, 16 ਜਨਵਰੀ (ਭਗਵਾਨ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰ ਗਹੋਤ ਵਿਚ ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਵਲੋਂ ਫਿਜ਼ੀਕਲ ਫਿਟਨਸ ਦਿਨ ਮਨਾਇਆ ਗਿਆ | ਜ਼ਿਲ੍ਹਾ ਸੰਚਾਲਕ ਪਰਮਜੀਤ ਸਿੰਘ ਅਤੇ ਸਕੂਲ ਪਿ੍ੰਸੀਪਲ ਨੀਲਮ ਕੁਮਾਰੀ ਦੇ ਦਿਸ਼ਾ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਬਾਬਾ ਸੋਹਨ ਸਿੰਘ ਭਕਨਾ ਨੂੰ ਸਮਰਪਿਤ ਸਮਾਗਮ

ਮੁਕੇਰੀਆਂ, 16 ਜਨਵਰੀ (ਸਰਵਜੀਤ ਸਿੰਘ)-ਮਹਾਨ ਸੁਤੰਤਰਤਾ ਸੈਨਾਨੀ ਬਾਬਾ ਸੋਹਨ ਸਿੰਘ ਭਕਨਾ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਡਾਇਰੈਕਟਰ ਪ੍ਰੋਫੈਸਰ ਜੀ. ਐੱਸ. ਮੁਲਤਾਨੀ ਦੀ ਅਗਵਾਈ ਹੇਠ ਨਸ਼ਾ ਛਡਾਊ ਕਮੇਟੀ ...

ਪੂਰੀ ਖ਼ਬਰ »

ਡਾ: ਰਾਜ ਨੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਹੁਸ਼ਿਆਰਪੁਰ, 16 ਜਨਵਰੀ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਡਾ: ਰਾਜ ਕੁਮਾਰ ਵਿਧਾਇਕ ਚੱਬੇਵਾਲ ਵਲੋਂ ਪਿੰਡ ਡਵਿੱਡਾ ਅਹਿਰਾਣਾ ਅਤੇ ਹੁਸ਼ਿਆਰਪੁਰ ਵਿਖੇ ਬਣਾਏ ਦਫ਼ਤਰਾਂ 'ਚ ਖੁੱਲ੍ਹੇ ਦਰਬਾਰ ਲਗਾ ਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ...

ਪੂਰੀ ਖ਼ਬਰ »

ਸੁਸ਼ੀਲਾਵਤੀ ਦੀ ਬਰਸੀ ਸਬੰਧੀ ਸਮਾਗਮ

ਦਸੂਹਾ, 16 ਜਨਵਰੀ (ਭੁੱਲਰ)-ਐੱਸ.ਵੀ.ਜੇ.ਸੀ.ਡੀ.ਏ.ਵੀ. ਪਬਲਿਕ ਸਕੂਲ ਦਸੂਹਾ ਵਿਖੇ ਸ੍ਰੀਮਤੀ ਸੁਸ਼ੀਲਾਵੱਤੀ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਵਨ ਯੱਗ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਐੱਸ. ਸ਼ਰਮਾ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਟਾਂਡਾ ਉੜਮੁੜ, 16 ਜਨਵਰੀ (ਭਗਵਾਨ ਸਿੰਘ)- ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਮੂਨਕ ਖ਼ੁਰਦ ਵਿਖੇ ਇਕ 25 ਸਾਲਾ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਪਹਿਚਾਣ ਕਰਮਜੀਤ ਸਿੰਘ ਸੋਨੂੰ ਪੁੱਤਰ ਕਰਨੈਲ ਸਿੰਘ ...

ਪੂਰੀ ਖ਼ਬਰ »

ਕੈਪਟਨ ਤਾਨੀਆ ਸ਼ੇਰਗਿੱਲ ਨੇ ਸੂਬੇ ਦਾ ਨਾਂਅ ਰੁਸ਼ਨਾਇਆ-ਡਾ: ਰਵਜੋਤ ਸਿੰਘ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਗੜ੍ਹਦੀਵਾਲਾ ਦੀ ਰਹਿਣ ਵਾਲੀ ਕੈਪਟਨ ਤਾਨੀਆ ਸ਼ੇਰਗਿੱਲ ਨੇ ਸੈਨਾ ਦਿਵਸ 'ਤੇ ਪੁਰਸ਼ ਫ਼ੌਜੀਆਂ ਦੀ ਪਰੇਡ ਦੀ ਅਗਵਾਈ ਕਰਕੇ ਜ਼ਿਲ੍ਹਾ ਹੁਸ਼ਿਆਰਪੁਰ ਸਮੇਤ ਪੰਜਾਬ ਦਾ ਨਾਂਅ ਦੇਸ਼ ਦੇ ਇਤਿਹਾਸ ਵਿਚ ਸੁਨਹਿਰੀ ਅੱਖਰਾਂ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਪਲਟਣ ਕਾਰਨ ਕੰਡਕਟਰ ਸਮੇਤ 7 ਜ਼ਖ਼ਮੀ

ਤਲਵਾੜਾ, 16 ਜਨਵਰੀ (ਸੁਰੇਸ਼ ਕੁਮਾਰ)-ਅੱਡਾ ਝੀਰ ਦਾ ਖ਼ੂਹ ਤੋਂ ਕਮਾਹੀ ਦੇਵੀ ਨੂੰ ਜਾਂਦੀ ਇੱਕ ਤੇਜ਼ ਰਫ਼ਤਾਰ ਮਿੰਨੀ ਬੱਸ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਕੰਡਕਟਰ ਸਮੇਤ ਕਰੀਬ 7 ਜਣੇ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਨਿਜੀ ਚਾਵਲਾ ਬੱਸ ਸਰਵਿਸ ਨਾਮੀ ਕੰਪਨੀ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰਿਆਂ ਵਲੋਂ ਸ਼ਰਾਬ ਦੇ ਠੇਕੇ ਤੋਂ ਨਕਦੀ ਤੇ ਸ਼ਰਾਬ ਦੀ ਲੁੱਟ-ਖੋਹ

ਦਸੂਹਾ, 16 ਜਨਵਰੀ (ਭੁੱਲਰ)-ਬੀਤੀ ਰਾਤ ਲਗਭਗ 9 ਵਜੇ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਸੰਘਵਾਲ ਚੌਕ ਵਿਖੇ ਪੈਂਦੇ ਸ਼ਰਾਬ ਦੇ ਠੇਕੇ ਤੋਂ ਪਿਸਤੌਲ ਨਾਲ ਫਾਇਰ ਕਰਕੇ ਕਰਿੰਦੇ ਕੋਲੋਂ ਨਕਦੀ ਲੁੱਟ ਲਈ ਅਤੇ ਫ਼ਰਾਰ ਹੋ ਗਏ | ਇਸ ਸਬੰਧੀ ਵਾਈਨ ਟਰੇਡਰਜ਼ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਪੰਜਾਬ ਵਿਚ ਵੀ ਲਾਗੂ ਕਰਨ ਲਈ ਭਾਜਪਾ ਵਲੋਂ ਐੱਸ.ਡੀ.ਐਮ. ਨੂੰ ਮੰਗ ਪੱਤਰ

ਮੁਕੇਰੀਆਂ, 16 ਜਨਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਭਾਰਤੀ ਜਨਤਾ ਪਾਰਟੀ ਮੁਕੇਰੀਆਂ ਨੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਦੀ ਅਗਵਾਈ ਹੇਠ ਪੰਜਾਬ ਵਿਚ ਵੀ ਨਾਗਰਿਕਤਾ ਸੋਧ ਕਾਨੂੰਨ ਲਾਗੂ ਕਰਨ ਸਬੰਧੀ ਐੱਸ.ਡੀ.ਐਮ. ਮੁਕੇਰੀਆਂ ਅਸ਼ੋਕ ਸ਼ਰਮਾ ਰਾਹੀਂ ਰਾਜਪਾਲ ...

ਪੂਰੀ ਖ਼ਬਰ »

ਮੁੱਖ ਮੰਤਰੀ ਤੋਂ ਮੁਆਫ਼ੀ ਮੰਗਵਾਉਣ ਵਾਲੀ ਭਾਜਪਾ ਤਿਰੰਗੇ ਦੇ ਅਪਮਾਨ 'ਤੇ ਖ਼ੁਦ ਮੰਗੇ ਮੁਆਫ਼ੀ-ਆਗੂ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਤਿਰੰਗੇ ਝੰਡੇ ਦਾ ਅਪਮਾਨ ਕਰਨ ਵਾਲੀ ਭਾਜਪਾ ਨੂੰ ਕੋਈ ਅਧਿਕਾਰ ਨਹੀਂ ਹੈ ਕਿ ਉਹ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਨੂੰ ਕਹਿਣ ਕੇ ਉਹ ਸੀ.ਏ.ਏ. ਲਾਗੂ ਨਾ ਕਰਨ ਨੂੰ ਲੈ ਕੇ ਮੁਆਫ਼ੀ ਮੰਗਣ | ਜਿਨ੍ਹਾਂ ਲੋਕਾਂ ਲਈ ਤਿਰੰਗੇ ...

ਪੂਰੀ ਖ਼ਬਰ »

ਹਾਜੀਪੁਰ ਇਲਾਕੇ ਵਿਚ ਚੱਲ ਰਹੇ ਸਟੋਨ ਕਰੈਸ਼ਰਾਂ ਨੇ ਖੇਤੀਯੋਗ ਜ਼ਮੀਨ ਨੂੰ ਕੀਤਾ ਬਰਬਾਦ

ਹਾਜੀਪੁਰ, 16 ਜਨਵਰੀ (ਪੁਨੀਤ ਭਾਰਦਵਾਜ)-ਬਲਾਕ ਹਾਜੀਪੁਰ ਦੇ ਪਿੰਡਾਂ ਵਿਚ ਪਿਛਲੇ ਲੰਬੇ ਸਮੇਂ ਤੋਂ ਰਾਜਨੀਤਿਕ ਛਤਰ ਛਾਇਆ ਹੇਠ ਚੱਲ ਰਹੇ ਸਟੋਨ ਕਰੈਸ਼ਰਾਂ ਨੇ ਇਲਾਕੇ ਦੀ ਖੇਤੀਯੋਗ ਜ਼ਮੀਨ ਨੂੰ ਬੰਜਰ ਬਣਾਉਣ ਵਾਸਤੇ ਦਿਨ-ਰਾਤ ਇਕ ਕੀਤੀ ਹੋਈ ਹੈ | ਇਲਾਕੇ ਵਿਚ ਇਨ੍ਹਾਂ ...

ਪੂਰੀ ਖ਼ਬਰ »

ਪਿ੍ੰ: ਅਜੀਤ ਸਿੰਘ ਨੇ ਮੈਨੇਜਿੰਗ ਕਮੇਟੀ ਦੇ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਮਾਹਿਲਪੁਰ, 16 ਜਨਵਰੀ (ਦੀਪਕ ਅਗਨੀਹੋਤਰੀ)-ਸੰਤ ਅਤਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਾਲਦੀ ਦੀ ਪ੍ਰਬੰਧਕੀ ਕਮੇਟੀ ਦੇ ਮੈਨੇਜਰ ਵਜੋਂ ਪਿ੍ੰ: ਅਜੀਤ ਸਿੰਘ ਨੇ ਅੱਜ ਅਹੁਦਾ ਸੰਭਾਲ ਲਿਆ | ਪਿ੍ੰ: ਅਜੀਤ ਸਿੰਘ ਇਸੇ ਸਕੂਲ ਵਿਚ 26 ਸਾਲ ਬਤੌਰ ਪਿ੍ੰਸੀਪਲ ਵੀ ਸੇਵਾ ...

ਪੂਰੀ ਖ਼ਬਰ »

ਰਸਾਇਣ ਮੁਕਤ ਕੁਦਰਤੀ ਉਤਪਾਦ ਪੈਦਾ ਕਰਨ ਵਾਲੇ ਕਿਸਾਨਾਂ ਦੀ ਸਹੂਲਤ ਲਈ 'ਸੈਲਫ਼ ਫੂਡ ਮੰਡੀ' 18 ਨੂੰ-ਡਾ: ਵਿਨੈ ਸ਼ਰਮਾ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ: ਵਿਨੈ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ 'ਚ ਰਸਾਇਣ ਮੁਕਤ ਕੁਦਰਤੀ ਖੇਤੀ ਕਰਨ ਵਾਲੇ ਕਰੀਬ 50 ਕਿਸਾਨਾਂ ਵਲੋਂ ਇਨੋਵੇਟਿਵ ਫਾਰਮਰਜ਼ ਐਸੋਸੀਏਸ਼ਨ (ਆਈ.ਐਫ.ਏ.) ਨਾਂਅ ਦੀ ...

ਪੂਰੀ ਖ਼ਬਰ »

ਦੰਦਾਂ ਦੇ ਪੰਦ੍ਹਰਵਾੜੇ ਸਬੰਧੀ ਤਿਆਰੀਆਂ ਮੁਕੰਮਲ-ਡਿਪਟੀ ਡਾਇਰੈਕਟਰ ਡੈਂਟਲ


ਦਸੂਹਾ, 16 ਜਨਵਰੀ (ਭੁੱਲਰ)- ਸਿਹਤ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ 33ਵਾਂ ਦੰਦਾਂ ਦਾ ਪੰਦ੍ਹਰਵਾੜਾ ਸਿਵਲ ਸਰਜਨ ਹੁਸ਼ਿਆਰਪੁਰ ਡਾ. ਜਸਬੀਰ ਸਿੰਘ ਐਮ.ਡੀ. ਅਤੇ ਡਿਪਟੀ ਡਾਇਰੈਕਟਰ ਡੈਂਟਲ ਡਾਕਟਰ ਗੁਲਵਿੰਦਰ ਸਿੰਘ ਦੀ ਅਗਵਾਈ ਹੇਠ 1 ਫਰਵਰੀ ਤੋਂ 15 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਡਾਕਟਰ ਗੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਪੰਦ੍ਹਰਵਾੜੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਪੰਦ੍ਹਰਵਾੜੇ ਦੌਰਾਨ ਦੰਦਾਂ ਦੀਆਂ ਬਿਮਾਰੀਆਂ ਦਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਕੰਮ ਕਰ ਰਹੇ ਡੈਂਟਲ ਸਰਜਨਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਪੰਦ੍ਹਰਵਾੜੇ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਦੰਦਾਂ ਦੇ ਜਬਾੜੇ ਮੁਫ਼ਤ ਦਿੱਤੇ ਜਾਣਗੇ ਜਦ ਕਿ ਦੰਦਾਂ ਦੀ ਆਰ. ਸੀ. ਟੀ. ਅਤੇ ਦੰਦਾਂ ਦੇ ਆਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ |

ਖ਼ਬਰ ਸ਼ੇਅਰ ਕਰੋ

 

ਪਾਰਸ ਰਾਮ ਘਾਗੋਂ ਰੋੜਾਂਵਾਲੀ ਦੇ ਮਰਨ ਉਪਰੰਤ ਨੇਤਰਦਾਨ

ਗੜ੍ਹਸ਼ੰਕਰ, 16 ਜਨਵਰੀ (ਧਾਲੀਵਾਲ)-ਪਿੰਡ ਘਾਗੋਂ ਰੋੜਾਂਵਾਲੀ ਦੇ ਨਿਵਾਸੀ ਪਾਰਸ ਰਾਮ ਦੇ ਮਰਨ ਉਪਰੰਤ ਨੇਤਰਦਾਨ ਕੀਤੇ ਗਏ ਹਨ ਜਿਨ੍ਹਾਂ ਨਾਲ ਦੋ ਜ਼ਿੰਦਗੀਆਂ ਨੂੰ ਅੱਖਾਂ ਦੀ ਰੌਸ਼ਨੀ ਨਸੀਬ ਹੋਵੇਗੀ | ਨੇਤਰਦਾਨ ਐਸੋਸੀਏਸ਼ਨ ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ...

ਪੂਰੀ ਖ਼ਬਰ »

ਕੀਰਤਨ ਸਮਾਗਮ ਤੇ ਸਮੂਹਿਕ ਅਨੰਦ ਕਾਰਜ 15-16 ਫਰਵਰੀ ਨੂੰ

ਨਸਰਾਲਾ, 16 ਜਨਵਰੀ (ਸਤਵੰਤ ਸਿੰਘ ਥਿਆੜਾ)-ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲੇ ਤੇ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੇ ਅਸ਼ੀਰਵਾਦ ਨਾਲ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ ਭਾਈ ਬਲਵਿੰਦਰ ਸਿੰਘ ਰੰਧਾਵਾ ਬਰੋਟਾ ਵਾਲਿਆਂ ਦੀ ਦੇਖ ਰੇਖ ...

ਪੂਰੀ ਖ਼ਬਰ »

ਭੱਠੇ 'ਤੇ ਕੰਮ ਕਰਨ ਸਮੇਂ ਜ਼ਖਮੀ ਹੋਏ ਮਜ਼ਦੂਰ ਦੀ ਮੌਤ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਭੱਠੇ 'ਤੇ ਕੰਮ ਕਰਦੇ ਸਮੇਂ ਜ਼ਖਮੀ ਹੋਏ ਮਜ਼ਦੂਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਗੁੱਡੂ (28) ਪੁੱਤਰ ਹੇਮਪਾਲ ਜੋ ਕਿ ਮੂਲ ਰੂਪ 'ਚ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਦਾਯੂ ਦਾ ਰਹਿਣ ਵਾਲਾ ਸੀ | ਦੱਸਿਆ ਜਾਂਦਾ ਹੈ ਕਿ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮਾਸਿਕ ਮੀਟਿੰਗ

ਮੁਕੇਰੀਆਂ, 16 ਜਨਵਰੀ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮਾਸਿਕ ਮੀਟਿੰਗ ਅਨੰਤ ਰਾਮ ਦੀ ਪ੍ਰਧਾਨਗੀ ਹੇਠ ਕਮੇਟੀ ਘਰ ਮੁਕੇਰੀਆਂ ਵਿਖੇ ਹੋਈ | ਇਸ ਮੌਕੇ 17 ਦਸੰਬਰ 2019 ਨੂੰ ਮਨਾਏ ਗਏ ਪੈਨਸ਼ਨਰਜ਼ ਦਿਵਸ ਸਬੰਧੀ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰੀ-ਸੈਣੀ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਵੱਖ-ਵੱਖ ਵਿਭਾਗਾਂ 'ਚ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਦੀ ਮੀਟਿੰਗ ਕੁਲਵੰਤ ਸਿੰਘ ਸੈਣੀ ਜਨਰਲ ਸਕੱਤਰ ਪੰਜਾਬ ਦੀ ਅਗਵਾਈ 'ਚ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

63 ਮਰੀਜ਼ਾਂ ਦੀਆਂ ਅੱਖਾਂ ਦਾ ਸਫ਼ਲ ਆਪ੍ਰੇਸ਼ਨ

ਗੜ੍ਹਸ਼ੰਕਰ, 16 ਜਨਵਰੀ (ਧਾਲੀਵਾਲ)-ਬਾਪੂ ਕੁੰਭ ਦਾਸ ਦੀ ਬਰਸੀ ਮੌਕੇ ਧਾਮ ਛੱਪੜੀ ਅਚਲਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਲਗਾਏ ਗਏ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੈਂਪ ਵਿਚ ਆਪ੍ਰੇਸ਼ਨਾਂ ਲਈ ਚੁਣੇ ਗਏ 63 ਮਰੀਜ਼ਾਂ ਦੇ ਨਵਦੀਪਕ ਆਈ ਕੇਅਰ ...

ਪੂਰੀ ਖ਼ਬਰ »

ਗੁ. ਬਾਬਾ ਅੱਘੜ ਸਿੰਘ ਸ਼ਹੀਦ 'ਚ ਸੇਵਾਦਾਰ ਬੀਬੀਆਂ ਦਾ ਸਨਮਾਨ

ਮਾਹਿਲਪੁਰ, 16 ਜਨਵਰੀ (ਰਜਿੰਦਰ ਸਿੰਘ) ਗੁਰਦੁਆਰਾ ਬਾਬਾ ਅੱਘੜ ਸਿੰਘ ਸ਼ਹੀਦ ਪਿੰਡ ਟੂਟੋ ਮਜਾਰਾ ਵਿਖੇ 19 ਜਨਵਰੀ ਨੂੰ ਬਾਬਾ ਅੱਘੜ ਸਿੰਘ ਸ਼ਹੀਦ ਦਾ ਸ਼ਹੀਦੀ ਦਿਹਾੜੇ ਤੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਪਹਿਲੀ ਲੜੀ 'ਤੇ ਬੀਬੀਆਂ ਵਲੋਂ ਸ਼ੁਰੂ ਕੀਤੀ 41 ਦਿਨਾਂ ...

ਪੂਰੀ ਖ਼ਬਰ »

ਪ.ਸ.ਸ.ਫ. ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਰਾਮਗੜ੍ਹ ਸੀਕਰੀ, 16 ਜਨਵਰੀ (ਪੱਤਰ ਪ੍ਰੇਰਕ)-ਪੰਜਾਬ ਸਰਕਾਰ ਦੇ ਦੋ ਰੋਜ਼ਾ ਬਜਟ ਸੈਸ਼ਨ ਦੇ ਦਿ੍ਸ਼ਟੀਗਤ ਸਾਰੇ ਵਾਅਦਿਆਂ ਤੋਂ ਮੁੱਕਰੀ ਪੰਜਾਬ ਸਰਕਾਰ ਿਖ਼ਲਾਫ਼ ਵਿਰੋਧ ਦਰਜ ਕਰਵਾਉਣ ਲਈ ਸਟੇਟ ਕਮੇਟੀ ਦੇ ਬੁਲਾਵੇ 'ਤੇ ਪ.ਸ.ਸ.ਫ. ਦੀ ਬਲਾਕ ਤਲਵਾੜਾ ਇਕਾਈ ਵਲੋਂ ਅੱਜ ...

ਪੂਰੀ ਖ਼ਬਰ »

ਪੀ.ਐਨ.ਬੀ. ਲੁਧਿਆਣਾ ਦੇ ਇੰਚਾਰਜ ਡੀ.ਕੇ. ਗੁਪਤਾ ਵਲੋਂ ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਨੈਸ਼ਨਲ ਬੈਂਕ ਦੇ ਲੁਧਿਆਣਾ ਅੰਚਲ ਦੇ ਇੰਚਾਰਜ ਡੀ.ਕੇ. ਗੁਪਤਾ ਵਲੋਂ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਪੰਜਾਬ ਨੈਸ਼ਨਲ ਬੈਂਕ ਦੇ ਹੁਸ਼ਿਆਰਪੁਰ ਸਥਿਤ ਮੰਡਲ ਦਫ਼ਤਰ 'ਚ ਕਰਮਚਾਰੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX