ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਟਰੱਕ ਦੀ ਫੇਟ ਵੱਜਣ ਕਾਰਨ ਸਕੂਟਰੀ ਸਵਾਰ ਦੀ ਮੌਤ

ਨਵਾਂਸ਼ਹਿਰ, 16 ਜਨਵਰੀ (ਗੁਰਬਖਸ਼ ਸਿੰਘ ਮਹੇ)-ਅੱਜ ਸਥਾਨਿਕ ਰੇਲਵੇ ਰੋਡ 'ਤੇ ਟਰੱਕ ਦੀ ਫੇਟ ਵੱਜਣ ਕਾਰਨ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਹਿਤੇਸ਼ ਸਰੀਨ ਉਮਰ ਕਰੀਬ 62 ਸਾਲ ਪੁੱਤਰ ਸ੍ਰੀ ਕਸਤੂਰੀ ਲਾਲ ਵਾਸੀ ਨਵਾਂਸ਼ਹਿਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਮੀਟਿੰਗ

ਨਵਾਂਸ਼ਹਿਰ, 16 ਜਨਵਰੀ (ਗੁਰਬਖਸ਼ ਸਿੰਘ ਮਹੇ)- ਪਿੰਡ ਮੁਬਾਰਕਪੁਰ ਦੇ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ 643ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਵਾਸੀਆਂ ਦੀ ਮੀਟਿੰਗ ਹੋਈ | ਜਿਸ ਦੌਰਾਨ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਸਿੱਖਿਆ ਮੇਲੇ ਵਿਚ ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਪਬਲਿਕ ਸਕੂਲ ਟੱਪਰੀਆਂ ਖ਼ੁਰਦ ਨੇ ਜਿੱਤੇ ਇਨਾਮ

ਟੱਪਰੀਆਂ ਖ਼ੁਰਦ, 16 ਜਨਵਰੀ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਪਬਲਿਕ ਸਕੂਲ ਟੱਪਰੀਆਂ ਖ਼ੁਰਦ ਦੇ ਵਿਦਿਆਰਥੀਆਂ ਨੇ ਬਲਾਚੌਰ ਵਿਖੇ ਹੋਏ ਸਿੱਖਿਆ, ਸਾਹਿਤ ਅਤੇ ਸੱਭਿਆਚਾਰਕ ਮੁਕਾਬਲੇ 'ਚ ਭਾਗ ਲੈ ਕੇ ਅਨੇਕਾਂ ਇਨਾਮ ਸਕੂਲ ...

ਪੂਰੀ ਖ਼ਬਰ »

ਬਸਪਾ ਸੰਵਿਧਾਨ ਦੇ ਸਤਿਕਾਰ ਅਤੇ ਹਿੰਦੂ ਰਾਸ਼ਟਰ ਦੇ ਮਤੇ ਦੇ ਵਿਰੋਧ 'ਚ ਲਾਮਬੰਦੀ ਕਰੇਗੀ-ਚਣਕੋਆ

ਜਾਡਲਾ, 16 ਜਨਵਰੀ (ਬੱਲੀ)- ਦੇਸ਼ ਦੀ ਭਾਜਪਾ ਸਰਕਾਰ ਆਰ.ਐੱਸ.ਐੱਸ ਦੇ ਹਿੰਦੂ ਰਾਸ਼ਟਰ ਦੇ ਮਤੇ ਨੂੰ ਲਾਗੂ ਕਰਨ ਲਈ ਹੱਥਕੰਡੇ ਆਪਣਾ ਰਹੀ ਹੈ | ਜਿਸ ਦਾ ਸਭ ਅਗਾਂਹਵਧੂ ਅਤੇ ਮਾਨਵਤਾਵਾਦੀ ਸੋਚ ਵਾਲਿਆਂ ਨੂੰ ਡਟਵਾਂ ਵਿਰੋਧ ਕਰਨਾ ਚਾਹੀਦਾ ਹੈ ਜਿਸ ਦੇ ਤਹਿਤ ਬਹੁਜਨ ਸਮਾਜ ...

ਪੂਰੀ ਖ਼ਬਰ »

ਦੋਆਬਾ ਪਬਲਿਕ ਸਕੂਲ ਜਗਤਪੁਰ ਵਿਖੇ ਸਾਲਾਨਾ ਸਮਾਗਮ ਕਰਵਾਇਆ

ਮੁਕੰਦਪੁਰ, 16 ਜਨਵਰੀ (ਦੇਸ ਰਾਜ ਬੰਗਾ) - ਦੋਆਬਾ ਪਬਲਿਕ ਸਕੂਲ ਜਗਤਪੁਰ ਵਿਖੇ ਪਿ੍ੰ. ਗੁਰਬਖਸ਼ ਕੌਰ ਅਤੇ ਨਿਰਦੇਸ਼ਕ ਹਰਨੇਕ ਬੀਕਾ ਦੀ ਅਗਵਾਈ ਵਿਚ ਪ੍ਰਭਾਵਸ਼ਾਲੀ ਇਨਾਮ ਵੰਡ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਡਾ. ...

ਪੂਰੀ ਖ਼ਬਰ »

ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਗਹਿਲ ਮਜਾਰੀ ਦਾ ਦੇਸੀ ਗੁੜ ਕੇਂਦਰ

ਬੰਗਾ, 16 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਗਹਿਲ ਮਜਾਰੀ 'ਚ ਬਣਾਇਆ ਜਾ ਰਿਹਾ ਗੁੜ ਜਿਥੇ ਇਲਾਕੇ 'ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਉੱਥੇ ਇਹ ਕਿਸਾਨਾਂ ਲਈ ਪ੍ਰੇਰਨਾ ਸਰੋਤ ਹੈ | ਪਿੰਡ ਦੇ ਸਾਬਕਾ ਸਰਪੰਚ ਚਰਨਜੀਤ ਸਿੰਘ ਗਹਿਲ ਮਜਾਰੀ ਨੇ ਦੇਸੀ ਗੁੜ ਬਣਾਉਣ ਦਾ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਬਣਵੈਤ ਗੁਰਦੁਆਰਾ ਕਮੇਟੀ ਵਲੋਂ ਮੁੜ ਪ੍ਰਧਾਨ ਨਿਯੁਕਤ

ਨਵਾਂਸ਼ਹਿਰ, 16 ਜਨਵਰੀ (ਗੁਰਬਖਸ਼ ਸਿੰਘ ਮਹੇ)- ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਦੀ ਪ੍ਰਬੰਧਕ ਕਮੇਟੀ ਵਲੋਂ ਅੱਜ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਪ੍ਰਧਾਨ ਸ. ਜੋਗਿੰਦਰ ਸਿੰਘ ਬਣਵੈਤ ਨੂੰ ਮੁੜ ਤੋਂ ਜ਼ਿੰਦਗੀ ਭਰ ਲਈ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ | ਕਮੇਟੀ ...

ਪੂਰੀ ਖ਼ਬਰ »

13 ਵੋਟਰਾਂ ਦੀਆਂ ਡੁਪਲੀਕੇਟ ਐਾਟਰੀਆਂ ਹੋਣ ਕਾਰਨ ਕੱਟਣ ਦੀ ਸਿਫ਼ਾਰਸ਼

ਨਵਾਂਸ਼ਹਿਰ, 16 ਜਨਵਰੀ (ਗੁਰਬਖਸ਼ ਸਿੰਘ ਮਹੇ)- ਐੱਸ.ਡੀ.ਐਮ ਨਵਾਂਸ਼ਹਿਰ ਕਮ ਮਤਦਾਤਾ ਰਜਿਸਟ੍ਰੇਸ਼ਨ ਅਫ਼ਸਰ ਜਗਦੀਸ਼ ਸਿੰਘ ਜੌਹਲ ਵਲੋਂ ਨਵਾਂਸ਼ਹਿਰ ਦੀ ਵੋਟਰ ਸੂਚੀ 'ਚ 13 ਮਤਦਾਤਾਵਾਂ ਦੀਆਂ ਐਾਟਰੀਆਂ ਇਕੋ-ਜਿਹੀਆਂ (ਡੈਮੋਗ੍ਰਾਫ਼ੀਕਲੀ ਸਿਮੀਲਰ ਐਾਟਰੀਜ਼) ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਬਾਲੋਂ 'ਚ ਰੋਸ ਪ੍ਰਦਰਸ਼ਨ

ਬੰਗਾ, 16 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬਲਾਕ ਬੰਗਾ ਦੇ ਪਿੰਡ ਬਾਲੋਂ ਵਿਖੇ ਬੇਜਮੀਨੇ ਮਜ਼ਦੂਰਾਂ ਦਾ ਇਕੱਠ ਹੋਇਆ ਅਤੇ ਕਰਜਾ ਮੁਆਫੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਮਹਿੰਦਰ ਸਿੰਘ ਖੈਰੜ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਮਜ਼ਦੂਰਾਂ ਦਾ ਸਮੁੱਚਾ ਕਰਜਾ ਮੁਆਫ਼ ਕੀਤਾ ਜਾਵੇਗਾ | ਤਕਰੀਬਨ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਕਿਸੇ ਵੀ ਮਜ਼ਦੂਰ ਦਾ ਕਰਜਾ ਮੁਆਫ਼ ਨਹੀਂ ਹੋਇਆ | 6 ਮਾਰਚ 2019 ਨੂੰ ਕਰਜਾ ਮੁਆਫੀ ਦਾ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕਾ ਹੈ ਪਰ ਉਸ ਉਪਰ ਕੋਈ ਅਮਲ ਨਹੀਂ ਹੋਇਆ | ਪੇਂਡੂ ਮਜ਼ਦੂਰ ਯੂਨੀਅਨ ਮਜ਼ਦੂਰਾਂ ਦੇ ਕਰਜੇ ਮੁਆਫੀ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ | ਮਹਿੰਦਰ ਸਿੰਘ ਖੈਰੜ ਨੇ ਕਿਹਾ ਕਿ ਕਰਜਾ ਮੁਆਫੀ ਮੁਹਿੰਮ ਨੂੰ ਤੇਜ਼ ਕਰਨ ਲਈ 27 ਜਨਵਰੀ ਦਿਨ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸ਼ਹੀਦ ਭਗਤ ਨਗਰ ਮੋਹਰੇ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਕਰਜਾ ਮੁਕਤੀ ਸੰਘਰਸ਼ ਕਮੇਟੀ ਬਣਾਈ ਗਈ | ਜਿਸ ਵਿਚ ਪ੍ਰਧਾਨ ਦਰਸ਼ਨ ਕੌਰ, ਸੈਕਟਰੀ ਕੁਲਵਿੰਦਰ ਕਮੇਟੀ ਮੈਂਬਰ ਸੰਜੀਵ ਕੁਮਾਰ, ਜੁਗਿੰਦਰ ਕੌਰ, ਸਤਿਆ, ਕ੍ਰਿਸ਼ਨਾ ਚਰਨਜੀਤ ਕੌਰ, ਕੁਲਵੰਤ ਕੌਰ ਚੁਣੇ ਗਏ |

ਖ਼ਬਰ ਸ਼ੇਅਰ ਕਰੋ

 

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਕੇਂਦਰਾਾ ਨੇੜੇ ਧਾਰਾ 144 ਲਾਗੂ

ਨਵਾਾਸ਼ਹਿਰ, 16 ਜਨਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ 5 ਜਨਵਰੀ ਨੂੰ ਪੰਜਾਬ ਰਾਜ ਅਧਿਆਪਕ ਯੋਗਤਾ ਸਬੰਧੀ ਹੋਣ ਵਾਲੀ ਪ੍ਰੀਖਿਆ ਜੋ ਕਿ ਮੁਲਤਵੀ ਕਰ ਦਿੱਤੀ ਗਈ ਸੀ, ਹੁਣ ਇਹ ਪ੍ਰੀਖਿਆ 19 ਜਨਵਰੀ ਦਿਨ ਐਤਵਾਰ ਨੂੰ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ | ਇਸ ਦੇ ...

ਪੂਰੀ ਖ਼ਬਰ »

ਰਾਜਾ ਸਾਹਿਬ ਰਸੋਖਾਨਾ ਕਮੇਟੀ ਵਲੋਂ ਗੁਣਾਚੌਰ ਕਲੱਬ ਦੀ ਮਦਦ

ਬੰਗਾ, 16 ਜਨਵਰੀ (ਕਰਮ ਲਧਾਣਾ)-ਰਾਜਾ ਸਾਹਿਬ ਸਪੋਰਟਸ ਕਲੱਬ ਗੁਣਾਚੌਰ ਦੇ ਵੇਟ ਲਿਫਟਰ ਖਿਡਾਰੀਆਂ ਦੀਆਂ ਨੈਸ਼ਨਲ ਪੱਧਰ ਤੋਂ ਉਲੰਪਿਕ ਪੱਧਰ ਤੱਕ ਕੀਤੀਆਂ ਜਾਣ ਵਾਲੀਆਂ ਪ੍ਰਾਪਤੀਆਂ ਦੇ ਮੱਦੇਨਜ਼ਰ ਰਾਜਾ ਸਾਹਿਬ ਰਸੋਖਾਨਾ ਪ੍ਰਬੰਧਕ ਕਮੇਟੀ ਪਿੰਡ ਮਜਾਰਾ ਰਾਜਾ ...

ਪੂਰੀ ਖ਼ਬਰ »

ਖਮਾਚੋਂ 'ਚ ਸਿਹਤ ਵਿਭਾਗ ਵਲੋਂ ਸਮਾਗਮ

ਬੰਗਾ, 16 ਜਨਵਰੀ (ਕਰਮ ਲਧਾਣਾ) - ਉਪ ਸਿਹਤ ਕੇਂਦਰ ਪਿੰਡ ਖਮਾਚੋਂ 'ਚ ਲੜਕੀਆਂ ਦੇ ਹੱਕ 'ਚ ਆਵਾਜ਼ ਬੁਲੰਦ ਕਰਨ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਸਮਾਗਮ ਕਰਾਇਆ ਗਿਆ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਆਰ. ਪੀ ਭਾਟੀਆ ਦੇ ਨਿਰਦੇਸ਼ਾਂ 'ਤੇ ਅਮਲ ਕਰਦਿਆਂ ...

ਪੂਰੀ ਖ਼ਬਰ »

ਕੌਮੀ ਸੜਕ ਸੁਰੱਖਿਆ ਹਫ਼ਤੇ ਤਹਿਤ ਮੈਡੀਕਲ ਚੈੱਕਅਪ ਕੈਂਪ ਲਾਇਆ

ਰੈਲਮਾਜਰਾ, 16 ਜਨਵਰੀ (ਰਾਕੇਸ਼ ਰੋਮੀ)-31ਵੇਂ ਕੌਮੀ ਸੜਕ ਸੁਰੱਖਿਆ ਸਪਤਾਹ ਦੀ ਲੜੀ ਤਹਿਤ ਤਹਿਸੀਲ ਪ੍ਰਸ਼ਾਸਨ ਬਲਾਚੌਰ ਵਲੋਂ ਐੱਸ. ਡੀ. ਐਮ. ਜਸਬੀਰ ਸਿੰਘ ਦੀ ਅਗਵਾਈ ਹੇਠ ਟਰੱਕ ਯੂਨੀਅਨ ਰੈਲ ਮਾਜਰਾ ਵਿਖੇ ਮੈਡੀਕਲ ਚੈੱਕਅਪ ਤੇ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੜਕ ਨੇ ਧਾਰਿਆ ਨਰਕ ਦਾ ਰੂਪ

ਮਜਾਰੀ/ਸਾਹਿਬਾ, 16 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਪਿੰਡ ਬਕਾਪੁਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਧਾਰਮਿਕ ਅਸਥਾਨ ਗੁਰਦੁਆਰਾ ਸਾਹਿਬ ਅਤੇ ਸ਼ਿਵ ਮੰਦਰ ਦੇ ਅੱਗੇ ਬਣੀ ਸੜਕ ਟੁੱਟ ਜਾਣ ਕਾਰਨ ਨਰਕ ਦਾ ਰੂਪ ਧਾਰਿਆ ਹੋਇਆ ਹੈ | ਜਦੋਂ ਮੀਂਹ ਪੈ ਜਾਂਦਾ ਹੈ ਤਾਂ ...

ਪੂਰੀ ਖ਼ਬਰ »

ਸੰਧਵਾਂ 'ਚ ਧਾਰਮਿਕ ਸਮਾਗਮ 19 ਨੂੰ

ਸੰਧਵਾਂ, 16 ਜਨਵਰੀ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਦੇ ਦਰਬਾਰ ਕੇਰ ਵਾਲਾ ਵਿਖੇ ਸੰਤ ਜੀਵਾ ਦਾਸ ਤੇ ਸੰਤ ਗੁਰਦੇਵ ਸਿੰਘ ਦੀ ਯਾਦ 'ਚ 19 ਜਨਵਰੀ ਨੂੰ ਧਾਰਮਿਕ ਸਮਾਗਮ ਦਰਬਾਰ ਦੇ ਮੁੱਖ ਸੇਵਾਦਾਰ ਸੰਤ ਹਰਭਜਨ ਸਿੰਘ ਦੀ ਸਰਪ੍ਰਸਤੀ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਲਿਮ. ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 16 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਲਿਮ. ਮੁਲਾਜ਼ਮ ਯੂਨੀਅਨ ਦੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਨੂਰਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਸਰਕਾਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਭਗਤ ...

ਪੂਰੀ ਖ਼ਬਰ »

ਦਸਤਾਰ ਮੁਕਾਬਲੇ ਦਾ ਜੇਤੂ ਵਿਦਿਆਰਥੀ ਸਨਮਾਨਿਤ

ਬੰਗਾ, 16 ਜਨਵਰੀ (ਲਾਲੀ ਬੰਗਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੇ ਵਿਦਿਆਰਥੀ ਪਰਮਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »

ਪੰਜਾਬ ਟੈਕਨੀਕਲ ਤੇ ਮਨਿਸਟਰੀਅਲ ਸਟਾਫ਼ ਯੂਨੀਅਨ ਨੇ ਕੀਤੀ ਰੋਸ ਰੈਲੀ

ਨਵਾਂਸ਼ਹਿਰ, 16 ਜਨਵਰੀ (ਗੁਰਬਖਸ਼ ਸਿੰਘ ਮਹੇ)- ਸਾਂਝੇ ਫੋਰਮ ਦੇ ਸਟੇਟ ਕਮੇਟੀ ਦੇ ਫ਼ੈਸਲੇ ਮੁਤਾਬਿਕ ਮਨਜੀਤ ਕੁਮਾਰ ਮੰਡਲ ਪ੍ਰਧਾਨ ਨਵਾਂਸ਼ਹਿਰ ਦੀ ਪ੍ਰਧਾਨਗੀ ਹੇਠ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੈਂਬਰਾਂ ਅਤੇ ...

ਪੂਰੀ ਖ਼ਬਰ »

ਮਿੰਨੀ ਹੈਲਥ ਸੈਂਟਰ ਨਵਾਂ ਪਿੰਡ ਟੱਪਰੀਆਂ ਵਿਖੇ ਲੜਕੀਆਂ ਦੀ ਲੋਹੜੀ ਮਨਾਈ

ਭੱਦੀ, 16 ਜਨਵਰੀ (ਨਰੇਸ਼ ਧੌਲ)- ਮਿੰਨੀ ਹੈਲਥ ਸੈਂਟਰ ਨਵਾਂ ਪਿੰਡ ਟੱਪਰੀਆਂ ਵਿਖੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਲੜਕੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੰੁਚੇ ਸਰਪੰਚ ਲੇਖ ਰਾਜ ਨਵਾਂ ਪਿੰਡ ਟੱਪਰੀਆਂ ਨੇ ਕਿਹਾ ਕਿ ਲੜਕੀਆਂ ਨੂੰ ਲੜਕਿਆਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਭਾਰਟਾ ਕਲ੍ਹਾਂ ਵਿਖੇ ਕੀਰਤਨ ਦਰਬਾਰ ਸਜਾਇਆ

ਰਾਹੋਂ, 16 ਜਨਵਰੀ (ਬਲਬੀਰ ਸਿੰਘ ਰੂਬੀ)- ਪਿੰਡ ਭਾਰਟਾ ਕਲਾਂ ਦੇ ਗੁਰਦੁਆਰਾ ਅਮਰ ਚਰਨ ਸਿੱਖ ਸੰਗਤ ਵਿਖੇ ਮਾਘੀ ਨੂੰ ਮੁੱਖ ਰਖਦਿਆਂ ਕੀਰਤਨ ਦਰਬਾਰ ਸਜਾਇਆ ਗਿਆ | ਭਾਈ ਜੰਗ ਸਿੰਘ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ | ਉਨ੍ਹਾਂ ਸੰਗਤਾਂ ਨੂੰ ਮਾਘੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੜਵਾ ਵਿਖੇ ਸਾਲਾਨਾ ਸਮਾਗਮ ਕਰਵਾਇਆ

ਨਵਾਂਸ਼ਹਿਰ, 16 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਬੱਚੇ ਅੰਦਰ ਛੁਪੀ ਹੋਈ ਪ੍ਰਤਿਭਾ ਅਤੇ ਗੁਣਾਂ ਨੂੰ ਇਕ ਯੋਗ ਅਤੇ ਕੁਸ਼ਲ ਅਧਿਆਪਕ ਹੀ ਪਹਿਚਾਣ ਸਕਦਾ ਹੈ | ਬੱਚਿਆਂ ਦੇ ਉਚੇਰੇ ਭਵਿੱਖ ਅਤੇ ਸਰਬਪੱਖੀ ਵਿਕਾਸ ਲਈ ਮਾਪੇ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ...

ਪੂਰੀ ਖ਼ਬਰ »

ਬਿ੍ਗੇਡੀਅਰ ਰਾਜ ਕੁਮਾਰ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਕਾਠਗੜ੍ਹ, 16 ਜਨਵਰੀ (ਬਲਦੇਵ ਸਿੰਘ ਪਨੇਸਰ)- 2022 ਦੌਰਾਨ ਅਕਾਲੀ ਭਾਜਪਾ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਸਿਰ ਤੋੜ ਯਤਨ ਆਰੰਭ ਕਰ ਦਿੱਤੇ ਗਏ ਹਨ | ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਾਈ ਕਮਾਂਡ ਨੇ ਸੂਬੇ ਦੇ ਹਰੇਕ ਹਲਕੇ ਵਿਚ ਅਕਾਲੀ-ਭਾਜਪਾ ਵਰਕਰਾਂ ਨੂੰ ਲਾਮਬੰਦ ਕਰਨ ਲਈ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਣ ਲਈ ਕਰਵਾਇਆ ਸੈਮੀਨਾਰ

ਸਹਾਲੋਂ, 16 ਜਨਵਰੀ (ਜਰਨੈਲ ਸਿੰਘ ਨਿੱਘ੍ਹਾ)- ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਨਸਾ ਮੁਕਤ ਪੰਜਾਬ, ਪੰਜਾਬ ਨਾਰਕੋਟਿਕਸ ਪ੍ਰੀਵੈਨਸ਼ਨ ਕੰਪੇਨ ਅਤੇ ਫੁੱਟ ਸੋਲਜਰ ਪੰਜਾਬ ਮੁਹਿੰਮ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਵਿਖੇ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਮੀਟਿੰਗ

ਮਜਾਰੀ/ਸਾਹਿਬਾ, 16 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਕਾਂਗਰਸ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਸਤਵੀਰ ਸਿੰਘ ਪੱਲੀ ਝਿੱਕੀ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਲੈਨਿੰਗ ਬੋਰਡ ਦਾ ਚੇਅਰਮੈਨ ਬਣਾਉਣ 'ਤੇ ਮਜਾਰੀ ਖੇਤਰ ਦੇ ਕਾਂਗਰਸੀ ਆਗੂਆਂ ਨੇ ਕਸਬਾ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੱੁਧਤਾ ਲਈ ਕੀਤੇ ਉਪਰਾਲੇ ਲਈ ਕਲੱਬ ਦਾ ਸਨਮਾਨ

ਨਵਾਂਸ਼ਹਿਰ, 16 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਲਾਇਨਜ਼ ਕਲੱਬ 321-ਡੀ ਦੇ ਵਾਤਾਵਰਨ ਪ੍ਰੇਮੀ ਲਾਇਨਜ਼ ਦਵਿੰਦਰ ਪਾਲ ਅਰੋੜਾ ਜ਼ਿਲ੍ਹਾ ਚੇਅਰਪਰਸਨ, ਲਾਈਨਜ਼ ਮਹਾਂਵੀਰ ਸਿੰਘ ਢਿੱਲੋਂ ਰੀਜ਼ਨ ਚੇਅਰਮੈਨ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਕੀਤੇ ਉਪਰਾਲੇ ਲਈ ਲਾਇਨਜ਼ ...

ਪੂਰੀ ਖ਼ਬਰ »

ਨਵਜੋਤ ਕੌਰ ਨੇ ਇੰਡੋ-ਨਿਪਾਲ ਇੰਟਰਨੈਸ਼ਨਲ ਖੇਡਾਂ 'ਚ ਬੁਲੰਦੀਆਂ ਨੂੰ ਛੂਹਿਆ

ਸਾਹਲੋਂ, 16 ਜਨਵਰੀ (ਜਰਨੈਲ ਸਿੰਘ ਨਿੱਘ੍ਹਾ)- ਬੀਤੇ ਦਿਨੀਂ ਨੇਪਾਲ ਵਿਖੇ ਵੱਖ-ਵੱਖ ਦੇਸ਼ਾਂ ਦੀਆਂ ਟੀਮਾਂ ਦੇ ਖੇਡ ਮੁਕਾਬਲੇ ਵਿਚ ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਦੀ ਵਿਦਿਆਰਥਣ ਨਵਜੋਤ ਕੌਰ ਸਪੁੱਤਰੀ ਹਰਪ੍ਰੀਤ ਸਿੰਘ ਵਾਸੀ ਮੱਲਪੁਰ ਨੇ ਭਾਰਤ ਦੀ ਫੁੱਟਬਾਲ ...

ਪੂਰੀ ਖ਼ਬਰ »

ਮਹਿੰਦਪੁਰ ਵਿਖੇ ਬਲਾਕ ਪੱਧਰੀ ਧੀਆਂ ਦੀ ਲੋਹੜੀ ਪਾਈ

ਮਜਾਰੀ/ਸਾਹਿਬਾ, 16 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦਫ਼ਤਰ ਸੜੋਆ ਵਲੋਂ ਕੇ..ਐੱਸ.ਡੀ.ਹਾਈ.ਸਕੂਲ ਪਿੰਡ ਮਹਿੰਦਪੁਰ ਵਿਖੇ ਬਲਾਕ ਪੱਧਰੀ ਲੋਹੜੀ ਦਾ ਤਿਉਹਾਰ ਜਸਵਿੰਦਰ ਕੌਰ ਸੀ.ਡੀ.ਪੀ.ਓ.ਸੜੋਆ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਫਰਾਲਾ ਦੇ ਗੁਰੂ ਘਰ ਨੂੰ ਜਾਂਦੀ ਸੜਕ ਬਣਾਉਣ ਦੀ ਮੰਗ

ਸੰਧਵਾਂ, 16 ਜਨਵਰੀ (ਪ੍ਰੇਮੀ ਸੰਧਵਾਂ) - ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਫਰਾਲਾ ਦੇ ਗੁਰਦੁਆਰਾ ਸਾਹਿਬ ਨੂੰ ਘੁੰਮਣਾਂ ਸਾਈਡ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਬਣੇ ਗੇਟ ਦੇ ਕੋਲੋਂ ਜਾਂਦੀ ਸੜਕ ਦੀ ਹਾਲਤ ਕਾਫੀ ...

ਪੂਰੀ ਖ਼ਬਰ »

ਪੋਲੀਓ ਰੋਕੂ ਮੁਹਿੰਮ ਸਬੰਧੀ ਸਿੱਖਲਾਈ ਕੈਂਪ ਲਗਾਇਆ

ਬੰਗਾ, 16 ਜਨਵਰੀ (ਲਾਲੀ ਬੰਗਾ)-ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਕਵਿਤਾ ਭਾਟੀਆ ਐਸ. ਐਮ. ਓ ਸਿਵਲ ਹਸਪਤਾਲ ਦੀ ਯੋਗ ਅਗਵਾਈ ਹੇਠ ਪੱਲਸ ਪੋਲੀਓ ਸਬੰਧੀ ਟ੍ਰੇਨਿੰਗ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਪ੍ਰਯਾਸ ਟੀਮ ਨੇ ਬੱਚਿਆਂ ਨੂੰ ਦਿੱਤੀਆਂ ਵਰਦੀਆਂ

ਟੱਪਰੀਆਂ ਖੁਰਦ, 16 ਜਨਵਰੀ (ਸ਼ਾਮ ਸੁੰਦਰ ਮੀਲੂ)- ਕਟਵਾਰਾ ਕਲਾਂ ਦੇ ਉੱਦਮੀ ਨੌਜਵਾਨਾਂ ਵਲੋਂ ਪਿੰਡ ਅਤੇ ਸਕੂਲ ਦੇ ਵਿਕਾਸ ਲਈ ਬਣਾਈ ਸੰਸਥਾ 'ਪ੍ਰਯਾਸ' ਵਲੋਂ ਸਰਕਾਰੀ ਪ੍ਰਾਇਮਰੀ ਮਿਡਲ ਸਮਾਰਟ ਸਕੂਲ ਕਟਵਾਰਾ ਕਲਾਂ ਦੇ ਬੱਚਿਆਂ ਨੂੰ ਸਰਦੀਆਂ ਦੀਆਂ ਮੁਕੰਮਲ ਵਰਦੀਆਂ ...

ਪੂਰੀ ਖ਼ਬਰ »

ਪਿੰਡਾਂ 'ਚ ਸੁਵਿਧਾ ਕੇਂਦਰ ਬੰਦ ਹੋਣ ਕਾਰਨ ਲੋਕ ਹੋ ਰਹੇ ਨੇ ਖੱਜਲ ਖੁਆਰ

ਮੁਕੰਦਪੁਰ, 16 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਮੁਕੰਦਪੁਰ ਇਲਾਕੇ ਦੇ ਵੱਖ-ਵੱਖ ਪਿੰਡਾਂ ਜਿਨ੍ਹਾਂ 'ਚ ਖਾਨਖਾਨਾ, ਗੜ੍ਹੀ ਅਜੀਤ ਸਿੰਘ, ਝਿੰਗੜਾਂ, ਸੋਤਰਾਂ ਆਦਿ 'ਚ ਸੁਵਿਧਾ ਕੇਂਦਰਾਂ ਜਿਨ੍ਹਾਂ ਤੋਂ ਲੋਕਾਂ ਨੂੰ ਬਹੁਤ ਲਾਭ ਮਿਲਦਾ ਸੀ, ਬੰਦ ਹੋਣ ਕਾਰਨ ਲੋਕ ਖੱਜਲ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਪਲਟਣ ਕਾਰਨ ਕੰਡਕਟਰ ਸਮੇਤ 7 ਜ਼ਖ਼ਮੀ

ਤਲਵਾੜਾ, 16 ਜਨਵਰੀ (ਸੁਰੇਸ਼ ਕੁਮਾਰ)-ਅੱਡਾ ਝੀਰ ਦਾ ਖ਼ੂਹ ਤੋਂ ਕਮਾਹੀ ਦੇਵੀ ਨੂੰ ਜਾਂਦੀ ਇੱਕ ਤੇਜ਼ ਰਫ਼ਤਾਰ ਮਿੰਨੀ ਬੱਸ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਕੰਡਕਟਰ ਸਮੇਤ ਕਰੀਬ 7 ਜਣੇ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਨਿਜੀ ਚਾਵਲਾ ਬੱਸ ਸਰਵਿਸ ਨਾਮੀ ਕੰਪਨੀ ...

ਪੂਰੀ ਖ਼ਬਰ »

ਸਕੂਲ ਵਾਸਤੇ ਦੋ ਕੰਪਿਊਟਰ ਸਿਸਟਮ ਦਾਨ

ਮੁਕੰਦਪੁਰ, 16 ਜਨਵਰੀ (ਦੇਸ ਰਾਜ ਬੰਗਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਿੱਦੜ ਕਲਾਂ ਵਾਸਤੇ ਕੈਨੇਡਾ ਨਿਵਾਸੀ ਸ. ਹਰਵਿੰਦਰ ਸਿੰਘ ਪੁੱਤਰ ਸ. ਕੇਵਲ ਸਿੰਘ ਅਤੇ ਸ. ਕੁਲਵੰਤ ਸਿੰਘ ਪੁੱਤਰ ਗੁਰਮੁੱਖ ਸਿੰਘ ਅਮਰੀਕਾ ਨਿਵਾਸੀ ਵਲੋਂ ਦੋ ਕੰਪਿਊਟਰ ਸਿਸਟਮ ਦਾਨ ਕੀਤੇ ਗਏ | ...

ਪੂਰੀ ਖ਼ਬਰ »

ਕਟਾਰੀਆਂ ਦੇ ਸਾਲਾਨਾ ਧਾਰਮਿਕ ਤੇ ਸੱਭਿਆਚਾਰਕ ਜੋੜ ਮੇਲੇ ਦਾ ਪੋਸਟਰ ਜਾਰੀ

ਕਟਾਰੀਆਂ, 16 ਜਨਵਰੀ (ਨਵਜੋਤ ਸਿੰਘ ਜੱਖੂ) - ਪਿੰਡ ਕਟਾਰੀਆਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦਾ ਸਾਲਾਨਾ ਧਾਰਮਿਕ ਤੇ ਸੱਭਿਆਚਾਰਕ ਜੋੜ ਮੇਲਾ ਗੱਦੀ ਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਦੀ ਅਗਵਾਈ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ...

ਪੂਰੀ ਖ਼ਬਰ »

ਸਕੂਲ ਨੂੰ 51000 ਰੁਪਏ ਦੀ ਨਕਦੀ ਭੇਟ

ਘੁੰਮਣਾਂ, 16 ਜਨਵਰੀ (ਮਹਿੰਦਰਪਾਲ ਸਿੰਘ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਨੂੰ ਪ੍ਰਵਾਸੀ ਭਾਰਤੀ ਸੰਤੋਖ ਸਿੰਘ ਕੈਨੇਡਾ ਨੇ 25000 ਰੁਪਏ, ਮੇਹਰ ਸਿੰਘ ਦੇ ਪਰਿਵਾਰ ਕੁਲਵਿੰਦਰ ਸਿੰਘ ਘੁੰਮਣ ਵਲੋਂ ਆਪਣੇ ਪੋਤਰੇ ਦੇ ਜਨਮ ਦੀ ਖੁਸ਼ੀ 'ਚ 15000 ਰੁਪਏ ਅਤੇ ਵਰਿੰਦਰ ...

ਪੂਰੀ ਖ਼ਬਰ »

ਸਰਹਾਲ ਕਾਜ਼ੀਆਂ ਵਿਖੇ 11 ਨਵ-ਜੰਮੀਆਂ ਲੜਕੀਆਂ ਦੀ ਲੋਹੜੀ ਪਾਈ

ਮੁਕੰਦਪੁਰ, 16 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਬਲਾਕ ਔੜ ਦੇ ਪਿੰਡ ਸਰਹਾਲ ਕਾਜ਼ੀਆਂ ਵਿਖੇ ਸਮੂਹ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲੋਹੜੀ ਦਾ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਬਲਾਕ ਸੰਮਤੀ ਔੜ ਦੇ ਉੁਪ ਚੇਅਰਮੈਨ ਕੁਲਜੀਤ ਸਰਹਾਲ ਨੇ ਵਿਸ਼ੇਸ ...

ਪੂਰੀ ਖ਼ਬਰ »

ਡੈਂਟਲ ਸਿਹਤ ਪੰਦ੍ਹਰਵਾੜਾ 1 ਫਰਵਰੀ ਤੋਂ

ਨਵਾਂਸ਼ਹਿਰ, 16 ਜਨਵਰੀ (ਗੁਰਬਖਸ਼ ਸਿੰਘ ਮਹੇ)- 33ਵਾਂ ਡੈਂਟਲ ਸਿਹਤ ਪੰਦ੍ਹਰਵਾੜਾ 1 ਫਰਵਰੀ ਤੋਂ 15 ਫਰਵਰੀ ਤੱਕ ਸ਼ਹੀਦ ਭਗਤ ਸਿੰਘ ਨਗਰ ਵਿਚ ਮਨਾਇਆ ਜਾਵੇਗਾ | ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ: ਬਲਜੀਤ ਕੌਰ ਰੂਬੀ ਨੇ ਦੱਸਿਆ ਕਿ ਇਸ ਪੰਦ੍ਹਰਵਾੜਾ ਦੌਰਾਨ ਗਰੀਬ ਅਤੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮਾਸਿਕ ਮੀਟਿੰਗ

ਮੁਕੇਰੀਆਂ, 16 ਜਨਵਰੀ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮਾਸਿਕ ਮੀਟਿੰਗ ਅਨੰਤ ਰਾਮ ਦੀ ਪ੍ਰਧਾਨਗੀ ਹੇਠ ਕਮੇਟੀ ਘਰ ਮੁਕੇਰੀਆਂ ਵਿਖੇ ਹੋਈ | ਇਸ ਮੌਕੇ 17 ਦਸੰਬਰ 2019 ਨੂੰ ਮਨਾਏ ਗਏ ਪੈਨਸ਼ਨਰਜ਼ ਦਿਵਸ ਸਬੰਧੀ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰੀ-ਸੈਣੀ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਵੱਖ-ਵੱਖ ਵਿਭਾਗਾਂ 'ਚ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਦੀ ਮੀਟਿੰਗ ਕੁਲਵੰਤ ਸਿੰਘ ਸੈਣੀ ਜਨਰਲ ਸਕੱਤਰ ਪੰਜਾਬ ਦੀ ਅਗਵਾਈ 'ਚ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਵੁੱਡਲੈਂਡ ਓਵਰਸੀਜ਼ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਲ 2018-19 'ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX