ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਟਰੱਕ ਦੀ ਫੇਟ ਵੱਜਣ ਕਾਰਨ ਸਕੂਟਰੀ ਸਵਾਰ ਦੀ ਮੌਤ

ਨਵਾਂਸ਼ਹਿਰ, 16 ਜਨਵਰੀ (ਗੁਰਬਖਸ਼ ਸਿੰਘ ਮਹੇ)-ਅੱਜ ਸਥਾਨਿਕ ਰੇਲਵੇ ਰੋਡ 'ਤੇ ਟਰੱਕ ਦੀ ਫੇਟ ਵੱਜਣ ਕਾਰਨ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਹਿਤੇਸ਼ ਸਰੀਨ ਉਮਰ ਕਰੀਬ 62 ਸਾਲ ਪੁੱਤਰ ਸ੍ਰੀ ਕਸਤੂਰੀ ਲਾਲ ਵਾਸੀ ਨਵਾਂਸ਼ਹਿਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਮੀਟਿੰਗ

ਨਵਾਂਸ਼ਹਿਰ, 16 ਜਨਵਰੀ (ਗੁਰਬਖਸ਼ ਸਿੰਘ ਮਹੇ)- ਪਿੰਡ ਮੁਬਾਰਕਪੁਰ ਦੇ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ 643ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਵਾਸੀਆਂ ਦੀ ਮੀਟਿੰਗ ਹੋਈ | ਜਿਸ ਦੌਰਾਨ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਸਿੱਖਿਆ ਮੇਲੇ ਵਿਚ ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਪਬਲਿਕ ਸਕੂਲ ਟੱਪਰੀਆਂ ਖ਼ੁਰਦ ਨੇ ਜਿੱਤੇ ਇਨਾਮ

ਟੱਪਰੀਆਂ ਖ਼ੁਰਦ, 16 ਜਨਵਰੀ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਪਬਲਿਕ ਸਕੂਲ ਟੱਪਰੀਆਂ ਖ਼ੁਰਦ ਦੇ ਵਿਦਿਆਰਥੀਆਂ ਨੇ ਬਲਾਚੌਰ ਵਿਖੇ ਹੋਏ ਸਿੱਖਿਆ, ਸਾਹਿਤ ਅਤੇ ਸੱਭਿਆਚਾਰਕ ਮੁਕਾਬਲੇ 'ਚ ਭਾਗ ਲੈ ਕੇ ਅਨੇਕਾਂ ਇਨਾਮ ਸਕੂਲ ...

ਪੂਰੀ ਖ਼ਬਰ »

ਬਸਪਾ ਸੰਵਿਧਾਨ ਦੇ ਸਤਿਕਾਰ ਅਤੇ ਹਿੰਦੂ ਰਾਸ਼ਟਰ ਦੇ ਮਤੇ ਦੇ ਵਿਰੋਧ 'ਚ ਲਾਮਬੰਦੀ ਕਰੇਗੀ-ਚਣਕੋਆ

ਜਾਡਲਾ, 16 ਜਨਵਰੀ (ਬੱਲੀ)- ਦੇਸ਼ ਦੀ ਭਾਜਪਾ ਸਰਕਾਰ ਆਰ.ਐੱਸ.ਐੱਸ ਦੇ ਹਿੰਦੂ ਰਾਸ਼ਟਰ ਦੇ ਮਤੇ ਨੂੰ ਲਾਗੂ ਕਰਨ ਲਈ ਹੱਥਕੰਡੇ ਆਪਣਾ ਰਹੀ ਹੈ | ਜਿਸ ਦਾ ਸਭ ਅਗਾਂਹਵਧੂ ਅਤੇ ਮਾਨਵਤਾਵਾਦੀ ਸੋਚ ਵਾਲਿਆਂ ਨੂੰ ਡਟਵਾਂ ਵਿਰੋਧ ਕਰਨਾ ਚਾਹੀਦਾ ਹੈ ਜਿਸ ਦੇ ਤਹਿਤ ਬਹੁਜਨ ਸਮਾਜ ...

ਪੂਰੀ ਖ਼ਬਰ »

ਦੋਆਬਾ ਪਬਲਿਕ ਸਕੂਲ ਜਗਤਪੁਰ ਵਿਖੇ ਸਾਲਾਨਾ ਸਮਾਗਮ ਕਰਵਾਇਆ

ਮੁਕੰਦਪੁਰ, 16 ਜਨਵਰੀ (ਦੇਸ ਰਾਜ ਬੰਗਾ) - ਦੋਆਬਾ ਪਬਲਿਕ ਸਕੂਲ ਜਗਤਪੁਰ ਵਿਖੇ ਪਿ੍ੰ. ਗੁਰਬਖਸ਼ ਕੌਰ ਅਤੇ ਨਿਰਦੇਸ਼ਕ ਹਰਨੇਕ ਬੀਕਾ ਦੀ ਅਗਵਾਈ ਵਿਚ ਪ੍ਰਭਾਵਸ਼ਾਲੀ ਇਨਾਮ ਵੰਡ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਡਾ. ...

ਪੂਰੀ ਖ਼ਬਰ »

ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਗਹਿਲ ਮਜਾਰੀ ਦਾ ਦੇਸੀ ਗੁੜ ਕੇਂਦਰ

ਬੰਗਾ, 16 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਗਹਿਲ ਮਜਾਰੀ 'ਚ ਬਣਾਇਆ ਜਾ ਰਿਹਾ ਗੁੜ ਜਿਥੇ ਇਲਾਕੇ 'ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਉੱਥੇ ਇਹ ਕਿਸਾਨਾਂ ਲਈ ਪ੍ਰੇਰਨਾ ਸਰੋਤ ਹੈ | ਪਿੰਡ ਦੇ ਸਾਬਕਾ ਸਰਪੰਚ ਚਰਨਜੀਤ ਸਿੰਘ ਗਹਿਲ ਮਜਾਰੀ ਨੇ ਦੇਸੀ ਗੁੜ ਬਣਾਉਣ ਦਾ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਬਣਵੈਤ ਗੁਰਦੁਆਰਾ ਕਮੇਟੀ ਵਲੋਂ ਮੁੜ ਪ੍ਰਧਾਨ ਨਿਯੁਕਤ

ਨਵਾਂਸ਼ਹਿਰ, 16 ਜਨਵਰੀ (ਗੁਰਬਖਸ਼ ਸਿੰਘ ਮਹੇ)- ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਦੀ ਪ੍ਰਬੰਧਕ ਕਮੇਟੀ ਵਲੋਂ ਅੱਜ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਪ੍ਰਧਾਨ ਸ. ਜੋਗਿੰਦਰ ਸਿੰਘ ਬਣਵੈਤ ਨੂੰ ਮੁੜ ਤੋਂ ਜ਼ਿੰਦਗੀ ਭਰ ਲਈ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ | ਕਮੇਟੀ ...

ਪੂਰੀ ਖ਼ਬਰ »

13 ਵੋਟਰਾਂ ਦੀਆਂ ਡੁਪਲੀਕੇਟ ਐਾਟਰੀਆਂ ਹੋਣ ਕਾਰਨ ਕੱਟਣ ਦੀ ਸਿਫ਼ਾਰਸ਼

ਨਵਾਂਸ਼ਹਿਰ, 16 ਜਨਵਰੀ (ਗੁਰਬਖਸ਼ ਸਿੰਘ ਮਹੇ)- ਐੱਸ.ਡੀ.ਐਮ ਨਵਾਂਸ਼ਹਿਰ ਕਮ ਮਤਦਾਤਾ ਰਜਿਸਟ੍ਰੇਸ਼ਨ ਅਫ਼ਸਰ ਜਗਦੀਸ਼ ਸਿੰਘ ਜੌਹਲ ਵਲੋਂ ਨਵਾਂਸ਼ਹਿਰ ਦੀ ਵੋਟਰ ਸੂਚੀ 'ਚ 13 ਮਤਦਾਤਾਵਾਂ ਦੀਆਂ ਐਾਟਰੀਆਂ ਇਕੋ-ਜਿਹੀਆਂ (ਡੈਮੋਗ੍ਰਾਫ਼ੀਕਲੀ ਸਿਮੀਲਰ ਐਾਟਰੀਜ਼) ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਬਾਲੋਂ 'ਚ ਰੋਸ ਪ੍ਰਦਰਸ਼ਨ

ਬੰਗਾ, 16 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬਲਾਕ ਬੰਗਾ ਦੇ ਪਿੰਡ ਬਾਲੋਂ ਵਿਖੇ ਬੇਜਮੀਨੇ ਮਜ਼ਦੂਰਾਂ ਦਾ ਇਕੱਠ ਹੋਇਆ ਅਤੇ ਕਰਜਾ ਮੁਆਫੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਕੇਂਦਰਾਾ ਨੇੜੇ ਧਾਰਾ 144 ਲਾਗੂ

ਨਵਾਾਸ਼ਹਿਰ, 16 ਜਨਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ 5 ਜਨਵਰੀ ਨੂੰ ਪੰਜਾਬ ਰਾਜ ਅਧਿਆਪਕ ਯੋਗਤਾ ਸਬੰਧੀ ਹੋਣ ਵਾਲੀ ਪ੍ਰੀਖਿਆ ਜੋ ਕਿ ਮੁਲਤਵੀ ਕਰ ਦਿੱਤੀ ਗਈ ਸੀ, ਹੁਣ ਇਹ ਪ੍ਰੀਖਿਆ 19 ਜਨਵਰੀ ਦਿਨ ਐਤਵਾਰ ਨੂੰ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ | ਇਸ ਦੇ ...

ਪੂਰੀ ਖ਼ਬਰ »

ਰਾਜਾ ਸਾਹਿਬ ਰਸੋਖਾਨਾ ਕਮੇਟੀ ਵਲੋਂ ਗੁਣਾਚੌਰ ਕਲੱਬ ਦੀ ਮਦਦ

ਬੰਗਾ, 16 ਜਨਵਰੀ (ਕਰਮ ਲਧਾਣਾ)-ਰਾਜਾ ਸਾਹਿਬ ਸਪੋਰਟਸ ਕਲੱਬ ਗੁਣਾਚੌਰ ਦੇ ਵੇਟ ਲਿਫਟਰ ਖਿਡਾਰੀਆਂ ਦੀਆਂ ਨੈਸ਼ਨਲ ਪੱਧਰ ਤੋਂ ਉਲੰਪਿਕ ਪੱਧਰ ਤੱਕ ਕੀਤੀਆਂ ਜਾਣ ਵਾਲੀਆਂ ਪ੍ਰਾਪਤੀਆਂ ਦੇ ਮੱਦੇਨਜ਼ਰ ਰਾਜਾ ਸਾਹਿਬ ਰਸੋਖਾਨਾ ਪ੍ਰਬੰਧਕ ਕਮੇਟੀ ਪਿੰਡ ਮਜਾਰਾ ਰਾਜਾ ...

ਪੂਰੀ ਖ਼ਬਰ »

ਖਮਾਚੋਂ 'ਚ ਸਿਹਤ ਵਿਭਾਗ ਵਲੋਂ ਸਮਾਗਮ

ਬੰਗਾ, 16 ਜਨਵਰੀ (ਕਰਮ ਲਧਾਣਾ) - ਉਪ ਸਿਹਤ ਕੇਂਦਰ ਪਿੰਡ ਖਮਾਚੋਂ 'ਚ ਲੜਕੀਆਂ ਦੇ ਹੱਕ 'ਚ ਆਵਾਜ਼ ਬੁਲੰਦ ਕਰਨ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਸਮਾਗਮ ਕਰਾਇਆ ਗਿਆ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਆਰ. ਪੀ ਭਾਟੀਆ ਦੇ ਨਿਰਦੇਸ਼ਾਂ 'ਤੇ ਅਮਲ ਕਰਦਿਆਂ ...

ਪੂਰੀ ਖ਼ਬਰ »

ਕੌਮੀ ਸੜਕ ਸੁਰੱਖਿਆ ਹਫ਼ਤੇ ਤਹਿਤ ਮੈਡੀਕਲ ਚੈੱਕਅਪ ਕੈਂਪ ਲਾਇਆ

ਰੈਲਮਾਜਰਾ, 16 ਜਨਵਰੀ (ਰਾਕੇਸ਼ ਰੋਮੀ)-31ਵੇਂ ਕੌਮੀ ਸੜਕ ਸੁਰੱਖਿਆ ਸਪਤਾਹ ਦੀ ਲੜੀ ਤਹਿਤ ਤਹਿਸੀਲ ਪ੍ਰਸ਼ਾਸਨ ਬਲਾਚੌਰ ਵਲੋਂ ਐੱਸ. ਡੀ. ਐਮ. ਜਸਬੀਰ ਸਿੰਘ ਦੀ ਅਗਵਾਈ ਹੇਠ ਟਰੱਕ ਯੂਨੀਅਨ ਰੈਲ ਮਾਜਰਾ ਵਿਖੇ ਮੈਡੀਕਲ ਚੈੱਕਅਪ ਤੇ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੜਕ ਨੇ ਧਾਰਿਆ ਨਰਕ ਦਾ ਰੂਪ

ਮਜਾਰੀ/ਸਾਹਿਬਾ, 16 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਪਿੰਡ ਬਕਾਪੁਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਧਾਰਮਿਕ ਅਸਥਾਨ ਗੁਰਦੁਆਰਾ ਸਾਹਿਬ ਅਤੇ ਸ਼ਿਵ ਮੰਦਰ ਦੇ ਅੱਗੇ ਬਣੀ ਸੜਕ ਟੁੱਟ ਜਾਣ ਕਾਰਨ ਨਰਕ ਦਾ ਰੂਪ ਧਾਰਿਆ ਹੋਇਆ ਹੈ | ਜਦੋਂ ਮੀਂਹ ਪੈ ਜਾਂਦਾ ਹੈ ਤਾਂ ...

ਪੂਰੀ ਖ਼ਬਰ »

ਸੰਧਵਾਂ 'ਚ ਧਾਰਮਿਕ ਸਮਾਗਮ 19 ਨੂੰ

ਸੰਧਵਾਂ, 16 ਜਨਵਰੀ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਦੇ ਦਰਬਾਰ ਕੇਰ ਵਾਲਾ ਵਿਖੇ ਸੰਤ ਜੀਵਾ ਦਾਸ ਤੇ ਸੰਤ ਗੁਰਦੇਵ ਸਿੰਘ ਦੀ ਯਾਦ 'ਚ 19 ਜਨਵਰੀ ਨੂੰ ਧਾਰਮਿਕ ਸਮਾਗਮ ਦਰਬਾਰ ਦੇ ਮੁੱਖ ਸੇਵਾਦਾਰ ਸੰਤ ਹਰਭਜਨ ਸਿੰਘ ਦੀ ਸਰਪ੍ਰਸਤੀ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਲਿਮ. ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 16 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਲਿਮ. ਮੁਲਾਜ਼ਮ ਯੂਨੀਅਨ ਦੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਨੂਰਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਸਰਕਾਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਭਗਤ ...

ਪੂਰੀ ਖ਼ਬਰ »

ਦਸਤਾਰ ਮੁਕਾਬਲੇ ਦਾ ਜੇਤੂ ਵਿਦਿਆਰਥੀ ਸਨਮਾਨਿਤ

ਬੰਗਾ, 16 ਜਨਵਰੀ (ਲਾਲੀ ਬੰਗਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੇ ਵਿਦਿਆਰਥੀ ਪਰਮਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »

ਪੰਜਾਬ ਟੈਕਨੀਕਲ ਤੇ ਮਨਿਸਟਰੀਅਲ ਸਟਾਫ਼ ਯੂਨੀਅਨ ਨੇ ਕੀਤੀ ਰੋਸ ਰੈਲੀ

ਨਵਾਂਸ਼ਹਿਰ, 16 ਜਨਵਰੀ (ਗੁਰਬਖਸ਼ ਸਿੰਘ ਮਹੇ)- ਸਾਂਝੇ ਫੋਰਮ ਦੇ ਸਟੇਟ ਕਮੇਟੀ ਦੇ ਫ਼ੈਸਲੇ ਮੁਤਾਬਿਕ ਮਨਜੀਤ ਕੁਮਾਰ ਮੰਡਲ ਪ੍ਰਧਾਨ ਨਵਾਂਸ਼ਹਿਰ ਦੀ ਪ੍ਰਧਾਨਗੀ ਹੇਠ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੈਂਬਰਾਂ ਅਤੇ ...

ਪੂਰੀ ਖ਼ਬਰ »

ਮਿੰਨੀ ਹੈਲਥ ਸੈਂਟਰ ਨਵਾਂ ਪਿੰਡ ਟੱਪਰੀਆਂ ਵਿਖੇ ਲੜਕੀਆਂ ਦੀ ਲੋਹੜੀ ਮਨਾਈ

ਭੱਦੀ, 16 ਜਨਵਰੀ (ਨਰੇਸ਼ ਧੌਲ)- ਮਿੰਨੀ ਹੈਲਥ ਸੈਂਟਰ ਨਵਾਂ ਪਿੰਡ ਟੱਪਰੀਆਂ ਵਿਖੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਲੜਕੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੰੁਚੇ ਸਰਪੰਚ ਲੇਖ ਰਾਜ ਨਵਾਂ ਪਿੰਡ ਟੱਪਰੀਆਂ ਨੇ ਕਿਹਾ ਕਿ ਲੜਕੀਆਂ ਨੂੰ ਲੜਕਿਆਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਭਾਰਟਾ ਕਲ੍ਹਾਂ ਵਿਖੇ ਕੀਰਤਨ ਦਰਬਾਰ ਸਜਾਇਆ

ਰਾਹੋਂ, 16 ਜਨਵਰੀ (ਬਲਬੀਰ ਸਿੰਘ ਰੂਬੀ)- ਪਿੰਡ ਭਾਰਟਾ ਕਲਾਂ ਦੇ ਗੁਰਦੁਆਰਾ ਅਮਰ ਚਰਨ ਸਿੱਖ ਸੰਗਤ ਵਿਖੇ ਮਾਘੀ ਨੂੰ ਮੁੱਖ ਰਖਦਿਆਂ ਕੀਰਤਨ ਦਰਬਾਰ ਸਜਾਇਆ ਗਿਆ | ਭਾਈ ਜੰਗ ਸਿੰਘ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ | ਉਨ੍ਹਾਂ ਸੰਗਤਾਂ ਨੂੰ ਮਾਘੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੜਵਾ ਵਿਖੇ ਸਾਲਾਨਾ ਸਮਾਗਮ ਕਰਵਾਇਆ

ਨਵਾਂਸ਼ਹਿਰ, 16 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਬੱਚੇ ਅੰਦਰ ਛੁਪੀ ਹੋਈ ਪ੍ਰਤਿਭਾ ਅਤੇ ਗੁਣਾਂ ਨੂੰ ਇਕ ਯੋਗ ਅਤੇ ਕੁਸ਼ਲ ਅਧਿਆਪਕ ਹੀ ਪਹਿਚਾਣ ਸਕਦਾ ਹੈ | ਬੱਚਿਆਂ ਦੇ ਉਚੇਰੇ ਭਵਿੱਖ ਅਤੇ ਸਰਬਪੱਖੀ ਵਿਕਾਸ ਲਈ ਮਾਪੇ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ...

ਪੂਰੀ ਖ਼ਬਰ »

ਬਿ੍ਗੇਡੀਅਰ ਰਾਜ ਕੁਮਾਰ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਕਾਠਗੜ੍ਹ, 16 ਜਨਵਰੀ (ਬਲਦੇਵ ਸਿੰਘ ਪਨੇਸਰ)- 2022 ਦੌਰਾਨ ਅਕਾਲੀ ਭਾਜਪਾ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਸਿਰ ਤੋੜ ਯਤਨ ਆਰੰਭ ਕਰ ਦਿੱਤੇ ਗਏ ਹਨ | ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਾਈ ਕਮਾਂਡ ਨੇ ਸੂਬੇ ਦੇ ਹਰੇਕ ਹਲਕੇ ਵਿਚ ਅਕਾਲੀ-ਭਾਜਪਾ ਵਰਕਰਾਂ ਨੂੰ ਲਾਮਬੰਦ ਕਰਨ ਲਈ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਣ ਲਈ ਕਰਵਾਇਆ ਸੈਮੀਨਾਰ

ਸਹਾਲੋਂ, 16 ਜਨਵਰੀ (ਜਰਨੈਲ ਸਿੰਘ ਨਿੱਘ੍ਹਾ)- ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਨਸਾ ਮੁਕਤ ਪੰਜਾਬ, ਪੰਜਾਬ ਨਾਰਕੋਟਿਕਸ ਪ੍ਰੀਵੈਨਸ਼ਨ ਕੰਪੇਨ ਅਤੇ ਫੁੱਟ ਸੋਲਜਰ ਪੰਜਾਬ ਮੁਹਿੰਮ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਵਿਖੇ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਮੀਟਿੰਗ

ਮਜਾਰੀ/ਸਾਹਿਬਾ, 16 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਕਾਂਗਰਸ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਸਤਵੀਰ ਸਿੰਘ ਪੱਲੀ ਝਿੱਕੀ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਲੈਨਿੰਗ ਬੋਰਡ ਦਾ ਚੇਅਰਮੈਨ ਬਣਾਉਣ 'ਤੇ ਮਜਾਰੀ ਖੇਤਰ ਦੇ ਕਾਂਗਰਸੀ ਆਗੂਆਂ ਨੇ ਕਸਬਾ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੱੁਧਤਾ ਲਈ ਕੀਤੇ ਉਪਰਾਲੇ ਲਈ ਕਲੱਬ ਦਾ ਸਨਮਾਨ

ਨਵਾਂਸ਼ਹਿਰ, 16 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਲਾਇਨਜ਼ ਕਲੱਬ 321-ਡੀ ਦੇ ਵਾਤਾਵਰਨ ਪ੍ਰੇਮੀ ਲਾਇਨਜ਼ ਦਵਿੰਦਰ ਪਾਲ ਅਰੋੜਾ ਜ਼ਿਲ੍ਹਾ ਚੇਅਰਪਰਸਨ, ਲਾਈਨਜ਼ ਮਹਾਂਵੀਰ ਸਿੰਘ ਢਿੱਲੋਂ ਰੀਜ਼ਨ ਚੇਅਰਮੈਨ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਕੀਤੇ ਉਪਰਾਲੇ ਲਈ ਲਾਇਨਜ਼ ...

ਪੂਰੀ ਖ਼ਬਰ »

ਨਵਜੋਤ ਕੌਰ ਨੇ ਇੰਡੋ-ਨਿਪਾਲ ਇੰਟਰਨੈਸ਼ਨਲ ਖੇਡਾਂ 'ਚ ਬੁਲੰਦੀਆਂ ਨੂੰ ਛੂਹਿਆ

ਸਾਹਲੋਂ, 16 ਜਨਵਰੀ (ਜਰਨੈਲ ਸਿੰਘ ਨਿੱਘ੍ਹਾ)- ਬੀਤੇ ਦਿਨੀਂ ਨੇਪਾਲ ਵਿਖੇ ਵੱਖ-ਵੱਖ ਦੇਸ਼ਾਂ ਦੀਆਂ ਟੀਮਾਂ ਦੇ ਖੇਡ ਮੁਕਾਬਲੇ ਵਿਚ ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਦੀ ਵਿਦਿਆਰਥਣ ਨਵਜੋਤ ਕੌਰ ਸਪੁੱਤਰੀ ਹਰਪ੍ਰੀਤ ਸਿੰਘ ਵਾਸੀ ਮੱਲਪੁਰ ਨੇ ਭਾਰਤ ਦੀ ਫੁੱਟਬਾਲ ...

ਪੂਰੀ ਖ਼ਬਰ »

ਮਹਿੰਦਪੁਰ ਵਿਖੇ ਬਲਾਕ ਪੱਧਰੀ ਧੀਆਂ ਦੀ ਲੋਹੜੀ ਪਾਈ

ਮਜਾਰੀ/ਸਾਹਿਬਾ, 16 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦਫ਼ਤਰ ਸੜੋਆ ਵਲੋਂ ਕੇ..ਐੱਸ.ਡੀ.ਹਾਈ.ਸਕੂਲ ਪਿੰਡ ਮਹਿੰਦਪੁਰ ਵਿਖੇ ਬਲਾਕ ਪੱਧਰੀ ਲੋਹੜੀ ਦਾ ਤਿਉਹਾਰ ਜਸਵਿੰਦਰ ਕੌਰ ਸੀ.ਡੀ.ਪੀ.ਓ.ਸੜੋਆ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਫਰਾਲਾ ਦੇ ਗੁਰੂ ਘਰ ਨੂੰ ਜਾਂਦੀ ਸੜਕ ਬਣਾਉਣ ਦੀ ਮੰਗ

ਸੰਧਵਾਂ, 16 ਜਨਵਰੀ (ਪ੍ਰੇਮੀ ਸੰਧਵਾਂ) - ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਫਰਾਲਾ ਦੇ ਗੁਰਦੁਆਰਾ ਸਾਹਿਬ ਨੂੰ ਘੁੰਮਣਾਂ ਸਾਈਡ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਬਣੇ ਗੇਟ ਦੇ ਕੋਲੋਂ ਜਾਂਦੀ ਸੜਕ ਦੀ ਹਾਲਤ ਕਾਫੀ ...

ਪੂਰੀ ਖ਼ਬਰ »

ਪੋਲੀਓ ਰੋਕੂ ਮੁਹਿੰਮ ਸਬੰਧੀ ਸਿੱਖਲਾਈ ਕੈਂਪ ਲਗਾਇਆ

ਬੰਗਾ, 16 ਜਨਵਰੀ (ਲਾਲੀ ਬੰਗਾ)-ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਕਵਿਤਾ ਭਾਟੀਆ ਐਸ. ਐਮ. ਓ ਸਿਵਲ ਹਸਪਤਾਲ ਦੀ ਯੋਗ ਅਗਵਾਈ ਹੇਠ ਪੱਲਸ ਪੋਲੀਓ ਸਬੰਧੀ ਟ੍ਰੇਨਿੰਗ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਪ੍ਰਯਾਸ ਟੀਮ ਨੇ ਬੱਚਿਆਂ ਨੂੰ ਦਿੱਤੀਆਂ ਵਰਦੀਆਂ

ਟੱਪਰੀਆਂ ਖੁਰਦ, 16 ਜਨਵਰੀ (ਸ਼ਾਮ ਸੁੰਦਰ ਮੀਲੂ)- ਕਟਵਾਰਾ ਕਲਾਂ ਦੇ ਉੱਦਮੀ ਨੌਜਵਾਨਾਂ ਵਲੋਂ ਪਿੰਡ ਅਤੇ ਸਕੂਲ ਦੇ ਵਿਕਾਸ ਲਈ ਬਣਾਈ ਸੰਸਥਾ 'ਪ੍ਰਯਾਸ' ਵਲੋਂ ਸਰਕਾਰੀ ਪ੍ਰਾਇਮਰੀ ਮਿਡਲ ਸਮਾਰਟ ਸਕੂਲ ਕਟਵਾਰਾ ਕਲਾਂ ਦੇ ਬੱਚਿਆਂ ਨੂੰ ਸਰਦੀਆਂ ਦੀਆਂ ਮੁਕੰਮਲ ਵਰਦੀਆਂ ...

ਪੂਰੀ ਖ਼ਬਰ »

ਪਿੰਡਾਂ 'ਚ ਸੁਵਿਧਾ ਕੇਂਦਰ ਬੰਦ ਹੋਣ ਕਾਰਨ ਲੋਕ ਹੋ ਰਹੇ ਨੇ ਖੱਜਲ ਖੁਆਰ

ਮੁਕੰਦਪੁਰ, 16 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਮੁਕੰਦਪੁਰ ਇਲਾਕੇ ਦੇ ਵੱਖ-ਵੱਖ ਪਿੰਡਾਂ ਜਿਨ੍ਹਾਂ 'ਚ ਖਾਨਖਾਨਾ, ਗੜ੍ਹੀ ਅਜੀਤ ਸਿੰਘ, ਝਿੰਗੜਾਂ, ਸੋਤਰਾਂ ਆਦਿ 'ਚ ਸੁਵਿਧਾ ਕੇਂਦਰਾਂ ਜਿਨ੍ਹਾਂ ਤੋਂ ਲੋਕਾਂ ਨੂੰ ਬਹੁਤ ਲਾਭ ਮਿਲਦਾ ਸੀ, ਬੰਦ ਹੋਣ ਕਾਰਨ ਲੋਕ ਖੱਜਲ ਖੁਆਰ ਹੋ ਰਹੇ ਹਨ | ਸੁਵਿਧਾ ਕੇਂਦਰਾਂ 'ਚ ਲੋਕਾਂ ਨੂੰ ਜਨਮ ਸਰਟੀਫਿਕੇਟ, ਬਿਜਲੀ ਦੇ ਬਿੱਲ, ਪੈਨਸ਼ਨ ਦੇ ਫਾਰਮ, ਆਧਾਰ ਕਾਰਡ 'ਚ ਨਾਮ ਦੀ ਸੋਧ, ਜਾਤ ਸਬੰਧੀ ਸਰਟੀਫਿਕੇਟ, ਅਧਾਰ ਕਾਰਡ, ਲੇਬਰ ਕਾਰਡ, ਲੋਕ ਭਲਾਈ ਸਕੀਮਾਂ, ਮੈਰਿਜ ਸਰਟੀਫਿਕੇਟ, ਐਫੀਡੈਬਿਟ, ਟੈਲੀਫੋਨ ਬਿੱਲ ਆਦਿ ਦਾ ਕੰਮ ਜਲਦੀ ਤੇ ਤਸੱਲੀ ਬਖ਼ਸ਼ ਹੋ ਜਾਂਦਾ ਸੀ ਹੁਣ ਸੁਵਿਧਾ ਕੇਂਦਰ ਬੰਦ ਹੋਣ ਕਾਰਨ ਸਾਰਾ-ਸਾਰਾ ਦਿਨ ਆਪਣੀ ਖੱਜਲ ਖੁਆਰੀ ਕਰਕੇ ਲੋਕਾਂ ਨੂੰ ਮਿਲਾਂ ਦੂਰ ਜਾਣਾ ਪੈਂਦਾ ਹੈ | ਸੁਵਿਧਾ ਕੇਂਦਰਾਂ ਦੇ ਬੰਦ ਹੋਣ ਦੇ ਸਬੰਧੀ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਸੁਵਿਧਾ ਕੇਂਦਰਾਂ 'ਚ ਸਾਨੂੰ ਹਰ ਸਹੂਲਤ ਬਹੁਤ ਘੱਟ ਸਮੇ 'ਚ ਮਿਲ ਜਾਂਦੀ ਸੀ ਤੇ ਕੰਮ ਵੀ ਜਲਦੀ ਹੋ ਜਾਂਦਾ ਸੀ ਪਰ ਜਦੋਂ ਦੇ ਸੁਵਿਧਾ ਕੇਂਦਰ ਬੰਦ ਹੋਏ ਹਨ ਤਾਂ ਆਪਣਾ ਕੰਮ ਕਰਵਾਉਣ ਲਈ ਪੰਦਰਾਂ ਵੀਹ ਕਿਲੋਮੀਟਰ ਦਾ ਸਫ਼ਰ ਤਹਿ ਕਰਕੇ ਦੂਜੇ ਸੁਵਿਧਾ ਕੇਂਦਰਾਂ 'ਚ ਜਾਣਾ ਪੈਂਦਾ ਹੈ ਤੇ ਹਫ਼ਤਾ-ਹਫ਼ਤਾ ਲੱਗ ਜਾਂਦਾ ਹੈ ਕੰਮ ਕਰਵਾਉਣ ਨੂੰ | ਉਨ੍ਹਾਂ ਦੱਸਿਆ ਕਿ ਸੁਵਿਧਾ ਕੇਂਦਰ ਨਜ਼ਦੀਕ ਹੋਣ ਕਾਰਨ ਸਾਰੀਆਂ ਸਹੂਲਤਾਂ ਦਾ ਬਹੁਤ ਲਾਭ ਮਿਲ ਜਾਂਦਾ ਸੀ ਪਰ ਹੁਣ ਬੰਦ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਦੀ ਅਕਾਲੀ ਭਾਜਪਾ ਗਠਜੋੜ ਸਰਕਾਰ ਨੇ ਆਪਣੇ ਸਮੇਂ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਪਿੰਡਾਂ 'ਚ ਪਿੰਡਾਂ ਦੇ ਲੋਕਾਂ ਨੂੰ ਪਿੰਡਾਂ ਵਿਚ ਹੀ ਸਹੂਲਤਾਂ ਦੇਣ ਲਈ ਸੁਵਿਧਾ ਕੇਂਦਰ ਖੋਲ੍ਹ ਕੇ ਦਿੱਤੇ ਸਨ ਤੇ ਪੰਜਾਬ ਦੇ ਲੋਕ ਅਕਾਲੀ ਭਾਜਪਾ ਸਰਕਾਰ ਦੇ ਇਸ ਕਾਰਜ ਦੀ ਸ਼ਲਾਘਾ ਕਰਦੇ ਸਨ ਪਰ ਕਾਂਗਰਸ ਸਰਕਾਰ ਨੇ ਸੱਤਾ 'ਚ ਆਉਂਦੇ ਹੀ ਸੁਵਿਧਾ ਕੇਂਦਰ ਬੰਦ ਕਰਵਾ ਦਿੱਤੇ ਸਨ ਤੇ ਪੰਜਾਬ ਦੀ ਜਨਤਾ ਦੀ ਖੱਜਲ ਖੁਆਰੀ ਚਾਰ ਗੁਣਾ ਜਿਆਦਾ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਮਾਂ ਰਹਿੰਦੀਆਂ ਜੇਕਰ ਸਰਕਾਰ ਨੇ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਦੌਰਾਨ ਸਰਕਾਰ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਕੰਦਪੁਰ ਇਲਾਕੇ ਦੇ ਬੰਦ ਸੁਵਿਧਾ ਕੇਂਦਰਾਂ ਨੂੰ ਜਲਦ ਦੁਆਰਾ ਸ਼ੁਰੂ ਕਰਵਾਇਆ ਜਾਵੇ ਤਾਂ ਜੋ ਲੋਕਾਂ ਦੀ ਖੱਜਲ਼ ਖੁਆਰੀ ਘੱਟ ਸਕੇ |
ਕਿ ਕਹਿੰਦੇ ਹਨ ਹਲਕਾ ਵਿਧਾਇਕ-
ਜਦੋਂ ਇਸ ਸਬੰਧੀ ਹਲਕਾ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨੂੰ ਅਨੇਕਾਂ ਸੁਵਿਧਾਵਾਂ ਮੁਹੱਈਆ ਕਰਵਾਈਆਂ | ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਪਿੰਡਾਂ 'ਚ ਪਿੰਡਾਂ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਪਿੰਡਾਂ ਵਿਚ ਸੁਵਿਧਾ ਕੇਂਦਰ ਖੋਲ ਕੇ ਦਿੱਤੇ ਸਨ ਜਿਨ੍ਹਾਂ 'ਚ ਲੋਕਾਂ ਨੂੰ ਹਰ ਸਹੂਲਤ ਸਮੇਂ ਸਿਰ ਮਿਲ ਰਹੀ ਸੀ ਪਰ ਜਦੋਂ ਤੋਂ ਕਾਂਗਰਸ ਸਰਕਾਰ ਸੱਤਾ 'ਚ ਆਈ ਹੈ ਉਸ ਨੇ ਸਹੂਲਤਾਂ ਤਾਂ ਕਿ ਮੁਹੱਈਆ ਕਰਵਾਉਣੀਆਂ ਸਨ ਉਲਟਾ ਅਕਾਲੀ ਭਾਜਪਾ ਸਰਕਾਰ ਵਲੋਂ ਚਲਾਈਆਂ ਸਕੀਮਾਂ ਵੀ ਬੰਦ ਕਰ ਦਿੱਤੀਆਂ ਹਨ |
ਕਿ ਕਹਿੰਦੇ ਹਨ ਹਲਕਾ ਇੰਚਾਰਜ ?
ਜਦੋਂ ਇਸ ਸਬੰਧੀ ਹਲਕਾ ਇੰਚਾਰਜ ਬੰਗਾ ਸਤਵੀਰ ਸਿੰਘ ਪੱਲੀ ਝਿੱਕੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬੰਗਾ ਅੰਦਰ ਜਿਨੇ ਵੀ ਸੁਵਿਧਾ ਕੇਂਦਰ ਬੰਦ ਹੋਏ ਹਨ ਉਨ੍ਹਾਂ ਨੂੰ ਜਲਦ ਚਾਲੂ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਤੇ ਸੂਬੇ ਦੇ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ |
ਕਿ ਕਹਿੰਦੇ ਨੇ ਬੀ. ਡੀ. ਪੀ. ਓ ਔੜ
ਜਦੋਂ ਸੁਵਿਧਾ ਕੇਂਦਰਾਂ ਦੇ ਬੰਦ ਹੋਣ ਸਬੰਧੀ ਬੀ. ਡੀ. ਪੀ. ਓ ਔੜ ਰਾਜੇਸ਼ ਚੱਢਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਬਲਾਕ ਔੜ ਅਧੀਨ ਪੈਂਦੇ ਸੁਵਿਧਾ ਕੇਂਦਰਾਂ ਦੀ ਰਿਪੋਰਟ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਦੇ ਦਿੱਤੀ ਹੈ ਤੇ ਸਰਕਾਰ ਵਲੋਂ ਜਲਦ ਹੀ ਇਸ ਦਾ ਹੱਲ ਕੱਢਿਆ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਤੇਜ਼ ਰਫ਼ਤਾਰ ਬੱਸ ਪਲਟਣ ਕਾਰਨ ਕੰਡਕਟਰ ਸਮੇਤ 7 ਜ਼ਖ਼ਮੀ

ਤਲਵਾੜਾ, 16 ਜਨਵਰੀ (ਸੁਰੇਸ਼ ਕੁਮਾਰ)-ਅੱਡਾ ਝੀਰ ਦਾ ਖ਼ੂਹ ਤੋਂ ਕਮਾਹੀ ਦੇਵੀ ਨੂੰ ਜਾਂਦੀ ਇੱਕ ਤੇਜ਼ ਰਫ਼ਤਾਰ ਮਿੰਨੀ ਬੱਸ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਕੰਡਕਟਰ ਸਮੇਤ ਕਰੀਬ 7 ਜਣੇ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਨਿਜੀ ਚਾਵਲਾ ਬੱਸ ਸਰਵਿਸ ਨਾਮੀ ਕੰਪਨੀ ...

ਪੂਰੀ ਖ਼ਬਰ »

ਸਕੂਲ ਵਾਸਤੇ ਦੋ ਕੰਪਿਊਟਰ ਸਿਸਟਮ ਦਾਨ

ਮੁਕੰਦਪੁਰ, 16 ਜਨਵਰੀ (ਦੇਸ ਰਾਜ ਬੰਗਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਿੱਦੜ ਕਲਾਂ ਵਾਸਤੇ ਕੈਨੇਡਾ ਨਿਵਾਸੀ ਸ. ਹਰਵਿੰਦਰ ਸਿੰਘ ਪੁੱਤਰ ਸ. ਕੇਵਲ ਸਿੰਘ ਅਤੇ ਸ. ਕੁਲਵੰਤ ਸਿੰਘ ਪੁੱਤਰ ਗੁਰਮੁੱਖ ਸਿੰਘ ਅਮਰੀਕਾ ਨਿਵਾਸੀ ਵਲੋਂ ਦੋ ਕੰਪਿਊਟਰ ਸਿਸਟਮ ਦਾਨ ਕੀਤੇ ਗਏ | ...

ਪੂਰੀ ਖ਼ਬਰ »

ਕਟਾਰੀਆਂ ਦੇ ਸਾਲਾਨਾ ਧਾਰਮਿਕ ਤੇ ਸੱਭਿਆਚਾਰਕ ਜੋੜ ਮੇਲੇ ਦਾ ਪੋਸਟਰ ਜਾਰੀ

ਕਟਾਰੀਆਂ, 16 ਜਨਵਰੀ (ਨਵਜੋਤ ਸਿੰਘ ਜੱਖੂ) - ਪਿੰਡ ਕਟਾਰੀਆਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦਾ ਸਾਲਾਨਾ ਧਾਰਮਿਕ ਤੇ ਸੱਭਿਆਚਾਰਕ ਜੋੜ ਮੇਲਾ ਗੱਦੀ ਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਦੀ ਅਗਵਾਈ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ...

ਪੂਰੀ ਖ਼ਬਰ »

ਸਕੂਲ ਨੂੰ 51000 ਰੁਪਏ ਦੀ ਨਕਦੀ ਭੇਟ

ਘੁੰਮਣਾਂ, 16 ਜਨਵਰੀ (ਮਹਿੰਦਰਪਾਲ ਸਿੰਘ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਨੂੰ ਪ੍ਰਵਾਸੀ ਭਾਰਤੀ ਸੰਤੋਖ ਸਿੰਘ ਕੈਨੇਡਾ ਨੇ 25000 ਰੁਪਏ, ਮੇਹਰ ਸਿੰਘ ਦੇ ਪਰਿਵਾਰ ਕੁਲਵਿੰਦਰ ਸਿੰਘ ਘੁੰਮਣ ਵਲੋਂ ਆਪਣੇ ਪੋਤਰੇ ਦੇ ਜਨਮ ਦੀ ਖੁਸ਼ੀ 'ਚ 15000 ਰੁਪਏ ਅਤੇ ਵਰਿੰਦਰ ...

ਪੂਰੀ ਖ਼ਬਰ »

ਸਰਹਾਲ ਕਾਜ਼ੀਆਂ ਵਿਖੇ 11 ਨਵ-ਜੰਮੀਆਂ ਲੜਕੀਆਂ ਦੀ ਲੋਹੜੀ ਪਾਈ

ਮੁਕੰਦਪੁਰ, 16 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਬਲਾਕ ਔੜ ਦੇ ਪਿੰਡ ਸਰਹਾਲ ਕਾਜ਼ੀਆਂ ਵਿਖੇ ਸਮੂਹ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲੋਹੜੀ ਦਾ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਬਲਾਕ ਸੰਮਤੀ ਔੜ ਦੇ ਉੁਪ ਚੇਅਰਮੈਨ ਕੁਲਜੀਤ ਸਰਹਾਲ ਨੇ ਵਿਸ਼ੇਸ ...

ਪੂਰੀ ਖ਼ਬਰ »

ਡੈਂਟਲ ਸਿਹਤ ਪੰਦ੍ਹਰਵਾੜਾ 1 ਫਰਵਰੀ ਤੋਂ

ਨਵਾਂਸ਼ਹਿਰ, 16 ਜਨਵਰੀ (ਗੁਰਬਖਸ਼ ਸਿੰਘ ਮਹੇ)- 33ਵਾਂ ਡੈਂਟਲ ਸਿਹਤ ਪੰਦ੍ਹਰਵਾੜਾ 1 ਫਰਵਰੀ ਤੋਂ 15 ਫਰਵਰੀ ਤੱਕ ਸ਼ਹੀਦ ਭਗਤ ਸਿੰਘ ਨਗਰ ਵਿਚ ਮਨਾਇਆ ਜਾਵੇਗਾ | ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ: ਬਲਜੀਤ ਕੌਰ ਰੂਬੀ ਨੇ ਦੱਸਿਆ ਕਿ ਇਸ ਪੰਦ੍ਹਰਵਾੜਾ ਦੌਰਾਨ ਗਰੀਬ ਅਤੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮਾਸਿਕ ਮੀਟਿੰਗ

ਮੁਕੇਰੀਆਂ, 16 ਜਨਵਰੀ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮਾਸਿਕ ਮੀਟਿੰਗ ਅਨੰਤ ਰਾਮ ਦੀ ਪ੍ਰਧਾਨਗੀ ਹੇਠ ਕਮੇਟੀ ਘਰ ਮੁਕੇਰੀਆਂ ਵਿਖੇ ਹੋਈ | ਇਸ ਮੌਕੇ 17 ਦਸੰਬਰ 2019 ਨੂੰ ਮਨਾਏ ਗਏ ਪੈਨਸ਼ਨਰਜ਼ ਦਿਵਸ ਸਬੰਧੀ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰੀ-ਸੈਣੀ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਵੱਖ-ਵੱਖ ਵਿਭਾਗਾਂ 'ਚ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਦੀ ਮੀਟਿੰਗ ਕੁਲਵੰਤ ਸਿੰਘ ਸੈਣੀ ਜਨਰਲ ਸਕੱਤਰ ਪੰਜਾਬ ਦੀ ਅਗਵਾਈ 'ਚ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਵੁੱਡਲੈਂਡ ਓਵਰਸੀਜ਼ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਲ 2018-19 'ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX