ਤਾਜਾ ਖ਼ਬਰਾਂ


ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  27 minutes ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  38 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  49 minutes ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  57 minutes ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  about 1 hour ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  about 1 hour ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  about 1 hour ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 minute ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਇਨ੍ਹਾਂ ਮੰਤਰੀਆਂ ਨੇ ਬਚਾਈਆਂ ਆਪਣੀਆਂ ਸੀਟਾਂ
. . .  about 2 hours ago
ਬ੍ਰਹਮ ਮਹਿੰਦਰਾ ਮਨਪ੍ਰੀਤ ਬਾਦਲ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸੁਖਬਿੰਦਰ ਸਿੰਘ ਸਰਕਾਰੀਆ ਅਰੁਣਾ ਚੌਧਰੀ ਰਜ਼ੀਆ ਸੁਲਤਾਨਾ.....
ਰਾਜਪਾਲ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਲਾਕਾਤ ਖ਼ਤਮ, ਪੰਜਾਬ ਕੈਬਿਨਟ ਦਾ ਕੱਲ੍ਹ 4.30 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ
. . .  about 2 hours ago
ਚੰਡੀਗੜ੍ਹ, 25 ਸਤੰਬਰ -(ਗੁਰਪ੍ਰੀਤ ਸਿੰਘ ਅਜਨਾਲਾ) ਰਾਜਪਾਲ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਲਾਕਾਤ ਖ਼ਤਮ। ਪੰਜਾਬ ਕੈਬਿਨਟ ਦਾ ਕੱਲ੍ਹ 4.30 ਵਜੇ ਸਹੁੰ....
5 ਮੰਤਰੀਆਂ ਦੀ ਹੋਈ ਛੁੱਟੀ
. . .  about 2 hours ago
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮਾਲ ਮੰਤਰੀ ਗੁਰਪ੍ਰੀਤ ਕਾਂਗੜ ਉਦਯੋਗ ਮੰਤਰੀ ਸੁੰਦਰ ਸ਼ਿਆਮ ਅਰੋੜਾ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ
ਚਰਨਜੀਤ ਸਿੰਘ ਚੰਨੀ ਦੀ ਨਵੀਂ ਕੈਬਨਿਟ,ਇਹ ਨਵੇਂ ਚਿਹਰੇ ਹੋਣਗੇ
. . .  about 2 hours ago
ਇਹ ਨਵੇਂ ਚਿਹਰੇ ਹੋਣਗੇ ਡਾ ਰਾਜਕੁਮਾਰ ਵੇਰਕਾ ਸੰਗਤ ਸਿੰਘ ਗਿਲਜੀਆਂ ਅਮਰਿੰਦਰ ਸਿੰਘ ਰਾਜਾ ਵੈਡਿੰਗ ਪ੍ਰਗਟ ਸਿੰਘ ਕੁਲਜੀਤ ਨਾਗਰਾ
ਪੰਜਾਬ ਪੁਲਿਸ ਦੀ ਲਿਖਤੀ ਪ੍ਰੀਖਿਆ ਲਈ ਜੰਡਿਆਲਾ ਦੇ 2 ਪ੍ਰੀਖਿਆ ਕੇਂਦਰਾਂ 'ਚ ਲੱਗੀਆਂ ਲੰਬੀਆਂ ਲਾਈਨਾਂ
. . .  about 2 hours ago
ਜੰਡਿਆਲਾ ਮੰਜਕੀ,25ਸਤੰਬਰ (ਸੁਰਜੀਤ ਸਿੰਘ ਜੰਡਿਆਲਾ) ਪੰਜਾਬ ਪੁਲਿਸ ਦੀ ਲਿਖਤ ਪ੍ਰੀਖਿਆ ਲਈ ਸਥਾਨਕ ਕਸਬੇ ਦੇ ਬਣਾਏ ਗਏ ਦੋ ਕੇਂਦਰਾਂ ਵਿਚ ਸਵੇਰ ਤੋਂ ਹੀ ਪ੍ਰੀਖਿਆਰਥੀਆਂ ਦੀਆਂ ਲੰਬੀਆਂ ....
ਰੱਖਿਆ ਮੰਤਰਾਲੇ ਨੇ ਵੀ.ਐੱਸ. ਪਠਾਨੀਆ ਨੂੰ ਕੋਸਟ ਗਾਰਡ ਏ.ਡੀ.ਜੀ. ਨਿਯੁਕਤ ਕੀਤਾ
. . .  about 2 hours ago
ਨਵੀਂ ਦਿੱਲੀ,25 ਸਤੰਬਰ - ਰੱਖਿਆ ਮੰਤਰਾਲੇ ਨੇ ਵੀ.ਐੱਸ. ਪਠਾਨੀਆ ਨੂੰ ਕੋਸਟ ਗਾਰਡ ਏ.ਡੀ.ਜੀ. ਨਿਯੁਕਤ...
ਤੇਜ ਰਫ਼ਤਾਰ ਨੇ ਲਈ ਜਾਨ
. . .  about 3 hours ago
ਡਮਟਾਲ, 25 ਸਤੰਬਰ (ਰਾਕੇਸ਼ ਕੁਮਾਰ) : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਲ੍ਹਿੇ ਵਿਚ ਤੇਜ ਰਫ਼ਤਾਰ ਨੇ ਇਕ ਹੋਰ ਜਾਨ ਲੈ ਲਈ। ਦਰਦਨਾਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ...
5 ਆਈ.ਏ.ਐਸ. ਅਤੇ 5 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 25 ਸਤੰਬਰ - 5 ਆਈ.ਏ.ਐੱਸ. ਅਤੇ 5 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਨਵੀਂ ਕੈਬਨਿਟ ਦੀ ਸੂਚੀ ਲੈ ਕੇ ਚੰਨੀ 12:30 ਵਜੇ ਪਹੁੰਚਣਗੇ ਗਵਰਨਰ ਹਾਊਸ
. . .  about 3 hours ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ 12.30 ਵਜੇ ਗਵਰਨਰ ਹਾਊਸ ਪਹੁੰਚਣਗੇ | ਜ਼ਿਕਰਯੋਗ ਹੈ ਕਿ ਨਵੀਂ ਕੈਬਨਿਟ ਦੀ ਸੂਚੀ ਲੈ ਕੇ ਚੰਨੀ ਗਵਰਨਰ ਹਾਊਸ ...
ਅਮਰੀਕਾ ਦੇ ਨਿਆਂ ਵਿਭਾਗ ਵਲੋਂ ਇਮੀਗ੍ਰੇਸ਼ਨ ਅਦਾਲਤਾਂ ਦੇ ਡੇਵਿਡ ਨੀਲ ਡਾਇਰੈਕਟਰ ਨਿਯੁਕਤ
. . .  about 4 hours ago
ਸੈਕਰਾਮੈਂਟੋ, 25 ਸਤੰਬਰ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਨਿਆਂ ਵਿਭਾਗ ਨੇ ਡੇਵਿਡ ਨੀਲ ਨੂੰ ਦੇਸ਼ ਦੀਆਂ ਇਮੀਗ੍ਰੇਸ਼ਨ ਅਦਾਲਤਾਂ ਦਾ ਡਾਇਰੈਕਟਰ ਨਿਯੁਕਤ ਹੈ। ਇਨ੍ਹਾਂ ਅਦਾਲਤਾਂ ਦੀ ਭਾਰਤੀਆਂ ਸਮੇਤ ਹੋਰ ਦੇਸ਼ਾਂ ਦੇ ਪ੍ਰਵਾਸੀਆਂ ਲਈ ...
ਬੀਬੀ ਜਾਗੀਰ ਕੌਰ ਪਹੁੰਚੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਹਾਲ ਜਾਣਨ
. . .  about 4 hours ago
ਜਲੰਧਰ, 25 ਸਤੰਬਰ (ਮੁਨੀਸ਼) - ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੋ ਕਿ ਕੁਝ ਦਿਨ ਪਹਿਲਾਂ ਸਿਹਤ ਠੀਕ ਨਾ ਹੋਣ ਕਰ ਕੇ ਜਲੰਧਰ ਵਿਖੇ ਆਕਸਫੋਰਡ...
ਕੋਵਿਡ -19 ਟੀਕਿਆਂ ਦਾ ਨਿਰਯਾਤ ਅਕਤੂਬਰ ਤੋਂ ਦੁਬਾਰਾ ਸ਼ੁਰੂ ਕਰੇਗਾ ਭਾਰਤ
. . .  about 4 hours ago
ਵਾਸ਼ਿੰਗਟਨ, 25 ਸਤੰਬਰ - ਕੁਆਡ ਦੇਸ਼ਾਂ ਸੰਯੁਕਤ ਰਾਜ, ਭਾਰਤ, ਜਾਪਾਨ ਅਤੇ ਆਸਟਰੇਲੀਆ ਨੇ ਕੋਵੈਕਸ ਸਮੇਤ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਕੋਵਿਡ -19 ਟੀਕਿਆਂ ਦੀ ਬਰਾਮਦ ਨੂੰ ...
ਗੈਂਗਵਾਰ ਦੀ ਘਟਨਾ ਤੋਂ ਬਾਅਦ ਹਾਈ ਕੋਰਟ ਵਿਚ ਦਾਇਰ ਹੋਈ ਪਟੀਸ਼ਨ,ਸੁਰੱਖਿਆ ਯਕੀਨੀ ਬਣਾਉਣ ਦੀ ਮੰਗ
. . .  about 4 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੇ ਕੱਲ੍ਹ ਰੋਹਿਣੀ ਅਦਾਲਤ ਵਿਚ ਹੋਏ ਗੋਲੀਕਾਂਡ ਦੇ ਮੱਦੇਨਜ਼ਰ ਦਿੱਲੀ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਸੰਬੰਧਿਤ...
ਦਿੱਲੀ ਵਿਚ ਮੀਟਿੰਗ ਕਰਨ ਤੋਂ ਬਾਅਦ ਚੰਡੀਗੜ੍ਹ ਪਹੁੰਚੇ ਚਰਨਜੀਤ ਸਿੰਘ ਚੰਨੀ
. . .  about 4 hours ago
ਚੰਡੀਗੜ੍ਹ, 25 ਸਤੰਬਰ - ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...
ਪਿਛਲੇ 24 ਘੰਟਿਆਂ ਵਿਚ 29,616 ਨਵੇਂ ਕੋਰੋਨਾ ਮਾਮਲੇ
. . .  about 4 hours ago
ਨਵੀਂ ਦਿੱਲੀ, 25 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 29,616 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 28,046 ਮਰੀਜ਼ ਠੀਕ ਹੋਣ ਦੇ ਨਾਲ - ਨਾਲ...
ਨਵਜੋਤ ਸਿੰਘ ਸਿੱਧੂ ਦੀ ਰਾਜਾ ਵੜਿੰਗ ਨਾਲ ਮੁਲਾਕਾਤ
. . .  about 4 hours ago
ਚੰਡੀਗੜ੍ਹ , 25 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਰਾਜਾ ਵੜਿੰਗ ਨਾਲ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਅੰਮ੍ਰਿਤਸਰ

ਨਿਗਮ ਦੇ ਤਹਿਬਾਜ਼ਾਰੀ ਵਿਭਾਗ ਦੀ ਕਾਰਵਾਈ ਮਹਿਜ ਡਰਾਮਾ

ਅੰਮਿ੍ਤਸਰ, 16 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਤਹਿਬਾਜ਼ਾਰੀ ਵਿਭਾਗ ਦੀ ਜ਼ਿੰਮੇਵਾਰੀ ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ਹਟਾਉਣ ਸਬੰਧੀ ਹੈ ਪਰ ਸ਼ਹਿਰ 'ਚ ਸ਼ਾਇਦ ਹੀ ਕੋਈ ਅਜਿਹਾ ਇਲਾਕਾ ਹੋਵੇ ਜਿਥੇ ਨਾਜਾਇਜ਼ ਕਬਜ਼ੇ ਨਾ ਹੋਣ ਤੇ ਆਵਾਜਾਈ 'ਚ ਵਿਘਨ ਨਾ ਪੈਂਦਾ ...

ਪੂਰੀ ਖ਼ਬਰ »

ਪੁਲਿਸ ਕੁੱਟਮਾਰ ਦੇ ਸ਼ਿਕਾਰ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਲਾਇਆ ਧਰਨਾ

ਜੰਡਿਆਲਾ ਗੁਰੂ, 16 ਜਨਵਰੀ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਵਿਖੇ ਬੀਤੇ ਦਿਨੀਂ ਕਿਸੇ ਦੇ ਘਰ 'ਚ ਹੋਈ ਚੋਰੀ ਨੂੰ ਲੈ ਕੇ ਪੁਲਿਸ ਚੌਕੀ ਟਾਊਨ ਜੰਡਿਆਲਾ ਗੁਰੂ ਦੇ ਪੁਲਿਸ ਮੁਲਾਜ਼ਮਾਂ ਵਲੋਂ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਪਾਸੋਂ ਕੀਤੀ ਗਈ ...

ਪੂਰੀ ਖ਼ਬਰ »

ਡਰੋਨ ਦੀ ਆਵਾਜ਼ ਸੁਣਨ ਉਪਰੰਤ ਬੀ. ਐਸ. ਐਫ. ਦੇ ਜਵਾਨਾਂ ਵਲੋਂ ਗੋਲੀਬਾਰੀ

ਗੱਗੋਮਾਹਲ, 16 ਜਨਵਰੀ (ਬਲਵਿੰਦਰ ਸਿੰਘ ਸੰਧੂ)-ਬੀਤੀ 4 ਜਨਵਰੀ ਨੂੰ ਸਰਹੱਦੀ ਪੋਸਟ ਛੰਨਾ ਪੱਤਣ 'ਤੇੇ ਤਾਇਨਾਤ ਬੀ. ਐਸ. ਐਫ. ਦੇ ਜਵਾਨਾਂ ਵਲੋਂ ਰਾਤ ਸਮੇਂ ਡਰੋਨ ਦੀ ਆਵਾਜ਼ ਸੁਣਨ ਪਿੱਛੋਂ ਇਸ ਖੇਤਰ ਦੀ ਜਾਂਚ ਕੀਤੇ ਜਾਣ ਤੇ ਇਸ ਦੌਰਾਨ ਕੋਈ ਇਤਰਾਜ਼ਯੋਗ ਵਸਤੂ ਨਾ ਮਿਲਣ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)-ਐਕਸਾਈਜ਼ ਸਟਾਫ਼ ਦੀ ਪੁਲਿਸ ਵਲੋਂ 30 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਏ. ਐਸ. ਆਈ. ਮੰਗਲ ਸਿੰਘ ਵਲੋਂ ਕੀਤੀ ਕਾਰਵਾਈ ਤਹਿਤ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਸ਼ਨਾਖਤ ਅਬੀਦ ਖਾਨ ...

ਪੂਰੀ ਖ਼ਬਰ »

ਮੈਰਾਥਨ ਦੌੜ 'ਚੋਂ ਫੋਰ ਐੱਸ ਮਾਡਰਨ ਸਕੂਲ ਦਾ ਵਿਦਿਆਰਥੀ ਅੱਵਲ

ਅੰਮਿ੍ਤਸਰ, 16 ਜਨਵਰੀ (ਹਰਮਿੰਦਰ ਸਿੰਘ)-ਬੀਤੇ ਦਿਨ ਸੈਨਾ ਦਿਵਸ ਦੇ ਸਬੰਧ 'ਚ ਕਰਵਾਏ ਗਏ ਸਮਾਗਮ ਦੌਰਾਨ ਸਕੂਲੀ ਬੱਚਿਆਂ 'ਚ ਮੈਰਾਥਨ ਦੌੜ ਵੀ ਕਰਵਾਈ ਗਈ ਜਿਸ 'ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ 800 ਤੋਂ ਵਧੇਰੇ ਬੱਚਿਆਂ ਨੇ ਭਾਗ ਲਿਆ | ਇਸ ਦੌੜ 'ਚ ਫੋਰ ਐੱਸ. ਵਿਦਿਅਕ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ


ਮਾਨਾਂਵਾਲਾ, 16 ਜਨਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਦਿੱਲੀ ਕੌਮੀ ਰੇਲਵੇ ਮਾਰਗ 'ਤੇ ਰੇਲਵੇ ਸਟੇਸ਼ਨ ਮਾਨਾਂਵਾਲਾ ਨੇੜਿਓਾ ਪਿੰਡ ਕਿਲ੍ਹਾ ਜੀਵਨ ਸਿੰਘ ਡਰੇਨ ਦੇ ਪੁੱਲ ਹੇਠੋਂ ਕਿਲੋਮੀਟਰ ਨੰਬਰ: 500/87 ਤੋਂ ਇਕ 40-45 ਸਾਲਾ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਪੁਲਿਸ ਚੌਕੀ ਰੇਲਵੇ ਸਟੇਸ਼ਨ ਮਾਨਾਂਵਾਲਾ ਦੇ ਏ. ਐਸ. ਆਈ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ, ਜਿਸ ਦਾ ਰੰਗ ਸਾਂਵਲਾ, ਮੋਨਾ ਮੁੱਲਾ ਫੈਸ਼ਨ ਕਟਿੰਗ, ਕੱਦ ਕਰੀਬ 5'-3'', ਵਾਲ ਕਾਲੇ-ਚਿੱਟੇ ਹੈ, ਨੇ ਭੂਰੇ ਰੰਗ ਟੀ-ਸ਼ਰਟ, ਖਾਕੀ ਰੰਗ ਦੀ ਜੈਕਟ ਤੇ ਨੀਲਾ ਪਜਾਮਾ ਤੇ ਕਾਲੇ ਚਿੱਟੇ ਬੂਟ ਪਾਏ ਹੋਏ ਹਨ, ਦੀ ਮੌਤ ਬੀਤੀ ਰਾਤ ਕਿਸੇ ਰੇਲ ਗੱਡੀ 'ਚੋਂ ਡਿੱਗਣ ਨਾਲ ਹੋਈ ਮਾਲੂਮ ਹੁੰਦੀ ਹੈ |

ਖ਼ਬਰ ਸ਼ੇਅਰ ਕਰੋ

 

ਪਤੰਗਬਾਜ਼ੀ ਦੌਰਾਨ ਬਹਿਸਬਾਜ਼ੀ ਕਰਨ ਤੋਂ ਹੋਈ ਲੜਾਈ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)-ਪਤੰਗਬਾਜ਼ੀ ਦੌਰਾਨ ਹੋਈ ਬਹਿਸਬਾਜ਼ੀ ਲੜਾਈ ਦਾ ਰੂਪ ਧਾਰਨ ਕਰ ਗਈ ਤੇ ਇਕ ਧਿਰ ਵਲੋਂ ਦੂਜੇ ਦੇ ਘਰ ਦਾਖਲ ਹੋ ਕੇ ਕੁੱਟਮਾਰ ਕਰ ਦਿੱਤੀ | ਇਸ ਸਬੰਧੀ ਪੁਲਿਸ ਵਲੋਂ ਅੱਧੀ ਦਰਜਨ ਤੋਂ ਵਧੇਰੇ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ...

ਪੂਰੀ ਖ਼ਬਰ »

ਡੀ. ਸੀ. ਪੀ. ਅੰਮਿ੍ਤਸਰ ਵਲੋਂ ਅੰਧ ਵਿਦਿਆਲਿਆ ਦਾ ਉਦਘਾਟਨ

ਵੇਰਕਾ, 16 ਜਨਵਰੀ (ਪਰਮਜੀਤ ਸਿੰਘ ਬੱਗਾ)-ਦਿ੍ਸ਼ਟੀ ਫ਼ਾਊਾਡੇਸ਼ਨ ਫ਼ਾਰ ਦ ਬਲਾਇਡ ਸੰਸਥਾ ਦੁਆਰਾ ਵੇਰਕਾ ਬਾਈਪਾਸ ਨੇੜੇ ਪੈਂਦੇ ਇਲਾਕੇ ਨਿਊ ਗ੍ਰੀਨ ਫ਼ੀਲਡ ਵਿਖੇ ਅੱਖਾਂ ਦੀ ਰੌਸ਼ਨੀ ਗੁਆ ਚੁੱਕੇ ਲੋਕਾਂ ਦੀ ਮਦਦ ਲਈ ਉਸਾਰੇ ਜਾਣ ਵਾਲੇ ਅੰਧ ਵਿਦਿਆਲਿਆ ਦੇ ਨੀਂਹ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਖਾਦਾਂ ਅਤੇ ਦਵਾਈਆਂ ਦੇ 17 ਨਮੂਨੇ ਫੇਲ੍ਹ

ਅੰਮਿ੍ਤਸਰ, 16 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ, ਜਿਸ 'ਚ ਸਹਾਇਕ ਕਮਿਸ਼ਨਰ ਅਲਕਾ ਕਾਲੀਆ, ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ, ਡਿਪਟੀ ਡਾਇਰੈਕਟਰ ਬਾਗਬਾਨੀ ਬਾਜ ਸਿੰਘ, ਡਿਪਟੀ ਡਾਇਰੈਕਟਰ ਕਿ੍ਸ਼ੀ ਵਿਗਿਆਨ ...

ਪੂਰੀ ਖ਼ਬਰ »

ਗੋਡੇ ਬਦਲਣ ਦੇ ਮਾਹਿਰ ਡਾ: ਅਵਤਾਰ ਸਿੰਘ (ਅਮਨਦੀਪ ਹਸਪਤਾਲ) ਕੱਲ੍ਹ ਜੋਸ਼ੀ ਹਸਪਤਾਲ ਜਲੰਧਰ 'ਚ ਕਰਨਗੇ ਓਪੀਡੀ

ਅੰਮਿ੍ਤਸਰ, 16 ਜਨਵਰੀ (ਜੱਸ)-ਉੱਤਰੀ ਭਾਰਤ 'ਚ ਹੱਡੀਆਂ ਤੇ ਜੋੜਾਂ ਦੇ ਨਵੀਨਤਮ ਇਲਾਜ ਲਈ ਜਾਣੇ ਜਾਂਦੇ ਅਮਨਦੀਪ ਹਸਪਤਾਲ ਸਮੂਹ ਦੇ ਮੁੱਖ ਸਰਜਨ ਤੇ ਭਾਰਤ 'ਚ ਰੋਬੋਟ ਦੀ ਸਹਾਇਤਾ ਨਾਲ ਗੋਡੇ ਬਦਲਣ ਦੇ ਮਾਹਿਰ ਡਾ: ਅਵਤਾਰ ਸਿੰਘ 18 ਜਨਵਰੀ ਨੂੰ ਜੋਸ਼ੀ ਹਸਪਤਾਲ ਜਲੰਧਰ ਵਿਖੇ ...

ਪੂਰੀ ਖ਼ਬਰ »

ਸੁਰੱਖਿਆ ਬਲਾਂ ਵਲੋਂ ਸਰਹੱਦੀ ਖੇਤਰ ਦੀ ਤਲਾਸ਼ੀ

ਬੱਚੀਵਿੰਡ, 16 ਜਨਵਰੀ (ਬਲਦੇਵ ਸਿੰਘ ਕੰਬੋ)-ਅੰਮਿ੍ਤਸਰ ਸੈਕਟਰ ਤਹਿਤ ਆਉਂਦੀ ਸੀਮਾ ਸੁਰੱਖਿਆ ਬਲ ਦੀ ਚੌਕੀ ਰਾਮਕੋਟ ਨੇੜਲੇ ਸਰਹੱਦੀ ਖੇਤਰ 'ਚ ਬੀ. ਐਸ. ਐਫ਼. ਤੇ ਪੁਲਿਸ ਨੇ ਸਾਂਝਾ ਤਲਾਸ਼ੀ ਅਭਿਆਨ ਕੀਤਾ ਜਿਸ ਦੇ ਚੱਲਦਿਆਂ ਕਿਸਾਨਾਂ ਨੂੰ ਉਸ ਖੇਤਰ ਤੋਂ ਦੂਰ ਰੱਖਿਆ ...

ਪੂਰੀ ਖ਼ਬਰ »

ਕੌਮੀ ਸੜਕ ਸੁਰੱਖਿਆ ਤਹਿਤ ਟ੍ਰੈਫਿਕ ਪੁਲਿਸ ਨੇ ਵੰਡੇ ਹੈਲਮਟ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)-ਟ੍ਰੈਫਿਕ ਪੁਲਿਸ ਵਲੋਂ ਮਨਾਏ ਜਾ ਰਹੇ 31 ਵੇਂ ਸੜਕ ਸੁਰੱਖਿਆ ਹਫ਼ਤੇ ਤਹਿਤ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਸਮਾਗਮ ਕਰਵਾਏ ਗਏ, ਜਿਸ ਤਹਿਤ ਟ੍ਰੈਫਿਕ ਪੁਲਿਸ ਨੇ ਵਿਦਿਆਰਥਣਾਂ ਨੂੰ ਮੁਫ਼ਤ ਹੈਲਮਟ ਵੰਡੇ ਤੇ ਬੀ. ਬੀ. ਕੇ. ਡੀ. ਏ. ਵੀ. ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ 'ਚ ਬਹੁਮੰਤਵੀ ਕਰੀਅਰ ਤੇ ਗਾਈਡੈਂਸ ਕੈਂਪ

ਮਾਨਾਂਵਾਲਾ, 16 ਜਨਵਰੀ (ਗੁਰਦੀਪ ਸਿੰਘ ਨਾਗੀ)-ਸਥਾਨਕ ਦਿੱਲੀ ਪਬਲਿਕ ਸਕੂਲ ਅੰਮਿ੍ਤਸਰ ਵਿਖੇ ਪਿ੍ੰਸੀਪਲ ਸ੍ਰੀਮਤੀ ਸੰਗੀਤਾ ਸਿੰਘ ਦੀ ਰਹਿਨੁਮਾਈ ਹੇਠ ਸਿੱਖਿਆ ਵਿਭਾਗ ਜਿਲ੍ਹਾ ਅੰਮਿ੍ਤਸਰ ਵਲੋਂ ਬਹੁਮੰਤਵੀ ਕੈਰੀਅਰ ਤੇ ਗਾਈਡੈਂਸ ਕੈਂਪ ਲਗਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਮਾਤਾ ਕੈਲਾਸ਼ਵੰਤੀ ਨਮਿਤ ਰਸਮ ਕਿਰਿਆ ਤੇ ਸ਼ਰਧਾਂਜਲੀ ਸਮਾਗਮ

ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਉੱਘੇ ਇਲੈਕਟ੍ਰੋਨਿਕ ਕਾਰੋਬਾਰੀ ਤਰਸੇਮ ਰਾਜ ਅਰੋੜਾ, ਕਿ੍ਸ਼ਨ ਲਾਲ ਅਰੋੜਾ ਤੇ ਅਸ਼ੋਕ ਅਰੋੜਾ ਦੇ ਮਾਤਾ ਅਤੇ ਵਪਾਰ ਮੰਡਲ ਅਜਨਾਲਾ ਦੇ ਚੇਅਰਮੈਨ ਦੀਪਕ ਅਰੋੜਾ ਇਲੈਕਟ੍ਰੋਨਿਕ ਵਾਲਿਆਂ ਦੇ ਦਾਦੀ ਮਾਤਾ ...

ਪੂਰੀ ਖ਼ਬਰ »

ਅਕਾਲੀ ਦਲ ਦੇ ਰਾਜ ਸਮੇਂ ਪਛੜਿਆ ਪੰਜਾਬ ਕੈਪਟਨ ਦੀ ਅਗਾਂਹਵਧੂ ਸੋਚ ਸਦਕਾ ਮੁੜ ਲੀਹਾਂ 'ਤੇ ਚੜਿਆ-ਕੰਵਰਪ੍ਰਤਾਪ

ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਅਜਨਾਲਾ ਦੀਆਂ ਸੜਕਾਂ ਬਹੁਤ ਜਲਦ ਹੀ ਬਣਾਈਆਂ ਜਾ ਰਹੀਆਂ ਹਨ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਅਜਨਾਲਾ, 16 ਜਨਵਰੀ (ਐਸ. ਪ੍ਰਸ਼ੋਤਮ)-ਇਥੇ ਕਾਂਗਰਸ ਵਰਕਰਾਂ ਤੇ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਹਲਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਨਰਲ ਸਕੱਤਰ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ...

ਪੂਰੀ ਖ਼ਬਰ »

ਸੁਲਤਾਨਵਿੰਡ ਸਕੂਲ ਵਿਖੇ ਸਵੈ-ਰੱਖਿਆ ਦੀ ਸਿਖਲਾਈ ਸਬੰਧੀ ਕੈਂਪ

ਸੁਲਤਾਨਵਿੰਡ, 16 ਜਨਵਰੀ (ਗੁਰਨਾਮ ਸਿੰਘ ਬੁੱਟਰ)-ਚਾਈਲਡ ਲਾਈਨ ਅੰਮਿ੍ਤਸਰ ਵਲੋਂ ਕਾਰਗਿਲ ਸ਼ਹੀਦ ਗੁਰਮੀਤ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਵਿਖੇ ਲੜਕੀਆਂ ਨੂੰ ਸਵੈ-ਰੱਖਿਆ ਦੀ ਸਿਖਲਾਈ ਸਬੰਧੀ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਫ਼ਸਰ ਦੀ ਕੁਰਸੀ ਖਾਲੀ ਹੋਣ ਕਾਰਨ ਮਿਲਾਵਟਖੋਰਾਂ ਨੂੰ ਮੌਜਾਂ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਮੌਜੂਦਾ ਜ਼ਿਲ੍ਹਾ ਸਿਹਤ ਅਧਿਕਾਰੀ ਦਾ ਬੀਤੇ ਦਿਨੀਂ ਭਾਵੇਂ ਤਬਾਦਲਾ ਹੋ ਚੁੱਕਿਆ ਹੈ | ਸਿਹਤ ਮੰਤਰਾਲੇ ਵਲੋਂ ਅਜੇ ਤੱਕ ਕਿਸੇ ਨਵੇਂ ਅਧਿਕਾਰੀ ਲਈ ਇਸ ਦੀ ਤਾਇਨਾਤੀ ਨਹੀਂ ਕੀਤੀ ਗਈ, ਜਿਸ ਕਾਰਨ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਖੱਬੇਪੱਖੀ ਪਾਰਟੀਆਂ ਮੋਦੀ ਸਰਕਾਰ ਵਿਰੁੱਧ 20 ਤੋਂ ਕਰਨਗੀਆਂ ਜ਼ਿਲ੍ਹਾ ਪੱਧਰੀ ਸੰਘਰਸ਼ੀ ਕਨਵੈਨਸ਼ਨਾਂ-ਰੰਧਾਵਾ, ਜਾਮਾਰਾਏ

ਅਜਨਾਲਾ, 16 ਜਨਵਰੀ (ਐਸ. ਪ੍ਰਸ਼ੋਤਮ)-ਪੰਜਾਬ 'ਚ 9 ਖੱਬੇਪੱਖੀ ਪਾਰਟੀਆਂ ਤੇ ਇਨਕਲਾਬੀ ਜਥੇਬੰਦੀਆਂ ਤੇ ਅਧਾਰਿਤ ਫ਼ਾਸ਼ੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਨੇ ਕੌਮੀ ਨਾਗਰਿਕਤਾ ਰਜਿਸਟਰ (ਐਨ. ਆਰ. ਸੀ.), ਕੌਮੀ ਜਨ ਸੰਖਿਆ ਰਜਿਸਟਰ (ਐਨ. ਆਰ. ਪੀ.) ਤੇ ਕੌਮੀ ਨਾਗਰਿਕਤਾ ਸੋਧ ...

ਪੂਰੀ ਖ਼ਬਰ »

ਗ਼ਲਤ ਤਸਵੀਰ ਛਪਣ ਦਾ ਅਫ਼ਸੋਸ

ਅੰਮਿ੍ਤਸਰ, 16 ਜਨਵਰੀ (ਅ. ਬ.)-ਅੱਜ 16 ਜਨਵਰੀ ਦੇ ਰੋਜ਼ਾਨਾ ਅਜੀਤ 'ਚ ਛੇਹਰਟਾ ਸਟੇਸ਼ਨ ਤੋਂ 'ਛੇਹਰਟਾ ਤੋਂ ਕਸੇਲ ਨੂੰ ਜਾਂਦੀ ਸੜਕ ਦਾ ਮੰਦੜਾ ਹਾਲ' ਸਿਰਲੇਖ ਹੇਠ ਛਪੀ ਖਬਰ 'ਚ ਤਕਨੀਕੀ ਗਲਤੀ ਕਾਰਨ ਦਿਲਬਾਗ ਸਿੰਘ ਵਡਾਲੀ ਦੀ ਤਸਵੀਰ ਦੀ ਥਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਅਜਨਾਲਾ 'ਚ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ

ਅਜਨਾਲਾ, 16 ਜਨਵਰੀ (ਗੁਰਪ੍ਰੂੀਤ ਸਿੰਘ ਢਿੱਲੋਂ)-ਸਿਵਲ ਸਰਜਨ ਅੰਮਿ੍ਤਸਰ ਡਾ: ਪ੍ਰਭਦੀਪ ਕੌਰ ਜੌਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਅਜਨਾਲਾ ਵਿਖੇ ਐਸ. ਐਮ. ਓ. ਡਾ: ਓਮ ਪ੍ਰਕਾਸ਼ ਦੀ ਅਗਵਾਈ 'ਚ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ | ਹਸਪਤਾਲ ਕੰਪਲੈਕਸ 'ਚ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉੇਗਰਾਹਾਂ) 20 ਤੋਂ ਘੇਰੇਗੀ ਡੀ. ਸੀ. ਦਫ਼ਤਰ

ਗੱਗੋਮਾਹਲ, 16 ਜਨਵਰੀ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉੇਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਕੁਲਦੀਪ ਸਿੰਘ ਮੱਤੇਨੰਗਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਜਨਮ ਅਸਥਾਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਗੱਗੋਮਾਹਲ ...

ਪੂਰੀ ਖ਼ਬਰ »

ਚੱਕ ਮੁਕੰਦ ਵਿਖੇ ਮਾਘੀ ਦਾ ਦਿਹਾੜਾ ਮਨਾਇਆ

ਖ਼ਾਸਾ, 16 ਜਨਵਰੀ (ਗੁਰਨੇਕ ਸਿੰਘ ਪੰਨੂੰ)-ਪਿੰਡ ਚੱਕ ਮੁਕੰਦ ਵਿਖੇ ਗੁ: ਸ਼੍ਰੋੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਨਗਰ ਚੱਕ ਮੁਕੰਦ ਦੀ ਸਮੁੱਚੀ ਸੰਗਤ ਵਲੋਂ ਮਿਲਕੇ ਤੇ 'ਸ਼ਹੀਦ ਬਾਬਾ ਸੰਗਤ ਸਿੰਘ ਧਰਮਸ਼ਾਲਾ ਵੈਲਫੇਅਰ ਸੁਸਾਇਟੀ ਦੇ ਨੌਜਵਾਨਾਂ ਦੇ ਉੱਦਮ ਸਦਕਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਮੁਅੱਤਲੀ ਦੇ ਵਿਰੋਧ 'ਚ ਬਿਜਲੀ ਕਾਮਿਆਂ ਵਲੋਂ ਗੇਟ ਰੈਲੀ

ਹਰਸਾ ਛੀਨਾ, 16 ਜਨਵਰੀ (ਕੜਿਆਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਦੋ ਜੇ. ਈ. ਪੱਧਰ ਦੇ ਬਿਜਲੀ ਮੁਲਾਜ਼ਮਾਂ ਦੀ ਮੁਅੱਤਲੀ ਦੇ ਵਿਰੋਧ 'ਚ ਸਾਂਝੀ ਸੰਘਰਸ਼ ਕਮੇਟੀ ਹਰਸਾ ਛੀਨਾ ਵਲੋਂ ਗੇਟ ਰੈਲੀ ਕਰਦਿਆਂ ਪੰਜਾਬ ਸਰਕਾਰ ਤੇ ਪਾਵਰਕਾਮ ਪ੍ਰਸ਼ਾਸਨ ਿਖ਼ਲਾਫ਼ ...

ਪੂਰੀ ਖ਼ਬਰ »

ਮਜੀਠਾ ਵਿਖੇ 'ਦੀ ਰੈਵਿਨਿਊ ਪਟਵਾਰ ਯੂਨੀਅਨ' ਦਾ ਡੈਲੀਗੇਟ ਇਜਲਾਸ

ਮਜੀਠਾ, 16 ਜਨਵਰੀ (ਮਨਿੰਦਰ ਸਿੰਘ ਸੋਖੀ)-'ਦੀ ਰੈਵਿਨਿਊ ਪਟਵਾਰ ਯੂਨੀਅਨ' ਪੰਜਾਬ ਦੀ ਤਹਿਸੀਲ ਇਕਾਈ ਮਜੀਠਾ ਦਾ ਇਕ ਵਿਸ਼ੇਸ਼ ਡੈਲੀਗੇਟ ਇਜਲਾਸ ਤਹਿਸੀਲ ਪ੍ਰਧਾਨ ਨਰਿੰਦਰ ਕੁਮਾਰ ਦੀ ਅਗਵਾਈ ਵਿਚ ਹੋਇਆ | ਜਿਸ ਵਿਚ ਯੂਨੀਅਨ ਦੇ ਜਨਰਲ ਸਕੱਤਰ ਮੇਜਰ ਸਿੰਘ ਭੋਮਾ ਨੇ ...

ਪੂਰੀ ਖ਼ਬਰ »

ਠੰਢ 'ਚ ਬਜ਼ੁਰਗਾਂ ਦੀ ਸੰਭਾਲ ਕਰਨ ਸਬੰਧੀ ਸਿਖਲਾਈ ਕੈਂਪ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)-ਸਿਹਤ ਵਿਭਾਗ ਵਲੋਂ ਠੰਢ ਦੇ ਮੌਸਮ 'ਚ ਬਜ਼ੁਰਗਾਂ ਦੀ ਸਿਹਤ ਸੰਭਾਲ ਸਿਖਲਾਈ ਕੈਂਪ ਲਾਇਆ ਗਿਆ | ਸਿਵਲ ਸਰਜਨ ਅੰਮਿ੍ਤਸਰ ਡਾ: ਪ੍ਰਭਦੀਪ ਕੌਰ ਜੌਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ: ਆਰ. ਐੱਸ. ...

ਪੂਰੀ ਖ਼ਬਰ »

ਵਿਅਕਤੀ ਦਾ ਮੋਬਾਈਲ ਖੋਹ ਕੇ 2 ਨੌਜਵਾਨ ਹੋਏ ਫ਼ਰਾਰ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)-ਕੰਮ ਤੋਂ ਘਰ ਪਰਤ ਰਹੇ ਇਕ ਵਿਅਕਤੀ ਦਾ 2 ਨੌਜਵਾਨ ਮੋਬਾਈਲ ਫ਼ੋਨ ਖੋਹ ਕੇ ਲੈ ਗਏ | ਇਸ ਸਬੰਧੀ ਥਾਣਾ ਮਜੀਠਾ ਰੋਡ ਦੀ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਨੂੰ ਕੀਤੀ ਸ਼ਿਕਾਇਤ 'ਚ ਰਘੂ ਨੇ ਦੱਸਿਆ ਕਿ ਉਹ ਜਦੋਂ ਦੁਪਹਿਰ ...

ਪੂਰੀ ਖ਼ਬਰ »

ਜੀਜੇ ਨੂੰ ਅਗਵਾ ਕਰਨ ਦੇ ਮਾਮਲੇ 'ਚ ਸਾਲੇ ਤੇ ਉਸ ਦੇ ਦੋਸਤ ਿਖ਼ਲਾਫ਼ ਕੇਸ ਦਰ

ਜ ਫਗਵਾੜਾ, 16 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸਾਲੇ ਵਲੋਂ ਆਪਣੇ ਦੋਸਤ ਨਾਲ ਮਿਲ ਕੇ ਜੀਜੇ ਨੂੰ ਅਗਵਾ ਕਰ ਕੇ ਉਸ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਫਗਵਾੜਾ ਸਿਟੀ ਦੇ ਐਸ. ਐਚ. ਓ. ...

ਪੂਰੀ ਖ਼ਬਰ »

ਗੁਰੂੁ ਕੀ ਵਡਾਲੀ ਵਿਖੇ ਨਵਜੰਮੀਆਂ 21 ਧੀਆਂ ਦੀ ਮਨਾਈ ਲੋਹੜੀ

ਛੇਹਰਟਾ, 16 ਜਨਵਰੀ (ਵਡਾਲੀ)-ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਹਰਦੀਪ ਕੌਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅੰਮਿ੍ਤਸਰ-3 ਮੈਡਮ ਮੀਨਾ ਦੇਵੀ ਦੀ ਦੇਖ-ਰੇਖ ਹੇਠ ਸੁਪਰਵਾਈਜਰ ਰਮਿੰਦਰ ਕੌਰ ਨੇ ...

ਪੂਰੀ ਖ਼ਬਰ »

ਦੇਸ਼ ਭਗਤ ਕਾਮਰੇਡ ਤਾਰਾ ਸਿੰਘ ਕੋਹਾਲੀ ਹੋਏ ਫਾਨੀ ਸੰਸਾਰ ਤੋਂ ਰੁਖਸਤ

ਰਾਮ ਤੀਰਥ, 16 ਜਨਵਰੀ (ਧਰਵਿੰਦਰ ਸਿੰਘ ਔਲਖ)-ਅੰਗਰੇਜ਼ੀ ਰਾਜ 'ਚ ਹਰਸ਼ਾ ਛੀਨਾ ਦੇ ਮੋਘੇ ਮੋਰਚੇ ਤੇ ਆਜ਼ਾਦੀ ਦੀ ਲੜਾਈ 'ਚ ਹਿੱਸਾ ਲੈਣ ਵਾਲੇ ਕਾਮਰੇਡ ਤਾਰਾ ਸਿੰਘ ਕੋਹਾਲੀ (90) ਇਸ ਸੰਸਾਰ ਨੂੰ ਅਲਵਿਦਾ ਕਹਿ ਗਏ | ਉਨ੍ਹਾਂ ਲਗਾਤਾਰ ਆਜ਼ਾਦੀ ਤੋਂ ਬਾਅਦ ਵੀ ਅਨੇਕ ਲੋਕ ...

ਪੂਰੀ ਖ਼ਬਰ »

ਸਪਰਿੰਗ ਡੇਲ ਸੀਨੀਅਰ ਸਕੂਲ ਦੀ ਵਿਦਿਆਰਥਣ ਨੇ ਸਟੋਰੀ ਟੈਲਿੰਗ ਮੁਕਾਬਲੇ ਮਾਰੀ ਬਾਜ਼ੀ

ਅੰਮਿ੍ਤਸਰ, 16 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਦੀ ਵਿਦਿਆਰਥਣ ਨੇ ਸੀ. ਬੀ. ਐਸ. ਸੀ. ਸਟੋਰੀ ਟੈਲਿੰਗ ਮੁਕਾਬਲਾ ਦੇ ਖੇਤਰੀ ਪੱਧਰ 'ਚ ਪ੍ਰਾਇਮਰੀ ਵਰਗ ਦਾ ਮੁਕਾਬਲਾ ਜਿੱਤਿਆ | ਇਸ ਸਬੰਧੀ ਪਿ੍ੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਪਲਸ ਪੋਲੀਓ ਸਬੰਧੀ ਮੀਟਿੰਗ

ਬਾਬਾ ਬਕਾਲਾ ਸਾਹਿਬ, 16 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਸਿਵਲ ਹਸਪਤਾਲ ਵਿਖੇ ਐਸ. ਐਮ. ਓ. ਡਾ: ਅਜੈ ਭਾਟੀਆ ਦੀ ਅਗਵਾਈ ਹੇਠ ਫੀਲਡ ਸਟਾਫ਼ ਤੇ ਪਲਸ ਪੋਲੀਓ ਵਿਚ ਲਗਾਏ ਗਏ ਸਪੁਰਵਾਈਜ਼ਰਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਡਾ: ਅਜੈ ਭਾਟੀਆ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦੇ ਜਨਮ ਦਿਹਾੜੇ ਮੌਕੇ ਸਜਾਇਆ ਨਗਰ ਕੀਰਤਨ

ਜੈਂਤੀਪੁਰ, 16 ਜਨਵਰੀ (ਭੁਪਿੰਦਰ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਮਰੜੀ ਕਲਾਂ ਵਿਖੇ ਭਗਤ ਬਾਬਾ ਨਾਮਦੇਵ ਦੇ ਜਨਮ ਦਿਹਾੜੇ ਨੂੰ ਸਮਰਪਿਤ 3 ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਸੰਗਤਾਂ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਸਬੰਧੀ ਜਾਗਰੂਕਤਾ ਲਈ ਤਿਰੰਗਾ ਯਾਤਰਾ ਕੱਲ੍ਹ ਕੱਢੀ ਜਾਵੇਗੀ-ਪ੍ਰੋ: ਚਾਵਲਾ

ਅੰਮਿ੍ਤਸਰ, 16 ਜਨਵਰੀ (ਹਰਮਿੰਦਰ ਸਿੰਘ)-ਨਾਗਰਿਕਤਾ ਸੋਧ ਕਾਨੂੰਨ ਪ੍ਰਤੀ ਲੋਕਾਂ 'ਚ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਭਾਜਪਾ ਦੀ ਇਕਾਈ ਜਨ-ਜਾਗਰਣ ਮੰਚ ਵਲੋਂ ਵਿਸ਼ਾਲ ਤਿਰੰਗਾ ਯਾਤਰਾ 18 ਜਨਵਰੀ ਨੂੰ ਕੱਢੀ ਜਾਵੇਗੀ | ਇਸ ਸਬੰਧ 'ਚ ਸ੍ਰੀ ਦੁਰਗਿਆਣਾ ਕਮੇਟੀ ਦੇ ...

ਪੂਰੀ ਖ਼ਬਰ »

ਪਿੰਡ ਸਦਾਰੰਗ ਵਿਖੇ ਸਜਾਇਆ ਨਗਰ ਕੀਰਤਨ

ਚੌਕ ਮਹਿਤਾ, 16 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਸਦਾਰੰਗ ਵਿਖੇ ਸਜਾਇਆ ਗਿਆ | ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਦਾਰੰਗ ਤੋਂ ਰਵਾਨਾ ਹੋ ਕੇ ਸਾਰੇ ਨਗਰ ਦੀ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਭਾਜਪਾਈਆਂ ਦਾ ਕਾਫ਼ਲਾ ਰਵਾਨਾ ਹੋ ਕੇ ਨਵੇਂ ਭਾਜਪਾ ਪ੍ਰਧਾਨ ਦਾ ਕਰੇਗਾ ਸਵਾਗਤ

ਅੰਮਿ੍ਤਸਰ, 16 ਜਨਵਰੀ (ਹਰਮਿੰਦਰ ਸਿੰਘ)-ਭਾਜਪਾ ਦੇ ਪੰਜਾਬ ਪ੍ਰਧਾਨ ਦੀ ਚੋਣ 17 ਜਨਵਰੀ ਨੂੰ ਜਲੰਧਰ ਵਿਖੇ ਹੋਣ ਜਾ ਰਹੀ ਹੈ | ਨਵੇਂ ਪ੍ਰਧਾਨ ਦੇ ਸਵਾਗਤ ਲਈ ਭਾਜਪਾ ਵਲੋਂ ਜ਼ਿਲ੍ਹਾ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧ 'ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਡੀ. ਏ. ਵੀ. ਨੈਸ਼ਨਲ ਸਪੋਟਰਸ ਏਡਿਡ ਸਕੂਲਜ਼ ਟੂਰਨਾਮੈਂਟ ਸ਼ੁਰੂ

ਅੰਮਿ੍ਤਸਰ, 16 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਵਿਖੇ ਪਿ੍ੰ: ਅਜੇ ਬੇਰੀ ਦੇ ਦੇਖ-ਰੇਖ 'ਚ ਡੀ. ਏ. ਵੀ. ਨੈਸ਼ਨਲ ਸਪੋਟਰਸ ਏਡਿਡ ਸਕੂਲਜ਼ ਟੂਰਨਾਮੈਂਟ 2020 ਦਾ ਆਗਾਜ਼ ਹੋ ਗਿਆ ਜਿਸ 'ਚ ਵੱਖ-ਵੱਖ ਸੂਬਿਆਂ ਤੋਂ 1400 ਦੇ ਕਰੀਬ ...

ਪੂਰੀ ਖ਼ਬਰ »

ਮੇਅਰ ਤੇ ਕਮਿਸ਼ਨਰ ਵਲੋਂ ਬੈਂਕ ਦੀ ਨਵੀਂ ਬ੍ਰਾਂਚ ਦਾ ਉਦਘਾਟਨ

ਅੰਮਿ੍ਤਸਰ, 16 ਜਨਵਰੀ (ਹਰਮਿੰਦਰ ਸਿੰਘ)-ਮੇਅਰ ਸ: ਕਰਮਜੀਤ ਸਿੰਘ ਰਿੰਟੂ ਤੇ ਨਿਗਮ ਕਮਿਸ਼ਨਰ ਮੈਡਮ ਕੋਮਲ ਮਿੱਤਲ ਵਲੋਂ ਐਕਸਿਸ ਬੈਂਕ ਦੀ ਨਵੀਂ ਖੋਲ੍ਹੀ ਗਈ ਬ੍ਰਾਂਚ ਦਾ ਸ਼ਮ੍ਹਾ ਰੋਸ਼ਨ ਕਰਕੇ ਤੇ ਰੀਬਨ ਕੱਟ ਕੇ ਉਦਘਾਟਨ ਕੀਤਾ | ਇਸ ਮੌਕੇ ਮੇਅਰ ਨੇ ਕਿਹਾ ਕਿ ਅੱਜ ਯੁੱਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX