ਤਾਜਾ ਖ਼ਬਰਾਂ


ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  58 minutes ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਪੰਜਾਬ / ਜਨਰਲ

ਰਾਜਸਥਾਨ 'ਚ ਟਿੱਡੀ ਦਲ ਦੇ ਹਮਲੇ ਤੋਂ ਬਾਅਦ ਪੰਜਾਬ ਸਰਕਾਰ ਵੀ ਹੋਈ ਚੁਕੰਨੀ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)- ਪੰਜਾਬ ਨਾਲ ਲੱਗਦੇ ਰਾਜਸਥਾਨ ਦੇ ਕਈ ਜ਼ਿਲਿ੍ਹਆਂ ਵਿਚ ਟਿੱਡੀ ਦਲ ਦੇ ਹਮਲੇ ਤੋਂ ਬਾਅਦ ਪੰਜਾਬ ਦੇ ਅੱਧੀ ਦਰਜਨ ਜ਼ਿਲਿ੍ਹਆਂ ਵਿਚ ਇਸ ਖ਼ਤਰੇ ਨੂੰ ਭਾਂਪਦਿਆਂ ਜਿਥੇ ਕਿਸਾਨਾਂ ਦੀਆਂ ਨੀਂਦਰਾਂ ਉੱਡੀਆਂ ਹਨ, ਉਥੇ ਹੀ ...

ਪੂਰੀ ਖ਼ਬਰ »

ਰੁਲਦਾ ਸਿੰਘ ਕਤਲ ਕੇਸ 'ਚ ਅਦਾਲਤ ਨੇ ਸਾਰੇ ਗਵਾਹਾਂ ਨੂੰ ਪੇਸ਼ ਹੋਣ ਲਈ ਆਖਿਆ

ਪਟਿਆਲਾ, 16 ਜਨਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਅਦਾਲਤ ਨੇ ਰਾਸ਼ਟਰੀ ਸਿੱਖ ਸੰਗਤ ਦੇ ਸਾਬਕਾ ਪ੍ਰਧਾਨ ਰੁਲਦਾ ਸਿੰਘ ਕਤਲ ਕੇਸ ਦੀ ਅਗਲੀ ਸੁਣਵਾਈ 22, 23, 24 ਜਨਵਰੀ ਦੌਰਾਨ ਪਟਿਆਲਾ ਪੁਲਿਸ ਨੂੰ ਇਸ ਕੇਸ ਦੇ ਰਹਿੰਦੇ ਗਵਾਹਾਂ ਨੂੰ ਪੇਸ਼ ਕਰਨ ਲਈ ਆਖਿਆ ਹੈ | ਅਦਾਲਤ ਨੇ ਇਸ ...

ਪੂਰੀ ਖ਼ਬਰ »

ਚੰਡੀਗੜ੍ਹ, ਹਿਮਾਚਲ ਤੇ ਉੱਤਰਾਂਚਲ ਦੀ ਦਾਰੂ ਪੰਜਾਬੀਆਂ 'ਤੇ ਪਈ ਭਾਰੂ

ਗੜ੍ਹਸ਼ੰਕਰ, 16 ਜਨਵਰੀ (ਧਾਲੀਵਾਲ)-ਪੰਜਾਬ ਵਿਚ ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਉਤਰਾਂਚਲ ਦੀ ਦਾਰੂ ਪੰਜਾਬੀਆਂ 'ਤੇ ਵੀ ਭਾਰੂ ਪੈ ਰਹੀ ਹੈ | ਪੰਜਾਬ ਨਾਲੋਂ ਸਸਤੀ ਇਹ ਦਾਰੂ ਜਿਥੇ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ ਚੂਨਾ ਲਗਾ ਰਹੀ ਹੈ, ਉਥੇ ਹੀ ਮਿਲਾਵਟਖੋਰੀ ਦੇ ਚਲਨ ਕਾਰਨ ਪਿੰਡਾਂ ਦੇ ਛੋਟੇ ਬੱਚਿਆਂ ਤੋਂ ਲੈ ਕੇ ਪੰਜਾਬ ਦੀ ਜਵਾਨੀ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ | ਦੋ ਨੰਬਰ ਦੀ ਇਸ ਦਾਰੂ ਦੇ ਟਰੱਕਾਂ ਦੇ ਟਰੱਕ ਪੰਜਾਬ ਵਿਚ ਖਪਤ ਹੋ ਰਹੇ ਹਨ | ਐਕਸਾਈਜ਼ ਵਿਭਾਗ ਭਾਵੇਂ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਬਾਹਰਲੇ ਰਾਜਾਂ ਦੀ ਦਾਰੂ ਦੀ ਵਿਕਰੀ ਨੂੰ ਰੋਕਣ ਲਈ ਯਤਨ ਤਾਂ ਕਰਦਾ ਹੈ ਪਰ ਸ਼ਰਾਬ ਮਾਫ਼ੀਆ ਦੀ ਲੁਕਣ-ਮੀਚੀ ਅਜਿਹੇ ਯਤਨਾਂ ਨੂੰ ਵੀ ਮਾਤ ਪਾਉਣ ਵਾਲੀ ਦੱਸੀ ਜਾ ਰਹੀ ਹੈ | ਬਿਨਾਂ ਐਕਸਾਈਜ਼ ਡਿਊਟੀ ਤੋਂ ਪੰਜਾਬ ਦੀ ਸ਼ਰਾਬ ਨਾਲ ਕਿਤੇ ਸਸਤੀ ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਤੇ ਉਤਰਾਂਚਲ ਦੀ ਸ਼ਰਾਬ ਦੀ ਵਿਕਰੀ ਚੁਪ ਚੁਪੀਤੇ ਪੈਰ ਪਸਾਰ ਰਹੀ ਹੈ, ਜਿਸ ਤੋਂ ਸ਼ਰਾਬ ਦੇ ਠੇਕੇਦਾਰ ਵੀ ਕਾਫੀ ਪੇ੍ਰਸ਼ਾਨ ਹਨ | ਇਹ ਆਮ ਸੁਣਨ ਨੂੰ ਮਿਲ ਰਿਹਾ ਹੈ ਕਿ ਬਹੁਤੇ ਪਿੰਡਾਂ ਵਿਚ ਸ਼ਰਾਬ ਦੇ ਆਦੀ ਲੋਕ ਹੀ ਨਸ਼ੇ ਦੀ ਤੋਟ ਨੂੰ ਪੂਰਾ ਕਰਨ ਲਈ ਘਰਾਂ ਵਿਚ ਹੀ ਬਾਹਰੀ ਰਾਜਾਂ ਦੀ ਸ਼ਰਾਬ ਨੂੰ ਵੇਚਣ ਦਾ ਧੰਦਾ ਚਲਾ ਰਹੇ ਹਨ | ਸ਼ਰਾਬ ਦੀ ਵਿਕਰੀ ਕਈ ਕਰਿਆਨੇ ਦੀਆਂ ਛੋਟੀਆਂ ਦੁਕਾਨਾਂ ਤੋਂ ਲੈ ਕੇ ਚਾਹ ਦੀਆਂ ਦੁਕਾਨਾਂ 'ਤੇ ਵੀ ਹੋਣ ਲੱਗ ਪਈ ਹੈ, ਜਿਥੇ ਦੁਕਾਨਦਾਰ ਆਪਣੇ ਕਾਰੋਬਾਰ ਦੇ ਮੰਦੇ ਦੀ ਕਸਰ ਕੱਢਣ ਲਈ ਇਸ ਦੋ ਨੰਬਰ ਦਾ ਸ਼ਰਾਬ ਦਾ ਸਹਾਰਾ ਲੈ ਰਹੇ ਹਨ | ਪਿੰਡਾਂ ਵਿਚ ਰਹਿੰਦੇ ਜਾਂ ਕੰਮ ਕਰਦੇ ਮਜ਼ਦੂਰ ਤਬਕੇ ਦੇ ਲੋਕ ਜਾਂ ਫਿਰ ਪ੍ਰਵਾਸੀ ਮਜ਼ਦੂਰ ਦਾਰੂ ਦੀ ਬੋਤਲ ਖ਼ਰੀਦਣ ਦਾ ਹਿੰਮਤ ਨਾ ਰੱਖਦੇ ਹੋਏ ਕਾਰਨ ਸਸਤੇ ਵਿਚ ਹੀ ਪਿੰਡਾਂ ਦੀਆਂ ਦੁਕਾਨਾਂ ਤੋਂ ਆਪਣੇ ਪੈੱਗ ਦੀ ਪੂਰਤੀ ਕਰ ਰਹੇ ਹਨ | ਇਹ ਵੀ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਪੈੱਗ ਦੇ ਰੂਪ ਵਿਚ ਸ਼ਰਾਬ ਵੇਚਣ ਵਾਲਾ ਮਾਫ਼ੀਆ ਕੈਪਸੂਲ ਤੇ ਹੋਰ ਪਦਾਰਥਾਂ ਨਾਲ ਮਿਲਾਵਟੀ ਸ਼ਰਾਬ ਤਿਆਰ ਕਰਕੇ ਲੋਕਾਂ ਦਾ ਜਾਨ ਨਾਲ ਖੇਡ ਰਿਹਾ ਹੈ | ਸ਼ਰਾਬ ਵੇਚਣ ਦੇ ਇਸ ਵਰਤਾਰੇ ਦੇ ਜਿਥੇ ਪਿੰਡਾਂ ਵਿਚ ਛੋਟੇ ਬੱਚਿਆਂ 'ਤੇ ਮਾਰੂ ਅਸਰ ਪੈ ਰਿਹਾ ਹੈ, ਉੱਥੇ ਹੀ ਨੌਜਵਾਨ ਪੀੜ੍ਹੀ ਵੀ ਸ਼ਰਾਬ ਦੇ ਸੇਵਨ ਵੱਲ ਖਿੱਚੀ ਜਾ ਰਹੀ ਹੈ | ਕਾਨੂੰਨ ਦੀ ਸਖ਼ਤੀ ਦੀ ਘਾਟ ਕਾਰਨ ਜਿਥੇ ਪੰਜਾਬ ਦੀ ਸ਼ਰਾਬ ਨਾਜਾਇਜ਼ ਰੂਪ ਵਿਚ ਫੜ੍ਹੇ ਜਾਣ 'ਤੇ ਦੋਸ਼ੀ ਤੁਰੰਤ ਆਪਣੀ ਜ਼ਮਾਨਤ ਕਰਵਾ ਲੈਂਦਾ ਹੈ, ਉਥੇ ਹੀ ਦੂਜੇ ਰਾਜਾਂ ਦੀ ਸ਼ਰਾਬ ਨੂੰ ਕਾਬੂ ਕਰਨ ਲਈ ਵੀ ਪੁਲਿਸ ਪ੍ਰਸ਼ਾਸਨ ਤੇ ਐਕਸਾਈਜ਼ ਮਹਿਕਮੇ ਨੂੰ ਫੂਕ-ਫੂਕ ਕੇ ਕਦਮ ਰੱਖਣਾ ਪੈ ਰਿਹਾ ਹੈ | ਲੋਕਾਂ ਵਲੋਂ ਘਰਾਂ ਵਿਚ ਸ਼ਰਾਬ ਦਾ ਧੰਦੇ ਕੀਤੇ ਜਾਣ ਦੀ ਖ਼ਬਰਾਂ ਮਿਲਣ 'ਤੇ ਪੁਲਿਸ ਤੇ ਐਕਸਾਈਜ਼ ਮਹਿਕਮਾ ਕਿਸੇ ਦੇ ਘਰ ਵਿਚ ਚੈਕਿੰਗ ਲਈ ਦਾਖਲ ਹੋਣ ਸਮੇਂ, ਖ਼ਾਸ ਤੌਰ 'ਤੇ ਰਾਤ ਸਮੇਂ ਚੈਕਿੰਗ ਲਈ ਕੰਨ੍ਹੀ ਕਤਰਾਉਂਦਾ ਹੈ ਜਿਸ ਕਾਰਨ ਲੋਕਾਂ ਵਲੋਂ ਘਰਾਂ ਦੀ ਆੜ 'ਚ ਸ਼ਰਾਬ ਵੇਚਣ ਦਾ ਸਿਲਸਿਲਾ ਜ਼ਿਆਦਾ ਭਾਰੂ ਹੈ |

ਖ਼ਬਰ ਸ਼ੇਅਰ ਕਰੋ

 

ਅਕਾਲੀ ਸਰਕਾਰ ਸਮੇਂ ਹੋਏ ਬਿਜਲੀ ਸਮਝੌਤਿਆਂ 'ਤੇ ਵਾਈਟ ਪੇਪਰ ਲਿਆਵਾਂਗੇ-ਕੈਪਟਨ

ਚੰਡੀਗੜ੍ਹ, 16 ਜਨਵਰੀ (ਬਿਊਰੋ ਚੀਫ਼)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਗਰਲੀ ਅਕਾਲੀ-ਭਾਜਪਾ ਸਰਕਾਰ ਵਲੋਂ ਨਿੱਜੀ ਖੇਤਰ ਦੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਵਿਧਾਇਕਾਂ ਨੇ ਵਿਧਾਨ ਸਭਾ ਮੂਹਰੇ ਛੁਣਛੁਣੇ ਵਜਾ ਕੇ ਕੀਤਾ ਅਨੋਖਾ ਪ੍ਰਦਰਸ਼ਨ

ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਧਾਇਕਾਂ ਨੇ ਅੱਜ ਦੋ ਦਿਨਾਂ ਵਿਸ਼ੇਸ਼ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਮੂਹਰੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ ...

ਪੂਰੀ ਖ਼ਬਰ »

ਵਿਰਾਸਤੀ ਮਾਰਗ ਦੇ ਬੁੱਤਾਂ ਨੂੰ ਤੋੜਣ ਵਾਲੇ 8 ਸਿੱਖ ਨੌਜਵਾਨ ਭੇਜੇ ਜੇਲ੍ਹ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)¸ਸ੍ਰੀ ਹਰਿਮੰਦਰ ਸਾਹਿਬ ਜਾਂਦੇ ਵਿਰਾਸਤੀ ਮਾਰਗ ਦੇ ਬੁੱਤਾਂ ਦੀ ਭੰਨ-ਤੋੜ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤੇ 8 ਸਿੱਖ ਨੌਜਵਾਨਾਂ ਨੂੰ ਅੱਜ ਅਦਾਲਤ ਵਲੋਂ 14 ਦਿਨਾਂ ਦੀ ਨਿਆਇਕ ਹਿਰਾਸਤ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ | ਇਕ ਦਿਨ ...

ਪੂਰੀ ਖ਼ਬਰ »

ਜ਼ਮੀਨ ਹੜੱਪਣ ਦੀ ਨੀਅਤ ਨਾਲ ਕੀਤਾ ਗਿਆ ਸੀ ਭੂਆ ਤੇ ਦਾਦੀ 'ਤੇ ਜਾਨਲੇਵਾ ਹਮਲਾ

ਮੰਡੀ ਲੱਖੇਵਾਲੀ, 16 ਜਨਵਰੀ (ਮਿਲਖ ਰਾਜ)-ਬੀਤੇ ਦਿਨ ਪਿੰਡ ਸੰਮੇਵਾਲੀ ਵਿਖੇ ਇਕ ਲੜਕੇ ਵਲੋਂ ਆਪਣੀ ਦਾਦੀ ਅਤੇ ਭੂਆ 'ਤੇ ਜਾਨਲੇਵਾ ਹਮਲਾ ਜ਼ਮੀਨ ਹੜੱਪਣ ਦੀ ਮਨਸ਼ਾ ਨਾਲ ਕੀਤਾ ਗਿਆ ਸੀ, ਜਿਸ ਨੂੰ ਕਿ ਲੜਕੇ ਦੀ ਭੂਆ ਸੁਮੀਤ ਕੌਰ ਨੇ ਆਪਣੀ ਅਤੇ ਆਪਣੀ ਮਾਤਾ ਦੀ ਮੌਤ ਨੂੰ ...

ਪੂਰੀ ਖ਼ਬਰ »

ਪਾਕਿ ਸਿੱਖ ਆਗੂ ਦੇ ਕਤਲ 'ਚ ਨਾਮਜ਼ਦ ਬਲਦੇਵ ਕੁਮਾਰ ਨੂੰ ਸੰਮਨ ਜਾਰੀ

ਸੁਰਿੰਦਰ ਕੋਛੜ ਅੰਮਿ੍ਤਸਰ, 16 ਜਨਵਰੀ-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਘੱਟ-ਗਿਣਤੀ ਮੰਤਰੀ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਐਮ. ਪੀ. ਏ. ਡਾ: ਸੂਰਨ ਸਿੰਘ ਦੇ ਕਤਲ 'ਚ ਨਾਮਜ਼ਦ ਬਲਦੇਵ ਕੁਮਾਰ ਨੂੰ ਪਿਸ਼ਾਵਰ ਹਾਈ ਕੋਰਟ ਵਲੋਂ ਸੰਮਨ ਜਾਰੀ ਕੀਤੇ ਗਏ ਹਨ | ...

ਪੂਰੀ ਖ਼ਬਰ »

ਪਾਕਿ ਸਮੱਗਲਰ ਹਥਿਆਰ ਤੇ ਨਸ਼ਾ ਭਾਰਤ ਭੇਜਣ ਲਈ 'ਡਰੋਨ' ਦਾ ਕਰਨ ਲੱਗੇ ਇਸਤੇਮਾਲ

ਹਰਿੰਦਰ ਸਿੰਘ ਤਰਨ ਤਾਰਨ, 16 ਜਨਵਰੀ -ਗੁਆਂਢੀ ਮੁਲਕ ਪਾਕਿਸਤਾਨ ਨੇ ਹਮੇਸ਼ਾਂ ਹੀ ਭਾਰਤ ਵਿਚ ਆਪਣੀਆਂ ਅੱਤਵਾਦੀ ਗਤੀਵਿਧੀਆਂ ਚਲਾਉਣ ਦੇ ਨਾਲ ਨਾਲ ਦੇਸ਼ ਦੇ ਨੌਜਵਾਨ ਪੀੜੀ ਨੂੰ ਨਸ਼ੇ ਵੱਲ ਧਕੇਲਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ | ਪਹਿਲਾਂ ਪਾਕਿਸਤਾਨੀ ਸਮੱਗਲਰ ...

ਪੂਰੀ ਖ਼ਬਰ »

ਫ਼ੌਜ ਭਰਤੀ ਲਈ ਸਾਂਝੀ ਪ੍ਰਵੇਸ਼ ਪ੍ਰੀਖਿਆ 19 ਨੂੰ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਲੁਧਿਆਣਾ, ਮੋਗਾ, ਰੂਪਨਗਰ ਅਤੇ ਮੋਹਾਲੀ ਦੇ ਨੌਜਵਾਨਾਂ ਨੂੰ ਫੌਜ ਵਿਚ ਭਰਤੀ ਕਰਨ ਲਈ ਫੌਜ ਭਰਤੀ ਦਫ਼ਤਰ, ਢੋਲੇਵਾਲ ਮਿਲਟਰੀ ਕੰਪਲੈਕਸ, ਲੁਧਿਆਣਾ ਵਲੋਂ 27 ਨਵੰਬਰ ਤੋਂ 6 ਦਸੰਬਰ, 2019 ਤੱਕ ਭਰਤੀ ਰੈਲੀ ਕਰਵਾਈ ਗਈ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਵਲੋਂ ਵਿਰਾਸਤੀ ਮਾਰਗ 'ਚ ਬੁੱਤ ਤੋੜਣ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ ਕਰਨ ਤੇ ਬੁੱਤਾਂ ਨੂੰ ਹਟਾਉਣ ਦੀ ਮੰਗ

ਅੰਮਿ੍ਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)-ਅੱਜ ਕੋਤਵਾਲੀ ਨੇੜੇ ਸਥਿਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਵਿਖੇ ਕੀਤੀ ਇਕੱਤਰਤਾ ਦੌਰਾਨ ਸਿੱਖ ਜਥੇਬੰਦੀਆਂ ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ, ਸ੍ਰੀ ਗੁਰੂ ਗੰ੍ਰਥ ਸਾਹਿਬ ਸਤਿਕਾਰ ...

ਪੂਰੀ ਖ਼ਬਰ »

ਦਲਬੀਰ ਸਿੰਘ ਢਿੱਲਵਾਂ ਕਤਲ ਕੇਸ 'ਚ ਸੁਰੱਖਿਆ ਲਈ ਹਾਈ ਕੋਰਟ ਪੁੱਜੇ ਪਰਿਵਾਰਕ ਮੈਂਬਰ

ਚੰਡੀਗੜ੍ਹ, 16 ਜਨਵਰੀ (ਸੁਰਜੀਤ ਸਿੰਘ ਸੱਤੀ)- ਬਟਾਲਾ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ਦੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਕੇਸ 'ਚ ਦੋਸ਼ੀਆਂ ਨੂੰ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਹਿ ਹੋਣ ਦਾ ਦੋਸ਼ ਲਗਾਉਂਦਿਆਂ ਦਲਬੀਰ ਸਿੰਘ ...

ਪੂਰੀ ਖ਼ਬਰ »

ਲੈਂਡ ਬੈਂਕਾਂ ਦਾ ਤੀਜਾ ਹਿੱਸਾ ਅਨੁਸੂਚਿਤ ਜਾਤੀ ਦੇ ਉੱਦਮੀਆਂ ਲਈ ਰਾਖਵਾਂ ਰੱਖਿਆ ਜਾਵੇ-ਚੌਧਰੀ

ਜਲੰਧਰ, 16 ਜਨਵਰੀ (ਜਸਪਾਲ ਸਿੰਘ)-ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖ ਕੇ ਲੈਂਡ ਬੈਂਕਾਂ ਦਾ ਤੀਜਾ ਹਿੱਸਾ ਅਨੁਸੂਚਿਤ ਜਾਤੀਆਂ ਦੇ ਉੱਦਮੀਆਂ ਲਈ ਰਾਖਵਾਂ ਰੱਖੇ ਜਾਣ ਦੀ ਮੰਗ ਕੀਤੀ ਹੈ | ਮੁੱਖ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ 20-20 ਸਾਲ ਕੈਦ

ਹੁਸ਼ਿਆਰਪੁਰ, 16 ਜਨਵਰੀ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ 20-20 ਸਾਲ ਦੀ ਕੈਦ ਦੀ ਸਜ਼ਾ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ 'ਵਰਸਿਟੀ 'ਚ ਬੀ.ਟੈੱਕ ਸਿਵਲ ਇੰਜੀਨੀਅਰਿੰਗ ਦਾ ਪੇਪਰ ਹੁਣ 4 ਨੂੰ

ਬਠਿੰਡਾ, 16 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਜੰਮੂ ਕਸ਼ਮੀਰ 'ਚ ਪੈ ਰਹੀ ਭਾਰੀ ਬਰਫ਼ਬਾਰੀ ਦੇ ਚੱਲਦਿਆਂ ਉਥੇ ਪੈਦਾ ਹੋਏ ਔਖੇ ਹਾਲਾਤ ਦੇ ਮੱਦੇਨਜ਼ਰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ...

ਪੂਰੀ ਖ਼ਬਰ »

ਅਜੋਕੇ ਦੌਰ 'ਚ ਭਰੋਸੇਯੋਗਤਾ ਕਾਇਮ ਰੱਖਣੀ ਮੀਡੀਆ ਸਾਹਮਣੇ ਵੱਡੀ ਚੁਣੌਤੀ

ਜਲੰਧਰ, 16 ਜਨਵਰੀ (ਰਣਜੀਤ ਸਿੰਘ ਸੋਢੀ)-ਅੱਜ ਜਦੋਂ ਜ਼ਿਆਦਾਤਰ ਮੀਡੀਆ ਅਦਾਰਿਆਂ ਵਲੋਂ ਲੋਕ ਮਸਲਿਆਂ ਦੀ ਥਾਂ ਵਪਾਰਕ ਹਿੱਤਾਂ ਨੂੰ ਪਹਿਲ ਦਿੱਤੀ ਜਾਣ ਲੱਗੀ ਹੈ ਤੇ ਇਸ ਖੇਤਰ 'ਚ ਵੀ ਵੱਡੇ ਵਪਾਰਕ ਘਰਾਣਿਆਂ ਦੀ ਘੁਸਪੈਠ ਹੋਣ ਲੱਗੀ ਹੈ ਤਾਂ ਅਜਿਹੇ 'ਚ ਮੀਡੀਆ ਨੂੰ ਆਪਣੀ ...

ਪੂਰੀ ਖ਼ਬਰ »

ਮੈਂ ਪਾਰਟੀ ਦੇ ਫੈਸਲਿਆਂ ਨਾਲ ਸਹਿਮਤ ਹਾਂ-ਚੰਦੂਮਾਜਰਾ

ਚੰਡੀਗੜ•੍ਹ, 16 ਜਨਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਖੁਲਾਸਾ ਕੀਤਾ ਕਿ ਮੀਡੀਆ ਦੇ ਕੁਝ ਹਿੱਸਿਆਂ ਵਲੋਂ ਅਕਾਲੀ ਦਲ ਅੰਦਰ ਅੰਦਰੂਨੀ ਵਿਰੋਧਤਾ ਹੋਣ ਦਾ ਭੁਲੇਖਾ ਖੜ•ਾ ਕਰਨ ਲਈ ਰਾਈ ਦਾ ਪਹਾੜ ਬਣਾਉਣ ਦੀ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜ਼ਾਂਬੀਆ ਦੇ ਹਾਈ ਕਮਿਸ਼ਨਰ

ਅੰਮਿ੍ਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)-ਰਿਪਬਲਿਕ ਆਫ ਜ਼ਾਂਬੀਆ ਦੇ ਭਾਰਤ ਵਿਚ ਹਾਈ ਕਮਿਸ਼ਨਰ ਸ੍ਰੀਮਤੀ ਜੂਡੀਥ ਕੈਨਗੋਮਾ ਕੇਪੀਜਿਮਪਾਂਗਾ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ | ਉਨ੍ਹਾਂ ਸ਼ਰਧਾ ਸਹਿਤ ਇਸ ਪਾਵਨ ਅਸਥਾਨ ਦੇ ਦਰਸ਼ਨ ਕੀਤੇ | ...

ਪੂਰੀ ਖ਼ਬਰ »

ਜਲ ਸਪਲਾਈ ਠੇਕਾ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ 21 ਨੂੰ

ਲੁਧਿਆਣਾ, 16 ਜਨਵਰੀ (ਸਲੇਮਪੁਰੀ)- ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਤਾਇਨਾਤ ਠੇਕਾ ਮੁਲਾਜ਼ਮਾਂ ਦੀ ਜਥੇਬੰਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਨੇ ਦੱਸਿਆ ਮੰਗਾਂ ...

ਪੂਰੀ ਖ਼ਬਰ »

ਕੋਈ ਵੀ ਦਰੱਖ਼ਤ ਏਨਾ ਵੱਡਾ ਨਹੀਂ ਹੰੁਦਾ ਕਿ ਡਿਗਣ ਵੇਲੇ ਧਰਤੀ ਕੰਬਣ ਲਾ ਦੇਵੇ-ਸੁਖਬੀਰ

ਚੰਡੀਗੜ੍ਹ, 16 ਜਨਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਕਿਹਾ ਕਿ ਉਹ ਹਜ਼ਾਰਾਂ ਸਿੱਖਾਂ ਦੇ ਕਾਤਲਾਂ ਨਾਲ ਸਾਰੇ ਨਾਤੇ ਤੋੜਨ ਦੀ ਨੈਤਿਕ ਦਲੇਰੀ ਵਿਖਾਉਣ | ਉਨ੍ਹਾਂ ਕਿਹਾ ਕਿ ਇਨ੍ਹਾਂ ...

ਪੂਰੀ ਖ਼ਬਰ »

ਇਮਰਾਨ ਖਾਨ ਦੇ ਮੰਤਰੀ ਨੇ ਟੀ. ਵੀ. ਸ਼ੋਅ 'ਚ ਕੱਢਿਆ ਫ਼ੌਜੀ ਬੂਟ

ਅੰਮਿ੍ਤਸਰ, 16 ਜਨਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ ਸਰਕਾਰ ਦੇ ਜਲ ਸ੍ਰੋਤ ਮੰਤਰੀ ਫ਼ੈਸਲ ਵਾਵਦਾ ਨੇ ਇਕ ਟੀ. ਵੀ. ਸ਼ੋਅ ਦੀ ਬਹਿਸ ਦੌਰਾਨ ਗ਼ੁੱਸੇ 'ਚ ਆ ਕੇ ਵਿਰੋਧੀ ਧਿਰ ਨੂੰ ਫ਼ੌਜੀ ਬੂਟ ਵਿਖਾਇਆ | ਵਿਰੋਧੀ ਪਾਰਟੀਆਂ ਇਮਰਾਨ ਦੇ ਉਕਤ ਮੰਤਰੀ ਦੇ ਇਸ ਵਤੀਰੇ ਦੀ ਆਲੋਚਨਾ ...

ਪੂਰੀ ਖ਼ਬਰ »

ਪੰਚਕੂਲਾ ਦੰਗਿਆਂ ਸਬੰਧੀ ਦਰਜ ਐੱਫ. ਆਈ. ਆਰ. ਨੰ: 363 'ਚ ਨਾਮਜ਼ਦ ਸਾਰੇ ਮੁਲਜ਼ਮ ਬਰੀ

ਪੰਚਕੂਲਾ, 16 ਜਨਵਰੀ (ਕਪਿਲ)-25 ਅਗਸਤ 2017 ਨੂੰ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਸਾਧਵੀਆਂ ਨਾਲ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਚਕੂਲਾ ਵਿਖੇ ਭੜਕੇ ਦੰਗਿਆਂ ਸਬੰਧੀ ਦਰਜ ਐੱਫ. ਆਈ. ਆਰ. ਨੰਬਰ 363 'ਚ ਨਾਮਜ਼ਦ ਸਾਰੇ 10 ...

ਪੂਰੀ ਖ਼ਬਰ »

1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ- ਭਾਈ ਲੌਾਗੋਵਾਲ

ਅੰਮਿ੍ਤਸਰ, 16 ਜਨਵਰੀ (ਸਟਾਫ ਰਿਪੋਰਟਰ)-1984 'ਚ ਦਿੱਲੀ ਸਮੇਤ ਹੋਰ ਸ਼ਹਿਰਾਂ ਵਿਚ ਕੀਤਾ ਗਿਆ ਸਿੱਖ ਕਤਲੇਆਮ ਅਣਮਨੁੱਖੀ ਕਾਰੇ ਦੀ ਸਿਖ਼ਰ ਸੀ, ਜਿਸ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਔਰਤ ਨੂੰ ਗੋਲੀ ਮਾਰਨ ਵਾਲੇ ਸਹਾਇਕ ਸਬ ਇੰਸਪੈਕਟਰ ਨੂੰ ਕੀਤਾ ਜਬਰੀ ਸੇਵਾ ਮੁਕਤ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਸੈਕਟਰ 32 ਵਿਚ ਬੀਤੇ ਦਿਨ ਔਰਤ ਨੂੰ ਗੋਲੀ ਮਾਰਨ ਵਾਲੇ ਸਹਾਇਕ ਸਬ ਇੰਸਪੈਕਟਰ ਨੂੰ ਅਧਿਕਾਰੀਆਾ ਨੇ ਨੌਕਰੀ ਤੋਂ ਜਬਰੀ ਸੇਵਾਮੁਕਤ ਕਰ ਦਿੱਤਾ ਹੈ | ਇਸ ਦੀ ਪੁਸ਼ਟੀ ...

ਪੂਰੀ ਖ਼ਬਰ »

ਪੰਜਾਬ ਭਾਜਪਾ ਪ੍ਰਧਾਨ ਲਈ ਅਸ਼ਵਨੀ ਸ਼ਰਮਾ ਦੇ ਨਾਂਅ ਦਾ ਐਲਾਨ ਅੱਜ

ਸ਼ਿਵ ਸ਼ਰਮਾ ਜਲੰਧਰ, 16 ਜਨਵਰੀ- ਪੰਜਾਬ ਭਾਜਪਾ ਦੇ ਪ੍ਰਧਾਨ ਲਈ ਪਠਾਨਕੋਟ ਦੇ ਅਸ਼ਵਨੀ ਸ਼ਰਮਾ ਦਾ ਨਾਂਅ 17 ਜਨਵਰੀ ਨੂੰ ਕੇਂਦਰੀ ਆਬਜ਼ਰਵਰ ਦੀ ਹਾਜ਼ਰੀ ਵਿਚ ਐਲਾਨ ਕੀਤਾ ਜਾਵੇਗਾ, ਜਦਕਿ ਇਸ ਤੋਂ ਪਹਿਲਾਂ ਪ੍ਰਧਾਨਗੀ ਦੀ ਚੋਣ ਪ੍ਰਕਿਰਿਆ ਤਹਿਤ ਅਸ਼ਵਨੀ ਸ਼ਰਮਾ ਨੇ ...

ਪੂਰੀ ਖ਼ਬਰ »

ਦੇਸ਼ ਅੰਦਰ ਅਗਲੇ ਵਿੱਤੀ ਸਾਲ ਤੋਂ ਯੂਰੋ 6 ਤਕਨੀਕ ਆਧਾਰਿਤ ਵਾਹਨ ਹੀ ਕੀਤੇ ਜਾਣਗੇ ਰਜਿਸਟਰਡ

ਜਸਪਾਲ ਸਿੰਘ ਢਿੱਲੋਂ ਪਟਿਆਲਾ, 16 ਜਨਵਰੀ- ਦੇਸ਼ ਅੰਦਰ ਅਗਲੇ ਵਿੱਤੀ ਸਾਲ ਤੋਂ ਯੂਰੋ 6 ਤਕਨੀਕ ਲਾਗੂ ਹੋਣ ਜਾ ਰਹੀ ਹੈ ਜੋ ਵਾਹਨ ਪ੍ਰਦੂਸ਼ਣ ਘਟਾਉਣ 'ਚ ਕਾਫ਼ੀ ਸਹਾਈ ਹੋਵੇਗਾ | ਕੇਂਦਰੀ ਗਰੀਨ ਟਿ੍ਬਿਊਨਲ ਪਿਛਲੇ ਲੰਬੇ ਸਮੇਂ ਤੋਂ ਪ੍ਰਦੂਸ਼ਣ ਨੂੰ ਰੋਕਣ ਲਈ ਯਤਨਸ਼ੀਲ ...

ਪੂਰੀ ਖ਼ਬਰ »

ਅਮਰੀਕਾ 'ਚ ਮਰਦਮਸ਼ੁਮਾਰੀ ਸਮੇਂ ਸਿੱਖਾਂ ਨੂੰ ਵੱਖਰੀ ਮਾਨਤਾ ਦੇਣ ਦਾ ਭਾਈ ਲੌਾਗੋਵਾਲ ਵਲੋਂ ਸਵਾਗਤ

ਅੰਮਿ੍ਤਸਰ, 16 ਜਨਵਰੀ (ਸਟਾਫ਼ ਰਿਪੋਰਟਰ)¸ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਅਮਰੀਕਾ 'ਚ ਇਸ ਸਾਲ ਹੋਣ ਜਾ ਰਹੀ ਮਰਦਮਸ਼ੁਮਾਰੀ ਦੌਰਾਨ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਦੇਣ ਦਾ ਅਮਰੀਕਾ ਸਰਕਾਰ ਦਾ ਫ਼ੈਸਲਾ ...

ਪੂਰੀ ਖ਼ਬਰ »

ਪਾਕਿ ਆਰਮੀ ਮੈਡੀਕਲ ਕੋਰ 'ਚ 6 ਹਿੰਦੂ ਡਾਕਟਰ ਮੇਜਰ ਦੇ ਅਹੁਦੇ 'ਤੇ ਨਿਯੁਕਤ

ਅੰਮਿ੍ਤਸਰ, 16 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਆਰਮੀ ਮੈਡੀਕਲ ਕੋਰ 'ਚ ਹਿੰਦੂ ਡਾਕਟਰਾਂ ਨੂੰ ਪਾਕਿਸਤਾਨੀ ਫ਼ੌਜੀ ਹਸਪਤਾਲਾਂ 'ਚ ਮੇਜਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਐਮ. ਬੀ. ਬੀ. ਐਸ. ਕਰ ਚੁੱਕੇ ਮੇਜਰ ਡਾ. ਰਮੇਸ਼ ਕੁਮਾਰ, ਡਾ. ਕੈਲਾਸ਼ ...

ਪੂਰੀ ਖ਼ਬਰ »

ਖੰਡ ਮਿੱਲਾਂ ਵੱਲ 15 ਹਜ਼ਾਰ ਕਰੋੜ ਰੁਪਏ ਦੀ ਰੁਕੀ ਅਦਾਇਗੀ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ-ਬਹਿਰੂ

ਦੇਵੀਗੜ੍ਹ, 16 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)- ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਵਲੋਂ ਖੰਡ ਮਿੱਲਾਂ ਨੂੰ ਵੇਚੇ ਗੰਨੇ ਦੀ 15 ਹਜ਼ਾਰ ਕਰੋੜ ਰੁਪਏ ਤੋਂ ਵੀ ਵਧ ਰੁਕੀ ਅਦਾਇਗੀ ਜਾਰੀ ਕਰਵਾਉਣ ਲਈ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਵਲੋਂ ਸੁਪਰੀਮ ਕੋਰਟ 'ਚ ਕੀਤੀ ਰਿੱਟ ...

ਪੂਰੀ ਖ਼ਬਰ »

ਅੱਜ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਖੁੱਲੇ੍ਹ ਰਹਿਣਗੇ

ਗੁਰਦਾਸਪੁਰ, 16 ਜਨਵਰੀ (ਸੁਖਵੀਰ ਸਿੰਘ ਸੈਣੀ)-ਅੱਜ 17 ਜਨਵਰੀ ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਖੁੱਲੇ ਰਹਿਣਗੇ | ਇਸ ਸਬੰਧੀ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਵਲੋਂ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੂੰ ਪੱਤਰ ਜਾਰੀ ਕਰਕੇ ਦੱਸਿਆ ਗਿਆ ਹੈ ਕਿ ...

ਪੂਰੀ ਖ਼ਬਰ »

ਪੰਜਾਬ ਸਰਕਾਰ ਚੁੱਕੇਗੀ ਡਾ: ਦਲੀਪ ਕੌਰ ਟਿਵਾਣਾ ਦੇ ਇਲਾਜ ਦਾ ਖ਼ਰਚ- ਬਾਜਵਾ

ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਸਥਾਨਕ ਫੇਜ਼-6 ਸਥਿਤ ਮੈਕਸ ਹਸਪਤਾਲ ਵਿਖੇ ਜ਼ੇਰੇ ਇਲਾਜ ਡਾ: ਦਲੀਪ ਕੌਰ ਟਿਵਾਣਾ ਦੇ ਇਲਾਜ ਦਾ ਸਾਰਾ ਖ਼ਰਚ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ | ਇਹ ਐਲਾਨ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤਿ੍ਪਤ ਰਜਿੰਦਰ ਸਿੰਘ ...

ਪੂਰੀ ਖ਼ਬਰ »

'ਅਪਲਾਈ 4 ਸਟੱਡੀ' ਦੇ ਦਫ਼ਤਰ ਦਾ ਚੰਡੀਗੜ੍ਹ 'ਚ ਉਦਘਾਟਨ

ਚੰਡੀਗੜ੍ਹ, 16 ਜਨਵਰੀ (ਅਜੀਤ ਬਿਊਰੋ)- ਪ੍ਰਸਿੱਧ ਆਸਟ੍ਰੇਲੀਅਨ ਕੰਪਨੀ 'ਅਪਲਾਈ 4 ਸਟੱਡੀ' ਵਲੋਂ ਚੰਡੀਗੜ੍ਹ ਵਿਖੇ ਆਪਣਾ ਦਫ਼ਤਰ ਖੋਲਿ੍ਹਆ ਗਿਆ ਹੈ, ਜਿਸ ਦਾ ਉਦਘਾਟਨ ਮੁੱਖ ਮਹਿਮਾਨ 'ਸਾਧੂ ਸਿੰਘ ਹਮਦਰਦ ਟਰਸਟ' ਦੇ ਚੇਅਰਮੈਨ ਪ੍ਰੇਮ ਸਿੰਘ ਐਡਵੋਕੇਟ ਵਲੋਂ ਕੀਤਾ ਗਿਆ, ...

ਪੂਰੀ ਖ਼ਬਰ »

ਬਹਿਬਲ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਬਰਗਾੜੀ, 16 ਜਨਵਰੀ (ਲਖਵਿੰਦਰ ਸ਼ਰਮਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਸਮੇਂ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ, ਜਿਸ ਦਾ ਸਸਕਾਰ ਸ਼ਮਸ਼ਾਨਘਾਟ ਬਹਿਬਲ ਕਲਾਂ ...

ਪੂਰੀ ਖ਼ਬਰ »

ਅਕਾਲੀ ਦਲ ਦੇ ਕੁਝ ਵੱਡੇ ਚਿਹਰੇ ਸੁਧਾਰ ਮੁਹਿੰਮ 'ਚ ਹੋਣਗੇ ਸ਼ਾਮਿਲ-ਪਰਮਿੰਦਰ ਸਿੰਘ ਢੀਂਡਸਾ

ਸੰਗਰੂਰ, 16 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਉਹ ਪਾਰਟੀ ਦੇ ਪੁਰਾਣੇ ਆਗੂਆਂ ਨੂੰ ਸਰਗਰਮ ਕਰ ਰਹੇ ਹਨ | ਅੱਜ ਇਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿਚੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਆਸਟੇ੍ਰਲੀਆ ਦਾ ਇਕ ਹੋਰ ਸਟੱਡੀ ਵੀਜ਼ਾ ਲਗਾਇਆ

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਇਲਾਕੇ ਦੀ ਨੰਬਰ-1 ਇਮੀਗੇ੍ਰਸ਼ਨ ਸੰਸਥਾ ਕੈਨੇਡੀਅਨ ਅਕੈਡਮੀ ਜੋ ਕਿ ਨੇੜੇ ਸ਼ਾਮ ਹਸਪਤਾਲ ਮੋਗਾ ਰੋਡ ਵਿਖੇ ਸਥਿਤ ਹੈ, ਨੇ ਇਕ ਹੋਰ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ...

ਪੂਰੀ ਖ਼ਬਰ »

ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੇ ਕੀਤੇ ਜਾ ਰਹੇ ਨੇ ਦਾਅਵੇ

ਧੀਰਜ ਪਸੌਰੀਆ ਸੰਗਰੂਰ, 16 ਜਨਵਰੀ - ਪੰਜਾਬ ਦੇ 19,200 ਪ੍ਰਾਇਮਰੀ ਸਕੂਲਾਂ ਵਿਚੋਂ ਕਰੀਬ 8100 ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੇ ਕੀਤੇ ਜਾ ਰਹੇ ਦਾਅਵਿਆਂ ਦੌਰਾਨ ਜੇਕਰ ਸੂਬੇ ਦੀ ਪ੍ਰਾਇਮਰੀ ਸਿੱਖਿਆ ਵੱਲ ਡੂੰਘਾਈ ਨਾਲ ਝਾਤ ਮਾਰੀ ਜਾਵੇ ਤਾਂ ਪ੍ਰਾਇਮਰੀ ਸਿੱਖਿਆ ਦੀ ...

ਪੂਰੀ ਖ਼ਬਰ »

ਮਾਘੀ ਜੋੜ ਮੇਲੇ 'ਤੇ ਅਕਾਲੀ ਦਲ ਦੀ ਕਾਨਫ਼ਰੰਸ 'ਚ ਹੋਏ ਵੱਡੇ ਇਕੱਠ ਨੇ ਵਿਰੋਧੀਆਂ ਦੀ ਨੀਂਦ ਉਡਾਈ-ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਖ਼ਰਾਬ ਮੌਸਮ ਦੇ ਬਾਵਜੂਦ ਮਾਘੀ ਜੋੜ ਮੇਲੇ ਮੌਕੇ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਫ਼ੌਜ ਭਰਤੀ ਲਈ ਸਾਂਝੀ ਪ੍ਰਵੇਸ਼ ਪ੍ਰੀਖਿਆ 19 ਨੂੰ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਲੁਧਿਆਣਾ, ਮੋਗਾ, ਰੂਪਨਗਰ ਅਤੇ ਮੋਹਾਲੀ ਦੇ ਨੌਜਵਾਨਾਂ ਨੂੰ ਫੌਜ ਵਿਚ ਭਰਤੀ ਕਰਨ ਲਈ ਫੌਜ ਭਰਤੀ ਦਫ਼ਤਰ, ਢੋਲੇਵਾਲ ਮਿਲਟਰੀ ਕੰਪਲੈਕਸ, ਲੁਧਿਆਣਾ ਵਲੋਂ 27 ਨਵੰਬਰ ਤੋਂ 6 ਦਸੰਬਰ, 2019 ਤੱਕ ਭਰਤੀ ਰੈਲੀ ਕਰਵਾਈ ਗਈ ...

ਪੂਰੀ ਖ਼ਬਰ »

13ਵੀਂ ਆਲ ਇੰਡੀਆ ਪੁਲਿਸ ਸ਼ੂਟਿੰਗ ਚੈਂਪੀਅਨਸ਼ਿਪ

ਪੰਜਾਬ ਪੁਲਿਸ ਦੀ ਕਿਰਨਦੀਪ ਕੌਰ ਨੇ ਕਾਇਮ ਕੀਤਾ ਨਵਾਂ ਰਿਕਾਰਡ

ਜਲੰਧਰ, 16 ਜਨਵਰੀ (ਸਾਬੀ)-13ਵੀਂ ਆਲ ਇੰਡੀਆ ਪੁਲਿਸ ਸ਼ੂਟਿੰਗ ਚੈਂਪੀਅਨਸ਼ਿਪ ਮਹਾਰਾਸ਼ਟਰ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ ਦੌਰਾਨ ਪੰਜਾਬ ਪੁਲਿਸ ਦੇ ਨਿਸ਼ਾਨੇਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਮਾਣਮੱਤੀ ਪ੍ਰਾਪਤੀ ਕੀਤੀ | ਇਹ ਜਾਣਕਾਰੀ ...

ਪੂਰੀ ਖ਼ਬਰ »

ਫ਼ੌਜ ਭਰਤੀ ਲਈ ਸਾਂਝੀ ਪ੍ਰਵੇਸ਼ ਪ੍ਰੀਖਿਆ 19 ਨੂੰ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਲੁਧਿਆਣਾ, ਮੋਗਾ, ਰੂਪਨਗਰ ਅਤੇ ਮੋਹਾਲੀ ਦੇ ਨੌਜਵਾਨਾਂ ਨੂੰ ਫੌਜ ਵਿਚ ਭਰਤੀ ਕਰਨ ਲਈ ਫੌਜ ਭਰਤੀ ਦਫ਼ਤਰ, ਢੋਲੇਵਾਲ ਮਿਲਟਰੀ ਕੰਪਲੈਕਸ, ਲੁਧਿਆਣਾ ਵਲੋਂ 27 ਨਵੰਬਰ ਤੋਂ 6 ਦਸੰਬਰ, 2019 ਤੱਕ ਭਰਤੀ ਰੈਲੀ ਕਰਵਾਈ ਗਈ ...

ਪੂਰੀ ਖ਼ਬਰ »

ਸੂਬੇ 'ਚ ਸਰਕਾਰੀ ਅਦਾਰੇ ਅੱਜ ਆਮ ਵਾਂਗ ਖੁੱਲ੍ਹਣਗੇ

ਚੰਡੀਗੜ੍ਹ, 16 ਜਨਵਰੀ (ਅਜੀਤ ਬਿਊਰੋ)-ਪੰਜਾਬ 'ਚ 17 ਜਨਵਰੀ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਸੰਗਰੂਰ ਨੂੰ ਛੱਡ ਕੇ ਬਾਕੀ ਸਾਰੇ ਸੂਬੇ 'ਚ ਸਰਕਾਰੀ ਅਦਾਰੇ ਆਮ ਵਾਂਗ ਖੁੱਲ੍ਹਣਗੇ | ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਦੇ ਧਿਆਨ 'ਚ ਆਇਆ ਹੈ ਕਿ ...

ਪੂਰੀ ਖ਼ਬਰ »

--ਮਾਮਲਾ ਕੋਲਾ ਸਪਲਾਈ ਠੇਕਾ ਬੇਨਿਯਮੀਆਂ ਦਾ--

ਸੀ.ਬੀ.ਆਈ. ਵਲੋਂ ਅਡਾਨੀ ਇੰਟਰਪ੍ਰਾਈਜਜ਼ ਤੇ 3 ਹੋਰਾਂ ਿਖ਼ਲਾਫ਼ ਮਾਮਲਾ ਦਰਜ

ਨਵੀਂ ਦਿੱਲੀ, 16 ਜਨਵਰੀ (ਏਜੰਸੀਆਂ)-ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਨੇ ਕੋਲੇ ਦੀ ਸਪਲਾਈ ਨਾਲ ਜੁੜੇ ਠੇਕੇ 'ਚ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ ਅਡਾਨੀ ਇੰਟਰਪ੍ਰਾਈਜ਼ਜ ਲਿਮਟਿਡ ਅਤੇ ਭਾਰਤੀ ਰਾਸ਼ਟਰੀ ਉਪਭੋਗਤਾ ਸਹਿਕਾਰੀ ਸੰਘ ਲਿਮਟਿਡ (ਐਨ.ਸੀ.ਸੀ.ਐਫ.) ਦੇ ਸਾਬਕਾ ...

ਪੂਰੀ ਖ਼ਬਰ »

ਭਾਰਤ ਇਮਰਾਨ ਖ਼ਾਨ ਸਮੇਤ ਐਸ.ਸੀ.ਓ. ਦੇ ਬਾਕੀ ਮੁਖੀਆਂ ਨੂੰ ਬੈਠਕ ਲਈ ਬੁਲਾਏਗਾ-ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ ਜਾਵੇਗਾ | ਇਸ ਸਾਲ ਦੇ ਆਖ਼ਰ 'ਚ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐਸ. ਸੀ. ਓ.) ਦੀ ਬੈਠਕ ਦੀ ਮੇਜ਼ਬਾਨੀ ਭਾਰਤ ਕਰੇਗਾ | ਲਿਹਾਜ਼ਾ ਮੈਂਬਰ ਦੇਸ਼ਾਂ ਦਾ ...

ਪੂਰੀ ਖ਼ਬਰ »

ਪਾਕਿਸਤਾਨ 'ਚ ਸਰਗਰਮ ਅੱਤਵਾਦੀ ਸੰਗਠਨਾਂ 'ਤੇ 'ਪ੍ਰਭਾਵਕਾਰੀ' ਕਾਰਵਾਈ ਦੀ ਜ਼ਰੂਰਤ- ਯੂ.ਕੇ.

ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਯੂ.ਕੇ. ਨੇ ਅੱਜ ਕਿਹਾ ਹੈ ਕਿ ਪਾਕਿਸਤਾਨ ਨੂੰ ਵਿੱਤੀ ਕਾਰਵਾਈ ਟਾਸਕ ਫੋਰਸ (ਐਫ.ਏ.ਟੀ.ਐਫ.) ਵਲੋਂ ਬਲੈਕਲਿਸਟ ਕੀਤੇ ਜਾਣ ਦੀ ਕਾਰਵਾਈ ਤੋਂ ਬਚਣ ਲਈ ਆਪਣੇ ਦੇਸ਼ 'ਚ ਸਰਗਰਮ ਅੱਤਵਾਦੀ ਸੰਗਠਨਾਂ ਿਖ਼ਲਾਫ਼ 'ਪ੍ਰਭਾਵਕਾਰੀ' ਕਾਰਵਾਈ ਦੀ ...

ਪੂਰੀ ਖ਼ਬਰ »

ਬਿਜਲੀ ਸਬਸਿਡੀ ਅਤੇ ਸਮਾਜਿਕ ਸੁਰੱਖਿਆ ਪੈਨਸ਼ਨਾਂ ਲਈ 370 ਕਰੋੜ ਰੁਪਏ ਜਾਰੀ

ਚੰਡੀਗੜ੍ਹ, 16 ਜਨਵਰੀ (ਅਜੀਤ ਬਿਊਰੋ)-ਵਿੱਤ ਵਿਭਾਗ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਬਿਜਲੀ ਸਬਸਿਡੀ ਦੇ ਨਾਲ-ਨਾਲ ਦਸੰਬਰ, 2019 ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਵੰਡਣ ਲਈ 370 ਕਰੋੜ ਰੁਪਏ ਜਾਰੀ ਕੀਤੇ ਹਨ | ਅੱਜ ਇੱਥੇ ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਪੀ. ਐਮ. ਸੀ. ਬੈਂਕ ਘੁਟਾਲਾ

ਸੁਪਰੀਮ ਕੋਰਟ ਵਲੋਂ ਬੰਬੇ ਹਾਈਕੋਰਟ ਦੇ ਫ਼ੈਸਲੇ 'ਤੇ ਰੋਕ

ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ ਪੀ. ਐਮ. ਸੀ. ਬੈਂਕ ਘੁਟਾਲਾ ਮਾਮਲੇ 'ਚ ਬੰਬੇ ਹਾਈਕੋਰਟ ਦੇ ਆਦੇਸ਼ 'ਤੇ ਰੋਕ ਲਗਾ ਦਿੱਤੀ | ਹਾਈ ਕੋਰਟ ਨੇ ਪੀ. ਐਮ. ਸੀ. ਬੈਂਕ ਘੁਟਾਲੇ 'ਚ ਕਥਿਤ ਸ਼ਮੂਲੀਅਤ ਕਾਰਨ ਗਿ੍ਫ਼ਤਾਰ ਕੀਤੇ ਐਚ. ਡੀ. ਆਈ. ਐਲ. ਪ੍ਰਮੋਟਰ ਰਾਕੇਸ਼ ...

ਪੂਰੀ ਖ਼ਬਰ »

ਨਾਗਰਿਕਤਾ ਕਾਨੂੰਨ ਸਬੰਧੀ ਮਤਾ ਅੱਜ

ਰਾਜਪਾਲ ਨੇ ਕਿਹਾ ਕਿ ਇਹ ਵਿਸ਼ੇਸ਼ ਸਮਾਗਮ ਅਨੁਸੂਚਿਤ ਜਾਤਾਂ ਅਤੇ ਜਨਜਾਤੀਆਂ ਲਈ ਰਾਖਵਾਂਕਰਨ 10 ਸਾਲਾਂ ਲਈ ਹੋਰ ਵਧਾਉਣ ਸਬੰਧੀ 126ਵੀਂ ਵਿਧਾਨਿਕ ਸੋਧ ਲਈ ਬੁਲਾਇਆ ਗਿਆ ਹੈ | ਵਿਧਾਨ ਸਭਾ ਵਲੋਂ ਅੱਜ ਜੋ ਕੱਲ੍ਹ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਉਸ ਅਨੁਸਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX