ਤਾਜਾ ਖ਼ਬਰਾਂ


ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  5 minutes ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  11 minutes ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  14 minutes ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  18 minutes ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  42 minutes ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 2 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 2 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 3 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 3 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  1 minute ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 4 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 5 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 5 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 6 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 5 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 7 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਸੰਪਾਦਕੀ

ਕਾਂਗਰਸ ਦਾ ਕਰੂਪ ਚਿਹਰਾ

ਸਾਬਕਾ ਜੱਜ ਸ੍ਰੀ ਐਸ. ਐਨ. ਢੀਂਗਰਾ ਵਲੋਂ 1984 ਵਿਚ ਹੋਏ ਸਿੱਖ ਕਤਲੇਆਮ ਦੀ ਰਿਪੋਰਟ ਸਰਕਾਰ ਨੂੰ ਸੌਂਪਣ 'ਤੇ ਸਰਕਾਰ ਵਲੋਂ ਇਸ ਨੂੰ ਸਵੀਕਾਰ ਕਰਨ ਅਤੇ ਇਸ ਦੇ ਆਧਾਰ 'ਤੇ ਕਾਰਵਾਈ ਕਰਨ ਦੇ ਫ਼ੈਸਲੇ ਨਾਲ ਦਹਾਕਿਆਂ ਪੁਰਾਣੇ ਇਸ ਘਟਨਾਕ੍ਰਮ ਦੇ ਪੀੜਤਾਂ ਨੂੰ ਇਕ ਵਾਰ ਫਿਰ ...

ਪੂਰੀ ਖ਼ਬਰ »

ਐਸ.ਆਈ.ਟੀ. ਦੀਆਂ ਸਿਫ਼ਾਰਸ਼ਾਂ ਕੇਂਦਰ ਸਰਕਾਰ ਵਲੋਂ ਪ੍ਰਵਾਨ

ਕੀ ਹੁਣ '84 ਦੇ ਸਿੱਖ ਕਤਲੇਆਮ ਦੇ ਸਾਰੇ ਪੀੜਤਾਂ ਨੂੰ ਇਨਸਾਫ਼ ਮਿਲ ਸਕੇਗਾ?

ਹੁਣ ਜਦੋਂ 1984 ਦੇ ਸਿੱਖ ਕਤਲੇਆਮ ਦੇ 36 ਸਾਲਾਂ ਬਾਅਦ ਸੁਪਰੀਮ ਕੋਰਟ ਵਲੋਂ ਬਣਾਈ ਦਿੱਲੀ ਹਾਈ ਕੋਰਟ ਦੇ ਰਿਟਾਇਰਡ ਜੱਜ ਜਸਟਿਸ ਐਸ.ਐਨ. ਢੀਂਗਰਾ ਦੀ ਅਗਵਾਈ ਵਾਲੀ ਐਸ.ਆਈ.ਟੀ. ਦੀਆਂ ਸਿਫ਼ਾਰਸ਼ਾਂ ਕੇਂਦਰ ਸਰਕਾਰ ਨੇ ਪ੍ਰਵਾਨ ਕਰ ਲਈਆਂ ਹਨ ਤਾਂ ਇਹ ਸਾਫ਼ ਨਜ਼ਰ ਆ ਰਿਹਾ ਹੈ ਕਿ ...

ਪੂਰੀ ਖ਼ਬਰ »

ਗ਼ੈਰ-ਜਮਹੂਰੀ ਹੈ ਦਫ਼ਾ 144 ਦੀ ਦੁਰਵਰਤੋਂ

ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਦੇਸ਼ ਦਾ ਇਕ ਵੱਡਾ ਵਰਗ ਨਹੀਂ ਹੈ ਅਤੇ ਆਪਣੀ ਅਸਹਿਮਤੀ ਜਤਾਉਣ ਲਈ ਉਹ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ। ਪਰ ਇਨ੍ਹਾਂ ਪ੍ਰਦਰਸ਼ਨਾਂ ਨੂੰ ਰੋਕਣ ਲਈ ਕੁਝ ਰਾਜ ਸਰਕਾਰਾਂ, ਜਿਵੇਂ ਉੱਤਰ ਪ੍ਰਦੇਸ਼ ਨੇ ਪੂਰੇ ਰਾਜ ਵਿਚ ਸੀ.ਆਰ.ਪੀ.ਸੀ. ਦੀ ਧਾਰਾ 144 ਲਾਗੂ ਕਰ ਦਿੱਤੀ ਹੈ, ਜਿਸ ਨੂੰ ਕਿਸੇ ਵੀ ਦ੍ਰਿਸ਼ਟੀ ਨਾਲ ਲੋਕਤੰਤਰੀ ਨਹੀਂ ਕਿਹਾ ਜਾ ਸਕਦਾ। ਹੁਣ ਸੁਪਰੀਮ ਕੋਰਟ ਨੇ ਵੀ ਕਿਹਾ ਹੈ ਕਿ ਆਪਣੇ ਕਿਸੇ ਵੀ ਲੋਕਤੰਤਰੀ ਅਧਿਕਾਰ ਦੇ ਸੰਦਰਭ ਵਿਚ ਵੈਧ ਰਾਇ ਜਾਂ ਸ਼ਿਕਾਇਤ ਪ੍ਰਗਟ ਕਰਨ ਜਾਂ ਉਸ 'ਤੇ ਅਮਲ ਕਰਾਉਣ ਤੋਂ ਰੋਕਣ ਲਈ ਸੀ.ਆਰ.ਪੀ.ਸੀ. ਦੀ ਧਾਰਾ 144 ਨੂੰ ਔਜ਼ਾਰ ਦੇ ਰੂਪ ਵਿਚ ਨਹੀਂ ਵਰਤਿਆ ਜਾ ਸਕਦਾ। ਅਦਾਲਤ ਨੇ ਇਹ ਵੀ ਕਿਹਾ ਕਿ ਧਾਰਾ 144 ਦੇ ਤਹਿਤ ਲਗਾਤਾਰ ਆਦੇਸ਼ ਦੇਣਾ ਸੱਤਾ ਦੀ ਦੁਰਵਰਤੋਂ ਹੋਵੇਗੀ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 5 ਅਗਸਤ, 2019 ਨੂੰ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਦਿਆਂ ਇਸ ਰਾਜ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੰਡ ਦਿੱਤਾ ਸੀ ਅਤੇ ਫੋਨ ਤੇ ਇੰਟਰਨੈੱਟ ਸੇਵਾਵਾਂ ਵੀ ਮੁਅੱਤਲ ਕਰ ਦਿੱਤੀਆਂ ਸਨ। ਇਸੇ ਵਿਸ਼ੇ 'ਤੇ ਆਪਣਾ ਆਦੇਸ਼ ਦਿੰਦਿਆਂ ਸਰਬਉੱਚ ਅਦਾਲਤ ਨੇ 10 ਜਨਵਰੀ, 2020 ਨੂੰ ਧਾਰਾ 144 ਦੇ ਸੰਦਰਭ ਵਿਚ ਉਕਤ ਗੱਲ ਰਹੀ ਪਰ ਜਿਸ ਤਰ੍ਹਾਂ ਨਾਲ ਵਰਤਮਾਨ ਸਮੇਂ ਵਿਚ ਇਸ ਧਾਰਾ ਦੀ ਵਰਤੋਂ ਦੇਸ਼ ਭਰ ਵਿਚ ਕੀਤੀ ਜਾ ਰਹੀ ਹੈ, ਉਸ ਨਾਲ ਇਸ ਆਦੇਸ਼ ਦਾ ਮਹੱਤਵ ਜੰਮੂ-ਕਸ਼ਮੀਰ ਤੋਂ ਬਾਹਰ ਦੇ ਹੋਰਾਂ ਖੇਤਰਾਂ ਵਿਚ ਵੀ ਹੋ ਜਾਂਦਾ ਹੈ, ਖ਼ਾਸ ਕਰ ਸਰਬਉੱਚ ਆਦਲਤ ਦਾ ਇਹ ਕਹਿਣਾ ਕਿ ਜਾਰੀ ਕੀਤੇ ਗਏ ਸਾਰੇ 'ਪਾਬੰਦੀਨੁਮਾ ਆਦੇਸ਼ਾਂ' ਨੂੰ ਨੋਟੀਫਾਈ ਕੀਤਾ ਜਾਵੇ ਤਾਂ ਜੇਕਰ ਕਿਸੇ ਨੂੰ ਅਣਉੱਚਿਤ ਕਠਿਨਾਈ ਹੋਈ ਹੈ ਤਾਂ ਉਹ ਇਸ ਨੂੰ ਅਦਾਲਤ ਵਿਚ ਵੀ ਚੁਣੌਤੀ ਦੇ ਸਕੇ।
ਸਰਬਉੱਚ ਅਦਾਲਤ ਨੇ ਕਿਹਾ ਕਿ ਸਾਡਾ ਸੰਵਿਧਾਨ ਵੱਖ-ਵੱਖ ਰਾਵਾਂ ਅਤੇ ਅਸਹਿਮਤੀਆਂ ਨੂੰ ਪ੍ਰਗਟ ਕਰਨ ਲਈ ਸੁਰੱਖਿਆ ਪ੍ਰਦਾਨ ਕਰਦਾ ਹੈ। ਇਹ ਧਾਰਾ 144 ਲਾਗੂ ਕਰਨ ਦਾ ਆਧਾਰ ਨਹੀਂ ਹੋ ਸਕਦਾ, ਜਦੋਂ ਤੱਕ ਕਿ ਹਿੰਸਾ ਭੜਕਾਉਣ ਦਾ ਖਦਸ਼ਾ ਜਾਂ ਆਮ ਲੋਕਾਂ ਦੀ ਸੁਰੱਖਿਆ ਨੂੰ ਖ਼ਤਰਾ ਦਿਸਣ ਦੇ ਸਿਲਸਿਲੇ ਵਿਚ ਲੋੜੀਂਦਾ ਸਾਜ਼ੋ-ਸਾਮਾਨ ਨਾ ਹੋਵੇ। ਇਹ ਖ਼ਤਰਾ ਐਮਰਜੈਂਸੀ ਦੇ ਰੂਪ ਵਿਚ ਹੋਣਾ ਚਾਹੀਦਾ ਹੈ। ਜੱਜ ਐਨ.ਵੀ. ਰਮਨ ਨੇ ਕਿਹਾ ਕਿ ਸਥਿਤੀ ਦੀ ਗੰਭੀਰਤਾ ਦਾ ਮੁਲਾਂਕਣ ਕੀਤੇ ਬਿਨਾਂ ਮੈਜਿਸਟ੍ਰੇਟ ਧਾਰਾ 144 ਲਾਗੂ ਕਰਨ ਦਾ ਆਦੇਸ਼ ਨਹੀਂ ਦੇ ਸਕਦਾ। ਪਾਬੰਦੀ ਚਿੰਤਾ ਦੇ ਅਨੁਪਾਤ 'ਚ ਹੋਣੀ ਚਾਹੀਦੀ ਹੈ। ਧਿਆਨ ਰਹੇ ਕਿ ਇਹ ਆਦੇਸ਼ ਜ਼ਿਲ੍ਹਾ ਮੈਜਿਸਟ੍ਰੇਟ, ਸਬ ਡਿਵੀਜ਼ਨ ਮੈਜਿਸਟ੍ਰੇਟ ਜਾਂ ਪੁਲਿਸ, ਦਿੱਲੀ ਦੇ ਮਾਮਲੇ ਵਿਚ, ਵਲੋਂ ਜਾਰੀ ਕੀਤਾ ਜਾ ਸਕਦਾ ਹੈ। ਹੁਣ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਨੇ ਇਹ ਸਵੀਕਾਰ ਕਰਦਿਆਂ ਕਿਹਾ ਸੀ ਕਿ ਕੁਝ ਪ੍ਰਕਾਰ ਦੀਆਂ ਹਰਕਤਾਂ ਨੂੰ ਰੋਕਣ ਲਈ ਕਦੀ-ਕਦੀ ਪਾਬੰਦੀਸ਼ੁਦਾ ਆਦੇਸ਼ ਜਾਰੀ ਕਰਨਾ ਜ਼ਰੂਰੀ ਹੋ ਜਾਂਦਾ ਹੈ ਤਾਂ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਗੱਲ-ਗੱਲ 'ਤੇ ਇਸ ਨੂੰ ਲਾਗੂ ਕਰਨਾ ਧਾਰਾ 144 ਦੀ ਦੁਰਵਰਤੋਂ ਵੀ ਹੋ ਸਕਦੀ ਹੈ। ਦਿੱਲੀ ਦੇ ਰਾਮ ਲੀਲ੍ਹਾ ਮੈਦਾਨ ਵਿਚ 2012 ਦੇ ਭ੍ਰਿਸ਼ਟਾਚਾਰ ਵਿਰੋਧੀ ਪ੍ਰਦਰਸ਼ਨਾਂ ਵਿਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸ਼ਾਂਤੀ ਤੇ ਅਮਨ ਭੰਗ ਹੋਣ ਦਾ ਅਨੁਮਾਨ ਅਸਲੀ ਹੋਣਾ ਚਾਹੀਦਾ ਹੈ, ਨਾ ਕਿ ਕਾਲਪਨਿਕ ਜਾਂ ਸੰਭਾਵਿਤ। ਜਦੋਂ ਕਿ ਤਕਸ਼ਿਲਾ ਇੰਸਟੀਚਿਊਸ਼ਨ ਦੇ ਖੋਜਾਰਥੀਆਂ ਨੇ ਆਪਣੇ ਖੋਜ ਪੱਤਰ 'ਚ ਲਿਖਿਆ ਹੈ ਕਿ ਦਫ਼ਾ 144 ਨਾਲ ਸਮੱਸਿਆ ਇਹ ਹੈ ਕਿ ਇਹ ਸਾਰੀਆਂ ਚੀਜ਼ਾਂ 'ਤੇ ਪਾਬੰਦੀ ਦੇ ਰੂਪ ਵਿਚ ਕੰਮ ਕਰਦੀ ਹੈ, ਜਿਸ ਨੂੰ ਕਿਸੇ ਵੀ ਚੀਜ਼ ਲਈ ਮਨਚਾਹੇ ਅੰਦਾਜ਼ ਵਿਚ ਲਾਇਆ ਜਾ ਸਕਦਾ ਹੈ। ਪਾਬੰਦੀਸ਼ੁਦਾ ਆਦੇਸ਼ ਆਮ ਤੌਰ 'ਤੇ ਦੰਗੇ ਰੋਕਣ ਲਈ ਦਿੱਤੇ ਜਾਂਦੇ ਹਨ ਪਰ ਇਹ ਅਕਸਰ ਅਜੀਬ ਕਾਰਨਾਂ ਨਾਲ ਵੀ ਲਾਗੂ ਕੀਤੇ ਗਏ ਹਨ। 2012 ਵਿਚ ਦਿੱਲੀ ਪੁਲਿਸ ਨੇ ਸ਼ਰਾਬ ਦੀਆਂ ਦੁਕਾਨਾਂ ਅਤੇ ਖੋਖਿਆਂ ਦੇ ਬਾਹਰ ਦਫ਼ਾ 144 ਲਾਗੂ ਕੀਤੀ, ਤਾਂ ਕਿ ਲੋਕਾਂ ਨੂੰ ਸ਼ਰਾਬ ਪੀਣ ਤੋਂ ਰੋਕਿਆ ਜਾ ਸਕੇ। ਇਸ ਦੀ ਵਰਤੋਂ ਪਤੰਗਬਾਜ਼ੀ ਲਈ ਡੋਰ 'ਤੇ ਪਾਬੰਦੀ ਲਾਉਣ ਲਈ ਵੀ ਕੀਤੀ ਗਈ ਸੀ। ਇਸ ਦਾ ਪਾਲਣ ਨਾ ਕਰਨਾ ਅਪਰਾਧਕ ਜੁਰਮ ਹੈ। ਸਰਕਾਰ ਦਾ ਇਸ ਮਾਮਲੇ ਵਿਚ ਤਰਕ ਇਹ ਹੈ ਕਿ ਜ਼ਮੀਨੀ ਸਥਿਤੀ ਨੂੰ ਸਮਝਣ ਅਤੇ 'ਪਾਬੰਦੀਸ਼ੁਦਾ ਆਦੇਸ਼ਾਂ' ਨੂੰ ਲਾਗੂ ਕਰਨ ਲਈ ਸਬੰਧਿਤ ਅਧਿਕਾਰੀ ਸਭ ਤੋਂ ਚੰਗੀ ਸਥਿਤੀ ਵਿਚ ਹੁੰਦੇ ਹਨ। ਇਸ ਲਈ ਇਨ੍ਹਾਂ ਆਦੇਸ਼ਾਂ ਵਿਚ ਅਦਾਲਤ ਵਿਚ ਅਪੀਲ ਨਹੀਂ ਕੀਤੀ ਜਾ ਸਕਦੀ ਪਰ ਜੱਜ ਰਮਨ, ਜੱਜ ਆਰ. ਸੁਭਾਸ਼ ਰੈਡੀ ਅਤੇ ਜੱਜ ਬੀ.ਆਰ. ਗਵੱਈ ਦੀ ਬੈਂਚ ਨੇ ਕਿਹਾ ਕਿ ਧਾਰਾ 144 ਦੇ ਤਹਿਤ ਜਾਰੀ ਕੀਤੇ ਗਏ ਆਦੇਸ਼ਾਂ ਦਾ ਸਿੱਧਾ ਪ੍ਰਭਾਵ ਮੌਲਿਕ ਅਧਿਕਾਰਾਂ 'ਤੇ ਪੈਂਦਾ ਹੈ। ਅਜਿਹੀ ਸ਼ਕਤੀ ਦੀ ਵਰਤੋਂ ਜੇਕਰ ਲਾਪਰਵਾਹ ਜਾਂ ਬੇਧੜਕ ਅੰਦਾਜ਼ ਵਿਚ ਕੀਤੀ ਜਾਵੇਗੀ ਤਾਂ ਨਤੀਜੇ ਗੰਭੀਰ ਹੋਣਗੇ। ਇਸ ਦੀ ਵਰਤੋਂ ਜ਼ਿੰਮੇਵਾਰੀ ਨਾਲ ਕੀਤੀ ਜਾਵੇ। ਸਿਰਫ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ। ਇਹ ਆਦੇਸ਼ ਨਿਆਇਕ ਸਮੀਖਿਆ ਲਈ ਖੁੱਲ੍ਹਾ ਹੈ। ਇਸ ਲਈ ਜੇਕਰ ਕਿਸੇ ਵਿਅਕਤੀ ਨੂੰ ਇਸ ਨਾਲ ਪ੍ਰੇਸ਼ਾਨੀ ਹੁੰਦੀ ਹੈ ਤਾਂ ਉਹ ਇਸ ਨੂੰ ਉੱਚਿਤ ਫੋਰਮ ਵਿਚ ਦਸਤਕ ਦੇ ਕੇ ਚੁਣੌਤੀ ਦੇ ਸਕਦਾ ਹੈ। ਜੇਕਰ ਆਦੇਸ਼ ਆਪਣੇ-ਆਪ ਵਿਚ ਬੇਤਰਕਮਈ ਹੈ ਜਾਂ ਨੋਟੀਫਾਈ ਨਹੀਂ ਕੀਤਾ ਗਿਆ ਤਾਂ ਨਿਆਇਕ ਸਮੀਖਿਆ ਦਾ ਮਾਧਿਅਮ ਅਰਥਹੀਣ ਹੋ ਜਾਵੇਗਾ। ਸਰਬਉੱਚ ਅਦਾਲਤ ਦਾ ਇਹ ਤਾਂ ਮੰਨਣਾ ਹੈ ਕਿ ਸ਼ਾਂਤੀ ਤੇ ਕਾਨੂੰਨ ਵਿਵਸਥਾ ਦਾ ਮੁਲਾਂਕਣ ਕਰਨ ਲਈ ਮੈਜਿਸਟ੍ਰੇਟ ਜਾਂ ਰਾਜ ਬਿਹਤਰ ਸਥਿਤੀ ਵਿਚ ਹਨ ਪਰ ਉਹ ਨਿਆਇਕ ਸਮੀਖਿਆ ਦੀਆਂ ਵਿਵਸਥਾਵਾਂ ਨੂੰ ਵੀ ਜ਼ਰੂਰੀ ਮੰਨਦੀ ਹੈ। ਭਾਰਤ ਵਿਚ ਸਭ ਤੋਂ ਪਹਿਲਾਂ ਸੀ.ਆਰ.ਪੀ.ਸੀ. ਦਾ ਗਠਨ 1861 ਵਿਚ ਹੋਇਆ ਸੀ। ਇਸੇ ਵਿਚ ਦਫ਼ਾ 144 ਜਾਂ 'ਪਾਬੰਦੀਸ਼ੁਦਾ ਆਦੇਸ਼ਾਂ' ਨੂੰ ਸ਼ਾਮਿਲ ਕੀਤਾ ਗਿਆ। ਰਾਸ਼ਟਰਵਾਦੀ ਪ੍ਰਦਰਸ਼ਨਾਂ ਨੂੰ ਰੋਕਣ ਲਈ ਬਰਤਾਨਵੀ ਸਰਕਾਰ ਨੇ ਰੱਜ ਕੇ ਇਸ ਦੀ ਵਰਤੋਂ ਕੀਤੀ। ਸੱਤਿਆਗ੍ਰਹਿ ਸ਼ੁਰੂ ਕਰਨ ਲਈ ਮਹਾਤਮਾ ਗਾਂਧੀ ਨੇ ਇਸ ਦੀ ਉਲੰਘਣਾ ਵੀ ਕੀਤੀ। ਇਹ ਧਾਰਾ ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਜਾਰੀ ਹੈ, ਕਿਉਂਕਿ ਵੱਖ-ਵੱਖ ਸਰਕਾਰਾਂ ਨੇ ਇਸ ਨੂੰ ਸ਼ਹਿ ਦਿੱਤੀ ਹੈ।
ਸੀ.ਆਰ.ਪੀ.ਸੀ. 1973 ਦਫਾ 144 ਦੇ ਤਹਿਤ ਰਾਜ ਨੂੰ ਪਾਬੰਦੀਸ਼ੁਦਾ ਆਦੇਸ਼ ਜਾਰੀ ਕਰਨ ਲਈ ਬਹੁਤ ਜ਼ਿਆਦਾ ਖੁੱਲ੍ਹ ਮਿਲ ਜਾਂਦੀ ਹੈ। ਆਪਣੇ ਇਸ ਫ਼ੈਸਲੇ ਨਾਲ ਸੁਪਰੀਮ ਕੋਰਟ ਨੇ ਦਫਾ 144 ਜਾਂ ਪਾਬੰਦੀਸ਼ੁਦਾ ਆਦੇਸ਼ਾਂ ਦੇ ਸੰਦਰਭ ਵਿਚ ਅਨੁਪਾਤਕਤਾ ਦਾ ਸਿਧਾਂਤ ਲਾਗੂ ਕੀਤਾ ਹੈ, ਜਿਸ ਦਾ ਭਾਵ ਇਹ ਹੈ ਕਿ ਭਵਿੱਖ ਵਿਚ ਸੰਕਟਕਾਲ ਦੀ ਸਥਿਤੀ ਨਾਲ ਨਿਪਟਣ ਲਈ ਲੋੜ ਤੋਂ ਜ਼ਿਆਦਾ ਪਾਬੰਦੀਆਂ ਨਹੀਂ ਲਗਾਈਆਂ ਜਾ ਸਕਦੀਆਂ। ਇਹ ਇਕ ਸਵਾਗਤਯੋਗ ਆਦੇਸ਼ ਹੈ ਕਿਉਂਕਿ ਮਨਮਰਜ਼ੀ ਨਾਲ ਪਾਬੰਦੀਆਂ ਲਗਾਉਣ ਨਾਲ ਜਨਤਾ ਨੂੰ ਬਹੁਤ ਪ੍ਰੇਸ਼ਾਨੀ ਹੁੰਦੀ ਹੈ।

ਖ਼ਬਰ ਸ਼ੇਅਰ ਕਰੋ

 

ਸਿਆਚਿਨ ਗਲੇਸ਼ੀਅਰ 'ਤੇ ਬੇਹੱਦ ਕਠਿਨ ਹੈ ਫ਼ੌਜੀ ਜਵਾਨਾਂ ਦਾ ਜੀਵਨ

ਜਦੋਂ ਵੀ ਮੈਂ ਸਿਆਚਿਨ ਗਲੇਸ਼ੀਅਰ ਦੇ ਹਾਦਸੇ ਦੀ ਖ਼ਬਰ ਪੜ੍ਹਦਾ ਜਾਂ ਸੁਣਦਾ ਹਾਂ ਤਾਂ ਮੇਰੇ ਸਾਹਮਣੇ ਪੁਰਾਣੇ ਦ੍ਰਿਸ਼ ਘੁੰਮਣ ਲੱਗ ਜਾਂਦੇ ਹਨ। ਮੈਂ ਭਲੀ-ਭਾਂਤ ਜਾਣਦਾ ਹਾਂ ਕਿਉਂਕਿ ਮੈਂ ਵੀ ਉਸ ਜਗ੍ਹਾ 'ਤੇ ਡਿਊਟੀ ਕਰਕੇ ਆਇਆ ਹਾਂ। ਜਦੋਂ ਕਿਸੇ ਅਫਸਰ, ਜੇ.ਸੀ.ਓ. ਜਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX