ਤਾਜਾ ਖ਼ਬਰਾਂ


ਪੱਛਮੀ ਬੰਗਾਲ ਦੇ ਰਾਜਪਾਲ ਆਪਣੀ ਪਤਨੀ ਨਾਲ ਰਾਸ਼ਟਰਪਤੀ ਤੇ ਉਨ੍ਹਾਂ ਦੀ ਪਤਨੀ ਨੂੰ ਮਿਲਣਗੇ
. . .  3 minutes ago
ਨਵੀਂ ਦਿੱਲੀ,17 ਜੂਨ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਆਪਣੀ ...
ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਅੱਜ ਦੁਪਹਿਰ 12.30 ਵਜੇ
. . .  15 minutes ago
ਐੱਸ.ਏ.ਐੱਸ. ਨਗਰ, 17 ਜੂਨ, (ਤਰਵਿੰਦਰ ਬੈਨੀਪਾਲ) : ਵਿਦਿਆ ਭਵਨ ਦੇ ਗੇਟਾਂ ਅੱਗੇ ਰੈਗੂਲਰ...
ਦਿੱਲੀ ਦੇ ਏਮਜ਼ ਹਸਪਤਾਲ ਦੀ ਨੌਵੀਂ ਮੰਜ਼ਿਲ 'ਤੇ ਲੱਗੀ ਅੱਗ
. . .  34 minutes ago
ਨਵੀਂ ਦਿੱਲੀ,17 ਜੂਨ - ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ...
ਅੱਜ ਦਾ ਵਿਚਾਰ
. . .  49 minutes ago
ਅੱਜ ਦਾ ਵਿਚਾਰ
ਲਾਪਤਾ ਨਾਬਾਲਗ਼ ਲੜਕੀ ਦੀ ਨਹਿਰ ਵਿਚੋਂ ਮਿਲੀ ਲਾਸ਼
. . .  1 day ago
ਫਰੀਦਕੋਟ , 16 ਜੂਨ (ਜਸਵੰਤ ਸਿੰਘ ਪੁਰਬਾ )-ਕੱਲ੍ਹ ਤੋਂ ਲਾਪਤਾ ਹੋਈ ਇਕ ਨਾਬਾਲਗ਼ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਫਰੀਦਕੋਟ ਦੇ ਇਕ ਲੜਕੇ ਉੱਤੇ ਵਿਆਹ ਦੇ ...
ਮਣੀਪੁਰ ਵਿਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ
. . .  1 day ago
ਇੰਫਾਲ, 16 ਜੂਨ - ਮਨੀਪੁਰ ਵਿਚ ਸਟੇਟ ਬੋਰਡ ਦੀਆਂ 10ਵੀਂ ਅਤੇ 12 ਵੀਂ ਕਲਾਸ ਦੀਆਂ ਪ੍ਰੀਖਿਆਵਾਂ ਇਸ ਸਾਲ ਰੱਦ ਕਰ ਦਿੱਤੀਆਂ ਗਈਆਂ ਹਨ । ਰਾਜ ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਮੌਜੂਦਾ ਸਥਿਤੀ ਦੇ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਦਰਸ਼ਨੀ ਡਿਓੜੀ ਬਣਾਉਣ ਦੀ ਕੀਤੀ ਸ਼ੁਰੂਆਤ
. . .  1 day ago
ਛੇਹਰਟਾ,16 ਮਈ (ਸੁੱਖ ਵਡਾਲੀ)- ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ...
ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਧਰੁਵ ਦਹੀਆ ਨੂੰ ਇੰਟੈਲੀਜੈਂਸ ਬਿਊਰੋ ਦਾ ਜੁਆਇੰਟ ਡਿਪਟੀ ਡਾਇਰੈਕਟਰ ਲਗਾਇਆ
. . .  1 day ago
ਅਜਨਾਲਾ ,16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ )-ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਧਰੁਵ ਦਹੀਆ ਆਈ.ਪੀ.ਐਸ. ਨੂੰ ਇੰਟੈਲੀਜੈਂਸ...
ਤਾਮਿਲਨਾਡੂ ਚਿੜੀਆਘਰ ਵਿਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਸ਼ੇਰ ਦੀ ਮੌਤ
. . .  1 day ago
ਚੇਨਈ, 16 ਜੂਨ - ਤਾਮਿਲਨਾਡੂ ਦੇ ਚੇਨਈ ਦੇ ਕੋਲ ਵਨਦਾਲੂਰ ਵਿਖੇ ਬੁੱਧਵਾਰ ਸਵੇਰੇ ਇਕ ਹੋਰ ਸ਼ੇਰ ਦੀ ਮੌਤ ਅਰਨੀਗਰ ਅੰਨਾ ਜ਼ੂਲੋਜੀਕਲ ਪਾਰਕ ਵਿਖੇ ਹੋਈ। ਏ.ਏ.ਐਸ.ਪੀ. ਦੇ ਡਿਪਟੀ ਡਾਇਰੈਕਟਰ ਨੇ 12 ਸਾਲਾ ...
5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਲਟੂਨ ਕਮਾਂਡਰ ਵਿਜੀਲੈਂਸ ਵਲੋਂ ਕਾਬੂ
. . .  1 day ago
ਸ਼ਾਹਕੋਟ, 16 ਜੂਨ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਮਾਡਲ ਥਾਣਾ ਸ਼ਾਹਕੋਟ ਵਿਖੇ ਤਾਇਨਾਤ ਇਕ ਪਲਟੂਨ ਕਮਾਂਡਰ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਰੰਗੇ ਹੱਥੀ ਕਾਬੂ ਕੀਤਾ ਹੈ । ਵਿਜੀਲੈਂਸ ਵਲੋਂ ਰਿਸ਼ਵਤ ਵਿਚ ...
ਅੰਮ੍ਰਿਤਸਰ 'ਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ ,16 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46301 ਹੋ ਗਏ ਹਨ, ਜਿਨ੍ਹਾਂ 'ਚੋਂ 1396 ...
ਗੰਗਸਰ ਗੁਰਦੁਆਰਾ ਸਾਹਿਬ ਦੇ ਦੋ ਮੁਲਾਜ਼ਮਾਂ ਦੇ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਲੱਗਣ 'ਤੇ ਥਾਣਾ ਜੈਤੋ 'ਚ ਮੁਕੱਦਮਾ ਦਰਜ
. . .  1 day ago
ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ...
ਪੰਜਾਬ ਦੀਆਂ 6 ਖ਼ਾਸ ਸਖ਼ਸ਼ੀਅਤਾਂ ਭਾਜਪਾ 'ਚ ਸ਼ਾਮਿਲ
. . .  1 day ago
ਨਵੀਂ ਦਿੱਲੀ ,16 ਜੂਨ - ਪੰਜਾਬ 'ਚ ਭਾਜਪਾ ਦੀ ਮਜ਼ਬੂਤੀ ਲਈ ਪਾਰਟੀ ਵਲੋਂ ਯਤਨ ਜ਼ੋਰ ਸ਼ੋਰ ਦੇ ਨਾਲ ਸ਼ੁਰੂ ਹੋ ਚੁੱਕੇ ਹਨ । ਅਗਲੇ ਸਾਲ ਵਿਧਾਨ ਸਭਾ ਚੋਣਾਂ ਤੋਂ ...
ਅਧਿਆਪਕਾਂ ਨੇ ਵਿਦਿਆ ਭਵਨ ਦੇ ਸਾਰੇ ਗੇਟ ਕੀਤੇ ਬੰਦ
. . .  1 day ago
ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਵਿਦਿਆ ਭਵਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ...
ਰਾਣਾ ਸੋਢੀ ਵਲੋਂ ਪੰਜਾਬ ਦੇ ਸਟੇਡੀਅਮ ਕੌਮੀ ਅਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ
. . .  1 day ago
ਚੰਡੀਗੜ੍ਹ, 16 ਜੂਨ - ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ...
ਅੱਜ ਤੋਂ ਸੋਨੇ ਦੇ ਗਹਿਣਿਆਂ 'ਤੇ ਹਾਲਮਾਰਕਿੰਗ ਜ਼ਰੂਰੀ
. . .  1 day ago
ਨਵੀਂ ਦਿੱਲੀ,16 ਜੂਨ - ਭਾਰਤ ਸਰਕਾਰ ਨੇ ਸੋਨੇ ਦੇ ਗਹਿਣਿਆਂ ਅਤੇ ਹੋਰ ਸੋਨੇ ਦੀਆਂ ਚੀਜ਼ਾਂ 'ਤੇ ਅੱਜ ਤੋਂ ਹਾਲਮਾਰਕਿੰਗ ਜ਼ਰੂਰੀ ...
ਸਮਾਜ ਸੇਵੀ ਗੁਰਦੀਪ ਸਿੰਘ ਕਾਲੀ 'ਤੇ ਹੋਇਆ ਹਮਲਾ
. . .  1 day ago
ਖੰਨਾ, 16 ਜੂਨ( ਹਰਜਿੰਦਰ ਸਿੰਘ ਲਾਲ) - ਪੁਲਿਸ ਜ਼ਿਲ੍ਹਾ ਖੰਨਾ ਦੇ ਕਸਬਾ ਮਲੋਦ ਵਿਖੇ ਸਮਾਜ ਸੇਵੀ ਸੰਸਥਾਂ ਫੁਲੇਸਾਹੁ ਅੰਬੇਦਕਰ ਲੋਕ ਜਗਾਉ ਮੰਚ ਪ੍ਰਧਾਨ ...
ਕੱਚੇ ਅਧਿਆਪਕ ਯੂਨੀਅਨ ਵਲੋਂ ਪੱਕਾ ਧਰਨਾ ਲਗਾਉਣ ਦਾ ਐਲਾਨ
. . .  1 day ago
ਐਸ. ਏ. ਐਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਵਿੱਦਿਆ ਭਵਨ ਅੱਗੇ ਕੱਲ੍ਹ ਤੱਕ ਜਾਰੀ ਰਹੇਗਾ ਕੱਚੇ ਅਧਿਆਪਕਾਂ ਦਾ ਧਰਨਾ...
ਮਹਿੰਗਾਈ ਵਿਰੁੱਧ, ਸੀ.ਪੀ.ਆਈ. ਐਮ. ਨੇ ਜੰਡਿਆਲਾ ਮੰਜਕੀ ਵਿਚ ਰੋਸ ਪ੍ਰਦਰਸ਼ਨ ਅਤੇ ਪੁਤਲਾ ਫੂਕਿਆ
. . .  1 day ago
ਜੰਡਿਆਲਾ ਮੰਜਕੀ,16 ਜੂਨ (ਸੁਰਜੀਤ ਸਿੰਘ ਜੰਡਿਆਲਾ) - ਸੀ.ਪੀ.ਆਈ. ਐਮ. ਅਤੇ ਹੋਰ ਖੱਬੇ ਪੱਖੀ ਪਾਰਟੀਆਂ ਵਲੋਂ ਕੇਂਦਰੀ ਲੀਡਰਸ਼ਿਪ ਦੇ ਸੱਦੇ 'ਤੇ ਸਥਾਨਕ ਕਸਬੇ ਵਿਚ...
ਸ਼ੇਰੇ ਪੰਜਾਬ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ
. . .  1 day ago
ਅੰਮ੍ਰਿਤਸਰ, 16 ਜੂਨ (ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ...
ਮੋਗਾ ਵਿਚ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਨਵ ਵਿਆਹੁਤਾ ਦੀ ਮੌਤ
. . .  1 day ago
ਮੋਗਾ,16 ਜੂਨ ( ਗੁਰਦੇਵ ਭਾਮ) - ਮੋਗਾ ਵਿਚ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਨਵ ਵਿਆਹੁਤਾ ਦੀ ਮੌਤ ਹੋ ਗਈ...
ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ - ਦੂਲੋ
. . .  1 day ago
ਗੜ੍ਹਸ਼ੰਕਰ, 16 ਜੂਨ (ਧਾਲੀਵਾਲ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਮੰਗੀ ...
ਐੱਸ.ਸੀ ਕਮਿਸ਼ਨ ਪੰਜਾਬ ਨੇ ਰਵਨੀਤ ਸਿੰਘ ਬਿੱਟੂ ਨੂੰ ਕੀਤਾ ਤਲਬ
. . .  1 day ago
ਚੰਡੀਗੜ੍ਹ, 16 ਜੂਨ - ਐੱਸ.ਸੀ ਕਮਿਸ਼ਨ ਪੰਜਾਬ ਨੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ 22 ਜੂਨ ਨੂੰ ਕਮਿਸ਼ਨ ਦੇ...
ਪੀ ਐਂਡ ਕੇ ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ , 16 ਜੂਨ - ਕੇਂਦਰੀ ਮੰਤਰੀ ਮੰਡਲ ਨੇ ਸਾਲ 2021- 22 ਲਈ ਫਾਸਫੇਟਿਕ ਅਤੇ ਪੋਟਾਸ਼ਿਕ (ਪੀ ਐਂਡ ਕੇ) ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ...
ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਹੱਥ ਲੱਗਿਆ ਹਾਈ ਵੋਲਟੇਜ ਤਾਰਾਂ ਨਾਲ ਸਾਰਾ ਸਰੀਰ ਸੜਿਆ
. . .  1 day ago
ਬਠਿੰਡਾ , 16 ਜੂਨ { ਨਾਇਬ } -ਬਠਿੰਡਾ ਜੰਕਸ਼ਨ ‘ਤੇ ਖੜ੍ਹੀ ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਅਚਾਨਕ ਉਪਰ ਦੀ ਲੰਘਦੀਆਂ ਹਾਈ ਵੋਲਟੇਜ ਤਾਰਾਂ ਨਾਲ ਹੱਥ ਲੱਗਣ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਖੇਡ ਸੰਸਾਰ

ਧੋਨੀ ਬੀ.ਸੀ.ਸੀ.ਆਈ. ਦੇ ਕੇਂਦਰੀ ਇਕਰਾਰਨਾਮੇ ਦੀ ਸੂਚੀ 'ਚੋਂ ਬਾਹਰ

• ਕੋਹਲੀ, ਰੋਹਿਤ ਤੇ ਬੁਮਰਾਹ ਏ+ 'ਚ ਬਰਕਰਾਰ • ਕੇ. ਐਲ. ਰਾਹੁਲ ਬੀ ਤੋਂ ਗ੍ਰੇਡ ਏ 'ਚ ਪਹੁੰਚੇ

ਨਵੀਂ ਦਿੱਲੀ, 16 ਜਨਵਰੀ (ਏਜੰਸੀ)- ਅੱਜ ਬੀ.ਸੀ.ਸੀ.ਆਈ. ਵਲੋਂ ਕੇਂਦਰੀ ਇਕਰਾਰਨਾਮੇ ਦੀ ਸੂਚੀ ਜਾਰੀ ਕੀਤੀ ਗਈ ਹੈ | ਇਸ ਇਕਰਾਰਨਾਮੇ ਦੀ ਸੂਚੀ 'ਚੋਂ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਬਾਹਰ ਰੱਖਿਆ ਗਿਆ ਹੈ | ਜਿਸ ਨਾਲ ਧੋਨੀ ਦੇ ਸੰਨਿਆਸ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਚਰਚਾ ਤੇਜ਼ ਹੋ ਗਈ ਹੈ | ਬੀ.ਸੀ.ਸੀ.ਆਈ. ਨੇ ਅਕਤੂਬਰ 2019 ਤੋਂ ਸਤੰਬਰ 2020 ਤੱਕ ਦੇ ਲਈ ਕੇਂਦਰੀ ਇਕਰਾਰਨਾਮੇ ਦਾ ਐਲਾਨ ਕੀਤਾ ਹੈ | ਧੋਨੀ ਪਿਛਲੇ ਸਾਲ ਤੱਕ ਏ ਗ੍ਰੇਡ 'ਚ ਸਨ ਤੇ ਜਿਨ੍ਹਾਂ ਨੂੰ ਸਾਲਾਨਾ 5 ਕਰੋੜ ਰੁਪਏ ਦਿੱਤੇ ਜਾਂਦੇ ਸਨ | ਮੌਜੂਦਾ ਕਪਤਾਨ ਵਿਰਾਟ ਕੋਹਲੀ, ਉਪ ਕਪਤਾਨ ਰੋਹਿਤ ਸ਼ਰਮਾ ਤੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਏ+ 'ਚ ਬਣੇ ਹੋਏ ਹਨ | ਜਿਨ੍ਹਾਂ ਨੂੰ 7 ਕਰੋੜ ਰੁਪਏ ਸਾਲਾਨਾ ਬੀ. ਸੀ. ਸੀ. ਆਈ. ਵਲੋਂ ਦਿੱਤੇ ਜਾਂਦੇ ਹਨ | ਬੱਲੇਬਾਜ਼ ਕੇ.ਐਲ. ਰਾਹੁਲ ਬੀ ਤੋਂ ਏ ਗ੍ਰੇਡ 'ਚ ਆ ਗਏ ਹਨ | ਧੋਨੀ ਪਿਛਲੇ ਸਾਲ ਜੁਲਾਈ ਵਿਸ਼ਵ ਕੱਪ ਸੈਮੀਫਾਈਨਲ 'ਚ ਨਿਊਜ਼ੀਲੈਂਡ ਤੋਂ ਮਿਲੀ ਹਾਰ ਤੋਂ ਬਾਅਦ ਕ੍ਰਿਕਟ ਨਹੀਂ ਖੇਡੇ ਤੇ ਆਪਣੇ ਸੰਨਿਆਸ ਸਬੰਧੀ ਵੀ ਕੋਈ ਖ਼ੁਲਾਸਾ ਨਹੀਂ ਕਰ ਰਹੇ ਹਨ | ਮੁੱਖ ਕੋਚ ਰਵੀ ਸ਼ਾਸਤਰੀ ਨੇ ਹਾਲ ਹੀ 'ਚ ਕਿਹਾ ਸੀ ਕਿ ਧੋਨੀ ਜਲਦ ਹੀ ਇੱਕ ਦਿਨਾ ਕ੍ਰਿਕਟ ਮੈਚ ਨੂੰ ਅਲਵਿਦਾ ਕਹਿ ਸਕਦੇ ਹਨ ਤਾਂਕਿ ਆਈ.ਪੀ.ਐਲ. 'ਚ ਚੰਗਾ ਪ੍ਰਦਰਸ਼ਨ ਕਰ ਕੇ ਟੀ-20 ਵਿਸ਼ਵ ਕੱਪ ਲਈ ਦਾਅਵਾ ਪੱਕਾ ਕਰ ਸਕਣ | 2018-19 ਦੇ ਦੌਰੇ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਟੈਸਟ ਸਲਾਮੀ ਬੱਲੇਬਾਜ਼ ਮਯੰਕ ਅਗਰਵਾਲ ਨੂੰ ਗ੍ਰੇਡ ਬੀ 'ਚ ਹਾਰਦਿਕ ਪਾਂਡਿਆ ਤੇ ਯੁਜਵੇਂਦਰ ਚਹਿਲ ਦੇ ਨਾਲ ਰੱਖਿਆ ਗਿਆ ਹੈ | ਤੇਜ਼ ਗੇਂਦਬਾਜ਼ ਨਵਦੀਪ ਸੈਣੀ ਤੇ ਟੀ-20 ਮਾਹਿਰ ਵਾਸ਼ਿੰਗਟਨ ਸੁੰਦਰ ਨੂੰ ਪਹਿਲੀ ਵਾਰ ਗ੍ਰੇਡ ਸੀ 'ਚ ਰੱਖਿਆ ਗਿਆ ਹੈ | ਜਿਸ 'ਚ ਦੀਪਕ ਚਾਹਰ, ਸ਼ਾਰਦੁਲ ਠਾਕੁਰ, ਸ਼ੇਅਸ ਅਈਅਰ ਵੀ ਸ਼ਾਮਿਲ ਹਨ | ਕ੍ਰਿਕਟ ਨੂੰ ਅਲਵਿਦਾ ਕਹਿ ਚੁੱਕੇ ਅੰਵਾਤੀ ਰਾਯੁਡੂ ਤੇ ਦਿਨੇਸ਼ ਕਾਰਤਿਕ ਨੂੰ ਵੀ ਕਰਾਰ ਨਹੀਂ ਮਿਲ ਸਕਿਆ ਹੈ | ਬਾਹਰ ਜਾਣ ਵਾਲੇ ਮੁੱਖ ਚੋਣ ਕਰਤਾ ਐਮ.ਐਸ.ਕੇ. ਪ੍ਰਸਾਦ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਧੋਨੀ ਦੀ ਚੋਣ ਸਿਰਫ਼ ਪ੍ਰਦਰਸ਼ਨ ਦੇ ਆਧਾਰ 'ਤੇ ਕੀਤੀ ਜਾਣੀ ਹੈ | ਧੋਨੀ ਨੇ ਅਜੇ ਭਵਿੱਖ ਬਾਰੇ ਕੁੱਝ ਨਹੀਂ ਕਿਹਾ ਪਰ ਆਈ.ਪੀ.ਐਲ. 'ਚ ਉਹ ਚੇਨਈ ਸੁਪਰ ਕਿੰਗਜ਼ ਵਲੋਂ ਖੇਡ ਸਕਦੇ ਹਨ | ਭਾਰਤੀ ਕ੍ਰਿਕਟ ਦੇ ਸਭ ਤੋਂ ਵੱਡੇ ਖਿਡਾਰੀਆਂ 'ਚੋਂ ਇੱਕ ਧੋਨੀ ਨੇ ਦੱਖਣੀ ਅਫ਼ਰੀਕਾ 'ਚ 2007 ਵਿਚ ਟੀ-20 ਵਿਸ਼ਵ ਕੱਪ ਤੇ ਭਾਰਤ 'ਚ 2011 ਇੱਕ ਦਿਨਾ ਵਿਸ਼ਵ ਕੱਪ ਜਿੱਤਿਆ ਹੈ | ਉਨ੍ਹਾਂ ਨੇ 90 ਟੈਸਟ, 350 ਇੱਕ ਦਿਨਾ, 98 ਟੀ-20 ਮੈਚ ਖੇਡ ਕੇ 17000 ਦੌੜਾਂ ਬਣਾਈਆਂ ਤੇ ਵਿਕਟ ਦੇ ਪਿੱਛੇ 829 ਸ਼ਿਕਾਰ ਕੀਤੇ ਹਨ | ਜ਼ਿਕਰਯੋਗ ਹੈ ਕਿ ਬੀ.ਸੀ.ਸੀ.ਆਈ. ਖਿਡਾਰੀਆਂ ਨੂੰ 4 ਗ੍ਰੇਡਾਂ 'ਚ ਵੰਡਦਾ ਹੈ | ਜਿਸ 'ਚ ਗ੍ਰੇਡ ਏ+ ਵਾਲੇ ਖਿਡਾਰੀ ਨੂੰ ਸਾਲਾਨਾ 7 ਕਰੋੜ ਰੁਪਏ, ਏ ਗ੍ਰੇਡ ਵਾਲੇ ਖਿਡਾਰੀ ਨੂੰ 5 ਕਰੋੜ ਰੁਪਏ, ਤੇ ਬੀ ਗ੍ਰੇਡ ਵਾਲੇ ਖਿਡਾਰੀ ਨੂੰ 3 ਕਰੋੜ ਰੁਪਏ ਤੇ ਸੀ ਗ੍ਰੇਡ ਵਾਲੇ ਖਿਡਾਰੀ ਨੂੰ 1 ਕਰੋੜ ਰੁਪਏ ਸਾਲਾਨਾ ਬੋਰਡ ਵਲੋਂ ਦਿੱਤੇ ਜਾਂਦੇ ਹਨ |
ਧੋਨੀ ਵਲੋਂ ਝਾਰਖੰਡ ਰਣਜੀ ਟੀਮ ਨਾਲ ਅਭਿਆਸ ਸ਼ੁਰੂ
ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੀ ਇਕਰਾਰਨਾਮਾ ਦੀ ਸੂਚੀ ਤੋਂ ਬਾਹਰ ਕੀਤੇ ਗਏ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਆਪਣੇ ਭਵਿੱਖ ਸਬੰਧੀ ਅਟਕਲਾਂ ਦੇ ਚਲਦਿਆਂ ਅੱਜ ਝਾਰਖੰਡ ਰਣਜੀ ਟੀਮ ਨਾਲ ਅਭਿਆਸ ਸ਼ੁਰੂ ਕੀਤਾ | ਧੋਨੀ ਰਾਂਚੀ 'ਚ ਆਪਣੀ ਘਰੇਲੂ ਟੀਮ ਦੀ ਸ਼ੁੱਧ ਅਭਿਆਸ ਸੈਸ਼ਨ ਦੌਰਾਨ ਮੌਜੂਦ ਸੀ | ਇਸ ਤਰ੍ਹਾਂ ਉਸਨੇ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਲਈ ਆਪਣੇ ਆਪ ਨੂੰ ਤਿਆਰ ਰੱਖਣ ਦਾ ਸੰਕੇਤ ਦਿੱਤਾ ਹੈ |
ਸੂਚੀ ਜਾਰੀ ਕਰਨ ਤੋਂ ਪਹਿਲਾਂ ਧੋਨੀ ਨੂੰ ਦਿੱਤੀ ਗਈ ਸੀ ਜਾਣਕਾਰੀ-ਸੂਤਰ
ਬੀ.ਸੀ.ਸੀ.ਆਈ. ਦੇ ਇਕ ਉੱਚ ਅਧਿਕਾਰੀ ਨੇ ਕਿਹਾ ਕਿ ਮਹਿੰਦਰ ਸਿੰਘ ਧੋਨੀ ਨੂੰ ਕੇਂਦਰੀ ਇਕਰਾਰਨਾਮੇ ਦੀ ਸੂਚੀ ਵਿਚੋਂ ਬਾਹਰ ਕਰਨ ਦੀ ਤਿਆਰੀ ਸੀ ਤੇ ਸੂਚੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਰਾਸ਼ਟਰੀ ਚੋਣ ਕਮੇਟੀ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਸੀ | ਜੇ ਸਾਬਕਾ ਕਪਤਾਨ ਇਸ ਸਾਲ ਟੀ-20 ਟੀਮ 'ਚ ਸ਼ਾਮਿਲ ਹੋ ਜਾਂਦਾ ਹੈ ਤਾਂ ਉਸ ਨੂੰ ਦੁਬਾਰਾ ਸੂਚੀ 'ਚ ਸ਼ਾਮਿਲ ਕੀਤਾ ਜਾ ਸਕਦਾ ਹੈ ਹਾਲਾਂਕਿ ਇਸ ਦੀ ਸੰਭਾਵਨਾ ਨਹੀਂ ਹੈ |

ਖ਼ਬਰ ਸ਼ੇਅਰ ਕਰੋ

 

ਭਾਰਤ-ਆਸਟ੍ਰੇਲੀਆ ਦਰਮਿਆਨ ਇਕ ਦਿਨਾ ਲੜੀ ਦਾ ਦੂਜਾ ਮੈਚ ਅੱਜ

ਤੀਸਰੇ ਨੰਬਰ 'ਤੇ ਬੱਲੇਬਾਜ਼ੀ ਕਰਨ ਉਤਰਨਗੇ ਕੋਹਲੀ

ਰਾਜਕੋਟ, 16 ਜਨਵਰੀ (ਏਜੰਸੀ)- ਅਸਟ੍ਰੇਲੀਆ ਤੇ ਭਾਰਤ ਦਰਮਿਆਨ 3 ਮੈਚਾਂ ਲੜੀ ਦੇ ਖੇਡੇ ਗਏ ਪਹਿਲੇ ਇੱਕ ਦਿਨਾ ਮੈਚ 'ਚ 10 ਵਿਕਟਾਂ ਨਾਲ ਹਾਰ ਮਿਲਣ ਤੋਂ ਬਾਅਦ ਦੂਸਰਾ ਮੈਚ 17 ਜਨਵਰੀ ਨੂੰ ਰਾਜਕੋਟ ਦੇ ਸੌਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਖੇਡਿਆ ਜਾਣਾ ਹੈ | ...

ਪੂਰੀ ਖ਼ਬਰ »

ਰਾਜ ਪੱਧਰੀ ਜੂਨੀਅਰ ਗਤਕਾ ਮੁਕਾਬਲੇ 'ਚ ਮੱਧ ਪ੍ਰਦੇਸ਼ ਨੂੰ ਮਿਲਿਆ ਤੀਜਾ ਇਨਾਮ

ਇੰਦੌਰ, 16 ਜਨਵਰੀ (ਰਤਨਜੀਤ ਸਿੰਘ ਸ਼ੈਰੀ)-ਪਿਛਲੇ ਦਿਨੀਂ ਅੰਮਿ੍ਤਸਰ ਵਿਚ ਖੇਡੇ ਗਏ ਰਾਜਪੱਧਰੀ ਜੂਨੀਅਰ ਗਤਕਾ ਮੁਕਾਬਲੇ ਵਿਚ ਮੱਧ ਪ੍ਰਦੇਸ਼ ਦੀ ਗਤਕੇ ਦੀ ਜੂਨੀਅਰ ਟੀਮ ਨੂੰ ਤੀਜਾ ਇਨਾਮ ਮਿਲਿਆ, ਜਿਸ ਨਾਲ ਉਨ੍ਹਾਂ ਨੂੰ ਕਾਂਸੀ ਦੇ ਤਗਮੇ ਨਾਲ ਸਬਰ ਕਰਨਾ ਪਿਆ | ਮੱਧ ...

ਪੂਰੀ ਖ਼ਬਰ »

ਭਾਰਤੀ ਟੀਮ ਦੀ 'ਸੁਪਰ ਫ਼ੈਨ' ਚਾਰੂਲਤਾ ਪਟੇਲ ਦਾ ਦਿਹਾਂਤ

ਨਵੀਂ ਦਿੱਲੀ, 16 ਜਨਵਰੀ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੀ 'ਸੁਪਰ ਫੈਨ' ਚਾਰੂਲਤਾ ਪਟੇਲ ਦਾ 87 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ | ਚਾਰੂਲਤਾ ਪਿਛਲੇ ਸਾਲ ਇੰਗਲੈਂਡ 'ਚ ਹੋਏ ਵਿਸ਼ਵ ਕੱਪ ਦੌਰਾਨ ਭਾਰਤੀ ਟੀਮ ਦਾ ਮੈਚ ਦੇਖਣ ਸਟੇਡੀਅਮ ਪਹੁੰਚੀ ਸੀ | ਚਾਰੂਲਤਾ ਦੇ ਅਧਿਕਾਰਤ ...

ਪੂਰੀ ਖ਼ਬਰ »

ਹੋਬਾਰਟ ਇੰਟਰਨੈਸ਼ਨਲ: ਸਾਨੀਆ ਡਬਲਜ਼ ਦੇ ਸੈਮੀਫਾਈਨਲ 'ਚ

ਹੋਬਾਰਟ, 16 ਜਨਵਰੀ (ਏਜੰਸੀ)- ਭਾਰਤੀ ਦੀ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਹੋਬਾਰਟ ਇੰਟਰਨੈਸ਼ਨਲ ਟੂਰਨਾਮੈਂਟ ਦੇ ਦੂਜੇ ਗੇੜ 'ਚੋਂ ਜਿੱਤ ਕੇ ਸੈਮੀਫਾਈਨਲ 'ਚ ਪਹੁੰਚ ਗਈ ਹੈ | 33 ਸਾਲਾ ਸਾਨੀਆ ਨੇ ਕੁਆਰਟਰ ਫਾਈਨਲ ਮੈਚ ਵਿਚ ਆਪਣੀ ਯੂਕ੍ਰੇਨ ਦੀ ਸਾਥੀ ਨਾਦੀਆ ਕਿਥਨੋਕ ਨਾਲ ...

ਪੂਰੀ ਖ਼ਬਰ »

ਮਿਥਾਲੀ ਨੂੰ ਗ੍ਰੇਡ ਏ ਤੋਂ ਬੀ 'ਚ ਰੱਖਿਆ

ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਬੀ.ਸੀ.ਸੀ.ਆਈ. ਨੇ 2019-20 ਦੇ ਸੀਜ਼ਨ ਲਈ ਸੀਨੀਅਰ ਮਹਿਲਾ ਟੀਮ ਖਿਡਾਰੀਆਂ ਦੀ ਸਾਲਾਨਾ ਇਕਰਾਰਨਾਮੇ ਦੀ ਸੂਚੀ ਦਾ ਐਲਾਨ ਕੀਤਾ ਹੈ | ਇਕਰਾਰਨਾਮੇ ਦੀ ਸੂਚੀ 'ਚ ਮਹਿਲਾ ਕਿ੍ਕਟਰਾਂ ਨੂੰ ਏ, ਬੀ ਤੇ ਸੀ ਦੇ ਤੌਰ 'ਤੇ ਸੂਚੀ ਵਿਚ ਤਿੰਨ ਗ੍ਰੇਡ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX