ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਕਪੂਰਥਲਾ / ਫਗਵਾੜਾ

ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦੀ ਅਗਵਾਈ 'ਚ ਮੁਲਾਜ਼ਮਾਂ ਵਲੋਂ ਨਿਗਮੀਕਰਨ ਦੇ ਵਿਰੋਧ 'ਚ ਰੋਸ ਵਿਖਾਵਾ

ਕਪੂਰਥਲਾ, 16 ਜਨਵਰੀ (ਵਿ.ਪ੍ਰ.)-ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਆਰ.ਸੀ.ਐਫ. ਦੇ ਨਿਗਮੀਕਰਨ ਦੇ ਵਿਰੋਧ ਵਿਚ ਚੱਲ ਰਹੇ ਸੰਘਰਸ਼ ਦੀ ਕੜੀ ਤਹਿਤ ਆਰ.ਸੀ.ਐਫ. ਦੇ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਡਾ: ਭੀਮ ਰਾਓ ਅੰਬੇਡਕਰ ਚੌਾਕ ਮੂਹਰੇ ਇਕੱਤਰ ਹੋ ਕੇ ਭਾਰਤ ...

ਪੂਰੀ ਖ਼ਬਰ »

ਰੇਲ ਕੋਚ ਫ਼ੈਕਟਰੀ ਵਿਖੇ ਸੁਰੱਖਿਆ ਹਫ਼ਤੇ ਸਬੰਧੀ ਜਾਗਰੂਕਤਾ ਸਮਾਗਮ ਜਾਰੀ

ਕਪੂਰਥਲਾ, 16 ਜਨਵਰੀ (ਸਡਾਨਾ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਬੀਤੀ 13 ਜਨਵਰੀ ਤੋਂ ਸੁਰੱਖਿਆ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ | ਜਿਸ ਵਿਚ ਹਰ ਰੋਜ਼ ਕਰਮਚਾਰੀਆਂ ਨੂੰ ਸੁਰੱਖਿਆ ਸਬੰਧੀ ਵੱਖ-ਵੱਖ ਵਿਸ਼ਿਆਂ 'ਤੇ ਆਧਾਰਿਤ ਜਾਣਕਾਰੀ ਦਿੱਤੀ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

180 ਗ੍ਰਾਮ ਹੈਰੋਇਨ ਤੇ ਕਾਰ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 16 ਜਨਵਰੀ (ਨਰੇਸ਼ ਹੈਪੀ, ਥਿੰਦ)-ਸਥਾਨਕ ਪੁਲਿਸ ਨੇ ਹੈਰੋਇਨ ਤੇ ਕਾਰ ਸਮੇਤ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਮੁਖੀ ਇੰਸ: ਸਰਬਜੀਤ ਸਿੰਘ ਨੇ ਦੱਸਿਆ ਕਿ ਚੌਾਕੀ ਇੰਚਾਰਜ ਮੋਠਾਂਵਾਲਾ ਗੁਰਦੀਪ ...

ਪੂਰੀ ਖ਼ਬਰ »

ਸਰਕਾਰ ਦੀ ਤਰਾਸਦੀ ਨੂੰ ਪੇਸ਼ ਕਰ ਰਹੀਆਂ ਹਨ ਬੇਗੋਵਾਲ ਦੀਆਂ ਟੁੱਟੀਆਂ ਸੜਕਾਂ

ਬੇਗੋਵਾਲ, 16 ਜਨਵਰੀ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਨੂੰ ਆਉਂਦੀਆਂ ਸਾਰੀਆਂ ਸੜਕ ਦਾ ਬਹੁਤ ਹੀ ਮੰਦਾ ਹਾਲ ਹੈ | ਲਗਪਗ 3-4 ਸਾਲ ਤੋਂ ਸਬੰਧਿਤ ਵਿਭਾਗ ਵਲੋਂ ਧਿਆਨ ਨਾ ਦੇਣ 'ਤੇ ਇਸ ਵੇਲੇ ਬੇਗੋਵਾਲ ਦੇ ਟਾਹਲੀ ਚੌਕ ਮੇਨ ਸੜਕ ਵੱਡੇ ਵੱਡੇ ਖੱਡਿਆਂ 'ਚ ਤਬਦੀਲ ਹੋ ਚੁੱਕੀ ...

ਪੂਰੀ ਖ਼ਬਰ »

ਅਧਿਆਪਕ ਯੋਗਤਾ ਟੈੱਸਟ ਮੌਕੇ 18 ਤੇ 19 ਨੂੰ ਪ੍ਰੀਖਿਆ ਕੇਂਦਰਾਂ ਨੇੜੇ ਧਾਰਾ 144 ਲਾਗੂ-ਦੀਪਤੀ ਉੱਪਲ

ਕਪੂਰਥਲਾ, 16 ਜਨਵਰੀ (ਅਮਰਜੀਤ ਕੋਮਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 19 ਜਨਵਰੀ ਨੂੰ ਕਰਵਾਏ ਜਾ ਰਹੇ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਜ਼ਿਲ੍ਹੇ ਵਿਚ ਬਣਾਏ ਪ੍ਰੀਖਿਆ ਕੇਂਦਰਾਂ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚ ਰੋਜ਼ਾਨਾ ਮੈਡੀਕਲ ਸਪੈਸ਼ਲਿਸਟ ਡਾਕਟਰ ਵਲੋਂ ਕੀਤੀ ਜਾਵੇਗੀ ਮਰੀਜ਼ਾਂ ਦੀ ਜਾਂਚ-ਡਾ. ਜਸਮੀਤ ਬਾਵਾ

ਕਪੂਰਥਲਾ, 16 ਜਨਵਰੀ (ਸਡਾਨਾ)-ਸਿਵਲ ਸਰਜਨ ਡਾ. ਜਸਮੀਤ ਬਾਵਾ ਵੱਲੋਂ ਜੇਲ੍ਹ ਦਾ ਦੌਰਾ ਕਰ ਕੇ ਉੱਥੇ ਦੀਆਂ ਮੈਡੀਕਲ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਨਾਲ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾਂ, ਡਾ. ਰਾਜੀਵ ਭਗਤ ਤੇ ਜੇਲ੍ਹ ਸੁਪਰੀਟੈਂਡੇਂਟ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਕਪੂਰਥਲਾ, 16 ਜਨਵਰੀ (ਸਡਾਨਾ)-ਥਾਣਾ ਸਿਟੀ ਮੁਖੀ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਹੌਲਦਾਰ ਸੁਰਜੀਤ ਸਿੰਘ ਨੇ ਦੜ੍ਹਾ ਸੱਟਾ ਲਗਵਾਉਂਦੇ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਥਾਣਾ ਸਿਟੀ ਦੀ ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ...

ਪੂਰੀ ਖ਼ਬਰ »

ਨੌਜਵਾਨ ਬਲਾਕ ਸੰਮਤੀ ਮੈਂਬਰ ਦੀ ਕਾਰ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

ਕਪੂਰਥਲਾ, 16 ਜਨਵਰੀ (ਅਮਰਜੀਤ ਸਿੰਘ ਸਡਾਨਾ)-ਅੱਜ ਸ਼ਾਮ ਦੇ ਸਮੇਂ ਪਿੰਡ ਕਾਂਜਲੀ ਵਿਖੇ ਆਪਣੀ ਭੈਣ ਦੇ ਘਰ ਇਕ ਸਮਾਗਮ ਵਿਚ ਸ਼ਾਮਿਲ ਹੋਣ ਆਏ ਕਾਂਗਰਸ ਨਾਲ ਸਬੰਧਿਤ ਬਲਾਕ ਸੰਮਤੀ ਮੈਂਬਰ ਤੇ ਯੂਥ ਕਾਂਗਰਸ ਸਪੋਰਟਸ ਸੈੱਲ ਦੇ ਸੁਲਤਾਨਪੁਰ ਲੋਧੀ ਤੋਂ ਪ੍ਰਧਾਨ ਪ੍ਰਭਦੀਪ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਖੋਖੇ 'ਚੋਂ ਵਿਦਿਆਰਥੀ ਦੀ ਲਾਸ਼ ਮਿਲੀ

ਫਗਵਾੜਾ, 16 ਜਨਵਰੀ (ਹਰੀਪਾਲ ਸਿੰਘ)-ਚਹੇੜੂ ਵਿਖੇ ਇਕ ਖੋਖੇ ਵਿਚੋਂ ਭੇਦਭਰੀ ਹਾਲਤ ਵਿਚ ਇਕ ਵਿਦਿਆਰਥੀ ਦੀ ਲਾਸ਼ ਮਿਲਣ ਕਰਕੇ ਇਲਾਕੇ ਵਿਚ ਸਨਸਨੀ ਫੈਲ ਗਈ, ਕਿਉਂਕਿ ਇਹ ਖੋਖਾ ਪਿਛਲੇ ਸਮੇਂ ਤੋਂ ਬੰਦ ਸੀ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਚਹੇੜੂ ਵਿਖੇ ਬੰਦ ਪਏ ਇਕ ਖੋਖੇ ...

ਪੂਰੀ ਖ਼ਬਰ »

ਵਰਕਰਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਅੱਜ ਫ਼ੈਕਟਰੀ ਨੂੰ ਲੱਗੇਗਾ ਤਾਲਾ, ਤਿਆਰੀਆਂ ਮੁਕੰਮਲ

ਸੁਭਾਨਪੁਰ, 16 ਜਨਵਰੀ (ਜੱਜ)-ਜਗਤਜੀਤ ਇੰਡਸਟਰੀਜ਼ ਡੈਮੋਕਰੈਟਿਕ ਵਰਕਰਜ਼ ਯੂਨੀਅਨ ਵਲੋਂ ਹਮੀਰਾ ਦੇ ਵਰਕਰਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਥਾਂ ਮੈਨੇਜਮੈਂਟ ਦੁਆਰਾ ਧਾਰਨ ਕੀਤੇ ਅੜੀਅਲ ਰਵੱਈਏ ਅਤੇ ਕਪੂਰਥਲਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਮਾਲਕਾਂ ਦਾ ...

ਪੂਰੀ ਖ਼ਬਰ »

ਮੋਨਿਕ (ਬੌਬੀ) ਸਹਿਗਲ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਬੋਰਡ ਆਫ਼ ਡਾਇਰੈਕਟਰ ਤੇ ਵਾਈਸ ਚੇਅਰਮੈਨ ਨਿਯੁਕਤ

ਹੁਸੈਨਪੁਰ, 16 ਜਨਵਰੀ (ਸੋਢੀ)-ਪੰਜਾਬ ਕਾਂਗਰਸ ਸਰਕਾਰ ਵਲੋਂ ਆਪਣੇ ਮਿਹਨਤੀ ਅਤੇ ਸਰਗਰਮ ਵਰਕਰਾਂ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਰਕਾਰ ਅਤੇ ਵੱਖ-ਵੱਖ ਵਿਭਾਗਾਂ ਵਿਚ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ, ਜਿਸ ਨਾਲ ...

ਪੂਰੀ ਖ਼ਬਰ »

ਪੈਨਲ ਦੇ ਵਕੀਲ ਮੁਫ਼ਤ ਕਾਨੂੰਨੀ ਸਹਾਇਤਾ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਨਿਆਂ ਦਿਵਾਉਣ-ਅਜੀਤਪਾਲ ਸਿੰਘ

ਕਪੂਰਥਲਾ, 16 ਜਨਵਰੀ (ਸਡਾਨਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਨਿਊ ਏ.ਡੀ.ਆਰ. ਸੈਂਟਰ ਵਿਖੇ ਸਮੂਹ ਪੈਨਲ ਦੇ ਵਕੀਲਾਂ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ | ਜਿਸ ਦੀ ਪ੍ਰਧਾਨਗੀ ਕਾਨੂੰੂਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਕਮ ਚੀਫ਼ ਜੁਡੀਸ਼ੀਅਲ ...

ਪੂਰੀ ਖ਼ਬਰ »

ਏਕ ਨੂਰ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਵਰਦੀਆਂ ਦਿੱਤੀਆਂ

ਨਡਾਲਾ, 16 ਜਨਵਰੀ (ਮਾਨ)-ਇਲਾਕੇ ਦੀ ਉੱਘੀ ਸਮਾਜ ਸੇਵੀ ਜਥੇਬੰਦੀ ਏਕ ਨੂਰ ਸੇਵਾ ਸੁਸਾਇਟੀ ਨਡਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦੇ ਵਿਦਿਆਰਥੀਆਂ ਨੂੰ ਵਰਦੀਆਂ ਦਿੱਤੀਆਂ | ਇਸ ਮੌਕੇ ਸੁਸਾਇਟੀ ਪ੍ਰਧਾਨ ਪ੍ਰਦੀਪ ਸਿੰਘ ਢਿੱਲੋਂ, ਲੱਕੀ ਭਾਰਦਵਾਜ ਨੇ ...

ਪੂਰੀ ਖ਼ਬਰ »

ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਨੇ ਕੀਤਾ ਜਥੇਬੰਦੀ 'ਚ ਵਾਧਾ

ਕਪੂਰਥਲਾ, 16 ਜਨਵਰੀ (ਸਡਾਨਾ)-ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਦੇ ਆਗੂਆਂ ਦੀ ਮੀਟਿੰਗ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਮਹਿੰਦਰ ਸਿੰਘ ਹਮੀਰਾ ਨੇ ਕਿਹਾ ਕਿ ਆਏ ਦਿਨ ਗ਼ਰੀਬ ਤੇ ਦਲਿਤ ਵਰਗ ਦੇ ਲੋਕਾਂ ਨਾਲ ਸ਼ਰੇਆਮ ਧੱਕੇਸ਼ਾਹੀ ਹੋ ਰਹੀ ...

ਪੂਰੀ ਖ਼ਬਰ »

ਸ਼ਾਲੀਮਾਰ ਬਾਗ ਵਿਖੇ ਜ਼ਿਲ੍ਹਾ ਪੱਧਰੀ 'ਧੀਆਂ ਦੀ ਲੋਹੜੀ' ਸਮਾਗਮ 18 ਨੂੰ

ਕਪੂਰਥਲਾ, 16 ਜਨਵਰੀ (ਸਡਾਨਾ)-ਜ਼ਿਲ੍ਹਾ ਪ੍ਰਸ਼ਾਸਨ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਦੀ ਅਗਵਾਈ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ 'ਧੀਆਂ ਦੀ ਲੋਹੜੀ' ਸਮਾਗਮ ਸ਼ਾਲੀਮਾਰ ਬਾਗ ਕਪੂਰਥਲਾ ਵਿਖੇ ...

ਪੂਰੀ ਖ਼ਬਰ »

ਦਿਨ-ਦਿਹਾੜੇ ਲੁਟੇਰੇ ਔਰਤ ਦਾ ਪਰਸ ਖੋਹ ਕੇ ਫ਼ਰਾਰ

ਫਗਵਾੜਾ, 16 ਜਨਵਰੀ (ਹਰੀਪਾਲ ਸਿੰਘ)-ਸਥਾਨਕ ਗੁਰੂ ਹਰਗੋਬਿੰਦ ਨਗਰ ਵਿਚ ਅੱਜ ਦਿਨ-ਦਿਹਾੜੇ ਲੁਟੇਰੇ ਇਕ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਲੁੱਟ ਦੀ ਇਹ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਸੈਫ਼ਰਨ ਦੇ ਵਿਦਿਆਰਥੀ ਰਾਸ਼ਟਰੀ ਪੱਧਰ ਦੇ ਇਨਾਮਾਂ ਨਾਲ ਸਨਮਾਨਿਤ

ਫਗਵਾੜਾ, 16 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸੈਫ਼ਰਨ ਪਬਲਿਕ ਸਕੂਲ ਦੇ ਲਈ ਇਹ ਬੜੇ ਮਾਨ ਵਾਲੀ ਗਲ ਹੈ ਕਿ ਇਸ ਦੇ 6 ਵਿਦਿਆਰਥੀ 'ਯਹ ਦੀਵਾਲੀ ਅਲੱਗ ਨਿਰਾਲੀ' ਦੀ ਰਾਸ਼ਟਰੀ ਪੱਧਰ ਦੀ ਪ੍ਰਤੀਯੋਗਤਾ ਵਿਚ ਭਾਗ ਲੈਣ 'ਤੇ ਸਨਮਾਨਿਤ ਹੋਏ ਹਨ | ਲੰਗ ਕੇਅਰ ਫਾੳਾੂਡੇਸ਼ਨ ਦਿਲੀ ...

ਪੂਰੀ ਖ਼ਬਰ »

ਧਨੀ ਪਿੰਡ ਸਕੂਲ 'ਚ ਮੈਥ/ਸਾਇੰਸ ਪਾਰਕਾਂ ਲਈ ਪੁਰਾਣੇ ਵਿਦਿਆਰਥੀਆਂ ਨੇ ਦਾਨ ਦਿੱਤੀ ਮਾਇਆ

ਫਗਵਾੜਾ, 16 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੀ ਪਿੰਡ ਦੇ ਪਿ੍ੰਸੀਪਲ ਹਰਮੇਸ਼ ਲਾਲ ਘੇੜਾ (ਸਟੇਟ ਅਵਾਰਡੀ) ਦੀ ਪ੍ਰੇਰਣਾ ਸਦਕਾ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਕੇ ਸਕੂਲ ਵਿਚ ਮੈਥ ਅਤੇ ਸਾਇੰਸ ਪਾਰਕ ਬਣਾਉਣ ...

ਪੂਰੀ ਖ਼ਬਰ »

ਨੰਬਰਦਾਰਾਂ ਦੀਆਂ ਲਟਕਦੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ-ਜਰਨੈਲ ਸਿੰਘ ਬਾਜਵਾ

ਕਪੂਰਥਲਾ, 16 ਜਨਵਰੀ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਕਾਰਜਕਾਰੀ ਪ੍ਰਧਾਨ ਜਰਨੈਲ ਸਿੰਘ ਬਾਜਵਾ ਦੀ ਅਗਵਾਈ ਵਿਚ ਨੰਬਰਦਾਰਾਂ ਨੇ ਨਵਨਿਯੁਕਤ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੂੰ ਗੁਲਦਸਤਾ ਦੇ ਕੇ ਉਨ੍ਹਾਂ ਨੂੰ ਜੀ ਆਇਆਂ ਕਿਹਾ | ਇਸ ...

ਪੂਰੀ ਖ਼ਬਰ »

ਰੇਤਾ ਨਾਲ ਭਰੀਆਂ ਟਰਾਲੀਆਂ ਸ਼ਰੇਆਮ ਉਡਾ ਰਹੀਆਂ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ

ਹੁਸੈਨਪੁਰ, 16 ਜਨਵਰੀ (ਸੋਢੀ)-ਪੰਜਾਬ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਅਤੇ ਮਾਨਯੋਗ ਹਾਈ ਕੋਰਟ ਵਲੋਂ ਪੀਟਰ ਰੇੜਿਆਂ, ਜੁਗਾੜੂ ਸਾਧਨਾਂ ਅਤੇ ਟਰੈਕਟਰ ਟਰਾਲੀਆਂ ਕਾਰਨ ਵਾਪਰਦੇ ਹਾਦਸਿਆਂ ਨਾਲ ਬੇਵਕਤੀ ਜਾਂਦੀਆਂ ਮਨੁੱਖੀ ਜਾਨਾਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਪੀਟਰ ...

ਪੂਰੀ ਖ਼ਬਰ »

ਭੁਲੱਥ 'ਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ

ਭੁਲੱਥ, 16 ਜਨਵਰੀ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮੰਗ ਕੀਤੀ ਗਈ ...

ਪੂਰੀ ਖ਼ਬਰ »

ਪੀ.ਟੀ.ਯੂ. ਦੇ ਡਿਸਟੈਂਸ ਲਰਨਿੰਗ ਪ੍ਰੋਗਰਾਮ ਨੇ ਲੱਖਾਂ ਲੋਕਾਂ ਦੇ ਮਿਆਰੀ ਸਿੱਖਿਆ ਪ੍ਰਾਪਤ ਕਰਨ ਦੇ ਸੁਪਨੇ ਨੂੰ ਪੂਰਾ ਕੀਤਾ-ਪ੍ਰੋ: ਸ਼ਰਮਾ

ਕਪੂਰਥਲਾ, 16 ਜਨਵਰੀ (ਅਮਰਜੀਤ ਕੋਮਲ)-ਦਾਖਲਿਆਂ ਵਿਚ ਵਾਧਾ ਕਰਨ, ਰੋਜ਼ਮਰਾ ਦੀ ਅਸਾਇਨਮੈਂਟ ਦੇ ਚੱਕਰ ਵਿਚ ਰਹਿਣ ਲਈ ਸਿੱਖਿਅਤ ਸੰਸਥਾਵਾਂ ਦੀ ਹੋਂਦ ਬਣਾਈ ਰੱਖਣ ਲਈ ਅਸੀਂ ਵਿਦਵਾਨ ਹੁੰਦੇ ਹੋਏ ਵੀ ਕਈ ਵਾਰ ਹਕੀਕਤਾਂ ਵੱਲ ਧਿਆਨ ਕੇਂਦਰਿਤ ਕਰਨਾ ਭੁੱਲ ਜਾਂਦੇ ਹਨ | ਇਸ ...

ਪੂਰੀ ਖ਼ਬਰ »

ਆਰੀਆ ਸਮਾਜ ਵਲੋਂ ਸਾਲਾਨਾ ਸਮਾਗਮ

ਨਕੋਦਰ, 16 ਜਨਵਰੀ (ਭੁਪਿੰਦਰ ਅਜੀਤ ਸਿੰਘ)-ਸਥਾਨਕ ਏ. ਐਸ. ਸੀਨੀਅਰ ਸੈਕੰਡਰੀ ਸਕੂਲ ਵਿਖੇ ਆਰੀਆ ਸਮਾਜ ਦੇ ਸਾਲਾਨਾ ਸਮਾਗਮ ਅਤੇ ਡੀ. ਏ. ਵੀ. ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰੇਮ ਸਾਗਰ ਸ਼ਰਮਾ ਅਤੇ ...

ਪੂਰੀ ਖ਼ਬਰ »

ਸਕੱਤਰ ਆਰ. ਟੀ. ਏ. ਵਲੋਂ ਸੜਕ ਸੁਰੱਖਿਆ ਜਾਗਰੂਕਤਾ ਰੈਲੀ ਰਵਾਨਾ

ਜਲੰਧਰ, 16 ਜਨਵਰੀ (ਐੱਮ.ਐੱਸ. ਲੋਹੀਆ) - ਲੋਕਾਂ ਨੂੰ ਸੜਕੀ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਜਲੰਧਰ ਡਾ: ਨਯਨ ਜੱਸਲ ਵਲੋਂ ਅੱਜ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਲਈ ਜ਼ਿਲ੍ਹਾ ਪ੍ਰਸ਼ਾਸਕੀ ...

ਪੂਰੀ ਖ਼ਬਰ »

'ਸੜਕ ਸੁਰੱਖਿਆ ਹਫ਼ਤਾ' ਮਨਾਉਂਦੇ ਹੋਏ ਟ੍ਰੈਫਿਕ ਜਾਗਰੂਕਤਾ ਪੈਦਲ ਰੈਲੀ ਕੱਢੀ

ਜਲੰਧਰ, 16 ਜਨਵਰੀ (ਐੱਮ.ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ ਵਲੋਂ ਸੜਕ ਸੁਰੱਖਿਆ ਹਫ਼ਤਾ ਮਨਾਉਂਦੇ ਹੋਏ ਅੱਜ ਛੇਵੇਂ ਦਿਨ ਸਕੂਲੀ ਬੱਚਿਆਂ ਨੂੰ ਨਾਲ ਲੈ ਕੇ ਇਕ ਟ੍ਰੈਫਿਕ ਜਾਗਰੂਕਤਾ ਪੈਦਲ ਰੈਲੀ ਕੱਢੀ ਗਈ | ਡੀ.ਸੀ.ਪੀ. ਗੁਰਮੀਤ ਸਿੰਘ, ਏ.ਡੀ.ਸੀ.ਪੀ. (ਟ੍ਰੈਫਿਕ) ਗਗਨੇਸ਼ ...

ਪੂਰੀ ਖ਼ਬਰ »

ਖਪਤਕਾਰ ਅਦਾਲਤ ਵਲੋਂ ਈਜ਼ੀ ਡੇਅ ਤੇ ਬਰਗਰ ਕਿੰਗ ਨੂੰ ਝਟਕਾ

ਜਲੰਧਰ, 16 ਜਨਵਰੀ (ਚੰਦੀਪ ਭੱਲਾ)- ਖਪਤਕਾਰ ਅਦਾਲਤ ਨੇ ਵੱਖ-ਵੱਖ ਦੋ ਕੇਸਾਂ 'ਚ ਖਪਤਕਾਰ ਦੇ ਹੱਕ 'ਚ ਫ਼ੈਸਲਾ ਦਿੰਦੇ ਹੋਏ ਈਜ਼ੀ ਡੇਅ ਅਤੇ ਬਰਗਰ ਕਿੰਗ ਨੂੰ ਵੱਡਾ ਝਟਕਾ ਦਿੰਦੇ ਹੋਏ 10 ਹਜ਼ਾਰ ਤੇ 50 ਹਜ਼ਾਰ ਰੁਪਏ ਹਰਜਾਨੇ ਦੀ ਰਕਮ ਦਾ ਜੁਰਮਾਨਾ ਠੋਕਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕੌਾਸਲਰ ਪਰਮਜੀਤ ਖੁਰਾਣਾ ਨੇ 58ਵੀਂ ਵਾਰ ਕੀਤਾ ਖ਼ੂਨਦਾਨ

ਫਗਵਾੜਾ, 16 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਕਾਰਪੋਰੇਸ਼ਨ ਦੇ ਵਾਰਡ ਨੰਬਰ 48 ਦੇ ਕੌਾਸਲਰ ਪਰਮਜੀਤ ਸਿੰਘ ਖੁਰਾਣਾ ਨੇ ਬਾਪੂ ਹਰਦਿਆਲ ਸਿੰਘ ਸੁਭਾਸ਼ ਨਗਰ ਵਾਲਿਆਂ ਵਲੋਂ ਖ਼ੂਨਦਾਨ ਕੈਂਪ ਜੋ ਸਿਵਲ ਹਸਪਤਾਲ ਫਗਵਾੜਾ ਵਿਖੇ ਲਗਵਾਇਆ ਸੀ ਨੇ ਬਾਬਾ ਅਮਰੀਕ ਸਿੰਘ ...

ਪੂਰੀ ਖ਼ਬਰ »

ਵਿਧਾਇਕ ਚੀਮਾ ਦੀ ਅਗਵਾਈ 'ਚ ਸੁਲਤਾਨਪੁਰ ਲੋਧੀ ਦਾ ਵਿਕਾਸ ਹੋਇਆ-ਪਿਆਰਾ ਸਿੰਘ ਜੈਨਪੁਰੀ

ਸੁਲਤਾਨਪੁਰ ਲੋਧੀ, 16 ਜਨਵਰੀ (ਨਰੇਸ਼ ਹੈਪੀ, ਥਿੰਦ)-ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਮੀਤ ਪ੍ਰਧਾਨ ਪਿਆਰਾ ਸਿੰਘ ਜੈਨਪੁਰੀ ਨੇ ਇਕ ਬਿਆਨ ਰਾਹੀਂ ਕਿਹਾ ਕਿ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸੁਲਤਾਨਪੁਰ ਲੋਧੀ ਦਾ ਭਰਪੂਰ ਵਿਕਾਸ ਕਰਵਾਇਆ | ਜਿਸ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਬੁੱਤਾਂ ਨੂੰ ਢਾਹੁਣ ਵਾਲੇ ਗੁਰਸਿੱਖਾਂ 'ਤੇ ਪੁਲਿਸ ਵਲੋਂ ਦਰਜ ਮਾਮਲਾ ਰੱਦ ਕੀਤਾ ਜਾਵੇ-ਸੁਰਿੰਦਰ ਸਿੰਘ

ਬੇਗੋਵਾਲ, 16 ਜਨਵਰੀ (ਸੁਖਜਿੰਦਰ ਸਿੰਘ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਕਮੇਟੀ ਦੇ ਸੇਵਾਦਾਰ ਭਾਈ ਸੁਰਿੰਦਰ ਸਿੰਘ ਨੰਗਲ ਲੁਬਾਣਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਬੀਤੇ ਦਿਨ ਦਰਬਾਰ ਸਾਹਿਬ ਨੂੰ ਜਾਣ ਵਾਲੇ ਰਸਤੇ ਵਿਚ ਨੱਚਣ ...

ਪੂਰੀ ਖ਼ਬਰ »

ਜ਼ਿਲ੍ਹਾ ਸਹਿਕਾਰੀ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਵਫ਼ਦ ਰਜਿਸਟਰਾਰ ਨੂੰ ਮਿਲਿਆ

ਕਪੂਰਥਲਾ, 16 ਜਨਵਰੀ (ਵਿ.ਪ੍ਰ.)-ਪੰਜਾਬ ਸਟੇਟ ਜ਼ਿਲ੍ਹਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਅੱਜ ਯੂਨੀਅਨ ਦੇ ਸੂਬਾਈ ਪ੍ਰਧਾਨ ਬਿਕਰਮਜੀਤ ਸਿੰਘ ਦੀ ਅਗਵਾਈ ਵਿਚ ਯੂਨੀਅਨ ਆਗੂਆਂ ਦਾ ਇਕ ਵਫ਼ਦ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਵਿਕਾਸ ਗਰਗ ਨੂੰ ਮੰਗ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇ-ਲਿੱਟਾਂ

ਕਪੂਰਥਲਾ, 16 ਜਨਵਰੀ (ਸਡਾਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਦਲਬੀਰ ਸਿੰਘ ਨਾਨਕਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਿਸਾਨਾਂ ਦੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਯੂਨੀਅਨ ਦਾ ਸੂਬਾ ਪੱਧਰੀ ਡੈਲੀਗੇਟ ਇਜਲਾਸ ਸੁਲਤਾਨਪੁਰ ਲੋਧੀ ਵਿਖੇ 7 ਤੇ 8 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸਰਬਸੰਮਤੀ ਨਾਲ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਪਰਾਲੀ ਨਾ ਸਾੜਣ ਲਈ ਮੁਆਵਜ਼ਾ ਦੇਣ ਲਈ ਕਿਹਾ ਗਿਆ ਸੀ ਪਰ ਢਾਈ ਮਹੀਨੇ ਕਣਕ ਬੀਜੀ ਨੂੰ ਵੀ ਹੋ ਗਏ ਹਨ, ਪਰ ਸਰਕਾਰ ਨੇ ਕਿਸੇ ਕਿਸਾਨ ਨੂੰ ਕੋਈ ਪੈਸਾ ਨਹੀਂ ਦਿੱਤਾ | ਇਸ ਮੌਕੇ ਬਿਜਲੀ ਦੇ ਬਿੱਲਾਂ ਵਿਚ ਕੀਤੇ ਗਏ ਵਾਧੇ ਦੀ ਵੀ ਨਿੰਦਾ ਕੀਤੀ ਗਈ | ਉਨ੍ਹਾਂ ਕਿਹਾ ਕਿ ਜੋ ਗਊ ਸੈੱਸ ਲਿਆ ਜਾ ਰਿਹਾ ਹੈ, ਉਸ ਦਾ ਪੈਸਾ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਖ਼ਰਚਿਆ ਜਾਵੇ | ਉਨ੍ਹਾਂ ਕਿਹਾ ਕਿ ਦਿੱਲੀ ਅਤੇ ਹਰਿਆਣਾ ਦੀ ਤਰਜ਼ 'ਤੇ ਕਿਸਾਨਾਂ ਦੇ ਬਣਦੇ ਹੱਕ ਦਿੱਤੇ ਜਾਣ | ਚੋਣ ਮਨੋਰਥ ਪੱਤਰ ਵਿਚ ਸਿਆਸੀ ਆਗੂਆਂ ਵਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਰਤ ਸਿੰਘ, ਬਲਰਾਜ ਸਿੰਘ, ਬਖਸ਼ੀਸ਼ ਸਿੰਘ, ਨਰਿੰਦਰ ਸਿੰਘ, ਰਣਜੀਤ ਸਿੰਘ, ਵਿਜੇ ਕੁਮਾਰ, ਸ਼ਿੰਗਾਰਾ ਸਿੰਘ, ਜਰਨੈਲ ਸਿੰਘ, ਪਰਮਜੀਤ ਸਿੰਘ, ਹਰਭੇਜ ਸਿੰਘ, ਬਲਰਾਜ ਸਿੰਘ, ਅਮਰ ਸਿੰਘ, ਨਿਰਮਲ ਸਿੰਘ, ਕੁਲਬੀਰ ਸਿੰਘ, ਸੁਰਜੀਤ ਸਿੰਘ, ਟਹਿਲ ਸਿੰਘ, ਪਰਮਜੀਤ ਸਿੰਘ, ਸੁਖਦੇਵ ਸਿੰਘ, ਚੰਚਲ ਸਿੰਘ, ਗੁਰਦੇਵ ਸਿੰਘ ਤੇ ਹੋਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮੰਤਰੀ ਮੰਡਲ ਵਲੋਂ ਨਿਗੂਣੀਆਂ ਅਸਾਮੀਆਂ ਕੱਢਣ ਦਾ ਫ਼ੈਸਲਾ ਬੇਰੁਜ਼ਗਾਰਾਂ ਨਾਲ ਮਜ਼ਾਕ-ਡੀ.ਟੀ.ਐਫ.

ਕਪੂਰਥਲਾ, 16 ਜਨਵਰੀ (ਸਡਾਨਾ)-ਡੈਮੋਕਰੈਟਿਕ ਟੀਚਰ ਫ਼ਰੰਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਟਿੱਬਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਜ਼ਿਲ੍ਹੇ ਦੇ ਆਗੂਆਂ ਨੇ ਸਰਕਾਰੀ ਸਕੂਲਾਂ ਵਿਚ ਹਜ਼ਾਰਾਂ ਅਸਾਮੀਆਂ ਖ਼ਾਲੀ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫ਼ਤੇ ਸਬੰਧੀ ਵਾਹਨ ਚਾਲਕਾਂ ਦਾ ਮੈਡੀਕਲ ਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਕਪੂਰਥਲਾ, 16 ਜਨਵਰੀ (ਸਡਾਨਾ)-31ਵੇਂ ਕੌਮੀ ਸੜਕ ਸੁਰੱਖਿਆ ਹਫ਼ਤੇ ਸਬੰਧੀ ਟਰੈਫ਼ਿਕ ਪੁਲਿਸ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਟਰੈਫ਼ਿਕ ਪੁਲਿਸ ਵਲੋਂ ਸਥਾਨਕ ਬੱਸ ਸਟੈਂਡ ਨੇੜੇ ਪਿ੍ੰਸ ਟੈਕਸੀ ਸਟੈਂਡ, ਗੁਰੂ ਨਾਨਕ ਆਟੋ ਯੂਨੀਅਨ ਤੇ ਫਿਟਨੈੱਸ ਜਿੰਮ ਦੇ ...

ਪੂਰੀ ਖ਼ਬਰ »

ਏਕਤਾ ਪਾਰਟੀ ਨੇ ਬਿਜਲੀ ਦਰਾਂ 'ਚ ਵਾਧੇ ਦੇ ਰੋਸ ਵਜੋਂ ਕੈਪਟਨ ਸਰਕਾਰ ਵਿਰੁੱਧ ਕੀਤਾ ਰੋਸ ਵਿਖਾਵਾ

ਕਪੂਰਥਲਾ, 16 ਜਨਵਰੀ (ਸਡਾਨਾ)-ਏਕਤਾ ਪਾਰਟੀ ਵਲੋਂ ਪ੍ਰਧਾਨ ਗੁਰਮੀਤ ਲਾਲ ਬਿੱਟੂ ਦੀ ਅਗਵਾਈ ਹੇਠ ਸੂਬੇ ਦੀ ਕਾਂਗਰਸ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਪਾਰਟੀ ਵਰਕਰ ਮਾਰਕਫੈੱਡ ਚੌਾਕ ਵਿਖੇ ਇਕੱਤਰ ਹੋਏ, ਉਪਰੰਤ ਰੋਸ ਮਾਰਚ ਕਰਦੇ ਹੋਏ ਚਾਰਬੱਤੀ ...

ਪੂਰੀ ਖ਼ਬਰ »

ਕਾਲਾ ਸੰਘਿਆਂ 'ਚ ਮੁਹੱਲਾ ਵਾਲਮੀਕ ਵਿਖੇ ਪੰਚਾਇਤ ਵਲੋਂ ਸੀਵਰੇਜ ਪਾਉਣ ਦਾ ਕੰਮ ਸ਼ੁਰੂ

ਕਾਲਾ ਸੰਘਿਆਂ, 16 ਜਨਵਰੀ (ਸੰਘਾ)-ਸਥਾਨਕ ਕਸਬੇ 'ਚ ਮੁਹੱਲਾ ਵਾਲਮੀਕ ਵਿਖੇ ਪਿੰਡ ਦੀ ਪੰਚਾਇਤ ਵਲੋਂ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਇਹ ਕੰਮ ਪਿੰਡ ਦੇ ਸਰਪੰਚ ਮਨਿੰਦਰਪਾਲ ਸਿੰਘ ਮੰਨਾ, ਕਾਮਰੇਡ ਕੁਲਦੀਪ ਸਿੰਘ, ਪੰਚ ਲਹਿੰਬਰ ਸਿੰਘ, ਪੰਚ ਬੂਟਾ ਸਿੰਘ ...

ਪੂਰੀ ਖ਼ਬਰ »

ਸਾਨੂੰ ਲੜਕੇ ਤੇ ਲੜਕੀਆਂ 'ਚ ਕੋਈ ਫਰਕ ਨਹੀਂ ਕਰਨਾ ਚਾਹੀਦਾ-ਬਲਵਿੰਦਰਜੀਤ ਸਿੰਘ

ਬੇਗੋਵਾਲ, 16 ਜਨਵਰੀ (ਸੁਖਜਿੰਦਰ ਸਿੰਘ)-ਸਾਨੂੰ ਲੜਕੇ ਤੇ ਲੜਕੀ ਵਿਚ ਕੋਈ ਫਰਕ ਨਹੀਂ ਕਰਨਾ ਚਾਹੀਦਾ ਸਗੋਂ ਸਾਨੂੰ ਲੜਕਿਆਂ ਵਾਂਗ ਹੀ ਲੜਕੀਆਂ ਦੀ ਵੀ ਲੋਹੜੀ ਮਨਾਉਣੀ ਚਾਹੀਦੀ ਹੈ | ਇਹ ਸ਼ਬਦ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਲਵਿੰਦਰਜੀਤ ਸਿੰਘ ਨੇ ਬਾਲ ਵਿਕਾਸ ...

ਪੂਰੀ ਖ਼ਬਰ »

11 ਧੀਆਂ ਦੀ ਲੋਹੜੀ ਪਾਈ

ਰੁੜਕਾ ਕਲਾਂ, 16 ਜਨਵਰੀ (ਦਵਿੰਦਰ ਸਿੰਘ ਖ਼ਾਲਸਾ)- ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਮਰਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਮਰਜੀਤ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਪ੍ਰਭਾਤ ਫੇਰੀਆਂ ਸ਼ੁਰੂ

ਫਿਲੌਰ, 16 ਜਨਵਰੀ (ਇੰਦਰਜੀਤ ਚੰਦੜ੍ਹ)- ਸਥਾਨਕ ਨੂਰਮਹਿਲ ਰੋਡ ਵਿਖੇ ਸਥਿਤ ਗੁਰੂ ਰਵਿਦਾਸ ਮੰਦਿਰ ਵਿਖੇ 8 ਤੇ 9 ਫਰਵਰੀ ਨੂੰ ਮਨਾਏ ਜਾ ਰਹੇ ਗੁਰੂ ਰਵਿਦਾਸ ਦੇ 643ਵੇਂ ਤਹਿਸੀਲ ਪੱਧਰੀ ਜਨਮ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਸਥਾਨਕ ਨੂਰਮਹਿਲ ਰੋਡ ਸਥਿਤ ...

ਪੂਰੀ ਖ਼ਬਰ »

ਪਿੰਡ ਢੰਡੋਵਾਲ 'ਚ ਸ਼ਹੀਦਾਂ ਦੇ ਅਸਥਾਨ 'ਤੇ ਸਾਲਾਨਾ ਵਿਸ਼ਾਲ ਛਿੰਝ ਮੇਲਾ

ਸ਼ਾਹਕੋਟ, 16 ਜਨਵਰੀ (ਸਚਦੇਵਾ)- ਪਿੰਡ ਢੰਡੋਵਾਲ (ਸ਼ਾਹਕੋਟ) 'ਚ ਸ਼ਹੀਦ ਬਾਬਾ ਸੁਖਚੇਤ ਸਿੰਘ ਦੀ ਯਾਦ 'ਚ 53ਵਾਂ ਸਾਲਾਨਾ ਵਿਸ਼ਾਲ ਛਿੰਝ ਮੇਲਾ ਸ਼ਹੀਦਾਂ ਦੇ ਅਸਥਾਨ 'ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੇਲੇ ਦੇ ਮੁੱਖ ਪ੍ਰਬੰਧਕ ਸੇਵਾ ਸਿੰਘ ਚੱਠਾ ਯੂ.ਕੇ., ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

ਸ਼ਾਹਕੋਟ, 16 ਜਨਵਰੀ (ਸੁਖਦੀਪ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਖਰਲ ਨੇ ...

ਪੂਰੀ ਖ਼ਬਰ »

ਐਸ.ਡੀ.ਐਮ. ਦੀ ਅਗਵਾਈ 'ਚ ਸਰਕਾਰੀ ਗਊਸ਼ਾਲਾ ਦੇ ਪ੍ਰਬੰਧਾਂ ਸਬੰਧੀ ਮੀਟਿੰਗ

ਸ਼ਾਹਕੋਟ, 16 ਜਨਵਰੀ (ਸਚਦੇਵਾ)- ਪਿੰਡ ਕੰਨੀਆਂ ਕਲਾਂ (ਸ਼ਾਹਕੋਟ) 'ਚ ਬਣੀ ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ਦੇ ਪ੍ਰਬੰਧਾਂ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਗਊਸ਼ਾਲਾ ਕਮੇਟੀ ਦੀ ਮੀਟਿੰਗ ਕਮੇਟੀ ਦੇ ਚੇਅਰਮੈਨ ਡਾ. ਸੰਜੀਵ ਸ਼ਰਮਾ ਐਸ.ਡੀ.ਐਮ. ਸ਼ਾਹਕੋਟ ਦੀ ਅਗਵਾਈ ...

ਪੂਰੀ ਖ਼ਬਰ »

ਪੰਡਿਤ ਰਾਓ ਧਾਰੇਨਵਰ ਨੂੰ ਮਿਲਿਆ ਸਤਨਾਮ ਸਿੰਘ ਰੰਧਾਵਾ ਯਾਦਗਾਰੀ ਪੁਰਸਕਾਰ

ਨੂਰਮਹਿਲ 16 ਜਨਵਰੀ (ਜਸਵਿੰਦਰ ਸਿੰਘ ਲਾਂਬਾ)- ਸੰਘੇ ਖਾਲਸਾ ਓਵਰਸੀਜ ਵੈਲਫੇਅਰ ਕਮੇਟੀ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿਬੜਿਆ ਜਿਸ ਵਿਚ ਪ੍ਰਸਿੱਧ ਚਿੰਤਕ ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰਕ ਕੰਨੜ ਵਿਦਵਾਨ ਪੰਡਿਤ ਰਾਓ ਧਾਰੇਨਵਰ ਨੂੰ ਸਵ: ਸਤਨਾਮ ਸਿੰਘ ਰੰਧਾਵਾ ...

ਪੂਰੀ ਖ਼ਬਰ »

ਦਿੱਲੀ ਵਿਖੇ ਵਿਦਿਆਰਥੀ ਆਗੂਆਂ 'ਤੇ ਕੀਤੇ ਹਮਲੇ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ

ਰੁੜਕਾ ਕਲਾਂ, 16 ਜਨਵਰੀ (ਦਵਿੰਦਰ ਸਿੰਘ ਖ਼ਾਲਸਾ)- ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਖੇ ਸਟੂਡੈਂਟਸ ਫੈੱਡਰੇਸ਼ਨ ਆਫ਼ ਇੰਡੀਆ ਦੇ ਆਗੂਆਂ ਉੱਪਰ ਹਮਲਾ ਕਰਕੇ ਜ਼ਖਮੀ ਕੀਤੇ ਜਾਣ ਿਖ਼ਲਾਫ਼ ਅੱਜ ਰੁੜਕਾ ਕਲਾਂ ਵਿਖੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਜਥੇ: ਜਗਤਾਰ ਸਿੰਘ ਲੋਹੀਆਂ ਦੇ ਬੇਵਕਤ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਸਦਮਾ

ਲੋਹੀਆਂ ਖ਼ਾਸ, 16 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪਿਛਲੇ ਸਾਲ ਦੀ ਲੰਘੀ 5 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ ਦੇ ਅਚਾਨਕ ਵਿਛੋੜੇ ਤੋਂ 2 ਕੁ ਮਹੀਨਿਆਂ ...

ਪੂਰੀ ਖ਼ਬਰ »

ਨੂਰਮਹਿਲ ਰੋਡ 'ਤੇ ਲੱਗੇ ਗੰਦਗੀ ਦੇ ਅੰਬਾਰ ਕਾਰਨ ਸਥਾਨਕ ਲੋਕ ਤੇ ਰਾਹਗੀਰ ਪ੍ਰੇਸ਼ਾਨ

ਫਿਲੌਰ, 16 ਜਨਵਰੀ (ਇੰਦਰਜੀਤ ਚੰਦੜ੍ਹ)- ਸਥਾਨਕ ਨੂਰਮਹਿਲ ਰੋਡ ਅਤੇ ਅਕਲਪੁਰ ਰੋਡ 'ਤੇ ਸੜਕ ਕਿਨਾਰੇ ਲੱਗੇ ਗੰਦਗੀ ਦੇ ਅੰਬਾਰ ਜਿੱਥੇ ਰਾਹਗੀਰਾਂ ਲਈ ਵੱਡੀਆਂ ਪ੍ਰੇਸ਼ਾਨੀਆਂ ਦਾ ਸਬੱਬ ਬਣ ਰਹੇ ਹਨ ਉੱਥੇ ਹੀ ਸਥਾਨਕ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਕੇ ਬਿਮਾਰੀਆਂ ਦਾ ...

ਪੂਰੀ ਖ਼ਬਰ »

ਧਨੀ ਪਿੰਡ ਸਕੂਲ ਨੂੰ ਪੁਰਾਣੇ ਵਿਦਿਆਰਥੀਆਂ ਨੇ ਤੀਹ ਹਜ਼ਾਰ ਰੁਪਏ ਕੀਤੇ ਦਾਨ

ਜੰਡਿਆਲਾ ਮੰਜਕੀ, 16 ਜਨਵਰੀ (ਮਨਜਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੀਪਿੰਡ ਵਿੱਚ ਗਣਿਤ ਅਤੇ ਵਿਗਿਆਨ ਪਾਰਕਾਂ ਦੇ ਨਿਰਮਾਣ ਲਈ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਵਲੋਂ 30,000 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਸਕੂਲ ਪਿ੍ੰਸੀਪਲ ਹਰਮੇਸ਼ ਲਾਲ ਘੇੜਾ ਸਟੇਟ ...

ਪੂਰੀ ਖ਼ਬਰ »

ਕੌਮੀ ਸੜਕ-ਸੁਰੱਖਿਆ ਹਫ਼ਤੇ ਤਹਿਤ ਸੈਮੀਨਾਰ

ਮਲਸੀਆਂ, 16 ਜਨਵਰੀ (ਸੁਖਦੀਪ ਸਿੰਘ)- ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਮਲਸੀਆਂ ਵਿਖੇ ਸਕੂਲ ਦੇ ਟਰੱਸਟੀ ਰਾਮ ਮੂਰਤੀ ਦੀ ਅਗਵਾਈ ਤੇ ਪਿ੍ੰਸੀਪਲ ਵੰਦਨਾ ਧਵਨ, ਜਨਰਲ ਮੈਨੇਜਰ ਇਜੈ ਦੱਤ ਤੇ ਐਡਮਿਨ ਅਫ਼ਸਰ ਤੇਜਪਾਲ ਸਿੰਘ ਦੀ ਦੇਖ-ਰੇਖ ਹੇਠ 31ਵੇਂ ਕੌਮੀ ਸੜਕ ਸੁਰੱਖਿਆ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੀ ਗੁੰਮਸ਼ੁਦਗੀ ਦੇ ਇਸ਼ਤਿਹਾਰ ਲੱਗੇ ਭੁਲੱਥ ਵਿਚ

ਭੁਲੱਥ, 16 ਜਨਵਰੀ (ਮਨਜੀਤ ਸਿੰਘ ਰਤਨ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਚੋਣ ਜਿੱਤਣ ਤੋਂ ਬਾਅਦ ਹਲਕੇ ਅੰਦਰ ਨਾ ਵਿਚਾਰਨ ਕਾਰਨ ਕੁਝ ਲੋਕਾਂ ਵਲੋਂ ਉਨ੍ਹਾਂ ਦੀ ਤਲਾਸ਼ ਕਰਨ ਲਈ ਕਸਬੇ ਅੰਦਰ ਉਨ੍ਹਾਂ ਦੀ ਗੁੰਮਸ਼ੁਦਗੀ ਦੇ ਇਸ਼ਤਿਹਾਰ ਲਗਾ ਦਿੱਤੇ ਗਏ ਹਨ | ਲੋਕਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX