ਤਾਜਾ ਖ਼ਬਰਾਂ


ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  2 minutes ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  19 minutes ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  15 minutes ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  37 minutes ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼ - ਰਾਜੇਵਾਲ
. . .  48 minutes ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਭਾਰਤੀ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ...
ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  about 1 hour ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਜਸਟਿਨ ਟਰੂਡੋ ਨੂੰ ਮਿਲੀ ਜਿੱਤ
. . .  about 1 hour ago
ਟੋਰਾਂਟੋ, 21 ਸਤੰਬਰ - ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ...
ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  about 1 hour ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  about 1 hour ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 3 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 4 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 4 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 4 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 12 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਤਰਨਤਾਰਨ

ਬੱਚਿਆਂ ਦੇ ਭਵਿੱਖ ਨੂੰ ਧਿਆਨ 'ਚ ਰੱਖਦਿਆਂ ਰਾਜ ਦੇ 5730 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਜੋਂ ਕੀਤਾ ਅੱਪਗ੍ਰੇਡ-ਡਾ. ਧਰਮਬੀਰ ਅਗਨੀਹੋਤਰੀ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਹਲਕਾ ਵਿਧਾਇਕ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਡਾ. ਧਰਮਬੀਰ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ ਨੂੰ ਸਮਾਰਟ ਸਕੂਲ ਵਜੋਂ ...

ਪੂਰੀ ਖ਼ਬਰ »

ਪਾਕਿਸਤਾਨ ਗੁਰਧਾਮਾਂ 'ਤੇ ਜਾਣ ਵਾਲੇ ਸ਼ਰਧਾਲੂ ਪਾਸਪੋਰਟ 10 ਫਰਵਰੀ ਤੱਕ ਜਮ੍ਹਾਂ ਕਰਵਾਉਣ-ਬਲਵਿੰਦਰ ਸਿੰਘ

ਝਬਾਲ, 25 ਜਨਵਰੀ (ਸਰਬਜੀਤ ਸਿੰਘ)-ਵਿਸਾਖੀ 2020 ਨੂੰ ਪਾਕਿਸਤਾਨ ਗੁਰਧਾਮਾਂ 'ਤੇ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 10 ਫਰਵਰੀ ਤੱਕ ਸਾਡੇ ਦਫਤਰ ਝਬਾਲ ਸਥਿਤ ਜਮ੍ਹਾਂ ਕਰਵਾ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਰਾਸ਼ਟਰੀ ਵੋਟਰਜ਼ ਦਿਵਸ ਮੌਕੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਸਬਾ ਖਾਲੜਾ 'ਚ ਚੋਰਾਂ ਨੇ ਇਕੋ ਰਾਤ ਦੋ ਚੋਰੀਆਂ ਨੂੰ ਦਿੱਤਾ ਅੰਜਾਮ

ਖਾਲੜਾ, 25 ਜਨਵਰੀ (ਜੱਜਪਾਲ ਸਿੰਘ)-ਬੀਤੀ ਰਾਤ ਕਸਬਾ ਖਾਲੜਾ ਦੇ ਮੁੱਖ ਬਾਜ਼ਾਰ ਵਿਚ ਚੋਰਾਂ ਵਲੋਂ ਕਰਿਆਨੇ ਅਤੇ ਮਨਿਆਰੀ ਦੀਆਂ ਦੁਕਾਨਾਂ ਵਿਚੋਂ ਹਜ਼ਾਰਾਂ ਰੁਪਿਆਂ ਦੀ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ | ਕੁਲਦੀਪ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਖਾਲੜਾ ਜੋ ਕਿ ...

ਪੂਰੀ ਖ਼ਬਰ »

ਤਰਨ ਤਾਰਨ ਪੁਲਿਸ ਵਲੋਂ ਨਸ਼ਾ ਤਸਕਰ ਕੰਵਲਜੀਤ ਸਿੰਘ ਕਰੀਮਪੁਰਾ ਦਾ ਘਰ ਤੇ ਜ਼ਮੀਨ ਜਬਤ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਧਰੁਵ ਦਹੀਆ ਵਲੋਂ ਨਸ਼ਿਆਂ ਦੇ ਖਿਲਾਫ਼ ਕੀਤੀ ਮੁਹਿੰਮ ਤਹਿਤ ਜਗਜੀਤ ਸਿੰਘ ਐੱਸ.ਪੀ.ਡੀ. ਦੀ ਨਿਗਰਾਨੀ ਹੇਠ ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ ਨਸ਼ੇ 'ਤੇ ਕਾਬੂ ਪਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ...

ਪੂਰੀ ਖ਼ਬਰ »

ਬਰੇਨ ਸਟੋਰਮ ਆਈਲਟਸ ਤੇ ਇੰਮੀਗ੍ਰੇਸ਼ਨ ਸੈਂਟਰ ਵਿਦਿਆਰਥੀਆਂ ਲਈ ਹੋ ਰਿਹਾ ਲਾਹੇਵੰਦ ਸਾਬਿਤ­-ਐਡ. ਵਾਲੀਆ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਪੰਜਾਬ ਵਿਚੋਂ ਪਰਵਾਸ ਕਰਨ ਦੇ ਰੁਝਾਨ ਵਿਚ ਦਿਨੋ ਦਿਨ ਤੇਜ਼ੀ ਆ ਰਹੀ ਹੈ, ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਆਪਣੇ ਬਿਹਤਰ ਭਵਿੱਖ ਦੇ ਲਈ ਵਿਦੇਸ਼ਾਂ ਵੱਲ ਜਾ ਰਹੀ ਹੈ | ਪਰ ਵਿਦੇਸ਼ ਜਾਣ ਲਈ ਕੁਝ ਵਿਸ਼ੇਸ਼ ਸ਼ਰਤਾਂ ਨੂੰ ਪੂਰਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਵਿਖੇ 'ਰਾਸ਼ਟਰੀ ਮਤਦਾਤਾ ਦਿਵਸ' ਮਨਾਇਆ

ਖਡੂਰ ਸਾਹਿਬ, 25 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਵਿਖੇ 'ਰਾਸ਼ਟਰੀ ਮਤਦਾਤਾ ਦਿਵਸ' ਮਨਾਇਆ ਗਿਆ | ਇਹ ਦਿਵਸ ਸੋਸ਼ਲ ਸਾਇੰਸ ਕਲੱਬ ਵਲੋਂ ਅਧਿਆਪਕ ਇੰਚਾਰਜ ਅਸਿਸਟੈਂਟ ਪ੍ਰੋਫੈਸਰ ਰੇਨੂੰ ਬਾਲਾ ਅਤੇ ਸਰਦਾਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਰਜਿਸਟਰੀ ਦੀ ਰਜਿਸ਼ਟ੍ਰੇਸ਼ਨ 'ਤੇ ਲਾਈ 500 ਰੁਪਏ ਫ਼ੀਸ ਤਰੁੰਤ ਵਾਪਸ ਲਵੇ-ਸਾਬਕਾ ਵਿਧਾਇਕ ਏ.ਆਰ

ਖਡੂਰ ਸਾਹਿਬ, 25 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਕੈਪਟਨ ਸਰਕਾਰ ਵਲੋਂ ਆਏ ਦਿਨ ਪੰਜਾਬ ਵਾਸੀਆਂ ਤੇ ਨਵੇਂ ਨਵੇਂ ਬੋਝ ਪਾਏ ਜਾ ਰਹੇ ਹਨ | ਜਿਸ ਦੀ ਤਾਜ਼ਾ ਮਿਸਾਲ ਬੀਤੇ ਦਿਨ ਰਜਿਸ਼ਟਰੀ ਦੀ ਰਜਿਸ਼ਟ੍ਰੇਸ਼ਨ ਫੀਸ 500 ਰੁਪਏ ਕਰਨ ਅਤੇ ਫਰਦ ਦੀ ਫੀਸ ਵਿਚ ਪ੍ਰਤੀ ਪੇਜ਼ 5 ਰੁਪਏ ...

ਪੂਰੀ ਖ਼ਬਰ »

ਜੁਗਰਾਜ ਸਿੰਘ ਧਾਲੀਵਾਲ ਨੇ ਸਰਕਾਰੀ ਹਾਈ ਸਕੂਲ ਚੂਸਲੇਵੜ ਦੇ ਮੁੱਖ ਅਧਿਆਪਕ ਦਾ ਅਹੁਦਾ ਸੰਭਾਲਿਆ

ਪੱਟੀ, 25 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਕੈਪਟਨ ਸਰਕਾਰ ਦੀਆਂ ਹਦਾਇਤਾਂ 'ਤੇ ਸਿੱਖਿਆ ਵਿਭਾਗ ਵਲੋਂ ਸਾਰੇ ਸਕੂਲਾਂ ਦੇ ਮੁੱਖ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆ ਗਈਆਂ ਹਨ | ਇਸੇ ਕੜੀ ਤਹਿਤ ਸਰਕਾਰੀ ਹਾਈ ਸਕੂਲ ਚੂਸਲੇਵੜ ਦੀ ਹੈੱਡ ਮਾਸਟਰ ਦੀ ਪੋਸਟ 'ਤੇ ...

ਪੂਰੀ ਖ਼ਬਰ »

ਪਾਣੀਆਂ ਦੇ ਮੁੱਦੇ 'ਤੇ ਕੈਪਟਨ ਸਰਕਾਰ ਵਲੋਂ ਦਿਖਾਈ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਹੋਵੇਗੀ- ਬ੍ਰਹਮਪੁਰਾ

ਫਤਿਆਬਾਦ, 25 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਟਕਸਾਲੀ ਅਕਾਲੀ ਦਲ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਚੋਣਵੇਂ ਪੱਤਰਕਾਰਾਂ ਨਾਲ ਬਲਾਕ ਸੰਮਤੀ ਮੈਂਬਰ ਤੇਜਿੰਦਰ ਸਿੰਘ ਪਿ੍ੰਸ, ਸਾ. ਸਰਪੰਚ ਸੁਰਿੰਦਰ ਸਿੰਘ ਛਿੰਦਾ, ਮੈਂਬਰ ਜਗਜੀਤ ਸਿੰਘ ਕਾਲੂ, ਪ੍ਰਧਾਨ ਰਤਨ ਸਿੰਘ ਦਿਉਲ, ਕਸ਼ਮੀਰ ਸਿੰਘ ਸਹੋਤਾ ਅਤੇ ਕੁਲਦੀਪ ਸਿੰਘ ਕੰਬੋਜ ਸਮੇਤ ਗੱਲਬਾਤ ਕਰਦਿਆਂ ਕਿਹਾ ਕਿ ਇਕ ਵਾਰ ਫਿਰ ਤੋਂ ਪੰਜਾਬ ਦੇ ਹਰਿਆਣੇ ਨੂੰ ਪਾਣੀ ਦੇਣ ਬਾਰੇ ਉਠੇ ਮੁੱਦੇ 'ਤੇ ਕੈਪਟਨ ਸਰਕਾਰ ਜੋ ਸਬੰਧਤ ਧਿਰਾਂ ਨਾਲ ਗੱਲਬਾਤ ਕਰਨ ਦਾ ਕਹਿ ਰਹੀ ਹੈ ਉਹ ਬਿਲਕੁਲ ਫਜੂਲ ਹੈ ਕਿਉਂਕਿ ਪੰਜਾਬ ਕੋਲ ਜਦੋਂ ਆਪਣੇ ਵਰਤਣ ਤੋਂ ਵਾਧੂ ਪਾਣੀ ਹੈ ਹੀ ਨਹੀ ਤਾਂ ਫਿਰ ਗੱਲਬਾਤ ਕਰਨ ਦੀ ਕੋਈ ਤੁੱਕ ਹੀ ਨਹੀਂ ਬਣਦੀ | ਰਵਿੰਦਰ ਬ੍ਰਹਮਪੁਰਾ ਨੇ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਪਾਣੀਆਂ ਦੇ ਸਬੰਧ ਵਿਚ ਪੰਜਾਬ ਸਰਕਾਰ ਨੇ ਜੇਕਰ ਕੋਈ ਢਿਲ ਦਿਖਾਈ ਜਾਂ ਫਿਰ ਕੇਦਰ ਸਰਕਾਰ ਵਲੋਂ ਕੋਈ ਧੱਕੇਸ਼ਾਹੀ ਕੀਤੀ ਗਈ ਤਾਂ ਟਕਸਾਲੀ ਅਕਾਲੀ ਦਲ ਇਸ ਦਾ ਡਟਵਾਂ ਵਿਰੋਧ ਕਰੇਗਾ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਗੁਰਭੇਜ ਸਿੰਘ ਭੇਜੀ, ਰਣਜੀਤ ਸਿੰਘ ਭੱਟਾ, ਅੰਗਰੇਜ ਸਿੰਘ ਮਹੀਵਾਲ, ਚਰਨਜੀਤ ਸਿੰਘ ਕੁੱਕੂ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਹਰਪ੍ਰੀਤ ਸਿੰਘ ਤੇ ਹੋਰ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਮੁੱਖ ਅਧਿਆਪਕਾਂ ਦੀ ਆਮਦ ਨਾਲ ਸਿੱਖਿਆ 'ਚ ਸੁਧਾਰ ਹੋਵੇਗਾ- ਡੀ.ਟੀ.ਐੱਫ

ਤਰਨ ਤਾਰਨ 25 ਜਨਵਰੀ (ਪਰਮਜੀਤ ਜੋਸ਼ੀ)-ਸਿੱਖਿਆ ਵਿਭਾਗ (ਪੰਜਾਬ ਸੈਕੰਡਰੀ ਸਿੱਖਿਆ) ਵਿਚ ਪੰਜਾਬ ਲੋਕ ਸੇਵਾ ਕਮਿਸ਼ਨ ਪਟਿਆਲਾ ਦੁਆਰਾ 633 ਮੁੱਖ ਅਧਿਆਪਕਾਂ ਦੀ ਨਿਯੁਕਤੀ ਕੀਤੀ ਗਈ ਹੈ | ਸਿੱਖਿਆ ਵਿਭਾਗ ਪੰਜਾਬ ਵਲੋਂ ਇਨ੍ਹਾਂ ਮੁੱਖ ਅਧਿਆਪਕਾਂ ਨੂੰ ਸਟੇਸ਼ਨ ਅਲਾਟ ਕਰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੀਆਂ ਹਦਾਇਤਾਂ 'ਤੇ ਬਲਾਕ ਚੋਹਲਾ ਸਾਹਿਬ ਨਾਲ ਸਬੰਧਤ ਸਮੂਹ ਪੰਚਾਇਤਾਂ ਅਤੇ ਸੰਮਤੀ ਮੈਂਬਰਾਂ ਦੀ ਮੀਟਿੰਗ

ਚੋਹਲਾ ਸਾਹਿਬ, 25 ਜਨਵਰੀ (ਬਲਵਿੰਦਰ ਸਿੰਘ ਚੋਹਲਾ)-ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀਆਂ ਹਦਾਇਤਾਂ 'ਤੇ ਬੀ.ਡੀ.ਪੀ.ਓ. ਦਫ਼ਤਰ ਚੋਹਲਾ ਸਾਹਿਬ ਵਿਖੇ ਬਲਾਕ ਚੋਹਲਾ ਸਾਹਿਬ ਨਾਲ ਸਬੰਧਤ ਸਮੂਹ ਗ੍ਰਾਂਮ ਪੰਚਾਇਤਾਂ ਅਤੇ ਬਲਾਕ ਸੰਮਤੀ ਦੇ ਸਮੂਹ ਮੈਂਬਰਾਂ ਦੀ ...

ਪੂਰੀ ਖ਼ਬਰ »

ਪਾਈਨਲੈਡਸ ਇੰਟਰਨੈਸ਼ਨਲ ਸਕੂਲ ਗੱਗੋਬੂਹਾ ਵਿਖੇ ਗਣਤੰਤਰ ਦਿਵਸ ਮਨਾਇਆ

ਝਬਾਲ, 25 ਜਨਵਰੀ (ਸਰਬਜੀਤ ਸਿੰਘ)-ਪਾਈਨਲੈਡਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਗੱਗੋਬੂਹਾ ਵਿਖੇ ਸਕੂਲ ਡਾਇਰੈਕਟਰ ਵਰਿੰਦਰ ਸਿੰਘ, ਪਿ੍ੰਸੀਪਲ ਜਤਿੰਦਰ ਕੌਰ ਦੀ ਅਗਵਾਈ ਹੇਠ ਗਣਤੰਤਰ ਦਿਵਸ ਮਨਾਇਆ ਗਿਆ | ਇਸ ਸਮੇਂ ਸਕੂਲ ਪਿ੍ੰਸੀਪਲ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ...

ਪੂਰੀ ਖ਼ਬਰ »

ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਅਖੰਡ ਪਾਠੀ ਸਿੰਘਾਂ ਦੀ ਮੀਟਿੰਗ

ਝਬਾਲ, 25 ਜਨਵਰੀ (ਸਰਬਜੀਤ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਮੂਹ ਅਖੰਡ ਪਾਠੀ ਸਿੰਘਾਂ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਭਾਈ ਸਰੂਪ ਸਿੰਘ ਭੁੱਚਰ, ਭਾਈ ਮਹਿਲ ਸਿੰਘ ਤੇ ਹੋਰਾਂ ਨੇ ਕਿਹਾ ਕਿ ਪਿਛਲੇ ਦਿਨੀਂ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲੇ ਤਿੰਨ ਖਿਲਾਫ਼ ਕੇਸ ਦਰਜ

ਤਰਨ ਤਾਰਨ, 25 ਜਨਵਰੀ (ਜੋਸ਼ੀ)-ਥਾਣਾ ਖਾਲੜਾ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲੇ ਤਿੰਨ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ | ਐੱਸ.ਪੀ.ਡੀ. ਜਗਜੀਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਕ ਔਰਤ ਨੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਜਨਰਲ ਸਮੱਗਲਿੰਗ 'ਚ ਲੋੜੀਂਦੇ ਤਿੰਨ ਭਗੌੜੇ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਪੀ.ਓ.ਸਟਾਫ. ਨੇ ਜਨਰਲ ਸਮੱਗਲਿੰਗ ਦੇ ਮਾਮਲਿਆਂ ਵਿਚ ਅਦਾਲਤ ਵਿਚ ਭਗੌੜੇ ਕਰਾਰ ਦਿੱਤੇ ਗਏ ਤਿੰਨ ਵਿਅਕਤੀਆਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸੁਖਨਿੰਦਰ ਸਿੰਘ ਨੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਸਬੰਧ 'ਚ ਪੁਲਿਸ ਨੇ ਚਲਾਇਆ ਸਰਚ ਅਭਿਆਨ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਧਰੁਵ ਦਹੀਆ ਐੱਸ.ਐੱਸ.ਪੀ. ਦੀ ਨਿਗਰਾਨੀ ਹੇਠ ਜਗਜੀਤ ਸਿੰਘ ਵਾਲੀਆ ਐੱਸ.ਪੀ.ਡੀ. ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਾ ਅਨੁਸਾਰ ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਤਰਨ ਤਾਰਨ ਅੰਦਰ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ...

ਪੂਰੀ ਖ਼ਬਰ »

ਪਲਸਰ ਸਵਾਰ ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਦਿਨ ਦਿਹਾੜੇ 25,000 ਰੁਪਏ ਲੁੱਟੇ

ਝਬਾਲ, 25 ਜਨਵਰੀ (ਸੁਖਦੇਵ ਸਿੰਘ)-ਪਿੰਡ ਬਘਿਆੜੀ ਨੇੜਿਉਂ ਤਿੰਨ ਪਲਸਰ ਮੋਟਰਸਾਈਕਲ ਸਵਾਰ ਲੁਟੇਰੇ ਇਕ ਵਿਅਕਤੀ ਕੋਲੋਂ 25000 ਰੁਪਏ ਅਤੇ ਮੋਬਾਇਲ ਖੋਹ ਕੇ ਫਰਾਰ ਹੋ ਗਏ | ਲੁੱਟ ਦੇ ਸ਼ਿਕਾਰ ਹੋਏ ਮਨਦੀਪ ਸਿੰਘ ਹੈਪੀ ਪੁੱਤਰ ਰਤਨ ਸਿੰਘ ਵਾਸੀ ਝਬਾਲ ਨੇ ਦੱਸਿਆ ਕਿ ਉਹ 10:30 ਵਜੇ ...

ਪੂਰੀ ਖ਼ਬਰ »

ਪੱਟੀ ਸ਼ਹਿਰ 'ਚ ਜਗ੍ਹਾ-ਜਗ੍ਹਾ ਕੂੜੇ ਦੇ ਲੱਗੇ ਢੇਰ

ਪੱਟੀ 25 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਸ਼ਹਿਰ ਵਿਚ ਜਗ੍ਹਾ-ਜਗ੍ਹਾ ਲੱਗੇ ਗੰਦਗੀ ਦੇ ਢੇਰ ਜਿੱਥੇ ਨਗਰ ਕੌਾਸਲ ਦਾ ਮੂੰਹ ਚਿੜ੍ਹਾ ਰਹੇ ਹਨ ਉੱਥੇ ਸ਼ਹਿਰ ਵਾਸੀਆਂ ਲਈ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ | ਨਗਰ ਕੌਾਸਲ ਪੱਟੀ ਕੋਲ ਕੂੜਾ ਡੰਪ ਕਰਨ ...

ਪੂਰੀ ਖ਼ਬਰ »

ਸਫ਼ਾਈ ਨਾ ਹੋਣ ਕਾਰਨ ਗੁਰਦਆਰਾ ਭੱਠ ਸਾਹਿਬ ਦੇ ਮੁੱਖ ਰਸਤੇ 'ਤੇ ਲੱਗੇ ਗੰਦਗੀ ਦੇ ਢੇਰ

ਪੱਟੀ, 25 ਜਨਵਰੀ (ਅਵਤਾਰ ਸਿੰਘ ਖਹਿਰਾ)-ਗੁਰਦੁਆਰਾ ਭੱਠ ਸਾਹਿਬ ਦੇ ਮੁੱਖ ਰਸਤੇ 'ਤੇ ਗੰਦਗੀ ਦੇ ਢੇਰ ਨਗਰ ਕੌਾਸਲ ਵਲੋਂ ਸਫਾਈ ਨਾ ਕੀਤੇ ਜਾਣ ਕਾਰਨ ਲੱਗੇ ਹੋਏ ਹਨ | ਇਨ੍ਹਾਂ ਗੰਦਗੀ ਦੇ ਢੇਰਾਂ 'ਚੋਂ ਬਦਬੂ ਜ਼ਿਆਦਾ ਆਉਣ ਕਾਰਨ ਸੰਗਤ ਨੂੰ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਇੰਸਟੀਚਿਊਟ ਵਿਖੇ ਮਨਾਇਆ ਗਣਤੰਤਰ ਦਿਵਸ

ਗੋਇੰਦਵਾਲ ਸਾਹਿਬ, 25 ਜਨਵਰੀ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਬੜੀ ਹੀ ਧੂਮ-ਧਾਮ ਨਾਲ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾ ਕੇ ਮਾਰਚ ਪਾਸਟ ਕੀਤਾ | ਬਾਅਦ ਵਿਚ ਇਕ ਹੋਰ ਖਾਸ ਪ੍ਰਾਰਥਨਾ ਸਭਾ ਦਾ ...

ਪੂਰੀ ਖ਼ਬਰ »

ਮਾਝਾ ਕਾਲਜ 'ਚ ਰਾਸ਼ਟਰੀ ਮਤਦਾਨ ਦਿਵਸ ਮਨਾਇਆ

ਤਰਨ ਤਾਰਨ, 25 ਜਨਵਰੀ (ਪਰਮਜੀਤ ਜੋਸ਼ੀ)-ਸਥਾਨਕ ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਸਮੂਹ ਕਾਲਜ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਤਦਾਨ ਦੇ ਭੁਗਤਾਨ ਨੂੰ ਨਿੱਜੀ ਅਤੇ ਸਰਵਜਨਕ ਪੱਧਰ ਉੱਤੇ ਲਾਜ਼ਮੀ ਬਣਾਉਣ ਦਾ ਸੰਕਲਪ ਲਿਆ ਗਿਆ | ਕਾਲਜ ਦੇ ਪਿੰ੍ਰਸੀਪਲ ਡਾ. ...

ਪੂਰੀ ਖ਼ਬਰ »

ਸਿੱਖ ਦੰਗਾ ਪੀੜਤਾਂ ਦੀ ਜ਼ਰੂਰੀ ਮੀਟਿੰਗ ਅੱਜ

ਤਰਨ ਤਾਰਨ, 25 ਜਨਵਰੀ (ਜੋਸ਼ੀ)-1984 ਸਿੱਖ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੀ ਅਹਿਮ ਮੀਟਿੰਗ ਅੱਜ 26 ਜਨਵਰੀ ਨੂੰ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ ਸਵੇਰੇ 11 ਵਜੇ ਪ੍ਰਧਾਨ ਮਨਜੀਤ ਸਿੰਘ ਮੰਨਾ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ | ਇਸ ...

ਪੂਰੀ ਖ਼ਬਰ »

ਪੁਲਿਸ ਥਾਣਾ ਸਿਟੀ ਪੱਟੀ ਵਿਖੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਵੋਟਰ ਦਿਵਸ ਮੌਕੇ ਸਹੁੰ ਚੁੱਕੀ

ਪੱਟੀ, 25 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-25 ਜਨਵਰੀ ਦੇਸ਼ ਭਰ ਵਿਚ ਵੋਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ | ਜਿਸ ਨੂੰ ਲ਼ੈ ਕੇ ਕੰਵਲਪ੍ਰੀਤ ਸਿੰਘ ਮੰਡ ਡੀ.ਐੱਸ.ਪੀ. ਸਬ ਡਵੀਜਨ ਪੱਟੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਲਿਸ ਥਾਣਾ ਸਿਟੀ ਪੱਟੀ ਵਿਖੇ ਐੱਸ.ਐੱਚ.ਓ. ...

ਪੂਰੀ ਖ਼ਬਰ »

'ਦ' ਐਲਪਾਈਨ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਦੇ 'ਦ' ਐਲਪਾਈਨ ਸਕੂਲ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਵੱਖ-ਵੱਖ ਗੀਤਾਂ ਪੇਸ਼ਕਾਰੀ ਕੀਤੀ ਗਏ ਅਤੇ ਭਾਸ਼ਣ ਦਿੱਤੇ ਗਏ, ਸਮਾਗਮ ਵਿਚ ਪੁੱਜੇ ਬੱਚਿਆਂ ਦੇ ਮਾਪਿਆਂ ਅਤੇ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਵਲੋਂ ਹੱਕਾਂ ਦੀ ਪ੍ਰਾਪਤੀ ਵਾਸਤੇ ਧਰਨਾ 2 ਨੂੰ

ਖੇਮਕਰਨ, 25 ਜਨਵਰੀ (ਰਾਕੇਸ਼ ਬਿੱਲਾ)-ਪੰਜਾਬ ਘਰੇਲੂ ਮਜ਼ਦੂਰ ਅਤੇ ਮਨਰੇਗਾ ਯੂਨੀਅਨ ਦੀ ਸਾਂਝੀ ਮੀਟਿੰਗ ਬੀਬੀ ਅਮਰਜੀਤ ਕੌਰ ਅਤੇ ਸ੍ਰੀ ਮਤੀ ਨਿਸ਼ਾ ਦੀ ਅਗਵਾਈ ਹੇਠ ਸਰਹੱਦੀ ਪਿੰਡ ਮਹਿੰਦੀਪੁਰ ਵਿਖੇ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਪੰਜਾਬ ਨਿਰਮਾਣ ਮਜ਼ਦੂਰ ...

ਪੂਰੀ ਖ਼ਬਰ »

ਬੈਂਕ ਬ੍ਰਾਂਚ ਪੱਟੀ ਅੱਗੋਂ ਮੋਟਰ ਸਾਈਕਲ ਚੋਰੀ

ਪੱਟੀ, 25 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹਿਰ ਅੰਦਰ ਲੁੱਟਾਂ, ਖੋਹਾਂ, ਚੋਰੀਆਂ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਚੋਰ ਨਿੱਤ ਚਿੱਟੇ ਦਿਨ ਕਚਹਿਰੀਆਂ, ਸਿਵਲ ਹਸਪਤਾਲ, ਸਰਕਾਰੀ ਦਫਤਰਾਂ ਅਤੇ ਬੈਂਕਾਂ ਬਾਹਰੋਂ ਮੋਟਰ ਸਾਈਕਲ ਚੋਰੀ ਕਰਨ ...

ਪੂਰੀ ਖ਼ਬਰ »

ਹਾਵਰਡਲੇਨ ਸਕੂਲ ਠੱਠਾ ਵਿਖੇ ਗਣਤੰਤਰ ਦਿਵਸ ਮਨਾਇਆ

ਝਬਾਲ, 25 ਜਨਵਰੀ (ਸੁਖਦੇਵ ਸਿੰਘ)-ਹਾਵਰਡਲੇਨ ਸੀਨੀਅਰ ਸੈਕੰਡਰੀ ਸਕੂਲ ਠੱਠਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ, ਸ਼ਬਦ ਗਾਇਨ ਤੇ ਕਵਿਤਾ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਭਿੱਖੀਵਿੰਡ, 25 ਜਨਵਰੀ (ਬੌਬੀ)-ਪਿੰਡ ਬਲੇ੍ਹਰ ਦੀਆਂ ਸੰਗਤਾਂ ਵਲੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸੈਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ ਵਿਖੇ ਬਾਅਦ ਦੁਪਿਹਰ ਪਹੁੰਚਿਆ | ਸੈਕਰਡ ਸੋਲਜ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਜਨਤਾ ਦੀ ਕਚਹਿਰੀ 'ਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ-ਸੰਦੀਪ ਏ.ਆਰ.

ਖਡੂਰ ਸਾਹਿਬ, 25 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਕਾਂਗਰਸ ਸਰਕਾਰ ਨੇ ਤਿੰਨ ਸਾਲਾਂ ਵਿਚ ਪੰਜਾਬ ਵਾਸੀਆਂ ਨੂੰ ਟੁੱਟੀਆਂ ਸੜਕਾਂ ਦਿੱਤੀਆਂ ਅਤੇ ਬਿਜਲੀ ਦਰਾਂ, ਟੈਕਸ, ਬੱਸ ਕਿਰਾਇਆਂ ਆਦਿ ਵਿਚ ਵਾਰ ਵਾਰ ਵਾਧਾ ਕਰਕੇ ਮਹਿੰਗਾਈ ਦਾ ਬੋਝ ਪਾਇਆ ਹੈ, ਜਿਸ ਕਾਰਨ ਜਨਤਾ ਦੀ ...

ਪੂਰੀ ਖ਼ਬਰ »

ਪਿੰਡ ਵਰਿਆਂ ਪੁਰਾਣੇ ਵਿਖੇ ਨਾਲੀ ਬਣਾਉਣ ਨੂੰ ਲੈ ਕੇ ਕਾਂਗਰਸ ਦੇ ਦੋ ਧੱੜਿਆਂ 'ਚ ਚੱਲੀ ਗੋਲੀ, ਦੋ ਜ਼ਖ਼ਮੀ

ਚੋਹਲਾ ਸਾਹਿਬ, 25 ਜਨਵਰੀ (ਬਲਵਿੰਦਰ ਸਿੰਘ)-ਚੋਹਲਾ ਸਾਹਿਬ ਦੇ ਨਜ਼ਦੀਕੀ ਪਿੰਡ ਵਰਿਆਂ ਪੁਰਾਣੇ ਵਿਖੇ ਨਾਲੀ ਬਣਾਉਣ ਨੂੰ ਲੈ ਕੇ ਕਾਂਗਰਸ ਪਾਰਟੀ ਨਾਲ ਸਬੰਧਿਤ ਦੋ ਧੱੜਿਆਂ ਵਿਚਕਾਰ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧ ਵਿਚ ਦੋਵਾਂ ਧੱੜਿਆਂ ਨੇ ...

ਪੂਰੀ ਖ਼ਬਰ »

ਅਮਰਪੁਰੀ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਸ਼ਾਨਦਾਰ ਪ੍ਰੋਗਰਾਮ

ਗੋਇੰਦਵਾਲ ਸਾਹਿਬ, 25 ਜਨਵਰੀ (ਸਕੱਤਰ ਸਿੰਘ ਅਟਵਾਲ)-ਅਮਰਪੁਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਗਣਤੰਤਰ ਦਿਵਸ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਪੇਟਿੰਗ ਮੁਕਾਬਲੇ 'ਚ ਸ.ਸ.ਸ.ਸ. ਮੀਆਂਵਿੰਡ ਰਿਹਾ ਮੋਹਰੀ

ਮੀਆਂਵਿੰਡ, 25 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਸ.ਸ.ਸ.ਸ. ਮੀਆਂਵਿੰਡ ਦੇ ਪਿ੍ੰਸੀਪਲ ਜਤਿੰਦਰ ਕੌਰ ਦੀ ਅਗਵਾਈ ਵਿਚ ਪੇਟਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਰਵੀ ਕੁਮਾਰ ਮੁੱਖ ਮਹਿਮਾਨ ਸ਼ਾਮਿਲ ਹੋਏ | ਇਨ੍ਹਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX