ਤਾਜਾ ਖ਼ਬਰਾਂ


ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  33 minutes ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  47 minutes ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  about 2 hours ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  about 2 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 4 hours ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 4 hours ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 4 hours ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 4 hours ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 3 hours ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 5 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 5 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 5 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 5 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 5 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 5 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 6 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 6 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 6 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 7 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 7 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 7 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  1 minute ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਰੂਪਨਗਰ

ਸਰਕਾਰੀ ਕਾਲਜ 'ਚ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਮਨਾਇਆ

ਰੂਪਨਗਰ, 25 ਜਨਵਰੀ (ਸਟਾਫ਼ ਰਿਪੋਰਟਰ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਅੱਜ ਸਰਕਾਰੀ ਕਾਲਜ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ 10ਵਾਂ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖਾ ਨੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਸ੍ਰੀਮਤੀ ਹਰਜੋਤ ਕੌਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ ਹੈ, ਇਸ ਲਈ ਜੇਕਰ ਕਿਸੇ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਵਾਈ ਤਾਂ ਉਹ ਪਹਿਲ ਦੇ ਆਧਾਰ 'ਤੇ ਵੋਟ ਬਣਵਾਏ | ਉਨ੍ਹਾਂ ਨੇ ਵੱਖ-ਵੱਖ ਸਕੂਲਾਂ ਦੇ ਇਕੱਤਰ ਵਿਦਿਆਰਥੀਆਂ ਸਮੇਤ ਇਲਾਕਾ ਵਾਸੀਆਂ ਨੂੰ ਜਿੱਥੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਕਿਹਾ, ਉੱਥੇ ਬਿਨਾਂ ਕਿਸੇ ਦਬਾਅ ਅਤੇ ਲਾਲਚ ਤੋਂ ਵੋਟ ਪਾਉਣ ਲਈ ਪ੍ਰੇਰਿਤ ਵੀ ਕੀਤਾ | ਸਮਾਰੋਹ ਦੌਰਾਨ ਭਾਰਤੀ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਪ੍ਰਣ ਪੱਤਰ ਅਨੁਸਾਰ ਸਹੁੰ ਵੀ ਚੁਕਾਈ ਗਈ | ਇਸ ਦੌਰਾਨ ਐਸ.ਡੀ.ਐਮ. ਹਰਜੋਤ ਕੌਰ ਅਤੇ ਐਸ.ਡੀ.ਐਮ. ਮਾਨਸਾ ਸਰਬਜੀਤ ਕੌਰ ਨੂੰ 2019 ਦੇ ਇਲੈੱਕਸ਼ਨ ਦੌਰਾਨ ਵਧੀਆਂ ਕਾਰਗੁਜ਼ਾਰੀ ਲਈ ਸਨਮਾਨਿਤ ਵੀ ਕੀਤਾ ਗਿਆ | ਇਸ ਤੋਂ ਬਾਅਦ ਸਤਨਾਮ ਸਿੰਘ ਸੁਪਰਡੈਂਟ, ਅਮਨ ਰਾਠੋੜ , ਦਰਸ਼ਨ ਕੁਮਾਰ ਏ.ਪੀ.ਓ. ਨੂੰ ਵੀ ਇਲੈੱਕਸ਼ਨ ਡਿਊਟੀ ਦੌਰਾਨ ਵਧੀਆਂ ਕਾਰਗੁਜ਼ਾਰੀ ਲਈ ਸਨਮਾਨਿਤ ਵੀ ਕੀਤਾ ਗਿਆ | ਉਪਰੰਤ ਜ਼ਿਲੇ੍ਹ ਦੇ ਹਰੇਕ ਵਿਧਾਨ ਸਭਾ ਹਲਕੇ ਵਿਚ ਕਰਵਾਏ ਭਾਸ਼ਨ, ਪੋਸਟਰ ਮੇਕਿੰਗ, ਲੇਖ ਰਚਨਾ ਅਤੇ ਸਲੋਗਨ ਰਾਈਟਿੰਗ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ ਕਰਨ ਤੋਂ ਇਲਾਵਾ 18-19 ਸਾਲ ਉਮਰ ਗਰੁੱਪ ਦੇ ਵੋਟਰਾਂ ਨੂੰ ਵੋਟਰ ਸ਼ਨਾਖ਼ਤੀ ਕਾਰਡ ਸੌਾਪੇ ਗਏ, ਜਦਕਿ ਲੋਕ ਸਭਾ ਚੋਣਾਂ-2019 ਦੌਰਾਨ ਪੀ.ਡਬਲਯੂ.ਡੀ. ਵੋਟਰਾਂ ਲਈ ਹਰੇਕ ਵਿਧਾਨ ਸਭਾ ਹਲਕੇ ਵਿਚ ਨਿਯੁਕਤ ਕੀਤੇ ਗਏ ਪੀ.ਡਬਲਯੂ.ਡੀ. ਕੋਆਰਡੀਨੇਟਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਪਲਵਿੰਦਰ ਸਿੰਘ ਤਹਿਸੀਲਦਾਰ ਚੋਣਾਂ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਭਾਰੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |
ਬੇਲਾ, (ਮਨਜੀਤ ਸਿੰਘ ਸੈਣੀ)-ਭਾਰਤ ਵਿਚ ਰਾਸ਼ਟਰੀ ਮੱਤਦਾਤਾ ਦਿਵਸ ਹਰ ਸਾਲ 25 ਜਨਵਰੀ ਨੂੰ ਮਨਾਇਆ ਜਾਂਦਾ ਹੈ¢ ਇਸ ਸਬੰਧੀ ਪਿੰਡ ਹਾਫਿਜ਼ਾਬਾਦ ਦੇ ਬੂਥ ਸਰਕਾਰੀ ਪ੍ਰਾਇਮਰੀ ਸਕੂਲ, ਹਾਫਿਜ਼ਾਬਾਦ ਵਿਖੇ ਬੀ. ਐਲ. ਓ. ਰਾਜਵੀਰ ਸਿੰਘ ਚੌਾਤਾ ਨੇ ਨਵੇਂ ਵੋਟਰਾਂ ਅਤੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਵੋਟਰ ਦਿਵਸ ਭਾਰਤ ਦੇ ਹਰੇਕ ਨਾਗਰਿਕ ਲਈ ਅਹਿਮ ਹੈ¢ ਇਸ ਦਿਨ ਭਾਰਤ ਦੇ ਹਰੇਕ ਵੋਟਰ ਨੂੰ ਆਪਣੇ ਦੇਸ਼ ਦੀਆਂ ਹਰੇਕ ਹੋਣ ਵਾਲੀਆਂ ਵੋਟਾਂ/ਚੋਣਾਂ ਵਿਚ ਆਪਣੀ ਭਾਗੀਦਾਰੀ ਦੀ ਕਸਮ ਲੈਣੀ ਚਾਹੀਦੀ ਹੈ ਕਿਉਂਕਿ ਭਾਰਤ ਦੇ ਹਰੇਕ ਵਿਅਕਤੀ ਦਾ ਵੋਟ ਹੀ ਦੇਸ਼ ਲਈ ਚੰਗੇ ਭਵਿੱਖ ਦੀ ਨੀਂਹ ਹੁੰਦਾ ਹੈ¢ ਇਸ ਦੌਰਾਨ ਸਕੂਲ ਹੈੱਡ ਟੀਚਰ ਇਕਬਾਲ ਸਿੰਘ, ਹਰਨੇਕ ਸਿੰਘ, ਸਰਪੰਚ ਅਮਨਦੀਪ ਸਿੰਘ, ਨੰਬਰਦਾਰ ਰਣਵਿੰਦਰ ਸਿੰਘ ਤੋਂ ਇਲਾਵਾ ਨਵੇਂ ਵੋਟਰ ਅਰਸ਼ਦੀਪ ਸਿੰਘ, ਗੁਰਮੀਤ ਕੌਰ, ਜਸਵਿੰਦਰ ਸਿੰਘ, ਅਮਰੀਕ ਸਿੰਘ ਆਦਿ ਤੇ ਪਿੰਡ ਵਾਸੀ ਹਾਜ਼ਰ ਸਨ¢
ਸੁਖਸਾਲ, (ਧਰਮ ਪਾਲ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ. ਡੀ. ਐਮ ਮੈਡਮ ਕਨੂੰ ਗਰਗ ਦੇ ਹੁਕਮਾਂ ਦੀ ਪਾਲਨਾ ਕਰਦੇ ਹੋਏ ਬੂਥ ਨੰਬਰ-1 ਅਤੇ 5 ਪਿੰਡ ਭੰਗਲ ਅਧੀਨ ਸੁਪਰਵਾਈਜ਼ਰ ਪ੍ਰੇਮ ਕੁਮਾਰ ਧੀਮਾਨ ਦੀ ਅਗਵਾਈ ਹੇਠ ਅੱਜ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ ਜਿਸ ਲੜੀ ਤਹਿਤ ਬੀ. ਐਲ. ਓ ਵਲੋਂ ਵੋਟਰਾਂ ਨੂੰ ਨਵੇਂ ਬਣੇ ਵੋਟਰ ਕਾਰਡ ਵੰਡੇ ਗਏ | ਇਸ ਮੌਕੇ ਸੁਪਰਵਾਈਜ਼ਰ ਪੇ੍ਰਮ ਕੁਮਾਰ ਨੇ ਕੌਮੀ ਵੋਟਰ ਦਿਵਸ ਦੀ ਮਹੱਤਤਾ ਬਾਰੇ ਪਿੰਡ ਭੰਗਲ ਬੂਥ ਨੰਬਰ ਇਕ ਵਿਖੇ ਕਰਵਾਏ ਇਕ ਸਾਦੇ ਸਮਾਗਮ ਵਿਚ ਸੰਬੋਧਨ ਕਰਦੇ ਹੋਏ ਕਿਹਾ ਕਿ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਬਿਨ੍ਹਾਂ ਭੈਅ ਤੋਂ ਕਰਨੀ ਚਾਹੀਦੀ ਹੈ ਕਿਉਂਕਿ ਵੋਟਰ ਹੀ ਲੋਕਤੰਤਰ ਦਾ ਥੰਮ੍ਹ ਹੁੰਦੇ ਹਨ ਜਿਸ ਨਾਲ ਲੋਕਤੰਤਰ ਦੀ ਮਜ਼ਬੂਤੀ ਹੁੰਦੀ ਹੈ | ਇਸ ਮੌਕੇ ਪੂਨਮ, ਰੇਨੂੰ, ਸਰਬਜੀਤ ਕੌਰ, ਕਮਲਾ ਦੇਵੀ, ਬੀ. ਐਲ. ਓ ਸੁਰਿੰਦਰ ਕੁਮਾਰ, ਸਰਪੰਚ ਕੁਲਦੀਪ ਚੰਦ, ਜਸਵੀਰ ਕੌਰ, ਪ੍ਰਮੋਧ ਕੁਮਾਰ ਆਦਿ ਅਤੇ ਪਿੰਡ ਵਾਸੀ ਹਾਜ਼ਰ ਸਨ |
ਨੰਗਲ, (ਪ੍ਰੀਤਮ ਸਿੰਘ ਬਰਾਰੀ)-ਨੈਸ਼ਨਲ ਵੋਟਰ ਦਿਵਸ ਮੌਕੇ ਅੱਜ ਨੰਗਲ ਦੇ ਨਾਲ ਲੱਗਦੇ ਪਿੰਡ ਦੁਬੇਟਾ ਵਿਖੇ ਬੂਥ ਨੰਬਰ 83, 84 ਵਿਖੇ ਬੀ. ਐਲ. ਓ ਯੁੱਧਵੀਰ ਪਰਮਾਰ ਅਤੇ ਰਵਿੰਦਰ ਕੁਮਾਰ ਵਲੋਂ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਵੰਡੇ ਗਏ ਅਤੇ ਵੋਟਾਂ ਪਾਉਣ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਸਰਕਾਰੀ ਹਾਈ ਸਕੂਲ ਦੁਬੇਟਾ ਦੇ ਮੁੱਖ ਅਧਿਆਪਕ ਰਾਕੇਸ਼ ਕੁਮਾਰ ਸ਼ਰਮਾ, ਹਿਤੇਸ਼ ਕੁਮਾਰ, ਅਵਤਾਰ ਸਿੰਘ, ਸੋਮ ਨਾਥ, ਸੁਮਨ ਸ਼ਰਮਾ, ਹਰੀਸ਼ ਕੁਮਾਰ, ਵਿਕਰਮਜੀਤ ਸਿੰਘ, ਰਾਧਾ ਦੇਵੀ ਅਤੇ ਪੂਜਾ ਦੇਵੀ ਆਦਿ ਹਾਜ਼ਰ ਸਨ |
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਸਥਾਨਕ ਐਸ. ਡੀ. ਐਮ ਦਫ਼ਤਰ ਵਿਚ ਅੱਜ ਕੌਮੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਮਨਕਮਲ ਸਿਉਪ ਮੰਡਲ ਮੈਜਿਸਟਰੇਟ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਸ੍ਰੀ ਚਮਕੌਰ ਸਾਹਿਬ ਨੇ ਨਵੇਂ ਵੋਟਰਾਂ ਨੂੰ ਕਾਰਡ ਵੰਡੇ ਅਤੇ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਨੂੰ ਸਮਝਦੇ ਹੋਏ ਆਪਣੀ ਵੋਟ ਦਾ ਸਹੀ ਅਤੇ ਬਿਨਾਂ ਕਿਸੇ ਲਾਲਚ ਦੇ ਵੋਟ ਦਾ ਇਸਤੇਮਾਲ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਉਨ੍ਹਾਂ ਸਮੂਹ ਵੋਟਰਾਂ ਨੂੰ ਭਾਰਤ ਦੇ ਲੋਕਤੰਤਰ ਵਿਚ ਵਿਸ਼ਵਾਸ ਰੱਖਦੇ ਹੋਏ ਵੋਟ ਨੂੰ ਬਿਨਾਂ ਕਿਸੇ ਪੱਖਪਾਤ ਦੇ ਇਸਤੇਮਾਲ ਕਰਨ ਦੀ ਸਹੰੁ ਵੀ ਚੁਕਾਈ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ, ਨਵੇਂ ਤੇ ਪੁਰਾਣੇ ਵੋਟਰ ਵੀ ਸ਼ਾਮਿਲ ਸਨ |
ਨੂਰਪੁਰ ਬੇਦੀ, (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਨੰਗਲ ਵਿਖੇ ਵੋਟਰ ਦਿਵਸ ਮਨਾਇਆ ਗਿਆ | ਇਸ ਦੌਰਾਨ ਲੋਕਾਂ ਨੂੰ ਵੋਟਰ ਕਾਰਡ ਵੀ ਵੰਡੇ ਗਏ | ਇਸ ਮੌਕੇ ਸਰਪੰਚ ਅਮਨਦੀਪ ਸਿੰਘ, ਧਰਮਪਾਲ ਸਿੰਘ ਪੰਚ, ਸੁਰਿੰਦਰ ਸਿੰਘ ਪੰਚ, ਪਰਮਜੀਤ ਕੌਰ, ਜਤਿੰਦਰ ਕੌਰ, ਰਣਵੀਰ ਕੌਰ, ਸੁਖਪਾਲ ਸਿੰਘ ਸੈਕਟਰੀ, ਮਾ. ਬਘੇਲ ਸਿੰਘ, ਹਰਨੇਕ ਸਿੰਘ ਆਦਿ ਹਾਜ਼ਰ ਸਨ | ਅਬਿਆਣਾ ਖ਼ੁਰਦ ਵਿਖੇ ਵੀ ਵੋਟਰ ਦਿਵਸ ਮਨਾਇਆ-ਵੋਟਰ ਦਿਵਸ ਮੌਕੇ ਅਬਿਆਣਾ ਖ਼ੁਰਦ ਵਿਖੇ ਬੀ. ਐਲ. ਓ ਅਮਰੀਕ ਸਿੰਘ ਵਲੋਂ ਲੋਕਾਂ ਨੂੰ ਵੋਟਰ ਕਾਰਡ ਵੰਡੇ ਗਏ |
ਮੋਰਿੰਡਾ, (ਕੰਗ)-ਮੋਰਿੰਡਾ ਨੇੜਲੇ ਪਿੰਡ ਢੰਗਰਾਲੀ ਵਿਖੇ ਗ੍ਰਾਮ ਪੰਚਾਇਤ ਢੰਗਰਾਲੀ ਵਲੋਂ ਸਰਪੰਚ ਗੁਰਪ੍ਰੀਤ ਸਿੰਘ ਬਾਠ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ¢ ਇਸ ਮੌਕੇ ਪਹਿਲੀ ਵਾਰ ਵੋਟ ਬਣਾਉਣ ਵਾਲੇ ਵੋਟਰਾਂ ਨੂੰ ਗੁਰਪ੍ਰੀਤ ਸਿੰਘ ਬਾਠ ਵਲੋਂ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ¢ ਉਨ੍ਹਾਂ ਦੱਸਿਆ ਕਿ ਹਰ ਇਕ ਨਾਗਰਿਕ ਨੂੰ ਵੋਟ ਪਾਉਣੀ ਚਾਹੀਦੀ ਹੈ ਕਿਉਂਕਿ ਵੋਟ ਪਾਉਣਾ ਸਾਡਾ ਮੁੱਢਲਾ ਅਧਿਕਾਰ ਹੈ | ਇਸ ਪ੍ਰੋਗਰਾਮ ਮੌਕੇ 20 ਨਵੇਂ ਵੋਟਰਾਂ ਨੂੰ ਵੋਟਰ ਕਾਰਡ ਵੰਡੇ ਗਏ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ ਪੰਚ, ਮਨਪ੍ਰੀਤ ਸਿੰਘ ਪੰਚ, ਕਮਲਜੀਤ ਕੌਰ ਪੰਚ, ਗੁਲਜਾਰ ਕੌਰ ਪੰਚ, ਦਵਿੰਦਰ ਕੌਰ ਮੁੱਖ ਅਧਿਆਪਕ, ਲਖਵੀਰ ਸਿੰਘ, ਜਸਵਿੰਦਰ ਸਿੰਘ ਜੱਸੀ, ਪਰਮਿੰਦਰ ਸਿੰਘ ਬਾਠ, ਨੰਬਰਦਾਰ ਨਵਤੇਜ ਸਿੰਘ, ਨੰਬਰਦਾਰ ਗੁਰਮੀਤ ਸਿੰਘ, ਅਜੀਤ ਸਿੰਘ, ਮਨਜੀਤ ਕੌਰ ਬੀ. ਐਲ. ਓ. ਅਤੇ ਮਾਧਵੀ ਸ਼ਰਮਾ ਬੀ. ਐਲ. ਓ. ਆਦਿ ਹਾਜ਼ਰ ਸਨ ¢

ਖ਼ਬਰ ਸ਼ੇਅਰ ਕਰੋ

 

ਐਕਸਾਈਜ਼ ਮੁਲਾਜ਼ਮ ਦੱਸ ਕੇ 7 ਪ੍ਰਵਾਸੀ ਮਜ਼ਦੂਰਾਂ ਦੀ ਦਿਹਾੜੀ ਖੋਹੀ

ਨੰਗਲ, 25 ਜਨਵਰੀ (ਪ੍ਰੋ: ਅਵਤਾਰ ਸਿੰਘ)-ਦਿਹਾੜੀ ਲਗਾ ਕੇ ਘਰ ਨੂੰ ਪਰਤ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਕੁਝ ਨੌਸਰਬਾਜ਼ਾਂ ਨੇ ਐਕਸਾਈਜ਼ ਦੇ ਮੁਲਾਜ਼ਮ ਦੱਸ ਕੇ ਲੁੱਟ ਲਿਆ | ਇਹ ਘਟਨਾ ਬੀਤੀ ਰਾਤ ਸਾਡੇ ਸੱਤ ਵਜੇ ਦੇ ਕਰੀਬ ਵਾਪਰੀ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸੱਭਿਆਚਾਰ ਦੇ ਰੰਗ 'ਚ ਰੰਗਿਆ ਹੋਵੇਗਾ ਗਣਤੰਤਰ ਦਿਵਸ-ਡਿਪਟੀ ਕਮਿਸ਼ਨਰ

ਰੂਪਨਗਰ, 25 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਜਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਮਨਾਇਆ ਜਾ ਰਿਹਾ ਗਣਤੰਤਰ ਦਿਵਸ ਪੂਰੀ ਤਰ੍ਹਾਂ ਦੇਸ਼ ਭਗਤੀ ਅਤੇ ਸੱਭਿਆਚਾਰਕ ਰੰਗ ਵਿਚ ਰੰਗਿਆ ਹੋਵੇਗਾ | ਉਨ੍ਹਾਂ ਦੱਸਿਆ ਕਿ ਨਹਿਰੂ ...

ਪੂਰੀ ਖ਼ਬਰ »

ਸਕੂਟਰੀ 'ਚੋਂ ਮੋਬਾਈਲ ਤੇ ਹੋਰ ਦਸਤਾਵੇਜ਼ ਚੋਰੀ

ਰੂਪਨਗਰ, 25 ਜਨਵਰੀ (ਸ.ਰ.)-ਅੱਜ ਦੁਪਹਿਰ ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਨਜ਼ਦੀਕ ਇੱਕ ਐਕਟੀਵਾ ਵਿਚੋਂ ਮੋਬਾਈਲ ਫ਼ੋਨ ਅਤੇ ਹੋਰ ਜ਼ਰੂਰੀ ਦਸਤਾਵੇਜ਼ ਚੋਰੀ ਹੋ ਗਏ | ਪ੍ਰਾਪਤ ਜਾਣਕਾਰੀ ਮੁਤਾਬਿਕ ਸ੍ਰੀਮਤੀ ਸ਼ਕੀਨਾ ਪਤਨੀ ਭਾਗ ਸਿੰਘ ਐਕਟੀਵਾ ਸਕੂਟਰ ਨੰ: ...

ਪੂਰੀ ਖ਼ਬਰ »

ਗਣਤੰਤਰਾ ਦਿਵਸ ਮੌਕੇ 31 ਵਿਦਿਆਰਥੀਆਂ ਨੂੰ ਸਾਈਕਲ ਮਿਲਣਗੇ

ਨੰਗਲ, 25 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਲੁਧਿਆਣਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਵਿਸ਼ਵਕਰਮਾ ਲੌਜ ਨੰਬਰ 173 ਸਰਾਭਾ ਨਗਰ ਨੇ ਗਣਤੰਤਰਤਾ ਦਿਵਸ ਮੌਕੇ ਨੰਗਲ ਦੇ 31 ਸਕੂਲ ਵਿਦਿਆਰਥੀਆਂ ਨੂੰ ਸਾਈਕਲ ਦੇਣ ਦਾ ਫ਼ੈਸਲਾ ਕੀਤਾ ਹੈ | ਇਸੇ ਸੰਸਥਾ ਵਲੋਂ ਨੰਗਲ ਦੇ 65 ...

ਪੂਰੀ ਖ਼ਬਰ »

ਅਧਿਆਪਕਾ ਵਲੋਂ ਵਿਦਿਆਰਥੀਆਂ ਦੇ ਬੈਠਣ ਲਈ ਟਾਟ ਦਾਨ

ਮੋਰਿੰਡਾ, 25 ਜਨਵਰੀ (ਕੰਗ)-ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਵਿਖੇ ਅਧਿਆਪਕਾ ਬਬੀਤਾ ਰਾਣੀ ਨੇ ਸਕੂਲ ਦੇ ਵਿਦਿਆਰਥੀਆਂ ਦੇ ਬੈਠਣ ਲਈ ਟਾਟ ਦਾਨ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਸਤਵਿੰਦਰ ਸਿੰਘ ਮੜੌਲਵੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਸ. ਡੀ.ਐਮ. ਨੇ ਉੱਚੀ ਆਵਾਜ਼ ਵਿਚ ਚਲਾਏ ਜਾ ਰਹੇ ਲਾਊਡ ਸਪੀਕਰ ਨੂੰ ਕੀਤਾ ਜ਼ਬਤ

ਰੂਪਨਗਰ, 25 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਐਸ. ਡੀ. ਐਮ. ਹਰਜੋਤ ਕੌਰ ਨੇ ਨਿਰਮਲ ਕੁਟੀਆ ਆਦਰਸ਼ ਨਗਰ ਵਿਖੇ ਸ਼ੁੱਕਰਵਾਰ ਸਵੇਰੇ 5 ਵਜੇ ਚੈਕਿੰਗ ਕਰ ਕੇ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼ਜ਼) ਐਕਟ 1956 ਦੇ ਤਹਿਤ ਕਾਰਵਾਈ ਕਰਦੇ ਹੋਏ ਉੱਚੀ ਆਵਾਜ਼ ਵਿਚ ਚਲਾਏ ...

ਪੂਰੀ ਖ਼ਬਰ »

ਬਾਲ ਵਿਕਾਸ ਵਿਭਾਗ ਵਲੋਂ ਲੋਹੜੀ ਮਨਾਈ

ਮੋਰਿੰਡਾ, 25 ਜਨਵਰੀ (ਤਰਲੋਚਨ ਸਿੰਘ ਕੰਗ)-ਪਿੰਡ ਦੁੱਮਣਾ ਵਿਖੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਮੋਰਿੰਡਾ ਵਲੋਂ ਧੀਆਂ ਦੀ ਲੋਹੜੀ ਮਨਾਉਂਦਿਆਂ ਵੱਖ-ਵੱਖ ਪਿੰਡਾਂ ਦੀ 11 ਬਾਲੜੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਬੀਰ ਸਿੰਘ ਸਰਪੰਚ ਨੇ ...

ਪੂਰੀ ਖ਼ਬਰ »

ਗੁ: ਤਪ ਅਸਥਾਨ ਸਾਹਿਬ ਵਾਲੇ ਸੰਤ ਬਾਬਾ ਕਿ੍ਪਾਲ ਸਿੰਘ ਪੰਜ ਤੱਤਾਂ 'ਚ ਹੋਏ ਵਿਲੀਨ

ਸ੍ਰੀ ਅਨੰਦਪੁਰ ਸਾਹਿਬ, 25 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਨਿਮਰਤਾ, ਤਿਆਗ ਤੇ ਸਾਦਗੀ ਦੀ ਮੂਰਤ ਗੁ: ਤਪ ਅਸਥਾਨ ਦੇ ਮੁੱਖ ਪ੍ਰਬੰਧਕ, ਭਾਈ ਜੈਤਾ ਜੀ ਬਾਬਾ ਜੀਵਨ ਸਿੰਘ ਜੀ ਦੀ ਸੱਤਵੀਂ ਅੰਸ਼ ਬੰਸ ਵਿਚੋਂ ਸੰਤ ਬਾਬਾ ਕਿ੍ਪਾਲ ਸਿੰਘ ਜੀ ਪਰਮ ਪਿਤਾ ਪ੍ਰਮਾਤਮਾ ਵਲੋਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਵਿਖੇ ਗਣਤੰਤਰ ਦਿਵਸ ਬਾਰੇ ਦੱਸਿਆ

ਬੇਲਾ, 25 ਜਨਵਰੀ (ਮਨਜੀਤ ਸਿੰਘ ਸੈਣੀ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਵਿਖੇ ਬਾਲ-ਸਭਾ ਦੌਰਾਨ ਬੱਚਿਆਂ ਨੂੰ ਭਾਰਤ ਦੇ ਰਾਸ਼ਟਰੀ ਤਿਉਹਾਰ ਗਣਤੰਤਰ ਦਿਵਸ ਬਾਰੇ ਜਾਣਕਾਰੀ ਦਿੱਤੀ ਗਈ¢ ਇਸ ਸੰਬੰਧੀ ਸਕੂਲ ਇੰਚਾਰਜ ਰਾਜਵੀਰ ਸਿੰਘ ਚੌਾਤਾ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਸੇਂਟ ਕਾਰਮਲ ਪ੍ਰੈਪਰੇਟਰੀ ਸਕੂਲ ਥਲੀ ਖੁਰਦ 'ਚ ਗਣਤੰਤਰ ਦਿਵਸ ਮਨਾਇਆ

ਘਨੌਲੀ, 25 ਜਨਵਰੀ (ਜਸਵੀਰ ਸਿੰਘ ਸੈਣੀ)-ਸੇਂਟ ਕਾਰਮਲ ਪ੍ਰੈਪਰੇਟਰੀ ਸਕੂਲ਼ ਥਲੀ ਖੁਰਦ ਦੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਸਟਾਫ਼ ਨੇ ਦੱਸਿਆ ਕਿ ਸਮਾਗਮ ਦੌਰਾਨ ਕਿੰਡਰਗਾਟਰਨ ਦੇ ਬੱਚਿਆਂ ਨੇ ਵਿਸ਼ੇਸ ਰੂਪ 'ਚ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ 'ਚ ਗਣਤੰਤਰ ਦਿਵਸ ਮਨਾਇਆ

ਘਨੌਲੀ, 25 ਜਨਵਰੀ (ਜਸਵੀਰ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਥਲੀ ਖ਼ੁਰਦ 'ਚ ਗਣਤੰਤਰ ਦਿਵਸ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਸਕੂਲ ਸਟਾਫ਼ ਨੇ ਦੱਸਿਆ ਕਿ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ...

ਪੂਰੀ ਖ਼ਬਰ »

ਰੇਲਵੇ ਅੰਡਰ ਬਰਿਜ ਦੀ ਉਸਾਰੀ ਦਾ ਉਦਘਾਟਨ ਹੁਣ ਹੋਵੇਗਾ 29 ਨੂੰ

ਮੋਰਿੰਡਾ, 25 ਜਨਵਰੀ (ਕੰਗ)-ਮੋਰਿੰਡਾ ਵਿਚ ਮਗਰਲੇ ਕਾਫ਼ੀ ਸਮੇਂ ਤੋਂ ਬੱਸ ਸਟੈਂਡ ਮੋਰਿੰਡਾ ਨਜ਼ਦੀਕ ਬਣੇ ਰੇਲਵੇ ਫਾਟਕਾਂ 'ਤੇ ਟਰੈਫ਼ਿਕ ਸਮੱਸਿਆ ਹਮੇਸ਼ਾ ਹੀ ਬਣੀ ਰਹਿੰਦੀ ਹੈ, ਜਿਸ ਨੰੂ ਦੂਰ ਕਰਨ ਲਈ ਰੇਲਵੇ ਵਿਭਾਗ ਅਤੇ ਪੰਜਾਬ ਸਰਕਾਰ ਨੇ ਮਿਲ ਕੇ ਲਗਭਗ 20 ਕਰੋੜ ਦੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਰਾਰੀ 'ਚ ਬਾਲ ਮੇਲੇ ਦਾ ਕੀਤਾ ਪ੍ਰਬੰਧ

ਨੰਗਲ, 25 ਜਨਵਰੀ (ਪ੍ਰੋ: ਅਵਤਾਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬਰਾਰੀ ਵਿਚ ਬਾਲ ਮੇਲੇ ਦਾ ਪ੍ਰਬੰਧ ਕੀਤਾ ਗਿਆ | ਜਿਸ ਵਿਚ ਕੌਾਸਲਰ ਸੁਸ਼ਮਾ ਬਰਾਰੀ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਸ਼ੁੱਧ ਆਹਾਰ ਬਾਰੇ ਸੰਵਾਦ ਪ੍ਰੋਗਰਾਮ ਦਾ ਕਰਵਾਇਆ

ਰੂਪਨਗਰ, 25 ਜਨਵਰੀ (ਪੱਤਰ ਪ੍ਰੇਰਕ)-ਸ਼ੁੱਧ ਆਹਾਰ ਜਾਗਿ੍ਤੀ ਮੰਚ, ਰੂਪਨਗਰ ਵਲੋਂ ਸੈਣੀ ਭਵਨ ਵਿਖੇ ਸੰਵਾਦ ਪ੍ਰੋਗਰਾਮ ਕੀਤਾ ਗਿਆ | ਇਸ ਪ੍ਰੋਗਰਾਮ ਦੌਰਾਨ ਖੇਤੀ ਵਿਰਾਸਤ ਮਿਸ਼ਨ ਤਹਿਤ ਮਿਲਟਮੈਨ ਡਾ. ਖਾਦਰ ਵਲੀ ਦੀਆਂ ਨਿਰੋਗ ਤੇ ਤੰਦਰੁਸਤ ਜੀਵਨ ਜੀਣ ਲਈ ਸਹੀ ਖ਼ੁਰਾਕ ...

ਪੂਰੀ ਖ਼ਬਰ »

ਖਟਾਣਾ ਵਿਖੇ ਜਮਹੂਰੀ ਕਿਸਾਨ ਸਭਾ ਦਾ ਪੰਜਵਾਂ ਜਥੇਬੰਦਕ ਇਜਲਾਸ

ਨੂਰਪੁਰ ਬੇਦੀ, 25 ਜਨਵਰੀ (ਵਿੰਦਰ ਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਜਮਹੂਰੀ ਕਿਸਾਨ ਸਭਾ ਰੂਪਨਗਰ ਦਾ ਜਥੇਬੰਦਕ ਪੰਜਵਾਂ ਇਜਲਾਸ ਪਿੰਡ ਖਟਾਣਾ ਵਿਖੇ ਮਾਸਟਰ ਛੋਟੂ ਰਾਮ, ਗੁਰਨਾਇਬ ਸਿੰਘ ਜੇਤੇਵਾਲ ਤੇ ਧਰਮ ਪਾਲ ਟਿੱਬਾ ਟੱਪਰੀਆਂ ਦੀ ਆਧਾਰਿਤ ਪ੍ਰਧਾਨਗੀ ਮੰਡਲ ਹੇਠ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਬਲਾਕ ਪੱਧਰੀ ਸਮਾਗਮ ਕਰਵਾਇਆ

ਢੇਰ, 25 ਜਨਵਰੀ (ਸ਼ਿਵ ਕੁਮਾਰ ਕਾਲੀਆ)-ਪਿੰਡ ਦਸਗਰਾਈਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 'ਬੇਟੀ ਬਚਾਓ, ਬੇਟੀ ਪੜਾਓ' ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀਮਤੀ ਜਗਮੋਹਣ ਕੌਰ ਵਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣ ਪ੍ਰਾਚੀ ਦਾ ਕੀਤਾ ਸਨਮਾਨ

ਨੂਰਪੁਰ ਬੇਦੀ, 25 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਸਿੱਖਿਆ ਬਲਾਕ ਤਖਤਗੜ੍ਹ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਭੱਟੋਂ ਦੀ ਵਿਦਿਆਰਥਣ ਪ੍ਰਾਚੀ ਪੁੱਤਰੀ ਰਾਮਪਾਲ ਪਿੰਡ ਸਰਥਲੀ ਦਾ ਅੱਜ ਸਕੂਲ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਦੀ ਖ਼ੁਸ਼ੀ 'ਚ ਭਾਯੂਮੋ ਆਗੂਆਂ ਵੰਡੇ ਲੱਡੂ

ਨੰਗਲ, 25 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਨਿਯੁਕਤੀ 'ਤੇ ਅੱਜ ਬ੍ਰਹਮਪੁਰ ਵਿਖੇ ਤੇਜ਼-ਤਰਾਰ ਭਾਯੂਮੋਂ ਆਗੂ ਬਲਰਾਮ ਪ੍ਰਾਸ਼ਰ ਦੀ ਅਗਵਾਈ ਹੇਠ ਲੱਡੂ ਵੰਡੇ ਗਏ | ਇਸ ਮੌਕੇ ਪ੍ਰਾਸ਼ਰ ਨੇ ਕਿਹਾ ਕਿ ਭਾਜਪਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਤੇ ਦਾਵਤ-ਏ-ਇਸਲਾਮੀ ਯੂਥ ਵਿੰਗ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

ਰੂਪਨਗਰ, 25 ਜਨਵਰੀ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਦਾਵਤ-ਏ-ਇਸਲਾਮੀ ਯੂਥ ਵਿੰਗ ਵਲੋਂ ਨਾਗਰਿਕਤਾ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਤੇ ਪੰਜਾਬ ਬੰਦ ਦਾ ਐਲਾਨ ਕੀਤਾ | ਜਥੇਬੰਦੀਆਂ ਵਲੋਂ ਬੰਦ ਦੇ ਸੱਦੇ ...

ਪੂਰੀ ਖ਼ਬਰ »

ਘਨੌਲੀ ਪੁਲਿਸ ਚੌਕੀ ਇੰਚਾਰਜ ਦੁਆਰਾ ਇਲਾਕੇ ਦੇ ਸਰਪੰਚਾਂ ਨਾਲ ਮੀਟਿੰਗ

ਘਨੌਲੀ, 25 ਜਨਵਰੀ (ਜਸਵੀਰ ਸਿੰਘ ਸੈਣੀ)-ਇਲਾਕੇ 'ਚ ਘਨੌਲੀ ਚੌਕੀ ਦੇ ਇੰਚਾਰਜ ਬਲਵੀਰ ਸਿੰਘ ਦੀ ਅਗਵਾਈ 'ਚ ਪੁਲਿਸ ਟੀਮ ਮਿਹਨਤ ਸਦਕਾ ਇਲਾਕੇ 'ਚ ਅਪਰਾਧਿਕ ਘਟਨਾਵਾਂ 'ਤੇ ਪੂਰੀ ਤਰ੍ਹਾਂ ਕੰਟਰੋਲ ਹੈ ਪਰ ਫਿਰ ਵੀ ਘਨੌਲੀ ਪੁਲਿਸ ਚੌਕੀ ਦੇ ਇੰਚਾਰਜ ਨੇ ਭਵਿੱਖ 'ਚ ਅਜਿਹੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਅਰਨੋਲੀ ਨੂੰ ਐਲ. ਈ. ਡੀ. ਭੇਟ

ਮੋਰਿੰਡਾ, 25 ਜਨਵਰੀ (ਪਿ੍ਤਪਾਲ ਸਿੰਘ)-ਗ੍ਰਾਮ ਪੰਚਾਇਤ ਪਿੰਡ ਅਰਨੋਲੀ ਵਲੋਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਐਲ. ਈ. ਡੀ. ਭੇਟ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਵਿਚ ਈ.ਕਨਟੈਂਟ ਚਲਾਉਣ ਲਈ ਐਲ.ਈ.ਡੀ. ...

ਪੂਰੀ ਖ਼ਬਰ »

ਗੁਰੂ ਕਾ ਲਾਹੌਰ ਵਿਖੇ ਦਸਮੇਸ਼ ਵਿਆਹ ਪੁਰਬ ਦੀਆਂ ਰੌਣਕਾਂ ਸ਼ੁਰੂ

ਗੁਰੂ ਕਾ ਲਾਹੌਰ, 25 ਜਨਵਰੀ (ਸ਼ਿਵ ਕੁਮਾਰੀ ਕਾਲੀਆ)-ਇਲਾਕੇ ਦੇ ਨਾਲ ਪੈਂਦੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਨਗਰੀ ਸ੍ਰੀ ਗੁਰੂ ਕਾ ਲਾਹੌਰ ਜਿੱਥੇ ਦਸਮੇਸ਼ ਪਿਤਾ ਵਲੋਂ ਲਾਹੌਰ ਨਿਵਾਸੀ ਭਾਈ ਹਰਜਸ ਦੀ ਸਪੁੱਤਰੀ ਮਾਤਾ ਜੀਤ ਕੌਰ ...

ਪੂਰੀ ਖ਼ਬਰ »

ਨਵਾਂਸਹਿਰ ਤੇ ਰੂਪਨਗਰ ਜ਼ਿਲਿ੍ਹਆਂ ਦੀ ਹਦੂਦ 'ਤੇ ਸਤਲੁਜ ਦਰਿਆ 'ਚ ਰੇਤੇ ਦੀ ਨਾਜਾਇਜ਼ ਨਿਕਾਸੀ ਸ਼ੁਰੂ

ਰੂਪਨਗਰ, 25 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਅਤੇ ਨਵਾਂਸਹਿਰ ਜ਼ਿਲਿ੍ਹਆਂ ਦੀ ਹੱਦ 'ਤੇ ਰੂਪਨਗਰ ਪ੍ਰਸ਼ਾਸਨ ਦੀ ਐਨ ਨੱਕ ਹੇਠ ਰੈਲਮਾਜਰਾ ਅਤੇ ਹਵੇਲੀ ਕਲਾਂ ਪਿੰਡਾਂ ਨੇੜੇ ਸਤਲੁਜ ਦਰਿਆ 'ਚ ਰੇਤੇ ਦੀ ਨਾਜਾਇਜ਼ ਨਿਕਾਸੀ ਦਾ ਕੰਮ ਮੁੜ ਅਰੰਭ ਹੋ ਗਿਆ ਹੈ | ...

ਪੂਰੀ ਖ਼ਬਰ »

ਮੋਰਿੰਡਾ ਵਿਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ

ਮੋਰਿੰਡਾ, 25 ਜਨਵਰੀ (ਕੰਗ)-ਅੱਜ ਮੋਰਿੰਡਾ ਵਿਖੇ ਪੰਜਾਬ ਬੰਦ ਦੇ ਸੱਦੇ ਨੂੰ ਭਾਵੇਂ ਬਹੁਤਾ ਹੁੰਗਾਰਾ ਨਹੀਂ ਮਿਲਿਆ ਪਰ ਫਿਰ ਵੀ ਕੁੱਝ ਰਾਜਨੀਤਕ ਜਥੇਬੰਦੀਆਂ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧ ਵਿਚ ਸ਼੍ਰੋਮਣੀ ...

ਪੂਰੀ ਖ਼ਬਰ »

ਬਾਬਾ ਗੁਰਦਿੱਤਾ ਜੀ ਦੀ ਯਾਦ ਵਿਚ ਨਗਰ ਕੀਰਤਨ ਸਜਾਇਆ

ਢੇਰ, 25 ਜਨਵਰੀ (ਸ਼ਿਵ ਕੁਮਾਰ ਕਾਲੀਆ)-ਅੱਜ ਇਤਿਹਾਸਕ ਗੁਰਦੁਆਰਾ ਸਾਹਿਬ ਬਾਉਲੀ ਸਾਹਿਬ ਪਿੰਡ ਬਹਿਲੂ ਤੋਂ ਧੰਨ-ਧੰਨ ਬਾਬਾ ਗੁਰਦਿੱਤਾ ਜੀ ਦੀ ਯਾਦ ਵਿਚ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ...

ਪੂਰੀ ਖ਼ਬਰ »

ਜੀ. ਟੀ. ਯੂ. ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਸ੍ਰੀ ਚਮਕੌਰ ਸਾਹਿਬ, 25 ਜਨਵਰੀ (ਜਗਮੋਹਣ ਸਿੰਘ ਨਾਰੰਗ)-ਜੀ. ਟੀ. ਯੂ ਬਲਾਕ ਸ੍ਰੀ ਚਮਕੌਰ ਸਾਹਿਬ ਇਕਾਈ ਵਲੋਂ ਸੂਬਾਈ ਫ਼ੈਸਲੇ ਅਨੁਸਾਰ ਬਲਾਕ ਪ੍ਰਧਾਨ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਅਧਿਆਪਕ ਮਸਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ...

ਪੂਰੀ ਖ਼ਬਰ »

ਪਿੰਡ ਤਿ੍ਵੇਦੀ ਕੈਂਪ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ

ਡੇਰਾਬੱਸੀ, 25 ਜਨਵਰੀ (ਗੁਰਮੀਤ ਸਿੰਘ)-ਪਿੰਡ ਤਿ੍ਵੇਦੀ ਕੈਂਪ ਵਿਖੇ ਭਾਈ ਬੂਟਾ ਸਿੰਘ ਗੁਰਦੁਆਰਾ ਸਾਹਿਬ ਦੀ ਨਵੀਂ ਉਸਾਰੀ ਗਈ ਇਮਾਰਤ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ | ਪਿੰਡ ਦੀ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਗਰਲਜ਼ ਰਾਈਸ ਫ਼ਾਰ ਮੁਹਾਲੀ ਵਲੋਂ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੀਆਂ ਔਰਤਾਂ ਤੇ ਧੀਆਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਗਰਲਜ਼ ਰਾਈਸ ਫ਼ਾਰ ਮੁਹਾਲੀ ਵਲੋਂ ਕਮਿਊਨਿਟੀ ਆਫ਼ ਐਡਵੋਕੇਟ ਫ਼ਾਰ ਜੈਂਡਰ ਇੰਪਾਵਰਮੈਂਟ (ਸੀ. ਏ. ਜੀ. ਈ.) ਅਤੇ ਸਟੇਟ ਬੈਂਕ ਆਫ਼ ਇੰਡੀਆ ਮੁਹਾਲੀ ਦੇ ਸਹਿਯੋਗ ਨਾਲ ਸਥਾਨਕ ਫੇਜ਼-2 ਸਥਿਤ ਗਿਆਨ ਜੋਤੀ ਇੰਸਟੀਚਿਊਟ ਆਫ਼ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮਾਪਿਆਂ ਦਾ ਸਹਿਯੋਗ ਵਧਾਉਣ ਲਈ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ

ਐੱਸ. ਏ. ਐੱਸ. ਨਗਰ, 25 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਦੀ ਬਿਹਤਰੀ ਲਈ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵਿਦਿਆਰਥੀਆਂ ਦੇ ਮਾਪਿਆਂ ਦੀ ਭਾਗੀਦਾਰੀ ਵਧਾਉਣ ਲਈ ਸਮੂਹ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

'ਨੈਕ' ਦੌਰੇ ਨੂੰ ਲੈ ਕੇ ਉਪ ਕੁਲਪਤੀ ਵਲੋਂ ਅਧਿਕਾਰੀਆਂ ਨਾਲ ਬੈਠਕ

ਚੰਡੀਗੜ੍ਹ, 25 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਵਲੋਂ ਅੱਜ ਡੀਨ ਵਿਦਿਆਰਥੀ ਭਲਾਈ ਪ੍ਰੋ.ਇਮੈਨੁਅਲ ਨਾਹਰ, ਡੀਨ ਵਿਦਿਆਰਥੀ ਭਲਾਈ (ਲੜਕੀਆਂ) ਪ੍ਰੋ.ਨੀਨਾ ਕਪੀਲਾਸ਼, ਵਾਰਡਨਾਂ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਕਰਵਾਈ

ਡੇਰਾਬੱਸੀ, 25 ਜਨਵਰੀ (ਸ਼ਾਮ ਸਿੰਘ ਸੰਧੂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਦੇਵ ਸਿੰਘ ਬਰਾੜ ਫਾਰਮਿੰਗ ਅਫ਼ਸਰ ਦੀ ਅਗਵਾਈ ਹੇਠ ਆਤਮਾ ਪ੍ਰਾਜੈਕਟ ਤਹਿਤ ਕਰਵਾਈ ਗਈ ਇਕ ਗੋਸ਼ਟੀ ਦੌਰਾਨ ਕਿਸਾਨਾਂ ਨੂੰ ਵੱਖ ਵੱਖ ਧੰਦਿਆਂ ਬਾਰੇ ਜਾਗਰੂਕ ਕੀਤਾ ਗਿਆ, ਜਿਸ 'ਚ ...

ਪੂਰੀ ਖ਼ਬਰ »

ਸ੍ਰੀ ਸਿਰੜੀ ਸਾਈਾ ਮੰਦਰ ਖਰੜ ਤੋਂ ਸਜਾਈ ਗਈ ਸ਼ੋਭਾ ਯਾਤਰਾ

ਖਰੜ, 25 ਜਨਵਰੀ (ਮਾਨ)-ਸ੍ਰੀ ਸ਼ਿਵ ਸਾਈਾ ਮੰਦਰ ਸੇਵਾ ਸਮਿਤੀ ਖਰੜ ਵਲੋਂ ਅੱਜ ਸ੍ਰੀ ਸਿਰੜੀ ਸਾਈਾ ਮੰਦਰ ਦੁਸਹਿਰਾ ਗਰਾਊਾਡ ਖਰੜ ਤੋਂ ਮੂਰਤੀ ਸਥਾਪਨਾ ਦਿਵਸ ਦੇ ਸਬੰਧ ਵਿਚ ਸ਼ੋਭਾ ਯਾਤਰਾ ਸਜਾਈ ਗਈ | ਸਮਿਤੀ ਦੇ ਪ੍ਰਧਾਨ ਕਮਲਦੀਪ ਕਰਵਲ ਨੇ ਦੱਸਿਆ ਕਿ ਇਹ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਵਿਖੇ ਰਾਸ਼ਟਰੀ ਬਾਲਿਕਾ ਦਿਵਸ ਮੌਕੇ ਸਫ਼ਲ ਮਹਿਲਾਵਾਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕਾਲਜ ਵਲੋਂ ਰਾਸ਼ਟਰੀ ਬਾਲਿਕ ਦਿਵਸ ਮੌਕੇ ਉਨ੍ਹਾਂ ਮਹਾਨ ਅਤੇ ਦਲੇਰ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਆਪਣੀ ਸਰੀਰਕ ਕਮਜ਼ੋਰੀ, ਸਮਾਜ ਦੀ ਵਿਰੋਧਤਾ ਜਾਂ ...

ਪੂਰੀ ਖ਼ਬਰ »

ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਪਏ ਟੋਇਆਂ ਨੂੰ ਭਰਨ ਦੀ ਮੰਗ

ਐੱਸ. ਏ. ਐੱਸ. ਨਗਰ, 25 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਮੰਗ ਕੀਤੀ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਪਏ ਟੋਇਆਂ ਨੂੰ ਭਰ ਕੇ ਇਸ ਸੜਕ ਦੀ ਹਾਲਤ ਵਿਚ ਸੁਧਾਰ ਕੀਤਾ ਜਾਵੇ | ਯੂਨੀਅਨ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX