ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  10 minutes ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਫਰੀਦਕੋਟ

ਐੱਸ ਬੀ ਆਈ ਦੇ ਕਰਮਚਾਰੀਆਂ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਫ਼ਰੀਦਕੋਟ, 25 ਜਨਵਰੀ (ਸਤੀਸ਼ ਬਾਗ਼ੀ)-ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਦੀ ਮੇਨ ਬਰਾਂਚ ਦੇ ਮੁਲਾਜ਼ਮਾਂ ਵਲੋਂ ਯੂਨਾਇਟਿਡ ਫ਼ੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਇੰਡੀਅਨ ਬੈਂਕ ਸਰਵਿਸ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਬਾਬਾ ਫ਼ਰੀਦ ਸੱਭਿਆਚਾਰਕ ਕੇਂਦਰ ਵਿਖੇ ਮਨਾਇਆ

ਫ਼ਰੀਦਕੋੋਟ 25 ਜਨਵਰੀ (ਜਸਵੰਤ ਸਿੰਘ ਪੁਰਬਾ)-ਅੱਜ ਰਾਸ਼ਟਰੀ ਵੋਟਰ ਦਿਵਸ ਤੇ ਇੱਥੋਂ ਦੇ ਬਾਬਾ ਫ਼ਰੀਦ ਸੱਭਿਆਚਾਰਕ ਕੇਂਦਰ ਵਿਖੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਜਿਸ ਵਿਚ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ...

ਪੂਰੀ ਖ਼ਬਰ »

ਰੌਸ਼ਨੀ ਤੇ ਆਵਾਜ਼ ਪ੍ਰੋਗਰਾਮ ਨੇ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫ਼ਲਸਫ਼ੇ ਤੋਂ ਜਾਣੂ ਕਰਵਾਇਆ

ਫ਼ਰੀਦਕੋਟ, 25 ਜਨਵਰੀ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਚਲਾਏ ਜਾ ਰਹੇ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਸ਼ੋਅ ਨੇ ਦੂਜੇ ਦਿਨ ਸੰਗਤਾਾ ...

ਪੂਰੀ ਖ਼ਬਰ »

ਫ਼ਰੀਦਕੋਟ ਪੁਲਿਸ ਨੇ ਚਾਇਨਾ ਡੋਰ ਵੇਚਣ ਵਾਲਿਆਂ 'ਤੇ ਕੱਸਿਆ ਸ਼ਿਕੰਜਾ

ਫ਼ਰੀਦਕੋਟ, 25 ਜਨਵਰੀ (ਸਰਬਜੀਤ ਸਿੰਘ)- ਫ਼ਰੀਦਕੋਟ ਪੁਲਿਸ ਵੱਲੋਂ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਚਾਇਨਾ ਡੋਰ ਦੀ ਵਿਕਰੀ ਅਤੇ ਸਟੋਰ ਕਰਨ ਵਾਲਿਆਂ 'ਤੇ ਸਿਕੰਜਾ ਕੱਸਦੇ ਹੋਏ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ | ਸ਼ਹਿਰੀ ਥਾਣਾ, ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਭਾਈ ਘਨੱਈਆ ਕੈਂਸਰ ਰੋਕੋ ਸੁਸਾਇਟੀ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ

ਜੈਤੋ, 25 ਜਨਵਰੀ (ਭੋਲਾ ਸ਼ਰਮਾ)-ਵਾਤਾਵਰਨ ਅਤੇ ਮਨੁੱਖ਼ਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਢੈਪਈ (ਫ਼ਰੀਦਕੋਟ) ਵਿਖੇ ਮੁੱਖ ਅਧਿਆਪਕ ਮਹਿੰਦਰਪਾਲ ਸਿੰਘ ਦੀ ਅਗਵਾਈ ਹੇਠ ਬੱਚਿਆਂ ਨਾਲ ਵਾਤਾਵਰਨ ਦੀ ਸ਼ੁੱਧਤਾ, ਸਮਾਜਿਕ ਕਦਰਾਂ ਕੀਮਤਾਂ ਅਤੇ ਨੈਤਿਕ ਸਿੱਖਿਆ ਬਾਰੇ ਵਿਚਾਰ ਚਰਚਾ ਕੀਤੀ ਗਈ | ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ, ਰਣਜੀਤ ਸਿੰਘ ਵਾੜਾਦਰਾਕਾ ਨੇ ਕਿਹਾ ਕਿ ਕੈਂਸਰ ਦੀ ਬਿਮਾਰੀ ਪ੍ਰਤੀ ਜਾਗਰੂਕ ਹੋਣਾ ਬਹੁਤ ਹੀ ਜ਼ਰੂਰੀ ਹੈ | ਕੈਂਸਰ ਦੀ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸਾਡਾ ਵਾਤਾਵਰਨ ਹਰ ਪੱਖੋਂ ਜ਼ਹਿਰੀਲਾ ਹੋ ਰਿਹਾ ਹੈ, ਇਸ ਦੀ ਸਾਂਭ ਸੰਭਾਲ ਕਰਨੀ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ | ਵਿਸ਼ੇਸ਼ ਤੌਰ 'ਤੇ ਚਾਈਨਾ ਡੋਰ ਦੀ ਵਰਤੋਂ ਨਾਲ ਪੰਛੀਆਂ ਅਤੇ ਮਨੁੱਖਾਂ ਦੇ ਹੋ ਰਹੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ | ਬੱਚਿਆਂ ਤੋਂ ਪ੍ਰਣ ਲਿਆ ਗਿਆ ਕਿ ਉਹ ਵਾਤਾਵਰਨ ਦੀ ਸੰਭਾਲ ਕਰਨਗੇ ਅਤੇ ਚਾਈਨਾ ਡੋਰ ਨੂੰ ਨਹੀਂ ਵਰਤਣਗੇ | ਸਕੂਲ ਦੇ ਅਧਿਆਪਕ ਪ੍ਰਮੋਦ ਧੀਰ ਨੇ ਸੁਸਾਇਟੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹੁਸ਼ਿਆਰ ਅਤੇ ਖੇਡਾਂ ਵਿਚ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਫ਼ਲਦਾਰ ਬੂਟਿਆਂ ਨਾਲ ਸਨਮਾਨਿਤ ਕੀਤਾ ਗਿਆ | ਕੋਟਕਪੂਰਾ ਗਰੁੱਪ ਆਫ਼ ਫੈਮਲੀਜ਼ ਕੈਨੇਡਾ ਦੇ ਸਹਿਯੋਗ ਨਾਲ ਬੱਚਿਆਂ ਨੂੰ ਕੈਂਸਰ ਦੀ ਬਿਮਾਰੀ ਪ੍ਰਤੀ ਜਾਗਰੂਕਤਾ, ਵਾਤਾਵਰਣ ਦੀ ਸ਼ੁੱਧਤਾ, ਪਾਣੀਆਂ ਦੀ ਮਹੱਤਤਾ ਅਤੇ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਵਾਲੀਆਂ ਕਾਪੀਆਂ ਵੰਡੀਆਂ ਗਈਆਂ | ਇਸ ਮੌਕੇ ਸੁਸਾਇਟੀ ਮੈਂਬਰ ਰਾਜਿੰਦਰ ਸਿੰਘ ਬਰਾੜ, ਜਗਤਾਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਮਾਨ ਮੌੜ, ਬੂਟਾ ਸਿੰਘ ਅਤੇ ਮਨਮੋਹਨ ਸਿੰਘ, ਅਧਿਆਪਕ ਰਣਜੀਤ ਸਿੰਘ ਮੱਲਾ, ਭੁਪਿੰਦਰ ਸਿੰਘ, ਪੰਕਜ ਕੁਮਾਰ, ਬਲਜੀਤ ਸਿੰਘ, ਜਤਿੰਦਰ ਭੋਲਾ, ਅਮਨਦੀਪ ਸਿੰਘ, ਮਹਿੰਦਰ ਪਾਲ, ਚਰਨਜੀਤ ਕੌਰ, ਕਰਮਦੀਪ ਕੌਰ, ਦਲਜੀਤ ਕੌਰ, ਨੀਰੂ, ਸ਼ਿਖਾ, ਸ਼ਵੇਤਾ, ਹਿਤੂ ਸ਼ਰਮਾ, ਕਲਰਕ ਸੁਖਵਿੰਦਰ ਸਿੰਘ, ਸੇਵਾਦਾਰ ਛੋਟੂ ਰਾਮ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਅਵਾਰਾ ਪਸ਼ੂ ਬਣ ਰਹੇ ਹਨ ਆਮ ਲੋਕਾਂ ਦੀ ਜਾਨ ਦਾ ਖ਼ਤਰਾ

ਫ਼ਰੀਦਕੋਟ, 25 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਦਿਨੋਂ ਦਿਨ ਆਵਾਰਾ ਪਸ਼ੂਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਰਹੀ ਹੈ | ਪੰਜਾਬ ਦੇ ਲੋਕ ਪਸ਼ੂਆਂ ਤੋਂ ਖੇਤੀਬਾੜੀ ਨਾਲ ਸਬੰਧਿਤ ਕੰਮ ਲੈਣ ਤੋਂ ਬਾਅਦ ਉਨ੍ਹਾਂ ਦੇ ਨਕਾਰਾ ਹੋਣ 'ਤੇ ਅਤੇ ਦੁੱਧ ਨਾ ਦੇਣ ਦੀ ਸੂਰਤ ਵਿਚ ...

ਪੂਰੀ ਖ਼ਬਰ »

ਬਰਾੜ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਬਰਗਾੜੀ, 25 ਜਨਵਰੀ (ਸ਼ਰਮਾ)-ਪਿੰਡ ਸਾਹੋਕੇ ਦੇ ਸਰਪੰਚ ਗੋਬਿੰਦ ਸਿੰਘ ਦੇ ਪਿਤਾ ਅਤੇ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਸੰਨੀ ਬਰਾੜ ਦੇ ਚਾਚਾ ਸਾਬਕਾ ਸਰਪੰਚ ਜਗਦੇਵ ਸਿੰਘ ਦੀ ਮੌਤ 'ਤੇ ਜਗਵਿੰਦਰ ਸਿੰਘ ਔਲਖ, ਗੁਰਚੇਤ ਸਿੰਘ ਢਿੱਲੋਂ, ਹਿਰਦੇਪਾਲ ਸਿੰਘ ਭਲੂਰੀਆ, ਜਗਸੀਰ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਕਲੱਬ ਵਲੋਂ ਮੈਂਬਰਾਂ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 25 ਜਨਵਰੀ (ਸਤੀਸ਼ ਬਾਗ਼ੀ)-ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਲਾਲ ਚੁੱਘ ਦੀ ਅਗਵਾਈ ਹੇਠ ਮਹੀਨਾ ਜਨਵਰੀ ਦੌਰਾਨ ਪੈਦਾ ਹੋਏ ਮੈਂਬਰਾਂ ਸੁਰਿੰਦਰ ਕੁਮਾਰ ਗੁਪਤਾ, ਵਜ਼ੀਰ ਚੰਦ ਗੁਪਤਾ, ਬਲਦੇਵ ਸਿੰਘ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਸਵ: ਭਰਪੂਰ ਸਿੰਘ ਬਰਾੜ ਦੀ ਯਾਦ 'ਚ ਪੌਦੇ ਲਗਾਏ

ਜੈਤੋ, 25 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਵ: ਭਰਪੂਰ ਸਿੰਘ ਬਰਾੜ (84) ਅਜਿੱਤਗਿੱਲ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਦੇ ਫੁੱਲ (ਅਸਥੀਆਂ) ਚੁਗੇ ਗਏ | ਪਰਿਵਾਰ ਵਲੋਂ ਆਪਣੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਲੰਟੀਅਰਾਂ ਨੇ ਕੈਂਪ ਲਗਾਇਆ

ਫ਼ਰੀਦਕੋਟ, 25 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)- ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ 'ਚ ਪ੍ਰੋਗਰਾਮ ਅਫ਼ਸਰ ਕਰਮਜੀਤ ਸਿੰਘ ਦੀ ਦੇਖ-ਰੇਖ ਹੇਠ ਇਕ ...

ਪੂਰੀ ਖ਼ਬਰ »

ਫ਼ਰੀਦਕੋਟ-ਕੋਟਕਪੂਰਾ ਸੜਕ ਦੇ ਕਿਨਾਰਿਆਂ 'ਤੇ ਮਿੱਟੀ ਪਾਉਣ ਦੀ ਮੰਗ

ਫ਼ਰੀਦਕੋਟ, 25 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਫ਼ਰੀਦਕੋਟ-ਕੋਟਕਪੂਰਾ ਨੈਸ਼ਨਲ ਹਾਈਵੇ 'ਤੇ ਬੀਤੇ ਦਿਨੀਂ ਭਾਵੇਂ ਸਬੰਧਿਤ ਵਿਭਾਗ ਵਲੋਂ ਪ੍ਰੀਮਿਕਸ ਪਾ ਕੇ ਸੜਕ ਦੇ ਦੋਨੋਂ ਪਾਸੇ ਚਿੱਟੀਆਂ ਪੱਟੀਆਂ ਅਤੇ ਸੜਕ ਦੇ ਵਿਚਕਾਰ ਰਿਫਲੈਕਟਰ ਲਾ ਕੇ ਸੜਕ ਦੀ ਦਿੱਖ ਸੁੰਦਰ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਮੈਮੋਰੀਅਲ ਸਕੂਲ ਦੀ ਅਰਸ਼ਦੀਪ ਕੌਰ ਭਾਰਤ ਭਰ 'ਚੋਂ ਪਹਿਲੇ ਸਥਾਨ 'ਤੇ

ਫ਼ਰੀਦਕੋਟ, 25 ਜਨਵਰੀ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ 65ਵੀਆਂ ਰਾਸ਼ਟਰੀ ਸਕੂਲ ਖੇਡਾਂ ਵਿਚ, ਮਾਰਸ਼ਲ ਆਰਟ ਦੇ ਕੋਚ ਜੁਗਲ ਕੁਮਾਰ ਦੀ ਅਗਵਾਈ ਹੇਠ 'ਪੰਜਾਬ ਦੀ ਤਰਫ਼ੋਂ' ਖੇਡਦਿਆਂ ਸ਼ਾਨਦਾਰ ...

ਪੂਰੀ ਖ਼ਬਰ »

ਅਕਾਲੀ ਦਲ ਦੇ ਧਰਨੇ ਲਈ ਲੋਕਾਂ 'ਚ ਭਾਰੀ ਉਤਸ਼ਾਹ : ਬੰਟੀ ਰੋਮਾਣਾ

ਸਾਦਿਕ, 25 ਜਨਵਰੀ (ਆਰ.ਐਸ.ਧੰੁਨਾ)-ਪੰਜਾਬ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 30 ਜਨਵਰੀ ਨੂੰ ਜ਼ਿਲ੍ਹਾ ਹੈੱਡਕੁਆਰਟਰ 'ਤੇ ਦਿੱਤੇ ਜਾ ਰਹੇ ਧਰਨੇ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪਰਮਬੰਸ ਸਿੰਘ ਬੰਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX