ਤਾਜਾ ਖ਼ਬਰਾਂ


ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  9 minutes ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  48 minutes ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  about 1 hour ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  about 3 hours ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  about 3 hours ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  about 3 hours ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  about 3 hours ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 4 hours ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 4 hours ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 4 hours ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 4 hours ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 5 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 5 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 6 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 6 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 7 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 7 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 7 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 7 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 8 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 8 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਸੰਗਰੂਰ

ਕੇਂਦਰ ਸਰਕਾਰ ਦੇ ਫ਼ੈਸਲਿਆਂ ਵਿਰੁੱਧ ਅਕਾਲੀ ਦਲ (ਅ) ਤੇ ਹੋਰਨਾਂ ਜਥੇਬੰਦੀਆਂ ਵਲੋਂ ਬੰਦ ਦੇ ਸੱਦੇ ਦੌਰਾਨ ਰਾਹ ਰੋਕੇ

ਸੰਗਰੂਰ, 25 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ (ਅ), ਰਾਗੀ ਗ੍ਰੰਥੀ ਸਭਾ, ਦਲ ਖ਼ਾਲਸਾ, ਬਹੁਜਨ ਕ੍ਰਾਂਤੀ ਦਲ, ਰੈਡੀਕਲ ਸਟੂਡੈਂਟ ਯੂਨੀਅਨ ਅਤੇ ਪੱਲੇਦਾਰ ਯੂਨੀਅਨ ਵਲੋਂ 25 ਜਨਵਰੀ ਦੇ ਬੰਦ ਦੇ ਸੱਦੇ ਨੰੂ ਸਫਲ ਬਣਾਉਣ ਲਈ ਉਪਰੋਕਤ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਸਿੰਗਲਾ ਦੀ ਕੋਠੀ ਦਾ ਘਿਰਾਓ 5 ਨੂੰ

ਮਸਤੂਆਣਾ ਸਾਹਿਬ, 24 ਜਨਵਰੀ (ਦਮਦਮੀ) - ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਬਹਾਦਰਪੁਰ ਵਿਖੇ ਮੀਟਿੰਗ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ ਅਤੇ 5 ਫਰਵਰੀ ਨੂੰ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦੇ ਘਿਰਾਓ ਕਰਨ ਦਾ ਸੱਦਾ ਵੀ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 28 ਤੋਂ

ਮਸਤੂਆਣਾ ਸਾਹਿਬ, 25 ਜਨਵਰੀ (ਦਮਦਮੀ)- 20ਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਵਿੱਦਿਆ ਦਾਨੀ ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 28 ਤੋਂ 30 ਜਨਵਰੀ ਤੱਕ ਗੁਰਦੁਆਰਾ ਸਾਹਿਬ ਜੋਤੀ ਸਰੂਪ ਸੰਗਰੂਰ ...

ਪੂਰੀ ਖ਼ਬਰ »

ਸੀਰਾ-ਪੱਤੀ ਦੀ ਵਿਵਾਦਤ ਜ਼ਮੀਨ ਦੇ ਮਸਲੇ ਦੇ ਹੱਲ ਲਈ ਕੰਬੋਜ ਭਾਈਚਾਰੇ ਵਲੋਂ ਇਕੱਠ

ਸੁਨਾਮ ਊਧਮ ਸਿੰਘ ਵਾਲਾ, 25 ਜਨਵਰੀ (ਧਾਲੀਵਾਲ, ਭੁੱਲਰ) -ਪਿਛਲੇ ਕਈ ਦਹਾਕਿਆਂ ਤੋਂ ਚੱਲੇ ਆ ਰਹੇ ਸੀਰਾ ਪੱਤੀ ਦੀ ਵਿਵਾਦਿਤ ਜ਼ਮੀਨ ਦੇ ਮਾਮਲੇ ਨੂੰ ਪੁਰ ਅਮਨ ਹੱਲ ਕਰਨ ਦੇ ਮਕਸਦ ਨਾਲ ਕੰਬੋਜ਼ ਭਾਈਚਾਰੇ ਵਲੋਂ ਪਹਿਲੀ ਪਾਤਸ਼ਾਹੀ ਗੁਰੂ ਘਰ ਇਕੱਠ ਕਰ ਕੇ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਢੀਂਡਸਾ ਮੁੱਦੇ 'ਤੇ ਚੁੱਪ ਵੱਟੀ

ਖਨੌਰੀ, 25 ਜਨਵਰੀ (ਰਮੇਸ਼ ਕੁਮਾਰ)- ਕਾਂਗਰਸ ਦੀ ਸਰਕਾਰ ਨੇ ਚੋਣਾਂ ਦੇ ਵਿਚ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਨਾ ਕਰ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਖਨੌਰੀ 'ਚ ਆਏ ਹੋਏ ਸਾਬਕਾ ਮੰਤਰੀ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ...

ਪੂਰੀ ਖ਼ਬਰ »

ਢੀਂਡਸਾ ਜਦੋਂ ਵਜ਼ੀਰੀਆਂ ਦਾ ਆਨੰਦ ਮਾਣਦਾ ਸੀ ਤਾਂ ਉਨ੍ਹਾਂ ਨੂੰ ਕੋਈ ਸਿਧਾਂਤ ਯਾਦ ਨਹੀਂ ਆਇਆ- ਲੌ ਾਗੋਵਾਲ

ਅਮਰਗੜ੍ਹ, 25 ਜਨਵਰੀ (ਭੁੱਲਰ, ਝੱਲ) - ਗੁਰਦੁਆਰਾ ਸਾਹਿਬ ਸਿੰਘ ਸਭਾ ਅਮਰਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਜ਼ਾਰਾਂ ਵਰਕਰ ਜਿਨ੍ਹਾਂ ਵਿੱਚ ਪੰਚ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪੰਚਾਇਤ ਸੰਮਤੀ ਮੈਂਬਰ, ਅਕਾਲੀ ਦਲ ਹਲਕਾ ਅਮਰਗੜ੍ਹ ਦੇ ਕਾਰਜਕਾਰੀ ...

ਪੂਰੀ ਖ਼ਬਰ »

ਫ਼ਿਲਮ 'ਜੰਗਲ ਦੀ ਅੱਗ' ਦਾ ਮਹੂਰਤ

ਸੰਗਰੂਰ, 25 ਜਨਵਰੀ (ਫੁੱਲ) - ਪੰਜਾਬੀ ਦੇ ਨਾਮਵਰ ਲੇਖਕ ਮੋਹਨ ਸ਼ਰਮਾ ਦੀ ਕਹਾਣੀ 'ਤੇ ਆਧਾਰਿਤ ਤਿਆਰ ਹੋ ਰਹੀ ਡਾਕੂਮੈਂਟਰੀ ਫ਼ਿਲਮ 'ਜੰਗਲ ਦੀ ਅੱਗ' ਦਾ ਮਹੂਰਤ ਅਜੀਤ ਦੇ ਜ਼ਿਲ੍ਹਾ ਇੰਚਾਰਜ ਅਤੇ ਸਮਾਜ ਸੇਵਕ ਸੁਖਵਿੰਦਰ ਸਿੰਘ ਫੁੱਲ ਨੇ ਤਾੜੀਆਂ ਦੀ ਗੂੰਜ ਵਿਚ ਨਾਰੀਅਲ ...

ਪੂਰੀ ਖ਼ਬਰ »

ਢੀਂਡਸਾ ਨੇ ਅਕਾਲੀ ਦਲ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਨ ਦਾ ਦਿੱਤਾ ਸੱਦਾ

ਸੰਗਰੂਰ, 25 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਇਕੱਠੇ ਹੋਏ ਜਿਨ੍ਹਾਂ ਨੇ ਸ੍ਰ ਸੁਖਦੇਵ ਸਿੰਘ ਢੀਂਡਸਾ ਦੀ ਸੋਚ 'ਤੇ ਪਹਿਰਾ ਦੇਣ ਲਈ ਸਾਬਕਾ ਵਿੱਤ ਮੰਤਰੀ ਸ੍ਰ ਪਰਮਿੰਦਰ ਸਿੰਘ ਢੀਂਡਸਾ ...

ਪੂਰੀ ਖ਼ਬਰ »

ਸਤੌਜ ਅਕੈਡਮੀ ਦੇ ਖਿਡਾਰੀਆਂ ਨੇ ਉਲੰਪੀਅਡ ਪ੍ਰੀਖਿਆ 'ਚ ਮਾਰੀਆਂ ਮੱਲਾਂ

ਧਰਮਗੜ੍ਹ, 25 ਜਨਵਰੀ (ਗੁਰਜੀਤ ਸਿੰਘ ਚਹਿਲ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਉਧਮ ਸਿੰਘ ਅਕੈਡਮੀ ਸਤੌਜ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ ਦੇ ਉਲੰਪੀਅਡ ਦੇ ਗਣਿਤ ਅਤੇ ਸਾਇੰਸ ਵਿਸ਼ੇ ਦੇ ਇਮਤਿਹਾਨ 'ਚ ਸ਼ਾਨਦਾਰ ਨਤੀਜੇ ਹਾਸਲ ਕਰਕੇ ਅਕੈਡਮੀ ਦਾ ਨਾਂਅ ...

ਪੂਰੀ ਖ਼ਬਰ »

ਭਗਤ ਰਵਿਦਾਸ ਕਮੇਟੀ ਈਲਵਾਲ ਦਾ ਵਫਦ ਪੁਲਿਸ ਅਧਿਕਾਰੀ ਨੂੰ ਮਿਲਿਆ

ਸੰਗਰੂਰ, 25 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰੰਘ) - ਨਜ਼ਦੀਕੀ ਪਿੰਡ ਈਲਵਾਲ ਦੇ ਗੁਰਦੁਆਰਾ ਸਾਹਿਬ ਭਗਤ ਰਵਿਦਾਸ ਜੀ ਕਮੇਟੀ ਦਾ ਵਫਦ ਜਿਸ ਵਿਚ ਪ੍ਰਗਟ ਸਿੰਘ, ਜਗਸੀਰ ਸਿੰਘ, ਸਤਿਨਾਮ ਸਿੰਘ, ਗੁਲਜਾਰ ਸਿੰਘ, ਅਮਰੀਕ ਸਿੰਘ ਸ਼ਾਮਿਲ ਸਨ, ਡੀ.ਐਸ.ਪੀ (ਆਰ) ਸ੍ਰੀ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਵਲੋਂ ਰੋਸ-ਮੁਜ਼ਾਹਰਾ ਅੱਜ

ਲਹਿਰਾਗਾਗਾ, 25 ਜਨਵਰੀ (ਸੂਰਜ ਭਾਨ ਗੋਇਲ) - ਚਾਰ ਮਹੀਨਿਆਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਈ.ਟੀ.ਟੀ ਅਤੇ ਬੀਐੱਡ ਅਧਿਆਪਕਾਂ ਵਲੋਂ ਅਸਾਮੀਆਂ ਦੇ ਵਾਧੇ ਅਤੇ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ ਸੰਘਰਸ਼ਸ਼ੀਲ ਕਿਸਾਨ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਬਿਜਲੀ ਮਹਿੰਗੀ ਦੇਣ ਕਾਰਨ ਕਾਰਖ਼ਾਨੇ ਦੂਜੇ ਸੂਬਿਆਂ 'ਚ ਲੱਗਣ ਲੱਗੇ- ਚੰਦੂਮਾਜਰਾ

ਮੂਣਕ, 25 ਜਨਵਰੀ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਆਗਾਮੀ ਵਿਧਾਨ ਸਭਾ ਚੋਣਾਂ ਚ ਅਕਾਲੀ ਦਲ ਪੰਜਾਬ 'ਚ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗਾ ਕਿਉਂਕਿ ਕਾਂਗਰਸ ਸਰਕਾਰ ਸੂਬੇ 'ਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ | ਬਿਜਲੀ ਮਹਿੰਗੀ ਦੇਣ ਕਾਰਨ ਫੈਕਟਰੀਆਂ ਦੂਜੇ ...

ਪੂਰੀ ਖ਼ਬਰ »

ਪੈਲੇਸ 'ਚ ਹੋਈ ਹਵਾਈ ਫਾਇਰਿੰਗ ਨੂੰ ਲੈ ਕੇ ਮਾਮਲਾ ਦਰਜ

ਸੰਗਰੂਰ, 25 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਗਰੂਰ ਦੇ ਗੋਲਡਨ ਵੈਲੀ ਰਿਜ਼ੋਰਟ ਵਿਚ ਹੋਈ ਹਵਾਈ ਫਾਇਰਿੰਗ ਸੰਬੰਧੀ ਥਾਣਾ ਸਦਰ ਸੰਗਰੂਰ ਵਿਖੇ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਹ ਮੁਕੱਦਮਾ ਗੋਲਡਨ ਵੈਲੀ ਰਿਜੋਰਟ ਦੇ ਮਾਲਕ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਕੀਤਾ ਕੌਮੀ ਖਪਤਕਾਰ ਫੋਰਮ ਦਾ ਫ਼ੈਸਲਾ ਰੱਦ

ਸੰਗਰੂਰ, 25 ਜਨਵਰੀ (ਧੀਰਜ ਪਸ਼ੌਰੀਆ)-ਸੁਪਰੀਮ ਕੋਰਟ ਨੇ ਕੌਮੀ ਖਪਤਕਾਰ ਫੋਰਮ ਵਲੋਂ ਕੀਤੇ ਫ਼ੈਸਲੇ ਨੰੂ ਰੱਦ ਕਰਦਿਆਂ ਆਪਣੇ ਫ਼ੈਸਲੇ ਵਿਚ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਵਲੋਂ 6 ਦਸੰਬਰ 2013 ਨੰੂ ਕੀਤੇ ਫ਼ੈਸਲੇ ਨੰੂ ਬਹਾਲ ਕਰਦਿਆਂ ਬੀਮਾ ਕੰਪਨੀ ਨੰੂ ਹੁਕਮ ...

ਪੂਰੀ ਖ਼ਬਰ »

ਫ਼ੌਜੀਆਂ ਸਮੇਤ 47 ਵਿਅਕਤੀਆਂ ਨਾਲ ਠੱਗੀ

ਸੰਗਰੂਰ, 25 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਸੰਗਰੂਰ ਵਿਖੇ ਡਰਾਈਵਿੰਗ ਲਾਇਸੈਂਸ ਬਣਵਾਉਣ ਆਏ ਫ਼ੌਜੀ ਅਤੇ ਉਸ ਦੇ ਸਾਥੀਆਂ ਪਾਸੋਂ ਲਗਪਗ ਢਾਈ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਵਿਰੁੱਧ ਥਾਣਾ ਸਿਟੀ ...

ਪੂਰੀ ਖ਼ਬਰ »

ਤਾਏ ਨੂੰ ਮਿਲਣ ਆਏ ਨੌਜਵਾਨ ਦੀ ਲਾਸ਼ ਖਨੌਰੀ ਨਹਿਰ 'ਚੋਂ ਮਿਲੀ

ਭਵਾਨੀਗੜ੍ਹ, 25 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਆਪਣੇ ਤਾਏ ਕੋਲ ਮਿਲਣ ਆਏ ਇਕ ਨੌਜਵਾਨ ਦੀ ਲਾਸ਼ ਖਨੌਰੀ ਨਹਿਰ 'ਚੋਂ ਮਿਲਣ 'ਤੇ ਲੜਕੇ ਦੇ ਪਰਿਵਾਰ ਵਲੋਂ ਪੁਲਿਸ ਤੋਂ ਇਕ ਲੜਕੀ ਸਮੇਤ ਉਸ ਦੇ ਪਰਿਵਾਰ ਖਿਲਾਫ਼ ਮਾਮਲਾ ਦਰਜ ਕਰ ਕਾਰਵਾਈ ਦੀ ਮੰਗ ਕੀਤੀ | ਥਾਣੇ ਵਿਖੇ ...

ਪੂਰੀ ਖ਼ਬਰ »

ਢੀਂਡਸਾ ਦੀ ਹਮਾਇਤ ਦਾ ਐਲਾਨ

ਦਿੜ੍ਹਬਾ ਮੰਡੀ, 25 ਜਨਵਰੀ (ਹਰਬੰਸ ਸਿੰਘ ਛਾਜਲੀ) - ਪਿੰਡ ਗੁੱਜਰਾਂ ਵਿਖੇ ਸਾਬਕਾ ਬਲਾਕ ਸੰਮਤੀ ਮੈਂਬਰ ਸ. ਮੱਤਵਾਲ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਨੇ ਸ. ਸੁਖਦੇਵ ਸਿੰਘ ਢੀਂਡਸਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ | ਸ. ਧਾਲੀਵਾਲ ਨੇ ਕਿਹਾ ਕਿ ਸ. ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਢੀਂਡਸਾ ਬਾਰੇ ਕੁੱਝ ਵੀ ਬੋਲਣ ਤੋਂ ਕੀਤਾ ਇਨਕਾਰ

ਲਹਿਰਾਗਾਗਾ, 25 ਜਨਵਰੀ (ਗਰਗ, ਗੋਇਲ, ਢੀਂਡਸਾ)- ਲਹਿਰਾਗਾਗਾ ਵਿਖੇ ਵੱਡੇ ਕਾਫ਼ਲੇ ਨਾਲ ਪਹੁੰਚੇ ਸਾਬਕਾ ਸੰਸਦ ਮੈਂਬਰ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਰਾਜ ਵਿਚ ਲੋਕਾਂ ਉੱਪਰ ਪੁਲਿਸ ਤਸ਼ੱਦਦ ਅਤੇ ਆਮ ਲੋਕਾਂ ਦੀਆਂ ਜੇਬਾਂ ਉੱਪਰ ਡਾਕਾ ਮਾਰਿਆ ਜਾ ਰਿਹਾ ਹੈ | ਸੂਬੇ ਦੇ ਲੋਕ ਪਿਛਲੇ ਤਿੰਨ ਸਾਲ ਤੋਂ ਇਹ ਸੰਤਾਪ ਝੱਲਦੇ ਆ ਰਹੇ ਹਨ | ਸ੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਉਹ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਭਰ ਵਿਚ ਕੈਪਟਨ ਸਰਕਾਰ ਿਖ਼ਲਾਫ਼ ਰੈਲੀਆਂ ਕਰ ਕੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦਾ ਯਤਨ ਕਰਨਗੇ | ਉਨ੍ਹਾਂ ਪੱਤਰਕਾਰਾਂ ਵਲੋਂ ਵਾਰ-ਵਾਰ ਸ.ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਬਾਰੇ ਸਵਾਲ ਕੀਤੇ ਜਾਣ 'ਤੇ ਕੋਈ ਵੀ ਜਵਾਬ ਨਹੀਂ ਦਿੱਤਾ ਸਗੋਂ ਐਨਾ ਹੀ ਕਿਹਾ ਕਿ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਸਤਿਕਾਰਯੋਗ ਸੁਖਦੇਵ ਸਿੰਘ ਢੀਂਡਸਾ ਦੇ ਖਿਲਾਫ਼ ਨਹੀਂ ਕੀਤੀ ਜਾ ਰਹੀ, ਸਗੋਂ ਪੰਜਾਬ ਦੇ ਹਿਤਾਂ ਲਈ ਕੈਪਟਨ ਸਰਕਾਰ ਵਿਰੁੱਧ ਕੀਤੀ ਜਾ ਰਹੀ ਹੈ | ਇਸ ਮੌਕੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਭੰਗੂ, ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸਤਪਾਲ ਸਿੰਗਲਾ, ਗਿਆਨੀ ਨਿਰੰਜਣ ਸਿੰਘ ਭੁਟਾਲ, ਅਕਾਲੀ ਦਲ ਦੇ ਸਰਕਲ ਪ੍ਰਧਾਨ ਪ੍ਰੀਤਮਹਿੰਦਰ ਸਿੰਘ ਭਾਈ ਕੀ ਪਿਸ਼ੌਰ, ਜਥੇਦਾਰ ਗੁਰਲਾਲ ਸਿੰਘ ਫਤਿਹਗੜ੍ਹ, ਗੁਰਤੇਜ ਸਿੰਘ ਜਲੂਰ, ਸ਼ਹਿਰੀ ਪ੍ਰਧਾਨ ਦਵਿੰਦਰ ਨੀਟੂ, ਪ੍ਰਧਾਨ ਸੰਜੈ ਸਿੰਗਲਾ, ਮੇਘ ਰਾਜ, ਗੁਰਮੇਲ ਸਿੰਘ ਨੰਗਲਾ, ਨਗਿੰਦਰ ਸਿੰਘ ਬਖੋਰਾ, ਨਿਰਮਲ ਸਿੰਘ ਕੜੈਲ, ਅੰਗਰੇਜ਼ ਸਿੰਘ ਮੰਡਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਬਾਦਲ ਦੇ ਹੱਕ ਚ' ਅਕਾਲੀ ਵਰਕਰਾਂ ਦੀ ਹੋਈ ਮੀਟਿੰਗ

ਜਖੇਪਲ, 25 ਜਨਵਰੀ (ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਹੰਬਲਬਾਸ ਵਿਖੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗਿਆਨੀ ਰਘਵੀਰ ਸਿੰਘ ਜਖੇਪਲ ਅਤੇ ਸਰਕਲ ਮੀਤ ਪ੍ਰਧਾਨ ਰੂਲਦੂ ਸਿੰਘ (ਬੌਰੀਆ) ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ 55 ਦੇ ਕਰੀਬ ਪ੍ਰਾਣੀਆਂ ਨੇ ਕੀਤਾ ਅੰਮਿ੍ਤਪਾਨ

ਮਸਤੂਆਣਾ ਸਾਹਿਬ, 25 ਜਨਵਰੀ (ਦਮਦਮੀ) - ਸੰਤ ਅਤਰ ਸਿੰਘ ਜੀ ਵਲੋਂ ਸਥਾਪਤ ਕੀਤੇ ਮਾਲਵੇ ਦੇ ਪ੍ਰਸਿੱਧ ਅਸਥਾਨ ਗੁਰਦੁਆਰਾ ਗੁਰਸਾਗਰ ਸਾਹਿਬ, ਗੁ. ਅਕਾਲ ਬੁੰਗਾ, ਗੁ. ਸੱਚਖੰਡ ਅੰਗੀਠਾ ਸਾਹਿਬ ਅਤੇ ਗੁ. ਮਾਤਾ ਭੋਲੀ ਜੀ ਮਸਤੂਆਣਾ ਸਾਹਿਬ ਵਿਖੇ ਮਾਘ ਮਹੀਨੇ ਦੀ ਮੱਸਿਆ ਦਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕੱਲ੍ਹ ਡੀ. ਸੀ. ਦਫ਼ਤਰ ਦਾ ਘਿਰਾਓ

ਸੁਨਾਮ ਊਧਮ ਸਿੰਘ ਵਾਲਾ, 25 ਜਨਵਰੀ (ਧਾਲੀਵਾਲ, ਭੁੱਲਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ, ਜਿਸ ਵਿਚ ਕਿਸਾਨ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »

ਦਿੱਲੀ ਚੋਣਾਂ 'ਚ ਜਦੋਂ ਭਾਜਪਾ ਨੇ ਲੱਤ ਮਾਰੀ ਤਾਂ ਬਾਦਲਕਿਆਂ ਨੂੰ ਸੀ.ਏ.ਏ. ਯਾਦ ਆ ਗਿਆ-ਢੀਂਡਸਾ

ਮਲੇਰਕੋਟਲਾ, 25 ਜਨਵਰੀ (ਕੁਠਾਲਾ)- ਅੱਜ ਸਥਾਨਕ ਗੁਰਦੁਆਰਾ ਹਾਅ ਦਾ ਨਾਅਰਾ ਵਿਖੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅਕਾਲੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਜਿੱਥੇ ਪੰਥਕ ਸੋਚ ਵਾਲੇ ਜੁਝਾਰੂ ...

ਪੂਰੀ ਖ਼ਬਰ »

2 ਫਰਵਰੀ ਦੀ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ

ਸੰਗਰੂਰ, 25 ਜਨਵਰੀ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਵਲੋਂ 2 ਫਰਵਰੀ ਨੰੂ ਸੰਗਰੂਰ ਵਿਖੇ ਕੀਤੀ ਜਾ ਰਹੀ 'ਜਬਰ ਵਿਰੋਧੀ' ਰੈਲੀ ਦੀਆਂ ਤਿਆਰੀਆਂ ਨੰੂ ਲੈ ਕੇ ਭਾਵੇਂ ਸੰਗਰੂਰ ਅਤੇ ਬਰਨਾਲਾ ਜ਼ਿਲਿ੍ਹਆਂ ਦੇ ਸਾਰੇ ਵੱਡੇ ਆਗੂਆਂ ਵਲੋਂ ਪੂਰੀ ...

ਪੂਰੀ ਖ਼ਬਰ »

ਅੱਧੀ ਦਰਜਨ ਪਿੰਡਾਂ ਦੇ ਟਕਸਾਲੀ ਅਕਾਲੀ ਢੀਂਡਸਾ ਪਰਿਵਾਰ ਦੇ ਹੱਕ 'ਚ ਨਿੱਤਰੇ

ਕੁੱਪ ਕਲਾਂ, 25 ਜਨਵਰੀ (ਮਨਜਿੰਦਰ ਸਿੰਘ ਸਰੌਦ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਿਖ਼ਲਾਫ਼ ਖੁੱਲ੍ਹੇਆਮ ਵਿੱਢੀ ਜੰਗ ਅਤੇ ਪਾਰਟੀ ਨੂੰ ਮੁੜ ਤੋਂ ਕੌਮੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX