ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਸੰਪਾਦਕੀ

70 ਸਾਲਾ ਸਫ਼ਰ

ਦੇਸ਼ ਵਿਚ ਚੱਲ ਰਹੀ 70 ਸਾਲ ਦੀ ਲੋਕਤੰਤਰੀ ਪ੍ਰਕਿਰਿਆ ਨੇ ਲੰਬਾ ਸਫ਼ਰ ਤੈਅ ਕੀਤਾ ਹੈ। ਇਸ ਵਿਚ ਭਾਰਤੀ ਚੋਣ ਕਮਿਸ਼ਨ ਦੀ ਵੱਡੀ ਭੂਮਿਕਾ ਕਹੀ ਜਾ ਸਕਦੀ ਹੈ, ਜਿਸ ਨੇ ਸਮੇਂ-ਸਮੇਂ ਵੱਡੇ ਚੋਣ ਸੁਧਾਰ ਕੀਤੇ। ਜੋ ਵੀ ਕਮੀਆਂ ਸਾਹਮਣੇ ਆਈਆਂ, ਉਨ੍ਹਾਂ ਨੂੰ ਦੂਰ ਕਰਨ ਲਈ ਪੁਖਤਾ ...

ਪੂਰੀ ਖ਼ਬਰ »

ਲੋਕਤੰਤਰਿਕ ਕਦਰਾਂ ਦੀ ਪਹਿਰੇਦਾਰੀ ਕਰਦਾ ਹੈ ਭਾਰਤ ਦਾ ਸੰਵਿਧਾਨ

 71ਵੇਂ ਗਣਤੰਤਰ ਦਿਵਸ 'ਤੇ ਵਿਸ਼ੇਸ਼ 'ਹਮ ਭਾਰਤ ਕੇ ਲੋਗ' ਬਹੁਤ ਪਹਿਲਾਂ ਸੁਪਰੀਮ ਕੋਰਟ ਦੇ ਇਕ ਜੱਜ ਨੇ ਕਿਹਾ ਸੀ ਕਿ ਸੰਵਿਧਾਨ ਸਿਰਫ ਨੀਰਸ ਅਤੇ ਬੇਜਾਨ ਸ਼ਬਦਾਂ ਦਾ ਇਕੱਠ ਨਹੀਂ ਹੈ, ਸਗੋਂ ਇਹ ਇਕ ਮਹਾਨ ਰਾਸ਼ਟਰ ਨੂੰ ਜ਼ਿੰਦਗੀ ਦੇਣ ਲਈ ਭਖਦੀ ਲੋਅ ਹੈ। ਸੰਵਿਧਾਨ ਲਾਗੂ ਹੋਣ ...

ਪੂਰੀ ਖ਼ਬਰ »

ਆਰਥਿਕਤਾ 'ਚ ਨਿਘਾਰ ਗੰਭੀਰ ਚਿੰਤਾ ਦਾ ਵਿਸ਼ਾ

1947 ਵਿਚ ਦੇਸ਼ ਦੀ ਵੰਡ/ਆਜ਼ਾਦੀ ਤੋਂ ਪਹਿਲੇ 50 ਸਾਲਾਂ ਦੇ ਸਮੇਂ ਦੌਰਾਨ ਰਾਸ਼ਟਰੀ ਆਮਦਨ ਦੇ ਵਾਧੇ (ਵਿਕਾਸ ਦਰ) ਦੀ ਔਸਤ ਸਾਲਾਨਾ ਦਰ ਇਕ ਫ਼ੀਸਦੀ ਤੋਂ ਵੀ ਘੱਟ ਸੀ। ਪਰ 1950 ਅਤੇ 1965 ਦੇ ਸਮੇਂ ਦੌਰਾਨ ਦੇਸ਼ ਦੀ ਔਸਤ ਸਾਲਾਨਾ ਵਿਕਾਸ ਦਰ 4 ਫ਼ੀਸਦੀ ਸੀ। ਵੰਡ ਅਤੇ ਆਜ਼ਾਦੀ ਸਮੇਂ ਦੀ ਆਰਥਿਕਤਾ ਦੇ ਮੱਦੇਨਜ਼ਰ ਇਹ ਇੱਕ ਵੱਡੀ ਪ੍ਰਾਪਤੀ ਸੀ। ਸਾਲ 1950 ਤੋਂ 1979 ਦੇ ਸਮੇਂ ਦੀ ਔਸਤ ਸਾਲਾਨਾ ਵਿਕਾਸ ਦਰ 3.6 ਫ਼ੀਸਦੀ ਸੀ। ਪਰ 1980-81 ਅਤੇ 1989-90 ਦੇ ਦੌਰਾਨ ਵਿਕਾਸ ਦੀ ਔਸਤ ਸਾਲਾਨਾ ਦਰ 5 ਅਤੇ 6 ਫ਼ੀਸਦੀ ਵਿਚਕਾਰ ਸੀ। ਤਕਰੀਬਨ ਇਹੀ ਵਰਤਾਰਾ 1990-91 ਅਤੇ 1999-2000 ਦੌਰਾਨ ਸੀ। 21ਵੀਂ ਸਦੀ ਦੇ ਪਹਿਲੇ ਪੰਜ ਸਾਲਾਂ ਦੌਰਾਨ ਆਰਥਿਕ ਵਿਕਾਸ ਦੀ ਔਸਤ ਸਾਲਾਨਾ ਦਰ 6.34 ਫ਼ੀਸਦੀ ਰਹੀ। ਪਰ 2005-06 ਤੋਂ 2010-11 ਦੇ ਸਮੇਂ ਦੌਰਾਨ ਆਰਥਿਕ ਵਿਕਾਸ ਦੀ ਔਸਤ ਸਾਲਾਨਾ ਦਰ 8.26 ਫ਼ੀਸਦੀ ਸੀ ਜੋ ਹੁਣ ਤੱਕ ਦੀ ਔਸਤ ਸਾਲਾਨਾ ਵਿਕਾਸ ਦਰ ਤੋਂ ਸਭ ਤੋਂ ਜ਼ਿਆਦਾ ਰਹੀ ਹੈ। ਸਾਲ 2012-13 ਅਤੇ 2016-17 ਦੇ ਸਮੇਂ ਦੌਰਾਨ ਵਿਕਾਸ ਦੀ ਸਾਲਾਨਾ ਦਰ 5 ਫ਼ੀਸਦੀ ਅਤੇ 8 ਫ਼ੀਸਦੀ ਵਿਚਕਾਰ ਰਹੀ ਹੈ। ਵਿਕਾਸ ਦੀ ਮੌਜੂਦਾ ਦਰ ਹੁਣ 5 ਫ਼ੀਸਦੀ ਤੋਂ ਵੀ ਹੇਠਾਂ ਹੈ।
ਕੁਝ ਅਰਥਸਾਸ਼ਤਰੀਆਂ ਅਨੁਸਾਰ ਵਿਕਾਸ ਦੀ ਮੌਜੂਦਾ ਦਰ ਅਸਲ ਵਿਚ 5 ਫ਼ੀਸਦੀ ਤੋਂ ਵੀ ਘੱਟ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਅਸਲ ਸਮੱਸਿਆ ਵਿਕਾਸ ਦੀ ਦਰ ਨੂੰ ਮਿਣਨ ਦੀ ਵਿਧੀ ਵਿਚ ਹੈ। ਗ਼ੈਰ-ਸੰਗਠਿਤ ਖੇਤਰ ਦੀ ਆਮਦਨ ਸਬੰਧੀ ਅੰਕੜੇ ਹਰ ਪੰਜ ਸਾਲਾਂ ਬਾਅਦ ਇਕੱਠੇ ਕੀਤੇ ਜਾਂਦੇ ਹਨ। ਅਜਿਹੀ ਹਾਲਤ ਵਿਚ ਤਿਮਾਹੀ ਵਿਕਾਸ ਦਾ ਅੰਦਾਜ਼ਾ ਖੇਤੀ-ਸੈਕਟਰ ਦੇ ਉਤਪਾਦਨ, ਸੰਗਠਿਤ ਖੇਤਰ ਦੀਆਂ ਹੋਰ ਉਤਪਾਦਨ ਇਕਾਈਆਂ (ਉਦਯੋਗ, ਰੇਲਵੇ, ਸੰਚਾਰ, ਬੈਕਿੰਗ, ਬੀਮਾ ਕੰਪਨੀਆਂ ਅਤੇ ਸਰਕਾਰੀ ਖਰਚੇ) ਆਦਿ ਦੇ ਸੂਚਕ ਅੰਕਾਂ ਤੋਂ ਲਾ ਲਿਆ ਜਾਂਦਾ ਹੈ। ਵਰਣਨਯੋਗ ਹੈ ਕਿ ਉਪਰੋਕਤ ਸਾਰਿਆਂ ਵਿਚ ਕੇਵਲ ਖੇਤੀ ਖੇਤਰ ਹੀ ਗ਼ੈਰ-ਸੰਗਠਿਤ ਖੇਤਰ ਹੈ ਜਦ ਕਿ ਬਾਕੀ ਦੇ ਸੰਗਠਿਤ ਖੇਤਰ ਦੇ ਘੇਰੇ ਵਿਚ ਆਉਂਦੇ ਹਨ। ਗੜਬੜ ਇਹ ਹੈ ਕਿ ਸੰਗਠਿਤ ਖੇਤਰ ਦੀ ਵਿਕਾਸ ਦਰ ਨਾਲ ਹੀ ਗ਼ੈਰ-ਸੰਗਠਿਤ ਖੇਤਰ ਦੀ ਵਿਕਾਸ ਦਰ ਨੂੰ ਅੰਕਿਆ ਜਾ ਰਿਹਾ ਹੈ। ਜੋ ਵਾਜਿਬ ਨਹੀਂ ਹੈ।
ਜ਼ਿਕਰਯੋਗ ਹੈ ਕਿ ਗ਼ੈਰ-ਸੰਗਠਿਤ ਖੇਤਰ (ਸਮੇਤ ਖੇਤੀ ਸੈਕਟਰ ਦੇ) ਦਾ ਦੇਸ਼ ਦੀ ਰਾਸ਼ਟਰੀ ਆਮਦਨ ਵਿਚ ਹਿੱਸਾ ਤਕਰੀਬਨ 45 ਫ਼ੀਸਦੀ ਹੈ ਜਦ ਕਿ ਇਸ ਦਾ ਰੁਜ਼ਗਾਰ ਵਿਚ ਹਿੱਸਾ ਤਕਰੀਬਨ 94 ਫ਼ੀਸਦੀ ਹੈ। ਨੋਟਬੰਦੀ ਅਤੇ ਜੀ.ਐਸ.ਟੀ. (ਵਸਤਾਂ ਅਤੇ ਸੇਵਾਵਾਂ ਟੈਕਸ) ਨੇ ਗ਼ੈਰ-ਸੰਗਠਿਤ ਖੇਤਰ ਦੇ ਵਿਕਾਸ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਦੂਜੇ ਸ਼ਬਦਾਂ ਵਿਚ ਦੇਸ਼ ਦੀ 45 ਫ਼ੀਸਦੀ ਆਮਦਨ ਅਤੇ 94 ਫ਼ੀਸਦੀ ਰੁਜ਼ਗਾਰ ਉਪਰ ਬੁਰਾ ਪ੍ਰਭਾਵ ਪਿਆ ਹੈ। ਜਿਸ ਕਾਰਨ ਗ਼ੈਰ-ਸੰਗਠਿਤ ਖੇਤਰ ਦੀ ਵਿਕਾਸ ਦਰ ਕਾਫੀ ਘਟ ਗਈ। ਇਹੀ ਕਾਰਨ ਹੈ ਕਿ ਕੁਝ ਅਰਥ-ਸ਼ਾਸਤਰੀਆਂ ਦਾ ਕਹਿਣਾ ਹੈ ਕਿ ਦੇਸ਼ ਦੀ ਸਮੁੱਚੀ ਵਿਕਾਸ ਦਰ ਤਾਂ 5 ਫ਼ੀਸਦੀ ਤੋਂ ਵੀ ਘੱਟ ਹੈ।
ਇਸ ਸਬੰਧੀ ਭਾਰਤ ਸਰਕਾਰ ਦੇ ਦੋ ਸਾਬਕਾ ਮੁੱਖ ਆਰਥਿਕ ਸਲਾਹਕਾਰਾਂ, ਪ੍ਰੋਫ਼ੈਸਰ ਕੌਸਿਕ ਬਾਸੂ (2009-2012) ਅਤੇ ਪ੍ਰੋਫ਼ੈਸਰ ਅਰਵਿੰਦ ਸੁਬਰਾਮਾਨੀਅਨ (2014-2018) ਦੇ ਭਾਰਤੀ ਅਰਥ-ਵਿਵਸਥਾ ਬਾਰੇ ਵਿਚਾਰਾਂ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕਰਨਾ ਬਣਦਾ ਹੈ। ਉਪਰੋਕਤ ਦੋਵਾਂ ਅਰਥ-ਸ਼ਾਸਤਰੀਆਂ ਅਨੁਸਾਰ ਭਾਰਤ ਦੀ ਵਿਕਾਸ ਦਰ ਲਗਾਤਾਰ ਹੇਠਾਂ ਵੱਲ ਜਾ ਰਹੀ ਹੈ। ਸੁਬਰਾਮਾਨੀਅਨ ਅਨੁਸਾਰ ਭਾਰਤੀ ਵਿਕਾਸ ਦਰ ਦਾ ਘਟਣਾ ਕੋਈ ਆਮ ਵਰਤਾਰਾ ਨਹੀਂ ਸਗੋਂ ਇਕ ਵੱਡੀ ਗਿਰਾਵਟ ਦਾ ਨਤੀਜਾ ਅਤੇ ਸੰਕੇਤ ਹੈ। ਪ੍ਰੋ: ਕੌਸਿਕ ਬਾਸੂ ਅਨੁਸਾਰ ਭਾਰਤ ਦਾ ਉਦਯੋਗਿਕ ਵਿਕਾਸ ਦਰ ਮੁਸ਼ਕਿਲ ਨਾਲ 1.7 ਫ਼ੀਸਦੀ ਹੈ ਅਤੇ ਸਾਲ 2017-18 ਦੌਰਾਨ ਬਰਾਮਦਾਂ ਦਾ ਪੱਧਰ 2013-14 ਦੇ ਪੱਧਰ ਤੋਂ ਵੀ ਨੀਵਾਂ ਰਿਹਾ ਹੈ।
ਦਰਅਸਲ ਭਾਰਤੀ ਰਿਜ਼ਰਵ ਬੈਂਕ, ਵਰਲਡ ਬੈਂਕ, ਅੰਤਰਰਾਸ਼ਟਰੀ ਮੁਦਰਾ ਕੋਸ਼ ਅਤੇ ਕਈ ਹੋਰ ਅੰਤਰਰਾਸ਼ਟਰੀ ਰੇਟਿੰਗ ਏਜੰਸੀਆਂ ਵਲੋਂ ਭਾਰਤ ਦੀ ਵਿਕਾਸ ਦਰ 'ਚ ਹੋਰ ਗਿਰਾਵਟ ਆਉਣ ਦੇ ਅੰਦਾਜ਼ੇ ਹਨ। ਭਾਰਤ ਦੇ ਨੀਤੀ ਆਯੋਗ ਅਤੇ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕਮੇਟੀ ਵਲੋਂ ਵੀ ਵਿਕਾਸ ਦਰ ਦੀ ਗਿਰਾਵਟ ਨੂੰ ਮੰਨਿਆ ਗਿਆ ਹੈ। ਸਾਲ 2019-20 ਦੌਰਾਨ ਵਿਕਾਸ ਦਰ 4.5 ਤੋਂ 5.5 ਫ਼ੀਸਦੀ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਵਿਕਾਸ ਦਰ ਦੇ ਘਟਣ ਪਿੱਛੇ ਸਮੁੱਚੀ ਸਥਿਰ ਪੂੰਜੀ-ਨਿਰਮਾਣ (ਜੋ ਆਰਥਿਕ ਵਿਕਾਸ ਲਈ ਰੀੜ੍ਹ ਦੀ ਹੱਡੀ ਹੈ) ਦਾ ਘਟਣਾ ਹੈ। ਸਾਲ 2011-12 ਵਿਚ ਸਥਿਰ ਪੂੰਜੀ ਨਿਰਮਾਣ ਰਾਸ਼ਟਰੀ ਘਰੇਲੂ ਉਤਪਾਦਨ ਦਾ 34.3 ਫ਼ੀਸਦੀ ਸੀ ਜੋ ਉਸ ਤੋਂ ਬਾਅਦ ਲਗਾਤਾਰ ਘਟ ਰਿਹਾ ਹੈ। ਸਾਲ 2013-14 ਵਿਚ ਇਹ 31.3 ਫ਼ੀਸਦੀ ਸੀ ਜੋ 2014-15 ਵਿਚ 30.1 ਫ਼ੀਸਦੀ ਹੋ ਗਈ ਤੇ ਸਾਲ 2017-18 ਵਿਚ 28.6 ਫ਼ੀਸਦੀ ਰਹਿ ਗਈ। ਉਸ ਤੋਂ ਬਾਅਦ ਇਹ ਹੋਰ ਵੀ ਘਟ ਗਈ ਹੈ। ਜ਼ਿਕਰਯੋਗ ਹੈ ਕਿ ਸਾਲ 2004-05 ਵਿਚ ਪੂੰਜੀ ਨਿਰਮਾਣ ਦੀ ਦਰ 28.7 ਫ਼ੀਸਦੀ ਸੀ। ਰਾਸ਼ਟਰੀ ਆਮਦਨ ਦੀ ਵਿਕਾਸ ਦਰ ਵਿਚ ਗਿਰਾਵਟ ਸਮੁੱਚੀ ਸਥਿਰ ਪੂੰਜੀ ਨਿਰਮਾਣ ਦੀ ਦਰ ਉਪਰ ਨਿਰਭਰ ਕਰਦੀ ਹੈ। ਪੂੰਜੀ ਨਿਰਮਾਣ ਦੀ ਦਰ ਘਟਣ ਨਾਲ ਵਿਕਾਸ ਦੀ ਦਰ ਵੀ ਘਟ ਜਾਂਦੀ ਹੈ। ਸਾਲ 2008-09 ਤੋਂ ਸ਼ੁਰੂ ਹੋਈ ਸੰਸਾਰ ਮੰਦੀ ਨੇ ਵੀ ਭਾਰਤ ਦੇ ਬਰਾਮਦਾਂ ਦੀ ਵਿਕਾਸ ਦਰ ਨੂੰ ਵੀ ਘਟਾਇਆ ਹੈ। ਇਧਰ ਅੰਦਰੂਨੀ ਆਰਥਿਕ ਵਿਕਾਸ ਦਰ ਘਟਣ ਨਾਲ ਵਸਤਾਂ ਅਤੇ ਸੇਵਾਵਾਂ ਦੀ ਮੰਗ ਵਿਚ ਗਿਰਾਵਟ ਆਈ ਹੈ ਅਤੇ ਸੰਸਾਰ ਪੱਧਰੀ ਆਰਥਿਕ ਮੰਦੀ ਕਾਰਨ ਭਾਰਤ ਦੀਆਂ ਵਸਤਾਂ ਅਤੇ ਸੇਵਾਵਾਂ ਦੀ ਵਿਦੇਸ਼ੀ ਮੰਡੀ ਵਿਚ ਮੰਗ ਵੀ ਘਟ ਰਹੀ ਹੈ। ਅਜਿਹੇ ਵਰਤਾਰੇ ਕਾਰਨ ਬੇਰੁਜ਼ਗਾਰੀ ਵਿਚ ਹੋਰ ਵੀ ਵਾਧਾ ਹੋ ਰਿਹਾ ਹੈ । ਸਾਲ 2017-18 ਦੌਰਾਨ ਬੇਰੁਜ਼ਗਾਰੀ ਦੀ ਦਰ 6.1 ਫ਼ੀਸਦੀ ਤੱਕ ਪਹੁੰਚ ਗਈ ਜੋ ਕਿ ਪਿਛਲੇ 45 ਸਾਲਾਂ ਦੇ ਸਮੇਂ ਦੀ ਸਭ ਤੋਂ ਉੱਚੀ ਦਰ ਹੈ। ਸੈਂਟਰ ਫਾਰ ਮੋਨੀਟਰਿੰਗ ਆਫ ਇੰਡੀਅਨ ਇਕੋਨੋਮੀ (ਸੀ.ਐਮ.ਆਈ.ਈ) ਅਨੁਸਾਰ ਭਾਰਤ ਵਿਚ ਬੇਰੁਜ਼ਗਾਰੀ ਦੀ ਦਰ 7.1 ਫ਼ੀਸਦੀ ਹੈ। ਨੌਜਵਾਨਾਂ (14-35 ਸਾਲ) ਵਿਚ ਬੇਰੁਜ਼ਗਾਰੀ ਦੀ ਦਰ 16 ਫ਼ੀਸਦੀ ਹੈ।
ਦਰਅਸਲ ਵਧਦੀ ਬੇਰੁਜ਼ਗਾਰੀ, ਵਿਕਾਸ ਦਰ ਵਿਚ ਗਿਰਾਵਟ, ਉੱਚੀ ਗ਼ਰੀਬੀ ਦਰ ਅਤੇ ਆਮਦਨ ਅਤੇ ਧਨ ਦੀ ਵਧ ਰਹੀ ਕਾਣੀ ਵੰਡ ਕਾਰਨ ਆਮ ਲੋਕਾਂ ਦੀ ਖ਼ਰੀਦ ਸ਼ਕਤੀ ਘਟ ਰਹੀ ਹੈ। ਇਨ੍ਹਾਂ ਕਾਰਨਾਂ ਕਰਕੇ ਵਸਤਾਂ ਅਤੇ ਸੇਵਾਵਾਂ ਦੀ ਮੰਗ ਵੀ ਘਟ ਰਹੀ ਹੈ। ਮੰਗ ਘਟਣ ਕਾਰਨ ਵਸਤਾਂ ਦੇ ਉਤਪਾਦਨ ਅਤੇ ਸੇਵਾਵਾਂ ਦੇ ਖੇਤਰ ਵਿਚ ਲੱਗੇ ਕਿਰਤੀਆਂ ਦੀ ਮੰਗ ਵੀ ਘਟ ਰਹੀ ਹੈ। ਫਲਸਰੂਪ ਬੇਰੁਜ਼ਗਾਰੀ ਵਿਚ ਵਾਧਾ ਹੋ ਰਿਹਾ। ਇਸ ਕਾਰਨ ਲੋਕਾਂ ਦੀ ਖ਼ਰੀਦ ਸ਼ਕਤੀ ਹੋਰ ਵੀ ਸੁੰਘੜ ਰਹੀ ਹੈ ਅਤੇ ਵਸਤਾਂ ਅਤੇ ਸੇਵਾਵਾਂ ਦੇ ਉਪਭੋਗ ਵਿਚ ਵੀ ਕਟੌਤੀ ਹੁੰਦੀ ਜਾ ਰਹੀ ਹੈ। ਇਸ ਤਰ੍ਹਾਂ ਇਹ ਇਕ ਵਿਹੁ-ਚੱਕਰ ਹੈ ਜਿਸ ਵਿਚ ਭਾਰਤੀ ਅਰਥ ਵਿਵਸਥਾ ਫਸੀ ਹੋਈ ਹੈ।
ਯਾਦ ਰਹੇ ਕਿ ਮੌਜੂਦਾ ਵਿਕਾਸ ਮਾਡਲ ਦਾ ਇੰਜਣ ਵਸਤਾਂ ਅਤੇ ਸੇਵਾਵਾਂ ਦਾ ਉਪਭੋਗ ਹੈ ਅਤੇ ਉਪਭੋਗ ਘਟਣ ਨਾਲ ਵਸਤਾਂ ਅਤੇ ਸੇਵਾਵਾਂ ਦੀ ਮੰਗ ਵੀ ਘਟਦੀ ਹੈ ਜਿਸ ਦੇ ਫਲਸਰੂਪ ਬੇਰੁਜ਼ਗਾਰੀ ਵਧਦੀ ਹੈ। ਸਪੱਸ਼ਟ ਹੈ ਕਿ ਇਸ ਉਪਭੋਗ-ਆਧਾਰਤ ਵਿਕਾਸ ਮਾਡਲ ਨੂੰ ਚਲਦਾ ਰੱਖਣ ਲਈ ਆਮ ਲੋਕਾਂ ਪਾਸ ਖ਼ਰੀਦ ਸ਼ਕਤੀ ਦਾ ਬਣੇ ਰਹਿਣਾ ਲਾਜ਼ਮੀ ਹੈ। ਲੋਕਾਂ ਪਾਸ ਖਰੀਦ ਸ਼ਕਤੀ ਤਾਂ ਹੀ ਆਵੇਗੀ ਜੇਕਰ ਉਨ੍ਹਾਂ ਪਾਸ ਆਮਦਨ ਦਾ ਕੋਈ ਸ੍ਰੋਤ ਹੋਵੇਗਾ। ਆਮ ਲੋਕਾਂ ਦੀ ਆਮਦਨ ਦਾ ਸ੍ਰੋਤ ਉਨ੍ਹਾਂ ਦਾ ਰੁਜ਼ਗਾਰ (ਸਵੈ-ਰੁਜ਼ਗਾਰ ਜਾਂ ਮਜ਼ਦੂਰੀ/ਵੇਤਨ ਰੁਜ਼ਗਾਰ) ਹੁੰਦਾ ਹੈ। ਪਰ ਤਰਾਸਦੀ ਇਹ ਹੈ ਕਿ ਭਾਰਤ ਵਿਚ ਬੇਰੁਜ਼ਗਾਰੀ ਹੁਣ ਤੱਕ ਦੀ ਚਰਮ-ਸੀਮਾ ਉਪਰ ਪਹੁੰਚੀ ਹੋਈ ਹੈ ਅਤੇ ਜੋ ਰੁਜ਼ਗਾਰ ਹੈ ਵੀ ਉਸ ਵਿਚੋਂ ਤਕਰੀਬਨ 94 ਫ਼ੀਸਦੀ ਗ਼ੈਰ-ਸੰਗਠਿਤ ਖੇਤਰ ਵਿਚ ਹੈ ਜਿਥੇ ਮਜ਼ਦੂਰੀ/ਵੇਤਨ ਦੀਆਂ ਹਾਲਤਾਂ ਬਹੁਤ ਹੀ ਮਾੜੀਆਂ ਹਨ। ਰੁਜ਼ਗਾਰ ਜਾਰੀ ਰਹਿਣ ਦੀ ਵੀ ਕੋਈ ਗਰੰਟੀ ਨਹੀਂ ਅਤੇ ਸਮਾਜਿਕ ਸੁਰੱਖਿਆ ਵੀ ਨਾਂਹ ਦੇ ਬਰਾਬਰ ਹੈ। ਦਰਅਸਲ ਨੋਟਬੰਦੀ ਅਤੇ ਜੀ.ਐਸ.ਟੀ. ਨੇ ਗ਼ੈਰ-ਸੰਗਠਿਤ ਖੇਤਰ ਦਾ ਤਾਂ ਲੱਕ ਹੀ ਤੋੜ ਦਿੱਤਾ ਹੈ। ਉਸ ਪਿੱਛੋਂ ਲੋਕਾਂ ਵਿਚ ਇੱਕ ਬੇਵਿਸ਼ਵਾਸੀ ਦਾ ਮਾਹੌਲ ਬਣ ਗਿਆ। ਨਿਵੇਸ਼-ਕਰਤਾ ਨਵਾਂ ਨਿਵੇਸ਼ ਨਹੀਂ ਕਰ ਰਹੇ, ਬੈਂਕ ਨਵੇਂ ਕਰਜ਼ੇ ਦੇਣ ਤੋਂ ਘਬਰਾਉਂਦੇ ਹਨ ਅਤੇ ਬੈਕਾਂ ਦਾ ਐਨ.ਪੀ.ਏ. (ਨਾਨ-ਪਰਫਾਰਮਿੰਗ ਐਸਟ) ਵੀ 10 ਲੱਖ ਕਰੋੜ ਤੱਕ ਪਹੁੰਚ ਗਿਆ।
ਨੀਤੀ ਆਯੋਗ ਦੇ ਚੇਅਰਮੈਨ ਡਾ: ਰਾਜੀਵ ਕੁਮਾਰ ਅਨੁਸਾਰ ਵੀ ਵਰਤਮਾਨ ਆਰਥਿਕ ਮੰਦੀ ਪਿਛਲੇ 70 ਸਾਲਾਂ ਦੇ ਸਮੇਂ ਦੌਰਾਨ ਇਕ ਅਸਾਧਾਰਨ ਸਥਿਤੀ ਹੈ। ਬਾਜ਼ਾਰ ਵਿਚ ਪੂੰਜੀ ਦੀ ਪੂਰਤੀ ਵੀ ਸੁੰਗੜ ਗਈ ਹੈ, ਜੋ ਕਿ ਪਿਛਲੇ 70 ਸਾਲਾਂ ਵਿਚ ਅਜਿਹਾ ਕਦੇ ਨਹੀਂ ਹੋਇਆ। ਕਿਸੇ ਨੂੰ ਕਿਸੇ 'ਤੇ ਵਿਸ਼ਵਾਸ ਨਹੀਂ ਹੈ। ਬੈਂਕ ਅਤੇ ਹੋਰ ਵਿੱਤੀ ਸੰਸਥਾਵਾਂ ਫੂਕ-ਫੂਕ ਕੇ ਉਧਾਰ ਦੇ ਰਹੇ ਹਨ ਜਿਸ ਕਾਰਨ ਵਪਾਰ/ਉਦਯੋਗ ਦੇ ਵੱਡੇ ਹਿੱਸੇ ਨੂੰ (ਖ਼ਾਸ ਕਰਕੇ ਛੋਟੇ ਉਦਯੋਗਾਂ ਨੂੰ) ਪੂੰਜੀ ਮੁਹੱਈਆ ਨਹੀਂ ਹੋ ਰਹੀ। ਵਧਦੀ ਮੰਹਿਗਾਈ ਨੇ ਰਿਜ਼ਰਵ ਬੈਂਕ ਦੇ ਵਿਆਜ ਦਰ (ਬੈਂਕ ਰੇਟ) ਘਟਾਉਣ ਲਈ ਵੀ ਹੱਥ ਬੰਨ੍ਹ ਦਿੱਤੇ ਹਨ। ਅਸਲ ਵਿਚ ਸਮੱਸਿਆ ਕੇਵਲ ਵਿਆਜ ਦੀ ਦਰ ਨਾਲ ਹੀ ਨਹੀਂ ਜੁੜੀ ਸਗੋਂ ਉੱਦਮੀਆਂ ਵਿਚ ਆਈ ਨਿਰਾਸਤਾ (ਜੋ ਕਿ ਦੇਸ਼ ਦੇ ਆਰਥਿਕ ਮਾਹੌਲ ਅਤੇ ਉਪਭੋਗ ਸੁੰਗੜਨ ਕਾਰਨ ਹੋਈ ਹੈ) ਕਾਰਨ ਉੱਦਮੀਆਂ ਵਲੋਂ ਪੂੰਜੀ ਵਾਸਤੇ ਮੰਗ ਹੀ ਨਹੀਂ ਆ ਰਹੀ। ਕਮਾਲ ਦੀ ਗੱਲ ਇਹ ਹੈ ਕਿ ਕੇਂਦਰ ਸਰਕਾਰ ਨੇ ਉਪਭੋਗ ਸਬੰਧੀ ਅੰਕੜੇ (©SS® 3onsumpt}on 4ata), ਜਨਤਕ ਕਰਨ ਦੀ ਬਜਾਏ, ਦੱਬ ਲਏ ਹਨ ਤਾਂ ਜੋ ਲੋਕਾਂ ਨੂੰ ਉਪਭੋਗ ਵਿਚ ਆਈ ਗਿਰਾਵਟ ਦੀ ਜਾਣਕਾਰੀ ਹੀ ਨਾ ਮਿਲ ਸਕੇ। ਮੌਜੂਦਾ ਸਰਕਾਰ ਨੇ ਬੇਰੁਜ਼ਗਾਰੀ ਸਬੰਧੀ ਅੰਕੜਿਆਂ ਨੂੰ ਵੀ ਕੁਝ ਦੇਰ ਲਈ ਦਬਾਈ ਰੱਖਿਆ ਸੀ। ਜਦ ਉਹ ਅੰਕੜੇ ਲੀਕ ਹੋ ਗਏ ਅਤੇ ਦੇਸ਼ ਵਿਚ ਕਾਫੀ ਰੌਲਾ-ਰੱਪਾ ਪਿਆ ਤਾਂ ਉਹ ਰਿਪੋਰਟ ਜਾਰੀ ਕੀਤੀ ਗਈ। ਸਪੱਸ਼ਟ ਹੈ ਕਿ ਦੇਸ਼ ਦੀ ਆਰਥਿਕਤਾ ਨੂੰ ਮੁੜ ਲੀਹ 'ਤੇ ਲਿਆੳਣ ਲਈ ਦੇਸ਼ ਵਿਚ ਨਿਵੇਸ਼ ਦੀ ਮਾਤਰਾ ਅਤੇ ਵਸਤਾਂ ਅਤੇ ਸੇਵਾਵਾਂ ਪ੍ਰਤੀ ਮੰਗ ਵਧਾਉਣੀ ਪਵੇਗੀ। ਅਜਿਹਾ ਤਾਂ ਹੀ ਸੰਭਵ ਹੋਵੇਗਾ ਜੇਕਰ ਗ਼ੈਰ-ਸੰਗਠਿਤ ਖੇਤਰ ਵਿਕਾਸ ਕਰੇਗਾ ਅਤੇ ਛੋਟੇ ਅਤੇ ਮਾਧਮਿਕ ਉਦਯੋਗਾਂ ਵਿਚ ਨਿਵੇਸ਼ ਹੋਵੇਗਾ। ਇਸ ਦੇ ਨਾਲ ਹੀ ਆਮ ਲੋਕਾਂ ਪਾਸ ਵਸਤਾਂ ਅਤੇ ਸੇਵਾਵਾਂ ਨੂੰ ਖਰੀਦਣ ਲਈ ਪੈਸਾ ਹੋਵੇਗਾ। ਅਜਿਹਾ ਤਾਂ ਹੀ ਹੋਵੇਗਾ ਜੇਕਰ ਰੁਜ਼ਗਾਰ ਵਿਚ ਵਾਧਾ ਹੋਵੇਗਾ ਅਤੇ ਆਮਦਨ ਅਤੇ ਧਨ ਦੀ ਕਾਣੀ ਵੰਡ ਨੂੰ ਠੀਕ ਕੀਤਾ ਜਾਵੇਗਾ ਪਰ ਰੁਜ਼ਗਾਰ ਤਾਂ ਹੀ ਵਧੇਗਾ ਜੇਕਰ ਦੇਸ਼ ਅੰਦਰ ਨਿਵੇਸ਼ ਵਧੇਗਾ।

-ਪ੍ਰੋਫ਼ੈਸਰ ਅਰਥ-ਵਿਗਿਆਨ, ਦਿਹਾਤੀ ਅਤੇ ਸਨਅਤੀ ਵਿਕਾਸ ਖੋਜ ਕੇਂਦਰ, ਚੰਡੀਗੜ੍ਹ ਅਤੇ
ਪ੍ਰੋਫ਼ੈਸਰ ਆਫ਼ ਏਮੀਨੈਂਸ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ।

ਖ਼ਬਰ ਸ਼ੇਅਰ ਕਰੋ

 

ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ ਸਾਡੇ ਲੋਕ

26 ਜਨਵਰੀ ਭਾਰਤ ਦਾ ਗਣਤੰਤਰ ਦਿਵਸ ਹੈ। ਗੱਲ ਸ਼ੁਰੂ ਕਰਦੇ ਤਾਂ ਖੇਤ ਤੋਂ। ਭਾਰਤੀ ਲੋਕਾਂ ਲਈ ਉਪਜੀਵਕਾ ਕਮਾਉਣ ਦਾ ਸਭ ਤੋਂ ਵੱਡਾ ਖੇਤਰ ਅੱਜ ਵੀ ਖੇਤੀ ਹੀ ਹੈ। ਕੁੱਲ ਆਬਾਦੀ ਦਾ ਦੋ ਤਿਹਾਈ ਕਿਸਾਨ ਅਤੇ ਮਜ਼ਦੂਰ ਖੇਤੀ ਨਾਲ ਜੁੜਿਆ ਹੈ। ਵਪਾਰ ਅਤੇ ਸਨਅਤ 12 ਤੋਂ 15 ਪ੍ਰਤੀਸ਼ਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX