ਤਾਜਾ ਖ਼ਬਰਾਂ


ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 day ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  1 day ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  1 day ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਪਹਿਲਾ ਸਫ਼ਾ

ਅੰਮਿ੍ਤਸਰ 'ਚ ਹੈਰੋਇਨ ਦੀ ਫੈਕਟਰੀ ਦਾ ਪਰਦਾਫਾਸ਼

• ਇਕ ਹਜ਼ਾਰ ਕਰੋੜ ਦੀ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ • ਅਫਗਾਨੀ ਨਾਗਰਿਕ ਤੇ ਇਕ ਲੜਕੀ ਸਣੇ 6 ਗਿ੍ਫ਼ਤਾਰ ਅੰਮਿ੍ਤਸਰ, 31 ਜਨਵਰੀ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਗਠਿਤ ਕੀਤੀ ਵਿਸ਼ੇਸ਼ ਟਾਸਕ ਫੋਰਸ ਨੂੰ ਉਸ ਵੇਲੇ ਵੱਡੀ ਸਫ਼ਲਤਾ ...

ਪੂਰੀ ਖ਼ਬਰ »

ਅਕਾਲੀ ਆਗੂ ਅਨਵਰ ਮਸੀਹ ਨੂੰ ਹਿਰਾਸਤ 'ਚ ਲਿਆ

ਅੰਮਿ੍ਤਸਰ, 31 ਜਨਵਰੀ (ਰੇਸ਼ਮ ਸਿੰਘ)-ਇਥੇ ਸੁਲਤਾਨਵਿੰਡ ਖੇਤਰ ਦੇ ਇਕ ਘਰ 'ਚ ਫੜੀ ਗਈ ਇਕ ਹਜ਼ਾਰ ਕਰੋੜ ਦੀ ਹੈਰੋਇਨ ਦੇ ਚਰਚਿਤ ਮਾਮਲੇ 'ਚ ਸੂਬਾਰਡੀਨੇਟ ਸਰਵਿਸਜ਼ ਸਿਲੈਕਸ਼ਨ ਬੋਰਡ ਦੇ ਸਾਬਕਾ ਮੈਂਬਰ ਤੇ ਸੀਨੀ: ਅਕਾਲੀ ਆਗੂ ਅਨਵਰ ਮਸੀਹ ਨੂੰ ਹਿਰਾਸਤ 'ਚ ਲਿਆ ਗਿਆ ਹੈ | ...

ਪੂਰੀ ਖ਼ਬਰ »

ਅਕਾਲੀ ਆਗੂ ਦੀ ਕੋਠੀ 'ਚ ਕਿਰਾਏ 'ਤੇ ਰਹਿ ਰਹੇ ਸਨ

ਸੁਲਤਾਨਵਿੰਡ, (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਇਲਾਕਾ ਅਕਾਸ਼ ਵਿਹਾਰ ਪੱਤੀ ਛੇ ਵਾਂਟ ਪੰਡੋਰਾ 'ਚ ਸਥਿਤ ਇਕ ਕੋਠੀ 'ਚੋਂ ਐਸ.ਟੀ.ਐਫ ਨੇ ਵਿਸ਼ੇਸ਼ ਅਪ੍ਰੇਸ਼ਨ ਦੌਰਾਨ ਇਕ ਹਜ਼ਾਰ ਕਰੋੜ ਤੋਂ ਵੱਧ ਕੀਮਤ ਦੀ ਹੈਰੋਇਨ ਬਰਾਮਦ ਕਰਨ ਨਾਲ, ਜਿਥੇ ਇਕ ਔਰਤ ਸਮੇਤ ...

ਪੂਰੀ ਖ਼ਬਰ »

ਫੜੇ ਗਏ ਦੋਸ਼ੀਆਂ ਦੇ ਕਈ ਵੱਡੇ ਲੋਕਾਂ ਨਾਲ ਸਬੰਧ-ਕੈਪਟਨ

ਕਿਹਾ, ਇਟਲੀ 'ਚ ਕਾਬੂ ਕੀਤੇ ਸੰਧੂ ਤੋਂ ਵੀ ਪੁੱਛਗਿੱਛ ਲਈ ਇਜਾਜ਼ਤ ਮੰਗਾਂਗੇ ਚੰਡੀਗੜ੍ਹ, 31 ਜਨਵਰੀ (ਹਰਕਵਲਜੀਤ ਸਿੰਘ)-ਅੰਮਿ੍ਤਸਰ ਤੋਂ ਪੰਜਾਬ ਪੁਲਿਸ ਵਲੋਂ ਫੜੀ ਗਈ 194.15 ਕਿੱਲੋ ਹੈਰੋਇਨ ਤੇ ਹੋਰ ਨਸ਼ਿਆਂ ਦੀ ਖੇਪ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਫਿਰ ਟਲੀ ਨਿਰਭੈਆ ਦੇ ਦੋਸ਼ੀਆਂ ਦੀ ਫਾਂਸੀ

ਦਿੱਲੀ ਅਦਾਲਤ ਵਲੋਂ ਅਗਲੇ ਹੁਕਮਾਂ ਤੱਕ ਰੋਕ ਨਵੀਂ ਦਿੱਲੀ, 31 ਜਨਵਰੀ (ਜਗਤਾਰ ਸਿੰਘ)-ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਨਿਰਭੈਆ ਦੇ ਦੋਸ਼ੀਆਂ ਦੇ ਮੌਤ ਦੇ ਵਰੰਟ 'ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ | ਅਦਾਲਤ ਨੇ ਫਾਂਸੀ ਦੀ ਕੋਈ ਤਰੀਕ ਨਿਰਧਾਰਤ ਨਹੀਂ ਕੀਤੀ ...

ਪੂਰੀ ਖ਼ਬਰ »

ਜੀ.ਡੀ.ਪੀ. 6 ਤੋਂ 6.5 ਫੀਸਦੀ ਰਹਿਣ ਦਾ ਅਨੁਮਾਨ

ਅਰਥਚਾਰੇ 'ਚ ਜਿੰਨੀ ਗਿਰਾਵਟ ਆਉਣੀ ਸੀ, ਆ ਚੁੱਕੀ ਹੈ, ਹੁਣ ਸੁਧਾਰ ਹੋਵੇਗਾ-ਆਰਥਿਕ ਸਰਵੇਖਣ - ਉਪਮਾ ਡਾਗਾ ਪਾਰਥ - ਨਵੀਂ ਦਿੱਲੀ, 31 ਜਨਵਰੀ -'ਬੇਰੁਜ਼ਗਾਰੀ, ਘਟਦੇ ਨਿਵੇਸ਼ ਅਤੇ ਡਿਗਦੀ ਕੁੱਲ ਘਰੇਲੂ ਉਤਪਾਦ ਦਰ (ਜੀ. ਡੀ. ਪੀ.) ਦੇ ਰੁਝਾਨ ਕਾਰਨ ਵਿਕਾਸ ਦਰ 'ਚ ਜਿੰਨੀ ...

ਪੂਰੀ ਖ਼ਬਰ »

ਸਰਕਾਰੀ ਬੈਂਕਾਂ ਦੇ ਕਰਮਚਾਰੀਆਂ ਵਲੋਂ 2 ਦਿਨਾਂ ਹੜਤਾਲ ਸ਼ੁਰੂ

ਨਵੀਂ ਦਿੱਲੀ, 31 ਜਨਵਰੀ (ਏਜੰਸੀਆਂ)- ਬੈਂਕ ਕਰਮਚਾਰੀਆਂ ਦੀ 2 ਦਿਨਾ ਦੇਸ਼ ਵਿਆਪੀ ਹੜਤਾਲ ਅੱਜ ਤੋਂ ਸ਼ੁਰੂ ਹੋ ਗਈ | ਜਿਸ ਕਾਰਨ ਸਰਕਾਰੀ ਬੈਂਕ ਖੇਤਰ ਦੀਆਂ ਬੈਂਕਾਂ 'ਚ ਨਕਦੀ ਨਿਕਾਸੀ ਅਤੇ ਜਮ੍ਹਾਂ ਸਮੇਤ ਵੱਖ-ਵੱਖ ਸੇਵਾਵਾਂ ਪ੍ਰਭਾਵਿਤ ਹੋਈਆਂ | ਬੈਂਕ ਕਰਮਚਾਰੀਆਂ ਦੇ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਲਿਆਂਦਾ ਨਾਗਰਿਕਤਾ ਸੋਧ ਕਾਨੂੰਨ-ਰਾਸ਼ਟਰਪਤੀ

• ਕਿਹਾ-ਵਿਰੋਧ ਪ੍ਰਦਰਸ਼ਨ ਦੌਰਾਨ ਹਿੰਸਾ ਨਾਲ ਕਮਜ਼ੋਰ ਹੁੰਦਾ ਹੈ ਲੋਕਤੰਤਰ • ਨਨਕਾਣਾ ਸਾਹਿਬ 'ਤੇ ਹੋਏ ਪਥਰਾਅ ਦਾ ਅਸਿੱਧੇ ਤੌਰ 'ਤੇ ਕੀਤਾ ਜ਼ਿਕਰ • ਕਰਤਾਰਪੁਰ ਲਾਂਘਾ ਰਿਕਾਰਡ ਸਮੇਂ 'ਚ ਪੂਰਾ ਹੋਇਆ ਨਵੀਂ ਦਿੱਲੀ, 31 ਜਨਵਰੀ (ਉਪਮਾ ਡਾਗਾ ਪਾਰਥ)-ਰਵਾਇਤਨ ...

ਪੂਰੀ ਖ਼ਬਰ »

ਪਾਕਿ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਕੈਨੇਡਾ ਦੇ ਰਾਜਦੂਤ ਨਿਯੁਕਤ

ਨਵੀਂ ਦਿੱਲੀ, 31 ਜਨਵਰੀ (ਏਜੰਸੀ)-ਭਾਰਤ ਦੇ ਪਾਕਿਸਤਾਨ 'ਚ ਮੌਜੂਦਾ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੂੰ ਸ਼ੁੱਕਰਵਾਰ ਨੂੰ ਦੇਸ਼ ਦਾ ਕੈਨੇਡਾ 'ਚ ਨਵਾਂ ਰਾਜਦੂਤ ਨਿਯੁਕਤ ਕੀਤਾ ਗਿਆ ਹੈ | ਅਧਿਕਾਰਤ ਐਲਾਨ ਵਿਚ ਕਿਹਾ ਗਿਆ ਕਿ 1987 ਬੈਚ ਦੇ ਆਈ. ਐਫ. ਐਸ. ਅਧਿਕਾਰੀ ਬਿਸਾਰੀਆ ...

ਪੂਰੀ ਖ਼ਬਰ »

ਨਹੀਂ ਰਹੇ ਡਾ: ਦਲੀਪ ਕੌਰ ਟਿਵਾਣਾ

ਪਟਿਆਲਾ 'ਚ ਅੰਤਿਮ ਸੰਸਕਾਰ ਅੱਜ ਐੱਸ. ਏ. ਐੱਸ. ਨਗਰ, 31 ਜਨਵਰੀ (ਕੇ. ਐੱਸ. ਰਾਣਾ)-ਪੰਜਾਬੀ ਸਾਹਿਤ ਦੇ ਖੇਤਰ 'ਚ ਵਿਲੱਖਣ ਨਾਮਣਾ ਖੱਟਣ ਵਾਲੀ ਪਦਮਸ੍ਰੀ ਪੁਰਸਕਾਰ ਅਤੇ ਪੰਜਾਬ ਸਰਕਾਰ ਵਲੋਂ ਪੰਜਾਬੀ ਸਾਹਿਤ ਰਤਨ ਪੁਰਸਕਾਰ ਸਮੇਤ ਸਰਸਵਤੀ ਪੁਰਸਕਾਰ ਹਾਸਲ ਕਰਨ ਵਾਲੀ ...

ਪੂਰੀ ਖ਼ਬਰ »

ਚਿਦੰਬਰਮ ਤੇ ਕਾਰਤੀ ਿਖ਼ਲਾਫ਼ ਅਦਾਲਤ ਨੇ ਏਅਰਸੈਲ-ਮੈਕਸਿਸ ਮਾਮਲਾ ਮੁੜ ਖੋਲਿ੍ਹਆ

ਨਵੀਂ ਦਿੱਲੀ, 31 ਜਨਵਰੀ (ਏਜੰਸੀ)- ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਸੀਨੀਅਰ ਕਾਂਗਰਸ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਅਤੇ ਉਨ੍ਹਾਂ ਦੇ ਬੇਟੇ ਕਾਰਤੀ ਚਿਦੰਬਰਮ ਲਈ ਤਾਜ਼ਾ ਮੁਸ਼ਕਿਲ ਖੜ੍ਹੀ ਕਰਦਿਆਂ ਏਅਰਸੈਲ-ਮੈਕਸਿਸ ਮਾਮਲੇ 'ਚ ਜਾਂਚ ਏਜੰਸੀਆਂ ...

ਪੂਰੀ ਖ਼ਬਰ »

ਮੰਤਰੀ ਮੰਡਲ ਵਲੋਂ ਆਉਂਦੇ ਵਿੱਤੀ ਸਾਲ ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ

• 12 ਪ੍ਰਤੀਸ਼ਤ ਵਾਧੂ ਮਾਲੀਆ ਪ੍ਰਾਪਤ ਕਰਨ ਦਾ ਟੀਚਾ • ਸੂਬੇ 'ਚ  ਆਨਲਾਈਨ ਅਤੇ ਅਣ-ਅਧਿਕਾਰਤ ਲਾਟਰੀਆਂ 'ਤੇ ਪਾਬੰਦੀ ਦਾ ਫ਼ੈਸਲਾ
ਹਰਕਵਲਜੀਤ ਸਿੰਘ
ਚੰਡੀਗੜ੍ਹ, 31 ਜਨਵਰੀ -ਪੰਜਾਬ ਮੰਤਰੀ ਮੰਡਲ ਦੀ ਅੱਜ ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਵਲੋਂ ਆਉਂਦੇ ਵਿੱਤੀ ਸਾਲ ਲਈ ਸੂਬੇ ਦੀ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ, ਜਿਸ ਵਿਚ 12 ਪ੍ਰਤੀਸ਼ਤ ਵਾਧੂ ਮਾਲੀਆ ਪ੍ਰਾਪਤ ਕਰਨ ਦਾ ਟੀਚਾ ਮਿੱਥਿਆ ਗਿਆ, ਪਰ ਦਿੱਤੀ ਗਈ ਜਾਣਕਾਰੀ ਅਨੁਸਾਰ ਚਾਲੂ ਵਿੱਤੀ ਸਾਲ ਲਈ ਜੋ 6250 ਕਰੋੜ ਦੀ ਆਮਦਨ ਦਾ ਟੀਚਾ ਰੱਖਿਆ ਗਿਆ ਸੀ, ਉਸ ਤੋਂ ਆਮਦਨ 31 ਮਾਰਚ 2020 ਤੱਕ 5676 ਕਰੋੜ ਹੋਣ ਦਾ ਅਨੁਮਾਨ ਹੈ | ਪਰ ਆਬਕਾਰੀ ਵਿਭਾਗ ਆਉਂਦੇ ਸਾਲ ਵਿਚ ਮਿੱਥਿਆ ਗਿਆ ਟੀਚਾ ਕਿਵੇਂ ਪ੍ਰਾਪਤ ਕਰੇਗਾ, ਇਸ ਦੀ ਕੋਈ ਤਫਸੀਲ ਨਹੀਂ ਦਿੱਤੀ ਗਈ | ਅਪਣਾਈ ਗਈ ਇਸ ਨੀਤੀ ਵਿਚ ਕੋਈ ਬਹੁਤੀਆਂ ਤਬਦੀਲੀਆਂ ਨਹੀਂ ਕੀਤੀਆਂ ਗਈਆਂ ਅਤੇ ਗਰੁੱਪਾਂ ਦੀ ਗਿਣਤੀ ਪਹਿਲਾਂ ਵਾਂਗ 756 ਰੱਖੀ ਗਈ ਹੈ | ਜਦੋਂਕਿ ਗਰੁੱਪਾਂ ਤੋਂ 8 ਪ੍ਰਤੀਸ਼ਤ ਵਾਧੂ ਮਾਲੀਆ ਪ੍ਰਾਪਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ | ਨਵੀਂ ਨੀਤੀ ਵਿਚ ਮੌਜੂਦਾ ਲਾਇਸੈਸ ਧਾਰਕ 12 ਪ੍ਰਤੀਸ਼ਤ ਮਾਲੀਏ ਵਿਚ ਵਾਧਾ ਦੇ ਕੇ ਆਪਣਾ ਲਾਇਸੈਂਸ ਨਵਿਆ ਵੀ ਸਕਣਗੇ ਅਤੇ ਵਿਭਾਗ ਲਾਇਸੈਂਸਾਂ ਨੂੰ ਨਵਿਆਉਣ ਲਈ ਜਨਤਕ ਨੋਟਿਸ ਰਾਹੀਂ ਅਰਜ਼ੀਆਂ ਵੀ ਮੰਗ ਸਕਦਾ ਹੈ | ਨਵੀਂ ਨੀਤੀ ਵਿਚ ਫਿਕਸ ਲਾਇਸੈਂਸ ਫ਼ੀਸ, ਜੋ 600 ਕਰੋੜ ਸੀ, ਉਸ ਨੂੰ ਵਧਾ ਕੇ 625 ਕਰੋੜ ਕੀਤਾ ਗਿਆ ਹੈ, ਜਦੋਂਕਿ ਵਾਧੂ ਫਿਕਸ ਲਾਇਸੈਂਸ ਫ਼ੀਸ ਨੂੰ 120 ਕਰੋੜ ਤੋਂ ਵਧਾ ਕੇ ਨਵੀਂ ਨੀਤੀ ਵਿਚ 385 ਕਰੋੜ ਰੱਖਿਆ ਗਿਆ ਹੈ | ਨਵੀਂ ਨੀਤੀ ਵਿਚ ਪੀ.ਐਮ.ਐਲ. 'ਤੇ ਆਬਕਾਰੀ ਡਿਊਟੀ 5 ਰੁਪਏ, ਆਈ.ਐਮ.ਐਫ. 'ਤੇ 4 ਰੁਪਏ ਅਤੇ ਬੀਅਰ 'ਤੇ 2 ਰੁਪਏ ਹੋਵੇਗੀ ਅਤੇ ਬੀਅਰ ਦੇ ਇਕ ਡੱਬੇ 'ਤੇ ਡਿਊਟੀ 62 ਤੋਂ ਵਧਾ ਕੇ 68 ਰੁਪਏ ਪਰ ਬੀ.ਐਲ. ਕਰ ਦਿੱਤੀ ਗਈ ਹੈ | ਹੁਣ ਰਿਟੇਲ ਲਾਇਸੈਂਸੀ ਨੂੰ ਪੰਜਾਬ ਵਿਚ ਬਣੀ ਦੇਸੀ ਸ਼ਰਾਬ ਅਤੇ ਦੇਸ਼ ਵਿਚ ਬਣੀ ਵਿਦੇਸ਼ੀ ਸ਼ਰਾਬ ਅਤੇ ਬੀਅਰ ਆਦਿ ਵਿਚਲੇ ਕੋਟੇ ਨੂੰ 15 ਪ੍ਰਤੀਸ਼ਤ ਤੱਕ ਬਦਲਣ ਦੀ ਇਜਾਜ਼ਤ ਹੋਵੇਗੀ | ਆਉਂਦੇ ਵਿੱਤੀ ਸਾਲ ਵਿਚ ਠੇਕਿਆਂ ਦੀ ਗਿਣਤੀ ਵਿਚ ਵੀ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਇਹ ਗਿਣਤੀ ਮਗਰਲੇ ਸਾਲ ਦੇ ਬਰਾਬਰ 5835 ਰੱਖੀ ਗਈ ਹੈ | ਲਾਇਸੈਂਸੀ ਆਪਣਾ ਅਣਵਿਕਿਆ ਕੋਟਾ ਆਉਂਦੇ ਵਿੱਤੀ ਸਾਲ ਲਈ ਮਾਮੂਲੀ ਫ਼ੀਸ ਦੇ ਕੇ ਟਰਾਂਸਫ਼ਰ ਕਰ ਸਕਦੇ ਹਨ, ਜੋ ਪੀ. ਐਮ. ਐਲ. ਲਈ
25 ਰੁਪਏ ਪ੍ਰਤੀ ਲੀਟਰ, 40 ਰੁਪਏ ਆਈ. ਐਮ. ਐਫ. ਐਲ. ਲਈ ਪ੍ਰਤੀ ਲੀਟਰ ਅਤੇ ਵਿਦੇਸ਼ੀ ਸ਼ਰਾਬ ਲਈ 45 ਰੁਪਏ ਪ੍ਰਤੀ ਲੀਟਰ ਅਤੇ ਬੀਅਰ ਲਈ 10 ਰੁਪਏ ਪ੍ਰਤੀ ਬੀ.ਐਲ. ਹੋਏਗੀ | ਨਵੀਂ ਨੀਤੀ ਵਿਚ ਮੈਰਿਜ ਪੈਲੇਸ ਅਗਰ ਅਣ-ਅਧਿਕਾਰਤ ਸ਼ਰਾਬ ਦੀ ਵਰਤੋਂ ਲਈ ਇਜਾਜ਼ਤ ਦੇਣਗੇ ਤਾਂ ਉਨ੍ਹਾਂ ਨੂੰ ਪਹਿਲੀ ਵਾਰ 25,000, ਦੂਜੀ ਵਾਰ 50,000 ਅਤੇ ਤੀਜੀ ਵਾਰ 1 ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾ ਸਕੇਗਾ | ਨੀਤੀ ਵਿਚ ਡਿਸਟਿਲਰੀਆਂ ਅਤੇ ਬੋਟਿਲੰਗ ਪਲਾਂਟਾਂ ਨੂੰ ਉਨ੍ਹਾਂ ਦੀ ਇੰਸਟਾਲਡ ਸਮਰੱਥਾ ਅਨੁਸਾਰ ਘੱਟੋ-ਘੱਟ ਆਬਕਾਰੀ ਡਿਊਟੀ ਲਗਾਈ ਜਾਵੇਗੀ |
ਅਣ-ਅਧਿਕਾਰ ਲਾਟਰੀਆਂ 'ਤੇ ਪਾਬੰਦੀ
ਮੰਤਰੀ ਮੰਡਲ ਵਲੋਂ ਸੂਬੇ ਵਿਚ ਅਣ-ਅਧਿਕਾਰਤ ਲਾਟਰੀਆਂ ਅਤੇ ਆਨ ਲਾਈਨ ਲਾਟਰੀਆਂ ਦੀ ਹੋ ਰਹੀ ਵਿਕਰੀ, ਜਿਸ ਕਾਰਨ ਸਰਕਾਰ ਦੇ ਮਾਲੀਏ ਦਾ ਵੱਡਾ ਨੁਕਸਾਨ ਹੋ ਰਿਹਾ ਹੈ, 'ਤੇ ਸਖ਼ਤੀ ਨਾਲ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਗਿਆ | ਮੰਤਰੀ ਮੰਡਲ ਨੇ ਵੈਂਡਿੰਗ ਮਸ਼ੀਨਾਂ, ਟਰਮੀਨਲਾਂ ਅਤੇ ਇਲੈਕਟ੍ਰਾਨਿਕ ਮਸ਼ੀਨਾਂ ਰਾਹੀਂ ਚਲਾਈਆਂ ਜਾ ਰਹੀਆਂ ਆਨ ਲਾਈਨ ਲਾਟਰੀਆਂ ਅਤੇ ਦੇਸ਼ ਵਿਚ ਵਿਦੇਸ਼ੀ ਮੁਲਕਾਂ ਵਲੋਂ ਇੰਟਰਨੈੱਟ ਰਾਹੀਂ ਲਾਟਰੀ ਟਿਕਟਾਂ ਦੀ ਵਿਕਰੀ ਅਤੇ ਉਨ੍ਹਾਂ ਦੇ ਪ੍ਰਚਾਰ ਜਾਂ ਉਤਸ਼ਾਹਿਤ ਕਰਨ ਵਰਗੀ ਹਰ ਕਾਰਵਾਈ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਲਿਆ | ਰਾਜ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਮੰਤਵ ਲਈ ਲਾਟਰੀ ਵਿਭਾਗ ਨੂੰ ਪੁਲਿਸ ਦੀ ਮਦਦ ਨਾਲ ਹਰ ਤਰ੍ਹਾਂ ਦੀਆਂ ਅਣ-ਅਧਿਕਾਰਤ ਲਾਟਰੀਆਂ ਰੋਕਣ ਲਈ ਕਿਹਾ ਗਿਆ ਹੈ ਤੇ ਵਧੀਕ ਡੀ.ਜੀ.ਪੀ. ਅਮਨ ਕਾਨੂੰਨ ਨੂੰ ਇਸ ਮੰਤਵ ਲਈ ਨੋਡਲ ਅਫਸਰ ਲਗਾਇਆ ਗਿਆ ਹੈ |
ਸਾਬਕਾ ਫ਼ੌਜੀਆਂ ਦੇ ਵਾਰਸਾਂ ਤੇ ਬਹਾਦਰੀ ਪੁਰਸਕਾਰ ਜੇਤੂਆਂ ਲਈ ਰਾਖਵਾਂਕਰਨ
ਮੰਤਰੀ ਮੰਡਲ ਨੇ ਸਾਬਕਾ ਫ਼ੌਜੀਆਂ, ਉਨ੍ਹਾਂ ਦੇ ਵਾਰਸਾਂ, ਬਹਾਦਰੀ ਪੁਰਸਕਾਰ ਜੇਤੂਆਂ ਦੇ ਪੋਤਰੇ-ਪੋਤਰੀਆਂ ਨੂੰ ਰਾਖਵਾਂਕਰਨ ਵਿਚ ਤਰਜੀਹ ਪੀੜ੍ਹੀ ਦਰ ਪੀੜ੍ਹੀ ਨਿਸਚਿਤ ਕਰਨ ਦਾ ਫ਼ੈਸਲਾ ਲਿਆ ਹੈ, ਜਿਸ ਮੰਤਵ ਲਈ ਪੰਜਾਬ ਰਿਕਰੂਟਮੈਂਟ ਆਫ਼ ਐਕਸ ਸਰਵਿਸਮੈਨ ਰੂਲਜ਼ 1982 ਦੇ ਨਿਯਮ 4 ਦੇ ਤੀਜੇ ਉਪਬੰਦ ਵਿਚ ਸੋਧ ਨੂੰ ਪ੍ਰਵਾਨਗੀ ਦਿੱਤੀ ਗਈ | ਸੋਧ ਅਨੁਸਾਰ ਰਾਖਵੀਂ ਆਸਾਮੀ ਲਈ ਜੇਕਰ ਕੋਈ ਸਾਬਕਾ ਫ਼ੌਜੀ ਨਾ ਹੋਵੇ ਤਾਂ ਉਸ ਦੀ ਪਤਨੀ ਜਾਂ ਵਾਰਸ ਬੱਚਾ ਵੀ ਮੌਜੂਦ ਨਾ ਹੋਵੇ ਤਾਂ ਅਜਿਹੀ ਆਸਾਮੀ ਬਹਾਦਰੀ ਪੁਰਸਕਾਰ ਜੇਤੂ ਦੇ ਪੋਤਰੇ-ਪੋਤਰੀ ਨੂੰ ਦਿੱਤੀ ਜਾ ਸਕੇਗੀ | ਜੇਕਰ ਪੁਰਸਕਾਰ ਜੇਤੂ ਨੇ ਖ਼ੁਦ ਜਾਂ ਉਸ ਦੇ ਬੱਚਿਆਂ ਜਾਂ ਵਾਰਸਾਂ 'ਚੋਂ ਕਿਸੇ ਨੇ ਰਾਖਵੇਂਕਰਨ ਦਾ ਲਾਭ ਨਹੀਂ ਲਿਆ ਹੋਵੇਗਾ | ਮੰਤਰੀ ਮੰਡਲ ਨੇ ਮੇਜਰ ਰਵੀਇੰਦਰ ਸਿੰਘ ਸੰਧੂ, ਜਿਸ ਦੀ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਮਿਸ਼ਨ ਦੌਰਾਨ ਸੁਡਾਨ ਵਿਚ ਡਿਊਟੀ 'ਤੇ ਮੌਤ ਹੋ ਗਈ ਸੀ, ਦੇ ਅਗਲੇ ਵਾਰਸ ਨੂੰ ਨੌਕਰੀ ਦੀ ਪ੍ਰਵਾਨਗੀ ਦੀ ਤਜਵੀਜ਼ ਨੂੰ ਵੀ ਪ੍ਰਵਾਨਗੀ ਦਿੱਤੀ |
ਬਜਟ ਇਜਲਾਸ 20 ਤੋਂ 28 ਫਰਵਰੀ ਤੱਕ
ਮੰਤਰੀ ਮੰਡਲ ਵਲੋਂ ਬਜਟ ਇਜਲਾਸ 20 ਤੋਂ 28 ਫਰਵਰੀ ਨੂੰ ਰੱਖੇ ਜਾਣ ਦੀ ਤਜਵੀਜ ਨੂੰ ਪ੍ਰਵਾਨਗੀ ਦਿੱਤੀ ਗਈ, ਜਿਸ ਅਨੁਸਾਰ ਬਜਟ 25 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ | ਬਜਟ ਸਮਾਗਮ 20 ਫਰਵਰੀ ਨੂੰ 11 ਵਜੇ ਸ਼ਰਧਾਂਜਲੀਆਂ ਨਾਲ ਸ਼ੁਰੂ ਹੋਵੇਗਾ ਅਤੇ ਇਸੇ ਦਿਨ 12 ਵਜੇ ਪੰਜਾਬੀ ਭਾਸ਼ਾ ਨਾਲ ਸਬੰਧਤ ਬਿੱਲ ਪੇਸ਼ ਕੀਤਾ ਜਾਵੇਗਾ | ਇਸ ਤੋਂ ਬਾਅਦ 24 ਫਰਵਰੀ ਨੂੰ ਸਵੇਰੇ ਰਾਜਪਾਲ ਦੇ ਭਾਸ਼ਨ ਤੇ ਧੰਨਵਾਦ ਮਤੇ 'ਤੇ ਬਹਿਸ ਸ਼ੁਰੂ ਹੋਵੇਗੀ | ਇਸ ਦਿਨ ਦੁਹਰੇ ਇਜਲਾਸ ਦੌਰਾਨ ਇਸ ਬਹਿਸ ਨੂੰ ਪੂਰਾ ਕੀਤਾ ਜਾਵੇਗਾ | ਜਦੋਂਕਿ 25 ਫਰਵਰੀ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਆਉਂਦੇ ਵਿੱਤੀ ਸਾਲ ਲਈ ਬਜਟ ਤਜਵੀਜ਼ਾਂ ਪੇਸ਼ ਕੀਤੀਆਂ ਜਾਣਗੀਆਂ ਤੇ 26 ਫਰਵਰੀ ਨੂੰ ਸਵੇਰੇ ਸਦਨ ਵਿਚ ਬਜਟ ਅਨੁਮਾਨਾਂ 'ਤੇ ਬਹਿਸ ਸ਼ੁਰੂ ਹੋਵੇਗੀ ਤੇ 27 ਫਰਵਰੀ ਨੂੰ ਬਜਟ ਅਨੁਮਾਨਾਂ ਅਤੇ ਖ਼ਜ਼ਾਨਾ ਬਿੱਲ 'ਤੇ ਵੋਟਿੰਗ ਹੋਵੇਗੀ |
ਉਦਯੋਗ ਤੇ ਵਪਾਰ ਵਿਭਾਗ ਦਾ ਕੰਮਕਾਜ ਸੁਧਾਰਨ ਤੇ 38 ਨਵੀਆਂ ਆਸਾਮੀਆਂ ਸਿਰਜਣ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਉਦਯੋਗ ਵਿਭਾਗ ਅਤੇ ਕੰਟਰੋਲਰ ਆਫ਼ ਸਟੋਰਜ਼ ਦਾ ਪੁਨਰਗਠਨ ਕਰ ਕੇ ਪੁਰਾਣੀਆਂ 683 ਪ੍ਰਵਾਨਿਤ ਆਸਾਮੀਆਂ ਦੀ ਥਾਂ ਹੁਣ ਨਵੀਆਂ ਕੇਵਲ 38 ਆਸਾਮੀਆਂ ਕਾਇਮ ਰੱਖਣ ਦੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਕਿਉਂਕਿ ਵਿਭਾਗ ਨੂੰ ਸਟਾਫ਼ ਦੀ ਬਹੁਤੀ ਜ਼ਰੂਰਤ ਨਹੀਂ ਰਹਿ ਗਈ | ਇਸ ਵੇਲੇ ਵਿਭਾਗ ਵਿਚ ਪ੍ਰਵਾਨਿਤ 1644 ਆਸਾਮੀਆਂ 'ਚੋਂ 650 ਖਾਲੀ ਹਨ ਅਤੇ ਕੰਟਰੋਲਰ ਆਫ ਸਟੋਰਜ਼ ਵਿਚ 84 ਪ੍ਰਵਾਨਤ ਆਸਾਮੀਆਂ 'ਚੋਂ 33 ਆਸਾਮੀਆਂ ਖਾਲੀ ਪਈਆਂ ਸਨ | ਉਕਤ ਫ਼ੈਸਲੇ ਨਾਲ 24.90 ਕਰੋੜ ਦੀ ਬੱਚਤ ਹੋਵੇਗੀ | ਇਸੇ ਤਰ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਇੰਜੀਨੀਅਰਿੰਗ ਵਿੰਗ ਦੇ ਪੁਨਰਗਠਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਤਾਂ ਜੋ ਖ਼ਾਲੀ ਪਈਆਂ ਆਸਾਮੀਆਂ ਨੂੰ ਨਵੇਂ ਸਿਰੇ ਤੋਂ ਵਿਚਾਰਨ ਤੋਂ ਬਾਅਦ ਲੋੜ ਅਨੁਸਾਰ ਭਰਿਆ ਜਾ ਸਕੇ |
ਵਿੱਤ ਮੰਤਰੀ ਨੇ ਆਬਕਾਰੀ ਮਾਲੀਆ ਘਟਣ 'ਤੇ ਪ੍ਰਗਟਾਈ ਚਿੰਤਾ
ਸੂਚਨਾ ਅਨੁਸਾਰ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਮੀਟਿੰਗ ਦੌਰਾਨ ਆਬਕਾਰੀ ਤੋਂ ਘਟੀ ਆਮਦਨ ਦਾ ਮੁੱਦਾ ਜ਼ੋਰ ਨਾਲ ਉਠਾਇਆ ਅਤੇ ਕਿਹਾ ਕਿ ਆਬਕਾਰੀ ਵਿਭਾਗ ਨੂੰ ਜਿਥੇ ਮਾਲੀਆ ਵਧਾਉਣ ਵਾਲੀ ਨੀਤੀ ਨੂੰ ਅਪਣਾਉਣਾ ਚਾਹੀਦਾ ਹੈ, ਉਥੇ ਮਿੱਥੇ ਗਏ ਟੀਚਿਆਂ ਨੂੰ ਵੀ ਪੂਰਾ ਕੀਤਾ ਜਾਣਾ ਯਕੀਨੀ ਬਣਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਲਈ ਮਿੱਥੇ ਗਏ 6250 ਕਰੋੜ ਦੇ ਟੀਚੇ ਵਿਚ ਵੱਡਾ ਘਾਟਾ ਪੈ ਰਿਹਾ ਹੈ, ਜੋ ਰਾਜ ਦੀ ਵਿੱਤੀ ਦਿਸ਼ਾ ਲਈ ਠੀਕ ਨਹੀਂ | ਲੇਕਿਨ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਨੇ ਮੀਟਿੰਗ ਵਿਚ ਦਾਅਵਾ ਕੀਤਾ ਕਿ ਉਕਤ ਘਾਟਾ 600 ਕਰੋੜ ਤੋਂ ਵੀ ਘੱਟ ਰਹਿਣ ਦੀ ਸੰਭਾਵਨਾ ਹੈ | ਜਦੋਂਕਿ ਵਿੱਤ ਮੰਤਰੀ ਦੇ ਅਨੁਮਾਨਾਂ ਅਨੁਸਾਰ ਇਹ ਘਾਟਾ ਵੱਧ ਵੀ ਹੋ ਸਕਦਾ ਹੈ | ਵਿੱਤ ਮੰਤਰੀ ਸ਼ਾਇਦ ਆਬਕਾਰੀ ਵਿਭਾਗ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਨਹੀਂ ਸਨ ਅਤੇ ਮਹਿਸੂਸ ਕਰ ਰਹੇ ਸਨ ਕਿ ਵਿਭਾਗ ਵਲੋਂ ਗੁਆਂਢੀ ਰਾਜਾਂ ਤੋਂ ਸਮਗਿਲੰਗ ਰੋਕਣ ਸਮੇਤ ਮਾਲੀਏ ਦੇ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਲੋੜੀਂਦੀ ਕਾਰਵਾਈ ਨਹੀਂ ਕੀਤੀ ਜਾ ਰਹੀ |

ਖ਼ਬਰ ਸ਼ੇਅਰ ਕਰੋ

 

ਪੰਜਾਬ 'ਚ ਠੰਢ ਨੇ ਮੁੜ ਛੇੜੀ ਕੰਬਣੀ

ਚੰਡੀਗੜ੍ਹ, 31 ਜਨਵਰੀ (ਏਜੰਸੀ)-ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ 'ਚ ਘੱਟੋ-ਘੱਟ ਤਾਪਮਾਨ ਦੇ ਤੇਜ਼ੀ ਨਾਲ ਡਿਗਣ ਕਾਰਨ ਠੰਢ ਨੇ ਫਿਰ ਜ਼ੋਰ ਫੜਿਆ | ਦੋਵੇਂ ਸੂਬਿਆਂ 'ਚ ਬਠਿੰਡਾ 2.9 ਡਿਗਰੀ ਸੈਲਸੀਅਸ ਦੇ ਨਾਲ ਸਭ ਤੋਂ ਠੰਢਾ ਸਥਾਨ ਰਿਹਾ | ਬਠਿੰਡਾ ਆਮ ਨਾਲੋਂ 5 ...

ਪੂਰੀ ਖ਼ਬਰ »

ਜੰਮੂ ਮੁਕਾਬਲੇ 'ਚ ਜੈਸ਼ ਦੇ ਤਿੰਨ ਅੱਤਵਾਦੀ ਹਲਾਕ

ਸ੍ਰੀਨਗਰ, 31 ਜਨਵਰੀ (ਮਨਜੀਤ ਸਿੰਘ)-ਜੰਮੂ-ਸ੍ਰੀਨਗਰ ਰਾਸ਼ਟਰੀ ਰਾਜ ਮਾਰਗ 'ਤੇ ਬਾਨ ਟੋਲ ਪਲਾਜ਼ਾ ਨੇੜੇ ਸ਼ੁੱਕਰਵਾਰ ਤੜਕੇ ਪਾਕਿਸਤਾਨ ਸਥਿਤ ਜੈਸ਼-ਏ-ਮੁਹੰਮਦ ਸੰਗਠਨ ਦੇ ਅੱਤਵਾਦੀਆਂ ਦੇ ਇਕ ਸਮੂਹ ਨੇ ਪੁਲਿਸ 'ਤੇ ਹਮਲਾ ਕਰ ਦਿੱਤਾ ਜਿਸ ਦੇ ਬਾਅਦ ਹੋਏ ਮੁਕਾਬਲੇ 'ਚ ...

ਪੂਰੀ ਖ਼ਬਰ »

ਲੈਫ਼. ਜਨ. ਜੋਸ਼ੀ ਉੱਤਰੀ ਕਮਾਨ ਦੇ ਮੁਖੀ ਵਜੋਂ ਅੱਜ ਸੰਭਾਲਣਗੇ ਅਹੁਦਾ

ਸ੍ਰੀਨਗਰ 31 ਜਨਵਰੀ (ਮਨਜੀਤ ਸਿੰਘ)-ਕਾਰਗਿਲ ਯੁੱਧ ਦੇ ਹੀਰੋ ਲੈਫ਼ਟੀਨੈਂਟ ਜਨਰਲ ਯੋਗੇਸ਼ ਕੁਮਾਰ ਜੋਸ਼ੀ ਇਕ ਫਰਵਰੀ ਤੋਂ ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਦੀ ਥਾਂ 'ਤੇ ਉੱਤਰ ਕਮਾਨ ਦੇ ਨਵੇਂ ਆਰਮੀ ਕਮਾਂਡਰ ਦੀ ਜ਼ਿੰਮੇਵਾਰੀ ਸੰਭਾਲਣਗੇ | ਜ਼ਿਕਰਯੋਗ ਹੈ ਕਿ ਉੱਤਰੀ ...

ਪੂਰੀ ਖ਼ਬਰ »

ਫਾਂਸੀ ਦੀ ਸਜ਼ਾ 'ਚ ਦੇਰੀ 'ਤੇ ਕੇਂਦਰ ਦੀ ਪਟੀਸ਼ਨ 'ਤੇ ਵਿਚਾਰ ਕਰਨ ਲਈ ਸਹਿਮਤ ਹੋਈ ਸੁਪਰੀਮ ਕੋਰਟ

ਨਵੀਂ ਦਿੱਲੀ, 31 ਜਨਵਰੀ (ਏਜੰਸੀ)- ਸੁਪਰੀਮ ਕੋਰਟ ਮੌਤ ਦੀ ਸਜ਼ਾ ਮਾਮਲਿਆਂ 'ਚ ਪੀੜਤ ਤੇ ਸਮਾਜ ਕੇਂਦਰਿਤ ਦਿਸ਼ਾ-ਨਿਰਦੇਸ਼ ਬਣਾਉਣ ਲਈ ਕੇਂਦਰ ਦੀ ਪਟੀਸ਼ਨ 'ਤੇ ਵਿਚਾਰ ਕਰਨ ਲਈ ਸ਼ੁੱਕਰਵਾਰ ਨੂੰ ਆਪਣੀ ਸਹਿਮਤੀ ਦੇ ਦਿੱਤੀ ਹੈ | ਕੇਂਦਰ ਨੇ 22 ਜਨਵਰੀ ਨੂੰ ਪਟੀਸ਼ਨ ਦਾਇਰ ...

ਪੂਰੀ ਖ਼ਬਰ »

ਦਿੱਲੀ ਚੋਣਾਂ ਲਈ ਭਾਜਪਾ ਵਲੋਂ ਚੋਣ ਮਨੋਰਥ ਪੱਤਰ ਜਾਰੀ

ਨਵੀਂ ਦਿੱਲੀ, 31 ਜਨਵਰੀ (ਜਗਤਾਰ ਸਿੰਘ)-ਭਾਜਪਾ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ | ਕੇਂਦਰੀ ਮੰਤਰੀ ਨਿਤਿਨ ਗਡਕਰੀ, ਪ੍ਰਕਾਸ਼ ਜਾਵੜੇਕਰ, ਡਾ. ਹਰਸ਼ਵਰਧਨ ਅਤੇ ਦਿੱਲੀ ਦੇ ਪਾਰਟੀ ਪ੍ਰਧਾਨ ਮਨੋਜ ਤਿਵਾੜੀ ਵਲੋਂ 'ਦਿੱਲੀ ...

ਪੂਰੀ ਖ਼ਬਰ »

ਅਕਾਲੀ ਦਲ ਨਾਗਰਿਕਤਾ ਕਾਨੂੰਨ 'ਚ ਸਭ ਧਰਮਾਂ ਨੂੰ ਸ਼ਾਮਿਲ ਕਰਨ ਦੇ ਸਟੈਂਡ 'ਤੇ ਕਾਇਮ-ਨਰੇਸ਼ ਗੁਜਰਾਲ

ਨਵੀਂ ਦਿੱਲੀ, 31 ਜਨਵਰੀ (ਏਜੰਸੀ)- ਸ਼੍ਰੋਮਣੀ ਅਕਾਲੀ ਦਲ ਨੇ ਸ਼ੁੱਕਰਵਾਰ ਨੂੰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) 'ਚ ਕਿਸੇ ਖਾਸ ਧਰਮ ਦਾ ਬਜਾਏ ਸਭ ਧਰਮਾਂ ਨੂੰ ਇਸ 'ਚ ਸ਼ਾਮਿਲ ਕਰਨ ਦੇ ਆਪਣੇ ਪਹਿਲੇ ਸਟੈਂਡ ਨੂੰ ਮੁੜ ਦੁਹਰਾਇਆ ਹੈ | ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ...

ਪੂਰੀ ਖ਼ਬਰ »

ਭਾਰਤ ਆਉਣ ਵਾਲੇ ਯਾਤਰੀਆਂ ਲਈ ਫ਼ੌਜ ਤੇ ਆਈ.ਟੀ.ਬੀ.ਪੀ. ਨੇ ਬਣਾਏ ਆਰਜ਼ੀ ਹਸਪਤਾਲ

ਨਵੀਂ ਦਿੱਲੀ, 31 ਜਨਵਰੀ (ਏਜੰਸੀਆਂ)-ਚੀਨ ਦੇ ਵੁਹਾਨ ਤੋਂ ਦੇਸ਼ ਪਰਤਣ ਵਾਲੇ ਭਾਰਤੀਆਂ ਦੀ ਜਾਂਚ ਲਈ ਫ਼ੌਜ ਅਤੇ ਆਈ.ਟੀ.ਬੀ.ਪੀ. ਨੇ ਵੱਡੀ ਤਿਆਰੀ ਕਰ ਲਈ ਹੈ | ਆਈ.ਟੀ.ਬੀ.ਪੀ. ਨੇ ਦੱਖਣੀ ਦਿੱਲੀ 'ਚ ਅਜਿਹੀ ਤਿਆਰੀ ਕੀਤੀ ਹੈ, ਜਿਥੇ 600 ਲੋਕਾਂ ਦੇ ਇਲਾਜ ਲਈ ਵੱਖਰੇ ਤੌਰ 'ਤੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਕੌਮਾਂਤਰੀ ਸਿਹਤ ਐਮਰਜੈਂਸੀ ਐਲਾਨਿਆ

ਚੀਨ 'ਚ ਮਰਨ ਵਾਲਿਆਂ ਦੀ ਗਿਣਤੀ 213 ਹੋਈ ਬੀਜਿੰਗ, 31 ਜਨਵਰੀ (ਏਜੰਸੀਆਂ)-ਦੁਨੀਆ ਦੇ ਇਕ ਦਰਜਨ ਤੋਂ ਜ਼ਿਆਦਾ ਦੇਸ਼ਾਂ 'ਚ ਫੈਲੇ ਖ਼ਤਰਨਾਕ ਕੋਰੋਨਾ ਵਾਇਰਸ ਨੂੰ ਵਿਸ਼ਵ ਸਿਹਤ ਸੰਗਠਨ (ਡਬਲਿਊ. ਐਚ. ਓ.) ਨੇ ਕੌਮਾਂਤਰੀ ਸਿਹਤ ਐਮਰਜੈਂਸੀ ਐਲਾਨ ਦਿੱਤਾ ਹੈ | ਸੰਯੁਕਤ ਰਾਸ਼ਟਰ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਚੌਕਸੀ ਨਾਲ ਟਲ਼ੀ ਅਣਹੋਣੀ

ਜੰਮੂ-ਅੱਜ ਇਕ ਪੁਲਿਸ ਮੁਲਾਜ਼ਮ ਦੀ ਚੌਕਸੀ ਕਾਰਨ ਵਾਦੀ 'ਚ ਉਦੋਂ ਕੋਈ ਵੱਡੀ ਅਣਹੋਣੀ ਹੋਣੋਂ ਟਲ਼ ਗਈ ਜਦੋਂ ਉਸ ਨੂੰ ਇਕ ਟੋਲ ਪਲਾਜ਼ਾ ਕੋਲ ਟਰੱਕ 'ਚ ਲੁਕੇ ਅੱਤਵਾਦੀਆਂ ਬਾਰੇ ਪਤਾ ਲੱਗਾ | ਇਸ ਦੌਰਾਨ ਇਹ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਇਆ ਹੈ ਪਰ ਉਸ ਦੀ ਚੌਕਸੀ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX