ਤਾਜਾ ਖ਼ਬਰਾਂ


ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  36 minutes ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  about 2 hours ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  about 2 hours ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  about 2 hours ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  about 3 hours ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  about 3 hours ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  about 3 hours ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  about 3 hours ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  about 3 hours ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  about 4 hours ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  about 4 hours ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  about 5 hours ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  about 5 hours ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  about 6 hours ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 7 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 7 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 8 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 7 hours ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 8 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 8 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 8 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 9 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 8 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਬੈਂਕ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ 2 ਦਿਨਾਂ ਮੁਕੰਮਲ ਹੜਤਾਲ ਸ਼ੁਰੂ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)-ਬੈਂਕ ਕਰਮਚਾਰੀਆਂ ਦੀਆਂ 9 ਯੂਨੀਅਨਾਂ ਦੇ ਸਾਂਝੇ ਮੰਚ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਤਨਖ਼ਾਹਾਂ 'ਚ ਵਾਧੇ ਦੀ ਮੰਗ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਵਲੋਂ ਦੋ ਦਿਨਾਂ ਹੜਤਾਲ ਦੇ ਕੀਤੇ ਐਲਾਨ ਤਹਿਤ ...

ਪੂਰੀ ਖ਼ਬਰ »

ਸਰਵੇ ਦੌਰਾਨ 2 ਕਰੋੜ ਦੀ ਵਾਧੂ ਅਣਐਲਾਨੀ ਆਮਦਨ ਸਰੈਂਡਰ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)-ਡਾ: ਸਿੰਮੀ ਗੁਪਤਾ ਇਨਕਮ ਟੈਕਸ ਅਧਿਕਾਰੀ ਜਲੰਧਰ ਅਤੇ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਨੁਸਾਰ ਰਵਿੰਦਰ ਮਿੱਤਲ, ਸੰਯੁਕਤ ਇਨਕਮ ਟੈਕਸ ਰੇਂਜ਼ ਹੁਸ਼ਿਆਰਪੁਰ ਵਲੋਂ ਹੁਸ਼ਿਆਰਪੁਰ ਦੀਆਂ ਤਿੰਨ ਫਰਮਾਂ ਲਹਿੰਗਾ ਹਾਊਸ, ...

ਪੂਰੀ ਖ਼ਬਰ »

ਮਾਈਨਿੰਗ ਮਾਫ਼ੀਆ ਦੇ ਿਖ਼ਲਾਫ਼ ਡਟੀਆਂ ਅੱਧਾ ਦਰਜਨ ਪੰਚਾਇਤਾਂ

ਮਾਹਿਲਪੁਰ, 31 ਜਨਵਰੀ (ਦੀਪਕ ਅਗਨੀਹੋਤਰੀ)-ਮਾਹਿਲਪੁਰ ਦੇ ਹਲਕਾ ਚੱਬੇਵਾਲ ਵਿਚ ਪੈਂਦੇ ਅੱਧਾ ਦਰਜਨ ਪਿੰਡਾਂ ਦੀਆਂ ਪੰਚਾਇਤਾਂ ਨੇ ਮਾਈਨਿੰਗ ਮਾਫ਼ੀਆ ਵਲੋਂ ਚੋਆਂ ਵਿਚ ਕੀਤੀ ਜਾ ਰਹੀ ਮਾਈਨਿੰਗ ਅਤੇ ਪਿੰਡਾਂ ਦੀ ਸੁਰੱਖਿਆ ਲਈ ਲਗਾਏ ਹੋਏ ਬੰਨ੍ਹਾਂ ਨੂੰ ਵੀ ਖੁਰਚਣ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਵਲੋਂ ਸੂਬਾਈ ਕਨਵੈੱਨਸ਼ਨ 2 ਨੂੰ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਅਗਲੇ ਸੰਘਰਸ਼ਾਂ ਲਈ ਸੂਬਾ ਪੱਧਰੀ ਕਨਵੈੱਨਸ਼ਨ 2 ਫਰਵਰੀ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ...

ਪੂਰੀ ਖ਼ਬਰ »

2020 ਤੱਕ ਹਰ ਘਰ 'ਚ ਪਹੁੰਚਾਇਆ ਜਾਵੇਗਾ ਪਾਣੀ ਦਾ ਕੁਨੈਕਸ਼ਨ-ਡੀ.ਸੀ.

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-'ਜਲ ਸ਼ਕਤੀ ਮਿਸ਼ਨ' ਨਲ ਯੋਜਨਾ ਤਹਿਤ 2020 ਤੱਕ ਹਰ ਘਰ ਵਿਚ ਪਾਣੀ ਦਾ ਕੁਨੈਕਸ਼ਨ ਮੁਹੱਈਆ ਕਰਵਾਇਆ ਜਾਵੇਗਾ | ਇਸ ਸਬੰਧ ਵਿਚ ਹੁਣ ਤੱਕ 75 ਫ਼ੀਸਦੀ ਟੀਚਾ ਪੂਰਾ ਕਰ ਲਿਆ ਗਿਆ ਹੈ ਅਤੇ ਬਾਕੀ 25 ਫ਼ੀਸਦੀ ਟੀਚਾ ਸਾਲ ...

ਪੂਰੀ ਖ਼ਬਰ »

ਤੰਗ ਰੇਲਵੇ ਫਾਟਕ ਨੂੰ ਖੁੱਲ੍ਹਵਾਉਣ ਲਈ ਐੱਸ.ਡੀ.ਐ ੱਮ. ਨੇ ਲਿਖਿਆ ਰੇਲਵੇ ਵਿਭਾਗ ਨੂੰ ਪੱਤਰ

ਗੜ੍ਹਸ਼ੰਕਰ, 31 ਜਨਵਰੀ (ਧਾਲੀਵਾਲ)-ਹਾਦਸਿਆਂ ਨੂੰ ਸੱਦਾ ਦੇਣ ਵਾਲੇ ਤੇ ਆਵਾਜਾਈ 'ਚ ਵਿਘਨ ਬਣਨ ਵਾਲੇ ਗੜ੍ਹਸ਼ੰਕਰ ਦੇ ਤੰਗ ਰੇਲਵੇ ਫਾਟਕ ਦੀ ਸਮੱਸਿਆ ਦੇ ਜਲਦ ਹੱਲ ਹੋਣ ਦੀ ਸੰਭਾਵਨਾ ਬਣ ਗਈ ਹੈ | ਐੱਸ.ਡੀ.ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ ਨੇ ਤੰਗ ਰੇਲਵੇ ਫਾਟਕ ਦੀ ...

ਪੂਰੀ ਖ਼ਬਰ »

ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਭਲਕੇ

ਬੁੱਲੋ੍ਹਵਾਲ, 31 ਜਨਵਰੀ (ਲੁਗਾਣਾ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਪਿੰਡ ਸਰਹਾਲਾ ਮੂੰਡੀਆਂ ਵਿਖੇ 2 ਫਰਵਰੀ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਅਤੇ ਢਾਡੀ ਜਥੇ ਆਈਆਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ

ਮੁਕੇਰੀਆਂ, 31 ਜਨਵਰੀ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ ਪ੍ਰਧਾਨ ਅਨੰਤ ਰਾਮ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੈਨਸ਼ਨਰਜ਼ ਜੁਆਇੰਟ ਫ਼ਰੰਟ ਹੁਸ਼ਿਆਰਪੁਰ ਦੇ ਆਗੂ ਪਿ੍ੰ. ਜਸਵੰਤ ਸਿੰਘ ਕਲਸੀ, ਨਰਿੰਦਰ ਸਿੰਘ ਗੋਲੀ, ...

ਪੂਰੀ ਖ਼ਬਰ »

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਕਾਬੂ

ਹਰਿਆਣਾ, 31 ਜਨਵਰੀ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਏ.ਐਸ.ਆਈ. ਰਾਜਵਿੰਦਰ ਸਿੰਘ ਚੌਕੀ ਇੰਚਾਰਜ ਭੂੰਗਾ ਨੇ ਦੱਸਿਆ ਕਿ ਪੁਲਿਸ ਪਾਰਟੀ ਜਦੋਂ ਗਸ਼ਤ ਦੌਰਾਨ ਪਿੰਡ ਗੁਰਾਇਆ ਚੌਕ 'ਚ ਮੌਜੂਦ ਸੀ ਤਾਂ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ 2 ਵਿਅਕਤੀ ਕਾਬੂ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਥਾਣਾ ਮਾਡਲ ਟਾਊਨ ਪੁਲਿਸ ਨੇ ਚੋਰੀ ਦੇ ਸਾਮਾਨ ਸਮੇਤ 2 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਭਗਤ ਨਗਰ ਦੇ ਵਾਸੀ ਸੁਰਿੰਦਰ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਜੀ ਦੀ ਡਿਓੜੀ ਦਾ ਉਦਘਾਟਨ

ਘੋਗਰਾ, 31 ਜਨਵਰੀ (ਆਰ.ਐੱਸ.ਸਲਾਰੀਆ)- ਪਿੰਡ ਬਹਿਬੋਵਾਲ ਛੰਨੀਆਂ ਦੇ ਗੁਰਦੁਆਰਾ ਸ੍ਰੀ ਹਰਗੋਬਿੰਦ ਸਾਹਿਬ ਜੀ ਪਾਤਸ਼ਾਹੀ ਛੇਵੀਂ ਦੀ ਨਵੀਂ ਉਸਾਰੀ ਜਾ ਰਹੀ ਡਿਓੜੀ ਦਾ ਨੀਂਹ ਪੱਥਰ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤਾ ਗਿਆ | 8 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾ ...

ਪੂਰੀ ਖ਼ਬਰ »

ਪੀਲੀ ਕੂੰਗੀ ਤੋਂ ਬਚਾਅ ਲਈ ਪ੍ਰੋਪੀਕੋਨਾਜੋਲ ਦੇ ਘੋਲ ਦਾ ਛਿੜਕਾਓ ਕੀਤਾ ਜਾਵੇ-ਡਾ: ਵਿਨੇ ਕੁਮਾਰ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ: ਵਿਨੇ ਕੁਮਾਰ ਨੇ ਦੱਸਿਆ ਕਿ ਹਾੜੀ 2019-20 ਦੌਰਾਨ ਕਣਕ ਦੀ ਫ਼ਸਲ 'ਤੇ ਪੀਲੀ ਕੂੰਗੀ ਦਾ ਹਮਲਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਭੂੰਗਾ ਅਤੇ ਗੜ੍ਹਸ਼ੰਕਰ 'ਚ ਕਿਤੇ-ਕਿਤੇ ਦੇਖਣ ...

ਪੂਰੀ ਖ਼ਬਰ »

ਮੈਡਮ ਪਰਮਜੀਤ ਕੌਰ ਦਾ ਸੇਵਾ ਮੁਕਤੀ 'ਤੇ ਸਨਮਾਨ

ਨੁਸ਼ਹਿਰਾ ਪੱਤਣ, 31 ਜਨਵਰੀ (ਰਾਜੀਵ ਸ਼ਰਮਾ)-ਮੈਡਮ ਪਰਮਜੀਤ ਕੌਰ ਦਾ ਜਨਮ ਪਿਤਾ ਖੁਸ਼ੀਆਂ ਸਿੰਘ ਅਤੇ ਮਾਤਾ ਹਰਬੰਸ ਕੌਰ ਦੇ ਗ੍ਰਹਿ ਵਿਖੇ ਪਿੰਡ ਬੱਧੂਪੁਰ ਵਿਖੇ ਹੋਇਆ | ਉਨ੍ਹਾਂ ਨੇ ਬੀ.ਏ. ਦੀ ਪੜ੍ਹਾਈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਕੀਤੀ ਅਤੇ ਬੀ.ਐੱਡ ਦੀ ...

ਪੂਰੀ ਖ਼ਬਰ »

ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ ਵਿਚ ਹਰਜਿੰਦਰ ਸਿੰਘ ਸਿਕੰਦਰਪੁਰ ਨੇ ਸੋਨ ਤਗਮੇ ਜਿੱਤੇ

ਗੜ੍ਹਸ਼ੰਕਰ, 31 ਜਨਵਰੀ (ਧਾਲੀਵਾਲ)-ਪਿੰਡ ਸਿਕੰਦਰਪੁਰ ਨਿਵਾਸੀ ਵੈਟਰਨ ਅਥਲੀਟ ਹਰਜਿੰਦਰ ਸਿੰਘ ਸਿਕੰਦਰਪੁਰ ਵਲੋਂ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਹੋਈ 40ਵੀਂ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ ਵਿਚ ਸੋਨ ਤਗਮੇ ਹਾਸਲ ਕੀਤੇ ਹਨ | ਹਰਜਿੰਦਰ ਸਿੰਘ ਸਿਕੰਦਰਪੁਰ ਨੇ 100 ...

ਪੂਰੀ ਖ਼ਬਰ »

ਗੁ. ਹਰੀਆਂ ਵੇਲਾਂ 'ਚ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ

ਚੱਬੇਵਾਲ, 31 ਜਨਵਰੀ (ਪੱਟੀ/ਸਖੀਆ)-ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਪਾਤਸ਼ਾਹੀ ਸੱਤਵੀਂ ਦੇ ਮਨਾਏ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਦੌਰਾਨ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਬੀ.ਐਸ.ਐਨ.ਐਲ. ਦੇ 118 ਮੁਲਾਜ਼ਮ ਅੱਜ ਹੋਏ ਸੇਵਾ ਮੁਕਤੀ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)-ਬੀ. ਐਸ. ਐਨ. ਐਲ. ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਦਫ਼ਤਰਾਂ ਰੇਲਵੇ ਮੰਡੀ, ਵਕੀਲਾਂ ਬਾਜ਼ਾਰ, ਨਲੋਈਆਂ ਚੌਕ ਹੁਸ਼ਿਆਰਪੁਰ, ਮਾਹਿਲਪੁਰ, ਗੜ੍ਹਸ਼ੰਕਰ, ਬਲਾਚੌਰ, ਤਲਵਾੜਾ, ਮੁਕੇਰੀਆਂ, ਟਾਂਡਾ ਤੇ ਦਸੂਹਾ ਵਿਖੇ ਸਮੂਹ ...

ਪੂਰੀ ਖ਼ਬਰ »

ਨਾਜਾਇਜ਼ ਤਰੀਕੇ ਨਾਲ ਦਰੱਖਤਾਂ ਦੀ ਹੋ ਰਹੀ ਕਟਾਈ 'ਤੇ ਰੋਕ ਲਗਾਈ ਜਾਵੇ-ਧੀਮਾਨ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਕੰਢੀ ਇਲਾਕੇ ਦੇ ਪਿੰਡ ਕਾਂਗੜ ਵਿਚ ਦਰੱਖਤਾਂ ਦੀ ਹੋਈ ਨਾਜਾਇਜ਼ ਕਟਾਈ ਅਤੇ ਖੈਰ ਦਰੱਖਤਾਂ ਨੂੰ ਕੱਟੇ ਜਾਣ ਸਬੰਧੀ ਪਿੰਡ ਦੇ ਸਾਬਕਾ ਸਰਪੰਚ ਜੋਗਿੰਦਰਪਾਲ, ਭਜਨਾ ਰਾਮ ...

ਪੂਰੀ ਖ਼ਬਰ »

ਐਸ.ਪੀ.ਐਨ. ਕਾਲਜ ਵਿਖੇ ਰਾਸ਼ਟਰੀ ਡਾਇਟਰੀ ਦਿਵਸ ਮਨਾਇਆ

ਮੁਕੇਰੀਆਂ, 31 ਜਨਵਰੀ (ਰਾਮਗੜੀਆ)-ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਭਾਰਤੀ ਡਾਇਟਰੀ ਐਸੋਸੀਏਸਨ ਪੰਜਾਬ ਚੈਪਟਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਹੋਮ ਸਾਇੰਸ ਵਿਭਾਗ ਵਲੋਂ ਰਾਸ਼ਟਰੀ ਡਾਇਟਰੀ ਦਿਵਸ ਮਨਾਇਆ ਗਿਆ, ਜਿਸ ਦਾ ਮੁੱਖ ਵਿਸ਼ਾ ਘੱਟ ਮੁੱਲ ਵਿਚ ਸਮਾਜ ਦੇ ਨਿਮਨ ...

ਪੂਰੀ ਖ਼ਬਰ »

ਬਾਬਾ ਖ਼ਵਾਜਾ ਭਾਗੂ ਬਲੀ ਦੇ ਸਥਾਨ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ

ਅੱਡਾ ਸਰਾਂ, 31 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਅੱਡਾ ਬੂਰੇ ਰਾਜਪੂਤਾਂ ਨਜ਼ਦੀਕ ਦਰਬਾਰ ਬਾਬਾ ਖ਼ਵਾਜਾ ਭਾਗੂ ਬਲੀ ਦੇ ਸਥਾਨ 'ਤੇ 17ਵਾਂ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਮੁੱਖ ਸੇਵਾਦਾਰ ਜੋਗਾ ਸਿੰਘ ਸਰੋਆ ਦੀ ਅਗਵਾਈ ਵਿਚ ਹੋਏ ਜੋੜ ਮੇਲੇ ਦੌਰਾਨ ਸਮੂਹ ...

ਪੂਰੀ ਖ਼ਬਰ »

ਚਾਹਵਾਨ ਲੜਕੀਆਂ ਮੁਫ਼ਤ ਕੋਚਿੰਗ ਲਈ 10 ਤੱਕ ਬਿਨੈ ਪੱਤਰ ਦੇਣ-ਡੀ.ਸੀ.

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਦੀਆਂ ਹੋਣਹਾਰ ਬੇਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਨਿਵੇਕਲਾ ਉਪਰਾਲਾ ਕਰਦਿਆਂ ਉਨ੍ਹਾਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਦਾ ਫ਼ੈਸਲਾ ਕੀਤਾ ਹੈ | ...

ਪੂਰੀ ਖ਼ਬਰ »

ਬੀ.ਐਨ.ਡੀ. ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਅੱਡਾ ਸਰਾਂ, 31 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਬੀ.ਐਨ.ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਪਿ੍ੰ: ਜੈ ਕਿਸਨ ਮਹਿਤਾ ਅਤੇ ਪ੍ਰਬੰਧਕ ਅਨਿਲ ਮਹਿਤਾ ਦੀ ਅਗਵਾਈ ਵਿਚ ਹੋਏ ਸਮਾਗਮ ਦੌਰਾਨ ਦੀਪਕ ਸ਼ਰਮਾ ਅਤੇ ...

ਪੂਰੀ ਖ਼ਬਰ »

ਜਨਰਲ ਵਰਗ ਦੀਆਂ ਮੰਗਾਂ ਸਬੰਧੀ ਕਿਸਾਨ ਭਵਨ 'ਚ ਇਕੱਤਰਤਾ 2 ਨੂੰ-ਫੁਗਲਾਣਾ

ਹੁਸ਼ਿਆਰਪੁਰ, 31 ਜਨਵਰੀ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ ਅਤੇ ਜਨਰਲ ਕੈਟਾਗਰੀ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਦੀ ਸਾਂਝੀ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਵਲੋਂ ਕੇਸ ਦਰਜ

ਤਲਵਾੜਾ, 31 ਜਨਵਰੀ (ਸੁਰੇਸ਼ ਕੁਮਾਰ)-ਜੰਗਲਾਤ ਵਿਭਾਗ ਨੇ ਬੀਤੇ ਦਿਨ ਬਣਕਰਨਪੁਰ ਦੇ ਸਰਕਾਰੀ ਜੰਗਲ 'ਚੋਂ ਬੋਹੜ ਦਾ ਦਰੱਖ਼ਤ ਕੱਟਣ ਦੇ ਦੋਸ਼ ਅਧੀਨ ਇੱਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜੰਗਲਾਤ ਵਿਭਾਗ ਦੇ ਡੀ.ਐਫ.ਓ. ਅਟੱਲ ਮਹਾਜਨ ਨੇ ਦੱਸਿਆ ਕਿ ਬੀਤੇ ਕੱਲ੍ਹ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਚ ਅਕੈਡਮਿਕ ਐਵਾਰਡ ਦਿੱਤੇ

ਮੁਕੇਰੀਆਂ, 31 ਜਨਵਰੀ (ਸਰਵਜੀਤ ਸਿੰਘ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਅਕੈਡਮਿਕ ਐਕਸੀਲੈਂਸ ਐਵਾਰਡ ਜਮਾਤ ਪ੍ਰੀ ਨਰਸਰੀ ਤੋਂ ਯੂ.ਕੇ.ਜੀ. ਦੇ ਬੱਚਿਆਂ ਨੂੰ ਦਿੱਤੇ ਗਏ | ਇਹ ਐਵਾਰਡ ਉਨ੍ਹਾਂ ਵਿਦਿਆਰਥੀਆਂ ਨੂੰ ਦਿੱਤੇ ਜਾਂਦੇ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਗਤਕੇ ਨੂੰ ਪ੍ਰਫੁੱਲਿਤ ਕਰਨ ਲਈ ਕੰਢੀ ਤੇ ਮੈਦਾਨੀ ਖੇਤਰ ਵਿਚ ਕੈਂਪ ਲਗਾਏ ਜਾ ਰਹੇ ਹਨ-ਵਿਜੈ ਪ੍ਰਤਾਪ

ਪੱਸੀ ਕੰਢੀ, 31 ਜਨਵਰੀ (ਜਗਤਾਰ ਸਿੰਘ ਰਜਪਾਲਮਾ)-ਗੱਤਕਾ ਖੇਡ ਨੂੰ ਪੂਰੀ ਦੁਨੀਆ ਵਿਚ ਪ੍ਰਫੁੱਲਿਤ ਕਰਨ ਲਈ ਕੰਢੀ ਤੇ ਮੈਦਾਨੀ ਖੇਤਰ ਵਿਚ ਦਿਨ ਰਾਤ ਮਿਹਨਤ ਕਰ ਕੇ ਗਤਕਾ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ | ਇਹ ਪ੍ਰਗਟਾਵਾਂ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫ਼ਤਿਹ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦੇਹਰੀਵਾਲ 'ਚ ਇਨਾਮ ਵੰਡ ਸਮਾਗਮ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)-ਕੇਨਰਾ ਬੈਂਕ ਦੇਹਰੀਵਾਲ ਦੀ ਬ੍ਰਾਂਚ ਮੈਨੇਜਰ ਸ਼ਿਫਾਲੀ ਗੁਪਤਾ ਅਤੇ ਸਰਕਾਰੀ ਹਾਈ ਸਕੂਲ ਦੇਹਰੀਵਾਲ ਦੇ ਮੁੱਖ ਅਧਿਆਪਕ ਜਤਿੰਦਰਪਾਲ ਸਿੰਘ ਦੇ ਯਤਨਾਂ ਸਦਕਾ ਬੈਂਕ ਵਲੋਂ ਵਿੱਦਿਆ ਜੋਤੀ ਸਕੀਮ ਤਹਿਤ ਸਕੂਲ 'ਚ ਇਨਾਮ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਚਖੀ ਜਾਂਦੀ ਹੈ ਤਰਸੇਮ ਸਿੰਘ ਵਲੋਂ ਤਿਆਰ ਕੀਤੀ ਜਾਂਦੀ 'ਗੁੜ ਕੈਂਡੀ'

ਹੁਸ਼ਿਆਰਪੁਰ 31 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੇ ਪਿੰਡ ਨੀਲਾ ਨਲੋਆ ਦੇ 70 ਸਾਲਾ ਅਗਾਂਹਵਧੂ ਕਿਸਾਨ ਤਰਸੇਮ ਸਿੰਘ ਆਪਣੀ ਅਗਾਂਹਵਧੂ ਸੋਚ ਸਦਕਾ ਜਿੱਥੇ ਰਸਾਇਣ ਮੁਕਤ ਖੇਤੀ ਕਰਕੇ ਉਨਤ ਖੇਤੀ ਵੱਲ ਕਦਮ ਵਧਾ ਰਹੇ ਹਨ, ਉਥੇ ਸਹਾਇਕ ਧੰਦੇ ...

ਪੂਰੀ ਖ਼ਬਰ »

ਅਰੋੜਾ ਵਲੋਂ ਵਾਰਡ ਨੰ: 7 'ਚ ਸੀਵਰੇਜ ਤੇ ਵਾਟਰ ਸਪਲਾਈ ਦੇ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 31 ਜਨਵਰੀ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ, ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਹੁਸ਼ਿਆਰਪੁਰ ਦੇ ਹਰ ਖੇਤਰ ਵਿਚ ਵਿਕਾਸ ਕਾਰਜ ਕਰਵਾ ਰਹੀ ਹੈ | ਸਰਕਾਰ ਵਲੋਂ ਮੁੱਢਲੇ ਢਾਂਚੇ ਤੋਂ ਲੈ ਕੇ ਸਿੱਖਿਆ, ...

ਪੂਰੀ ਖ਼ਬਰ »

ਚਾਈਨਾ ਡੋਰ ਵੇਚਣ ਦੇ ਦੋਸ਼ 'ਚ 1 ਕਾਬੂ

ਹੁਸ਼ਿਆਰਪੁਰ, 31 ਜਨਵਰੀ (ਸ.ਰ.)-ਥਾਣਾ ਸਿਟੀ ਪੁਲਿਸ ਨੇ ਪ੍ਰਸ਼ਾਸਨ ਦੇ ਹੁਕਮਾਂ ਦੀ ਅਣਦੇਖੀ ਕਰਕੇ ਚਾਈਨਾ ਡੋਰ ਵੇਚਣ ਦੇ ਦੋਸ਼ 'ਚ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਮੁਤਾਬਕ ਕਥਿਤ ਦੋਸ਼ੀ ਗਣੇਸ਼ ਸੇਠੀ ਵਾਸੀ ਮਾਨਵਤਾ ਨਗਰ ਦੀ ਦੁਕਾਨ 'ਤੇ ਛਾਪਾ ਮਾਰ ਕੇ ਚਾਈਨਾ ਡੋਰ ਦੇ 15 ਗੁੱਟੇ ਬਰਾਮਦ ਕੀਤੇ ਹਨ |

ਖ਼ਬਰ ਸ਼ੇਅਰ ਕਰੋ

 

ਹਵਾਲਾਤੀਆਂ ਤੋਂ ਪਾਬੰਦੀਸ਼ੁਦਾ ਗੋਲੀਆਂ ਅਤੇ ਮੋਬਾਈਲ ਬਰਾਮਦ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਜੇਲ੍ਹ 'ਚ ਬੰਦ ਇੱਕ ਹਵਾਲਾਤੀ ਤੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ 'ਚ ਤਾਇਨਾਤ ਸਹਾਇਕ ਸੁਪਰਡੈਂਟ ਰੇਸ਼ਮ ...

ਪੂਰੀ ਖ਼ਬਰ »

ਲੱਖਾਂ ਦਾ ਸਾਮਾਨ ਖ਼ੁਰਦ-ਬੁਰਦ ਕਰਨ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)-ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਤਿੰਨ ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਥਾਨਕ ਹਰਿਆਣਾ ਰੋਡ 'ਤੇ ਸਥਿਤ ਡੋਗਰਾ ਇੰਡਸਟਰੀਜ਼ ਦੇ ਅਧਿਕਾਰੀ ...

ਪੂਰੀ ਖ਼ਬਰ »

ਸਰਹਾਲਾ ਮੁੰਡੀਆਂ 'ਚ ਕੀਰਤਨ ਦਰਬਾਰ ਕੱਲ੍ਹ

ਬੁੱਲ੍ਹੋਵਾਲ, 31 ਜਨਵਰੀ (ਪ.ਪ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਪਿੰਡ ਸਰਹਾਲਾ ਮੁੰਡੀਆਂ ਵਿਖੇ 2 ਫਰਵਰੀ ਨੂੰ ਸਵੇਰੇ 9.30 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਤਲਵਾੜਾ ਤੇ ਨਾਲ ਲੱਗਦੇ ਖੇਤਰ ਦੇ ਕਰੈਸ਼ਰ ਮਾਈਨਿੰਗ ਵਿਭਾਗ ਵਲੋਂ ਸ਼ੱਕੀ ਤਰੀਕੇ ਨਾਲ ਸੀਲ

ਤਲਵਾੜਾ, 31 ਜਨਵਰੀ (ਸੁਰੇਸ਼ ਕੁਮਾਰ)-ਤਲਵਾੜਾ ਤੇ ਇਸ ਦੇ ਨਾਲ ਲੱਗਦੇ ਖੇਤਰ ਵਿਚ ਪਿਛਲੇ ਲੰਬੇ ਸਮੇਂ ਤੋਂ ਕਥਿਤ ਨਾਜਾਇਜ਼ ਮਾਈਨਿੰਗ ਕਰ ਰਹੇ ਕਰੈਸ਼ਰਾਂ 'ਤੇ ਕਥਿਤ ਦਬਾਅ ਬਣਾਉਣ ਲਈ ਮਾਈਨਿੰਗ ਵਿਭਾਗ ਨੇ ਕਾਗ਼ਜ਼ੀ ਖਾਨਾਪੂਰਤੀ ਲਈ ਮਾਮੂਲੀ ਚਿੱਟੇ ਕੱਪੜੇ ਨਾਲ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਚੌਕ 'ਚ ਮੁੜ ਟੁੱਟੀ ਸਲੈਬ ਦੀ ਨਹੀਂ ਲੈ ਰਿਹਾ ਕੋਈ ਸਾਰ

ਗੜ੍ਹਸ਼ੰਕਰ, 31 ਜਨਵਰੀ (ਧਾਲੀਵਾਲ)-ਕੁਝ ਸਾਲ ਪਹਿਲਾ ਲੱਖਾਂ ਰੁਪਏ ਖਰਚਕੇ ਲੋਕ ਨਿਰਮਾਣ ਵਿਭਾਗ ਵਲੋਂ ਤਿਆਰ ਕੀਤੀ ਪੁਲੀ ਦੀਆਂ ਸਲੈਬਾਂ ਲਗਾਤਾਰ ਟੁੱਟ ਰਹੀਆਂ ਹਨ | ਪਿਛਲੇ ਸਮੇਂ ਦੌਰਾਨ ਪੁਲੀ ਦੀਆਂ ਟੁੱਟੀਆਂ ਸਲੈਬਾਂ ਨੂੰ ਲੈ ਕੇ ਲੋਕਾਂ ਵਲੋਂ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਧੁੱਗਾ 'ਚ ਗੁਰਮਤਿ ਸਮਾਗਮ 3 ਨੂੰ

ਸ਼ਾਮਚੁਰਾਸੀ, 31 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਿੰਡ ਧੁੱਗਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਸਤਰੰਜਨ ਸਿੰਘ ਧੁੱਗਿਆਂ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ, ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ 4 ਵਿਅਕਤੀ ਜ਼ਖ਼ਮੀ

ਗੜ੍ਹਦੀਵਾਲਾ, 31 ਜਨਵਰੀ (ਚੱਗਰ)-ਗੜ੍ਹਦੀਵਾਲਾ-ਦਸੂਹਾ ਰੋਡ 'ਤੇ ਅੱਡਾ ਕੁੱਲੀਆਂ ਵਿਖੇ ਮੋਟਰਸਾਈਕਲ ਅਤੇ ਵਰਨਾ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਚਾਰ ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਤਰਸੇਮ ਸਿੰਘ ਪੁੱਤਰ ਸਵਰਨ ਸਿੰਘ ...

ਪੂਰੀ ਖ਼ਬਰ »

ਬੱਚਿਆਂ ਦੇ ਡਾਇਪਰ ਅਤੇ ਸੈਨੇਟਰੀ ਪੈਡ ਖੁੱਲ੍ਹੀਆਂ ਥਾਵਾਂ 'ਤੇ ਸੁੱਟਣ ਨਾਲ ਦਿੱਤਾ ਜਾ ਰਿਹੈ ਬਿਮਾਰੀਆਂ ਨੂੰ ਸੱਦਾ

ਨੰਗਲ ਬਿਹਾਲਾਂ, 31 ਜਨਵਰੀ (ਵਿਨੋਦ ਮਹਾਜਨ)-ਜਿੱਥੇ ਇੱਕ ਪਾਸੇ ਸਾਡੀਆਂ ਸਰਕਾਰਾਂ ਸਵੱਛ ਭਾਰਤ ਅਤੇ ਨਿਰੋਗ ਭਾਰਤ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਹਿਰਾਂ, ਪਿੰਡਾਂ ਅਤੇ ਘਰ-ਘਰ ਪਹੁੰਚ ਕਰ ਰਹੀਆਂ ਹਨ ਉੱਥੇ ਦੂਜੇ ਪਾਸੇ ਜਾਗਰੂਕਤਾ ਦੀ ਘਾਟ ਕਾਰਨ ਲੋਕ ਬਚਿਆਂ ਦੇ ...

ਪੂਰੀ ਖ਼ਬਰ »

ਜਦੋਂ ਗੱਡੇ 'ਤੇ ਪਹੁੰਚਿਆ ਨਾਨਕਾ ਮੇਲ

ਐਮਾਂ ਮਾਂਗਟ, 31 ਜਨਵਰੀ (ਗੁਰਾਇਆ)- ਕਸਬਾ ਐਮਾਂ ਮਾਂਗਟ ਵਿਖੇ ਇੱਕ ਵਿਆਹ ਵਿਚ ਆਇਆ ਨਾਨਕਾ ਮੇਲ ਉਸ ਸਮੇਂ ਲੋਕਾਂ ਦੀ ਖਿੱਚ ਦਾ ਕੇਂਦਰ ਬਣ ਗਿਆ ਜੱਦੋ ਪਿੰਡ ਦੀ ਸਾਬਕਾ ਸਰਪੰਚ ਬਲਜੀਤ ਕੌਰ ਅਤੇ ਟਰਾਂਸਪੋਰਟ ਰਛਪਾਲ ਸਿੰਘ ਸੈਣੀ ਨਿਵਾਸੀ ਐਮਾਂ ਮਾਂਗਟ ਦੇ ਸਪੁੱਤਰ ...

ਪੂਰੀ ਖ਼ਬਰ »

ਲੜਕੀਆਂ ਦੀ ਉੱਚ ਸਿੱਖਿਆ ਵੱਲ ਮਾਪੇ ਵਿਸ਼ੇਸ਼ ਧਿਆਨ ਦੇਣ-ਵਿਧਾਇਕ ਡੋਗਰਾ

ਦਸੂਹਾ, 31 ਜਨਵਰੀ (ਭੁੱਲਰ)-ਅਜੋਕੇ ਯੁੱਗ ਅੰਦਰ ਲੜਕੀਆਂ ਦੀ ਉੱਚ ਸਿੱਖਿਆ ਵੱਲ ਮਾਪਿਆਂ ਨੰੂ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ | ਇਹ ਪ੍ਰਗਟਾਵਾ ਵਿਧਾਇਕ ਸ੍ਰੀ ਅਰੁਣ ਮਿੱਕੀ ਡੋਗਰਾ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਚਲਾਈ ...

ਪੂਰੀ ਖ਼ਬਰ »

ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ-ਬੀਬੀ ਜਗੀਰ ਕੌਰ

ਟਾਂਡਾ ਉੜਮੁੜ, 31 ਜਨਵਰੀ (ਭਗਵਾਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਜੇਕਰ ਦਿੱਲੀ ਵਿਧਾਨ ਸਭਾ ਚੋਣਾਂ ਲੜਨੀਆਂ ਚਾਹੁੰਦਾ ਤਾਂ ਉਹ ਆਪਣੇ ਹੀ ਬਲਬੂਤੇ ਚੋਣਾਂ ਲੜ ਸਕਦਾ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਗੱਲ ਦੇ ਸਮਰੱਥ ਹਨ ਕਿ ਦਿੱਲੀ ਦੀਆਂ ਸਾਰੀਆਂ ਸੀਟਾਂ ...

ਪੂਰੀ ਖ਼ਬਰ »

ਚੇਅਰਪਰਸਨ ਨੇ ਕਾਂਗਰਸ 'ਚ ਸ਼ਾਮਿਲ ਹੋਣ ਦੀਆਂ ਝੂਠੀਆਂ ਖ਼ਬਰਾਂ ਲਗਾ ਕੇ ਮੇਰਾ ਅਕਸ ਖ਼ਰਾਬ ਕੀਤਾ-ਸੰਮਤੀ ਮੈਂਬਰ ਜਸਵੀਰ ਕੌਰ

ਤਲਵਾੜਾ, 31 ਜਨਵਰੀ (ਪੱਤਰ ਪ੍ਰੇਰਕ)-ਭਾਜਪਾ ਦੀ ਸੰਮਤੀ ਮੈਂਬਰ ਜਸਵੀਰ ਕੌਰ ਨੇ ਇੱਥੇ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨੀਂ ਉਸ ਨੂੰ ਬਲਾਕ ਸੰਮਤੀ ਚੇਅਰਪਰਸਨ ਜੋ ਕਿ ਕਾਂਗਰਸ ਨਾਲ ਸਬੰਧਿਤ ਹੈ, ਨੇ ਫ਼ੋਨ ਕਰਕੇ ਦੱਸਿਆ ਕਿ ਅਗਲੇ ਦਿਨ ਹਲਕਾ ਵਿਧਾਇਕ ਅਰੁਣ ਕੁਮਾਰ ...

ਪੂਰੀ ਖ਼ਬਰ »

ਪੰਥ ਦੇ ਰਖਵਾਲੇ ਹੋਣ ਦਾ ਦਾਅਵਾ ਕਰਨ ਵਾਲੇ ਖ਼ੁਦ ਨਿੱਜੀ ਹਿੱਤਾਂ ਦੇ ਰਖਵਾਲੇ ਨਿਕਲੇ-ਦਲ ਖ਼ਾਲਸਾ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)-ਦਲ ਖ਼ਾਲਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਨ੍ਹਾਂ ਧੜਿਆਂ ਜਿਨ੍ਹਾਂ ਨੇ ਸਿੱਧੇ ਜਾਂ ਅਸਿੱਧੇ ਰੂਪ 'ਚ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੂੰ ਹਮਾਇਤ ਦਿੱਤੀ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਪੰਥ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX