ਤਾਜਾ ਖ਼ਬਰਾਂ


ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖ਼ਤਮ, ਫਰੀਦਕੋਟ ਪੁਲਿਸ ਲੈ ਕੇ ਰਵਾਨਾ
. . .  16 minutes ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)- ਮੋਗਾ ਵਿਖੇ ਲਾਰੈਂਸ ਬਿਸ਼ਨੋਈ ਦਾ ਚੱਲ ਰਿਹਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਪੁਲਿਸ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਰਵਾਨਾ...
ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ ਯੂ.ਪੀ. ਸਰਕਾਰ
. . .  48 minutes ago
ਲਖਨਊ, 10 ਅਗਸਤ - ਉੱਤਰ ਪ੍ਰਦੇਸ਼ ਸਰਕਾਰ ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ। ਮੁਖੀ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰ ਕਿਹਾ ਕਿ ਸੂਬਾ ਸਰਕਾਰ ਆਪਣੀ ਖੇਡ ਨੀਤੀ ਅਨੁਸਾਰ...
ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ 'ਚ ਲੋਕ ਨਿਤੀਸ਼ ਕੁਮਾਰ ਨੂੰ ਦੇਣਗੇ ਜਵਾਬ - ਰਵੀ ਸ਼ੰਕਰ ਪ੍ਰਸਾਦ
. . .  about 1 hour ago
ਨਵੀਂ ਦਿੱਲੀ, 10 ਅਗਸਤ - ਜੇ.ਡੀ.(ਯੂ) ਦੇ ਐਨ.ਡੀ.ਏ. ਨਾਲੋ ਗੱਠਜੋੜ ਤੋੜਨ 'ਤੇ ਭਾਜਪਾ ਦੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਨਿਤੀਸ਼ ਕੁਮਾਰ ਨੇ ਕਾਂਗਰਸਵਾਦ ਤੇ ਭ੍ਰਿਸ਼ਟਾਚਾਰ ਦਾ ਸਾਥ ਦਿੱਤਾ ਹੈ। ਲੋਕ ਨਤੀਸ਼ ਕੁਮਾਰ...
ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਪ੍ਰਵਾਨਿਤ
. . .  about 1 hour ago
ਨਵੀਂ ਦਿੱਲੀ, 10 ਅਗਸਤ - ਅਧਿਕਾਰਤ ਸੂਤਰਾਂ ਅਨੁਸਾਰ 18 ਸਾਲ ਤੋਂ ਉੱਪਰ ਉਮਰ ਵਾਲੇ ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ...
ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਸੱਦੀ ਉੱਚ ਪੱਧਰੀ ਮੀਟਿੰਗ
. . .  about 1 hour ago
ਚੰਡੀਗੜ੍ਹ, 10 ਅਗਸਤ - ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲ ਨੂੰ ਲੈ ਕੇ ਮੰਥਨ ਹੋਵੇਗਾ। ਇਸ ਮੀਟਿੰਗ 'ਚ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ...
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
. . .  about 2 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...
ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਨਵੀਂ ਦਿੱਲੀ, 10 ਅਗਸਤ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਿਅੰਕਾ ਗਾਂਧੀ ਨੇ ਖ਼ੁਦ ਟਵੀਟ ਕਰ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ
. . .  about 2 hours ago
ਨਵੀਂ ਦਿੱਲੀ, 10 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,539 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,261 ਹੋ ਗਈ...
ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ 'ਤੇ ਟੀ.ਵੀ. ਸਟੇਸ਼ਨ ਦਾ ਸੀਨੀਅਰ ਪੱਤਰਕਾਰ ਗ੍ਰਿਫ਼ਤਾਰ
. . .  about 2 hours ago
ਇਸਲਾਮਾਬਾਦ, 10 ਅਗਸਤ - ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ ਲਈ ਟੀ.ਵੀ. ਸਟੇਸ਼ਨ ਨੂੰ ਬੰਦ ਕਰਨ ਤੋਂ ਬਾਅਦ ਇਸ ਦੇ ਸੀਨੀਅਰ ਪੱਤਰਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ
. . .  about 2 hours ago
ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਘਰ ਤੋਂ ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ ਨੇ ਦੱਸਿਆ ਕਿ ਉੁਕਤ ਪੀੜਤ...
ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  about 3 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ...
ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
. . .  about 3 hours ago
ਕਪੂਰਥਲਾ, 10 ਅਗਸਤ - ਕਪੂਰਥਲਾ ਦੇ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਕੱਲ੍ਹ ਦੇ ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਕਈ ਘੰਟਿਆਂ ਤੋਂ ਸਰਚ ਅਭਿਆਨ...
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ
. . .  1 minute ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ 'ਚ ਨਿਯਮਤ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ...
ਸੁਰੱਖਿਆ ਬਲਾਂ ਵਲੋਂ ਪੁਲਵਾਮਾ ਤੋਂ ਆਈ.ਈ.ਡੀ. ਬਰਾਮਦ
. . .  about 2 hours ago
ਸ੍ਰੀਨਗਰ, 10 ਅਗਸਤ - ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਸਰਕੂਲਰ ਰੋਡ 'ਤੇ ਤਹਾਬ ਕਰਾਸਿੰਗ ਨੇੜੇ ਲਗਭਗ 25 ਤੋਂ 30 ਕਿਲੋਗ੍ਰਾਮ ਵਜ਼ਨ ਦਾ ਆਈ.ਈ.ਡੀ. ਬਰਾਮਦ ਕੀਤਾ ਹੈ।ਏ.ਡੀ.ਜੀ.ਪੀ. ਕਸ਼ਮੀਰ ਵਿਜੇ ਕੁਮਾਰ...
'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਤੇ ਮੋਨਾ ਸਿੰਘ ਦਰਸ਼ਨ ਕਰਨ ਪੁੱਜੇ ਸ੍ਰੀ ਹਰਿਮੰਦਰ ਸਾਹਿਬ
. . .  about 4 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ) - ਬਾਲੀਵੁੱਡ ਦੇ ਉੱਘੇ ਅਦਾਕਾਰ ਅਤੇ ਨਿਰਦੇਸ਼ਕ ਆਮਿਰ ਖਾਨ ਅੱਜ ਅੰਮ੍ਰਿਤ ਵੇਲੇ ਸਾਥੀ ਕਲਾਕਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਜਾਣਕਾਰੀ ਅਨੁਸਾਰ ਆਮਿਰ ਖ਼ਾਨ ਅਭਿਨੇਤਰੀ ਮੋਨਾ ਸਿੰਘ...
ਨਹੀਂ ਰਹੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ, ਸਸਕਾਰ ਅੱਜ
. . .  about 2 hours ago
ਮਹਿਲ ਕਲਾਂ, 10 ਅਗਸਤ (ਅਜੀਤ ਬਿਊਰੋ) - ਰੋਜ਼ਾਨਾ ਅਜੀਤ ਦੇ ਮਹਿਲ ਕਲਾਂ ਤੋਂ ਪ੍ਰਤੀਨਿਧ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ, ਅਜੀਤ ਸਮਾਚਾਰ ਦੇ ਪ੍ਰਤੀਨਿਧ ਗੁਰਪ੍ਰੀਤ ਸਿੰਘ ਅਣਖੀ ਦੇ ਤਾਇਆ ਜੀ ਅਤੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਲੈਨਿਨ ਕਿਤਾਬ ਘਰ ਮਹਿਲ ਕਲਾਂ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਬੀਮਾ ਯੋਜਨਾ ਸਬੰਧੀ ਝੂਠੀਆਂ ਕਾਲਾਂ ਕਰਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਛੇ ਗਿ੍ਫ਼ਤਾਰ

ਚੰਡੀਗੜ੍ਹ, 31 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਲੋਕਾਂ ਨੂੰ ਬੀਮਾ ਯੋਜਨਾਵਾਂ ਸਬੰਧੀ ਝੂਠੇ ਫ਼ੋਨ ਕਰਕੇ ਉਨ੍ਹਾਂ ਦੇ ਬੈਂਕ ਖਾਤਿਆਂ ਦੀ ਜਾਣਕਾਰੀ ਲੈ ਠੱਗੀ ਮਾਰਨ ਵਾਲੇ ਇਕ ਗਰੋਹ ਦੇ ਛੇ ਮੈਂਬਰਾਂ ਨੂੰ ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਜਾਂਚ ਸੈੱਲ ਨੇ ...

ਪੂਰੀ ਖ਼ਬਰ »

ਐਾਬੂਲੈਂਸ 'ਤੇ ਜਾਅਲੀ ਨੰਬਰ ਲਗਾ ਕੇ ਘੁੰਮਦਾ ਇਕ ਕਾਬੂ

ਚੰਡੀਗੜ੍ਹ, 31 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸੈਕਟਰ 11 ਦੀ ਟੀਮ ਨੇ ਇਕ ਵਿਅਕਤੀ ਨੂੰ ਐਾਬੂਲੈਂਸ 'ਤੇ ਜਾਅਲੀ ਨੰਬਰ ਲਗਾ ਕੇ ਘੁੰਮਦੇ ਹੋਏ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਪਠਾਨਕੋਟ ਦੇ ਰਹਿਣ ਵਾਲੇ ਰਮਨ ਕੁਮਾਰ ਵਜੋਂ ਹੋਈ ...

ਪੂਰੀ ਖ਼ਬਰ »

ਬੱਚਿਆਂ 'ਚ ਬਲੱਡ ਕੈਂਸਰ ਦੇ ਮਾਮਲਿਆਂ 'ਚ ਹੋ ਰਿਹੈ ਵਾਧਾ

ਚੰਡੀਗੜ੍ਹ, 31 ਜਨਵਰੀ (ਮਨਜੋਤ ਸਿੰਘ ਜੋਤ)- ਬੱਚਿਆਂ ਵਿਚ ਖ਼ੂਨ (ਬਲੱਡ ਕੈਂਸਰ) ਦੇ ਮਾਮਲਿਆਂ ਵਿਚ ਕਾਫ਼ੀ ਵਾਧਾ ਹੋ ਰਿਹਾ ਹੈ | ਬਲੱਡ ਕੈਂਸਰ ਤੋਂ ਇਲਾਵਾ ਬੱਚਿਆਂ ਵਿਚ ਨਿਊਰੋਬਲਾਸਟੋਮਾ, ਗੁਰਦੇ ਅਤੇ ਦਿਮਾਗ਼ ਦਾ ਕੈਂਸਰ ਜ਼ਿਆਦਾ ਪਾਇਆ ਜਾਂਦਾ ਹੈ | ਪੀ.ਜੀ.ਆਈ. ...

ਪੂਰੀ ਖ਼ਬਰ »

ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ (ਯੂ.ਐਫ.ਬੀ.ਯੂ) ਦੇ ਬੈਨਰ ਹੇਠ ਦੋ ਰੋਜ਼ਾ ਬੈਂਕਾਂ ਦੀ ਹੜਤਾਲ ਦੌਰਾਨ ਮੁਲਾਜ਼ਮਾਂ ਨੇ ਕੀਤੀਆਂ ਰੋਸ ਰੈਲੀਆਂ

ਚੰਡੀਗੜ੍ਹ, 31 ਜਨਵਰੀ (ਅਜਾਇਬ ਸਿੰਘ ਔਜਲਾ)- ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ (ਯੂ.ਐਫ.ਬੀ.ਯੂ) ਦੇ ਬੈਨਰ ਹੇਠ ਅੱਜ ਦੇਸ਼ ਵਿਆਪੀ ਬੈਂਕ ਹੜਤਾਲ ਦੌਰਾਨ ਚੰਡੀਗੜ੍ਹ ਦੇ ਸਮੁੱਚੇ ਬੈਂਕਾਂ ਵਿਚ ਵੀ ਕੰਮਕਾਜ ਠੱਪ ਰਿਹਾ ਅਤੇ ਬੈਂਕਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ...

ਪੂਰੀ ਖ਼ਬਰ »

'ਖੇਲ੍ਹੋ ਇੰਡੀਆ' ਤਹਿਤ ਪ੍ਰਤੀਕ ਸਿੰਘ ਨੇ ਜਿੱਤਿਆ ਸੋਨੇ ਦਾ ਤਗ਼ਮਾ

ਐੱਸ. ਏ. ਐੱਸ. ਨਗਰ, 31 ਜਨਵਰੀ (ਕੇ. ਐੱਸ. ਰਾਣਾ)-ਜ਼ੀਰਕਪੁਰ ਦੇ ਰਹਿਣ ਵਾਲੇ ਪ੍ਰਤੀਕ ਸਿੰਘ ਨੇ 'ਖੇਲ੍ਹੋ ਇੰਡੀਆ' ਤਹਿਤ ਗੁਹਾਟੀ (ਅਸਾਮ) ਵਿਖੇ ਕਰਵਾਏ ਗਏ ਕੁਸ਼ਤੀ ਮੁਕਾਬਲਿਆਂ ਦੌਰਾਨ 74 ਕਿੱਲੋ ਭਾਰ ਵਰਗ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗ਼ਾ ਆਪਣੇ ਨਾਂਅ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਲਿਆਉਣ, ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਅਤੇ ਨੌਜਵਾਨਾਂ ਦੇ ਪਰਵਾਸ ਨੂੰ ਰੋਕਣ ਲਈ ਗੰਨੇ ਦੀ ਫ਼ਸਲ ਨੂੰ ਲਾਭਕਾਰੀ ਬਣਾਇਆ ਜਾਵੇ-ਰੰਧਾਵਾ

ਚੰਡੀਗੜ੍ਹ, 31 ਜਨਵਰੀ (ਅਜੀਤ ਬਿਊਰੋ)- ਗੰਨੇ ਦੀ ਫ਼ਸਲ ਦੀ ਪੈਦਾਵਾਰ ਵਧਾਉਣ ਅਤੇ ਘਾਟੇ ਵਿਚ ਜਾ ਰਹੀਆਂ ਖੰਡ ਮਿੱਲਾਂ ਨੂੰ ਵਿੱਤੀ ਤੌਰ 'ਤੇ ਮਜ਼ਬੂਤ ਬਣਾਉਣ ਲਈ ਠੋਸ ਯਤਨ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਦੇ ਨਾਲ ਨਾਲ ਖੇਤੀਬਾੜੀ ...

ਪੂਰੀ ਖ਼ਬਰ »

ਪੰਜਵਾਂ ਸੀ. ਜੀ. ਸੀ. ਅੰਤਰਰਾਸ਼ਟਰੀ ਐਮ. ਯੂ. ਐਨ. ਅੱਜ ਤੋਂ

ਐੱਸ. ਏ. ਐੱਸ. ਨਗਰ, 31 ਜਨਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਦੀ 'ਦਾ ਮਾਡਲ ਯੂਨਾਈਟਿਡ ਨੇਸ਼ਨ (ਐਮ. ਯੂ. ਐਨ.) ਸੁਸਾਇਟੀ' ਵਲੋਂ ਕਰਵਾਏ ਜਾ ਰਹੇ ਸੀ. ਜੀ. ਸੀ. ਅੰਤਰਰਾਸ਼ਟਰੀ ਐਮ. ਯੂ. ਐਨ. ਦੇ ਪੰਜਵੇਂ ਆਡੀਸ਼ਨ ਸਬੰਧੀ ਤਿਆਰੀਆਂ ...

ਪੂਰੀ ਖ਼ਬਰ »

ਪੰਜਾਬ ਦੇ ਹਵਾਈ ਅੱਡਿਆਂ ਅਤੇ ਸਰਹੱਦੀ ਜਾਂਚ ਪੋਸਟਾਂ 'ਤੇ ਕੋਰੋਨਾ ਵਾਇਰਸ ਲਈ 1804 ਯਾਤਰੀਆਂ ਦੀ ਹੋਈ ਸਕਰੀਨਿੰਗ- ਸਿੱਧੂ

ਚੰਡੀਗੜ੍ਹ, 31 ਜਨਵਰੀ (ਅਜੀਤ ਬਿਊਰੋ)-ਅੰਮਿ੍ਤਸਰ ਅਤੇ ਮੁਹਾਲੀ ਹਵਾਈ ਅੱਡਿਆਂ ਅਤੇ ਅਟਾਰੀ ਅਤੇ ਡੇਰਾ ਬਾਬਾ ਨਾਨਕ ਦੀਆਂ ਸਰਹੱਦੀ ਜਾਂਚ ਚੌਕੀਆਂ ਵਿਖੇ ਨੋਵਲ ਕੋਰੋਨਾਵਾਇਰਸ (2019 ਐਨਸੀਓਵੀ) ਦੀ ਜਾਂਚ ਲਈ ਹੁਣ ਤੱਕ ਕੁੱਲ 1804 ਯਾਤਰੀਆਂ ਦੀ ਸਕਰੀਨਿੰਗ ਕੀਤੀ ਗਈ | ਇਹ ...

ਪੂਰੀ ਖ਼ਬਰ »

ਕਾਜਲ ਮੰਗਲ ਮੁਖੀ ਨੂੰ ਕਿੰਨਰ ਵਿੰਗ ਦਾ ਰਾਸ਼ਟਰੀ ਪ੍ਰਧਾਨ ਥਾਪਿਆ

ਐੱਸ. ਏ. ਐੱਸ. ਨਗਰ, 31 ਜਨਵਰੀ (ਕੇ. ਐੱਸ. ਰਾਣਾ)-ਪ੍ਰਸਿੱਧ ਮਹਿਲਾ ਸੰਗਠਨ ਵੂਮੈਨ ਪਾਵਰ ਸੁਸਾਇਟੀ ਨੇ ਕਿੰਨਰ ਵਿੰਗ ਦੀ ਸ਼ੁਰੂਆਤ ਕਰਦਿਆਂ ਸਮਾਜ ਨੂੰ ਪਹਿਲਾ ਰਾਸ਼ਟਰੀ ਪ੍ਰਧਾਨ ਕਾਜਲ ਮੰਗਲ ਮੁਖੀ ਦੇ ਰੂਪ 'ਚ ਦਿੱਤਾ ਹੈ | ਵੂਮੈਨ ਸੁਸਾਇਟੀ ਪਿਛਲੇ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

'ਕੋਰੋਨਾ' ਵਾਇਰਸ ਦੇ ਪ੍ਰਤੀ ਫੀਲਡ ਸਟਾਫ਼ ਰਹੇ ਚੌਕੰਨਾ-ਡਾ: ਸੰਗੀਤਾ ਜੈਨ

ਡੇਰਾਬੱਸੀ, 31 ਜਨਵਰੀ (ਸ਼ਾਮ ਸਿੰਘ ਸੰਧੂ)-ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੰਗੀਤਾ ਜੈਨ ਨੇ ਬਲਾਕ ਦੇ ਸਮੂਹ ਮਲਟੀਪਰਪਜ਼ ਹੈਲਥ ਵਰਕਰਾਂ (ਫ਼ੀਮੇਲ) ਨਾਲ ਇਕ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਦੇ ਆਲਮੀ ਪੱਧਰ ...

ਪੂਰੀ ਖ਼ਬਰ »

ਸ੍ਰੀ ਸਿੱਧ ਬਾਬਾ ਗੋਪਾਲ ਦਾਸ ਦੀ ਬਰਸੀ ਨੂੰ ਸਮਰਪਿਤ ਪਿੰਡ ਸੋਹਾਣਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 31 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਸਿੱਧ ਬਾਬਾ ਗੋਪਾਲ ਦਾਸ ਦੀ ਬਰਸੀ ਨੂੰ ਸਮਰਪਿਤ ਪਿੰਡ ਸੋਹਾਣਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲਿਆਂ, ਸੰਤ ਪਰਮਜੀਤ ਸਿੰਘ ਹੰਸਾਲੀ ...

ਪੂਰੀ ਖ਼ਬਰ »

11880 ਨਸ਼ੀਲੀਆਂ ਗੋਲੀਆਂ ਸਮੇਤ ਇਕ ਮੁਲਜ਼ਮ ਕਾਬੂ

ਲਾਲੜੂ, 31 ਜਨਵਰੀ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਲੈਹਲੀ ਚੌਕ ਤੋਂ ਗਸ਼ਤ ਦੌਰਾਨ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੇ ਤੌਰ 'ਤੇ ਵਰਤੀਆਂ ਜਾਣ ਵਾਲੀਆਂ 11880 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ | ਲੈਹਲੀ ਪੁਲਿਸ ਚੌਕੀ ਇੰਚਾਰਜ ...

ਪੂਰੀ ਖ਼ਬਰ »

ਸਬ-ਡਵੀਜ਼ਨ ਖਰੜ ਦੇ ਸ਼ਹਿਰਾਂ ਤੇ ਪਿੰਡਾਂ 'ਚ ਚਾਈਨਾ ਡੋਰ ਵੇਚਣਾ ਅਤੇ ਸਟੋਰ ਕਰਨਾ ਕਾਨੂੰਨੀ ਅਪਰਾਧ-ਹਿਮਾਂਸ਼ੂੰ ਜੈਨ

ਖਰੜ, 31 ਜਨਵਰੀ (ਗੁਰਮੁੱਖ ਸਿੰਘ ਮਾਨ)-ਨੈਸ਼ਨਲ ਗਰੀਨ ਟਿ੍ਬਿਊਨਲ ਨਵੀਂ ਦਿੱਲੀ ਵਲੋਂ ਆਦੇਸ਼ ਦਿੱਤੇ ਗਏ ਹਨ ਕਿ ਚਾਈਨਾ ਡੋਰ ਅਤੇ ਸਿੰਥੈਟਿਕ ਧਾਗੇ ਦੀ ਵਰਤੋਂ ਤੇ ਵਿਕਰੀ ਕਰਨ 'ਤੇ ਪੂਰਨ ਤੌਰ 'ਤੇ ਰੋਕ ਲਗਾਈ ਜਾਵੇ | ਇਨ੍ਹਾਂ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਬ-ਡਵੀਜ਼ਨ ...

ਪੂਰੀ ਖ਼ਬਰ »

ਸੀ. ਐਚ. ਬੀ. ਠੇਕਾ ਕਾਮਿਆਂ ਵਲੋਂ ਕਿਰਤ ਕਮਿਸ਼ਨਰ ਪੰਜਾਬ ਦੇ ਦਫ਼ਤਰ ਅੱਗੇ ਪਰਿਵਾਰਾਂ ਸਮੇਤ ਰੋਸ ਧਰਨਾ

ਐੱਸ. ਏ. ਐੱਸ. ਨਗਰ, 31 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪਾਵਰਕਾਮ ਅੰਦਰ ਕੰਮ ਕਰਦੇ ਸੀ. ਐਚ. ਬੀ. ਠੇਕਾ ਕਾਮਿਆਂ ਵਲੋਂ ਕਿਰਤ ਕਮਿਸ਼ਨਰ ਪੰਜਾਬ ਦੇ ਦਫ਼ਤਰ ਸਾਹਮਣੇ ਪਰਿਵਾਰਾਂ ਸਮੇਤ ਧਰਨਾ ...

ਪੂਰੀ ਖ਼ਬਰ »

ਡੇਰਾਬੱਸੀ ਵਿਖੇ ਨਾਗਰਿਕਤਾ ਸੋਧ ਕਾਨੂੰਨ ਦੇ ਿਖ਼ਲਾਫ਼ ਰੋਸ ਮਾਰਚ

ਡੇਰਾਬੱਸੀ, 31 ਜਨਵਰੀ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਵਿਖੇ ਇਨਸਾਫ਼ ਅਤੇ ਜਮਹੂਰੀਅਤ ਪਸੰਦ ਲੋਕਾਂ ਵਲੋਂ ਐਡਵੋਕੇਟ ਜਸਪਾਲ ਸਿੰਘ ਦੱਪਰ ਅਤੇ ਮਾਰਟਰ ਕਰਮ ਸਿੰਘ ਦੀ ਅਗਵਾਈ 'ਚ ਮੋਦੀ ਸਰਕਾਰ ਦੇ ਕਥਿਤ ਵੰਡ ਪਾਉਣ ਅਤੇ ਫਿਰਕਾਪ੍ਰਸਤੀ ਫੈਲਾਉਣ ਵਾਲੇ ਕਾਲੇ ਕਾਨੂੰਨ ...

ਪੂਰੀ ਖ਼ਬਰ »

ਭਾਰਤੀ ਸੰਚਾਰ ਨਿਗਮ ਦੇ 80 ਹਜ਼ਾਰ ਕਰਮਚਾਰੀ ਹੋਏ ਸੇਵਾ ਮੁਕਤ

ਐੱਸ. ਏ. ਐੱਸ. ਨਗਰ, 31 ਜਨਵਰੀ (ਕੇ. ਐੱਸ. ਰਾਣਾ)- ਭਾਰਤੀ ਸੰਚਾਰ ਨਿਗਮ ਵਿਖੇ ਕੰਮ ਕਰ ਰਹੇ ਦੇਸ਼ ਭਰ ਦੇ ਕਰਮਚਾਰੀਆਂ ਵਿਚੋਂ ਅੱਜ 31 ਜਨਵਰੀ ਨੂੰ 80 ਹਜ਼ਾਰ ਕਰਮਚਾਰੀ ਸੇਵਾ ਮੁਕਤ ਹੋ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਤਾਇਨਾਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ ਵਲੋਂ ਪਿੰਡ ਝਿਊਰਹੇੜੀ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 31 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ, ਬੀ. ਡੀ. ਪੀ. ਓ. ਖਰੜ ਅਤੇ ਗ੍ਰਾਮ ਪੰਚਾਇਤ ਝਿਊਰਹੇੜੀ ਵਲੋਂ ਸਾਂਝੇ ਤੌਰ 'ਤੇ ਪਿੰਡ ਝਿਊਰਹੇੜੀ ਵਿਖੇ ਆਪਣੀ ਕਿਸਮ ਦਾ ਪਹਿਲਾ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਦਾ ...

ਪੂਰੀ ਖ਼ਬਰ »

ਐੱਸ. ਟੀ. ਐੱਫ. ਵਲੋਂ ਹੈਰੋਇਨ ਸਮੇਤ ਗਿ੍ਫ਼ਤਾਰ 3 ਦੋਸ਼ੀਆਂ ਨੂੰ 10-10 ਸਾਲ ਦੀ ਕੈਦ ਤੇ 1-1 ਲੱਖ ਰੁ: ਜੁਰਮਾਨਾ

ਐੱਸ. ਏ. ਐੱਸ. ਨਗਰ, 31 ਜਨਵਰੀ (ਜਸਬੀਰ ਸਿੰਘ ਜੱਸੀ)-ਪੰਜਾਬ ਸਰਕਾਰ ਵਲੋਂ ਬਣਾਈ ਗਈ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਵਲੋਂ ਤਿੰਨ ਕਾਰ ਸਵਾਰਾਂ ਗੁਰਦੇਵ ਚੰਦ ਵਾਸੀ ਨੂਰਮਹਿਲ, ਰਣਜੀਤ ਸਿੰਘ ਵਾਸੀ ਪਿੰਡ ਜੰਡਿਆਲਾ ਅਤੇ ਰਾਕੇਸ਼ ਕੁਮਾਰ ਮੂਲ ਵਾਸੀ ਕਾਂਗੜਾ ਤੇ ਹਾਲ ...

ਪੂਰੀ ਖ਼ਬਰ »

ਰੇਤ ਮਾਫ਼ੀਆ ਦੇ ਟਿੱਪਰਾਂ ਨੇ ਸੜਕਾਂ ਦੀ ਲੁਕ ਖ਼ੁਰਚੀ

ਜ਼ੀਰਕਪੁਰ, 31 ਜਨਵਰੀ ਜਨਵਰੀ (ਹਰਦੀਪ ਹੈਪੀ ਪੰਡਵਾਲਾ)-ਪੰਜਾਬ ਸਰਕਾਰ ਦਾ 'ਪ੍ਰੋਗ੍ਰੈਸਿਵ ਪੰਜਾਬ' ਦਾ ਨਾਅਰਾ ਵਿਧਾਨ ਸਭਾ ਹਲਕਾ ਡੇਰਾਬੱਸੀ ਦੀਆਂ ਲਿੰਕ ਸੜਕਾਂ ਦੀ ਮੰਦੀ ਹਾਲਤ ਦੇਖ ਕੇ ਬਿਲਕੁਲ ਝੂਠਾ ਸਾਬਤ ਹੁੰਦਾ ਹੈ | ਪੰਜਾਬ ਦੇ ਨਕਸ਼ੇ 'ਚ ਵਿਸ਼ੇਸ਼ ਸਥਾਨ ਰੱਖਣ ...

ਪੂਰੀ ਖ਼ਬਰ »

ਚੇਅਰਮੈਨ ਦੀ ਪ੍ਰਧਾਨਗੀ ਹੇਠ ਹਰ ਮੰਗਲਵਾਰ ਹੋਵੇਗੀ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 31 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੀ ਮੀਟਿੰਗ ਹਰ ਮੰਗਲਵਾਰ ਨੂੰ ਸਵੇਰੇ 11:30 ਵਜੇ ਬੋਰਡ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 359 ਵਿਖੇ ਹੋਵੇਗੀ | ਇਸ ਸਬੰਧੀ ...

ਪੂਰੀ ਖ਼ਬਰ »

ਡੀ.ਐਸ.ਪੀ. ਸੋਨੀ ਦੀ ਜ਼ਮਾਨਤ ਦੀ ਮੰਗ ਰੱਦ ਕਰਦਿਆਂ ਕਿਹਾ ਪਤੀ-ਪਤਨੀ ਦੇ ਝਗੜੇ 'ਚ ਨਜਾਇਜ਼ ਪਿਸਤੌਲ ਕਿੱਥੋਂ ਆਈ?

ਚੰਡੀਗੜ੍ਹ, 31 ਜਨਵਰੀ (ਸੁਰਜੀਤ ਸਿੰਘ ਸੱਤੀ)- ਪਤਨੀ 'ਤੇ ਗੋਲੀ ਚਲਾਉਣ ਦੇ ਦੋਸ਼ ਹੇਠ ਫਸੇ ਪੰਜਾਬ ਪੁਲਿਸ ਦੇ ਡੀ.ਐਸ.ਪੀ. ਅਤੁਲ ਸੋਨੀ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਜਸਟਿਸ ਜੈ ਸ਼੍ਰੀ ਠਾਕੁਰ ਦੀ ਬੈਂਚ ਨੇ ਕਿਹਾ ਹੈ ਕਿ ਪਤੀ-ਪਤਨੀ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਦੋ ਗਿ੍ਫ਼ਤਾਰ

ਚੰਡੀਗੜ੍ਹ, 31 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਦੋ ਲੋਕਾਂ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਟੀਮ ਨੇ ਮੌਲੀ ਜੱਗਰਾਂ ਦੇ ਰਹਿਣ ਵਾਲੇ ਚੰਦਨ ਉਰਫ਼ ਚਾਂਦ ਨੂੰ ਮੌਲੀ ...

ਪੂਰੀ ਖ਼ਬਰ »

ਬੈਂਕਾਂ ਦੀ ਹੜਤਾਲ ਦਾ ਅਸਰ ਮੁਹਾਲੀ ਸ਼ਹਿਰ 'ਚ ਵੀ ਦੇਖਣ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 31 ਜਨਵਰੀ (ਕੇ. ਐੱਸ. ਰਾਣਾ)-ਸਰਕਾਰ ਵਲੋਂ ਬੈਂਕ ਕਰਮਚਾਰੀਆਂ ਨਾਲ ਹੋਏ ਤਨਖ਼ਾਹ ਸਮਝੌਤੇ ਨੂੰ ਲਾਗੂ ਕਰਨ ਵਿਚ ਜ਼ਰੂਰਤ ਤੋਂ ਜ਼ਿਆਦਾ ਦੇਰੀ ਹੋਣ ਕਾਰਨ ਅਤੇ ਵਾਰ-ਵਾਰ ਜਥੇਬੰਦੀ ਨਾਲ ਮੀਟਿੰਗਾਂ ਅਸਫ਼ਲ ਹੋਣ ਕਾਰਨ ਅੱਜ ਯੂ. ਐੱਫ. ਬੀ. ਯੂ. ਦੀਆਂ ...

ਪੂਰੀ ਖ਼ਬਰ »

ਮੰਤਰੀ ਮੰਡਲ ਵਲੋਂ ਉੱਘੀ ਪੰਜਾਬੀ ਲੇਖਿਕਾ ਡਾ. ਦਲੀਪ ਕੌਰ ਟਿਵਾਣਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 31 ਜਨਵਰੀ (ਅਜੀਤ ਬਿਊਰੋ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਵਲੋਂ ਮਤਾ ਪਾਸ ਕਰਕੇ ਪਦਮ ਸ੍ਰੀ ਅਤੇ ਉੱਘੀ ਪੰਜਾਬੀ ਲੇਖਿਕਾ ਡਾ. ਦਲੀਪ ਕੌਰ ਟਿਵਾਣਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਡਾ. ਦਲੀਪ ਕੌਰ ...

ਪੂਰੀ ਖ਼ਬਰ »

ਪਦਮਸ੍ਰੀ ਡਾ. ਦਲੀਪ ਕੌਰ ਟਿਵਾਣਾ ਦੇ ਸਵਰਗਵਾਸ ਹੋਣ 'ਤੇ ਵੱਖ ਵੱਖ ਸੰਸਥਾਵਾਂ ਵਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 31 ਜਨਵਰੀ (ਅਜਾਇਬ ਸਿੰਘ ਔਜਲਾ)- ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਵਲੋਂ ਡਾ. ਦਲੀਪ ਕੌਰ ਟਿਵਾਣਾ ਦੇ ਸੁਰਗਵਾਸ ਹੋਣ ਨਾਲ ਪੰਜਾਬੀ ਸਾਹਿਤ ਨੂੰ ਨਾ ਪੂਰਿਆ ਜਾਣ ਵਾਲ ਘਾਟਾ ਕਹਿ ਕੇ ...

ਪੂਰੀ ਖ਼ਬਰ »

ਪੰਜਾਬ ਨੇ ਝੀਂਗਾ ਮੱਛੀ ਪਾਲਣ ਲਈ ਵਿੱਤੀ ਸਹਾਇਤਾ ਵਧਾ ਕੇ 2.5 ਤੋਂ 5 ਏਕੜ ਤੱਕ ਕੀਤੀ

ਚੰਡੀਗੜ੍ਹ, 31 ਜਨਵਰੀ (ਅਜੀਤ ਬਿਊਰੋ)-ਸੂਬੇ ਦੇ ਦੱਖਣੀ-ਪੱਛਮੀ ਜ਼ਿਲਿ੍ਹਆਂ ਵਿਚ ਹਜ਼ਾਰਾਂ ਏਕੜ ਜ਼ਮੀਨ ਖਾਰੇਪਣ ਅਤੇ ਸੇਮ ਤੋਂ ਪ੍ਰਭਾਵਿਤ ਹੈ, ਜੋ ਕਿ ਹੁਣ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

-ਮਾਮਲਾ ਹਰਿਆਣਾ ਲਈ ਵੱਖਰੀ ਗੁਰਦੁਆਰਾ ਕਮੇਟੀ ਦਾ- ਸੁਖਬੀਰ ਸਿੰਘ ਬਾਦਲ ਵਲੋਂ ਵੱਖਰੀ ਗੁਰਦੁਆਰਾ ਕਮੇਟੀ ਦਾ ਸਮਰਥਨ ਕਰਨ 'ਤੇ ਮੁੱਖ ਮੰਤਰੀ ਦੀ ਨਿਖੇਧੀ

ਚੰਡੀਗੜ੍ਹ, 31 ਜਨਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਹਲਫ਼ੀਆ ਬਿਆਨ 'ਚ ਕਿਹਾ ਕਿ ਹਰਿਆਣਾ ਵਿਧਾਨ ਸਭਾ ਨੂੰ ਆਪਣੀ ਵੱਖਰੀ ਗੁਰਦੁਆਰਾ ਕਮੇਟੀ ਸਥਾਪਤ ਕਰਨ ਦਾ ...

ਪੂਰੀ ਖ਼ਬਰ »

ਬਿਜਲੀ ਸਬਸਿਡੀ, ਸੇਵਾ-ਮੁਕਤੀ ਲਾਭਾਂ ਤੇ ਕੇਂਦਰੀ ਸਕੀਮਾਂ ਲਈ 427 ਕਰੋੜ ਰੁਪਏ ਜਾਰੀ

ਚੰਡੀਗੜ੍ਹ, 31 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਵਿਭਾਗ ਵਲੋਂ ਪੰਜਾਬ ਰਾਜ ਬਿਜਲੀ ਨਿਗਮ (ਪੀ.ਐਸ.ਪੀ.ਸੀ.ਐਲ.) ਨੂੰ ਬਿਜਲੀ ਸਬਸਿਡੀ, ਕੇਂਦਰੀ ਸਪਾਂਸਰ ਸਕੀਮਾਂ, ਪੀ.ਆਰ.ਟੀ.ਸੀ. ਅਤੇ 15 ਨਵੰਬਰ 2019 ਤੱਕ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਸੇਵਾਮੁਕਤੀ ਲਾਭਾਂ ਦੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ

ਚੰਡੀਗੜ੍ਹ, 31 ਜਨਵਰੀ (ਮਨਜੋਤ ਸਿੰਘ ਜੋਤ)-ਨਵੀਂ ਦਿੱਲੀ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਸਮਾਧ ਵੱਲ ਵਿਰੋਧ ਮਾਰਚ ਕੱਢ ਰਹੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਉੱਤੇ ਚੱਲੀ ਗੋਲ਼ੀ ਦੇ ਵਿਰੋਧ ਵਿਚ ਅੱਜ ਪੰਜਾਬ ਯੂਨੀਵਰਸਿਟੀ ਵਿਖੇ ...

ਪੂਰੀ ਖ਼ਬਰ »

ਸੈਲੂਨ ਕਰਮੀਆਂ 'ਤੇ 25 ਲੱਖ ਦੀ ਧੋਖਾਧੜੀ ਦਾ ਮਾਮਲਾ ਦਰਜ

ਚੰਡੀਗੜ੍ਹ, 31 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 9 ਵਿਚ ਪੈਂਦੇ ਸਟਾਈਲਿਸ਼ ਨਾਮ ਦੇ ਸੈਲੂਨ ਦੇ ਦੋ ਕਰਮਚਾਰੀਆਂ ਿਖ਼ਲਾਫ਼ ਸੈਲੂਨ ਦੇ 25 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਮੋਰਨੀ ਦੇ ਪਿੰਡ ਬੇਲਾ ਵਿਖੇ ਨਹੀਂ ਹੋ ਰਿਹਾ ਸੜਕ ਦਾ ਨਿਰਮਾਣ

ਪੰਚਕੂਲਾ, 31 ਜਨਵਰੀ (ਕਪਿਲ)-ਪੰਚਕੂਲਾ ਦੇ ਮੋਰਨੀ ਖੇਤਰ ਅਧੀਨ ਪੈਂਦੇ ਪਿੰਡ ਬੇਲਾ ਦੀ 85 ਸਾਲਾ ਬਜ਼ੁਰਗ ਮਹਿਲਾ ਦੇਵੀ ਦੀ ਤਬੀਅਤ ਖ਼ਰਾਬ ਹੋਣ 'ਤੇ ਪਿੰਡ ਦੇ ਲੋਕ ਉਸ ਨੂੰ ਮੰਜੇ ਉੱਤੇ ਪਾ ਕੇ ਕੰਡੇਰਨ ਪਿੰਡ ਨੇੜੇ ਪੱਕੀ ਸੜਕ ਉੱਤੇ ਖੜ੍ਹੀ ਐਾਬੂਲੈਂਸ ਤੱਕ ਛੱਡ ਕੇ ਆਏ | ...

ਪੂਰੀ ਖ਼ਬਰ »

4 ਸਾਲ ਦੇ ਬੱਚੇ ਨਾਲ ਸਰੀਰਕ ਛੇੜਛਾੜ ਕਰਨ ਵਾਲੇ ਨੂੰ 10 ਸਾਲ ਕੈਦ

ਚੰਡੀਗੜ੍ਹ, 31 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚਾਰ ਸਾਲ ਦੇ ਬੱਚੇ ਨਾਲ ਸਰੀਰਕ ਛੇੜਛਾੜ ਕਰਨ ਦੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਲੜਕੇ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਸਜ਼ਾ ਪਾਉਣ ਵਾਲਾ 22 ਸਾਲ ਦਾ ਪ੍ਰਦੀਪ ਹੈ ਜਿਸ ਨੇ ਚਾਰ ਸਾਲ ਦੇ ਇਕ ਬੱਚੇ ਨਾਲ ...

ਪੂਰੀ ਖ਼ਬਰ »

ਐਸ.ਓ.ਆਈ. ਨੇ ਮਾਲੀਆਂ ਅਤੇ ਪਲੰਬਰਾਂ ਦੀ ਰੁਕੀ ਤਨਖ਼ਾਹ ਦਾ ਚੁੱਕਿਆ ਮੁੱਦਾ

ਚੰਡੀਗੜ੍ਹ, 31 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਹੋਸਟਲਾਂ ਦੇ ਪਲੰਬਰਾਂ ਅਤੇ ਮਾਲੀਆਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਵਿਰੋਧ ਵਿਚ ਵਿਦਿਆਰਥੀ ਜਥੇਬੰਦੀ ਐਸ.ਓ.ਆਈ. ਨੇ ਐਕਸੀਅਨ ਦਫ਼ਤਰ ਨੂੰ ਮੰਗ- ਪੱਤਰ ਪੱਤਰ ਸੌਾਪਿਆ ਗਿਆ | ...

ਪੂਰੀ ਖ਼ਬਰ »

ਪੀ.ਜੀ.ਆਈ.'ਚ ਅੰਗਦਾਨ 5 ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਮਿਲੀ ਨਵੀਂ ਜ਼ਿੰਦਗੀ

ਚੰਡੀਗੜ੍ਹ, 31 ਜਨਵਰੀ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਿਖੇ ਡਾਕਟਰਾਂ ਵਲੋਂ 47 ਸਾਲਾ ਔਰਤ ਨੂੰ ਬ੍ਰੇਨ ਡੈਡ ਐਲਾਨਣ ਤੋਂ ਬਾਅਦ ਉਸਦੇ ਪਰਿਵਾਰ ਵਲੋਂ ਅੰਗਦਾਨ ਦੇ ਲਏ ਫ਼ੈਸਲੇ ਨਾਲ ਪੰਜ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲ ਸਕੀ | ਇਨ੍ਹਾਂ ਮਰੀਜ਼ਾਂ ਦੀ ਹਾਲਤ ਇੰਨੀ ਜ਼ਿਆਦਾ ਗੰਭੀਰ ਬਣੀ ਹੋਈ ਸੀ ਉਨ੍ਹਾਂ ਦੀ ਠੀਕ ਹੋਣ ਦੀ ਉਮੀਦ ਬਿਲਕੁਲ ਖ਼ਤਮ ਹੋ ਚੁੱਕੀ ਸੀ | ਡਾਕਟਰਾਂ ਵਲੋਂ ਗੀਤਾ ਦੇਵੀ ਦੇ ਗੁਰਦੇ, ਅੱਖਾਂ ਅਤੇ ਪੈਂਕਰੀਆਜ਼ ਕੱਢ ਕੇ ਲੋੜਵੰਦ ਮਰੀਜ਼ਾਂ ਨੂੰ ਟਰਾਂਸਪਲਾਂਟ ਕਰ ਦਿੱਤੇ ਗਏ, ਜਦ ਕਿ ਜਿਗਰ ਟਰਾਂਸਪਲਾਂਟ ਕਰਨ ਲਈ ਮੌਕੇ 'ਤੇ ਸਹੀ ਮੇਲ (ਮੈਚਿੰਗ) ਵਾਲਾ ਮਰੀਜ਼ ਨਾ ਮਿਲਣ ਕਰਕੇ ਜਿਗਰ ਨੂੰ ਅਹਿਮਦਾਬਾਦ ਦੇ ਆਈ.ਕੇ.ਡੀ.ਆਰ.ਸੀ.-ਆਈ.ਟੀ.ਐਸ ਹਸਪਤਾਲ ਵਿਖੇ ਭੇਜ ਦਿੱਤਾ ਗਿਆ, ਜਿਸ ਨਾਲ ਗੰਭੀਰ ਹਾਲਤ ਵਾਲੇ 42 ਸਾਲਾ ਮਰੀਜ਼ ਨੂੰ ਨਵਾਂ ਜੀਵਨਦਾਨ ਮਿਲਿਆ | ਪੀ.ਜੀ.ਆਈ. ਵਲੋਂ ਜਿਗਰ ਨੂੰ ਹਵਾਈ ਰਸਤੇ ਤੋਂ ਅਹਿਮਦਾਬਾਦ ਪਹੰੁਚਾਇਆ ਗਿਆ | ਚੰਡੀਗੜ੍ਹ ਟਰੈਫ਼ਿਕ ਪੁਲਿਸ ਦੀ ਮਦਦ ਨਾਲ ਗਰੀਨ ਕੋਰੀਡੋਰ ਬਣਾ ਕੇ ਜਿਗਰ ਨੂੰ ਏਅਰਪੋਰਟ ਤੱਕ ਪਹੰੁਚਾਇਆ ਗਿਆ | ਗਰੀਨ ਕੋਰੀਡੋਰ ਨਾਲ ਪੀ.ਜੀ.ਆਈ. ਤੋਂ ਲੈ ਕੇ ਏਅਰਪੋਰਟ ਤੱਕ ਦਾ 24 ਕਿੱਲੋ ਮੀਟਰ ਦਾ ਰਸਤਾ 23 ਮਿੰਟ ਵਿਚ ਤੈਅ ਕੀਤਾ ਜਾ ਸਕਿਆ | ਪੀ.ਜੀ.ਆਈ. ਤੋਂ ਮਿਲੀ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਮੰਡੀ ਵਿਚ ਪੈਂਦੇ ਪਿੰਡ ਲਾਂਘਰ ਦੀ 47 ਸਾਲਾ ਗੀਤਾ ਦੇਵੀ 26 ਜਨਵਰੀ ਨੂੰ ਦਰੱਖਤ ਤੋਂ ਡਿੱਗ ਕੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਸੀ | ਪਰਿਵਾਰ ਵਲੋਂ ਬਿਨਾਂ ਸਮਾਂ ਬਰਬਾਦ ਕੀਤੇ ਉਸਨੂੰ ਪੀ.ਜੀ.ਆਈ. ਚੰਡੀਗੜ੍ਹ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਸਿਹਤ ਵਿਚ ਕੋਈ ਸੁਧਾਰ ਨਹੀਂ ਹੋਇਆ | 29 ਜਨਵਰੀ ਨੂੰ ਡਾਕਟਰਾਂ ਨੇ ਗੀਤਾ ਦੇਵੀ ਨੂੰ ਬ੍ਰੇਨ ਡੈਡ ਐਲਾਨ ਦਿੱਤਾ | ਇਸ ਤੋਂ ਬਾਅਦ ਪੀ.ਜੀ.ਆਈ. ਦੇ ਅੰਗਦਾਨ ਵਿਭਾਗ ਦੇ ਕੋਆਰਡੀਨੇਟਰਾਂ ਨੇ ਗੀਤਾ ਦੇਵੀ ਦੇ ਪਰਿਵਾਰ ਨੂੰ ਅੰਗਦਾਨ ਦੀ ਮਹੱਤਤਾ ਦੱਸਦੇ ਹੋਏ ਅੰਗਦਾਨ ਲਈ ਪ੍ਰੇਰਿਤ ਕੀਤਾ ਜਿਸ 'ਤੇ ਗੀਤਾ ਦੇਵੀ ਦੇ ਪਤੀ ਧਨੀ ਰਾਮ ਅਤੇ ਪੁੱਤਰ ਵਿਜੇ ਕੁਮਾਰ ਵਲੋਂ ਅੰਗਦਾਨ ਲਈ ਸਹਿਮਤੀ ਦੇ ਦਿੱਤੀ | ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕੀਆਂ |


ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX