ਤਾਜਾ ਖ਼ਬਰਾਂ


ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਲੱਗਾ ਘੱਟ ਰੇਟ
. . .  1 day ago
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟਾ ਹੰਡਿਆਇਆ ਮਾਈਨਰ ਰਜਵਾਹਾ
. . .  1 day ago
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
ਅਮਰੀਕਾ 'ਚ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰ ਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ...
ਹਲਕਾ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਇਲਾਕਿਆਂ 'ਚ ਪੈ ਰਹੇ ਮੀਂਹ ਨੇ ਝੋਨੇ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  1 day ago
ਸੁਲਤਾਨਪੁਰ ਲੋਧੀ, 24 ਸਤੰਬਰ (ਥਿੰਦ, ਹੈਪੀ,ਲਾਡੀ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਤੜਕੇ ਤੋਂ ਪੈ ਰਹੇ ਮੀਂਹ ਨੇ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ। ਝੋਨੇ ਦੀ ਕਟਾਈ ਦਾ ਕੰਮ ਵੀ ਰੁਕ ਗਿਆ ਹੈ। ਮੰਡੀਆਂ...
ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 24 ਸਤੰਬਰ (ਤਰੁਣ ਭਜਨੀ) - ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ) ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਆਈ.ਈ.ਡੀ. ਲਗਾਉਣ ਲਈ ਸਤਨਾਮ ਹਨੀ ਵਲੋਂ ਮੋਟਰਸਾਈਕਲ...
ਘਰ 'ਚ ਦਾਖਲ ਹੋ ਕੇ ਚੋਰਾਂ ਨੇ ਗਹਿਣਿਆਂ ਤੇ ਨਕਦੀ 'ਤੇ ਕੀਤੇ ਹੱਥ ਸਾਫ਼
. . .  1 day ago
ਮਜੀਠਾ, 24 ਸਤੰਬਰ (ਜਗਤਾਰ ਸਿੰਘ ਸਹਿਮੀ) - ਪਿੰਡ ਜਲਾਲਪੁਰਾ ਵਿਖੇ ਚੋਰ ਇਕ ਘਰ 'ਚ ਦਾਖਲ ਹੋ ਕੇ ਗਹਿਣੇ ਅਤੇ ਨਕਦੀ ਲੈ ਕੇ ਰਫੂ ਚੱਕਰ ਹੋ ਗਏ। ਘਰ ਦੇ ਮਾਲਕ ਸੁਖਦੇਵ ਸਿੰਘ ਪੁੱਤਰ ਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦਾ ਸਮੁੱਚਾ ਪਰਿਵਾਰ ਆਪਣੇ ਘਰ...
ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਵਿਅਕਤੀ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਸ਼ਹਿਰ ਦੇ ਸਟੇਡੀਅਮ ਰੋਡ 'ਤੇ ਕਿਸੇ ਅਣਪਛਾਤੇ ਵਾਹਨ ਵਲੋਂ ਲਪੇਟ 'ਚ ਲੈਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ...
ਸਿੱਧੂ ਮੂਸੇਵਾਲਾ ਹੱਤਿਆ ਮਾਮਲਾ: ਮਨਪ੍ਰੀਤ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਮਾਨਸਾ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਮਾਨਸਾ ਪੁਲਿਸ ਨੇ ਅੱਜ ਮਨਪ੍ਰੀਤ ਸਿੰਘ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੇ ਮਾਨਸਾ...
ਹੁਸ਼ਿਆਰਪੁਰ ਵਿਖੇ ਸਥਿਤ ਗੈਸ ਫ਼ੈਕਟਰੀ 'ਚ ਧਮਾਕਾ, ਇਕ ਹੋਰ ਦੀ ਮੌਤ
. . .  1 day ago
ਹੁਸ਼ਿਆਰਪੁਰ, 24 ਸਤੰਬਰ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਮਾਰਗ 'ਤੇ ਸਥਿਤ ਅੱਡਾ ਨਸਰਾਲਾ ਵਿਖੇ ਅੱਜ ਸਵੇਰ ਗੈਸ ਪਲਾਟ ਵਿਚ ਗੈਸ ਸਿਲੰਡਰ ਫਟਣ ਕਾਰਨ ਵੱਡਾ ਧਮਾਕਾ ਹੋ ਗਿਆ ਸੀ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਕੇ 'ਤੇ ਮੌਤ...
ਰੇਲ ਵਿਭਾਗ ਵਲੋਂ ਮਖੂ ਰੇਲਵੇ ਕਰਾਸਿੰਗ ਫਾਟਕ ਲਗਾਤਾਰ ਚਾਰ ਦਿਨ ਲਈ ਕੀਤਾ ਬੰਦ
. . .  1 day ago
ਮਖੂ, 24 ਸਤੰਬਰ (ਵਰਿੰਦਰ ਮਨਚੰਦਾ)- ਰੇਲ ਵਿਭਾਗ ਵਲੋਂ ਜਲੰਧਰ-ਫ਼ਿਰੋਜ਼ਪੁਰ ਰੇਲਵੇ ਲਾਈਨ 'ਤੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 54 'ਤੇ ਮਖੂ ਵਿਖੇ ਪੈਂਦੇ ਫਾਟਕ ਨੰਬਰ ਐੱਸ-86/ਟੀ 2 ਨੂੰ 26 ਸਤੰਬਰ ਤੱਕ ਰਿਪੇਅਰ ਕਰਕੇ ਬੰਦ ਕਰ ਦਿੱਤਾ, ਜਿਸ ਕਾਰਨ ਅੰਮ੍ਰਿਤਸਰ-ਬਠਿੰਡਾ...
ਬੀ.ਜੇ.ਪੀ. ਨੇ ਆਪ੍ਰੇਸ਼ਨ ਲੋਟਸ ਰਾਹੀਂ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਤੋੜੀਆਂ: ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 24 ਸਤੰਬਰ (ਦਵਿੰਦਰ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਬੀ.ਜੇ.ਪੀ. ਨੇ ਆਪ੍ਰੇਸ਼ਨ ਲੋਟਸ ਰਾਹੀਂ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਤੋੜੀਆਂ ਹਨ।
ਢਿਲਵਾਂ ਪੁਲਿਸ ਵਲੋਂ ਦੇਸੀ ਕੱਟਾ, ਜ਼ਿੰਦਾ ਰੋਂਦ ਅਤੇ ਨਸ਼ੀਲੀਆਂ ਗੋਲੀਆਂ, ਮੋਟਰਸਾਈਕਲ ਸਮੇਤ ਵਿਅਕਤੀ ਕਾਬੂ
. . .  1 day ago
ਢਿਲਵਾਂ, 24 ਸਤੰਬਰ (ਗੋਬਿੰਦ ਸੁਖੀਜਾ,ਪ੍ਰਵੀਨ ਕੁਮਾਰ)- ਢਿਲਵਾਂ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਦੇਸੀ ਕੱਟਾ, ਦੋ ਜ਼ਿੰਦਾ ਰੋਂਦ, 315 ਬੋਰ ਅਤੇ 280 ਨਸ਼ੀਲੀਆਂ ਗੋਲੀਆਂ, ਮੋਟਰਸਾਈਕਲ ਸਮੇਤ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ...
ਭਾਰੀ ਬਾਰਸ਼ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ, ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਰੂਪ 'ਚ ਜ਼ਖ਼ਮੀ
. . .  1 day ago
ਸੂਲਰ ਘਰਾਟ, 24 ਸਤੰਬਰ (ਜਸਵੀਰ ਸਿੰਘ ਔਜਲਾ)-ਪਿਛਲੇ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਸ਼ ਕਾਰਨ ਹਲਕਾ ਦਿੜ੍ਹਬਾ ਦੇ ਪਿੰਡ ਆਲਾ ਸਿੰਘ ਵਾਲਾ (ਖਡਿਆਲ ਕੋਠਿਆਂ) ਵਿਖੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਰੂਪਨਗਰ

ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ

ਰੂਪਨਗਰ, 31 ਜਨਵਰੀ (ਪੱਤਰ ਪ੍ਰੇਰਕ)-ਯੂਨਾਈਟੇਡ ਫੋਰਮ ਆਫ਼ ਬੈਂਕ ਯੂਨੀਅਨ ਵਲੋਂ ਦਿੱਤੇ ਗਏ ਦੋ ਦਿਨ ਦੀ ਦੇਸ਼ ਵਿਆਪੀ ਹੜਤਾਲ ਦੇ ਸੱਦੇ 'ਤੇ ਦੇਸ਼ ਭਰ ਵਿਚ ਸਰਕਾਰੀ ਬੈਂਕਾਂ ਦੇ ਮੁਲਾਜ਼ਮ ਅਤੇ ਅਫ਼ਸਰ ਦੋ ਦਿਨ ਦੀ ਮੁਕੰਮਲ ਹੜਤਾਲ 'ਤੇ ਹਨ | ਬੈਂਕ ਇੰਪਲਾਈਜ਼ ਦੀ ਰੋਪੜ ...

ਪੂਰੀ ਖ਼ਬਰ »

ਨੂਰਪੁਰ ਬੇਦੀ ਦੀ ਮੁੱਖ ਸੜਕ 'ਤੇ ਹੁਣ ਬਣੇਗਾ ਪੱਕਾ ਡਿਵਾਈਡਰ

ਨੂਰਪੁਰ ਬੇਦੀ, 31 ਜਨਵਰੀ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਦੀ ਮੁੱਖ ਸੜਕ 'ਤੇ ਸੜਕ ਵਿਭਾਗ ਵਲੋਂ ਬਣਾਏ ਜਾ ਰਹੇ ਡਿਵਾਈਡਰ ਦੇ ਮਾਮਲੇ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਕੀਤੇ ਗਏ ਆਰਜ਼ੀ ਤਜਰਬੇ ਨੂੰ ਸਫਲ ਮੰਨਦਿਆਂ ਹੁਣ ਇਸ ਸੜਕ 'ਤੇ ਬਾਕੀ ਰਹਿੰਦੇ 7 ਸੌ ਮੀਟਰ ਪੱਕੇ ...

ਪੂਰੀ ਖ਼ਬਰ »

ਸਕੂਲ 'ਚ ਅਟਲ ਟਿੰਕਰਿੰਗ ਲੈਬ ਦਾ ਉਦਘਾਟਨ

ਮੋਰਿੰਡਾ, 31 ਜਨਵਰੀ (ਕੰਗ)-ਸਵਾਮੀ ਸ਼ਿਵਨੰਦਾ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਅਟਲ ਟਿੰਕਰਿੰਗ ਲੈਬ ਦਾ ਉਦਘਾਟਨ ਰਮੇਸ਼ ਅਗਨੀਹੋਤਰੀ ਵਲੋਂ ਕੀਤਾ ਗਿਆ | ਇਸ ਮੌਕੇ ਰਮੇਸ਼ ਅਗਨੀਹੋਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਟਲ ਟਿੰਕਰਿੰਗ ਲੈਬ ...

ਪੂਰੀ ਖ਼ਬਰ »

ਬਸਪਾ ਵਲੋਂ ਧਰਨਾ ਮੁਲਤਵੀ

ਨੂਰਪੁਰ ਬੇਦੀ, 31 ਜਨਵਰੀ (ਵਿੰਦਰਪਾਲ ਝਾਂਡੀਆਂ)-ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਮਾਸਟਰ ਰਾਮਪਾਲ ਅਬਿਆਣਾ ਨੇ ਦੱਸਿਆ ਕਿ ਬਸਪਾ ਵਲੋਂ ਪਾਰਟੀ ਵਰਕਰ ਕੁਲਦੀਪ ਸਿੰਘ ਪਪਰਾਲੀ ਦੇ ਿਖ਼ਲਾਫ਼ ਪੁਲਿਸ ਵਲੋਂ ਨਾਜਾਇਜ਼ ਪਰਚਾ ਦਰਜ ਕਰਨ ਦੇ ਰੋਸ ...

ਪੂਰੀ ਖ਼ਬਰ »

ਭਾਜਪਾ ਨੇ ਸਤਵੀਰ ਰਾਣਾ ਦੀ ਗਿ੍ਫ਼ਤਾਰੀ ਦੇ ਰੋਸ ਵਜੋਂ ਦਿੱਤਾ ਧਰਨਾ

ਸ੍ਰੀ ਅਨੰਦਪੁਰ ਸਾਹਿਬ, 31 ਜਨਵਰੀ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਪੁਲਿਸ ਪ੍ਰਸ਼ਾਸਨ ਵਲੋਂ ਬੀਤੇ ਦਿਨ ਭਾਜਪਾ ਯੁਵਾ ਆਗੂ ਐਡਵੋਕੇਟ ਸਤਵੀਰ ਸਿੰਘ ਰਾਣਾ ਿਖ਼ਲਾਫ਼ ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਦਰਜ ਕੀਤੇ ਪਰਚੇ ਦੇ ਰੋਸ ਵਜੋਂ ਅੱਜ ਭਾਜਪਾ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ 2 ਦੁਕਾਨਦਾਰਾਂ ਤੋਂ 4 ਹਜ਼ਾਰ ਰੁਪਏ ਲੈ ਕੇ ਫੁਰਰ

ਭਰਤਗੜ੍ਹ, 31 ਜਨਵਰੀ (ਜਸਬੀਰ ਸਿੰਘ ਬਾਵਾ)-ਗਰਦਲੇ ਬੱਸ ਅੱਡੇ ਨੇੜੇ ਕੋਈ ਅਜਨਬੀ ਵਿਅਕਤੀ 2 ਦੁਕਾਨਦਾਰਾਂ ਤੋਂ 4 ਹਜ਼ਾਰ ਰੁ: ਦੀ ਨਕਦੀ ਲੈ ਕੇ ਫ਼ਰਾਰ ਹੋ ਗਏ¢ ਗਰਦਲੇ ਦੇ ਵਸਨੀਕ ਅਸ਼ੋਕ ਕੁਮਾਰ ਪੁੱਤਰ ਪੰਡਤ ਪ੍ਰੇਮ ਲਾਲ ਨੇ ਦੱਸਿਆ ਕਿ 29 ਜਨਵਰੀ ਨੂੰ ਸਵੇਰੇ ਸਾਢੇ ਦਸ ਵਜੇ ...

ਪੂਰੀ ਖ਼ਬਰ »

ਧੋਖਾਧੜੀ ਕਰਨ 'ਤੇ ਮਾਮਲਾ ਦਰਜ

ਸ੍ਰੀ ਅਨੰਦਪੁਰ ਸਾਹਿਬ, 31 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਜਾਅਲੀ ਬੀਮਾ ਕਰ ਕੇ ਠੱਗੀ ਮਾਰਨ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਜਾਂਚ ਅਧਿਕਾਰੀ ਏ.ਐਸ.ਆਈ ਪ੍ਰੀਤਮ ਸਿੰਘ ਨੇ ਦੱਸਿਆ ਕੇ ਅੰਮਿ੍ਤ ਲਾਲ ਪੁੱਤਰ ਖ਼ੁਸ਼ੀ ਰਾਮ ...

ਪੂਰੀ ਖ਼ਬਰ »

ਐਨ. ਆਰ. ਆਈ. ਵਲੋੋਂ ਰੇਲਵੇ ਰੋਡ ਸਕੂਲ ਨੂੰ 50 ਇੰਚੀ ਸਮਾਰਟ ਟੀ.ਵੀ. ਭੇਟ

ਨੰਗਲ, 31 ਜਨਵਰੀ (ਪ੍ਰੋ.ਅਵਤਾਰ ਸਿੰਘ)-ਇਸ ਵਿਚ ਕੋਈ ਸ਼ੱਕ ਨਹੀਂ ਕਿ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੇਲਵੇ ਰੋਡ ਨੰਗਲ ਹਮੇਸ਼ਾ ਹੀ ਦਾਨੀ ਸੱਜਣਾਂ ਲਈ ਖਿੱਚ ਦਾ ਕੇਂਦਰ ਬਣਿਆ ਰਹਿੰਦਾ ਹੈ ਕਿਉਂਕਿ ਇਸ ਸਕੂਲ ਦੇ ਵਿਦਿਆਰਥੀ ਬਲਾਕ, ਜ਼ਿਲ੍ਹਾ ਅਤੇ ਸਟੇਟ ਪੱਧਰ 'ਤੇ ...

ਪੂਰੀ ਖ਼ਬਰ »

ਕੁਸ਼ਟ ਜਾਗਰੂਕਤਾ ਪੰਦਰ੍ਹਵਾੜਾ ਤਹਿਤ ਜਾਗਰੂਕਤਾ ਸੈਮੀਨਾਰ ਸ਼ੁਰੂ

ਘਨੌਲੀ, 31 ਜਨਵਰੀ (ਜਸਵੀਰ ਸਿੰਘ ਸੈਣੀ)-ਸਿਵਲ ਸਰਜਨ ਰੂਪਨਗਰ ਡਾ. ਐਚ. ਐਨ. ਸ਼ਰਮਾ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਅਤੇ ਐਸ. ਐਮ. ਓ. ਭਰਤਗੜ੍ਹ ਡਾ. ਰਜਿੰਦਰ ਕੁਮਾਰ ਦੀ ਅਗਵਾਈ 'ਚ ਅੰਬੂਜਾ ਫਾਊਾਡੇਸ਼ਨ ਦੇ ਸਹਿਯੋਗ ਨਾਲ ਘਨੌਲੀ ਸਬਜ਼ੀ ਮੰਡੀ 'ਚ ਬੱਚਿਆਂ ਦੀਆਂ ਬਿਮਾਰੀਆਂ ...

ਪੂਰੀ ਖ਼ਬਰ »

ਨਗਰ ਕੀਰਤਨ ਕੱਲ੍ਹ ਸਜੇਗਾ

ਮੋਰਿੰਡਾ, 31 ਜਨਵਰੀ (ਪਿ੍ਤਪਾਲ ਸਿੰਘ)-ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਜੀ ਭੈਰੋਮਾਜਰਾ ਵਾਲਿਆਂ ਦੀ ਮਿੱਠੀ ਯਾਦ ਵਿਚ 2 ਫਰਵਰੀ ਨੂੰ ਗੁਰਦੁਆਰਾ ਸਤਿ ਕਰਤਾਰ ਸਾਹਿਬ ਪਿੰਡ ਕਲਾਰਾਂ ਤੋਂ ਭੈਰੋਮਾਜਰਾ ਤੱਕ ਸਾਲਾਨਾ 22ਵਾਂ ਵਿਸ਼ਾਲ ਨਗਰ ਕੀਰਤਨ ਕੱਢਿਆ ...

ਪੂਰੀ ਖ਼ਬਰ »

ਡਾ. ਦਲੀਪ ਕੌਰ ਟਿਵਾਣਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਨੰਗਲ, 31 ਜਨਵਰੀ (ਪ੍ਰੋ.ਅਵਤਾਰ ਸਿੰਘ)-ਪੰਜਾਬੀ ਜਗਤ ਦੀ ਮਾਣਮੱਤੀ ਸ਼ਖ਼ਸੀਅਤ ਤੇ ਉੱਘੀ ਲੇੇਖਕਾ ਡਾ. ਦਲੀਪ ਕੌਰ ਟਿਵਾਣਾ ਦੇ ਦਿਹਾਂਤ ਨਾਲ ਪੰਜਾਬੀ ਸਾਹਿਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਪਿ੍ੰ: ਜਸਵੀਰ ਸਿੰਘ, ਉੱਘੇ ਸ਼ਾਇਰ ਬਲਵੀਰ ਸਿੰਘ ਸੈਣੀ, ਭਾਰਤ ...

ਪੂਰੀ ਖ਼ਬਰ »

ਡਾ. ਚੀਮਾ ਨੇ ਚੌ. ਪ੍ਰੇਮ ਚੰਦ ਦੀ ਮੌਤ 'ਤੇ ਕੀਤਾ ਦੁੱਖ ਸਾਂਝਾ

ਨੂਰਪੁਰ ਬੇਦੀ, 31 ਜਨਵਰੀ (ਵਿੰਦਰਪਾਲ ਝਾਂਡੀਆਂ)-ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪਿੰਡ ਸੁੱਖੇਮਾਜਰਾ ਵਿਖੇ ਸੇਵਾ ਮੁਕਤ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਦੇ ਡਾ. ਅਨੰਤ ਰਾਮ ਦੇ ਪਿਤਾ ਚੌਧਰੀ ਪ੍ਰੇਮ ਚੰਦ ਜਿਨ੍ਹਾਂ ਦੀ ਬੀਤੇ ...

ਪੂਰੀ ਖ਼ਬਰ »

ਬੱਚਿਆਂ ਨੇ ਹਿਮ ਗੌਰਵ ਆਈ. ਟੀ. ਆਈ. ਦੀ ਗੇੜੀ ਲਾਈ

ਸੰਤੋਖਗੜ੍ਹ, 31 ਜਨਵਰੀ (ਮਲਕੀਅਤ ਸਿੰਘ)-ਇਥੋਂ ਨਜ਼ਦੀਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗੜਾਂ (ਊਨਾ) ਦੇ ਵਿਦਿਆਰਥੀਆਂ ਨੇ ਹਿਮ ਗੌਰਵ ਆਈ. ਟੀ. ਆਈ. ਸੰਤੋਖਗੜ੍ਹ (ਊਨਾ) ਵਿਖੇ ਤਕਨੀਕੀ ਗਿਆਨ ਦੀ ਸਿੱਖਿਆ ਲਈ ਇਕ ਰੋਜ਼ਾ ਯਾਤਰਾ ਦੌਰਾਨ ਆਧੁਨਿਕ ਮਸ਼ੀਨਰੀ ਬਾਰੇ ...

ਪੂਰੀ ਖ਼ਬਰ »

ਭਾਜਪਾ ਵਲੋਂ ਸੀ. ਏ. ਏ. ਸਮਰਥਨ 'ਚ ਮਿਸ ਕਾਲ ਮੁਹਿੰਮ ਦੀ ਸ਼ੁਰੂਆਤ

ਕੀਰਤਪੁਰ ਸਾਹਿਬ, 31 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਭਾਜਪਾ ਵਲੋਂ ਸੀ. ਏ. ਏ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਮਰਥਨ ਦੇ ਮੰਤਵ ਨਾਲ ਚਲਾਏ ਮਿਸ ਕਾਲ ਅਭਿਆਨ ਦੀ ਮੰਡਲ ਕੀਰਤਪੁਰ ਸਾਹਿਬ ਵਿਖੇ ਸ਼ੁਰੂਆਤ ਕੀਤੀ ਗਈ | ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਦਸਮੇਸ਼ ਵਿਆਹ ਪੁਰਬ ਸਮਾਗਮਾਂ ਦੌਰਾਨ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਪ੍ਰਬੰਧਾਂ ਦੀ ਰਹੀ ਅਹਿਮ ਭੂਮਿਕਾ

ਗੁਰੂ ਕਾ ਲਾਹੌਰ, 31 ਜਨਵਰੀ (ਸ਼ਿਵ ਕੁਮਾਰ ਕਾਲੀਆ)-ਸ੍ਰੀ ਗੁਰੂ ਕਾ ਲਾਹੌਰ ਗੁਰੂ ਘਰਾਂ ਦੀ ਦੇਖ-ਰੇਖ ਭਾਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਹੈ ਜਿਸ ਲਈ ਇਥੇ ਹੋਣ ਵਾਲੇ ਸਾਰੇ ਹੀ ਸਮਾਗਮਾਂ ਦੀ ਦੇਖ-ਰੇਖ ਦੀ ਜ਼ਿੰਮੇਵਾਰੀ ਸ਼ੋ੍ਰਮਣੀ ਕਮੇਟੀ ਦੀ ...

ਪੂਰੀ ਖ਼ਬਰ »

ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਬਰਸੀ ਮੌਕੇ ਧਾਰਮਿਕ ਸਮਾਗਮ

ਭਰਤਗੜ੍ਹ, 31 ਜਨਵਰੀ (ਜਸਬੀਰ ਸਿੰਘ ਬਾਵਾ)-ਸਚਖੰਡਵਾਸੀ ਬ੍ਰਹਮ ਗਿ. ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਪੰਜਵੀਂ ਬਰਸੀ ਨੂੰ ਸਮਰਪਿਤ ਉਨ੍ਹਾਂ ਦੀ ਜਨਮ ਭੂਮੀ ਭਰਤਗੜ੍ਹ ਵਿਖੇ ਅੱਜ ਕਰਵਾਏ ਧਾਰਮਿਕ ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਰੋਜ਼ੀ-ਰੋਟੀ ਲਈ ਲੀਬੀਆ ਗਿਆ ਨੌਜਵਾਨ ਵਾਪਸ ਨਹੀਂ ਪਰਤਿਆ

ਢੇਰ, 31 ਜਨਵਰੀ (ਸ਼ਿਵ ਕੁਮਾਰ ਕਾਲੀਆ)-ਪਿੰਡ ਭਨੂਪਲੀ ਦਾ ਵਾਸੀ ਤਜਿੰਦਰ ਸਿੰਘ ਉਰਫ਼ ਅਸ਼ੋਕ ਕੁਮਾਰ ਜੋ ਕਿ 2008 ਵਿਚ ਘਰੋਂ ਵਿਦੇਸ਼ ਲੀਬੀਆ ਲਈ ਰਵਾਨਾ ਹੋਇਆ ਸੀ ਅੱਜ ਤੱਕ ਘਰ ਨਹੀਂ ਪਰਤਿਆ | ਇਸ ਸਬੰਧ ਵਿਚ ਉਸ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਵਿਆਹ ਤਜਿੰਦਰ ਸਿੰਘ ਉਰਫ਼ ...

ਪੂਰੀ ਖ਼ਬਰ »

ਬਾਲੇਵਾਲ ਪਿੰਡ 'ਚ ਲਗਵਾਏ ਸੀ. ਸੀ. ਟੀ. ਵੀ. ਕੈਮਰੇ

ਨੂਰਪੁਰ ਬੇਦੀ, 31 ਜਨਵਰੀ (ਹਰਦੀਪ ਸਿੰਘ ਢੀਂਡਸਾ)-ਆਬਾਦੀ ਘਰਾਠੀਆਂ (ਬਾਲੇਵਾਲ) ਦੇ ਪੜ੍ਹੇ ਲਿਖੇ ਸੂਝਵਾਨ ਨੌਜਵਾਨ ਸਰਪੰਚ ਗੁਰਚੈਨ ਸਿੰਘ ਨੇ ਪਿੰਡ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਦੇ ਬੱਸ ਸਟੈਂਡ, ਪਿੰਡ ਦੇ ਐਾਟਰੀ ਪੁਆਇੰਟਾਂ 'ਤੇ ਸਕੂਲ ਦੇ ਲਾਗੇ ...

ਪੂਰੀ ਖ਼ਬਰ »

ਸਕੂਲ ਮੁਕਾਰੀ ਵਿਖੇ ਕੁਸ਼ਟ ਰੋਗ ਦਿਵਸ ਮਨਾਇਆ

ਨੂਰਪੁਰ ਬੇਦੀ, 31 ਜਨਵਰੀ (ਰਾਜੇਸ਼ ਚੌਧਰੀ ਤਖਤਗੜ੍ਹ, ਵਿੰਦਰਪਾਲ ਝਾਂਡੀਆਂ)-ਐੱਸ. ਐੱਮ. ਓ. ਡਾ. ਸ਼ਿਵ ਕੁਮਾਰ ਸਰਕਾਰੀ ਹਸਪਤਾਲ ਨੂਰਪੁਰ ਬੇਦੀ ਦੀ ਅਗਵਾਈ ਹੇਠ ਸਬ-ਸੈਂਟਰ ਮੁਕਾਰੀ ਦੇ ਸਿਹਤ ਅਧਿਕਾਰੀਆਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੁਕਾਰੀ ਵਿਖੇ ਬੱਚਿਆਂ ਤੇ ...

ਪੂਰੀ ਖ਼ਬਰ »

ਮਾਸਟਰ ਹਰਭਿੰਦਰ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਪਾਰਟੀ

ਢੇਰ, 31 ਜਨਵਰੀ (ਸ਼ਿਵ ਕੁਮਾਰ ਕਾਲੀਆ)-ਮਾਸਟਰ ਹਰਭਿੰਦਰ ਸਿੰਘ ਪਿੰਡ ਢਾਹੇ ਨੂੰ ਅੱਜ ਉਨ੍ਹਾਂ ਦੀ ਸੇਵਾ ਮੁਕਤੀ 'ਤੇ ਸਕੂਲ ਜਨਡੋਰੀ ਅਤੇ ਗ੍ਰਾਮ ਪੰਚਾਇਤ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਮਾਸਟਰ ਹਰਭਿੰਦਰ ਸਿੰਘ ਦਾ ਪਿੰਡ ਢਾਹੇ ਵਿਖੇ ਪਹੰੁਚਣ 'ਤੇ ਨਿੱਘਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਜਾਣ-ਬੁੱਝ ਕੇ ਰੂਪਨਗਰ ਦੇ ਵਿਕਾਸ ਕਾਰਜ ਠੱਪ ਕੀਤੇ-ਡਾ: ਚੀਮਾ

ਰੂਪਨਗਰ, 31 ਜਨਵਰੀ (ਸਤਨਾਮ ਸਿੰਘ ਸੱਤੀ)-ਸਾਬਕਾ ਸਿੱਖਿਆ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਡਾ: ਦਲਜੀਤ ਸਿੰਘ ਚੀਮਾ ਨੇ ਅੱਜ ਕਾਂਗਰਸ ਸਰਕਾਰ ਉੱਤੇ ਰੂਪਨਗਰ ਸ਼ਹਿਰ ਦੇ ਵਿਕਾਸ ਕਾਰਜ ਠੱਪ ਕਰਨ ਦੇ ਦੋਸ਼ ਲਾਏ ਹਨ | ਉਹ ਰੂਪਨਗਰ ਪ੍ਰੈਸ ਕਲੱਬ 'ਚ ਇਕ ...

ਪੂਰੀ ਖ਼ਬਰ »

ਬੀ. ਐਸ. ਸਕਿੱਲ ਸੈਂਟਰ ਬੇਲਾ ਦਾ ਉਦਘਾਟਨ 4 ਨੂੰ

ਬੇਲਾ, 31 ਜਨਵਰੀ (ਮਨਜੀਤ ਸਿੰਘ ਸੈਣੀ)-ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਤੇ ਸ਼ਹੀਦ ਭਗਤ ਸਿੰਘ ਚੈਰੀਟੇਬਲ ਐਾਡ ਐਜੂਕੇਸ਼ਨ ਸੁਸਾਇਟੀ ਬੇਲਾ ਵਲੋਂ ਮਨਿਸਟ੍ਰੀ ਆਫ਼ ਰੂਰਲ ਡਿਵੈਲਪਮੈਂਟ ਭਾਰਤ ਸਰਕਾਰ ਦੀ ਦੀਨ ਦਿਆਲ ਉਪਾਧਿਆ ਗਰਾਮੀਣ ਕੌਸ਼ਲ ਯੋਜਨਾ ਤਹਿਤ ...

ਪੂਰੀ ਖ਼ਬਰ »

ਨਗਰ ਕੌ ਾਸਲ 17 ਲੱਖ ਦੀ ਲਾਗਤ ਨਾਲ ਤਹਿਸੀਲ ਕੰਪਲੈਕਸ ਦੀ ਬਦਲੇਗੀ ਨੁਹਾਰ

ਨੰਗਲ, 31 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਤਹਿਸੀਲ ਕੰਪਲੈਕਸ ਨੰਗਲ ਵਿਚ ਨਗਰ ਕੌਾਸਲ ਨੰਗਲ ਵਲੋਂ ਜਨਤਾ ਦੀ ਸਹੂਲਤ ਲਈ 17 ਲੱਖ ਦੀ ਲਾਗਤ ਨਾਲ ਕੱਚਾ ਵਿਹੜਾ ਪੱਕਾ ਕਰਾਉਣ ਲਈ ਪੇਵਰ ਲਗਾਉਣ ਅਤੇ ਪਖਾਨੇ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਦਾ ਰਸਮੀ ਆਗਾਜ਼ ਅੱਜ ...

ਪੂਰੀ ਖ਼ਬਰ »

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 31 ਜਨਵਰੀ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਪਿ੍ੰ: ਸੁਖਪਾਲ ਕੌਰ ਵਾਲੀਆ ਨੇ ਇਸ ਤਿਉਹਾਰ ਬਾਰੇ ਜਾਣਕਾਰੀ ਦਿੱਤੀ | ਵਿਦਿਆਰਥੀਆਂ ਦੇ ਸਕੂਲ ...

ਪੂਰੀ ਖ਼ਬਰ »

ਦਿੱਲੀ ਚੋਣਾਂ ਦੇ ਪ੍ਰਚਾਰ ਲਈ 'ਆਪ' ਦੇ ਵਲੰਟੀਅਰਾਂ ਦਾ ਕਾਫ਼ਲਾ ਗਿਆ

ਰੂਪਨਗਰ, 31 ਜਨਵਰੀ (ਸਟਾਫ ਰਿਪੋਰਟਰ)-ਪੰਜਾਬ ਭਰ ਵਿਚੋਂ ਕੇਜਰੀਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਆਮ ਆਦਮੀ ਪਾਰਟੀ ਦੀਆਂ ਟੀਮਾਂ ਦਿੱਲੀ ਵੱਲ ਕੂਚ ਕਰ ਰਹੀਆਂ ਹਨ | ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਪਾਰਟੀ ਆਗੂ ਬਲਵਿੰਦਰ ਸੈਣੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦੀ ਟੀਮ ਦਿੱਲੀ ਲਈ ਰਵਾਨਾ ਹੋਈ | ਟੀਮ ਇੰਚਾਰਜ ਬਲਵਿੰਦਰ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਮਾ: ਹਰਦਿਆਲ ਸਿੰਘ ਅਤੇ ਅਬਜ਼ਰਵਰ ਸਤਵੀਰ ਸਿੰਘ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸਾਡੀ ਇਹ ਟੀਮ ਜਨ ਸ਼ਤਾਬਦੀ ਰਾਹੀਂ ਦਿੱਲੀ ਪਹੁੰਚੇਗੀ | ਉੱਥੋਂ ਪਾਰਟੀ ਦੇ ਮੁੱਖ ਦਫ਼ਤਰ 'ਦੀਨ ਦਿਆਲਾ ਉਪਾਧਿਆ ਮਾਰਗ' 'ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾਏਗੀ | ਉਨ੍ਹਾਂ ਕਿਹਾ ਕਿ ਉੱਥੋਂ ਦਫ਼ਤਰ ਦੇ ਇੰਚਾਰਜ ਆਪਣੀ ਲੋੜ ਮੁਤਾਬਿਕ ਸਾਡੀਆਂ ਡਿਊਟੀਆਂ ਲਗਾਉਣਗੇ | ਟੀਮ ਇੰਚਾਰਜ ਨੇ ਕਿਹਾ ਕਿ ਸਾਡੇ ਬਹੁਤੇ ਮੈਂਬਰ ਤਾਂ ਕੇਜਰੀਵਾਲ ਨੂੰ ਤੀਜੀ ਵਾਰ ਦਿੱਲੀ ਦਾ ਮੁੱਖ ਮੰਤਰੀ ਬਣਾ ਕੇ ਹੀ ਵਾਪਸ ਆਉਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਪਰਮਿੰਦਰ ਸ਼ਾਮਪੁਰੀ, ਪ੍ਰੇਮ ਸਿੰਘ ਚੰਦਪੁਰ, ਰਣਜੀਤ ਸਿੰਘ ਲੋਹਗੜ੍ਹ ਫਿਡੇ, ਸ਼ਾਮ ਸੁੰਦਰ ਸੈਣੀ, ਬਲਵੰਤ ਸਿੰਘ ਚਾਂਦਪੁਰੀ, ਬਲਰਾਜ ਸ਼ਰਮਾ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਗਿੱਲ, ਗੁਰਮੇਲ ਸਿੰਘ ਥਲੀ, ਭਗਤ ਸਿੰਘ ਬਿਕੋਂ, ਅਜੀਤ ਸਿੰੰਘ, ਕੁਲਦੀਪ ਸਿੰਘ ਦੀਪੀ, ਜਸਪ੍ਰੀਤ ਸਿੰਘ ਜੱਸੀ, ਸ਼ਿਵ ਕੁਮਾਰ ਲਾਲਪੁਰਾ ਅਤੇ ਰਣਜੀਤ ਸਿੰਘ ਪਤਿਆਲਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਿਹਤ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਘਨੌਲੀ, 31 ਜਨਵਰੀ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਮਕੌੜੀ ਕਲਾਂ ਦੇ ਆਂਗਣਵਾੜੀ ਸੈਂਟਰ 'ਚ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦੌਰਾਨ ਹੈਲਥ ...

ਪੂਰੀ ਖ਼ਬਰ »

ਬਾਹਤੀ ਮਹਾਂ ਸਭਾ ਵਲੋਂ ਲਗਾਏ ਜਾਣ ਵਾਲੇ ਮੈਡੀਕਲ ਕੈਂਪ ਨੂੰ ਸਫ਼ਲ ਬਣਾਉਣ ਲਈ ਕੀਤੀ ਮੀਟਿੰਗ

ਨੰਗਲ, 31 ਜਨਵਰੀ (ਅਵਤਾਰ ਸਿੰਘ)-ਬਾਹਤੀ ਮਹਾਂ ਸਭਾ (ਰਜਿ.) ਰੂਪਨਗਰ ਦੀ ਮੀਟਿੰਗ ਪਿੰਡ ਪੱਟੀ ਲੋਅਰ ਵਿਖੇ ਜ਼ਿਲ੍ਹਾ ਪ੍ਰਧਾਨ ਚਰਨ ਦਾਸ ਸਲੂਰੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬਾਹਤੀ ਬਰਾਦਰੀ ਦੇ ਵੱਖ-ਵੱਖ ਪਿੰਡਾਂ ਤੋਂ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਜਨਤਾ ਯੁਵਾ ਮੋਰਚਾ ਨੰਗਲ ਮੰਡਲ ਨੇ ਸੀ. ਏ. ਏ. ਤੇ ਐਨਸੀਆਰ ਦਾ ਕੀਤਾ ਸਮਰਥਨ

ਨੰਗਲ, 31 ਜਨਵਰੀ (ਅਵਤਾਰ ਸਿੰਘ)-ਸੀ. ਏ. ਏ. ਦੇ ਕਾਨੰੂਨ ਨੰੂ ਲੈ ਕੇ ਦੇਸ਼ ਅੰਦਰ ਭਰਮ ਪੈਦਾ ਕੀਤਾ ਜਾ ਰਿਹਾ ਹੈ¢ ਜਦੋਂ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਥਿਤੀ ਨੰੂ ਸਪਸ਼ਟ ਕਰ ਦਿੱਤਾ ਹੈ ਕਿ ਇਸ ਕਾਨੰੂਨ ਨਾਲ ਨਾਗਰਿਕਤਾ ਕੋਈ ਖ਼ਤਰਾ ਨਹੀਂ ਹੈ¢ ...

ਪੂਰੀ ਖ਼ਬਰ »

ਦੀ ਨਥਮਲਪੁਰ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ

ਮੋਰਿੰਡਾ, 31 ਜਨਵਰੀ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਨਥਮਲਪੁਰ ਵਿਖੇ ਦੀ ਨਥਮਲਪੁਰ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਦੁੱਧ ਉਤਪਾਦਕਾਂ ਨੂੰ 2 ਲੱਖ 55 ਹਜ਼ਾਰ ਰੁਪਏ ਦਾ ਮੁਨਾਫ਼ਾ ਵੰਡਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਮੀਤ ਪ੍ਰਧਾਨ ਬਲਿਹਾਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਨੂਰਪੁਰ ਬੇਦੀ ਇਕਾਈ ਦੀ ਚੋਣ

ਨੂਰਪੁਰ ਬੇਦੀ, 31 ਜਨਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਨੂਰਪੁਰ ਬੇਦੀ ਦੀ ਇਕ ਬੈਠਕ ਵਿਸ਼ਵਕਰਮਾ ਮੰਦਰ ਨੂਰਪੁਰ ਬੇਦੀ ਵਿਖੇ ਹੋਈ | ਇਸ ਦੌਰਾਨ ਵੱਖ-ਵੱਖ ਵਿਚਾਰ ਵਟਾਂਦਰੇ ਉਪਰੰਤ ਬਲਾਕ ਇਕਾਈ ਦੇ ਅਹੁਦੇਦਾਰਾਂ ਦੀ ...

ਪੂਰੀ ਖ਼ਬਰ »

ਭੈਰੋਮਾਜਰਾ ਵਾਲੇ ਸੰਤਾਂ ਦੀ ਯਾਦ ਵਿਚ ਤਿੰਨ ਦਿਨਾ ਸਮਾਗਮ ਅੱਜ ਤੋਂ

ਸ੍ਰੀ ਚਮਕੌਰ ਸਾਹਿਬ, 31 ਜਨਵਰੀ (ਜਗਮੋਹਣ ਸਿੰਘ ਨਾਰੰਗ)-ਭੈਰੋਮਾਜਰਾ ਵਾਲੇ ਮਹਾਂਪੁਰਸ਼ਾਂ ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਅਤੇ ਸੰਤ ਬਾਬਾ ਸਰਦੂਲ ਸਿੰਘ ਦੀ ਯਾਦ ਵਿਚ 22ਵਾਂ ਤਿੰਨ ਦਿਨਾ ਸਾਲਾਨਾ ਗੁਰਮਤਿ ਸਮਾਗਮ ਮਿਤੀ 1-2-3 ਫਰਵਰੀ ਨੂੰ ਗੁ: ਸ੍ਰੀ ...

ਪੂਰੀ ਖ਼ਬਰ »

'ਆਪਣੀ ਗੱਡੀ ਆਪਣਾ ਰੁਜ਼ਗਾਰ' ਸਕੀਮ ਤਹਿਤ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਕੀਤਾ ਜਾਗਰੂਕ

ਨੂਰਪੁਰ ਬੇਦੀ, 31 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਦਾ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਕੈਂਪ ਸੰਮਤੀ ਰੈਸਟ ਹਾਊਸ ਨੂਰਪੁਰ ਬੇਦੀ ਦੇ ਕਮਿਊਨਿਟੀ ...

ਪੂਰੀ ਖ਼ਬਰ »

ਭਾਰਤ ਹਾਕੀ ਟੀਮ ਦੀਆਂ ਖਿਡਾਰਨਾਂ ਦਾ ਹੋਇਆ ਸਨਮਾਨ

ਰੂਪਨਗਰ, 31 ਜਨਵਰੀ (ਪੱਤਰ ਪ੍ਰੇਰਕ)-ਨਗਰ ਕੌਾਸਲ ਰੂਪਨਗਰ ਵਲੋਂ ਕੀਤੇ ਗਏ ਗਣਤੰਤਰ ਦਿਵਸ ਸਮਾਗਮ ਵਿਚ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰੋਪੜ ਦੀ ਲੜਕੀਆਂ ਦੀ ਬਾਲ ਹਾਕੀ ਇੰਡੀਆ ਟੀਮ ਦੀਆਂ ਖਿਡਾਰਨਾਂ ਨੂੰ ਕਾਠਮਾਂਡੂ ਵਿਖੇ ਹੋਈ ਇੰਡੋ-ਨੇਪਾਲ ਸੀਰੀਜ਼ ਵਿਚ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਕੱਲ੍ਹ

ਨੰਗਲ, 31 ਜਨਵਰੀ (ਪ੍ਰੋ. ਅਵਤਾਰ ਸਿੰਘ)-ਨੰਗਲ ਤਹਿਸੀਲ ਦੇ ਪਿੰਡ ਬ੍ਰਹਮਪੁਰ ਵਿਚ ਸਟਾਰ ਯੂਥ ਅਤੇ ਵੈੱਲਫੇਅਰ ਕਲੱਬ ਵਲੋਂ ਅੱਖਾਂ ਦਾ ਕੈਂਪ 2 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ | ਕਲੱਬ ਦੇ ਆਗੂ ਹਰਿੰਦਰ ਸੈਣੀ ਅਤੇ ਸੰਦੀਪ ਕਪਿਲ ਨੇ ਦੱਸਿਆ ਕਿ ਸੀ.ਐਮ.ਸੀ. ਲੁਧਿਆਣਾ ਦੇ ...

ਪੂਰੀ ਖ਼ਬਰ »

ਪੁਲੀ ਨਾ ਬਣੀ ਤਾਂ ਨਗਰ ਕੌ ਾਸਲ ਦੇ ਦਫ਼ਤਰ ਅੱਗੇ ਦੇਣਗੇ ਧਰਨਾ-'ਆਪ' ਆਗੂ

ਰੂਪਨਗਰ, 31 ਜਨਵਰੀ (ਪੱਤਰ ਪ੍ਰੇਰਕ)-ਰੂਪਨਗਰ ਦੇ ਹੋਲੀ ਫੈਮਲੀ ਸਕੂਲ ਦੇ ਸਾਹਮਣੇ ਚੜ੍ਹਦੇ ਵਾਲੇ ਪਾਸੇ ਹੁਸੈਨਪੁਰ ਸੜਕ ਉੱਤੇ ਗੋਲਡਨ ਸਿਟੀ ਕਲੋਨੀ ਦੇ ਮੁੱਖ ਗੇਟ ਦੇ ਸਾਹਮਣੇ ਲਗਭਗ 20 ਫੁੱਟ ਚੌੜੇ ਵੱਡੇ ਨਾਲੇ ਉੱਤੇ ਪੁਲੀ ਬਣੀ ਹੋਈ ਸੀ, ਜੋ ਕਿ ਕਲੋਨੀ ਦੇ ਅੰਦਰ ਜਾਣ ...

ਪੂਰੀ ਖ਼ਬਰ »

ਸੇਵਾ ਕੇਂਦਰ ਵਿਚ ਇੰਟਰਨੈੱਟ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਮੋਰਿੰਡਾ, 31 ਜਨਵਰੀ (ਕੰਗ)-ਮੋਰਿੰਡਾ ਨਜ਼ਦੀਕੀ ਪਿੰਡ ਚੱਕਲਾਂ ਦੇ ਸੇਵਾ ਕੇਂਦਰ ਵਿਚ ਇੰਟਰਨੈੱਟ ਸੇਵਾ ਬੰਦ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਹਰਮਨਜੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਤੇ ਸੀ. ਜੀ. ਐਮ. ਵਲੋਂ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ

ਰੂਪਨਗਰ, 31 ਜਨਵਰੀ (ਸਟਾਫ ਰਿਪੋਰਟਰ)-ਜੇਲ੍ਹ ਪ੍ਰਸ਼ਾਸਨ ਵਲੋਂ ਕੈਦੀਆਂ ਅਤੇ ਵਿਚਾਰ ਅਧੀਨ ਬੰਦੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਹੋਰ ਜੇਲ੍ਹ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ੍ਰੀਮਤੀ ਹਰਪ੍ਰੀਤ ਕੌਰ ਜੀਵਨ ਮਾਣਯੋਗ ਜ਼ਿਲ੍ਹਾ ਅਤੇ ਸ਼ੈਸ਼ਨ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ ਅਕਾਲੀ ਦਲ ਨੇ ਦਿੱਤਾ ਧਰਨਾ

ਸ੍ਰੀ ਚਮਕੌਰ ਸਾਹਿਬ, 31 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਖੇਤਰ ਵਿਚਲੇ ਸਤਲੁਜ ਦਰਿਆ ਕਿਨਾਰੇ ਕਈ ਥਾਵਾਂ 'ਤੇ ਚੱਲ ਰਹੀ ਨਾਜਾਇਜ਼ ਮਾਈਨਿੰਗ ਬੰਦ ਕਰਵਾਉਣ ਲਈ ਸਥਾਨਕ ਗੁਰਦੁਆਰਾ ਟੀ-ਪੁਆਇੰਟ 'ਤੇ ਬਲਾਕ ...

ਪੂਰੀ ਖ਼ਬਰ »

ਬੱਚਿਆਂ ਦਾ ਭਵਿੱਖ ਬਣਾਉਣ ਵਾਲਾ ਸਰਕਾਰੀ ਪ੍ਰਾਇਮਰੀ ਸਕੂਲ ਬੱਲਮਗੜ੍ਹ ਮੰਦਵਾੜਾ ਕਰ ਰਿਹੈ ਵੱਡੇ ਹਾਦਸੇ ਦਾ ਇੰਤਜ਼ਾਰ

ਪੁਰਖਾਲੀ, 31 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸਿੱਖਿਆ ਵਿਭਾਗ ਪੰਜਾਬ 'ਚ ਜਿੱਥੇ ਨਿੱਤ ਨਵੇਂ ਤਜਰਬੇ ਹੋ ਰਹੇ ਹਨ ਉਥੇ ਹੀ ਵਿਭਾਗ 'ਚ ਨਿੱਕੇ ਬਾਲਾਂ ਦੀ ਜ਼ਿੰਦਗੀ ਨਾਲ ਖੇਡਣ ਦਾ ਵੀ ਤਜਰਬਾ ਹੋ ਰਿਹਾ ਹੈ ¢ ਕਈ ਪਿੰਡਾਂ ਦੇ ਸੰਪਰਕ ਨੂੰ ਜੋੜਦੀ ਸੜਕ ਮਾਰਗ ਦੇ ਬਿਲਕੁਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX