ਤਾਜਾ ਖ਼ਬਰਾਂ


ਇੰਡੋਨੇਸ਼ੀਆ: ਫੁੱਟਬਾਲ ਸਟੇਡੀਅਮ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 174 ਹੋਈ
. . .  7 minutes ago
ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 174 ਹੋ ਗਈ ਹੈ। ਮਰਨ ਵਾਲਿਆਂ 'ਚ ਬੱਚੇ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਗੁਰੂ ਹਰਸਹਾਏ ਵਿਖੇ ਕੱਢਿਆ ਰੋਸ ਮਾਰਚ
. . .  35 minutes ago
ਗੁਰੂ ਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ,ਕਪਿਲ ਕੰਧਾਰੀ )-ਆਲ ਪੰਜਾਬ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੇਲਵੇ ਪਾਰਕ ਵਿਚ ਵੱਡੀ ਗਿਣਤੀ 'ਚ‌ ਇਕੱਤਰਤਾ ਕਰ...
ਪ੍ਰਧਾਨ ਮੰਤਰੀ ਮੋਦੀ ਨੇ ਤੂਫਾਨ ਇਆਨ ਕਾਰਨ ਹੋਈ ਤਬਾਹੀ 'ਤੇ ਅਮਰੀਕੀ ਰਾਸ਼ਟਰਪਤੀ ਨਾਲ ਜਤਾਈ ਹਮਦਰਦੀ
. . .  56 minutes ago
ਨਵੀਂ ਦਿੱਲੀ, 2 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਟਵੀਟ ਕਰ ਤੂਫਾਨ ਇਆਨ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਅਤੇ ਤਬਾਹੀ 'ਤੇ ਸੰਵੇਦਨਾ...
ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਵਲੋਂ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਲੋਕਾਂ ਨੂੰ ਹਿੰਸਾ ਤੋਂ ਦੂਰ ਰਹਿਣ ਦੀ ਅਪੀਲ
. . .  about 1 hour ago
ਨਿਊਯਾਰਕ, 2 ਅਕਤੂਬਰ-ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ, ਐਂਟੋਨੀਓ ਗੁਟੇਰੇਸ ਨੇ ਮਹਾਤਮਾ ਗਾਂਧੀ ਦੇ 153ਵੇਂ ਜਨਮ ਦਿਨ ਦੇ ਮੌਕੇ 'ਤੇ ਲੋਕਾਂ ਨੂੰ ਅਹਿੰਸਾ (ਅਹਿੰਸਾ) ਦੇ ਸਿਧਾਂਤਾਂ ਦੀ ਪਾਲਣਾ ਕਰ ਕੇ ਹਿੰਸਾ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਮਹਾਤਮਾ ਗਾਂਧੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਾਤੜਾਂ ਅਨਾਜ ਮੰਡੀ ਦਾ ਦੌਰਾ
. . .  about 1 hour ago
ਪਾਤੜਾਂ, 2 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ, ਜਗਦੀਸ਼ ਸਿੰਘ ਕੰਬੋਜ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਨਾਜ ਮੰਡੀ ਪਾਤੜਾਂ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਚਨਚੇਤੀ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਨਾਲ ਹਲਕਾ ਸ਼ੁਤਰਾਣਾ...
ਨੌਜਵਾਨਾਂ ਨੇ ਕਿਸਾਨ ਆਗੂ ਉਗਰਾਹਾਂ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਬਰਨਾਲਾ/ਰੂੜੇਕੇ ਕਲਾਂ, 2 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਉਂਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਂਗਰਾਹਾਂ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦੌੜ
. . .  about 1 hour ago
ਪਟਿਆਲਾ, 2 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਿਆਲਾ ਵਿਖੇ ਤੀਜੀ ਖ਼ਾਲਸਾ ਮੈਰਾਥਨ ਦੌੜ ਕਰਵਾਈ ਗਈ ।ਇਹ ਦੌੜ ਗੁਰਦੁਆਰਾ ਸਾਹਿਬ ਮੋਤੀ ਬਾਗ ਤੋਂ ਆਰੰਭ ਹੋਈ । ਇਸ ਦੀ ਸ਼ੁਰੂਆਤ ਕਰਨ ਲਈ ਉਚੇਚੇ...
ਗੈਂਗਸਟਰ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਹਿਰਾਸਤ ਚੋਂ ਫ਼ਰਾਰ
. . .  about 1 hour ago
ਮਾਨਸਾ 30 ਸਤੰਬਰ (ਰਵਿੰਦਰ ਸਿੰਘ ਰਵੀ)-ਗੈਂਗਸਟਰ ਦੀਪਕ ਟੀਨੂ ਮਾਨਸਾ ਪੁਲਿਸ ਦੀ ਹਿਰਾਸਤ ਚੋਂ ਫ਼ਰਾਰ ਹੋ ਗਿਆ ਹੈ।ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਦੇ ਖਾਸਮ ਖ਼ਾਸ ਮੰਨੇ ਜਾਂਦੇ ਟੀਨੂੰ ਨੂੰ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਕਪੂਰਥਲਾ ਜੇਲ੍ਹ ਚੋਂ ਸਿੱਧੂ ਮੂਸੇਵਾਲਾ ਹੱਤਿਆ...
ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਬੀ.ਐਸ.ਐਫ. ਵਲੋਂ ਕੱਢੀ ਗਈ ਮੋਟਰ ਸਾਇਕਲ ਰੈਲੀ
. . .  about 2 hours ago
ਅਟਾਰੀ, 2 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਬੀ.ਐਸ.ਐਫ. ਵਲੋਂ ਅਟਾਰੀ ਸਰਹੱਦ ਤੋਂ ਰੈਲੀ ਕੱਢੀ ਗਈ। ਇਹ ਰੈਲੀ 10 ਦਿਨਾਂ ਵਿੱਚ 2160 ਕਿਲੋਮੀਟਰ ਦਾ ਸਫਰ ਤੈਅ ਕਰੇਗੀ...
ਜੰਗਲਾਤ ਵਿਭਾਗ ਦੀ ਕੰਧ 'ਤੇ ਲਿਖੇ ਗਏ ਖ਼ਾਲਿਸਤਾਨ ਜ਼ਿੰਦਾਬਾਦ ਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  about 2 hours ago
ਬਠਿੰਡਾ, 2 ਅਕਤੂਬਰ - ਬਠਿੰਡਾ ਵਿਖੇ ਜੰਗਲਾਤ ਵਿਭਾਗ ਦੀ ਕੰਧ ਤੇ ਖ਼ਾਲਿਸਤਾਨ ਜ਼ਿੰਦਾਬਾਦ, ਪਾਕਿਸਤਾਨ ਜ਼ਿੰਦਾਬਾਦ, ਮੁਸਲਿਮ-ਸਿੱਖ ਭਾਈ-ਭਾਈ ਦੇ ਨਾਅਰੇ ਲਿਖੇ ਗਏ।ਇਸ ਦੀ ਜਾਣਕਾਰੀ ਮਿਲਦਿਆਂ ਹੀ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਵਲੋਂ ਇਨ੍ਹਾਂ ਨੂੰ ਮਿਟਾ ਦਿੱਤਾ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ, ਲਾਲ ਬਹਾਦੁਰ ਸ਼ਾਸਤਰੀ ਨੂੰ ਜਨਮ ਦਿਨ 'ਤੇ ਸ਼ਰਧਾ ਦੇ ਫੁੱਲ ਭੇਟ
. . .  about 1 hour ago
ਨਵੀਂ ਦਿੱਲੀ, 2 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਕ੍ਰਮਵਾਰ ਰਾਜਘਾਟ ਅਤੇ ਵਿਜੇ ਘਾਟ 'ਤੇ ਸ਼ਰਧਾ...
ਕਣਕ ਖੁਰਦ-ਬੁਰਦ ਕਰਨ ਦੇ ਦੋਸ਼ ‘ਚ ਅਜਨਾਲਾ ਦੇ ਡੀਪੂ ਹੋਲਡਰ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਕਣਕ ਖੁਰਦ-ਬੁਰਦ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਅਜਨਾਲਾ ਸ਼ਹਿਰ ਦੇ ਇਕ ਡੀਪੂ ਹੋਲਡਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੀਪੂ ਹੋਲਡਰ ਸਰਬਜੀਤ ਸਿੰਘ...
ਸੱਤਿਆ ਪਾਲ ਮਲਿਕ ਦਾ ਕਾਰਜਕਾਲ ਪੂਰਾ ਹੋਣ ਕਾਰਨ ਅਰੁਣਾਚਲ ਦੇ ਰਾਜਪਾਲ ਬੀ.ਡੀ. ਮਿਸ਼ਰਾ ਨੂੰ ਦਿੱਤਾ ਗਿਆ ਮੇਘਾਲਿਆ ਦਾ ਵਾਧੂ ਚਾਰਜ
. . .  about 4 hours ago
ਨਵੀਂ ਦਿੱਲੀ, 2 ਅਕਤੂਬਰ - ਸੱਤਿਆ ਪਾਲ ਮਲਿਕ ਦਾ ਕਾਰਜਕਾਲ 3 ਅਕਤੂਬਰ ਨੂੰ ਪੂਰਾ ਹੋਣ ਕਾਰਨ ਅਰੁਣਾਚਲ ਦੇ ਰਾਜਪਾਲ ਨੂੰ ਮੇਘਾਲਿਆ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਰਾਸ਼ਟਰਪਤੀ ਭਵਨ ਵਲੋਂ ਕਿਹਾ ਗਿਆ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਅੱਜ
. . .  about 4 hours ago
ਗੁਹਾਟੀ, 2 ਅਕਤੂਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਸਰਾ ਟੀ-20 ਅੱਜ ਗੁਹਾਟੀ ਵਿਖੇ ਹੋਵੇਗਾ। ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਭਾਰਤ 1-0 ਨਾਲ ਅੱਗੇ ਹੈ ਤੇ ਅੱਜ ਦਾ ਮੈਚ...
ਇੰਡੋਨੇਸ਼ੀਆ 'ਚ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ 127 ਮੌਤਾਂ
. . .  47 minutes ago
ਜਕਾਰਤਾ, 2 ਅਕਤੂਬਰ ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਘੱਟੋ-ਘੱਟ 127 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਬੱਚੇ ਅਤੇ ਪੁਲਿਸ ਅਧਿਕਾਰੀ ਸ਼ਾਮਿਲ ਹਨ। ਫੁੱਟਬਾਲ...
ਸਰਕਾਰੀ ਦਫ਼ਤਰਾਂ 'ਚ ਬਕਾਇਆ ਰਹਿਣ ਦੀ ਸਥਿਤੀ ਨੂੰ ਘਟਾਉਣ ਲਈ ਕੇਂਦਰ ਵਲੋਂ ਅੱਜ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ 2.0 ਦੀ ਸ਼ੁਰੂਆਤ
. . .  about 5 hours ago
ਨਵੀਂ ਦਿੱਲੀ, 2 ਅਕਤੂਬਰ -ਕੇਂਦਰ ਸਰਕਾਰ ਸਰਕਾਰੀ ਦਫ਼ਤਰਾਂ ਅਤੇ ਵਿਭਾਗਾਂ ਵਿਚ ਬਕਾਇਆ ਹਵਾਲਿਆਂ ਦੇ ਸਮੇਂ ਸਿਰ ਨਿਪਟਾਰੇ ਦੇ ਨਾਲ-ਨਾਲ ਇਕ ਸਾਫ਼ ਵਰਕਸਪੇਸ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਅੱਜ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਮੋਟਰਸਾਈਕਲ ਦੇ ਕਾਰ ਨਾਲ ਟਕਰਾਉਣ ਕਰ ਕੇ ਨੌਜਵਾਨ ਦੀ ਮੋਤ
. . .  1 day ago
ਡਮਟਾਲ, 1 ਅਕਤੂਬਰ (ਰਾਕੇਸ ਕੁਮਾਰ)-ਨਗਰੋਟਾ ਬਗਵਾ ਥਾਣਾ ਅਧੀਨ ਪੈਂਦੇ ਸਰਕਾਰੀ ਫਾਰਮੇਸੀ ਕਾਲਜ ਨੇੜੇ ਮੋਟਰਸਾਈਕਲ ਦੇ ਕਾਰ ਨਾਲ ਟਕਰਾਉਣ ਕਾਰਨ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਵਿਨਾਸ਼ ਕੁਮਾਰ ਪੁੱਤਰ ਮਾਧੋ ਰਾਮ ਵਾਸੀ ਪਿੰਡ ਵਰੋਟਾ ਪਲਾਹ...
ਜੇਕਰ ਪਾਰਟੀ ਦੇ ਕੰਮਕਾਜ ਤੋਂ ਸੰਤੁਸ਼ਟ ਹੋ ਤਾਂ ਖੜਗੇ ਨੂੰ ਵੋਟ ਦਿਓ - ਥਰੂਰ
. . .  1 day ago
ਨਵੀਂ ਦਿੱਲੀ, 1 ਅਕਤੂਬਰ - ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਗਾਂਧੀ ਪਰਿਵਾਰ ਅਤੇ ਕਾਂਗਰਸ ਪਾਰਟੀ ਦੇ ਡੀ.ਐਨ.ਏ. ਵਿਚਕਾਰ ਸਮਾਨਤਾ ਖਿੱਚਦੇ ਹੋਏ ਕਿਹਾ ਕਿ ਕੋਈ ਵੀ ਪਾਰਟੀ ਪ੍ਰਧਾਨ ਆਪਣੇ ਆਪ ਨੂੰ ਗਾਂਧੀ ਪਰਿਵਾਰ ਤੋਂ ਦੂਰ ਨਹੀਂ ਕਰ ਸਕਦਾ। ਇਹ ਦਾਅਵਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਪਾਰਟੀ...
ਢਿਲਵਾਂ ਪੁਲਿਸ ਵਲੋਂ ਵਿਅਕਤੀ ਦੀ ਹੱਤਿਆ ਕਰਨ ਅਤੇ ਲਾਸ਼ ਖੁਰਦ-ਬੁਰਦ ਕਰਨ ਵਾਲਾ ਕਾਬੂ
. . .  1 day ago
ਢਿਲਵਾਂ, 1 ਅਕਤੂਬਰ (ਗੋਬਿੰਦ ਸੁਖੀਜਾ,ਪ੍ਰਵੀਨ ਕੁਮਾਰ )-ਭੁਲੱਥ ਸਬ ਡਿਵੀਜ਼ਨ ਦੇ ਡੀ.ਐਸ.ਪੀ. ਸੁਖਨਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਥਾਣਾ ਢਿਲਵਾਂ ਦੇ ਮੁਖੀ ਹਰਪਾਲ ਸਿੰਘ ਦੁਆਰਾ ਪੁਲਿਸ ਪਾਰਟੀ ਸਮੇਤ ਥਾਣਾ ਢਿਲਵਾਂ ਦੇ ਦੋਸ਼ੀ ਸ਼ਾਲੂ ਪੁੱਤਰ ਰੂੜਾ ਰਾਮ ਵਾਸੀ ਭਟਨੂਰਾਂ ਕਲਾਂ ਥਾਣਾ...
ਇਮਰਾਨ ਖਾਨ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  1 day ago
ਇਸਲਾਮਾਬਾਦ, 1 ਅਕਤੂਬਰ - ਇਸਲਾਮਾਬਾਦ ਦੇ ਮੈਜਿਸਟਰੇਟ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਮੁਖੀ ਇਮਰਾਨ ਖਾਨ ਦੇ ਖ਼ਿਲਾਫ਼ ਮਹਿਲਾ ਜੱਜ ਦੇ ਖ਼ਿਲਾਫ਼ ਉਨ੍ਹਾਂ ਦੀ ਵਿਵਾਦਿਤ...
ਜੀ.ਓ.ਜੀ. ਫ਼ੌਜੀਆਂ ਵਲੋਂ ਆਮ ਆਦਮੀ ਪਾਰਟੀ ਦੇ ਲੀਡਰਾਂ ਦਾ ਵਿਰੋਧ
. . .  1 day ago
ਧਾਰੀਵਾਲ, 1 ਅਕਤੂਬਰ (ਸਵਰਨ ਸਿੰਘ)-ਦਾਣਾ ਮੰਡੀ ਧਾਰੀਵਾਲ ਵਿਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਪੰਜਾਬ ਸਰਕਾਰ ਵਲੋਂ ਮੰਡੀ ਵਿਚ ਕਰਵਾਏ ਜਾ ਰਹੇ ਕਿਸਾਨ ਮੇਲੇ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ...
ਵਿਧਾਇਕ ਗੁਰਿੰਦਰ ਗੈਰੀ ਵੜਿੰਗ ‘ਤੇ ਦੁਰਵਿਵਹਾਰ ਦੇ ਦੋਸ਼ ਲਗਾਉਂਦਿਆਂ ਪਨਗ੍ਰੇਨ ਵਲੋਂ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ‘ਚ ਝੋਨੇਂ ਦੀ ਖ਼ਰੀਦ ਬੰਦ
. . .  1 day ago
ਖਮਾਣੋਂ, 1 ਅਕਤੂਬਰ (ਮਨਮੋਹਣ ਸਿੰਘ ਕਲੇਰ)-ਤਹਿਸੀਲ ਖਮਾਣੋਂ ਦੀ ਮੰਡੀ ਰਾਏਪੁਰ ਮਾਜਰੀ ਵਿਖੇ ਪਨਗ੍ਰੇਨ ਏਜੰਸੀ ਦੇ ਇੰਸਪੈਕਟਰ ਗੁਰਮੀਤ ਸਿੰਘ ਨਾਲ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਵੜਿੰਗ ਦੁਆਰਾ ਕਥਿਤ ਦੁਰਵਿਹਾਰ ਕਰਨ ਦੇ ਲਗਾਏ ਦੋਸ਼ਾਂ ਕਾਰਨ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ...
ਲੌਂਗੋਵਾਲ : ਕਿਸਾਨਾਂ ਨੇ ਮੂਲੇ ਕੇ ਦਰਵਾਜ਼ੇ ਫੂਕਿਆ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਪੁਤਲਾ
. . .  1 day ago
ਲੌਂਗੋਵਾਲ, 1 ਅਕਤੂਬਰ (ਸ.ਸ.ਖੰਨਾ,ਵਿਨੋਦ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਵਾਰਡ ਨੰਬਰ 4 ਦੀ ਗਲੀ ਨੂੰ ਨਾ ਬਣਾਉਣ ਦੇ ਕਾਰਨ ਸਥਾਨਕ ਨਗਰ ਕੌਂਸਲ ਦਫ਼ਤਰ ਪੱਕਾ ਮੋਰਚਾ ਲਗਾਇਆ ਗਿਆ ਹੈ।। ਇਹ ਧਰਨਾ ਅੱਜ ਪੰਜਵੇਂ ਦਿਨ ਵਿਚ ਦਾਖ਼ਲ ਹੋ ਚੁੱਕਾ ਹੈ, ਪਰ ਕੋਈ...
ਟਰੈਕਟਰ ਦੇ ਨਹਿਰ 'ਚ ਪਲਟਣ ਕਾਰਨ ਚਾਲਕ ਦੀ ਮੌਤ
. . .  1 day ago
ਰਾਮਾਂ ਮੰਡੀ, 1 ਅਕਤੂਬਰ (ਤਰਸੇਮ ਸਿੰਗਲਾ)-ਅੱਜ ਦੇਰ ਸ਼ਾਮ ਪਿੰਡ ਕੋਟਬਖਤੂ ਵਿਖੇ ਨਹਿਰ ਵਿਚ ਟਰੈਕਟਰ ਪਲਟਣ ਕਾਰਨ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਟਰੈਕਟਰ ਦਾ ਵੀ ਹਜ਼ਾਰਾ ਰੁਪਏ ਦਾ ਨੁਕਸਾਨ ਹੋ ਗਿਆ। ਮ੍ਰਿਤਕ ਦੀ ਪਛਾਣ ਮੀਲਾ ਸਿੰਘ ਪੁੱਤਰ ਬੁੱਗਰ ਸਿੰਘ ਵਾਸੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਖੰਨਾ / ਸਮਰਾਲਾ

ਸ਼ਹਿਰ 'ਚ ਸਾਰੇ ਸਰਕਾਰੀ ਬੈਂਕ ਬੰਦ ਰਹੇ, ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ)- ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਵਲੋਂ ਦਿੱਤੇ ਗਏ ਹੜਤਾਲ ਦੇ ਸੱਦੇ 'ਤੇ ਅੱਜ ਖੰਨਾ ਵਿਚ ਸਾਰੇ ਕੌਮੀ ਬੈਂਕ ਬੰਦ ਰਹੇ, ਜਦੋਂ ਕਿ ਕੁਝ ਨਿੱਜੀ ਬੈਂਕ ਵੀ ਬੰਦ ਰੱਖੇ ਗਏ | ਯੂਨੀਅਨ ਦੇ ਨੇਤਾ ਵਿੱਕੀ ਲੂੰਬਾਂ ਨੇ ਦਾਅਵਾ ਕੀਤਾ ਕਿ ...

ਪੂਰੀ ਖ਼ਬਰ »

ਵਿਅਕਤੀ ਨੇ ਮਿੱਟੀ ਦਾ ਤੇਲ ਪਾ ਕੇ ਲਗਾਈ ਅੱਗ, ਬਚਾਉਣ ਦੀ ਕੋਸ਼ਿਸ਼ ਕਰਦੀ ਇਕ ਔਰਤ ਵੀ ਝੁਲਸੀ

ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਬੀਤੀ ਰਾਤ ਇਕ ਵਿਅਕਤੀ ਵਲੋਂ ਕਿਸੇ ਹੋਰ ਦੇ ਘਰ ਅੱਗੇ ਆ ਕੇ ਆਪਣੇ ਆਪ ਨੂੰ ਅੱਗ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਖ਼ਬਰ ਹੈ ਜਦੋਂ ਕਿ ਇਸ ਮੌਕੇ ਇਕ ਗੁਆਂਢਣ ਔਰਤ ਵੀ ਉਸ ਨੂੰ ੂ ਬਚਾਉਣ ...

ਪੂਰੀ ਖ਼ਬਰ »

ਫੋਕਲ ਪੁਆਇੰਟ ਦੇ ਉਦਯੋਗਪਤੀ ਐਸ. ਡੀ. ਐਮ. ਨੂੰ ਮਿਲੇ, ਸੀਵਰੇਜ ਨਾ ਚੱਲਣ 'ਤੇ ਧਰਨਾ ਦੇਣ ਦਾ ਐਲਾਨ

ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ)- ਪਿਛਲੇ ਕਈ ਦਿਨਾਂ ਤੋਂ ਫੋਕਲ ਪੁਆਇੰਟ ਵਿਚ ਸੀਵਰੇਜ ਓਵਰ ਫਲੋ ਹੋਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਉਦਯੋਗਪਤੀਆਂ ਨੇ ਅੱਜ ਦੁਖੀ ਹੋ ਕੇ ਖੰਨਾ ਦੇ ਐਸ. ਡੀ. ਐਮ. ਸੰਦੀਪ ਸਿੰਘ ਕੋਲ ਸਮੱਸਿਆ ਦੇ ਹੱਲ ਦੀ ਗੁਹਾਰ ਲਗਾਈ | ਉਨ੍ਹਾਂ ਨੇ ਐਸ. ...

ਪੂਰੀ ਖ਼ਬਰ »

ਕੈਨੇਡਾ ਸਬੰਧੀ ਫ੍ਰੀ ਸੈਮੀਨਾਰ 1 ਅਤੇ 2 ਫਰਵਰੀ ਨੂੰ ਈਜ਼ੀ ਵੀਜ਼ਾ ਲੁਧਿਆਣਾ ਦਫਤਰ ਵਿਚ

ਜਲੰਧਰ, 31 ਜਨਵਰੀ (ਅ. ਬ.)-ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਈਜ਼ੀ ਵੀਜ਼ਾ ਲੁਧਿਆਣਾ ਦਫਤਰ ਪਹੁੰਚ ਚੁੱਕੇ ਹਨ, ਜੋ ਕਿ 7ਵੀਂ ਮੰਜ਼ਿਲ, ਫਾਰਟਿਊਨ ਚੈਂਬਰਜ਼ ਐਸ. ਸੀ. ਓ. 16-17 ਐਚ. ਡੀ. ਐਫ. ਸੀ. ਬੈਂਕ ਗਾਂਧੀ ਮਾਰਕੀਟ ਸਥਿਤ ਹੈ, ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਨਾਲੋਂ ਵੱਧ ਫ਼ੀਸ ਲੈ ਕੇ ਵੀ ਪੱਦੀ ਡਿਸਪੈਂਸਰੀ 'ਚ ਸਹੂਲਤਾਂ ਨਹੀਂ

ਸਾਹਨੇਵਾਲ, 31 ਜਨਵਰੀ (ਅਮਰਜੀਤ ਸਿੰਘ ਮੰਗਲੀ) - ਸਾਹਨੇਵਾਲ ਦੇ ਨੇੜਲੇ ਪਿੰਡ ਪੱਦੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਵਲੋਂ ਖੋਲ੍ਹੀ ਡਿਸਪੈਂਸਰੀ 'ਬਖ਼ਸ਼ੀ ਮਹਿੰਦਰ ਸਿੰਘ ਰੂਰਲ ਹੈਲਥ ਸੈਂਟਰ' ਬਾਰੇ ਸਥਾਨਕ ਵਾਸੀ ਬਲਦੇਵ ਸਿੰਘ ਨੇ ਦੋਸ਼ ...

ਪੂਰੀ ਖ਼ਬਰ »

ਗੰਨਿਆਂ ਦੀ ਭਰੀ ਟਰਾਲੀ ਟਰੈਕਟਰ ਸਮੇਤ ਪਲਟੀ

ਖੰਨਾ, 31 ਜਨਵਰੀ (ਮਨਜੀਤ ਸਿੰਘ ਧੀਮਾਨ)- ਸਥਾਨਕ ਅਮਲੋਹ ਰੋਡ 'ਤੇ ਏ. ਐਸ. ਵਿਮੈਨ ਕਾਲਜ ਦੇ ਗਰਾਊਾਡ ਨੇੜੇ ਗੰਨਿਆਂ ਨਾਲ ਭਰੀ ਟਰਾਲੀ ਸੜਕ ਵਿਚ ਡੂੰਘੇ ਟੋਏ ਕਾਰਨ ਪਲਟ ਗਈ | ਹਰਦੇਵ ਸਿੰਘ ਹੈਪੀ ਵਾਸੀ ਇਕੋਲਾਹਾ ਨੇ ਦੱਸਿਆ ਕਿ ਰਾਤ 10 ਵਜੇ ਦੇ ਕਰੀਬ ਇਹ ਹਾਦਸਾ ਹੋਇਆ | ਹਾਦਸੇ ...

ਪੂਰੀ ਖ਼ਬਰ »

ਸਮਰਾਲਾ 'ਚ ਚਾਈਨਾ ਡੋਰ ਨਾਲ ਸਥਾਨਕ ਵਕੀਲ ਜ਼ਖ਼ਮੀ

ਸਮਰਾਲਾ, 31 ਜਨਵਰੀ (ਗੋਪਾਲ ਸੋਫਤ)- ਸਮਰਾਲਾ 'ਚ ਪਿਛਲੇ 48 ਘੰਟਿਆਂ 'ਚ ਚਾਈਨਾ ਡੋਰ ਨਾਲ ਜ਼ਖਮੀ ਹੋਏ ਤਿੰਨ ਵਿਅਕਤੀਆਂ ਦੀ ਖ਼ਬਰ ਦੀ ਸਿਆਹੀ ਅਜੇ ਸੁੱਕੀ ਵੀ ਨਹੀਂ ਸੀ ਕਿ ਅੱਜ ਸਥਾਨਕ ਬਾਰ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਨਿਰਮੈਲ ਸਿੰਘ ਵੀ ਚਾਈਨਾ ਡੋਰ ਦੀ ਲਪੇਟ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਅਹਿਮਦਗੜ੍ਹ, 31 ਜਨਵਰੀ (ਸੋਢੀ) - ਲੁਧਿਆਣਾ ਮਲੇਰਕੋਟਲਾ ਰੋਡ ਤੇ ਪੋਹੀੜ ਬਾਈਪਾਸ ਤੇ ਤੇਜ਼ ਰਫ਼ਤਾਰ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਮੋਟਰ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਮੁਹੱਲਾ ਅਮਰਪੁਰਾ ਦੇ ਨਿਵਾਸੀ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਗਿੱਲ ਬੇਰਕਲਾਂ ਨੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਿਖ਼ਲਾਫ਼ ਕੱਢੀ ਭੜਾਸ

ਮਲੌਦ, 31 ਜਨਵਰੀ (ਨਿਜ਼ਾਮਪੁਰ/ ਚਾਪੜਾ)- ਕਾਂਗਰਸ ਪਾਰਟੀ ਨਾਲ ਸਬੰਧਤ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਆਪਣੀ ਹੀ ਸਰਕਾਰ ਹੋਣ ਦੇ ਬਾਵਜੂਦ ਬਲਾਕ ਮਲੌਦ ਨਾਲ ਸਬੰਧਤ ਗ੍ਰਾਮ ਪੰਚਾਇਤਾਂ ਦੀ ਹੋਈ ਮੀਟਿੰਗ ਦੌਰਾਨ ਪੰਚਾਇਤ ਸੰਮਤੀ ਮਲੌਦ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਐਮ. ਐਸ. ਪੀ. ਖ਼ਤਮ ਕਰਨ ਦੀ ਕੋਸ਼ਿਸ਼ ਦਾ ਕਰਾਂਗੇ ਵਿਰੋਧ- ਲਿਬੜਾ

ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ)- ਕੇਂਦਰ ਸਰਕਾਰ ਦੀ ਪੰਜਾਬ ਵਿਚੋਂ ਫ਼ਸਲਾਂ ਦੀ ਘਟੋਂ ਘੱਟ ਸਮਰਥਨ ਮੁੱਲ ਖਤਮ ਕਰਨ ਦੀ ਕੋਸ਼ਿਸ਼ ਨੂੰ ਪੰਜਾਬ ਦਾ ਕਿਸਾਨ ਤੇ ਆੜ੍ਹਤੀ ਵਰਗ ਹਰਗਿਜ਼ ਬਰਦਾਸ਼ਤ ਨਹੀਂ ਕਰੇਗਾ, ਚਾਹੇ ਉਨ੍ਹਾਂ ਨੂੰ ਕੋਈ ਵੀ ਕੁਰਬਾਨੀ ਦੇਣੀ ਪਵੇ | ...

ਪੂਰੀ ਖ਼ਬਰ »

ਮੈਰਿਟ 'ਚ ਆਉਣ ਵਾਲਾ ਸਤਿਨਾਮ ਸਿੰਘ ਸਨਮਾਨਿਤ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ

ਕੁਹਾੜਾ, 31 ਜਨਵਰੀ (ਤੇਲੂ ਰਾਮ ਕੁਹਾੜਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਪਿੰ੍ਰਸੀਪਲ ਪੂਜਾ ਤਰੇਹਨ ਦੀ ਦੇਖ-ਰੇਖ ਹੇਠ ਕਰਵਾਇਆ ਗਿਆ ਜਿਸ ਵਿਚ ਬੇਅੰਤ ਸਿੰਘ ਗਰੇਵਾਲ, ਅਮਰਜੀਤ ਸਿੰਘ ਗਰੇਵਾਲ, ਸਰਪੰਚ ਮਨਜੀਤ ਕੌਰ ਅਤੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ

ਕੁਹਾੜਾ, 31 ਜਨਵਰੀ (ਤੇਲੂ ਰਾਮ ਕੁਹਾੜਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਪਿੰ੍ਰਸੀਪਲ ਪੂਜਾ ਤਰੇਹਨ ਦੀ ਦੇਖ-ਰੇਖ ਹੇਠ ਕਰਵਾਇਆ ਗਿਆ ਜਿਸ ਵਿਚ ਬੇਅੰਤ ਸਿੰਘ ਗਰੇਵਾਲ, ਅਮਰਜੀਤ ਸਿੰਘ ਗਰੇਵਾਲ, ਸਰਪੰਚ ਮਨਜੀਤ ਕੌਰ ਅਤੇ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਬਲਾਕ ਦੋਰਾਹਾ ਵਲੋਂ ਪ੍ਰੋਗਰਾਮ

ਪਾਇਲ, 31 ਜਨਵਰੀ (ਰਜਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ 'ਬੇਟੀ ਬਚਾਓ ਬੇਟੀ ਪੜਾਓ' ਸਕੀਮ ਤਹਿਤ ਪ੍ਰੋਗਰਾਮ ਕਰਮਜੀਤ ਕੌਰ ਬੋਪਾਰਾਏ ਸੀ. ਡੀ. ਪੀ. ਓ. ਦੋਰਾਹਾ ਵਲੋਂ ਪਾਇਲ ਵਿਖੇ ਕਰਵਾਇਆ ਗਿਆ ਤੇ ਨਵ-ਜੰਮਿਆਂ ਲੜਕੀਆਂ ਨੂੰ ਕੱਪੜੇ ਅਤੇ ...

ਪੂਰੀ ਖ਼ਬਰ »

ਕੈਂਬਰਿਜ਼ ਮਾਡਰਨ ਹਾਈ ਸਕੂਲ ਮਲੌਦ ਵਿਖੇ ਮਾਸਟਰ ਸਤਨਾਮ ਸਿੰਘ ਯਾਦਗਾਰੀ ਫੁੱਟਬਾਲ ਚੈਂਪੀਅਨਸ਼ਿਪ

ਮਲੌਦ, 31 ਜਨਵਰੀ (ਸਹਾਰਨ ਮਾਜਰਾ)- ਕੈਂਬਰਿਜ਼ ਮਾਡਰਨ ਹਾਈ ਸਕੂਲ ਚੋਮੋਂ ਰੋਡ ਮਲੌਦ ਵਿਖੇ ਪਿੰ੍ਰਸੀਪਲ ਸੰਜੀਵ ਮੋਦਗਿਲ ਦੀ ਅਗਵਾਈ ਹੇਠ ਮਾਸਟਰ ਸਤਨਾਮ ਸਿੰਘ ਯਾਦਗਾਰੀ ਫੁੱਟਬਾਲ ਚੈਂਪੀਅਨਸ਼ਿਪ ਕਰਵਾਈ ਗਈ | ਇਸ ਮੌਕੇ ਡਾਕਟਰ ਕਰਨੈਲ ਸਿੰਘ ਕਾਲੀਆ, ਕਾਕਾ ਸਤਨਾਮ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਆਵਾਰਾ ਪਸ਼ੂਆਂ ਨੂੰ ਡੀ. ਸੀ. ਦਫ਼ਤਰ ਛੱਡਣ ਦੀ ਮੁਹਿੰਮ ਦੀ ਰੂਪ-ਰੇਖਾ ਉਲੀਕੀ

ਸਮਰਾਲਾ, 31 ਜਨਵਰੀ (ਗੋਪਾਲ ਸੋਫ਼ਤ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਆਵਾਰਾ ਪਸ਼ੂਆਂ ਵਲੋਂ ਨਿਤ-ਪ੍ਰਤੀਦਿਨ ਕੀਤੇ ਜਾ ਰਹੇ ਫ਼ਸਲਾਂ ਦੇ ਉਜਾੜੇ 'ਤੇ ਸਰਕਾਰ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ਵਿਚ 6 ਫ਼ਰਵਰੀ ਨੂੰ ਜ਼ਿਲ੍ਹੇ ਭਰ 'ਚੋਂ ਅਵਾਰਾਂ ਪਸ਼ੂਆਂ ...

ਪੂਰੀ ਖ਼ਬਰ »

ਕਲਾਕਾਰ ਆਰ. ਨੇਤ ਦਾ ਲੱਗੇਗਾ ਖੁੱਲ੍ਹਾ ਅਖਾੜਾ
ਸਾਹਨੇਵਾਲ ਦੀਆਂ 45ਵੀਆਂ ਮਿੰਨੀ ਉਲੰਪਿਕ ਖੇਡਾਂ ਦਾ ਸਟਿੱਕਰ ਜਾਰੀ

ਸਾਹਨੇਵਾਲ, 31 ਜਨਵਰੀ (ਅਮਰਜੀਤ ਸਿੰਘ ਮੰਗਲੀ) - ਪੰਚਾਇਤੀ ਰਾਜ ਸਪੋਰਟਸ ਕਲੱਬ, ਐਨ.ਆਰ.ਆਈ. ਭਰਾਵਾਂ ਅਤੇ ਸਾਹਨੇਵਾਲ ਵਾਸੀਆਂ ਦੇ ਸਹਿਯੋਗ ਨਾਲ 45 ਵੀਆਂ ਮਿੰਨੀ ਉਲੰਪਿਕ 'ਖੇਡਾਂ ਸਾਹਨੇਵਾਲ ਦੀਆਂ' ਦਾ ਅੱਜ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸਾਹਨੇਵਾਲ ਵਿਖੇ ਜਗਰਾਜ ...

ਪੂਰੀ ਖ਼ਬਰ »

ਸਾਹਨੇਵਾਲ ਦੀਆਂ 45ਵੀਆਂ ਮਿੰਨੀ ਉਲੰਪਿਕ ਖੇਡਾਂ ਦਾ ਸਟਿੱਕਰ ਜਾਰੀ

ਸਾਹਨੇਵਾਲ, 31 ਜਨਵਰੀ (ਅਮਰਜੀਤ ਸਿੰਘ ਮੰਗਲੀ) - ਪੰਚਾਇਤੀ ਰਾਜ ਸਪੋਰਟਸ ਕਲੱਬ, ਐਨ.ਆਰ.ਆਈ. ਭਰਾਵਾਂ ਅਤੇ ਸਾਹਨੇਵਾਲ ਵਾਸੀਆਂ ਦੇ ਸਹਿਯੋਗ ਨਾਲ 45 ਵੀਆਂ ਮਿੰਨੀ ਉਲੰਪਿਕ 'ਖੇਡਾਂ ਸਾਹਨੇਵਾਲ ਦੀਆਂ' ਦਾ ਅੱਜ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸਾਹਨੇਵਾਲ ਵਿਖੇ ਜਗਰਾਜ ...

ਪੂਰੀ ਖ਼ਬਰ »

ਹਾਕੀ ਪ੍ਰਮੋਟਰ ਵਲੋਂ ਜਰਖੜ ਹਾਕੀ ਅਕੈਡਮੀ ਨੂੰ 25 ਕਾਰਬਨ ਹਾਕੀ ਕਿੱਟਾਂ ਭੇਟ

ਡੇਹਲੋਂ, 31 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਸੁਰਜੀਤ ਹਾਕੀ ਸੁਸਾਇਟੀ ਜਲੰਧਰ ਦੇ ਮੁੱਢਲੇ ਬਾਨੀ ਮੈਂਬਰ ਅਤੇ ਕੌਮੀ ਹਾਕੀ ਖਿਡਾਰੀ ਅਮਰੀਕਾ ਵੱਸਦੇ ਜਸਵੀਰ ਸਿੰਘ ਚਾਹਲ ਨੇ ਜਰਖੜ ਹਾਕੀ ਅਕੈਡਮੀ ਦੇ ਖਿਡਾਰੀਆਂ ਨੂੰ ਵਧੀਆ ਕਿਸਮ ਦੀਆਂ 25 ਕਾਰਬਨ ਹਾਕੀ ਸਟਿੱਕਾਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਦੋਰਾਹਾ, 31 ਜਨਵਰੀ (ਜੋਗਿੰਦਰ ਸਿੰਘ ਓਬਰਾਏ/ਮਨਜੀਤ ਸਿੰਘ ਗਿੱਲ, ਜਸਬੀਰ ਝੱਜ)- ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ ਕਾਲਜ ਦੀ ਐਕਸਟੈਨਸ਼ਨ ਯੂਨਿਟ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਵਿਚ ...

ਪੂਰੀ ਖ਼ਬਰ »

ਬਲਾਕ ਮਲੌਦ ਦੇ ਸਰਪੰਚਾਂ ਦੀ ਮੀਟਿੰਗ

ਮਲੌਦ, 31 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਮਲੌਦ ਦੇ ਸਰਪੰਚਾਂ ਦੀ ਮੀਟਿੰਗ ਬਲਾਕ ਸੰਮਤੀ ਚੇਅਰਪਰਸਨ ਬਲਜੀਤ ਕੌਰ ਸੋਹੀਆ ਦੀ ਪ੍ਰਧਾਨਗੀ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ ਦੀ ਅਗਵਾਈ ਵਿਚ ਦਫ਼ਤਰ ਮਾਰਕੀਟ ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ ਨਗਰ ਕੌਾਸਲ ਦੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਨਮਿੱਤ ਅੰਤਿਮ ਅਰਦਾਸ

ਮੁੱਲਾਂਪੁਰ-ਦਾਖਾ, 31 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਉੱਘੇ ਸਮਾਜ ਸੇਵੀ, ਨਗਰ ਕੌਾਸਲ ਮੁੱਲਾਂਪੁਰ ਦਾਖਾ ਦੇ ਸੀਨੀਅਰ ਮੀਤ ਪ੍ਰਧਾਨ, ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਰਾਏਕੋਟ ਮੰਡੀ ਮੁੱਲਾਂਪੁਰ ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਦਸਮੇਸ਼ ਖ਼ਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਇਨਾਮ ਵੰਡ ਸਮਾਗਮ

ਰਾਏਕੋਟ, 31 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਦਸਮੇਸ਼ ਖ਼ਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਪਹਿਲਾ ਸਾਲਾਨਾ ਇਨਾਮ ਵੰਡ ਸਮਾਗਮ ਅਤੇ ਸਨਮਾਨ ਸਮਾਰੋਹ ਅਜੀਤਸਰ ਐਜੂਕੇਸ਼ਨ ਕਮੇਟੀ ਮੋਹੀ ਦੇ ਪ੍ਰਧਾਨ ਚਰਨਜੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸਵੱਛਤਾ ਪੰਦਰਵਾੜੇ ਦੇ ਅਖ਼ੀਰਲੇ ਦਿਨ ਇਨਾਮ ਵੰਡ ਸਮਾਰੋਹ

ਜਗਰਾਉਂ, 31 ਜਨਵਰੀ (ਜੋਗਿੰਦਰ ਸਿੰਘ)- ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਲਜ ਜਗਰਾਉਂ ਵਿਖੇ ਕੇਂਦਰ ਸਰਕਾਰ ਅਤੇ ਯੂਥ ਵੈੱਲਫੇਅਰ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਡਾਇਰੈਕਟਰ ਦੇ ਹੁਕਮਾਂ ਅਨੁਸਾਰ 16 ਜਨਵਰੀ ਤੋਂ ਸ਼ੁਰੂ ਹੋਏ ਸਵੱਛਤਾ ਪੰਦਰਵਾੜੇ ਦੇ ...

ਪੂਰੀ ਖ਼ਬਰ »

ਰਾਏਕੋਟ ਵਿਖੇ ਵਿਧਾਇਕ ਹਿੱਸੋਵਾਲ ਵਲੋਂ ਤਹਿਸੀਲ ਦਫ਼ਤਰ ਦੀ ਮਿਲੀ ਸ਼ਿਕਾਇਤ 'ਤੇ ਅਚਨਚੇਤ ਜਾਂਚ

ਰਾਏਕੋਟ, 31 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਹਲਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਵਲੋਂ ਰਾਏਕੋਟ ਤਹਿਸੀਲ ਦਫ਼ਤਰ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਮਨਮਾਨੀਆਂ ਦੀਆਂ ਸ਼ਿਕਾਇਤਾਂ ਮਿਲਣ 'ਤੇ ਅਚਨਚੇਤ ਜਾਂਚ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ...

ਪੂਰੀ ਖ਼ਬਰ »

66 ਮਰੀਜ਼ਾਂ ਦੇ ਕਰਵਾਏ ਜਾਣਗੇ ਮੁਫ਼ਤ ਆਪ੍ਰੇਸ਼ਨ
ਲਾਇਨਜ਼ ਕਲੱਬ ਵਲੋਂ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ 'ਚ 350 ਮਰੀਜ਼ਾਂ ਦੀ ਜਾਂਚ

ਰਾਏਕੋਟ, 31 ਜਨਵਰੀ (ਸੁਸ਼ੀਲ)- ਲਾਇਨਜ਼ ਕਲੱਬ ਰਾਏਕੋਟ ਵਲੋਂ ਸ਼ੰਕਰਾ ਆਈ ਹਸਪਤਾਲ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਾਡ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਪ੍ਰਧਾਨ ਰਮਨੀਕ ਦਿਉਲ ਦੀ ਅਗਵਾਈ 'ਚ ਸਥਾਨਕ ਲਾਇਨਜ਼ ਭਵਨ ਵਿਖੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ 'ਚ 350 ਮਰੀਜ਼ਾਂ ਦੀ ਜਾਂਚ

ਰਾਏਕੋਟ, 31 ਜਨਵਰੀ (ਸੁਸ਼ੀਲ)- ਲਾਇਨਜ਼ ਕਲੱਬ ਰਾਏਕੋਟ ਵਲੋਂ ਸ਼ੰਕਰਾ ਆਈ ਹਸਪਤਾਲ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਾਡ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਪ੍ਰਧਾਨ ਰਮਨੀਕ ਦਿਉਲ ਦੀ ਅਗਵਾਈ 'ਚ ਸਥਾਨਕ ਲਾਇਨਜ਼ ਭਵਨ ਵਿਖੇ ...

ਪੂਰੀ ਖ਼ਬਰ »

ਲੁਧਿਆਣਾ ਗਰੁੱਪ ਆਫ਼ ਕਾਲਜਿਜ਼ ਚੌਕੀਮਾਨ ਵਿਖੇ 'ਬਸੰਤ ਪੰਚਮੀ' ਦਾ ਤਿਉਹਾਰ ਮਨਾਇਆ

ਚੌਾਕੀਮਾਨ, 31 ਜਨਵਰੀ (ਤੇਜਿੰਦਰ ਸਿੰਘ ਚੱਢਾ)- ਲੁਧਿਆਣਾ ਗਰੁੱਪ ਆਫ ਕਾਲਜਿਜ਼ ਚੌਾਕੀਮਾਨ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਕਾਲਜ ਮੈਨੇਜਮੈਂਟ ਗੁਰਮੀਤ ਸਚਦੇਵਾ, ਰਾਜੀਵ ਗੁਲਾਟੀ ਤੇ ਵਿਕਰਮ ਗਰੋਵਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦੇ ਦਮਗਜੇ ਮਾਰਨ ਵਾਲੀ ਸਰਕਾਰ ਦੀ ਪੋਲ ਖੋਲ੍ਹਦਾ ਪਿੰਡ ਮੁਬਾਰਕਪੁਰ

ਮਾਛੀਵਾੜਾ ਸਾਹਿਬ, 31 ਜਨਵਰੀ (ਸੁਖਵੰਤ ਸਿੰਘ ਗਿੱਲ) - ਕਹਿਣ ਨੂੰ ਤਾਂ ਸਿਆਸੀ ਆਗੂ ਵੱਡੀਆਂ ਸਟੇਜਾਂ 'ਤੇ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਸਹੂਲਤਾਂ ਦੇਣ ਦੇ ਦਮਗਜੇ ਮਾਰਦੇ ਨਹੀਂ ਥੱਕਦੇ ਪਰ ਪਿੰਡ ਮੁਬਾਰਕਪੁਰ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਦਾ ਨਾ ਮਿਲਣਾ ...

ਪੂਰੀ ਖ਼ਬਰ »

ਪ੍ਰਧਾਨ ਰੋੜੀਆਂ ਦੀ ਅਗਵਾਈ ਹੇਠ ਨਗਰ ਪੰਚਾਇਤ ਮਲੌਦ ਦੀ ਮੀਟਿੰਗ

ਮਲੌਦ, 31 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਨਗਰ ਪੰਚਾਇਤ ਮਲੌਦ ਦੇ ਕੌਾਸਲਰਾਂ ਦੀ ਮੀਟਿੰਗ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਦੀ ਪ੍ਰਵਾਨਗੀ ਅਤੇ ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਗਿੱਲ ਦੀ ਦੇਖ-ਰੇਖ ਹੇਠ ਹੋਈ ਜਿਸ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਪ੍ਰਧਾਨ ਰੋੜੀਆਂ ਵਲੋਂ ਜ਼ੁਲਮਗੜ੍ਹ ਤੇ ਝੱਮਟ ਦਾ ਸਨਮਾਨ

ਮਲੌਦ, 31 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਵਰਿੰਦਰਜੀਤ ਕੌਰ ਰੋੜੀਆਂ ਵਲੋਂ ਆਪਣੇ ਗ੍ਰਹਿ ਵਿਖੇ ਨਵ-ਨਿਯੁਕਤ ਮਾਰਕੀਟ ਕਮੇਟੀ ਮਲੌਦ ਦੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ ਤੇ ਬਲਾਕ ਸੰਮਤੀ ਮਲੌਦ ...

ਪੂਰੀ ਖ਼ਬਰ »

ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ

ਡੇਹਲੋਂ, 31 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਵੱਦੀ ਵਿਖੇ ਵਿਦਿਆਰਥੀਆਂ ਲਈ ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਂਚ ਅਤੇ ਸਾਂਭ ਸੰਭਾਲ ਲਈ ਮੈਡੀਕਲ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੋਰਾਹਾ ਦੇ ਕਰਮਚਾਰੀ ਅਮਰੀਕ ਸਿੰਘ ਦੀ ਸੇਵਾ ਮੁਕਤੀ ਮੌਕੇ ਸਮਾਗਮ

ਦੋਰਾਹਾ, 31 ਜਨਵਰੀ (ਮਨਜੀਤ ਸਿੰਘ ਗਿੱਲ) - ਦੋਰਾਹਾ ਮਾਰਕੀਟ ਕਮੇਟੀ ਦਾ ਕਰਮਚਾਰੀ ਅਮਰੀਕ ਸਿੰਘ ਅੱਜ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋ ਗਿਆ, ਇਸ ਸਬੰਧੀ ਦੋਰਾਹਾ ਮਾਰਕੀਟ ਕਮੇਟੀ ਦੇ ਦਫ਼ਤਰ ਵਿਚ ਸੈਕਟਰੀ ਹਰਜੀਤ ਕੌਰ ਘੁੰਮਣ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਐਸ. ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਨਗਰ ਕੌਾਸਲ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ

ਅਹਿਮਦਗੜ੍ਹ, 31 ਜਨਵਰੀ (ਪੁਰੀ) - ਨਗਰ ਕੌਾਸਲ ਅਹਿਮਦਗੜ੍ਹ ਦੇ ਮੁਲਾਜ਼ਮਾਂ ਵਲੋਂ ਪਿਛਲੇ ਦੋ ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਰੋਸ ਵਜੋਂ ਦਫ਼ਤਰ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ | ਨਗਰ ਕੌਾਸਲ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਸਤਨਾਮ ਕੱਕੜ ਨੇ ਰੋਸ ਜ਼ਾਹਿਰ ...

ਪੂਰੀ ਖ਼ਬਰ »

ਤੱਖਰਾਂ ਦੇ ਪ੍ਰਾਇਮਰੀ ਤੇ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ

ਮਾਛੀਵਾੜਾ ਸਾਹਿਬ, 31 ਜਨਵਰੀ (ਸੁਖਵੰਤ ਸਿੰਘ ਗਿੱਲ) - ਵਿੱਦਿਆ ਦੇ ਖੇਤਰ ਵਿਚ ਵੱਡੀਆਂ ਪੁਲਾਂਘਾਂ ਪੁੱਟਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਤੱਖਰਾਂ ਦੇ ਵਿੱਦਿਆ 'ਚ ਚੰਗੇ ਨਤੀਜੇ ਲਿਆਉਣ ਵਾਲੇ ਚੌਥੀ ਤੋਂ ਨੌਵੀਂ ਜਮਾਤ ਤੱਕ ਦੇ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ-ਭਾਗ ਸਮੇਂ ਹਮੇਸ਼ਾ ਸੂਬੇ ਦਾ ਵਿਨਾਸ਼ ਹੋਇਆ-ਜੱਲ੍ਹਾ

ਮਲੌਦ, 31 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕਾਂਗਰਸ ਪਾਰਟੀ ਦੇ ਰਾਜ-ਭਾਗ ਸਮੇਂ ਹਮੇਸ਼ਾ ਸੂਬੇ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇ: ਹਰਪਾਲ ਸਿੰਘ ਜੱਲ੍ਹਾ ਨੇ ਕੀਤਾ ਤੇ ਕਿਹਾ ਕਿ ਅਕਾਲੀ ਦਲ ਦੇ ਰਾਜ ਸਮੇਂ ਹਰ ਪਿੰਡ ਦੀ ਗ੍ਰਾਮ ਪੰਚਾਇਤ ਨੂੰ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਵਿਕਾਸ-ਕਾਰਜਾਂ ਲਈ ਦਿੱਤੀਆਂ ਗਈਆਂ ਪਰ ਖਾਲੀ ਖ਼ਜ਼ਾਨੇ ਵਾਲੀ ਮੌਜੂਦਾ ਸਰਕਾਰ ਨੇ ਪਿੰਡਾਂ ਦੀ ਪੰਚਾਇਤਾਂ ਨੂੰ ਕਿਸੇ ਵੀ ਕੰਮ-ਕਾਜ ਸ਼ੁਰੂ ਕਰਨ ਤੋਂ ਰੋਕ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਚੋਣ ਵਾਅਦੇ ਕਰਕੇ ਬਣੀ ਕਾਂਗਰਸ ਸਰਕਾਰ ਨੇ ਨਾ ਘਰ-ਘਰ ਸਰਕਾਰੀ ਨੌਕਰੀ, ਨਾ ਸਮਾਰਟ ਫ਼ੋਨ, ਨਾ ਕਿਸਾਨੀ ਕਰਜ਼ੇ ਮੁਆਫ ਕੀਤੇ ਗਏ ਜੋ ਪੰਜਾਬ ਦੇ ਲੋਕਾਂ ਨਾਲ ਸਰਾਸਰ ਧੱਕਾ ਹੈ ਪਰ ਦਿੱਲੀ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਕਿਹੜੇ ਮੂੰਹ ਨਾਲ ਪ੍ਰਚਾਰ ਕਰ ਰਹੇ ਹਨ |

ਖ਼ਬਰ ਸ਼ੇਅਰ ਕਰੋ

 

ਰਸੂਲੜਾ ਬਘੌਰ ਸੜਕ ਚੌੜੀ ਕੀਤੇ ਜਾਣ ਦਾ ਚੇਅਰਮੈਨ ਜੰਡਾਲੀ ਨੇ ਲਿਆ ਜਾਇਜ਼ਾ

ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ)- ਅੱਜ ਰਸੂਲੜਾ ਤੋਂ ਬਘੌਰ ਦੀ ਸੜਕ ਜੋ 18 ਫੁੱਟ ਚੌੜੀ ਕੀਤੀ ਜਾ ਰਹੀ ਹੈ, ਦੇ ਕੰਮ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਮੌਕੇ 'ਤੇ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਬਲਾਕ ...

ਪੂਰੀ ਖ਼ਬਰ »

ਰਾਸ਼ਟਰੀ ਕਬੱਡੀ ਕੋਚ ਜਸਵੰਤ ਸਿੰਘ ਪੰਨੂ ਦਾ ਸਹਾਰਨਮਾਜਰਾ ਵਿਖੇ ਵਿਸ਼ੇਸ਼ ਸਨਮਾਨ

ਮਲੌਦ/ਰਾੜਾ ਸਾਹਿਬ, 31 ਜਨਵਰੀ (ਸਹਾਰਨ ਮਾਜਰਾ/ਸਰਬਜੀਤ ਸਿੰਘ ਬੋਪਾਰਾਏ) - ਰਾਸ਼ਟਰੀ ਕਬੱਡੀ ਕੋਚ ਜਸਵੰਤ ਸਿੰਘ ਪੰਨੂ (ਮੁਕੰਦਪੁਰ) ਦਾ ਪੰਜਾਬੀ ਲੋਕ ਗਾਇਕ ਅਮਨਤੇਜ ਹੁੰਦਲ, ਪੀ. ਬੀ. 26 ਗਰੁੱਪ, ਗੁਰਜੀਤ ਸਿੰਘ ਕੈਲੇ ਬੁਟਾਹਰੀ, ਸਰਪੰਚ ਪਿੰਦਰੀ ਸਹਾਰਨ ਮਾਜਰਾ ਵਲੋਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਇਨਾਮ ਵੰਡ ਸਮਾਗਮ

ਸਾਹਨੇਵਾਲ, 31 ਜਨਵਰੀ (ਹਰਜੀਤ ਸਿੰਘ ਢਿੱਲੋਂ-ਅਮਰਜੀਤ ਸਿੰਘ ਮੰਗਲੀ) - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਪਿ੍ੰਸੀਪਲ ਮੈਡਮ ਕਰਮਜੀਤ ਕੌਰ ਦੀ ਰਹਿਨਮਾਈ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਪਾਰਲੀਮੈਂਟ ਮੈਂਬਰ ਡਾ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX