ਤਾਜਾ ਖ਼ਬਰਾਂ


ਲੌਂਗੋਵਾਲ : ਕਿਸਾਨਾਂ ਨੇ ਮੂਲੇ ਕੇ ਦਰਵਾਜ਼ੇ ਫੂਕਿਆ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਪੁਤਲਾ
. . .  21 minutes ago
ਲੌਂਗੋਵਾਲ, 1 ਅਕਤੂਬਰ (ਸ.ਸ.ਖੰਨਾ,ਵਿਨੋਦ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਵਾਰਡ ਨੰਬਰ 4 ਦੀ ਗਲੀ ਨੂੰ ਨਾ ਬਣਾਉਣ ਦੇ ਕਾਰਨ ਸਥਾਨਕ ਨਗਰ ਕੌਂਸਲ ਦਫ਼ਤਰ ਪੱਕਾ ਮੋਰਚਾ ਲਗਾਇਆ ਗਿਆ ਹੈ।। ਇਹ ਧਰਨਾ ਅੱਜ ਪੰਜਵੇਂ ਦਿਨ ਵਿਚ ਦਾਖ਼ਲ ਹੋ ਚੁੱਕਾ ਹੈ, ਪਰ ਕੋਈ...
ਟਰੈਕਟਰ ਦੇ ਨਹਿਰ 'ਚ ਪਲਟਣ ਕਾਰਨ ਚਾਲਕ ਦੀ ਮੌਤ
. . .  28 minutes ago
ਰਾਮਾਂ ਮੰਡੀ, 1 ਅਕਤੂਬਰ (ਤਰਸੇਮ ਸਿੰਗਲਾ)-ਅੱਜ ਦੇਰ ਸ਼ਾਮ ਪਿੰਡ ਕੋਟਬਖਤੂ ਵਿਖੇ ਨਹਿਰ ਵਿਚ ਟਰੈਕਟਰ ਪਲਟਣ ਕਾਰਨ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਟਰੈਕਟਰ ਦਾ ਵੀ ਹਜ਼ਾਰਾ ਰੁਪਏ ਦਾ ਨੁਕਸਾਨ ਹੋ ਗਿਆ। ਮ੍ਰਿਤਕ ਦੀ ਪਛਾਣ ਮੀਲਾ ਸਿੰਘ ਪੁੱਤਰ ਬੁੱਗਰ ਸਿੰਘ ਵਾਸੀ...
ਸਾਬਕਾ ਫ਼ੌਜੀਆ ਨੇ ਕੈਬਨਿਟ ਮੰਤਰੀ ਮੀਤ ਹੇਅਰ ਨੂੰ ਦਿਖਾਈਆਂ ਕਾਲੀਆਂ ਝੰਡੀਆਂ
. . .  38 minutes ago
ਅਬੋਹਰ, 1 ਅਕਤੂਬਰ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਸੁਖਚੈਨ ਵਿਖੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਣ ਪਹੁੰਚੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਸਾਬਕਾ ਫ਼ੌਜੀਆਂ ਨੇ ਕਾਲੀਆਂ ਝੰਡੀਆਂ ਵਿਖਾ ਕੇ ਪੰਜਾਬ ਸਰਕਾਰ ਅਤੇ ਮੀਤ ਹੇਅਰ ਮੁਰਦਾਬਾਦ ਦੇ ਨਾਅਰੇ ਲਾ ਕੇ...
ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ 'ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  42 minutes ago
ਜੰਡਿਆਲਾ ਗੁਰੂ, 1 ਅਕਤੂਬਰ (ਪਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਅਨਾਜ ਮੰਡੀ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਪਹੁੰਚ ਕੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਤੇ ਖ਼ਰੀਦ...
ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਸੁਖਚੈਨ 'ਚ ਰੱਖਿਆ ਸਰਕਾਰੀ ਕਾਲਜ ਦਾ ਨੀਂਹ ਪੱਥਰ
. . .  50 minutes ago
ਅਬੋਹਰ, 1 ਅਕਤੂਬਰ (ਸੰਦੀਪ ਸੋਖਲ) - ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਬੱਲੂਆਣਾ ਹਲਕੇ ਅਧੀਨ ਪੈਂਦੇ ਪਿੰਡ ਸੁਖਚੈਨ ਵਿਖੇ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਦੇ ਯਤਨ ਸਦਕਾ 15:38 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ ਦੀ ਨਵੀਂ ਇਮਾਰਤ...
ਦਿੱਲੀ ਦੇ ਪੈਟਰੋਲ ਪੰਪ 29 ਅਕਤੂਬਰ ਤੋਂ ਪ੍ਰਦੂਸ਼ਣ ਸਰਟੀਫਿਕੇਟ ਬਿਨਾਂ ਨਹੀਂ ਦੇਣਗੇ ਪੈਟਰੋਲ
. . .  about 1 hour ago
ਨਵੀਂ ਦਿੱਲੀ, 1 ਅਕਤੂਬਰ - ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਦਿੱਲੀ ਦੇ ਪੈਟਰੋਲ ਪੰਪ 29 ਅਕਤੂਬਰ ਤੋਂ 'ਪ੍ਰਦੂਸ਼ਣ ਅੰਡਰ ਕੰਟਰੋਲ' ਸਰਟੀਫਿਕੇਟ ਤੋਂ ਬਿਨਾਂ ਪੈਟਰੋਲ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਅੱਜ ਤੋਂ ਦਿੱਲੀ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਮਹਿਲਾ ਨੇ ਨਿਗਲ਼ਿਆ ਜ਼ਹਿਰ, ਇਲਾਜ ਦੌਰਾਨ ਮੌਤ
. . .  about 1 hour ago
ਤਪਾ ਮੰਡੀ, 1 ਅਕਤੂਬਰ (ਵਿਜੇ ਸ਼ਰਮਾ) - ਢਿਲਵਾਂ ਰੋਡ 'ਤੇ ਸਥਿਤ ਇਕ ਔਰਤ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਹੋਏ ਜ਼ਹਿਰੀਲੀ ਚੀਜ਼ ਨਿਗਲ਼ ਲਈ, ਜਿਸ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਟੀ ਇੰਚਾਰਜ ਗੁਰਪਾਲ ਸਿੰਘ ਨੇ...
ਰੇਲਵੇ ਸਟੇਸ਼ਨ 'ਤੇ ਦਰੱਖਤ ਡਿੱਗਣ ਨਾਲ ਔਰਤ ਦੀ ਮੌਤ
. . .  about 1 hour ago
ਅਬੋਹਰ, 1 ਅਕਤੂਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਅਚਾਨਕ ਇਕ ਬਹੁਤ ਪੁਰਾਣਾ ਦਰੱਖਤ ਡਿੱਗ ਗਿਆ। ਦਰੱਖਤ ਹੇਠਾਂ 30 ਦੇ ਕਰੀਬ ਲੋਕ ਦੱਬ ਗਏ, ਜਿਨ੍ਹਾਂ 'ਚ ਕੁਝ ਫੌਜੀ ਜਵਾਨ ਵੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਫੌਜ ਦੇ ਹਸਪਤਾਲ ਪਹੁੰਚਾਇਆ ਗਿਆ ਹੈ। ਕੁਝ...
ਜੈਤੋ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 1 hour ago
ਜੈਤੋ, 1 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮਾਰਕੀਟ ਕਮੇਟੀ ਜੈਤੋ ਦੇ ਸਕੱਤਰ ਹਰਸਬੰਤ ਸਿੰਘ ਨੇ ਸਥਾਨਕ ਮੁੱਖ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਬੋਲੀ ਦੀ ਸ਼ੁਰੂਆਤ ਕੀਤੀ । ਉਨਾਂ ਕਿਸਾਨ ਵੀਰਾਂ ਨੂੰ ਅਪੀਲ...
ਲਾਰੈਂਸ ਬਿਸ਼ਨੋਈ ਗਰੋਹ ਦਾ ਇਨਾਮੀ ਬਦਮਾਸ਼ ਚੜਿਆ ਐਸ.ਟੀ.ਐਫ. ਦੇ ਹੱਥੇ
. . .  about 1 hour ago
ਕਰਨਾਲ, 1 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸਪੈਸ਼ਲ ਟਾਸਕ ਫੋਰਸ ਅੰਬਾਲਾ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗਰੋਹ ਦੇ ਇਕ ਇਨਾਮੀ ਬਦਮਾਸ਼ ਮੁਕੇਸ਼ ਨੂੰ ਕਰਨਾਲ ਜ਼ਿਲ੍ਹੇ ਦੇ ਪਿੰਡ ਜਾਂਭਾ ਤੋ ਮੁਕਾਬਲੇ ਬਾਅਦ ਭਾਰੀ ਮਾਤਰਾ ਵਿਚ ਵਿਦੇਸ਼ੀ ਹਥਿਆਰਾਂ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ...
ਆਈ.ਐਸ.ਆਈ.ਸਮਰਥਿਤ ਅੱਤਵਾਦੀ ਮਾਡਿਊਲ ਦਾ ਤੀਜਾ ਸੰਚਾਲਕ ਹਰਪ੍ਰੀਤ ਉਰਫ਼ ਹਰ ਸਰਪੰਚ ਗ੍ਰਿਫ਼ਤਾਰ
. . .  about 1 hour ago
ਚੰਡੀਗੜ੍ਹ, 1 ਅਕਤੂਬਰ - ਮੁੱਖ ਮੰਤਰੀ ਦੇ ਦ੍ਰਿਸ਼ਟੀਕੋਣ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਦੀ ਮੁਹਿੰਮ ਵਿਚ ਇਕ ਹੋਰ ਸਫਲਤਾ ਹਾਸਿਲ ਕਰਦੇ ਹੋਏ ਪੰਜਾਬ ਪੁਲਿਸ ਦੇ ਸੀ.ਆਈ. ਵਿੰਗ ਨੇ ਕੈਨੇਡਾ ਅਧਾਰਤ ਲੰਡਾ ਅਤੇ ਪਾਕਿ ਅਧਾਰਤ ਰਿੰਦਾ ਦੁਆਰਾ ਸੰਚਾਲਿਤ ਆਈ.ਐਸ.ਆਈ. ਸਮਰਥਿਤ...
ਮਹਿਲਾ ਟੀ-20 ਏਸ਼ੀਆ ਕੱਪ : ਭਾਰਤੀ ਟੀਮ ਨੇ 41 ਦੌੜਾਂ ਨਾਲ ਹਰਾਇਆ ਸ੍ਰੀਲੰਕਾ
. . .  about 2 hours ago
ਢਾਕਾ, 1 ਅਕਤੂਬਰ - ਮਹਿਲਾ ਟੀ-20 ਏਸ਼ੀਆ ਕੱਪ ਦੇ ਮੈਚ ਵਿਚ ਭਾਰਤੀ ਮਹਿਲਾ ਟੀਮ ਨੇ ਸ੍ਰੀਲੰਕਾ ਦੀ ਟੀਮ ਨੂੰ 41 ਦੌੜਾਂ ਨਾਲ ਹਰਾ ਦਿੱਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਭਾਰਤੀ ਟੀਮ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 150 ਦੌੜਾਂ...
ਵੋਡਾਫੋਨ ਆਈਡੀਆ 5-ਜੀ ਕ੍ਰਾਂਤੀ ਦਾ ਹਿੱਸਾ ਬਣਨ ਲਈ ਤਿਆਰ: ਕੁਮਾਰ ਮੰਗਲਮ ਬਿਰਲਾ
. . .  about 2 hours ago
ਨਵੀਂ ਦਿੱਲੀ, 1 ਅਕਤੂਬਰ - ਆਦਿਤਿਆ ਬਿਰਲਾ ਗਰੁੱਪ ਦੇ ਚੇਅਰਮੈਨ ਕੁਮਾਰ ਮੰਗਲਮ ਬਿਰਲਾ ਨੇ ਕਿਹਾ ਕਿ ਵੋਡਾਫੋਨ ਆਈਡੀਆ ਦਾ ਨੈਟਵਰਕ ਪੰਜਵੀਂ ਪੀੜ੍ਹੀ ਦੀ ਦੂਰਸੰਚਾਰ ਤਕਨਾਲੋਜੀ ਵਿਚ ਪਰਿਵਰਤਨ ਲਈ ਅਨੁਕੂਲ ਹੈ ਅਤੇ ਕੰਪਨੀ 5-ਜੀ ਕ੍ਰਾਂਤੀ ਦਾ ਹਿੱਸਾ ਬਣਨ ਲਈ...
ਕਰਜ਼ੇ ਦੇ ਸਤਾਏ ਕਿਸਾਨ ਵਲੋਂ ਖ਼ੁਦਕੁਸ਼ੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬੀਤੀ ਕੱਲ੍ਹ ਪਿੰਡ ਕਾਹਨਗੜ੍ਹ ਦੇ ਕਰਜ਼ੇ ਦੇ ਸਤਾਏ ਇਕ ਛੋਟੇ ਕਿਸਾਨ ਵਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ...
ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅੰਮ੍ਰਿਤਸਰ 'ਚ ਸ਼ੁਰੂ ਕਰਵਾਈ ਝੋਨੇ ਦੀ ਸਰਕਾਰੀ ਖ਼ਰੀਦ
. . .  about 3 hours ago
ਅੰਮ੍ਰਿਤਸਰ, 1 ਅਕਤੂਬਰ (ਵਰਪਾਲ)-ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ...
ਪਨਬਸ/ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਨੇ ਜਲੰਧਰ-ਫਗਵਾੜਾ ਹਾਈਵੇਅ ਕੀਤਾ ਜਾਮ
. . .  about 4 hours ago
ਜਲੰਧਰ, 1 ਅਕਤੂਬਰ (ਰਣਜੀਤ ਸਿੰਘ ਸੋਢੀ)-ਪਨਬਸ/ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਨੇ ਆਊਟਸੋਰਸ ਭਰਤੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਜਲੰਧਰ-ਫਗਵਾੜਾ ਹਾਈਵੇਅ ਬੰਦ ਕਰ ਦਿੱਤਾ ਹੈ,. ਜਿਸ ਕਾਰਨ...
ਪਰਾਲੀ ਦੇ ਮਾਮਲੇ 'ਚ ਕੇਂਦਰ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਦੀ ਬਜਾਏ ਬਦਨਾਮ ਕਰਨ 'ਤੇ ਤੁਲੀ-ਅਮਨ ਅਰੋੜਾ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪਰਾਲੀ ਦੇ ਮਾਮਲੇ 'ਚ ਪੰਜਾਬ ਦੀ 'ਆਪ' ਸਰਕਾਰ...
ਸ਼ਿਮਲਾ 'ਚ ਵਾਪਰਿਆ ਦਰਦਨਾਕ ਹਾਦਸਾ, ਕਾਰ 'ਤੇ ਟਰੱਕ ਪਲਟਣ ਕਾਰਨ 3 ਜਣਿਆਂ ਦੀ ਮੌਤ
. . .  about 4 hours ago
ਸ਼ਿਮਲਾ, 1 ਅਕਤੂਬਰ-ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਅੱਜ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਮਲਾ ਦੇ ਛਾਰਾਬੜਾ ਨੇੜੇ ਗਰੀਨ ਵੈਲੀ 'ਚ ਸੇਬਾਂ ਨਾਲ ਭਰਿਆ ਇਕ ਟਰੱਕ ਬੇਕਾਬੂ ਹੋ ਕੇ ਕਾਰ...
ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਕਾਮਿਆਂ ਨੇ ਨੈਸ਼ਨਲ ਹਾਈਵੇ 'ਤੇ ਲਾਇਆ ਧਰਨਾ
. . .  about 4 hours ago
ਮਾਨਾਂਵਾਲਾ, 1 ਅਕਤੂਬਰ (ਗੁਰਦੀਪ ਸਿੰਘ ਨਾਗੀ)-ਪੰਜਾਬ ਰੋਡਵੇਜ਼ ਪਨਬਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਨੇ ਆਪਣੀਆਂ ਹੱਕੀ ਮੰਗਾਂ ਦੇ ਸੰਬੰਧ ਵਿਚ ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਧਰਨਾ ਲਾ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆਂ...
ਰਜਿੰਦਰਾ ਹਸਪਤਾਲ 'ਚੋਂ ਕੈਦੀ ਫ਼ਰਾਰ
. . .  about 5 hours ago
ਪਟਿਆਲਾ, 1 ਅਕਤੂਬਰ (ਮਨਦੀਪ ਸਿੰਘ ਖਰੌੜ)- ਪਟਿਆਲਾ ਜੇਲ੍ਹ ਤੋਂ ਇਲਾਜ ਕਰਵਾਉਣ ਲਈ ਰਾਜਿੰਦਰਾ ਹਸਪਤਾਲ 'ਚ ਲਿਆਂਦਾ ਕੈਦੀ ਹਸਪਤਾਲ 'ਚੋਂ ਫਰਾਰ ਹੋ ਗਿਆ ਹੈ। ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਕੱਲ੍ਹ ਰਾਤੀ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਸਰਕਾਰ ਦੇ ਸੂਬੇ 'ਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਵਾਅਦੇ ਅਨੁਸਾਰ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਵਲੋਂ ਅੱਜ ਅਨਾਜ...
ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਕੀਤਾ ਗਿਆ ਪ੍ਰਦਰਸ਼ਨ
. . .  about 5 hours ago
ਚੰਡੀਗੜ੍ਹ, 1 ਅਕਤੂਬਰ (ਸਤਾਸ਼ੂ ਸ਼ਰਮਾ)- ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ ਅਤੇ 9200 ਨਵੀਆਂ ਭਰਤੀਆਂ ਕੀਤੀਆਂ ਜਾਣ।
ਸਾਬਕਾ ਫੌਜੀਆਂ ਨੇ ਘੇਰਿਆ ਮੁੱਖ ਮੰਤਰੀ ਦੇ ਪਰਿਵਾਰ ਦਾ ਕਾਫ਼ਲਾ, ਪੁਲਿਸ ਅਤੇ ਸਾਬਕਾ ਫ਼ੌਜੀਆਂ ਵਿਚਾਲੇ ਹੋਈ ਧੱਕਾ-ਮੁੱਕੀ
. . .  about 4 hours ago
ਸੰਗਰੂਰ, 1 ਅਕਤੂਬਰ (ਦਮਨਜੀਤ ਜੀਤ ਸਿੰਘ)- ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ , ਮਾਤਾ ਅਤੇ ਭੈਣ ਨੂੰ ਜੀ.ਓ.ਜੀ. ਦੇ ਵਿਰੋਧ ਦਾ ਭਾਰੀ ਸਾਹਮਣਾ ਕਰਨਾ...
ਕਿਸਾਨ ਸੰਘਰਸ਼ ਕਮੇਟੀ ਵਲੋਂ ਪੇਂਡੂ ਸਾਂਝੀ ਜ਼ਮੀਨ ਐਕਟ ਵਿਰੁੱਧ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
. . .  about 5 hours ago
ਗੋਲੂ ਕਾ ਮੋੜ, 1 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਧਰਮ ਸਿੰਘ ਸਿੱਧੂ ਦੀ ਅਗਵਾਈ ਵਿਚ ਫਿਰੋਜ਼ਪੁਰ-ਫਾਜ਼ਿਲਕਾ ਰੋਡ ਤੇ ਗੋਲੂ ਕਾ ਮੋੜ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ...
ਸੱਥਾਂ ਦਾ ਵਿਕਾਸ ਕਰਕੇ ਬਜ਼ੁਰਗਾਂ ਲਈ ਸਾਂਝੀ ਥਾਂ 'ਤੇ ਬੈਠਣ ਦਾ ਪ੍ਰਬੰਧ ਕਰਾਂਗੇ- ਡਾ.ਬਲਜੀਤ ਕੌਰ
. . .  about 6 hours ago
ਲੁਧਿਆਣਾ, 1 ਅਕਤੂਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਡਾ.ਬਲਜੀਤ ਕੌਰ ਨੇ ਗੁਰੂ ਨਾਨਕ ਭਵਨ ਵਿਖੇ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਬਾਲ ਸੰਸਾਰ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX