ਤਾਜਾ ਖ਼ਬਰਾਂ


ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  0 minutes ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  7 minutes ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  12 minutes ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ ਸਿੰਘ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  44 minutes ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 1 hour ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 1 hour ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 2 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 2 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 3 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 3 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 3 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 3 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 4 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 4 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 4 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 4 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 4 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 5 hours ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੌਮੀ ਮਾਰਗ ਨੂੰ ਅਣਮਿਥੇ ਸਮੇਂ ਲਈ ਕੀਤਾ ਜਾਮ
. . .  about 5 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ...
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਪ੍ਰਦਰਸ਼ਨ
. . .  about 5 hours ago
ਫਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਅੱਜ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ...
ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ...
ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
. . .  about 5 hours ago
ਚੰਡੀਗੜ੍ਹ, 30 ਸਤੰਬਰ - ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਕਾਂਗਰਸ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 6 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਹਰਿਆਣਾ

ਤਨਖਾਹ ਸਮਝੌਤੇ ਦੀ ਦੇਰੀ ਕਾਰਨ ਬੈਂਕ ਅਧਿਕਾਰੀ ਤੇ ਕਰਮਚਾਰੀ ਸੜਕਾਂ 'ਤੇ ਆਏ

ਯਮੁਨਾਨਗਰ, 31 ਜਨਵਰੀ (ਗੁਰਦਿਆਲ ਸਿੰਘ ਨਿਮਰ)-ਸਰਕਾਰ ਵਲੋਂ ਬੈਂਕ ਕਰਮਚਾਰੀਆਂ ਦੇ ਤਨਖ਼ਾਹ ਸਮਝੌਤੇ ਵਿਚ ਜ਼ਰੂਰਤ ਤੋਂ ਵੱਧ ਦੇਰੀ ਹੋਣ ਕਾਰਨ ਤੇ ਵਾਰ-ਵਾਰ ਜਥੇਬੰਦੀ ਨਾਲ ਵਾਰਤਾ ਅਸਫਲ ਹੋ ਜਾਣ ਕਾਰਨ ਅੱਜ ਯੂ. ਐੱਫ. ਬੀ. ਯੂ. ਦੀ ਯਮੁਨਾਨਗਰ ਇਕਾਈ ਨੇ ਯੂਨੀਅਨ ਦੇ ਸੱਦੇ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ 'ਚ ਫਸੀ ਪਤੰਗ, ਦੋ ਬੱਚੀਆਂ ਝੁਲਸੀਆਂ

ਜਗਾਧਰੀ, 31 ਜਨਵਰੀ (ਜਗਜੀਤ ਸਿੰਘ)-ਜੰਮੂ ਕਾਲੋਨੀ ਵਿਚ ਇਕ ਬੱਚੇ ਲਈ ਪਤੰਗ ਉਡਾਉਣੀ ਉਸ ਵਕਤ ਮੁਸੀਬਤ ਬਣ ਗਈ ਜਦੋਂ ਉਸਦੀ ਪਤੰਗ ਘਰ ਦੇ ਉਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਵਿਚ ਫਸ ਗਈ | ਤਾਰਾਂ ਵਿਚ ਪਤੰਗ ਫਸਣ ਤੋਂ ਬਾਅਦ ਧਮਾਕਾ ਏਨਾ ਜ਼ਬਰਦਸਤ ਸੀ ਕਿ ਆਸ ਪਾਸ ਦੇ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਵਾਇਰਸ ਨਾਲ ਸਬੰਧਿਤ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਸਿਹਤ ਵਿਭਾਗ

ਲੁਧਿਆਣਾ, 31 ਜਨਵਰੀ (ਸਲੇਮਪੁਰੀ)- ਚੀਨ 'ਚ ਪੈਦਾ ਹੋਏ ਕੋਰੋਨਾ ਵਾਇਰਸ ਨੇ ਸੰਸਾਰ ਦੇ ਸਮੂਹ ਦੇਸ਼ਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ¢ ਸੰਸਾਰ ਦੇ ਹੋਰਨਾਂ ਦੇਸ਼ਾਂ ਦੀ ਤਰ੍ਹਾਂ ਭਾਰਤ ਵੀ ਇਸ ਵਾਇਰਸ ਨੂੰ ਲੈ ਕੇ ਚਿੰਤਤ ਹੈ, ਜਿਸ ਕਰਕੇ ਪੰਜਾਬ ਸਰਕਾਰ ਨੇ ਸੂਬੇ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਦਾ ਜਨਮ ਦਿਹਾੜਾ 9 ਤੋਂ ਮਨਾਇਆ ਜਾਵੇਗਾ

ਪਾਉਂਟਾ ਸਾਹਿਬ, 31 ਜਨਵਰੀ (ਹਰਬਖਸ਼ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਨ, ਜਨਮ ਅਸਥਾਨ ਸ੍ਰੀ ਪਾਉਂਟਾ ਸਾਹਿਬ ਵਿਖੇ ਧੂਮ-ਧਾਮ ਨਾਲ ਮਨਾਉਣ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ, ਜਿਸ ਵਿਚ ਪ੍ਰੋਗਰਾਮ ਦਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਸਿਰਸਾ, 31 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਐਾਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਨੇ ਗਸ਼ਤ ਦੌਰਾਨ ਪੁਰਾਣੀ ਕਚਹਿਰੀ ਨੇੜਿਆਂ ਦੋ ਜਣਿਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨਾਂ ਦੀ ਪਛਾਣ ਰਾਹੁਲ ਵਾਸੀ ਨਲਵਾ ਜ਼ਿਲ੍ਹਾ ਹਿਸਾਰ ਤੇ ਰਾਜਪਾਲ ...

ਪੂਰੀ ਖ਼ਬਰ »

ਨਹਿਰ 'ਚੋਂ ਨੌਜਵਾਨ ਦੀ ਲਾਸ਼ ਬਰਾਮਦ

ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲੁਹਾਰਾ ਪੁਲ ਨੇੜੇ ਜਾਂਦੀ ਸਿੱਧਵਾ ਨਹਿਰ ਵਿਚ ਅੱਜ ਸਵੇਰੇ ਪੁਲਿਸ ਨੇ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕੁਝ ਲੋਕਾਂ ਨੇ ਨਹਿਰ ਵਿਚ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ...

ਪੂਰੀ ਖ਼ਬਰ »

ਵਿਦਿਆਰਥੀਆਾ ਨੇ ਸ਼ਹਿਰ 'ਚ ਕੁਸ਼ਟ ਰੋਗ ਲਈ ਜਾਗਰੂਕਤਾ ਰੈਲੀ ਕੱਢੀ

ਫ਼ਤਿਹਾਬਾਦ, 31 ਜਨਵਰੀ (ਹਰਬੰਸ ਸਿੰਘ ਮੰਡੇਰ)-ਜ਼ਿਲ੍ਹਾ ਕੁਸ਼ਟ ਰੋਗ ਰੋਕਥਾਮ ਕਮੇਟੀ 13 ਫਰਵਰੀ ਤੱਕ ਜ਼ਿਲ੍ਹੇ ਵਿਚ ਕੁਸ਼ਟ ਰੋਗ ਜਾਗਰੂਕਤਾ ਮੁਹਿੰਮ ਚਲਾ ਰਹੀ ਹੈ¢ ਡਿਪਟੀ ਸੀ.ਐੱਮ.ਓ ਡਾ. ਹਨੂਮਾਨ ਸਿੰਘ ਨੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਮੁਹਿੰਮ ਦੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਬੰਦ ਨਾ ਕਰਨ ਲਈ ਮੁੱਖ ਮੰਤਰੀ ਦੇ ਨਾਂਅ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਸਿਰਸਾ, 31 ਜਨਵਰੀ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਸਰਕਾਰ ਵਲੋਂ 25 ਵਿਦਿਆਰਥੀਆਂ ਤੋਂ ਘੱਟ ਸੰਖਿਆ ਵਾਲੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਪ੍ਰਸਤਾਵਿਤ ਫ਼ੈਸਲੇ ਦੇ ਵਿਰੁੱਧ ਵਿਦਿਆਰਥੀ ਤੇ ਹੋਰ ਜਥੇਬੰਦੀਆਂ ਇਕਜੁੱਟ ਹੋ ਗਈਆਂ ਹਨ | ਵਿਦਿਆਰਥੀਆਂ ਤੇ ਹੋਰ ...

ਪੂਰੀ ਖ਼ਬਰ »

ਏਲਨਾਬਾਦ ਦੀ ਪਬਲਿਕ ਲਾਇਬ੍ਰੇਰੀ 'ਚ ਪਿਛਲੇ 7 ਸਾਲਾਂ ਵਿਚ ਕੇਵਲ 137 ਪਾਠਕ ਕਿਤਾਬਾਾ ਪੜ੍ਹਨ ਪੁੱਜੇ

ਏਲਨਾਬਾਦ, 31 ਜਨਵਰੀ (ਜਗਤਾਰ ਸਮਾਲਸਰ)-ਏਲਨਾਬਾਦ ਸ਼ਹਿਰ ਤੋਂ ਲਗਪਗ 3 ਕਿੱਲੋਮੀਟਰ ਦੀ ਦੂਰੀ ਤੇ ਲੱਖਾਾ ਰੁਪਏ ਦੀ ਲਾਗਤ ਨਾਲ ਬਣਾਈ ਲਾਇਬਰੇਰੀ ਵਿਚ ਲੱਖਾਂ ਰੁਪਏ ਦੀਆ ਕਿਤਾਬਾਂ ਪਾਠਕਾਂ ਦਾ ਪਿਛਲੇ 7 ਸਾਲ ਤੋਂ ਇੰਤਜ਼ਾਰ ਕਰ ਰਹੀਆਂ ਹਨ | ਇਸ ਲਾਇਬ੍ਰੇਰੀ ਵਿਚ ਹੁਣ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਤਿੰਨ ਕਾਬੂ

ਸਿਰਸਾ, 31 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਜਣਿਆਂ ਨੂੰ ਨਸ਼ੀਲੀ ਗੋਲੀਆਂ ਤੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ | ਫੜਿਆਂ ਗਿਆ ਦੀ ਪਛਾਣ ਵਿਕਾਸ ਵਾਸੀ ਨੇਜੀਆ ਖੇੜਾ, ਬਲਵਿੰਦਰ ਸਿੰਘ ਵਾਸੀ ਫੱਗੂ ਅਤੇ ...

ਪੂਰੀ ਖ਼ਬਰ »

ਸੀ. ਏ. ਏ. ਦੇ ਸਮਰਥਨ 'ਚ ਮੈਮੋਰੰਡਮ ਸੌ ਾਪਿਆ

ਨਰਾਇਣਗੜ੍ਹ, 31 ਜਨਵਰੀ (ਪੀ. ਸਿੰਘ)-ਨਰਾਇਣਗੜ੍ਹ ਵਿਚ ਸਮਾਜਿਕ ਸਮਰਸਤਾ ਮੰਚ ਦੇ ਬੈਨਰ ਹੇਠ ਮੰਚ ਦੇ ਆਗੂਆਂ ਤੇ ਵਕੀਲਾਂ ਤੇ ਹੋਰਾਂ ਨੇ ਨਾਗਰਿਕਤਾ ਸੋਧ ਬਿੱਲ ਦੇ ਸਮਰਥਨ ਵਿਚ ਰਾਸ਼ਟਰਪਤੀ ਦੇ ਨਾਂਅ ਦਾ ਇਕ ਮੈਮੋਰੰਡਮ ਐੱਸ. ਡੀ. ਐੱਮ ਅਦਿੱਤੀ ਨੂੰ ਸੌਾਪਿਆ | ਮੋਹਿਤ ...

ਪੂਰੀ ਖ਼ਬਰ »

ਫਾਸ਼ੀਵਾਦੀ ਹਮਲਿਆਂ ਿਖ਼ਲਾਫ਼ ਮੰਚ ਵਲੋਂ ਕਨਵੈਨਸ਼ਨ ਹੁਣ 5 ਨੂੰ

ਰੂਪਨਗਰ, 31 ਜਨਵਰੀ (ਪੱਤਰ ਪ੍ਰੇਰਕ)-ਫਾਸੀਵਾਦੀ ਹਮਲਿਆਂ ਿਖ਼ਲਾਫ਼ ਬਣੇ ਮੰਚ ਵਲੋਂ ਫਾਸੀ ਹਮਲਿਆਂ ਦੇ ਿਖ਼ਲਾਫ਼ ਇਕ ਫਰਵਰੀ ਨੂੰ ਰੋਪੜ ਦੇ ਭਸੀਨ ਭਵਨ ਵਿਚ ਕਨਵੈੱਨਸ਼ਨ ਕੀਤੀ ਜਾ ਰਹੀ ਸੀ | ਕੁੱਝ ਜਥੇਬੰਦਕ ਸਮੱਸਿਆਵਾਂ ਕਾਰਨ ਇਹ ਕਨਵੈੱਨਸ਼ਨ ਇਕ ਫਰਵਰੀ ਤੋਂ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ 'ਚ ਜ਼ਿਲ੍ਹਾ ਪੱਤਰੀ ਵਿਗਿਆਨ ਲੇਖ ਮੁਕਾਬਲੇ ਕਰਵਾਏ

ਯਮੁਨਾਨਗਰ, 31 ਜਨਵਰੀ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿਚ ਹਰਿਆਣਾ ਰਾਜ ਵਿਗਿਆਨ ਅਤੇ ਪ੍ਰੋਯੋਗਿਕੀ ਪ੍ਰੀਸ਼ਦ ਵਲੋਂ ਜ਼ਿਲ੍ਹਾ ਪੱਧਰੀ ਵਿਗਿਆਨ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ | ਇਸ ਪ੍ਰੋਗਰਾਮ ਵਿਚ ਜ਼ਿਲ੍ਹੇ ਦੇ 9 ਕਾਲਜਾਂ ਦੀਆਂ ...

ਪੂਰੀ ਖ਼ਬਰ »

ਰਿਵਰਲੈਂਡ ਸਕੂਲ ਕਤਲੌਰ 'ਚ ਮਨਾਈ ਬਸੰਤ ਪੰਚਮੀ

ਸ੍ਰੀ ਚਮਕੌਰ ਸਾਹਿਬ, 31 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਕਤਲੌਰ ਦੇ ਰਿਵਰਲੈਂਡ ਇੰਟਰਨੈਸ਼ਨਲ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਕੁਲਦੀਪ ਸਿੰਘ ਕੰਗ ਨੇ ਬਸੰਤ ਪੰਚਮੀ ਦੇ ਤਿਉਹਾਰ 'ਤੇ ਚਾਨਣਾ ਪਾਇਆ | ...

ਪੂਰੀ ਖ਼ਬਰ »

ਸੀ. ਏ. ਏ. ਦੇ ਸਮਰਥਨ 'ਚ ਸਮਾਜਿਕ ਸਦਭਾਵਨਾ ਫੋਰਮ ਨੇ ਰਾਸ਼ਟਰਪਤੀ ਦੇ ਨਾਂਅ ਡੀ. ਸੀ. ਨੂੰ ਸੌਾਪਿਆ ਮੰਗ ਪੱਤਰ

ਜਗਾਧਰੀ, 31 ਜਨਵਰੀ (ਜਗਜੀਤ ਸਿੰਘ)-ਸਮਾਜਿਕ ਸਦਭਾਵਨਾ ਫੋਰਮ ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਾਲੇ ਸੀ. ਏ. ਏ. ਵਿਚ ਹੋਈਆਂ ਸੋਧਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਜੁੱਟੀ ਹੋਈ ਹੈ | ਇਸ ਲੜੀ ਵਿਚ, ਫੋਰਮ ਦੇ ਵਫ਼ਦ ਨੇ ਸ਼ੁੱਕਰਵਾਰ ...

ਪੂਰੀ ਖ਼ਬਰ »

ਯੂਥ ਰੈੱਡ ਕਰਾਸ ਟਰੇਨਿੰਗ ਕੈਂਪ ਦੀ ਸਮਾਪਤੀ 'ਤੇ ਸਰਟੀਫਿਕੇਟ ਵੰਡੇ

ਫ਼ਤਿਹਾਬਾਦ, 31 ਜਨਵਰੀ (ਹਰਬੰਸ ਸਿੰਘ ਮੰਡੇਰ)-ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪ੍ਰਧਾਨ ਰਵੀ ਪ੍ਰਕਾਸ਼ ਗੁਪਤਾ ਦੀ ਅਗਵਾਈ ਹੇਠ ਰੈੱਡ ਕਰਾਸ ਸ਼ਤਾਬਦੀ ਸਾਲ ਵਿਚ ਪੰਜ ਰੋਜ਼ਾ ਜ਼ਿਲ੍ਹਾ ਪੱਧਰੀ ਯੁਵਾ ਰੈੱਡ ਕਰਾਸ ਸਿਖਲਾਈ ਕੈਂਪ ਲਗਾਇਆ ਗਿਆ¢ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੋ ਜ਼ਖ਼ਮੀ

ਪਾਉਂਟਾ ਸਾਹਿਬ, 31 ਜਨਵਰੀ (ਹਰਬਖਸ਼ ਸਿੰਘ)-ਨਾਹਨ-ਪਾਉਂਟਾ ਸਾਹਿਬ ਨੈਸ਼ਨਲ ਹਾਈਵੇ 'ਤੇ ਭਾਟਾਂ ਵਾਲੀ ਕੋਲ ਟਰੱਕ-ਕਾਰ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 2 ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਕੇ ਇਲਾਜ ...

ਪੂਰੀ ਖ਼ਬਰ »

ਮਹੀਨਾਵਾਰ ਮੀਟਿੰਗ ਅੱਜ

ਰੂਪਨਗਰ, 31 ਜਨਵਰੀ (ਪੱਤਰ ਪ੍ਰੇਰਕ)-ਸੀਨੀਅਰ ਸਿਟੀਜ਼ਨਜ਼ ਕੌਾਸਲ (ਰਜਿ.) ਰੂਪਨਗਰ ਦੀ ਮਹੀਨਾਵਾਰ ਮੀਟਿੰਗ 1 ਫਰਵਰੀ ਨੂੰ ਸ਼ਾਮ 3:30 ਵਜੇ ਭਸੀਨ ਭਵਨ, ਰੂਪਨਗਰ ਵਿਖੇ ਹੋਵੇਗੀ | ਜਿਸ ਵਿਚ ਬਜ਼ੁਰਗਾਂ ਸਬੰਧੀ ਹੋਰ ਮਸਲਿਆਂ ਤੋਂ ਇਲਾਵਾ ਕਾਮਨ ਯੂਰੋਲੌਜੀ ਪ੍ਰਾਬਲਮਜ਼ ਬਾਰੇ ...

ਪੂਰੀ ਖ਼ਬਰ »

ਭੋਡੀਆ ਖੇੜਾ ਕਾਲਜ 'ਚ ਪੋਸਟਰ ਬਣਾਓ ਮੁਕਾਬਲਾ ਕਰਵਾਇਆ

ਫ਼ਤਿਹਾਬਾਦ, 31 ਜਨਵਰੀ (ਹਰਬੰਸ ਸਿੰਘ ਮੰਡੇਰ)-ਚੌਧਰੀ ਮਨੀਰਾਮ ਗੋਦਾਰਾ ਸਰਕਾਰੀ ਕਾਲਜ, ਭੋਡੀਆ ਖੇੜਾ ਵਿਖੇ ਗਣਿਤ ਵਿਭਾਗ ਵਲੋਂ 'ਗਣਿਤ ਅਤੇ ਹਮ' ਵਿਸ਼ੇ 'ਤੇ ਪੋਸਟਰ ਮੁਕਾਬਲਾ ਕਰਵਾਇਆ ਗਿਆ¢ ਇਸ ਮੁਕਾਬਲੇ ਵਿਚ ਕਾਲਜ ਦੀਆਾ 13 ਲੜਕੀਆਾ ਨੇ ਭਾਗ ਲਿਆ¢ ਪੋਸਟਰ ਮੇਕ ...

ਪੂਰੀ ਖ਼ਬਰ »

ਅਕਸ਼ੈ ਗਰਗ ਬਣੇ ਅਗਰਵਾਲ ਵੈਸ਼ ਸਮਾਜ ਯੁਵਾ ਸੈੱਲ ਦੇ ਜ਼ਿਲ੍ਹਾ ਪ੍ਰਧਾਨ

ਨਰਾਇਣਗੜ੍ਹ, 31 ਜਨਵਰੀ (ਪੀ. ਸਿੰਘ)-ਨਰਾਇਣਗੜ੍ਹ ਦੇ ਵਕੀਲ ਅਕਸ਼ੈ ਗਰਗ ਨੂੰ ਅਗਰਵਾਲ ਵੈਸ਼ ਸਮਾਜ ਯੁਵਾ ਸੈੱਲ ਦਾ ਅੰਬਾਲਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਨੌਜਵਾਨਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ | ਜ਼ਿਕਰਯੋਗ ਹੈ ਕਿ ਵੈਸ਼ ਸਮਾਜ ਪ੍ਰਤੀ ਰੁਚੀ ...

ਪੂਰੀ ਖ਼ਬਰ »

ਜਗਦੇਵ ਸਿੰਘ ਗਾਬਾ ਨੂੰ ਸੇਵਾਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ

ਸ਼ਾਹਬਾਦ ਮਾਰਕੰਡਾ, 31 ਜਨਵਰੀ (ਅਵਤਾਰ ਸਿੰਘ)-ਬੀ. ਐੱਸ. ਐੱਨ. ਐੱਲ. ਵਿਭਾਗ ਵਿਚ 36 ਸਾਲ ਨੌਕਰੀ ਕਰਨ ਤੋ ਬਾਅਦ ਜਗਦੇਵ ਸਿੰਘ ਗਾਬਾ ਮਾਰਕੀਟਿੰਗ ਮੈਨੇਜਰ ਦੇ ਪਦ ਤੋਂ ਸੇਵਾਮੁਕਤ ਹੋਏ | ਸੇਵਾ ਮੁਕਤੀ ਮੌਕੇ 'ਤੇ ਵਿਭਾਗ ਦੇ ਮਹਾਪ੍ਰਬੰਧਕ ਕਰਨਾਲ ਸੁਦੀਪ ਕੁਮਾਰ, ਡਿਪਟੀ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਅਧਿਆਪਕ ਨੂੰ ਕੀਤਾ ਸਨਮਾਨਿਤ

ਮੋਰਿੰਡਾ, 31 ਜਨਵਰੀ (ਕੰਗ)-ਗਣਤੰਤਰ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਧਨੌਰੀ ਦੇ ਸਮਾਜਿਕ ਵਿਗਿਆਨ ਦੇ ਅਧਿਆਪਕ ਕਮਲਜੀਤ ਸ਼ਰਮਾ ਨੂੰ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਕਾਰਨ ਐੱਸ.ਡੀ.ਐੱਮ. ਮੋਰਿੰਡਾ ਹਰਬੰਸ ਸਿੰਘ ਅਤੇ ਨਗਰ ਕੌਾਸਲ ਮੋਰਿੰਡਾ ਦੇ ਪ੍ਰਧਾਨ ...

ਪੂਰੀ ਖ਼ਬਰ »

ਪਤੰਗ ਬਣਾਉਣ ਦੇ ਮੁਕਾਬਲੇ ਕਰਵਾਏ

ਮੋਰਿੰਡਾ, 31 ਜਨਵਰੀ (ਪਿ੍ਤਪਾਲ ਸਿੰਘ)-ਆਈ. ਪੀ. ਐਸ. ਸਕੂਲ ਰਤਨਗੜ੍ਹ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਦੇ ਪਤੰਗਬਾਜ਼ੀ ਅਤੇ ਕਾਈਟ ਮੇਕਿੰਗ (ਪਤੰਗ ਬਣਾਉਣ) ਮੁਕਾਬਲੇ ਕਰਵਾਏ ਗਏ | ਬੱਚਿਆਂ ਵਲੋਂ ਸਕੂਲ ਦੇ ਗਰਾਊਾਡ ...

ਪੂਰੀ ਖ਼ਬਰ »

ਬੋਟ ਕਲੱਬ ਵਾਲੇ ਇਲਾਕੇ ਵਿਚ ਕੁਦਰਤੀ ਨਜ਼ਾਰਿਆਂ ਨਾਲ ਭਰਪੂਰ ਪਾਰਕ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ-ਬਰਿੰਦਰ ਢਿੱਲੋਂ

ਕਿਹਾ, ਪਿੰਕਾਸ਼ੀਆ ਬੋਟ ਕਲੱਬ ਨੂੰ ਦੁਬਾਰਾ ਬਣਾਉਣ ਦਾ ਸੁਪਨਾ ਨਹੀਂ ਟੁੱਟਣ ਦਿੱਤਾ ਜਾਵੇਗਾ ਰੂਪਨਗਰ, 31 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਗਣਤੰਤਰਤਾ ਦਿਵਸ ਮੌਕੇ ਕੁਦਰਤੀ ਨਜ਼ਾਰਿਆਂ ਨਾਲ ਭਰਪੂਰ ਪਾਰਕ ਸਮਰਪਿਤ ਕਰਨਾ ਰੂਪਨਗਰ ਦੇ ਲੋਕਾਂ ਲਈ ਇੱਕ ਵੱਡਾ ...

ਪੂਰੀ ਖ਼ਬਰ »

ਬੈਂਕਾਂ ਦੀ ਹੜਤਾਲ ਕਾਰਨ ਲੋਕਾਂ ਨੂੰ ਹੋਈ ਪ੍ਰੇਸ਼ਾਨੀ, ਵਪਾਰ ਰਿਹਾ ਠੱਪ

ਕਰਨਾਲ, 31 ਜਨਵਰੀ (ਗੁਰਮੀਤ ਸਿੰਘ ਸੱਗੂ)-ਦੇਸ਼ ਪੱਧਰ ਤੇ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਕੀਤੀ ਗਈ ਦੋ ਦਿਨਾਂ ਹੜਤਾਲ ਦੇ ਪਹਿਲੇ ਦਿਨ ਸੀ.ਐੱਮ. ਸਿਟੀ ਵਿਖੇ ਬੈਂਕ ਕਰਮਚਾਰੀਆਂ ਵਲੋਂ ਸੈਕਟਰ 12 ਵਿਖੇ ਪੰਜਾਬ ਨੈਸ਼ਨਲ ਬੈਂਕ ਸਾਹਮਣੇ ਧਰਨਾ ਦਿੱਤਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਡਵਾਇਜਰੀ ਜਾਰੀ

ਕਰਨਾਲ, 31 ਜਨਵਰੀ (ਗੁਰਮੀਤ ਸਿੰਘ ਸੱਗੂ)-ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨੂੰ ਲੈ ਜ਼ਿਲ੍ਹਾ ਪ੍ਰਸ਼ਾਸਨ ਨੇ ਆਪਣੀ ਅਡਵਾਇਜਰੀ ਜਾਰੀ ਕੀਤੀ ਹੈ, ਜਿਸ ਤਹਿਤ ਡੀ. ਸੀ. ਨਿਸ਼ਾਂਤ ਕੁਮਾਰ ਯਾਦਵ ਨੇ ਸਬੰਧਿਤ ਡਾਕਟਰਾਂ ਨਾਲ ਬੈਠਕ ਕਰਕੇ ਇਸ ਸਬੰਧ ਵਿਚ ਪੂਰੀ ਚਰਚਾ ਕੀਤੀ | ਇਸ ...

ਪੂਰੀ ਖ਼ਬਰ »

ਸਰਾਭਾ ਨਗਰ ਬਲਾਕ ਆਈ ਮਾਰਕੀਟ ਦੇ ਨਾਲ ਬਣ ਰਹੀ ਇਮਾਰਤ ਦੇ ਉਸਾਰੀਕਰਤਾ 'ਤੇ 2 ਦਰੱਖ਼ਤ ਵੱਢਣ ਦਾ ਦੋਸ਼

ਲੁਧਿਆਣਾ, 31 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੀ ਸਰਾਭਾ ਨਗਰ ਬਲਾਕ ਆਈ ਮਾਰਕੀਟ ਦੇ ਨਜ਼ਦੀਕ ਬਣ ਰਹੀ ਇਕ ਇਮਾਰਤ ਦੇ ਉਸਾਰੀਕਰਤਾ ਵਿਰੁੱਧ ਬਾਗਬਾਨੀ ਸ਼ਾਖਾ ਨੇ 2 ਦਰੱਖਤ ਵੱਢਣ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕਰਨ ਲਈ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

2 ਸਪਾ ਸੈਂਟਰਾਂ ਦੇ 3 ਮਾਲਕ ਗਿ੍ਫ਼ਤਾਰ

ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ-5 ਦੀ ਪੁਲਿਸ ਨੇ 2 ਸਪਾ ਸੈਂਟਰਾਂ 'ਤੇ ਛਾਪੇਮਾਰੀ ਕਰਕੇ 3 ਮਾਲਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ 'ਚ ਰਿਲੈਕਸ ਸਪਾ ਸੈਂਟਰ ਮਲਹਾਰ ਰੋਡ ਦੇ ਮਾਲਕ ...

ਪੂਰੀ ਖ਼ਬਰ »

2 ਸਪਾ ਸੈਂਟਰਾਂ ਦੇ 3 ਮਾਲਕ ਗਿ੍ਫ਼ਤਾਰ

ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ-5 ਦੀ ਪੁਲਿਸ ਨੇ 2 ਸਪਾ ਸੈਂਟਰਾਂ 'ਤੇ ਛਾਪੇਮਾਰੀ ਕਰਕੇ 3 ਮਾਲਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ 'ਚ ਰਿਲੈਕਸ ਸਪਾ ਸੈਂਟਰ ਮਲਹਾਰ ਰੋਡ ਦੇ ਮਾਲਕ ...

ਪੂਰੀ ਖ਼ਬਰ »

ਅਖੰਡ ਮਹਾਂਯੱਗ 'ਚ ਸ਼ਾਮਿਲ ਹੋਣ ਲਈ ਵੱਖ-ਵੱਖ ਸ਼ਖ਼ਸੀਅਤਾਂ ਨੂੰ ਦਿੱਤਾ ਸੱਦਾ ਪੱਤਰ

ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਵਿਖੇ 7 ਤੋਂ 16 ਫਰਵਰੀ ਤੱਕ ਹੋਣ ਵਾਲੇ 205 ਘੰਟਿਆਂ ਵਾਲੇ ਅਖੰਡ ਮਹਾਂਯੱਗ ਦੇ ਸਬੰਧ ਵਿਚ ਅੱਜ ਧਾਮ ਦੇ ਸੇਵਕ ਪ੍ਰਵੀਨ ਚੌਧਰੀ ਦੀ ਅਗਵਾਈ ਵਿਚ ਸ਼ਹਿਰ ਦੀਆਂ ਵੱਖ-ਵੱਖ ਸ਼ਖਸੀਅਤਾਂ ਨੂੰ ਸੱਦਾ ਪੱਤਰ ਦਿੱਤਾ ਗਿਆ, ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਨੂੰ ਮੁੜ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇ-ਨਰੂਲਾ

ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸੀਨੀਅਰ ਕਾਂਗਰਸੀ ਆਗੂ ਕਵਲਜੀਤ ਸਿੰਘ ਨਰੂਲਾ ਨੇ ਕਾਂਗਰਸ ਹਾਈਕਮਾਨ ਨੂੰ ਅਪੀਲ ਕੀਤੀ ਹੈ ਕਿ ਕਾਂਗਰਸੀ ਵਰਕਰਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਸ੍ਰੀ ਅਸ਼ਵਨੀ ਸ਼ਰਮਾ ਨੂੰ ਮੁੜ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ...

ਪੂਰੀ ਖ਼ਬਰ »

ਨਗਰ ਨਿਗਮ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਸ਼ਲਾਘਾਯੋਗ-ਬਸੰਤ

ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ)-ਨਗਰ ਨਿਗਮ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਅਤਿ ਹੀ ਸ਼ਲਾਘਾਯੋਗ ਕੰਮ ਹੈ ਅਤੇ ਅਜਿਹਾ ਹੋਣ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਹੋ ਰਹੀ ਹੈ | ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਐੱਮ. ਜੀ. ਐੱਮ. ਸਕੂਲ ਦੇ ਵਿਦਿਆਰਥੀਆਂ ਨੇ 'ਬਸੰਤ ਪੰਚਮੀ' ਮਨਾਈ

ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ)-ਐੱਮ. ਜੀ. ਐੱਮ. ਪਬਲਿਕ ਸਕੂਲ ਦੁੱਗਰੀ ਫੇਜ਼-1 ਵਿਖੇ 'ਬਸੰਤ ਪੰਚਮੀ' ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ ¢ ਇਸ ਮੌਕ ਵਾਈਸ ਪਿ੍ੰਸੀਪਲ ਸ੍ਰੀਮਤੀ ਸੁਨੀਤਾ ਵਿੱਜ ਦੁਆਰਾ ਸਰਸਵਤੀ ਦੇਵੀ ਦੀ ਆਰਤੀ ਕੀਤੀ ਗਈ ¢ ਸਕੂਲ ਦੇ ਬੱਚਿਆਂ ...

ਪੂਰੀ ਖ਼ਬਰ »

ਅਮਰੀਕਾ 'ਚ ਪੀ. ਏ. ਯੂ. ਦੇ ਪੁਰਾਣੇ ਵਿਦਿਆਰਥੀ ਮਨਜੀਤ ਧਾਲੀਵਾਲ ਦੀ ਅਗਵਾਈ 'ਚ ਬਣੇਗੀ ਖਾਲਸਾ ਯੂਨੀਵਰਸਿਟੀ

ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ)-ਅਮਰੀਕਾ ਦੇ ਵਾਸ਼ਿੰਗਟਨ ਸੂਬੇ ਦੇ ਸ਼ਹਿਰ ਵੈਲਹਿੰਗਾਮ ਚ ਵੱਸਦੇ ਪੰਜਾਬ ਖੇਤੀ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ ਤੇ ਉੱਘੇ ਕਾਰੋਬਾਰੀ ਮਨਜੀਤ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬੀ ਭਾਈਚਾਰੇ ਤੇ ਸੰਗਤ ਦੇ ਸਹਿਯੋਗ ...

ਪੂਰੀ ਖ਼ਬਰ »

ਸਾਈਕਲ ਸਨਅਤਕਾਰ ਯੂ. ਸੀ. ਪੀ. ਐੱਮ. ਏ. ਸਾਈਕਲ ਕਲੱਬ ਦੇ ਮੈਂਬਰ ਬਣਨ-ਸਰਹਾਲੀ

ਲੁਧਿਆਣਾ, 31 ਜਨਵਰੀ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ. ਸੀ. ਪੀ. ਐੱਮ. ਏ.) ਦੇ ਪ੍ਰੋਪੇਗੰਡਾ ਸਕੱਤਰ ਤੇ ਸਾਈਕਲ ਕਲੱਬ ਦੇ ਕਨਵੀਨਰ ਰਾਜਿੰਦਰ ਸਿੰਘ ਸਰਹਾਲੀ ਨੇ ਕਿਹਾ ਕਿ ਯੂ. ਸੀ. ਪੀ. ਐੱਮ. ਏ. ਵਿਖੇ ਸਾਈਕਲ ਕਲੱਬ ਦਾ ਗਠਨ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਜਾਗਿ੍ਤੀ ਪੈਦਾ ਕਰਨਾ ਜ਼ਰੂਰੀ-ਮਿੱਢਾ

ਲੁਧਿਆਣਾ, 31 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਮਿੱਢਾ ਚੌਕ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਿੱਢਾ ਨੇ ਗੱਲਬਾਤ ਦੌਰਾਨ ਕਿਹਾ ਕਿ ਸਮਾਜਿਕ ਬੁਰਾਈਆਂ ਦੇ ਖਾਤਮੇਂ ਲਈ ਸਮਾਜ ਵਿਚ ਜਾਗਿ੍ਤੀ ਪੈਦਾ ਕਰਨਾ ਅਤਿ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਮਾਜ 'ਚ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਵਿਖੇ ਬਸੰਤ ਪੰਚਮੀ 'ਤੇ ਕਵੀ ਸੰਮੇਲਨ ਕਰਵਾਇਆ

ਪਾਉਂਟਾ ਸਾਹਿਬ, 31 ਜਨਵਰੀ (ਹਰਬਖਸ਼ ਸਿੰਘ)-ਦੂਨ ਪ੍ਰੈੱਸ ਕਲੱਬ ਵਲੋਂ ਜ਼ਿਲ੍ਹਾ ਭਾਸ਼ਾ ਅਤੇ ਸੱਭਿਆਚਾਰਕ ਵਿਭਾਗ ਦੇ ਸਹਿਯੋਗ ਨਾਲ ਬਸੰਤ ਪੰਚਮੀ 'ਤੇ ਕਵੀ ਸੰਮੇਲਨ ਕਰਵਾਇਆ ਗਿਆ, ਜਿਸ ਵਿਚ ਸਥਾਨਕ ਅਤੇ ਜ਼ਿਲ੍ਹੇ ਦੇ ਦੋ ਦਰਜਨ ਤੋਂ ਵੱਧ ਕਵੀਆਂ ਨੇ ਆਪਣੀਆਂ ਰਚਨਾਵਾਂ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਛੇੜਖਾਨੀ ਕਰਨ ਵਾਲੇ ਪਿ੍ੰਸੀਪਲ ਦੀ ਭਾਲ 'ਚ ਛਾਪੇਮਾਰੀ

ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਾਨਕ ਨਗਰ ਸਥਿਤ ਐੱਸ. ਕੇ. ਵੀ. ਸਕੂਲ ਵਿਚ ਵਿਦਿਆਰਥਣ ਨਾਲ ਛੇੜਖਾਨੀ ਕਰਨ ਵਾਲੇ ਸਕੂਲ ਪਿ੍ੰਸੀਪਲ ਦੀ ਭਾਲ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਦੇਰ ਸ਼ਾਮ ਤੱਕ ...

ਪੂਰੀ ਖ਼ਬਰ »

ਹੈਰੋਇਨ ਦੇ ਵੱਖ-ਵੱਖ ਮਾਮਲਿਆਂ 'ਚ ਦੋ ਦੋਸ਼ੀਆਂ ਨੂੰ ਕੈਦ

ਜਲੰਧਰ, 31 ਜਨਵਰੀ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਲੱਖਾ ਸਿੰਘ ਪੁੱਤਰ ਲੁਭਾਇਆ ਸਿੰਘ ਵਾਸੀ ਬੂਟਾਂ, ਥਾਣਾ ਕੋਤਵਾਲੀ, ਕਪੂਰਥਲਾ ਨੂੰ 1 ਮਹੀਨੇ ਦੀ ਕੈਦ ਅਤੇ 5 ...

ਪੂਰੀ ਖ਼ਬਰ »

ਡੀ.ਸੀ. ਵਲੋਂ ਘੱਟ ਗਿਣਤੀ ਤੇ ਕਮਜ਼ੋਰ ਵਰਗਾਂ ਪ੍ਰਤੀ ਸੰਵੇਦਨਸ਼ੀਲ ਪਹੁੰਚ ਅਪਣਾਉਣ ਦੀਆਂ ਹਦਾਇਤਾਂ

ਜਲੰਧਰ, 31 ਜਨਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਘੱਟ ਗਿਣਤੀ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਮਸਲਿਆਂ ਦੇ ਨਿਪਟਾਰੇ ਲਈ ਸੰਵੇਦਨਸ਼ੀਲ ਪਹੁੰਚ ਅਪਣਾਈ ਜਾਵੇ | ਮਹਾਤਮਾ ਗਾਂਧੀ ਰਾਜ ...

ਪੂਰੀ ਖ਼ਬਰ »

ਵਿਆਹ ਦੀ ਪਾਰਟੀ ਦੌਰਾਨ ਹਵਾਈ ਫਾਇਰ ਕਰਨ ਵਾਲੇ ਪੰਚਮਨੂਰ ਨੂੰ ਭੇਜਿਆ ਜੇਲ੍ਹ

ਜਲੰਧਰ, 31 ਜਨਵਰੀ (ਐੱਮ.ਐੱਸ. ਲੋਹੀਆ)-ਵਿਆਹ ਦੀ ਪਾਰਟੀ ਦੌਰਾਨ ਗੋਲੀਆਂ ਚਲਾਉਣ ਦੀ ਵਾਇਰਲ ਹੋਈ ਇਕ ਵੀਡੀਓ ਦੇ ਆਧਾਰ 'ਤੇ ਦਰਜ ਕੀਤੇ ਮੁਕੱਦਮੇ ਤਹਿਤ ਗਿ੍ਫ਼ਤਾਰ ਕੀਤੇ ਮੁਲਜ਼ਮ ਪੰਚਮਨੂਰ ਸਿੰਘ ਉਰਫ਼ ਪੰਚਮ ਪੁੱਤਰ ਨਿਰਮਲ ਸਿੰਘ ਵਾਸੀ ਰਸਤਾ ਮੁਹੱਲਾ, ਜਲੰਧਰ ਨੂੰ ...

ਪੂਰੀ ਖ਼ਬਰ »

ਤਾਲਾਬੰਦ ਘਰ 'ਚੋਂ ਲੱਖਾਂ ਦੀ ਚੋਰੀ

ਮਕਸੂਦਾਂ, 31 ਜਨਵਰੀ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਨੰਦਨਪੁਰ 'ਚ ਇਕ ਤਾਲਾਬੰਦ ਘਰ 'ਚ ਲੱਖਾਂ ਦੀ ਚੋਰੀ ਹੋਣ ਸਬੰਧੀ ਦਰਖਾਸਤ ਪੁਲਿਸ ਨੂੰ ਦਿੱਤੀ ਗਈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਹਰਵਿੰਦਰ ਕੌਰ ਉਰਫ਼ ਰੂਬੀ ਪਤਨੀ ਹਰਪ੍ਰੀਤ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਨੰਦਨਪੁਰ ਨੇ ਦੱਸਿਆ ਕਿ ਉਸ ਦੀ ਵੱਡੀ ਜਠਾਣੀ ਸਰਬਜੀਤ ਕੌਰ ਉਰਫ਼ ਸਾਬੀ ਦਾ ਕੁੱਝ ਦਿਨਾਂ ਤੋਂ ਆਪਸੀ ਘਰੇਲੂ ਝਗੜਾ ਚੱਲ ਰਿਹਾ ਹੈ, ਜਿਸ ਵਿਚ ਸਾਬੀ ਨੇ ਸੱਸ-ਸਹੁਰੇ 'ਤੇ ਇਕ ਐਫ.ਆਈ.ਆਰ. 23 ਜਨਵਰੀ ਨੂੰ ਦਰਜ ਕਰਵਾਈ ਹੈ ਜਿਸ ਦੀ ਜਾਂਚ ਚਲ ਰਹੀ ਹੈ ਜਿਸ ਕਰ ਕੇ ਸੱਸ-ਸਹੁਰਾ ਘਰ ਤੋਂ ਬਾਹਰ ਹਨ ਤੇ ਜਠਾਣੀ ਵੀ ਆਪਣੇ ਪੇਕੇ ਪਰਿਵਾਰ ਖੁਰਦਪੁਰ, ਆਦਮਪੁਰ ਗਈ ਹੋਈ ਹੈ | ਮੇਰਾ ਪਤੀ ਅਤੇ ਮੇਰਾ ਜੇਠ ਦੋਵੇਂ ਵਿਦੇਸ਼ ਵਿਚ ਹਨ, ਮੈਂ ਘਰ ਵਿਚ ਇਕੱਲੀ ਹੋਣ ਕਰ ਕੇ ਆਪਣੇ ਪੇਕੇ ਹੁਸ਼ਿਆਰਪੁਰ ਗਈ ਹੋਈ ਸੀ | 29 ਜਨਵਰੀ ਦੀ ਰਾਤ 10 ਵਜੇ ਉਸ ਨੂੰ ਪਿੰਡ ਵਾਲਿਆਂ ਤੋਂ ਪਤਾ ਲੱਗਾ ਕਿ ਸਾਡੇ ਘਰ ਚੋਰੀ ਹੋਈ ਹੈ | ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ | ਪੁਲਿਸ ਨੇ ਆ ਕੇ ਵੇਖਿਆ ਕਿ ਸੱਸ-ਸਹੁਰੇ ਦੇ ਕਮਰੇ ਦਾ ਤਾਲਾ ਟੁੱਟਾ ਹੋਇਆ ਸੀ ਤੇ ਸਾਰਾ ਸਾਮਾਨ ਖਿੱਲਰਿਆ ਪਿਆ ਸੀ ਜਦਕਿ ਜਠਾਣੀ ਦੇ ਕਮਰੇ ਦਾ ਤਾਲਾ ਲੱਗਾ ਹੋਇਆ ਸੀ | ਪੁਲਿਸ ਨੇ ਸੱਸ-ਸਹੁਰੇ ਦੇ ਕਮਰੇ ਨੂੰ ਤਾਲੇ ਲਗਵਾ ਦਿੱਤੇ ਪਰ ਜਦ ਉਹ 30 ਜਨਵਰੀ ਨੂੰ ਘਰ ਆਈ ਤਾਂ ਵੇਖਿਆ ਕਿ ਦੁਬਾਰਾ ਫਿਰ ਮੇਰੇ ਕਮਰੇ ਦਾ ਦਰਵਾਜ਼ਾ ਟੁੱਟਾ ਹੋਇਆ ਸੀ ਅਤੇ ਅਲਮਾਰੀ ਦੀ ਬੁਰੀ ਤਰ੍ਹਾਂ ਤੋੜ-ਭੰਨ ਹੋਈ ਪਈ ਸੀ ਜਦਕਿ ਜਠਾਣੀ ਦੇ ਕਮਰੇ ਦੇ ਦਰਵਾਜ਼ੇ ਦਾ ਤਾਲਾ ਖ਼ੋਲ੍ਹ ਕੇ ਰੱਖਿਆ ਪਿਆ ਸੀ | ਘਰ 'ਚੋਂ ਸੋਨੇ ਦੀਆਂ ਵਾਲੀਆਂ, ਇਕ ਗਲੇ ਦਾ ਸੋਨੇ ਦਾ ਸੈੱਟ, ਇਕ ਮੁੰਦਰੀ, ਇਕ ਐਲ.ਈ.ਡੀ., ਦੋ ਗੈਸ ਸਿਲੰਡਰ, 30 ਹਜ਼ਾਰ ਨਕਦ, ਸਹੁਰੇ ਦੀ ਬਿਜਲੀ ਦੀ ਦੁਕਾਨ 'ਚੋਂ ਇਕ ਐਲ.ਈ.ਡੀ., ਵੱਡਾ ਏ.ਸੀ., ਵਾਲੀਆਂ ਦੇ ਜੋੜੇ, 55 ਹਜ਼ਾਰ ਨਕਦ, 4 ਸੋਨੇ ਦੀਆਂ ਮੁੰਦਰੀਆਂ, ਬਿਜਲੀ ਦੇ ਪੱਖੇ ਤੇ ਹੋਰ ਕੀਮਤੀ ਸਾਮਾਨ ਚੋਰੀ ਹੈ | ਪੀੜਤ ਨੇ ਸ਼ੱਕ ਜਤਾਇਆ ਕਿ ਇਸ ਵਾਰਦਾਤ 'ਚ ਉਸ ਦੀ ਜਠਾਣੀ ਸਾਬੀ ਅਤੇ ਉਸ ਦੇ ਪੇਕੇ ਪਰਿਵਾਰ ਦਾ ਹੱਥ ਹੈ | ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਸ਼ੱਕੀ ਪ੍ਰਤੀਤ ਹੁੰਦਾ ਹੈ ਕਿਉਂਕਿ ਪਰਿਵਾਰ ਦਾ ਘਰੇਲੂ ਕਲੇਸ਼ ਵੀ ਹੈ | ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਸੂਰਵੀਰ ਸੇਵਕ ਦਲ ਵਲੋਂ ਪਿ੍ਥਵੀ ਨਗਰ ਵਿਖੇ ਕਰਵਾਇਆ ਕੀਰਤਨ ਦਰਬਾਰ

ਚੁਗਿੱਟੀ/ਜੰਡੂਸਿੰਘਾ, 31 ਜਨਵਰੀ (ਨਰਿੰਦਰ ਲਾਗੂ)- ਸਥਾਨਕ ਮੁਹੱਲਾ ਪਿ੍ਥਵੀ ਨਗਰ ਵਿਖੇ ਸੂਰਵੀਰ ਸੇਵਕ ਦਲ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ 33ਵਾਂ ਮਹਾਨ ਕੀਰਤਨ ਦਰਬਾਰ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਚੋਰੀ ਦੀ ਐਕਟਿਵਾ ਸਮੇਤ ਇਕ ਗਿ੍ਫ਼ਤਾਰ

ਜਲੰਧਰ, 31 ਜਨਵਰੀ (ਐੱਮ.ਐੱਸ. ਲੋਹੀਆ)-ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਇਕ ਨੌਜਵਾਨ ਤੋਂ ਚੋਰੀ ਦੀ ਐਕਟਿਵਾ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਰਹੀਮ ਅਹਿਮਦ ਵਾਸੀ ਅਵਤਾਰ ਨਗਰ ਦੇ ਰੂਪ 'ਚ ਹੋਈ ਹੈ | ਥਾਣਾ ਮੁਖੀ ਸੁਖਦੇਵ ਸਿੰਘ ਨੇ ...

ਪੂਰੀ ਖ਼ਬਰ »

ਰੇਲ ਗੱਡੀ 'ਚ ਚੋਰੀ ਕਰਨ ਵਾਲੇ ਦੋਸ਼ੀ ਤੋਂ 2 ਮੋਬਾਈਲ ਬਰਾਮਦ

ਜਲੰਧਰ ਛਾਉਣੀ, 31 ਜਨਵਰੀ (ਪਵਨ ਖਰਬੰਦਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਆਉਣ ਵਾਲੀਆਂ ਗੱਡੀਆਂ 'ਚ ਬੈਠੇ ਹੋਏ ਯਾਤਰੀਆਂ ਦੇ ਮੋਬਾਈਲ ਤੇ ਪਰਸ ਆਦਿ ਚੋਰੀ ਕਰਨ ਦੇ ਦੋਸ਼ੀ ਦੀ ਨਿਸ਼ਾਨਦੇਹੀ 'ਤੇ ਪੁਲਿਸ ਵਲੋਂ ਦੋ ਮੋਬਾਈਲ ਬਰਾਮਦ ਕੀਤੇ ਗਏ ਹਨ ਤੇ ਉਕਤ ਦੋਸ਼ੀ ਨੂੰ ਅਦਾਲਤ 'ਚ ...

ਪੂਰੀ ਖ਼ਬਰ »

ਕੇ.ਐਫ਼.ਸੀ. ਦੇ ਖਾਣੇ 'ਚੋਂ ਨਿਕਲੀਆਂ ਕੀੜੀਆਂ, ਸਿਹਤ ਵਿਭਾਗ ਨੇ ਭਰੇ ਸੈਂਪਲ

ਜਲੰਧਰ, 31 ਜਨਵਰੀ (ਐੱਮ.ਐੱਸ. ਲੋਹੀਆ)-ਸਥਾਨਕ ਮਾਡਲ ਟਾਊਨ 'ਚ ਚੱਲ ਰਹੇ ਕੇ.ਐਫ਼.ਸੀ. ਰੈਸਟੋਰੈਂਟ 'ਚ ਆਰਡਰ ਕੀਤੇ ਖਾਣੇ 'ਚੋਂ ਕੀੜੀਆਂ ਨਿਕਲਣ ਦੀ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਅੱਜ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਐਸ.ਐਸ. ਨਾਂਗਲ ਦੀ ਟੀਮ ਨੇ ਕੇ.ਐਫ਼.ਸੀ. ਤੋਂ ...

ਪੂਰੀ ਖ਼ਬਰ »

ਬਸੰਤ ਮੌਕੇ ਚਾਈਨਾ ਡੋਰ ਨਾਲ ਕਈ ਹੋਏ ਜ਼ਖ਼ਮੀ

ਜਲੰਧਰ, 31 ਜਨਵਰੀ (ਐੱਮ.ਐੱਸ. ਲੋਹੀਆ)- ਬਸੰਤ ਮੌਕੇ ਸ਼ਹਿਰ 'ਚ ਚਾਈਨਾ ਡੋਰ ਨਾਲ ਪਤੰਗਾਂ ਵਧਾਈਆਂ ਗਈਆਂ | ਇਨ੍ਹਾਂ ਪਤੰਗਾਂ ਦੀਆਂ ਡੋਰਾਂ ਨਾਲ ਸ਼ਹਿਰ 'ਚ ਕਈ ਹਾਦਸੇ ਵਾਪਰੇ ਅਤੇ ਬਹੁਤ ਸਾਰੇ ਵਿਅਕਤੀ ਜ਼ਖ਼ਮੀ ਹੋ ਗਏ | ਅਜਿਹਾ ਹੀ ਇਕ ਹਾਦਸਾ ਲਾਡੋਵਾਲੀ ਰੋਡ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX