ਤਾਜਾ ਖ਼ਬਰਾਂ


ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਲੱਗਾ ਘੱਟ ਰੇਟ
. . .  1 day ago
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟਾ ਹੰਡਿਆਇਆ ਮਾਈਨਰ ਰਜਵਾਹਾ
. . .  1 day ago
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
ਅਮਰੀਕਾ 'ਚ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰ ਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ...
ਹਲਕਾ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਇਲਾਕਿਆਂ 'ਚ ਪੈ ਰਹੇ ਮੀਂਹ ਨੇ ਝੋਨੇ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  1 day ago
ਸੁਲਤਾਨਪੁਰ ਲੋਧੀ, 24 ਸਤੰਬਰ (ਥਿੰਦ, ਹੈਪੀ,ਲਾਡੀ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਤੜਕੇ ਤੋਂ ਪੈ ਰਹੇ ਮੀਂਹ ਨੇ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ। ਝੋਨੇ ਦੀ ਕਟਾਈ ਦਾ ਕੰਮ ਵੀ ਰੁਕ ਗਿਆ ਹੈ। ਮੰਡੀਆਂ...
ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 24 ਸਤੰਬਰ (ਤਰੁਣ ਭਜਨੀ) - ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ) ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਆਈ.ਈ.ਡੀ. ਲਗਾਉਣ ਲਈ ਸਤਨਾਮ ਹਨੀ ਵਲੋਂ ਮੋਟਰਸਾਈਕਲ...
ਘਰ 'ਚ ਦਾਖਲ ਹੋ ਕੇ ਚੋਰਾਂ ਨੇ ਗਹਿਣਿਆਂ ਤੇ ਨਕਦੀ 'ਤੇ ਕੀਤੇ ਹੱਥ ਸਾਫ਼
. . .  1 day ago
ਮਜੀਠਾ, 24 ਸਤੰਬਰ (ਜਗਤਾਰ ਸਿੰਘ ਸਹਿਮੀ) - ਪਿੰਡ ਜਲਾਲਪੁਰਾ ਵਿਖੇ ਚੋਰ ਇਕ ਘਰ 'ਚ ਦਾਖਲ ਹੋ ਕੇ ਗਹਿਣੇ ਅਤੇ ਨਕਦੀ ਲੈ ਕੇ ਰਫੂ ਚੱਕਰ ਹੋ ਗਏ। ਘਰ ਦੇ ਮਾਲਕ ਸੁਖਦੇਵ ਸਿੰਘ ਪੁੱਤਰ ਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦਾ ਸਮੁੱਚਾ ਪਰਿਵਾਰ ਆਪਣੇ ਘਰ...
ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਵਿਅਕਤੀ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਸ਼ਹਿਰ ਦੇ ਸਟੇਡੀਅਮ ਰੋਡ 'ਤੇ ਕਿਸੇ ਅਣਪਛਾਤੇ ਵਾਹਨ ਵਲੋਂ ਲਪੇਟ 'ਚ ਲੈਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ...
ਸਿੱਧੂ ਮੂਸੇਵਾਲਾ ਹੱਤਿਆ ਮਾਮਲਾ: ਮਨਪ੍ਰੀਤ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਮਾਨਸਾ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਮਾਨਸਾ ਪੁਲਿਸ ਨੇ ਅੱਜ ਮਨਪ੍ਰੀਤ ਸਿੰਘ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੇ ਮਾਨਸਾ...
ਹੁਸ਼ਿਆਰਪੁਰ ਵਿਖੇ ਸਥਿਤ ਗੈਸ ਫ਼ੈਕਟਰੀ 'ਚ ਧਮਾਕਾ, ਇਕ ਹੋਰ ਦੀ ਮੌਤ
. . .  1 day ago
ਹੁਸ਼ਿਆਰਪੁਰ, 24 ਸਤੰਬਰ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਮਾਰਗ 'ਤੇ ਸਥਿਤ ਅੱਡਾ ਨਸਰਾਲਾ ਵਿਖੇ ਅੱਜ ਸਵੇਰ ਗੈਸ ਪਲਾਟ ਵਿਚ ਗੈਸ ਸਿਲੰਡਰ ਫਟਣ ਕਾਰਨ ਵੱਡਾ ਧਮਾਕਾ ਹੋ ਗਿਆ ਸੀ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਕੇ 'ਤੇ ਮੌਤ...
ਰੇਲ ਵਿਭਾਗ ਵਲੋਂ ਮਖੂ ਰੇਲਵੇ ਕਰਾਸਿੰਗ ਫਾਟਕ ਲਗਾਤਾਰ ਚਾਰ ਦਿਨ ਲਈ ਕੀਤਾ ਬੰਦ
. . .  1 day ago
ਮਖੂ, 24 ਸਤੰਬਰ (ਵਰਿੰਦਰ ਮਨਚੰਦਾ)- ਰੇਲ ਵਿਭਾਗ ਵਲੋਂ ਜਲੰਧਰ-ਫ਼ਿਰੋਜ਼ਪੁਰ ਰੇਲਵੇ ਲਾਈਨ 'ਤੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 54 'ਤੇ ਮਖੂ ਵਿਖੇ ਪੈਂਦੇ ਫਾਟਕ ਨੰਬਰ ਐੱਸ-86/ਟੀ 2 ਨੂੰ 26 ਸਤੰਬਰ ਤੱਕ ਰਿਪੇਅਰ ਕਰਕੇ ਬੰਦ ਕਰ ਦਿੱਤਾ, ਜਿਸ ਕਾਰਨ ਅੰਮ੍ਰਿਤਸਰ-ਬਠਿੰਡਾ...
ਬੀ.ਜੇ.ਪੀ. ਨੇ ਆਪ੍ਰੇਸ਼ਨ ਲੋਟਸ ਰਾਹੀਂ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਤੋੜੀਆਂ: ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 24 ਸਤੰਬਰ (ਦਵਿੰਦਰ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਬੀ.ਜੇ.ਪੀ. ਨੇ ਆਪ੍ਰੇਸ਼ਨ ਲੋਟਸ ਰਾਹੀਂ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਤੋੜੀਆਂ ਹਨ।
ਢਿਲਵਾਂ ਪੁਲਿਸ ਵਲੋਂ ਦੇਸੀ ਕੱਟਾ, ਜ਼ਿੰਦਾ ਰੋਂਦ ਅਤੇ ਨਸ਼ੀਲੀਆਂ ਗੋਲੀਆਂ, ਮੋਟਰਸਾਈਕਲ ਸਮੇਤ ਵਿਅਕਤੀ ਕਾਬੂ
. . .  1 day ago
ਢਿਲਵਾਂ, 24 ਸਤੰਬਰ (ਗੋਬਿੰਦ ਸੁਖੀਜਾ,ਪ੍ਰਵੀਨ ਕੁਮਾਰ)- ਢਿਲਵਾਂ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਦੇਸੀ ਕੱਟਾ, ਦੋ ਜ਼ਿੰਦਾ ਰੋਂਦ, 315 ਬੋਰ ਅਤੇ 280 ਨਸ਼ੀਲੀਆਂ ਗੋਲੀਆਂ, ਮੋਟਰਸਾਈਕਲ ਸਮੇਤ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ...
ਭਾਰੀ ਬਾਰਸ਼ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ, ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਰੂਪ 'ਚ ਜ਼ਖ਼ਮੀ
. . .  1 day ago
ਸੂਲਰ ਘਰਾਟ, 24 ਸਤੰਬਰ (ਜਸਵੀਰ ਸਿੰਘ ਔਜਲਾ)-ਪਿਛਲੇ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਸ਼ ਕਾਰਨ ਹਲਕਾ ਦਿੜ੍ਹਬਾ ਦੇ ਪਿੰਡ ਆਲਾ ਸਿੰਘ ਵਾਲਾ (ਖਡਿਆਲ ਕੋਠਿਆਂ) ਵਿਖੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ...
ਅੰਕਿਤਾ ਭੰਡਾਰੀ ਹੱਤਿਆਕਾਂਡ: ਭਾਜਪਾ ਨੇਤਾ ਦੇ ਰਿਜ਼ੋਰਟ 'ਚ ਲਗਾਈ ਅੱਗ
. . .  1 day ago
ਉੱਤਰਾਖੰਡ, 24 ਸਤੰਬਰ- ਅੰਕਿਤਾ ਭੰਡਾਰੀ ਹੱਤਿਆਕਾਂਡ ਮਾਮਲੇ ਨੂੰ ਲੈ ਕੇ ਰਿਸ਼ੀਕੇਸ਼ 'ਚ ਸਥਾਨਕ ਲੋਕਾਂ ਨੇ ਵਨਤਾਰਾ ਰਿਜ਼ੋਰਟ 'ਚ ਅੱਗ ਲਗਾ ਦਿੱਤੀ। ਰਿਜ਼ੋਰਟ ਦਾ ਮਾਲਕਾਨਾ ਹੱਕ ਭਾਜਪਾ ਨੇਤਾ ਵਿਨੋਦ ਆਰਿਆ ਦੇ ਪੁੱਤਰ ਪੁਲਕਿਤ ਆਰਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਜਲੰਧਰ

18 ਦੁਕਾਨਾਂ ਅਤੇ 1 ਕਾਲੋਨੀ 'ਤੇ ਚੱਲੀ ਨਿਗਮ ਦੀ ਡਿੱਚ, 1 ਇਮਾਰਤ ਸੀਲ

ਸ਼ਿਵ ਸ਼ਰਮਾ ਜਲੰਧਰ, 31 ਜਨਵਰੀ-ਸ਼ੁਕਰਵਾਰ ਨੂੰ ਨਿਗਮ ਦੇ ਬਿਲਡਿੰਗ ਵਿਭਾਗ ਦੀ ਟੀਮ ਨੇ ਦਿਨ ਵੇਲੇ ਪੁਲਿਸ ਮੁਲਾਜ਼ਮਾਂ ਦੇ ਸਹਿਯੋਗ ਨਾਲ ਵਿਧਾਇਕ ਪਰਗਟ ਸਿੰਘ ਤੇ ਸੁਸ਼ੀਲ ਰਿੰਕੂ ਦੇ ਹਲਕੇ 'ਚ ਨਾਜਾਇਜ ਇਮਾਰਤਾਂ ਿਖ਼ਲਾਫ਼ ਕਾਰਵਾਈ ਕਰਦੇ ਹੋਏ 18 ਨਾਜਾਇਜ ਦੁਕਾਨਾਂ ...

ਪੂਰੀ ਖ਼ਬਰ »

48 ਬੋਤਲਾਾ ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ 2 ਐਕਟਿਵਾ ਸਵਾਰ ਕਾਬੂ

ਜਮਸ਼ੇਰ ਖਾਸ, 31 ਜਨਵਰੀ (ਰਾਜ ਕਪੂਰ)-ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ 2 ਐਕਟਿਵਾ ਸਵਾਰਾਂ ਨੂੰ 48 ਬੋਤਲਾਂ ਚੰਡੀਗੜ੍ਹ ਮਾਆਰਕਾ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਮੁਖਬਰ ...

ਪੂਰੀ ਖ਼ਬਰ »

ਹਾਦਸੇ 'ਚ ਇਕ ਦੀ ਮੌਤ

ਗੁਰਾਇਆ, 31 ਜਨਵਰੀ (ਬਲਵਿੰਦਰ ਸਿੰਘ)-ਇੱਥੇ ਹਾਈਵੇ 'ਤੇ ਬੱਸ ਸਟੈਂਡ ਵਾਲੇ ਪੁਲ ਉੱਤੇ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਕੁਲਦੀਪ (26) ਪੁੱਤਰ ਰੇਸ਼ਮ ਗਲੀ ਨੰਬਰ ਇਕ ਦੁੱਗਲ ਮੁਹੱਲਾ ਹਦੀਆਬਾਦ ਫਗਵਾੜਾ ਆਪਣੇ ਮੋਟਰਸਾਈਕਲ ਨੰਬਰ ਪੀ ਬੀ36 ...

ਪੂਰੀ ਖ਼ਬਰ »

ਜਬਰ ਜਨਾਹ ਪੀੜਤ ਲੜਕੀ ਦੇ ਪਰਿਵਾਰ ਨੇ ਲਾਈ ਉੱਚ ਅਧਿਕਾਰੀਆਂ ਅੱਗੇ ਇਨਸਾਫ ਦੀ ਗੁਹਾਰ

ਆਦਮਪੁਰ, 31 ਜਨਵਰੀ (ਹਰਪ੍ਰੀਤ ਸਿੰਘ)-ਜਬਰ ਜਨਾਹ ਪੀੜਤ ਲੜਕੀ ਨੇ ਪੱਤਰਕਾਰਾਂ ਰਾਹੀ ਉੱਚ ਅਧਿਕਾਰੀਆਂ ਅੱਗੇ ਇਨਸਾਫ ਦੀ ਗੁਹਾਰ ਲਗਾਉਦਿਆਂ ਦੱਸਿਆ ਕਿ ਉਸ ਦਾ ਵਿਆਹ 28 ਸਤੰਬਰ 2014 ਨੂੰ ਮਨਪ੍ਰੀਤ ਸਿੰਘ ਪੁੱਤਰ ਨਰੰਜਣ ਸਿੰਘ ਵਾਸੀ ਨੰਦਨਪੁਰ ਕਲੋਨੀ ਮਕਸੂਦਾਂ ਨਾਲ ਹੋਇਆ ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਵਲੋਂ ਖੇਡ ਦਿਵਸ ਮਨਾਇਆ

ਜਲੰਧਰ, 31 ਜਨਵਰੀ (ਸਾਬੀ)-ਪੰਜਾਬ ਐਾਡ ਸਿੰਧ ਬੈਂਕ ਜਲੰਧਰ ਜੋਨ ਵਲੋਂ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਆਓ ਖੇਲੋ ਦੇ ਵਿਸ਼ੇ 'ਤੇ ਖੇਡ ਦਿਵਸ ਦਾ ਸਫਲਤਾ ਪੂਰਬਕ ਆਯੋਜਨ ਕੀਤਾ ਗਿਆ | ਇਸ ਦਾ ਮੁੱਖ ਮਕਸਦ ਤੰਦਰੁਸਤ ਜੀਵਨ ਸ਼ੈਲੀ ਤੇ ਤਣਾਅ ਨੂੰ ਘੱਟ ਕਰਨ ਤੇ ਲੋਕਾਂ ...

ਪੂਰੀ ਖ਼ਬਰ »

ਮੰਦ-ਬੁੱਧੀ ਬੱਚਿਆਂ ਲਈ ਕਾਨੰੂਨੀ ਸਰਪ੍ਰਸਤੀ ਦੇ ਸਰਟੀਫ਼ਿਕੇਟ ਲਈ ਆਨਲਾਈਨ ਅਪਲਾਈ ਦੀ ਸਹੂਲਤ

ਜਲੰਧਰ, 31 ਜਨਵਰੀ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਮੰਦ-ਬੁੱਧੀ ਬੱਚਿਆਂ ਲਈ ਕਾਨੰੂਨੀ ਸਰਪ੍ਰਸਤੀ ਦਾ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਇਕ ਆਨਲਾਈਨ ਪ੍ਰਣਾਲੀ ...

ਪੂਰੀ ਖ਼ਬਰ »

ਜਲੰਧਰ, ਹੁਸ਼ਿਆਰਪੁਰ ਦੇ ਵਪਾਰਕ ਅਦਾਰਿਆਂ ਨੇ 2 ਕਰੋੜ ਅਣਐਲਾਨੀ ਆਮਦਨ ਦਿਖਾਈ

ਜਲੰਧਰ, 31 ਜਨਵਰੀ (ਸ਼ਿਵ)-ਪ੍ਰਮੁੱਖ ਆਮਦਨ ਕਰ ਕਮਿਸ਼ਨਰ-1 ਡਾ. ਸਿੰਮੀ ਗੁਪਤਾ ਦੀ ਹਦਾਇਤ 'ਤੇ ਆਮਦਨ ਕਰ ਵਿਭਾਗ ਨੇ ਜਲੰਧਰ ਅਤੇ ਹੁਸ਼ਿਆਰਪੁਰ ਦੇ ਵਪਾਰਕ ਅਦਾਰਿਆਂ ਜਿਨ੍ਹਾਂ ਵਿਚ ਲਹਿੰਗਾ ਹਾਊਸ, ਚਿਕਨ ਸ਼ਾਪ ਤੇ ਸਬਜ਼ੀ ਦੀ ਦੁਕਾਨ 'ਤੇ ਆਮਦਨ ਕਰ ਦੇ ਸਰਵੇਖਣ ਕੀਤੇ ਹਨ | ...

ਪੂਰੀ ਖ਼ਬਰ »

ਏ.ਐਸ.ਆਈ. ਸੁਰਿੰਦਰਪਾਲ ਸਿੰਘ ਨੇ ਪਰਾਗਪੁਰ ਚੌਾਕੀ ਇੰਚਾਰਜ ਦਾ ਅਹੁਦਾ ਸੰਭਾਲਿਆ

ਜਲੰਧਰ ਛਾਉਣੀ, 31 ਜਨਵਰੀ (ਪਵਨ ਖਰਬੰਦਾ)- ਵੱਖ-ਵੱਖ ਥਾਣਿਆਂ ਸਮੇਤ ਜਲੰਧਰ ਹਾਈਟ ਪੁਲਿਸ ਚੌਾਕੀ, ਪੁਲਿਸ ਚੌਾਕੀ ਦਕੋਹਾ ਤੇ ਥਾਣਾ ਰਾਮਾ ਮੰਡੀ ਵਿਖੇ ਆਪਣੀਆਂ ਸੇਵਾਵਾਂ ਦੇ ਚੁੱਕੇ ਏ.ਐਸ.ਆਈ. ਸੁਰਿੰਦਰਪਾਲ ਸਿੰਘ ਦੀਆਂ ਕਾਰਗੁਜਾਰੀਆਂ ਨੂੰ ਦੇਖਦੇ ਹੋਏ ਪੁਲਿਸ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਦਾ ਕੀਤਾ ਵਿਰੋਧ

ਜਲੰਧਰ, 31 ਜਨਵਰੀ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮਾਨ ਨਗਰ ਦੇ ਵਿਦਿਆਰਥੀਆਂ ਵਲੋਂ ਦਿਨ ਪ੍ਰਤੀ ਦਿਨ ਚਾਈਨਾ ਡੋਰ ਤੋਂ ਵੱਧ ਰਹੇ ਖ਼ਤਰੇ ਨੂੰ ਰੋਕਣ ਦਾ ਸੁਨੇਹਾ ਦਿੰਦੇ ਹੋਏ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਤੇ ਸੜਕਾਂ-ਗਲੀਆਂ ਵਿਚ ਪਈ ਡੋਰ ...

ਪੂਰੀ ਖ਼ਬਰ »

ਪੈਦਲ ਜਾ ਰਹੀ ਔਰਤ ਦਾ ਪਰਸ ਲੁੱਟਿਆ, 3 ਲੱਖ ਦਾ ਹੀਰਿਆਂ ਦਾ ਸੈੱਟ ਅਤੇ ਹੋਰ ਸਾਮਾਨ ਲੈ ਗਏ ਲੁਟੇਰੇ

ਜਲੰਧਰ, 31 ਜਨਵਰੀ (ਐੱਮ.ਐੱਸ. ਲੋਹੀਆ) - ਅੱਡਾ ਟਾਂਡਾ ਨੇੜੇ ਪੈਦਲ ਜਾ ਰਹੀ ਔਰਤ ਦਾ 2 ਮੋਟਰਸਾਈਕਲ ਸਵਾਰ ਪਰਸ ਲੁੱਟ ਕੇ ਫਰਾਰ ਹੋ ਗਏ | ਪਰਸ 'ਚ ਹੀਰਿਆਂ ਦਾ ਸੈੱਟ ਸੀ, ਜਿਸ ਦੀ ਕੀਮਤ 3 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ | ਇਸ ਦੇ ਨਾਲ ਹੀ ਪਰਸ 'ਚ ਇਕ ਕੀਮਤੀ ਮੋਬਾਈਲ ਫੋਨ, 15 ...

ਪੂਰੀ ਖ਼ਬਰ »

ਕਿਹਾ, ਹੁਣ ਤੱਕ ਕਈ ਹੋ ਚੁੱਕੇ ਹਨ ਹਾਦਸੇ ਲਾਲੇਵਾਲੀ-ਨੰਗਲਸ਼ਾਮਾ ਚੌਕ ਮਾਰਗ ਦੀ ਖਸਤਾ ਹਾਲਤ ਤੋਂ ਅੱਕੇ ਲੋਕ

ਜਲਦ ਸ਼ੁਰੂ ਕਰ ਰਹੇ ਹਾਂ ਸੜਕ ਦਾ ਨਵਾਂ ਨਿਰਮਾਣ-ਵਿਧਾਇਕ ਬੇਰੀ ਇਸ ਸਬੰਧ 'ਚ ਜਦੋਂ ਹਲਕਾ ਵਿਧਾਇਕ ਰਜਿੰਦਰ ਬੇਰੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਕਤ ਮਾਰਗ ਦਾ ਨਵ-ਨਿਰਵਾਣ ਅਗਲੇ ਕੁਝ ਹੀ ਦਿਨਾਂ ਤੱਕ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ...

ਪੂਰੀ ਖ਼ਬਰ »

ਦਹੇਜ ਕਾਰਨ ਪਤੀ ਵਲੋਂ ਪਤਨੀ ਦੀ ਹੱਤਿਆ

ਚੁਗਿੱਟੀ/ਜੰਡੂਸਿੰਘਾ, 31 ਜਨਵਰੀ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਕਿਸ਼ਨਪੁਰਾ ਦੇ ਵਸਨੀਕ ਇਕ ਵਿਅਕਤੀ ਵਲੋਂ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਦਾਜ ਜੇ ਲਾਲਚ 'ਚ ਆਪਣੀ ਪਤਨੀ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧ ਵਿਚ ਉਕਤ ਥਾਣੇ ਦੀ ...

ਪੂਰੀ ਖ਼ਬਰ »

ਮੰਗਾਂ ਦੇ ਹੱਕ 'ਚ ਬੈਂਕ ਮੁਲਾਜ਼ਮਾਂ ਵਲੋਂ ਨਾਅਰੇਬਾਜ਼ੀ

ਜਲੰਧਰ, 31 ਜਨਵਰੀ (ਸ਼ਿਵ)-ਸਰਕਾਰੀ ਬੈਂਕਾਂ ਦੇ ਚਾਰ ਅਧਿਕਾਰੀ ਜਥੇਬੰਦੀਆਂ ਦੇ ਸੱਦੇ 'ਤੇ ਜਲੰਧਰ ਵਿਚ ਵੀ ਸੈਂਕੜੇ ਬੈਂਕ ਮੁਲਾਜ਼ਮ, ਅਫ਼ਸਰ ਹੜਤਾਲ 'ਤੇ ਰਹੇ ਤੇ ਉਨਾਂ ਨੇ ਇਕ ਮਾਰਚ ਕੱਢ ਕੇ ਕੇਂਦਰ ਦੀਆਂ ਨੀਤੀਆਂ ਿਖ਼ਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਜ਼ਾਹਰ ਕੀਤਾ | ...

ਪੂਰੀ ਖ਼ਬਰ »

ਲਾਲੇਵਾਲੀ-ਨੰਗਲਸ਼ਾਮਾ ਚੌਕ ਮਾਰਗ ਦੀ ਖਸਤਾ ਹਾਲਤ ਤੋਂ ਅੱਕੇ ਲੋਕ

ਚੁਗਿੱਟੀ/ਜੰਡੂਸਿੰਘਾ, 31 ਜਨਵਰੀ (ਨਰਿੰਦਰ ਲਾਗੂ)-ਸਥਾਨਕ ਲਾਲੇਵਾਲੀ-ਨੰਗਲ ਸ਼ਾਮਾ ਚੌਕ ਮਾਰਗ ਦੀ ਪਿਛਲੇ ਕਈ ਮਹੀਨਿਆਂ ਤੋਂ ਬਣੀ ਹੋਈ ਤਰਸਯੋਗ ਹਾਲਤ ਕਾਰਨ ਇਲਾਕਾ ਵਾਸੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ਜਿਸ ਸਬੰਧੀ ਉਨ੍ਹਾਂ ਵਲੋਂ ਕਈ ਵਾਰ ਇਲਾਕਾ ...

ਪੂਰੀ ਖ਼ਬਰ »

ਬੱਚੇ ਨੂੰ ਚੁੱਕੀ ਖੜ੍ਹੀ ਔਰਤ 'ਤੇ ਕੁੱਤੇ ਨੇ ਕੀਤਾ ਹਮਲਾ, ਮਾਲਕ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 31 ਜਨਵਰੀ (ਐੱਮ.ਐੱਸ. ਲੋਹੀਆ) - ਸਥਾਨਕ ਮੁਹੱਲਾ ਗਨੇਸ਼ ਨਗਰ, ਬਸਤੀ ਨੌ 'ਚ ਆਪਣੇ ਘਰ ਦੇ ਬਾਹਰ 2 ਸਾਲ ਦੇ ਬੱਚੇ ਨੂੰ ਲੈ ਕੇ ਖੜ੍ਹੀ ਔਰਤ 'ਤੇ ਕੁੱਤੇ ਨੇ ਹਮਲਾ ਕਰ ਦਿੱਤਾ | ਇਸ ਦੌਰਾਨ ਬੱਚੇ ਦੇ ਸਿਰ 'ਤੇ ਕਈ ਜ਼ਖ਼ਮ ਹੋ ਗਏ | ਬੱਚੇ ਨੂੰ ਬਚਾਉਂਦੇ ਸਮੇਂ ਔਰਤ ਦੇ ਹੱਥਾਂ ...

ਪੂਰੀ ਖ਼ਬਰ »

ਕਰਮਚਾਰੀ ਯੂਨੀਅਨ ਨੇ ਡੀ.ਸੀ. ਅਤੇ ਏ.ਡੀ.ਸੀ. ਨੰੂ ਕੀਤਾ ਸਨਮਾਨਿਤ

ਜਲੰਧਰ, 31 ਜਨਵਰੀ (ਚੰਦੀਪ ਭੱਲਾ)-ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੌਰਾਨ ਵਧੀਆਂ ਚੋਣ ਪ੍ਰਬੰਧਨ ਅਤੇ ਸਵੀਪ ਪੋ੍ਰਗਰਾਮ ਤਹਿਤ ਸ਼ਾਨਦਾਰ ਕਾਰਗੁਜਾਰੀ ਲਈ ਡੀ.ਸੀ. ਅਤੇ ਏ.ਡੀ.ਸੀ. ਨੰੂ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਸਨਮਾਨਿਤ ਕਰਨ 'ਤੇ ਡੀ.ਸੀ. ਦਫ਼ਤਰ ਦੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 2 ਦੋਸ਼ੀਆਂ ਨੂੰ 10-10 ਸਾਲ ਦੀ ਕੈਦ

ਜਲੰਧਰ, 31 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਹਰਦੀਪ ਸਿੰਘ ਉਰਫ ਦੀਪਾ ਪੁੱਤਰ ਅਮਰਜੀਤ ਸਿੰਘ ਵਾਸੀ ਹੁਸੈਨਪੁਰ, ਨਕੋਦਰ ਅਤੇ ਗਗਨਦੀਪ ਉਰਫ ਗਗਨ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ-ਡਿਪਟੀ ਕਮਿਸ਼ਨਰ

ਜਲੰਧਰ, 31 ਜਨਵਰੀ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ | ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਦਾ ਪੈਸਾ ਜਲਦ ਜਾਰੀ ਕਰੇ ਸਰਕਾਰ -ਸਮਰਾ

ਜਲੰਧਰ, 31 ਜਨਵਰੀ (ਸਾਬੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪਿ੍ੰਸੀਪਲ ਅਤੇ ਪਿ੍ੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗੁਰਪਿੰਦਰ ਸਿੰਘ ਸਮਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀ ਸਮੂਹ ਪਿ੍ੰਸੀਪਲ ਐਸੋਸੀਏਸ਼ਨ ਦੀ ਮੀਟਿੰਗ ਹੋਈ ਜਿਸ ਵਿੱਚ ਕਾਲਜਾਂ ...

ਪੂਰੀ ਖ਼ਬਰ »

ਐਲ.ਪੀ.ਯੂ. ਵਿਖੇ ਜਾਗਰੂਕਤਾ ਵਰਕਸ਼ਾਪ ਕਰਵਾਈ

ਜਲੰਧਰ, 31 ਜਨਵਰੀ (ਸਾਬੀ)-ਐਲ.ਪੀ.ਯੂ ਵਿਖੇ ਬਾਇਓ ਟੈਕਨਾਲੋਜੀ ਦੇ ਵਿਦਿਆਰਥੀਆਂ ਲਈ ਇੱਕ ਜਾਗਰੂਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਇੰਡੀਆ ਗੋਜ ਗਲੋਬਲ ਤੇ ਸੰਸਥਾਪਕ ਅਮਿਤ ਅਗਰਵਾਲ ਨੇ ਉਧੀਮਸ਼ੀਲ ਦੇ ਇੱਛੁਕ ਐਲ.ਪੀ.ਯੂ ਦੇ ਵਿਦਿਆਰਥੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਬਸੰਤ ਪੰਚਮੀ ਧੂਮ-ਧਾਮ ਨਾਲ ਮਨਾਈ

ਜਲੰਧਰ, 31 ਜਨਵਰੀ (ਸਾਬੀ)-ਲਾਇਲਪੁਰ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਕੇ.ਸੀ.ਐਲ ਇੰਸਟੀਚਿਓਟ ਆਫ ਮੈਨੇਜਮੈਂਟ ਐਾਡ ਟੈਕਨੋਲੋਜੀ ਨੇ ਬਸੰਤ ਪੰਚਮੀ ਨੂੰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ¢ ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਕੇ.ਸੀ.ਐਲ-ਆਈਐਮਟੀ ਡਾ: ਐਸ ਕੇ ...

ਪੂਰੀ ਖ਼ਬਰ »

ਦੋਆਬਾ ਕਾਲਜ ਵਿਖੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਸੈਮੀਨਾਰ

ਜਲੰਧਰ, 31 ਜਨਵਰੀ (ਸਾਬੀ)-ਦੋਆਬਾ ਕਾਲਜ ਦੇ ਐਨ.ਐੱਸ.ਐੱਸ ਵਿਭਾਗ ਵਲੋਂ ਚਲਾਏ ਜਾ ਰਹੇ 7 ਦਿਨਾ ਕੈਂਪ ਦੇ ਵਿਚ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਤੇ ਇਸ ਮੌਕੇ ਪਿ੍ੰਸੀਪਲ ਡਾ ਨਰੇਸ਼ ਧੀਮਾਨ, ਪ੍ਰੋਗਰਾਮ ਅਫ਼ਸਰ ਪ੍ਰੋ. ਰਣਜੀਤ ਸਿੰਘ, ਪ੍ਰੋ. ਮਨਜਿੰਦਰ ਸੂਦ, ਡਾ. ਰਾਕੇਸ਼ ...

ਪੂਰੀ ਖ਼ਬਰ »

ਨਿਸ਼ਾਨਦੇਹੀ ਦੇ ਕੰਮ ਨੂੰ ਨਵੀਂ ਤਕਨੀਕ ਨਾਲ ਕੀਤੇ ਜਾਣ ਸਬੰਧੀ ਦਿੱਤੀ ਸਿਖਲਾਈ

ਜਲੰਧਰ, 31 ਜਨਵਰੀ (ਚੰਦੀਪ ਭੱਲਾ)-ਡਾਇਰੈਕਟਰ ਲੈਂਡ ਰਿਕਾਰਡ ਵਿਖੇ ਨਿਸ਼ਾਨਦੇਹੀ ਦੇ ਕੰਮ ਨੂੰ ਨਵੀਂ ਤਕਨੀਕ ਯਾਨੀ ਇਲੈਕਟ੍ਰੋਨਿਕ ਤਰੀਕੇ ਨਾਲ ਕੀਤੇ ਜਾਣ ਸਬੰਧੀ ਕਾਨੂੰਨਗੋਆਂ ਨੂੰ ਸਿਖਲਾਈ ਈ.ਟੀ.ਐਸ. ਇੰਸਪੈਕਟਰ ਸੁਖਦੇਵ ਸਿੰਘ ਵਲੋਂ ਦਿੱਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਮਹਿਲਾ ਕਾਲਜ ਦੀਆਂ ਹਾਕੀ ਖਿਡਾਰਨਾਂ ਦੀ ਪੰਜਾਬ ਟੀਮ ਲਈ ਚੋਣ

ਜਲੰਧਰ, 31 ਜਨਵਰੀ (ਸਾਬੀ) - ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੋਮੈਨ ਦੀਆਂ ਹਾਕੀ ਖਿਡਾਰਨਾਂ ਜਸਮੀਨ ਕੌਰ, ਜਸਪਿੰਦਰ ਕੋਰ, ਚੰਦਨਪ੍ਰੀਤ ਕੋਰ, ਸੁਨੀਤਾ, ਅਰਸ਼ਦੀਪ ਕੌਰ, ਨਵਜੋਤ ਕੌਰ, ਗੁਰ ਕਮਲਪ੍ਰੀਤ ਕੌਰ, ਰਸ਼ਨਪ੍ਰੀਤ ਕੌਰ ਦਾ ਕੇਰਲ ਦੇ ਕੋਹਲਮ ਵਿਚ ਹੋਣ ਵਾਲੇ ਦਸਵੇਂ ...

ਪੂਰੀ ਖ਼ਬਰ »

ਸੀ. ਟੀ. ਪਬਲਿਕ ਸਕੂਲ ਵਿਖੇ 'ਸਇਓਨਾਰਾ' ਸਮਾਗਮ ਕਰਵਾਇਆ

ਜਲੰਧਰ, 31 ਜਨਵਰੀ (ਰਣਜੀਤ ਸਿੰਘ ਸੋਢੀ)-ਸੀ.ਟੀ. ਪਬਲਿਕ ਸਕੂਲ ਵਿਖੇ 12 ਵੀਂ ਜਮਾਤ ਦੇ ਵਿਦਿਆਰਥੀਆਂ ਲਈ 11 ਵੀਂ ਜਮਾਤ ਦੇ ਵਿਦਿਆਰਥੀਆਂ ਨੇ 'ਸਇਓਨਾਰਾ' ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਸਮਾਗਮ 'ਚ ਸੀ.ਟੀ. ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ, ਤਾਨਿਕਾ ਸਿੰਘ, ...

ਪੂਰੀ ਖ਼ਬਰ »

ਐਚ.ਐਮ.ਵੀ. ਵਿਖੇ ਸਾਲਾਨਾ ਇਨਾਮ ਵੰਡ ਸਮਾਗਮ 'ਚ ਹੋਣਹਾਰ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਜਲੰਧਰ, 31 ਜਨਵਰੀ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਾ ਜਲੰਧਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ 'ਚ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਕਰਨ ਲਈ ਪਿ੍ੰਸੀਪਲ ਪ੍ਰੋ. ਡਾ. ਅਜੈ ਸਰੀਨ ਦੀ ਯੋਗ ਦਿਸ਼ਾ-ਨਿਰਦੇਸ਼ ਹੇਠ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਦੇ ਹੱਕ 'ਚ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਜਲੰਧਰ, 31 ਜਨਵਰੀ (ਸ਼ਿਵ)-ਪੰਜਾਬ ਦੀਆਂ ਪ੍ਰਮੁੱਖ ਵਾਲਮੀਕਿ ਜਥੇਬੰਦੀਆਂ ਭਗਵਾਨ ਵਾਲਮੀਕਿ ਕਰਾਂਤੀ ਸੈਨਾ ਰਜਿ. ਪੰਜਾਬ ਅਤੇ ਭਗਵਾਨ ਵਾਲਮੀਕਿ ਸ਼ਕਤੀ ਸੈਨਾ ਰਜਿ. ਪੰਜਾਬ ਵਲੋਂ ਜਲੰਧਰ ਵਿਖੇ ਕੇਂਦਰ ਸਰਕਾਰ ਵਲੋਂ ਬੀਤੇ ਦਿਨੀਂ ਪਾਸ ਕੀਤੇ ਗਏ ਨਾਗਰਿਕਤਾ ਸੋਧ ...

ਪੂਰੀ ਖ਼ਬਰ »

ਨਿਗਮ ਦੀਆਂ ਮੁੱਖ ਐਡਹਾਕ ਕਮੇਟੀਆਂ 'ਚ ਕੇਂਦਰੀ, ੳੱੁਤਰੀ ਹਲਕੇ ਦਾ ਦਬਦਬਾ

ਸ਼ਿਵ ਸ਼ਰਮਾ ਜਲੰਧਰ, 31 ਜਨਵਰੀ- ਦੋ ਸਾਲ ਬਾਅਦ ਕੌਾਸਲਰਾਂ ਦੇ ਪੈ ਰਹੇ ਦਬਾਅ ਤੋਂ ਬਾਅਦ ਮੇਅਰ ਜਗਦੀਸ਼ ਰਾਜਾ ਨੇ ਨਿਗਮ ਦਾ ਕੰਮਕਾਜ ਚਲਾਉਣ ਲਈ ਸਾਰੇ ਵਿਭਾਗਾਂ ਦੀਆਂ 14 ਐਡਹਾਕ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ | ਮੇਅਰ ਨੇ ਅੱਜ ਜਿਨ੍ਹਾਂ ਐਡਹਾਕ ਕਮੇਟੀਆਂ ਦਾ ਗਠਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 31 ਜਨਵਰੀ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪਾਮਾਰੀ ਕਰਦੇ ਹੋਏ ਬੜਿੰਗ ਖੇਤਰ ਚੋਂ ਇਕ ਵਿਅਕਤੀ ਨੂੰ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ, ਜਿਸ ਿਖ਼ਲਾਫ਼ ਧੋਖਾਧੜੀ ਤੇ ਐਕਸਾਈਜ਼ ਐਕਟ ਦੇ ...

ਪੂਰੀ ਖ਼ਬਰ »

ਜੇ.ਸੀ. ਦੀ ਅਗਵਾਈ 'ਚ ਵਾਸ਼ਿੰਗ ਸੈਂਟਰਾਂ ਦੀ ਜਾਂਚ

ਜਲੰਧਰ, 31 ਜਨਵਰੀ (ਸ਼ਿਵ)-ਨਗਰ ਨਿਗਮ ਦੀ ਜੇ.ਸੀ. ਗੁਰਵਿੰਦਰ ਕੌਰ ਰੰਧਾਵਾ ਤੇ ਸੁਪਰਡੈਂਟ ਮੁਨੀਸ਼ ਦੁੱਗਲ ਦੀ ਅਗਵਾਈ ਵਿਚ ਸ਼ਾਸਤਰੀ ਮਾਰਕੀਟ ਲਾਗੇ ਵਾਸ਼ਿੰਗ ਸੈਂਟਰਾਂ ਦੀ ਜਾਂਚ ਕੀਤੀ ਗਈ | ਜੋਨ ਨੰਬਰ 5 ਵਿਚ ਆਉਂਦੇ ਸ਼ਾਸਤਰੀ ਚੌਕ ਤੋਂ ਸਟੇਸ਼ਨ ਰੋਡ ਤੱਕ ਸਥਿਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਐਨ.ਆਰ.ਸੀ. ਦੀ ਥਾਂ ਐਨ.ਆਰ.ਯੂ. ਜਾਰੀ ਕਰੇ-ਅੰਗਦ ਦੱਤਾ

ਜਲੰਧਰ, 31 ਜਨਵਰੀ (ਜਸਪਾਲ ਸਿੰਘ)-ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਅੰਗਦ ਦੱਤਾ ਨੇ ਦੇਸ਼ ਭਰ 'ਚ ਵਧ ਰਹੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਮੰਗ ਕੀਤੀ ਹੈ ਕਿ ਰਾਸ਼ਟਰੀ ਨਾਗਰਿਕ ਰਜਿਸਟਰ (ਐਨ.ਆਰ.ਸੀ.) ਦੀ ਥਾਂ ਕੇਂਦਰ ਸਰਕਾਰ ਨੂੰ ...

ਪੂਰੀ ਖ਼ਬਰ »

ਅਕਸਰ ਪੇਟ ਖ਼ਰਾਬ ਰਹਿਣ ਨਾਲ ਹੋ ਸਕਦੀ ਹੈ ਵੱਡੀ ਸਮੱਸਿਆ - ਡਾ. ਗਰੋਵਰ

ਜਲੰਧਰ, 31 ਜਨਵਰੀ (ਐੱਮ.ਐੱਸ. ਲੋਹੀਆ) - ਅਕਸਰ ਪੇਟ ਖ਼ਰਾਬ ਰਹਿਣ ਨਾਲ ਵੱਡੀ ਸਮੱਸਿਆ ਹੋ ਸਕਦੀ ਹੈ, ਇਸ ਦਾ ਸਮੇਂ 'ਤੇ ਕਰਵਾਏ ਸਹੀ ਇਲਾਜ ਨਾਲ ਹੀ ਇਸ ਤੋਂ ਬਚਿਆ ਜਾ ਸਕਦਾ ਹੈ | ਇਹ ਜਾਣਕਾਰੀ ਸਥਾਨਕ ਲਿੰਕ ਰੋਡ 'ਤੇ ਚੱਲ ਰਹੇ ਨਿਊ ਰੂਬੀ ਹਸਪਤਾਲ ਦੇ ਪ੍ਰਬੰਧਕ ਡਾ. ਐਸ.ਪੀ.ਐਸ. ...

ਪੂਰੀ ਖ਼ਬਰ »

ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਵਿਖੇ ਹੋਇਆ ਸੈਮੀਨਾਰ

ਜਲੰਧਰ, 31 ਜਨਵਰੀ (ਰਣਜੀਤ ਸਿੰਘ ਸੋਢੀ)-ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਜਲੰਧਰ ਵਿਖੇ ਆਪਣੇ-ਆਪ ਦੇ ਭੌਤਿਕ ਮਾਪ ਨੂੰ ਸਮਝਣ ਲਈ ਇਕ ਰੋਜਾ ਸੈਮੀਨਾਰ ਕਰਵਾਇਆ ਗਿਆ¢ ਇਸ ਸੈਮੀਨਾਰ 'ਚ ਮੁੱਖ ਬੁਲਾਰੇ ਵਜੋਂ ਸਿੰਮੀ ਜੋਸ਼ੀ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਵਿਦਿਆਰਥੀ-ਅਧਿਆਪਕ ਨੂੰ ਉਨ੍ਹਾਾ ਦੇ ਸਰੀਰਕ ਸਵੈ ਬਾਰੇ ਜਾਗਰੂਕ ਕਰਨ ਲਈ ਕੁੱਝ ਪੁਰਾਣੀਆਾ ਬਿਮਾਰੀਆਂ ਦੇ ਆਯੁਰਵੈਦਿਕ ਇਲਾਜਾਂ ਬਾਰੇ ਜਾਗਰੂਕ ਕੀਤਾ ¢ ਉਨ੍ਹਾਂ ਨੇ ਵਿਦਿਆਰਥੀ-ਅਧਿਆਪਕਾ ਨੂੰ ਰੋਜ਼ਾਨਾ ਸੰਤੁਲਿਤ ਖ਼ੁਰਾਕ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ | ਉਨ੍ਹਾਂ ਕੈਂਸਰ, ਸ਼ੂਗਰ ਦੀ ਰੋਕਥਾਮ ਤੇ ਬਚਾਅ ਬਾਰੇ ਵੀ ਦੱਸਿਆ | ਪਿ੍ੰਸੀਪਲ ਡਾ. ਅਰਜਿੰਦਰ ਸਿੰਘ ਨੇ ਬੁਲਾਰੇ ਦਾ ਸੰਸਥਾ 'ਚ ਪਹੁੰਚਣ 'ਤੇ ਧੰਨਵਾਦ ਕੀਤਾ ਤੇ ਭਵਿੱਖ 'ਚ ਵੀ ਹੋਰ ਗਤੀਵਿਧੀਆਂ ਕਰਵਾਉਣ ਲਈ ਭਰੋਸਾ ਦਿੱਤਾ |

ਖ਼ਬਰ ਸ਼ੇਅਰ ਕਰੋ

 

ਨਗਰ ਨਿਗਮ 'ਚ ਸ਼ਾਮਿਲ ਹੋਏ 11 ਪਿੰਡਾਂ ਦੀ 66 ਕਰੋੜ ਨਾਲ ਬਦਲੇਗੀ ਨੁਹਾਰ-ਪਰਗਟ ਸਿੰਘ

ਜਲੰਧਰ ਛਾਉਣੀ, 31 ਜਨਵਰੀ (ਪਵਨ ਖਰਬੰਦਾ)-ਬੀਤੇ ਸਮੇਂ 'ਚ ਜਲੰਧਰ ਸ਼ਹਿਰ ਨਾਲ ਲੱਗਦੇ ਜਲੰਧਰ ਕੈਂਟ ਹਲਕੇ ਦੇ 11 ਪਿੰਡਾਂ ਨੂੰ ਨਗਰ ਨਿਗਮ 'ਚ ਸ਼ਾਮਿਲ ਕੀਤਾ ਗਿਆ ਸੀ, ਦੇ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਨ੍ਹਾਂ 11 ਪਿੰਡਾਂ 'ਚ 66 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX