ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,805 ਨਵੇਂ ਮਾਮਲੇ ਆਏ ਸਾਹਮਣੇ
. . .  14 minutes ago
ਨਵੀਂ ਦਿੱਲੀ, 1 ਅਕਤੂਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,805 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 5,069 ਕੇਸਾਂ ਦੀ ਰਿਕਵਰੀ ਦਰਜ ਕੀਤੀ ਗਈ ਹੈ।
ਪੰਜਾਬ 'ਚ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ
. . .  46 minutes ago
ਚੰਡੀਗੜ੍ਹ, 1 ਅਕਤੂਬਰ-ਪੰਜਾਬ 'ਚ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਖ਼ਰੀਫ ਮਾਰਕੀਟਿੰਗ...
ਪ੍ਰਧਾਨ ਮੰਤਰੀ ਮੋਦੀ ਅੱਜ ਭਾਰਤ 'ਚ ਲਾਂਚ ਕਰਨਗੇ 5 ਜੀ ਸਰਵਿਸ
. . .  56 minutes ago
ਨਵੀਂ ਦਿੱਲੀ, 1 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ 'ਚ ਅੱਜ 5ਜੀ ਸੇਵਾ ਸ਼ੁਰੂ ਕਰਨ ਲਈ ਤਿਆਰ ਹਨ। 5ਜੀ ਸੇਵਾ ਅੱਜ ਸਵੇਰੇ 10 ਵਜੇ ਦਿੱਲੀ ਦੇ ਪ੍ਰਗਤੀ ਮੈਦਾਨ 'ਚ ਆਈ.ਐੱਮ.ਸੀ. ਪ੍ਰੋਗਰਾਮ 'ਚ ਅਧਿਕਾਰਤ ਤੌਰ 'ਤੇ ਲਾਂਚ ਕੀਤੀ ਜਾਵੇਗੀ।
ਤਿਉਹਾਰਾਂ ਤੋਂ ਪਹਿਲਾਂ ਜਨਤਾ ਨੂੰ ਵੱਡੀ ਰਾਹਤ, ਐੱਲ.ਪੀ.ਜੀ. ਸਿਲੰਡਰ 25.50 ਰੁਪਏ ਹੋਇਆ ਸਸਤਾ
. . .  about 1 hour ago
ਨਵੀਂ ਦਿੱਲੀ, 1 ਅਕਤੂਬਰ-ਤਿਉਹਾਰਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਜਨਤਾ ਨੂੰ ਇਕ ਵੱਡੀ ਰਾਹਤ ਦਿੱਤੀ ਹੈ। ਮੋਦੀ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਐੱਲ.ਪੀ.ਜੀ. ਸਿਲੰਡਰ ਦੇ ਰੇਟਾਂ ਨੂੰ ਘੱਟ ਕਰ ਦਿੱਤਾ ਹੈ...
ਕੇਂਦਰ ਨੇ ਅਰੁਣਾਚਲ ਪ੍ਰਦੇਸ਼ ਦੇ 3 ਜ਼ਿਲਿਆਂ 'ਚ ਅਫ਼ਸਪਾ ਨੂੰ 6 ਮਹੀਨਿਆਂ ਲਈ ਵਧਾਇਆ
. . .  about 1 hour ago
ਨਵੀਂ ਦਿੱਲੀ, 1 ਅਕਤੂਬਰ ਕੇਂਦਰ ਨੇ ਅਰੁਣਾਚਲ ਪ੍ਰਦੇਸ਼ ਦੇ 3 ਜ਼ਿਲਿਆਂ 'ਚ ਅਫ਼ਸਪਾ ਨੂੰ 6 ਮਹੀਨਿਆਂ ਲਈ ਵਧਾ ਦਿੱਤਾ ਹੈ।
ਅੱਜ ਮਿਲੇਗਾ ਮਾਨਯੋਗ ਰਾਸ਼ਟਰਪਤੀ ਜੀ ਕੋਲੋਂ ਸ਼ਹਿਰ ਦਸੂਹਾ ਨੂੰ ਸਵੱਛਤਾ ਪੁਰਸਕਾਰ
. . .  about 1 hour ago
ਦਸੂਹਾ, 1 ਅਕਤੂਬਰ (ਕੌਸ਼ਲ)-ਸਵੱਛਤਾ ਦੀ ਸਵੱਛ ਸਰਵੇਖਣ ਪੁਰਸਕਾਰ ਲਈ ਸ਼ਹਿਰ ਦਸੂਹਾ ਪੰਜਾਬ ਦੇ ਦੱਸ ਸ਼ਹਿਰਾਂ 'ਚ ਚੁਣਿਆ ਗਿਆ ਹੈ। ਇਸ ਸੰਬੰਧ 'ਚ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਅਤੇ ਕਾਰਜ ਸਾਧਕ ਅਫ਼ਸਰ ਮਦਨ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਮਥੁਰਾ 'ਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ 'ਤੇ, ਪਾਣੀ ਦਾ ਪੱਧਰ ਲਗਾਤਾਰ ਵਧਣ ਨਾਲ ਵਧੀ ਚਿੰਤਾ
. . .  1 day ago
ਨਵੀਂ ਦਿੱਲੀ, 30 ਸਤੰਬਰ - ਉੱਤਰ ਪ੍ਰਦੇਸ਼ ਦੇ ਮਥੁਰਾ ਦੇ ਡੀ.ਐਮ. ਪੁਲਕਿਤ ਖਰੇ ਨੇ ਕਿਹਾ ਕਿ ਯਮੁਨਾ ਨਦੀ 'ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਕੱਲ੍ਹ ਇਹ ਖ਼ਤਰੇ ਦੇ ਨਿਸ਼ਾਨ 'ਤੇ ਪਹੁੰਚ ਗਿਆ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  1 day ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  1 day ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  1 day ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  1 day ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  1 day ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  1 day ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  1 day ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  1 day ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  1 day ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  1 day ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  1 day ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  1 day ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  1 day ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  1 day ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਮਾਘ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਵੱਖ–ਵੱਖ ਥਾਈਾ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਮਨਾਇਆ

ਬੀਣੇਵਾਲ, 10 ਫਰਵਰੀ (ਬੈਜ ਚੌਧਰੀ)-ਸ੍ਰੀ ਗੁਰੂ ਰਵਿਦਾਸ ਧਰਮ ਅਸਥਾਨ (ਤਪ ਅਸਥਾਨ) ਪ੍ਰਬੰਧਕ ਕਮੇਟੀ ਸ੍ਰੀ ਖੁਰਾਲਗੜ੍ਹ ਸਾਹਿਬ ਵਲੋਂ ਸੰਗਤ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਐਮ.ਪੀ. ਮੁਨੀਸ਼ ਤਿਵਾੜੀ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਅਪਨੀਤ ਰਿਆਤ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-2011 ਬੈਚ ਦੇ ਆਈ.ਏ.ਐਸ. ਅਧਿਕਾਰੀ ਅਪਨੀਤ ਰਿਆਤ ਨੇ ਅੱਜ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਹੁਸ਼ਿਆਰਪੁਰ ਦੇ 145ਵੇਂ ਡੀ.ਸੀ. ਹਨ ਅਤੇ ਉਨ੍ਹਾਂ ਦੀ ਡਿਪਟੀ ...

ਪੂਰੀ ਖ਼ਬਰ »

ਲੜਕੀ ਨਾਲ ਗਲਤ ਵਿਵਹਾਰ ਕਰਨ ਤੇ ਧਮਕੀਆਂ ਦੇਣ ਵਾਲੇ ਦੋਸ਼ੀਆਂ ਨੂੰ ਸਜ਼ਾ ਤੇ ਜੁਰਮਾਨਾ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਘਰ ਦੇ ਬਾਹਰ ਸਫ਼ਾਈ ਕਰ ਰਹੀ ਲੜਕੀ ਨਾਲ ਗਲਤ ਵਿਵਹਾਰ ਕਰਨ ਅਤੇ ਧਮਕੀਆਂ ਦੇਣ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ 3 ਦੋਸ਼ੀਆਂ ਨੂੰ ਆਈ.ਪੀ.ਸੀ. ਦੀ ...

ਪੂਰੀ ਖ਼ਬਰ »

140 ਗ੍ਰਾਮ ਚਰਸ ਸਮੇਤ ਤਸਕਰ ਕਾਬੂ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਚਰਸ ਬਰਾਮਦ ਕੀਤੀ ਹੈ | ਥਾਣਾ ਸਿਟੀ ਦੇ ਐਸ.ਐਚ.ਓ. ਗੋਬਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਲਾਕੇ 'ਚ ਇੱਕ ਤਸਕਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 1 ਵਿਅਕਤੀ ਕਾਬੂ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਥਾਣਾ ਸਿਟੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਥਿਤ ਦੋਸ਼ੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਸਥਾਨਕ ਟੈਗੋਰ ਪਾਰਕ ਦੇ ਨਜ਼ਦੀਕ ਇੱਕ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਹੁਸ਼ਿਆਰਪੁਰ, 10 ਫਰਵਰੀ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਸਥਿਤ ਬਾਗ਼ਬਾਨੀ ਫਾਰਮ ਪਿੰਡ ਖਨੌੜਾ ਨਜ਼ਦੀਕ ਇੱਕ ਕਾਰ ਵਲੋਂ ਮੋਟਰਸਾਈਕਲ ਸਵਾਰ ਨੂੰ ਲਪੇਟ 'ਚ ਲੈ ਲਿਆ, ਜਿਸ ਦੇ ਚੱਲਦਿਆਂ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਹਿਮਾਚਲ ਤੋਂ ਆ ਰਹੀ ਰੇਤ, ਬਜਰੀ ਕਾਰਨ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ ਕਰੋੜਾਂ ਦਾ ਚੂਨਾ

ਮੁਕੇਰੀਆਂ, 10 ਫਰਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਅਮਲ ਕਰਦੇ ਹੋਏ ਪੰਜਾਬ ਸਰਕਾਰ ਨੇ ਨਾਜਾਇਜ਼ ਮਾਈਨਿੰਗ 'ਤੇ ਸ਼ਿਕੰਜਾ ਕੱਸਦੇ ਹੋਏ ਤਲਵਾੜਾ ਤੇ ਹਾਜੀਪੁਰ ਦੇ ਕਰੈਸ਼ਰਾਂ ਦੀ ਤਾਲਾਬੰਦੀ ਕੀਤੀ ਹੋਈ ਹੈ, ਪਰ ਪੰਜਾਬ ਦੀ ...

ਪੂਰੀ ਖ਼ਬਰ »

125 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਤਸਕਰ ਕਾਬੂ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਦੋ ਤਸਕਰਾਂ ਨੂੰ 125 ਗ੍ਰਾਮ ਨਸ਼ੀਲੇ ਪਾਊਡਰ ਤੇ 70 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਸਿਟੀ ਦੇ ਐਸ.ਐਚ.ਓ. ਗੋਬਿੰਦਰ ਕੁਮਾਰ ਨੇ ਦੱਸਿਆ ਕਿ ਧੋਬੀਘਾਟ ਦੇ ਨਜ਼ਦੀਕ ...

ਪੂਰੀ ਖ਼ਬਰ »

ਤਲਵੰਡੀ ਅਰਾਈਆਂ ਵਿਖੇ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਸ਼ਾਮਚੁਰਾਸੀ, 10 ਫਰਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਆਪਣੀ ਕੌਮ ਦੀ ਖ਼ਾਤਿਰ ਹੱਸ-ਹੱਸ ਕੇ ਜਾਨਾਂ ਨਿਛਾਵਰ ਕਰਨ ਵਾਲੇ ਆਉਣ ਵਾਲੀਆਂ ਨਸਲਾਂ ਲਈ ਬਹੁਤ ਵੱਡਾ ਪ੍ਰੇਰਨਾ ਸਰੋਤ ਬਣਦੇ ਹਨ | ਇਹ ਵਿਚਾਰ ਅਕਾਲ ਤਖਤ ਸ੍ਰੀ ਅੰਮਿ੍ਤਸਰ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੌਮੀ ਡੀ-ਵਾਰਮਿੰਗ ਡੇਅ ਮੌਕੇ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਕੌਮੀ ਡੀ-ਵਾਰਮਿੰਗ ਡੇਅ (ਪੇਟ ਦੇ ਕੀੜੀਆਂ ਤੋਂ ਰਾਸ਼ਟਰੀ ਮੁਕਤੀ ਦਿਵਸ) ਮੌਕੇ ਸਿਹਤ ਵਿਭਾਗ ਵਲੋਂ ਪੀ.ਡੀ. ਆਰੀਆ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਤੋਂ ਵਿਦਿਆਰਥੀਆਂ ਨੂੰ ਪੇਟ ਦੇ ਕੀੜੇ ਮਾਰਨ ...

ਪੂਰੀ ਖ਼ਬਰ »

ਵਿਧਾਇਕ ਇੰਦੂ ਬਾਲਾ ਭਾਰਤੀਆ ਕਸ਼ੱਤਰੀਆ ਘਿਰਤ-ਬਾਹਤੀ-ਚਾਂਹਗ ਮਹਾਂ ਸਭਾ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਭਾਰਤੀਆ ਕਸ਼ੱਤਰੀਆ ਘਿਰਤ-ਬਾਹਤੀ-ਚਾਂਹਗ ਮਹਾਂ ਸਭਾ ਦੀ ਕਾਰਜਕਾਰਨੀ ਦੀ ਮੀਟਿੰਗ ਡਾ: ਪ੍ਰੇਮ ਕੁਮਾਰ ਚੌਧਰੀ ਤਲਵਾੜਾ ਦੀ ਪ੍ਰਧਾਨਗੀ ਹੇਠ ਹੁਸ਼ਿਆਰਪੁਰ ਵਿਖੇ ਹੋਈ, ਜਿਸ 'ਚ ਕਾਂਗੜਾ, ਹਮੀਰਪੁਰ, ਊਨਾ, ਰੋਪੜ, ਸ੍ਰੀ ...

ਪੂਰੀ ਖ਼ਬਰ »

ਗੁਰਮਤਿ ਭਾਸ਼ਨ ਮੁਕਾਬਲੇ ਤੇ ਇਨਾਮ ਵੰਡ ਸਮਾਰੋਹ 15 ਨੂੰ

ਮਾਹਿਲਪੁਰ, 10 ਫਰਵਰੀ (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸਕੂਲ ਮਾਹਿਲਪੁਰ ਵਲੋਂ ਗੁਰਮਤਿ ਭਾਸ਼ਣ ਮੁਕਾਬਲੇ ਅਤੇ ਸਾਲਾਨਾ ਇਨਾਮ ਵੰਡ ਸਮਾਗਮ 15 ਫਰਵਰੀ ਨੂੰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਰਿੰਦਰਪਾਲ ਸਿੰਘ ਪ੍ਰਦੇਸੀ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪਿੰਡਾਂ ਦੇ ਵੱਖ-ਵੱਖ ਗੁਰਦੁਆਰਿਆਂ ਦੇ ਵਿਕਾਸ ਲਈ ਚੈੱਕ ਭੇਟ

ਮਾਹਿਲਪੁਰ, 10 ਫਰਵਰੀ (ਰਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਪਿੰਡਾਂ ਦੇ ਗੁਰਦੁਆਰਿਆਂ ਦੇ ਵਿਕਾਸ ਲਈ ਦਿੱਤੀ ਜਾਂਦੀ ਮਾਲੀ ਮਦਦ ਤਹਿਤ ਅੱਜ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਪਿੰਡਾਂ ਦੇ ਗੁਰਦੁਆਰਿਆਂ ਦੇ ਵਿਕਾਸ ਲਈ ...

ਪੂਰੀ ਖ਼ਬਰ »

ਖੁੰਬ ਫਾਰਮ ਬੁੱਢੀ ਪਿੰਡ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅੱਡਾ ਸਰਾਂ, 10 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਖੁੰਬ ਫਾਰਮ ਬੁੱਢੀ ਪਿੰਡ ਵਿਖੇ ਪੰਥ ਦੀ ਚੜ੍ਹਦੀਕਲਾ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਚੌਹਾਨ ਖੁੰਬ ਫਾਰਮ ਬੁੱਢੀ ਪਿੰਡ ਵਿਖੇ ਸੰਜੀਵ ਸਿੰਘ ਚੌਹਾਨ ਅਤੇ ਰਜਿੰਦਰ ਸਿੰਘ ਚੌਹਾਨ ਵਲੋਂ ਕਰਵਾਏ ਗਏ ਇਸ ...

ਪੂਰੀ ਖ਼ਬਰ »

ਸਟਾਰ ਪਬਲਿਕ ਸਕੂਲ ਮੁਕੇਰੀਆਂ ਦਾ ਸਾਲਾਨਾ ਵਿੱਦਿਅਕ ਸਾਇੰਸ ਸਿਟੀ ਕਪੂਰਥਲਾ ਦਾ ਟੂਰ

ਮੁਕੇਰੀਆਂ, 10 ਫਰਵਰੀ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਦੀ ਦਸਵੀਂ ਸ਼ੇ੍ਰਣੀ ਦਾ ਸਾਲਾਨਾ ਵਿੱਦਿਅਕ ਟੂਰ ਸਾਇੰਸ ਸਿਟੀ ਕਪੂਰਥਲਾ ਵਿਖੇ ਪਿ੍ੰਸੀਪਲ ਮੈਡਮ ਬਬੀਤਾ ਚੌਧਰੀ ਦੀ ਨਿਗਰਾਨੀ ਹੇਠ ਮੈਡਮ ਅਨੂ ਨਾਲ ਗਿਆ | ਇਸ ਮੌਕੇ ਵਿਦਿਆਰਥੀਆਂ ਬਹੁਮੁੱਲੀ ...

ਪੂਰੀ ਖ਼ਬਰ »

ਜਲਵੇਹੜਾ ਦਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਕੋਟਫਤੂਹੀ, 10 ਫਰਵਰੀ (ਅਮਰਜੀਤ ਸਿੰਘ ਰਾਜਾ)-ਪਿੰਡ ਜਲਵੇਹੜਾ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਸੰਤ ਕਪੂਰ ਸਿੰਘ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਚੌਥਾ ਸਾਲਾਨਾ ਫੁੱਟਬਾਲ ਟੂਰਨਾਮੈਂਟ ਸ਼ੁਰੂ ਹੋ ...

ਪੂਰੀ ਖ਼ਬਰ »

ਪੱਟੀ ਵਿਖੇ ਇੰਟਰਲਾਕ ਟਾਈਲਾਂ ਨਾਲ ਗਲੀਆਂ ਬਣਾਉਣ ਦੀ ਸ਼ੁਰੂਆਤ

ਚੱਬੇਵਾਲ, 10 ਫਰਵਰੀ (ਸਖ਼ੀਆ) -ਗਰਾਮ ਪੰਚਾਇਤ ਪਿੰਡ ਪੱਟੀ ਵਲੋਂ ਪਿੰਡ ਦੀਆਂ ਗਲੀਆਂ ਵਿਚ ਇੰਟਰਲਾਕ ਟਾਈਲਾਂ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਸਰਪੰਚ ਸ਼ਿੰਦਰਪਾਲ ਸੂਬੇ: ਮੇਜਰ ਅਤੇ ਵਾਈਸ ਚੇਅਰਮੈਨ ਜ਼ਿਲ੍ਹਾ ਐਸ. ਸੀ. ਡਿਪਾਰਟਮੈਂਟ ਨੇ ਕੀਤਾ | ਇਸ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ

ਮੁਕੇਰੀਆਂ, 10 ਫਰਵਰੀ (ਰਾਮਗੜ੍ਹੀਆ) - ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮਾਸਿਕ ਮੀਟਿੰਗ ਅਨੰਤ ਰਾਮ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਪੈਨਸ਼ਨਰਾਂ ਦੀਆਂ ਮੰਗਾਂ ਵਿਚ ਛੇਵਾਂ ਪੇ ਕਮਿਸ਼ਨ, ਡੀ.ਏ. ਦੀਆਂ ਚਾਰ ਬਕਾਇਆ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਗਮ

ਚੱਬੇਵਾਲ, 10 ਫਰਵਰੀ (ਸਖ਼ੀਆ)­-ਆਪਣੇ ਜੀਵਨ ਨੂੰ ਸਹੀ ਸੇਧ ਵੱਲ ਲਿਜਾਣ ਲਈ ਜਿੱਥੇ ਵਿਦਿਆਰਥੀਆਂ ਲਈ ਵਿਦਿਆ ਪ੍ਰਤੀ ਉਤਸ਼ਾਹ ਅਤੇ ਲਗਨ ਹੋਣੀ ਬੇਹੱਦ ਜ਼ਰੂਰੀ ਹੈ, ਉੱਥੇ ਜਦੋਂ ਵਿਦਿਆਰਥੀ ਇਸ ਸਿੱਖਿਆ ਨੂੰ ਅਪਣਾ ਲੈਂਦੇ ਹਨ ਤਾਂ ਉਹ ਇਕ ਉਤਮ ਅਤੇ ਨਰੋਏ ਸਮਾਜ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਦਾਨ ਦੇਣ ਵਾਲੇ ਸਨਮਾਨਿਤ

ਬੁੱਲ੍ਹੋਵਾਲ, 10 ਫਰਵਰੀ (ਪੱਤਰ ਪ੍ਰੇਰਕ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਪਿੰਡ ਭਾਗੋਵਾਲ ਦੀ ਉਸਾਰੀ ਗਈ ਨਵੀਂ ਇਮਾਰਤ ਦੀ ਉਸਾਰੀ ਲਈ ਦਾਨ ਦੇਣ ਵਾਲੇ ਦਾਨੀ ਸੱਜਣਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਪ੍ਰਧਾਨ ਸਤਨਾਮ ...

ਪੂਰੀ ਖ਼ਬਰ »

ਨੈਸ਼ਨਲ ਮਾਸਟਰ ਖੇਡਾਂ ਵਿਚ ਬਾਸਕਟਬਾਲ ਦੀ ਪੰਜਾਬ ਦੀ ਟੀਮ ਨੇ ਕਾਂਸੇ ਦਾ ਤਗਮਾ ਹਾਸਲ ਕੀਤਾ

ਦਸੂਹਾ, 10 ਫਰਵਰੀ (ਭੁੱਲਰ)-ਤੀਸਰੀ ਨੈਸ਼ਨਲ ਮਾਸਟਰ ਖੇਡਾਂ ਜੋ ਬੜੌਦਰਾ ਗੁਜਰਾਤ ਵਿਖੇ ਹੋ ਰਹੀ ਹੈ, ਇਸ ਵਿਚ ਪੰਜਾਬ ਦੀ ਟੀਮ ਨੇ ਬਾਸਕਟਬਾਲ ਪੁਰਸ਼ ਵਰਗ ਵਿਚ ਤੀਸਰਾ ਸਥਾਨ ਹਾਸਲ ਕਰਦੇ ਹੋਏ ਕਾਂਸੇ ਦਾ ਤਗਮਾ ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਟੀਮ ਵਿਚ ...

ਪੂਰੀ ਖ਼ਬਰ »

ਰਾਣਾ ਗਜੇਂਦਰ ਚੰਦ ਗਰਲਜ਼ ਕਾਲਜ ਕਾਲਜੀਏਟ ਸਕੂਲ ਮਨਸੋਵਾਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਬੀਣੇਵਾਲ, 10 ਫਰਵਰੀ (ਬੈਜ ਚੌਧਰੀ)-ਭੂਰੀਵਾਲੇ ਐਜੂਕੇਸ਼ਨ ਸੰਸਥਾ ਦੇ ਸਤਿਗੁਰੂ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਰਾਣਾ ਗਜੇਂਦਰ ਚੰਦ ਗਰਲਜ਼ ਡਿਗਰੀ ਕਾਲਜ, ਕਾਲਜੀਏਟ ਸਕੂਲ ਮਨਸੋਵਾਲ (ਬੀਤ) ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ¢ ਸਮਾਗਮ ਮੌਕੇ ਮੁੱਖ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ ਕਸਬਾ ਹਰਿਆਣਾ ਵਿਖੇ ਪ੍ਰਦੀਪ ਪ੍ਰਭਾਕਰ ਦੀ ਅਗਵਾਈ 'ਚ ਹੋਈ | ਇਸ ਮੌਕੇ ਪ੍ਰੀਸ਼ਦ ਦੇ ਕਨਵੀਨਰ (ਪੱਛਮੀ ਪੰਜਾਬ) ਸੰਜੀਵ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸੰਜੀਵ ਅਰੋੜਾ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. ਵਿਖੇ ਸਿਖਿਆਰਥੀਆਂ ਨੂੰ ਐਲਬੈਂਡਾਜ਼ੋਲ ਗੋਲੀਆਂ ਖਿਲਾਈਆਂ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਸਰਕਾਰੀ ਆਈ. ਟੀ. ਆਈ. ਹੁਸ਼ਿਆਰਪੁਰ ਵਿਖੇ ਪਿ੍ੰ: ਹਰਪਾਲ ਸਿੰਘ ਦੇ ਨਿਰਦੇਸ਼ਾਂ ਤਹਿਤ ਨੋਡਲ ਅਫ਼ਸਰ ਹੰਸ ਰਾਜ, ਜੀ.ਆਈ. ਚੇਤ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਕੌਮੀ ਮੁਕਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਿੱਖਿਆਰਥੀਆਂ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਕਰਨ ਵਾਲੇ ਮਾਮਲੇ 'ਚ ਭਗੌੜਾ ਦੋਸ਼ੀ ਗਿ੍ਫ਼ਤਾਰ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਭਜਾਉਣ ਉਪਰੰਤ ਸਮੂਹਿਕ ਜਬਰ ਜਨਾਹ ਕਰਨ ਵਾਲੇ ਮਾਮਲੇ 'ਚ ਭਗੌੜੇ ਕਥਿਤ ਦੋਸ਼ੀ ਨੂੰ ਥਾਣਾ ਸਿਟੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਵਲੋਂ ਸਿਵਲ ਸਰਜਨ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਹੁਸ਼ਿਆਰਪੁਰ ਵਲੋਂ ਸਿਵਲ ਸਰਜਨ ਹੁਸ਼ਿਆਰਪੁਰ ਨੂੰ ਸਮੂਹ ਜਥੇਬੰਦੀਆਂ ਵਲੋਂ ਸਹਾਇਕ ਸਿਵਲ ਸਰਜਨ ਡਾ: ਪਵਨ ਕੁਮਾਰ ਰਾਹੀਂ ਸਿਵਲ ਸਰਜਨ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨ ਕ੍ਰੈਡਿਟ ਕਾਰਡ ਬਣਾਉਣ ਲਈ ਮੁਹਿੰਮ ਸ਼ੁਰੂ-ਡੀ.ਸੀ.

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਕਿਸਾਨਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਹੁਣ ਜ਼ਿਲ੍ਹੇ ਦੀਆਂ ਸਾਰੀਆਂ ਬੈਂਕਾਂ ਵਲੋਂ ਕਿਸਾਨ ਕ੍ਰੈਡਿਟ ਕਾਰਡ ਬਣਾਉਣ ਲਈ ...

ਪੂਰੀ ਖ਼ਬਰ »

ਪੰਜਾਬ ਯੂਟੀ ਮੁਲਾਜ਼ਮ ਤੇ ਸੰਘਰਸ਼ ਕਮੇਟੀ ਵਲੋਂ ਵਿਧਾਇਕ ਡਾ. ਰਾਜ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 10 ਫ਼ਰਵਰੀ (ਹਰਪ੍ਰੀਤ ਕੌਰ)-ਪੰਜਾਬ ਯੂਟੀ ਮੁਲਾਜ਼ਮ ਤੇ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਇਕਾਈ ਵਲੋਂ ਰਾਮ ਪ੍ਰਸਾਦ ਢੀਮਰੇ, ਇੰਦਰਜੀਤ ਵਿਰਦੀ, ਸੂਰਜ ਪ੍ਰਕਾਸ਼ ਆਨੰਦ ਅਤੇ ਮੋਹਨ ਸਿੰਘ ਮਰਵਾਹਾ ਦੀ ਅਗਵਾਈ ਹੇਠ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੂੰ ...

ਪੂਰੀ ਖ਼ਬਰ »

ਵੁੱਡਲੈਂਡ ਪ੍ਰੀ ਸਕੂਲ ਨੂੰ ਮਿਲਿਆ 'ਐਮਜ਼ਿੰਗ ਸਟੈਂਡ ਅਲੋਨ ਪ੍ਰੀ ਸਕੂਲ ਆਫ਼ ਦਾ ਯੀਅਰ' ਪੁਰਸਕਾਰ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਘਰ ਤੋਂ ਬਾਅਦ ਸਕੂਲ ਇੱਕ ਅਜਿਹੀ ਜਗ੍ਹਾ ਹੁੰਦੀ ਹੈ, ਜਿੱਥੇ ਸਾਰਿਆਂ ਤੋਂ ਪਹਿਲਾਂ ਜਾਣਾ ਪੈਂਦਾ ਹੈ ਅਤੇ ਸਿੱਖਿਆ ਹੀ ਹੈ, ਜੋ ਉਸ ਨੂੰ ਮਾਂ ਦਾ ਪਿਆਰ ਦਿੰਦੇ ਹੋਏ ਉਸ ਦੀ ਪ੍ਰਤਿਭਾ ਨੂੰ ਨਿਖਾਰਦੀ ਹੈ | ਹੁਸ਼ਿਆਰਪੁਰ ਦੇ ...

ਪੂਰੀ ਖ਼ਬਰ »

ਹਲਕਾ ਮੁਕੇਰੀਆਂ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਕਾਨਫ਼ਰੰਸ ਵਿਚ ਅਕਾਲੀ ਦਲ ਅੰਮਿ੍ਤਸਰ ਦੀਆਂ 2 ਬੱਸਾਂ ਜਾਣਗੀਆਂ-ਜਥੇਦਾਰ ਮੁਲਤਾਨੀ

ਮੁਕੇਰੀਆਂ, 10 ਫਰਵਰੀ (ਰਾਮਗੜ੍ਹੀਆ)-ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਜੀ ਦੇ ਜਨਮ ਜੋ ਕਿ 12 ਫਰਵਰੀ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ, ਉਸ ਵਿਚ ਸ਼ਾਮਿਲ ਹੋਣ ਲਈ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ 'ਚ ਲਗਾਏ ਅੱਖਾਂ ਦੇ ਕੈਂਪ 'ਚ 247 ਮਰੀਜ਼ਾਂ ਦੀ ਜਾਂਚ

ਗੜ੍ਹਸ਼ੰਕਰ, 10 ਫਰਵਰੀ (ਧਾਲੀਵਾਲ)-ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਜਾਰਾ ਵਲੋਂ ਗਲੋਬਲ ਟੱਚ ਚੈਰਿਟੀ ਯੂ.ਕੇ. ਦੇ ਬਲਿਹਾਰ ਸਿੰਘ ਰਾਮੇਵਾਲ ਅਤੇ ਸੁਖਦੇਵ ਸਿੰਘ ਦੇ ਸਹਿਯੋਗ ਨਾਲ ਹਸਪਤਾਲ ਕੰਪਲੈਕਸ ਵਿਚ ਅੱਖਾਂ ਦੀ ਜਾਂਚ ਲਈ ਮੁਫ਼ਤ ਆਪ੍ਰੇਸ਼ਨ ...

ਪੂਰੀ ਖ਼ਬਰ »

ਬੱਚਿਆਂ ਨੂੰ ਪੇਟ 'ਚ ਕੀੜੇ ਮਾਰਨ ਵਾਲੀਆਂ ਗੋਲੀਆਂ ਖਿਲਾਈਆਂ

ਅੱਡਾ ਸਰਾਂ, 10 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਸਿਵਲ ਸਰਜਨ ਹੁਸ਼ਿਆਰਪੁਰ ਅਤੇ ਐਸ.ਐਮ.ਓ. ਡਾ: ਮਨੋਹਰ ਲਾਲ ਪੀ.ਐੱਚ.ਸੀ. ਭੂੰਗਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅੱਜ ਕੌਮੀ ਡੀ. ਵਾਰਮਿੰਗ ਡੇਅ ਮਨਾਇਆ ਗਿਆ, ਜਿਸ ਤਹਿਤ ਬਹਾਦਰ ਸਿੰਘ ਪੈਰਾ ਮੈਡੀਕਲ ਸਟਾਫ਼ ਵਲੋਂ ਅੱਜ ਸਬ ਸੈਂਟਰ ਚੌਟਾਲਾ ਨਾਲ ਲੱਗਦੇ 7 ਪਿੰਡਾਂ ਚੌਟਾਲਾ, ਬੈਂਚਾਂ, ਦੋਲੋਵਾਲ, ਧੁਰੀਆਂ, ਮਿਰਜ਼ਾਪੁਰ, ਢੱਟਾਂ, ਖਡਿਆਲਾ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ 'ਚ ਜਾ ਕੇ ਬੱਚਿਆਂ ਨੂੰ ਪੇਟ ਵਿਚ ਕੀੜੇ ਮਾਰਨ ਵਾਲੀਆਂ ਗੋਲੀਆਂ ਖਿਲਾਈਆਂ ਗਈਆਂ | ਇਸ ਮੌਕੇ ਬਹਾਦਰ ਸਿੰਘ ਨੇ ਬੱਚਿਆਂ ਨੂੰ ਹੱਥਾਂ ਦੀ ਸਫ਼ਾਈ ਦੀ ਅਹਿਮੀਅਤ ਬਾਰੇ ਦੱਸਿਆ | ਇਸ ਮੌਕੇ ਜਗੀਰ ਕੌਰ ਪੈਰਾ ਮੈਡੀਕਲ ਸਟਾਫ਼, ਸੁਰਜੀਤ ਕੌਰ, ਕਮਲਾ ਰਾਣੀ, ਪ੍ਰਵੀਨ ਰਾਣੀ, ਤੀਰਥ ਦੇਵੀ, ਰਤਨਜੀਤ ਕੌਰ ਆਦਿ ਸਮੇਤ ਸਕੂਲ ਸਟਾਫ਼ ਹਾਜ਼ਰ ਸੀ |

ਖ਼ਬਰ ਸ਼ੇਅਰ ਕਰੋ

 

ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਸਬੰਧੀ ਗੋਲੀਆਂ ਖਿਲਾਈਆਂ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖ ਪਿ੍ੰਸੀਪਲ ਡਾ: ਪਰਮਜੀਤ ਸਿੰਘ ਅਤੇ ਨੋਡਲ ਅਫ਼ਸਰ ਪ੍ਰੋ: ਰਣਜੀਤ ਕੁਮਾਰ ਦੀ ਅਗਵਾਈ 'ਚ 19 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਕੌਮੀ ਮੁਕਤੀ ਦਿਵਸ ਪੋ੍ਰਗਰਾਮ ...

ਪੂਰੀ ਖ਼ਬਰ »

ਵਿਧਾਇਕ ਗਿਲਜੀਆਂ ਨੇ 25 ਕਰੋੜ ਦੀਆਂ ਗਰਾਂਟਾਂ ਦੇਣ ਲਈ ਪੰਚਾਇਤਾਂ ਤੋਂ ਵਿਕਾਸ ਕੰਮਾਂ ਦਾ ਵੇਰਵਾ ਮੰਗਿਆ

ਟਾਂਡਾ ਉੜਮੁੜ, 10 ਫਰਵਰੀ (ਭਗਵਾਨ ਸਿੰਘ ਸੈਣੀ)-ਬੀ. ਡੀ. ਪੀ. ਓ. ਦਫ਼ਤਰ ਟਾਂਡਾ ਵਿਖੇ ਅੱਜ ਬਲਾਕ ਪੱਧਰੀ ਮੀਟਿੰਗ ਦੌਰਾਨ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਪਿੰਡਾਂ ਤੋਂ ਆਏ ਪੰਚਾਂ ਸਰਪੰਚਾ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਦੇ ਕੰਮਾਂ ਲਈ ਪ੍ਰਪੋਜਲਾਂ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਸਕੂਲ 'ਚ ਟੀ.ਡੀ.ਐਸ. ਤੇ ਟੀ.ਸੀ.ਐਸ. ਬਾਰੇ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 10 ਫ਼ਰਵਰੀ (ਹਰਪ੍ਰੀਤ ਕੌਰ)-ਆਮਦਨ ਕਰ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਟੀ.ਡੀ.ਐਸ. ਤੇ ਟੀ.ਸੀ.ਐਸ. ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਆਮਦਨ ਕਰ ਅਧਿਕਾਰੀ ਜਲੰਧਰ ਡਵੀਜ਼ਨ ...

ਪੂਰੀ ਖ਼ਬਰ »

ਮੋਇਲਾ-ਵਾਹਿਦਪੁਰ ਵਿਖੇ ਅਧਿਆਪਕਾਂ ਦੇ ਸਨਮਾਨ 'ਚ ਸਮਾਗਮ

ਗੜ੍ਹਸ਼ੰਕਰ, 10 ਫਰਵਰੀ (ਧਾਲੀਵਾਲ)- ਸੰਤ ਬਾਬਾ ਹਰਨਾਮ ਸਿੰਘ ਜੀ ਸੋਸ਼ਲ ਵੈੱਲਫੇਅਰ ਗਰੁੱਪ ਮੋਇਲਾ-ਵਾਹਿਦਪੁਰ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪੁਰਾਣੇ ਅਤੇ ਸਾਬਕਾ ਅਧਿਆਪਕਾਂ ਦੇ ਸਨਮਾਨ ਅਤੇ ਵਿਦਿਆਰਥੀਆਂ ਨਾਲ ਮਿਲਣੀ ਸਬੰਧੀ ਗੁਰਦੁਆਰਾ ਮੰਜੀ ਸਾਹਿਬ ...

ਪੂਰੀ ਖ਼ਬਰ »

ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਿਖ਼ਲਾਫ਼ ਦੁਕਾਨਦਾਰ ਥਾਣਾ ਮੁਖੀ ਨੂੰ ਮਿਲੇ

ਹੁਸ਼ਿਆਰਪੁਰ, 10 ਫ਼ਰਵਰੀ (ਹਰਪ੍ਰੀਤ ਕੌਰ)-ਸ਼ਹਿਰ ਅੰਦਰ ਵਧ ਰਹੀਆਂ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਤੋਂ ਤੰਗ ਆਏ ਦੁਕਾਨਦਾਰਾਂ ਅਤੇ ਹੁਸ਼ਿਆਰਪੁਰ ਮੋਬਾਈਲ ਐਸੋਸੀਏਸ਼ਨ ਨੇ ਸ੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਸੂਬਾ ਜਨਰਲ ਸਕੱਤਰ ਠਾਕੁਰ ਲੱਕੀ ਸਿੰਘ ...

ਪੂਰੀ ਖ਼ਬਰ »

ਹਿਮਾਲਿਆ ਫਾਊਾਡੇਸ਼ਨ ਵਲੋਂ ਸ਼ੇਰਪੁਰ ਗੁਿਲੰਡ 'ਚ ਐਸ.ਓ.ਏ. ਕੈਂਪ

ਹੁਸ਼ਿਆਰਪੁਰ, 10 ਫਰਵਰੀ (ਨਰਿੰਦਰ ਸਿੰਘ ਬੱਡਲਾ)-ਹਿਮਾਲਿਆ ਫਾਊਾਡੇਸ਼ਨ ਵਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਨਿਰਦੇਸ਼ਾਂ ਤਹਿਤ ਪਿੰਡ ਸ਼ੇਰਪੁਰ ਗੁਿਲੰਡ 'ਚ ਐਸ.ਓ.ਏ. ਕੈਂਪ ਲਗਾਇਆ ਗਿਆ | ਸਰਪੰਚ ਸੁਖਵਿੰਦਰ ਕੌਰ ਦੀ ਦੇਖ-ਰੇਖ ਹੇਠ ਲਗਾਏ ਇਸ ਕੈਂਪ 'ਚ 37 ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਮੱਕੋਵਾਲ 'ਚ ਡੀ-ਵਾਰਮਿੰਗ ਦਿਵਸ ਮਨਾਇਆ

ਪੱਸੀ ਕੰਢੀ, 10 ਫਰਵਰੀ (ਰਜਪਾਲਮਾ)-ਡਾ. ਐੱਸ.ਪੀ. ਸਿੰਘ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਮੰਡ ਭੰਡੇਰ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਮੱਕੋਵਾਲ ਵਿਖੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਸਕੂਲਾਂ ਦੇ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਖਾਣ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਐਨ.ਆਰ.ਆਈ. ਕਮਿਸ਼ਨ ਯਤਨਸ਼ੀਲ-ਸਹੋਤਾ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਐਨ.ਆਰ.ਆਈ. ਕਮਿਸ਼ਨ ਦੇ ਦਫ਼ਤਰ ਚੰਡੀਗੜ੍ਹ 'ਚ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰਾਂ ਦੀ ਮੀਟਿੰਗ ਚੇਅਰਮੈਨ ਡਾ: ਸਤੀਸ਼ ਧਵਨ ਦੀ ਅਗਵਾਈ 'ਚ ਹੋਈ | ਇਸ ਸਬੰਧੀ ਕਮਿਸ਼ਨ ਦੇ ਮੈਂਬਰ ਦਲਜੀਤ ਸਿੰਘ ਸਹੋਤਾ ਨੇ ਦੱਸਿਆ ਕਿ ਮੀਟਿੰਗ 'ਚ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਾਂ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਮੰਡਲ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਪੁਰਾਣੀ 33 ਕੇ.ਵੀ. ਕਾਲੋਨੀ ਹੁਸ਼ਿਆਰਪੁਰ ਵਿਖੇ ਮੰਡਲ ਪ੍ਰਧਾਨ ਜਗਦੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੈਨਸ਼ਨਰਾਂ ਦੀਆਂ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਪਲੇਸਮੈਂਟ ਸੈੱਲ ਵਲੋਂ ਵਿਦਿਆਰਥੀਆਂ ਲਈ ਰੂਬਰੂ ਸਮਾਗਮ

ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਵਿਖੇ ਕਾਲਜ ਦੇ ਪਲੇਸਮੈਂਟ ਸੈੱਲ ਵਲੋਂ 'ਸੈੱਲਫ਼ ਆਰਗੇਨਾਈਜ਼ਡ ਲਰਨਿੰਗ ਇਨਵਾਇਰਮੈਂਟ' ਵਿਸ਼ੇ 'ਤੇ ਵਿਦਿਆਰਥੀਆਂ ਨਾਲ ਰੂਬਰੂ ਹੋਣ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX