ਨਵਾਂਸ਼ਹਿਰ, 10 ਫਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਦੋਸ਼ੀ ਨੂੰ 300 ਗ੍ਰਾਮ ਹੈਰੋਇਨ ਅਤੇ ...
ਨਵਾਂਸ਼ਹਿਰ, 10 ਫਰਵਰੀ (ਹਰਵਿੰਦਰ ਸਿੰਘ)- ਅੱਜ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੰਜਾਬ ਰੋਡਵੇਜ਼ ਦਫ਼ਤਰ ਨਵਾਂਸ਼ਹਿਰ ਦੇ ਗੇਟ ਅੱਗੇ ਰੈਲੀ ਕੀਤੀ ਅਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਯੂਨੀਅਨ ਪ੍ਰਧਾਨ ਹਰਦੀਪ ਸਿੰਘ ...
ਨਵਾਂਸ਼ਹਿਰ, 10 ਫ਼ਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਮਾਰਕੀਟ ਕਮੇਟੀ ਨਵਾਂਸ਼ਹਿਰ ਦੀ ਅੱਜ ਚੇਅਰਮੈਨ ਚਮਨ ਸਿੰਘ ਭਾਨ ਮਜਾਰਾ ਦੀ ਪ੍ਰਧਾਨਗੀ ਹੇਠ ਹੋਈ ਪਲੇਠੀ ਮੀਟਿੰਗ ਵਿਚ ਮੈਂਬਰਾਂ ਵਲੋਂ ਮਾਰਕੀਟ ਕਮੇਟੀ ਨਵਾਂਸ਼ਹਿਰ ਦੀ ਨਾਮਜ਼ਦਗੀ ਲਈ ਪੰਜਾਬ ...
ਨਵਾਂਸ਼ਹਿਰ/ਰਾਹੋਂ, 10 ਫਰਵਰੀ (ਗੁਰਬਖਸ਼ ਸਿੰਘ ਮਹੇ/ਬਲਵੀਰ ਸਿੰਘ ਰੂਬੀ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ: ਰਜਿੰਦਰ ਪ੍ਰਸ਼ਾਦ ਭਾਟੀਆ ਦੀ ਅਗਵਾਈ ਹੇਠ ਜ਼ਿਲ੍ਹੇ 'ਚ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ...
ਟੱਪਰੀਆਂ ਖ਼ੁਰਦ, 10 ਫਰਵਰੀ (ਸ਼ਾਮ ਸੁੰਦਰ ਮੀਲੂ)- ਬਲਾਚੌਰ ਹਲਕੇ ਅੰਦਰ ਧੜੱਲੇ ਨਾਲ ਵਿਕਦੀ ਨਾਜਾਇਜ਼ ਸ਼ਰਾਬ ਤੋਂ ਹਫ਼ਤਾ ਕੁ ਪਹਿਲਾਂ ਦੁਖੀ ਹੋਏ ਮੌਜੂਦਾ ਕਾਂਗਰਸੀ ਵਿਧਾਇਕ ਦੇ ਪੁੱਤ ਵਲੋਂ ਸੋਸ਼ਲ ਸਾਈਟ 'ਤੇ ਦਾਗੇ ਥਾਣਿਆਂ ਨੂੰ ਜਿੰਦਰੇ ਲਗਾਉਣ ਦੇ ਬਿਆਨ ਨਾਲ ...
ਪੋਜੇਵਾਲ ਸਰਾਂ, 10 ਫਰਵਰੀ (ਰਮਨ ਭਾਟੀਆ)- ਥਾਣਾ ਪੋਜੇਵਾਲ ਦੀ ਪੁਲਿਸ ਨੇ ਰੇਤ ਮਿੱਟੀ ਨਾਲ ਭਰੀ ਟਰੈਕਟਰ ਟਰਾਲੀ ਨੂੰ ਕਾਬੂ ਕਰਕੇ ਉਸ ਦੇ ਚਾਲਕ ਵਿਰੁੱਧ ਮਾਈਨਿੰਗ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ | ਥਾਣਾ ਪੋਜੇਵਾਲ ਤੋ ਮਿਲੀ ਜਾਣਕਾਰੀ ਅਨੁਸਾਰ ਏ.ਐਸ.ਆਈ ਰਾਮ ਸਿੰਘ ...
ਔੜ, 10 ਫਰਵਰੀ (ਜਰਨੈਲ ਸਿੰਘ ਖ਼ੁਰਦ)- ਗੜੀ ਭਾਰਟੀ ਵਿਖੇ ਪਿੰਡ ਦੀਆਂ ਸੰਗਤਾਂ, ਗਰਾਮ ਪੰਚਾਇਤ ਤੇ ਸ਼ੇਰੇ-ਏ-ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ 16 ਫਰਵਰੀ ਦਿਨ ਐਤਵਾਰ ਨੂੰ ...
ਪੋਜੇਵਾਲ ਸਰਾਂ, 10 ਫਰਵਰੀ (ਨਵਾਂਗਰਾਈਾ)-ਕੰਢੀ ਬੀਤ ਦੇ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਾਜਰਾ ਦੇ ਪ੍ਰਬੰਧਕਾਂ ਵਲੋਂ ਗਲੋਬਲ ਟੱਚ ਚੈਰਿਟੀ ਯੂ.ਕੇ. ਦੇ ਬਲਿਹਾਰ ਸਿੰਘ ਰਾਮੇਵਾਲ, ਸੁਖਦੇਵ ...
ਨਵਾਂਸ਼ਹਿਰ, 10 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪਸ਼ੂਆਂ ਨੂੰ ਬੇਸਹਾਰਾ ਛੱਡਣ ...
ਬੰਗਾ, 10 ਫਰਵਰੀ (ਜਸਬੀਰ ਸਿੰਘ ਨੂਰਪੁਰ)- ਬੰਗਾ ਵਿਖੇ ਭਾਰਤੀ ਸਟੇਟ ਬੈਂਕ ਦੀ ਐਨ.ਆਰ.ਆਈ. ਬ੍ਰਾਂਚ ਦੇ ਏ.ਟੀ.ਐਮ. ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ 6 ਫਰਵਰੀ 2019 ਨੂੰ ਤੋੜਿਆ ਅਤੇ 13,500 ਰੁਪਏ ਚੋਰੀ ਕੀਤੇ ਸਨ, ਜਿਨ੍ਹਾਂ 'ਤੇ ਬੰਗਾ ਥਾਣਾ ਸ਼ਹਿਰੀ ਪੁਲਿਸ ਨੇ ਸੁਖਵਿੰਦਰ ...
ਬੰਗਾ, 10 ਫਰਵਰੀ (ਜਸਬੀਰ ਸਿੰਘ ਨੂਰਪੁਰ)- ਬੰਗਾ ਦੀ ਟ੍ਰੈਫਿਕ ਸਮੱਸਿਆ ਦਾ ਹਾਲ ਦਿਨ ਪ੍ਰਤੀ ਦਿਨ ਬਦ ਤੋਂ ਬਦਤਰ ਹੋ ਰਹੀ ਹੈ | ਫਗਵਾੜਾ ਵਾਲੇ ਪਾਸੇ ਤੋਂ ਬੰਗਾ ਐਾਟਰੀ ਪੁਆਇੰਟ ਤੋਂ ਲੈ ਕੇ ਗੜ੍ਹਸ਼ੰਕਰ ਚੌਕ ਤੱਕ ਗੱਡੀਆਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਰਹਿੰਦੀਆਂ ਹਨ | ਨਵੇਂ ਬਣ ਰਹੇ ਫਲਾਈ ਓਵਰ ਕਾਰਨ ਕਾਫੀ ਥਾਵਾਂ 'ਤੇ ਕੰਮ ਚੱਲ ਰਿਹਾ ਹੈ ਜਿਸ ਕਾਰਨ ਜਾਮ ਲੱਗਾ ਰਹਿੰਦਾ ਹੈ | ਟ੍ਰੈਫਿਕ ਪੁਲਿਸ ਮੁਲਾਜਮ ਟ੍ਰੈਫਿਕ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਭਾਵੇਂ ਪੂਰੀ ਵਾਹ ਲਾ ਰਹੇ ਹਨ, ਪਰ ਫਿਰ ਵੀ ਟ੍ਰੈਫਿਕ ਕੰਟਰੋਲ ਨਹੀਂ ਹੋ ਰਿਹਾ | ਪੁਲਿਸ ਅਤੇ ਲੋਕਾਂ ਦਾ ਕਹਿਣਾ ਹੈ ਕਿ ਸੜਕ ਦਾ ਨਿਰਮਾਣ ਰਾਤ ਸਮੇਂ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਦਿਨ ਵੇਲੇ ਬੱਸਾਂ, ਟਰੱਕਾਂ ਅਤੇ ਹੋਰ ਗੱਡੀਆਂ ਵਾਲੇ ਅਸਾਨੀ ਬੰਗਾ ਵਿਚੋਂ ਲੰਘ ਸਕਣ | ਬੰਗਾ 'ਚੋਂ ਗੁਜਰ ਰਹੇ ਲੋਕਾਂ ਨੇ ਆਖਿਆ ਕਿ ਜਿਹੜਾ ਪੈਂਡਾ 15 ਮਿੰਟ 'ਚ ਮੁੱਕਣਾ ਚਾਹੀਦਾ ਹੈ ਉਸ ਨੂੰ ਕਰੀਬ ਇਕ ਘੰਟਾ ਲੱਗ ਜਾਂਦਾ ਹੈ | ਸੜਕ ਦਾ ਨਿਰਮਾਣ ਕਾਰਜ ਕਰਵਾ ਰਹੇ ਮੈਨੇਜਰ ਕੁਲਦੀਪ ਸਿੰਘ ਨਾਲ ਜਦੋਂ ਟ੍ਰੈਫਿਕ ਸਬੰਧੀ ਗੱਲਬਾਤ ਕੀਤੀ ਤਾਂ ਉਹ ਕੋਈ ਤਸੱਲੀ ਬਖਸ਼ ਜਵਾਬ ਨਹੀਂ ਦੇ ਸਕੇ |
ਸੰਧਵਾਂ, 10 ਫਰਵਰੀ (ਪ੍ਰੇਮੀ ਸੰਧਵਾਂ)- ਪਿੰਡ ਸੰਧਵਾਂ ਵਿਖੇ ਸਾੲੀਂ ਲੋਕ ਬੜ੍ਹ ਵਾਲਿਆਂ ਦੀ ਯਾਦ 'ਚ ਸਾਲਾਨਾ ਮੇਲਾ ਕਰਵਾਉਣ ਸਬੰਧੀ ਸੇਵਾਦਾਰਾਂ ਦੀ ਹੋਈ ਮੀਟਿੰਗ ਦੌਰਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਜੁਆਇੰਟ ਸਕੱਤਰ ਤੇ ਦਰਬਾਰ ਦੇ ਗੱਦੀ ...
ਪੱਲੀ ਝਿੱਕੀ, 10 ਫਰਵਰੀ (ਕੁਲਦੀਪ ਸਿੰਘ ਪਾਬਲਾ)- ਮਾਤਾ ਪ੍ਰਕਾਸ਼ ਕੌਰ ਦੀ ਯਾਦ ਨੂੰ ਸਮਰਪਿਤ ਪਿੰਡ ਭੌਰਾ ਵਿਖੇ 8ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਜਾਵੇਗਾ | ਐਸ. ਅਸ਼ੋਕ ਭੌਰਾ ਨੇ ਦੱਸਿਆ ਕਿ ਇਹ ਸਲਾਨਾ ਅੱਖਾਂ ਦਾ ਕੈਂਪ 29 ਫਰਵਰੀ ਦਿਨ ਸਨਿਚਰਵਾਰ ਨੂੰ ...
ਬੰਗਾ, 10 ਫਰਵਰੀ (ਕਰਮ ਲਧਾਣਾ)- ਪੰਜਾਬ ਸਰਕਾਰ ਦੇ ਸੜਕ ਨਿਰਮਾਣ ਵਿਭਾਗ ਵਲੋਂ ਜੋ ਪਿੰਡ ਨਾਗਰਾ ਤੋਂ ਵਾਇਆ ਧਾਰਮਿਕ ਅਸਥਾਨ ਦਰਬਾਰ ਮੀਆਂ ਸਾਹਿਬ ਕਰਨਾਣਾ ਤੋਂ ਹੋ ਕੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਸ਼ੁਰੂ ...
ਟੱਪਰੀਆਂ ਖ਼ੁਰਦ, 10 ਫਰਵਰੀ (ਸ਼ਾਮ ਸੁੰਦਰ ਮੀਲੂ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਆਲੋਵਾਲ ਵਿਖੇ ਸਰਬ ਸੰਗਤ ਵਲੋਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨੀ ਜਥਿਆਂ ਵਲੋਂ ...
ਸਾਹਲੋਂ, 10 ਫਰਵਰੀ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਲੋਧੀਪੁਰ ਵਿਖੇ ਪ੍ਰਧਾਨ ਨਰੇਸ਼ ਕੁਮਾਰ ਦੀ ਅਗਵਾਈ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਵਿਚ ਬੀਤੇ ਦਿਨ ਤੋਂ ...
ਟੱਪਰੀਆਂ ਖੁਰਦ, 10 ਫਰਵਰੀ (ਸ਼ਾਮ ਸੁੰਦਰ ਮੀਲੂ)- ਗੁਰਦੁਆਰਾ ਸਿੰਘ ਸਭਾ ਖੁਰਦਾ ਵਿਖੇ ਹਰ ਸਾਲ ਦੀ ਤਰ੍ਹਾਂ ਸਰਬ ਸੰਗਤ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ...
ਨਵਾਂਸ਼ਹਿਰ, 10 ਫਰਵਰੀ (ਹਰਵਿੰਦਰ ਸਿੰਘ)-ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਢਾਂਡਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਵਿੰਦਰ ਸਿੰਘ ਦੀ ਅਗਵਾਈ 'ਚ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਦੀ ਸ਼ੁਰੂਆਤ ਕੀਤੀ ...
ਮੁਕੰਦਪੁਰ, 10 ਫਰਵਰੀ (ਦੇਸ ਰਾਜ ਬੰਗਾ)- ਬਾਬਾ ਰਾਮ ਚੰਦ ਸਮਾਜ ਭਲਾਈ ਮੰਚ ਮੁਕੰਦਪੁਰ ਵਲੋਂ ਆਪਣੇ ਸਮਾਜ ਸੇਵੀ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ 24 ਫਰਵਰੀ ਨੂੰ ਗੁਰਦੁਆਰਾ ਕਲਗੀਧਰ ਮੁਕੰਦਪੁਰ ਵਿਖੇ ਖੂਨਦਾਨ ਕੈਂਪ ਲਗਾਉਣ ਵਾਸਤੇ ਮਤਾ ਪਾਸ ਕੀਤਾ | ਇਸ ਮੌਕੇ ਮੰਚ ...
ਬੰਗਾ, 10 ਫਰਵਰੀ (ਕਰਮ ਲਧਾਣਾ)- ਇਲਾਕੇ ਦੇ ਮਾਣਮੱਤੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਗੋਬਿੰਦ ਖਾਲਸਾ ਹਾਈ ਸਕੂਲ ਚਰਨ ਕੰਵਲ ਬੰਗਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸਕੂਲ ਕਮੇਟੀ ਦੇ ਪ੍ਰਧਾਨ ਉੱਘੇ ਸਮਾਜ ਸੇਵੀ ਮਲਕੀਤ ਸਿੰਘ ...
ਕਟਾਰੀਆਂ, 10 ਫਰਵਰੀ (ਨਵਜੋਤ ਸਿੰਘ ਜੱਖੂ)- ਗੁਰੂ ਰਵਿਦਾਸ ਮਹਾਰਾਜ ਜੀ ਦੇ 643ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਅੰਬੇਡਕਰ ਸੈਨਾ ਪੰਜਾਬ ਦੇ ਸਮੂਹ ਮੈਂਬਰਾਂ ਵਲੋਂ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਕਟਾਰੀਆਂ ਵਿਖੇ ਜਾਣਕਾਰੀ ਦਿੰਦੇ ਹੋਏ ...
ਨਵਾਂਸ਼ਹਿਰ, 10 ਫਰਵਰੀ (ਹਰਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ: ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਜਥੇ. ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਕੀਤੀ ...
ਮਜਾਰੀ/ਸਾਹਿਬਾ, 10 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਕਾਂਗਰਸ ਪਾਰਟੀ ਦੇ ਬਲਾਚੌਰ ਹਲਕੇ ਦੇ ਸੀਨੀਅਰ ਕਾਂਗਰਸੀ ਨੌਜਵਾਨ ਅਤੇ ਨਿਧੜਕ ਆਗੂ ਹਰਜੀਤ ਸਿੰਘ ਜਾਡਲੀ ਜਿਨ੍ਹਾਂ ਦੀਆਂ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਦੇਖਦੇ ਹੋਏ ...
ਔੜ/ਝਿੰਗੜਾਂ, 10 ਫਰਵਰੀ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਤਿੰਨ ਦਿਨਾਂ ਧਾਰਮਿਕ ਸਮਾਗਮ ਦੇ ਦੂਜੇ ਦਿਨ ਦੀਵਾਨ ...
ਮੁਕੰਦਪੁਰ, 10 ਫਰਵਰੀ (ਸੁਖਜਿੰਦਰ ਸਿੰਘ ਬਖਲੌਰ) - ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਯੂਥ ਪ੍ਰਧਾਨ ਦਰਬਜੀਤ ਸਿੰਘ ਪੂੰਨੀ ਨੂੰ ਬੰਗਾ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਾਉਣ 'ਤੇ ਮੁਕੰਦਪੁਰ ਇਲਾਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ...
ਨਵਾਂਸ਼ਹਿਰ, 10 ਫਰਵਰੀ (ਗੁਰਬਖਸ਼ ਸਿੰਘ ਮਹੇ)- ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਦਾਣਾ ਮੰਡੀ ਨਵਾਂਸ਼ਹਿਰ ਵਿਖੇ ਲੋੜਵੰਦਾਂ ਨੂੰ ਲੋਕਾਂ ਵਲੋਂ ਦਾਨ ਕੀਤੇ ਗਏ ਕੱਪੜੇ ਵੰਡੇ ਗਏ | ਇਸ ਮੌਕੇ ਪੰਜਾਬ ਪ੍ਰਧਾਨ ਸੁਖਵਿੰਦਰ ਸਿੰਘ ਤੂਰ ਛੋਕਰਾਂ, ਰੇਸ਼ਮ ਸਿੰਘ ...
ਨਵਾਂਸ਼ਹਿਰ, 10 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਲੀਡ ਬੈਂਕ ਮੈਨੇਜਰ ਐਮ.ਐਲ. ਗਰਗ ਪਾਸੋਂ ਪ੍ਰਾਪਤ ਸੂਚਨਾ ਅਨੁਸਾਰ ਜ਼ਿਲ੍ਹੇ 'ਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ 'ਚ ਸ਼ਾਮਿਲ ਉਨ੍ਹਾਂ ਕਿਸਾਨਾਂ ਜਿਨ੍ਹਾਂ ਦੇ ਕਿ੍ਸ਼ੀ ਕਰੈਡਿਟ ਕਾਰਡ ਨਹੀਂ ਬਣੇ ਹਨ ਦੇ ...
ਕਾਠਗੜ੍ਹ, 10 ਫਰਵਰੀ (ਬਲਦੇਵ ਸਿੰਘ ਪਨੇਸਰ)- ਪਿੰਡ ਨਿੱਘੀ ਦੀ ਸਮੂਹ ਸੰਗਤ ਵਲੋਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਨਿੱਘੀ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਪਾਠ ਦੇ ਭੋਗ ਪਾਉਣ ...
ਬੰਗਾ, 10 ਫਰਵਰੀ (ਕਰਮ ਲਧਾਣਾ)- ਸੰਤ ਬਾਬਾ ਘਨੱਯਾ ਸਿੰਘ ਸਪੋਰਟਸ ਐਾਡ ਵੈਲਫੇਅਰ ਕਲੱਬ ਪਠਲਾਵਾ ਵਲੋਂ ਸੰਤ ਮਹਾਂਪੁਰਸ਼ਾਂ ਦੀ ਯਾਦ ਵਿਚ 32ਵਾਂ ਪੰਜ ਰੋਜ਼ਾ ਸਾਲਾਨਾ ਫੁੱਟਬਾਲ ਟੂਰਨਾਮੈਂਟ ਗ੍ਰਾਮ ਪੰਚਾਇਤ, ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਅਤੇ ਸਮੂਹ ਨਗਰ ...
ਬਹਿਰਾਮ, 10 ਫਰਵਰੀ (ਨਛੱਤਰ ਸਿੰਘ ਬਹਿਰਾਮ)- ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਪੁਰਬ ਸਮੂਹ ਸਾਧ-ਸੰਗਤ ਅਤੇ ਨਗਰ-ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਮੱਲ੍ਹਾ-ਸੋਢੀਆਂ ਵਿਖੇ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ...
ਬਹਿਰਾਮ, 10 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ)- ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ (ਰਜਿ:) ਸਰਹਾਲਾ ਰਾਣੰੂਆਂ ਵਲੋਂ ਐਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 13ਵਾਂ ਕਬੱਡੀ ਕੱਪ ਟੂਰਨਾਂਮੈਟ ਸਰਕਾਰੀ ਹਾਈ ਸਕੂਲ ਸਰਹਾਲਾ ਰਾਣੰੂਆਂ ...
ਬਲਾਚੌਰ, 10 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਕਾਂਗਰਸ ਸਰਕਾਰ ਬਣਨ ਉਪਰੰਤ ਖ਼ਾਲੀ ਪਏ ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਅਤੇ ਉੱਪ ਚੇਅਰਮੈਨ ਅਹੁਦੇ ਪੂਰੇ ਕਰਨ ਸਬੰਧੀ ਸਰਕਾਰ ਵਲੋਂ ਕੀਤੇ ਐਲਾਨ ਤਹਿਤ ਬਲਾਚੌਰ ਇਲਾਕੇ ਦੀਆਂ ਕਾਂਗਰਸੀ ਸਫ਼ਾਂ ਵਿਚ ਖ਼ੁਸ਼ੀ ਦੀ ...
ਮਜਾਰੀ/ਸਾਹਿਬਾ, 10 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਸਮੂਹ ਨਗਰ, ਪੰਚਾਇਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਸਾਲਾਨਾ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਸ਼ੁਰੂ ਹੋ ਗਿਆ | ਭਾਈ ਗੁਰਵੀਰ ...
ਮੁਕੰਦਪੁਰ, 10 ਫਰਵਰੀ (ਸੁਖਜਿੰਦਰ ਸਿੰਘ ਬਖਲੌਰ)- ਵਿਧਾਨ ਸਭਾ ਹਲਕਾ ਬੰਗਾ ਅਧੀਨ ਪੈਂਦੇ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ ਤੇ ਹੋਵੇਗਾ ਤੇ ਵਿਕਾਸ ਕਾਰਜਾਂ 'ਚ ਕਿਸੇ ਪਿੰਡ ਨਾਲ ਕੋਈ ਭੇਦ-ਭਾਵ ਨਹੀਂ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਚੇਅਰਮੈਨ ...
ਮੁਕੰਦਪੁਰ, 10 ਫਰਵਰੀ (ਦੇਸ ਰਾਜ ਬੰਗਾ)- ਗੁਰਦੁਆਰਾ ਸ੍ਰੀ ਗੁਰੂੁ ਰਵਿਦਾਸ ਜੀ ਖਾਨਖਾਨਾ ਪ੍ਰਬੰਧਕ ਕਮੇਟੀ ਵਲੋਂ ਗੁਰੂੁ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ | ...
ਨਵਾਂਸ਼ਹਿਰ, 10 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਖੇਡ ਵਿਭਾਗ ਪੰਜਾਬ ਵਲੋਂ ਸਕੂਲ ਖੇਡ ਵਿੰਗਾਂ ਦੇ 2020-21 ਸੈਸ਼ਨ ਲਈ ਦਾਖ਼ਲੇ ਲਈ ਖਿਡਾਰੀਆਂ ਦੇ ਟਰਾਇਲ ਲੈਣ ਦੀਆਂ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 12 ਅਤੇ 13 ਫ਼ਰਵਰੀ ਨੂੰ ਟਰਾਇਲ ਲਏ ...
ਬੰਗਾ, 10 ਫਰਵਰੀ (ਜਸਬੀਰ ਸਿੰਘ ਨੂਰਪੁਰ)- ਪੈਨਸ਼ਨਰਜ਼ ਐਸੋਸੀਏਸ਼ਨ ਬੰਗਾ ਮੰਡਲ ਦੀ ਮਹੀਨਾਵਾਰ ਮੀਟਿੰਗ ਅਜੀਤ ਰਾਮ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੈਨਸ਼ਨਰਜ਼ ਤੇ ਰੈਗੂਲਰ ਮੁਲਾਜ਼ਮਾਂ ਦੇ ਭਖਦੇ ਮਸਲੇ ਜਿਵੇਂ ਪੈਸ਼ਨਰਜ਼ ਨੂੰ ਰੈਗੂਲਰ ...
ਲੁਧਿਆਣਾ, 10 ਫਰਵਰੀ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...
ਨਵਾਂਸ਼ਹਿਰ, 10 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਲੁਧਿਆਣਾ ਅਤੇ ਰੋਪੜ ਦੇ ਨੌਜਵਾਨਾਂ ਦੀ ਭਰਤੀ ਅਪ੍ਰੈਲ ਵਿਚ ਹੋਣ ਜਾ ਰਹੀ ਹੈ, ਜਿਸ ਲਈ ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ ਭਰਤੀ ਲਈ ਪ੍ਰੀ-ਟੇ੍ਰਨਿੰਗ ਕੈਂਪ ਸ਼ੁਰੂ ਹੈ | ਇਸ ਵਿਚ ਜ਼ਿਲ੍ਹਾ ਲੁਧਿਆਣਾ ਅਤੇ ...
ਭੱਦੀ, 10 ਫਰਵਰੀ (ਨਰੇਸ਼ ਧੌਲ)- ਗੁਰਦੁਆਰਾ ਪ੍ਰਭੂ ਨਿਵਾਸ ਕਸਬਾ ਭੱਦੀ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ ਸ਼ਰਧਾ ਪੂਰਵਕ ਕਰਵਾਇਆ ਗਿਆ | ਸਮਾਗਮ ਮੌਕੇ ਸ੍ਰੀ ...
ਬੰਗਾ, 10 ਫਰਵਰੀ (ਕਰਮ ਲਧਾਣਾ)- ਪਰਲਜ਼ ਕੰਪਨੀ ਦੇ ਪੀੜਤਾਂ ਦੇ ਪੈਸੇ ਵਾਪਸ ਕਰਵਾਉਣ ਲਈ ਸੰਘਰਸ਼ ਕਰਨ ਵਾਲੀ ਜਥੇਬੰਦੀ ਇਨਸਾਫ਼ ਦੀ ਆਵਾਜ਼ ਪੰਜਾਬ ਵਲੋਂ ਜ਼ਿਲ੍ਹਾ ਨਵਾਂਸ਼ਹਿਰ ਅਤੇ ਵਿਧਾਨ ਸਭਾ ਹਲਕਾ ਗੜਸ਼ੰਕਰ ਦੇ ਵਰਕਰਜ਼, ਲੀਡਰਜ਼ ਅਤੇ ਨਿਵੇਸ਼ਕਾਂ ਦੀ ਇੱਕ ਅਹਿਮ ...
ਪੋਜੇਵਾਲ ਸਰਾਂ, 10 ਫਰਵਰੀ (ਨਵਾਂਗਰਾਈਾ)- ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਆਰੰਭ ਕੀਤੀ ਗਈ ਸਿੱਖਿਆ ਸੁਧਾਰ ਮੁਹਿੰਮ ਤਹਿਤ ਵੱਖ-ਵੱਖ ਵਿਸ਼ਿਆਂ ਦੀ ਪੜ੍ਹਾਈ ਨੂੰ ਸਰਲ, ਰੋਚਕ ਅਤੇ ਪ੍ਰਭਾਵਸ਼ਾਲੀ ਬਣਾਉਣ ਹਿਤ ਕਨਟੈਂਟ ਡਿਵੈਲਪਮੈਂਟ ਵਰਕਸ਼ਾਪਾਂ ਕੀਤੀਆਂ ਜਾ ...
ਸੰਧਵਾਂ, 10 ਫਰਵਰੀ (ਪ੍ਰੇਮੀ ਸੰਧਵਾਂ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਸੰਧਵਾਂ (ਨਵਾਂਸ਼ਹਿਰ) ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਯਾਦ 'ਚ 52ਵਾਂ ਸਾਲਾਨਾ ਟੂਰਨਾਮੈਂਟ ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਸਾਬਕਾ ਆਈ.ਜੀ. ਹਰਭਜਨ ਸਿੰਘ ਭਜੀ ...
ਸੰਧਵਾਂ, 10 ਫਰਵਰੀ (ਪ੍ਰੇਮੀ ਸੰਧਵਾਂ)- ਸੀਨੀਅਰ ਕਾਂਗਰਸੀ ਆਗੂ ਸ: ਦਰਬਜੀਤ ਸਿੰਘ ਪੂੰਨੀ ਵਾਸੀ ਭਰੋਮਜਾਰਾ ਨੂੰ ਮਾਰਕੀਟ ਕਮੇਟੀ ਬੰਗਾ ਦਾ ਚੇਅਰਮੈਨ ਤੇ ਨੰਬਰਦਾਰ ਸ: ਬਲਦੇਵ ਸਿੰਘ ਮਕਸੂਦਪੁਰ ਸਪੁੱਤਰ ਸ: ਗੁਰਦਿਆਲ ਸਿੰਘ ਬੋਇਲ ਵਾਸੀ ਮਕਸੂਦਪੁਰ ਨੂੰ ਵਾਈਸ ...
ਨਵਾਂਸ਼ਹਿਰ, 10 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਜਗਦੰਬੇ ਸੇਵਕ ਸਭਾ ਪਿੰਡ ਗੋਰਖਪੁਰ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 42ਵਾਂ ਸਾਲਾਨਾ ਭਗਵਤੀ ਜਾਗਰਨ ਦਾ ਪੋਸਟਰ ਸਮੂਹ ਸੇਵਾਦਾਰਾਂ ਅਤੇ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਜਾਰੀ ਕੀਤਾ ਗਿਆ | ਜਾਣਕਾਰੀ ਦਿੰਦੇ ...
ਨਵਾਂਸ਼ਹਿਰ, 10 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪੰਜਾਬ ਮਾਤਾ ਵਿਦਿਆਵਤੀ ਭਵਨ ਵਿਖੇ ਪ੍ਰਧਾਨ ਸੁਰਿੰਦਰ ਸਿੰਘ ਸੋਇਤਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਸਮੂਹ ਪੈਨਸ਼ਨਰਜ਼ ਨੇ ...
ਨਵਾਂਸ਼ਹਿਰ, 10 ਫਰਵਰੀ (ਗੁਰਬਖਸ਼ ਸਿੰਘ ਮਹੇ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਦੀ ਪਿ੍ੰ: ਰਾਜਿੰਦਰ ਕੌਰ ਅਤੇ ਡਾਇਰੈਕਟਰ ਡਾ: ਡੀ.ਪੀ.ਐਸ. ਸੰਧੂ ਦੀ ਅਗਵਾਈ ਹੇਠ ਅਧਿਆਪਕਾ ਮਨਦੀਪ ਕੌਰ ਅਤੇ ਇੰਦਰਪ੍ਰੀਤ ਕੌਰ ਨਿਗਰਾਨੀ ਹੇਠ ਵਿਦਿਆਰਥਣਾਂ ਵਲੋਂ ਪਿੰਡ ਮਹਾਲੋਂ ਵਿਖੇ ...
ਨਵਾਂਸ਼ਹਿਰ, 10 ਫਰਵਰੀ (ਗੁਰਬਖਸ਼ ਸਿੰਘ ਮਹੇ)- ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਦਿਹਾੜਾ ਪਿੰਡ ਮਹਿੰਦੀਪੁਰ ਵਿਖੇ ਨਗਰ ਦੇ ਸਹਿਯੋਗ ਨਾਲ ਮਨਾਇਆ ਗਿਆ, ਜਿਸ ਵਿਚ ਸਹਿਜ ਜਾਪ ਦੇ ਭੋਗ ਉਪਰੰਤ ਬੀਬੀ ਗੁਰਵਿੰਦਰ ਕੌਰ ਢਾਡੀ ਜਥਾ ਜੰਡਿਆਲਾ ਵਾਲਿਆਂ ਨੇ ਗੁਰੂ ...
ਰਾਹੋਂ, 10 ਫਰਵਰੀ (ਬਲਬੀਰ ਸਿੰਘ ਰੂਬੀ)- ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸੋਹੁੰ ਸਾਹਿਬ ਮੁਹੱਲਾ ਦੀਵਾਨੀਆਂ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਵੱਖ-ਵੱਖ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ...
ਨਵਾਂਸ਼ਹਿਰ, 10 ਫਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਸ. ਏ.ਐੱਸ. ਗਰੇਵਾਲ ਦੀਆਂ ਹਦਾਇਤਾਂ ਅਨੁਸਾਰ ਸੀ.ਜੇ.ਐਮ. ਹਰਪ੍ਰੀਤ ਕੌਰ ਸਕੱਤਰ ...
ਘੁੰਮਣਾ, 10 ਫਰਵਰੀ (ਮਹਿੰਦਰ ਪਾਲ ਸਿੰਘ)- ਪਿੰਡ ਮੇਹਲੀਆਣਾ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪੈਣ ਉਪਰੰਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX