ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਭਗਵੰਤ ਮਾਨ ਵੱਲੋਂ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ ਹੈ, ਜਿਸ ਦੀ ਸਮਰੱਥਾ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਹੈ ਤੇ ਇਹ ਪਲਾਂਟ ਇਲਾਕੇ ਦੇ ਡੇਅਰੀ ਕਿਸਾਨਾਂ ਲਈ ਵਰਦਾਨ ਸਾਬਿਤ...
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਮਾਘ ਸੰਮਤ 551

ਅੰਮ੍ਰਿਤਸਰ

ਸ਼ਹੀਦ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦਾ ਰਾਜ ਪੱਧਰੀ ਸ਼ਹੀਦੀ ਦਿਹਾੜਾ ਮਨਾਇਆ

ਅਟਾਰੀ, 10 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਖਾਸ ਵਿਸ਼ਵਾਸ ਪਾਤਰ ਤੇ ਮੋਹਰੀ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦਾ ਰਾਜ ਪੱਧਰੀ ਸ਼ਹੀਦੀ ਦਿਹਾੜਾ ਉਨ੍ਹਾਂ ਦੀ ਜਨਮ ਭੋਇ ਕਸਬਾ ਅਟਾਰੀ ਵਿਖੇ ਸਰਕਾਰੀ ਪੱਧਰ 'ਤੇ ...

ਪੂਰੀ ਖ਼ਬਰ »

ਆਲ ਇੰਡੀਆ ਐਾਟੀ ਕੁਰੱਪਸ਼ਨ ਮੋਰਚਾ ਵਲੋਂ ਟੋਲ ਪਲਾਜ਼ਾ ਜਾਮ ਕਰ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਕੱਥੂਨੰਗਲ, 10 ਫਰਵਰੀ (ਦਲਵਿੰਦਰ ਸਿੰਘ ਰੰਧਾਵਾ)-ਸਥਾਨਕ ਟੋਲ ਪਲਾਜ਼ਾ 'ਤੇ ਆਲ ਇੰਡੀਆ ਐਾਟੀ ਕੁਰੱਪਸ਼ਨ ਮੋਰਚਾ ਵਲੋਂ ਰਾਜ 'ਚ ਟੋਲ ਪਲਾਜ਼ਾ ਰਾਹੀਂ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਘਸੁੱਟ ਵਿਰੁੱਧ ਧਰਨਾ ਦੇ ਕੇ ਰੋਸ ਮੁਜਾਹਰਾ ਕੀਤਾ | ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਵਾਲਮੀਕਿ ਤੀਰਥ ਵਿਖੇ ਲਾਈ ਟਿੱਕ-ਟੌਕ ਬਣਾਉਣ 'ਤੇ ਪਾਬੰਦੀ

ਰਾਮ ਤੀਰਥ, 10 ਫ਼ਰਵਰੀ (ਧਰਵਿੰਦਰ ਸਿੰਘ ਔਲਖ)-ਭਗਵਾਨ ਵਾਲਮੀਕਿ ਆਸ਼ਰਮ ਵਿਖੇ ਇਕ ਜੋੜੇ ਵਲੋਂ ਇਤਰਾਜ਼ਯੋਗ ਗੀਤ 'ਤੇ ਬਣਾਈ ਗਈ ਵੀਡੀਓ ਟਿਕ ਟੌਕ 'ਤੇ ਚੱਲਣ ਤੋਂ ਬਾਅਦ ਲੋਕਾਂ 'ਚ ਭਾਰੀ ਰੋਸ ਪਾਇਆ ਗਿਆ ਸੀ | ਇਸ ਦੇ ਚੱਲਦਿਆਂ ਹੋਇਆਂ ਰਾਮ ਤੀਰਥ ਚੌਕੀ ਵਿਖੇ ਉਕਤ ਅਣਪਛਾਤੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਦੇ ਡਾਕਟਰ ਅੱਜ ਕਰਨਗੇ ਬੂਟ ਪਾਲਿਸ਼

ਅੰਮਿ੍ਤਸਰ, 10 ਫ਼ਰਵਰੀ (ਰੇਸ਼ਮ ਸਿੰਘ)-ਘੱਟ ਵਜ਼ੀਫਾ ਮਿਲਣ ਕਾਰਨ ਨਿੱਜੀ ਲੋੜਾਂ ਪੂਰੀਆਂ ਕਰਨ ਤੋਂ ਵਾਂਝੇ ਹੋਏ ਸਿਖਾਂਦਰੂ ਡਾਕਟਰ ਕੱਲ੍ਹ ਸਰਕਾਰ ਿਖ਼ਲਾਫ਼ ਆਪਣੀਆਂ ਮੰਗਾਂ ਸਬੰਧੀ ਅਨੋਖੇ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਹਨ | ਗੁਰੂ ਨਾਨਕ ਦੇਵ ਹਸਪਤਾਲ ਦੇ ਡਾਕਟਰ ...

ਪੂਰੀ ਖ਼ਬਰ »

ਸਮਾਰਟ ਸਿਟੀ ਮਿਸ਼ਨ ਤਹਿਤ ਪ੍ਰੋਜੈਕਟਾਂ ਨੂੰ ਲਾਗੂ ਕਰਨ 'ਚ ਤੇਜ਼ੀ ਲਿਆਉਣ ਲਈ 2 ਰੋਜ਼ਾ ਵਰਕਸ਼ਾਪ ਸ਼ੁਰੂ

ਅੰਮਿ੍ਤਸਰ, 10 ਫ਼ਰਵਰੀ (ਹਰਮਿੰਦਰ ਸਿੰਘ)-ਕੇਂਦਰੀ ਅਵਾਸ ਤੇ ਸ਼ਹਿਰੀ ਵਿਕਾਸ ਮੰਤਰਾਲੇ ਵਲੋਂ ਸਮਾਰਟ ਸਿਟੀ ਮਿਸ਼ਨ ਤਹਿਤ ਚੁਣੇ ਗਏ ਸ਼ਹਿਰਾਂ 'ਚ ਪ੍ਰੋਜੈਕਟਾਂ ਨੂੰ ਲਾਗੂ ਕਰਨ 'ਚ ਤੇਜ਼ੀ ਲਿਆਉਣ ਲਈ 'ਇੰਪਲੀਮੈਂਟੋਥਨ' ਨਾਮੀ 2 ਰੋਜ਼ਾ ਵਰਕਸ਼ਾਪ ਲਗਾਈ ਗਈ, ਜਿਸ 'ਚ ...

ਪੂਰੀ ਖ਼ਬਰ »

ਪਾਰਟੀ ਪ੍ਰਧਾਨ ਦੀਆਂ ਨੀਤੀਆਂ ਤੋਂ ਖ਼ਫ਼ਾ ਹੋ ਕੇ ਅਸਤੀਫ਼ਾ ਦਿੱਤਾ ਸੀ-ਖ਼ਾਲਸਾ

ਅੰਮਿ੍ਤਸਰ, 10 ਫ਼ਰਵਰੀ (ਹਰਮਿੰਦਰ ਸਿੰਘ)-ਅਮਰੀਕਾ 'ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਮਿਡ ਵੈਸਟ ਜ਼ੋਨ ਦੇ ਜਨਰਲ ਸਕੱਤਰ ਜਥੇਦਾਰ ਭੁਪਿੰਦਰ ਸਿੰਘ ਖ਼ਾਲਸਾ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਬਾਰੇ ਕਿਹਾ ਗਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ...

ਪੂਰੀ ਖ਼ਬਰ »

ਭਾਜਪਾ ਦੇ ਕੌਮੀ ਬੁਲਾਰੇ ਪਾਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 10 ਫਰਵਰੀ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਸੰਭਿਤ ਪਾਤਰਾ ਨੇ ਆਪਣੀ ਪੰਜਾਬ ਫ਼ੇਰੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ | ਇਸ ਦੌਰਾਨ ਸ੍ਰੀ ਪਾਤਰਾ ਨੇ ਗੁਰਬਾਣੀ ਕੀਰਤਨ ਸਰਵਨ ਕੀਤਾ ਤੇ ਸ੍ਰੀ ਗੁਰੂ ਰਾਮਦਾਸ ਲੰਗਰ ...

ਪੂਰੀ ਖ਼ਬਰ »

ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਛੇਹਰਟਾ, (ਸੁਰਿੰਦਰ ਸਿੰਘ ਵਿਰਦੀ/ਸੁੱਖ ਵਡਾਲੀ)-ਸ਼ਾਮ ਸਿੰਘ ਅਟਾਰੀ ਵਾਲਾ ਦਾ ਸ਼ਹੀਦੀ ਦਿਹਾੜਾ ਇੰਡੀਆ ਗੇਟ ਛੇਹਰਟਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਓ. ਪੀ. ਸੋਨੀ ਮੁੱਖ ਮਹਿਮਾਨ ਤੇ ਸ: ਤਰਸੇਮ ਸਿੰਘ ...

ਪੂਰੀ ਖ਼ਬਰ »

ਟਰਾਂਸਫਾਰਮਰਾਂ 'ਚੋਂ ਤੇਲ ਤੇ ਕੀਮਤੀ ਸਾਮਾਨ ਚੋਰੀ

ਅਜਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਫੂਲੇਚੱਕ ਤੇ ਕੋਟਲੀ ਕੋਰੋਟਾਣਾਂ ਵਿਖੇ ਚੋਰਾਂ ਵਲੋਂ ਕਿਸਾਨਾਂ ਦੇ ਟਿਊਬਵੈਲਾਂ 'ਤੇ ਲੱਗੇ ਛੋਟੇ ਟਰਾਂਸਫਾਰਮਰਾਂ 'ਚੋਂ ਤੇਲ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ | ਇਸ ਸਬੰਧੀ ਕਿਸਾਨ ਸ਼ਮਸ਼ੇਰ ਸਿੰਘ ...

ਪੂਰੀ ਖ਼ਬਰ »

ਮਾਹਲ ਵਾਸੀਆਂ ਵਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਧਰਨਾ

ਰਾਮ ਤੀਰਥ, 10 ਫਰਵਰੀ (ਧਰਵਿੰਦਰ ਸਿੰਘ ਔਲਖ)-ਵਾਰਡ ਨੰਬਰ 3 ਅਧੀਨ ਆਉਂਦੇ ਇਲਾਕਾ ਮਾਹਲ ਦੇ ਵਾਸੀਆਂ ਵਲੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦੇਣ ਦੇ ਰੋਸ ਵਜੋਂ ਪੰਜਾਬ ਸਰਕਾਰ, ਹਲਕਾ ਵਿਧਾਇਕ ਤਰਸੇਮ ਸਿੰਘ ਡੀ. ਸੀ. ਤੇ ਕੌਾਸਲਰ ਸ਼ਰਨਜੀਤ ਕੌਰ ਗੁੰਮਟਾਲਾ ਦੇ ...

ਪੂਰੀ ਖ਼ਬਰ »

-ਮਾਮਲਾ ਗੜੇਮਾਰੀ ਨਾਲ ਹੋਈ ਤਬਾਹੀ ਦਾ- ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਭਾਕਿਯੂ ਨੇ ਕੀਤੀ ਸੜਕ ਜਾਮ

ਗੱਗੋਮਾਹਲ, 10 ਫਰਵਰੀ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਅੰਮਿ੍ਤਸਰ ਵਲੋਂ ਕਰੀਬ ਡੇਢ ਸਾਲ ਪਹਿਲਾਂ ਝੋਨੇ ਦੀ ਫਸਲ ਤੇ ਗੜ੍ਹੇਮਾਰੀ ਨਾਲ ਹੋਈ ਭਾਰੀ ਤਬਾਹੀ ਦਾ ਪੰਜਾਬ ਸਰਕਾਰ ਵਲੋਂ ਵਾਰ-ਵਾਰ ਵਿਸਵਾਸ਼ ਦਿਵਾਉਣ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ, 20 ਜ਼ਿੰਦਾ ਕਾਰਤੂਸ ਤੇ ਗੱਡੀ ਸਮੇਤ 3 ਕਾਬੂ

ਮਜੀਠਾ, 10 ਫਰਵਰੀ (ਜਗਤਾਰ ਸਿੰਘ ਸਹਿਮੀ)-ਥਾਣਾ ਮਜੀਠਾ ਦੀ ਪੁਲਿਸ ਵਲੋਂ 315 ਬੋਰ ਦੇ ਨਾਜਾਇਜ਼ ਪਿਸਤੌਲ, 315 ਬੋਰ ਦੇ 20 ਜਿੰਦਾ ਕਾਰਤੂਸ ਤੇ ਇਕ ਵਰਨਾ ਗੱਡੀ ਸਮੇਤ 3 ਨੌਜਵਾਨਾਂ ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਜੰਗਬਹਾਦਰ ਸਿੰਘ ਨੇ ...

ਪੂਰੀ ਖ਼ਬਰ »

ਸਕੂਲਾਂ ਨੇੜੇ ਨਹੀਂ ਫਟਕਣਗੇ ਮਨਚਲੇ ਅਨਸਰ-ਚੌਕੀ ਇੰਚਾਰਜ ਸਠਿਆਲਾ

ਸਠਿਆਲਾ, 10 ਫਰਵਰੀ (ਸਫਰੀ)-ਚੌਕੀ ਇੰਚਾਰਜ ਬਲਵਿੰਦਰ ਸਿੰਘ ਵਲੋਂ ਪਿੰਡ ਦੇ ਮੁਹਤਬਾਰਾਂ ਨਾਲ ਮੀਟਿੰਗ ਕਰਨ ਉਪਰੰਤ ਦੱਸਿਆ ਹੈ ਕਿ ਪੁਲਿਸ ਚੌਕੀ ਸਠਿਆਲਾ ਅਧੀਨ ਪੈਂਦੇ ਪਿੰਡ ਝਲਾੜੀ, ਭੈਣੀ, ਖਾਨਪੁਰ, ਸ਼ੇਰੋ ਦੇ ਸਰਪੰਚਾਂ ਤੇ ਪੰਚਾਂ ਤੇ ਮੁਹਤਬਰਾਂ ਪਾਸੋੋ ਪੁਲਿਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਰੋਸ ਰੈਲੀ ਦੀ ਤਿਆਰੀ ਲਈ ਲੋਪੋਕੇ ਦੀ ਅਗਵਾਈ 'ਚ ਮੀਟਿੰਗ

ਲੋੋਪੋਕੇ, 10 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਵਲੋਂ 13 ਫਰਵਰੀ ਨੂੰ ਜ਼ਿਲ੍ਹਾ ਅੰਮਿ੍ਤਸਰ ਦੇ ਹਲਕਾ ਰਾਜਾਸਾਂਸੀ ਵਿਖੇ ਕਰਵਾਈ ਜਾ ਰਹੀ ਰੋਸ ਰੈਲੀ ਦੀ ਤਿਆਰੀ ਵਜੋਂ ਸ਼੍ਰੋ: ਅਕਾਲੀ ਦਲ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਥੇ: ਵੀਰ ਸਿੰਘ ਲੋਪੋਕੇ ਦੀ ...

ਪੂਰੀ ਖ਼ਬਰ »

ਕੁਰੂਕਸ਼ੇਤਰ ਟੀਮ ਨੇ ਆਈ. ਟੀ. ਬੀ. ਜਲੰਧਰ ਟੀਮ ਨੂੰ ਹਰਾ ਕੇ ਹਾਕੀ ਕੱਪ ਜੱਤਿਆ

ਸਠਿਆਲਾ, 10 ਫਰਵਰੀ (ਸਫਰੀ)-5 ਰੋਜ਼ਾ 43ਵਾਂ ਬਾਬਾ ਪੱਲ੍ਹਾ ਮੈਮੋਰੀਅਲ ਹਾਕੀ ਟੂਰਨਾਮੈਂਟ ਬੁਤਾਲਾ ਸਟੇਡੀਅਮ ਵਿਖੇ ਕਰਵਾਇਆ ਗਿਆ | ਟੂਰਨਾਮੈਂਟ 'ਚ 12 ਹਾਕੀ ਦੀਆਂ ਟੀਮਾਂ ਨੇ ਭਾਗ ਲਿਆ | ਫਾਈਨਲ 'ਚ ਕੁਰੂਕਸ਼ੇਤਰ (ਹਰਿਆਣਾ) ਤੇ ਆਈ. ਟੀ. ਬੀ. ਜਲੰਧਰ ਦੇ ਦਰਮਿਆਨ ਮੈਚ ਹੋਇਆ | ...

ਪੂਰੀ ਖ਼ਬਰ »

ਘੱਟ ਕਣਕ ਦੇਣ ਦੇ ਵਿਰੋਧ 'ਚ ਲੋਕਾਂ ਵਲੋਂ ਡੀਪੂ ਹੋਲਡਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਕੱਥੂਨੰਗਲ, 10 ਫਰਵਰੀ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਵਲੋਂ ਆਟਾ ਦਾਲ ਸਕੀਮ ਦੇ ਤਹਿਤ ਦਿੱਤੀ ਜਾ ਰਹੀ ਸਰਕਾਰੀ ਕਣਕ ਨੂੰ ਵੰਡਣ ਦੌਰਾਨ ਡੀਪੂ ਹੋਲਡਰ ਵਲੋਂ ਹੇਰਾ ਫੇਰੀ ਕਰਨ ਦੇ ਵਿਰੋਧ 'ਚ ਕੋਟਲਾ ਤਰਖਾਣਾਂ ਦੇ ਪਿੰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਯੂਨੀਵਰਸਿਟੀ 'ਚ ਟੂਰਿਸਟ ਗਾਈਡ ਦਾ ਕਰਾਇਆ ਜਾਵੇਗਾ ਕੋਰਸ

ਅੰਮਿ੍ਤਸਰ, 10 ਫਰਵਰੀ (ਸੁਰਿੰਦਰ ਕੋਛੜ)-ਪੰਜਾਬ ਦੇ ਸੈਰ-ਸਪਾਟਾ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਹੈਰੀਟੇਜ ਐਾਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਟੂਰਿਸਟ ਗਾਈਡ ਦਾ ਕੋਰਸ ਸ਼ੁਰੂ ਕਰਨ ਜਾ ਰਿਹਾ ਹੈ | ਜਿਸ ਦੇ ਮੱਦੇਨਜ਼ਰ 40 ਚੁਣੇ ਗਏ ...

ਪੂਰੀ ਖ਼ਬਰ »

ਆਈ. ਟੀ. ਆਈ. ਖੇਡਾਂ ਦਾ ਦੋ ਰੋਜ਼ਾ ਖੇਡ ਟੂਰਨਾਮੈਂਟ ਸ਼ੁਰੂ

ਅੰਮਿ੍ਤਸਰ, 10 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਸਰਕਾਰੀ ਆਈ. ਟੀ. ਆਈ. ਰਣਜੀਤ ਐਵੀਨਿਊ ਵਿਖੇ ਪਿਟਸਾ ਜ਼ੋਨ ਅੰਮਿ੍ਤਸਰ ਦਾ 2 ਰੋਜ਼ਾ ਚੱਲਣ ਵਾਲਾ ਖੇਡ ਟੂਰਨਾਮੈਂਟ ਪਿ੍ੰਸੀਪਲ ਗੁਰਬਖਸ਼ ਸਿੰਘ ਚੇਅਰਮੈਨ ਪਿਟਸਾ ਜ਼ੋਨ ਅੰਮਿ੍ਤਸਰ ਤੇ ਪਿ੍ੰਸੀਪਲ ਜਤਿੰਦਰ ਸਿੰਘ ਦੀ ...

ਪੂਰੀ ਖ਼ਬਰ »

ਸੋਲਰ ਸਿਸਟਮ ਤਹਿਤ 120 ਲਾਈਟਾਂ ਨਾਲ ਜਗਮਗਾਏਗਾ ਬਾਬਾ ਬਕਾਲਾ ਸਾਹਿਬ

ਬਾਬਾ ਬਕਾਲਾ ਸਾਹਿਬ, 10 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਆ ਰਹੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਹਿਲ ਕਦਮੀ ਕਰਦਿਆਂ ਓ. ਐਨ. ਜੀ. ਸੀ. ਕੰਪਨੀ ਦਿੱਲੀ ਵਲੋਂ ਵਾਤਾਵਰਨ ਨੂੰ ਸ਼ੁੱਧਤਾ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਿਖੇ ਕਲਾ ਪ੍ਰਦਰਸ਼ਨੀ ਲਗਾਈ

ਅੰਮਿ੍ਤਸਰ, 10 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਪਬਲਿਕ ਸਕੂਲ ਵਿਖੇ ਪਿ੍ੰ: ਡਾ. ਨੀਰਾ ਸ਼ਰਮਾ ਦੀ ਅਗਵਾਈ ਹੇਠ 'ਕਲਾ ਸੰਗਮ-2020' ਸਾਲਾਨਾ ਕਲਾ ਪ੍ਰਦਰਸ਼ਨੀ ਲਗਾਈ ਗਈ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵਲੋਂ ਕੀਤਾ ਜਦ ਕਿ ਮੁੱਖ ਮਹਿਮਾਨ ਵਜੋਂ ਡਾ: ਜੇ. ਪੀ. ਸ਼ੂਰ ਡਾਇਰੈਕਟਰ ਨੇ ਸ਼ਿਰਕਤ ਕੀਤੀ | ਇਸ ਮੌਕੇ ਵਿਦਿਆਰਥੀਆਂ ਨੇ ਸਿਲਾਈ ਕਢਾਈ, ਬੁਨਾਈ, ਪੇਟਿੰਗਜ਼, ਬੇਕਾਰ ਵਸਤੂਆਂ ਤੋਂ ਵਰਤਣਯੋਗ ਸਾਮਾਨ, ਪੇਪਰਾਂ ਦੀ ਟੋਕਰੀ, ਫੁੱਲ, ਫੁੱਲ ਗੁੱਡੀਆਂ, ਫੋਟੋ ਫ੍ਰੇਮ, ਪੈਂਸਿਲ ਹੋਲਡਰ, ਪ੍ਰੋਜੈਕਟ ਮਾਡਲਾਂ ਤੇ ਚਲਿਤ ਮਾਡਲ ਤਿਆਰ ਕਰਨ ਤੋਂ ਇਲਾਵਾ ਵਾਤਾਵਰਨ 'ਚ ਪਲਾਸਟਿਕ ਦੀ ਵਰਤੋਂ ਘੱਟ ਕਰਨ ਸਬੰਧੀ ਪ੍ਰਭਾਵਸ਼ਾਲੀ ਪੇਸ਼ਕਾਰੀ ਦਿੱਤੀ | ਇਸ ਦੌਰਾਨ ਪੰਜਾਬ ਜ਼ੋਨ ਏ ਦੇ ਖੇਤਰੀ ਨਿਰਦੇਸ਼ਕ ਡਾ: (ਸ਼੍ਰੀਮਤੀ) ਨੀਲਮ ਕਾਮਰਾ, ਪਿ੍੍ਰੰਸੀਪਲ ਡਾ: ਨੀਰਾ ਸ਼ਰਮਾ, ਸਕੂਲ ਦੇ ਪ੍ਰਬੰਧਕ ਡਾ: ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਦੀ ਕਲਾ ਨੂੰ ਸਲਾਹੁੰਦੇ ਹੋਏ ਕਿਹਾ ਕਿ ਇਹੋ ਜਿਹੇ ਕਾਰਜ ਰਚਨਾਤਮਕਤਾ 'ਚ ਵਾਧਾ ਕਰਦੇ ਹਨ ਤੇ ਕੋਮਲ ਕਲਾਕਾਰਾਂ ਦੀ ਕਲਪਨਾ ਸ਼ਕਤੀ ਨੂੰ ਖੰਭ ਲਗਾਉਣ ਦਾ ਕੰਮ ਕਰਦੇ ਹਨ |

ਖ਼ਬਰ ਸ਼ੇਅਰ ਕਰੋ

 

ਮਾਸਟਰ ਵੇਰਕਾ ਵਲੋਂ ਸਮਾਰਟ ਕਲਾਸ ਰੂਮ ਦਾ ਨੀਂਹ ਪੱਥਰ ਰੱਖਿਆ

ਵੇਰਕਾ, 10 ਫਰਵਰੀ (ਪਰਮਜੀਤ ਸਿੰਘ ਬੱਗਾ)-ਪੰਜਾਬ ਸਰਕਾਰ ਦੁਆਰਾ ਜਾਰੀ ਕੀਤੀ 7 ਲੱਖ ਰੁਪਏ ਦੀ ਗ੍ਰਾਂਟ ਨਾਲ ਲੜਕਿਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਉਸਾਰੇ ਜਾਣ ਵਾਲੇ ਸਮਾਰਟ ਕਲਾਸ ਰੂਮ ਦੇ ਨੀਂਹ ਪੱਥਰ ਇਥੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ...

ਪੂਰੀ ਖ਼ਬਰ »

11 ਲੱਖ ਨੌਕਰੀਆਂ ਦੇਣਾ ਮੁੱਖ ਮੰਤਰੀ ਦਾ ਬਿਆਨ ਹਾਸੋ ਹੀਣਾ-ਮਜੀਠੀਆ

ਚੌਕ ਮਹਿਤਾ, 10 ਫਰਵਰੀ (ਧਰਮਿੰਦਰ ਸਿੰਘ ਸਦਾਰੰਗ)-ਕੈ. ਅਮਰਿੰਦਰ ਸਿੰਘ ਨੇ ਦਿੱਲੀ ਚੋਣਾਂ ਦੌਰਾਨ ਕੀਤੇ ਪ੍ਰਚਾਰ ਮੌਕੇ ਪੰਜਾਬ ਅੰਦਰ 11 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ, 5500 ਸਮਾਰਟ ਸਕੂਲ ਬਣਾਉਣ ਤੇ ਬਿਜਲੀ ਦੇ ਰੇਟ 4 ਰੁਪਏ ਪ੍ਰਤੀ ਯੂਨਿਟ ਦੇਣ ਵਰਗਾ ਕੋਰਾ ਝੂਠ ਬੋਲ ...

ਪੂਰੀ ਖ਼ਬਰ »

ਇੰਡੀਅਨ ਸੁਸਾਇਟੀ ਆਫ਼ ਐਨੀਸਿਥਸਿਓਲੋਜਿਸਟ ਦੀ ਕੌਮੀ ਕਾਨਫ਼ਰੰਸ 14 ਨੂੰ

ਅੰਮਿ੍ਤਸਰ, 10 ਫ਼ਰਵਰੀ (ਰੇਸ਼ਮ ਸਿੰਘ)-ਇੰਡੀਅਨ ਸੋਸਾਇਟੀ ਆਫ਼ ਐਨੀਸਿਥਸਿਓਲੋਜਿਸਟ ਵਲੋਂ 18ਵੀਂ ਉੱਤਰੀ ਜ਼ੋਨ ਕਾਨੰਫ਼ਰਸ ਇਥੇ ਸਰਕਾਰੀ ਮੈਡੀਕਲ ਕਾਲਜ ਵਿਖੇ 14 ਫ਼ਰਵਰੀ ਨੂੰ ਕਰਵਾਈ ਜਾ ਰਹੀ ਹੈ ਜਿਸ 'ਚ ਉਤਰੀ ਜ਼ੋਨ ਦੇ 800 ਤੋਂ ਵਧੇਰੇ ਮਾਹਿਰ ਡਾਕਟਰ ਹਿੱਸਾ ਲੈ ਰਹੇ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਡੈਨੀ ਬੰਡਾਲਾ

ਜੰਡਿਆਲਾ ਗੁਰੂ, 10 ਫਰਵਰੀ (ਰਣਜੀਤ ਸਿੰਘ ਜੋਸਨ)-ਹਲਕਾ ਜੰਡਿਆਲਾ ਗੁਰੂ ਦੇ ਸਰਬਪੱਖੀ ਵਿਕਾਸ ਲਈ ਵੀ ਅਨੇਕਾਂ ਯੋਜਨਾਵਾਂ ਬਣਾਈਆਂ ਗਈਆਂ ਹਨ ਤੇ ਹਲਕੇ ਦੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਹਲਕਾ ਜੰਡਿਆਲਾ ਗੁਰੂ ਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਬਰੰਪਟਨ ਵੈਸਟ ਕੈਨੇਡਾ ਦੇ ਐਮ. ਪੀ. ਪੀ. ਅਮਰਜੋਤ ਸੰਧੂ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 10 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਬਾਬਾ ਬਕਾਲਾ ਸਾਹਿਬ ਵਿਖੇ ਬਰੰਪਟਨ ਵੈਸਟ ਕੈਨੇਡਾ ਦੇ ਐਮ. ਪੀ. ਪੀ. ਅਮਰਜੋਤ ਸਿੰਘ ਸੰਧੂ ਦਾ ਬਾਬਾ ਬਕਾਲਾ ਸਾਹਿਬ ਪੁੱਜਣ 'ਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ-ਬੋਨੀ ਅਜਨਾਲਾ

ਜਗਦੇਵ ਕਲਾਂ, 10 ਫਰਵਰੀ (ਸ਼ਰਨਜੀਤ ਸਿੰਘ ਗਿੱਲ)-ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਦੇ ਗ੍ਰਹਿ ਵਿਖੇ ਵਰਕਰਾਂ ਦੀ ਇਕ ਮੀਟਿੰਗ ਦੌਰਾਨ ਸੰਬੋਧਨ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਖ਼ਾਲਸਾ ਕਲੱਬ ਵਲੋਂ ਕਰਵਾਇਆ ਫ਼ੁੱਟਬਾਲ ਟੂਰਨਾਮੈਂਟ ਸਮਾਪਤ

ਅੰਮਿ੍ਤਸਰ, 10 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਖ਼ਾਲਸਾ ਫੁੱਟਬਾਲ ਕਲੱਬ ਵਲੋਂ ਕਰਵਾਏ ਜੋਗਿੰਦਰ ਸਿੰਘ ਮਾਨ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸਮਾਪਤ ਹੋ ਗਿਆ | ਫੁੱਟਬਾਲ ਟੂਰਨਾਮੈਂਟ ਦਾ ਫ਼ਾਈਨਲ ਮੁਕਾਬਲਾ ਖ਼ਾਲਸਾ ਫੁੱਟਬਾਲ ਕਲੱਬ ਤੇ ਕਾਲਾ ਅਫਗਾਨਾ ਦੀਆਂ ...

ਪੂਰੀ ਖ਼ਬਰ »

ਸਰਬ ਸਿੱਖਿਆ ਅਭਿਆਨ ਤੇ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੀ ਮੀਟਿੰਗ

ਅੰਮਿ੍ਤਸਰ, 10 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਰਵ ਸਿੱਖਿਆ ਅਭਿਆਨ ਤੇ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਵਲੋਂ ਵੱਖ-ਵੱਖ ਮੰਗਾਂ ਸਬੰਧੀ ਕੈਬਨਿਟ ਮੰਤਰੀ ਓ. ਪੀ. ਸੋਨੀ ਨੂੰ ਮੰਗ-ਪੱਤਰ ਦਿੱਤਾ ਜਦ ਕਿ ਇਸ ਤੋਂ ਪਹਿਲਾ ਕਰਮਚਾਰੀਆਂ ਦੀਆਂ ਮੰਗਾਂ 'ਤੇ ...

ਪੂਰੀ ਖ਼ਬਰ »

ਬੋਰਡ ਪ੍ਰੀਖਿਆਵਾਂ 'ਚ ਚੰਗੀ ਕਾਰਗੁਜ਼ਾਰੀ ਲਈ ਅਧਿਆਪਕਾਂ ਵਿੱਢੀ ਤਿਆਰੀ

ਅੰਮਿ੍ਤਸਰ, 10 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਸਿੱਖਿਆ ਅਧਿਕਾਰੀ ਸ: ਸਲਵਿੰਦਰ ਸਿੰਘ ਸਮਰਾ ਦੇ ਨਿਰਦੇਸ਼ਾਂ ਅਨੁਸਾਰ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 'ਚ ਚੰਗੇ ਨਤੀਜਿਆਂ ਦੀ ਪੇਸ਼ਕਾਰੀ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਜੰਗੀ ...

ਪੂਰੀ ਖ਼ਬਰ »

ਆਵਾਜ਼ ਤੇ ਰੌਸ਼ਨੀ ਸ਼ੋਅ ਸਦਭਾਵਨਾ, ਸ਼ਾਂਤੀ ਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੋਇਆ ਸਮਾਪਤ

ਅੰਮਿ੍ਤਸਰ, 10 ਫਰਵਰੀ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਣਜੀਤ ਐਵੀਨਿਊ ਪਾਇਟੈਕਸ ਗਰਾਊਾਡ ਵਿਖੇ ਕਰਵਾਇਆ ਗਿਆ 2 ਦਿਨਾਂ 'ਰੌਸ਼ਨੀ ਤੇ ਆਵਾਜ਼' ਸ਼ੋਅ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛੱਕੋ' ਦਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਤੀਰਥ ਵਿਖੇ ਮਨਾਇਆ ਜਾਣ ਵਾਲਾ 2 ਰੋਜ਼ਾ ਕੌਮੀ ਮੇਲਾ ਸਮਾਪਤ

ਰਾਮ ਤੀਰਥ, 10 ਫਰਵਰੀ (ਧਰਵਿੰਦਰ ਸਿੰਘ ਔਲਖ)-ਸਤਿਗੁਰੂ ਗਿਆਨ ਨਾਥ ਦੇ 84 ਦਿਨਾ ਜੇਲ੍ਹ ਯਾਤਰਾ ਤੋਂ 45 ਸਾਧੂਆਂ ਸਮੇਤ ਰਿਹਾਅ ਹੋ ਕੇ ਆਉਣ ਦੀ ਖ਼ੁਸ਼ੀ 'ਚ ਮਨਾਇਆ ਜਾਣ ਵਾਲਾ 2 ਰੋਜ਼ਾ ਕੌਮੀ ਮੇਲਾ ਸਮਾਪਤ ਹੋ ਗਿਆ ਹੈ | ਇਸ ਮੌਕੇ ਦੌਰਾਨ ਭਗਵਾਨ ਵਾਲਮੀਕਿ ਆਸ਼ਰਮ ਧੂਣਾ ...

ਪੂਰੀ ਖ਼ਬਰ »

ਰੋਸ ਰੈਲੀਆਂ ਕਰਨ ਦੇ ਸਬੰਧ 'ਚ ਮੀਟਿੰਗ

ਛੇਹਰਟਾ, 9 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਵਾਰਡ ਨੰਬਰ 85 ਨਿਊ ਹਰਿਗੋਬਿੰਦ ਐਵੀਨਿਊ ਛੇਹਰਟਾ ਵਿਖੇ ਅਕਾਲੀ ਆਗੂ ਸ: ਜਸਵੰਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਦੌਰਾਨ 13 ਫਰਵਰੀ ਨੂੰ ਅੰਮਿ੍ਤਸਰ ਵਿਖੇ ਕਾਂਗਰਸ ਸਰਕਾਰ ਦੀਆਂ ਗਲਤ ...

ਪੂਰੀ ਖ਼ਬਰ »

ਵਿਦਿਆਰਥੀ ਜਥੇਬੰਦੀ ਦੇ ਆਗੂ ਕਨਿਸ਼ ਬੱਤਰਾ ਨੇ ਜ਼ਿਲ੍ਹਾ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਅੰਮਿ੍ਤਸਰ, 10 ਫਰਵਰੀ (ਰੇਸ਼ਮ ਸਿੰਘ)-ਦਰਮਿਆਨੇ ਉਦਯੋਗ ਬੋਰਡ ਦੇ ਸੀਨੀ: ਮੀਤ ਚੇਅਰਮੈਨ ਪਰਮਜੀਤ ਸਿੰਘ ਬੱਤਰਾ ਦੇ ਪੁਤਰ ਕਨਿਸ਼ ਬੱਤਰਾ ਨੂੰ ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਇਥੇ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜੋੜ ਮੇਲਾ ਮਨਾਇਆ

ਚੱੱਬਾ, 10 ਫਰਵਰੀ (ਜੱਸਾ ਅਨਜਾਣ)-ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਤਰਨਤਾਰਨ ਰੋਡ ਚੱਬਾ ਵਿਖੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਦੀ ਰਹਿਨੁਮਾਈ ਤੇ ਯੋਗ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸੋਨੀ ਤੇ ਮੇਅਰ ਵਲੋਂ ਫ਼ਤਾਹਪੁਰ ਦਾ ਦੌਰਾ

ਅੰਮਿ੍ਤਸਰ, 10 ਫਰਵਰੀ (ਹਰਮਿੰਦਰ ਸਿੰਘ)-ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਤੇ ਮੇਅਰ ਸ: ਕਰਮਜੀਤ ਸਿੰਘ ਰਿੰਟੂ ਵਲੋਂ ਫ਼ਤਾਹਪੁਰ 'ਚ ਪੈਂਦੇ ਇਲਾਕੇ ਬਾਬਾ ਜੀਵਨ ਸਿੰਘ ਕਾਲੋਨੀ ਕੁੜੀ ਪਿੰਡ ਤੇ ਬਾਬਾ ਦੀਪ ਸਿੰਘ ਕਾਲੋਨੀ ਦਾ ਦੌਰਾ ਕੀਤਾ ਅਤੇ ਚੱਲ ਰਹੇ ਵਿਕਾਸ ...

ਪੂਰੀ ਖ਼ਬਰ »

ਸਰਕਾਰੀ ਕਾਲਜ ਅਜਨਾਲਾ ਵਿਖੇ ਜਾਗਰੂਕਤਾ ਨੁੱਕੜ ਨਾਟਕ 'ਨਸ਼ਾ ਵੰਡੇ ਕੋਹੜ' ਦਾ ਮੰਚਨ

ਅਜਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਯੂਥ ਫਾਉਂਡੇਸ਼ਨ ਅਜਨਾਲਾ ਵਲੋਂ ਖੇਡੇ ਜਾ ਰਹੇ ਨਾਟਕਾਂ ਦੀ ਲੜੀ ਤਹਿਤ ਸਰਕਾਰੀ ਕਾਲਜ ਅਜਨਾਲਾ ਵਿਖੇ ਫਾਉਂਡੇਸ਼ਨ ਪ੍ਰਧਾਨ ਐਡਵੋਕੇਟ ਸੰਦੀਪ ਕੌਸ਼ਿਲ ਦੀ ਅਗਵਾਈ 'ਚ ਨੁੱਕੜ ਨਾਟਕ 'ਨਸ਼ਾ ਵੰਡੇ ਕੋਹੜ' ਦਾ ਮੰਚਨ ਕੀਤਾ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਗੁਰਵੇਲ ਸਿੰਘ ਅਲਕੜੇ ਦੇ ਪਿਤਾ ਦੇ ਦਿਹਾਂਤ 'ਤੇ ਮਜੀਠੀਆ ਵਲੋਂ ਦੁੱਖ ਪ੍ਰਗਟ

ਕੱਥੂਨੰਗਲ, 10 ਫਰਵਰੀ (ਦਲਵਿੰਦਰ ਸਿੰਘ ਰੰਧਾਵਾ)-ਸਾਬਕਾ ਚੇਅਰਮੈਨ ਬਲਾਕ ਸੰਮਤੀ ਤੇ ਮੌਜੂਦਾ ਜ਼ਿਲਾ ਪ੍ਰੀਸ਼ਦ ਮੈਂਬਰ ਗੁਰਵੇਲ ਸਿੰਘ ਅਲਕੜੇ ਦੇ ਪਿਤਾ ਮੁਖਤਿਆਰ ਸਿੰਘ ਬਾਜਵਾ ਸਾਬਕਾ ਸਰਪੰਚ ਦੀ ਅਚਨਚੇਤ ਮੌਤ ਹੋ ਜਾਣ 'ਤੇ ਉਨ੍ਹਾਂ ਦੇ ਸਸਕਾਰ ਮੌਕੇ ਪੁੱਜੇ ਸਾਬਕਾ ...

ਪੂਰੀ ਖ਼ਬਰ »

ਛੇਵਾਂ ਫੁੱਟਬਾਲ ਟੂਰਨਾਮੈਂਟ ਕਰਵਾਇਆ

ਜੰਡਿਆਲਾ ਗੁਰੂ, 10 ਫਰਵਰੀ (ਰਣਜੀਤ ਸਿੰਘ ਜੋਸਨ)-ਚੜ੍ਹਦੀ ਕਲਾ ਸਪੋਰਟਸ ਕਲੱਬ ਜੰਡਿਆਲਾ ਗੁਰੂ ਵਲੋਂ ਦੁਸਹਿਰਾ ਗਰਾਊਾਡ ਵੈਰੋਵਾਲ ਰੋਡ, ਜੰਡਿਆਲਾ ਗੁਰੂ ਵਿਖੇ ਛੇਵਾਂ 3 ਦਿਨਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸ. ਸਰੂਪ ...

ਪੂਰੀ ਖ਼ਬਰ »

ਪੀ. ਐਫ. ਵਿਭਾਗ ਨੇ ਕੀਤਾ 3326 ਦਾਅਵਿਆਂ ਦਾ ਨਿਪਟਾਰਾ

ਅੰਮਿ੍ਤਸਰ, 10 ਫ਼ਰਵਰੀ (ਸੁਰਿੰਦਰ ਕੋਛੜ)-ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐਫ. ਓ.) ਵਲੋਂ ਜਨਵਰੀ ਮਹੀਨੇ 'ਚ 3326 ਦਾਅਵਿਆਂ ਦਾ ਨਿਪਟਾਰਾ ਕੀਤਾ ਗਿਆ | ਖੇਤਰੀ ਭਵਿੱਖ ਨਿਧੀ ਦਫ਼ਤਰ 'ਚ ਮਾਸਿਕ ਸਮਾਰੋਹ 'ਨਿਧੀ ਤੁਹਾਡੇ ਨਜ਼ਦੀਕ' ਦੌਰਾਨ ਇਹ ਜਾਣਕਾਰੀ ਦਿੰਦਿਆਂ ਖੇਤਰੀ ...

ਪੂਰੀ ਖ਼ਬਰ »

ਕਾਨਵੋਕੇਸ਼ਨ ਮੌਕੇ ਆਨਰਜ਼ ਕਾਜ਼ਾ ਡਿਗਰੀਆਂ ਨਾਲ ਸਨਮਾਨਿਤ ਹੋਣਗੇ ਸਰਜਨ ਡਾ: ਨਰੇਸ਼ ਤ੍ਰੇਹਨ ਤੇ ਪੰਕਜ ਕਪੂਰ

ਅੰਮਿ੍ਤਸਰ, 10 ਫ਼ਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕੌਮਾਂਤਰੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਕੌਮਾਂਤਰੀ ਪੱਧਰ ਦਾ ਵਿਦਿਆਰਥੀ ਹੋਸਟਲ ਦਾ ਨਿਰਮਾਣ ਕਰਵਾਏਗੀ ਕਿਉਂਕਿ ਬੀਤੇ ਵਰ੍ਹੇ ਕੌਮਾਂਤਰੀ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX