ਤਾਜਾ ਖ਼ਬਰਾਂ


ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  about 1 hour ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  about 1 hour ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 2 hours ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  about 2 hours ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  about 2 hours ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  about 3 hours ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  about 4 hours ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  about 4 hours ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 5 hours ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  about 6 hours ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  about 6 hours ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 8 hours ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 8 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 8 hours ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 8 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 8 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 9 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 9 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 9 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  about 9 hours ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਭਾਰੀ ਮੀਂਹ ਨੇ ਤੋੜੀਆਂ ਕਿਸਾਨਾਂ ਦੀਆਂ ਆਸਾਂ
. . .  about 9 hours ago
ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਵਲੋਂ ਮਨ ਵਿਚ ਅਨੇਕਾਂ ਸੁਪਨਿਆਂ ਦਾ ਮਹਿਲ ਉਸਾਰ ਕੇ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜਦੋਂ ਪੱਕ ਕੇ ਤਿਆਰ ਹੋ ਰਹੀ ਸੀ ਤਾਂ ਕੁਦਰਤ ਦੇ ਕਹਿਰ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨੇ ਫ਼ਸਲ ਬਰਬਾਦ ਕਰ ਕੇ ਕਿਸਾਨਾਂ ਦੀਆਂ ਸਾਰੀਆਂ ਆਸਾਂ...
ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  about 9 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  about 10 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਮਾਘ ਸੰਮਤ 551

ਰੂਪਨਗਰ

ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੰਗਲ ਇਕਾਈ ਵਲੋਂ ਭਰਵੀਂ ਗੇਟ ਰੈਲੀ

ਨੰਗਲ, 10 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੰਗਲ ਇਕਾਈ ਵਲੋਂ ਕੇਂਦਰੀ ਕਮੇਟੀ ਦੇ ਸੱਦੇ 'ਤੇ ਮੰਗਾਂ ਨੂੰ ਲੈ ਕੇ ਭਰਵੀਂ ਗੇਟ ਰੈਲੀ ਕੀਤੀ ਗਈ ਅਤੇ ਸੂਬਾ ਸਰਕਾਰ ਅਤੇ ਮੈਨੇਜਮੈਂਟ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਰੈਲੀ ...

ਪੂਰੀ ਖ਼ਬਰ »

ਸੋਨਾਲੀ ਗਿਰੀ ਨੇ ਡਿਪਟੀ ਕਮਿਸ਼ਨਰ ਰੂਪਨਗਰ ਵਜੋਂ ਅਹੁਦਾ ਸੰਭਾਲਿਆ

ਰੂਪਨਗਰ 10 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਸ੍ਰੀਮਤੀ ਸੋਨਾਲੀ ਗਿਰੀ ਆਈ.ਏ.ਐਸ. ਨੇ ਅੱਜ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪੁੱਜਣ ਤੇ ਗਾਰਡ ਆਫ਼ ਓਨਰ ਦਿੱਤਾ ਗਿਆ, ਜਿਥੇ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਖੇ ਖੇਡਿਆ ਗਿਆ ਨੁੱਕੜ ਨਾਟਕ

ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਸਿਵਲ ਸਰਜਨ ਰੂਪਨਗਰ ਡਾ.ਐਚ.ਐਨ. ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਡਾ. ਚਰਨਜੀਤ ਸਿੰਘ ਜੀ ਦੀ ਅਗਵਾਈ ਹੇਠ ਕੰਨਿਆ ਭਰੂਣ ਹੱਤਿਆ ਵਿਰੁੱਧ ਨੁੱਕੜ ਨਾਟਕ ...

ਪੂਰੀ ਖ਼ਬਰ »

ਪ੍ਰਸ਼ਾਸਨ ਨੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਉਣ ਲਈ ਮੁਹਿੰਮ ਚਲਾਈ ਜਾਵੇਗੀ-ਸੋਨਾਲੀ ਗਿਰੀ

ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਜ਼ਿਲ੍ਹੇ ਦੇ ਨਵਨਿਯੁਕਤ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਆਈ.ਏ.ਐਸ. ਨੇ ਅੱਜ ਆਪਣਾ ਅਹੁਦਾ ਸੰਭਾਲਣ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ...

ਪੂਰੀ ਖ਼ਬਰ »

ਸਥਾਨਕ ਬਾਰ ਐਸੋਸੀਏਸ਼ਨ ਨੇ ਕੀਤੀ ਹੜਤਾਲ

ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਬਾਰ ਐਸੋ. ਦੀ ਮੀਟਿੰਗ ਪ੍ਰਧਾਨ ਦੌਲਤ ਸਿੰਘ ਚਬਰੇਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਸੰਬੰਧੀ ਸਕੱਤਰ ਅਮਨਦੀਪ ਸਿੰਘ ਮਿਨਹਾਸ ਨੇ ਦੱਸਿਆ ਕਿ ਨੂਰਪੁਰ ਬੇਦੀ ਵਿਖੇ ਇਕ ਗ੍ਰਾਮੀਣ ਅਦਾਲਤ ਖੋਲੀ ਜਾ ...

ਪੂਰੀ ਖ਼ਬਰ »

ਪਿੰਡ ਕਲਾਰਾਂ ਵਿਖੇ ਸਾਲਾਨਾ ਵਿਸ਼ਾਲ ਗੁਰਮਤਿ ਸਮਾਗਮ ਅੱਜ

ਮੋਰਿੰਡਾ, 10 ਫਰਵਰੀ (ਪਿ੍ਤਪਾਲ ਸਿੰਘ)-ਗੁਰਦੁਆਰਾ ਸਤਿ ਕਰਤਾਰ ਸਾਹਿਬ ਜੀ ਪਿੰਡ ਕਲਾਰਾਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਜੀ ਭੈਰੋਮਾਜਰਾ ਵਾਲਿਆਂ ਦੀ ਯਾਦ ਨੂੰ ਸਮਰਪਿਤ 11 ਫਰਵਰੀ ਨੂੰ ਸਾਲਾਨਾ ਵਿਸ਼ਾਲ ...

ਪੂਰੀ ਖ਼ਬਰ »

ਬਾਇਓਮੈਟਿ੍ਕ ਮਸ਼ੀਨਾਂ ਸਬੰਧੀ ਦਿੱਤੀ ਜਾਣਕਾਰੀ

ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਬਲਾਕ ਪ੍ਰਾਇਮਰੀ ਦਫ਼ਤਰ ਵਿਖੇ ਬਾਇਓਮੈਟਿ੍ਕ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਸੰਬੰਧੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਮਲਜੀਤ ਭੱਲੜੀ ਨੇ ਕਿਹਾ ਕਿ ਬਲਾਕ ਦੇ ਪ੍ਰਾਇਮਰੀ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਨੇ ਰੇਲਵੇ ਅੰਡਰ ਬਰਿੱਜ ਹੇਠ ਪਏ ਖੱਡੇ ਠੀਕ ਕਰਵਾਏ

ਮੋਰਿੰਡਾ, 10 ਫਰਵਰੀ (ਕੰਗ)-ਮੋਰਿੰਡਾ-ਚੁੰਨੀ ਰੋਡ ਤੇ ਬਣੇ ਰੇਲਵੇ ਅੰਡਰ ਬਰਿੱਜ ਵਾਲੀ ਸੜਕ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ | ਇਸ ਸੜਕ ਦੇ ਨਿਰਮਾਣ ਦੀ ਜ਼ਿੰਮੇਵਾਰੀ ਰੇਲਵੇ ਵਿਭਾਗ ਦੀ ਬਣਦੀ ਦੱਸੀ ਜਾਂਦੀ ਹੈ | ਇਸ ਸਬੰਧੀ ਰੇਲਵੇ ਵਿਭਾਗ ਨੂੰ ਕਈ ਵਾਰ ਸ਼ਿਕਾਇਤ ਵੀ ...

ਪੂਰੀ ਖ਼ਬਰ »

ਰਾਸ਼ਟਰੀ ਬੇਰੁਜ਼ਗਾਰ ਰਜਿਸਟ੍ਰੇਸ਼ਨ ਮੁਹਿੰਮ ਸਬੰਧੀ ਜ਼ਿਲ੍ਹਾ ਯੂਥ ਕਾਂਗਰਸ ਨੇ ਨੌਜਵਾਨਾਂ ਨੂੰ ਕੀਤਾ ਜਾਗਰੂਕ

ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਬੀ. ਵੀ. ਸ੍ਰੀਨਿਵਾਸ, ਇਕਾਈ ਮੁਖੀ ਕਿ੍ਸ਼ਨਾ ਐਲਾਵਰੂ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਰਿੰਦਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਯੂਥ ...

ਪੂਰੀ ਖ਼ਬਰ »

ਮੋਰਿੰਡਾ 'ਚ ਨਹੀਂ ਹੋ ਰਿਹਾ ਟ੍ਰੈਫਿਕ ਸਮੱਸਿਆ ਦਾ ਹੱਲ

ਮੋਰਿੰਡਾ, 10 ਫਰਵਰੀ (ਕੰਗ)-ਮੋਰਿੰਡਾ ਸ਼ਹਿਰ ਪਿਛਲੇ ਕਾਫ਼ੀ ਸਮੇਂ ਤੋਂ ਕਈ ਸਮੱਸਿਆਵਾਂ ਨਾਲ ਘਿਰਿਆ ਹੋਇਆ ਹੈ, ਜਿਨ੍ਹਾਂ 'ਚੋਂ ਸੀਵਰੇਜ, ਸਫ਼ਾਈ ਅਤੇ ਟ੍ਰੈਫਿਕ ਦੀ ਸਮੱਸਿਆ ਮੁੱਖ ਤੌਰ ਤੇ ਉੱਭਰ ਕੇ ਆਉਂਦੀ ਹੈ¢ ਇਨ੍ਹਾਂ ਵਿਚੋਂ ਟ੍ਰੈਫਿਕ ਦੀ ਸਮੱਸਿਆ ਤੋਂ ਸ਼ਹਿਰ ...

ਪੂਰੀ ਖ਼ਬਰ »

ਦੁਕਾਨ 'ਚੋਂ 2.25 ਲੱਖ ਰੁਪਏ ਦੇ ਟਾਇਰ ਚੋਰੀ

ਕਾਹਨਪੁਰ ਖੂਹੀ, 10 ਫਰਵਰੀ (ਗੁਰਬੀਰ ਸਿੰਘ ਵਾਲੀਆ)-ਖੇਤਰ 'ਚ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੇ ਪੁਲਿਸ ਵਲੋਂ ਰਾਤ ਸਮੇਂ ਵਧਾਈ ਗਸ਼ਤ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਦੇਰ ਰਾਤ ਚੋਰਾਂ ਨੇ ਪੁਲਿਸ ਚੌਾਕੀ ਕਲਵਾਂ ਤੋਂ ਕੁੱਝ ਦੂਰੀ 'ਤੇ ਅੱਡਾ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 34ਵਾਂ ਕੀਰਤਨ ਦਰਬਾਰ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਹੱਲਾ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ

ਭਰਤਗੜ੍ਹ, 10 ਫਰਵਰੀ (ਜਸਬੀਰ ਸਿੰਘ ਬਾਵਾ)-ਭਰਤਗੜ੍ਹ, ਦੈਹਰੀ ਸਥਿਤ ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਇਨ੍ਹਾਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕਰਵਾਏ ਧਾਰਮਿਕ ਸਮਾਗਮ ਦੌਰਾਨ ਸਿੱਖ ਪੰਥ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ) ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਵੱਖ-ਵੱਖ ਸਕੂਲਾਂ ਦਾ ਅਚਨਚੇਤ ਨਿਰੀਖਣ

ਨੂਰਪੁਰ ਬੇਦੀ, 10 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ) ਰੂਪਨਗਰ ਸ਼ਰਨਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ) ਸੁਰਿੰਦਰਪਾਲ ਸਿੰਘ ਵਲੋਂ ਅੱਜ ਅਚਨਚੇਤ ਵੱਖ-ਵੱਖ ਸਕੂਲਾਂ ਦਾ ਨਿਰੀਖਣ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਦੀ ਹੋਈ ਮੀਟਿੰਗ

ਮੋਰਿੰਡਾ, 10 ਫਰਵਰੀ (ਕੰਗ)-ਆਤਮਾ ਦੇਵੀ ਪਬਲਿਕ ਸਕੂਲ ਮੋਰਿੰਡਾ ਵਿਖੇ ਸ਼ਬਦ ਸੰਚਾਰ ਸਾਹਿੱਤਕ ਸੁਸਾਇਟੀ (ਰਜਿ.) ਮੋਰਿੰਡਾ ਦੀ ਗੁਰਨਾਮ ਸਿੰਘ ਬਿਜਲੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ¢ ਮੀਟਿੰਗ ਦੌਰਾਨ ਸੁਰਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਹਰਜਿੰਦਰ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦਾ ਹੱਲ ਅਤੇ ਕਿਸਾਨਾਂ ਨੂੰ ਮੁਆਵਜ਼ਾ ਨਾ ਦੇਣ ਕਾਰਨ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ-ਅਕਾਲੀ ਆਗੂ

ਘਨੌਲੀ, 10 ਫਰਵਰੀ (ਜਸਵੀਰ ਸਿੰਘ ਸੈਣੀ)-ਘਨੌਲੀ 'ਚ ਅੱਜ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਅਹਿਮ ਭਰਵੀਂ ਇਕੱਤਰਤਾ ਹੋਈ | ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਗੀ, ਸਵਰਨਜੀਤ ਸਿੰਘ ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਸਬੰਧੀ ਰਾਸ਼ਟਰੀ ਮੁਕਤੀ ਦਿਵਸ ਮਨਾਇਆ

ਘਨੌਲੀ, 10 ਫਰਵਰੀ (ਜਸਵੀਰ ਸਿੰਘ ਸੈਣੀ)-ਮਾਨਯੋਗ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਪੇਟ ਦੇ ਕੀੜਿਆਂ ਸਬੰਧੀ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ ਜਿਸ ਦੇ ਤਹਿਤ ਮਕੌੜੀ ਕਲਾਂ ਦੇ ਪ੍ਰਾਇਮਰੀ ਅਤੇ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼ ਮਹਾਂ-ਸੰਘ ਸੀਨੀਅਰ ਸਿਟੀਜ਼ਨ ਵਲੋਂ ਇਕੱਤਰਤਾ

ਮੋਰਿੰਡਾ, 10 ਫਰਵਰੀ (ਕੰਗ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂ-ਸੰਘ ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਨੇ ਪ੍ਰਧਾਨ ਮਾ: ਰਾਮੇਸ਼ਵਰ ਦਾਸ ਦੀ ਅਗਵਾਈ ਹੇਠ ਮਹੀਨਾਵਾਰ ਇਕੱਤਰਤਾ ਕੀਤੀ¢ ਇਕੱਤਰਤਾ ਦੌਰਾਨ ਫ਼ੈਸਲਾ ਕੀਤਾ ਗਿਆ ਕਿ 24 ਫਰਵਰੀ ਨੂੰ ਪੰਜਾਬ ਰਾਜ ਪੈਂਸ਼ਨਰਜ ...

ਪੂਰੀ ਖ਼ਬਰ »

ਸਿਹਤ ਸਬੰਧੀ ਜਾਗਰੂਕਤਾ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਘਨੌਲੀ, 10 ਫਰਵਰੀ (ਜਸਵੀਰ ਸਿੰਘ ਸੈਣੀ)-ਥਲੀ ਖ਼ੁਰਦ ਵਾਸੀਆਂ ਨੂੰ ਨਿਰੋਗ ਜ਼ਿੰਦਗੀ ਦੇਣ ਦੇ ਇਰਾਦੇ ਨਾਲ ਗ੍ਰਾਮ ਪੰਚਾਇਤ ਥਲੀ ਖ਼ੁਰਦ ਦੇ ਵਿਸ਼ੇਸ਼ ਉਪਰਾਲੇ ਸਦਕਾ ਹਰ ਮਹੀਨੇ ਦੀ 10 ਤਰੀਕ ਨੂੰ ਗੁ. ਸਾਹਿਬ ਥਲੀ ਖ਼ੁਰਦ ਵਿਖੇ ਸਿਹਤ ਸਬੰਧੀ ਜਾਗਰੂਕਤਾ ਕੈਂਪ ਅਤੇ ...

ਪੂਰੀ ਖ਼ਬਰ »

ਧਰਮ ਪ੍ਰਤੀ ਨਿਸ਼ਠਾ, ਸ਼ਾਂਤੀ, ਸੰਤੁਸ਼ਟੀ ਹੀ ਭਗਵਾਨ ਦੀ ਪ੍ਰਾਪਤੀ ਦੇ ਸਾਧਨ ਹਨ- ਸਵਾਮੀ ਚੇਤਨਾ ਨੰਦ

ਨੂਰਪੁਰ ਬੇਦੀ, 10 ਫਰਵਰੀ (ਵਿੰਦਰਪਾਲ ਝਾਂਡੀਆਂ)-ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰੰਪਰਾਂ (ਗਰੀਬਦਾਸੀ ਸੰਪਰਦਾਇ) ਦੀ ਕੁਟੀਆ ਪਿੰਡ ਰੂੜੇਵਾਲ ਵਿਖੇ ਸਰਬ ਸੰਗਤ ਵਲੋਂ ਸਾਲਾਨਾ ਤਿੰਨ ਰੋਜ਼ਾ ਸੰਤ ਸਮਾਗਮ ਅੱਜ ਭੂਰੀਵਾਲੇ ਗੁਰਗੱਦੀ ਪ੍ਰੰਪਰਾਂ ਦੇ ਵਰਤਮਾਨ ਗੱਦੀ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਪਰਗਣ ਸਿੰਘ ਯਾਦਗਾਰੀ ਕਬੱਡੀ ਕੱਪ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਪੰਜ ਪਿਆਰਾ ਪਾਰਕ ਲਾਗੇ ਤੀਸਰਾ ਸ਼ਹੀਦ ਸਿਪਾਹੀ ਪਰਗਣ ਸਿੰਘ ਯਾਦਗਾਰੀ ਕਬੱਡੀ ਕੱਪ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ ਜਿਸ ਵਿਚ ਹਰਿਆਣਾ ਦੇ ਕੈਥਲ ਖੇਡ ਅਕੈਡਮੀ ਨੇ ਪਹਿਲਾ ਜਦੋਂ ਕਿ ਬਾਬਾ ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਮੋਰਿੰਡਾ, 10 ਫਰਵਰੀ (ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਪਾਰਟੀ ਦੌਰਾਨ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਰੈਂਪ ਵਾਕ ਕੀਤੀ ਗਈ ਅਤੇ ਜੇਤੂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਰੋਸ ਰੈਲੀ ਕੱਢੀ

ਮੋਰਿੰਡਾ, 10 ਫਰਵਰੀ (ਕੰਗ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ-ਡਵੀਜ਼ਨ ਸਿਟੀ ਅਤੇ ਸਬ-ਅਰਬਨ ਵਿਖੇ ਪ੍ਰਧਾਨ ਗੁਰਿੰਦਰ ਸਿੰਘ ਅਤੇ ਹਰਦੇਵ ਸਿੰਘ ਦੀ ਅਗਵਾਈ ਹੇਠ ਟੀ.ਐਸ.ਯੂ ਅਤੇ ਐਮ.ਐਸ.ਯੂ ਵੱਲੋਂ ਜੇ.ਈ. ਭੁਪਿੰਦਰ ਸਿੰਘ ਕੀਤੀ ਗਈ ਬਦਲੀ ਦੇ ਵਿਰੋਧ ਵਿਚ ਰੋਸ ...

ਪੂਰੀ ਖ਼ਬਰ »

ਸਕੂਲਾਂ 'ਚ ਮਨਾਇਆ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ

ਸ੍ਰੀ ਚਮਕੌਰ ਸਾਹਿਬ, 10 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਿਹਤ ਵਿਭਾਗ ਵਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ, ਨਿੱਜੀ ਤੇ ਮਾਨਤਾ ਪ੍ਰਾਪਤ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ 'ਚ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਦੀਆਂ ਗੋਲੀਆਂ ਦਿੱਤੀਆਂ

ਪੁਰਖਾਲੀ, 10 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਪੀ. ਐਚ. ਸੀ ਪੁਰਖਾਲੀ ਦੀ ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਦੇ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਦੀਆਂ ਗੋਲੀਆਂ ਦਿੱਤੀਆਂ ਗਈਆਂ¢ ਇਹ ਗੋਲੀਆਂ ਸਕੂਲ ਦੇ ਪਿ੍ੰਸੀਪਲ ਜਗਜੀਤ ਸਿੰਘ ਨੂੰ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਹੋਈ ਮੀਟਿੰਗ

ਰੂਪਨਗਰ, 10 ਫਰਵਰੀ (ਪੱਤਰ ਪ੍ਰੇਰਕ)-ਨੰਬਰਦਾਰ ਯੂਨੀਅਨ ਦੀ ਮੀਟਿੰਗ ਐਡਵੋਕੇਟ ਪਾਲ ਸਿੰਘ ਕਟਲੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਐਸ. ਡੀ. ਐਮ. ਰੂਪਨਗਰ ਦੀ ਕੋਰਟ ਰੂਮ ਵਿਖੇ ਹੋਈ | ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰੀ ਦੀ ਨਿਯੁਕਤੀ ਲਈ ਪਿੰਡਾਂ ਵਿਚ ...

ਪੂਰੀ ਖ਼ਬਰ »

ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ ਰੋਪੜ ਵਲੋਂ 'ਅਦਵਿਤੀਯ 2020'˜ ਮਨਾਇਆ

ਰੂਪਨਗਰ, 10 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ ਰੋਪੜ ਦਾ ਤਕਨੀਕੀ ਉਤਸਵ 'ਅਦਵਿਤੀਯ 2020' ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਰੂਪ ਵਿਚ ਈਸਰੋ ਦੇ ਸਾਬਕਾ ਚੇਅਰਮੈਨ ਡਾ. ਕੇ. ਰਾਧਾਕਿ੍ਸ਼ਨਨ ਨੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਨੂੰ ਭਾਰਤ ਸਰਕਾਰ ਦੇ ਬੀ.ਆਰ.ਐਨ.ਐਸ ਵਿਭਾਗ ਤੋਂ ਮਿਲੀ ਗ੍ਰਾਂਟ

ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਇਥੋਂ ਦੇ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੀ ਭਾਰਤ ਸਰਕਾਰ ਦੇ ਪ੍ਰਮਾਣੂ ਵਿਗਿਆਨ ਖੋਜ ਊਰਜਾ ਵਿਭਾਗ (ਬੀ.ਆਰ.ਐਨ.ਐਸ) ਮੁੰਬਈ ਵਲੋਂ ਪ੍ਰਾਪਤ ਹੋਣ ਵਾਲੀ 32 ਲੱਖ ਦੀ ਗ੍ਰਾਂਟ ਲਈ ਚੋਣ ਕੀਤੀ ਗਈ | ਇਸ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ

ਐੱਸ. ਏ. ਐੱਸ. ਨਗਰ, 10 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1 ਮੁਹਾਲੀ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ ਕਿਤਾਬ ਲੋਕ ਅਰਪਣ ਕੀਤੀ

ਚੰਡੀਗੜ੍ਹ, 10 ਫਰਵਰੀ (ਮਨਜੋਤ ਸਿੰਘ ਜੋਤ)-ਯੂਨੀਵਰਸਿਟੀ ਇੰਸਟੀਚਿਊਟ ਆਫ਼ ਫ਼ੈਸ਼ਨ ਟੈਕਨਾਲੋਜੀ ਐਾਡ ਵੋਕੇਸ਼ਨਲ ਡਿਵੈਲਪਮੈਂਟ ਵਿਖੇ ਤਾਇਨਾਤ ਅਸਿਸਟੈਂਟ ਪ੍ਰੋਫ਼ੈਸਰ ਡਾ. ਅਨੂ ਐੱਚ. ਗੁਪਤਾ ਵੱਲੋਂ ਲਿਖੀ ਗਈ ਕਿਤਾਬ 'ਫੁਲਕਾਰੀ ਫਰਾਮ ਪੰਜਾਬ : ਇੰਬਰਾਇਡਰੀ ਇਨ ...

ਪੂਰੀ ਖ਼ਬਰ »

ਪੀ.ਯੂ. ਦੇ ਪ੍ਰੋ.ਸੀਮਾ ਕਪੂਰ ਨੂੰ ਮਿਲਿਆ ਪੁਰਸਕਾਰ

ਚੰਡੀਗੜ੍ਹ, 10 ਫਰਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਪ੍ਰੋ.ਸੀਮਾ ਕਪੂਰ ਨੂੰ ਭਾਰਤ ਐਕਸੀਲੈਂਸ ਐਵਾਰਡ ਅਤੇ ਲੀਡਿੰਗ ਐਜੂਕੇਸ਼ਨਿਸਟ ਆਫ਼ ਇੰਡੀਆ ਐਵਾਰਡ-2020 ਨਾਲ ਸਨਮਾਨਿਤ ਕੀਤਾ ਗਿਆ | ਡਾ.ਸੀਮਾ ਕਪੂਰ ਜੋ ਕਿ ਪੰਜਾਬ ਯੂਨੀਵਰਸਿਟੀ ਦੇ ਡਾ.ਐਸ.ਐਸ.ਬੀ ...

ਪੂਰੀ ਖ਼ਬਰ »

ਗਾਂਜੇ ਸਮੇਤ ਗਿ੍ਫ਼ਤਾਰ ਵਿਅਕਤੀ ਨੂੰ ਦੋ ਸਾਲ ਕੈਦ

ਚੰਡੀਗੜ੍ਹ, 10 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਡੇਢ ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ ਹੋਏ ਰਮੇਸ਼ ਕੁਮਾਰ ਨੂੰ ਜ਼ਿਲ੍ਹਾ ਅਦਾਲਤ ਨੇ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਉਸ ਨੂੰ ਸੈਕਟਰ 11 ਪੁਲਿਸ ਸਟੇਸ਼ਨ ਦੀ ਟੀਮ ਨੇ ਸੈਕਟਰ 25 ਨੇੜੇ ਕਾਬੂ ਕੀਤਾ ਸੀ | ਦਰਜ ਮਾਮਲੇ ...

ਪੂਰੀ ਖ਼ਬਰ »

6 ਆਈ. ਏ. ਐਸ. ਤੇ 6 ਐਚ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ - ਜਸਪ੍ਰੀਤ ਕੌਰ ਨੂੰ ਭੇਜਿਆ ਗੁੜਗਾਓ

ਚੰਡੀਗੜ੍ਹ, 10 ਫਰਵਰੀ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 6 ਆਈ.ਏ.ਐਸ. ਅਤੇ 6 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਮੇਵਾਤ ਵਿਕਾਸ ਏਜੰਸੀ, ਨੰੂਹ ਦੀ ਮੁੱਖ ਕਾਰਜਕਾਰੀ ਅਧਿਕਾਰੀ ਅਨੀਤਾ ਯਾਦਵ ਨੂੰ ਹਿਪਾ, ...

ਪੂਰੀ ਖ਼ਬਰ »

ਸਿਟੀ ਪੁਲਿਸ ਵਲੋਂ 30 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਕੁਰਾਲੀ, 10 ਫਰਵਰੀ (ਹਰਪ੍ਰੀਤ ਸਿੰਘ)-ਸਿਟੀ ਪੁਲਿਸ ਨੇ ਇਕ ਨੌਜਵਾਨ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਦਿਆਂ ਉਸ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਥਾਣਾ ਸਿਟੀ ਦੇ ਐਸ. ਐਚ. ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪਾਣੀ ਖਪਤ ਦੀਆਂ ਵਧਾਈਆਂ ਦਰਾਂ 'ਤੇ ਮੁੜ ਵਿਚਾਰਨ ਲਈ ਸਲਾਹਕਾਰ ਨੂੰ ਲਿਖਿਆ ਪੱਤਰ

ਚੰਡੀਗੜ੍ਹ, 10 ਫਰਵਰੀ (ਆਰ.ਐਸ.ਲਿਬਰੇਟ)-ਸੈਕੰਡ ਈਨਿੰਗ ਐਸੋਸੀਏਸ਼ਨ ਨੇ ਚੰਡੀਗੜ੍ਹ ਪ੍ਰਸ਼ਾਸਕ ਦਾ ਸਲਾਹਕਾਰ ਅਤੇ ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ ਨੂੰ ਪੱਤਰ ਲਿਖ ਕੇ ਪਾਣੀ ਖਪਤ ਦੀਆਂ ਦਰਾਂ ਨੂੰ ਵਧਾਉਣ ਦੀ ਯੋਜਨਾ ਨੂੰ ਫਿਰ ਵਿਚਾਰਨ ਦੀ ਮੰਗ ਕੀਤੀ ਹੈ | 21 ਤੋ 40 ...

ਪੂਰੀ ਖ਼ਬਰ »

ਮਹਿਤੋਤ ਵਿਖੇ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬੇਲਾ, 10 ਫਰਵਰੀ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਮਹਿਤੋਤ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਪੁਰਬ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਡੱਲਾ ਵਿਖੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ

ਬੇਲਾ, 10 ਫਰਵਰੀ (ਮਨਜੀਤ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਵਿਖੇ ਬਾਬਾ ਮੱਖਣ ਸਾਹ ਲੁਬਾਣਾ ਚੈਰੀਟੇਬਲ ਟਰੱਸਟ ਵਲੋ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਵਿਚ 300 ਦੇ ਕਰੀਬ ਵਿਅਕਤੀਆਂ ਨੇ ਅੱਖਾਂ ਦਾ ਚੈੱਕਅਪ ਕਰਵਾਇਆ | ਇਸ ਕਾੈਪ ਦਾ ...

ਪੂਰੀ ਖ਼ਬਰ »

ਜੰਗਲਾਤ ਵਰਕਰ ਯੂਨੀਅਨ ਰੇਂਜ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 10 ਫਰਵਰੀ (ਜਗਮੋਹਣ ਸਿੰਘ ਨਾਰੰਗ)-ਜੰਗਲਾਤ ਵਰਕਰ ਯੂਨੀਅਨ ਰੇਂਜ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਸਟੇਡੀਅਮ ਵਿਚ ਪ੍ਰਧਾਨ ਜਸਮੇਰ ਸਿੰਘ ਸਲੇਮਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲੇ ...

ਪੂਰੀ ਖ਼ਬਰ »

ਰਾਸ਼ਟਰੀ ਸੇਵਾ ਦਲ ਮੋਰਿੰਡਾ ਵਲੋਂ ਸਾਲਾਨਾ ਧਾਰਮਿਕ ਸੱਭਿਆਚਾਰਕ ਮੇਲਾ ਕਰਵਾਇਆ

ਮੋਰਿੰਡਾ, 10 ਫਰਵਰੀ (ਪਿ੍ਤਪਾਲ ਸਿੰਘ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਰਵਿਦਾਸ ਪਾਰਕ ਮੋਰਿੰਡਾ ਵਿਖੇ ਸਾਲਾਨਾ ਧਾਰਮਿਕ ਸਭਿਆਚਾਰਕ ਮੇਲਾ ਆਯੋਜਿਤ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਕਲਾਕਾਰਾਂ ਵਲੋ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਰਾਸ਼ਟਰੀ ਸੇਵਾ ਦਲ ਮੋਰਿੰਡਾ ਵਲੋਂ ਸਾਲਾਨਾ ਧਾਰਮਿਕ ਸੱਭਿਆਚਾਰਕ ਮੇਲਾ ਕਰਵਾਇਆ

ਮੋਰਿੰਡਾ, 10 ਫਰਵਰੀ (ਪਿ੍ਤਪਾਲ ਸਿੰਘ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਰਵਿਦਾਸ ਪਾਰਕ ਮੋਰਿੰਡਾ ਵਿਖੇ ਸਾਲਾਨਾ ਧਾਰਮਿਕ ਸਭਿਆਚਾਰਕ ਮੇਲਾ ਆਯੋਜਿਤ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਕਲਾਕਾਰਾਂ ਵਲੋ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਨੇ ਕੀਤੀ ਮੀਟਿੰਗ

ਮੋਰਿੰਡਾ, 10 ਫਰਵਰੀ (ਕੰਗ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਪ੍ਰਧਾਨ ਮਲਾਗਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਜਸਵੰਤ ਸਿੰਘ ਅਤੇ ਪੈੱ੍ਰਸ ਸਕੱਤਰ ਗੁਰਮੀਤ ਸਿੰਘ ਨੇ ਦੱਸਿਆ ਜਲ ਸਪਲਾਈ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚੋਂ ਫ਼ੋਨ ਬਰਾਮਦ

ਰੂਪਨਗਰ, 10 ਫਰਵਰੀ (ਸ.ਰ.)-ਜ਼ਿਲ੍ਹਾ ਜੇਲ੍ਹ ਰੂਪਨਗਰ ਦੇ ਸੁਪਰਡੈਂਟ ਦੀ ਅਗਵਾਈ 'ਚ ਟੀਮ ਨੇ ਜਾਂਚ ਦੌਰਾਨ 6 ਨੰਬਰ ਬੈਰਕ 'ਚੋਂ ਸਿੰਮ ਸਮੇਤ ਇਕ ਮੋਬਾਈਲ ਬਰਾਮਦ ਕੀਤਾ ਹੈ | ਜੇਲ੍ਹ 'ਚੋਂ ਲਗਾਤਾਰ ਮੋਬਾਈਲ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਪਿਛਲੇ ਇੱਕ ਡੇਢ ਮਹੀਨੇ 'ਚ ਕਰੀਬ 1 ਦਰਜਨ ਮੋਬਾਈਲ ਬਰਾਮਦ ਹੋ ਚੁੱਕੇ ਹਨ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX