ਤਾਜਾ ਖ਼ਬਰਾਂ


ਕੇਰਲ ਦੇ ਸ਼ੋਰਾਨੂਰ, ਪਲੱਕੜ ਤੋਂ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੇ 19ਵੇਂ ਦਿਨ ਦੀ ਸ਼ੁਰੂਆਤ
. . .  6 minutes ago
ਤਿਰੂਵਨੰਤਪੁਰਮ, 26 ਸਤੰਬਰ - ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ 19ਵੇਂ ਦਿਨ ਕੇਰਲ ਦੇ ਸ਼ੋਰਾਨੂਰ, ਪਲੱਕੜ ਤੋਂ 'ਭਾਰਤ ਜੋੜੋ ਯਾਤਰਾ' ਸ਼ੁਰੂ...
ਗੁਲਾਮ ਨਬੀ ਆਜ਼ਾਦ ਅੱਜ ਕਰ ਸਕਦੇ ਹਨ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ
. . .  11 minutes ago
ਸ੍ਰੀਨਗਰ, 26 ਸਤੰਬਰ - ਕਾਂਗਰਸ ਨਾਲੋਂ ਨਾਤਾ ਤੋੜਨ ਦੇ ਇਕ ਮਹੀਨੇ ਬਾਅਦ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਅੱਜ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਸਕਦੇ ਹਨ।ਇਸ ਨੂੰ ਲੈ ਕੇ ਉਹ ਇਕ ਪ੍ਰੈਸ ਕਾਨਫ਼ਰੰਸ ਕਰਨ ਵਾਲੇ ਹਨ।ਆਜ਼ਾਦ ਨੇ ਕੱਲ੍ਹ ਆਪਣੇ ਵਰਕਰਾਂ...
⭐ਮਾਣਕ - ਮੋਤੀ⭐
. . .  23 minutes ago
⭐ਮਾਣਕ - ਮੋਤੀ⭐
ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਮਾਘ ਸੰਮਤ 551

ਬਰਨਾਲਾ

ਸ਼ਹਿਰ ਵਿਚ ਕੁਝ ਮਹੀਨੇ ਪਹਿਲਾਂ ਬਣੀਆਂ ਸੜਕਾਂ ਦੇ ਟੱੁਟਣ ਵੱਲ ਨਹੀਂ ਪ੍ਰਸ਼ਾਸਨ ਦਾ ਕੋਈ ਧਿਆਨ

ਬਰਨਾਲਾ, 10 ਫਰਵਰੀ (ਰਾਜ ਪਨੇਸਰ)-ਸ਼ਹਿਰ ਬਰਨਾਲਾ ਵਿਖੇ ਪਿਛਲੇ ਕੁਝ ਮਹੀਨਿਆਂ ਵਿਚ ਬਣੀਆਂ ਸੜਕਾਂ ਵਿਚੋਂ ਬਹੁਤੀਆਂ ਸੜਕਾਂ ਦੀ ਹਾਲਤ ਪਹਿਲਾਂ ਦੀ ਤਰ੍ਹਾਂ ਹੀ ਖਸਤਾ ਹੋ ਗਈ ਹੈ ਕਿਉਂਕਿ ਇਨ੍ਹਾਂ ਸੜਕਾਂ ਨੂੰ ਬਣਾਉਣ ਅਤੇ ਬਨਣ ਤੋਂ ਬਾਅਦ ਪ੍ਰਸ਼ਾਸ਼ਨ ਵਲੋਂ ਵਰਤੇ ਗਏ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਦੇ ਿਖ਼ਲਾਫ਼ ਸ਼ੇਰਪੁਰ 'ਚ ਰੋਸ ਰੈਲੀ 25 ਨੂੰ

ਸ਼ੇਰਪੁਰ, 10 ਫਰਵਰੀ (ਸੁਰਿੰਦਰ ਚਹਿਲ)- ਲੋਕ ਮੰਚ ਪੰਜਾਬ ਤੇ ਹੋਰ ਜਥੇਬੰਦੀਆਂ ਦੀ ਇੱਕ ਸਾਂਝੀ ਮੀਟਿੰਗ ਗੁਰਦੁਆਰਾ ਸ਼੍ਰੀ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਮੰਚ ਦੇ ਪ੍ਰਧਾਨ ਕਾਮਰੇਡ ਸੁਖਦੇਵ ਸਿੰਘ ਬੜੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੁੱਜੇ ਆਗੂਆਂ ...

ਪੂਰੀ ਖ਼ਬਰ »

ਮਿਸਟਰ ਜੂਨੀਅਰ ਬਾਡੀ ਬਿਲਡਰ ਮੁਕਾਬਲੇ ਵਿਚ ਆਕਾਸ਼ਦੀਪ ਨੇ ਨਾਂਅ ਚਮਕਾਇਆ

ਸ਼ਹਿਣਾ, 10 ਫਰਵਰੀ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋ ਕੈਂਚੀਆਂ ਨਾਲ ਸਬੰਧਤ ਆਕਾਸ਼ਦੀਪ ਪੱੁਤਰ ਬੂਟਾ ਸਿੰਘ ਨੇ ਬਾਡੀ ਬਿਲਡਰ ਮੁਕਾਬਲਿਆਂ ਦੌਰਾਨ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਉਸ ਦੇ ਕੋਚ ਜੰਟਾ ਚੀਮਾ ਨੇ ਦੱਸਿਆ ਕਿ ਮਿਸਟਰ ਜੂਨੀਅਰ ਪੰਜਾਬ ਮੁਕਾਬਲਿਆਂ ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ

ਧਨੌਲਾ, 10 ਫਰਵਰੀ (ਚੰਗਾਲ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਧਨੌਲਾ ਵਿਖੇ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਾਮਰੇਡ ਭੂਪ ਚੰਦ ਚੰਨੋ ਕੌਮੀ ਮੀਤ ਪ੍ਰਧਾਨ, ਰਾਮ ਸਿੰਘ ਨੂਰਪੁਰੀ, ਸੂਬਾ ਪ੍ਰਧਾਨ ਅਤੇ ਲਾਲ ਸਿੰਘ ਧਨੌਲਾ ਸੂਬਾਈ ਜਨਰਲ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚੋਂ ਨਾਮਜ਼ਦ ਬਾਇੱਜ਼ਤ ਬਰੀ

ਬਰਨਾਲਾ, 10 ਫਰਵਰੀ (ਧਰਮਪਾਲ ਸਿੰਘ)-ਥਾਣਾ ਭਦੌੜ ਵਿਖੇ ਦਰਜ ਹੋਏ ਕਤਲ ਦੇ ਮਾਮਲੇ 'ਚ ਨਾਮਜ਼ਦ ਯੋਗੇਸ਼ ਕੁਮਾਰ ਉਰਫ਼ ਮਿੱਠੀ ਪੁੱਤਰ ਰਾਕੇਸ਼ ਕੁਮਾਰ ਵਾਸੀ ਭਦੌੜ ਨੂੰ ਬਚਾਓ ਪੱਖ ਦੇ ਐਡਵੋਕੇਟ ਜਗਜੀਤ ਸਿੰਘ ਢਿੱਲੋਂ ਅਤੇ ਧੀਰਜ ਕੌਸ਼ਲ ਦੀਆਂ ਦਲੀਲਾਂ ਨਾਲ ਸਹਿਮਤ ...

ਪੂਰੀ ਖ਼ਬਰ »

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਫ਼੍ਰੀ ਕੋਰਸਾਂ ਦਾ ਦਾਖ਼ਲਾ ਸ਼ੁਰੂ

ਭਦੌੜ, 10 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪ੍ਰਧਾਨ ਮੰਤਰੀ ਕੌਾਸਲ ਵਿਕਾਸ ਯੋਜਨਾ ਅਤੇ ਐਸ.ਕੇ.ਡੀ. ਗਰੁੱਪ ਵਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਕਰਵਾਏ ਜਾ ਰਹੇ ਮੁਫ਼ਤ ਕੋਰਸਾਂ ਲਈ ਦੀਪਕ ਮੈਮੋਰੀਅਲ ਇੰਸਟੀਚਿਊਟ ਭਦੌੜ ਵਿਖੇ ਦਾਖ਼ਲਾ ਸ਼ੁਰੂ ਹੋ ਗਿਆ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਨੰਬਰ ਇਕ ਬਣਾਉਣ ਦੇ ਦਾਅਵੇ ਕਰਨ ਵਾਲਿਆਂ ਦਾ ਹੰਡਿਆਇਆ ਵੱਲ ਕਦ ਆਵੇਗਾ ਧਿਆਨ

ਹੰਡਿਆਇਆ, 10 ਫਰਵਰੀ (ਗੁਰਜੀਤ ਸਿੰਘ ਖੱੁਡੀ)-ਸੂਬੇ ਵਿਚ ਕਾਂਗਰਸ ਸਰਕਾਰ ਬਣੀ ਨੂੰ ਤਿੰਨ ਸਾਲ ਪੂਰੇ ਹੋਣ ਵਾਲੇ ਹਨ | ਇਨ੍ਹਾਂ ਤਿੰਨ ਸਾਲਾਂ ਦੌਰਾਨ ਜੇਕਰ ਕਸਬਾ ਹੰਡਿਆਇਆ ਦੇ ਵਿਕਾਸ ਵੱਲ ਝਾਤੀ ਮਾਰੀ ਜਾਵੇ ਤਾਂ ਇਥੇ ਸਿਰਫ਼ ਫੌਕੇ ਦਾਅਵਿਆਂ ਤੋਂ ਬਿਨਾਂ ਹੰਡਿਆਇਆ ਵਾਸੀਆਂ ਦੇ ਕੁਝ ਵੀ ਪੱਲੇ ਨਹੀਂ ਪਾਇਆ ਗਿਆ ਅਤੇ ਨਾ ਹੀ ਜ਼ਿਲ੍ਹਾ ਬਰਨਾਲਾ ਨੂੰ ਸੂਬੇ ਦਾ ਨੰਬਰ ਵਨ ਜ਼ਿਲ੍ਹਾ ਬਣਾਉਣ ਦੇ ਦਾਅਵੇ ਕਰਨ ਵਾਲੇ ਆਗੂਆਂ ਦਾ ਕਸਬਾ ਹੰਡਿਆਇਆ ਦੀ ਹਾਲਤ ਵੱਲ ਕਦੇ ਧਿਆਨ ਹੀ ਆਇਆ ਹੈ | ਦੱਸਣਯੋਗ ਹੈ ਕਿ ਕਸਬਾ ਹੰਡਿਆਇਆ ਵਿਖੇ ਪਿਛਲੇ ਕਈ ਸਾਲਾਂ ਤੋਂ ਟੱੁਟੀਆਂ ਪਈਆਂ ਸੜਕਾਂ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਦੇ ਮੱੁਖ ਗੇਟ ਦੇ ਸਾਹਮਣੇ ਵਾਲੀ ਸੜਕ ਦੋ ਥਾਵਾਂ ਤੋਂ ਅਤੇ ਧਨੌਲਾ ਖ਼ੁਰਦ ਨੂੰ ਜਾਂਦੀ ਿਲੰਕ ਸੜਕ ਦੋ ਥਾਵਾਂ ਤੋਂ ਟੱੁਟਣ ਕਾਰਨ ਮੀਂਹ ਅਤੇ ਨਾਲੀਆਂ ਦਾ ਗੰਦਾ ਪਾਣੀ ਖੜ੍ਹਨ ਕਾਰਨ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਆਉਂਦੀਆਂ ਹਨ | ਇਸ ਸਬੰਧੀ ਕਸਬਾ ਹੰਡਿਆਇਆ ਤੇ ਧਨੌਲਾ ਖ਼ੁਰਦ ਦੇ ਵਾਸੀਆਂ ਮਨਦੀਪ ਕੁਮਾਰ, ਗੁਰਤੇਜ ਸਿੰਘ ਰਾਣਾ, ਮੰਗਲ ਸਿੰਘ, ਜਗਦੇਵ ਸਿੰਘ, ਨੈਬ ਸਿੰਘ, ਪ੍ਰਧਾਨ ਗੁਰਜੀਤ ਸਿੰਘ, ਅਜੈਬ ਸਿੰਘ, ਗੁਰਤੇਜ ਸਿੰਘ ਤੇਜੀ ਨੇ ਕਿਹਾ ਕਿ ਇਹ ਸੜਕਾਂ ਕਾਫ਼ੀ ਸਮੇਂ ਤੋਂ ਟੱੁਟੀਆਂ ਪਈਆਂ ਹਨ | ਜਿਸ ਕਰ ਕੇ ਇੱਥੋਂ ਦੀ ਲੰਘਦੇ ਰਾਹਗੀਰਾਂ ਤੇ ਵਹੀਕਲ ਸਵਾਰਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ | ਗੁਰਦੁਆਰਾ ਸਾਹਿਬ ਦੇ ਗੇਟ ਦੇ ਸਾਹਮਣੇ ਵਾਲੀ ਸੜਕ ਤਾਂ ਕਸਬਾ ਵਾਸੀਆਂ ਲਈ ਮੁੱਖ ਸੜਕ ਹੈ ਜਿੱਥੋਂ ਦੀ ਰੋਜ਼ਾਨਾ ਹੀ ਕਸਬਾ ਨਿਵਾਸੀਆਂ ਨੂੰ ਆਉਣ ਜਾਣ ਵਿਚ ਦਿੱਕਤ ਆ ਰਹੀ ਹੈ | ਗੁਰਦੁਆਰਾ ਵਾਲੀ ਸੜਕ 'ਤੇ ਮੱੁਖ ਗੇਟ ਅੱਗੇ ਪ੍ਰਸ਼ਾਸਨ ਵਲੋਂ ਟੋਇਆ 'ਚ ਇੱਟਾਂ-ਰੋਡੇ ਅਤੇ ਭੱਠੇ ਦੀ ਕੇਰੀ ਸੱੁਟ ਕੇ ਡੰਗ ਟਪਾਇਆ ਜਾ ਰਿਹਾ ਹੈ | ਮੀਂਹ ਪੈਣ ਉਪਰੰਤ ਇੱਥੇ ਪਾਣੀ ਖੜ੍ਹਨ ਕਾਰਨ ਇੱਥੇ ਹਾਦਸਿਆਂ ਦਾ ਕਾਰਨ ਬਣਦੇ ਹਨ | ਉਕਤ ਵਾਸੀਆਂ ਨੇ ਡਿਪਟੀ ਕਮਿਸ਼ਨਰ ਬਰਨਾਲਾ ਤੇ ਕਾਰਜ ਸਾਧਕ ਅਫ਼ਸਰ ਹੰਡਿਆਇਆ ਪਾਸੋਂ ਮੰਗ ਕੀਤੀ ਕਿ ਇਨ੍ਹਾਂ ਟੱੁਟੀਆਂ ਸੜਕਾਂ ਨੂੰ ਜਲਦੀ ਬਣਾਇਆ ਜਾਵੇ | ਜਦੋਂ ਇਸ ਸਬੰਧੀ ਕਾਰਜ ਸਾਧਕ ਅਫ਼ਸਰ ਮਨਪ੍ਰੀਤ ਸਿੰਘ ਸਿੱਧੂ ਨਾਲ ਗੱਲ ਕੀਤੀ ਤਾਂ ਕਸਬੇ ਵਿਚ ਟੁੱਟੀਆਂ ਸੜਕਾਂ ਬਣਾਉਣ ਸਬੰਧੀ ਜਲਦ ਹੀ ਟੈਂਡਰ ਲਗਾਇਆ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਸਿਹਤ ਵਿਭਾਗ ਬਰਨਾਲਾ ਨੇ 'ਪੇਟ ਦੇ ਕੀੜੇ ਮੁਕਤੀ ਦਿਵਸ' ਮਨਾਇਆ

ਬਰਨਾਲਾ, 10 ਫਰਵਰੀ (ਰਾਜ ਪਨੇਸਰ)-ਸਿਹਤ ਵਿਭਾਗ ਵਲੋਂ ਬਰਨਾਲਾ ਜ਼ਿਲ੍ਹੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਸਿਹਤ ਕੇਂਦਰਾਂ ਵਿਚ 'ਪੇਟ ਦੇ ਕੀੜਿਆਂ ਤੋਂ ਮੁਕਤੀ ਰਾਸ਼ਟਰੀ ਦਿਵਸ' ਮਨਾਇਆ ਗਿਆ | ਇਸ ਦੀ ਸ਼ੁਰੂਆਤ ਸਿਵਲ ਸਰਜਨ ਬਰਨਾਲਾ ...

ਪੂਰੀ ਖ਼ਬਰ »

ਕਮਾਡੈਂਟ ਧਾਲੀਵਾਲ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬਰਨਾਲਾ, 10 ਫਰਵਰੀ (ਧਰਮਪਾਲ ਸਿੰਘ)ਕਮਾਡੈਂਟ ਰਾਏ ਸਿੰਘ ਧਾਲੀਵਾਲ (ਪੰਜਾਬ ਹੋਮ ਗਾਰਡਜ਼) ਵਲੋਂ ਸਵਖਤੇ ਜ਼ਿਲ੍ਹਾ ਜੇਲ੍ਹ ਬਰਨਾਲਾ ਦੀ ਸੁਰੱਖਿਆ ਸਬੰਧੀ ਨਿਰੀਖਣ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਡੀ.ਜੀ.ਪੀ. ਸ੍ਰੀ ਵੀ.ਕੇ. ਭਾਵੜਾ ਆਈ.ਪੀ.ਐਸ ਦੀਆਂ ਹਦਾਇਤਾਂ 'ਤੇ ਸਾਰੇ ...

ਪੂਰੀ ਖ਼ਬਰ »

ਨਾਬਾਲਗ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਇਸਤਗਾਸੇ ਵਿਚੋਂ 5 ਬਰੀ

ਬਰਨਾਲਾ, 10 ਫਰਵਰੀ (ਧਰਮਪਾਲ ਸਿੰਘ)-ਘਰ ਅੰਦਰ ਦਾਖ਼ਲ ਹੋ ਕੇ ਨਾਬਾਲਗ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਅਤੇ ਕੁੱਟਮਾਰ ਕਰਨ ਦੇ ਇਸਤਗਾਸੇ ਵਿਚ ਨਾਮਜ਼ਦ ਜਗਜੀਤ ਸਿੰਘ ਪੁੱਤਰ ਧੰਨਾ ਸਿੰਘ, ਗੋਗੀ ਪੁੱਤਰ ਧੰਨਾ ਸਿੰਘ, ਧੰਨਾ ਸਿੰਘ ਪੁੱਤਰ ਮੁਕੰਦ ਸਿੰਘ, ਕਰਮਜੀਤ ਕੌਰ ...

ਪੂਰੀ ਖ਼ਬਰ »

ਬਰਨਾਲਾ ਵਿਖੇ ਚੋਣ ਟਰਾਇਲ 12 ਤੇ 13 ਨੂੰ

ਬਰਨਾਲਾ, 10 ਫਰਵਰੀ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸਾਲ 2020-21 ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਦੇ ਅੰਡਰ 14, 17 ਅਤੇ 19 ਉਮਰ ਵਰਗ ਦੇ ਚੋਣ ਟਰਾਇਲ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਚੋਣ ਟਰਾਇਲ 12 ਫਰਵਰੀ ...

ਪੂਰੀ ਖ਼ਬਰ »

ਐਸ.ਬੀ.ਐਸ. ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ

ਬਰਨਾਲਾ, 10 ਫਰਵਰੀ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਕਮਲਜੀਤ ਕੌਰ ਅਤੇ ਅਧਿਆਪਕ ਗੁਰਮੇਲ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਜੋ ਚੀਨ ਤੋਂ ਆਇਆ ਹੈ ਇਕ ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਵਿਖੇ ਅੰਤਰ ਜ਼ਿਲ੍ਹਾ ਸੀਨੀਅਰ ਲੜਕੇ ਕ੍ਰਿਕਟ ਮੁਕਾਬਲੇ ਕਰਵਾਏ

ਬਰਨਾਲਾ, 10 ਫਰਵਰੀ (ਅਸ਼ੋਕ ਭਾਰਤੀ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵਲੋਂ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਅੰਤਰ ਜ਼ਿਲ੍ਹਾ ਸੀਨੀਅਰ ਲੜਕੇ ਦੋ ਦਿਨਾਂ ਕ੍ਰਿਕਟ ਮੁਕਾਬਲੇ ਆਰੀਆਭੱਟਾ ਕਾਲਜ ਬਰਨਾਲਾ ਵਿਖੇ ਕਰਵਾਏ ਗਏ | ਇਸ ਮੌਕੇ ਮੱੁਖ ...

ਪੂਰੀ ਖ਼ਬਰ »

ਆਈ.ਪੀ.ਐਸ.ਸੰਸਥਾ ਨੇ ਕਿਸਾਨਾਂ ਨੂੰ ਚੈੱਕ ਵੰਡੇ

ਮਹਿਲਾਂ ਚੌਾਕ, 10 ਫਰਵਰੀ (ਸੁਖਵੀਰ ਸਿੰਘ ਢੀਂਡਸਾ)- ਨੇੜਲੇ ਪਿੰਡ ਸਜੂੰਮਾਂ ਵਿਖੇ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ ਸੀ, ਉਨ੍ਹਾਂ ਕਿਸਾਨਾਂ ਨੂੰ ਆਈ.ਪੀ.ਐਸ ਫਾਊਾਡੇਸ਼ਨ ਵਲੋਂ ਚੈੱਕ ਵੰਡੇ ਗਏ | ਜਾਣਕਾਰੀ ਦਿੰਦਿਆਂ ਫਾਊਾਡੇਸ਼ਨ ਦੇ ਅਧਿਕਾਰੀ ...

ਪੂਰੀ ਖ਼ਬਰ »

ਪਸ਼ੂਆਂ ਦੇ ਹਰੇ ਚਾਰੇ ਦੇ ਵਾਧੇ ਨੂੰ ਲੈ ਕੇ ਕਰਵਾਇਆ ਸੈਮੀਨਾਰ

ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ (ਰੁਪਿੰਦਰ ਸਿੰਘ ਸੱਗੂ)- ਵਿਕਰਮ ਹੋਟਲ ਸੁਨਾਮ ਵਿਖੇ ਅਡਵਾਂਟਾ ਕੰਪਨੀ ਵੱਲੋਂ ਕੰਪਨੀ ਦੇ ਮੈਨੇਜਰ ਲਲਿਤ ਭਾਟੀਆ ਦੀ ਅਗਵਾਈ ਵਿਚ ਪਸ਼ੂਆਂ ਦੇ ਹਰੇ ਚਾਰੇ ਦੇ ਵਾਧੇ ਨੂੰ ਲੈ ਕੇ ਇੱਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਟਿੱਪੀ ਐਗਰੋ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਦੀ ਸ਼ਾਨਦਾਰ ਰਹੀ ਵਿਦਾਇਗੀ ਪਾਰਟੀ

ਸੰਗਰੂਰ, 10 ਫਰਵਰੀ (ਸੁਖਵਿੰਦਰ ਸਿੰਘ ਫੁੱਲ)- ਗੋਲਡਨ ਅਰਥ ਗਲੋਬਲ ਸਕੂਲ ਵਿਖੇ 10ਵੀਂ ਦੇ ਵਿਦਿਆਰਥੀਆਂ ਨੂੰ ਗੁੱਡਲੱਕ ਪਾਰਟੀ ਅਤੇ 12ਵੀਂ ਜਮਾਤ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਪ੍ਰੋਗਰਾਮ ਦਾ ਆਯੋਜਨ ਸਕੂਲ ਦੇ ਕੈਂਪਸ ਵਿੱਚ ਹੀ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਲੰਮੇ ਕੇਸ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਸ਼ੇਰਪੁਰ, 10 ਫਰਵਰੀ (ਸੁਰਿੰਦਰ ਚਹਿਲ)- ਸਥਾਨਿਕ ਗੁਰਦੁਆਰਾ ਸ਼੍ਰੀ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਤ ਬਾਬਾ ਮੱਘਰ ਸਿੰਘ ਜੀ ਰਾਮਗੜ੍ਹ ਵਾਲਿਆਾ ਦੀ ਯਾਦ ਨੂੰ ਸਮਰਪਿਤ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਚਰਨਜੀਤ ਸਿੰਘ ਦੇ ਯਤਨਾਂ ...

ਪੂਰੀ ਖ਼ਬਰ »

ਫ੍ਰੀਡਮ ਫਾਈਟਰ ਅਤੇ ਉੱਤਰਾਧਿਕਾਰੀ ਜਥੇਬੰਦੀ ਜ਼ਿਲ੍ਹਾ ਬਰਨਾਲਾ ਦੀ ਚੋਣ ਹੋਈ

ਬਰਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਫਰੀਡਮ ਫਾਈਟਰ ਅਤੇ ਉੱਤਰਾਧਿਕਾਰੀ ਜਥੇਬੰਦੀ ਜ਼ਿਲ੍ਹਾ ਬਰਨਾਲਾ ਦੀ ਚੋਣ ਸਰਬਸੰਮਤੀ ਨਾਲ ਹੋਈ | ਜਿਸ ਵਿਚ ਮਲਕੀਤ ਸਿੰਘ ਟੱਲੇਵਾਲ ਨੂੰ ਪ੍ਰਧਾਨ, ਅਮਰਜੀਤ ਸਿੰਘ ਨਾਈਵਾਲਾ ਨੂੰ ਸੀਨੀਅਰ ਮੀਤ ਪ੍ਰਧਾਨ, ਹਰਨੇਕ ਸਿੰਘ ...

ਪੂਰੀ ਖ਼ਬਰ »

ਬੈਂਕਾਂ ਨਾਲ ਰਾਬਤਾ ਕਰਕੇ ਕਿਸਾਨ ਕ੍ਰੈਡਿਟ ਕਾਰਡ ਮੁਹਿੰਮ ਦਾ ਲਾਹਾ ਲੈਣ-ਏ.ਡੀ.ਸੀ. (ਵਿਕਾਸ)

ਬਰਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸਰਕਾਰ ਵਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਕਿਸਾਨ ਕਰੈਡਿਟ ਕਾਰਡ ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਜ਼ਿਲ੍ਹਾ ਬਰਨਾਲਾ ਵਿਚ ਇਸ ...

ਪੂਰੀ ਖ਼ਬਰ »

ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਇਕੱਤਰਤਾ ਹੋਈ

ਅਮਰਗੜ੍ਹ , 10 ਫਰਵਰੀ (ਸੁਖਜਿੰਦਰ ਸਿੰਘ ਝੱਲ)- 'ਸਾਦੇ ਵਿਆਹ ਤੇ ਸਾਦੇ ਭੋਗ ਨਾ ਕਰਜ਼ਾ ਨਾ ਚਿੰਤਾ ਰੋਗ' ਦਾ ਸੁਨੇਹਾ ਦੇਣ ਵਾਲੀ ਸੰਸਥਾ ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਮਹੀਨਾਵਾਰ ਇਕੱਤਰਤਾ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਪ੍ਰਧਾਨ ਹਰੀ ਸਿੰਘ ਖੇੜੀ ...

ਪੂਰੀ ਖ਼ਬਰ »

ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਦਿੱਤੀ ਅਲਬੈਂਡਾਜ਼ੋਲ ਦੀ ਖ਼ੁਰਾਕ

ਤਪਾ ਮੰਡੀ, 10 ਫਰਵਰੀ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਬੀਰ ਸਿੰਘ ਔਲਖ ਤਪਾ ਦੀ ਅਗਵਾਈ ਵਿਚ ਸਰਕਾਰੀ ਸਕੂਲਾਂ, ਸਰਕਾਰੀ ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ ਤੇ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਪੰਜਾਬੀ ਲੋਕਧਾਰਾ ਦੇ ਮੇਲੇ ਸਬੰਧੀ ਹੋਈ ਮੀਟਿੰਗ

ਹੰਡਿਆਇਆ, 10 ਫਰਵਰੀ (ਪੱਤਰ ਪ੍ਰੇਰਕ)-ਪੰਜਾਬੀ ਲੋਕਧਾਰਾ ਵਲੋਂ 15 ਮਾਰਚ ਨੂੰ ਕਰਵਾਏ ਜਾ ਰਹੇ ਮੇਲੇ ਦੇ ਸਬੰਧ ਵਿਚ ਹੰਡਿਆਇਆ ਵਿਖੇ ਮੀਟਿੰਗ ਹੋਈ | ਮੀਟਿੰਗ ਦੌਰਾਨ ਗੁਰਸੇਵਕ ਸਿੰਘ ਧੌਲਾ ਨੇ ਕਿਹਾ ਕਿ ਮੇਲੇ ਵਿਚ ਪੁਰਾਤਨ ਵਸਤਾਂ ਦੀ ਪ੍ਰਦਰਸ਼ਨੀ ਲਗਾਉਣ ਬਾਰੇ ਅਤੇ ...

ਪੂਰੀ ਖ਼ਬਰ »

ਮੌੜਾਂ ਵਿਖੇ ਡੀਵਾਰਮਿੰਗ-ਡੇ ਮਨਾਇਆ

ਸ਼ਹਿਣਾ, 10 ਫਰਵਰੀ (ਸੁਰੇਸ਼ ਗੋਗੀ)-ਪਿੰਡ ਮੌੜਾਂ ਵਿਖੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ 'ਚ ਪੇਟ ਦੇ ਕੀੜਿਆਂ ਲਈ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ ¢ ਇਸ ਸਮੇਂ ਸਿਹਤ ਕਰਮਚਾਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਸਰੀਰ ਵਿਚ ਕੀੜੇ ਨੰਗੇ ਪੈਰਾਂ ਰਾਹੀਂ, ...

ਪੂਰੀ ਖ਼ਬਰ »

ਸ਼ਹਿਰ 'ਚ ਆ ਰਹੀ ਟ੍ਰੈਫ਼ਿਕ ਦੀ ਸਮੱਸਿਆ ਕਾਰਨ ਲੋਕਾਂ ਨੂੰ ਹੋਣਾ ਪੈਦਾ ਖ਼ੱਜਲ-ਖੁਆਰ

ਤਪਾ ਮੰਡੀ, 10 ਫਰਵਰੀ (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਦੇ ਬਾਜ਼ਾਰਾਂ 'ਚ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਅੱਗੇ ਗਾਹਕ ਨੂੰ ਖਿੱਚਣ ਦੇ ਮੰਤਵ ਨਾਲ ਬਹੁਤ ਸਾਰਾ ਸਮਾਨ ਰੱਖਿਆ ਜਾਂਦਾ ਹੈ, ਦੂਜਾ ਦੁਕਾਨਾਂ 'ਤੇ ਆਉਣ ਵਾਲੇ ਗਾਹਕਾਂ ਦੇ ਵਹੀਕਲ ਵੀ ਖੜ ਜਾਂਦੇ ਹਨ | ...

ਪੂਰੀ ਖ਼ਬਰ »

ਪਿੰਡ ਭੱਠਲਾਂ ਵਿਖੇ ਭਗਤ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਧਨੌਲਾ, 10 ਫਰਵਰੀ (ਚੰਗਾਲ)-ਭਗਤ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਨੇੜਲੇ ਪਿੰਡ ਭੱਠਲਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਪੁੱਜੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਭਗਤ ...

ਪੂਰੀ ਖ਼ਬਰ »

ਹੈਲਪਿੰਗ ਹੈਾਡਜ ਕਲੱਬ ਨੇ ਕੀਤੀ ਪਿੰਡ ਦੀ ਸਫ਼ਾਈ

ਸ਼ਹਿਣਾ, 10 ਫਰਵਰੀ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਸਮਾਜ ਸੇਵੀ ਕੰਮਾਂ ਲਈ ਜਾਣੇ ਜਾਂਦੇ ਕਲੱਬ ਹੈਲਪਿੰਗ ਹੈਾਡਜ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ ਪਿੰਡ ਵਿਚ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ | ਕਲੱਬ ਦੇ ਪ੍ਰਧਾਨ ਜਗਸੀਰ ਸਿੰਘ ਸੀਰਾ ਅਤੇ ਗੁਰਦੀਪ ਦਾਸ ਬਾਵਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਤਪਾ ਮੰਡੀ, 10 ਫਰਵਰੀ (ਵਿਜੇ ਸ਼ਰਮਾ)-ਕੌਮੀ ਮਾਰਗ 'ਤੇ ਸਥਿਤ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਵਿਖੇ ਦਸਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਮੌਕੇ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਸਕੂਲ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨਜੀਤ ਕੌਰ ਦੀ ...

ਪੂਰੀ ਖ਼ਬਰ »

ਹੰਡਿਆਇਆ ਕੇ.ਵੀ.ਕੇ. ਵਿਖੇ ਐਨੀਮਲ ਹੈਲਥ ਵਰਕਰ ਮੁਹਾਰਤ ਕੋਰਸ ਸ਼ੁਰੂ

ਹੰਡਿਆਇਆ, 10 ਫਰਵਰੀ (ਗੁਰਜੀਤ ਸਿੰਘ ਖੱੁਡੀ)-ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਅਧੀਨ ਚਲਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ 38 ਦਿਨਾਂ ਦਾ ਐਨੀਮਲ ਹੈਲਥ ਵਰਕਰ ਮੁਹਾਰਤ ਕੋਰਸ ਐਸੋਸੀਏਟ ਡਾਇਰੈਕਟਰ ਡਾ: ਡਾ: ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX