ਤਾਜਾ ਖ਼ਬਰਾਂ


ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  2 minutes ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  22 minutes ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  35 minutes ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  43 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  54 minutes ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  45 minutes ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  about 1 hour ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  about 1 hour ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  about 1 hour ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  about 1 hour ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਕੇਂਦਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਨੇ 4 ਫ਼ੀਸਦੀ ਵਧਾਇਆ ਮਹਿੰਗਾਈ ਭੱਤਾ
. . .  about 2 hours ago
ਨਵੀਂ ਦਿੱਲੀ, 28 ਸਤੰਬਰ- ਦੇਸ਼ ਦੇ 50 ਲੱਖ ਤੋਂ ਵੱਧ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਕੇਂਦਰ ਸਰਕਾਰ ਨੇ ਅੱਜ ਮਹਿੰਗਾਈ ਭੱਤੇ (ਡੀ.ਏ.) 'ਚ ਵਾਧਾ ਕੀਤਾ ਹੈ। ਇਸ ਨੂੰ 34 ਫ਼ੀਸਦ ਤੋਂ ਵਧਾ ਕੇ 38 ਫ਼ੀਸਦੀ ਕਰ ਦਿੱਤਾ ਗਿਆ...
ਸ਼ਹੀਦ ਭਗਤ ਸਿੰਘ ਨੂੰ ਨਮਨ ਕਰਦਿਆਂ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਸੱਚੀਆਂ ਨੀਅਤਾਂ ਨੂੰ ਮੁਰਾਦਾਂ'
. . .  about 2 hours ago
ਚੰਡੀਗੜ੍ਹ, 28 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹੀਦਾਂ ਦੇ ਸੁਪਨੇ ਪੂਰੇ ਨਹੀਂ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੱਚੀਆਂ ਨੀਅਤਾਂ...
ਡਾਕਟਰ ਕੋਲੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਲਿਆ ਪੁਲਿਸ ਰਿਮਾਂਡ
. . .  about 2 hours ago
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)-ਡਾਕਟਰ ਕੋਲੋਂ ਫ਼ਿਰੌਤੀ ਮੰਗਣ ਦੇ ਚਰਚਿਤ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਇੱਥੇ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਲਿਆ ਗਿਆ ਹੈ। ਉਸ ਨੂੰ ਇੱਥੇ ਚੀਫ਼ ਜੁਡੀਸ਼ਲ ਮੈਜਿਸਟਰੇਟ ਅਸ਼ੀਸ਼ ਸਾਲਦੀ...
ਨਾਭਾ ਵਿਖੇ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਹਾੜਾ
. . .  about 3 hours ago
ਨਾਭਾ, 28 ਸਤੰਬਰ (ਕਰਮਜੀਤ ਸਿੰਘ)- ਅੱਜ ਨਾਭਾ ਵਿਖੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਧਾਨ ਪਰਮਜੀਤ ਸਿੰਘ ਥੂਹੀ ਦੀ ਅਗਵਾਈ 'ਚ ਸ਼ਹੀਦ-ਏ-ਆਜ਼ਮਸ.ਭਗਤ ਸਿੰਘ ਦਾ 115ਵਾਂ ਜਨਮ ਦਿਨ ਸ਼ਰਧਾ ਤੇ ਸਤਿਕਾਰ ਨਾਲ...
ਕੈਨੇਡਾ ਨੇ ਜਾਰੀ ਕੀਤੀ ਐਡਵਾਈਜ਼ਰੀ, ਕਿਹਾ-'ਭਾਰਤ 'ਚ ਪਾਕਿਸਤਾਨ ਨਾਲ ਲੱਗਦੇ ਇਲਾਕਿਆਂ ਦੀ ਨਾ ਕਰੋ ਯਾਤਰਾ'
. . .  about 3 hours ago
ਓਟਾਵਾ, 28 ਸਤੰਬਰ- ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਗੁਜਰਾਤ, ਪੰਜਾਬ ਤੇ ਰਾਜਸਥਾਨ ਸੂਬਿਆਂ ਦੇ ਸਾਰੇ ਖ਼ੇਤਰਾਂ ਦੀ ਯਾਤਰਾ ਤੋਂ ਬਚਣ, ਜੋ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਨੂੰ ਸਾਂਝਾ ਕਰਦੇ...
ਵੱਡੀ ਖ਼ਬਰ: ਚੀਨ ਦੇ ਰੈਸਟੋਰੈਂਟ 'ਚ ਲੱਗੀ ਅੱਗ, 17 ਲੋਕਾਂ ਦੀ ਮੌਤ
. . .  about 3 hours ago
ਬੀਜਿੰਗ, 28 ਸਤੰਬਰ-ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਉੱਤਰ-ਪੂਰਬੀ ਚੀਨ ਦੇ ਰੈਸਟੋਰੈਂਟ 'ਚ ਅੱਗ ਲੱਗਣ ਨਾਲ 17 ਲੋਕਾਂ ਦੀ ਮੌਤ ਹੋ ਗਈ ਹੈ।
ਪਿੰਡ ਸਿੰਘੇ ਵਾਲਾ 'ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ
. . .  about 4 hours ago
ਮੰਡੀ ਲਾਧੂਕਾ, 28 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਸਿੰਘੇ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਮੂਹ...
ਹਿਮਾਚਲ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਭਾਜਪਾ 'ਚ ਹੋਏ ਸ਼ਾਮਿਲ
. . .  about 4 hours ago
ਨਵੀਂ ਦਿੱਲੀ, 28 ਸਤੰਬਰ-ਕਾਂਗਰਸ ਦੀ ਹਿਮਾਚਲ ਪ੍ਰਦੇਸ਼ ਇਕਾਈ ਦੇ ਸੀਨੀਅਰ ਆਗੂ ਅਤੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਿਲ ਹੋ ਗਏ ਹਨ।
ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਵਿਰੁੱਧ ਪਟੀਸ਼ਨਾਂ 'ਤੇ ਕਰੇਗਾ ਸੁਣਵਾਈ
. . .  about 4 hours ago
ਨਵੀਂ ਦਿੱਲੀ, 28 ਸਤੰਬਰ- ਸੁਪਰੀਮ ਕੋਰਟ ਨੇ ਨੋਟਬੰਦੀ ਖ਼ਿਲਾਫ਼ ਪਟੀਸ਼ਨਾਂ ਦੀ ਸੁਣਵਾਈ ਦੀ ਤਾਰੀਕ ਤੈਅ ਕਰ ਦਿੱਤੀ ਹੈ। ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ...
ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਇਕ ਵਾਰ ਫ਼ਿਰ ਵੱਡਾ ਝਟਕਾ
. . .  about 4 hours ago
ਖਡੂਰ ਸਾਹਿਬ, 28 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਘਰ-ਘਰ ਆਟਾ ਵੰਡਣ ਵਾਲੀ ਸਕੀਮ ਉੱਪਰ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਨੇ ਰੋਕ ਲਗਾ ਦਿੱਤੀ ਹੈ...
ਖੇਤੀਬਾੜੀ ਵਿਭਾਗ ਨਾਲ ਮਿਲ ਕੇ ਪੀ.ਏ.ਯੂ. ਦੇ ਵਿਦਿਆਰਥੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨਗੇ-ਧਾਲੀਵਾਲ
. . .  about 4 hours ago
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪ੍ਰਦੂਸ਼ਣ ਰੋਕਥਾਮ ਬੋਰਡ ਤੇ ਪੁਲਿਸ ਵਿਭਾਗ ਨਾਲ ਮਿਲ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਦੇ ਵਿਦਿਆਰਥੀ ਕਿਸਾਨਾਂ ਨੂੰ ਪਰਾਲੀ ਨਾ...
ਕੱਲ੍ਹ ਜਾਮ ਰਹੇਗਾ ਜਲੰਧਰ-ਫਗਵਾੜਾ ਹਾਈਵੇਅ, ਇਸ ਰੂਟ 'ਤੇ ਜਾਣ ਵਾਲੇ ਰਹੋ ਸਾਵਧਾਨ
. . .  about 4 hours ago
ਜਲੰਧਰ, 28 ਸਤੰਬਰ-ਸੰਯੁਕਤ ਕਿਸਾਨ ਮੋਰਚੇ ਵਿਚਲੀਆਂ ਕਿਸਾਨ ਜਥੇਬੰਦੀਆਂ ਵਲੋਂ 29 ਸਤੰਬਰ ਨੂੰ ਹਾਈਵੇਅ ਜਾਮ ਕਰਨ ਦੇ ਦਿੱਤੇ ਗਏ ਸੱਦਾ ਦਾ ਜਲੰਧਰ ਪੋਟੈਟੋ ਗ੍ਰੋਅਰਜ਼ ਐਸੋਸੀਏਸ਼ਨ (ਜੇ.ਪੀ.ਜੀ.ਏ.) ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ...
ਅੰਮ੍ਰਿਤਸਰ: ਸਿੱਖ ਜਥੇਬੰਦੀਆਂ ਨੇ ਨਸ਼ਿਆਂ ਦੀ ਵਿਕਰੀ ਨੂੰ ਪੱਕੇ ਤੌਰ 'ਤੇ ਬੰਦ ਕਰਵਾਉਣ ਲਈ ਆਈ.ਜੀ. ਪੁਲਿਸ ਬਾਰਡਰ ਰੇਂਜ ਨੂੰ ਦਿੱਤਾ ਮੰਗ ਪੱਤਰ
. . .  about 5 hours ago
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦੀ ਵਿਕਰੀ, ਸ਼ਰਾਬ ਦੇ ਠੇਕੇ, ਪਾਨ ਬੀੜੀ ਤੇ ਮੀਟ ਦੀਆਂ ਦੁਕਾਨਾਂ ਨੂੰ ਪੱਕੇ ਤੌਰ 'ਤੇ ਬੰਦ ਕਰਾਉਣ ਲਈ ਆਈ.ਜੀ. ਪੁਲਿਸ....
ਖਟਕੜ ਕਲਾਂ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
. . .  about 5 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਹਨ। ਇਸ ਮੌਕੇ ਉਨ੍ਹਾਂ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਮਾਘ ਸੰਮਤ 551

ਬਰਨਾਲਾ

ਸ਼ਹਿਰ ਵਿਚ ਕੁਝ ਮਹੀਨੇ ਪਹਿਲਾਂ ਬਣੀਆਂ ਸੜਕਾਂ ਦੇ ਟੱੁਟਣ ਵੱਲ ਨਹੀਂ ਪ੍ਰਸ਼ਾਸਨ ਦਾ ਕੋਈ ਧਿਆਨ

ਬਰਨਾਲਾ, 10 ਫਰਵਰੀ (ਰਾਜ ਪਨੇਸਰ)-ਸ਼ਹਿਰ ਬਰਨਾਲਾ ਵਿਖੇ ਪਿਛਲੇ ਕੁਝ ਮਹੀਨਿਆਂ ਵਿਚ ਬਣੀਆਂ ਸੜਕਾਂ ਵਿਚੋਂ ਬਹੁਤੀਆਂ ਸੜਕਾਂ ਦੀ ਹਾਲਤ ਪਹਿਲਾਂ ਦੀ ਤਰ੍ਹਾਂ ਹੀ ਖਸਤਾ ਹੋ ਗਈ ਹੈ ਕਿਉਂਕਿ ਇਨ੍ਹਾਂ ਸੜਕਾਂ ਨੂੰ ਬਣਾਉਣ ਅਤੇ ਬਨਣ ਤੋਂ ਬਾਅਦ ਪ੍ਰਸ਼ਾਸ਼ਨ ਵਲੋਂ ਵਰਤੇ ਗਏ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਦੇ ਿਖ਼ਲਾਫ਼ ਸ਼ੇਰਪੁਰ 'ਚ ਰੋਸ ਰੈਲੀ 25 ਨੂੰ

ਸ਼ੇਰਪੁਰ, 10 ਫਰਵਰੀ (ਸੁਰਿੰਦਰ ਚਹਿਲ)- ਲੋਕ ਮੰਚ ਪੰਜਾਬ ਤੇ ਹੋਰ ਜਥੇਬੰਦੀਆਂ ਦੀ ਇੱਕ ਸਾਂਝੀ ਮੀਟਿੰਗ ਗੁਰਦੁਆਰਾ ਸ਼੍ਰੀ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਮੰਚ ਦੇ ਪ੍ਰਧਾਨ ਕਾਮਰੇਡ ਸੁਖਦੇਵ ਸਿੰਘ ਬੜੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੁੱਜੇ ਆਗੂਆਂ ...

ਪੂਰੀ ਖ਼ਬਰ »

ਮਿਸਟਰ ਜੂਨੀਅਰ ਬਾਡੀ ਬਿਲਡਰ ਮੁਕਾਬਲੇ ਵਿਚ ਆਕਾਸ਼ਦੀਪ ਨੇ ਨਾਂਅ ਚਮਕਾਇਆ

ਸ਼ਹਿਣਾ, 10 ਫਰਵਰੀ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋ ਕੈਂਚੀਆਂ ਨਾਲ ਸਬੰਧਤ ਆਕਾਸ਼ਦੀਪ ਪੱੁਤਰ ਬੂਟਾ ਸਿੰਘ ਨੇ ਬਾਡੀ ਬਿਲਡਰ ਮੁਕਾਬਲਿਆਂ ਦੌਰਾਨ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਉਸ ਦੇ ਕੋਚ ਜੰਟਾ ਚੀਮਾ ਨੇ ਦੱਸਿਆ ਕਿ ਮਿਸਟਰ ਜੂਨੀਅਰ ਪੰਜਾਬ ਮੁਕਾਬਲਿਆਂ ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ

ਧਨੌਲਾ, 10 ਫਰਵਰੀ (ਚੰਗਾਲ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਧਨੌਲਾ ਵਿਖੇ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਾਮਰੇਡ ਭੂਪ ਚੰਦ ਚੰਨੋ ਕੌਮੀ ਮੀਤ ਪ੍ਰਧਾਨ, ਰਾਮ ਸਿੰਘ ਨੂਰਪੁਰੀ, ਸੂਬਾ ਪ੍ਰਧਾਨ ਅਤੇ ਲਾਲ ਸਿੰਘ ਧਨੌਲਾ ਸੂਬਾਈ ਜਨਰਲ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚੋਂ ਨਾਮਜ਼ਦ ਬਾਇੱਜ਼ਤ ਬਰੀ

ਬਰਨਾਲਾ, 10 ਫਰਵਰੀ (ਧਰਮਪਾਲ ਸਿੰਘ)-ਥਾਣਾ ਭਦੌੜ ਵਿਖੇ ਦਰਜ ਹੋਏ ਕਤਲ ਦੇ ਮਾਮਲੇ 'ਚ ਨਾਮਜ਼ਦ ਯੋਗੇਸ਼ ਕੁਮਾਰ ਉਰਫ਼ ਮਿੱਠੀ ਪੁੱਤਰ ਰਾਕੇਸ਼ ਕੁਮਾਰ ਵਾਸੀ ਭਦੌੜ ਨੂੰ ਬਚਾਓ ਪੱਖ ਦੇ ਐਡਵੋਕੇਟ ਜਗਜੀਤ ਸਿੰਘ ਢਿੱਲੋਂ ਅਤੇ ਧੀਰਜ ਕੌਸ਼ਲ ਦੀਆਂ ਦਲੀਲਾਂ ਨਾਲ ਸਹਿਮਤ ...

ਪੂਰੀ ਖ਼ਬਰ »

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਫ਼੍ਰੀ ਕੋਰਸਾਂ ਦਾ ਦਾਖ਼ਲਾ ਸ਼ੁਰੂ

ਭਦੌੜ, 10 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪ੍ਰਧਾਨ ਮੰਤਰੀ ਕੌਾਸਲ ਵਿਕਾਸ ਯੋਜਨਾ ਅਤੇ ਐਸ.ਕੇ.ਡੀ. ਗਰੁੱਪ ਵਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਕਰਵਾਏ ਜਾ ਰਹੇ ਮੁਫ਼ਤ ਕੋਰਸਾਂ ਲਈ ਦੀਪਕ ਮੈਮੋਰੀਅਲ ਇੰਸਟੀਚਿਊਟ ਭਦੌੜ ਵਿਖੇ ਦਾਖ਼ਲਾ ਸ਼ੁਰੂ ਹੋ ਗਿਆ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਨੰਬਰ ਇਕ ਬਣਾਉਣ ਦੇ ਦਾਅਵੇ ਕਰਨ ਵਾਲਿਆਂ ਦਾ ਹੰਡਿਆਇਆ ਵੱਲ ਕਦ ਆਵੇਗਾ ਧਿਆਨ

ਹੰਡਿਆਇਆ, 10 ਫਰਵਰੀ (ਗੁਰਜੀਤ ਸਿੰਘ ਖੱੁਡੀ)-ਸੂਬੇ ਵਿਚ ਕਾਂਗਰਸ ਸਰਕਾਰ ਬਣੀ ਨੂੰ ਤਿੰਨ ਸਾਲ ਪੂਰੇ ਹੋਣ ਵਾਲੇ ਹਨ | ਇਨ੍ਹਾਂ ਤਿੰਨ ਸਾਲਾਂ ਦੌਰਾਨ ਜੇਕਰ ਕਸਬਾ ਹੰਡਿਆਇਆ ਦੇ ਵਿਕਾਸ ਵੱਲ ਝਾਤੀ ਮਾਰੀ ਜਾਵੇ ਤਾਂ ਇਥੇ ਸਿਰਫ਼ ਫੌਕੇ ਦਾਅਵਿਆਂ ਤੋਂ ਬਿਨਾਂ ਹੰਡਿਆਇਆ ...

ਪੂਰੀ ਖ਼ਬਰ »

ਸਿਹਤ ਵਿਭਾਗ ਬਰਨਾਲਾ ਨੇ 'ਪੇਟ ਦੇ ਕੀੜੇ ਮੁਕਤੀ ਦਿਵਸ' ਮਨਾਇਆ

ਬਰਨਾਲਾ, 10 ਫਰਵਰੀ (ਰਾਜ ਪਨੇਸਰ)-ਸਿਹਤ ਵਿਭਾਗ ਵਲੋਂ ਬਰਨਾਲਾ ਜ਼ਿਲ੍ਹੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਸਿਹਤ ਕੇਂਦਰਾਂ ਵਿਚ 'ਪੇਟ ਦੇ ਕੀੜਿਆਂ ਤੋਂ ਮੁਕਤੀ ਰਾਸ਼ਟਰੀ ਦਿਵਸ' ਮਨਾਇਆ ਗਿਆ | ਇਸ ਦੀ ਸ਼ੁਰੂਆਤ ਸਿਵਲ ਸਰਜਨ ਬਰਨਾਲਾ ...

ਪੂਰੀ ਖ਼ਬਰ »

ਕਮਾਡੈਂਟ ਧਾਲੀਵਾਲ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬਰਨਾਲਾ, 10 ਫਰਵਰੀ (ਧਰਮਪਾਲ ਸਿੰਘ)ਕਮਾਡੈਂਟ ਰਾਏ ਸਿੰਘ ਧਾਲੀਵਾਲ (ਪੰਜਾਬ ਹੋਮ ਗਾਰਡਜ਼) ਵਲੋਂ ਸਵਖਤੇ ਜ਼ਿਲ੍ਹਾ ਜੇਲ੍ਹ ਬਰਨਾਲਾ ਦੀ ਸੁਰੱਖਿਆ ਸਬੰਧੀ ਨਿਰੀਖਣ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਡੀ.ਜੀ.ਪੀ. ਸ੍ਰੀ ਵੀ.ਕੇ. ਭਾਵੜਾ ਆਈ.ਪੀ.ਐਸ ਦੀਆਂ ਹਦਾਇਤਾਂ 'ਤੇ ਸਾਰੇ ...

ਪੂਰੀ ਖ਼ਬਰ »

ਨਾਬਾਲਗ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਇਸਤਗਾਸੇ ਵਿਚੋਂ 5 ਬਰੀ

ਬਰਨਾਲਾ, 10 ਫਰਵਰੀ (ਧਰਮਪਾਲ ਸਿੰਘ)-ਘਰ ਅੰਦਰ ਦਾਖ਼ਲ ਹੋ ਕੇ ਨਾਬਾਲਗ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਅਤੇ ਕੁੱਟਮਾਰ ਕਰਨ ਦੇ ਇਸਤਗਾਸੇ ਵਿਚ ਨਾਮਜ਼ਦ ਜਗਜੀਤ ਸਿੰਘ ਪੁੱਤਰ ਧੰਨਾ ਸਿੰਘ, ਗੋਗੀ ਪੁੱਤਰ ਧੰਨਾ ਸਿੰਘ, ਧੰਨਾ ਸਿੰਘ ਪੁੱਤਰ ਮੁਕੰਦ ਸਿੰਘ, ਕਰਮਜੀਤ ਕੌਰ ...

ਪੂਰੀ ਖ਼ਬਰ »

ਬਰਨਾਲਾ ਵਿਖੇ ਚੋਣ ਟਰਾਇਲ 12 ਤੇ 13 ਨੂੰ

ਬਰਨਾਲਾ, 10 ਫਰਵਰੀ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸਾਲ 2020-21 ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਦੇ ਅੰਡਰ 14, 17 ਅਤੇ 19 ਉਮਰ ਵਰਗ ਦੇ ਚੋਣ ਟਰਾਇਲ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਚੋਣ ਟਰਾਇਲ 12 ਫਰਵਰੀ ...

ਪੂਰੀ ਖ਼ਬਰ »

ਐਸ.ਬੀ.ਐਸ. ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ

ਬਰਨਾਲਾ, 10 ਫਰਵਰੀ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਕਮਲਜੀਤ ਕੌਰ ਅਤੇ ਅਧਿਆਪਕ ਗੁਰਮੇਲ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਜੋ ਚੀਨ ਤੋਂ ਆਇਆ ਹੈ ਇਕ ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਵਿਖੇ ਅੰਤਰ ਜ਼ਿਲ੍ਹਾ ਸੀਨੀਅਰ ਲੜਕੇ ਕ੍ਰਿਕਟ ਮੁਕਾਬਲੇ ਕਰਵਾਏ

ਬਰਨਾਲਾ, 10 ਫਰਵਰੀ (ਅਸ਼ੋਕ ਭਾਰਤੀ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵਲੋਂ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਅੰਤਰ ਜ਼ਿਲ੍ਹਾ ਸੀਨੀਅਰ ਲੜਕੇ ਦੋ ਦਿਨਾਂ ਕ੍ਰਿਕਟ ਮੁਕਾਬਲੇ ਆਰੀਆਭੱਟਾ ਕਾਲਜ ਬਰਨਾਲਾ ਵਿਖੇ ਕਰਵਾਏ ਗਏ | ਇਸ ਮੌਕੇ ਮੱੁਖ ...

ਪੂਰੀ ਖ਼ਬਰ »

ਆਈ.ਪੀ.ਐਸ.ਸੰਸਥਾ ਨੇ ਕਿਸਾਨਾਂ ਨੂੰ ਚੈੱਕ ਵੰਡੇ

ਮਹਿਲਾਂ ਚੌਾਕ, 10 ਫਰਵਰੀ (ਸੁਖਵੀਰ ਸਿੰਘ ਢੀਂਡਸਾ)- ਨੇੜਲੇ ਪਿੰਡ ਸਜੂੰਮਾਂ ਵਿਖੇ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ ਸੀ, ਉਨ੍ਹਾਂ ਕਿਸਾਨਾਂ ਨੂੰ ਆਈ.ਪੀ.ਐਸ ਫਾਊਾਡੇਸ਼ਨ ਵਲੋਂ ਚੈੱਕ ਵੰਡੇ ਗਏ | ਜਾਣਕਾਰੀ ਦਿੰਦਿਆਂ ਫਾਊਾਡੇਸ਼ਨ ਦੇ ਅਧਿਕਾਰੀ ...

ਪੂਰੀ ਖ਼ਬਰ »

ਪਸ਼ੂਆਂ ਦੇ ਹਰੇ ਚਾਰੇ ਦੇ ਵਾਧੇ ਨੂੰ ਲੈ ਕੇ ਕਰਵਾਇਆ ਸੈਮੀਨਾਰ

ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ (ਰੁਪਿੰਦਰ ਸਿੰਘ ਸੱਗੂ)- ਵਿਕਰਮ ਹੋਟਲ ਸੁਨਾਮ ਵਿਖੇ ਅਡਵਾਂਟਾ ਕੰਪਨੀ ਵੱਲੋਂ ਕੰਪਨੀ ਦੇ ਮੈਨੇਜਰ ਲਲਿਤ ਭਾਟੀਆ ਦੀ ਅਗਵਾਈ ਵਿਚ ਪਸ਼ੂਆਂ ਦੇ ਹਰੇ ਚਾਰੇ ਦੇ ਵਾਧੇ ਨੂੰ ਲੈ ਕੇ ਇੱਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਟਿੱਪੀ ਐਗਰੋ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਦੀ ਸ਼ਾਨਦਾਰ ਰਹੀ ਵਿਦਾਇਗੀ ਪਾਰਟੀ

ਸੰਗਰੂਰ, 10 ਫਰਵਰੀ (ਸੁਖਵਿੰਦਰ ਸਿੰਘ ਫੁੱਲ)- ਗੋਲਡਨ ਅਰਥ ਗਲੋਬਲ ਸਕੂਲ ਵਿਖੇ 10ਵੀਂ ਦੇ ਵਿਦਿਆਰਥੀਆਂ ਨੂੰ ਗੁੱਡਲੱਕ ਪਾਰਟੀ ਅਤੇ 12ਵੀਂ ਜਮਾਤ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਪ੍ਰੋਗਰਾਮ ਦਾ ਆਯੋਜਨ ਸਕੂਲ ਦੇ ਕੈਂਪਸ ਵਿੱਚ ਹੀ ਕੀਤਾ ਗਿਆ | ਇਸ ਪਾਰਟੀ ਲਈ ਸਾਰੇ ਬੱਚਿਆਂ ਵਿੱਚ ਬਹੁਤ ਹੀ ਉਤਸ਼ਾਹ ਸੀ | ਇਸ ਪ੍ਰੋਗਰਾਮ ਦਾ ਇੰਤਜ਼ਾਮ 9ਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਕੀਤਾ | ਇਸ ਪ੍ਰੋਗਰਾਮ ਦਾ ਆਗਾਜ਼ ਨੌਵੀਂ ਤੇ ਗਿਆਰ੍ਹਵੀਂ ਜਮਾਤ ਵਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਬੱਚਿਆਂ ਦੀ 'ਮਾਡਲਿੰਗ' ਕਰਵਾਉਣ ਨਾਲ ਕੀਤਾ ਗਿਆ | ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਖ਼ਸੀਅਤ ਮੁਤਾਬਿਕ ਢੁਕਵੇਂ ਖਿਤਾਬ ਦਿੱਤੇ | ਜਮਾਤ 12ਵੀਂ ਦੇ ਵਿਦਿਆਰਥੀ ਪਾਲਮਵੀਰ ਸਿੰਘ ਨੂੰ 'ਮਿਸਟਰ ਗੈਗਜ਼' ਤੇ 12ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ਮੀਨ ਕੌਰ ਨੂੰ 'ਮਿਸ ਗੈਗਜ਼' ਚੁਣ ਕੇ ਅਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਸਕੂਲ ਵਿੱਚ ਸਮੇਂ ਦੇ ਪਾਬੰਦ ਹੋਣ ਕਰ ਕੇ ਮਿ./ਮਿਸ ਪੰਕਚੁਅਲ ਦਾ ਅਵਾਰਡ ਦਸਵੀਂ ਦੇ ਵਿਦਿਆਰਥੀਆਂ ਮਨਦੀਪ ਸਿੰਘ ਅਤੇ ਜੁਗਨਦੀਪ ਕੌਰ ਰਾਓ ਨੇ ਪ੍ਰਾਪਤ ਕੀਤਾ | ਇਸੇ ਤਰ੍ਹਾਂ ਮਿਸਟਰ ਤੇ ਮਿਸ. ਪਰਸਨੈਲਿਟੀ ਅਵਾਰਡ ਜਸ਼ਨਪ੍ਰੀਤ ਸਿੰਘ ਅਤੇ ਕਲਪਨਾ ਨੂੰ ਮਿਲਿਆ ਅਤੇ ਸਪਿੰਦਰ ਸਿੰਘ ਨੂੰ ਮਿ. ਡੈਸ਼ਿੰਗ ਬੁਆਏ ਅਤੇ ਅਰਸ਼ਦੀਪ ਕੌਰ ਨੂੰ ਮਿਸ ਬਿਊਟੀਫੁਲ ਹੇਅਰ, ਮਿ./ਮਿਸ ਸਮਾਈਲ ਲਈ ਸਾਹਿਲਪ੍ਰੀਤ ਸਿੰਘ ਚੱਠਾ ਅਤੇ ਕਾਰਤਿਕਾ ਸੈਮ ਲੋਬੋ ਨੂੰ ਸਨਮਾਨਿਤ ਕੀਤਾ ਗਿਆ | ਇਸ ਤਰੀਕੇ ਵਿਸ਼ੇਸ਼ ਟਾਈਟਲ ਦਿੰਦੇ ਹੋਏ ਮਿ./ਮਿਸ ਆਲ ਰਾਉਂਡਰ ਸੀਰਤ ਕੌਰ (ਜਮਾਤ ਦਸਵੀਂ) ਅਤੇ ਗੁਰਿੰਦਰਜੀਤ ਸਿੰਘ (ਜਮਾਤ ਦਸਵੀਂ) ਅਤੇ ਮਿ./ਮਿਸ ਵੈੱਲ ਡਰੱੈਸਡ ਰਣਪ੍ਰੀਤ ਸਿੰਘ ਅਤੇ ਰੁਪਿੰਦਰ ਕੌਰ, ਮਿ./ਮਿਸ ਚਾਰਮਿੰਗ ਲਈ ਗੁਰਲੀਨ ਬੈਂਸ ਅਤੇ ਯਾਸ਼ਮੀਨ ਕੌਰ, ਮਿ./ਮਿਸ ਨੋਅ ਮੋਰ ਲਈ ਦਿਵਿਆਂਸ਼ੂ ਜੁਨੇਜਾ ਅਤੇ ਦਸ਼ਮੀਤ ਕੌਰ, ਮਿ./ਮਿਸ ਸਾਇਲੈਂਸ ਹਰਸ਼ਦੀਪ ਸਿੰਘ ਅਤੇ ਦਿਕਸ਼, ਮਿ./ਮਿਸ ਨੌਟੀ ਲਈ ਬਲਦੀਪ ਸਿੰਘ ਤੇ ਮਨਜੋਤ ਕੌਰ ਚਾਹਲ, ਮਿਸਟਰ ਸਨਸੀਅਰ ਦਿਲਬਰ ਸਿੰਘ, ਮਿਸਟਰ ਸ਼ਾਇ ਅਦਿੱਤਿਆ, ਮਿ./ਮਿਸ ਡਾਇਨਾਮਿਕ ਰਾਹੁਲ ਤੇ ਹਰਜੋਤ ਕੌਰ, ਜਮਾਤ ਦਸਵੀਂ ਵਿਚੋਂ ਮਿ./ਮਿਸ ਵੈੱਲ ਡਰੈਸਡ ਕਸ਼ਿਸ਼ ਸਿੰਗਲਾ ਅਤੇ ਸਿਧਾਰਥ ਗਰਗ ਘੋਸ਼ਿਤ ਕੀਤੇ ਗਏ | ਸਕੂਲ ਦੇ ਡਾਇਰੈਕਟਰ ਸ. ਤੇਜਿੰਦਰ ਸਿੰਘ ਵਾਲੀਆ ਨੇ 10ਵੀਂ ਤੇ 12ਵੀਂ ਜਮਾਤ ਦੇ ਬੱਚਿਆਂ ਨੂੰ ਇਕ ਯਾਦਗਾਰੀ ਚਿੰਨ੍ਹ ਵਜੋਂ ਤਸਵੀਰਾਂ ਭੇਟ ਕੀਤੀਆਂ | ਮੈਡਮ ਵਾਲੀਆ ਨੇ ਬੱਚਿਆਂ ਨੂੰ ਨੇਕ ਤੇ ਇਮਾਨਦਾਰ ਮਨੁੱਖ ਬਣ ਕੇ ਰਹਿਣ ਦੀ ਨਸੀਹਤ ਦਿੱਤੀ |

ਖ਼ਬਰ ਸ਼ੇਅਰ ਕਰੋ

 

ਲੰਮੇ ਕੇਸ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਸ਼ੇਰਪੁਰ, 10 ਫਰਵਰੀ (ਸੁਰਿੰਦਰ ਚਹਿਲ)- ਸਥਾਨਿਕ ਗੁਰਦੁਆਰਾ ਸ਼੍ਰੀ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਤ ਬਾਬਾ ਮੱਘਰ ਸਿੰਘ ਜੀ ਰਾਮਗੜ੍ਹ ਵਾਲਿਆਾ ਦੀ ਯਾਦ ਨੂੰ ਸਮਰਪਿਤ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਚਰਨਜੀਤ ਸਿੰਘ ਦੇ ਯਤਨਾਂ ...

ਪੂਰੀ ਖ਼ਬਰ »

ਫ੍ਰੀਡਮ ਫਾਈਟਰ ਅਤੇ ਉੱਤਰਾਧਿਕਾਰੀ ਜਥੇਬੰਦੀ ਜ਼ਿਲ੍ਹਾ ਬਰਨਾਲਾ ਦੀ ਚੋਣ ਹੋਈ

ਬਰਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਫਰੀਡਮ ਫਾਈਟਰ ਅਤੇ ਉੱਤਰਾਧਿਕਾਰੀ ਜਥੇਬੰਦੀ ਜ਼ਿਲ੍ਹਾ ਬਰਨਾਲਾ ਦੀ ਚੋਣ ਸਰਬਸੰਮਤੀ ਨਾਲ ਹੋਈ | ਜਿਸ ਵਿਚ ਮਲਕੀਤ ਸਿੰਘ ਟੱਲੇਵਾਲ ਨੂੰ ਪ੍ਰਧਾਨ, ਅਮਰਜੀਤ ਸਿੰਘ ਨਾਈਵਾਲਾ ਨੂੰ ਸੀਨੀਅਰ ਮੀਤ ਪ੍ਰਧਾਨ, ਹਰਨੇਕ ਸਿੰਘ ...

ਪੂਰੀ ਖ਼ਬਰ »

ਬੈਂਕਾਂ ਨਾਲ ਰਾਬਤਾ ਕਰਕੇ ਕਿਸਾਨ ਕ੍ਰੈਡਿਟ ਕਾਰਡ ਮੁਹਿੰਮ ਦਾ ਲਾਹਾ ਲੈਣ-ਏ.ਡੀ.ਸੀ. (ਵਿਕਾਸ)

ਬਰਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸਰਕਾਰ ਵਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਕਿਸਾਨ ਕਰੈਡਿਟ ਕਾਰਡ ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਜ਼ਿਲ੍ਹਾ ਬਰਨਾਲਾ ਵਿਚ ਇਸ ...

ਪੂਰੀ ਖ਼ਬਰ »

ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਇਕੱਤਰਤਾ ਹੋਈ

ਅਮਰਗੜ੍ਹ , 10 ਫਰਵਰੀ (ਸੁਖਜਿੰਦਰ ਸਿੰਘ ਝੱਲ)- 'ਸਾਦੇ ਵਿਆਹ ਤੇ ਸਾਦੇ ਭੋਗ ਨਾ ਕਰਜ਼ਾ ਨਾ ਚਿੰਤਾ ਰੋਗ' ਦਾ ਸੁਨੇਹਾ ਦੇਣ ਵਾਲੀ ਸੰਸਥਾ ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਮਹੀਨਾਵਾਰ ਇਕੱਤਰਤਾ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਪ੍ਰਧਾਨ ਹਰੀ ਸਿੰਘ ਖੇੜੀ ...

ਪੂਰੀ ਖ਼ਬਰ »

ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਦਿੱਤੀ ਅਲਬੈਂਡਾਜ਼ੋਲ ਦੀ ਖ਼ੁਰਾਕ

ਤਪਾ ਮੰਡੀ, 10 ਫਰਵਰੀ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਬੀਰ ਸਿੰਘ ਔਲਖ ਤਪਾ ਦੀ ਅਗਵਾਈ ਵਿਚ ਸਰਕਾਰੀ ਸਕੂਲਾਂ, ਸਰਕਾਰੀ ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ ਤੇ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਪੰਜਾਬੀ ਲੋਕਧਾਰਾ ਦੇ ਮੇਲੇ ਸਬੰਧੀ ਹੋਈ ਮੀਟਿੰਗ

ਹੰਡਿਆਇਆ, 10 ਫਰਵਰੀ (ਪੱਤਰ ਪ੍ਰੇਰਕ)-ਪੰਜਾਬੀ ਲੋਕਧਾਰਾ ਵਲੋਂ 15 ਮਾਰਚ ਨੂੰ ਕਰਵਾਏ ਜਾ ਰਹੇ ਮੇਲੇ ਦੇ ਸਬੰਧ ਵਿਚ ਹੰਡਿਆਇਆ ਵਿਖੇ ਮੀਟਿੰਗ ਹੋਈ | ਮੀਟਿੰਗ ਦੌਰਾਨ ਗੁਰਸੇਵਕ ਸਿੰਘ ਧੌਲਾ ਨੇ ਕਿਹਾ ਕਿ ਮੇਲੇ ਵਿਚ ਪੁਰਾਤਨ ਵਸਤਾਂ ਦੀ ਪ੍ਰਦਰਸ਼ਨੀ ਲਗਾਉਣ ਬਾਰੇ ਅਤੇ ...

ਪੂਰੀ ਖ਼ਬਰ »

ਮੌੜਾਂ ਵਿਖੇ ਡੀਵਾਰਮਿੰਗ-ਡੇ ਮਨਾਇਆ

ਸ਼ਹਿਣਾ, 10 ਫਰਵਰੀ (ਸੁਰੇਸ਼ ਗੋਗੀ)-ਪਿੰਡ ਮੌੜਾਂ ਵਿਖੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ 'ਚ ਪੇਟ ਦੇ ਕੀੜਿਆਂ ਲਈ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ ¢ ਇਸ ਸਮੇਂ ਸਿਹਤ ਕਰਮਚਾਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਸਰੀਰ ਵਿਚ ਕੀੜੇ ਨੰਗੇ ਪੈਰਾਂ ਰਾਹੀਂ, ...

ਪੂਰੀ ਖ਼ਬਰ »

ਸ਼ਹਿਰ 'ਚ ਆ ਰਹੀ ਟ੍ਰੈਫ਼ਿਕ ਦੀ ਸਮੱਸਿਆ ਕਾਰਨ ਲੋਕਾਂ ਨੂੰ ਹੋਣਾ ਪੈਦਾ ਖ਼ੱਜਲ-ਖੁਆਰ

ਤਪਾ ਮੰਡੀ, 10 ਫਰਵਰੀ (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਦੇ ਬਾਜ਼ਾਰਾਂ 'ਚ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਅੱਗੇ ਗਾਹਕ ਨੂੰ ਖਿੱਚਣ ਦੇ ਮੰਤਵ ਨਾਲ ਬਹੁਤ ਸਾਰਾ ਸਮਾਨ ਰੱਖਿਆ ਜਾਂਦਾ ਹੈ, ਦੂਜਾ ਦੁਕਾਨਾਂ 'ਤੇ ਆਉਣ ਵਾਲੇ ਗਾਹਕਾਂ ਦੇ ਵਹੀਕਲ ਵੀ ਖੜ ਜਾਂਦੇ ਹਨ | ...

ਪੂਰੀ ਖ਼ਬਰ »

ਪਿੰਡ ਭੱਠਲਾਂ ਵਿਖੇ ਭਗਤ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਧਨੌਲਾ, 10 ਫਰਵਰੀ (ਚੰਗਾਲ)-ਭਗਤ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਨੇੜਲੇ ਪਿੰਡ ਭੱਠਲਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਪੁੱਜੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਭਗਤ ...

ਪੂਰੀ ਖ਼ਬਰ »

ਹੈਲਪਿੰਗ ਹੈਾਡਜ ਕਲੱਬ ਨੇ ਕੀਤੀ ਪਿੰਡ ਦੀ ਸਫ਼ਾਈ

ਸ਼ਹਿਣਾ, 10 ਫਰਵਰੀ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਸਮਾਜ ਸੇਵੀ ਕੰਮਾਂ ਲਈ ਜਾਣੇ ਜਾਂਦੇ ਕਲੱਬ ਹੈਲਪਿੰਗ ਹੈਾਡਜ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ ਪਿੰਡ ਵਿਚ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ | ਕਲੱਬ ਦੇ ਪ੍ਰਧਾਨ ਜਗਸੀਰ ਸਿੰਘ ਸੀਰਾ ਅਤੇ ਗੁਰਦੀਪ ਦਾਸ ਬਾਵਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਤਪਾ ਮੰਡੀ, 10 ਫਰਵਰੀ (ਵਿਜੇ ਸ਼ਰਮਾ)-ਕੌਮੀ ਮਾਰਗ 'ਤੇ ਸਥਿਤ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਵਿਖੇ ਦਸਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਮੌਕੇ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਸਕੂਲ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨਜੀਤ ਕੌਰ ਦੀ ...

ਪੂਰੀ ਖ਼ਬਰ »

ਹੰਡਿਆਇਆ ਕੇ.ਵੀ.ਕੇ. ਵਿਖੇ ਐਨੀਮਲ ਹੈਲਥ ਵਰਕਰ ਮੁਹਾਰਤ ਕੋਰਸ ਸ਼ੁਰੂ

ਹੰਡਿਆਇਆ, 10 ਫਰਵਰੀ (ਗੁਰਜੀਤ ਸਿੰਘ ਖੱੁਡੀ)-ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਅਧੀਨ ਚਲਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ 38 ਦਿਨਾਂ ਦਾ ਐਨੀਮਲ ਹੈਲਥ ਵਰਕਰ ਮੁਹਾਰਤ ਕੋਰਸ ਐਸੋਸੀਏਟ ਡਾਇਰੈਕਟਰ ਡਾ: ਡਾ: ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX