ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਪਟਿਆਲਾ

ਦੋ ਵਾਹਨਾਂ ਦੀ ਟੱਕਰ 'ਚ ਛੋਟੇ ਹਾਥੀ ਚਾਲਕ ਦੀ ਮੌਤ, ਸਹਾਇਕ ਜ਼ਖ਼ਮੀ

ਬਨੂੜ, 12 ਫਰਵਰੀ (ਭੁਪਿੰਦਰ ਸਿੰਘ)-ਬਨੂੜ-ਲਾਂਡਰਾਂ ਮਾਰਗ 'ਤੇ ਪੈਂਦੇ ਪਿੰਡ ਮੋਟੇਮਾਜਰਾ ਨੇੜੇ ਟਰੱਕ ਦੀ ਫੇਟ ਵੱਜਣ ਕਾਰਨ ਛੋਟਾ ਹਾਥੀ ਸੜਕ ਦੇ ਦੂਜੇ ਪਾਸੇ ਦਰਖ਼ਤ 'ਚ ਬੁਰੀ ਤਰ੍ਹਾਂ ਜਾ ਟਕਰਾਇਆ ਜਿਸ ਕਾਰਨ ਛੋਟੇ ਹਾਥੀ ਦੇ ਚਾਲਕ ਦੀ ਮੌਤ ਹੋ ਗਈ ਜਦੋਂ ਕਿ ਉਸ ਦਾ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨਾਲ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਘਨੌਰ, 12 ਫਰਵਰੀ (ਬਲਜਿੰਦਰ ਸਿੰਘ ਗਿੱਲ)-ਥਾਣਾ ਘਨੌਰ 'ਚ ਦਰਜ ਕਰਵਾਈ ਗਈ ਸ਼ਿਕਾਇਤ 'ਚ ਸ਼ਿਕਾਇਤਕਰਤਾ ਜਗਤਾਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮਰਦਾਂਪੁਰ ਥਾਣਾ ਸ਼ੰਭੂ ਨੇ ਬਿਆਨ ਕੀਤਾ ਹੈ ਕਿ ਉਸ ਦਾ ਭਰਾ ਘਰ ਦੇ ਕੰਮਕਾਰ ਲਈ ਕਸਬਾ ਘਨੌਰ ਵਿਖੇ ਮੋਟਰਸਾਈਕਲ ਨੰ. ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ 'ਚ ਪੰਜਾਬ ਦੇ ਨੌਜਵਾਨ ਦੀ ਲਾਸ਼ ਯੂ.ਪੀ. ਦੇ ਨੌਜਵਾਨ ਦੀ ਲਾਸ਼ ਨਾਲ ਬਦਲੀ

ਪਟਿਆਲਾ, 12 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਬੀਤੇ ਕੱਲ੍ਹ ਸਥਾਨਕ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜ਼ਿਲ੍ਹਾ ਸੰਗਰੂਰ ਤੋਂ ਇਕ ਨੌਜਵਾਨ ਦੀ ਪੋਸਟਮਾਰਟਮ ਕਰਵਾਉਣ ਲਈ ਲਿਆਂਦੀ ਗਈ ਲਾਸ਼ ਕਿਸੇ ਹੋਰ ਵਿਅਕਤੀ ਨਾਲ ਬਦਲਣ ਦੀ ਘਟਨਾ ਸਾਹਮਣੇ ਆਈ ਹੈ | ਵੱਡੀ ਗੱਲ ਇਹ ਹੈ ...

ਪੂਰੀ ਖ਼ਬਰ »

ਮਹਿੰਗੀ ਬਿਜਲੀ ਨੂੰ ਲੈ ਕੇ ਪ੍ਰਗਟਾਇਆ ਰੋਸ

ਪਟਿਆਲਾ, 12 ਫਰਵਰੀ (ਅ.ਸ. ਆਹਲੂਵਾਲੀਆ)-ਨਿਊ ਪਟਿਆਲਾ ਵੈੱਲਫੇਅਰ ਕਲੱਬ ਵਲੋਂ ਪੰਜਾਬ ਸਰਕਾਰ ਤੋਂ ਹਰ ਤਰ੍ਹਾਂ ਦੇ ਖਪਤਕਾਰਾਂ ਲਈ ਬਿਜਲੀ 5 ਰੁਪਏ ਪ੍ਰਤੀ ਯੂਨਿਟ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਵਾਰ-ਵਾਰ ਮੰਗ ਕਰਦਾ ਆ ਰਿਹਾ ਹੈ | ਅੱਜ ਵੀ ਮਹਿੰਗੀ ਬਿਜਲੀ ਨੂੰ ਲੈ ...

ਪੂਰੀ ਖ਼ਬਰ »

ਪੋਲਟਰੀ ਫਾਰਮ ਦੀ ਛੱਤ ਡਿਗਣ ਕਾਰਨ ਹਜ਼ਾਰਾਂ ਮੁਰਗੀਆਂ ਮਰੀਆਂ

ਸਮਾਣਾ, 12 ਫਰਵਰੀ (ਹਰਵਿੰਦਰ ਸਿੰਘ ਟੋਨੀ)-ਬੰਮ੍ਹਨਾ ਪੱਤੀ ਸਥਿਤ ਇਕ ਪੋਲਟਰੀ ਫਾਰਮ ਦੀ ਛੱਤ ਡਿਗ ਜਾਣ ਕਾਰਨ ਹਜ਼ਾਰਾਂ ਮੁਰਗੀਆਂ ਦੇ ਮਰ ਜਾਣ ਦੀ ਜਾਣਕਾਰੀ ਮਿਲੀ ਹੈ | ਪੋਲਟਰੀ ਫਾਰਮ ਦੇ ਮਾਲਕ ਨਰੇਸ਼ ਡੁਡੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਫਾਰਮ 'ਚ 25 ...

ਪੂਰੀ ਖ਼ਬਰ »

ਮਿਉਂਸਪਲ ਵਰਕਰਜ਼ ਯੂਨੀਅਨ ਨੇ ਵੇਤਨ ਦੇ ਮਾਮਲੇ 'ਚ ਤੀਜੇ ਦਿਨ ਵੀ ਲਾਇਆ ਧਰਨਾ

ਪਟਿਆਲਾ, 12 ਫਰਵਰੀ (ਜਸਪਾਲ ਸਿੰਘ ਢਿੱਲੋਂ)- ਮਿਉਂਸਪਲ ਵਰਕਰਜ਼ ਯੂਨੀਅਨ ਨੇ ਤਨਖ਼ਾਹਾਂ ਦੇ ਮਾਮਲੇ ਨੂੰ ਲੈ ਕੇ ਤੀਜੇ ਦਿਨ ਵੀ ਧਰਨਾ ਦਿੱਤਾ | ਇਸ ਮੌਕੇ ਬੁਲਾਰਿਆਂ ਨੇ ਇੱਥੇ ਸੰਬੋਧਨ ਕਰਦਿਆਂ ਆਖਿਆ ਕਿ ਪਿਛਲੇ ਕੁੱਝ ਸਮੇਂ ਤੋਂ ਸਰਕਾਰ ਵਲੋਂ ਜੀ.ਐਸ.ਟੀ. ਦੀ ਰਕਮ ਨਹੀਂ ...

ਪੂਰੀ ਖ਼ਬਰ »

ਕਾਰ 'ਚੋਂ 132 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ-ਚਾਲਕ ਫ਼ਰਾਰ

ਰਾਜਪੁਰਾ, 12 ਫਰਵਰੀ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਮੁੱਖ ਕੌਮੀ ਸ਼ਾਹ ਮਾਰਮ ਰਾਜਪੁਰਾ-ਸਰਹਿੰਦ ਰੋਡ 'ਤੇ ਨਾਕਾਬੰਦੀ ਦੌਰਾਨ ਇਕ ਕਰੋਲਾ ਕਾਰ 'ਚੋਂ 132 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਮੌਕੇ ਤੋਂ ਫਰਾਰ ਹੋਏ ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਮਾਮਲਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਮੋਬਾਈਲ ਬਰਾਮਦ

ਪਟਿਆਲਾ, 12 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਕੇਂਦਰੀ ਜੇਲ੍ਹ ਪਟਿਆਲਾ 'ਚੋਂ ਬੈਰਕ ਨੰਬਰ-3 ਦੀ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਜੇਲ੍ਹ ਅਧਿਕਾਰੀਆਂ ਵਲੋਂ ਇਸ ਦੀ ਸ਼ਿਕਾਇਤ ਥਾਣਾ ਤਿ੍ਪੜੀ ਵਿਖੇ ਦਰਜ ਕਰਵਾਈ ਗਈ¢ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ...

ਪੂਰੀ ਖ਼ਬਰ »

ਬੈਂਕ ਨਾਲ ਮਾਰੀ 35 ਲੱਖ ਦੀ ਠੱਗੀ

ਪਟਿਆਲਾ, 12 ਫਰਵਰੀ (ਪਰਗਟ ਸਿੰਘ ਬਲਬੇੜ੍ਹਾ) ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ਨਾਲ ਇਕ ਵਿਅਕਤੀ ਵਲੋਂ ਆਪਣੇ ਹੋਰਨਾਂ ਸਾਥੀਆ ਦਾ ਮਦਦ ਨਾਲ 35 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਬੈਂਕ ਮੈਨੇਜਰ ਦੀ ਸ਼ਿਕਾਇਤ ਦੇ ਆਧਾਰ 'ਤੇ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦੇ ਦੋ ਕਾਬੂ

ਪਟਿਆਲਾ, 12 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਜ਼ਿਲ੍ਹਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਦੜਾ ਸੱਟੇ ਲਗਾਉਂਦੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 8195 ਰੁਪਏ ਦੜੇ ਸੱਟੇ ਦੇ ਬਰਾਮਦ ਕੀਤੇ ਹਨ¢ ਪਹਿਲੇ ਕੇਸ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਅਰੁਣ ...

ਪੂਰੀ ਖ਼ਬਰ »

11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 12 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 11 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ ¢ ਹੌਲਦਾਰ ਮੰਗਤ ਸਿੰਘ ਅਨੁਸਾਰ ਜਦੋਂ ਪੁਲਿਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ ਗੋਪਾਲ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨੇ ਕੀਤਾ ਕਿਸਾਨਾਂ ਅਤੇ ਸ਼ਹਿਰ ਵਾਸੀਆਂ ਦੇ ਨੱਕ 'ਚ ਦਮ

• ਰਣਜੀਤ ਸਿੰਘ ਰਾਜਪੁਰਾ, 12 ਫਰਵਰੀ-ਸਥਾਨਕ ਸ਼ਹਿਰ ਅਤੇ ਆਲੇ ਦੁਆਲੇ ਦੇ ਪਿੰਡਾਂ 'ਚ ਆਵਾਰਾ ਪਸ਼ੂਆਂ ਨੇ ਲੋਕਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ | ਸਾਰਾ ਦਿਨ ਆਵਾਰਾ ਪਸ਼ੂ ਫਿਰਦੇ ਰਹਿੰਦੇ ਹਨ | ਸ਼ਹਿਰ 'ਚ ਅਨੇਕਾਂ ਦੀ ਲੋਕ ਅਣਆਈ ਮੌਤ ਮਰ ਚੁੱਕੇ ਹਨ ਅਤੇ ਪਿੰਡਾਂ ਵਿਚ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਕਾਮੀ ਬਣੇ ਖੇਤੀਬਾੜੀ ਸੁਸਾਇਟੀ ਦੇ ਪ੍ਰਧਾਨ

ਘਨੌਰ, 12 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)- ਪਿੰਡ ਲਾਛੜੂ ਕਲਾਂ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਪ੍ਰਧਾਨਗੀ ਦੀ ਚੋਣ ਸਬੰਧੀ ਬਲਕਾਰ ਸਿੰਘ ਸਕੱਤਰ ਦੀ ਦੇਖ ਰੇਖ ਹੇਠ ਮੀਟਿੰਗ ਕੀਤੀ ਗਈ, ਜਿਸ 'ਚ ਸਰਬਸੰਮਤੀ ਨਾਲ ਹਰਵਿੰਦਰ ਸਿੰਘ ਕਾਮੀ ਨੂੰ ਪ੍ਰਧਾਨ ...

ਪੂਰੀ ਖ਼ਬਰ »

ਦੀਪ ਮਾਡਲ ਸਕੂਲ ਮੱਲੇਵਾਲ 'ਚ ਸਾਲਾਨਾ ਸਮਾਗਮ

ਭਾਦਸੋਂ, 12 ਫਰਵਰੀ (ਪ੍ਰਦੀਪ ਦੰਦਰਾਲ਼ਾ)-ਸਿੱਖਿਆ ਦੇ ਖੇਤਰ 'ਚ ਵੱਡੀਆਂ ਪੁਲਾਂਘਾਂ ਪੁੱਟਣ ਵਾਲੀ ਸੰਸਥਾ ਦੀਪ ਮਾਡਲ ਸਕੂਲ ਮੱਲੇਵਾਲ ਵਿਖੇ ਸਾਲਾਨਾ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਬੱਚਿਆਂ ਨੇ ਭੰਗੜਾ, ਗਿੱਧਾ, ਨਾਟਕ, ਸੋਲੋ ਡਾਂਸ, ਕੋਰੀੳਗ੍ਰਾਫੀ, ਸਕਿੱਟ ਆਦਿ ਦੀ ...

ਪੂਰੀ ਖ਼ਬਰ »

ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਵਿਖੇ ਧਾਰਮਿਕ ਸਮਾਗਮ

ਦੇਵੀਗੜ੍ਹ, 12 ਫਰਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)-ਇੱਥੋਂ ਨੇੜਲੇ ਪਿੰਡ ਅਕਬਰਪੁਰ ਦੇ ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੇ ਚੰਗੇ ਭਵਿੱਖ, ਨੈਤਿਕ ਅਤੇ ਅਧਿਆਤਮਿਕ ਵਿਕਾਸ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ | ਅਖੰਡ ਪਾਠ ਦੇ ...

ਪੂਰੀ ਖ਼ਬਰ »

ਮੁਹਾਲੀ ਦੇ ਆੜ੍ਹਤੀਆਂ ਦੀ ਬਨੂੜ ਵਿਖੇ ਹੋਈ ਅਹਿਮ ਬੈਠਕ

ਬਨੂੜ, 12 ਫਰਵਰੀ (ਭੁਪਿੰਦਰ ਸਿੰਘ)-ਮੁਹਾਲੀ ਜ਼ਿਲ੍ਹੇ ਦੀਆਂ ਸਮੁੱਚੀਆਂ ਮੰਡੀਆਂ ਦੇ ਆੜ੍ਹਤੀਆਂ ਨੇ ਅੱਜ ਬਨੂੜ ਮੰਡੀ ਵਿਖੇ ਭਰਵੀਂ ਇਕੱਤਰਤਾ ਕੀਤੀ | ਇਸ ਮੌਕੇ ਕੁਰਾਲੀ, ਖਰੜ, ਲਾਲੜੂ, ਡੇਰਾਬਸੀ ਅਤੇ ਸਥਾਨਿਕ ਆੜ੍ਹਤੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਅੰਗਰੇਜ਼ੀ ਸ਼ਬਦਾਵਲੀ ਦਾ ਸ਼ੁੱਧ ਉਚਾਰਨ ਸਬੰਧੀ ਭਾਸ਼ਨ ਕਰਵਾਇਆ

ਪਾਤੜਾਂ, 12 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਪਿ੍ੰਸੀਪਲ ਪ੍ਰੋ. ਵੀਨਾ ਕੁਮਾਰੀ ਅਗਵਾਈ ਹੇਠ ਅੰਗਰੇਜ਼ੀ ਵਿਭਾਗ ਵਲੋਂ 'ਅੰਗਰੇਜ਼ੀ ਸ਼ਬਦਾਵਲੀ ਦਾ ਸ਼ੁੱਧ ਉਚਾਰਨ' ਵਿਸ਼ੇ ਉੱਪਰ ਇਕ ਵਿਸ਼ੇਸ਼ ਭਾਸ਼ਨ ਕਰਵਾਇਆ ਗਿਆ, ਜਿਸ ਵਿਚ ਮਹਿੰਦਰਾ ਕਾਲਜ ਪਟਿਆਲਾ ਦੇ ਅੰਗਰੇਜ਼ੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਸਰਕਾਰੀ ਸਕੂਲ ਸਵਾਜਪੁਰ ਵਿਖੇ ਲਗਾਇਆ ਜਾਗਰੂਕਤਾ ਕੈਂਪ

ਪਟਿਆਲਾ, 12 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸਵਾਜਪੁਰ ਪੁਰਾਣਾ ਵਿਖੇ ਕਾਨੂੰਨੀ ਸਾਖਰਤਾ ਮਿਸ਼ਨ ਤਹਿਤ ...

ਪੂਰੀ ਖ਼ਬਰ »

ਬੱਬਰ ਬਣੇ ਬਹਾਵਲਪੁਰ ਮਹਾਸੰਘ ਦੇ ਪੰਜਾਬ ਪ੍ਰਧਾਨ

ਰਾਜਪੁਰਾ, 12 ਫਰਵਰੀ (ਰਣਜੀਤ ਸਿੰਘ)-ਅੱਜ ਇੱਥੇ ਬਹਾਵਲਪੁਰ ਮਹਾਸੰਘ ਦੀ ਬੈਠਕ ਚੇਅਰਮੈਨ ਜਗਦੀਸ਼ ਜੱਗਾ ਦੀ ਪ੍ਰਧਾਨਗੀ 'ਚ ਹੋਈ | ਇਸ 'ਚ ਵਿਪਲ ਬੱਬਰ ਨੂੰ ਪੰਜਾਬ ਯੂਥ ਦਾ ਪ੍ਰਧਾਨ ਬਣਾਇਆ ਗਿਆ ਹੈ | ਇਸ ਮੌਕੇ ਸ੍ਰੀ ਜੱਗਾ ਨੇ ਕਿਹਾ ਕਿ ਯੂਥ ਕਿਸੇ ਵੀ ਪਾਰਟੀ ਦੀ ਰੀੜ ਦੀ ...

ਪੂਰੀ ਖ਼ਬਰ »

ਹਰਵਿੰਦਰ ਭੰਡਾਲ ਦਾ ਪੰਜਾਬੀ ਵਿਭਾਗ ਵਿਖੇ ਪਹਿਲਾ ਭਾਸ਼ਨ

ਪਟਿਆਲਾ, 12 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਪ੍ਰਸਿੱਧ ਚਿੰਤਕ ਹਰਵਿੰਦਰ ਭੰਡਾਲ ਵਿਜ਼ਟਿੰਗ ਫੈਲੋ ਵਜੋਂ ਸ਼ਾਮਿਲ ਹੋਏ ਹਨ | ਵਿਭਾਗ ਮੁਖੀ ਡਾ. ਸੁਰਜੀਤ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਪਿੰਡ ਅਲੂਣਾ 'ਚ ਜੇਤੂ ਬੱਚੀਆਂ ਦਾ ਕੀਤਾ ਸਨਮਾਨ

ਰਾਜਪੁਰਾ, 12 ਫਰਵਰੀ (ਜੀ.ਪੀ. ਸਿੰਘ)-ਨੇੜਲੇ ਪਿੰਡ ਅਲੂਣਾ ਦੇ ਆਂਗਨਵਾੜੀ ਸੈਂਟਰ 'ਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਸੁਪਰਵਾਈਜ਼ਰ ਮੈਡਮ ਨਰਿੰਦਰ ਕੌਰ ਦੀ ਅਗਵਾਈ 'ਚ ਬੱਚੀਆਂ ਦੇ ਸਿਹਤ ਮੁਕਾਬਲੇ ਕਰਵਾਏ ਗਏ | ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਜੂਨੀਅਰ ਡਰਾਫਟਸਮੈਨ ਦੀ ਸਰਕਾਰ ਭਰਤੀ ਕਰੇ

ਪਟਿਆਲਾ, 12 ਫਰਵਰੀ (ਅ.ਸ. ਆਹਲੂਵਾਲੀਆ)-ਜਲ ਸਰੋਤ ਵਿਭਾਗ ਪੰਜਾਬ ਦੇ ਵੱਖ-ਵੱਖ ਸਰਕਲਾਂ ਅਤੇ ਮੰਡਲ ਦਫਤਰਾਂ 'ਚ ਡਰਾਫਟਸਮੈਨ ਦੀ ਆਸਾਮੀ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਪਦਉਨਤੀਆਂ ਨੂੰ ਲੈ ਕੇ ਜਲ ਸਰੋਤ ਵਿਭਾਗ ਪਟਿਆਲਾ ਵਿਖੇ ਸਮੂਹ ਡਰਾਇੰਗ ਕੇਡਰ ਮੁਲਾਜ਼ਮਾਂ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਦੀ ਥਾਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣ-ਜਲਾਲਪੁਰ

ਘਨੌਰ, 12 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ, ਬਲਜਿੰਦਰ ਸਿੰਘ ਗਿੱਲ)-ਯੂਥ ਕਾਂਗਰਸ ਦੇ ਪ੍ਰਧਾਨ ਇੰਦਰਜੀਤ ਸਿੰਘ ਗਿਫ਼ਟੀ ਦੀ ਅਗਵਾਈ ਹੇਠ ਨੈਸ਼ਨਲ ਰਜਿਸਟਰ ਆਫ਼ ਅਨਇੰਪਲਾਈਡ (ਐਨ. ਆਰ. ਯੂ.) ਦੇ ਸਬੰਧ ਵਿਚ ਨੌਜਵਾਨਾਂ ਦੀ ਮੀਟਿੰਗ ਰੱਖੀ ਗਈ | ਇਸ ਮੌਕੇ ਜ਼ਿਲ੍ਹਾ ਯੂਥ ...

ਪੂਰੀ ਖ਼ਬਰ »

ਦਿੱਲੀ ਚੋਣਾਂ ਦਾ ਅਸਰ ਪੰਜਾਬ 'ਤੇ ਹਰ ਹਾਲਤ ਪਵੇਗਾ-ਡਾ. ਬਲਬੀਰ ਸਿੰਘ

ਪਟਿਆਲਾ, 12 ਫਰਵਰੀ (ਜਸਪਾਲ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਦੇ ਸੀਨੀਅਰ ਸੂਬਾਈ ਆਗੂ ਡਾ. ਬਲਬੀਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹਾਲ ਹੀ 'ਚ 'ਆਪ' ਨੇ ਜੋ ਜਿੱਤ ਦਾ ਪਰਚਮ ਦਿੱਲੀ ਵਿਧਾਨ ਸਭਾ 'ਚ ਲਹਿਰਾਇਆ ਹੈ, ਉਸ ਦਾ ਅਸਰ ਹੁਣ ਪੰਜਾਬ 'ਚ ਅਗਲੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਚਿੱਤਰ ਪ੍ਰਦਰਸ਼ਨੀ ਲਗਾਈ

ਪਟਿਆਲਾ, 12 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵਲੋਂ ਯੂਨੀਵਰਸਿਟੀ ਅੰਦਰ 'ਇੱਕ ਰੰਗਤਾ ਖਿਲਾਫ ਰੰਗਾਂ ਦੀ ਮਹਿਫਲ' ਦੇ ਨਾਂਅ ਹੇਠ ਪੇਂਟਿੰਗਾਂ ਦੀ ਪ੍ਰਦਰਸ਼ਨੀ ਲਾਈ ਗਈ | ਇਸ ਮੌਕੇ ਪੀ.ਐੱਸ.ਯੂ. (ਲਲਕਾਰ) ਦੀ ਆਗੂ ਸਿ੍ਸ਼ਟੀ ਨੇ ਦੱਸਿਆ ਕਿ 70 ਦੇ ਕਰੀਬ ਪੇਂਟਿੰਗਾਂ ਤੇ ਪੋਸਟਰਾਂ ਰਾਹੀਂ ਰਾਸ਼ਟਰੀ ਸਵੈਸੇਵਕ ਸੰਘ ਤੇ ਭਾਜਪਾ ਦੀ ਫ਼ਿਰਕੂ ਰਾਜਨੀਤੀ ਅਤੇ ਨਾਗਰਿਕ ਹੱਕਾਂ ਉੱਪਰ ਮੌਜੂਦਾ ਹਮਲੇ ਿਖ਼ਲਾਫ਼ ਵੱਖ-ਵੱਖ ਧਰਮਾਂ, ਤਬਕਿਆਂ ਦੇ ਲੋਕਾਂ ਦੀ ਇੱਕਜੁੱਟਤਾ ਦਾ ਸੱਦਾ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਇਸ ਮੌਕੇ ਨੂਰ-ਏ-ਆਰਟ ਦੇ ਰਵੀ ਸਿੰਘ, ਲਵਪ੍ਰੀਤ ਤੇ ਅਮਨ ਤੋਂ ਬਿਨਾਂ ਲੁਧਿਆਣਾ ਤੋਂ ਸ਼ਮਸ਼ੇਰ ਨੂਰਪੁਰੀ ਤੇ ਇਕਬਾਲ, ਪਟਿਆਲਾ ਤੋਂ ਪ੍ਰਭਜੋਤ ਕੌਰ, ਸ਼ੇਰੋਂ ਤੋਂ ਨਿਰਭੈ ਤੇ ਸੰਦੀਪ ਅਤੇ ਚੰਡੀਗੜ੍ਹ ਤੋਂ ਵੈਭਵ ਆਪਣੀਆਂ ਪੇਂਟਿੰਗਾਂ ਸਮੇਤ ਇਸ ਪ੍ਰਦਰਸ਼ਨੀ ਵਿਚ ਪਹੁੰਚੇ | ਇਸ ਮੌਕੇ ਨਵਜੋਤ, ਨੇਹਾ, ਅਨੁਪਿ੍ਆ, ਸੰਦੀਪ, ਮਨਜਿੰਦਰ, ਯੋਧਾ, ਹਿਤੇਸ਼, ਰਜਿੰਦਰ, ਸਿਮਰਨ, ਬੇਅੰਤ, ਸੁਖਵੀਰ, ਪੁਸ਼ਪਿੰਦਰ, ਗੁਰਪ੍ਰੀਤ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਪੰਜਾਬੀ ਯੂਨੀਵਰਸਿਟੀ ਵਿਖੇ ਟੈਕਨਾਲੋਜੀ ਇਨਹਾਂਸਡ ਲਰਨਿੰਗ ਦਾ ਉਦਘਾਟਨ

ਪਟਿਆਲਾ, 12 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਵਲੋਂ ਭਾਰਤ ਸਰਕਾਰ ਦੇ ਉੱਚ ਸਿੱਖਿਆ ਨਾਲ ਸਬੰਧਿਤ ਅਦਾਰੇ ਐਮ.ਐਚ.ਆਰ.ਡੀ. ਦੇ ਸਹਿਯੋਗ ਨਾਲ ਨੈਸ਼ਨਲ ਪ੍ਰੋਗਰਾਮ ਆਨ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਮੈਹਸ ਵਿਖੇ ਸਾਲਾਨਾ ਸਮਾਗਮ

ਨਾਭਾ, 12 ਫਰਵਰੀ (ਅਮਨਦੀਪ ਸਿੰਘ ਲਵਲੀ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮੈਹਸ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਵਲੋਂ ਗੀਤ, ਗਿੱਧਾ, ਭੰਗੜਾ, ਕੋਰੀਓਗ੍ਰਾਫੀ, ਨਾਟਕ ਆਦਿ ਪੇਸ਼ਕਾਰੀ ਕੀਤੀ ਗਈ | ਸਮਾਗਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਹੰਸ ...

ਪੂਰੀ ਖ਼ਬਰ »

ਕਾਲਜ ਅੰਦਰ ਲੱਗੇ ਟਰਾਂਸਫ਼ਾਰਮ 'ਚੋਂ ਸਾਮਾਨ ਚੋਰੀ

ਪਟਿਆਲਾ, 12 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)- ਰਾਜਪੁਰਾ ਰੋਡ 'ਤੇ ਸਥਿਤ ਜਸਦੇਵ ਸਿੰਘ ਸੰਧੂ ਕਾਲਜ ਵਿਖੇ ਲੱਗੇ ਟਰਾਸਫਾਰਮ 'ਚੋਂ ਤੇਲ ਅਤੇ ਤਾਂਬੇ ਦਾ ਸਾਮਾਨ ਕੋਈ ਚੋਰੀ ਕਰਕੇ ਲੈ ਗਿਆ¢ ਥਾਣਾ ਸਦਰ ਵਿਖੇ ਇਸ ਦੀ ਸ਼ਿਕਾਇਤ ਦਰਜ ਕਰਵਾਉਂਦਿਆਂ ਕਾਲਜ ਦੇ ਸੁਪਰਵਾਈਜ਼ਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੇ ਹਿਤਾਂ ਨੂੰ ਵਿਸਾਰਿਆ- ਵਿਧਾਇਕ ਚੰਦੂਮਾਜਰਾ

ਪਟਿਆਲਾ, 12 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪਿਛਲੇ ਸਾਲ ਹੜ੍ਹਾਂ ਦੀ ਮਾਰ ਹੇਠ ਆਏ ਝੋਨੇ ਅਤੇ ਪਰਾਲੀ ਦਾ ਮੁਆਵਜ਼ਾ ਹੁਣ ਤੱਕ ਨਾ ਦੇਣ ਲਈ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖਿਆ ਹੈ, ਜਿਸ ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ (ਲ) ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਪਟਿਆਲਾ, 12 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ, ਪਟਿਆਲਾ ਵਿਖੇ ਸਾਲਾਨਾ ਅਕਾਦਮਿਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਪਦਮਸ੍ਰੀ ਡਾ. ਸੁਰਜੀਤ ਪਾਤਰ ਪ੍ਰਧਾਨ ਪੰਜਾਬ ਕਲਾ ਪ੍ਰੀਸ਼ਦ ਨੇ ਮੁੱਖ ਮਹਿਮਾਨ, ਜਦੋਂ ਕਿ ...

ਪੂਰੀ ਖ਼ਬਰ »

ਬਨੂੜ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਲਕਾ ਪੱਧਰੀ ਧਾਰਮਿਕ ਸਮਾਗਮ

ਬਨੂੜ, 12 ਫਰਵਰੀ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੀ ਬਾਡਿਆਂ ਬਸੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਲਾਕਾ ਪੱਧਰੀ ਧਾਰਮਿਕ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ | ਕਾਰ ਸੇਵਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ 'ਪਹਿਲੀ ਪਾਤਿਸ਼ਾਹੀ ਦੇ ਜੀਵਨ ਅਤੇ ਫ਼ਲਸਫ਼ੇ' ਨਾਲ ਸਬੰਧਿਤ ਡਾਕੂਮੈਂਟਰੀ ਵਿਖਾਈ

ਪਟਿਆਲਾ, 12 ਫਰਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੇ ਡਾ. ਗੰਡਾ ਸਿੰਘ ਕਰੀਅਰ, ਗਾਇਡੈਂਸ ਅਤੇ ਕਾਊਾਸਲਿੰਗ ਸੈੱਲ ਅਤੇ ਕਿਰਤ ਕਲੱਬ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ ਨਾਲ ਸਬੰਧਿਤ ਡਾਕੂਮੈਂਟਰੀ ਦਿਖਾਈ ...

ਪੂਰੀ ਖ਼ਬਰ »

ਡਾ. ਹਰਸ਼ਿੰਦਰ ਕੌਰ ਦਾ ਸਕੂਲੀ ਕੁੜੀਆਂ ਦੀ ਮਦਦ ਲਈ ਉਪ-ਰਾਸ਼ਟਰਪਤੀ ਵਲੋਂ ਸਨਮਾਨ

ਪਟਿਆਲਾ, 12 ਫਰਵਰੀ (ਜਸਪਾਲ ਸਿੰਘ ਢਿੱਲੋਂ)-ਭਾਰਤ ਦੇ ਸੱਭਿਆਚਾਰ ਮੰਤਰਾਲੇ ਨੇ ਅੱਜ ਇਕ ਸਮਾਗਮ 'ਚ ਪਟਿਆਲਾ ਤੋਂ ਬੱਚਿਆਂ ਦੀ ਮਾਹਿਰ ਡਾ. ਹਰਸ਼ਿੰਦਰ ਕੌਰ ਨੂੰ ਵਿਸ਼ੇਸ਼ ਸਨਮਾਨ ਉਪ ਰਾਸ਼ਟਰਪਤੀ ਐਮ ਵੰਕਈਆ ਨਾਇਡੂ ਵਲੋਂ ਪ੍ਰਦਾਨ ਕੀਤਾ ਗਿਆ | ਇਹ ਸਮਾਗਮ ਇੰਡੀਅਨ ...

ਪੂਰੀ ਖ਼ਬਰ »

ਰਣਜੀ ਟਰਾਫ਼ੀ: ਪੰਜਾਬ ਵਲੋਂ ਬੰਗਾਲ ਿਖ਼ਲਾਫ਼ ਵਧੀਆ ਸ਼ੁਰੂਆਤ

ਪਟਿਆਲਾ, 12 ਜਨਵਰੀ (ਚਹਿਲ)- ਰਣਜੀ ਟਰਾਫ਼ੀ ਦੇ ਲੀਗ ਦੌਰ ਦੇ ਆਖ਼ਰੀ ਚਾਰ ਦਿਨਾਂ ਮੈਚ ਦੇ ਪਹਿਲੇ ਦਿਨ ਅੱਜ ਪੰਜਾਬ ਦੀ ਟੀਮ ਨੇ ਬੰਗਾਲ ਦੀ ਟੀਮ ਨੂੰ ਖੇਡ ਦੇ ਹਰ ਖੇਤਰ 'ਚ ਪਛਾੜਦੇ ਹੋਏ ਮੈਚ 'ਚ ਵਧੀਆ ਸ਼ੁਰੂਆਤ ਕੀਤੀ | ਪੰਜਾਬ ਦੇ ਫਿਰਕੀ ਗੇਂਦਬਾਜ਼ ਵਿਨੈ ਚੌਧਰੀ ਤੇ ਤੇਜ਼ ...

ਪੂਰੀ ਖ਼ਬਰ »

ਡਾ. ਦਲੀਪ ਕੌਰ ਟਿਵਾਣਾ ਅਤੇ ਜਸਵੰਤ ਸਿੰਘ ਕੰਵਲ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ

ਪਟਿਆਲਾ, 12 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਸੈਂਟਰ ਫਾਰ ਐਡਵਾਂਸਡ ਸਟੱਡੀਜ਼ ਵਲੋਂ ਡਾ. ਦਲੀਪ ਕੌਰ ਟਿਵਾਣਾ ਅਤੇ ਜਸਵੰਤ ਸਿੰਘ ਕੰਵਲ ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਸ਼ਟਰੀ ਸੈਮੀਨਾਰ ਦੇ ਉਦਘਾਟਨੀ ...

ਪੂਰੀ ਖ਼ਬਰ »

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਵਾ ਪ੍ਰਦੂਸ਼ਣ ਸਬੰਧੀ ਦਿੱਤਾ ਵੱਖਰਾ ਸੰਦੇਸ਼

ਪਟਿਆਲਾ, 12 ਫਰਵਰੀ (ਜਸਪਾਲ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਨੇ ਦਿੱਲੀ 'ਚ ਜਿੱਤ ਦਾ ਤੀਜੀ ਵਾਰ ਪਰਚਮ ਲਹਿਰਾਇਆ, ਇਸ ਨੂੰ ਲੈ ਕੇ ਦਿੱਲੀ ਵਾਸੀਆਂ ਤੇ ਵਰਕਰਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਪ੍ਰਸਤੀ 'ਚ ਇਕ ਵੱਖਰਾ ਹੀ ਜਸ਼ਨ ਮਨਾਇਆ | ਕੇਜਰੀਵਾਲ ਨੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਦਿੱਲੀ ਚੋਣਾਂ 'ਚ ਇਤਿਹਾਸ ਸਿਰਜਿਆ-ਜੱਸੀ

ਨਾਭਾ, 12 ਫਰਵਰੀ (ਕਰਮਜੀਤ ਸਿੰਘ)-ਦਿੱਲੀ ਅੰਦਰ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਵਲੋਂ ਕੀਤੇ ਵਿਕਾਸ ਦੇ ਕੰਮਾਂ ਨੂੰ ਵੋਟਾਂ ਪਾ ਕੇ ਲੋਕਾਂ ਨੇ ਲਗਾਤਾਰ ਤੀਜੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਇਤਿਹਾਸ ਸਿਰਜਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਦਿੱਲੀ ਦੇ ਵੋਟਰਾਂ ਨੇ ਨਫ਼ਰਤ ਦੀ ਰਾਜਨੀਤੀ ਠੁਕਰਾ ਕੇ ਕਿਸਾਨ ਹਿਤੈਸ਼ੀ ਪਾਰਟੀ ਨੂੰ ਚੁਣਿਆ-ਬਹਿਰੂ

ਦੇਵੀਗੜ੍ਹ, 12 ਫਰਵਰੀ (ਮੁਖਤਿਆਰ ਸਿੰਘ ਨੌਗਾਵਾਂ)-ਦਿੱਲੀ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਦਿੱਲੀ ਦੇ ਸੂਝਵਾਨ ਵੋਟਰਾਂ ਨੇ ਭਾਜਪਾ ਵਲੋਂ ...

ਪੂਰੀ ਖ਼ਬਰ »

ਪੰਜਾਬ ਅੰਦਰ 2022 'ਚ 'ਆਪ' ਦੀ ਸਰਕਾਰ ਬਣੇਗੀ- ਜੱਸੀ ਸੋਹੀਆਂ ਵਾਲਾ

ਭਾਦਸੋਂ, 12 ਫਰਵਰੀ (ਗੁਰਬਖ਼ਸ਼ ਸਿੰਘ ਵੜੈਚ)-ਆਮ ਆਦਮੀ ਪਾਰਟੀ ਦੀ ਦਿੱਲੀ 'ਚ ਹੋਈ ਹੂੰਝਾਫੇਰ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਇਮਾਨਦਾਰੀ ਨਾਲ ਕੀਤੇ ਕੰਮਾਂ ਦਾ ਮੁੱਲ ਮੋੜਨ ਲੱਗੇ ਹਨ ਅਤੇ ਆਉਣ ਵਾਲੇ ਸਮੇਂ 'ਚ ਜਾਤਪਾਤ ਅਤੇ ਧਰਮ ਦੇ ਨਾਂਅ 'ਤੇ ਗੰਦੀ ਰਾਜਨੀਤੀ ...

ਪੂਰੀ ਖ਼ਬਰ »

ਦਿੱਲੀ 'ਚ ਭਾਜਪਾ ਦੀ ਫੁੱਟ ਪਾਊ ਰਾਜਨੀਤੀ ਦਾ ਲੋਕਾਂ ਦਿੱਤਾ ਠੋਕਵਾਂ ਜਵਾਬ-ਧਰਮਸੋਤ

ਨਾਭਾ, 12 ਫਰਵਰੀ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਵਿਕਾਸ 'ਚ ਆਉਣ ਵਾਲੇ ਸਮੇਂ ਦੌਰਾਨ ਕੋਈ ਕਸਰ ਨਹੀਂ ਛੱਡੀ ਜਾਵੇਗੀ | ਲਗਾਤਾਰ ਸੜਕਾਂ ਸਮੇਤ ਹੋਰ ਵਿਕਾਸ ਦੇ ਕਾਰਜ ਲਗਾਤਾਰ ਜਾਰੀ ਹਨ | ਪ੍ਰਧਾਨ ਸੈਂਟੀ ਨੂੰ ਲਗਾਤਾਰ ਵਿਕਾਸ ਕਾਰਜ ਜਾਰੀ ਰੱਖਣ ਲਈ ਜਿੱਥੇ ਸਖ਼ਤ ...

ਪੂਰੀ ਖ਼ਬਰ »

ਲੋਕਾਂ ਦੀਆਂ ਸ਼ਿਕਾਇਤਾਂ ਸੁਣ ਡਿਪਟੀ ਕਮਿਸ਼ਨਰ ਵਲੋਂ ਮੌਕੇ 'ਤੇ ਨਿਪਟਾਰਾ

ਪਟਿਆਲਾ, 12 ਫਰਵਰੀ (ਅ.ਸ. ਆਹਲੂਵਾਲੀਆ)- ਆਮ ਲੋਕਾਂ ਦੇ ਮਸਲੇ ਤੇ ਸ਼ਿਕਾਇਤਾਂ ਸੁਣਨ ਲਈ ਹਰ ਬੁੱਧਵਾਰ ਲਗਾਏ ਜਾਂਦੇ ਖੁਲ੍ਹੇ ਦਰਬਾਰ 'ਚ ਡਿਪਟੀ ਕਮਿਸ਼ਨਰ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕਈਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਪਿੰਡ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਨੇ ਸ਼ਹਿਰ 'ਚ ਲਗਵਾਇਆ 15 ਫੁੱਟ ਦਾ ਖੰਡਾ ਸਾਹਿਬ

ਨਾਭਾ, 12 ਫਰਵਰੀ (ਕਰਮਜੀਤ ਸਿੰਘ)- ਪਿਛਲੇ ਬਹੁਤ ਲੰਮੇ ਸਮੇਂ ਤੋਂ ਹਲਕਾ ਨਾਭਾ ਵਿਚ ਧਾਰਮਿਕ ਖੇਤਰ ਵਿਚ ਵੱਡੀਆਂ ਸੇਵਾਵਾਂ ਨਿਭਾਅ ਰਹੀ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਨਾਭਾ ਵਲੋਂ ਸ਼ਹਿਰ ਨਾਭਾ ਵਿਚ ਇਤਿਹਾਸਿਕ ਕਦਮ ਪੁੱਟਦਿਆਂ ਜਿੱਥੇ 15 ਫੁੱਟ ...

ਪੂਰੀ ਖ਼ਬਰ »

ਸੰਗਤਪੁਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਨਾਭਾ, 12 ਫਰਵਰੀ (ਕਰਮਜੀਤ ਸਿੰਘ)-ਨੇੜਲੇ ਪਿੰਡ ਸੰਗਤਪੁਰਾ ਵਿਖੇ ਭਗਤ ਰਵਿਦਾਸ ਜੀ ਦੇ 643ਵੇਂ ਜਨਮ ਦਿਹਾੜੇ ਨੂੰ ਸਮਰਪਿਤ ਚਾਰ ਦਿਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੇ ਪਹਿਲੇ ਦਿਨ ਵਿਸ਼ਾਲ ਨਗਰ ਕੀਰਤਨ ਜੋ ਆਲੇ ਦੁਆਲੇ ਦੇ 8 ਪਿੰਡਾਂ 'ਚ ਦੀ ਹੁੰਦਾ ਹੋਇਆ ...

ਪੂਰੀ ਖ਼ਬਰ »

ਸਕੂਲਾਂ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਦੀਆਂ ਗੋਲੀਆਂ ਖਵਾਈਆਂ

ਪਾਤੜਾਂ, 12 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਸਰਕਾਰੀ ਹਸਪਤਾਲ ਪਾਤੜਾਂ ਦੇ ਐੱਸ.ਐਮ.ਓ. ਕਰਮਜੀਤ ਸਿੰਘ ਦੀ ਅਗਵਾਈ ਵਿਚ ਸ਼ਹਿਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੇਟ ਦੇ ਕੀੜੇ ਮਾਰਨ ਲਈ ਗੋਲੀਆਂ ਖਵਾਈਆਂ ਗਈਆਂ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX