ਤਾਜਾ ਖ਼ਬਰਾਂ


ਅਪਰਬਾਰੀ ਦੋਆਬ ਨਹਿਰ 'ਚ ਪਿਆ ਪਾੜ, ਵਿਭਾਗ ਆਰਜ਼ੀ ਤੌਰ 'ਤੇ ਬੰਦ ਕਰਨ ਦੀਆਂ ਕੋਸ਼ਿਸ਼ਾਂ 'ਚ
. . .  34 minutes ago
ਮਾਧੋਪੁਰ, 24 ਜੂਨ (ਨਰੇਸ਼ ਮਹਿਰਾ) - ਮਾਧੋਪੁਰ ਵਿਖੇ ਰਾਵੀ ਦਰਿਆ 'ਚੋਂ ਨਿਕਲਦੀਆਂ ਦੋ ਨਹਿਰਾਂ ਐਮ.ਬੀ. ਲਿੰਕ ਅਤੇ ਅਪਰਬਾਰੀ ਦੋਆਬ ਨਹਿਰ ਪਾਵਰ ਹਾਊਸ ਵਿਚ ਮਾਧੋਪੁਰ ਤੋਂ ਕੁਝ ਦੂਰ ਪਿੰਡ ਸ਼ਹਿਰ ਗੁੱਲੀਆਂ ਸੈਕਟਰ ਨੇੜੇ ਨਹਿਰ 'ਚ ਪਾੜ ਪੈ ਗਿਆ। ਵਿਭਾਗ ਨੂੰ ਜਿਵੇਂ ਹੀ ਇਸ ਦੀ ਸੂਚਨਾ ਮਿਲੀ ਤਾਂ ਵਿਭਾਗ...
ਜੰਮੂ ਕਸ਼ਮੀਰ ਦੇ ਨੇਤਾਵਾਂ ਦੇ ਨਾਲ ਅੱਜ ਦਿੱਲੀ ਵਿਚ ਮੁਲਾਕਾਤ ਕਰਨਗੇ ਮੋਦੀ
. . .  50 minutes ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ ਨੂੰ ਲੈ ਕੇ ਅੱਜ ਕਾਫੀ ਅਹਿਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਅੱਜ ਬੈਠਕ ਹੋਵੇਗੀ। ਜਿਸ ਵਿਚ ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ 'ਤੇ ਗੱਲਬਾਤ...
ਅੱਜ ਦਾ ਵਿਚਾਰ
. . .  about 1 hour ago
ਚੰਡੀਗੜ੍ਹ ਵਿਚ ਰਹੇਗਾ ਹੁਣ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ
. . .  1 day ago
ਕੁਝ ਦਿਨੀਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ ’ਚੋਂ ਮਿਲੀ
. . .  1 day ago
ਬੁਢਲਾਡਾ , 23 ਜੂਨ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਪਿਛਲੇ ਕੁਝ ਦਿਨੀਂ ਤੋਂ ਲਾਪਤਾ ਸਥਾਨਕ ਸ਼ਹਿਰ ਦੇ ਨੌਜਵਾਨ ਦੀ ਲਾਸ਼ ਅੱਜ ਟੋਹਾਣਾ-ਫਤਿਆਬਾਦ ਨਹਿਰ ’ਚੋਂ ਮਿਲਣ ਦੀ ਖ਼ਬਰ ਹੈ।ਥਾਣਾ ਸ਼ਹਿਰੀ ਬੁਢਲਾਡਾ ਮੁਖੀ ...
ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ - ਟੀਮ ਇੰਡੀਆ 170 ਦੌੜਾਂ 'ਤੇ ਆਊਟ, ਨਿਊਜ਼ੀਲੈਂਡ ਨੂੰ 139 ਦੌੜਾਂ ਦਾ ਮਿਲਿਆ ਟੀਚਾ
. . .  1 day ago
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 111 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਨਵੀਂ ਦਿੱਲੀ, 23 ਜੂਨ - ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 111 ਨਵੇਂ ਕੇਸ ਸਾਹਮਣੇ ਆਏ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 702 ਲੋਕ ਵੀ ਤੰਦਰੁਸਤ ...
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
. . .  1 day ago
ਜੰਮੂ, 23 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  1 day ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  1 day ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  1 day ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  1 day ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  1 day ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  1 day ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  1 day ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  1 day ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  1 day ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  1 day ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  1 day ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  1 day ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਪੰਜਾਬ / ਜਨਰਲ

ਸਿੱਖਿਆ ਮੰਤਰੀ ਵਲੋਂ ਅਧਿਆਪਕਾਂ ਤੋਂ ਡਾਕ ਦਾ ਕੰਮ ਨਾ ਕਰਵਾਉਣ ਦੇ ਹੁਕਮ

ਚੰਡੀਗੜ੍ਹ•, 12 ਫ਼ਰਵਰੀ (ਅਜੀਤ ਬਿਊਰੋ)-ਪੰਜਾਬ 'ਚ ਸਿੱਖਿਆ ਪ੍ਰਣਾਲੀ ਨੂੰ ਆਲਮੀ ਪੱਧਰ ਦੇ ਹਾਣ ਦਾ ਬਣਾਉਣ ਦਾ ਅਹਿਦ ਦੁਹਰਾਉਂਦਿਆਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਹਦਾਇਤ ਕੀਤੀ ਹੈ ਕਿ ਅਧਿਆਪਕਾਂ ਤੋਂ ਡਾਕ ਦਾ ਕੰਮ ਨਾ ਕਰਵਾਇਆ ਜਾਵੇ, ਸਗੋਂ ਇਹ ਕੰਮ ...

ਪੂਰੀ ਖ਼ਬਰ »

ਪਾਣੀ, ਸੀਵਰੇਜ ਬਿੱਲਾਂ ਦਾ ਬਕਾਇਆ ਬਿਨਾਂ ਵਿਆਜ/ਜੁਰਮਾਨਾ ਜਮ੍ਹਾਂ ਕਰਵਾਉਣ ਦੀ ਸਹੂਲਤ

ਚੰਡੀਗੜ•੍ਹ, 12 ਫਰਵਰੀ (ਅਜੀਤ ਬਿਊਰੋ)-ਪੰਜਾਬ ਦੀ ਸ਼ਹਿਰੀ ਵਸੋਂ ਨੂੰ ਵੱਡੀ ਰਾਹਤ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਨੇ ਸ਼ਹਿਰੀ ਸਥਾਨਕ ਸਰਕਾਰਾਂ 'ਚ ਜਲ ਤੇ ਸੀਵਰੇਜ ਖਰਚਿਆਂ ਦੇ ਬਕਾਇਆ ਦੇ ਭੁਗਤਾਨ ਲਈ ਅੱਜ ਯਕਮੁਸ਼ਤ ਨਿਬੇੜਾ ਸਕੀਮ ਨੋਟੀਫਾਈ ਕੀਤੀ | ਸਰਕਾਰ ...

ਪੂਰੀ ਖ਼ਬਰ »

ਗੁਰਦੁਆਰਾ ਐਕਟ 'ਚ ਕਿਸੇ ਵੀ ਤਰ੍ਹਾਂ ਦੀ ਸੋਧ ਦਾ ਅਧਿਕਾਰ ਸੂਬਾ ਸਰਕਾਰਾਂ ਕੋਲ ਨਹੀਂ-ਭਾਈ ਲੌਾਗੋਵਾਲ

ਅੰਮਿ੍ਤਸਰ, 12 ਫ਼ਰਵਰੀ (ਹਰਮਿੰਦਰ ਸਿੰਘ)¸ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਬੈਠਕ ਅੱਜ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਪ੍ਰਧਾਨਗੀ ਹੇਠ ਅੰਮਿ੍ਤਸਰ ਵਿਖੇ ਹੋਈ | ਜਿਸ 'ਚ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵੱਖਰੀ ਹਰਿਆਣਾ ...

ਪੂਰੀ ਖ਼ਬਰ »

ਦੇਸ਼ ਦੇ ਸਰਕਾਰੀ ਐਲੀਮੈਂਟਰੀ ਸਕੂਲਾਂ 'ਚ 10,22,195 ਅਸਾਮੀਆਂ ਖਾਲੀ

ਹੁਸ਼ਿਆਰਪੁਰ, 12 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਦੇਸ਼ ਅੰਦਰ ਆਜ਼ਾਦੀ ਤੋਂ ਬਾਅਦ ਅਤੇ ਸੰਵਿਧਾਨ ਲਾਗੂ ਹੋਣ ਤੋਂ ਲੈ ਕੇ ਆਜ਼ਾਦੀ ਦੇ 72 ਸਾਲ ਬੀਤ ਜਾਣਦੇ ਬਾਵਜੂਦ 6 ਤੋਂ 14 ਸਾਲ ਤੱਕ ਮੁਫ਼ਤ ਅਤੇ ਲਾਜ਼ਮੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ

ਝਬਾਲ, 12 ਫਰਵਰੀ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਝਬਾਲ ਅੰਮਿ੍ਤਸਰ ਰੋਡ 'ਤੇ ਸਥਿਤ ਪਿੰਡ ਠੱਠਾ ਨੜੇ ਬਣੀ ਬਲਿਊ ਸਿਟੀ ਕਲੋਨੀ ਅੰਦਰ ਕੰਮ ਕਰ ਰਹੇ ਮਜ਼ਦੂਰਾਂ ਨੂੰ ਉੱਪਰੋਂ ਲੰਘਦੀ ਹਾਈ ਵੋਲਟੇਜ ਲਾਈਨ ਵਿਚੋਂ ਕਰੰਟ ਲੱਗਣ ਨਾਲ ਦੋ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸੇਵਾ ਕੇਂਦਰਾਂ ਰਾਹੀਂ ਜਾਰੀ ਹੋਣਗੇ ਬੱਸ ਪਾਸ

ਚੰਡੀਗੜ੍ਹ, 12 ਫਰਵਰੀ (ਅਜੀਤ ਬਿਊਰੋ)-ਪੰਜਾਬ ਟਰਾਂਸਪੋਰਟ ਵਿਭਾਗ ਵਲੋਂ ਸਕੂਲਾਂ/ਕਾਲਜਾਂ/ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਰਿਆਇਤੀ ਬੱਸ ਪਾਸ, ਸੇਵਾ ਕੇਂਦਰਾਂ ਰਾਹੀਂ ਜਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਖੁਲਾਸਾ ਕਰਦਿਆਂ ਟਰਾਂਸਪੋਰਟ ਮੰਤਰੀ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਅਤੇ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਵਿਚਕਾਰ ਪੈਨਲ ਮੀਟਿੰਗ ਅੱਜ

ਚੰਡੀਗੜ੍ਹ, 12 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪਿਛਲੇ ਪੰਜ ਮਹੀਨਿਆਂ ਤੋਂ ਸੰਗਰੂਰ ਵਿਖੇ ਪੱਕਾ-ਮੋਰਚਾ ਲਾਈ ਬੈਠੇ ਅਤੇ 5 ਵਾਰ ਲਾਠੀਚਾਰਜ ਦੀ ਮਾਰ ਝੱਲ ਚੁੱਕੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ 13 ਫਰਵਰੀ ਨੂੰ ਸਕੱਤਰੇਤ ਵਿਖੇ ਪੈੱਨਲ-ਮੀਟਿੰਗ ਦਾ ਸੱਦਾ ਦਿੱਤਾ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਦੱਸਿਆ ਕਿ ਜੇਕਰ ਸਿੱਖਿਆ ਮੰਤਰੀ ਨਾਲ ਮੀਟਿੰਗ 'ਚ ਮੰਗਾਂ ਪ੍ਰਤੀ ਕੋਈ ਹੱਲ ਨਹੀਂ ਨਿਕਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਮੋਬਾਈਲਾਂ ਦੀ ਜ਼ਿਆਦਾ ਵਰਤੋਂ ਕਰਕੇ ਬੱਚੇ ਬੋਲਣਾ ਭੁੱਲੇ

ਮਨਜੋਤ ਸਿੰਘ ਜੋਤ ਚੰਡੀਗੜ੍ਹ, 12 ਫਰਵਰੀ-ਜਿੱਥੇ ਮੋਬਾਈਲ ਨੇ ਨੌਜਵਾਨ ਪੀੜ੍ਹੀ ਨੂੰ ਆਪਣਾ ਗ਼ੁਲਾਮ ਬਣਾ ਲਿਆ ਹੈ, ਉਸੇ ਤਰ੍ਹਾਂ ਹੁਣ ਛੋਟੇ ਬੱਚੇ ਵੀ ਇਨ੍ਹਾਂ ਦੇ ਪ੍ਰਭਾਵ ਹੇਠ ਆਉਣ ਲੱਗੇ ਹਨ | ਮੋਬਾਈਲਾਂ 'ਤੇ ਕਾਫ਼ੀ ਸਮਾਂ ਵੀਡੀਓ ਗੇਮਾਂ ਅਤੇ ਕਾਰਟੂਨ ਫ਼ਿਲਮਾਂ ...

ਪੂਰੀ ਖ਼ਬਰ »

ਪੰਜਾਬ ਸਮੇਤ ਕਈ ਸੂਬਿਆਂ 'ਚ ਸੰਗੀਨ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਮੋਨੀ ਸਮੇਤ ਚਾਰ ਗਿ੍ਫ਼ਤਾਰ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ, ਹਰਿਆਣਾ, ਉਤਰਾਖੰਡ ਸਮੇਤ ਕਈ ਸੂਬਿਆਂ ਵਿਚ ਕਤਲ, ਲੁੱਟ-ਖੋਹ ਅਤੇ ਹੋਰ ਦਰਜਨਾਂ ਸੰਗੀਨ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਮੋਨੀ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰਿਪੋਟਿੰਗ ਤੇ ਮੈਨੇਜਮੈਂਟ ਕਰ ਰਹੇ ਸਟਾਫ਼ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ•, 12 ਫਰਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਹਦਾਇਤਾਂ ਜਾਰੀ ਕਰਦਿਆਂ ਕੋਵਿਡ-19 (ਕੋਰੋਨਾਵਾਇਰਸ) ਦੀ ਰਿਪੋਟਿੰਗ ਤੇ ਮੈਨੇਜਮੈਂਟ ਕਰ ਰਹੇ ਸਟਾਫ਼ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ | ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ-19 ਨੂੰ ...

ਪੂਰੀ ਖ਼ਬਰ »

ਦੇਸ਼ ਧਰੋਹ ਦੇ ਮੁਕੱਦਮੇ 'ਚੋਂ ਰਮਨਦੀਪ ਸਿੰਘ ਸੰਨੀ ਨਿਰਦੋਸ਼ ਕਰਾਰ

ਬਠਿੰਡਾ, 12 ਫਰਵਰੀ (ਅਵਤਾਰ ਸਿੰਘ)-ਮੋਹਾਲੀ ਪੁਲਿਸ ਨੇ ਰਮਨਦੀਪ ਸਿੰਘ ਉਰਫ਼ ਸੰਨੀ ਨੂੰ ਦੇਸ਼-ਧ੍ਰੋਹ ਦੇ ਮੁਕੱਦਮੇ ਵਿਚੋਂ ਨਿਰਦੋਸ਼ ਕਰਾਰ ਦਿੱਤਾ ਹੈ | ਜਿਸ ਤੋਂ ਸਾਬਿਤ ਹੋ ਗਿਆ ਕਿ ਸੰਨੀ ਦਾ ਉਸ ਮੁਕੱਦਮੇ ਵਿਚ ਕੋਈ ਰੋਲ ਨਹੀਂ ਸੀ ਅਤੇ ਉਸ ਨੂੰ ਪਿਛਲੇ ਕਾਫ਼ੀ ਸਮੇਂ ...

ਪੂਰੀ ਖ਼ਬਰ »

ਸੰਕਰਮਿਤ ਖ਼ੂਨ ਪ੍ਰਾਪਤ ਕਰਨ ਵਾਲੀ ਬਜ਼ੁਰਗ ਔਰਤ ਦੀ ਹੋਈ ਮੌਤ

ਫਗਵਾੜਾ, 12 ਫਰਵਰੀ (ਹਰੀਪਾਲ ਸਿੰਘ)-ਸਿਵਲ ਹਸਪਤਾਲ ਤੋਂ ਹੈਪਾਟਾਈਟਸ ਸੀ ਸੰਕਰਮਿਤ ਖ਼ੂਨ ਪ੍ਰਾਪਤ ਕਰਨ ਵਾਲੀ ਬਜ਼ੁਰਗ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਜ਼ਿਕਰਯੋਗ ਹੈ ਕੇ ਪਿਛਲੇ ਦਿਨੀਂ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਲੋਂ ਇਕ 85 ਸਾਲਾ ਬਜ਼ੁਰਗ ਔਰਤ ਬੇਅੰਤ ...

ਪੂਰੀ ਖ਼ਬਰ »

ਸਾਬਕਾ ਕਾਂਗਰਸੀ ਵਿਧਾਇਕ ਰਾਜ ਕੁਮਾਰ ਗੁਪਤਾ ਨੂੰ ਸੇਜਲ ਅੱਖਾਂ ਨਾਲ ਵਿਦਾਇਗੀ

ਜਲੰਧਰ, 12 ਫਰਵਰੀ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਰਾਜ ਕੁਮਾਰ ਗੁਪਤਾ ਦਾ ਕੱਲ੍ਹ ਦੇਰ ਰਾਤ ਨੂੰ ਦਿਹਾਂਤ ਹੋ ਗਿਆ | ਉਹ 85 ਵਰਿ੍ਹਆਂ ਦੇ ਸਨ ਤੇ ਦਿਲ ਦੀ ਬਿਮਾਰੀ ਕਾਰਨ ਇਕ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਸਨ | ਉਨ੍ਹਾਂ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਸਹੀ ਗਿ੍ਫ਼ਤਾਰੀ ਵਿਖਾਈ ਹੋਵੇ ਤਾਂ ਕਿਵੇਂ ਬਚ ਸਕਦੇ ਨੇ ਦੋਸ਼ੀ-ਹਾਈਕੋਰਟ

ਚੰਡੀਗੜ੍ਹ, 12 ਜਨਵਰੀ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਵਿਚ ਗਿ੍ਫ਼ਤਾਰੀਆਂ ਪਿੱਛੇ ਪੁਲਿਸ ਵਲੋਂ ਝੂਠੀਆਂ ਕਹਾਣੀਆਂ ਕੱਢਣ ਕਾਰਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਮੋਲ ਰਤਨ ਸਿੰਘ ਦੀ ਇਕਹਿਰੀ ਬੈਂਚ ਨੇ ਫਟਕਾਰ ਲਗਾਉਂਦਿਆਂ ਕਿਹਾ ਹੈ ਕਿ ਜੇਕਰ ...

ਪੂਰੀ ਖ਼ਬਰ »

'ਸੁਫ਼ਨਾ' ਭਲਕੇ ਦੁਨੀਆ ਭਰ 'ਚ ਹੋਵੇਗੀ ਰਿਲੀਜ਼

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਸੁਪਰਹਿੱਟ ਫ਼ਿਲਮ 'ਕਿਸਮਤ' ਤੋਂ ਬਾਅਦ ਲੇਖਕ ਤੇ ਨਿਰਦੇਸ਼ਕ ਜਗਦੀਪ ਸਿੱਧੂ ਅਤੇ ਅਦਾਕਾਰ ਤੇ ਗਾਇਕ ਐਮੀ ਵਿਰਕ ਦੀ ਹਸਾਉਣ ਤੇ ਉਦਾਸ ਕਰਨ ਵਾਲੀ ਪ੍ਰੇਮ ਕਹਾਣੀ 'ਤੇ ਆਧਾਰਿਤ ਫ਼ਿਲਮ 'ਸੁਫ਼ਨਾ' 14 ਫ਼ਰਵਰੀ ਨੂੰ ਸੰਸਾਰ ਭਰ ਵਿਚ ...

ਪੂਰੀ ਖ਼ਬਰ »

ਤੋਲੇਵਾਲ ਮਾਮਲੇ 'ਚ ਜ਼ਿਲ੍ਹਾ ਪ੍ਰਸ਼ਾਸਨ ਤੋਂ 24 ਘੰਟੇ 'ਚ ਰਿਪੋਰਟ ਤਲਬ

ਚੰਡੀਗੜ੍ਹ, 12 ਫਰਵਰੀ (ਅਜੀਤ ਬਿਊਰੋ)- ਸੰਗਰੂਰ ਜ਼ਿਲ੍ਹੇ ਦੇ ਤੋਲੇਵਾਲ ਪਿੰਡ ਵਿਚ ਦਲਿਤਾਂ ਨੂੰ ਪਾਣੀ ਦੀ ਸਪਲਾਈ ਰੋਕਣ ਦੇ ਮਾਮਲੇ 'ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸੰਗਰੂਰ ਤੋਂ 24 ...

ਪੂਰੀ ਖ਼ਬਰ »

ਮੋਟਰਸਾਈਕਲ 'ਚ ਬੱਸ ਵੱਜਣ ਕਾਰਨ ਪਤੀ ਤੇ ਗਰਭਵਤੀ ਪਤਨੀ ਦੀ ਮੌਤ

ਸ੍ਰੀ ਹਰਗੋਬਿੰਦਪੁਰ, 12 ਫਰਵਰੀ (ਕੰਵਲਜੀਤ ਸਿੰਘ ਚੀਮਾ)-ਅੱਜ ਦੇਰ ਸ਼ਾਮ ਹੋਏ ਸੜਕ ਹਾਦਸੇ ਵਿਚ ਨਜ਼ਦੀਕੀ ਪਿੰਡ ਚੀਮਾ ਖੁੱਡੀ ਦੇ ਵਾਸੀ ਪਤੀ-ਪਤਨੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ (32) ਪੁੱਤਰ ਸੁਖਦੇਵ ਸਿੰਘ ਅਤੇ ਉਸ ਦੀ ਪਤਨੀ ਮਨਦੀਪ ਕੌਰ (30) ਦਾ ...

ਪੂਰੀ ਖ਼ਬਰ »

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਮਨਾਇਆ-ਜੈਕਾਰਿਆਂ ਦੀ ਗੂੰਜ 'ਚ 19 ਮਤੇ ਪ੍ਰਵਾਨ

ਫ਼ਤਹਿਗੜ੍ਹ ਸਾਹਿਬ, 12 ਫਰਵਰੀ (ਬਲਜਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦਲ (ਅੰਮਿ੍ਤਸਰ) ਵਲੋਂ ਹਮਿਖ਼ਆਲੀ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਸ਼ਹੀਦਾਂ ਦੀ ਪਾਵਨ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ 73ਵੇਂ ਜਨਮ ...

ਪੂਰੀ ਖ਼ਬਰ »

ਬੱਬਰ ਖ਼ਾਲਸਾ ਦੇ ਕਥਿਤ ਕਾਰਕੁਨਾਂ ਦੇ ਕੇਸ 'ਚ ਗਵਾਹੀਆਂ ਕਰਵਾਉਣ ਦੀ ਹਦਾਇਤ

ਚੰਡੀਗੜ੍ਹ, 12 ਫਰਵਰੀ (ਸੁਰਜੀਤ ਸਿੰਘ ਸੱਤੀ)-ਬੱਬਰ ਖ਼ਾਲਸਾ ਕੇ ਕਥਿਤ ਕਾਰਕੁਨਾਂ ਸਬੰਧੀ ਮੁਹਾਲੀ ਥਾਣੇ ਵਿਚ ਮਈ 2017 ਵਿਚ ਦਰਜ ਇਕ ਕੇਸ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਹਾਲੀ ਦੇ ਐਸ.ਐਸ.ਪੀ. ਨੂੰ ਛੇਤੀ ਗਵਾਹੀਆਂ ਭੁਗਤਾਉਣ ਦੀ ਹਦਾਇਤ ਕੀਤੀ ਹੈ | ਅੰਮਿ੍ਤਪਾਲ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਵਲੋਂ ਸੂਬਾ ਪੱਧਰੀ ਰੈਲੀ 21 ਨੂੰ

ਫ਼ਰੀਦਕੋਟ, 12 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਮੂਹ ਵੈਟਰਨਰੀ ਇੰਸਪੈਕਟਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸੰਘਾ ਦੀ ਅਗਵਾਈ ਵਿਚ ਹੋਈ | ਜਿਸ ਵਿਚ 21 ਫ਼ਰਵਰੀ 2020 ਨੂੰ ਫ਼ਰੀਦਕੋਟ ਦੇ ਸਮੂਹ ਵੈਟਰਨਰੀ ਇੰਸਪੈਕਟਰਾਂ ਨੇ ਸਟੇਟ ਕਮੇਟੀ ਦੀ ਤਰਫੋਂ ਕੀਤੇ ...

ਪੂਰੀ ਖ਼ਬਰ »

ਲੋੜੀਂਦੇ ਪ੍ਰਸ਼ਾਸਕੀ ਅਧਿਕਾਰਾਂ ਤੋਂ ਸੱਖਣੀਆਂ ਹਨ 13 ਹਜ਼ਾਰ ਤੋਂ ਵੱਧ ਪੰਚਾਇਤਾਂ

ਦੋਰਾਂਗਲਾ, 12 ਫਰਵਰੀ (ਲਖਵਿੰਦਰ ਸਿੰਘ ਚੱਕਰਾਜਾ)-ਪਿੰਡਾਂ ਅੰਦਰ ਵਿਕਾਸ ਦਾ ਮੁੱਢ ਬੰਨ੍ਹਦੀਆਂ ਪੰਚਾਇਤਾਂ ਦੀ ਹਾਲਤ ਇਸ ਸਮੇਂ ਅਜਿਹੀ ਬਣੀ ਹੋਈ ਹੈ ਕਿ ਲੋੜੀਂਦੇ ਪ੍ਰਸ਼ਾਸਕੀ ਅਧਿਕਾਰਾਂ ਤੋਂ ਸੱਖਣੀਆਂ ਪੰਚਾਇਤਾਂ ਨਿਰਾਸ਼ਾ ਵਿਚ ਹਨ | ਸੂਬੇ ਦੀਆਂ 13 ਹਜ਼ਾਰ 40 ...

ਪੂਰੀ ਖ਼ਬਰ »

23ਵਾਂ ਅੰਤਰਰਾਸ਼ਟਰੀ ਹਮਦਰਦ ਵਿਰਾਸਤੀ ਮੇਲਾ 20 ਨੂੰ

ਕਪੂਰਥਲਾ, 12 ਫਰਵਰੀ (ਅਮਰਜੀਤ ਕੋਮਲ)-ਪੰਜਾਬੀ ਸੱਭਿਆਚਾਰਕ ਪਿੜ ਪੰਜਾਬ ਰਜਿ: ਵਲੋਂ 23ਵਾਂ ਅੰਤਰਰਾਸ਼ਟਰੀ ਹਮਦਰਦ ਵਿਰਾਸਤੀ ਮੇਲਾ 20 ਫਰਵਰੀ ਨੂੰ ਵਿਰਸਾ ਵਿਹਾਰ ਕਪੂਰਥਲਾ ਵਿਚ ਕਰਵਾਇਆ ਜਾ ਰਿਹਾ ਹੈ | ਮੇਲੇ ਦੀਆਂ ਤਿਆਰੀਆਂ ਸਬੰਧੀ ਅੱਜ ਪੰਜਾਬੀ ਸੱਭਿਆਚਾਰਕ ਪਿੜ ...

ਪੂਰੀ ਖ਼ਬਰ »

ਨਿਰਮਲ ਡੇਰਾ ਬੇਰ ਕਲਾਂ ਵਿਖੇ ਸੰਤ ਸਮਾਗਮ 16 ਨੂੰ

ਮਲੌਦ, 12 ਫਰਵਰੀ (ਸਹਾਰਨ ਮਾਜਰਾ)-ਨਿਰਮਲ ਡੇਰਾ ਬੇਰ ਕਲਾਂ ਦੇ ਬਾਨੀ ਸੰਤ ਬਾਬਾ ਠਾਕੁਰ ਗੁਲਾਬ ਸਿੰਘ ਦੀ ਯਾਦ 'ਚ 294ਵਾਂ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ, ਲੜਕੀਆਂ ਸਮੂਹਿਕ ਵਿਆਹ, ਕੈਂਪਾਂ ਅਤੇ ਸੰਤ ਸਮਾਗਮ ਦੀ ਸਫ਼ਲਤਾ ਲਈ ਅਗਾਂਹਵਧੂ ...

ਪੂਰੀ ਖ਼ਬਰ »

11 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਨੂੰ ਵੀਹ ਸਾਲ ਦੀ ਕੈਦ

ਸੰਗਰੂਰ, 12 ਫਰਵਰੀ (ਧੀਰਜ ਪਸ਼ੌਰੀਆ)-ਵਧੀਕ ਸ਼ੈਸ਼ਨ ਜੱਜ ਜਸਵਿੰਦਰ ਸ਼ਿਮਾਰ ਦੀ ਅਦਾਲਤ ਨੇ ਦਸ ਮਹੀਨੇ ਪਹਿਲਾਂ ਇਕ ਧਾਰਮਿਕ ਸਥਾਨ 'ਚ ਇਕ 11 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ 50 ਸਾਲਾ ਵਿਅਕਤੀ ਨੂੰ ਵੀਹ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ | ਮੁੱਦਈ ਪੱਖ ਦੇ ਵਕੀਲ ...

ਪੂਰੀ ਖ਼ਬਰ »

ਦਿੱਲੀ ਜਿੱਤ ਨੇ ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਦਾ ਮੁੱਢ ਬੰਨਿ੍ਹਆ-ਭਗਵੰਤ ਮਾਨ

ਧਰਮਗੜ੍ਹ, 12 ਫਰਵਰੀ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਨੇੜਲੇ ਪਿੰਡ ਸਤੌਜ ਦੇ ਜੰਮਪਲ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਦਿੱਲੀ 'ਚ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ...

ਪੂਰੀ ਖ਼ਬਰ »

ਨਾਬਾਲਗ ਨੂੰ ਜੇਲ੍ਹ ਜਾਂ ਹਿਰਾਸਤ 'ਚ ਨਹੀਂ ਰੱਖਿਆ ਜਾ ਸਕਦਾ-ਸੁਪਰੀਮ ਕੋਰਟ

ਨਵੀਂ ਦਿੱਲੀ, 12 ਫਰਵਰੀ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਕਿਸੇ ਵੀ ਨਾਬਾਲਾਗ ਨੂੰ ਕਿਸੇ ਜੇਲ੍ਹ ਜਾਂ ਪੁਲਿਸ ਹਿਰਾਸਤ 'ਚ ਨਹੀਂ ਰੱਖਿਆ ਜਾ ਸਕਦਾ | ਅਦਾਲਤ ਨੇ ਸਪੱਸ਼ਟ ਕਿਹਾ ਕਿ ਨਾਬਾਲਗ ਨਿਆਂ ਬੋਰਡ (ਜੇ. ਜੇ. ਬੀ.) ਸਿਰਫ਼ 'ਮੂਕ ਦਰਸ਼ਕ' ਨਹੀਂ ਹਨ | ਸੁਪਰੀਮ ...

ਪੂਰੀ ਖ਼ਬਰ »

ਪਾਕਿ ਪਹੁੰਚੇ ਕਬੱਡੀ ਖਿਡਾਰੀ ਹੋਏ ਸ੍ਰੀ ਨਨਕਾਣਾ ਸਾਹਿਬ 'ਚ ਨਤਮਸਤਕ

ਅੰਮਿ੍ਤਸਰ, 12 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਜਾ ਰਹੀ ਵਰਲਡ ਕਬੱਡੀ ਕੱਪ-2020 ਚੈਂਪੀਅਨਸ਼ਿਪ 'ਚ ਹਿੱਸਾ ਲੈਣ ਪਹੁੰਚੇ ਭਾਰਤ, ਕੈਨੇਡਾ, ਅਸਟ੍ਰੇਲੀਆ ਅਤੇ ਇੰਗਲੈਂਡ ਦੇ ...

ਪੂਰੀ ਖ਼ਬਰ »

ਬਾਲੀਵੁੱਡ ਤੇ ਪਾਲੀਵੁੱਡ ਫ਼ਿਲਮਾਂ ਦੇ ਅਦਾਕਾਰ ਪੰਨੂੰ ਦਾ ਦਿਹਾਂਤ

ਲੁਧਿਆਣਾ, 12 ਫ਼ਰਵਰੀ (ਪੁਨੀਤ ਬਾਵਾ)-ਪਾਲੀਵੁੱਡ ਤੇ ਬਾਲੀਵੁੱਡ ਫ਼ਿਲਮਾਂ ਵਿਚ ਖਲਨਾਇਕ ਵਜੋਂ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਤੇ ਲੁਧਿਆਣਾ ਨਿਵਾਸੀ ਹਰਮੇਲ ਸਿੰਘ ਪੰਨੂੰ ਦਾ ਦਿਹਾਂਤ ਹੋ ਗਿਆ ਹੈ | ਅਦਾਕਾਰ ਪੰਨੂੰ ਪੰਜਾਬੀ ਤੇ ਹਿੰਦੀ ਫ਼ਿਲਮਾਂ 'ਚ ਅਦਾਕਾਰੀ ਕਰ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ 'ਚ ਲੱਗੇ 'ਟਿਕ-ਟਾਕ' ਬਣਾਉਣ ਦੀ ਮਨਾਹੀ ਬਾਰੇ ਨੋਟਿਸ

ਅੰਮਿ੍ਤਸਰ, 12 ਫਰਵਰੀ (ਸੁਰਿੰਦਰ ਕੋਛੜ)-ਗੁਰਦੁਆਰਿਆਂ ਅਤੇ ਹੋਰਨਾਂ ਧਾਰਮਿਕ ਅਸਥਾਨਾਂ 'ਚ ਗਾਣਿਆਂ 'ਤੇ ਵੀਡੀਓ ਬਣਾ ਕੇ ਟਿਕ-ਟਾਕ 'ਤੇ ਪਾਉਣ ਦੀਆਂ ਘਟਨਾਵਾਂ ਦੇ ਲਗਾਤਾਰ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਕਾਲੇ ਦੌਰ ਦੌਰਾਨ ਗੁਰਨਾਮ ਸਿੰਘ ਬੰੁਡਾਲਾ ਦੀ ਜਗ੍ਹਾ ਮਾਰੇ ਸੁਖਪਾਲ ਸਿੰਘ ਮਾਮਲੇ ਸਬੰਧੀ ਐਸ.ਆਈ.ਟੀ. ਕਾਲਾ ਅਫ਼ਗਾਨਾ ਪੁੱਜੀ

ਕਾਲਾ ਅਫਗਾਨਾ, 12 ਫਰਵਰੀ (ਅਵਤਾਰ ਸਿੰਘ ਰੰਧਾਵਾ)-ਕਾਲੇ ਦੌਰ 'ਚ ਖਾੜਕੂ ਸਫ਼ਾ ਦੌਰਾਨ ਮਾਰੇ ਬੇਕਸੂਰ ਨੌਜਵਾਨਾਂ ਨੂੰ ਇਨਸਾਫ਼ ਨਾ ਮਿਲਣ ਦੀ ਸੂਰਤ 'ਚ ਅਜੇ ਵੀ ਪੀੜਤ ਲੋਕ ਦਰ-ਦਰ ਠੋਕਰਾਂ ਖਾ ਰਹੇ ਹਨ | ਇਸੇ ਤਰ੍ਹਾਂ ਇਸ ਦੌਰ ਅੰਦਰ ਬੇਕਸੂਰ ਲੋਕਾਂ ਨੂੰ ਮਾਰ-ਮੁਕਾ ਕੇ ...

ਪੂਰੀ ਖ਼ਬਰ »

ਦਿੱਲੀ ਦੀ ਨਵੀਂ ਵਿਧਾਨ ਸਭਾ 'ਚ ਕਰੋੜਪਤੀਆਂ ਦੀ ਬੱਲੇ-ਬੱਲੇ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 12 ਫਰਵਰੀ -ਦਿੱਲੀ ਦੀ ਨਵੀਂ ਵਿਧਾਨ ਸਭਾ 'ਚ ਪਾਰਟੀਆਂ ਦੀਆਂ ਘੱਟ-ਵੱਧ ਹੋਈਆਂ ਸੀਟਾਂ ਤਾਂ ਚਰਚਾ 'ਚ ਹੈ ਹੀ, ਪਰ ਨਵੇਂ ਵਿਧਾਇਕਾਂ ਦੀ ਕੁਝ ਹੋਰ ਜਾਣਕਾਰੀ ਵੀ ਘੱਟ ਦਿਲਚਸਪ ਨਹੀਂ ਹੈ | ਦਿੱਲੀ ਦੇ ਨਵੇਂ ਵਿਧਾਇਕਾਂ ਨੇ ਪੁਰਾਣੀ ਵਿਧਾਨ ...

ਪੂਰੀ ਖ਼ਬਰ »

ਜਾਪਾਨ ਦੇ ਤੱਟ 'ਤੇ ਖੜ੍ਹੇ ਜਹਾਜ਼ 'ਚ ਦੋ ਭਾਰਤੀ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ

ਟੋਕੀਓ, 12 ਫਰਵਰੀ (ਏਜੰਸੀ)-ਜਾਪਾਨ ਦੇ ਤਟ 'ਤੇ ਖੜ੍ਹੇ ਕਰੂਜ਼ ਜਹਾਜ਼ ਡਾਇਮੰਡ ਪਿ੍ੰਸਸ 'ਤੇ ਮੌਜੂਦ ਚਾਲਕ ਦਲ ਦੇ ਭਾਰਤੀ ਮੈਂਬਰਾਂ 'ਚੋਂ ਦੋ ਦੇ ਨਮੂਨੇ ਜਾਂਚ ਵਿਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਪਾਏ ਗਏ ਹਨ | ਜਾਪਾਨ ਸਥਿਤ ਭਾਰਤੀ ਦੂਤਘਰ ਨੇ ਬੁੱਧਵਾਰ ਨੂੰ ਇਸ ਬਾਰੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ 56 ਸਾਲਾਂ ਬਾਅਦ ਅੰਮਿ੍ਤਸਰ 'ਚ ਢਾਈ ਏਕੜ ਜ਼ਮੀਨ ਦਾ ਲਿਆ ਕਬਜ਼ਾ

ਜੰਮੂ, 12 ਫਰਵਰੀ (ਪੀ.ਟੀ.ਆਈ.)-ਪੰਜਾਬ ਦੇ ਅੰਮਿ੍ਤਸਰ ਜ਼ਿਲ੍ਹੇ 'ਚ ਲਗਪਗ 56 ਸਾਲ ਤੋਂ ਗ਼ੈਰ-ਕਾਨੂੰਨੀ ਕਬਜ਼ੇ ਹੇਠ ਪਈ ਜ਼ਮੀਨ 'ਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਕਬਜ਼ਾ ਕਰ ਲਿਆ | ਇਕ ਬੁਲਾਰੇ ਨੇ ਦੱਸਿਆ ਕਿ ਜੰਮੂ-ਕਸ਼ਮੀਰ ਸਰਕਾਰ ਦੇ ਰੈਜ਼ੀਡੈਂਟ ਕਮਿਸ਼ਨ ਨੇ ਅੰਮਿ੍ਤਸਰ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਭਾਰਤ ਪਹੁੰਚਿਆ

ਅਟਾਰੀ, 12 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)¸ਪਾਕਿਸਤਾਨ ਦੇ ਸੂਬਾ ਸਿੰਧ ਤੋਂ 43 ਮੈਂਬਰੀ ਹਿੰਦੂ ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਸਰਹੱਦ ਰਸਤੇ 25 ਦਿਨਾਂ ਵੀਜ਼ੇ 'ਤੇ ਭਾਰਤ ਪਹੁੰਚਿਆ | ਅਟਾਰੀ ਸਰਹੱਦ ਵਿਖੇ ਜਥੇ ਦੇ ਆਗੂ ਦੀਨਾ ਰਾਮ ਨੇ ਦੱਸਿਆ ਕਿ ਉਹ 25 ਦਿਨਾਂ ...

ਪੂਰੀ ਖ਼ਬਰ »

ਗੁਹਾਟੀ ਜੰਮੂ-ਤਵੀ ਲੋਹਿਤ ਐਕਸਪੈੱ੍ਰਸ ਹਾਦਸੇ ਦਾ ਸ਼ਿਕਾਰ

ਪਠਾਨਕੋਟ 12 ਫਰਵਰੀ (ਸੰਧੂ)-ਗੁਹਾਟੀ ਤੋਂ ਚੱਲ ਕੇ ਜੰਮੂ ਨੂੰ ਜਾਣ ਵਾਲੀ ਰੇਲ ਗੱਡੀ ਨੰਬਰ-15651 ਗੁਹਾਟੀ ਜੰਮੂ-ਤਵੀ ਲੋਹਿਤ ਐਕਸਪੈੱ੍ਰਸ ਰੇਲਗੱਡੀ ਅੱਜ ਸਵੇਰੇ ਲਗਪਗ 10:36 ਵਜੇ ਦੇ ਕਰੀਬ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ-5 'ਤੇ ਪਹੰੁਚਣ ਤੋਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪ੍ਰਕਾਸ਼ਿਤ ਪੁਸਤਕ ਅਦਾਕਾਰ ਆਮਿਰ ਖਾਂ ਵਲੋਂ ਰਿਲੀਜ਼

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਾਇਰੈਕਟਰ ਓਵਰਸੀਜ਼ ਇੰਦਰਪਾਲ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਵਫ਼ਦ ਪ੍ਰਸਿੱਧ ਅਦਾਕਾਰ ਆਮਿਰ ਖਾਂ ਨੂੰ ਮਿਲਣ ਲਈ ਰੋਪੜ ਵਿਖੇ ਉਨ੍ਹਾਂ ਦੇ ਸ਼ੂਟਿੰਗ ਸਥਾਨ 'ਤੇ ਪਹੁੰਚਿਆ¢ ਇਸ ...

ਪੂਰੀ ਖ਼ਬਰ »

ਖਟਕੜ ਕਲਾਂ 'ਚ ਰੇਲਵੇ ਬਿ੍ਜ ਦੀ ਢਿਗ ਡਿਗਣ ਨਾਲ ਸੁਪਰਵਾਈਜ਼ਰ ਦੀ ਮੌਤ-ਦੋ ਜ਼ਖ਼ਮੀ

ਬੰਗਾ, 12 ਫਰਵਰੀ (ਜਸਬੀਰ ਸਿੰਘ ਨੂਰਪੁਰ)-ਪਿੰਡ ਖਟਕੜ ਕਲਾਂ ਵਿਖੇ ਰੇਲਵੇ ਵਿਭਾਗ ਵਲੋਂ ਬਣਾਏ ਜਾ ਰਹੇ ਪੁਲ ਦੀ ਮਿੱਟੀ ਦੀ ਢਿੱਗ ਡਿੱਗਣ ਨਾਲ ਤਿੰਨ ਵਿਅਕਤੀ ਹੇਠਾਂ ਆ ਗਏ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ ਅਤੇ ਦੋ ਜਣੇ ਜਖ਼ਮੀ ਹੋ ਗਏ | ਮਿ੍ਤਕ ਦੀ ਪਹਿਚਾਣ ਸੁਰਜੀਤ ...

ਪੂਰੀ ਖ਼ਬਰ »

ਟਰੰਪ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ-ਮੋਦੀ

ਨਵੀਂ ਦਿੱਲੀ, 12 ਫਰਵਰੀ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਹ ਬੇਹੱਦ ਖ਼ੁਸ਼ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਇਸੇ ਮਹੀਨੇ ਭਾਰਤ ਦੀ ਯਾਤਰਾ 'ਤੇ ਆ ਰਹੇ ਹਨ ਅਤੇ ਇਥੇ ਆਉਣ 'ਤੇ ਉਨ੍ਹਾਂ ਦਾ ਭਰਵਾਂ ਸਵਾਗਤ ...

ਪੂਰੀ ਖ਼ਬਰ »

ਲਾਹੌਰ 'ਚ 'ਪੰਜਾਬੀ ਸਾਹਿਤ ਤੇ ਗੁਰੂ ਨਾਨਕ ਦੇਵ ਜੀ' 30ਵੀਂ ਕੌਮਾਂਤਰੀ ਕਾਨਫ਼ਰੰਸ ਕੱਲ੍ਹ ਤੋਂ

ਅੰਮਿ੍ਤਸਰ, 12 ਫਰਵਰੀ (ਸੁਰਿੰਦਰ ਕੋਛੜ)-ਵਰਲਡ ਪੰਜਾਬੀ ਕਾਂਗਰਸ ਵਲੋਂ ਪੰਜਾਬੀ ਸਾਹਿਤ ਅਤੇ ਕਲਚਰ 'ਤੇ ਗੁਰੂ ਨਾਨਕ ਦੇਵ ਜੀ 30ਵੀਂ ਕੌਮਾਂਤਰੀ ਕਾਨਫ਼ਰੰਸ 14 ਤੋਂ 18 ਫਰਵਰੀ ਤਕ ਲਾਹੌਰ ਦੇ ਡੇਵਿਸ ਰੋਡ ਸਥਿਤ ਪਾਕਿ ਹੈਰੀਟੇਜ ਹੋਟਲ 'ਚ ਕਰਾਈ ਜਾ ਰਹੀ ਹੈ | ਲਾਹੌਰ ਤੋਂ ਇਸ ...

ਪੂਰੀ ਖ਼ਬਰ »

ਬਾਜਵਾ ਵਲੋਂ ਨਾਬਾਰਡ ਨੂੰ ਕਰਜ਼ਾ ਸਕੀਮਾਂ ਦੇ ਨਿਯਮ ਪੰਜਾਬ ਦੇ ਅਨੁਕੂਲ ਬਣਾਉਣ ਦੀ ਅਪੀਲ

ਚੰਡੀਗੜ੍ਹ, 12 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਨਾਬਾਰਡ ਨੂੰ ਆਪਣੀਆਂ ਨੀਤੀਆਂ, ਪੋ੍ਰਗਰਾਮ ਅਤੇ ਦਿਸ਼ਾ ਨਿਰਦੇਸ਼ ਸੂਬਿਆਂ ਦੀਆਂ ਵਿਸ਼ੇਸ਼ ਲੋੜਾਂ ਅਨੁਸਾਰ ਤਿਆਰ ਕਰਨ ਦੀ ਅਪੀਲ ਕੀਤੀ | ...

ਪੂਰੀ ਖ਼ਬਰ »

ਬਦਲਦੇ ਹਾਲਾਤ ਨੰੂ ਲੈ ਕੇ ਪੰਜਾਬ 'ਚ 'ਆਪ' ਦੀ ਕੋਰ ਕਮੇਟੀ ਕਰੇਗੀ ਮੀਟਿੰਗ-ਚੀਮਾ

ਸੰਗਰੂਰ, 12 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਧਾਨ ਸਭਾ ਪੰਜਾਬ 'ਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਦਾ ਪੰਜਾਬ ਦੀ ਰਾਜਨੀਤੀ 'ਤੇ ਡੰੂਘਾ ਅਸਰ ਪਏਗਾ | ...

ਪੂਰੀ ਖ਼ਬਰ »

ਰਿਸ਼ਵਤ ਮਾਮਲੇ 'ਚ ਵੱਡੀ ਭੂਮਿਕਾ ਵਾਲਾ ਮੁਲਜ਼ਮ ਆਜ਼ਾਦ ਕਿਉਂ ਘੁੰਮ ਰਿਹੈ- ਅਦਾਲਤ ਨੇ ਪੁੱਛਿਆ

ਨਵੀਂ ਦਿੱਲੀ, 12 ਫਰਵਰੀ (ਏਜੰਸੀ)-ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਆਪਣੇ ਸਾਬਕਾ ਵਿਸ਼ੇਸ਼ ਡਾਇਰੈਕਟ ਰਾਕੇਸ਼ ਅਸਥਾਨਾ ਰਿਸ਼ਵਤ ਮਾਮਲੇ ਦੀ ਸੀ. ਬੀ. ਆਈ. ਜਾਂਚ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ ਜਿਨ੍ਹਾਂ ਨੂੰ ਕਲੀਨ ਚਿੱਟ ਦਿੱਤੀ ਜਾ ਚੁੱਕੀ ਹੈ ਅਤੇ ਪੁੱਛਿਆ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਹੁਣ 5 ਦਿਨ ਦਾ ਹੋਵੇਗਾ ਕੰਮ ਦਾ ਹਫ਼ਤਾ

ਮੁੰਬਈ, 12 ਫਰਵਰੀ (ਏਜੰਸੀਆਂ)-ਮਹਾਰਾਸ਼ਟਰ ਸਰਕਾਰ ਨੇ ਅੱਜ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ 29 ਫਰਵਰੀ ਤੋਂ ਪੰਜ ਦਿਨਾਂ ਦੇ ਕੰਮ ਦੇ ਹਫ਼ਤੇ ਦਾ ਐਲਾਨ ਕਰ ਦਿੱਤਾ | ਮੁੱਖ ਮੰਤਰੀ ਊਧਵ ਠਾਕਰੇ ਦੀ ਪ੍ਰਧਾਨਗੀ 'ਚ ਇਥੇ ਹੋਈ ਰਾਜ ਮੰਤਰੀ ਮੰਡਲ ਦੀ ਬੈਠਕ 'ਚ ਉਕਤ ...

ਪੂਰੀ ਖ਼ਬਰ »

ਖਾਣ ਦੀਆਂ ਚੀਜ਼ਾਂ 'ਚ ਲੁਕੋ ਕੇ 45 ਲੱਖ ਦੀ ਵਿਦੇਸ਼ੀ ਕਰੰਸੀ ਸਮੇਤ ਨੌਜਵਾਨ ਕਾਬੂ

ਨਵੀਂ ਦਿੱਲੀ, 12 ਫਰਵਰੀ (ਏਜੰਸੀ)-ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-3 ਤੋਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਨੇ ਅਜੀਬ ਢੰਗ 'ਚ ਵਿਦੇਸ਼ੀ ਮੁਦਰਾਵਾਂ ਦੀ ਤਸਕਰੀ ਕਰ ਰਹੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ | ਨੌਜਵਾਨ ਕੋਲੋਂ 45 ਲੱਖ ਦੀ ਵਿਦੇਸ਼ੀ ...

ਪੂਰੀ ਖ਼ਬਰ »

ਅਖਿਲੇਸ਼ ਦੇ ਸੰਸਦੀ ਹਲਕੇ 'ਚ ਪੁੱਜੀ ਪਿ੍ਅੰਕਾ ਗਾਂਧੀ

ਆਜ਼ਮਗੜ੍ਹ (ਯੂ. ਪੀ.), 12 ਫਰਵਰੀ (ਏਜੰਸੀ)-ਕਾਂਗਰਸੀ ਆਗੂ ਪਿ੍ਅੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਸੰਸਦੀ ਹਲਕੇ ਆਜ਼ਮਗੜ੍ਹ ਦਾ ਦੌਰਾ ਕੀਤਾ ਅਤੇ ਜੇਲ੍ਹ ਭੇਜੇ ਗਏ ਸੀ. ਏ. ਏ. ਦਾ ਵਿਰੋਧ ਕਰਨ ਵਾਲੇ ...

ਪੂਰੀ ਖ਼ਬਰ »

ਕਿ੍ਕਟ ਸੱਟੇਬਾਜ਼ ਸੰਜੀਵ ਚਾਵਲਾ ਦੀ ਭਾਰਤ ਹਵਾਲਗੀ ਤੈਅ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਿ੍ਕਟ ਸੱਟੇਬਾਜ਼ ਸੰਜੀਵ ਚਾਵਲਾ ਦੀ ਭਾਰਤ ਹਵਾਲਗੀ ਤੈਅ ਹੋ ਗਈ ਹੈ, ਲੰਡਨ ਹਾਈਕੋਰਟ ਵਲੋਂ ਸੰਜੀਵ ਦੀ ਆਖਰੀ ਅਪੀਲ ਖਾਰਜ ਹੋਣ ਤੋਂ ਬਾਅਦ ਹਵਾਲਗੀ ਲਈ 28 ਦਿਨ ਦਾ ਸਮਾਂ ਦਿੱਤਾ ਗਿਆ ਸੀ, ਜੋ ਖ਼ਤਮ ਹੋਣ ਵਾਲਾ ਹੈ ਅਤੇ ...

ਪੂਰੀ ਖ਼ਬਰ »

ਚੀਨ 'ਚ ਮੌਤਾਂ ਦੀ ਗਿਣਤੀ 1,113 ਤੱਕ ਪੁੱਜੀ

ਬੀਜਿੰਗ, 12 ਫਰਵਰੀ (ਏਜੰਸੀ)- ਕੋਰੋਨਾ ਵਾਇਰਸ ਨਾਲ ਚੀਨ 'ਚ 97 ਹੋਰ ਤਾਜ਼ਾ ਮੌਤਾਂ ਹੋਣ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 1,113 ਤੱਕ ਪੁੱਜ ਗਈ ਹੈ | ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਵਾਇਰਸ ਨਾਲ ਪ੍ਰਭਾਵਿਤ 44, 653 ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਰਾਸ਼ਟਰੀ ਸਿਹਤ ...

ਪੂਰੀ ਖ਼ਬਰ »

ਭਾਰਤ ਹੁਣ ਸਮਾਂ ਬਰਬਾਦ ਨਹੀ ਾ ਕਰੇਗਾ, ਵਿਸ਼ਵਾਸ ਨਾਲ ਅੱਗੇ ਵਧੇਗਾ- ਮੋਦੀ

ਨਵੀਂ ਦਿੱਲੀ, 12 ਫਰਵਰੀ (ਪੀ.ਟੀ.ਆਈ.)-ਲੋਕਾਂ ਨੂੰ ਭਾਰਤ ਦੇ ਵਿਕਾਸ ਲਈ ਆਪਣੇ ਬਕਾਏ ਦੀ ਅਦਾਇਗੀ ਕਰਨ ਦੀ ਅਪੀਲ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਦੇਸ਼ ਦੀ ਟੈਕਸ ਪ੍ਰਣਾਲੀ ਨੂੰ ਛੂਹਣ ਤੋਂ ਝਿਜਕਦੀਆਂ ਸਨ ਉੱਥੇ ...

ਪੂਰੀ ਖ਼ਬਰ »

ਉਮਰ ਅਬਦੱੁਲਾ ਦੀ ਹਿਰਾਸਤ 'ਤੇ ਸੁਣਵਾਈ ਤੋਂ ਇਕ ਜੱਜ ਨੇ ਕੀਤਾ ਖੁਦ ਨੂੰ ਵੱਖ

ਨਵੀਂ ਦਿੱਲੀ, 12 ਫਰਵਰੀ (ਉਪਮਾ ਡਾਗਾ ਪਾਰਥ)-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਜੰਮੂ-ਕਸ਼ਮੀਰ ਜਨਤਕ ਸੁਰੱਖਿਆ ਕਾਨੂੰਨ 1978 ਤਹਿਤ ਨਜ਼ਰਬੰਦ ਕੀਤੇ ਜਾਣ ਦੇ ਮਾਮਲੇ 'ਚ ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਸੁਣਵਾਈ ਹੋਵੇਗੀ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਜਾਮੀਆ ਦੀਆਂ ਵਿਦਿਆਰਥਣਾਂ ਨੇ ਪੁਲਿਸ 'ਤੇ ਲਾਏ ਗੰਭੀਰ ਦੋਸ਼

ਨਵੀਂ ਦਿੱਲੀ, 12 ਫਰਵਰੀ (ਏਜੰਸੀ)-ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀਆਂ ਦੇ ਇਕ ਸੰਗਠਨ, ਜਿਨ੍ਹਾਂ 'ਚ ਕੁਝ ਲੜਕੀਆਂ ਵੀ ਸ਼ਾਮਿਲ ਸੀ, ਨੇ ਦੋਸ਼ ਲਗਾਇਆ ਕਿ ਸੋਮਵਾਰ ਨੂੰ ਜਦ ਉਹ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦੇ ਿਖ਼ਲਾਫ਼ ਸੰਸਦ ਤੱਕ ਮਾਰਚ ਕਰਨ ਦੀ ਕੋਸ਼ਿਸ਼ ਕਰ ...

ਪੂਰੀ ਖ਼ਬਰ »

ਮਾਲਿਆ ਦੀ ਭਾਰਤ ਹਵਾਲਗੀ ਸਬੰਧੀ ਮਾਮਲੇ ਦੀ ਸੁਣਵਾਈ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-9000 ਕਰੋੜ ਰੁਪਏ ਦੇ ਲੈਣ-ਦੇਣ ਮਾਮਲੇ 'ਚ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਭਾਰਤ ਹਵਾਲਗੀ ਲਈ ਚੱਲ ਰਹੇ ਕੇਸ ਦੀ ਸੁਣਵਾਈ ਲੰਡਨ ਦੀ ਵੈਸਟਮਿਨਸਟਰ ਮੈਜਿਸਟਰੇਟ ਅਦਾਲਤ 'ਚ ਹੋਈ | ਸੁਣਵਾਈ ਦੌਰਾਨ ਵਿਜੇ ਮਾਲਿਆ ਆਪਣੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX