ਤਾਜਾ ਖ਼ਬਰਾਂ


ਅੱਜ ਦੁਪਹਿਰ 3.30 ਵਜੇ ਰੱਖਿਆ ਮੰਤਰੀ ਆਰਮੀ ਕਮਾਂਡਰਾਂ ਦੀ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  12 minutes ago
ਨਵੀਂ ਦਿੱਲੀ, 27 ਅਕਤੂਬਰ - ਅੱਜ ਦੁਪਹਿਰ 3.30 ਵਜੇ ਰੱਖਿਆ ਮੰਤਰੀ ਰਾਜਨਾਥ ਸਿੰਘ ਆਰਮੀ ਕਮਾਂਡਰਾਂ ਦੀ ਕਾਨਫ਼ਰੰਸ ਨੂੰ ਸੰਬੋਧਨ....
ਪੰਜਾਬ ਦੇ ਮੁੱਖ ਮੰਤਰੀ ਕੈਬਿਨੇਟ ਮੀਟਿੰਗ 'ਚ ਹਿੱਸਾ ਲੈਣ ਲਈ ਲੁਧਿਆਣਾ ਪਹੁੰਚੇ
. . .  17 minutes ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੈਬਿਨੇਟ ਮੀਟਿੰਗ 'ਚ ਹਿੱਸਾ ਲੈਣ ਲਈ ਲੁਧਿਆਣਾ ਪਹੁੰਚ ਚੁੱਕੇ। ਲੁਧਿਆਣਾ ਦੇ ਸਰਕਟ ਹਾਊਸ ਪਹੁੰਚਣ 'ਤੇ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 13,451 ਨਵੇਂ ਕੋਰੋਨਾ ਮਾਮਲੇ, 585 ਮੌਤਾਂ
. . .  29 minutes ago
ਨਵੀਂ ਦਿੱਲੀ,27 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13,451 ਨਵੇਂ ਕੋਰੋਨਾ ਮਾਮਲੇ ਆਏ, 14,021 ਠੀਕ ਹੋਏ ਅਤੇ ....
ਰਾਜਸਥਾਨ : ਤਿੰਨ ਜ਼ਿਲ੍ਹਿਆਂ 'ਚ ਆਰ.ਏ.ਐੱਸ. ਪ੍ਰੀਖਿਆ ਦੌਰਾਨ ਸੋਸ਼ਲ ਮੀਡੀਆ ਤੇ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ
. . .  37 minutes ago
ਜੈਪੁਰ, 27 ਅਕਤੂਬਰ, 2021: ਰਾਜਸਥਾਨ ਸਰਕਾਰ ਨੇ ਅੱਜ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ (ਆਰ.ਪੀ.ਐੱਸ.ਸੀ) ਦੁਆਰਾ ਕਰਵਾਏ ਜਾ ਰਹੇ ਰਾਜਸਥਾਨ ਪ੍ਰਸ਼ਾਸਨਿਕ ਸੇਵਾਵਾਂ ਦੇ ਟੈੱਸਟ....
ਦਿੱਲੀ ਦੇ ਮੁੱਖ ਮੰਤਰੀ ਅੱਜ ਦਿੱਲੀ ਕੈਬਨਿਟ ਦੀ ਬੈਠਕ ਦੀ ਕਰਨਗੇ ਪ੍ਰਧਾਨਗੀ
. . .  42 minutes ago
ਨਵੀਂ ਦਿੱਲੀ, 27 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਕੈਬਨਿਟ ਦੀ ਬੈਠਕ ਦੀ ਪ੍ਰਧਾਨਗੀ .....
ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆਂ ਦੀ ਸਕੂਲ ਵੈਨ ਖੜੇ ਟਰੈਕਟਰ ਟਰਾਲੀ 'ਚ ਵੱਜੀ, ਇਕ ਬੱਚਾ ਜ਼ਖਮੀ
. . .  50 minutes ago
ਸੁਲਤਾਨਵਿੰਡ,27 ਅਕਤੂਬਰ (ਗੁਰਨਾਮ ਸਿੰਘ ਬੁੱਟਰ) ਅੱਜ ਤੜਕਸਾਰ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆ ਦੀ ਸਕੂਲ ਵੈਨ ਸੜਕ ਕਿਨਾਰੇ ਖੜੇ ਟਰੈਕਟਰ ਟਰਾਲੀ 'ਚ ਵੱਜਣ ਕਾਰਨ ਇਕ ਬੱਚੇ ਦੇ....
ਜਨਰਲ ਬਿਪਿਨ ਰਾਵਤ ਤੇ ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ ਯੁੱਧ ਸਮਾਰਕ 'ਤੇ ਕੀਤੀ ਸ਼ਰਧਾਂਜਲੀ ਭੇਟ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ,ਸੀ.ਓ.ਏ.ਐੱਸ. ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ 'ਤੇ ਦਿੱਲੀ ਦੇ ਯੁੱਧ ਸਮਾਰਕ 'ਤੇ....
ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ ਅੱਜ ਮੁੜ ਕਰੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਕਰੂਜ਼ ਜਹਾਜ਼ 'ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ 'ਚ ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਬੰਬਈ ਹਾਈ ਕੋਰਟ ਅੱਜ ਮੁੜ ਸੁਣਵਾਈ ....
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ 'ਚ
. . .  about 1 hour ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ। ਜਿਸ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਨਾਲ ਰੂਬਰੂ ਹੋਣਗੇ....
ਪ੍ਰਧਾਨ ਮੰਤਰੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਹੋਣਗੇ ਸ਼ਾਮਿਲ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ ਵਿਚ ਸ਼ਾਮਿਲ .....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਟੀ-20 ਵਿਸ਼ਵ ਕੱਪ:ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  1 day ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 day ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  1 day ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  1 day ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  1 day ago
ਫ਼ਾਜ਼ਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ
. . .  1 day ago
ਫ਼ਾਜ਼ਿਲਕਾ, 26 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ. ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ...
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਮੁਲਜ਼ਮ ਮਨੀਸ਼ ਨੂੰ ਦਿੱਤੀ ਜ਼ਮਾਨਤ
. . .  1 day ago
ਮੁੰਬਈ, 26 ਅਕਤੂਬਰ - ਦੋਸ਼ੀ ਮਨੀਸ਼ ਰਾਜਗੜ੍ਹੀਆ ਦੇ ਵਕੀਲ ਅਜੇ ਦੂਬੇ ਦਾ ਕਹਿਣਾ ਹੈ ਕਿ ਮੁੰਬਈ 'ਚ ਕਰੂਜ਼ 'ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਮਨੀਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ...
ਕਰੂਜ਼ ਸ਼ਿਪ ਡਰੱਗਜ਼ ਕੇਸ : ਬਾਂਬੇ ਹਾਈਕੋਰਟ 'ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਸਾਂਪਲਾ ਦੇ ਦਖ਼ਲ ਤੋਂ ਬਾਅਦ ਮ੍ਰਿਤਕ ਲਖਬੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਵਾਲੇ ਵਿੱਤੀ ਮੁਆਵਜ਼ੇ ‘ਚੋਂ 4.25 ਲੱਖ ਦੀ ਪਹਿਲੀ ਕਿਸ਼ਤ ਜਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ – ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਖ਼ਲ ਤੋਂ ਬਾਅਦ ਸਯੁੰਕਤ ਕਿਸਾਨ ਮੋਰਚਾ ਦੇ ਅੰਦੋਲਨ ਵਾਲੀ ਥਾਂ ’ਤੇ ਦਲਿਤ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ...
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
. . .  1 day ago
ਚੰਡੀਗੜ੍ਹ, 26 ਅਕਤੂਬਰ - ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 'ਚ ਜੈਤੋ ਤੋਂ 'ਆਪ' ਦੀ...
ਅਟਾਰੀ ਸਰਹੱਦ 'ਤੇ ਨਵਾਂ ਤਿਰੰਗਾ ਝੰਡਾ ਲਹਿਰਾਇਆ
. . .  1 day ago
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ- ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ...
ਲਖੀਮਪੁਰ ਹਿੰਸਾ : ਐੱਸ.ਆਈ.ਟੀ. ਨੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
. . .  1 day ago
ਲਖਨਊ, 26 ਅਕਤੂਬਰ - ਲਖੀਮਪੁਰ ਹਿੰਸਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀ ਸੁਮਿਤ ਜੈਸਵਾਲ ਦੁਆਰਾ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ, ਚਿੱਤਰਾ ਅਤੇ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਜਾਰੀ
. . .  1 day ago
ਮੁੰਬਈ, 26 ਅਕਤੂਬਰ - ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਫਿਰੋਜ਼ਪੁਰ

ਨਾਜਾਇਜ਼ ਹਥਿਆਰਾਂ ਦੇ ਮਾਮਲੇ 'ਚ ਗੰਨ ਹਾਊਸ ਦਾ ਰਿਕਾਰਡ ਖੰਘਾਲਿਆ

ਮਮਦੋਟ, 12 ਫਰਵਰੀ (ਜਸਬੀਰ ਸਿੰਘ ਕੰਬੋਜ, ਸੁਖਦੇਵ ਸਿੰਘ ਸੰਗਮ)-ਗੈਰ ਸਮਾਜੀ ਅਨਸਰਾਂ ਤੇ ਕਥਿਤ ਰੂਪ ਵਿਚ ਗੈਂਗਸਟਰਾਂ ਨੂੰ ਨਾਜਾਇਜ਼ ਤੌਰ 'ਤੇ ਅਸਲਾ ਤੇ ਕਾਰਤੂਸ ਮੁਹੱਈਆ ਕਰਾਉਣ ਦੇ ਮਾਮਲੇ ਨੰੂ ਲੈ ਕੇ ਮਮਦੋਟ ਪੁਲਿਸ ਵਲੋਂ ਬੀਤੇ ਦਿਨ ਬ੍ਰਦਰ ਗੰਨ ਹਾਊਸ ਦੇ ਸੰਚਾਲਕ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਮੰਡਲ ਦੀ ਨਿਵੇਕਲੀ ਪਹਿਲ

ਫ਼ਿਰੋਜ਼ਪੁਰ, 12 ਫਰਵਰੀ (ਗੁਰਿੰਦਰ ਸਿੰਘ)-ਰੇਲਵੇ ਵਿਚ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਵਿਚ ਲੱਗਦੇ ਮਹੀਨਿਆਂ ਬੱਧੀ ਸਮੇਂ ਨੂੰ ਇਕ ਹੀ ਦਿਨ ਵਿਚ ਨਿਪਟਾਉਣ ਦੀ ਨਿਵੇਕਲੀ ਪਹਿਲ ਕਰਦਿਆਂ ਫ਼ਿਰੋਜ਼ਪੁਰ ਮੰਡਲ ਵਲੋਂ ਰੇਲਵੇ ਭਰਤੀ ਸੈੱਲ ਨਵੀਂ ਦਿੱਲੀ ...

ਪੂਰੀ ਖ਼ਬਰ »

ਨਸ਼ੇ, ਲੁੱਟ-ਖੋਹ, ਚਿੱਟੇ, ਰੇਤ ਦੀ ਕਾਲਾ ਬਾਜ਼ਾਰੀ ਤੇ ਭਿ੍ਸ਼ਟਾਚਾਰ ਦਾ ਖ਼ਾਤਮਾ ਹੈ ਨਵੇਂ ਅਧਿਕਾਰੀਆਂ ਲਈ ਵੱਡੀ ਚੁਣੌਤੀ

ਫ਼ਿਰੋਜ਼ਪੁਰ, 12 ਫਰਵਰੀ (ਜਸਵਿੰਦਰ ਸਿੰਘ ਸੰਧੂ)-ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਤੇ ਪ੍ਰਸ਼ਾਸਨਿਕ ਕਾਰਵਾਈਆਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਤੇ ਸਮੇਂ ਸਿਰ ਨੇਪਰੇ ਚਾੜ੍ਹਨ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੂ-ਬਹੂ ਲਾਗੂ ਕਰਨ ਦੇ ...

ਪੂਰੀ ਖ਼ਬਰ »

ਕਾਰ-ਸਕੂਟਰੀ ਹਾਦਸੇ 'ਚ ਸਕੂਟਰੀ ਚਾਲਕ ਗੰਭੀਰ ਜ਼ਖ਼ਮੀ

ਮਮਦੋਟ, 12 ਫਰਵਰੀ (ਜਸਬੀਰ ਸਿੰਘ ਕੰਬੋਜ)- ਮਮਦੋਟ-ਫ਼ਿਰੋਜ਼ਪੁਰ ਸੜਕ 'ਤੇ ਸਵੇਰੇ ਵਾਪਰੇ ਸੜਕ ਹਾਦਸੇ 'ਚ ਸਕੂਟਰੀ ਚਾਲਕ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ | ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਖਾਈ ਫੇਮੇ ਕੀ ਦਾ ਵਸਨੀਕ ਅਸ਼ਵਨੀ ਕੁਮਾਰ ਮਮਦੋਟ ਦੀ ਤਰਫ਼ੋਂ ...

ਪੂਰੀ ਖ਼ਬਰ »

ਡਾਕਟਰਾਂ ਦੀ ਘਾਟ ਕਾਰਨ ਅਬੋਹਰ ਦੇ ਸਰਕਾਰੀ ਹਸਪਤਾਲ 'ਚ ਆਉਣ ਵਾਲੇ ਮਰੀਜ਼ ਪ੍ਰੇਸ਼ਾਨ

ਅਬੋਹਰ, 12 ਫਰਵਰੀ (ਕੁਲਦੀਪ ਸਿੰਘ ਸੰਧੂ)-ਜ਼ਿਲ੍ਹੇ ਦੇ ਸਭ ਤੋਂ ਵੱਡੇ ਸਿਹਤ ਕੇਂਦਰ ਵਜੋਂ ਜਾਣੇ ਜਾਂਦੇ ਅਬੋਹਰ ਦੇ ਸਰਕਾਰੀ ਹਸਪਤਾਲ 'ਚ ਡਾਕਟਰਾਂ ਦੀ ਕਮੀ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਰਕਾਰੀ ਰਿਕਾਰਡ ਅਨੁਸਾਰ 200 ਬਿਸਤਰ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਵਿਸ਼ੇਸ਼ ਉਪਰਾਲੇ ਕਰਕੇ ਡੇਅਰੀ ਉਤਪਾਦਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਫ਼ਿਰੋਜ਼ਪੁਰ, 12 ਫਰਵਰੀ (ਤਪਿੰਦਰ ਸਿੰਘ)-ਜ਼ਿਲ੍ਹੇ ਵਿਚ ਦੁੱਧ ਵਰਤਣ ਵਾਲੇ ਖਪਤਕਾਰਾਂ 'ਚ ਜਾਗਰੂਕਤਾ ਲਿਆਉਣ ਲਈ ਡੇਅਰੀ ਵਿਕਾਸ ਵਿਭਾਗ ਫ਼ਿਰੋਜ਼ਪੁਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਡੇਅਰੀ ਵਿਭਾਗ ਵਲੋਂ ਜਨਵਰੀ 2019 ਤੋਂ ਲੈ ਕੇ ਦਸੰਬਰ ...

ਪੂਰੀ ਖ਼ਬਰ »

ਵਾਹਨਾਂ ਦੀ ਟੱਕਰ ਨੂੰ ਲੈ ਕੇ ਹੋਇਆ ਤਕਰਾਰ, ਨੌਜਵਾਨ ਦੀ ਭਾਰੀ ਕੁੱਟਮਾਰ

ਫ਼ਿਰੋਜ਼ਪੁਰ, 12 ਫਰਵਰੀ (ਕੁਲਬੀਰ ਸਿੰਘ ਸੋਢੀ)-ਥਾਣਾ ਛਾਉਣੀ ਦੇ ਸਹਾਇਕ ਥਾਣੇਦਾਰ ਤਰਲੋਕ ਸਿੰਘ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਜੇਰੇ ਇਲਾਜ ਮਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਨਸੀਰਾ ਖਲਚੀਆਂ ਦੇ ਬਿਆਨਾਂ 'ਤੇ ਦੋਸ਼ੀ ਰੋਹਨ ਪੁੱਤਰ ਰਣਜੀਤ ...

ਪੂਰੀ ਖ਼ਬਰ »

ਬਿਜਲੀ ਦੀਆਾ ਵਧੀਆਂ ਦਰਾਂ ਵਾਪਸ ਲੈਣ ਦੀ ਮੰਗ

ਸ੍ਰੀਗੰਗਾਨਗਰ, 12 ਫਰਵਰੀ (ਦਵਿੰਦਰ ਜੀਤ ਸਿੰਘ)-ਰਾਜਸਥਾਨ ਸਰਕਾਰ ਵਲੋਂ ਵਧਾਏ ਗਏ ਬਿਜਲੀ ਦਰਾਂ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਕਲੈਕਟਰੋਰੇਟ ਦੇ ਸਾਹਮਣੇ ਪ੍ਰਦਰਸ਼ਨ ਕੀਤਾ | ਇਸ ਸਬੰਧ 'ਚ ਰਾਜਪਾਲ ਨੂੰ ਸੰਬੋਧਿਤ ਮੰਗ ਪੱਤਰ ...

ਪੂਰੀ ਖ਼ਬਰ »

ਨਾਜਾਇਜ਼ ਸਮੇਤ ਇਕ ਕਾਬੂ

ਜਲਾਲਾਬਾਦ, 12 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਥਾਣਾ ਸਿਟੀ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 30 ਬੋਤਲਾਂ ਸ਼ਰਾਬ ਨਾਜਾਇਜ਼ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸ.ਥ. ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ...

ਪੂਰੀ ਖ਼ਬਰ »

ਟਾਵਰ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਵਿਰੁੱਧ ਪਰਚਾ ਦਰਜ

ਜਲਾਲਾਬਾਦ, 12 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਚੱਕ ਪੰਜ ਕੋਹੀ ਉਰਫ਼ ਕੱਚੇ ਕਾਲੇਵਾਲਾ ਵਿਖੇ ਬੀ.ਐਸ.ਐਨ.ਐਲ. ਕੰਪਨੀ ਦੇ ਟਾਵਰ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਵਿਰੁੱਧ ਥਾਣਾ ਵੈਰੋ ਕੇ ਦੀ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ

ਅਬੋਹਰ/ਖੂਈਆਂ ਸਰਵਰ, 12 ਫਰਵਰੀ (ਕੁਲਦੀਪ ਸਿੰਘ ਸੰਧੂ/ਜਗਜੀਤ ਸਿੰਘ ਧਾਲੀਵਾਲ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ 'ਚ ਨਸ਼ੇ ਦੇ ਵਰਤੋਂ 'ਚ ਆਉਣ ਵਾਲੀਆਂ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ...

ਪੂਰੀ ਖ਼ਬਰ »

ਸਿਟੀ ਕਾਊਾਸਲ ਕਮਿਸ਼ਨਰ ਨਾਲ ਸ਼ਹਿਰ ਨੂੰ ਕੈਟਲ ਫ਼੍ਰੀ ਕਰਨ ਲਈ ਹੋਈ ਗੱਲਬਾਤ

ਸ੍ਰੀਗੰਗਾਨਗਰ, 12 ਫਰਵਰੀ (ਦਵਿੰਦਰਜੀਤ ਸਿੰਘ)-ਸ੍ਰੀਗੰਗਾਨਗਰ ਕੈਟਲ ਫ਼ਰੀ ਮੁਹਿੰਮ ਕਮੇਟੀ ਨੇ ਕਮਿਸ਼ਨਰ ਸਿਟੀ ਕੌਾਸਲ ਪਿ੍ਅੰਕਾ ਬੁਡਾਨੀਆ ਨਾਲ ਗੱਲਬਾਤ ਕੀਤੀ | ਮੁਹਿੰਮ ਕਮੇਟੀ ਵਲੋਂ ਸ਼ਹਿਰ ਨੂੰ ਆਵਾਰਾ ਪਸ਼ੂਆਂ ਤੇ ਕੁੱਤਿਆਂ ਤੋਂ ਮੁਕਤ ਕਰਨ ਲਈ ਦਿੱਤੇ ਗਏ ...

ਪੂਰੀ ਖ਼ਬਰ »

ਮੈਡੀਕਲ ਰਿਪੋਰਟ ਆਉਣ 'ਤੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 12 ਫਰਵਰੀ (ਕੁਲਬੀਰ ਸਿੰਘ ਸੋਢੀ)-ਥਾਣਾ ਕੁੱਲਗੜ੍ਹੀ ਦੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ 15 ਜਨਵਰੀ ਨੂੰ ਹੋਏ ਝਗੜੇ ਦੀ ਮੈਡੀਕਲ ਰਿਪੋਰਟ ਆਉਣ 'ਤੇ ਦੋਸ਼ੀ ਹਰਪ੍ਰੀਤ ਸਿੰਘ ਠੇਕੇਦਾਰ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਤੂਤ ਥਾਣਾ ਕੁੱਲਗੜ੍ਹੀ ਤੇ 2 ...

ਪੂਰੀ ਖ਼ਬਰ »

ਮਿਹਰ ਸਿੰਘ ਵਾਲਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਜ਼ੀਰਾ, 12 ਫਰਵਰੀ (ਮਨਜੀਤ ਸਿੰਘ ਢਿੱਲੋਂ)-ਲੋਕ ਭਲਾਈ ਆਰਮੀ ਗਰੁੱਪ, ਐਨ.ਆਰ.ਆਈ. ਵੀਰਾਂ ਤੇ ਸਮੂਹ ਨਗਰ ਨਿਵਾਸੀ ਪਿੰਡ ਕੋਟ ਕਰੋੜ ਕਲਾਂ ਵਲੋਂ ਮਨੁੱਖਤਾ ਦੀ ਸੇਵਾ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਸਮਾਜਿਕ ਚੇਤਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਰੋਸ ਰੈਲੀ

ਫ਼ਾਜ਼ਿਲਕਾ, 12 ਫਰਵਰੀ (ਦਵਿੰਦਰ ਪਾਲ ਸਿੰਘ )-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਸੂਬਾਈ ਜਥੇਬੰਦੀ ਦੇ ਸੱਦੇ 'ਤੇ ਡੀ.ਸੀ. ਦਫ਼ਤਰ ਵਿਚ ਮੀਟਿੰਗ ਤੇ ਰੋਸ ਰੈਲੀ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਮੇਘ ਸਿੰਘ ...

ਪੂਰੀ ਖ਼ਬਰ »

ਸ਼ੁੱਧ ਪਾਠ ਬੋਧ ਸਮਾਗਮ 15 ਤੋਂ

ਮਮਦੋਟ, 12 ਫਰਵਰੀ (ਸੁਖਦੇਵ ਸਿੰਘ ਸੰਗਮ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁੱਧ ਪਾਠ ਬੋਧ ਸਮਾਗਮ ਗੁਰਦੁਆਰਾ ਢਾਬਸਰ ਪਿੰਡ ਕਰੀ ਕਲਾਂ (ਫ਼ਿਰੋਜ਼ਪੁਰ ਰੋਡ) ਵਿਖੇ 15 ਫਰਵਰੀ ਤੋਂ 1 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਰਾਸ਼ਨ ਵੰਡਿਆ

ਮੁੱਦਕੀ, 12 ਫਰਵਰੀ (ਭੁਪਿੰਦਰ ਸਿੰਘ)-ਪਿੰਡ ਗਿੱਲ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਪਿੰਡ ਗਿੱਲ ਵਲੋਂ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਤੇ ਮੈਡਮ ਅਮਰਜੀਤ ਕੌਰ ਛਾਬੜਾ ਦੀ ਪੇ੍ਰਰਨਾ ਸਦਕਾ 'ਬੇਟੀ ਬਚਾਓ, ਬੇਟੀ ਪੜ੍ਹਾਓ' ਲੜੀ ਤਹਿਤ ਇਕਾਈ ...

ਪੂਰੀ ਖ਼ਬਰ »

ਕਾਨੂੰਗੋ ਪਰਮਿੰਦਰ ਸਿੰਘ ਨੂੰ ਵਿਦਾਇਗੀ ਪਾਰਟੀ

ਜ਼ੀਰਾ, 12 ਫਰਵਰੀ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਤਹਿਸੀਲ ਦੇ ਮਾਲ-ਵਿਭਾਗ 'ਚ 36 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਬਤੌਰ ਕਾਨੂੰਗੋ ਸੇਵਾ ਮੁਕਤ ਹੋਏ ਪਰਮਿੰਦਰ ਸਿੰਘ ਨੂੰ ਸਾਥੀਆਂ ਕਰਮੀਆਂ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਕਰਵਾਏ ...

ਪੂਰੀ ਖ਼ਬਰ »

ਬਾਬਾ ਵੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ 'ਚ ਜੋੜ ਮੇਲਾ

ਮੱਲਾਂਵਾਲਾ, 12 ਫਰਵਰੀ (ਗੁਰਦੇਵ ਸਿੰਘ)-ਸੰਤ ਬਾਬਾ ਵੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮੌਜੂਦਾ ਗੱਦੀ ਨਸ਼ੀਨ ਸੰਤ ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਪਿੰਡ ਉਸਮਾਨ ਵਾਲਾ ਵਿਖੇ ਸਮੂਹ ਇਲਾਕਾ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਜ਼ੀਰਾ ਦੀ ਮੀਟਿੰਗ

ਜ਼ੀਰਾ, 12 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਇਕਾਈ ਮੁਖੀ ਪ੍ਰੇਮ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੁਸਾਇਟੀ ਵਲੋਂ ਪਿਛਲੇ ਮਹੀਨੇ ਕਰਵਾਏ ਗਏ ਕੰਮਾਂ ਦਾ ਲੇਖਾ-ਜੋਖਾ ਕੀਤਾ ਗਿਆ | ...

ਪੂਰੀ ਖ਼ਬਰ »

ਸਰਕਾਰ ਨੇ ਸਿੱਖਿਆ ਦੇ ਮਿਆਰ 'ਚ ਇਨਕਲਾਬੀ ਸੁਧਾਰ ਕੀਤਾ- ਜਥੇ:ਜ਼ੀਰਾ

ਮੱਲਾਂਵਾਲਾ, 12 ਫਰਵਰੀ (ਗੁਰਦੇਵ ਸਿੰਘ)-ਕੈਪਟਨ ਸਰਕਾਰ ਨੇ ਪੰਜਾਬ ਦੀ ਸੱਤਾ ਸੰਭਾਲਣ ਉਪਰੰਤ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰ ਕੇ ਸੂਬੇ ਅੰਦਰ ਸਿੱਖਿਆ ਨੂੰ ਪੱਕੇ ਪੈਰੀਂ ਕਰਦਿਆਂ ਇਸ ਖੇਤਰ 'ਚ ਇਨਕਲਾਬੀ ਸੁਧਾਰ ਲਿਆਂਦਾ | ਇਹ ਸ਼ਬਦ ਜਥੇਦਾਰ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਗਲਾਂ 'ਚ ਰੰਗਦਾਰ ਰਿਫ਼ਲੈਕਟਰ ਪਾਏ

ਫ਼ਿਰੋਜ਼ਪੁਰ, 12 ਫਰਵਰੀ (ਕੰਵਰਜੀਤ ਸਿੰਘ ਜੈਂਟੀ)- ਸੜਕਾਂ 'ਤੇ ਘੁੰਮਦੇ ਆਵਾਰਾ ਪਸ਼ੂਆਂ ਕਾਰਨ ਵਾਪਰਨ ਵਾਲੇ ਹਾਦਸਿਆਂ ਤੋਂ ਲੋਕਾਂ ਨੂੰ ਬਚਾਉਣ ਲਈ ਡਾ: ਬੀ.ਆਰ. ਅੰਬੇਡਕਰ ਸ੍ਰੀ ਬੱਗਾ ਰਾਮ ਯੂਥ ਕਲੱਬ ਵਲੋਂ ਪਿੰਡ ਖਿਲਚੀ ਕਦੀਮ ਵਿਖੇ ਆਵਾਰਾ ਪਸ਼ੂਆਂ ਦੇ ਗਲਾਂ 'ਚ ...

ਪੂਰੀ ਖ਼ਬਰ »

ਆਲ ਇੰਡੀਆ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਇਨਕਲਾਬ ਪੰਜਾਬੀ ਮੋਰਚਾ ਕ੍ਰਾਂਤੀਕਾਰੀ ਯੂਨੀਅਨ ਦੀ ਮੀਟਿੰਗ

ਮਖੂ, 12 ਫਰਵਰੀ (ਮੇਜਰ ਸਿੰਘ ਥਿੰਦ)-ਮਖੂ ਸ਼ਹਿਰ ਵਿਖੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੰਡ ਤੇ ਜ਼ਿਲ੍ਹਾ ਸੈਕਟਰੀ ਕਰਨੈਲ ਸਿੰਘ ਭੋਲਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਮੈਨ ਲੀਗ ਜ਼ੀਰਾ ਦੀ ਮੀਟਿੰਗ

ਜ਼ੀਰਾ, 12 ਫਰਵਰੀ (ਮਨਜੀਤ ਸਿੰਘ ਢਿੱਲੋਂ)-ਇੰਡੀਅਨ ਐਕਸ ਸਰਵਿਸ ਮੈਨ ਲੀਗ ਬਲਾਕ ਜ਼ੀਰਾ ਦੀ ਅਹਿਮ ਮੀਟਿੰਗ ਪ੍ਰਧਾਨ ਗੁਰਬਖ਼ਸ਼ ਸਿੰਘ ਵਰਨਾਲਾ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਸਕੂਲ ਜ਼ੀਰਾ ਵਿਖੇ ਹੋਈ, ਜਿਸ 'ਚ ਯੂਨੀਅਨ ਦੇ ਮੀਤ ਪ੍ਰਧਾਨ ਜਸਵੰਤ ਸਿੰਘ ਕੋਠੇ ਗਾਦੜੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਟਰਾਇਲ ਸ਼ੁਰੂ

ਫ਼ਿਰੋਜ਼ਪੁਰ, 12 ਫਰਵਰੀ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਜ਼ਿਲ੍ਹਾ ਪੱਧਰ 'ਤੇ ਵੱਖ-ਵੱਖ ਖੇਡਾਂ ਦੇ ਟਰਾਇਲ ਲਏ ਜਾਣੇ ਸਨ, ਜਿਸ ਦੇ ਚੱਲਦੇ ਪਹਿਲੇ ਦਿਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਪੋਰਟਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਮੀਟਿੰਗਾਂ

ਮੱਲਾਂਵਾਲਾ, 12 ਫਰਵਰੀ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੀਤ ਪ੍ਰਧਾਨ ਗੁਰਬਚਨ ਸਿੰਘ ਚੰਦੇਵਾਲਾ ਦੀ ਅਗਵਾਈ ਹੇਠ ਪਿੰਡ ਗੁਲਾਮੀ ਵਾਲਾ, ਇਲਮੇ ਵਾਲਾ, ਬਸਤੀ ਅਲਾਬਾਦ ਤੇ ਸੁੱਧ ਸਿੰਘ ਵਾਲਾ ਵਿਖੇ ਮੀਟਿੰਗਾਂ ਕੀਤੀਆਂ ...

ਪੂਰੀ ਖ਼ਬਰ »

ਬਾਬਾ ਕਾਲਾ ਮਹਿਰ ਦਾ ਸਾਲਾਨਾ ਮੇਲਾ 24, 25 ਨੂੰ

ਗੁਰੂਹਰਸਹਾਏ, 12 ਫਰਵਰੀ (ਹਰਚਰਨ ਸਿੰਘ ਸੰਧੂ)-ਸੰਧੂ ਗੋਤ ਦੇ ਵੱਡ-ਵਡੇਰੇ ਬਾਬਾ ਕਾਲਾ ਮਹਿਰ ਸੰਧੂ ਦਾ ਸਾਲਾਨਾ ਮੇਲਾ ਪਿੰਡ ਕੋਹਰ ਸਿੰਘ ਵਾਲਾ ਵਿਖੇ 24 ਤੇ 25 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ | 24 ਫਰਵਰੀ ਨੂੰ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਏ ਜਾਣਗੇ ...

ਪੂਰੀ ਖ਼ਬਰ »

ਸਹਾਇਕ ਪ੍ਰੋਫੈਸਰ ਮਨਦੀਪ ਕੌਰ ਕੁਲਾਰ ਨੇ ਅਥਲੈਟਿਕਸ ਚੈਂਪੀਅਨਸ਼ਿਪ 'ਚ ਸੋਨੇ ਦਾ ਤਗਮਾ ਜਿੱਤਿਆ

ਅਬੋਹਰ, 12 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਡੀ.ਏ.ਵੀ ਕਾਲਜ ਦੇ ਫਿਜ਼ੀਕਲ ਐਜੂਕੇਸ਼ਨ ਦੇ ਸਹਾਇਕ ਪ੍ਰੋਫੈਸਰ ਤੇ ਆਪਣੀ ਪੜ੍ਹਾਈ ਦੌਰਾਨ ਯੂਨੀਵਰਸਿਟੀ ਪੱਧਰ ਦੇ ਗੋਲਡ ਮੈਡਲਿਸਟ ਮਨਦੀਪ ਕੌਰ ਕੁਲਾਰ ਪਤਨੀ ਜਤਿੰਦਰ ਸਿੰਘ ਨੂਪੀ ਕੁਲਾਰ ਨੇ ਬੀਤੇ ਦਿਨੀਂ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ

ਫ਼ਾਜ਼ਿਲਕਾ, 12 ਫਰਵਰੀ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਲੋਂ ਸਮਾਜ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਤ ਕਰਦਿਆਂ ਜਾਗਰੂਕਤਾ ਰੈਲੀ ਕੱਢੀ ਗਈ | ਅਕੈਡਮੀ ਦੇ ਪਿ੍ੰਸੀਪਲ ਗੁਰਜੀਤ ਕੌਰ ਸਿੱਧੂ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਸਮਾਰਟ ਕਲਾਸਾਂ ਲਈ ਸਰਕਾਰ ਵਲੋਂ 2 ਕਰੋੜ 64 ਲੱਖ ਜਾਰੀ

ਅਬੋਹਰ, 12 ਫਰਵਰੀ (ਕੁਲਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਦਾ ਦਰਜਾ ਦੇਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅਬੋਹਰ ਵਿਧਾਨ ਸਭਾ ਹਲਕੇ ਲਈ 2 ਕਰੋੜ 64 ਲੱਖ ਰੁਪਏ ਦੀ ਗਰਾਂਟ ਸਰਕਾਰ ਵਲੋਂ ਮਨਜ਼ੂਰ ਕਰਦੇ ਕਰਦੇ 1 ਕਰੋੜ 62 ਲੱਖ ...

ਪੂਰੀ ਖ਼ਬਰ »

ਪੇਂਡੂ ਖੇਡ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਕੁਰਾੜ ਦੀ ਟੀਮ ਨੇ ਜਿੱਤਿਆ

ਅਬੋਹਰ, 12 ਫਰਵਰੀ (ਕੁਲਦੀਪ ਸਿੰਘ ਸੰਧੂ)-ਪੰਜਕੋਸੀ ਸਪੋਰਟਸ ਸੁਸਾਇਟੀ ਵਲੋਂ ਇਫਕੋ ਦੇ ਮਰਹੂਮ ਚੇਅਰਮੈਨ ਚੌਧਰੀ ਸੁਰਿੰਦਰ ਜਾਖੜ ਦੀ ਯਾਦ 'ਚ ਕਰਵਾਏ ਜਾ ਰਿਹਾ ਪੇਂਡੂ ਟੂਰਨਾਮੈਂਟ ਧੂਮ ਧੜੱਕੇ ਨਾਲ ਸਮਾਪਤ ਹੋ ਗਿਆ | ਫਾਈਨਲ ਮੈਚ 'ਚ ਹਰਿਆਣਾ ਦੀ ਪਿੱਪਲੀ ਤੇ ਕੁਰਾੜ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਇਸ ਤਰ੍ਹਾਂ ਹੀ ਚੱਲਦੀ ਰਹੇਗੀ-ਆਲੀਵਾਲ

ਫ਼ਾਜ਼ਿਲਕਾ, 12 ਫਰਵਰੀ (ਦਵਿੰਦਰ ਪਾਲ ਸਿੰਘ)-ਸਹਿਕਾਰੀ ਖੰਡ ਮਿੱਲ ਫ਼ਾਜ਼ਿਲਕਾ ਇਸ ਤਰ੍ਹਾਂ ਹੀ ਚੱਲਦੀ ਰਹੇਗੀ ਸਗੋਂ ਇਸ ਦੀ ਪਿੜਾਈ ਸਮਰੱਥਾ ਵਧਾਉਣ ਲਈ ਵੀ ਉਪਰਾਲੇ ਕੀਤੇ ਜਾਣਗੇ | ਇਹ ਜਾਣਕਾਰੀ ਸ਼ੂਗਰਫੈੱਡ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਨੇ ਸਹਿਕਾਰੀ ਖੰਡ ...

ਪੂਰੀ ਖ਼ਬਰ »

ਡੀ.ਏ.ਵੀ ਕਾਲਜ 'ਚ ਸੈਮੀਨਾਰ

ਅਬੋਹਰ, 12 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ ਕਾਲਜ 'ਚ ਸਬਜੈੱਕਟ ਸੁਸਾਇਟੀ ਤੇ ਕਲੱਬ ਵਲੋਂ ਸਿਹਤ ਸੰਭਾਲ ਤੇ ਕਰੋਨਾ ਵਾਇਰਸ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਮੁੱਖ ਬੁਲਾਰੇ ਵਜੋਂ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਅਮਨਦੀਪ ...

ਪੂਰੀ ਖ਼ਬਰ »

ਫੇਟ ਮਾਰ ਕੇ ਔਰਤ ਨੂੰ ਜ਼ਖ਼ਮੀ ਕਰਨ ਵਾਲੇ ਟਰੱਕ ਚਾਲਕ ਵਿਰੁੱਧ ਪਰਚਾ ਦਰਜ

ਜਲਾਲਾਬਾਦ, 12 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਬੀਤੇ ਦਿਨੀਂ ਪਿੰਡ ਸੜੀਆਂ ਦੇ ਕੋਲ ਇਕ ਔਰਤ 'ਚ ਫੇਟ ਮਾਰ ਕੇ ਜ਼ਖਮੀ ਕਰਨ ਵਾਲੇ ਟਰੱਕ ਡਰਾਈਵਰ ਵਿਰੁੱਧ ਥਾਣਾ ਵੈਰੋ ਕੇ ਦੀ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸ.ਥ. ਕਸ਼ਮੀਰ ਸਿੰਘ ਨੇ ...

ਪੂਰੀ ਖ਼ਬਰ »

ਆਪਣਿਆਂ ਦੀ ਪਹਿਚਾਣ ਸੰਕਟ ਦੀ ਘੜੀ 'ਚ ਹੁੰਦੀ ਹੈ- ਸਵਾਮੀ ਕਮਲਾ ਨੰਦ

ਫ਼ਾਜ਼ਿਲਕਾ, 12 ਫਰਵਰੀ (ਦਵਿੰਦਰ ਪਾਲ ਸਿੰਘ)-ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਵਿਚ ਸਾਲਾਨਾ ਉਤਸਵ ਦੇ ਸਬੰਧ ਵਿਚ ਚੱਲ ਰਹੀ ਸ੍ਰੀ ਰਾਮ ਕਥਾ ਦੇ 11ਵੇਂ ਦਿਨ ਦੇ ਪੂਜਣ ਤੋਂ ਬਾਅਦ ਸੰਗਤ ਨੂੰ ਸੰਬੋਧਨ ਕਰਦਿਆਂ ਸਵਾਮੀ ਕਮਲਾ ਨੰਦ ਨੇ ਕਿਹਾ ਕਿ ਆਪਣਿਆਂ ਦੀ ਪਹਿਚਾਣ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਾਂ ਦੀ ਬੈਠਕ

ਅਬੋਹਰ, 12 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਲੋਹੜੀ ਦੇ ਤਿਉਹਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੇ ਦਰਵਾਜ਼ੇ ਤੋਂ ਰੁਜ਼ਗਾਰ ਦੀ ਲੋਹੜੀ ਲੈਣ ਗਏ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਭਾਵੇਂ 16 ਜਨਵਰੀ ਨੂੰ ਚੰਡੀਗੜ੍ਹ ਬੁਲਾ ਕੇ ਸਿਹਤ ਮੰਤਰੀ ਬਲਵੀਰ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. 'ਚ ਕੈਂਪ

ਫ਼ਾਜ਼ਿਲਕਾ, 12 ਫਰਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਵਿਚ ਪਿ੍ੰਸੀਪਲ ਹਰੀਸ਼ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਚੱਲ ਰਹੇ ਐਨ.ਐਸ.ਐਸ. ਯੂਨਿਟ ਵਲੋਂ ਪ੍ਰੋਗਰਾਮ ਅਫ਼ਸਰ ਗੁਰਜੰਟ ਸਿੰਘ ਵਲੋਂ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਕੈਂਪ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ 'ਚ 90 ਮਰੀਜ਼ਾਂ ਦੀ ਜਾਂਚ

ਜਲਾਲਾਬਾਦ, 12 ਫਰਵਰੀ (ਜਤਿੰਦਰ ਪਾਲ ਸਿੰਘ)-ਪਰਸਵਾਰਥ ਸਭਾ ਜਲਾਲਾਬਾਦ ਵਲੋਂ ਹਫ਼ਤਾਵਾਰੀ ਮੁਫ਼ਤ ਮੈਡੀਕਲ ਕੈਂਪ ਸਥਾਨਕ ਗਾਂਧੀ ਨਗਰ ਵਿਖੇ ਸਥਿਤ ਕਲੀਨਿਕ ਵਿਖੇ ਲਗਾਇਆ ਗਿਆ | ਕੈਂਪ 'ਚ ਮਰੀਜ਼ਾਂ ਦੀ ਜਾਂਚ ਕਰਨ ਲਈ ਵਿਸ਼ੇਸ਼ ਤੌਰ 'ਤੇ ਡਾ ਓਮ ਪ੍ਰਕਾਸ਼ ਕੰਬੋਜ ਹਾਜ਼ਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਨਗਰ ਕੌ ਾਸਲ ਈ ਓ ਨਾਲ ਮੁਲਾਕਾਤ

ਜਲਾਲਾਬਾਦ, 12 ਫਰਵਰੀ (ਜਤਿੰਦਰ ਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਸੁਰਿੰਦਰ ਸਿੰਘ ਤੇ ਬਲਾਕ ਪ੍ਰਧਾਨ ਪਰਮਜੀਤ ਸਵਾਇਆ ਰਾਏ ਉਤਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵਲੋਂ ਨਗਰ ਕੌਾਸਲ ...

ਪੂਰੀ ਖ਼ਬਰ »

ਤਰੋਬੜੀ ਮਾਈਨਰ 'ਚੋਂ ਨਵਾਂ ਨਾਜਾਇਜ਼ ਮੋਘਾ ਨਾ ਕੱਢਣ ਬਾਰੇ ਦਿੱਤਾ ਮੰਗ ਪੱਤਰ

ਮੰਡੀ ਲਾਧੂਕਾ, 12 ਫਰਵਰੀ (ਮਨਪ੍ਰੀਤ ਸਿੰਘ ਸੈਣੀ)-ਤਰੋਬੜੀ ਮਾਈਨਰ 'ਚ 46 ਤੇ 47 ਬੁਰਜੀ ਨੰਬਰ ਤੋਂ ਨਵਾਂ ਨਾਜਾਇਜ਼ ਮੋਘਾ ਨਾ ਕੱਢਣ ਦੇ ਬਾਬਤ ਅੱਜ ਗਰਾਮ ਪੰਚਾਇਤ ਚੱਕ ਸਿੰਘੇਵਾਲਾ ਸੈਣੀਆਂ, ਗਰਾਮ ਪੰਚਾਇਤ ਸਿੰਘੇਵਾਲਾ, ਗਰਾਮ ਪੰਚਾਇਤ ਰੰਗੀਲਾ, ਚੱਕ ਪੰੁਨਾਂ ਵਾਲੀ, ...

ਪੂਰੀ ਖ਼ਬਰ »

ਸਵਾਮੀ ਕਮਲਾ ਨੰਦ ਗਿਰੀ ਵਿਦਿਆਰਥੀਆਂ ਦੇ ਰੂਬਰੂ ਹੋਏ

ਫ਼ਾਜ਼ਿਲਕਾ, 12 ਫਰਵਰੀ (ਦਵਿੰਦਰ ਪਾਲ ਸਿੰਘ)-ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਦੇ 12ਵੇਂ ਸਾਲਾਨਾ ਉਤਸਵ ਮੌਕੇ ਹਰਿਦੁਆਰ ਤੋਂ ਆਏ ਸਵਾਮੀ ਕਮਲਾ ਨੰਦ ਗਿਰੀ ਮਹਾਰਾਜ ਨੇ ਮੰਦਰ ਦੇ ਨੇੜੇ ਸਥਿਤ ਰੈਨਬੋ ਡੇਅ ਬੋਰਡਿੰਗ ਪਬਲਿਕ ਸਕੂਲ ਪਹੁੰਚ ਕੇ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਅੱਚਾੜਿਕੀ 'ਚ ਨਗਰ ਕੀਰਤਨ ਸਜਾਇਆ

ਖੂਈਆਂ ਸਰਵਰ, 12 ਫਰਵਰੀ (ਜਗਜੀਤ ਸਿੰਘ ਧਾਲੀਵਾਲ)-ਸਰਹੱਦੀ ਪਿੰਡ ਅੱਚਾੜਿਕੀ ਵਿਖੇ ਗੁਰਦੁਆਰਾ ਸਿੰਘ ਸਭਾ ਵਿਖੇ ਸਾਲਾਨਾ ਅਖੰਡ ਪਾਠ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਅੰਤਰ ਰਾਸ਼ਟਰੀ ਢਾਡੀ ਜਥਾ ਸੁਰਿੰਦਰ ਸਿੰਘ ਪਾਰਸ ਮਾਨਾਂਵਾਲੇ ਵਲੋਂ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸ਼ਰਧਾਲੂਆਂ ਵਲੋਂ ਬੜੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਵੱਖ ਵੱਖ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਗਏ ਤੇ ਸਾਰੇ ਪਿੰਡ ਦੀਆਂ ਗਲੀਆਂ ਨਾਲੀਆਂ ਦੀ ਸਫ਼ਾਈ ਕੀਤੀ ਗਈ | ਇਸ ਮੌਕੇ ਸਰਪੰਚ ਕਰਮਜੀਤ ਕੌਰ, ਸੈਕਟਰੀ ਹਰਮੰਦਰ ਸਿੰਘ, ਕੁਲਦੀਪ ਸਿੰਘ, ਚਮਕੌਰ ਸਿੰਘ, ਬਾਬਾ ਮੰਦਰ ਦਾਸ, ਬਾਬਾ ਵਰਿੰਦਰ ਦੀਪ ਸਿੰਘ, ਬਲਵਿੰਦਰ ਸਿੰਘ ਸਿੱਧੂ ਪੰਚ, ਮਾਸਟਰ ਤਰਸੇਮ ਸਿੰਘ ਧਾਲੀਵਾਲ, ਜਲਵਿੰਦਰ ਸਿੰਘ, ਮੱਖਣ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਰਾਜ ਸਰਕਾਰ ਵਲੋਂ ਦਿੱਤੀ ਜਾ ਰਹੀ ਸਬਸਿਡੀ ਦਾ ਲਾਹਾ ਲੈਣ ਮੱਛੀ ਪਾਲਕ- ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 12 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸਹਾਇਕ ਧੰਦਿਆਂ ਨੂੰ ਪ੍ਰਫੁੱਲਿਤ ਕਰਨ ਲਈ ਵੱਖ-ਵੱਖ ਸਕੀਮਾਂ ਤਹਿਤ ਸਬਸਿਡੀ ਜਾਰੀ ਕੀਤੀ ਜਾ ਰਹੀ ਹੈ, ਜਿਸ ਨਾਲ ਕੋਈ ਵੀ ਕਿਸਾਨ ਜਾਂ ਨੌਜਵਾਨ ਸਹਾਇਕ ਧੰਦੇ ਅਪਣਾ ਕੇ ਆਪਣੀ ਆਰਥਿਕ ਸਥਿਤੀ ਨੂੰ ਹੋਰ ...

ਪੂਰੀ ਖ਼ਬਰ »

ਚੋਰੀ ਦਾ ਮੁਕੱਦਮਾ ਦਰਜ

ਮੋਗਾ, 12 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਮੁਨੀਸ਼ ਕੁਮਾਰ ਪੁੱਤਰ ਰਵੀ ਸ਼ੰਕਰ ਪਾਸਵਾਨ ਵਾਸੀ ਪਿੰਡ ਮਾਜੈਲੀਆ ਥਾਣਾ ਸਾਕਰਾ ਜ਼ਿਲ੍ਹਾ ਮੁਜੱਫਰਪੁਰ (ਬਿਹਾਰ) ਜੋ ਹੁਣ ਪਿੰਡ ਘੱਲ ਕਲਾਂ ਵਿਖੇ ਰਹਿੰਦਾ ਹੈ ਤੇ ਰੇਲਵੇ ਵਿਭਾਗ ਵਿਚ ਡਿਊਟੀ ਕਰਦਾ ਹੈ ਨੇ ਥਾਣਾ ਸਦਰ ਮੋਗਾ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ, ਪਤਨੀ ਤੇ ਸੱਸ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 12 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਰਸ਼ਪਾਲ ਕੌਰ ਪਤਨੀ ਜਗਸੀਰ ਸਿੰਘ ਵਾਸੀ ਪ੍ਰੀਤ ਨਗਰ ਮੋਗਾ ਨੇ ਥਾਣਾ ਸਿਟੀ ਮੋਗਾ ਵਿਖੇ ਸ਼ਿਕਾਇਤ ਦਰਜ ਕਰਾਈ ਕਿ ਉਸ ਦੇ ਲੜਕੇ ਪਰਵਿੰਦਰ ਸਿੰਘ (22 ਸਾਲ) ਨੇ ਮਾਰਚ 2019 ਵਿਚ ਨੀਤੂ ਬੇਦੀ ਪੁੱਤਰੀ ਅਮਨਦੀਪ ਸਿੰਘ ਵਾਸੀ ਨੇੜੇ ਜੌੜੇ ...

ਪੂਰੀ ਖ਼ਬਰ »

ਨਸ਼ਾ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ- ਐੱਸ. ਪੀ. ਐੱਚ.

ਕੋਟ ਈਸੇ ਖਾਂ, 12 ਫਰਵਰੀ (ਨਿਰਮਲ ਸਿੰਘ ਕਾਲੜਾ)-ਪਿੰਡ ਦੌਲੇਵਾਲਾ ਮਾਇਰ ਵਿਖੇ ਪੁਲਿਸ ਵਲੋਂ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਰਤਨ ਸਿੰਘ ਬਰਾੜ ਐੱਸ. ਪੀ. ਹੈੱਡਕੁਆਰਟਰ ਨੇ ਮੁੱਖ ਰੂਪ ਵਿਚ ਸ਼ਿਰਕਤ ਕੀਤੀ¢ ਇਸ ਮੌਕੇ ਆਪਣੇ ਸੰਬੋਧਨ ਵਿਚ ਬਰਾੜ ਨੇ ਕਿਹਾ ...

ਪੂਰੀ ਖ਼ਬਰ »

ਫੈਦਰਸ ਕੈਪ ਕਾਸਟਿੰਗ ਪੋ੍ਰਡਕਸ਼ਨ ਸ਼ਹਿਰਾਂ ਤੇ ਪਿੰਡਾਂ 'ਚੋਂ ਹੁਨਰ ਨੂੰ ਵੱਡੇ ਪਰਦੇ 'ਤੇ ਲੈ ਕੇ ਜਾਵੇਗੀ

ਫ਼ਾਜ਼ਿਲਕਾ, 12 ਫਰਵਰੀ (ਦਵਿੰਦਰ ਪਾਲ ਸਿੰਘ)-ਸਰਹੱਦੀ ਪਿੰਡਾਂ ਵਿਚ ਨੌਜਵਾਨਾਂ, ਬੱਚਿਆਂ, ਲੜਕੇ ਅਤੇ ਲੜਕੀਆਂ ਵਿਚਲੀ ਐਕਟਿੰਗ ਦੀ ਛੁਪੀ ਪ੍ਰਤਿਭਾ ਨੂੰ ਨਿਖਾਰ ਕੇ ਵੱਡੇ ਪਰਦੇ 'ਤੇ ਪਹੁੰਚਾਇਆ ਜਾਵੇਗਾ | ਇਹ ਗੱਲ ਇੱਥੇ ਰਿਕਿ੍ਏਸ਼ਨ ਕਲੱਬ ਵਿਚ ਕੀਤੀ ਗਈ ਪੈੱ੍ਰਸ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਮੀਟਿੰਗ

ਫ਼ਾਜ਼ਿਲਕਾ, 12 ਫਰਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿੰਦਰਬੀਰ ਸਿੰਘ ਵਲੋਂ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੀ ਪ੍ਰਾਇਮਰੀ ਤੇ ਅੱਪਰ ਪ੍ਰਾਇਮਰੀ ਟੀਮ ਨਾਲ ਪਲੇਠੀ ਮੀਟਿੰਗ ਗੀਤੀ | ਇਸ ਮੌਕੇ ਪਿ੍ੰਸੀਪਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸੂਬਾ ਪੱਧਰੀ ਸੱਦੇ 'ਤੇ ਫ਼ਿਰੋਜ਼ਪੁਰ ਦੇ ਵਕੀਲ ਅੱਜ ਰਹਿਣਗੇ ਹੜਤਾਲ 'ਤੇ

ਫ਼ਿਰੋਜ਼ਪੁਰ, 12 ਫਰਵਰੀ (ਰਾਕੇਸ਼ ਚਾਵਲਾ)-ਪੰਜਾਬ ਸਰਕਾਰ ਵਲੋਂ ਮਾਲੀਆ ਮਾਮਲਿਆਂ 'ਚ ਨਕਲਾਂ ਆਦਿ ਲੈਣ ਲਈ ਸੇਵਾ ਕੇਂਦਰਾਂ ਅੰਦਰ ਫ਼ੀਸਾਂ ਦੇ ਨਾਜਾਇਜ਼ ਵਾਧੇ ਦੇ ਵਿਰੋਧ 'ਚ ਸਮਰਾਲਾ ਬਾਰ ਐਸੋਸੀਏਸ਼ਨ ਵਲੋਂ 13 ਫਰਵਰੀ ਨੂੰ ਸੂਬਾ ਪੱਧਰੀ ਹੜਤਾਲ ਦਾ ਸੱਦਾ ਦਿੱਤਾ ਗਿਆ ...

ਪੂਰੀ ਖ਼ਬਰ »

ਪੈਨਸ਼ਨ ਨਾ ਮਿਲਣ ਕਾਰਨ ਪੈਨਸ਼ਨਰਾਂ ਵਲੋਂ ਮੀਟਿੰਗ

ਫ਼ਿਰੋਜ਼ਪੁਰ, 12 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੰਜਾਬ ਮਿਊਾਸੀਪਲ ਪੈਨਸ਼ਨ ਐਸੋਸੀਏਸ਼ਨ ਫ਼ਿਰੋਜ਼ਪੁਰ ਰੀਜਨ ਦੀ ਹੰਗਾਮੀ ਮੀਟਿੰਗ ਟਾਊਨ ਹਾਲ ਪਾਰਕ ਫ਼ਿਰੋਜ਼ਪੁਰ ਵਿਖੇ ਹੋਈ, ਜਿਸ ਵਿਚ ਪਿਛਲੇ 3 ਮਹੀਨਿਆਂ ਤੋਂ ਪੈਨਸ਼ਨ ਨਾ ਦੇਣ ਕਰਕੇ ਸਰਕਾਰ ਿਖ਼ਲਾਫ਼ ਮਤਾ ਪਾਸ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਛਾਉਣੀ ਨੂੰ ਹਰ ਸਾਲ 5 ਕਰੋੜ ਰੁਪਏ ਦਾ ਮਿਲੇਗਾ ਜੀ.ਐੱਸ.ਟੀ. ਸ਼ੇਅਰ-ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 12 ਫਰਵਰੀ (ਤਪਿੰਦਰ ਸਿੰਘ)-ਕੰਟੋਨਮੈਂਟ ਖੇਤਰ 'ਚ ਵਿਕਾਸ ਦੇ ਕੰਮਾਂ ਲਈ ਫ਼ੰਡਾਂ ਦੀ ਸਮੱਸਿਆ ਦਾ ਹੱਲ ਕਰਦੇ ਹੋਏ ਕੇਂਦਰ ਸਰਕਾਰ ਤੇ ਰਾਜ ਸਰਕਾਰ ਨੇ ਜੀ.ਐੱਸ.ਟੀ. ਸ਼ੇਅਰ ਅਦਾਇਗੀ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਹਰ ਸਾਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਮਗਨਰੇਗਾ ਸਕੀਮ ਤਹਿਤ ਚੱਲ ਰਹੇ ਕੰਮ ਦਾ ਜਾਇਜ਼ਾ

ਫ਼ਾਜ਼ਿਲਕਾ, 12 ਫਰਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫਾਜ਼ਿਲਕਾ ਵਿਖੇ ਪਿੰਡ ਪੱਧਰ 'ਤੇ ਮਗਨਰੇਗਾ ਸਕੀਮ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸਹਾਰੀ ਮੱਲ ਵਿਖੇ ਗੁਰਮਤਿ ਸਮਾਗਮ ਤੇ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਫ਼ਿਰੋਜ਼ਪੁਰ, 12 ਫਰਵਰੀ (ਕੰਵਰਜੀਤ ਸਿੰਘ ਜੈਂਟੀ)-ਪਿੰਡ ਅੱਕੂ ਮਸਤੇ ਕੇ ਵਿਖੇ ਸਥਿਤ ਗੁਰਦੁਆਰਾ ਬਾਬਾ ਸਹਾਰੀ ਮੱਲ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਤੇ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ | ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਨਗਰ ਕੀਰਤਨ ਦੀ ਆਰੰਭਤਾ ...

ਪੂਰੀ ਖ਼ਬਰ »

ਸਿੰਜਾਈ ਵਿਭਾਗ ਦੀ ਕਲਾਸ ਫੋਰ ਯੂਨੀਅਨ ਦੀ ਚੋਣ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 12 ਫਰਵਰੀ (ਜਸਵਿੰਦਰ ਸਿੰਘ ਸੰਧੂ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਬਰਾਂਚ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ ਅਤੇ ਮੁੱਖ ਸਲਾਹਕਾਰ ਦੀ ਅਗਵਾਈ 'ਚ ਅੱਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX