ਤਾਜਾ ਖ਼ਬਰਾਂ


ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੁਬਾਰਾ ਦਫ਼ਤਰਾਂ 'ਚ 50 ਪ੍ਰਤੀਸ਼ਤ ਸਟਾਫ਼ ਨੂੰ ਬੁਲਾਉਣ ਲਈ ਫ਼ੈਸਲਾ
. . .  1 day ago
ਚੰਡੀਗੜ੍ਹ,15 ਜੂਨ - ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਸਰਕਾਰ ਦੁਬਾਰਾ ਇਕ ਪੱਤਰ...
ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਲੱਗੇ ਗੰਭੀਰ ਦੋਸ਼,ਮਿਲੀਆਂ ਸ਼ਰਾਬ ਦੀਆਂ ਖਾਲੀ ਬੋਤਲਾਂ
. . .  1 day ago
ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੀਆਂ ਸੰਗਤਾਂ ਵੱਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੋਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ...
ਵਿਜੇ ਇੰਦਰ ਸਿੰਗਲਾ ਨੇ ਐਨ. ਐਮ. ਐਮ. ਐੱਸ. ਪ੍ਰੀਖਿਆ ’ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ
. . .  1 day ago
ਚੰਡੀਗੜ੍ਹ , 15 ਜੂਨ - ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਐਨ. ਐਮ. ਐਮ. ਐੱਸ .ਪ੍ਰੀਖਿਆ ...
ਚੰਡੀਗੜ੍ਹ ਪ੍ਰਸ਼ਾਸਨ ਦੀਆਂ ਹਦਾਇਤਾਂ
. . .  1 day ago
ਕੈਪਟਨ ਵਲੋਂ ਕੋਰੋਨਾ ਦੀ ਤੀਜੀ ਲਹਿਰ ਤੇ ਡੈਲਟਾ ਦੇ ਵੱਧ ਰਹੇ ਪ੍ਰਭਾਵ ਨੂੰ ਲੈ ਕੇ ਤਿਆਰੀ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ: ਗਗਨਦੀਪ ਕੰਗ ਦੀ ਅਗਵਾਈ ਵਾਲੇ....
ਚੰਡੀਗੜ੍ਹ : ਆਪ ਤੇ ਸ਼੍ਰੋਮਣੀ ਅਕਾਲੀ ਦਲ ਵੈਕਸੀਨ ਤੇ ਫ਼ਤਿਹ ਕਿੱਟ ਘੁਟਾਲੇ 'ਤੇ ਕਰ ਰਹੇ ਸਿਆਸਤ - ਕੈਪਟਨ
. . .  1 day ago
ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਤੇ ਕਾਲਜਾਂ 'ਚ ਅਧਿਆਪਕਾਂ ਤੇ 18-45 ਸਾਲ ਦੀ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਟੀਕਾਕਰਨ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਅਤੇ ਕਾਲਜਾਂ 'ਚ....
ਕੱਲ੍ਹ ਤੋਂ ਪੰਜਾਬ ਸਰਕਾਰ ਦੀਆਂ ਕੋਰੋਨਾ ਦੀਆਂ ਨਵੀਆਂ ਹਦਾਇਤਾਂ
. . .  1 day ago
ਬਿਸਤ ਦੁਆਬ ਨਹਿਰ 'ਚ ਦੇਰ ਰਾਤ ਡਿੱਗੇ ਨੰਗਲ ਦੇ ਨੌਜਵਾਨ ਦੀ ਲਾਸ਼ ਮਿਲੀ
. . .  1 day ago
ਕੋਟ ਫ਼ਤੂਹੀ, 15 ਜੂਨ (ਅਵਤਾਰ ਸਿੰਘ ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਪਚਨੰਗਲਾਂ ਦੇ ਬਿਸਤ ਦੁਆਬ ਨਹਿਰ ਦੇ ਪੁਲ ਦੇ ਕਰੀਬ ਪਿੰਡ ਨੰਗਲ ਦਾ 27 ਸਾਲਾਂ ਨੌਜਵਾਨ ਦੇਰ ਸ਼ਾਮ ਡਿਗ ਪਿਆ ਸੀ, ਜਿਸ ਦੀ ਲਾਸ਼ ਬਾਅਦ ਦੁਪਹਿਰ ...
ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਲੱਗ ਚੁਕੀ ਹੈ ਵੈਕਸੀਨ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ 15 ਜੂਨ - ਲਵ ਅਗਰਵਾਲ, ਸੰਯੁਕਤ ਸਕੱਤਰ ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਹੁਣ ਤੱਕ ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ ।
ਮੰਗਾਂ ਮਨਾਉਣ ਲਈ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੇ ਸਾਥੀ ਓਵਰ ਬ੍ਰਿਜ ’ਤੇ ਚੜ੍ਹੇ
. . .  1 day ago
ਪਟਿਆਲਾ ,15 ਜੂਨ (ਧਰਮਿੰਦਰ ਸਿੰਘ ਸਿੱਧੂ)-ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਤੇ ਪੁਲਿਸ ਨਾਲ ਹੋਈ ਧੱਕਾ ਮੁੱਕੀ ਉਪਰੰਤ ਈ .ਟੀ .ਟੀ .ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ...
ਪ੍ਰਦਰਸ਼ਨ ਦੌਰਾਨ ਅਕਾਲੀ ਦਲ ਤੇ ਬਸਪਾ ਵਰਕਰਾਂ 'ਤੇ ਮਾਰੀਆਂ ਗਈਆਂ ਪਾਣੀ ਦੀਆਂ ਬੁਛਾੜਾਂ ਤੇ ਹੋਇਆ ਲਾਠੀਚਾਰਜ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ...
ਕਿਸਾਨਾਂ ਨੇ ਭਾਜਪਾ ਆਗੂ ਸੁਰਜੀਤ ਜਿਆਣੀ ਦਾ ਕੀਤਾ ਘਿਰਾਓ, ਦਿਖਾਈਆਂ ਚੂੜੀਆਂ
. . .  1 day ago
ਫ਼ਾਜ਼ਿਲਕਾ ,15 ਜੂਨ (ਪ੍ਰਦੀਪ ਕੁਮਾਰ) - ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਅੱਜ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਦਾ ਘਿਰਾਓ ਕੀਤਾ ਗਿਆ ਅਤੇ ਚੂੜੀਆਂ ਦਿਖਾਈਆਂ...
ਸ਼੍ਰੋਮਣੀ ਅਕਾਲੀ ਦਲ (ਬ) ਤੇ ਬਸਪਾ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ। ਦਰਅਸਲ, ਕੈਪਟਨ...
ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨਾਲ ਪੁਲਿਸ ਵਲੋਂ ਧੱਕਾ ਮੁੱਕੀ
. . .  1 day ago
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ) - ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਕਰਨ ਤੋਂ ਰੋਕਦਿਆਂ ਪੁਲਿਸ ਵਲੋਂ ਧੱਕਾ ਮੁੱਕੀ ਕਰਕੇ ਧਰਨਾਕਾਰੀਆਂ ਨੂੰ ਬੱਸਾਂ ਵਿਚ ਬਿਠਾ ਕੇ ਲੈ ਜਾਇਆ...
ਹਰਿਆਣਾ ਦੇ ਸਕੂਲਾਂ ਵਿਚ ਛੁੱਟੀਆਂ 'ਚ ਕੀਤਾ ਗਿਆ 15 ਦਿਨਾਂ ਦਾ ਵਾਧਾ
. . .  1 day ago
ਚੰਡੀਗੜ੍ਹ, 15 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਸਾਰੇ ਸਕੂਲਾਂ ਵਿਚ 15 ਦਿਨਾਂ ਲਈ ਛੁੱਟੀਆਂ 'ਚ ਵਾਧਾ ਕੀਤਾ ਗਿਆ ਹੈ। ਹੁਣ 30 ਜੂਨ ਤੱਕ ਸਕੂਲਾਂ ਵਿਚ ਛੁੱਟੀਆਂ...
ਆਪ ਨੇ ਕੈਪਟਨ ਸਰਕਾਰ ਖ਼ਿਲਾਫ਼ ਆਰੰਭੀ ਭੁੱਖ ਹੜਤਾਲ
. . .  1 day ago
ਸੰਗਰੂਰ, 15 ਜੂਨ (ਦਮਨਜੀਤ ਸਿੰਘ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਉੱਤੇ ਦਲਿਤ ਵਿਦਿਆਰਥੀਆਂ ਦੇ 64 ਕਰੋੜ ਰੁਪਏ ਦੇ ਵਜ਼ੀਫ਼ੇ ਘੋਟਾਲੇ ਦੇ ਦੋਸ਼ ਲਗਾਉਂਦਿਆਂ ਸੂਬੇ ਭਰ ਵਿਚ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਦੇ ਚੱਲਦਿਆਂ ਅੱਜ ਸੰਗਰੂਰ ਵਿਖੇ ਵੀ ਆਪ ਆਗੂਆਂ...
ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਮੋਤੀ ਮਹਿਲ ਵੱਲ ਨੂੰ ਵਧੇ
. . .  1 day ago
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਜਿੱਥੇ ਸੰਗਰੂਰ ਵਿਖੇ ਪੰਜ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਤੇ ਦੂਜੇ ਪਾਸੇ 86 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ...
ਗੈਂਗਸਟਰ ਜੈਪਾਲ ਭੁੱਲਰ ਦੇ ਮਾਮਲੇ 'ਚ ਪਿਤਾ ਨੇ ਅਦਾਲਤ ਨੂੰ ਜਲਦ ਸੁਣਵਾਈ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 15 ਜੂਨ (ਬਰਜਿੰਦਰ ਗੌੜ) - ਕੋਲਕਾਤਾ ਵਿਖੇ ਪੁਲਿਸ ਮੁਕਾਬਲੇ 'ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ...
ਪੁਲਿਸ ਨੇ ਪ੍ਰਦਰਸ਼ਨ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਲਿਆ ਹਿਰਾਸਤ ਵਿਚ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰਨ ਦੌਰਾਨ ਪੁਲਿਸ ਵਲੋਂ ਹਿਰਾਸਤ...
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨਜ਼ਦੀਕੀ ਰਿਸ਼ਤੇਦਾਰ ਵਲੋਂ ਕੀਤੀ ਗਈ ਸੀ ਨੌਜਵਾਨ ਦੀ ਬੇਤਹਾਸ਼ਾ ਕੁੱਟਮਾਰ, ਪੁਲਿਸ ਨੇ ਸੁਲਝਾਇਆ ਮਾਮਲਾ
. . .  1 day ago
ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ 11 ਜੂਨ ਨੂੰ ਰਾਤ ਸਮੇਂ ਪਿੰਡ ਭੋਏਵਾਲੀ ਦੇ ਇਕ ਨੌਜਵਾਨ ਦੀ ਹੋਈ ਬੇਤਹਾਸ਼ਾ ਕੁੱਟਮਾਰ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਾਰੇ ਮਾਮਲੇ ਦਾ...
ਧਰਮਸੋਤ ਖ਼ਿਲਾਫ਼ ਆਪ ਦੇ ਆਗੂਆਂ ਵਲੋਂ ਜ਼ਿਲ੍ਹਾ ਹੈੱਡਕੁਆਟਰ 'ਤੇ ਭੁੱਖ ਹੜਤਾਲ ਸ਼ੁਰੂ
. . .  1 day ago
ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ) - ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਪੰਜਾਬ ਐਸ...
ਆਪਣੀ ਪੱਗ ਨਾਲ ਰਾਜੀਵ ਗਾਂਧੀ ਦਾ ਬੁੱਤ ਸਾਫ਼ ਕਰਨ ਵਾਲੇ ਕਾਂਗਰਸੀ ਦਾ ਕਿਸਾਨਾਂ ਵਲੋਂ ਵਿਰੋਧ
. . .  1 day ago
ਸ੍ਰੀ ਅਨੰਦਪੁਰ ਸਾਹਿਬ, 15 ਜੂਨ (ਨਿੱਕੂਵਾਲ ਤੇ ਕਰਨੈਲ ਸਿੰਘ) - ਸਰਬ ਭਾਰਤੀ ਕਾਂਗਰਸ ਕਮੇਟੀ ਦੇ ਕੌਮੀ ਜੁਆਇੰਟ ਕੋ-ਕੋਆਰਡੀਨੇਟਰ ਅਤੇ ਲੁਧਿਆਣਾ ਨਿਵਾਸੀ ਗੁਰਸਿਮਰਨ ਸਿੰਘ ਮੰਡ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਪੁੱਜੇ ਸਨ, ਜਿਨ੍ਹਾਂ ਦਾ ਭਾਰਤੀ ਕਿਸਾਨ ਯੂਨੀਅਨ ਵਲੋਂ ਵਿਰੋਧ ਕੀਤਾ...
ਝੀਲ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
. . .  1 day ago
ਬਠਿੰਡਾ, 15 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਦੇ ਥਰਮਲ ਪਲਾਂਟ ਦੀ ਝੀਲ ਵਿਚੋਂ ਇਕ ਮਾਂ ਅਤੇ ਉਸ ਦੀ ਬੇਟੀ ਦੀਆਂ ਲਾਸ਼ਾਂ ਮਿਲੀਆਂ ਹਨ। ਬੇਟੀ ਦੀ ਉਮਰ 4 ਸਾਲ ਜਾਪ ਰਹੀ ਹੈ। ਹਾਲਾਂਕਿ ਉਨ੍ਹਾਂ ਦੀ ਪਹਿਚਾਣ ਨਹੀਂ ਹੋ...
ਸਾਬਕਾ ਡੀ.ਸੀ.ਪੀ. ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ
. . .  1 day ago
ਜਲੰਧਰ, 15 ਜੂਨ (ਸ਼ਿਵ ਸ਼ਰਮਾ) - ਸਾਬਕਾ ਡੀ.ਸੀ.ਪੀ. ਬਲਕਾਰ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਸਹਿ ਇੰਚਾਰਜ ਰਾਘਵ ਚੱਢਾ ਦੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਖੰਨਾ / ਸਮਰਾਲਾ

ਸੀ.ਏ.ਏ., ਐੱਨ.ਆਰ.ਸੀ. ਅਤੇ ਐੱਨ.ਪੀ.ਆਰ. ਵਿਰੁੱਧ ਲੋਕ ਮਜ਼ਦੂਰ ਮੁਲਾਜ਼ਮ ਸੰਘਰਸ਼ ਕਮੇਟੀ ਨੇ ਕੀਤਾ ਰੋਸ ਪ੍ਰਦਰਸ਼ਨ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਸੀ. ਏ. ਏ., ਐੱਨ. ਆਰ. ਸੀ. ਆਦਿ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਤੇ ਰੈਲੀ ਕੀਤੀ ਗਈ | ਇਸ ਮੌਕੇ ਮਜ਼ਦੂਰ ਯੂਨੀਅਨ ਖੰਨਾ, ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ, ਟੈਕਨੀਕਲ ਸਰਵਿਸ ਯੂਨੀਅਨ, ...

ਪੂਰੀ ਖ਼ਬਰ »

ਰਸੋਈ ਵਿਚ ਗੈਸ ਦੀ ਅੱਗ ਨਾਲ ਝੁਲਸੀ ਔਰਤ ਦੀ ਮੌਤ

ਖੰਨਾ, 12 ਫਰਵਰੀ (ਮਨਜੀਤ ਸਿੰਘ ਧੀਮਾਨ)-ਬੀਤੇ ਦਿਨੀਂ ਅੱਗ ਨਾਲ ਝੁਲਸੀ ਔਰਤ ਦੀ ਮੌਤ ਹੋ ਗਈ | ਮਿ੍ਤਕ ਸੁਨੀਤਾ ਰਾਣੀ ਵਾਸੀ ਅਲੋੜ ਦੀ ਮੌਤ ਬਾਰੇ ਸਬ-ਇੰਸਪੈਕਟਰ ਗੁਰਜੰਟ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਖਾਣਾ ਬਣਾਉਣ ਲੱਗੀ ਸੀ ਤਾਂ ਗੈਸ ਪਾਈਪ ਨੂੰ ਅੱਗ ਲੱਗਣ ...

ਪੂਰੀ ਖ਼ਬਰ »

ਰੇਲਵੇ ਲਾਈਨੋਂ ਪਾਰ ਸੀਵਰੇਜ ਦੀ ਮਿੱਟੀ ਨਿੱਜੀ ਪਲਾਟਾਂ ਵਿਚ ਪਾਏ ਜਾਣ 'ਤੇ ਹੰਗਾਮਾ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਰੇਲਵੇ ਲਾਈਨੋਂਪਾਰ ਵਾਰਡ ਨੰਬਰ 4 ਵਿਚ ਕਾਂਗਰਸੀ ਆਗੂਆਂ ਦੇ ਚਹੇਤਿਆਂ ਦੇ ਕਹਿਣ 'ਤੇ ਪਲਾਟਾਂ 'ਚ ਮਿੱਟੀ ਪਾਉਣ ਕਾਰਨ ਭੜਕੇ ਮੁਹੱਲਾ ਨਿਵਾਸੀਆਂ ਵਲੋਂ ਹੰਗਾਮਾ ਕੀਤਾ ਗਿਆ | ਇਸ ਮੌਕੇ 'ਆਪ' ਤੇ ਅਕਾਲੀ ਆਗੂਆਂ ਨੇ ਵਿਤਕਰੇ ਦੇ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ 20 ਕਿੱਲੋ ਭੁੱਕੀ ਚੂਰਾ ਸਮੇਤ ਇੱਕ ਕਾਬੂ

ਮਲੌਦ, 12 ਫਰਵਰੀ (ਦਿਲਬਾਗ ਸਿੰਘ ਚਾਪੜਾ)-ਮਲੌਦ ਪੁਲਿਸ ਵਲੋਂ ਨਸ਼ਾ ਤਸਕਰੀ ਨੂੰ ਕਾਬੂ ਪਾਉਣ ਲਈ ਵਿੱਢੀ ਮੁਹਿੰਮ ਤਹਿਤ 20 ਕਿੱਲੋ ਭੁੱਕੀ ਚੂਰਾ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਮਿਲੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਨਵਦੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੀ ਵਿਦਿਆਰਥਣ ਅਨੁਰਾਧਾ ਦਾ ਕਾਲਜ ਪਹੁੰਚਣ 'ਤੇ ਸਵਾਗਤ

ਦੋਰਾਹਾ, 12 ਫਰਵਰੀ (ਜਸਵੀਰ ਝੱਜ)-ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੀ ਵਿਦਿਆਰਥਣ ਅਨੁਰਾਧਾ ਜੋ ਕਿ ਜ਼ੀ.ਟੀ.ਵੀ. ਪੰਜਾਬੀ ਚੈਨਲ ਤੋਂ ਪੇਸ਼ ਹੋਣ ਵਾਲੇ ਪ੍ਰੋਗਰਾਮ 'ਸਾ-ਰੇ-ਗਾ-ਮਾ-ਪਾ' ਦੇ ਸ਼ੋਅ ਦਾ ਹਿੱਸਾ ਬਣ ਚੁੱਕੀ ਹੈ, ਉਸਦਾ ਅੱਜ ਕਾਲਜ ਪਹੁੰਚਣ 'ਤੇ ਕਾਲਜ ...

ਪੂਰੀ ਖ਼ਬਰ »

ਸਿੱਖਿਆ ਅਧਿਕਾਰੀਆਂ ਦੀ ਖੁੱਲ੍ਹੀ ਨੀਂਦ

ਬੀਜਾ, 12 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ)-ਸਿੱਖਿਆ ਵਿਭਾਗ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ | ਸਮਾਰਟ ਸਕੂਲਾਂ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ | ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਲਗਾਉਣ ਲਈ ਕਿਹਾ ਜਾ ਰਿਹਾ ਹੈ | ਪਰ ਜਦੋਂ ਸਕੂਲਾਂ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਚਾਲਕ ਜ਼ਖਮੀ

ਖੰਨਾ, 12 ਫਰਵਰੀ (ਮਨਜੀਤ ਸਿੰਘ ਧੀਮਾਨ)-ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ | ਹਰਬੰਸ ਸਿੰਘ ਵਾਸੀ ਸੈਦਪੁਰਾ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ 'ਤੇ ਸਾਹਿਬਪੁਰਾ ਪਿੰਡ ਤੋਂ ਪਿੰਡ ਅਜਨੇਰ ਵੱਲ ਨੂੰ ਜਾ ਰਿਹਾ ਸੀ | ਜਦੋਂ ਉਹ ਅਜਨੇਰ ਪਿੰਡ ਸੂਏ ...

ਪੂਰੀ ਖ਼ਬਰ »

ਐੱਸ. ਕੇ. ਸਕੂਲ ਆਫ਼ ਮਿਊਜ਼ਿਕ ਵਿਚ ਸਜਾਈ ਗਈ ਸੰਗੀਤਕ ਮਹਿਫ਼ਲ

ਸਮਰਾਲਾ, 12 ਫਰਵਰੀ (ਕੁਲਵਿੰਦਰ ਸਿੰਘ)-ਐੱਸ.ਕੇ. ਸਕੂਲ ਆਫ਼ ਮਿਊਜ਼ਿਕ, ਸਮਰਾਲਾ ਵਿਚ ਸੰਗੀਤ ਦੇ ਪ੍ਰਚਾਰ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਸੰਗੀਤਕ ਮਹਿਫ਼ਲ ਸਜਾਈ ਗਈ | ਜਿਸ ਵਿਚ ਮਾ. ਤਰਸੇਮ ਕੁਮਾਰ ਸ਼ਰਮਾ ਤੇ ਪਿ੍ੰਸੀਪਲ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਖੰਨਾ, 12 ਫਰਵਰੀ (ਮਨਜੀਤ ਸਿੰਘ ਧੀਮਾਨ)-ਟਰੈਕਟਰ ਟਰਾਲੀ ਮੋਟਰਸਾਈਕਲ ਦੀ ਹੋਈ ਆਪਸੀ ਟੱਕਰ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ | ਜਤਿੰਦਰ ਸਿੰਘ ਵਾਸੀ ਸੇਹ ਨੇ ਦੱਸਿਆ ਕਿ ਮੈਂ ਕਿਸੇ ਕੰਮ ਲਈ ਖੰਨਾ ਦੇ ਸੈਂਟਰਲ ਬੈਂਕ ਦੇ ਨੇੜੇ ਪੁੱਜਾ ਤਾਂ ਸਾਹਮਣੇ ਤੋਂ ਆ ਰਹੀ ਇਕ ...

ਪੂਰੀ ਖ਼ਬਰ »

ਸਿੱਧਸਰ ਕਾਲਜ 'ਚ ਨਸ਼ਿਆਂ ਤੇ ਏਡਜ਼ ਵਿਸ਼ੇ 'ਤੇ ਭਾਸ਼ਨ

ਮਲੌਦ, 12 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਾਬਾ ਸ਼ੀਹਾਂ ਸਿੰਘ ਗਿੱਲ ਸਰਕਾਰੀ ਕਾਲਜ ਸਿੱਧਸਰ ਵਿਖੇ ਪਿ੍ੰਸੀਪਲ ਪਰਮਜੀਤ ਸਿੰਘ ਗਰੇਵਾਲ ਦੀ ਦੇਖ-ਰੇਖ ਹੇਠ ਰੈੱਡ ਰਿਬਨ ਕਲੱਬ ਵਲੋਂ ਨਸ਼ਿਆਂ ਅਤੇ ਏਡਜ਼ ਬਾਰੇ ਭਾਸ਼ਣ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮੇਂ ਯੁਵਕ ...

ਪੂਰੀ ਖ਼ਬਰ »

ਡਾ: ਮਨਜੀਤ ਸਿੰਘ ਦੀ ਅਗਵਾਈ ਵਿਚ ਆਯੁਰਵੈਦਿਕ ਮੈਡੀਕਲ ਜਾਂਚ ਕੈਂਪ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਡਾਇਰੈਕਟਰ ਆਯੁਰਵੈਦਿਕ ਵਿਭਾਗ ਪੰਜਾਬ ਡਾ. ਰਾਕੇਸ਼ ਸ਼ਰਮਾ ਦੀ ਹਦਾਇਤ ਤੇ ਡਾ. ਮਨਜੀਤ ਸਿੰਘ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਲੁਧਿਆਣਾ ਦੀ ਅਗਵਾਈ ਹੇਠ ਭਗਤ ਪੂਰਨ ਸਿੰਘ ਚੈਰੀਟੇਬਲ ਐਜੂਕੇਸ਼ਨਲ ਐਾਡ ਵੈੱਲਫੇਅਰ ...

ਪੂਰੀ ਖ਼ਬਰ »

ਏ. ਐੱਸ. ਮਾਡਰਨ ਸਕੂਲ ਵਿਚ ਪੂਜਾ ਮਿਸ ਤੇ ਨਵੀਕੇਤ ਮਿਸਟਰ ਫੇਅਰਵੈੱਲ ਬਣੇ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਏ. ਐੱਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਅੱਜ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਇਕ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ...

ਪੂਰੀ ਖ਼ਬਰ »

ਏ. ਐੱਸ. ਕਾਲਜ ਵਿਚ ਬੀ. ਐੱਸ. ਸੀ. ਵਿਚੋਂ ਰੈਣੂਕਾ ਤੇ ਮਨਜੋਤ ਪਹਿਲੇ ਸਥਾਨਾਂ 'ਤੇ ਰਹੀਆਂ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਐੱਸ. ਸੀ. ਮੈਡੀਕਲ ਦੇ ਪੰਜਵੇਂ ਸਮੈਸਟਰ ਦੇ ਨਤੀਜਿਆਂ ਵਿਚ ਏ. ਐੱਸ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਕਾਲਜ ਦੀ ਰੈਣੂਕਾ ਸ਼ਰਮਾ ਨੇ ਕਾਲਜ ਵਿਚੋਂ ਪਹਿਲਾ, ...

ਪੂਰੀ ਖ਼ਬਰ »

ਖੰਨਾ ਵਿਚ ਨਵੇਂ ਬਣ ਰਹੇ ਅੰਡਰ ਤੇ ਓਵਰ ਰੇਲਵੇ ਪੁਲਾਂ ਦੀ ਤਿਆਰੀ ਦਾ ਗੁਰਕੀਰਤ ਨੇ ਲਿਆ ਜਾਇਜ਼ਾ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ, ਸਾਬਕਾ ਮੰਤਰੀ ਕਰਮ ਸਿੰਘ ਦੇ ਸਪੁੱਤਰ ਤੇ ਪੰਜਾਬ ਕਾਂਗਰਸ ਕਮੇਟੀ ਦੇ ਮੈਂਬਰ ਰੁਪਿੰਦਰ ਸਿੰਘ ਰਾਜਾ ਗਿੱਲ ਅਤੇ ਪੀ. ਪੀ. ਸੀ. ਦੇ ਮੈਂਬਰ ਰਾਜਿੰਦਰ ਸਿੰਘ ਲੱਖਾ ਰੌਣੀ ਨੇ ਅੱਜ ਖੰਨਾ ਦੇ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੀ ਲੁੱਟ ਵਿਰੁੱਧ ਸਮਰਾਲਾ ਬਾਰ ਵਲੋਂ ਪੰਜਾਬ ਭਰ ਦੇ ਵਕੀਲਾਂ ਨੂੰ ਅੱਜ ਸੂਬਾਈ ਹੜਤਾਲ ਦਾ ਸੱਦਾ

ਸਮਰਾਲਾ, 12 ਫਰਵਰੀ (ਗੋਪਾਲ ਸੋਫਤ)-ਸਥਾਨਕ ਬਾਰ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵਲੋਂ ਬਣਾਏ ਸੇਵਾ ਕੇਂਦਰਾਂ ਵਲੋਂ ਰੈਵੀਨਿਊ ਅਦਾਲਤਾਂ ਦੀਆਂ ਨਕਲਾਂ ਦੇਣ ਲਈ ਵਸੂਲ ਕੀਤੀ ਜਾ ਰਹੀਆਂ ਭਾਰੀ ਫ਼ੀਸਾਂ ਦਾ ਵਿਰੋਧ ਕਰਨ ਲਈ ਪੰਜਾਬ ਭਰ ਦੀਆਂ ਬਾਰ ਐਸੋਸੀਏਸ਼ਨਾਂ ਨੂੰ ...

ਪੂਰੀ ਖ਼ਬਰ »

ਨਾਬਾਲਗ ਵਿਦਿਆਰਥਣ ਨਾਲ ਛੇੜ-ਛਾੜ ਦਾ ਮਾਮਲਾ ਦਰਜ, ਕਥਿਤ ਦੋਸ਼ੀ ਦੀ ਭਾਲ ਸ਼ੁਰੂ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਇਕ ਸਕੂਲੀ ਵਿਦਿਆਰਥਣ ਦੀ ਸ਼ਿਕਾਇਤ ਤੇ ਕਥਿਤ ਦੋਸ਼ੀ ਪੱਪੂ ਪੇਂਟਰ ਵਾਸੀ ਗਊਸ਼ਾਲਾ ਰੋਡ ਦੇ ਖਿਲਾਫ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਅੱਠਵੀਂ ਜਮਾਤ ਦੀ ਵਿਦਿਆਰਥਣ ਨੇ ਦੋਸ਼ ...

ਪੂਰੀ ਖ਼ਬਰ »

'ਨਵੀਂ ਦਿਸ਼ਾ ਨਵੀਂ ਸ਼ੁਰੂਆਤ' ਮੁਹਿੰਮ ਅਧੀਨ ਬੱਚਿਆਂ ਨੂੰ ਟਿਊਸ਼ਨ ਪੜ੍ਹਾਈ ਜਾਵੇਗੀ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਦਾਨੀ ਸੱਜਣਾ ਦੇ ਸਹਿਯੋਗ ਨਾਲ ਅੱਜ ਐਜੂਕੇਸ਼ਨ ਬੈਕ ਖੰਨਾ ਦੀ ਟੀਮ ਵਲੋਂ ਮੈਡਮ ਮਲਕੀਤ ਕੌਰ ਦੇ ਸਹਿਯੋਗ ਨਾਲ 'ਨਵੀਂ ਦਿਸ਼ਾ ਨਵੀਂ ਸ਼ੁਰੂਆਤ' ਮੁਹਿੰਮ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਰਹੌਣ ਵਿਚ ਪੜ੍ਹਦੇ ਪੜ੍ਹਾਈ ਪੱਖੋ ...

ਪੂਰੀ ਖ਼ਬਰ »

ਨੈਸ਼ਨਲ ਮਾਸਟਰ ਗੇਮਜ਼ 'ਚ ਸੁਖਵਿੰਦਰ ਸਿੰਘ ਨੇ ਸੋਨੇ ਦਾ ਤਗਮਾ ਜਿੱਤਿਆ

ਸਮਰਾਲਾ, 12 ਫਰਵਰੀ (ਕੁਲਵਿੰਦਰ ਸਿੰਘ)-ਪਿਛਲੇ ਦਿਨੀਂ ਪੰਚਕੂਲਾ ਵਿਖੇ 7 ਜਨਵਰੀ ਤੋਂ 11 ਜਨਵਰੀ 2020 ਤੱਕ ਰਾਸ਼ਟਰੀ ਪੱਧਰ 'ਤੇ ਮਾਸਟਰ ਅਥਲੈਟਿਕ ਮੀਟ ਵਿਚ ਭਾਗ ਲੈਂਦੇ ਹੋਏ 5 ਕਿਲੋਮੀਟਰ ਵਾਕ ਰੇਸ ਵਿਚ ਸਰਕਾਰੀ ਅਧਿਆਪਕ ਸੁਖਵਿੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਬੀਜਾ ਵਿਖੇ ਚਾਰ ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ ਕਰਵਾਇਆ

ਬੀਜਾ, 12 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਤਿ੍ਪਤ ਰਾਜਿੰਦਰ ਸਿੰਘ ਬਾਜਵਾ ਮਾਣਯੋਗ ਕੈਬਨਿਟ ਮੰਤਰੀ, ਡੇਅਰੀ ਵਿਕਾਸ ਵਿਭਾਗ, ਪਸ਼ੂ ਪਾਲਨ, ਮੱਛੀ ਪਾਲਨ ਵਿਭਾਗ ਦੀ ਅਗਵਾਈ ਹੇਠ ਇੰਦਰਜੀਤ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਹਾਈ ਸਕੂਲ ਸ਼ੀਹਾਂ ਦੌਦ ਵਿਖੇ 3 ਰੋਜ਼ਾ ਸਾਲਾਨਾ ਅਥਲੈਟਿਕਸ ਮੀਟ ਸਮਾਪਤ

ਮਲੌਦ, 12 ਫਰਵਰੀ (ਸਹਾਰਨ ਮਾਜਰਾ)-ਐੱਮ.ਡੀ. ਰਜਿੰਦਰ ਕੌਰ ਤੇ ਪਿ੍ੰ: ਕਰਮਜੀਤ ਕੌਰ ਸਰਾਂ, ਕਰਨਬੀਰ ਸਿੰਘ ਸਰਾਂ, ਸਮੂਹ ਸਟਾਫ਼ ਦੇ ਉੱਦਮ ਨਾਲ ਗੁਰੂ ਨਾਨਕ ਪਬਲਿਕ ਹਾਈ ਸਕੂਲ ਸ਼ੀਹਾਂ ਦੌਦ ਵਿਖੇ ਕਰਵਾਈ 3 ਰੋਜ਼ਾ ਸਾਲਾਨਾ ਅਥਲੈਟਿਕਸ ਮੀਟ ਦਾ ਉਦਘਾਟਨ ਸੰਸਥਾ ਦੇ ਪ੍ਰਧਾਨ ...

ਪੂਰੀ ਖ਼ਬਰ »

ਅਫ਼ਸਰਸ਼ਾਹੀ ਨੂੰ ਜਵਾਬਦੇਹ ਬਣਾਉਣਾ ਜ਼ਰੂਰੀ-ਗਿੱਲ ਬੇਰਕਲਾਂ

ਮਲੌਦ, 12 ਫਰਵਰੀ (ਦਿਲਬਾਗ ਸਿੰਘ ਚਾਪੜਾ)-ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਸਮੇਂ ਜੋ ਲੋਕਾਂ ਨੂੰ ਉਮੀਦਾਂ ਸਨ, ਉਹ ਅਸੀਂ ਆਪਣੀ ਸਰਕਾਰ ਦੇ ਤਿੰਨ ਸਾਲ ਦੇ ਸਮੇਂ ਵਿਚ ਪੂਰੀਆਂ ਨਹੀਂ ਕਰ ਸਕੇ ਹਾਂ | ਇਹ ਪ੍ਰਗਟਾਵਾ ਹਲਕਾ ਪਾਇਲ ਤੋਂ ਕਾਂਗਰਸ ਕਿਸਾਨ ਸੈੱਲ ...

ਪੂਰੀ ਖ਼ਬਰ »

ਮੋਬਾਈਲ ਨਾਲ ਲੱਗੀ ਅੱਗ ਨਾਲ ਝੁਲਸੀ ਔਰਤ ਦੀ ਮੌਤ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਪਿੰਡ ਘੁਰਾਲਾ ਵਿਚ 4 ਫਰਵਰੀ ਨੂੰ ਮੋਬਾਈਲ ਫਟਣ ਕਾਰਨ ਅੱਗ ਨਾਲ ਝੁਲਸੀ ਔਰਤ ਦੀ ਮੌਤ ਹੋ ਗਈ | ਪੁਲਿਸ ਨੇ ਇਸ ਸਬੰਧ ਵਿਚ ਮਿ੍ਤਕਾ ਦੇ ਰਿਸ਼ਤੇਦਾਰਾਂ ਨੇ ਬਿਆਨਾਂ 'ਤੇ ਦਫ਼ਾ 174 ਅਧੀਨ ਕਾਰਵਾਈ ਕਰਕੇ ਲਾਸ਼ ਵਾਰਿਸਾਂ ਨੂੰ ਸੌਾਪ ...

ਪੂਰੀ ਖ਼ਬਰ »

ਅਮਲੋਹ ਰੋਡ 'ਤੇ ਸੀਵਰੇਜ ਵਿਚ ਕੈਮੀਕਲ ਆਉਣ ਦੀ ਕੀਤੀ ਜਾਂਚ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਅਮਲੋਹ ਰੋਡ 'ਤੇ ਸਥਿਤ ਵਾਰਡ ਨੰਬਰ 12 ਵਿਚ ਫੋਕਲ ਪੁਆਇੰਟ ਦੇ ਪਾਣੀ ਦਾ ਓਵਰਫ਼ਲੋ ਤੇ ਇਸ ਵਿਚ ਕੈਮੀਕਲ ਆਉਣ ਦੇ ਮਾਮਲੇ ਦੀ ਜਾਂਚ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨੇ ਇਲਾਕੇ ਦਾ ਦੌਰਾ ਕੀਤਾ | ਕੌਾਸਲਰ ਗੁਰਮੀਤ ...

ਪੂਰੀ ਖ਼ਬਰ »

ਸੋਮਲ ਖੇੜ੍ਹੀ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਮਲੌਦ, 12 ਫਰਵਰੀ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਭਗਤ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਿੰਡ ਸੋਮਲ ਖੇੜ੍ਹੀ ਵਿਖੇ ਧੰਨ-ਧੰਨ ਸ੍ਰੀ ਗੁਰੂ ਰਵਿਦਾਸ ਕਮੇਟੀ (ਦਰਬਾਜਾ) ਵਲੋਂ ਹਰ ਸਾਲ ਦੀ ਤਰ੍ਹਾਂ ਸਮੂਹ ਨਗਰ ...

ਪੂਰੀ ਖ਼ਬਰ »

ਕਲਗ਼ੀਧਰ ਅਕੈਡਮੀ ਦੁੱਗਰੀ ਵਿਖੇ ਵੈਦਿਕ ਮੈਥ ਕੁਇਜ਼ ਮੁਕਾਬਲਾ ਕਰਵਾਇਆ

ਸਾਹਨੇਵਾਲ, 12 ਫਰਵਰੀ (ਹਰਜੀਤ ਸਿੰਘ ਢਿੱਲੋਂ)-ਕਲਗ਼ੀਧਰ ਅਕੈਡਮੀ ਸੀਨੀ: ਸੈਕੰ: ਸਕੂਲ, ਦੁੱਗਰੀ ਵਿਖੇ ਇੰਟਰ ਹਾਊਸ ਵੈਦਿਕ ਮੈਥ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਚਾਰੇ ਹਾਊਸਾਂ ਦੀਆਂ ਟੀਮਾਂ ਵਿਚਕਾਰ ਬਹੁਤ ਫਸਵਾਂ ਮੁਕਾਬਲਾ ਹੋਇਆ | ਇਸ ਮੁਕਾਬਲੇ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਬੁੱਢੇਵਾਲ ਵਿਚ ਖੇਡ ਮੁਕਾਬਲੇ ਕਰਵਾਏ

ਕੁਹਾੜਾ, 12 ਫਰਵਰੀ (ਤੇਲੂ ਰਾਮ ਕੁਹਾੜਾ)-ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਢੇਵਾਲ ਵਿਚ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਦੀ ਦੇਖ-ਰੇਖ ਹੇਠ ਖੇਡ ਮੁਕਾਬਲੇ ਕਰਵਾਏ ਗਏ ¢ਖੇਡ ਮੁਕਾਬਲਿਆਂ ਦਾ ਉਦਘਾਟਨ ਸਕੂਲ ਕਮੇਟੀ ਦੇ ਚੇਅਰਮੈਨ ਬਲਬੀਰ ਸਿੰਘ ਗਿੱਲ ...

ਪੂਰੀ ਖ਼ਬਰ »

ਆਰ. ਐੱਸ. ਐੱਸ., ਭਾਜਪਾ ਦੀ ਵੰਡੀਆਂ ਪਾਉਣ ਦੀ ਨੀਤੀ ਦਿੱਲੀ ਵਿਚ ਹੋਈ ਅਸਫਲ-ਆਰ. ਐੱਸ. ਪੀ. ਆਗੂ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਇੱਥੇ ਪੈ੍ਰੱਸ ਦੇ ਨਾਂਅ ਜਾਰੀ ਬਿਆਨ ਵਿਚ ਰੈਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐੱਸ.ਪੀ.) ਦੀ ਕੇਂਦਰੀ ਕਮੇਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਰ. ਐੱਸ. ਐੱਸ, ਭਾਜਪਾ ਗੱਠਜੋੜ ਨੂੰ ਮਿਲੀ ਸ਼ਰਮਨਾਕ ਹਾਰ ਤੇ ਲੋਕਾਂ ...

ਪੂਰੀ ਖ਼ਬਰ »

ਨੀਰਜ ਸਿਹਾਲਾ ਬਣੇ ਸਮਰਾਲਾ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਨਵੇਂ ਪ੍ਰਧਾਨ

ਸਮਰਾਲਾ, 12 ਫਰਵਰੀ (ਗੋਪਾਲ ਸੋਫਤ)-ਹਲਕੇ ਦੀਆਂ ਸੜਕਾਂ ਤੇ ਹੋਰ ਮੰਗਾਂ ਮਨਵਾਉਣ ਲਈ ਸੰਘਰਸ਼ ਕਰਨ ਵਾਲੀ ਸਮਰਾਲਾ ਸੋਸ਼ਲ ਵੈੱਲਫੇਅਰ ਸੁਸਾਇਟੀ ਦਾ ਨੀਰਜ ਸਿਹਾਲਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ ¢ ਸੋਸਾਇਟੀ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸ਼ਰਮਾ ਦੀ ...

ਪੂਰੀ ਖ਼ਬਰ »

ਦੁੱਧ ਉਤਪਾਦਕ ਸਹਿਕਾਰੀ ਸਭਾ ਰੱਬੋਂ ਨੀਚੀ ਨੇ 4.07 ਲੱਖ ਦਾ ਬੋਨਸ ਵੰਡਿਆ

ਮਲੌਦ, 12 ਫਰਵਰੀ (ਦਿਲਬਾਗ ਸਿੰਘ ਚਾਪੜਾ)-ਦੀ ਰੱਬੋਂ ਨੀਚੀ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਟਡ ਵਲੋਂ 35ਵਾਂ ਬੋਨਸ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਾਲ 2017 ਤੋਂ 2019 ਤੱਕ ਦਾ 4,07,651 ਰੁਪਏ ਦਾ ਬੋਨਸ ਮੈਂਬਰਾਂ ਨੂੰ ਵੰਡਿਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਸ਼ਾਂਤੀ ਤਾਰਾ ਕਾਲਜ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ

ਅਹਿਮਦਗੜ੍ਹ, 12 ਫਰਵਰੀ (ਪੁਰੀ)-ਸ਼ਾਂਤੀ ਤਾਰਾ ਗਰਲਜ਼ ਕਾਲਜ ਅਹਿਮਦਗੜ੍ਹ ਦਾ ਸਾਲਾਨਾ ਡਿਗਰੀ ਵੰਡ ਸਮਾਰੋਹ ਕਾਲਜ ਪ੍ਰਧਾਨ ਪ੍ਰੇਮ ਗੁਪਤਾ ਦੀ ਅਗਵਾਈ 'ਚ ਧੂਮ-ਧਾਮ ਨਾਲ ਕਰਵਾਇਆ ਗਿਆ | ਪਿ੍ੰਸੀਪਲ ਡਾ. ਨਰਿੰਦਰ ਕੌਰ ਬਤਰਾ ਅਤੇ ਡਾਇਰੈਕਟਰ ਪ੍ਰੋ. ਸੁਰਿੰਦਰ ਦੂਆ ਦੀ ...

ਪੂਰੀ ਖ਼ਬਰ »

ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ

ਰਾੜਾ ਸਾਹਿਬ, 12 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਮਕਸੂਦੜਾ ਦੇ ਗੁਰਦੇਵ ਸਿੰਘ ਗਿੱਲ ਸਮਾਰਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਜਗਦੀਸ਼ ਕੌਰ ਦੀ ਦੇਖ ਰੇਖ ਹੇਠ ਬੂਟੇ ਲਗਾ ਕੇ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸਕੂਲ ਦੇ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਸਰਬ ਸਾਂਝੀਵਾਲਤਾ ਦੇ ਪ੍ਰਤੀਕ- ਵਿਧਾਇਕ ਬਰਾੜ

ਸਮਾਧ ਭਾਈ, 12 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸਮਾਧ ਭਾਈ ਦੇ ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਾਇਆ ਗਿਆ¢ ਇਸ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਦਿੱਲੀ ਚੋਣਾਂ 'ਚ 'ਆਪ' ਦੀ ਜਿੱਤ ਦਾ ਪੰਜਾਬ 'ਤੇ ਕੋਈ ਅਸਰ ਨਹੀਂ ਪਵੇਗਾ- ਜਥੇਦਾਰ ਤੋਤਾ ਸਿੰਘ

ਮੋਗਾ, 12 ਫਰਵਰੀ (ਅਮਰਜੀਤ ਸਿੰਘ ਸੰਧੂ)- ਪਿੰਡ ਰੌਲੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਤੇ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੀ ਸ਼ੁਰੂਆਤ ...

ਪੂਰੀ ਖ਼ਬਰ »

ਨਸ਼ਾ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ- ਐੱਸ. ਪੀ. ਐੱਚ.

ਕੋਟ ਈਸੇ ਖਾਂ, 12 ਫਰਵਰੀ (ਨਿਰਮਲ ਸਿੰਘ ਕਾਲੜਾ)-ਪਿੰਡ ਦੌਲੇਵਾਲਾ ਮਾਇਰ ਵਿਖੇ ਪੁਲਿਸ ਵਲੋਂ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਰਤਨ ਸਿੰਘ ਬਰਾੜ ਐੱਸ. ਪੀ. ਹੈੱਡਕੁਆਰਟਰ ਨੇ ਮੁੱਖ ਰੂਪ ਵਿਚ ਸ਼ਿਰਕਤ ਕੀਤੀ¢ ਇਸ ਮੌਕੇ ਆਪਣੇ ਸੰਬੋਧਨ ਵਿਚ ਬਰਾੜ ਨੇ ਕਿਹਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਲੈ ਕੇ ਜ਼ਿਲ੍ਹੇ 'ਚ ਸਿਹਤ ਵਿਭਾਗ ਵਲੋਂ ਪੁਖ਼ਤਾ ਪ੍ਰਬੰਧ

ਮੋਗਾ, 12 ਫਰਵਰੀ(ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਭਾਵੇਂ ਕਿ ਵੱਧ ਤਾਪਮਾਨ ਵਿਚ ਬਹੁਤ ਸਾਰੀਆਂ ਬਿਮਾਰੀਆਂ ਦਾ ਸਾਇਆ ਲੋਕਾਂ ਉੱਤੋਂ ਚਲਿਆ ਜਾਂਦਾ ਹੈ, ਪਰ ਕੋਰੋਨਾ ਵਾਇਰਸ ਦੇ ਸਾਏ ਦਾ ਸਹਿਮ ਅਜੇ ਵੀ ਸਮੁੱਚੇ ਭਾਰਤ ਵਿਚ ਬਣਿਆਂ ਹੋਇਆ ਹੈ | ਕਿਉਂਕਿ ਚਾਈਨਾ ਵਿਚ ਇਸ ...

ਪੂਰੀ ਖ਼ਬਰ »

ਖੰਨਾ ਦੇ ਸਰਕਾਰੀ ਕੰਨਿਆ ਸਕੂਲ ਦੀ ਟਾਪਰ ਨੇਹਾ ਨੇ ਪਾਸ ਕੀਤਾ ਸੀ.ਏ. ਐਾਟਰੈਂਸ ਦਾ ਇਮਤਿਹਾਨ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਚਾਰਟਡ ਅਕਾਊਟੈਂਟ (ਫਾਊਡੇਸ਼ਨ) ਐਾਟਰੈਂਸ ਪਾਸ ਕਰਨ 'ਤੇ ਕੇ.ਐੱਲ.ਜੇ. ਗੌਰਮਿੰਟ ਗਰਲਜ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੀ ਕਮਰਸ ਸਟਰੀਮ ਦੀ ਸਾਬਕਾ ਟਾਪਰ ਵਿਦਿਆਰਥਣ ਨੇਹਾ ਸ਼ਰਮਾ ਨੂੰ ਅੱਜ ਫਰੀਡਮ ਫਾਈਟਰ ਕਿਸ਼ੋਰੀ ਲਾਲ ਜੇਠੀ ...

ਪੂਰੀ ਖ਼ਬਰ »

ਮਹਾਸ਼ਿਵਰਾਤਰੀ ਦੀ ਸ਼ੋਭਾ ਯਾਤਰਾ ਲਈ ਢਿੱਲੋਂ ਵਲੋਂ ਸੱਦਾ ਪੱਤਰ ਜਾਰੀ

ਸਮਰਾਲਾ, 10 ਫਰਵਰੀ (ਗੋਪਾਲ ਸੋਫਤ/ਕੁਲਵਿੰਦਰ ਕੁਲਵਿੰਦਰ ਸਿੰਘ)-ਸ੍ਰੀ ਨੀਲ ਕੰਠ ਮਹਾਂ ਦੇਵ ਸੇਵਾ ਸੰਮਤੀ ਸ਼ਿਵ ਮੰਦਰ ਡੱਬੀ ਬਾਜ਼ਾਰ ਵਲੋਂ ਮਹਾਂ-ਸ਼ਿਵਰਾਤਰੀ ਮੌਕੇ ਕੀਤੀ ਜਾਣ ਵਾਲੀ 20 ਵੀ ਵਿਸ਼ਾਲ ਸ਼ੋਭਾ ਯਾਤਰਾ ਲਈ ਅੱਜ ਸੱਦਾ ਪੱਤਰ ਜਾਰੀ ਕੀਤਾ ਗਿਆ¢ ਸੱਦਾ ਪੱਤਰ ...

ਪੂਰੀ ਖ਼ਬਰ »

ਲੇਬਰ ਯੂਨੀਅਨ ਦੀ ਮੀਟਿੰਗ ਵਿਚ ਮਜ਼ਦੂਰਾਂ ਦੀਆਂ ਮੰਗਾਂ 'ਤੇ ਕੀਤਾ ਵਿਚਾਰ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਲੇਬਰ ਯੂਨੀਅਨ ਪੀ.ਟੀ.ਯੂ.ਐੱਫ. ਦੀ ਮੀਟਿੰਗ ਕਾਮਰੇਡ ਰਣਜੀਤ ਸਿੰਘ ਸੈਕਟਰੀ ਪੰਜਾਬ ਟਰੇਡ ਯੂਨੀਅਨ ਫੈਡਰੇਸ਼ਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਪ੍ਰਧਾਨਗੀ ਵਿਚ ਹੋਈ | ਕਾਮਰੇਡ ਵਿਨੋਦ ਕੁਮਾਰ ਅਤੇ ਸੈਕਟਰੀ ਰਣਜੀਤ ਸਿਘ ...

ਪੂਰੀ ਖ਼ਬਰ »

ਨਗਰ ਕੌ ਾਸਲ ਪੈਨਸ਼ਨਰਾਂ ਨੇ ਪੈਨਸ਼ਨਾਂ ਤੇ ਭੱਤੇ ਨਾ ਮਿਲਣ ਖਿਲਾਫ ਸੰਘਰਸ਼ ਸ਼ੁਰੂ ਕਰਨ ਦਾ ਕੀਤਾ ਫ਼ੈਸਲਾ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲ ਖੰਨਾ ਦੇ ਪੈਨਸ਼ਨਰਾਂ ਦੀ ਇਕ ਮੀਟਿੰਗ ਚੇਅਰਮੈਨ ਚੰਦਨ ਸਿੰਘ ਨੇਗੀ ਤੇ ਪ੍ਰਧਾਨ ਮਦਨ ਗੋਪਾਲ ਦੀ ਅਗਵਾਈ ਵਿਚ ਹੋਈ | ਜਿਸ ਵਿਚ ਨਗਰ ਕੌਾਸਲ ਖੰਨਾ ਦੇ ਪੈਨਸ਼ਨਰਾਂ ਨੇ ਹਿੱਸਾ ਲਿਆ | ਮੀਟਿੰਗ ਦੌਰਾਨ ਦੱਸਿਆ ਗਿਆ ਕਿ ...

ਪੂਰੀ ਖ਼ਬਰ »

ਅਕਾਲੀ ਦਲ ਹਲਕਾ ਪਾਇਲ ਦੇ ਆਗੂਆਂ ਦੀ ਮੀਟਿੰਗ ਹੋਈ

ਰਾੜਾ ਸਾਹਿਬ, 12 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਪਿੰਡ ਘੁਡਾਣੀ ਕਲਾਂ ਵਿਖੇ ਜ਼ਿਲ੍ਹਾ ਅਕਾਲੀ ਦਲ ਪ੍ਰਧਾਨ ਜਥੇ: ਰਘਬੀਰ ਸਿੰਘ ਸਹਾਰਨ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਪੁੱਜੇ ...

ਪੂਰੀ ਖ਼ਬਰ »

ਦਾਲਾਂ ਦੀ ਕਾਸ਼ਤ ਨੂੰ ਪ੍ਰੋਤਸਾਹਿਤ ਕਰਨ ਲਈ ਵਿਸ਼ਵ ਦਾਲ ਦਿਵਸ ਮਨਾਇਆ ਗਿਆ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਪਿੰਡ ਸਲੋਦੀ ਦੀ ਸਭਾ ਵਿਚ ਡਾ: ਰੰਗੀਲ ਸਿੰਘ ਖੇਤੀਬਾੜੀ ਅਫ਼ਸਰ, ਸਮਰਾਲਾ ਦੀ ਅਗਵਾਈ ਹੇਠ ਵਿਸ਼ਵ ਦਾਲ ਦਿਵਸ ਮਨਾਇਆ ਗਿਆ ¢ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ: ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵਲੋਂ ਕੀਤੀ ਗਈ | ਉਨ੍ਹਾਂ ਇਸ ਮੌਕੇ ਕਿਸਾਨ ਵੀਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦਾਲਾਂ ਦੀ ਕਾਸ਼ਤ ਫ਼ਸਲੀ ਵਿਭਿੰਨਤਾ ਲਈ ਬਹੁਤ ਜ਼ਰੂਰੀ ਹੈ¢ ਸੱਠੀ ਮੂੰਗੀ ਦੀ ਕਾਸ਼ਤ ਲਈ ਢੁੱਕਵਾਂ ਸਮਾਂ 20 ਮਾਰਚ ਤੋਂ 10 ਅਪ੍ਰੈਲ ਤੱਕ ਹੈ | ਕਿਸਾਨ ਵੀਰਾਂ ਨੂੰ ਉਨ੍ਹਾਂ ਖੇਤੀਬਾੜੀ ਯੂਨੀਵਰਸਿਟੀ ਤੋਂ ਮੂੰਗੀ ਦਾ ਬੀਜ ਖ਼ਰੀਦਣ ਲਈ ਪ੍ਰੇਰਿਤ ਕੀਤਾ ¢ ਉਨ੍ਹਾਂ ਕਿਹਾ ਕਿ ਮੂੰਗੀ ਦੀ ਫਸਲ ਨੂੰ ਕਣਕ ਦੀ ਵਾਢੀ ਤੋਂ ਬਾਅਦ ਆਸਾਨੀ ਨਾਲ ਹੈਪੀ ਸੀਡਰ ਜਾ ਜ਼ੀਰੋ ਟਿੱਲੂ ਡਰਿੱਲ ਨਾਲ ਬਿਨ੍ਹਾ ਖੇਤ ਵਾਹੇ ਬੀਜਿਆ ਜਾ ਸਕਦਾ ਹੈ¢ ਧਰਤੀ ਦੇ ਖੁਰਾਕੀ ਤੱਤ ਜੋ ਮਿੱਟੀ ਦੀਆਂ ਡੰੂਘੀਆਂ ਤੇਹਾ ਵਿਚ ਹੁੰਦੇ ਹਨ ਨੂੰ ਉੱਪਰ ਲਿਆਉਣ ਵਿਚ ਦਾਲਾਂ ਦੀ ਅਹਿਮ ਭੂਮਿਕਾ ਹੈ | ਇਸ ਮੌਕੇ ਸਭਾ ਦੇ ਸਕੱਤਰ ਦਵਿੰਦਰ ਸਿੰਘ, ਪ੍ਰੇਮ ਸਿੰਘ, ਹਰਵਿੰਦਰ ਸਿੰਘ, ਗ਼ਮਦੂਦ ਸਿੰਘ, ਨਗਿੰਦਰ ਸਿੰਘ, ਗੁਰਬਚਨ ਸਿੰਘ, ਰਾਮ ਸਿੰਘ, ਮਨਜੀਤ ਸਿੰਘ, ਭੀਮ ਸਿੰਘ, ਜਤਿੰਦਰ ਸਿੰਘ ਤੇ ਸੰਦੀਪ ਸਿੰਘ ਹਾਜ਼ਰ ਸਨ¢

ਖ਼ਬਰ ਸ਼ੇਅਰ ਕਰੋ

 

ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਹਰੇਕ ਵਰਗ ਦੁਖੀ-ਉਮੈਦਪੁਰੀ

ਸਮਰਾਲਾ, 12 ਫਰਵਰੀ (ਕੁਲਵਿੰਦਰ ਸਿੰਘ)-ਅਕਾਲੀ ਦਲ ਸਮਰਾਲਾ ਦੇ ਮੱੁਖ ਸੇਵਾਦਾਰ ਸੰਤਾ ਸਿੰਘ ਉਮੈਦਪੁਰੀ ਨੇ ਮਿਲਣੀ ਦੌਰਾਨ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਪਿਛਲੇ ਤਿੰਨ ਸਾਲਾਂ ਤੋਂ ਕਾਂਗਰਸ ਸਰਕਾਰ ਸੱਤਾ ਵਿਚ ਆਈ ਹੈ, ਜੋ ਕਿ ਝੂਠੇ ਵਾਅਦਿਆਂ ਨਾਲ ਹੋਂਦ ...

ਪੂਰੀ ਖ਼ਬਰ »

ਦੋਰਾਹਾ ਦਾਣਾ ਮੰਡੀ ਦੇ ਆੜ੍ਹਤੀ ਵੀ ਪੁੱਜਣਗੇ 15 ਨੂੰ ਫਿਲੌਰ

ਦੋਰਾਹਾ, 12 ਫ਼ਰਵਰੀ (ਮਨਜੀਤ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਫ਼ਸਲਾਂ ਦੀ ਅਦਾਇਗੀ ਅਤੇ ਪੋਰਟਲ ਸਬੰਧੀ ਕੀਤੀਆਂ ਖੇਤੀਬਾੜੀ ਐਕਟ ਦੀਆਂ ਸੋਧ ਨੋਟੀਫ਼ਿਕੇਸ਼ਨ ਵਿਰੁੱਧ ਪੰਜਾਬ ਭਰ ਦੇ ਆੜ੍ਹਤੀ ਭਾਈਚਾਰੇ 'ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ, ਸਰਕਾਰ ਦੇ ਇਸ ਫ਼ੈਸਲੇ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਵਲੋਂ ਛਾਤੀ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਹਿਮਦਗੜ੍ਹ, 12 ਫ਼ਰਵਰੀ (ਪੁਰੀ/ ਮਹੋਲੀ)-ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਨੇ ਸਿਪਲਾ ਕੰਪਨੀ ਵਲੋਂ ਲੋਕਾਂ ਨੂੰ ਛਾਤੀ ਦੇ ਰੋਗਾਂ ਸਬੰਧੀ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਬੇਰੋਕ ਜ਼ਿੰਦਗੀ ਮੁਹਿੰਮ ਤਹਿਤ ਅਨਾਜ ਮੰਡੀ ਅਹਿਮਦਗੜ੍ਹ ਵਿਖੇ ਮੁਫ਼ਤ ਚੈੱਕਅਪ ਕੈਂਪ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਵਲੋਂ ਫ਼ਸਲਾਂ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਸੰਘਰਸ਼ ਵਿੱਢਣ ਦੀ ਤਿਆਰੀ

ਮਾਛੀਵਾੜਾ ਸਾਹਿਬ, 12 ਫਰਵਰੀ (ਸੁਖਵੰਤ ਸਿੰਘ ਗਿੱਲ)-ਕੇਂਦਰ ਤੇ ਸੂਬਾ ਸਰਕਾਰ ਵਲੋਂ ਆਉਣ ਵਾਲੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਫ਼ਸਲ ਦੀ ਸਿੱਧੀ ਅਦਾਇਗੀ ਕੀਤੇ ਜਾਣ ਦੇ ਫ਼ੈਸਲੇ ਿਖ਼ਲਾਫ਼ ਆੜ੍ਹਤੀਆਂ ਵਲੋਂ ਸੰਘਰਸ਼ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਸਬੰਧੀ ...

ਪੂਰੀ ਖ਼ਬਰ »

ਗੁ: ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਬੜੀ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ

ਬੀਜਾ, 12 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ)-ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 643ਵਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਪੀ. ਸੀ. ਐੱਸ. ਪ੍ਰੀਖਿਆ ਪਾਸ ਕਰ ਮਾਛੀਵਾੜੇ ਦਾ ਯੋਗੇਸ਼ ਜੈਨ ਬਣਿਆ ਡੀ. ਐੱਸ. ਪੀ.

ਮਾਛੀਵਾੜਾ ਸਾਹਿਬ, 12 ਫਰਵਰੀ (ਸੁਖਵੰਤ ਸਿੰਘ ਗਿੱਲ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਲਈ ਗਈ ਪੀ. ਸੀ. ਐੱਸ. ਦੀ ਪ੍ਰੀਖਿਆ 'ਚ ਮਾਛੀਵਾੜਾ ਦੇ ਯੋਗੇਸ਼ ਜੈਨ ਪੁੱਤਰ ਪਿ੍ੰਸੀਪਲ ਦਰਸ਼ਨ ਲਾਲ ਜੈਨ ਨੇ ਵੱਡੀ ਮੱਲ ਮਾਰਦਿਆਂ ਹੋਇਆ ਬਤੌਰ ਡੀ. ਐੱਸ. ਪੀ. ਦੀ ਪੋਸਟ ਹਾਸਿਲ ਕਰ ...

ਪੂਰੀ ਖ਼ਬਰ »

ਘਲੋਟੀ 'ਚ ਪ੍ਰਵਾਸੀ ਭਾਰਤੀ ਨੇ ਸਟਰੀਟ ਲਾਈਟਾਂ ਤੇ ਸੀ. ਸੀ. ਟੀ. ਵੀ. ਕੈਮਰੇ ਲਗਵਾਏ

ਰਾੜਾ ਸਾਹਿਬ, 12 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘਲੋਟੀ ਵਿਖੇ ਪ੍ਰਵਾਸੀ ਭਾਰਤੀ ਬਲੋਰ ਸਿੰਘ ਕੈਨੇਡਾ ਪੁੱਤਰ ਬਾਵਾ ਸਿੰਘ ਕੈਨੇਡਾ ਨੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਸਾਰੇ ਪਿੰਡ ਦੀਆਂ ਗਲੀਆਂ 'ਚ ਸਟਰੀਟ ਲਾਈਟਾਂ ਅਤੇ ਪਿੰਡ ਵਿਚ ਸੀ. ਸੀ. ਟੀ. ਵੀ. ਕੈਮਰੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੇ 24 ਦੇ ਰੋਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਆੜ੍ਹਤੀ ਤੇ ਕਿਸਾਨ ਸ਼ਮੂਲੀਅਤ ਕਰਨਗੇ-ਆਗੂ

ਦੋਰਾਹਾ, 12 ਫ਼ਰਵਰੀ (ਮਨਜੀਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ 24 ਫ਼ਰਵਰੀ ਦਾ 25 ਸੈਕਟਰ ਚੰਡੀਗੜ੍ਹ ਹੋਣ ਵਾਲਾ ਰੋਸ ਪ੍ਰਦਰਸ਼ਨ ਇਤਿਹਾਸਕ ਹੋਵੇਗਾ ਅਤੇ ਇਸ ਵਿਚ ਵੱਡੀ ਗਿਣਤੀ 'ਚ ਆੜ੍ਹਤੀ ਅਤੇ ਕਿਸਾਨ ਸ਼ਮੂਲੀਅਤ ਕਰਨਗੇ | ਇਹ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਚੇਅਰਮੈਨ ਝੱਮਟ ਦੀ ਅਗਵਾਈ 'ਚ ਪੀ. ਏ. ਡੀ. ਬੀ. ਦੀ ਮੀਟਿੰਗ ਹੋਈ

ਮਲੌਦ, 12 ਫਰਵਰੀ (ਦਿਲਬਾਗ ਸਿੰਘ ਚਾਪੜਾ)-ਦੀ ਮਲੌਦ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਚੇਅਰਮੈਨ ਪਿ੍ਤਪਾਲ ਸਿੰਘ ਝੱਮਟ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਲੋਨ ਕਮੇਟੀ ਚੇਅਰਮੈਨ ਹਰਪਾਲ ਸਿੰਘ ਲਹਿਲ, ਬਲਵੀਰ ਸਿੰਘ ...

ਪੂਰੀ ਖ਼ਬਰ »

ਮੁਢਲਾ ਸਿਹਤ ਕੇਂਦਰ ਮਾਛੀਵਾੜਾ ਮਰੀਜ਼ਾਂ ਲਈ ਬਣਿਆ ਪ੍ਰੇਸ਼ਾਨੀ ਦਾ ਸਬੱਬ

ਮਾਛੀਵਾੜਾ ਸਾਹਿਬ, 12 ਫਰਵਰੀ (ਸੁਖਵੰਤ ਸਿੰਘ ਗਿੱਲ)-ਸਰਕਾਰ ਵਲੋਂ ਲੋਕਾਂ ਨੂੰ ਸਰਕਾਰੀ ਹਸਪਤਾਲਾਂ 'ਚ ਚੰਗੀਆਂ ਸਿਹਤ ਸੇਵਾਵਾਂ ਦੇਣ ਦੇ ਦਾਅਵੇ ਉਦੋਂ ਖੋਖਲ੍ਹੇ ਦਿਖਾਈ ਦਿੱਤੇ, ਜਦੋਂ ਮਾਛੀਵਾੜਾ ਸ਼ਹਿਰ ਸਮੇਤ ਬੇਟ ਦੇ 80 ਤੋਂ ਜ਼ਿਆਦਾ ਪਿੰਡਾਂ ਨੂੰ ਸਿਹਤ ਸਹੂਲਤਾਂ ...

ਪੂਰੀ ਖ਼ਬਰ »

ਡਾ. ਬੋਪਾਰਾਏ ਦੇ ਕੋਟੇ ਵਿਚੋਂ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਲਈ ਗਰਾਂਟ ਐਲਾਨੀ

ਅਹਿਮਦਗੜ੍ਹ, 12 ਫ਼ਰਵਰੀ (ਰਣਧੀਰ ਸਿੰਘ ਮਹੋਲੀ)-ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵੈੱਲਫੇਅਰ ਕਮੇਟੀ ਨੇ ਧਰਮਸ਼ਾਲਾ ਦੇ ਚੱਲ ਰਹੇ ਉਸਾਰੀ ਅਧੀਨ ਕਾਰਜਾਂ ਸਬੰਧੀ ਮੀਟਿੰਗ ਕੀਤੀ | ਜਿਸ ਵਿਚ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਬੋਪਾਰਾਏ ਦੇ ਪੀ.ਏ. ਪ੍ਰਭਦੀਪ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX