ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਹੋਣਗੇ ਸ਼ਾਮਿਲ
. . .  8 minutes ago
ਨਵੀਂ ਦਿੱਲੀ, 27 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ ਵਿਚ ਸ਼ਾਮਿਲ .....
⭐ਮਾਣਕ - ਮੋਤੀ⭐
. . .  18 minutes ago
⭐ਮਾਣਕ - ਮੋਤੀ⭐
ਟੀ-20 ਵਿਸ਼ਵ ਕੱਪ:ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  1 day ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 day ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  1 day ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  1 day ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  1 day ago
ਫ਼ਾਜ਼ਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ
. . .  1 day ago
ਫ਼ਾਜ਼ਿਲਕਾ, 26 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ. ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ...
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਮੁਲਜ਼ਮ ਮਨੀਸ਼ ਨੂੰ ਦਿੱਤੀ ਜ਼ਮਾਨਤ
. . .  1 day ago
ਮੁੰਬਈ, 26 ਅਕਤੂਬਰ - ਦੋਸ਼ੀ ਮਨੀਸ਼ ਰਾਜਗੜ੍ਹੀਆ ਦੇ ਵਕੀਲ ਅਜੇ ਦੂਬੇ ਦਾ ਕਹਿਣਾ ਹੈ ਕਿ ਮੁੰਬਈ 'ਚ ਕਰੂਜ਼ 'ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਮਨੀਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ...
ਕਰੂਜ਼ ਸ਼ਿਪ ਡਰੱਗਜ਼ ਕੇਸ : ਬਾਂਬੇ ਹਾਈਕੋਰਟ 'ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਸਾਂਪਲਾ ਦੇ ਦਖ਼ਲ ਤੋਂ ਬਾਅਦ ਮ੍ਰਿਤਕ ਲਖਬੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਵਾਲੇ ਵਿੱਤੀ ਮੁਆਵਜ਼ੇ ‘ਚੋਂ 4.25 ਲੱਖ ਦੀ ਪਹਿਲੀ ਕਿਸ਼ਤ ਜਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ – ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਖ਼ਲ ਤੋਂ ਬਾਅਦ ਸਯੁੰਕਤ ਕਿਸਾਨ ਮੋਰਚਾ ਦੇ ਅੰਦੋਲਨ ਵਾਲੀ ਥਾਂ ’ਤੇ ਦਲਿਤ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ...
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
. . .  1 day ago
ਚੰਡੀਗੜ੍ਹ, 26 ਅਕਤੂਬਰ - ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 'ਚ ਜੈਤੋ ਤੋਂ 'ਆਪ' ਦੀ...
ਅਟਾਰੀ ਸਰਹੱਦ 'ਤੇ ਨਵਾਂ ਤਿਰੰਗਾ ਝੰਡਾ ਲਹਿਰਾਇਆ
. . .  1 day ago
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ- ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ...
ਲਖੀਮਪੁਰ ਹਿੰਸਾ : ਐੱਸ.ਆਈ.ਟੀ. ਨੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
. . .  1 day ago
ਲਖਨਊ, 26 ਅਕਤੂਬਰ - ਲਖੀਮਪੁਰ ਹਿੰਸਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀ ਸੁਮਿਤ ਜੈਸਵਾਲ ਦੁਆਰਾ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ, ਚਿੱਤਰਾ ਅਤੇ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਜਾਰੀ
. . .  1 day ago
ਮੁੰਬਈ, 26 ਅਕਤੂਬਰ - ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ...
ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਓ.ਪੀ. ਸੋਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਅਕਤੂਬਰ (ਸੁਰਿੰਦਰਪਾਲ) - ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ...
ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਗੈਂਗਸਟਰ ਅਮਿਤ ਡਾਗਰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੁਹਾਲੀ ਪੁਲਿਸ ਵਲੋਂ ਦਿੱਲੀ ਦੀ ਇਕ ਜੇਲ੍ਹ ਵਿਚ ਬੰਦ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ...
2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ 'ਚ ਜੁੜੇ ਦੇਸ਼-ਵਿਦੇਸ਼ ਦੇ ਕਾਰੋਬਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ - 2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਮੰਗਲਵਾਰ ਨੂੰ ਸ਼ੁਰੂ ਹੋਇਆ ਹੈ | ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੇਸ਼-ਵਿਦੇਸ਼ ਦੇ ਕਾਰੋਬਾਰੀ ਇਸ ਵਿਚ ਵਰਚੂਅਲੀ ਜੁੜੇ...
ਨਸ਼ਾ ਕਰਨ ਦੇ ਆਦੀ ਨੌਜਵਾਨ ਦੀ ਮੌਤ
. . .  1 day ago
ਮਮਦੋਟ, 26 ਅਕਤੂਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਦੇ ਪਿੰਡ ਸਾਹਨ ਕੇ ਵਿਖੇ ਨਸ਼ਾ ਕਰਨ ਦੇ ਆਦੀ ਇਕ ਨੌਜਵਾਨ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਦੇਸਾ...
ਕਾਂਗਰਸ ਨਾਲ ਜੁੜੇ ਲੋਕ ਕੈਪਟਨ ਨਾਲ ਨਹੀਂ ਜਾਣਗੇ - ਨਵਜੋਤ ਕੌਰ ਸਿੱਧੂ
. . .  1 day ago
ਚੰਡੀਗੜ੍ਹ, 26 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦੀਆਂ ਖਬਰਾਂ 'ਤੇ ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਕੋਈ ਵੀ ਕਾਂਗਰਸੀ ਵਿਧਾਇਕ ਕੈਪਟਨ ਦੇ ਨਾਲ ਨਹੀਂ ਜਾਵੇਗਾ | ਉਨ੍ਹਾਂ ਦਾ ਸਾਫ ਕਹਿਣਾ ਸੀ ਕਿ ਲੋਕ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ...
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 30 ਅਕਤੂਬਰ ਨੂੰ ਗੋਆ ਜਾਣਗੇ ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 26 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ 30 ਅਕਤੂਬਰ ਨੂੰ ਰਾਜ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਲਈ ਗੋਆ ਦਾ ਦੌਰਾ ਕਰਨਗੇ। ਉੱਥੇ ਉਨ੍ਹਾਂ ਵਲੋਂ ਮਾਈਨਿੰਗ ਪਾਬੰਦੀ ਤੋਂ ਪ੍ਰਭਾਵਿਤ ਲੋਕਾਂ ਨਾਲ...
ਮਾਮਲਾ ਰਮਦਾਸ ਦੀ ਮਹਿਲਾ ਕੌਂਸਲਰ ਦੇ ਪਤੀ 'ਤੇ ਚੱਲੀ ਗੋਲੀ ਦਾ, ਰਮਦਾਸ ਪੁਲਿਸ ਵਲੋਂ 2 ਨੌਜਵਾਨ ਗ੍ਰਿਫ਼ਤਾਰ, 1 ਫ਼ਰਾਰ
. . .  1 day ago
ਅਜਨਾਲਾ, ਗੱਗੋਮਾਹਲ - 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ) - ਬੀਤੇ ਕੱਲ੍ਹ ਕਸਬਾ ਰਮਦਾਸ 'ਚ ਮਹਿਲਾ ਕੌਂਸਲਰ ਨਿਰਮਲ ਕੌਰ ਦੇ ਪਤੀ ਬੂਟਾ ਰਾਮ ਦੀ ਕਰਿਆਨੇ ਦੀ ਦੁਕਾਨ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ...
ਵਿਆਹੁਤਾ ਦੀ ਸਹੁਰੇ ਪਰਿਵਾਰ ਵਲੋਂ ਫਾਹਾ ਦੇ ਕੇ ਹੱਤਿਆ
. . .  1 day ago
ਵੇਰਕਾ, 26 ਅਕਤੂਬਰ (ਪਰਮਜੀਤ ਸਿੰਘ ਬੱਗਾ) - ਥਾਣਾ ਵੇਰਕਾ ਖੇਤਰ ਦੀ ਇੰਦਰਾ ਕਾਲੋਨੀ ਵਿਖੇ ਸਹੁਰੇ ਪਰਿਵਾਰ ਵਲੋਂ ਫਾਹਾ ਦੇ ਕੇ ਨੌਜਵਾਨ ਗਰਭਵਤੀ ਵਿਆਹੁਤਾ ਲੜਕੀ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ...
ਲੋਹੀਆਂ ਵਿਖੇ ਕਿਸਾਨਾਂ ਵਲੋਂ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਲਈ ਧਰਨਾ ਤੇ ਮੰਗ ਪੱਤਰ
. . .  1 day ago
ਲੋਹੀਆਂ ਖਾਸ, 26 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਦਿੱਲੀ ਧਰਨਿਆਂ ਦੇ 11 ਮਹੀਨੇ ਪੂਰੇ ਹੋਣ 'ਤੇ ਸਾਂਝੇ ਕਿਸਾਨ ਮੋਰਚੇ ਵਲੋਂ ਐਲਾਨੇ ਜ਼ਿਲ੍ਹਾ ਤੇ ਤਹਿਸੀਲ ਪੱਧਰੀ ਧਰਨਿਆਂ ਦੇ ਚਲਦੇ ਲੋਹੀਆਂ ਦੀ ਸਬ ਤਹਿਸੀਲ ਵਿਖੇ ਧਰਨਾ ਦਿੱਤਾ ਗਿਆ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਸੰਪਾਦਕੀ

ਦਿੱਲੀ ਚੋਣਾਂ ਤੋਂ ਬਾਅਦ

ਦਿੱਲੀ ਵਿਧਾਨ ਸਭਾ ਦੇ ਚੋਣ ਨਤੀਜਿਆਂ ਤੋਂ ਜਿਥੇ ਆਮ ਆਦਮੀ ਪਾਰਟੀ ਵੱਡੇ ਉਤਸ਼ਾਹ ਵਿਚ ਦਿਖਾਈ ਦੇ ਰਹੀ ਹੈ, ਉਥੇ ਇਨ੍ਹਾਂ ਨੇ ਭਾਜਪਾ ਨੂੰ ਗੰਭੀਰ ਮੰਥਨ ਲਈ ਮਜਬੂਰ ਕਰ ਦਿੱਤਾ ਹੈ। ਚਾਹੇ 70 ਵਿਚੋਂ ਇਸ ਪਾਰਟੀ ਨੂੰ 8 ਸੀਟਾਂ ਹੀ ਮਿਲੀਆਂ ਹਨ ਅਤੇ ਇਹ ਇਸ ਗੱਲ ਦਾ ਧਰਵਾਸ ਵੀ ...

ਪੂਰੀ ਖ਼ਬਰ »

ਦਿੱਲੀ ਵਿਚ ਆਮ ਆਦਮੀ ਪਾਰਟੀ ਨੂੰ ਸਫ਼ਲਤਾ ਕਿਉਂ ਮਿਲੀ ?

ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਇਕ ਵਾਰ ਫਿਰ ਜੇਤੂ ਰਹੀ ਹੈ। ਇਹ ਉਸ ਦੀ ਕੋਈ ਸਾਧਾਰਨ ਜਿੱਤ ਨਹੀਂ ਹੈ। ਇਹ ਜਿੱਤ 2015 ਵਾਲੀ ਜਿੱਤ ਤੋਂ ਵੀ ਵੱਡੀ ਹੈ ਕਿਉਂਕਿ ਉਨ੍ਹਾਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੇ ਏਨਾ ਜ਼ੋਰ ਨਹੀਂ ਲਾਇਆ ਸੀ, ਜਿੰਨਾ ਇਸ ਵਾਰ ...

ਪੂਰੀ ਖ਼ਬਰ »

ਜਨਮ ਦਿਨ 'ਤੇ ਵਿਸ਼ੇਸ਼

'71 ਦੀ ਜੰਗ ਦਾ ਨਾਇਕ ਜਨਰਲ ਜਗਜੀਤ ਸਿੰਘ ਅਰੋੜਾ

ਜਦੋਂ ਵੀ ਦੁਨੀਆ ਦੇ ਇਤਿਹਾਸ 'ਚ ਬੰਗਲਾਦੇਸ਼ ਦੀ ਆਜ਼ਾਦੀ ਦੀ ਗੱਲ ਹੋਵੇਗੀ ਤਾਂ ਇਸ ਦੀ ਆਜ਼ਾਦੀ 'ਚ ਅਹਿਮ ਹਿੱਸਾ ਪਾਉਣ ਵਾਲੇ ਜਨਰਲ ਜਗਜੀਤ ਸਿੰਘ ਅਰੋੜਾ ਦਾ ਨਾਂਅ ਸ਼ਿੱਦਤ ਨਾਲ ਲਿਆ ਜਾਵੇਗਾ। ਭਾਰਤ ਦੇ ਇਸ ਪ੍ਰਸਿੱਧ ਜਰਨੈਲ ਅਤੇ ਬੰਗਲਾਦੇਸ਼ ਦੀ ਸਥਾਪਨਾ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਇਸ ਬਹਾਦਰ ਨਾਇਕ ਦਾ ਜਨਮ 13 ਫਰਵਰੀ, 1917 ਨੂੰ ਇੰਜੀਨੀਅਰ ਦੀਵਾਨ ਸਿੰਘ ਦੇ ਘਰ ਜਿਹਲਮ ਜ਼ਿਲ੍ਹੇ ਦੇ ਪਿੰਡ ਕਾਲਾ ਗੁੱਜਰਾਂ (ਪਾਕਿਸਤਾਨ) ਵਿਚ ਹੋਇਆ।
ਜਗਜੀਤ ਸਿੰਘ ਅਰੋੜਾ ਨੇ ਆਪਣੀ ਪੜ੍ਹਾਈ ਗਾਰਡਨ ਮਿਸ਼ਨ ਕਾਲਜ, ਰਾਵਲਪਿੰਡੀ ਤੋਂ ਪ੍ਰਾਪਤ ਕੀਤੀ। ਆਪ ਇੰਡੀਅਨ ਮਿਲਟਰੀ ਅਕੈਡਮੀ, ਦੇਹਰਾਦੂਨ ਤੋਂ 1939 ਈ: ਵਿਚ ਫ਼ੌਜ ਵਿਚ ਕਮਿਸ਼ਨ ਪ੍ਰਾਪਤ ਕਰ ਕੇ ਸੈਕਿੰਡ ਪੰਜਾਬ ਰੈਜਮੈਂਟ ਵਿਚ ਨਿਯੁਕਤ ਹੋਏ। ਦੂਜੇ ਸੰਸਾਰ ਯੁੱਧ ਸਮੇਂ ਆਪ ਨੇ ਮਲਾਇਆ ਅਤੇ ਸਿੰਘਾਪੁਰ ਵਿਚ ਹੋਈ ਲੜਾਈ ਵਿਚ ਹਿੱਸਾ ਲਿਆ। ਸੰਨ 1947 ਵਿਚ ਆਪ ਲੈਫ਼ਟੀਨੈਂਟ ਕਰਨਲ ਬਣ ਗਏ।
ਉਨ੍ਹਾਂ 1948 ਦੇ ਕਸ਼ਮੀਰ ਆਪ੍ਰੇਸ਼ਨਾਂ ਵਿਚ ਵੀ ਹਿੱਸਾ ਲਿਆ ਅਤੇ ਰਜੌਰੀ ਜ਼ਿਲ੍ਹੇ ਦੇ ਪੀਰ ਕਾਲੇਵਾ ਖੇਤਰ ਵਿਚ ਇਸੇ ਬਟਾਲੀਅਨ ਦੀ ਅਗਵਾਈ ਕੀਤੀ ਸੀ।
ਆਪ ਨੇ ਜੰਮੂ-ਕਸ਼ਮੀਰ ਵਿਚ ਹੋਏ ਆਪ੍ਰੇਸ਼ਨ ਦੌਰਾਨ ਫਸਟ ਅਤੇ ਸੈਕਿੰਡ ਪੰਜਾਬ ਰੈਜਮੈਂਟ (ਪੈਰਾਸ਼ੂਟ) ਦੀ ਕਮਾਂਡ ਕੀਤੀ ਜਿਥੇ ਆਪ ਦੀ ਬਹਾਦਰੀ ਦੀ ਕਾਫ਼ੀ ਸ਼ਲਾਘਾ ਹੋਈ। ਫਿਰ ਆਪ 1951-54 ਤੱਕ ਡਿਫ਼ੈਂਸ ਸਰਵਿਸਿਜ਼ ਸਟਾਫ਼ ਕਾਲਜ ਵਿਚ ਬਤੌਰ ਇੰਸਟ੍ਰਕਟਰ ਸੇਵਾ ਕੀਤੀ। ਸੰਨ 1955 ਵਿਚ ਆਪ ਕਰਨਲ ਬਣ ਗਏ ਅਤੇ ਮਹੂ (ਮੱਧ ਪ੍ਰਦੇਸ਼) ਵਿਖੇ ਸਥਿਤ ਇਨਫ਼ੈਂਟਰੀ ਸਕੂਲ ਵਿਚ ਇਸ ਨੇ 1955-58 ਤੱਕ ਡਿਪਟੀ ਕਮਾਂਡੈਂਟ ਦੇ ਤੌਰ 'ਤੇ ਕੰਮ ਕੀਤਾ। ਫਰਵਰੀ, 1957 ਵਿਚ ਇਹ ਬ੍ਰਿਗੇਡੀਅਰ ਬਣ ਗਏ ਅਤੇ ਪੱਛਮੀ ਖੇਤਰ (ਜੰਮੂ-ਕਸ਼ਮੀਰ) ਵਿਚ ਇਕ ਬ੍ਰਿਗੇਡ ਦੀ ਕਮਾਨ ਸੰਭਾਲੀ।
ਬ੍ਰਿਗੇਡੀਅਰ ਹੋਣ ਦੇ ਨਾਤੇ ਆਪ ਨੇ 1962 ਵਿਚ ਚੀਨ ਦੇ ਖ਼ਿਲਾਫ਼ ਯੁੱਧਵਿਚ ਵੀ ਹਿੱਸਾ ਲਿਆ। 21 ਫਰਵਰੀ, 1963 'ਚ ਆਪ ਨੂੰ ਇਕ ਡਿਵੀਜ਼ਨ ਕਮਾਂਡਰ ਨਿਯੁਕਤ ਕੀਤਾ ਗਿਆ ਸੀ। 20 ਜੂਨ, 1964 ਨੂੰ ਮੇਜਰ ਜਨਰਲ ਦੇ ਅਹੁਦੇ 'ਤੇ ਤਰੱਕੀ ਦੇ ਨਾਲ ਆਪ ਨੂੰ ਫਿਰ ਨਿਯੁਕਤ ਕੀਤਾ ਗਿਆ ਸੀ।
ਡਾਇਰੈਕਟਰ ਮਿਲਟਰੀ ਟ੍ਰੇਨਿੰਗ (ਡੀ.ਐਮ.ਟੀ.) 'ਚ 23 ਨਵੰਬਰ, 1964 ਨੂੰ ਆਪ ਨੇ 1965 ਦੀ ਭਾਰਤ-ਪਾਕਿ ਜੰਗ ਵਿਚ ਵੀ ਸ਼ਮੂਲੀਅਤ ਕੀਤੀ ਸੀ।
ਜੂਨ, 1966 ਵਿਚ ਆਪ ਨੂੰ ਲੈਫ਼ਟੀਨੈਂਟ ਜਨਰਲ ਅਤੇ 1966-67 ਵਿਚ ਆਰਮੀ ਸਟਾਫ਼ ਦਾ ਡਿਪਟੀ ਚੀਫ਼ ਨਿਯੁਕਤ ਕੀਤਾ ਗਿਆ। ਸੰਨ 1967 'ਚ ਆਪ ਨੂੰ ਪੰਜਾਬ ਰੈਜਮੈਂਟ ਦਾ ਕਰਨਲ ਥਾਪਿਆ ਗਿਆ।
ਜਦੋਂ ਪਾਕਿਸਤਾਨ ਦੇ ਫ਼ੌਜੀ ਤਾਨਾਸ਼ਾਹ ਯਾਹੀਆ ਖ਼ਾਨ ਨੇ 25 ਮਾਰਚ, 1971 ਨੂੰ ਪੂਰਬੀ ਪਾਕਿਸਤਾਨ ਦੀਆਂ ਲੋਕ ਭਾਵਨਾਵਾਂ ਨੂੰ ਫ਼ੌਜੀ ਤਾਕਤ ਨਾਲ ਦਰੜਨ ਦਾ ਹੁਕਮ ਦਿੱਤਾ ਅਤੇ ਸ਼ੇਖ ਮੁਜੀਬੁਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤਾਂ ਬੰਗਲਾਦੇਸ਼ੀ ਸ਼ਰਨਾਰਥੀਆਂ ਨੇ ਭਾਰਤ ਵੱਲ ਪਰਵਾਸ ਕਰਨਾ ਸ਼ੁਰੂ ਕਰ ਦਿੱਤਾ।
ਜਿਉਂ-ਜਿਉਂ ਪੂਰਬੀ ਪਾਕਿਸਤਾਨ ਵਿਚ ਪਾਕਿਸਤਾਨੀ ਫ਼ੌਜ ਦੇ ਜ਼ੁਲਮ ਦੀ ਖ਼ਬਰ ਫੈਲਣੀ ਸ਼ੁਰੂ ਹੋਈ ਤਾਂ ਭਾਰਤ ਉੱਤੇ ਉਥੇ ਫ਼ੌਜੀ ਦਖ਼ਲਅੰਦਾਜ਼ੀ ਕਰਨ ਲਈ ਦਬਾਅ ਪੈਣ ਲੱਗਿਆ।
ਇਸੇ ਗੱਲ ਨੂੰ ਲੈ ਕੇ ਆਖ਼ਰ ਭਾਰਤ-ਪਾਕਿ 'ਚ ਯੁੱਧ ਛਿੜ ਗਿਆ। ਜਗਜੀਤ ਸਿੰਘ ਅਰੋੜਾ ਦੀ ਅਗਵਾਈ 'ਚ ਭਾਰਤੀ ਫ਼ੌਜ ਨੇ ਪਾਕਿ ਫ਼ੌਜ ਨੂੰ ਦਿਨੇ ਤਾਰੇ ਦਿਖਾ ਦਿੱਤੇ। ਦਸੰਬਰ 1971 ਨੂੰ ਢਾਕਾ ਵਿਚ ਜਨਰਲ ਏ.ਕੇ. ਨਿਆਜੀ ਦੀ ਅਗਵਾਈ ਹੇਠ 93,000 ਪਾਕਿਸਤਾਨੀ ਸੈਨਿਕਾਂ ਨੇ ਉਨ੍ਹਾਂ ਦੇ ਸਾਹਮਣੇ ਹਥਿਆਰ ਸੁੱਟ ਦਿੱਤੇ ਸਨ ਤਾਂ ਜਨਰਲ ਜਗਜੀਤ ਸਿੰਘ ਅਰੋੜਾ ਉਦੋਂ ਪੂਰਬੀ ਕਮਾਨ ਦੇ ਜੇ.ਓ.ਸੀ. ਸਨ। ਪਾਕਿਸਤਾਨੀ ਜਨਰਲ ਏ.ਏ.ਕੇ. ਨਿਆਜੀ ਨੇ ਆਪਣਾ ਨਿੱਜੀ ਪਿਸਤੌਲ ਜਨਰਲ ਅਰੋੜਾ ਦੇ ਸਪੁਰਦ ਕਰ ਦਿੱਤਾ ਸੀ ਅਤੇ ਆਪਣੀਆਂ ਫ਼ੀਤੀਆਂ ਉਤਾਰ ਦਿੱਤੀਆਂ ਸਨ। ਪਾਕਿਸਤਾਨ ਨੇ 3 ਦਸੰਬਰ, 1971 ਨੂੰ ਉੱਤਰੀ ਭਾਰਤ ਦੇ ਕਈ ਫ਼ੌਜੀ ਹਵਾਈ ਅੱਡਿਆਂ ਉੱਤੇ ਇਕੋ ਰਾਤ ਬੰਬਾਰੀ ਕਰ ਕੇ ਭਾਰਤ ਨਾਲ ਸਿੱਧੀ ਜੰਗ ਛੇੜੀ ਸੀ। ਥਲ ਸੈਨਾ ਮੁਖੀ ਜਨਰਲ ਸੈਮ ਮਾਣਿਕ ਸ਼ਾਅ ਨੇ ਜਨਰਲ ਅਰੋੜਾ ਨੂੰ ਇਸ ਦੀ ਸੂਚਨਾ ਦਿੱਤੀ। ਜਨਰਲ ਅਰੋੜਾ ਨੂੰ ਪਤਾ ਸੀ ਕਿ ਇਹ ਲੜਾਈ ਲੰਮਾ ਸਮਾਂ ਨਹੀਂ ਚੱਲੇਗੀ ਅਤੇ ਜਿੱਤ ਵੀ ਸਾਡੀ ਯਕੀਨੀ ਹੋਵੇਗੀ। ਭਾਰਤ ਨੇ 12 ਦਸੰਬਰ, 1971 ਨੂੰ ਮੇਘਨਾ ਦਰਿਆ ਪਾਰ ਕਰ ਲਿਆ ਸੀ ਅਤੇ ਬੰਗਲਾਦੇਸ਼ ਦੀ ਆਜ਼ਾਦੀ ਦਾ ਰਾਹ ਪੱਧਰਾ ਕਰ ਦਿੱਤਾ ਸੀ। ਲੜਾਈ ਦੌਰਾਨ ਪਾਕਿਸਤਾਨ ਨੇ ਮੇਘਨਾ ਦੇ ਇਕ ਅਹਿਮ ਪੁਲ ਨੂੰ ਨਸ਼ਟ ਕਰ ਦਿੱਤਾ ਸੀ। ਭਾਰਤੀ ਜਨਰਲ ਨੂੰ ਪਤਾ ਸੀ ਕਿ ਸਾਡੇ ਹਮਲਿਆਂ ਨੂੰ ਰੋਕਣ ਲਈ ਪਾਕਿਸਤਾਨ ਪੁਲਾਂ ਨੂੰ ਨਸ਼ਟ ਕਰ ਦੇਵੇਗਾ। ਭਾਰਤੀ ਫ਼ੌਜ ਕੋਲ ਅਜਿਹਾ ਸਾਜ਼ੋ-ਸਾਮਾਨ ਨਹੀਂ ਸੀ ਕਿ ਆਰਜ਼ੀ ਪੁਲ ਤਿਆਰ ਹੋ ਸਕੇ ਪਰ ਭਾਰਤੀ ਫ਼ੌਜ ਨੂੰ ਆਮ ਲੋਕਾਂ ਦੀ ਹਮਾਇਤ ਹਾਸਲ ਸੀ। ਆਮ ਲੋਕਾਂ ਨਾਲ ਮਿਲ ਕੇ ਭਾਰਤੀ ਫ਼ੌਜ ਨੇ ਮੇਘਨਾ ਦਰਿਆ ਪਾਰ ਕਰ ਕੇ ਪਾਕਿਸਤਾਨ ਨੂੰ ਹੈਰਾਨ ਕਰ ਦਿੱਤਾ। ਪਾਕਿਸਤਾਨੀ ਫ਼ੌਜੀ ਆਪਣੇ ਮੋਰਚੇ ਛੱਡ ਕੇ ਢਾਕਾ ਵੱਲ ਭੱਜ ਨਿਕਲੇ ਅਤੇ ਉਨ੍ਹਾਂ ਦੇ ਹੌਸਲੇ ਪਸਤ ਹੋ ਗਏ। ਭਾਰਤੀ ਫ਼ੌਜ ਦੋ ਮਹੀਨੇ ਦੀ ਲੜਾਈ ਲਈ ਤਿਆਰ ਸੀ ਪਰ ਲੜਾਈ ਦੋ ਹਫ਼ਤਿਆਂ ਵਿਚ ਹੀ ਮੁੱਕ ਗਈ ਸੀ। ਭਾਰਤੀ ਫ਼ੌਜ ਨੇ ਸਮੁੰਦਰ ਦੇ ਰਸਤੇ ਪੂਰਬੀ ਪਾਕਿਸਤਾਨ ਵਿਚ ਕੋਈ ਫ਼ੌਜੀ ਮਦਦ ਨਾ ਪਹੁੰਚਣ ਦਿੱਤੀ। ਬਾਕੀ ਤਿੰਨ ਪਾਸੇ ਥਲ ਸੈਨਾ ਨੇ ਸੀਲ ਕਰ ਦਿੱਤੇ ਸਨ। ਪਾਕਿਸਤਾਨ ਫ਼ੌਜ ਕੋਲ ਹਥਿਆਰ ਸੁੱਟਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਸੀ। ਪਾਕਿਸਤਾਨ ਨੇ ਬਿਨਾਂ ਸ਼ਰਤ ਹਥਿਆਰ ਸੁੱਟਣ ਦੀ ਪੇਸ਼ਕਸ਼ ਕੀਤੀ ਅਤੇ 93,000 ਦੁਸ਼ਮਣ ਸੈਨਿਕਾਂ ਨੇ ਭਾਰਤੀ ਜਨਰਲ ਜਗਜੀਤ ਸਿੰਘ ਅਰੋੜਾ ਦੇ ਸਾਹਮਣੇ ਹਥਿਆਰ ਸੁੱਟ ਕੇ ਆਤਮ-ਸਮਰਪਣ ਕਰ ਦਿੱਤਾ। ਭਾਰਤੀ ਫ਼ੌਜ ਦੇ ਜੰਗੀ ਇਤਿਹਾਸ ਵਿਚ ਇਹ ਸਭ ਤੋਂ ਵੱਡੀ ਜਿੱਤ ਸੀ। ਜਨਰਲ ਅਰੋੜਾ ਨੇ ਕਦੇ ਵੀ ਇਹ ਨਹੀਂ ਕਿਹਾ ਕਿ ਪਾਕਿਸਤਾਨ ਉੱਪਰ ਜਿੱਤ ਉਨ੍ਹਾਂ ਕਰਕੇ ਹੋਈ ਹੈ, ਉਹ ਹਮੇਸ਼ਾ ਇਹੀ ਕਹਿੰਦੇ ਸਨ ਕਿ ਵਾਹਿਗੁਰੂ ਸਾਡੇ ਨਾਲ ਸੀ, ਇਹ ਜਿੱਤ ਵੀ ਮਾਲਕ ਨੇ ਆਪ ਝੋਲੀ ਪਾਈ ਹੈ।
ਜਗਜੀਤ ਸਿੰਘ ਅਰੋੜਾ ਦਾ ਦਿਹਾਂਤ 3 ਮਈ, 2005 ਨੂੰ 89 ਸਾਲ ਦੀ ਉਮਰ ਵਿਚ, ਨਵੀਂ ਦਿੱਲੀ ਵਿਚ ਹੋਇਆ। ਆਪ ਇਕ ਪੁੱਤਰ ਅਤੇ ਇਕ ਧੀ ਪਿੱਛੇ ਛੱਡ ਗਏ। ਆਪ ਦੇ ਦਿਹਾਂਤ ਤੋਂ ਬਾਅਦ, ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਮੋਰਸ਼ੇਦ ਖਾਨ ਵਲੋਂ ਭਾਰਤ ਨੂੰ ਦਿੱਤੇ ਸੰਦੇਸ਼ ਵਿਚ ਬੰਗਲਾਦੇਸ਼ ਦੀ ਜਨਰਲ ਅਰੋੜਾ ਪ੍ਰਤੀ ਸ਼ੁਕਰਗੁਜ਼ਾਰੀ ਜ਼ਾਹਰ ਕਰਦਿਆਂ ਕਿਹਾ ਸੀ :ਸਾਡੀ ਆਜ਼ਾਦੀ ਦੀ ਲੜਾਈ ਦੌਰਾਨ 1971 ਦੇ ਯੋਗਦਾਨ ਲਈ ਬੰਗਲਾਦੇਸ਼ ਦੇ ਇਤਿਹਾਸ ਵਿਚਜਗਜੀਤ ਸਿੰਘ ਅਰੋੜਾ ਨੂੰ ਸਦਾ ਯਾਦ ਕੀਤਾ ਜਾਵੇਗਾ।


-ਹੁਸ਼ਿਆਰ ਨਗਰ, ਅੰਮ੍ਰਿਤਸਰ
ਮੋ: 9855120287

 

ਖ਼ਬਰ ਸ਼ੇਅਰ ਕਰੋ

 

'ਹਮ ਦੇਖੇਂਗੇ' ਨਜ਼ਮ ਨਾਲ ਫਿਰ ਚਰਚਾ ਵਿਚ ਹਨ ਫੈਜ਼!

ਅੱਜ ਉਰਦੂ ਦੇ ਪ੍ਰਸਿੱਧ ਸ਼ਾਇਰ ਫੈਜ਼ ਅਹਿਮਦ ਫੈਜ਼ ਦਾ 109ਵਾਂ ਜਨਮ ਦਿਨ ਹੈ। ਏਨੇ ਸਮੇਂ ਬਾਅਦ ਵੀ ਉਹ ਭਾਰਤ, ਪਾਕਿਸਤਾਨ ਤੇ ਪੂਰੇ ਦੱਖਣੀ ਏਸ਼ੀਆ ਵਿਚ ਚਰਚਾ ਦਾ ਕੇਂਦਰ ਬਣੇ ਹੋਏ ਹਨ। ਕਰੀਬ 40 ਸਾਲ ਪਹਿਲਾਂ ਤਰੱਕੀ ਪਸੰਦ ਤਹਿਰੀਕ ਦੇ ਅਲੰਬਰਦਾਰ ਸ਼ਾਇਰ ਫ਼ੈਜ਼ ਅਹਿਮਦ ਫ਼ੈਜ਼ ਨੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX