ਤਾਜਾ ਖ਼ਬਰਾਂ


ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਰਿਸ਼ੀ ਵਿਹਾਰ 'ਚ ਹੋਈ ਲੁੱਟ ਖੋਹ ਦੀ ਸੁਲਝੀ ਗੁੱਥੀ, ਘਰ 'ਚ ਕੰਮ ਕਰਦੇ ਤਰਖਾਣ ਨੇ ਹੀ ਕਰਵਾਈ ਸੀ ਲੁੱਟ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਈ.ਟੀ.ਓ. ਦੇ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
. . .  1 day ago
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਮਕੋਟ (ਮੋਗਾ) ਦਾਣਾ ਮੰਡੀ ਦਾ ਕੀਤਾ ਗਿਆ ਦੌਰਾ
. . .  1 day ago
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਲੋਂ ਚਲਾਈ ਗੋਲੀ ਨਾਲ ਇਕ ਜ਼ਖ਼ਮੀ
. . .  1 day ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਇੰਡੋਨੇਸ਼ੀਆ: ਫੁੱਟਬਾਲ ਸਟੇਡੀਅਮ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 174 ਹੋਈ
. . .  1 day ago
ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 174 ਹੋ ਗਈ ਹੈ। ਮਰਨ ਵਾਲਿਆਂ 'ਚ ਬੱਚੇ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਗੁਰੂ ਹਰਸਹਾਏ ਵਿਖੇ ਕੱਢਿਆ ਰੋਸ ਮਾਰਚ
. . .  1 day ago
ਗੁਰੂ ਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ,ਕਪਿਲ ਕੰਧਾਰੀ )-ਆਲ ਪੰਜਾਬ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੇਲਵੇ ਪਾਰਕ ਵਿਚ ਵੱਡੀ ਗਿਣਤੀ 'ਚ‌ ਇਕੱਤਰਤਾ ਕਰ...
ਪ੍ਰਧਾਨ ਮੰਤਰੀ ਮੋਦੀ ਨੇ ਤੂਫਾਨ ਇਆਨ ਕਾਰਨ ਹੋਈ ਤਬਾਹੀ 'ਤੇ ਅਮਰੀਕੀ ਰਾਸ਼ਟਰਪਤੀ ਨਾਲ ਜਤਾਈ ਹਮਦਰਦੀ
. . .  1 day ago
ਨਵੀਂ ਦਿੱਲੀ, 2 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਟਵੀਟ ਕਰ ਤੂਫਾਨ ਇਆਨ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਅਤੇ ਤਬਾਹੀ 'ਤੇ ਸੰਵੇਦਨਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਫੱਗਣ ਸੰਮਤ 551

ਹਰਿਆਣਾ

ਉਨ੍ਹਾਾ ਦੇ ਦਰਵਾਜ਼ੇ ਫ਼ਤਿਹਾਬਾਦ ਖੇਤਰ ਦੀ ਜਨਤਾ ਲਈ 24 ਘੰਟੇ ਖੁੱਲ੍ਹੇ ਹਨ- ਵਿਧਾਇਕ ਦੂੜਾਰਾਮ

ਫ਼ਤਿਹਾਬਾਦ, 16 ਫਰਵਰੀ (ਹਰਬੰਸ ਸਿੰਘ ਮੰਡੇਰ)-ਉਨ੍ਹਾਾ ਦੇ ਦਰਵਾਜ਼ੇ ਫ਼ਤਿਹਾਬਾਦ ਖੇਤਰ ਦੇ ਲੋਕਾਾ ਲਈ 24 ਘੰਟੇ ਖੁੱਲ੍ਹੇ ਰਹਿਣਗੇ¢ ਉਹ ਹਮੇਸ਼ਾ ਫ਼ਤਿਹਾਬਾਦ ਦੇ ਵਸਨੀਕਾਾ ਦੇ ਧੰਨਵਾਦੀ ਰਹਿਣਗੇ ਜੋ ਸਨਮਾਨ ਲੋਕਾਂ ਨੇ ਉਨ੍ਹਾਂ ਨੂੰ ਦਿੱਤਾ ਹੈ, ਉਸ ਲਈ ਖੇਤਰ ਦੇ ...

ਪੂਰੀ ਖ਼ਬਰ »

ਨਾਬਾਲਗਾ ਵਰਗਲਾਈ

ਲੁਧਿਆਣਾ, 16 ਫਰਵਰੀ (ਆਹੂਜਾ)-ਪੁਲਿਸ ਨੇ ਪ੍ਰੇਮਾ ਵਾਸੀ ਡਾ. ਅੰਬੇਡਕਰ ਨਗਰ ਦੀ ਸ਼ਿਕਾਇਤ 'ਤੇ ਰਹਿਮਤ ਅਲੀ ਵਾਸੀ ਅੰਬੇਡਕਰ ਨਗਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ 'ਤੇ ਉਸ ਦੀ ਨਾਬਾਲਿਗ ...

ਪੂਰੀ ਖ਼ਬਰ »

ਦੇਸੀ ਪਿਸਤੌਲ ਸਮੇਤ ਇਕ ਕਾਬੂ

ਜਗਾਧਰੀ, 16 ਫਰਵਰੀ (ਜਗਜੀਤ ਸਿੰਘ)-ਪਿੰਡ ਮਾਰਵਾ ਕਲਾਂ ਨੇੜੇ ਪੁਲਿਸ ਨੇ ਇਕ ਵਿਆਕਤੀ ਨੂੰ ਦੇਸੀ ਪਿਸਤੌਲ ਸਮੇਤ ਕਾਬੂ ਕੀਤਾ | ਪੁਲਿਸ ਨੇ ਦੋਸ਼ੀ ਨੌਜਵਾਨ ਖਿਲਾਫ਼ ਆਰਮਡ ਐਕਟ ਦੇ ਦੋਸ਼ ਹੇਠ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਦੇ ...

ਪੂਰੀ ਖ਼ਬਰ »

ਨਿਗਮ ਯੋਜਨਾਕਾਰ ਨੇ ਸ਼ਹਿਰ 'ਚ ਹੋ ਰਹੀਆਂ ਉਸਾਰੀਆਂ ਦੀ ਕੀਤੀ ਜਾਂਚ

ਲੁਧਿਆਣਾ, 16 ਫਰਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਨਿਯਮਾਂ ਤੋਂ ਉਲਟ ਹੋ ਰਹੀਆਂ ਉਸਾਰੀਆਂ ਦੀਆਂ ਸ਼ਿਕਾਇਤਾਂ ਨਗਰ ਨਿਗਮ ਉੱਚ ਅਧਿਕਾਰੀਆਂ ਕੋਲ ਪੁੱਜਣ 'ਤੇ ਨਿਗਮ ਯੋਜਨਾਕਾਰ ਸ੍ਰੀਮਤੀ ਮੋਨਿਕਾ ਅਨੰਦ ਅਤੇ ਸਹਾਇਕ ਨਿਗਮ ਯੋਜਨਾਕਾਰ ਮੋਹਨ ਸਿੰਘ ਨੇ ਜ਼ੋਨ ਬੀ, ਸੀ ...

ਪੂਰੀ ਖ਼ਬਰ »

ਇਮਤਿਹਾਨਾਂ ਦੇ ਦਿਨਾਂ 'ਚ ਲਾਊਡ ਸਪੀਕਰ ਚਲਾਉਣ ਵਾਲਿਆਂ ਿਖ਼ਲਾਫ਼ ਹੋਵੇਗੀ ਕਾਰਵਾਈ-ਪੁਲਿਸ ਕਮਿਸ਼ਨਰ

ਲੁਧਿਆਣਾ, 16 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਇਮਤਿਹਾਨਾਂ ਦੇ ਦਿਨਾਂ 'ਚ ਉੱਚੀ ਅਵਾਜ਼ 'ਚ ਲਾਊਡ ਸਪੀਕਰ ਚਲਾਉਣ ਵਾਲਿਆਂ ਿਖ਼ਲਾਫ਼ ਪੁਲਿਸ ਵਲੋਂ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 16 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੋਕਲ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਖ਼ੁਦਕੁਸ਼ੀ

ਡੱਬਵਾਲੀ, 16 ਫਰਵਰੀ (ਇਕਬਾਲ ਸਿੰਘ ਸ਼ਾਂਤ)-ਪਿੰਡ ਅਬੁੱਬਸ਼ਹਿਰ 'ਚ ਕੰਬਾਈਨ ਡਰਾਈਵਰ ਦੀ ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਹੁਣ ਕਾਲ ਡੀਟੇਲ ਤੋਂ ਮੁਲਜ਼ਮ ਦੀ ਸ਼ਨਾਖ਼ਤ ਹੋਵੇਗੀ | ਬੀਤੇ ਕੱਲ੍ਹ ਕੰਬਾਈਨ ਡਰਾਈਵਰ ਰਾਜੀਵ ਉਰਫ਼ ਜੀਵਨ ਦੀ ਪਤਨੀ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ

ਏਲਨਾਬਾਦ, 16 ਫਰਵਰੀ (ਜਗਤਾਰ ਸਮਾਲਸਰ)-ਇੱਥੋਂ ਦੇ ਪਿੰਡ ਢਾਣੀ ਮੌਜੂਵਾਲੀ ਦੇ ਕੋਲ ਹੋਏ ਇਕ ਸੜਕ ਹਾਦਸੇ ਵਿਚ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਸਿਰਸਾ ਲਈ ਰੈਫ਼ਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਾਹਿਲ ਪੁੱਤਰ ਸੁਨੀਲ ਵਾਸੀ ...

ਪੂਰੀ ਖ਼ਬਰ »

ਟਰੱਕ ਨੇ ਮਾਮੇ ਭੂਆ ਦੇ ਪੁੱਤਰ ਦਰੜੇ

ਡੱਬਵਾਲੀ, 16 ਫਰਵਰੀ (ਇਕਬਾਲ ਸਿੰਘ ਸ਼ਾਂਤ)-ਢੋਹਾ-ਢੁਹਾਈ ਵਾਲੇ ਹੈਵੀ ਵਹੀਕਲਾਂ ਦੀ ਹੱਦੋਂ-ਵੱਧ ਆਵਾਜਾਈ ਕਾਰਨ ਡੱਬਵਾਲੀ-ਸੰਗਰੀਆ ਕੌਮੀ ਸ਼ਾਹ ਰਾਹ ਹਾਦਸਿਆਂ ਦਾ ਗੜ੍ਹ ਬਣ ਚੁੱਕਿਆ ਹੈ | ਹੁਣ ਫਿਰ ਪਿੰਡ ਅਬੁੱਬਸ਼ਹਿਰ-ਸੁਖੇਰਾਖੇੜਾ ਵਿਚਕਾਰ ਮੋਟਰ ਸਾਈਕਲ ਸਵਾਰ ...

ਪੂਰੀ ਖ਼ਬਰ »

ਕਾਂਗਰਸ ਵਲੋਂ ਭਾਪਜਾ ਿਖ਼ਲਾਫ਼ ਰੋਸ ਪ੍ਰਦਰਸ਼ਨ, ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਸਿਰਸਾ, 16 ਫਰਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਅੱਜ ਭਾਜਪਾ ਤੇ ਆਰ. ਐੱਸ. ਐੱਸ. ਦੀਆਂ ਰਿਜ਼ਰਵੇਸ਼ਨ, ਦਲਿਤ ਤੇ ਪਿਛੜਾ ਵਰਗ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਸੁਭਾਸ਼ ਚੌਕ ਵਿਚ ਜ਼ਿਲ੍ਹਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹੁਸ਼ਿਆਰੀ ਲਾਲ ...

ਪੂਰੀ ਖ਼ਬਰ »

ਸੀ. ਏ. ਏ. ਅਤੇ ਐਨ. ਸੀ. ਆਰ. ਕਾਨੂੰਨ ਦੇਸ਼ ਨੂੰ ਵੰਡਣ ਵਾਲਾ-ਆਗੂ

ਮੋਰਿੰਡਾ, 16 ਫਰਵਰੀ (ਪਿ੍ਤਪਾਲ ਸਿੰਘ)-ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਵਲੋਂ ਸੀ.ਏ.ਏ., ਐਨ.ਆਰ.ਸੀ. ਅਤੇ ਸੁਪਰੀਮ ਕੋਰਟ ਵਲੋਂ ਸਰਕਾਰੀ ਨੌਕਰੀਆਂ ਵਿਚ ਰਾਖਵੇਂ ਕੋਟੇ ਨੂੰ ਖ਼ਤਮ ਕਰਨ ਦੇ ਦਿੱਤੇ ਫ਼ੈਸਲੇ ਦੇ ਵਿਰੋਧ 'ਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸਾਲਾਨਾ ਅਥਲੈਟਿਕਸ ਮੁਕਾਬਲੇ ਕਰਵਾਏ

ਸ੍ਰੀ ਅਨੰਦਪੁਰ ਸਾਹਿਬ, 16 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਸ਼ਿਵਾਲਿਕ ਵਿਊ ਪਬਲਿਕ ਸਕੂਲ ਵਿਖੇ ਸਾਲਾਨਾ ਤਿੰਨ ਰੋਜ਼ਾ ਅਥਲੈਟਿਕਸ ਮੁਕਾਬਲੇ ਕਰਵਾਏ ਗਏ | ਇਨ੍ਹਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਸਕੂਲ ਦੇ ਡਾਇਰੈਕਟਰ ਮੈਡਮ ਤਰੀਸ਼ਾ ਨੇ ਕੀਤਾ | ਖਿਡਾਰੀਆਂ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 16 ਫਰਵਰੀ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ...

ਪੂਰੀ ਖ਼ਬਰ »

ਆਈ. ਟੀ. ਆਈ. ਨੰਗਲ 'ਚ ਨਸ਼ਿਆਂ ਵਿਰੁੱਧ ਵਿਚਾਰ-ਵਟਾਂਦਰਾ ਤੇ ਮੈਰਾਥਨ

ਨੰਗਲ, 16 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ਪ੍ਰੋਗਰਾਮ 'ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ' (ਡੇਪੋ) ਅਤੇ ਬੱਡੀਜ਼ ਪ੍ਰੋਗਰਾਮ ਦੇ ਤਹਿਤ ਆਈ.ਟੀ.ਆਈ ਨੰਗਲ ਦੇ ਪਿ੍ੰਸੀਪਲ ਲਲਿਤ ਮੋਹਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ...

ਪੂਰੀ ਖ਼ਬਰ »

ਰੂਪਨਗਰ ਦਾ ਬੱਸ ਅੱਡਾ ਤਬਦੀਲ ਕਰਨ ਦੇ ਫ਼ੈਸਲੇ ਿਖ਼ਲਾਫ਼ ਮੀਟਿੰਗ

ਪੁਰਖਾਲੀ, 16 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਰੂਪਨਗਰ ਦਾ ਬੱਸ ਅੱਡਾ ਟਰਾਂਸਪੋਰਟ ਨਗਰ (ਨੇੜੇ ਪੁਲਿਸ ਲਾਈਨ) ਵਿਖੇ ਤਬਦੀਲ ਕਰਨ ਦੇ ਰੋਸ ਵਜੋਂ ਇਲਾਕੇ ਦੇ ਵੱਖ-ਵੱਖ ਪਤਵੰਤਿਆਂ ਵਲੋਂ ਸਾਂਝੀ ਮੀਟਿੰਗ ਕੈਪਟਨ ਮੁਲਤਾਨ ਸਿੰਘ ਬੜੀ ਦੀ ਅਗਵਾਈ ਹੇਠ ਕੀਤੀ ਗਈ | ਇਸ ...

ਪੂਰੀ ਖ਼ਬਰ »

ਅੰਬੂਜਾ ਸ਼੍ਰਮਿਕ ਸੰਘ ਦੀ ਅਹਿਮ ਮੀਟਿੰਗ

ਘਨੌਲੀ, 16 ਫਰਵਰੀ (ਜਸਵੀਰ ਸਿੰਘ ਸੈਣੀ)-ਅੰਬੂਜਾ ਸ਼੍ਰਮਿਕ ਸੰਘ ਦੀ ਅਹਿਮ ਮੀਟਿੰਗ ਯੂਨੀਅਨ ਪ੍ਰਧਾਨ ਬੂਟਾ ਸਿੰਘ ਅਗਵਾਈ ਹੇਠ ਹੋਈ | ਇਸ ਸਬੰਧੀ ਯੂਨੀਅਨ ਦੇ ਵਿਜੈਪਾਲ ਸਿੰਘ ਕਿਹਾ ਕਿ ਕੰਪਨੀ ਦੇ ਉਤਪਾਦਨ ਲਈ ਹਰ ਇਕ ਕੰਪਨੀ ਮੁਲਾਜ਼ਮ ਦਾ ਅਹਿਮ ਭੂਮਿਕਾ ਨਿਭਾਉਂਦਾ ...

ਪੂਰੀ ਖ਼ਬਰ »

ਸਮਾਰਟ ਸਕੂਲ ਕਾਹਨਪੁਰ ਖੂਹੀ ਵਲੋਂ 'ਈਚ ਵਨ, ਬਰਿੰਗ ਵਨ' ਮੁਹਿੰਮ ਦਾ ਆਗਾਜ਼

ਕਾਹਨਪੁਰ ਖੂਹੀ, 16 ਫਰਵਰੀ (ਗੁਰਬੀਰ ਸਿੰਘ ਵਾਲੀਆ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਲੋਂ ਵੀ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਅਨਿਲ ਕੁਮਾਰ ਜੋਸ਼ੀ ਦੀ ਅਗਵਾਈ ਹੇਠ ਇਨਰੋਲਮੈਂਟ ਕੰਪੇਨ ਦੇ ਤਹਿਤ 'ਈਚ ਵਨ, ਬਰਿੰਗ ਵਨ' ...

ਪੂਰੀ ਖ਼ਬਰ »

ਮਨਪ੍ਰੀਤ ਸੋਹੀ ਸ਼ੁਕਰਾਨੇ ਵਜੋਂ ਗੁ: ਸ੍ਰੀ ਕਤਲਗੜ੍ਹ ਸਾਹਿਬ ਹੋਏ ਨਤਮਸਤਕ

ਸ੍ਰੀ ਚਮਕੌਰ ਸਾਹਿਬ, 16 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਭੂਰੜੇ ਮਾਰਗ 'ਤੇ ਰਹਿੰਦੇ ਪਾਲ ਖਾਨ ਦੇ ਬੇਟੇ ਮਨਪ੍ਰੀਤ ਸੋਹੀ ਨੇ ਪੰਜਾਬ ਸਿਵਲ ਸਰਵਿਸਿਜ਼ (ਜੁਡੀਸ਼ੀਅਲ) ਪ੍ਰੀਖਿਆ 2020 ਦੇ ਐਲਾਨੇ ਨਤੀਜੇ ਵਿਚ ਸਫਲਤਾ ਹਾਸਲ ਕਰਦਿਆਂ ਆਪਣੇ ਪਰਿਵਾਰ, ਆਪਣੇ ਖੇਤਰ ਅਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਾ ਤਸਕਰ ਕਾਬੂ

ਪਾਉਂਟਾ ਸਾਹਿਬ, 16 ਫਰਵਰੀ (ਹਰਬਖ਼ਸ਼ ਸਿੰਘ)-ਰਾਜਬਨ ਪੁਲਿਸ ਚੋਕੀ ਨੂੰ ਨਸ਼ਾ ਤਸਕਰ ਨੂੰ ਫੜਨ ਵਿਚ ਵੱਡੀ ਕਾਮਯਾਬੀ ਪ੍ਰਾਪਤ ਹੋਈ ਹੈ, ਜਿਸ ਵਿਚ ਨਸ਼ਾ ਤਸਕਰ ਨੂੰ 229 ਗ੍ਰਾਮ ਚਰਸ ਸਮੇਤ ਫੜ ਲਿਆ ਹੈ | ਪੁਲਿਸ ਨੂੰ ਕਾਫ਼ੀ ਸਮੇਂ ਤੋਂ ਸੂਚਨਾ ਮਿਲ ਰਹੀ ਸੀ ਕਿ ਨਸ਼ਾ ਤਸਕਰ ...

ਪੂਰੀ ਖ਼ਬਰ »

ਬੱਚੇ ਨਾਲ ਕੁਕਰਮ ਕਰਨ ਵਾਲਾ ਗਿ੍ਫ਼ਤਾਰ

ਪਾਉਂਟਾ ਸਾਹਿਬ, 16 ਫਰਵਰੀ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਤਹਿਸੀਲ ਅਧੀਨ ਬੱਚੇ ਨਾਲ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਾਜਰਾ ਪੁਲਿਸ ਸਟੇਸ਼ਨ ਦੇ ਪਿੰਡ ਭਗਵਾਨਪੁਰ ਵਿਚ 10 ਸਾਲ ਦੇ ਬੱਚੇ ਨਾਲ ਮਸਜਿਦ ਵਿਚ ਤਾਇਨਾਤ ਅਮੀਰ ਅਹਿਮਦ ਨਿਵਾਸੀ ਮੁਰਦਾਬਾਦ ...

ਪੂਰੀ ਖ਼ਬਰ »

ਰਾਜਗੜ੍ਹ ਵਿਖੇ ਕਾਰ ਖੱਡ ਵਿਚ ਡਿਗੀ

ਪਾਉਂਟਾ ਸਾਹਿਬ, 16 ਫਰਵਰੀ (ਹਰਬਖ਼ਸ਼ ਸਿੰਘ)-ਰਾਜਗੜ੍ਹ-ਸੋਲਨ ਸੜਕ 'ਤੇ ਪਬਿਆਣਾ ਕੋਲ ਹੋਏ ਸੜਕ ਹਾਦਸੇ ਵਿਚ ਮੀਆਂ-ਬੀਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸੋਲਨ ਸਿਵਲ ਹਸਪਤਾਲ ਪਹੰੁਚਾ ਦਿੱਤਾ ਹੈ | ਜਾਣਕਾਰੀ ਅਨੁਸਾਰ ਹਾਦਸਾ ਅੱਜ ਸਵੇਰੇ 10.30 ਵਜੇ ਦੇ ਕਰੀਬ ...

ਪੂਰੀ ਖ਼ਬਰ »

ਪੁਲਿਸ ਵਲੋਂ ਚਰਸ ਤਸਕਰ ਕਾਬੂ

ਪਾਉਂਟਾ ਸਾਹਿਬ, 16 ਫਰਵਰੀ (ਹਰਬਖ਼ਸ਼ ਸਿੰਘ)-ਪੁਲਿਸ ਟੀਮ ਨੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਅਧਾਰ 'ਤੇ ਮਹਿੰਦਰ ਪੁੱਤਰ ਰਾਮ ਸਰੂਪ ਨਿਵਾਸੀ ਪਿੱਪਲਵਾਲਾ, ਨਾਹਨ ਦੇ ਕਬਜ਼ੇ ਵਿਚੋਂ 48 ਗ੍ਰਾਮ ਚਰਸ ਬਰਾਮਦ ਕੀਤੀ ਹੈ | ਪੁਲਿਸ ਵਲੋਂ ਮਹਿੰਦਰ ਦੇ ਵਿਰੁੱਧ ਪੁਲਿਸ ਥਾਣਾ ...

ਪੂਰੀ ਖ਼ਬਰ »

ਸਾਬਕਾ ਜਸਟਿਸ ਪ੍ਰੀਤਮਪਾਲ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਉਦਘਾਟਨ

ਗੂਹਲਾ ਚੀਕਾ, 16 ਫਰਵਰੀ (ਓ.ਪੀ. ਸੈਣੀ)-ਨੈਸ਼ਨਲ ਗਰੀਨ ਟਿ੍ਬਿਊਨਲ ਕਾਰਜਕਾਰੀ ਸੰਮਤੀ ਦੇ ਚੇਅਰਮੈਨ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜਸਟਿਸ ਪ੍ਰੀਤਮਪਾਲ ਨੇ ਅੱਜ ਇੱਥੇ ਮਹਾਂਵੀਰ ਨਰਸਿੰਗ ਹੋਮ ਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਤਨਖ਼ਾਹੀਏ ਕਰਾਰ ਦਿੱਤੇ 3 ਦੋਸ਼ੀ ਪੰਜ ਪਿਆਰੇ ਸਾਹਿਬਾਨ ਅੱਗੇ ਪੇਸ਼

ਪਟਨਾ ਸਾਹਿਬ, 16 ਫਰਵਰੀ (ਕੁਲਵਿੰਦਰ ਸਿੰਘ ਘੁੰਮਣ)-ਰਣਜੀਤ ਸਿੰਘ ਗਾਂਧੀ ਸਾਬਕਾ ਪ੍ਰਧਾਨ, ਚਰਨਜੀਤ ਸਿੰਘ ਸਾਬਕਾ ਜਨਰਲ ਸਕੱਤਰ ਅਤੇ ਮਹਾਰਾਜਾ ਸਿੰਘ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਿਨ੍ਹਾਂ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਪਿਛਲੇ ਸਮੇਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ | ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਾਹਮਣੇ ਪੇਸ਼ ਹੋਏ | ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੇ ਦੱਸਿਆ ਕਿ ਚਰਨਜੀਤ ਸਿੰਘ ਅਤੇ ਮਹਾਰਾਜਾ ਸਿੰਘ ਆਪ ਪੇਸ਼ ਹੋਏ ਅਤੇ ਰਣਜੀਤ ਸਿੰਘ ਗਾਂਧੀ ਦੇ ਬਿਮਾਰ ਹੋਣ ਕਾਰਨ ਉਨ੍ਹਾਂ ਵਲੋਂ ਮੇਜਰ ਸਿੰਘ ਚਾਵਲਾ ਪੇਸ਼ ਹੋਏ ਅਤੇ ਉਨ੍ਹਾਂ ਨੇ ਪੰਜ ਪਿਆਰੇ ਸਾਹਿਬਾਨ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਦੋਸ਼ ਮੁਕਤ ਕੀਤਾ ਜਾਵੇ | ਇਸ ਬੇਨਤੀ ਉਪਰੰਤ ਪੰਜ ਪਿਆਰੇ ਸਿੰਘ ਸਾਹਿਬਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਲੋਂ ਦੀਰਘ ਵੀਚਾਰ ਕਰਕੇ ਇਕ ਘੰਟਾ ਤਖ਼ਤ ਸਾਹਿਬ ਵਿਖੇ ਕੀਰਤਨ ਸੁਣਨ ਅਤੇ 501 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ ਤੇ ਿਖ਼ਮਾ ਪ੍ਰਾਰਥਨਾ ਦੀ ਅਰਦਾਸ ਕਰਨ ਤੇ ਪੰਜ ਪਿਆਰੇ ਸਿੰਘ ਸਾਹਿਬਾਨ ਵਲੋਂ ਦੋਸ਼ ਮੁਕਤ ਕਰ ਦਿੱਤਾ ਗਿਆ | ਪੰਜ ਪਿਆਰਿਆਂ ਵਿਚ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ, ਸਿੰਘ ਸਾਹਿਬ ਗਿਆਨੀ ਰਾਜਿੰਦਰ ਸਿੰਘ ਹੈੱਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ, ਸਿੰਘ ਸਾਹਿਬ ਗਿਆਨੀ ਦਿਲੀਪ ਸਿੰਘ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਗੁਰਦੁਆਰਾ ਦਾਨਾਪੁਰ ਪਟਨਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਪਟਨਾ ਸਾਹਿਬ, 16 ਫਰਵਰੀ (ਕੁਲਵਿੰਦਰ ਸਿੰਘ ਘੁੰਮਣ)-ਪਟਨਾ ਸਾਹਿਬ ਦੇ ਨਜ਼ਦੀਕ ਦਾਨਾਪੁਰ ਸ਼ਹਿਰ ਵਿਖੇ ਗੰਗਾ ਨਦੀ ਦੇ ਕਿਨਾਰੇ ਸਥਿਤ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਹਾਂਡੀ ਸਾਹਿਬ ਦਾਨਾਪੁਰ ਵਿਖੇ ਗੁਰੂ ਸਾਹਿਬ ਜੀ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚੋਂ ਤਿੰਨ ਮੋਬਾਈਲ ਬਰਾਮਦ

ਰੂਪਨਗਰ, 16 (ਸਤਨਾਮ ਸਿੰਘ ਸੱਤੀ)-ਅੱਜ ਜ਼ਿਲ੍ਹਾ ਜੇਲ੍ਹ ਰੂਪਨਗਰ ਵਿਚੋਂ ਤਲਾਸ਼ੀ ਦੌਰਾਨ ਮੁੜ ਮੋਬਾਈਲ ਫ਼ੋਨ ਬਰਾਮਦ ਹੋਏ ਹਨ | ਜੇਲ੍ਹ ਅਧਿਕਾਰੀਆਂ ਮੁਤਾਬਿਕ ਅੱਜ ਤਲਾਸ਼ੀ ਦੌਰਾਨ ਬੈਰਕ ਨੰਬਰ 5 ਦੇ ਨਾਲ ਲੱਗਦੇ ਸਾਈਡ ਰੂਮ ਦੇ ਸਾਹਮਣੇ ਲੱਗੇ ਦਰਖ਼ਤ ਦੇ ਹੇਠੋਂ ...

ਪੂਰੀ ਖ਼ਬਰ »

ਪਿੰਡ ਭੁਰਟਵਾਲਾ ਤੋਂ ਦਿੱਲੀ ਤੱਕ ਪੁੱਠੇ ਪੈਰ ਯਾਤਰਾ 'ਤੇ ਨਿਕਲਿਆ ਅਚਾਰੀਆ ਪੁਨੀਤ ਕੁਮਾਰ

ਏਲਨਾਬਾਦ, 16 ਫਰਵਰੀ (ਜਗਤਾਰ ਸਮਾਲਸਰ)-ਬਲਾਕ ਦੇ ਪਿੰਡ ਭੁਰਟਵਾਲਾ ਦਾ ਨੌਜਵਾਨ ਆਚਾਰੀਆ ਪੁਨੀਤ ਕੁਮਾਰ 14 ਫਰਵਰੀ ਤੋਂ ਆਪਣੇ ਪਿੰਡ ਤੋਂ ਇਕ ਅਨੋਖੀ ਪੈਦਲ ਯਾਤਰਾ ਰਾਹੀ ਦਿੱਲੀ ਤੱਕ ਜਾ ਰਿਹਾ ਹੈ, ਜਿਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ | ਆਚਾਰੀਆ ਪੁਨੀਤ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਜਗਾਧਰੀ, 16 ਫਰਵਰੀ (ਜਗਜੀਤ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਸ਼ਨੂੰ ਨਗਰ ਜਗਾਧਰੀ ਵਰਕਸ਼ਾਪ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮਨਾਉਂਦੇ ਹੋਏ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੰਗਤਾਂ ਨੇ ਗੁਰੂ ਦਰਬਾਰ ਵਿਚ ...

ਪੂਰੀ ਖ਼ਬਰ »

ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ

ਸ਼ਾਹਬਾਦ ਮਾਰਕੰਡਾ, 16 ਫਰਵਰੀ (ਅਵਤਾਰ ਸਿੰਘ)-ਰੋਟਰੀ ਕਲੱਬ ਤੇ ਸ਼ਿਵ ਮੰਦਰ ਸਭਾ ਸ਼ਾਹਬਾਦ ਮਾਰਕੰਡਾ ਵਲੋਂ ਅੱਖਾਂ ਦੀ ਜਾਂਚ ਦਾ ਕੈਂਪ ਸ਼ਿਵ ਮੰਦਰ ਧਰਮਸ਼ਾਲਾ ਲਗਾਇਆ ਗਿਆ | ਇਹ ਕੈਂਪ ਅਮਰ ਆਤਮਾ ਇਤਿਹਾਸ ਕੇਸਰੀ ਸਵ: ਮਾਸਟਰ ਨੱਥਾ ਸਿੰਘ ਨਿਰਦੋਸ਼ ਅਤੇ ਉਨ੍ਹਾਂ ਦੀ ...

ਪੂਰੀ ਖ਼ਬਰ »

ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸਪੋਰਟਸ ਡੇ ਮਨਾਇਆ

ਜਗਾਧਰੀ, 16 ਫਰਵਰੀ (ਜਗਜੀਤ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸਪੋਰਟਸ ਡੇ ਮਨਾਇਆ ਗਿਆ, ਜਿਸ ਦੌਰਾਨ ਸਕੂਲ ਦੇ ਸਾਰੇ ਬੱਚਿਆਂ ਨੇ ਵੱਖ-ਵੱਖ ਖੇਡਾਾ ਵਿਚ ਹਿੱਸਾ ਲਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਭਾਜਪਾ ਕਲਚਰਲ ਸੈੱਲ ਦੇ ...

ਪੂਰੀ ਖ਼ਬਰ »

ਪਿੰਡ ਭੁਰਟਵਾਲਾ ਤੋਂ ਦਿੱਲੀ ਤੱਕ ਪੁੱਠੇ ਪੈਰ ਯਾਤਰਾ 'ਤੇ ਨਿਕਲਿਆ ਅਚਾਰੀਆ ਪੁਨੀਤ ਕੁਮਾਰ

ਏਲਨਾਬਾਦ, 16 ਫਰਵਰੀ (ਜਗਤਾਰ ਸਮਾਲਸਰ)-ਬਲਾਕ ਦੇ ਪਿੰਡ ਭੁਰਟਵਾਲਾ ਦਾ ਨੌਜਵਾਨ ਆਚਾਰੀਆ ਪੁਨੀਤ ਕੁਮਾਰ 14 ਫਰਵਰੀ ਤੋਂ ਆਪਣੇ ਪਿੰਡ ਤੋਂ ਇਕ ਅਨੋਖੀ ਪੈਦਲ ਯਾਤਰਾ ਰਾਹੀ ਦਿੱਲੀ ਤੱਕ ਜਾ ਰਿਹਾ ਹੈ, ਜਿਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ | ਆਚਾਰੀਆ ਪੁਨੀਤ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਦੁਆਰਾ ਥੜਾ ਸਾਹਿਬ ਪਾਤਸ਼ਾਹੀ ਨੌਵੀ ਪਿੰਡ ਝੀਂਵਰੇਹੜੀ 'ਚ ਦੋ ਰੋਜ਼ਾ ਸਮਾਗਮ 20 ਤੋਂ

ਸ਼ਾਹਬਾਦ ਮਾਰਕੰਡਾ, 16 ਫਰਵਰੀ (ਅਵਤਾਰ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਝੀਂਵਰੇਹੜੀ ਵਿਖੇ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਥੜ੍ਹਾ ਸਾਹਿਬ ਵਿਚ ਦੋ ਰੋਜ਼ਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਮਿੱਠੀ ਯਾਦ ਵਿਚ ਇਤਿਹਾਸਕ ਸਮਾਗਮ ਦਾ ਆਯੋਜਨ 20 ਅਤੇ 21 ...

ਪੂਰੀ ਖ਼ਬਰ »

ਅੱਖਾਂ, ਦੰਦਾਂ ਤੇ ਹੱਡੀਆਂ ਦਾ ਕੈਂਪ ਮੁਲਤਵੀ

ਸ੍ਰੀ ਚਮਕੌਰ ਸਾਹਿਬ, 16 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਲਾਈਨਜ਼ ਆਈ ਕੇਅਰ ਸੁਸਾਇਟੀ ਵਲੋਂ ਲਾਈਨਜ਼ ਆਈ ਚੈਰੀਟੇਬਲ ਹਸਪਤਾਲ ਵਿਚ 17 ਫਰਵਰੀ ਨੂੰ ਲਗਾਇਆ ਜਾਣ ਵਾਲਾ ਅੱਖਾਂ, ਦੰਦਾਂ ਅਤੇ ਹੱਡੀਆਂ ਦਾ ਮੁਫ਼ਤ ਕੈਂਪ ਸਿਹਤ ਵਿਭਾਗ ਵਲੋਂ ਇਜਾਜ਼ਤ ਨਾ ਦੇਣ ਕਾਰਨ ...

ਪੂਰੀ ਖ਼ਬਰ »

ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਇਆ ਭਨੂਪਲੀ ਦਾ ਵਾਸੀ

ਢੇਰ, 16 ਫਰਵਰੀ (ਸ਼ਿਵ ਕੁਮਾਰ ਕਾਲੀਆ)-ਵਿਦੇਸ਼ ਭੇਜਣ ਦੇ ਨਾਂਅ 'ਤੇ ਪਿੰਡ ਭਨੂਪਲੀ ਦੇ ਵਾਸੀ ਦਲੇਰ ਸਿੰਘ ਪੁੱਤਰ ਚਰਨ ਦਾਸ ਨਾਲ ਚੰਡੀਗੜ੍ਹ ਦੇ ਇਕ ਏਜੰਟ ਵਲੋਂ ਇਕ ਲੱਖ ਪੰਜਾਹ ਹਜ਼ਾਰ ਰੁਪਏ ਦੀ ਠੱਗੀ ਮਾਰੀ ਗਈ | ਇਸ ਸਬੰਧ ਵਿਚ ਭਨੂਪਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਚਾਰ ਬੱਚਿਆਂ ਦੀ ਘਟਨਾ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਪ੍ਰਗਟਾਇਆ ਦੁੱਖ

ਸ੍ਰੀ ਅਨੰਦਪੁਰ ਸਾਹਿਬ, 16 ਫਰਵਰੀ (ਨਿੱਕੂਵਾਲ)- ਸੰਗਰੂਰ ਦੇ ਲੌਾਗੋਵਾਲ ਵਿਖੇ ਇਕ ਸਕੂਲੀ ਵੈਨ ਨੂੰ ਲੱਗੀ ਅੱਗ ਕਾਰਨ ਚਾਰ ਮਾਸੂਮ ਬੱਚਿਆਂ ਦੀ ਦਰਦਨਾਕ ਮੌਤ 'ਤੇ ਅਫ਼ਸੋਸ ਜ਼ਾਹਿਰ ਕਰਦੇ ਹੋਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਮੋਰਿੰਡਾ ਨੇ ਕੀਤੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ

ਮੋਰਿੰਡਾ, 16 ਫਰਵਰੀ (ਕੰਗ)-ਆਰਮੀ ਗਰਾਊਾਡ ਮੋਰਿੰਡਾ ਵਿਖੇ ਦਸਮੇਸ਼ ਸਪੋਰਟਸ ਕਲੱਬ ਮੋਰਿੰਡਾ ਵਲੋਂ ਕਰਵਾਏ ਜਾ ਰਹੇ ਪੰਜਾਬ ਰਾਜ ਜੂਨੀਅਰ ਹੈਂਡਬਾਲ ਚੈਂਪੀਅਨਸ਼ਿਪ ਮੌਕੇ ਐੱਸ.ਡੀ.ਐੱਮ. ਮੋਰਿੰਡਾ ਹਰਬੰਸ ਸਿੰਘ ਨੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਵਿੱਦਿਅਕ ਮੇਲਾ ਕਰਾਇਆ

ਮੋਰਿੰਡਾ, 16 ਫਰਵਰੀ (ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਵਿੱਦਿਅਕ ਮੇਲਾ ਸਮਾਪਤ ਹੋ ਗਿਆ | ਸਮਾਪਤੀ ਸਮਾਰੋਹ ਸਮੇਂ ਡੈਨਮਾਰਕ ਦੇ ਵਿਗਿਆਨੀ ਡਾ. ਐਡਮ ਬੋਹਰ ਮੁੱਖ ਮਹਿਮਾਨ ਵਜੋਂ ਪਹੁੰਚੇ | ਵਿਦਿਆਰਥੀਆਂ ਵਲੋਂ ਅਧਿਆਪਿਕਾ ਇੰਦੂ ਬਾਲਾ, ਸ਼ਵੇਤਾ ਠਾਕੁਰ ਅਤੇ ...

ਪੂਰੀ ਖ਼ਬਰ »

ਜਲਗਾਹ 'ਚ ਨਾਜਾਇਜ਼ ਮਾਈਨਿੰਗ ਕਾਰਨ ਚੌਗਿਰਦਾ ਪ੍ਰੇਮੀਆਂ 'ਚ ਰੋਸ

ਨੰਗਲ, 16 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਮਿਤੀ 28 ਜਨਵਰੀ 2020 ਨੂੰ ਰਾਮਸਰ ਈਰਾਨ ਸੰਧੀ ਅਧੀਨ ਐਲਾਨੀ ਨੰਗਲ ਡੈਮ ਜਲਗਾਹ 'ਚ ਨਾਜਾਇਜ਼ ਮਾਈਨਿੰਗ ਸ਼ੁਰੂ ਹੋਣ ਕਾਰਨ ਇਲਾਕੇ ਦੇ ਚੌਗਿਰਦਾ ਪ੍ਰੇਮੀ ਚਿੰਤਤ ਹਨ | ਅੱਜ ਇਕ ਵਕੀਲ ਸ਼ਿਵ ਕੁਮਾਰ ਨੇ ਜਿਵੇਂ ਹੀ ਬਰਮਲਾ ਖੱਡ 'ਚ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਤੇ ਸ਼ਕਤੀ ਐਪ 112 ਦੀ ਜਾਣਕਾਰੀ ਦਿੱਤੀ

ਬੇਲਾ, 16 ਫਰਵਰੀ (ਮਨਜੀਤ ਸਿੰਘ ਸੈਣੀ)-ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਦੀ ਹਦਾਇਤਾਂ ਅਨੁਸਾਰ ਐਸ. ਬੀ. ਐਸ. ਸਕਿੱਲ ਸੈਂਟਰ ਬੇਲਾ ਵਿਖੇ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਰੋਪੜ ਅਤੇ ਸਾਂਝ ਕੇਂਦਰ ਸ੍ਰੀ ਚਮਕੌਰ ਸਾਹਿਬ ਵਲੋਂ ਆਵਾਜਾਈ ਦੇ ਨਿਯਮਾਂ ਦੀ ਅਤੇ ਔਰਤਾਂ ਦੀ ...

ਪੂਰੀ ਖ਼ਬਰ »

ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਬੇਲਾ, 16 ਫਰਵਰੀ (ਮਨਜੀਤ ਸਿੰਘ ਸੈਣੀ)-ਕਸਬਾ ਬੇਲਾ ਵਿਖੇ ਜਗਦੰਬਾ ਟ੍ਰੇਡਰਜ਼ ਬੇਲਾ ਵਲੋਂ ਤਾਰਾ ਹੈਲਥ ਫੂਡਜ਼ ਦੇ ਸਹਿਯੋਗ ਨਾਲ਼ ਸਥਾਨਕ ਜੇ.ਆਰ. ਹੋਟਲ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਇਲਾਕੇ ਦੇ ਦੁੱਧ ਉਤਪਾਦਕ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਸੀਸੂ ਵਿਖੇ ਲੀਨ ਤੇ ਸਮਾਰਟ ਮੈਨੂਫੈਕਚਰਿੰਗ ਰਾਹੀਂ ਉਤਪਾਦਕਤਾ ਵਧਾਉਣ ਸਬੰਧੀ ਵਰਕਸ਼ਾਪ

ਲੁਧਿਆਣਾ, 16 ਫ਼ਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਨੈਸ਼ਨਲ ਪੋ੍ਰਡਕਟੀਵਿਟੀ ਕਾਉਂਸਲ ਤੇ ਐੱਮ. ਐੱਸ. ਐੱਮ. ਈ. ਵਿਕਾਸ ਕੇਂਦਰ ਦੇ ਸਹਿਯੋਗ ਨਾਲ ਲੀਨ ਤੇ ਸਮਾਰਟ ਮੈਨੂੰਫੈਕਚਰਿੰਗ (ਇੰਡਸਟਰੀ.4.0) ਰਾਹੀਂ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਕਰਜ਼ਾ ਲੈਣ ਵਾਲੇ 2 ਵਿਅਕਤੀਆਂ ਨੂੰ 3 ਸਾਲ ਕੈਦ

ਲੁਧਿਆਣਾ, 16 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਬੈਂਕ ਤੋਂ ਕਰਜ਼ਾ ਲੈਣ ਵਾਲੇ 2 ਵਿਅਕਤੀਆਂ ਨੂੰ ਅਦਾਲਤ ਨੇ 3 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਵਲੋਂ ਦੋਸ਼ੀਆਂ ਨੂੰ 10-10 ਹਜ਼ਾਰ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਗਿਆ ਹੈ | ...

ਪੂਰੀ ਖ਼ਬਰ »

ਸਿੱਖ ਧਰਮ ਦੇ ਪ੍ਰਚਾਰ ਤੇ ਪਸਾਰ ਲਈ ਸਿੱਖ ਸੰਸਥਾਵਾਂ ਸਹਿਯੋਗ ਦੇਣ-ਬੀਬੀ ਬਾਦਲ

ਲੁਧਿਆਣਾ, 16 ਫਰਵਰੀ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਧਰਮ ਦੇ ਪ੍ਰਚਾਰ ਅਤੇ ਪਸਾਰ ਲਈ ਕੀਤੇ ਜਾ ਰਹੇ ਕਾਰਜਾਂ 'ਚ ਸਿੱਖ ਸੰਸਥਾਵਾਂ ਨੂੰ ਵੀ ਹਰ ...

ਪੂਰੀ ਖ਼ਬਰ »

3 ਨੌਜਵਾਨ ਭੁੱਕੀ ਸਮੇਤ ਗਿ੍ਫ਼ਤਾਰ

ਲੁਧਿਆਣਾ, 16 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਡੇਢ ਕਵਿੰਟਲ ਭੁੱਕੀ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ...

ਪੂਰੀ ਖ਼ਬਰ »

30ਵੀਂ ਵਿਸ਼ਵ ਪੰਜਾਬੀ ਕਾਨਫਰੰਸ 'ਚ ਸ਼ਾਮਿਲ ਹੋਣ ਲਈ 35 ਮੈਂਬਰੀ ਵਫ਼ਦ ਲਾਹੌਰ ਪੁੱਜਾ

ਲੁਧਿਆਣਾ, 16 ਫਰਵਰੀ (ਕਵਿਤਾ ਖੁੱਲਰ)-ਵਿਸ਼ਵ ਪੰਜਾਬੀ ਕਾਂਗਰਸ ਵਲੋਂ 14 ਤੋਂ 18 ਫਰਵਰੀ ਤੱਕ ਪਾਕ ਹੈਰੀਟੇਜ ਹੋਟਲ ਡੇਵਿਸ ਰੋਡ ਲਾਹੌਰ ਵਿਖੇ ਕਰਵਾਈ ਜਾ ਰਹੀ ਕਾਨਫਰੰਸ 'ਚ ਵਿਸ਼ਵ ਪੰਜਾਬੀ ਕਾਂਗਰਸ ਦੀ ਭਾਰਤੀ ਇਕਾਈ ਦੇ ਪ੍ਰਧਾਨ ਡਾ. ਦੀਪਕ ਮਨਮੋਹਨ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਲਿਵ ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 16 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿ ਰਹੀ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਹ ਕਾਰਵਾਈ ਪੀੜ੍ਹਤ ਲੜਕੀ ਦੀ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਨਕਦੀ ਲੁੱਟ ਕੇ ਫਰਾਰ

ਲੁਧਿਆਣਾ, 16 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਤਲੁਜ ਦਰਿਆ ਨੇੜੇ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਫਾਈਨਾਂਸ ਕੰਪਨੀ ਦੇ ਇਕ ਮੁਲਾਜ਼ਮ ਤੋਂ 70 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਫਿਲੌਰ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX