ਤਾਜਾ ਖ਼ਬਰਾਂ


ਤੇਲਗੂ ਅਦਾਕਾਰ ਅੱਲੂ ਅਰਜੁਨ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
. . .  2 minutes ago
ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ)- ਦੱਖਣੀ ਫ਼ਿਲਮਾਂ ਦੇ ਅਦਾਕਾਰ ਅੱਲੂ ਅਰਜਨ ਨੇ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੀਤ ਮੈਨੇਜਰ...
ਅਸਾਮ: ਬ੍ਰਹਮਪੁੱਤਰ ਨਦੀ 'ਚ ਪਲਟੀ ਕਿਸ਼ਤੀ, ਕਰੀਬ 20 ਯਾਤਰੀ ਲਾਪਤਾ
. . .  19 minutes ago
ਅਸਾਮ, 29 ਸਤੰਬਰ-ਅਸਾਮ ਦੇ ਧੁਬਰੀ ਜ਼ਿਲ੍ਹੇ 'ਚ ਬ੍ਰਹਮਪੁਰ ਨਦੀ 'ਚ ਇਕ ਕਿਸ਼ਤੀ ਪਲਟਣ ਨਾਲ ਕਰੀਬ 20 ਲੋਕ ਲਾਪਤਾ ਹੋ ਗਏ ਹਨ। ਫ਼ਿਲਹਾਲ ਇਸ ਘਟਨਾ ਤੋਂ ਬਾਅਦ ਰੈਸਕਿਊ ਜਾਰੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ
. . .  10 minutes ago
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆਂਦਾ ਗਿਆ ਹੈ ਅਤੇ ਅੱਜ ਬਾਅਦ ਦੁਪਹਿਰ ਪੁਲਿਸ ਵਲੋਂ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ ਨੇ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ
. . .  41 minutes ago
ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਾਈਵੇਟ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਇੱਥੇ ਵੱਖ-ਵੱਖ ਸਕੂਲਾਂ 'ਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਵਿਆਹੁਤਾ ਹੋਣ ਜਾਂ ਅਣਵਿਆਹੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ
. . .  about 1 hour ago
ਨਵੀਂ ਦਿੱਲੀ, 29 ਸਤੰਬਰ- ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਕਿ...
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  about 1 hour ago
ਅਹਿਮਦਾਬਾਦ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ।
ਵਿਜੀਲੈਂਸ ਦੀ ਕਾਰਵਾਈ ਦੇ ਰੋਸ 'ਚ ਕੌਂਸਲ ਮੁਲਾਜ਼ਮਾਂ ਨੇ ਕੀਤੀ ਹੜਤਾਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਰੁਪਿੰਦਰ ਸਿੰਘ ਸੱਗੂ)-ਵਿਜੀਲੈਂਸ ਵਲੋਂ ਸੁਨਾਮ ਨਗਰ ਕੌਂਸਲ 'ਚ ਤਾਇਨਾਤ ਕਲਰਕ ਕਿਰਨਦੀਪ ਸਹੋਤਾ ਖ਼ਿਲਾਫ਼ ਰਿਸ਼ਵਤ ਮੰਗਣ ਦੇ ਕਥਿਤ ਦੋਸ਼ਾਂ ਹੇਠ ਗ੍ਰਿਫ਼ਤਾਰ ਕਰਨ ਦੇ ਵਿਰੋਧ 'ਚ ਅੱਜ ਨਗਰ ਕੌਂਸਲ...
ਪੀ.ਐੱਫ.ਆਈ. ਦਾ ਟਵਿੱਟਰ ਅਕਾਊਂਟ ਬੈਨ, ਸਰਕਾਰ ਦੀ ਸ਼ਿਕਾਇਤ 'ਤੇ ਟਵਿੱਟਰ ਇੰਡੀਆ ਨੇ ਕੀਤੀ ਕਾਰਵਾਈ
. . .  about 3 hours ago
ਨਵੀਂ ਦਿੱਲੀ, 29 ਸਤੰਬਰ-ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀ.ਐੱਫ.ਆਈ.) ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਵਿਟਰ ਨੇ ਇਹ ਕਾਰਵਾਈ ਭਾਰਤ ਸਰਕਾਰ ਵਲੋਂ...
ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4,272 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 29 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 4,272 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 4,474 ਲੋਕ ਡਿਸਚਾਰਜ ਹੋਏ ਹਨ।
ਪਾਕਿਸਤਾਨੀ ਡਰੋਨਾਂ ਵਲੋਂ ਫਿਰ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫਾਇਰਿੰਗ
. . .  about 3 hours ago
ਖਾਲੜਾ, 29 ਸਤੰਬਰ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਕੇ.ਐੱਸ. ਵਾਲਾ ਦੇ ਅਧੀਨ ਆਉਂਦੇ ਏਰੀਏ ਅੰਦਰ 28 ਅਤੇ 29 ਸਤੰਬਰ ਦੀ ਦਰਮਿਆਨੀ ਰਾਤ ਨੂੰ 3:10 ਵਜੇ...
ਓਡੀਸ਼ਾ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ, 28 ਮਜ਼ਦੂਰ ਬਿਮਾਰ
. . .  about 4 hours ago
ਓਡੀਸ਼ਾ, 29 ਸਤੰਬਰ-ਓਡੀਸ਼ਾ ਦੇ ਬਾਲਾਸੋਰ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ ਹੋਣ ਨਾਲ 28 ਮਜ਼ਦੂਰ ਗੰਭੀਰ ਰੂਪ ਨਾਲ ਬਿਮਾਰ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਗੈਸ ਲੀਕ ਹੋਣ ਨਾਲ ਬਿਮਾਰ ਹੋਣ ਵਾਲੇ ਮਜ਼ਦੂਰਾਂ 'ਚ ਜ਼ਿਆਦਾਤਰ ਔਰਤਾਂ ਹਨ।
ਚੀਨ ਦੇ ਨਾਲ ਸੰਬੰਧਾਂ 'ਤੇ ਬੋਲੇ ਵਿਦੇਸ਼ ਮੰਤਰੀ ਡਾ.ਐੱਸ ਜੈਸ਼ੰਕਰ, ਦਿੱਤਾ ਇਹ ਬਿਆਨ
. . .  about 4 hours ago
ਨਵੀਂ ਦਿੱਲੀ, 29 ਸਤੰਬਰ-ਚੀਨ ਦੇ ਨਾਲ ਸੰਬੰਧਾਂ 'ਤੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਦਾ ਕਹਿਣਾ ਹੈ ਕਿ ਸਾਡੀ ਚੀਨ ਦੇ ਨਾਲ ਵਧੀਆ ਸੰਬੰਧ ਰੱਖਣ ਦੀ ਕੋਸ਼ਿਸ਼ ਜਾਰੀ ਹੈ ਪਰ ਇਹ ਸੰਵੇਦਨਸ਼ੀਲਤਾ ਆਪਸੀ ਸਨਮਾਨ...
ਪ੍ਰਧਾਨ ਮੰਤਰੀ ਮੋਦੀ ਅੱਜ ਤੋਂ 2 ਦਿਨ ਦੇ ਗੁਜਰਾਤ ਦੌਰੇ 'ਤੇ
. . .  about 4 hours ago
ਨਵੀਂ ਦਿੱਲੀ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਆਪਣੀ 2 ਦਿਨ ਦੀ ਗੁਜਰਾਤ ਯਾਤਰਾ ਦੌਰਾਨ 29 ਹਜ਼ਾਰ ਕਰੋੜ ਰੁਪਏ ਦੀ ਲਾਗਤ ਦੀ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਸੰਬੰਧਿਤ ਪ੍ਰਾਜੈਕਟਾਂ...
ਜੰਮੂ-ਕਸ਼ਮੀਰ: ਉਧਮਪੁਰ 'ਚ ਪਾਰਕਿੰਗ 'ਚ ਖੜ੍ਹੀ ਬੱਸ 'ਚ ਧਮਾਕਾ, 2 ਲੋਕ ਜ਼ਖ਼ਮੀ
. . .  about 3 hours ago
ਸ੍ਰੀਨਗਰ, 29 ਸਤੰਬਰ- ਜੰਮੂ ਕਸ਼ਮੀਰ ਦੇ ਉਧਮਪੁਰ ਵਿਖੇ ਪਾਰਕਿੰਗ 'ਚ ਬੀਤੀ ਰਾਤ ਖੜ੍ਹੀ ਇਕ ਬੱਸ ਵਿਚ ਬੰਬ ਧਮਾਕਾ ਹੋ ਗਿਆ। ਇਸ ਹਾਦਸੇ 'ਚ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 22ਵਾਂ ਦਿਨ
. . .  about 5 hours ago
ਕੇਰਲ, 29 ਸਤੰਬਰ-ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੇ 22ਵੇਂ ਦਿਨ ਦੀ ਸ਼ੁਰੂਆਤ ਮਲਪੁਰਮ ਦੇ ਚੁੰਗਥਰਾ ਪਿੰਡ ਤੋਂ ਕੀਤੀ।
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਭਗਵੰਤ ਮਾਨ ਵੱਲੋਂ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ ਹੈ, ਜਿਸ ਦੀ ਸਮਰੱਥਾ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਹੈ ਤੇ ਇਹ ਪਲਾਂਟ ਇਲਾਕੇ ਦੇ ਡੇਅਰੀ ਕਿਸਾਨਾਂ ਲਈ ਵਰਦਾਨ ਸਾਬਿਤ...
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਫੱਗਣ ਸੰਮਤ 551

ਫਰੀਦਕੋਟ

ਬਾਜਾਖਾਨਾ ਵਿਖੇ ਚੋਰੀ ਤੋਂ ਬਾਅਦ ਦੁਕਾਨ ਨੂੰ ਲਗਾਈ ਅੱਗ

ਬਾਜਾਖਾਨਾ, 26 ਫ਼ਰਵਰੀ (ਜਗਦੀਪ ਸਿੰਘ ਗਿੱਲ)-ਸਥਾਨਕ ਗੁਰਦੁਆਰਾ ਬਾਬਾ ਜੀਵਨ ਸਿੰਘ ਦੇ ਨਜ਼ਦੀਕ ਗਲੀ ਵਿਚ ਚੋਰਾਂ ਵਲੋਂ ਦੁਕਾਨ 'ਚੋਂ ਸਾਮਾਨ ਚੋਰੀ ਕਰਨ ਤੋਂ ਬਾਅਦ ਦੁਕਾਨ ਦੇ ਬਾਕੀ ਬਚੇ ਸਾਮਾਨ ਨੂੰ ਅੱਗ ਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦੁਬਈ 'ਚ ਰੁਲਣ ਤੋਂ ਬਾਅਦ ਘਰ ਪਰਤੀ ਪਿੰਡ ਅਰਾਈਆਂ ਵਾਲਾ ਦੀ ਲੜਕੀ

ਫ਼ਰੀਦਕੋਟ, 26 ਫ਼ਰਵਰੀ (ਸਰਬਜੀਤ ਸਿੰਘ)-ਏਜੰਟਾਂ ਦੁਆਰਾ ਧੋਖਾਧੜੀ ਦਾ ਸ਼ਿਕਾਰ ਪਿੰਡ ਅਰਾਈਆਂ ਵਾਲਾ ਕਲਾਂ ਦੀ ਇਕ ਲੜਕੀ ਦੁਬਈ ਵਿਚ ਚਾਰ ਮਹੀਨੇ ਖੱਜਲ ਖੁਆਰ ਹੋਣ ਤੋਂ ਬਾਅਦ ਘਰ ਪਰਤੀ ਹੈ | ਚੰਗੇ ਭਵਿੱਖ ਦੀ ਆਸ 'ਚ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਹੋਈ ਲੜਕੀ ਲੱਖਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਕਰ ਤੇ ਆਬਕਾਰੀ, ਭਵਨ ਤੇ ਨਿਰਮਾਣ ਅਤੇ ਨਗਰ ਕੌਾਸਲ ਦੇ ਦਫ਼ਤਰਾਂ ਦੀ ਕੀਤੀ ਜਾਂਚ

ਫ਼ਰੀਦਕੋਟ, 26 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਦਫ਼ਤਰਾਂ ਵਿਚ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਅਤੇ ਲੋਕਾਂ ਦੇ ਸਰਕਾਰੀ ਦਫ਼ਤਰਾਂ ਵਿਚ ਕੰਮ ਸਮੇਂ ਸਿਰ ਹੋਣ ਨੂੰ ਯਕੀਨੀ ਬਣਾਉਣ ਦੇ ਮਕਸਦ ਨੂੰ ਧਿਆਨ 'ਚ ਰੱਖਦਿਆਂ ...

ਪੂਰੀ ਖ਼ਬਰ »

ਪਿੰਡ ਚੈਨਾ 'ਚ ਕਈ ਬੱਚੇ ਕਨੇਡੂ ਦੀ ਬਿਮਾਰੀ ਦੀ ਲਪੇਟ 'ਚ ਆਏ

ਜੈਤੋ, 26 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਪਿੰਡ ਚੈਨਾ 'ਚ ਕਨੇਡੂ ਦੀ ਬਿਮਾਰੀ ਤੋਂ ਪੀੜਤ ਬੱਚਿਆਂ ਦੇ ਇਲਾਜ ਲਈ ਸਿਹਤ ਵਿਭਾਗ ਬੇਸ਼ੱਕ ਚੌਕਸ ਹੈ, ਪ੍ਰੰਤੂ ਉਕਤ ਬਿਮਾਰੀ ਦੇ ਕਾਰਨ ਪਿੰਡ ਨਿਵਾਸੀਆਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ, ਕਿਉਂਕਿ ਕਰੀਬ 3 ਹਫਤੇ ...

ਪੂਰੀ ਖ਼ਬਰ »

ਲੰਭਵਾਲੀ ਵਿਖੇ ਵਾਟਰ ਵਰਕਸ 'ਚੋਂ ਦੋ ਮੋਟਰਾਂ ਚੋਰੀ

ਬਾਜਾਖਾਨਾ, 26 ਫ਼ਰਵਰੀ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਲੰਭਵਾਲੀ ਵਿਖੇ ਵਾਟਰ ਵਰਕਸ ਵਿਚੋਂ ਦੋ ਮੋਟਰਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਸੁਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਵਾਟਰ-ਵਰਕਸ ਵਿਚੋਂ ...

ਪੂਰੀ ਖ਼ਬਰ »

ਟਰੈਵਲ ਏਜੰਟ ਦੀ ਠੱਗੀ ਦਾ ਸ਼ਿਕਾਰ 52 ਨੌਜਵਾਨਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ

ਫ਼ਰੀਦਕੋਟ, 26 ਫ਼ਰਵਰੀ (ਸਰਬਜੀਤ ਸਿੰਘ)-ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਿਤ ਕਰੀਬ 52 ਬੇਰੁਜ਼ਗਾਰ ਨੌਜਵਾਨਾਂ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੂੰ ਮਿਲ ਕੇ ਲਿਖਤੀ ਸ਼ਿਕਾਇਤ ਦਿੱਤੀ ਹੈ ਕਿ ਕੋਟਕਪੂਰਾ ਦੀ ਇਕ ਟਰੈਵਲ ਏਜੰਸੀ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਲਈ ਵਰਦਾਨ ਸਿੱਧ ਹੋ ਰਿਹਾ ਹੈ ਕੋਟਕਪੂਰਾ 'ਚ ਚੱਲਦਾ ਮੋਦੀਖ਼ਾਨਾ

ਕੋਟਕਪੂਰਾ, 26 ਫ਼ਰਵਰੀ (ਮੋਹਰ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਖੇਤਰ ਕੋਟਕਪੂਰਾ ਅਤੇ ਸ਼ਹਿਰ ਦੇ ਹੋਰ ਸਮਾਜ ਸੇਵੀ ਵਿਅਕਤੀਆਂ ਦੇ ਸਹਿਯੋਗ ਨਾਲ ਕੋਟਕਪੂਰਾ ਦੇ ਚੌਕ ਕੌੜਿਆਂ ਵਾਲਾ ਕੋਲ ਚਲਾਇਆ ਜਾ ਰਿਹਾ 'ਮੋਦੀਖ਼ਾਨਾ' ਲੋੜਵੰੰਦ ਤੇ ਗ਼ਰੀਬ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜੱਜ ਲਵਪ੍ਰੀਤ ਕੌਰ ਦਾ ਸਨਮਾਨ

ਫ਼ਰੀਦਕੋਟ, 26 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਇਕਾਈ ਵਲੋਂ ਫ਼ਰੀਦਕੋਟ ਦਾ ਮਾਣ ਬੇਟੀ ਲਵਪ੍ਰੀਤ ਕੌਰ ਦੇ ਸਭ ਤੋਂ ਛੋਟੀ ਉਮਰ ਵਿਚ ਜੱਜ ਬਨਣ ਦੀ ਖੁਸ਼ੀ ਵਿਚ ਸੰਨੀ ਰੈਣ ਬਸੇਰਾ ਫ਼ਰੀਦਕੋਟ ਵਿਖੇ ਇਕਾਈ ਦੇ ਪ੍ਰਧਾਨ ਕਰਮਜੀਤ ...

ਪੂਰੀ ਖ਼ਬਰ »

ਸੂਬਾ ਸਰਕਾਰ 'ਚ ਗੈਂਗਸਟਰਾਂ ਨੂੰ ਲੁੱਟ ਕਰਨ ਦੀ ਛੂਟ ਹੀ ਨਹੀਂ, ਸਗੋਂ ਪਨਾਹ ਵੀ ਦਿੱਤੀ ਜਾ ਰਹੀ ਹੈ- ਸੁਖਬੀਰ ਸਿੰਘ ਬਾਦਲ

ਮੂਣਕ, 26 ਫਰਵਰੀ (ਸਿੰਗਲਾ, ਭਾਰਦਵਾਜ, ਧਾਲੀਵਾਲ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਇਕ ਨਿਕੰਮਾ ਮੁੱਖ ਮੰਤਰੀ ਵਜੋਂ ਸਾਬਤ ਹੋਇਆ ਹੈ | ਇਸ ਦੇ ਰਾਜ 'ਚ ਗੈਂਗਸਟਰਾਂ ਅਤੇ ਸੂਬਾ ਵਿਰੋਧੀ ਅਨਸਰਾਂ ਨੰੂ ਲੁੱਟ ਕਰਨ ਦੀ ਛੂਟ ਹੀ ਨਹੀਂ ਦਿੱਤੀ ਗਈ, ਸਗੋਂ ਉਨ੍ਹਾਂ ...

ਪੂਰੀ ਖ਼ਬਰ »

ਚਿਲਡਰਨ ਹੋਮ ਦੇ ਬੱਚਿਆਂ ਨਾਲ ਵਿਸ਼ੇਸ਼ ਮਿਲਣੀ ਅੱਜ

ਫ਼ਰੀਦਕੋਟ, 26 ਫ਼ਰਵਰੀ (ਸਤੀਸ਼ ਬਾਗ਼ੀ)-ਸਮਾਜਸੇਵੀ ਸੰਸਥਾ ਹੈਲਥ ਫ਼ਾਰ ਆਲ ਦੇ ਪ੍ਰਧਾਨ ਡਾ: ਵਿਸ਼ਵਦੀਪ ਗੋਇਲ ਨੇ ਦੱਸਿਆ ਕਿ 27 ਫ਼ਰਵਰੀ ਨੂੰ ਦੁਪਹਿਰ 12 ਵਜੇ ਚਿਲਡਰਨ ਹੋਮ ਰੈਡ ਕਰਾਸ ਫ਼ਰੀਦਕੋਟ ਦੇ ਬੱਚਿਆਂ ਨਾਲ ਮੈਂਬਰਾਂ ਵਲੋਂ ਵਿਸ਼ੇਸ਼ ਮਿਲਣੀ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਪਾਕਸ਼ੀ ਗਰੋਵਰ ਨੂੰ ਮਰਨ ਉਪਰੰਤ 'ਬਹਾਦਰੀ ਪੁਰਸਕਾਰ' ਦੇਣ ਦੀ ਮੰਗ

ਕੋਟਕਪੂਰਾ, 26 ਫ਼ਰਵਰੀ (ਮੋਹਰ ਸਿੰਘ ਗਿੱਲ)-ਚੰਡੀਗੜ੍ਹ ਦੇ ਸੈਕਟਰ 32 ਦੇ ਇਕ ਪੀ.ਜੀ 'ਚ ਅਚਾਨਕ ਅੱਗ ਲੱਗਣ ਦੀ ਘਟਨਾ 'ਚ ਮਾਰੀ ਗਈ ਕੋਟਕਪੂਰਾ ਸ਼ਹਿਰ ਦੀ ਲੜਕੀ ਪਾਕਸ਼ੀ ਗਰੋਵਰ (19) ਪੁੱਤਰੀ ਨਵਨੀਪ ਗਰੋਵਰ ਨੂੰ ਮਰਨ ਉਪਰੰਤ ਬਹਾਦਰੀ ਪੁਰਸਕਾਰ ਦਿੱਤੇ ਜਾਣ ਦੀ ਸ਼ਹਿਰ ...

ਪੂਰੀ ਖ਼ਬਰ »

ਬੀੜ ਵਲੋਂ ਅਮਰਜੀਤ ਢਿੱਲੋਂ ਯਾਦਗਾਰੀ ਤਸਵੀਰ ਪ੍ਰਦਰਸ਼ਨੀ ਅਤੇ ਵਾਤਾਵਰਨ ਚੇਤਨਾ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 26 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਵਾਤਾਵਰਨ ਪ੍ਰੇਮੀ ਬਹੁਪੱਖੀ ਸ਼ਖ਼ਸੀਅਤ ਸਵ. ਅਮਰਜੀਤ ਢਿੱਲੋਂ ਦਬੜੀਖਾਨਾ ਦੀ ਸੋਚ ਨੂੰ ਸਮਰਪਿਤ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡਜ਼ ਸੁਸਾਇਟੀ ਬੀੜ ਵਲੋਂ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀਆਂ 33ਵੀਆਂ ਸਾਲਾਨਾ ਖੇਡਾਂ ਸ਼ਾਨੋ ਸ਼ੌਕਤ ਨਾਲ ਆਰੰਭ

ਫ਼ਰੀਦਕੋਟ, 26 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ ਫ਼ਰੀਦਕੋਟ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ 33ਵਾਂ ਸਾਲਾਨਾ ਖੇਡ ਸਮਾਗਮ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਆਰੰਭ ਹੋਇਆ | ਇਸ ਖੇਡ ਮੇਲੇ ਦਾ ...

ਪੂਰੀ ਖ਼ਬਰ »

ਆਕਸਫੋਰਡ ਇੰਟਰਨੈਸ਼ਨਲ ਸਕੂਲ ਦੀ ਰਸਮੀਂ ਸ਼ੁਰੂਆਤ ਹੋਈ

ਕੋਟਕਪੂਰਾ, 26 ਫ਼ਰਵਰੀ (ਮੋਹਰ ਸਿੰਘ ਗਿੱਲ)-ਸਥਾਨਕ ਬਠਿੰਡਾ ਰੋਡ ਕੋਟਕਪੂਰਾ ਵਿਖੇ ਆਕਸਫੋਰਡ ਇੰਟਰਨੈਸ਼ਨਲ ਸਕੂਲ ਦੀ ਰਸਮੀ ਸ਼ੁਰੂਆਤ ਸੰਸਥਾ ਦੀ ਅਕਾਦਮਿਕ ਡਾਇਰੈਕਟਰ ਦੇਵ ਇੱਛਾ ਮੌਾਗਾ ਨੇ ਫ਼ੀਤਾ ਕੱਟ ਕੇ ਕੀਤੀ | ਇਸ ਤੋਂ ਪਹਿਲਾਂ ਸ੍ਰੀ ਸੁਖਮੁਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਮਾਤਾ ਖੀਵੀ ਜੀ ਚੈਰੀਟੇਬਲ ਟਰੱਸਟ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਫ਼ਰੀਦਕੋਟ, 26 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਥਾਨਕ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਜੀ ਚੈਰੀਟੇਬਲ ਟਰੱਸਟ ਫ਼ਰੀਦਕੋਟ ਦੇ ਮੁੱਖ ਸੇਵਾਦਾਰ ਕੈਪਟਨ ਧਰਮ ਸਿੰਘ ਗਿੱਲ ਅਤੇ ਡਾ. ਰਣਜੀਤ ਸਿੰਘ ਵਲੋਂ ਪ੍ਰਵਾਸੀ ਭਾਰਤੀ ਸ਼ਵਿੰਦਰ ਸਿੰਘ ਸਰਾਂ, ਮੱਘਰ ਸਿੰਘ ...

ਪੂਰੀ ਖ਼ਬਰ »

ਮਾਤਾ ਕਰਤਾਰ ਕੌਰ ਬਰਾੜ ਨਮਿਤ ਸ਼ਰਧਾਂਜ਼ਲੀ ਸਮਾਗਮ

ਸਾਦਿਕ, 26 ਫ਼ਰਵਰੀ (ਆਰ.ਐਸ.ਧੰੁਨਾ)- ਪਿੰਡ ਕਾਉਣੀ ਦੇ ਸਾਬਕਾ ਸਰਪੰਚ ਮੇਜਰ ਸਿੰਘ ਬਰਾੜ ਅਤੇ ਜਸਵਿੰਦਰ ਸਿੰਘ ਬਰਾੜ ਦੀ ਮਾਤਾ ਕਰਤਾਰ ਕੌਰ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਦੇ ਡੇਰਾ ਬਾਬਾ ਹੀਰਾ ਦਾਸ ਵਿਖੇ ਹੋਇਆ | ਸਮਾਗਮ ਦੌਰਾਨ ਭਾਈ ਮੱਖਣ ਸਿੰਘ ਗਿੱਲਾਂ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਫ਼ਰੀਦਕੋਟ ਵਿਧਾਨ ਸਭਾ ਹਲਕਾ 'ਚ ਰੈਲੀਆਂ ਭਲਕੇ

ਫ਼ਰੀਦਕੋਟ, 26 ਫ਼ਰਵਰੀ (ਸਰਬਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ 28 ਫਰਵਰੀ ਨੂੰ ਫ਼ਰੀਦਕੋਟ ਵਿਧਾਨ ਸਭਾ ਹਲਕੇ ਵਿਚ ਦੋ ਰੈਲੀਆਂ ਨੂੰ ਸੰਬੋਧਨ ਕਰਨਗੇ | ਮਾਲਵਾ ਜ਼ੋਨ ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਅਤੇ ...

ਪੂਰੀ ਖ਼ਬਰ »

ਪ੍ਰਥਮ ਟੀਮ ਨੇ ਅਧਿਆਪਨ ਸਹਾਇਕ ਸਮੱਗਰੀ ਬਣਾਈ

ਕੋਟਕਪੂਰਾ, 26 ਫ਼ਰਵਰੀ (ਮੋਹਰ ਸਿੰਘ ਗਿੱਲ)-ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਛੋਟੇ ਬੱਚਿਆਂ ਨੂੰ ਸਿੱਖਣ ਦੇ ਲਈ ਉਤਸ਼ਾਹਿਤ ਕਰਨ ਦੇ ਲਈ ਪ੍ਰਥਮ ਟੀਮ ਜਿਸ 'ਚ ਰਮਨਦੀਪ, ਰੂਪਾ ਸੋਢੀ, ਗਗਨਦੀਪ ਕੌਰ ਅਤੇ ਕਿਰਨਪਾਲ ਸ਼ਾਮਿਲ ਹਨ, ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਨੱਥੇ ਵਾਲਾ ...

ਪੂਰੀ ਖ਼ਬਰ »

ਡੀ.ਸੀ.ਐਮ ਸਕੂਲ ਦੇ ਸਾਲਾਨਾ ਨਤੀਜਿਆਂ 'ਚ ਚੰਗੇ ਸਥਾਨ ਮੱਲਣ ਵਾਲੇ ਵਿਦਿਆਰਥੀ ਸਨਮਾਨਿਤ

ਕੋਟਕਪੂਰਾ, 26 ਫ਼ਰਵਰੀ (ਮੋਹਰ ਸਿੰਘ ਗਿੱਲ)-ਸਥਾਨਕ ਬਾਹਮਣ ਵਾਲਾ ਰੋਡ 'ਤੇ ਸਥਿਤ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਵਿਖੇ ਸਾਲ 2019-20 ਸੈਸ਼ਨ ਦਾ ਜੂਨੀਅਰ ਵਿੰਗ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਸਮਾਗਮ ਵਿਚ ਸੰਸਥਾ ਦੇ ਸਰਪ੍ਰਸਤ ਅਸ਼ੋਕ ਚਾਵਲਾ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਮੁਫ਼ਤ ਆਯੁਰਵੈਦਿਕ ਜਾਂਚ ਕੈਂਪ 'ਚ 258 ਮਰੀਜ਼ਾਂ ਦੀ ਮੁਫ਼ਤ ਜਾਂਚ

ਕੋਟਕਪੂਰਾ, 26 ਫਰਵਰੀ (ਮੇਘਰਾਜ)-ਲਾਇਨਜ਼ ਕਲੱਬ ਵਿਸ਼ਵਾਸ ਅਤੇ ਰਾਇਲ ਕੋਟਕਪੂਰਾ ਵਲੋਂ ਸਾਂਝੇ ਤੌਰ 'ਤੇ ਸਥਾਨਕ ਡੇਰਾ ਦਰਿਆਗਿਰੀ ਵਿਖੇ ਮੁਫ਼ਤ ਆਯੁਰਵੈਦਿਕ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਡਾ. ਸ਼ਸ਼ੀ ਭੂਸ਼ਨ, ਡਾ. ਰੋਹਿਤ ਮੌਾਗਾ, ਡਾ. ਤਰੁਣ ਸ਼ਰਮਾ, ਹਰਪ੍ਰੀਤ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਵਲੋਂ ਕਿਸਾਨੀ ਬਚਾਉਣ ਲਈ ਕੇਂਦਰ 'ਤੇ ਦਬਾਅ ਬਣਾਉਣ ਦਾ ਸੱਦਾ

ਕੋਟਕਪੂਰਾ, 26 ਫ਼ਰਵਰੀ (ਮੇਘਰਾਜ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ 'ਚ ਸਿਫ਼ਰ ਕਾਲ ਦੌਰਾਨ ਕਿਸਾਨੀ ਬਚਾਉਣ ਦਾ ਮੁੱਦਾ ਉਠਾਉਂਦਿਆ ਕਿਹਾ ਕਿ ਕੇਂਦਰ ਸਰਕਾਰ ਵਲੋਂ ਫ਼ਸਲਾਂ ਦਾ ਸਮਰਥਨ ਮੁੱਲ ਖ਼ਤਮ ...

ਪੂਰੀ ਖ਼ਬਰ »

25 ਮਾਰਚ ਦੀ ਨਾਗਰਿਕਤਾ ਕਾਨੂੰਨ ਵਿਰੁੱਧ ਰੈਲੀ 'ਚ ਸ਼ਮੂਲੀਅਤ ਸਬੰਧੀ ਹੋਈ ਮੀਟਿੰਗ

ਫ਼ਰੀਦਕੋਟ, 26 ਫ਼ਰਵਰੀ (ਸਰਬਜੀਤ ਸਿੰਘ)-ਅੱਜ ਸਥਾਨਕ ਸੀ.ਪੀ.ਆਈ. ਦਫ਼ਤਰ ਵਿਖੇ ਕਾਮਰੇਡ ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਵਿਚ ਲਾਲ ਸਿੰਘ ਗੋਲੇਵਾਲਾ, ਗੁਰਦਿਆਲ ਸਿੰਘ ਭੱਟੀ, ਗੁਰਤੇਜ ਸਿੰਘ ਹਰੀ ਨੌ, ਸਿਮਰਜੀਤ ਸਿੰਘ ਬਰਾੜ, ਸੂਰਜ ਭਾਨ ਤੇ ...

ਪੂਰੀ ਖ਼ਬਰ »

ਸੇਫ਼ ਸਕੂਲ ਵਾਹਨ ਪਾਲਿਸੀ ਬਾਰੇ ਦਿੱਤੀ ਜਾਣਕਾਰੀ

ਫ਼ਰੀਦਕੋਟ, 26 ਫ਼ਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਦਸਮੇਸ਼ ਪਬਲਿਕ ਗਰੁੱਪ ਆਫ਼ ਸਕੂਲਜ਼ ਦੀ ਮੈਨੇਜਮੈਂਟ ਦੇ ਡਾਇਰੈਕਟਰ ਜਨਰਲ ਵਲੋਂ ਜਸਬੀਰ ਸਿੰਘ ਸੰਧੂ ਅਤੇ ਡਾਇਰੈਕਟਰ ਗੁਰਚਰਨ ਸਿੰਘ ਨੇ ਫ਼ਰੀਦਕੋਟ, ਕੋਟਕਪੂਰਾ ਅਤੇ ਬਰਗਾੜੀ ਦੇ ਸਕੂਲਾਂ 'ਚ ਬੱਚਿਆਂ ...

ਪੂਰੀ ਖ਼ਬਰ »

ਮੈਡੀਕਲ ਕਾਲਜ ਦੇ ਇਕ ਹੋਰ ਡਾਕਟਰ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼

ਫ਼ਰੀਦਕੋਟ, 26 ਫ਼ਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਇਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਇਕ ਹੋਰ ਡਾਕਟਰ ਿਖ਼ਲਾਫ਼ ਇਕ ਮਰੀਜ਼ ਔਰਤ ਵਲੋਂ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਔਰਤ ਨੇ ਡਿਪਟੀ ...

ਪੂਰੀ ਖ਼ਬਰ »

ਬਾਬਾ ਗੰਡਾ ਸਿੰਘ ਸਕੂਲ ਵਿਖੇ 19ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਪੰਜਗਰਾਈਾ ਕਲਾਂ, 26 ਫ਼ਰਵਰੀ (ਕੁਲਦੀਪ ਸਿੰਘ ਗੋਂਦਾਰਾ)-ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ 19ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਊਧਮ ਸਿੰਘ ਔਲਖ ਸਰਪੰਚ ਅਤੇ ਸੁਖਜੀਤ ਕੌਰ ਮੈਂਬਰ ਬਲਾਕ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਖੁੱਲ੍ਹੇ ਦਰਬਾਰ 'ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

43 ਦੇ ਕਰੀਬ ਸ਼ਿਕਾਇਤਾਂ ਕਾਰਵਾਈ ਲਈ ਸਬੰਧਿਤ ਵਿਭਾਗਾਂ ਨੂੰ ਸੌਾਪੀਆਂ ਫ਼ਰੀਦਕੋਟ, 26 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਵਿਭਾਗਾਂ ਦੇ ਵੱਖ-ਵੱਖ ਦਫ਼ਤਰਾਂ ਨਾਲ ਸਬੰਧਿਤ ਆਮ ਲੋਕਾਂ ਦੀਆਂ ...

ਪੂਰੀ ਖ਼ਬਰ »

ਯੂਨਾਈਟਿਡ ਹਿਊਮਨ ਰਾਈਟਸ ਫ਼ਰੰਟ ਦੀ ਮੀਟਿੰਗ ਹੋਈ

ਫ਼ਰੀਦਕੋਟ, 26 ਫ਼ਰਵਰੀ (ਸਤੀਸ਼ ਬਾਗ਼ੀ)-ਯੂਨਾਈਟਿਡ ਹਿਊਮਨ ਰਾਈਟਸ ਫ਼ਰੰਟ ਫ਼ਰੀਦਕੋਟ ਦੀ ਵਿਸ਼ੇਸ਼ ਮੀਟਿੰਗ ਹਰਨੇਕ ਸਿੰਘ ਸਹੋਤਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਕਚਹਿਰੀਆਂ ਵਿਖੇ ਹੋਈ, ਜਿਸ ਦੌਰਾਨ ਸੰਸਥਾ ਵਲੋਂ ਮੈਂਬਰਸ਼ਿੱਪ ਵਿਚ ...

ਪੂਰੀ ਖ਼ਬਰ »

ਸ਼ਾਂਤੀਵਣ ਦੇ ਪ੍ਰਬੰਧਕਾਂ ਵਲੋਂ ਨਰਿੰਦਰਪਾਲ ਸਿੰਘ ਨਿੰਦਾ ਦਾ ਸਨਮਾਨ

ਫ਼ਰੀਦਕੋਟ, 26 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸ਼ਾਂਤੀਵਣ ਚੈਰੀਟੇਬਲ ਸੁਸਾਇਟੀ ਫ਼ਰੀਦਕੋਟ ਵਲੋਂ ਨਗਰ ਕੌਾਸਲ ਦੇ ਸਾਬਕਾ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸ਼ਾਂਤੀਵਣ ਦੇ ਮੁੱਖ ਸੇਵਾਦਾਰ ਮੱਘਰ ਸਿੰਘ ਖ਼ਾਲਸਾ ਨੇ ...

ਪੂਰੀ ਖ਼ਬਰ »

ਐਸ.ਬੀ.ਆਰ.ਐਸ. ਕਾਲਜ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ

ਸਾਦਿਕ, 26 ਫ਼ਰਵਰੀ (ਆਰ.ਐਸ.ਧੁੰਨਾ)-ਐਸ.ਬੀ.ਆਰ.ਐਸ ਕਾਲਜ ਫ਼ਾਰ ਵੋਮੈਨ ਘੁਦੂਵਾਲਾ ਵਿਖੇ ਕਰਵਾਈ ਗਈ ਸਾਲਾਨਾ ਅਥਲੈਟਿਕ ਮੀਟ 'ਚ ਡਾ. ਸੁਰਜੀਤ ਸਿੰਘ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਮੁਖੀ ਫ਼ਿਜੀਕਲ ਐਜੂਕੇਸ਼ਨ ਵਿਭਾਗ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸਕੂਲ ਵਿਖੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਸਮਾਗਮ ਕਰਵਾਇਆ

ਪੰਜਗਰਾਈਾ ਕਲਾਂ, 26 ਫ਼ਰਵਰੀ (ਕੁਲਦੀਪ ਸਿੰਘ ਗੋਂਦਾਰਾ)-ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਸਮੇਂ ਸਕੂਲ ਵਿਖੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਹਲਕਾ ਇੰਚਾਰਜ ਭੱਟੀ ਨੇ ਪਾਰਕ ਦੀ ਨੀਂਹ ਰੱਖੀ

ਗਿੱਦੜਬਾਹਾ, 26 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਡੇਰਾ ਬਾਬਾ ਬਾਲਾ ਜੀ ਪਿੰਡ ਸਾਹਿਬ ਪਿੰਡ ਫ਼ਕਰਸਰ ਵਿਖੇ ਨਵੇਂ ਬਣਾਏ ਜਾ ਰਹੇ ਪਾਰਕ ਦੀ ਨੀਂਹ ਅੱਜ ਹਲਕਾ ਮਲੋਟ ਦੇ ਇੰਚਾਰਜ ਅਮਨਪ੍ਰੀਤ ਸਿੰਘ ਅਮਨ ਭੱਟੀ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੁਰਜੀਤ ਕੌਰ ਨੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦੀ ਕਾਰਜਕਰਨੀ ਦੀ ਮੀਟਿੰਗ ਅੱਜ

ਫ਼ਰੀਦਕੋਟ, 26 ਫ਼ਰਵਰੀ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਰਾਕੇਸ਼ ਮਿੱਤਲ ਨੇ ਦੱਸਿਆ ਕਿ ਕਾਰਜਕਰਨੀ ਦੀ ਮੀਟਿੰਗ 27 ਫ਼ਰਵਰੀ ਦਿਨ ਵੀਰਵਾਰ ਨੂੰ ਸ਼ਾਮ 6 ਵਜੇ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕੀਤੀ ਜਾ ਰਹੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ

3 ਲੱਖ ਸਾਲਾਨਾ ਦੇ ਪੈਕੇਜ ਵਾਲੀਆਂ ਨੌਕਰੀਆਂ ਉਪਲੱਬਧ ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਮਾਰਚ ਮਹੀਨੇ ਸੂਬੇ ਵਿਚ ਲੱਗਣ ਵਾਲੇ ਵੱਡੇ ਰੋਜ਼ਗਾਰ ਮੇਲੇ ਸਬੰਧੀ ਜ਼ਿਲ੍ਹੇ ਦੇ ਡਿਪਟੀ ...

ਪੂਰੀ ਖ਼ਬਰ »

ਡੈਪੋ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਮੰਡੀ ਬਰੀਵਾਲਾ, 26 ਫ਼ਰਵਰੀ (ਨਿਰਭੋਲ ਸਿੰਘ)-ਪੰਜਾਬ ਸਰਕਾਰ ਦੇ ਡੈਪੋ ਪ੍ਰੋਗਰਾਮ ਤਹਿਤ ਅੱਜ ਦਾਣਾ ਮੰਡੀ ਬਰੀਵਾਲਾ ਵਿਖੇ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਨਾਇਬ ਤਹਿਸੀਲਦਾਰ ਸੁਰਿੰਦਰਪਾਲ ਸਿੰਗਲਾ ਨੇ ਨਗਰ ਵਾਸੀਆਂ ਨਾਲ ਬੈਠਕ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਤਰਖਾਣਵਾਲਾ ਵਿਖੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਤਰਖਾਣਵਾਲਾ ਵਿਖੇ ਸ਼ਾਮਲਾਤ ਜਮੀਨਾਂ ਨੂੰ ਖਾਲੀ ਕਰਵਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕਬਜਾ ਧਾਰਕਾਂ ਨੂੰ ਭੇਜੇ ਗਏ ਨੋਟਿਸਾਂ ਮਗਰੋਂ ਲੋਕਾਂ ਨੇ ਰੋਸ ਜਾਹਿਰ ਕਰਦਿਆਂ ਅੱਜ ਸਰਕਾਰ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਕਾਨੂੰਨੀ ਜਾਗਰੂਕਤਾ ਤੇ ਰਾਸ਼ਟਰੀ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਨੂੰਨੀ ਜਾਗਰੂਕਤਾ ਵਿਸ਼ੇ 'ਤੇ ਨੈਸ਼ਨਲ ਕਮਿਸ਼ਨ ਫ਼ਾਰ ਵੂਮੈਨ ਨਵੀਂ ਦਿੱਲੀ ਵਲੋਂ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | ਪਿ੍ੰਸੀਪਲ ਡਾ: ਤੇਜਿੰਦਰ ਕੌਰ ਧਾਲੀਵਾਲ ਦੀ ਅਗਵਾਈ ਵਿਚ ਅੰਤਰਿਕ ਸ਼ਿਕਾਇਤ ਨਿਵਾਰਨ ਕਮੇਟੀ ਅਤੇ ਐਕਸਟੈਨਸ਼ਨ ਐਕਟੀਵਿਟੀ ਕਮੇਟੀ ਦੇ ਯਤਨਾਂ ਨਾਲ ਕਰਵਾਏ ਇਸ ਸੈਮੀਨਾਰ ਵਿਚ ਡਾ. ਤਰੁਨ ਅਰੋੜਾ ਐਸੋਸੀਏਟ ਡੀਨ, ਡਾ: ਪੁਨੀਤ ਪਾਠਕ ਅਸਿਸਟੈਂਟ ਪ੍ਰੋਫ਼ੈਸਰ, ਡਾ: ਸੁਖਵਿੰਦਰ ਕੌਰ ਅਸਿਸਟੈਂਟ ਪ੍ਰੋਫ਼ੈਸਰ, ਵਿਭਾਗ ਆਫ਼ ਲਾਅ, ਸਕੂਲ ਆਫ਼ ਲੀਗਲ ਸਟੱਡੀਜ਼ ਐਾਡ ਗਵਰਨੈੈਸ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ ਅਤੇ ਡਾ: ਇੰਦਰਜੋਤ ਕੌਰ ਅਸਿਸਟੈਂਟ ਪ੍ਰੋਫ਼ੈਸਰ ਵਿਭਾਗ ਆਫ਼ ਲਾਅ, ਰਿਜਨਲ ਸੈਂਟਰ (ਪੰਜਾਬ ਯੂਨੀਵਰਸਿਟੀ) ਸ੍ਰੀ ਮੁਕਤਸਰ ਸਾਹਿਬ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ | ਡਾ: ਤਰੁਨ ਅਰੋੜਾ ਨੇ ਆਪਣੇ ਉਦਘਾਟਨੀ ਭਾਸ਼ਣ ਦੌਰਾਨ ਕਾਨੂੰਨੀ ਜਾਗਰੂਕਤਾ ਦੇ ਵੱਖ-ਵੱਖ ਪਹਿਲੂਆਂ ਤੇ ਚਾਨਣਾ ਪਾਇਆ ਅਤੇ ਘਰੇਲੂ ਹਿੰਸਾ ਅਧਿਨਿਯਮ ਤੇ ਪੋਕਸੋ ਕਾਨੂੰਨ ਬਾਰੇ ਵਿਸ਼ੇਸ਼ ਤੌਰ ਤੇ ਵਿਚਾਰ ਵਟਾਂਦਰਾ ਕੀਤਾ | ਡਾ: ਪੁਨੀਤ ਪਾਠਕ ਨੇ ਔਰਤ ਅਧਿਕਾਰਾਂ ਸਬੰਧੀ ਵਿਸ਼ੇਸ਼ ਰੂਪ ਵਿਚ ਸਮਾਜਿਕ ਨਿਆਂ, ਆਰਥਿਕ ਨਿਆਂ ਤੇ ਰਾਜਨੀਤੀ ਨਿਆਂ ਬਾਰੇ ਦੱਸਦੇ ਹੋਏ ਲੜਕੀਆਂ ਨੂੰ ਇਨ੍ਹਾਂ ਅਧਿਕਾਰਾਂ ਸਬੰਧੀ ਚੇਤਨ ਰਹਿਣ ਦੀ ਅਪੀਲ ਕੀਤੀ | ਡਾ: ਹਰਪ੍ਰੀਤ ਕੌਰ ਨੇ ਵੱਖ-ਵੱਖ ਕਾਲਜਾਂ ਤੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਵਾਈਸ ਪਿ੍ੰਸੀਪਲ ਡਾ: ਰਾਣਾ ਬਲਜਿੰਦਰ ਕੌਰ, ਮੈਡਮ ਨਵਜੋਤ ਕੌਰ, ਡਾ: ਜਸਜੀਤ ਕੌਰ, ਆਯੋਜਿਤ ਕਮੇਟੀ ਦੇ ਕੋਆਰਡੀਨੇਟਰ ਡਾ: ਨਿਰਮਲਜੀਤ ਕੌਰ, ਮਿਸਿਜ਼ ਕਿਰਨਦੀਸ਼ ਕੌਰ ਅਤੇ ਡਾ: ਹਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ |

ਖ਼ਬਰ ਸ਼ੇਅਰ ਕਰੋ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਾਰੇ ਵਿਭਾਗ ਅਗਲੇ ਸਾਲ ਦੀਆਂ ਗਤੀਵਿਧੀਆਂ ਦਾ ਕੈਲੰਡਰ ਤਿਆਰ ਕਰਨ-ਏ.ਡੀ.ਸੀ.

ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਦੀ ਸਮੀਖਿਆ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਕੁਮਾਰ ਨੇ ਅੱਜ ਇਥੇ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਬੈਠਕ ਕੀਤੀ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਗਿੱਦੜਬਾਹਾ ਹਲਕੇ 'ਚ ਪੁੱਜਣ 'ਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ

ਦੋਦਾ, 26 ਫ਼ਰਵਰੀ (ਰਵੀਪਾਲ)-ਨਿਰੋਲ ਸੇਵਾ ਸੰਸਥਾ (ਰਜਿ:) ਧੂਲਕੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸਾਲ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਕਰਵਾਇਆ

ਗਿੱਦੜਬਾਹਾ, 26 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਅੱਜ ਡੇਰਾ ਬਾਬਾ ਬਾਲਾ ਜੀ ਪਿੰਡੀ ਸਾਹਿਬ ਪਿੰਡ ਫ਼ਕਰਸਰ ਵਿਖੇ ਸਮੂਹ ਨਰੇਗਾ ਮਜ਼ਦੂਰਾਂ ਨੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ ਸਨ, ਜਿਨ੍ਹਾਂ ਦੇ ਅੱਜ ਭੋਗ ਪਾਏ ਗਏ | ਭੋਗ ਉਪਰੰਤ ...

ਪੂਰੀ ਖ਼ਬਰ »

ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਮਲੋਟ, 26 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਪਿੰਡ ਡੱਬਵਾਲੀ ਢਾਬ ਸੀ ਤਾਂ ਪੁਲਿਸ ਨੂੰ ਗੁਪਤ ਸੂਚਨਾ ...

ਪੂਰੀ ਖ਼ਬਰ »

15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਮਲੋਟ, 26 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਪਿੰਡ ਭਗਵਾਨਪੁਰਾ ਸੀ ਤਾਂ ਸਾਹਮਣੇ ਤੋਂ ਆ ਰਹੇ ਦੋ ਨੌਜਵਾਨ ਰਣਜੀਤ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਮਾਮਲਾ ਦਰਜ

ਮਲੋਟ, 26 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਲੜਕੀ ਦੇ ਪਿਤਾ ਵਾਸੀ ਉੜਾਂਗ ਨੇ ...

ਪੂਰੀ ਖ਼ਬਰ »

ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਅੱਜ ਧਰਨਾ ਦੇਣ ਦਾ ਫ਼ੈਸਲਾ

ਮਲੋਟ, 26 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਮਲੋਟ, ਕਿੱਲਿਆਂਵਾਲੀ ਅਤੇ ਗਿੱਦੜਬਾਹਾ ਦੀ ਅਗਜੈਕਟਿਵ ਬਾਡੀ ਦੀ ਮੀਟਿੰਗ ਹਰਪਾਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕਾਰਜਕਾਰਨੀ ਇੰਜੀਨੀਅਰ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਪਿੰਡ ਖੋਖਰ 'ਚ ਸੂਬਾ ਪੱਧਰੀ ਕਾਨਫ਼ਰੰਸ 29 ਨੂੰ

ਮੰਡੀ ਬਰੀਵਾਲਾ, 26 ਫ਼ਰਵਰੀ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਬਰੀਵਾਲਾ ਦੇ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਫ਼ਰਵਰੀ ਨੂੰ ਖੋਖਰ ਵਿਚ ਸਵੇਰੇ 10 ਵਜੇ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਸਮਾਗਮ ਦੌਰਾਨ ਧੀਆਂ ਦਾ ਸਨਮਾਨ

ਦੋਦਾ, 26 ਫ਼ਰਵਰੀ (ਰਵੀਪਾਲ)-ਸੀ.ਡੀ.ਪੀ.ਓ.ਗਿੱਦੜਬਾਹਾ ਪੰਕਜ ਕੁਮਾਰ ਦੇ ਦਿਸ਼ਾ-ਨਿਦਰਦੇਸ਼ਾਂ ਅਨੁਸਾਰ 'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਇਕਲੌਤੀ ਬੇਟੀਆਂ ਨੂੰ ਸਨਮਾਨ ਕਰਨ ਲਈ ਸੁਪਰਵਾਈਜ਼ਰ ਜਸਵਿੰਦਰ ਕੌਰ ਦੀ ਅਗਵਾਈ 'ਚ ਆਂਗਣਵਾੜੀ ਵਰਕਰਾਂ ਵਲੋਂ ਪਿੰਡ ...

ਪੂਰੀ ਖ਼ਬਰ »

ਪਿੰਡ ਭੂੰਦੜ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਗਿੱਦੜਬਾਹਾ, 26 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਦਿੱਲੀ ਵਿਚ ਵੱਡੀ ਜਿੱਤ ਉਪਰੰਤ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀਆਂ ਵਜੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸੇ ਲੜੀ ਤਹਿਤ ਅੱਜ ਹਲਕਾ ਗਿੱਦੜਬਾਹਾ ਦੇ ਪਿੰਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX