ਤਾਜਾ ਖ਼ਬਰਾਂ


ਕੇਂਦਰੀ ਰੂਸ ਦੇ ਸਕੂਲ ਵਿਖੇ ਹੋਈ ਗੋਲੀਬਾਰੀ ਦੀ ਘਟਨਾ 'ਚ 6 ਮੌਤਾਂ, 20 ਜ਼ਖ਼ਮੀ
. . .  13 minutes ago
ਮਾਸਕੋ, 26 ਸਤੰਬਰ - ਕੇਂਦਰੀ ਰੂਸ ਦੇ ਸਕੂਲ ਵਿਖੇ ਹੋਈ ਗੋਲੀਬਾਰੀ ਦੀ ਘਟਨਾ 'ਚ 6 ਮੌਤਾਂ ਹੋ ਗਈਆਂ ਜਦਕਿ 20 ਜ਼ਖ਼ਮੀ ਹੋ ਗਏ। ਏ.ਐਫ.ਪੀ. ਨਿਊਜ਼ ਏਜੰਸੀ ਅਨੁਸਾਰ ਘਟਨਾ ਤੋਂ ਬਾਅਦ ਹਮਲਾਵਰ...
ਲਖਨਊ : ਟਰੈਕਟਰ ਟਰਾਲੀ ਦੇ ਛੱਪੜ 'ਚ ਪਲਟਣ ਕਾਰਨ 10 ਮੌਤਾਂ
. . .  5 minutes ago
ਲਖਨਊ, 26 ਸਤੰਬਰ - ਉੱਤਰ ਪ੍ਰਦੇਸ਼ ਦੇ ਇਟੌਂਜਾ ਵਿਖੇ ਸੰਤੁਲਨ ਵਿਗੜਨ ਤੋਂ ਬਾਅਦ ਟਰੈਕਟਰ-ਟਰਾਲੀ ਛੱਪੜ ਵਿਚ ਜਾ ਪਲਟੇ ਗਿਆ। ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਜਦਕਿ 37 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਆਈ.ਜੀ. ਲਖਨਊ...
ਸੁਰੱਖਿਆ ਬਲਾਂ ਦੇ ਸਾਂਝੇ ਆਪ੍ਰੇਸ਼ਨ ਤਹਿਤ ਦੋ ਅੱਤਵਾਦੀ ਢੇਰ
. . .  30 minutes ago
ਸ੍ਰੀਨਗਰ, 26 ਸਤੰਬਰ - ਭਾਰਤੀ ਫ਼ੌਜ ਅਤੇ ਕੁਪਵਾੜਾ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਐਲ.ਓ.ਸੀ. ਦੇ ਪਾਰ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਨਫੈਂਟਰੀ ਬ੍ਰਿਗੇਡ ਦੇ ਕਮਾਂਡਰ ਵਿਨੋਦ ਸਿੰਘ ਨੇਗੀ ਨੇ ਕਿਹਾ ਕਿ ਮਾਰੇ ਗਏ ਅੱਤਵਾਦੀਆਂ...
ਕਾਂਗਰਸ ਪ੍ਰਧਾਨ ਨੂੰ ਕੱਲ੍ਹ ਦੀ ਘਟਨਾ ਬਾਰੇ ਦੇ ਦਿੱਤੀ ਹੈ ਜਾਣਕਾਰੀ - ਖੜਗੇ
. . .  39 minutes ago
ਜੈਪੁਰ, 26 ਸਤੰਬਰ - ਜੈਪੁਰ 'ਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮੁਲਾਕਾਤ ਤੋਂ ਬਾਅਦ ਕਾਂਗਰਸ ਨੇਤਾ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਕਾਂਗਰਸ ਪ੍ਰਧਾਨ ਨੂੰ ਕੱਲ੍ਹ ਦੀ ਘਟਨਾ ਦੀ ਜਾਣਕਾਰੀ ਦੇ ਦਿੱਤੀ ਹੈ। ਅੰਤ ਵਿੱਚ ਜੋ ਵੀ ਫ਼ੈਸਲਾ ਲਿਆ ਜਾਂਦਾ ਹੈ, ਉਸ ਦੀ ਪਾਲਣਾ ਹਰ ਕਿਸੇ ਨੂੰ ਕਰਨੀ...
ਜੰਮੂ ਅਤੇ ਕਸ਼ਮੀਰ ਦੇ ਪੁੰਛ 'ਚ ਗਰਨੇਡ ਬਰਾਮਦ
. . .  45 minutes ago
ਪੁੰਛ, 26 ਸਤੰਬਰ - ਜੰਮੂ ਅਤੇ ਕਸ਼ਮੀਰ ਦੇ ਪੁੰਛ 'ਚ ਸੂਰਨਕੋਟ ਇਲਾਕੇ ਦੇ ਪਿੰਡ ਫਜ਼ਲਾਬਾਦ 'ਚ ਗਰਨੇਡ ਬਰਾਮਦ ਹੋਇਆ ਹੈ। ਜ਼ਿਲ੍ਹਾ ਪੁਲਿਸ ਮੁਤਾਬਿਕ ਬੰਬ ਨਿਰੋਧਕ ਦਸਤੇ ਨੇ ਗਰਨੇਡ ਨੂੰ ਬੇਅਸਰ ਕਰ ਦਿੱਤਾ...
ਕੈਪਟਨ ਅਮਰਿੰਦਰ ਸਿੰਘ ਆਪਣੇ ਨਿੱਜੀ ਹਿਤਾਂ ਲਈ ਬਦਲਦੇ ਆ ਰਹੇ ਨੇ ਪਾਰਟੀਆਂ - ਭੱਠਲ
. . .  about 1 hour ago
ਨਾਭਾ, 26 ਸਤੰਬਰ (ਅਮਨਦੀਪ ਸਿੰਘ ਲਵਲੀ) - ਨਾਭਾ ਪਹੁੰਚੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਸ ਵਿਅਕਤੀ ਵਲੋਂ 25 ਕਰੋੜ ਰੁਪਿਆ ਵਿਧਾਇਕ ਨੂੰ ਦੇਣ ਦੀ ਗੱਲ ਕਹੀ ਗਈ ਹੈ, ਉਸ ਦਾ ਨਾਮ...
ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰਾਂ ਵਲੋਂ ਅਸ਼ੋਕ ਗਹਿਲੋਤ ਨੂੰ ਪਾਰਟੀ ਪ੍ਰਧਾਨ ਦੀ ਦੌੜ ਵਿਚੋਂ ਬਾਹਰ ਕੱਢਣ ਦੀ ਮੰਗ
. . .  about 1 hour ago
ਨਵੀਂ ਦਿੱਲੀ, 26 ਸਤੰਬਰ - ਅਸ਼ੋਕ ਗਹਿਲੋਤ ਦੇ ਉੱਤਰਾਧਿਕਾਰੀ ਦੀ ਨਿਯੁਕਤੀ ਨੂੰ ਲੈ ਕੇ ਰਾਜਸਥਾਨ ਵਿਚ ਡੂੰਘੇ ਸਿਆਸੀ ਸੰਕਟ ਦੇ ਮੱਦੇਨਜ਼ਰ, ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰਾਂ ਨੇ ਸੋਨੀਆ ਗਾਂਧੀ ਤੋਂ ਸੂਬੇ ਦੇ ਮੁੱਖ ਮੰਤਰੀ ਨੂੰ ਪਾਰਟੀ ਪ੍ਰਧਾਨ ਦੀ ਦੌੜ ਵਿਚੋਂ ਬਾਹਰ ਕੱਢਣ ਅਤੇ ਚੋਟੀ...
ਐਨ.ਆਰ.ਐਚ.ਐਮ. ਕਾਮਿਆਂ ਨੇ ਘੇਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ
. . .  about 1 hour ago
ਸੰਗਰੂਰ, 26 ਸਤੰਬਰ (ਦਮਨਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਨੂੰ ਸੈਂਕੜੇ ਐਨ.ਆਰ.ਐੱਚ.ਐਮ. ਕਾਮਿਆਂ ਵਲੋਂ ਘੇਰਾ ਪਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ...
ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਵਲੋਂ ਵਿਦੇਸ਼ ਯਾਤਰਾ ਦੇ ਵਿਚਕਾਰ ਅਸਤੀਫ਼ਾ
. . .  about 1 hour ago
ਇਸਲਾਮਾਬਾਦ, 26 ਸਤੰਬਰ - ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਦੇਸ਼ ਨੂੰ ਦਰਪੇਸ਼ ਗੰਭੀਰ ਆਰਥਿਕ ਸੰਕਟ ਦੌਰਾਨ ਵਿਦੇਸ਼ ਯਾਤਰਾ ਦੇ ਵਿਚਕਾਰ ਅਸਤੀਫ਼ਾ ਦੇ ਦਿੱਤਾ ਹੈ। ਰਿਪੋਰਟ ਅਨੁਸਾਰ, ਉੱਚ ਮੰਤਰੀ ਮੰਡਲ ਦੇ ਅਹੁਦੇ 'ਤੇ ਰੈਂਕ ਬਦਲਣ...
ਕਾਂਗਰਸ ਨੇ ਕਦੇ ਵੀ 'ਸ਼ਰਤ ਮਤੇ' ਨਹੀਂ ਹੋਣ ਦਿੱਤੇ - ਰਾਜਸਥਾਨ ਦੇ ਬਾਗ਼ੀ ਵਿਧਾਇਕਾਂ ਨੂੰ ਮਾਕਨ ਦਾ ਸੰਦੇਸ਼
. . .  about 2 hours ago
ਜੈਪੁਰ, 26 ਸਤੰਬਰ - ਕਾਂਗਰਸ ਨੇਤਾ ਅਤੇ ਰਾਜਸਥਾਨ ਦੇ ਅਬਜ਼ਰਵਰ ਅਜੇ ਮਾਕਨ ਨੇ ਸੋਮਵਾਰ ਨੂੰ ਅਸ਼ੋਕ ਗਹਿਲੋਤ ਕੈਂਪ ਦੇ ਬਾਗੀ ਵਿਧਾਇਕਾਂ ਨਾਲ ਰਾਜ ਮੰਤਰੀ ਸ਼ਾਂਤੀ ਧਾਰੀਵਾਲ ਦੁਆਰਾ ਕੀਤੀ "ਅਣਅਧਿਕਾਰਤ" ਮੀਟਿੰਗ ਨੂੰ "ਅਨੁਸ਼ਾਸਨੀ ਕਾਰਵਾਈ" ਕਰਾਰ ਦਿੱਤਾ। ਉਨ੍ਹਾਂ ਇਹ...
ਮੁਹਾਲੀ 'ਚ ਕੈਬ/ਟੈਕਸੀ ਡਰਾਈਵਰਾਂ ਦਾ ਧਰਨਾ ਜਾਰੀ
. . .  about 2 hours ago
ਮੁਹਾਲੀ, 26 ਸਤੰਬਰ (ਦਵਿੰਦਰ ਸਿੰਘ) - ਮੁਹਾਲੀ ਦੇ ਵਾਈ.ਪੀ.ਐਸ. ਚੌਕ ਵਿਖੇ ਕੈਬ/ਟੈਕਸੀ ਡਰਾਈਵਰਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ...
ਗੁਲਾਮ ਨਬੀ ਆਜ਼ਾਦ ਵਲੋਂ ਨਵੀਂ ਪਾਰਟੀ ਦਾ ਐਲਾਨ, 'ਡੈਮੋਕਰੇਟਿਕ ਆਜ਼ਾਦ ਪਾਰਟੀ' ਹੋਵੇਗਾ ਨਾਂਅ
. . .  about 1 hour ago
ਜੰਮੂ, 26 ਸਤੰਬਰ - ਗੁਲਾਮ ਨਬੀ ਆਜ਼ਾਦ ਨੇ ਆਪਣੀ ਨਵੀਂ ਪਾਰਟੀ ਦੇ ਨਾਂਅ ਦਾ ਐਲਾਨ ਕੀਤਾ। ਉਨ੍ਹਾਂ ਦੀ ਪਾਰਟੀ ਦਾ ਨਾਂਅ - 'ਡੈਮੋਕਰੇਟਿਕ ਆਜ਼ਾਦ ਪਾਰਟੀ' ਹੋਵੇਗਾ। ਆਜ਼ਾਦ ਨੇ 26 ਅਗਸਤ ਨੂੰ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ...
ਸੁਪਰੀਮ ਕੋਰਟ ਵਲੋਂ ਸਿਆਸੀ ਪਾਰਟੀਆਂ ਦੁਆਰਾ ਚੋਣਾਂ ਦੌਰਾਨ ਚੋਣ ਨਿਸ਼ਾਨਾਂ ਦੀ ਦੁਰਵਰਤੋਂ ਸੰਬੰਧੀ ਜਨਹਿਤ ਪਟੀਸ਼ਨ ਖ਼ਾਰਜ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਸੁਪਰੀਮ ਕੋਰਟ ਨੇ ਇਕ ਜਨਹਿਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਸਿਆਸੀ ਪਾਰਟੀਆਂ ਚੋਣਾਂ ਦੌਰਾਨ ਚੋਣ ਨਿਸ਼ਾਨਾਂ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਚੋਣ ਕਮਿਸ਼ਨ ਨੂੰ ਸਿਆਸੀ ਪਾਰਟੀਆਂ ਨੂੰ ਚੋਣ ਨਿਸ਼ਾਨ ਅਲਾਟ...
ਜੋਧਪੁਰ 'ਚ ਲੱਗੇ ਸਚਿਨ ਪਾਇਲਟ ਨੂੰ ਦਰਸਾਉਂਦੇ ਹੋਰਡਿੰਗਜ਼
. . .  about 2 hours ago
ਜੋਧਪੁਰ, 26 ਸਤੰਬਰ - ਰਾਜਸਥਾਨ 'ਚ ਕਾਂਗਰਸ ਸਰਕਾਰ ਦੇ ਸੰਟ ਦਰਮਿਆਨ ਜੋਧਪੁਰ 'ਚ ਵੱਖ-ਵੱਖ ਥਾਵਾਂ 'ਤੇ "ਸੱਤਿਆਮੇਵ ਜਯਤੇ, ਨਏ ਯੁੱਗ ਕੀ ਤਿਆਰੀ" ਦੇ ਨਾਲ ਕਾਂਗਰਸ ਵਿਧਾਇਕ ਸਚਿਨ ਪਾਇਲਟ ਨੂੰ ਦਰਸਾਉਂਦੇ ਹੋਰਡਿੰਗਜ਼...
ਰਾਜੀਵ ਗਾਂਧੀ ਦੀ ਹੱਤਿਆ ਦੇ ਸੰਬੰਧ 'ਚ ਸਜ਼ਾ ਕੱਟ ਰਹੇ ਦੋਸ਼ੀਆਂ ਦੀਆਂ ਪਟੀਸ਼ਨਾਂ 'ਤੇ ਸੁਪਰੀਮ ਵਲੋਂ ਕੇਂਦਰ ਅਤੇ ਤਾਮਿਲਨਾਡੂ ਸਰਕਾਰ ਨੂੰ ਨੋਟਿਸ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਸੰਬੰਧ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀਆਂ ਨਲਿਨੀ ਸ਼੍ਰੀਹਰਨ ਅਤੇ ਪੀ. ਰਵੀਚੰਦਰਨ ਦੀਆਂ ਪਟੀਸ਼ਨਾਂ 'ਤੇ ਸੁਪਰੀਮ ਨੇ ਕੇਂਦਰ ਅਤੇ ਤਾਮਿਲਨਾਡੂ ਸਰਕਾਰ ਨੂੰ ਨੋਟਿਸ...
ਬੀ.ਓ.ਪੀ. ਚੌਂਤਰਾ ਨੇੜੇ ਡਰੋਨ ਦੇਖੇ ਜਾਣ ਤੋਂ ਬਾਅਦ ਬੀ.ਐਸ.ਐਫ. ਵਲੋਂ ਤਲਾਸ਼ੀ ਅਭਿਆਨ
. . .  about 2 hours ago
ਗੁਰਦਾਸਪੁਰ, 26 ਸਤੰਬਰ - ਬੀ.ਓ.ਪੀ. ਚੌਂਤਰਾ ਨੇੜੇ ਬੀਤੀ ਰਾਤ ਇਕ ਡਰੋਨ ਦੇਖੇ ਜਾਣ ਤੋਂ ਬਾਅਦ ਬੀ.ਐਸ.ਐਫ. ਅਧਿਕਾਰੀਆਂ ਵਲੋਂ ਤਲਾਸ਼ੀ ਲਈ ਜਾ ਰਹੀ ਹੈ। ਬੀ.ਐਸ.ਐਫ. ਅਧਿਕਾਰੀਆਂ ਅਨੁਸਾਰ ਡਰੋਨ ਦੇਖੇ ਜਾਣ ਤੋਂ ਬਾਅਦ ਬੀ.ਐਸ.ਐਫ. ਦੇ ਜਵਾਨਾਂ ਨੇ ਇਸ 'ਤੇ ਕਈ...
ਆਈ.ਐਫ.ਐਸ. ਅਧਿਕਾਰੀ ਬੰਡਾਰੂ ਵਿਲਸਨਬਾਬੂ ਮੈਡਾਗਾਸਕਰ ਗਣਰਾਜ 'ਚ ਭਾਰਤ ਦੇ ਅਗਲੇ ਰਾਜਦੂਤ ਨਿਯੁਕਤ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਆਈ.ਐਫ.ਐਸ. ਅਧਿਕਾਰੀ ਬੰਡਾਰੂ ਵਿਲਸਨਬਾਬੂ ਜੋ ਕਿ ਵਰਤਮਾਨ ਵਿੱਚ ਵਿਦੇਸ਼ ਮੰਤਰਾਲੇ ਵਿੱਚ ਸੰਯੁਕਤ ਸਕੱਤਰ ਹਨ ਨੂੰ ਮੈਡਾਗਾਸਕਰ ਗਣਰਾਜ ਵਿਚ ਭਾਰਤ ਦਾ ਅਗਲਾ ਰਾਜਦੂਤ ਨਿਯੁਕਤ...
ਰਾਹੁਲ ਦ੍ਰਾਵਿੜ ਨੂੰ ਪਛਾੜ ਕੇ ਵਿਰਾਟ ਕੋਹਲੀ ਬਣੇ ਅੰਤਰਰਾਸ਼ਟਰੀ ਕ੍ਰਿਕਟ 'ਚ ਭਾਰਤ ਦੇ ਦੂਜੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼
. . .  about 3 hours ago
ਹੈਦਰਾਬਾਦ, 26 ਸਤੰਬਰ - ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਰਾਹੁਲ ਦ੍ਰਾਵਿੜ ਨੂੰ ਪਛਾੜ ਕੇ ਅੰਤਰਰਾਸ਼ਟਰੀ ਕ੍ਰਿਕਟ 'ਚ ਭਾਰਤ ਦੇ ਦੂਜੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ...
ਹਾਈਕੋਰਟ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਨੂੰ ਸਿਗਰਟਨੋਸ਼ੀ ਦੇ ਦੋਸ਼ ਵਿਚ ਨੌਕਰੀ ਤੋਂ ਕੱਢਣ ਦੇ ਫ਼ੈਸਲੇ ਨੂੰ ਰੱਖਿਆ ਬਰਕਰਾਰ
. . .  about 3 hours ago
ਚੰਡੀਗੜ੍ਹ, 26 ਸਤੰਬਰ (ਤਰੁਣ ਭਜਨੀ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਨੂੰ ਸਿਗਰਟਨੋਸ਼ੀ ਦੇ ਦੋਸ਼ ਵਿਚ ਨੌਕਰੀ ਤੋਂ ਕੱਢਣ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
'ਭਾਰਤ ਜੋੜੋ ਯਾਤਰਾ' 'ਚ ਘੱਟ ਮਨੋਰੰਜਨ ਹੋਇਆ, ਹੁਣ ਰਾਜਸਥਾਨ 'ਚ ਸ਼ੁਰੂ ਹੋ ਗਿਆ ਹੈ - ਰਾਜਸਥਾਨ 'ਚ ਕਾਂਗਰਸ ਸਰਕਾਰ ਦੇ ਸੰਕਟ 'ਤੇ ਅਨੁਰਾਗ ਠਾਕੁਰ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਰਾਜਸਥਾਨ 'ਚ ਕਾਂਗਰਸ ਸਰਕਾਰ ਦੇ ਸੰਕਟ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ 'ਭਾਰਤ ਜੋੜੋ ਯਾਤਰਾ' 'ਚ ਘੱਟ ਮਨੋਰੰਜਨ ਹੋਇਆ, ਹੁਣ ਰਾਜਸਥਾਨ 'ਚ ਸ਼ੁਰੂ ਹੋ ਗਿਆ ਹੈ। ਕਾਂਗਰਸ ਦੀ ਇਹ ਲੜਾਈ ਦਰਸਾਉਂਦੀ...
ਭਗਵੰਤ ਮਾਨ ਨੇ ਮਹਾਰਾਜਾ ਅਗਰਸੈਨ ਦੀ ਜਨਮ ਵਰੇ੍ਹਗੰਢ ਦੀਆਂ ਦਿੱਤੀਆਂ ਵਧਾਈਆਂ
. . .  about 3 hours ago
ਚੰਡੀਗੜ੍ਹ, 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਾਜਾ ਅਗਰਸੈਨ ਦੀ ਜਨਮ ਵਰੇ੍ਹਗੰਢ ਦੀਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਆਓ ਉਨ੍ਹਾਂ ਵਲੋਂ ਵਿਖਾਏ ਸੱਚਾਈ ਦੇ ਮਾਰਗ 'ਤੇ ਚੱਲਦਿਆਂ ਸਮਾਜ 'ਚ ਬਰਾਬਰੀ ਤੇ ਸ਼ਾਂਤੀ ਦੀ ਸਥਾਪਨਾ...
ਭਗਵੰਤ ਮਾਨ ਵਲੋਂ ਨਰਾਤਿਆਂ ਮੌਕੇ ਸਾਰਿਆਂ ਨੂੰ ਸ਼ੁੱਭਕਾਮਨਾਵਾਂ
. . .  about 3 hours ago
ਚੰਡੀਗੜ੍ਹ, 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਨਰਾਤਿਆਂ ਦੇ ਪਾਵਨ ਅਵਸਰ ਮੌਕੇ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਸਾਰਿਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਣ ਤੇ ਸਭਨਾਂ ਦੇ ਘਰ...
ਜੈਕਲੀਨ ਫਰਨਾਂਡੀਜ਼ ਨੂੰ ਮਿਲੀ ਅੰਤਰਿਮ ਜ਼ਮਾਨਤ
. . .  about 4 hours ago
ਮੁੰਬਈ, 26 ਸਤੰਬਰ - ਫ਼ਿਲਮੀ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ 200 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਅੰਤਰਿਮ ਜ਼ਮਾਨਤ ਮਿਲ ਗਈ...
ਚੋਰਾਂ ਨੇ ਫੈਕਟਰੀ ਵਰਕਰ ਦੀ ਕੀਤੀ ਹੱਤਿਆ
. . .  about 4 hours ago
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਜਸਪਾਲ ਬਾਂਗਰ ਸਥਿਤ ਇਕ ਫ਼ੈਕਟਰੀ ਵਿਚ ਇਕ ਦਰਜਨ ਦੇ ਕਰੀਬ ਚੋਰਾਂ ਵਲੋਂ ਦੇਰ ਰਾਤ ਧਾਵਾ ਬੋਲ ਦਿੱਤਾ ਗਿਆ। ਫ਼ੈਕਟਰੀ ਅੰਦਰ ਦਾਖ਼ਲ ਹੋਏ ਚੋਰਾਂ ਨੂੰ ਵੇਖਦਿਆਂ ਉੱਥੇ ਮੌਜੂਦ ਵਰਕਰਾਂ ਨੇ ਰੌਲਾ ਪਾਉਣਾ...
ਪ੍ਰਧਾਨ ਮੰਤਰੀ ਮੋਦੀ ਅਤੇ ਰਾਹੁਲ ਗਾਂਧੀ ਨੇ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਦਿੱਤੀ ਵਧਾਈ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅੱਜ 90 ਸਾਲ ਦੇ ਹੋ ਗਏ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਫੱਗਣ ਸੰਮਤ 551

ਮੋਗਾ

ਸਟੇਟ ਬੈਂਕ ਆਫ਼ ਇੰਡੀਆ ਮੋਗਾ ਨੇ ਸਵੈ ਰੋਜ਼ਗਾਰ ਲਈ ਲੋਨ ਮੇਲਾ ਲਗਾਇਆ

ਮੋਗਾ, 26 ਫਰਵਰੀ (ਜਸਪਾਲ ਸਿੰਘ ਬੱਬੀ)-ਸਟੇਟ ਬੈਕ ਆਫ਼ ਇੰਡੀਆ ਮੋਗਾ ਵਲੋਂ ਸਵੈ ਰੋਜ਼ਗਾਰ ਲਈ ਪ੍ਰਧਾਨ ਮੰਤਰੀ ਮੁਦਰਾ ਲੋਨ ਮੇਲਾ, ਬੀਮਾ ਸਕੀਮਾਂ ਕੈਂਪ ਮੈਜਿਸਟਕ ਰਿਜ਼ਾਰਟ ਮੋਗਾ ਵਿਖੇ ਲਗਾਇਆ ਗਿਆ, ਜਿਸ ਵਿਚ ਬਤੌਰ ਮੁੱਖ ਮਹਿਮਾਨ ਮੁਹੰਮਦ ਸਦੀਕ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਬਜਟ ਸੈਸ਼ਨ 'ਚ ਵਿਧਾਇਕ ਬਿਲਾਸਪੁਰ ਨੇ ਉਠਾਏ ਮੁੱਦੇ

ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਮਾਗਮ ਦੌਰਾਨ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮੁੱਦੇ ਉਠਾਏ | ਚੱਲ ਰਹੇ ਬਜਟ ਸੈਸ਼ਨ ਦੌਰਾਨ ਸੂਬੇ ਦੇ ਰਾਜਪਾਲ ਦੇ ਭਾਸਨ 'ਤੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ 2 ਤੋਲੇ ਸੋਨਾ ਤੇ 18000 ਹਜ਼ਾਰ ਦੀ ਨਗਦੀ ਚੋਰੀ

ਨਿਹਾਲ ਸਿੰਘ ਵਾਲਾ, 26 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਮੰਡੀ ਨਿਹਾਲ ਸਿੰਘ ਵਾਲਾ ਵਿਖੇ ਬਰਨਾਲਾ ਰੋਡ ਦੀ ਗਲੀ ਨੰ. 2 'ਚੋਂ ਅਣਪਛਾਤੇ ਚੋਰਾਂ ਵਲੋਂ ਪਰਮਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਦੇ ਘਰੋਂ 2 ਤੋਲੇ ਸੋਨਾ ਤੇ 18000 ਰੁਪਏ ਦੀ ਨਗਦੀ ਚੋਰੀ ...

ਪੂਰੀ ਖ਼ਬਰ »

ਦਿੱਲੀ 'ਚ ਹੋ ਰਹੀਆਂ ਹਿੰਸਕ ਘਟਨਾਵਾਂ ਨੂੰ ਲੈ ਕੇ ਮੋਦੀ ਤੇ ਅਮਿਤ ਸ਼ਾਹ ਦੀ ਅਰਥੀ ਸਾੜੀ

ਨਿਹਾਲ ਸਿੰਘ ਵਾਲਾ, 26 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਦੇਸ਼ ਅੰਦਰ ਕੇਂਦਰ ਦੀ ਮੋਦੀ ਸਰਕਾਰ ਵਲੋਂ ਘੱਟ ਗਿਣਤੀਆਂ ਨੂੰ ਦਬਾਉਣ ਲਈ ਲਾਗੂ ਕੀਤੇ ਜਾ ਰਹੇ ਨਾਗਰਿਕਤਾ ਸੋਧ ਕਾਨੂੰਨ, ਅੱੈਨ. ਪੀ. ਆਰ. ਅਤੇ ਐੱਨ. ਆਰ. ਸੀ. ਦੇ ਵਿਰੋਧ ਵਜੋਂ ਔਰਤਾਂ, ...

ਪੂਰੀ ਖ਼ਬਰ »

ਜਨਗਣਨਾ ਦੇ ਚਾਰਜ ਅਫ਼ਸਰਾਂ ਤੇ ਚਾਰਜ ਸਹਾਇਕਾਂ ਨੂੰ ਦਿੱਤੀ ਟ੍ਰੇਨਿੰਗ

ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜਨਸੰਖਿਆ ਦੀ ਗਣਨਾ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਗਣਨਾ ਦੇ ਕੰਮ ਲਈ ਨਿਯੁਕਤ ਕੀਤੇ ਗਏ ਚਾਰਜ ਅਫ਼ਸਰਾਂ ਅਤੇ ਚਾਰਜ ਸਹਾਇਕਾਂ ਅਤੇ ਹੋਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਹੋਏ ਵਿਅਕਤੀ ਨੇ ਦਮ ਤੋੜਿਆ

ਬਾਘਾ ਪੁਰਾਣਾ, 26 ਫਰਵਰੀ (ਬਲਰਾਜ ਸਿੰਗਲਾ)-ਸੜਕ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀ ਦੀ ਮੌਤ ਦਾ ਸਮਾਚਾਰ ਮਿਲਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਮਿ੍ਤਕ ਦੇ ਪਿਤਾ ਗੁਰਦੀਪ ਸਿੰਘ ਪੁੱਤਰ ਜੀਤ ਸਿੰਘ ਵਾਸੀ ਚੰਨੂਵਾਲਾ ਦੇ ਬਿਆਨ ਮੁਤਾਬਿਕ ਅਣਪਛਾਤੇ ਵਾਹਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਐਕਟਿਵਾ ਸਮੇਤ ਦੋ ਗਿ੍ਫ਼ਤਾਰ

ਮੋਗਾ, 26 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੋਗਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਉਸ ਮੌਕੇ ਵੱਡੀ ...

ਪੂਰੀ ਖ਼ਬਰ »

ਡੀ. ਸੀ. ਮੋਗਾ ਤੇ ਸੈਸ਼ਨ ਜੱਜ ਵਲੋਂ ਤਹਿਸੀਲ ਕੰਪਲੈਕਸ ਦੀ ਇਮਾਰਤ ਦਾ ਨਿਰੀਖਣ

ਬਾਘਾ ਪੁਰਾਣਾ, 26 ਫਰਵਰੀ (ਬਲਰਾਜ ਸਿੰਗਲਾ)-ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿਚਲੀ ਅਦਾਲਤ ਅਤੇ ਸਮੁੱਚੇ ਤਹਿਸੀਲ ਕੰਪਲੈਕਸ ਦੀ ਇਮਾਰਤ ਦਾ ਅਚਾਨਕ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਅਤੇ ਉਨ੍ਹਾਂ ਦੇ ਨਾਲ ਪਹੁੰਚੇ ਸੈਸ਼ਨ ਜੱਜ ਮੁਨੀਸ਼ ਸਿੰਗਲ, ਸੀ.ਜੇ.ਐੱਮ. ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਅਜੀਤਵਾਲ, 26 ਫਰਵਰੀ (ਹਰਦੇਵ ਸਿੰਘ ਮਾਨ/ਸ਼ਮਸ਼ੇਰ ਸਿੰਘ ਗਾਲਿਬ)-ਪਿਛਲੇ ਦੋ ਦਿਨਾਂ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਫ਼ਿਰਕੂ ਜਨੂਨੀਆਂ ਵਲੋਂ ਆਮ ਲੋਕਾਂ ਦੀਆਂ ਦੁਕਾਨਾਂ, ਘਰ ਅਤੇ ਵਾਹਨਾਂ ਦੀ ਸਾੜ ਫੂਕ ਦੇ ਵਿਰੋਧ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਸਬਾ ਅਜੀਤਵਾਲ ਵਿਖੇ ਵਿਸ਼ਾਲ ਇਕੱਠ ਪੱਤੀ ਸੰਧੂ ਵਿਖੇ ਬਲਾਕ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਦੀ ਅਗਵਾਈ ਹੇਠ ਕੀਤਾ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਐੱਨ.ਆਰ.ਸੀ., ਐੱਨ. ਆਰ. ਪੀ ਅਤੇ ਸੀ. ਏ. ਏ. ਕਾਨੰੂਨ ਦੇ ਵਿਰੁੱਧ ਸ਼ਾਂਤਮਈ ਧਰਨੇ ਅਤੇ ਰੋਸ ਪ੍ਰਦਰਸ਼ਨ ਪੂਰੇ ਦੇਸ਼ ਵਿਚ ਚੱਲ ਰਹੇ ਹਨ | ਬੁਲਾਰਿਆਂ ਨੇ ਕਿਹਾ ਕਿ ਅਤਿ ਗੰਭੀਰ ਹਾਲਾਤ ਨੂੰ ਦਿੱਲੀ ਪੁਲਿਸ ਵਲੋਂ ਮੂਕ ਦਰਸ਼ਕ ਬਣ ਕੇ ਦੇਖਿਆ ਜਾ ਰਿਹਾ ਹੈ | ਕਸਬੇ ਵਿਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਮੁੱਖ ਮਾਰਗ 'ਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਨਛੱਤਰ ਸਿੰਘ ਹੇਰਾਂ, ਸਵਰਨ ਸਿੰਘ ਅਜੀਤਵਾਲ, ਗੁਰਦੀਪ ਸਿੰਘ ਅਜੀਤਵਾਲ, ਜਗਤਾਰ ਸਿੰਘ ਮੱਦੋਕੇ, ਸੁਰਜੀਤ ਸਿੰਘ ਕਿਲੀ, ਬਲਵਿੰਦਰ ਸਿੰਘ ਕੋਕਰੀ ਫੂਲਾ ਸਿੰਘ, ਮੋਹਨ ਸਿੰਘ ਡਾਲਾ, ਸੁਖਜੀਤ ਸਿੰਘ ਬੁੱਟਰ, ਅਜਮੇਰ ਸਿੰਘ ਹੇਰਾਂ, ਚਮਕੌਰ ਸਿੰਘ ਬਹੋਨਾ, ਜਸਵੰਤ ਸਿੰਘ ਧੂੜਕੋਟ, ਗੁਰਦੇਵ ਸਿੰਘ ਮਹਿਰੋਂ, ਛਿੰਦਰ ਸਿੰਘ ਅਜੀਤਵਾਲ, ਕਿਸਾਨ ਤੇ ਵੱਡੀ ਗਿਣਤੀ 'ਚ ਮੁਸਲਿਮ ਭਾਈਚਾਰੇ ਦੇ ਲੋਕ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਰਮੇ/ਕਪਾਹ ਦੀ ਫ਼ਸਲ ਲਾਹੇਵੰਦ- ਡੀ. ਸੀ.

ਮੋਗਾ, 26 ਫਰਵਰੀ (ਜਸਪਾਲ ਸਿੰਘ ਬੱਬੀ)-ਸਕੱਤਰ ਖੇਤੀਬਾੜੀ ਕਾਹਨ ਸਿੰਘ ਪੰਨੂ ਤੇ ਡਾ. ਸੁਤੰਤਰ ਕੁਮਾਰ ਐਰੀ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਦੀਪ ਹੰਸ ਡਿਪਟੀ ਕਮਿਸ਼ਨਰ ਮੋਗਾ ਨੇ ਮੀਟਿੰਗ ਦੌਰਾਨ ਦੱਸਿਆ ...

ਪੂਰੀ ਖ਼ਬਰ »

ਸਾਬਕਾ ਸਰਪੰਚ ਵਲੋਂ ਚਾਰ ਭਗਤ ਰਵਿਦਾਸ ਜੀ ਦੇ ਗ੍ਰੰਥ ਭੇਟ

ਅਜੀਤਵਾਲ, 26 ਫਰਵਰੀ (ਗਾਲਿਬ)-ਦੌਧਰ ਦੇ ਸਾਬਕਾ ਸਰਪੰਚ ਬਲਵੰਤ ਸਿੰਘ ਨੇ ਇਕ ਸਮਾਗਮ ਦੌਰਾਨ ਲੇਖਕ ਵਰਿਆਮ ਸਿੰਘ ਚੰਦੜ ਵਲੋਂ ਭਗਤ ਰਵਿਦਾਸ ਜੀ ਬਾਰੇ ਲਿਖੇ ਗ੍ਰੰਥ ਚਾਰ ਵਿਅਕਤੀਆਂ ਕਵੀਸ਼ਰ ਇਕਬਾਲ ਸਿੰਘ, ਜੁਗਰਾਜ ਸਿੰਘ ਮੌੜ, ਸਾਹਿਬ ਸਿੰਘ ਹੈੱਡ ਗੰ੍ਰਥੀ ਮੁਹਾਲੀ ਤੇ ...

ਪੂਰੀ ਖ਼ਬਰ »

ਪੂਜਾ ਨਮਿਤ ਸ੍ਰੀ ਗਰੁੜ ਪੁਰਾਣ ਦਾ ਭੋਗ ਭਲਕੇ

ਮੋਗਾ, 26 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਜਸਪਾਲ ਸਿੰਘ ਜੱਸਾ, ਲਾਡੀ ਜੂਸ ਬਾਰ ਅੰਮਿ੍ਤਸਰ ਰੋਡ ਮੋਗਾ ਦੀ ਬੇਟੀ ਪੂਜਾ ਭਰ ਜਵਾਨੀ ਵਿਚ 20 ਫਰਵਰੀ ਨੂੰ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਈ ਸੀ | ਪੂਜਾ ਨਮਿਤ ਸ਼ਾਂਤੀ ਲਈ ਸ੍ਰੀ ਗਰੁੜ ਪੁਰਾਣ ਪਾਠ ਦਾ ਭੋਗ ਜਸ਼ਨ ਕਿੱਟੀ ...

ਪੂਰੀ ਖ਼ਬਰ »

ਲੋੜਵੰਦ ਲੜਕੀਆਂ ਨੂੰ ਦਿੱਤੀਆਂ ਸਿਲਾਈ ਮਸ਼ੀਨਾਂ

ਅਜੀਤਵਾਲ, 26 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਕੋਕਰੀ ਕਲਾਂ ਦੇ ਤਿੰਨ ਪ੍ਰਵਾਸੀ ਦੋਸਤ ਭਰਾ ਭਿੰਦਾ ਗਿੱਲ ਕੈਨੇਡਾ, ਜਗਰਾਜ ਸਿੰਘ ਇੰਗਲੈਂਡ ਤੇ ਇੰਦਰਜੀਤ ਸਿੰਘ ਕੈਨੇਡਾ ਪਿਛਲੇ ਸਮੇਂ ਤੋਂ ਪਿੰਡ ਦੇ ਹਰ ਕਾਰਜ 'ਚ ਆਪਣਾ ਯੋਗਦਾਨ ਪਾ ਰਹੇ ਹਨ | ਉਨ੍ਹਾਂ ਵਲੋਂ ਪਿਛਲੇ ...

ਪੂਰੀ ਖ਼ਬਰ »

ਚੋਰੀ ਦੇ ਦੋ ਮੋਬਾਈਲਾਂ ਤੇ ਮੋਟਰਸਾਈਕਲ ਸਮੇਤ ਤਿੰਨ ਕਾਬੂ, ਚਾਰ ਨਾਮਜ਼ਦ

ਮੋਗਾ, 26 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਹਿੰਮਤ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਨੇੜੇ ਅਕਾਲਸਰ ਗੁਰਦੁਆਰਾ ਮੋਗਾ, ਸਾਹਿਲ ਬਾਵਾ ਪੁੱਤਰ ਰਜਿੰਦਰ ਕੁਮਾਰ ਵਾਸੀ ਪਹਾੜਾ ਸਿੰਘ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

ਮੋਗਾ, 26 ਫਰਵਰੀ (ਜਸਪਾਲ ਸਿੰਘ ਬੱਬੀ)-ਗੋਪਾਲ ਗਊਸ਼ਾਲਾ ਗਾਂਧੀ ਰੋਡ ਮੋਗਾ ਵਿਖੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਚੇਅਰਮੈਨ ਚਮਨ ਲਾਲ ਗੋਇਲ ਅਤੇ ਪ੍ਰਧਾਨ ਵੀ. ਪੀ. ਸੇਠੀ ਦੀ ਅਗਵਾਈ ਹੇਠ ਹੋਈ | ਸਮਾਜ ਸੇਵੀ ਐੱਸ. ਕੇ. ਬਾਂਸਲ ...

ਪੂਰੀ ਖ਼ਬਰ »

ਜਗਤ ਸੇਵਕ ਖਾਲਸਾ ਕਾਲਜ ਮਹਿਣਾ ਦੀ ਕਬੱਡੀ ਉਪ ਜੇਤੂ ਟੀਮ ਸਨਮਾਨਿਤ

ਮੋਗਾ, 26 ਫਰਵਰੀ (ਜਸਪਾਲ ਸਿੰਘ ਬੱਬੀ)-ਜਗਤ ਸੇਵਕ ਖਾਲਸਾ ਕਾਲਜ ਫਾਰ ਵੋਮੈਨ ਮਹਿਣਾ ਦੀ ਕਬੱਡੀ ਟੀਮ ਨੇ 18ਵੇਂ ਧੀਰਜ ਕੌਰ ਮੈਮੋਰੀਅਲ ਰੂਰਲ ਕਾਲਜ ਕਬੱਡੀ ਟੂਰਨਾਮੈਂਟ ਵਿਚ ਦੂਸਰਾ ਸਥਾਨ ਹਾਸਲ ਕਰਕੇ ਕਬੱਡੀ ਟੀਮ ਨੇ 11000 ਰੁਪਏ ਦਾ ਨਗਦ ਇਨਾਮ ਜਿੱਤਿਆ | ਇਸ ਸਬੰਧੀ ...

ਪੂਰੀ ਖ਼ਬਰ »

ਚੇਅ. ਦਵਿੰਦਰਪਾਲ ਸਿੰਘ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ

ਹੈੱਡਮਾਸਟਰ ਗੁਰਦੇਵ ਸਿੰਘ ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਤੇ ਹੋਰ ਅਨੇਕਾਂ ਸਿੱਖਿਆ ਸੰਸਥਾਵਾਂ ਦੀ ਨੁਮਾਇੰਦਗੀ ਕਰਦੇ ਉੱਘੇ ਸਮਾਜ ਸੇਵੀ ਦਵਿੰਦਰਪਾਲ ਸਿੰਘ ਰਿੰਪੀ ਦੇ ਪਿਤਾ ਹੈੱਡਮਾਸਟਰ ਗੁਰਦੇਵ ਸਿੰਘ ...

ਪੂਰੀ ਖ਼ਬਰ »

ਸੈਦੋਕੇ ਦੇ ਪਰਿਵਾਰ ਵਲੋਂ ਧਾਰਮਿਕ ਅਸਥਾਨ ਦੀ ਸੇਵਾ ਲਈ 2 ਲੱਖ ਦੀ ਰਾਸ਼ੀ ਭੇਟ

ਨਿਹਾਲ ਸਿੰਘ ਵਾਲਾ, 26 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਮਾਲਵਾ ਬ੍ਰਦਰਜ਼ ਆਰਗੀਨੇਜ਼ਰ ਯੂ. ਐੱਸ. ਏ. ਦੇ ਪ੍ਰਧਾਨ ਕਰਮਜੀਤ ਸਿੰਘ ਸੈਦੋਕੇ ਯੂ. ਐੱਸ. ਏ. ਅਤੇ ਉਨ੍ਹਾਂ ਦੇ ਸਮੂਹ ਧਾਲੀਵਾਲ ਪਰਿਵਾਰ ਵਲੋਂ ਪਿੰਡ ਸੈਦੋਕੇ ਵਿਖੇ ਧਾਰਮਿਕ ਅਸਥਾਨ ਭੋਰਾ ਸਾਹਿਬ ਵਿਖੇ ਚੱਲ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਅਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਨਾਲ ਸਥਿਤ ਹੈ ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜ੍ਹਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਮੀਟਿੰਗ ਹੋਈ

ਨਿਹਾਲ ਸਿੰਘ ਵਾਲਾ, 26 ਫਰਵਰੀ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਨਿਹਾਲ ਸਿੰਘ ਵਾਲਾ ਦੇ ਕਿਸਾਨ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਸਕੱਤਰ ਮੁਖਤਿਆਰ ਸਿੰਘ ਦੀਨਾ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਮੁਸਲਿਮ ਵੈੱਲਫੇਅਰ ਕਮੇਟੀ ਦੀ ਮੀਟਿੰਗ ਹੋਈ

ਬਾਘਾ ਪੁਰਾਣਾ, 26 ਫਰਵਰੀ (ਬਲਰਾਜ ਸਿੰਗਲਾ)-ਮੁਸਲਿਮ ਵੈੱਲਫੇਅਰ ਕਮੇਟੀ ਹਲਕਾ ਬਾਘਾ ਪੁਰਾਣਾ ਦੀ ਅਹਿਮ ਮੀਟਿੰਗ ਇਕਬਾਲ ਦੀਨ ਕਾਲੇਕੇ ਦੀ ਪ੍ਰਧਾਨਗੀ ਹੇਠ ਸੁਤੰਤਰ ਭਵਨ ਨਹਿਰੂ ਮੰਡੀ ਬਾਘਾ ਪੁਰਾਣਾ ਵਿਖੇ ਹੋਈ, ਜਿਸ ਵਿਚ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਸ਼ਾਮਿਲ ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਸਕੂਲ ਦੇ ਵਿਦਿਆਰਥੀਆਂ ਨੇ ਵਜ਼ੀਫ਼ਾ ਪ੍ਰੀਖਿਆ 'ਚ ਮਾਰੀ ਬਾਜ਼ੀ

ਬਾਘਾ ਪੁਰਾਣਾ, 26 ਫਰਵਰੀ (ਬਲਰਾਜ ਸਿੰਗਲਾ)-ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਮੇਹਰ ਸਿੰਘ ਵਾਲਾ ਦੇ ਪ੍ਰਾਇਮਰੀ ਅਤੇ ਮਿਡਲ ਵਰਗ ਦੇ ਵਿਦਿਆਰਥੀਆਂ ਨੇ ਮਾਤਾ ਹਰ ਕੌਰ ਟਰੱਸਟ ਵਲੋਂ ਕਰਵਾਈ ਜਾਂਦੀ ਜ਼ਿਲ੍ਹਾ ਪੱਧਰੀ ਪ੍ਰੀਖਿਆ ਵਿਚ ਲਗਾਤਾਰ ਸੱਤਵੇਂ ...

ਪੂਰੀ ਖ਼ਬਰ »

ਸੈਸ਼ਨ ਜੱਜ ਤੇ ਡੀ. ਸੀ. ਨਾਲ ਬਾਰ ਐਸੋਸੀਏਸ਼ਨ ਵਲੋਂ ਮੀਟਿੰਗ

ਬਾਘਾ ਪੁਰਾਣਾ, 26 ਫਰਵਰੀ (ਬਲਰਾਜ ਸਿੰਗਲਾ)-ਬਾਰ ਐਸੋਸੀਏਸ਼ਨ ਬਾਘਾ ਪੁਰਾਣਾ ਦੇ ਸੱਦੇ 'ਤੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਸੈਸ਼ਨ ਜੱਜ ਮੁਨੀਸ਼ ਸਿੰਗਲ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਸੀ. ਜੇ. ਐੱਮ. ਅਮਨਦੀਪ ਚਾਹਲ, ਜੱਜ ਪੁਸ਼ਪਿੰਦਰ ਸਿੰਘ ਬਾਘਾ ਪੁਰਾਣਾ ਨੇ ਬਾਘਾ ...

ਪੂਰੀ ਖ਼ਬਰ »

ਜੀ. ਓ. ਜੀ. ਸੰਸਥਾ ਵਲੋਂ ਨਸ਼ਿਆਂ ਵਿਰੁੱਧ ਮੋਟਰਸਾਈਕਲ ਰੈਲੀ

ਨਿਹਾਲ ਸਿੰਘ ਵਾਲਾ, 26 ਫਰਵਰੀ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਤਹਿਸੀਲ ਨਿਹਾਲ ਸਿੰਘ ਵਾਲਾ ਦੇ ਜੀ. ਓ. ਜੀ. (ਗਾਰਡੀਨੈਂਸ ਆਫ਼ ਗਵਰਨਰ) ਟੀਮ ਵਲੋਂ ਜ਼ਿਲ੍ਹਾ ਹੈੱਡ ਮੋਗਾ ਦੇ ਕਰਨਲ ਬਲਕਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਲੋਕਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਵਰਕਰਾਂ ਨੂੰ ਮਾਣ ਸਨਮਾਨ ਦਿੱਤਾ- ਜਥੇ. ਤੋਤਾ ਸਿੰਘ

ਕੋਟ ਈਸੇ ਖਾਂ, 26 ਫਰਵਰੀ (ਗੁਰਮੀਤ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਨੇ ਜਿੱਥੇ ਲੋਕ ਹਿਤਾਂ ਲਈ ਹਮੇਸ਼ਾ ਮੂਹਰੇ ਹੋ ਕੇ ਲੜਾਈ ਲੜੀ, ਉੱਥੇ ਹੀ ਪਾਰਟੀ ਲਈ ਕੰਮ ਕਰਦੇ ਮਿਹਨਤੀ ਤੇ ਜੁਝਾਰੂ ਵਰਕਰਾਂ ਨੂੰ ਸਮੇਂ- ਸਮੇਂ 'ਤੇ ਮਾਣ ਸਨਮਾਨ ਦੇਣ 'ਚ ਕੋਈ ਕਸਰ ਬਾਕੀ ਨਹੀਂ ...

ਪੂਰੀ ਖ਼ਬਰ »

ਮੌਜੂਦਾ ਹਾਲਤਾਂ 'ਚ ਝੋਨੇ ਹੇਠੋਂ ਰਕਬਾ ਘਟਾਉਣਾ ਸਮੇਂ ਦੀ ਮੁੱਖ ਲੋੜ-ਖੇਤੀ ਮਾਹਿਰ

ਬਾਘਾ ਪੁਰਾਣਾ, 26 ਫਰਵਰੀ (ਬਲਰਾਜ ਸਿੰਗਲਾ)-ਮੁਲਕ 'ਚ ਚੌਲਾਂ ਦੇ ਵਾਧੂ ਅਨਾਜ ਭੰਡਾਰ ਅਤੇ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਸੰਕਟ ਦੇ ਮੱਦੇਨਜ਼ਰ ਝੋਨੇ ਹੇਠੋਂ ਰਕਬਾ ਘਟਾ ਕੇ ਦੂਸਰੀਆਂ ਵਿਰਾਸਤੀ ਫ਼ਸਲਾਂ ਜਿਵੇਂ ਕਿ ਨਰਮਾ, ਕਪਾਹ ਤੇ ਮੱਕੀ ਦੀ ਬਿਜਾਈ ਕਰਨਾ ਸਮੇਂ ...

ਪੂਰੀ ਖ਼ਬਰ »

ਮਾਤਾ ਤਿ੍ਪਤਾ ਦੇਵੀ ਨੂੰ ਅੰਤਿਮ ਵਿਦਾਇਗੀ

ਮਾਤਾ ਤਿ੍ਪਤਾ ਦੇਵੀ ਬਾਘਾ ਪੁਰਾਣਾ, 26 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਸ੍ਰੀ ਸਾਲਾਸਰ ਬਾਲਾ ਜੀ ਸੇਵਾ ਮੰਡਲ ਦੇ ਪ੍ਰਧਾਨ ਵਿਜੇ ਕੁਮਾਰ ਗਰਗ ਦੀ ਮਾਤਾ ਤਿ੍ਪਤਾ ਦੇਵੀ (86 ਸਾਲ) ਦਾ ਅੱਜ ਸਵੇਰੇ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸਸਕਾਰ ...

ਪੂਰੀ ਖ਼ਬਰ »

ਟੀ. ਬੀ. ਦੇ ਮਰੀਜਾਂ ਦੀ ਸ਼ਨਾਖ਼ਤ ਲਈ ਵਿਸ਼ੇਸ਼ ਪੰਦ੍ਹਰਵਾੜਾ 8 ਤੋਂ -ਸਿਵਲ ਸਰਜਨ

ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ 8 ਮਾਰਚ ਤੋਂ 23 ਮਾਰਚ ਤੱਕ ਟੀ.ਬੀ. ਦੇ ਮਰੀਜਾਂ ਦੀ ਸ਼ਨਾਖ਼ਤ ਕਰਨ ਲਈ ਵਿਸ਼ੇਸ਼ ਪੰਦ੍ਹਰਵਾੜਾ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਜਾਂਚ ਅਤੇ ਇਲਾਜ ਤੋਂ ...

ਪੂਰੀ ਖ਼ਬਰ »

ਮਾਤਾ ਤਿ੍ਪਤਾ ਦੇਵੀ ਨੂੰ ਅੰਤਿਮ ਵਿਦਾਇਗੀ

ਬਾਘਾ ਪੁਰਾਣਾ, 26 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਸ੍ਰੀ ਸਾਲਾਸਰ ਬਾਲਾ ਜੀ ਸੇਵਾ ਮੰਡਲ ਦੇ ਪ੍ਰਧਾਨ ਵਿਜੇ ਕੁਮਾਰ ਗਰਗ ਦੀ ਮਾਤਾ ਤਿ੍ਪਤਾ ਦੇਵੀ (86 ਸਾਲ) ਦਾ ਅੱਜ ਸਵੇਰੇ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸਸਕਾਰ ਸਥਾਨਕ ਸ਼ਹਿਰ ਦੀ ਕੋਟਕਪੂਰਾ ...

ਪੂਰੀ ਖ਼ਬਰ »

ਗੁਰਕੁਲ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ

ਨਿਹਾਲ ਸਿੰਘ ਵਾਲਾ, 26 ਫਰਵਰੀ (ਟਿਵਾਣਾ, ਖਾਲਸਾ)-ਗੁਰਕੁਲ ਪਲੇ ਵੇਅ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਮੁੱਖ ਪ੍ਰਬੰਧਕ ਕਰਮਜੀਤ ਕੌਰ ਦੀ ਅਗਵਾਈ 'ਚ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ¢ ਇਸ ਸਪੋਰਟਸ ਮੀਟ 'ਚ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਦੇ ਅਥਲੈਟਿਕਸ ਮੁਕਾਬਲੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਪ੍ਰਥਮ ਟੀਮ ਦਾ ਪ੍ਰੀ ਪ੍ਰਾਇਮਰੀ ਜਮਾਤਾਂ 'ਚ ਵਿਸ਼ੇਸ਼ ਯੋਗਦਾਨ

ਸਮਾਧ ਭਾਈ, 26 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਸਰਕਾਰੀ ਸਕੂਲਾਂ ਵਿਚ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕੀਤੀਆਂ ਗਈਆਂ ਹਨ¢ ਇਨ੍ਹਾਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨ ਸਿਖਲਾਈ ਕੈਂਪ ਲਗਾਇਆ

ਨੱਥੂਵਾਲਾ ਗਰਬੀ, 26 ਫਰਵਰੀ (ਸਾਧੂ ਰਾਮ ਲੰਗੇਆਣਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਧਰਤੀ ਹੇਠਲੇ ਪਾਣੀ ਦੇ ਸੰਕਟ ਦੇ ਮੱਦੇਨਜ਼ਰ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਕਿਸਾਨਾਂ ਨੂੰ ਝੋਨੇ ਹੇਠੋਂ ਰਕਬਾ ਕੱਢ ਕੇ ਨਰਮਾ ਤੇ ਮੱਕੀ ਦੀ ਕਾਸ਼ਤ ਕਰਨ ਲਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਕਿਸ਼ਨਪੁਰਾ ਕਲਾਂ, 26 ਫਰਵਰੀ (ਅਮੋਲਕ ਸਿੰਘ ਕਲਸੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਕਸਬਾ ਕਿਸ਼ਨਪੁਰਾ ਕਲਾਂ ਦੇ ਬੱਸ ਸਟੈਂਡ ਵਿਖੇ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ | ਇਕੱਠ ਨੂੰ ਸੰਬੋਧਨ ਕਰਦਿਆਂ ਬਲਾਕ ਆਗੂ ਗੁਰਦੇਵ ਸਿੰਘ ਜ਼ੈਲਦਾਰ ਨੇ ਮੋਦੀ ...

ਪੂਰੀ ਖ਼ਬਰ »

ਪਿੰਡ ਰੌਲੀ 'ਚ ਰੋਕੋ ਕੈਂਸਰ ਕੈਂਪ ਲਗਾਇਆ

ਮੋਗਾ, 26 ਫਰਵਰੀ (ਅਮਰਜੀਤ ਸਿੰਘ ਸੰਧੂ)-ਪਿੰਡ ਰੌਲੀ ਵਿਖੇ ਬਾਬਾ ਬਿਸ਼ਨ ਦਾਸ ਰੌਲੀ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਚੜ੍ਹਦੀ ਕਲਾ ਸਮਾਜ ਸੇਵਾ ਸੁਸਾਇਟੀ ਰਾਜਿ: ਰੌਲੀ, ਸਮੂਹ ਗ੍ਰਾਮ ਪੰਚਾਇਤ, ਐੱਨ. ਆਰ. ਆਈ. ਵੀਰਾਂ, ਨਗਰ ਨਿਵਾਸੀਆਂ ਤੇ ਵਲਡ ਕੈਂਸਰ ਕੇਅਰ ਦੇ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਕਲੱਬ ਨੇ ਸੈਮੀਨਾਰ ਕਰਵਾਇਆ

ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ)-ਸੋਸ਼ਲ ਵੈੱਲਫੇਅਰ ਕਲੱਬ ਰਜਿ. ਮੋਗਾ ਵਲੋਂ ਦੇਵ ਸਮਾਜ ਸੀਨੀਅਰ ਸੈਕੰਡਰੀ ਸਕੂਲ ਮੋਗਾ (ਲੜਕੀਆਂ) ਵਿਚ ਬੱਚਿਆਂ ਨੂੰ ਨੈਤਿਕ ਸਿੱਖਿਆ ਤੇ ਚੰਗੇ ਭਵਿੱਖ ਦੇ ਸਬੰਧ ਵਿਚ ਸੈਮੀਨਾਰ ਕਰਾਇਆ ਗਿਆ, ਜਿਸ ਵਿਚ ਕਲੱਬ ਦੇ ਪ੍ਰਧਾਨ ਓ.ਪੀ. ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਚੋਣ ਹੋਈ

ਬਾਘਾ ਪੁਰਾਣਾ, 26 ਫਰਵਰੀ (ਬਲਰਾਜ ਸਿੰਗਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਬਾਘਾ ਪੁਰਾਣਾ ਦੇ ਦਫ਼ਤਰ ਅੱਗੇ ਚੋਣ ਨਿਗਰਾਨ ਡਵੀਜ਼ਨ ਕਮੇਟੀ ਵਲੋਂ ਬਾਘਾ ਪੁਰਾਣਾ ਵਿਖੇ ਚੋਣ ਹੋਈ, ਜਿਸ ਵਿਚ ਵਿੱਤੀ ਹਿਸਾਬ ਕਿਤਾਬ ਅਤੇ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਵਿਸਥਾਰ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦਾ ਧੰਦਾ ਕਰਨ ਵਾਲੇ ਨੂੰ 10 ਸਾਲ ਦੀ ਕੈਦ

ਮੋਗਾ, 26 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਜਗਦੀਪ ਸੂਦ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਨਸ਼ੀਲਾ ਪਾਊਡਰ ਰੱਖਣ ਦੇ ਦੋਸ਼ 'ਚ ਸਬੂਤਾਂ ਤੇ ਗਵਾਹਾਂ ਦੇ ਅਧਾਰ 'ਤੇ ਦੋਸ਼ੀ ਮੰਨਦਿਆਂ 10 ਸਾਲ ਕੈਦ ਤੇ 1 ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਕਾਲਖ ਵਿਖੇ ਨਿੰਮਾ ਯਾਦਗਾਰੀ ਕਬੱਡੀ ਕੱਪ ਅੱਜ-ਟੋਨੀ/ਪੱਪੂ

ਡੇਹਲੋਂ, 26 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕਾਲਖ ਵਿਖੇ ਚੀਮਾ ਸਪੋਟਰ ਕਲੱਬ ਵਲੋਂ 18ਵਾਂ ਨਿਰਮਲ ਨਿੰਮਾ ਯਾਦਗਾਰੀ ਕਬੱਡੀ ਕੱਪ ਅੱਜ 27 ਫਰਵਰੀ ਨੰੂ ਐੱਨ.ਆਰ.ਆਈ. ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਸਵਰਗੀ ਸਰਪੰਚ ਹੁਸ਼ਿਆਰ ਸਿੰਘ ਯਾਦਗਾਰੀ ਸਟੇਡੀਅਮ ...

ਪੂਰੀ ਖ਼ਬਰ »

ਮਾਰਕਿਟ ਕਮੇਟੀ ਰਾਏਕੋਟ ਦੇ ਚੇਅਰਮੈਨ/ਵਾਈਸ ਚੇਅਰਮੈਨ ਦਾ ਤਾਜਪੋਸ਼ੀ ਸਮਾਗਮ 28 ਨੂੰ

ਰਾਏਕੋਟ, 26 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਮਾਰਕਿਟ ਕਮੇਟੀ ਰਾਏਕੋਟ ਦੇ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ ਅਤੇ ਵਾਈਸ ਚੇਅਰਮੈਨ ਸੁਦਰਸ਼ਨ ਜੋਸ਼ੀ ਦਾ ਤਾਜਪੋਸ਼ੀ ਸਮਾਗਮ 28 ਫਰਵਰੀ ਦਿਨ ਸ਼ੁੱਕਰਵਾਰ ਨੂੰ ਮਾਰਕਿਟ ਕਮੇਟੀ ਰਾਏਕੋਟ ਵਿਖੇ ਹੋਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਚਾਈਲਡ ਲਾਈਨ-1098 ਨੂੰ ਹੋਰ ਸੁਚਾਰੂ ਬਣਾਉਣ ਲਈ ਪ੍ਰਸ਼ਾਸਨ ਹੋੋਵੇਗਾ ਪਾਬੰਦ-ਏ.ਡੀ.ਸੀ. (ਵਿਕਾਸ)

ਜਗਰਾਉਂ/ਲੋਹਟਬੱਦੀ, 26 ਫਰਵਰੀ (ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ ਡਾਂਗੋਂ)-ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਭਾਰਤ ਸਰਕਾਰ ਵਲੋਂ ਬੱਚਿਆਂ ਦੀ ਸਾਂਭ-ਸੰਭਾਲ ਲਈ ਮਾਨਤਾ ਪ੍ਰਾਪਤ ਸੰਸਥਾ ਸਵਾਮੀ ਗੰਗਾ ਨੰਦ ਭੂਰੀ ਵਾਲੇ ਇੰਟਰਨੈਸ਼ਨਲ ਫਾਊਾਡੇਸ਼ਨ ਧਾਮ ਤਲਵੰਡੀ ...

ਪੂਰੀ ਖ਼ਬਰ »

ਦਿੱਲੀ ਹਿੰਸਾ ਦੇ ਵਿਰੋਧ 'ਚ ਸੀਟੂ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਰਾਏਕੋਟ, 26 ਫਰਵਰੀ (ਸੁਸ਼ੀਲ)-ਨਾਗਰਿਕਤਾ ਸੋਧ ਕਾਨੂੰਨ, ਰਾਸ਼ਟਰੀ ਨਾਗਰਿਕਤਾ ਰਜਿਸਟਰ, ਰਾਸ਼ਟਰੀ ਜਨਗਣਨਾ ਰਜਿਸਟਰ, ਿਖ਼ਲਾਫ਼ ਦਿੱਲੀ 'ਚ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਲਿਆਂ ਤੇ ਭਾਜਪਾ ਦੇ ਗੁੰਡਿਆ ਵਲੋਂ ਕੀਤੇ ਹਿੰਸਕ ਹਮਲਿਆਂ ਦੀ ਸੀਟੂ ਆਗੂ ਦਲਜੀਤ ਕੁਮਾਰ ...

ਪੂਰੀ ਖ਼ਬਰ »

ਪਾਵਰਕਾਮ ਦੇ ਮੀਟਰ ਰੀਡਰਾਂ ਵਲੋਂ ਦੂਜੇ ਦਿਨ ਵੀ ਐਕਸੀਅਨ ਿਖ਼ਲਾਫ਼ ਰੋਸ ਪ੍ਰਦਰਸ਼ਨ, ਦਿੱਤਾ ਧਰਨਾ

ਰਾਏਕੋਟ, 26 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਰਾਏਕੋਟ ਦੇ ਮੀਟਰ ਬਿਲਿੰਗ ਰੀਡਰਾਂ ਨੂੰ ਨੌਕਰੀ ਤੋਂ ਖਾਰਜ ਕਰਨ ਦਾ ਮਾਮਲਾ ਦਿਨੋਂ-ਦਿਨ ਗੰਭੀਰ ਹੋਣ ਲੱਗਿਆ | ਇਸ ਮੌਕੇ ਮੀਟਰ ਬਿਲਿੰਗ ਰੀਡਰਾਂ ਵਲੋਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾ) ਤੇ ਸਾਥੀ ਮੀਟਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਜਿਣਸਾਂ ਦੀ ਖ਼ਰੀਦ ਤੋਂ ਪੈਰ ਪਿੱਛੇ ਖਿੱਚਣ ਦੇ ਮੁੱਦੇ ਿਖ਼ਲਾਫ਼ ਇਕਮੁੱਠ ਹੋ ਕੇ ਆਵਾਜ਼ ਉਠਾਈ ਜਾਵੇ-ਜਥੇ. ਗਿੱਲ

ਜਗਰਾਉਂ, 26 ਫਰਵਰੀ (ਜੋਗਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਅਗਜ਼ੈਕਟਿਵ ਮੈਂਬਰ ਜਥੇਦਾਰ ਹਰਸੁਰਿੰਦਰ ਸਿੰਘ ਗਿੱਲ ਨੇ ਅੱਜ ਇਥੇ ਗੱਲਬਾਤ ਦੌਰਾਨ ਕਿਹਾ ਕਿ ਜਦੋਂ ਪੰਜਾਬ ਦੀ ਕਿਸਾਨੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੈ, ...

ਪੂਰੀ ਖ਼ਬਰ »

ਈ. ਟੀ. ਟੀ. ਤੋਂ ਐਚ. ਟੀ. ਅਤੇ ਐਚ. ਟੀ. ਤੋਂ ਸੀ. ਐਚ. ਟੀ. ਦੀਆਂ ਤਰੱਕੀਆਂ ਕਰਨ ਲਈ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 26 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਡੀ. ਪੀ. ਆਈ. (ਅ. ਸ.) ਵਲੋਂ ਸ੍ਰੀ ਅੰਮਿ੍ਤਸਰ ਸਾਹਿਬ, ਸੰਗਰੂਰ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਅ. ਸ.) ਨੂੰ ਈ. ਟੀ. ਟੀ. ਤੋਂ ਐਚ. ਟੀ. ਅਤੇ ਐਚ. ਟੀ. ਤੋਂ ਸੀ. ਐਚ. ਟੀ. ਦੀਆਂ ਤਰੱਕੀਆਂ ...

ਪੂਰੀ ਖ਼ਬਰ »

ਡੀ. ਟੀ. ਐੱਫ. ਮੋਗਾ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ)-ਡੀ.ਟੀ.ਐੱਫ਼. ਮੋਗਾ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਅਮਨਦੀਪ ਮਟਵਾਣੀ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੋਗਾ ਨੂੰ ਮਿਲਿਆ¢ ਵਫ਼ਦ ਨੇ ਅਧਿਆਪਕਾਂ ਦੇ ਮੰਗਾਂ-ਮਸਲੇ ਸਿੱਖਿਆ ਅਧਿਕਾਰੀ ਅੱਗੇ ਰੱਖੇ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਸਪੋਰਟਸ ਕਲੱਬ ਦੀ ਮੀਟਿੰਗ ਹੋਈ

ਮੋਗਾ, 26 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਬਾਸਕਟ ਬਾਲ ਗਰਾੳਾੂਡ ਮੋਗਾ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ ਦੀ ਮੀਟਿੰਗ ਡਾ. ਸ਼ਮਸ਼ੇਰ ਸਿੰਘ ਮੱਟਾ ਜੌਹਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਪ੍ਰਵਾਸੀ ਭਾਰਤੀਆਂ, ਖੇਡ ਪ੍ਰੇਮੀਆਂ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋੋਂ ਮਿਠਾਈਆਂ ਦੀ ਜਾਂਚ

ਭੂੰਦੜੀ, 26 ਫਰਵਰੀ (ਕੁਲਦੀਪ ਸਿੰਘ ਮਾਨ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਲੁਧਿਆਣਾ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਦੀਪ ਕੌਰ ਸਿੱਧੂ ਦੀ ਯੋਗ ਅਗਵਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਥਾਂ-ਥਾਂ ਛਾਪੇ ਮਾਰੇ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX