ਸੁਲਤਾਨਪੁਰ ਲੋਧੀ, 6 ਮਾਰਚ (ਥਿੰਦ, ਹੈਪੀ)-ਬੀਤੀ ਰਾਤ 10 ਵਜੇ ਦੇ ਕਰੀਬ ਸ਼ੁਰੂ ਹੋਏ ਮੀਂਹ ਅਤੇ ਉਸ ਤੋਂ ਆਏ ਤੇਜ਼ ਝੱਖੜ ਨੇ ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਕਣਕ, ਹਰਾ ਚਾਰਾ, ਸ਼ਿਮਲਾ ਮਿਰਚ ਸਮੇਤ ਹੋਰ ਫ਼ਸਲਾਂ ਨੂੰ ਭਾਰੀ ਨੁਕਸਾਨ ...
ਕਪੂਰਥਲਾ, 6 ਮਾਰਚ (ਸਡਾਨਾ)-ਅੱਜ ਦੁਪਹਿਰ ਦੇ ਸਮੇਂ ਕਥਿਤ ਤੌਰ 'ਤੇ ਨਸ਼ੇ ਦੀ ਆਦੀ ਇਕ ਔਰਤ ਨੂੰ ਸਿਹਤ ਵਿਗੜਨ ਕਾਰਨ ਨਸ਼ਾ ਛੁਡਾਓ ਕੇਂਦਰ ਵਿਖੇ ਲਿਆਂਦਾ ਗਿਆ | ਜਿੱਥੇ ਡਿਊਟੀ ਡਾਕਟਰ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ...
ਨਡਾਲਾ, 6 ਮਾਰਚ (ਮਾਨ)-ਪਿੰਡ ਮੰਡ ਤਲਵੰਡੀ ਦੇ ਘਰ ਮਾਲਕ ਬਜ਼ੁਰਗ ਦੀ ਮੌਤ ਦੇ ਬਾਅਦ ਪਾਵਰ ਕਾਮ ਨਡਾਲਾ ਨੇ 508763 ਰੁਪਏ ਦਾ ਬਿੱਲ ਭੇਜ ਦਿੱਤਾ | ਜਿਸ ਕਾਰਨ ਪਰਿਵਾਰ ਦੋਹਰੇ ਸਦਮੇ 'ਚ ਹੈ | ਪਿੰਡ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਬਜ਼ੁਰਗ ਗੁਰਨਾਮ ਸਿੰਘ ...
ਫਗਵਾੜਾ, 6 ਮਾਰਚ (ਟੀ.ਡੀ. ਚਾਵਲਾ)-ਬਲੱਡ ਬੈਂਕ ਫਗਵਾੜਾ ਵਲੋਂ ਵਰਲਡ ਕੈਂਸਰ ਚੈਰੀਟੇਬਲ ਟਰੱਸਟ ਯੂ.ਕੇ. ਅਤੇ ਮੱਖਣ ਸਿੰਘ ਜੌਹਲ ਜਗਤਪੁਰ ਜੱਟਾਂ ਦੇ ਸਹਿਯੋਗ ਨਾਲ ਕੈਂਸਰ ਦੀ ਜਾਂਚ ਅਤੇ ਜਾਣਕਾਰੀ ਲਈ ਮੁਫ਼ਤ ਮੈਡੀਕਲ ਕੈਂਪ 10 ਮਾਰਚ ਨੂੰ ਲਗਾਇਆ ਜਾ ਰਿਹਾ ਹੈ | ਚੇਅਰਮੈਨ ...
• ਅਮਰਜੀਤ ਸਿੰਘ ਸਡਾਨਾ
ਕਪੂਰਥਲਾ, 6 ਮਾਰਚ- ਰਾਜ 'ਚ ਆਉਣ ਤੋਂ ਪਹਿਲਾਂ ਕਾਂਗਰਸ ਸਰਕਾਰ ਵਲੋਂ ਅਕਾਲੀ ਭਾਜਪਾ ਗੱਠਜੋੜ ਸਰਕਾਰ ਦੇ ਆਗੂਆਂ ਤੇ ਮੰਤਰੀਆਂ 'ਤੇ ਰੇਤ ਮਾਫ਼ੀਆ ਨਾਲ ਜੁੜੇ ਹੋਣ ਦੇ ਦੋਸ਼ ਲਗਾਏ ਜਾਂਦੇ ਸਨ ਤੇ ਸੂਬੇ 'ਚ ਕਾਂਗਰਸ ਸਰਕਾਰ ਬਣਨ ਉਪਰੰਤ ਵੀ ਰੇਤ ...
ਖਲਵਾੜਾ, 6 ਮਾਰਚ (ਮਨਦੀਪ ਸਿੰਘ ਸੰਧੂ)-ਪਿੰਡ ਢੱਕ ਪੰਡੋਰੀ ਵਿਖੇ ਮਨਰੇਗਾ ਮੇਹਟ ਵਲੋਂ ਪਿੰਡ ਦੀ ਸਰਪੰਚ ਵਲੋਂ ਮਨਰੇਗਾ 'ਚੋਂ ਹਟਾਏ ਜਾਣ 'ਤੇ ਉਸ ਦੇ ਪਤੀ ਅਤੇ ਪਿੰਡ ਦੇ ਹੋਰਨਾਂ ਵਿਅਕਤੀਆਂ ਿਖ਼ਲਾਫ਼ ਤੰਗ-ਪ੍ਰੇਸ਼ਾਨ ਕਰਨ ਅਤੇ ਮਾੜੀ ਸ਼ਬਦਾਵਲੀ ਵਰਤਣ ਦੇ ਦੋਸ਼ ਹੇਠ ...
ਕਾਲਾ ਸੰਘਿਆਂ, 6 ਮਾਰਚ (ਸੰਘਾ)-ਕੋਰੋਨਾ ਵਾਇਰਸ ਸਬੰਧੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਵਰਿੰਦਰਪਾਲ ਸਿੰਘ ਬਾਜਵਾ ਐਸ. ਡੀ. ਐਮ. ਕਪੂਰਥਲਾ ਦੀ ਅਗਵਾਈ ਹੇਠ ਸੀ. ਐਚ. ਸੀ. ਕਾਲਾ ਸੰਘਿਆਂ ਵਿਖੇ ਮੌਕ ਡਰਿੱਲ ਕੀਤੀ ਗਈ | ਐਸ. ਡੀ. ਐਮ. ਨੇ ਹਸਪਤਾਲ ਦੇ ਸਟਾਫ਼ ਨਾਲ ...
ਸੁਲਤਾਨਪੁਰ ਲੋਧੀ, 6 ਮਾਰਚ (ਪੱਤਰ ਪ੍ਰੇਰਕਾਂ ਰਾਹੀਂ)-ਸਥਾਨਿਕ ਪੁਲਿਸ ਨੇ ਕੇਸ ਨੰਬਰ 139 'ਚ ਇਕ ਭਗੌੜੇ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ 21 ਜੁਲਾਈ 2015 ਨੂੰ ਬਲਜੀਤ ਸਿੰਘ ਦੇ ...
ਫਗਵਾੜਾ, 6 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਰਾਵਲਪਿੰਡੀ ਪੁਲਿਸ ਨੇ ਇਕ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਨੌਜਵਾਨ ਦੇ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸ਼ਫੀ ਮੁਹੰਮਦ ਵਾਸੀ ਪਿੰਡ ਰਾਣੀਪੁਰ ਕੰਬੋਆਂ ਨੇ ਦੱਸਿਆ ਕੇ ਉਸ ...
ਕਪੂਰਥਲਾ, 6 ਮਾਰਚ (ਅਮਰਜੀਤ ਕੋਮਲ)- ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਸਿਵਲ ਹਸਪਤਾਲ ਕਪੂਰਥਲਾ 'ਚ ਕੋਰੋਨਾ ਵਾਇਰਸ ਦੇ ਸਬੰਧ ਵਿਚ ਕਰਵਾਈ ਗਈ ਮੌਕ ਡਰਿੱਲ ਉਪਰੰਤ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਜ਼ਿਲ੍ਹੇ 'ਚ 25 ਸ਼ੱਕੀ ਮਾਮਲਿਆਂ ਸਬੰਧੀ ਸੋਸ਼ਲ ਮੀਡੀਆ 'ਤੇ ਫੈਲਾਈ ਜਾ ਰਹੀ ਖ਼ਬਰ ਬਿਲਕੁਲ ਬੇਬੁਨਿਆਦ ਹੈ | ਜ਼ਿਲ੍ਹੇ 'ਚ ਕੋਰੋਨਾ ਵਾਇਰਸ ਸਬੰਧੀ ਕੋਈ ਵੀ ਸ਼ੱਕੀ ਮਾਮਲਾ ਸਾਹਮਣੇ ਨਹੀਂ ਆਇਆ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਫ਼ਰਜ਼ੀ ਖ਼ਬਰਾਂ 'ਤੇ ਯਕੀਨ ਨਾ ਕਰਨ ਤੇ ਇਸ ਸਬੰਧੀ ਪੁਖ਼ਤਾ ਜਾਣਕਾਰੀ ਸਿਹਤ ਵਿਭਾਗ ਤੋਂ ਪ੍ਰਾਪਤ ਕੀਤੀ ਜਾਵੇ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਕੀਤੀ ਜਾਵੇ | ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭੀੜ ਭਾੜ ਵਾਲੀਆਂ ਥਾਵਾਂ 'ਤੇ ਭਾਰੀ ਇਕੱਠ ਵਾਲੇ ਸਮਾਗਮਾਂ 'ਚ ਜਾਣ ਤੋਂ ਗੁਰੇਜ਼ ਕਰਨ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਹੰਗਾਮੀ ਹਾਲਾਤ ਨਾਲ ਨਿਪਟਣ ਲਈ ਆਈਸੋਲੇਸ਼ਨ ਵਾਰਡਾਂ 'ਚ ਬੈੱਡਾਂ ਦੀ ਗਿਣਤੀ ਵਧਾਈ ਜਾਵੇ | ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ 'ਚ ਬੱਚਿਆਂ
ਨੂੰ ਵੱਧ ਤੋਂ ਵੱਧ ਜਾਗਰੂਕ ਕਰਨ, ਪਿੰਡਾਂ ਦੀਆਂ ਪੰਚਾਇਤਾਂ, ਜੀ.ਓ.ਜੀ., ਆਂਗਣਵਾੜੀ ਤੇ ਆਸ਼ਾ ਵਰਕਰਾਂ ਨੂੰ ਵੀ ਪਿੰਡਾਂ ਵਿਚ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕਰਨ ਲਈ ਕਿਹਾ | ਮੀਟਿੰਗ 'ਚ ਸਿਵਲ ਸਰਜਨ ਡਾ: ਜਸਮੀਤ ਕੌਰ ਬਾਵਾ ਨੇ ਦੱਸਿਆ ਕਿ ਸਿਵਲ ਹਸਪਤਾਲ, ਸਬ ਡਵੀਜ਼ਨ ਹਸਪਤਾਲਾਂ ਤੇ ਕਮਿਊਨਿਟੀ ਹੈਲਥ ਸੈਂਟਰਾਂ ਵਿਚ ਬਣਾਏ ਗਏ ਆਈਸੋਲੇਸ਼ਨ ਵਾਰਡਾਂ 'ਚ 65 ਬੈੱਡਾਂ ਦੀ ਵਿਵਸਥਾ ਕੀਤੀ ਗਈ ਹੈ, ਜਦਕਿ ਨਿੱਜੀ ਹਸਪਤਾਲਾਂ ਨੂੰ ਵੀ ਆਈਸੋਲੇਸ਼ਨ ਵਾਰਡ ਬਣਾਉਣ ਤੇ ਬੈੱਡਾਂ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ | ਮੀਟਿੰਗ ਦੌਰਾਨ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਆਰ.ਸੀ. ਬਿਰਹਾ ਨੇ ਰੈੱਡ ਕਰਾਸ ਸੁਸਾਇਟੀ ਵਲੋਂ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਦੀ ਅਗਵਾਈ 'ਚ ਸਿਵਲ ਹਸਪਤਾਲ ਵਿਚ ਮੌਕ ਡਰਿੱਲ ਕਰਵਾਈ ਗਈ | ਇਸ ਮੌਕੇ ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ, ਐਸ. ਡੀ. ਐਮ. ਫਗਵਾੜਾ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਭੁਲੱਥ ਰਣਦੀਪ ਸਿੰਘ ਹੀਰ, ਜ਼ਿਲ੍ਹਾ ਮਾਲ ਅਫ਼ਸਰ ਪਰਮਜੀਤ ਸਿੰਘ ਸਹੋਤਾ, ਮੇਜਰ ਸੰਜੀਤ ਫੋਗਟ, ਤਹਿਸੀਲਦਾਰ ਮਨਬੀਰ ਸਿੰਘ ਢਿੱਲੋਂ ਤੇ ਸੀਮਾ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੱਸਾ ਸਿੰਘ ਸਿੱਧੂ, ਡੀ.ਐਫ.ਐਸ.ਸੀ ਸਰਤਾਜ ਸਿੰਘ ਚੀਮਾ, ਸਹਾਇਕ ਸਿਵਲ ਸਰਜਨ ਡਾ: ਰਮੇਸ਼ ਕੁਮਾਰੀ ਬੰਗਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਰਾਜ ਕਰਨੀ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ: ਸੁਰਿੰਦਰ ਮੱਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਆਸ਼ਾ ਮਾਂਗਟ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਾਰਿਕਾ ਦੁੱਗਲ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਕੁਲਜੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ: ਤਾਰਾ ਸਿੰਘ, ਡਾ: ਰਵਜੀਤ ਸਿੰਘ, ਡਾ: ਰਾਜੀਵ ਭਗਤ, ਡਾ: ਨਵਪ੍ਰੀਤ ਕੌਰ, ਡਾ: ਸੁਖਵਿੰਦਰ ਕੌਰ ਤੋਂ ਇਲਾਵਾ ਸਮੂਹ ਬਲਾਕਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਕਪੂਰਥਲਾ, 6 ਮਾਰਚ (ਵਿ.ਪ੍ਰ.)-ਪ੍ਰਥਮ ਸੰਸਥਾ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਪ੍ਰੀ ਪ੍ਰਾਇਮਰੀ ਜਮਾਤਾਂ ਲਈ ਟੀਚਿੰਗ ਲਰਨਿੰਗ ਏਡ ਤੇ ਬੱਚਿਆਂ ਦੀ ਪੜ੍ਹਾਈ ਨੂੰ ਹੋਰ ਦਿਲਚਸਪ ਬਣਾਉਣ ਲਈ ਵਿਲੱਖਣ ਕਿਸਮ ਦਾ ਸਾਜ਼ੋ ਸਾਮਾਨ ਤਿਆਰ ਕੀਤਾ ਜਾ ਰਿਹਾ ਹੈ ...
ਕਪੂਰਥਲਾ, 6 ਮਾਰਚ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਰਸਾਲੇ 'ਰਣਧੀਰ' ਦੀ ਛਪਾਈ ਲਈ ਕਾਲਜ ਪਿ੍ੰਸੀਪਲ ਜਤਿੰਦਰ ਕੌਰ ਧੀਰ ਨੇ ਸੰਪਾਦਕੀ ਟੀਮ ਦਾ ਗਠਨ ਕੀਤਾ ਹੈ | ਇਸ ਅਕਾਦਮਿਕ ਸੈਸ਼ਨ ਦੀਆਂ ਲਿਖਤਾਂ ਨੂੰ ਛਾਪਣ ਲਈ ਪੰਜਾਬੀ ਵਿਭਾਗ ...
ਢਿਲਵਾਂ, 6 ਮਾਰਚ (ਗੋਬਿੰਦ ਸੁਖੀਜਾ, ਪ੍ਰਵੀਨ, ਪਲਵਿੰਦਰ)-ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਕੁਮਾਰੀ ਨੇ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਲਈ ਵਿਸ਼ੇਸ਼ ਤੌਰ 'ਤੇ ਪੀ.ਐਚ.ਸੀ ਢਿਲਵਾਂ ਵਿਖੇ ਆਈਸੋਲੇਸ਼ਨ ਵਾਰਡ ਕੋਰੋਨਾ ...
ਨਡਾਲਾ, 6 ਮਾਰਚ (ਮਾਨ)- ਸਥਾਨਿਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਵਿਖੇ ਕਾਲਜ ਦੇ 'ਬਿਜ਼ਨੈੱਸ ਐਾਡ ਪਲੈਨਿੰਗ ਫੋਰਮ' ਵਲੋਂ ਜੀ.ਐਸ.ਟੀ. (ਵਸਤੂ ਅਤੇ ਸੇਵਾ ਕਰ) ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਮੁੱਖ ਬੁਲਾਰੇ ਵਜੋਂ ਚਾਰਟਰਡ ਅਕਾੳਾੂਟੈਂਟ ...
ਕਪੂਰਥਲਾ, 6 ਮਾਰਚ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਵਾਤਾਵਰਨ ਦੀ ਸਾਂਭ ਸੰਭਾਲ ਤੇ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬੋਲਦਿਆਂ ਕਾਲਜ ਦੇ ...
ਕਪੂਰਥਲਾ, 6 ਮਾਰਚ (ਵਿ.ਪ੍ਰ.)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਡਿਜੀਟਲ ਇੰਡੀਆ ਪ੍ਰੋਗਰਾਮ ਤਹਿਤ ਹਰੇਕ ਕਾਰਜ ਡਿਜੀਟਲ ਢੰਗ ਨਾਲ ਕਰਨ ਬਾਰੇ ਟ੍ਰੇਨਿੰਗ ਦੇਣ ਲਈ ਸਥਾਨਿਕ ਬੀ.ਡੀ.ਪੀ.ਓ. ਦਫ਼ਤਰ ਵਿਚ ਇਕ ਟ੍ਰੇਨਿੰਗ ਕੈਂਪ ...
ਕਪੂਰਥਲਾ, 6 ਮਾਰਚ (ਵਿ.ਪ੍ਰ.)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਲੱਖਣ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਗਰਾਮ ਪੰਚਾਇਤ ਪੱਤੀ ਖਿਜਰਪੁਰ ਲੱਖਣ ਕਲਾਂ ਤੇ ਨੌਜਵਾਨ ਭਲਾਈ ਮੰਚ ਤੇ ਸਕੂਲ ਦੇ ਬੱਚਿਆਂ ਦੇ ਮਾਪਿਆਂ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ...
ਕਪੂਰਥਲਾ, 6 ਮਾਰਚ (ਅਮਰਜੀਤ ਕੋਮਲ)- ਅਜੀਤਪਾਲ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਨਿਊ ਏ.ਡੀ.ਆਰ. ਸੈਂਟਰ ਕਪੂਰਥਲਾ 'ਚ ਪੈਰਾ ਲੀਗਲ ਵਲੰਟੀਅਰ ਦੀ ਮਹੀਨਾਵਾਰ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ...
ਕਪੂਰਥਲਾ, 6 ਮਾਰਚ (ਵਿ.ਪ੍ਰ.)-ਸਥਾਨਿਕ ਹਿੰਦੂ ਕੰਨਿਆ ਕਾਲਜ 'ਚ ਕੈਰੀਅਰ ਕਾਉਂਸਿਲੰਗ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਸਰਕਾਰੀ ਨੌਕਰੀ ਲਈ ਸ਼ੁਰੂ ਕੀਤੇ ਗਏ ਮੁਫ਼ਤ ਕੋਰਸ ਬਾਰੇ ਵਿਦਿਆਰਥਣਾਂ ...
ਸੁਲਤਾਨਪੁਰ ਲੋਧੀ, 6 ਮਾਰਚ (ਹੈਪੀ, ਥਿੰਦ)-ਜਲੰਧਰ ਦੇ ਡਿਪਟੀ ਪੁਲਿਸ ਕਮਿਸ਼ਨਰ (ਜਾਂਚ) ਗੁਰਮੀਤ ਸਿੰਘ ਅੱਜ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ | ਜਿਨ੍ਹਾਂ ਦਾ ਭਾਈ ਬਖ਼ਸ਼ੀਸ਼ ਸਿੰਘ ਆਹਲੀ ਤੇ ਭਾਈ ਰਣਯੋਧ ਸਿੰਘ ਹੈੱਡ ...
ਜਲੰਧਰ, 6 ਮਾਰਚ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਮਾਈਕਰੋਬਾਇਲੋ ਬਾਇਓ-ਪ੍ਰਾਸਪੈਕਟਿੰਗ 'ਤੇ ਦੋ ਦਿਨਾਂ ਰਾਸ਼ਟਰੀ ਕਾਨਫ਼ਰੰਸ ਦੀ ਸ਼ੁਰੂਆਤ ਹੋਈ | ਐਲ. ਪੀ. ਯੂ. ਦੇ ਸਕੂਲ ਆਫ਼ ਬਾਇਓਇੰਜੀਨਿਅਰਿੰਗ ਐਾਡ ...
ਨਡਾਲਾ, 6 ਮਾਰਚ (ਮਾਨ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ 'ਤੇ ਸਰਕਾਰੀ ਹਾਈ ਸਕੂਲ ਤਲਵਾੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਮੁੱਖ ਅਧਿਆਪਕ ਦਲਜਿੰਦਰਜੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਸੱਭਿਆਚਾਰਕ ...
ਸਿੱਧਵਾਂ ਦੋਨਾ, 6 ਮਾਰਚ (ਅਵਿਨਾਸ਼ ਸ਼ਰਮਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿੱਢੀ ਸਵੱਛ ਭਾਰਤ ਮੁਹਿਮ ਨੂੰ ਅੱਗੇ ਤੋਰਦਿਆਂ ਗ੍ਰਾਮ ਪੰਚਾਇਤ ਤੇ ਸੰਤ ਬਾਬਾ ਪੰਜਾਬ ਸਿੰਘ ਸੇਵਾ ਸੁਸਾਇਟੀ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਲੋਂ ਪ੍ਰਵਾਸੀ ਭਾਰਤੀ ...
ਫਗਵਾੜਾ, 6 ਮਾਰਚ (ਹਰੀਪਾਲ ਸਿੰਘ)- ਫਗਵਾੜਾ ਵਿਖੇ ਕਾਰ ਸਵਾਰ ਲੁਟੇਰੇ ਇਕ ਤੋਂ ਬਾਅਦ ਇਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਪਰ ਪੁਲਿਸ ਦੇ ਹੱਥ ਨਹੀਂ ਆ ਰਹੇ | ਅੱਜ ਵੀ ਸਵਿਫ਼ਟ ਕਾਰ ਸਵਾਰ ਲੁਟੇਰੇ ਬੰਗਾ ਰੋਡ ਤੋਂ ਇਕ ਔਰਤ ਦੀਆਂ ਸੋਨੇ ਦੀਆਂ ਵੰਗ ਲਾਹ ਕੇ ਫ਼ਰਾਰ ਹੋ ...
ਬੇਗੋਵਾਲ, 6 ਮਾਰਚ (ਸੁਖਜਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਨੇ ਦੱਸਿਆ ਕਿ 7 ਮਾਰਚ ਨੂੰ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਹੋਣ ਵਾਲੀ ਅਕਾਲੀ-ਭਾਜਪਾ ਵਰਕਰਾਂ ਦੀ ਮੀਟਿੰਗ ਅਕਾਲੀ ...
ਖਲਵਾੜਾ, 6 ਮਾਰਚ (ਮਨਦੀਪ ਸਿੰਘ ਸੰਧੂ)-ਹੋਲਾ-ਮਹੱਲਾ ਅਤੇ ਮਹਿਲਾ ਦਿਵਸ ਨੂੰ ਸਮਰਪਿਤ ਸਰਬੱਤ ਦਾ ਭਲਾ ਟਰੱਸਟ ਯੂ. ਕੇ. ਵਲੋਂ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਗੰਡਵਾਂ ਵਿਖੇ 7 ਮਾਰਚ ਦਿਨ ਸਨਿਚਰਵਾਰ ਨੂੰ ਸ਼ਾਮ 7 ਵਜੇ ਤੋਂ 9 ਵਜੇ ਤੱਕ ...
ਅੰਮਿ੍ਤਸਰ, 6 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2019 'ਚ ਲਈਆਂ ਗਈਆ ਬੀ. ਐਸ. ਸੀ. ਫੈਸ਼ਨ ਡਿਜ਼ਾਇਨਿੰਗ ਸਮੈਸਟਰ ਪਹਿਲਾ, ਬੀ. ਐਸ. ਸੀ. ਆਈ. ਟੀ. ਸਮੈਸਟਰ ਤੀਜਾ, ਬੀ. ਏ. ਫਾਈਨ ਆਰਟਸ ਸਮੈਸਟਰ ਪਹਿਲਾ, ਐਡਵਾਂਸ ਡਿਪਲੋਮਾ ਇਨ ਡਰੈਸ ...
ਢਿਲਵਾਂ, 6 ਮਾਰਚ (ਸੁਖੀਜਾ, ਪਲਵਿੰਦਰ, ਪ੍ਰਵੀਨ)ਕਰੀਬ ਇਕ ਹਫ਼ਤਾ ਪਹਿਲਾਂ ਪਿੰਡ ਚੱਕੋਕੀ ਦਾ ਇਕ ਵਿਅਕਤੀ ਬਿਆਸ ਦਰਿਆ ਵਿਚ ਡੁੱਬ ਗਿਆ ਸੀ | ਇਸ ਸਬੰਧੀ ਥਾਣਾ ਮੁਖੀ ਇੰਸ: ਬਿਕਰਮਜੀਤ ਸਿੰਘ, ਰਵਿੰਦਰ ਸਿੰਘ ਮੁੱਖ ਮੁਨਸ਼ੀ ਨੇ ਦੱਸਿਆ ਕਿ ਇਕ ਹਫ਼ਤਾ ਪਹਿਲਾਂ ਪਿੰਡ ...
ਬੇਗੋਵਾਲ, 6 ਮਾਰਚ (ਸੁਖਜਿੰਦਰ ਸਿੰਘ)-ਸੰਤ ਪੇ੍ਰਮ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਸਰੂਪਵਾਲ ਵਲੋਂ ਪ੍ਰਧਾਨ ਪਰਵਿੰਦਰ ਸਿੰਘ ਬੰਟੀ ਦੀ ਅਗਵਾਈ ਹੇਠ ਕਰਵਾਇਆ ਗਿਆ ਦੋ ਰੋਜ਼ਾ ਕਬੱਡੀ ਕੱਪ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ | ਟੂਰਨਾਮੈਂਟ ਦੇ ...
ਸੁਲਤਾਨਪੁਰ ਲੋਧੀ, 6 ਮਾਰਚ (ਥਿੰਦ, ਹੈਪੀ)-ਬੀਤੀ ਰਾਤ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭੌਰ ਵਿਖੇ ਚੋਰਾਂ ਨੇ ਬੇਖੌਫ ਹੋ ਕੇ ਖੇਤਾਂ ਵਿਚ ਲੱਗੇ ਟਰਾਂਸਫਾਰਮਰ 'ਚੋਂ ਤਾਂਬਾ ਅਤੇ ਤੇਲ ਚੋਰੀ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿਤਪਾਲ ਸਿੰਘ ਨਾਹਲ ਨੇ ਦੱਸਿਆ ...
ਜਲੰਧਰ, 6 ਮਾਰਚ (ਅ. ਬ.)-ਪਿਰਾਮਿਡ ਕਾਲਜ ਆਫ਼ ਬਿਜ਼ਨੈੱਸ ਐ ਾਡ ਟੈਕਨਾਲੋਜੀ ਨੇ ਉੱਚ ਕੋਟੀ ਸਿੱ ਖਿਆ ਪ੍ਰਦਾਨ ਕਰਨ ਵਿਚ ਇਕ ਵਾਰ ਫਿਰ ਵੱਡਾ ਸਥਾਨ ਪ੍ਰਾਪਤ ਕੀਤਾ ਹੈ | ਵਿੱ ਦਿਆ ਦੇ ਖੇਤਰ ਵਿਚ ਮੀਲ ਪੱਥਰ ਦੀ ਪ੍ਰਾਪਤੀ ਦੇ ਵਾਅਦੇ ਨੂੰ ਮਜ਼ਬੂਤ ਕਰਦਿਆਂ, ਪਿਰਾਮਿਡ ਕਾਲਜ ...
ਕਪੂਰਥਲਾ, 6 ਮਾਰਚ (ਸਡਾਨਾ)-ਮਾਡਰਨ ਜੇਲ੍ਹ ਦੇ ਕੈਦੀਆਂ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ਸਹਾਇਕ ਸੁਪਰਡੈਂਟ ਤਰਲੋਚਨ ਸਿੰਘ ਨੇ ...
ਕਪੂਰਥਲਾ, 6 ਮਾਰਚ (ਵਿ.ਪ੍ਰ.)-ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ, ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ, ਫਾਉਂਡਰ ਮੈਂਬਰ ਵਾਸ਼ਿੰਗਟਨ ਸਿੰਘ ਸ਼ਮੀਰੋਵਾਲ ਦੀ ਅਗਵਾਈ ਵਿਚ ਮਾਸਟਰ ਕੇਡਰ ਦੀਆਂ ਮੰਗਾਂ ਨੂੰ ਲੈ ਕੇ ...
ਢਿਲਵਾਂ, 6 ਮਾਰਚ (ਪ੍ਰਵੀਨ ਕੁਮਾਰ)-ਬਾਬਾ ਸਾਹਿਬ ਦਿੱਤਾ ਸਪੋਰਟਸ ਕਲੱਬ ਪਿੰਡ ਪੱਡੇ ਬੇਟ ਦੀ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਸਪੋਰਟਸ ਕਲੱਬ ਵਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਉਪਰੰਤ ਅਗਲੇ ਤਿੰਨ ਸਾਲ ਲਈ ਸਰਬਸੰਮਤੀ ਨਾਲ ਨੰਬਰਦਾਰ ...
ਕਪੂਰਥਲਾ, 6 ਮਾਰਚ (ਵਿ.ਪ੍ਰ.)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਰੇਲਵੇ ਸੁਰੱਖਿਆ ਬੱਲ ਦੇ ਮੁਲਾਜ਼ਮਾਂ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਵਿਚ ਆਰ.ਸੀ.ਐਫ. ਦੇ ਲਾਲਾ ਲਾਜਪਤ ਰਾਏ ਹਸਪਤਾਲ ਦੇ ਮਾਹਿਰ ਡਾਕਟਰਾਂ ਹਰਮਨਪ੍ਰੀਤ ਸਿੰਘ, ਸਹਾਇਕ ਡਵੀਜ਼ਨਲ ...
ਕਪੂਰਥਲਾ, 6 ਮਾਰਚ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਵਲੋਂ 18 ਮਾਰਚ ਨੂੰ ਦਾਣਾ ਮੰਡੀ ਕਪੂਰਥਲਾ 'ਚ ਕੀਤੀ ਜਾਣ ਵਾਲੀ ਜ਼ਿਲ੍ਹਾ ਪੱਧਰੀ ਰੋਸ ਰੈਲੀ ਵਿਚ ਕਪੂਰਥਲਾ ਵਿਧਾਨ ਸਭਾ ਹਲਕੇ ਨਾਲ ਸਬੰਧਿਤ ਐਸ.ਸੀ. ਭਾਈਚਾਰੇ ਦੇ ਲੋਕ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਦੀ ...
ਭੁਲੱਥ, 6 ਮਾਰਚ (ਮਨਜੀਤ ਸਿੰਘ ਰਤਨ)- ਬਹੁਜਨ ਸਮਾਜ ਹਲਕਾ ਭੁਲੱਥ ਦੀ ਇਕ ਮੀਟਿੰਗ ਜਗਤਾਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਦਾਤਾਰਪੁਰੀ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ | ਉਨ੍ਹਾਂ ਦੇ ਨਾਲ ਰਾਮਜੀ ਦਾਸ ...
ਬੇਗੋਵਾਲ, 6 ਮਾਰਚ (ਸੁਖਜਿੰਦਰ ਸਿੰਘ)-ਅੱਜ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਦੇ ਐਡਵੋਕੇਟ ਗੁਰਸਿਮਰਨ ਸਿੰਘ ਦੀ ਅਗਵਾਈ ਹੇਠ ਬੇਗੋਵਾਲ ਸਰਕਲ ਦੇ ਯੂਥ ਕਾਂਗਰਸ ਦੇ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਲਵਲੀ ਦੇ ਗ੍ਰਹਿ ਵਿਖੇ ਹੋਈ | ਜਿਸ ...
ਖਲਵਾੜਾ, 6 ਮਾਰਚ (ਮਨਦੀਪ ਸਿੰਘ ਸੰਧੂ)- ਸ਼ਿਵ ਭਗਵਤੀ ਮੰਦਰ ਚੱਕ ਪ੍ਰੇਮਾ ਪ੍ਰਬੰਧਕ ਕਮੇਟੀ ਵਲੋਂ ਸਿਵਲ ਡਿਸਪੈਂਸਰੀ ਭੁੱਲਾਰਾਈ ਨੂੰ ਜ਼ਰੂਰੀ ਦਵਾਈਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਕਮੇਟੀ ਪ੍ਰਬੰਧਕਾਂ ਗੁਲਜਿੰਦਰ ਸਿੰਘ ਕੁਲਾਰ, ਸਤਪਾਲ ਸ਼ਰਮਾ, ਪਰਮਿੰਦਰ ...
ਨਡਾਲਾ, 6 ਮਾਰਚ (ਮਾਨ)-ਹਲਕਾ ਭੁਲੱਥ ਦੇ ਵਿਕਾਸ ਨੂੰ ਲੀਹ 'ਤੇ ਲਿਆਉਣ ਲਈ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਬਲਾਕ ਨਡਾਲਾ ਦੀਆਂ ਪਿੰਡਾਂ ਦੀਆਂ ਪੰਚਾਇਤਾਂ ਨਾਲ ਇਕ ਮੀਟਿੰਗ ਅਰੋੜਾ ਚਾਵਲ ਮਿੱਲ ਇਬਰਾਹੀਮਵਾਲ ਵਿਖੇ ਕਾਂਗਰਸ ਆਗੂ ਅਮਨਦੀਪ ...
ਸੁਲਤਾਨਪੁਰ ਲੋਧੀ, 6 ਮਾਰਚ (ਹੈਪੀ, ਥਿੰਦ)- ਬੇਬੇ ਨਾਨਕੀ ਜੀ ਦਾ 566ਵਾਂ ਜਨਮ ਉਤਸਵ ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਸੁਲਤਾਨਪੁਰ ਲੋਧੀ ਤੇ ਯੂ.ਕੇ. ਵਲੋਂ 1 ਅਪ੍ਰੈਲ ਤੋਂ ਲੈ ਕੇ 4 ਅਪ੍ਰੈਲ ਤੱਕ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਟਰੱਸਟ ਦੇ ...
ਕਪੂਰਥਲਾ, 6 ਮਾਰਚ (ਅਮਰਜੀਤ ਕੋਮਲ)-ਖੁਸ਼ਹਾਲੀ ਦੇ ਰਾਖੇ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਯੋਗ ਲੋਕਾਂ ਤੱਕ ਪਹੁੰਚਾ ਕੇ ਰਾਜ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX