ਤਾਜਾ ਖ਼ਬਰਾਂ


ਅੰਮ੍ਰਿਤਪਾਲ ਸਿੰਘ ਦੇ ਟਵਿੱਟਰ ਅਕਾਊਂਟ 'ਤੇ ਭਾਰਤ 'ਚ ਲੱਗੀ ਪਾਬੰਦੀ, ਕੇਂਦਰ ਸਰਕਾਰ ਦੀ ਮੰਗ 'ਤੇ ਹੋਈ ਕਾਰਵਾਈ
. . .  8 minutes ago
ਚੰਡੀਗੜ੍ਹ, 7 ਅਕਤੂਬਰ- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬੰਦ ਹੋ ਗਿਆ ਹੈ। ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦਾ ਦੋਸ਼ ਲੱਗਾ ਹੈ। ਉਨ੍ਹਾਂ ਨੂੰ ਜਥੇਬੰਦੀ ਦਾ ਪ੍ਰਧਾਨ ਬਣਿਆ ਲਗਭਗ...
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ
. . .  24 minutes ago
ਚੰਡੀਗੜ੍ਹ, 7 ਅਕਤੂਬਰ- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  54 minutes ago
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਅੱਜ ਬਾਅਦ ਦੁਪਹਿਰ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਹੈ। ਜੀ.ਆਰ.ਪੀ. ਪੁਲਿਸ...
ਨਾਕੇ ਦੌਰਾਨ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 30 ਲੱਖ ਦੀ ਨਕਦੀ ਸਣੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 2 hours ago
ਜਲੰਧਰ, 7 ਅਕਤੂਬਰ (ਹੈਪੀ)-ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐੱਸ. ਪੁਲਿਸ ਕਪਤਾਨ, ਇਨਵੈਸੀਗੇਸ਼ਨ ਜਲੰਧਰ ਦਿਹਾਤੀ ਅਤੇ ਜਸਵਿੰਦਰ ਸਿੰਘ ਚਾਹਲ ਪੀ.ਪੀ.ਐੱਸ. ਉੱਪ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ...
ਆਰਥਿਕ ਤੰਗੀ ਤੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 2 hours ago
ਭੀਖੀ, 7 ਅਕਤੂਬਰ (ਗੁਰਿੰਦਰ ਸਿੰਘ ਔਲਖ)-ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਸਮਾਓ ਵਿਖੇ ਬੀਤੀ ਰਾਤ ਇਕ ਨੌਜਵਾਨ ਕਿਸਾਨ ਵਲੋਂ ਆਰਥਿਕ ਤੰਗੀ ਅਤੇ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ...
ਮਹਿਲਾ ਟੀ-20 ਏਸ਼ੀਆ ਕੱਪ 'ਚ ਪਾਕਿਸਤਾਨ ਨੇ 13 ਦੌੜਾਂ ਨਾਲ ਹਰਾਇਆ ਭਾਰਤ
. . .  about 2 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਦੇ ਇਕ ਅਹਿਮ ਮੁਕਾਬਲੇ ਵਿਚ ਪਾਕਿਸਤਾਨ ਨੇ ਕੱਟੜ ਵਿਰੋਧੀ ਭਾਰਤ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ ਨਿਰਧਾਰਿਤ 20 ਓਵਰਾਂ 'ਚ 137 ਦੌੜਾਂ ਬਣਾਈਆਂ...
ਪੰਜਾਬ ਸਰਕਾਰ ਵਲੋਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ
. . .  about 2 hours ago
ਚੰਡੀਗੜ੍ਹ, 7 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਇਕ ਖੁਸ਼ਖਬਰੀ ਸਾਂਝੀ ਕਰ ਰਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ। ਪੰਜਾਬ ਸਰਕਾਰ ਵਲੋਂ ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ...
9 ਨਵੰਬਰ ਦੇ ਸੰਗਰੂਰ ਧਰਨੇ 'ਤੇ ਅੜੇ ਉਗਰਾਹਾਂ
. . .  about 3 hours ago
ਚੰਡੀਗੜ੍ਹ, 7 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਭਵਨ ਚੰਡੀਗੜ੍ਹ ਵਿਖੇ ਅੱਜ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਰਮਿਆਨ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ...
ਮੋਹਾਲੀ ਆਰ.ਪੀ.ਜੀ. ਹਮਲੇ ਦੇ ਸੰਬੰਧ 'ਚ ਇਕ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 7 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 9 ਮਈ ਨੂੰ ਮੋਹਾਲੀ 'ਚ ਪੰਜਾਬ ਪੁਲਿਸ ਦੀ ਖੁਫੀਆ ਇਮਾਰਤ 'ਤੇ ਆਰ.ਪੀ.ਜੀ. ਹਮਲੇ ਦੇ ਸੰਬੰਧ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ...
ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ, ਰੂਸ-ਯੂਕਰੇਨ ਦੇ ਸੰਗਠਨ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
. . .  about 3 hours ago
ਸਟਾਕਹੋਮ (ਸਵੀਡਨ), 7 ਅਕਤੂਬਰ -ਰਾਇਲ ਸਵੀਡਿਸ਼ ਅਕੈਡਮੀ ਨੇ ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ ਐਲੇਸ ਬਿਆਲੀਆਟਸਕੀ, ਰੂਸੀ ਮਨੁੱਖੀ ਅਧਿਕਾਰ ਸੰਗਠਨ ਮੈਮੋਰੀਅਲ ਅਤੇ ਯੂਕਰੇਨੀ ਮਨੁੱਖੀ ਅਧਿਕਾਰ ਸੰਗਠਨ ਸੈਂਟਰ ਫਾਰ ਸਿਵਲ ਲਿਬਰਟੀਜ਼ ਨੂੰ ਸਾਂਝੇ ਤੌਰ 'ਤੇ 2022 ਦਾ ਨੋਬਲ ਸ਼ਾਂਤੀ ਪੁਰਸਕਾਰ...
ਮਹਿਲਾ ਟੀ-20 ਏਸ਼ੀਆ ਕੱਪ : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 138 ਦੌੜਾਂ ਦਾ ਟੀਚਾ
. . .  about 4 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ ਦੇ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 138 ਦੌੜਾਂ ਦਾ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
. . .  about 4 hours ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫ਼ਦ ਵਲੋਂ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ...
ਅਮਰੀਕਾ ਵਿਚ ਹੋਈ ਪੰਜਾਬੀ ਪਰਿਵਾਰ ਦੀ ਹੱਤਿਆ 'ਚ ਇਕ ਤੋਂ ਵਧ ਲੋਕ ਸ਼ਾਮਿਲ-ਪੁਲਿਸ ਦਾ ਦਾਅਵਾ
. . .  about 4 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਇਕ ਹੱਸਦੇ ਵੱਸਦੇ ਪੰਜਾਬੀ ਪਰਿਵਾਰ ਦੀ ਇਕ 8 ਮਹੀਨਿਆਂ ਦੀ ਬੱਚੀ ਸਮੇਤ 4 ਜੀਆਂ ਨੂੰ ਅਗਵਾ ਕਰ ਕੇ ਕੀਤੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਅਜੇ ਤੱਕ ਗ੍ਰਿਫ਼ਤਾਰ ਕੀਤੇ ਇਕ 48 ਸਾਲਾਂ...
ਅਮਰੀਕਾ ਦੇ ਲਾਸ ਵੇਗਾਸ ਸ਼ਹਿਰ 'ਚ ਚਾਕੂ ਮਾਰ ਕੇ 2 ਦੀ ਹੱਤਿਆ, 6 ਜ਼ਖ਼ਮੀ
. . .  about 4 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸ਼ਹਿਰ ਲਾਸਵੇਗਾਸ ਸਟਰਿਪ 'ਚ ਇਕ ਹਵਅਕਤੀ ਨੇ ਚਾਕੂ ਨਾਲ ਹਮਲਾ ਕਰ ਕੇ ਦੋ ਵਅਕਤੀਆਂ ਦੀ ਹੱਤਿਆ ਕਰ ਦਿੱਤੀ ਤੇ 6 ਹੋਰਨਾਂ ਨੂੰ ਜ਼ਖਮੀ...
ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼, ਪੰਜ ਕਿੱਲੋ ਹੈਰੋਇਨ ਬਰਾਮਦ
. . .  about 5 hours ago
ਅੰਮ੍ਰਿਤਸਰ, 7 ਅਕਤੂਬਰ (ਰੇਸ਼ਮ ਸਿੰਘ)-ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼ ਕਰਨ 'ਚ ਐੱਸ.ਟੀ.ਐੱਫ. ਨੇ ਸਫਲਤਾ ਹਾਸਲ ਕੀਤੀ ਹੈ। ਜੱਸਾ ਜੇਲ੍ਹ ਚੋਂ ਮੁਜਰਮਾਂ ਪਾਸੋਂ ਪੰਜ ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੌਮਾਂਤਰੀ ਮੰਡੀ 'ਚ ਕੀਮਤ ਪੈਂਤੀ ਕਰੋੜ ਰੁਪਏ ਦੱਸੀ...
ਸ਼੍ਰੋਮਣੀ ਕਮੇਟੀ ਦਾ ਰੋਸ ਮਾਰਚ ਗੜ੍ਹਸ਼ੰਕਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹੋਇਆ ਰਵਾਨਾ
. . .  about 5 hours ago
ਗੜ੍ਹਸ਼ੰਕਰ, 7 ਅਕਤੂਬਰ (ਧਾਲੀਵਾਲ)-ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਗਿਆ ਰੋਸ ਮਾਰਚ ਗੜ੍ਹਸ਼ੰਕਰ ਪਹੁੰਚਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਲਈ ਰਵਾਨਾ...
ਮਹਿਲਾ ਟੀ-20 ਏਸ਼ੀਆ ਕੱਪ : ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਟਾਸ ਜਿੱਤ ਕੇ ਪਾਕਿਸਤਾਨ ਕਰ ਰਿਹਾ ਪਹਿਲਾਂ ਬੱਲੇਬਾਜ਼ੀ
. . .  about 5 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ 'ਚ ਭਾਰਤ ਅਤੇ ਪਾਕਿਸਤਾਨ ਦਾ ਅਹਿਮ ਮੁਕਾਬਲਾ ਅੱਜ ਹੋ ਰਿਹਾ ਹੈ। ਟਾਸ ਜਿੱਤ ਕੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਹੈ। 4 ਓਵਰਾਂ ਤੋਂ ਬਾਅਦ ਪਾਕਿਸਤਾਨ ਨੇ ਬਿਨਾਂ ਕਿਸੇ ਨੁਕਸਾਨ ਦੇ 25 ਦੌੜਾਂ ਬਣਾ...
ਈ.ਡੀ. ਵਲੋਂ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਛਾਪੇਮਾਰੀ
. . .  about 5 hours ago
ਮਾਨਸਾ, 7 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼ਰਾਬ ਕਾਰੋਬਾਰੀਆਂ 'ਤੇ ਛਾਪੇਮਾਰੀ ਦੇ ਚਲਦਿਆਂ ਮਾਨਸਾ ਵਿਖੇ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਈ.ਡੀ. ਵਲੋਂ ਛਾਪੇਮਾਰੀ ਕੀਤੀ ਗਈ। ਲਗਭਗ 4 ਘੰਟੇ ਈ.ਡੀ. ਦੇ ਅਧਿਕਾਰੀ ਫ਼ਰੋਲਾ ਫ਼ਰਾਲੀ ਕਰਦੇ ਰਹੇ ਅਤੇ ਉਨ੍ਹਾਂ ਮੁਲਾਜ਼ਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਡੀ.ਜੀ.ਪੀ. ਨੂੰ ਸ਼ਿਕਾਇਤ
. . .  about 5 hours ago
ਚੰਡੀਗੜ੍ਹ, 7 ਅਕਤੂਬਰ-(ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਡੀ.ਜੀ.ਪੀ. ਪੰਜਾਬ ਨੂੰ ਚਿੱਠੀ ਲਿਖ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਵਿਚ ਰਾਜਾ ਵੜਿੰਗ...
ਹਰਿਆਣਾ ਗੁਰਦੁਆਰਾ ਕਮੇਟੀ ਦੇ ਵਿਰੋਧ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਰੋਸ ਮਾਰਚ ਰਵਾਨਾ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ, 7 ਅਕਤੂਬਰ (ਕਰਨੈਲ ਸਿੰਘ, ਨਿੱਕੂਵਾਲ)-ਹਰਿਆਣਾ ਗੁਰਦੁਆਰਾ ਕਮੇਟੀ ਦੇ ਵਿਰੋਧ ਵਿਚ ਰੋਸ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ...
ਈ.ਡੀ. ਵਲੋਂ ਦੀਪ ਮਲਹੋਤਰਾ ਦੇ ਸੀ.ਏ. ਦਿਨੇਸ਼ ਗੁਪਤਾ ਦੇ ਘਰ ਛਾਪਾ
. . .  about 6 hours ago
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਨਾਲ-ਨਾਲ ਸੀ.ਏ. ਦਿਨੇਸ਼ ਗੁਪਤਾ ਦੇ ਘਰ ਵਿਚ ਵੀ ਈ.ਡੀ. ਵਲੋਂ ਛਾਪੇਮਾਰੀ ਜਾਰੀ ਹੈ। ਜਲੰਧਰ ਤੋਂ ਈ.ਡੀ. ਦੇ ਆਏ ਅਧਿਕਾਰੀ ਜਾਂਚ...
ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਵਿਆਹ ਸਮਾਗਮ ਚ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਅਤੇ ਭੈਣ ਵੀ ਹੋਏ ਸ਼ਾਮਿਲ
. . .  about 6 hours ago
ਸੰਗਰੂਰ 7 ਅਕਤੁਬਰ(ਧੀਰਜ ਪਸ਼ੋਰੀਆ)-ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੇਵਾਲ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋੜੇਵਾਲ...
ਦਿੱਲੀ ਦੀ ਆਬਕਾਰੀ ਨੀਤੀ ਸੰਬੰਧੀ ਈ.ਡੀ. ਵਲੋਂ ਲੁਧਿਆਣਾ ਵਿਖੇ ਛਾਪੇਮਾਰੀ
. . .  about 6 hours ago
ਲੁਧਿਆਣਾ, 7 ਅਕਤੂਬਰ (ਪੁਨੀਤ ਬਾਵਾ)-ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਸੰਬੰਧੀ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਲੁਧਿਆਣਾ ਦੇ ਗੁਰਦੇਵ ਨਗਰ ਵਿਖੇ ਛਾਪੇਮਾਰੀ ਕੀਤੀ ਗਈ ਹੈ। ਈ.ਡੀ. ਵਲੋਂ ਲੁਧਿਆਣਾ ਦੇ ਗੁਰਦੇਵ ਨਗਰ ਵਿਖੇ ਸਥਿਤ ਦਿੱਲੀ ਦੀ ਸ਼ਰਾਬ...
ਹੜਤਾਲ ਕਾਰਨ ਅੱਜ ਬੰਦ ਰਹੀ ਸੁਨਾਮ ਦੀ ਸਬਜ਼ੀ ਮੰਡੀ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸੁਨਾਮ ਸਬਜ਼ੀ ਮੰਡੀ ’ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਨੂੰ ਲੈ ਕੇ ਪਿਕਅੱਪ ਮਾਲਕਾਂ-ਚਾਲਕਾਂ ਵਲੋਂ ਵਿੱਢੇ ਗਏ ਸੰਘਰਸ਼ ਦੇ ਸਮਰਥਨ ’ਚ ਨਿੱਤਰੇ ਸਥਾਨਕ...
ਅਣਅਧਿਕਾਰਤ ਕਾਲੋਨੀਆਂ ਅਤੇ ਨਾਜਾਇਜ਼ ਉਸਾਰੀਆਂ 'ਤੇ ਚੱਲੀ ਨਗਰ ਨਿਗਮ ਦੀ ਡਿੱਚ
. . .  about 6 hours ago
ਅੰਮ੍ਰਿਤਸਰ 7 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮ੍ਰਿਤਸਰ ਵਲੋਂ ਅਣਅਧਿਕਾਰਤ ਤੌਰ 'ਤੇ ਕੱਟੀਆਂ ਗਈਆਂ ਕਾਲੋਨੀਆਂ ਅਤੇ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਦਿਆਂ ਅੱਜ 5 ਅਣਅਧਿਕਾਰਤ ਕਾਲੋਨੀਆਂ 'ਚ ਬਣਾਈਆਂ ਗਈਆਂ ਸੜਕਾਂ ਅਤੇ ਹੋਰ ਕੀਤੀਆਂ ਗਈਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਫੱਗਣ ਸੰਮਤ 551

ਅੰਮ੍ਰਿਤਸਰ

ਅੰਮਿ੍ਤਸਰ ਰੇਲਵੇ ਸਟੇਸ਼ਨ ਵਿਖੇ ਅਣਅਧਿਕਾਰਤ ਤੌਰ 'ਤੇ ਖੜ੍ਹੇ ਹੋਣ ਵਾਲੇ ਵਾਹਨਾਂ ਿਖ਼ਲਾਫ਼ ਕੀਤੀ ਕਾਰਵਾਈ

ਅੰਮਿ੍ਤਸਰ, 9 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਦੇ ਰੇਲਵੇ ਸਟੇਸ਼ਨ ਤੇ ਅਣਅਧਿਕਾਰਤ ਤੌਰ 'ਤੇ ਖੜ੍ਹੇ ਰਹਿਣ ਵਾਲੇ ਵਾਹਨਾਂ ਖਿਲਾਫ ਅੱਜ ਰੇਲਵੇ ਪ੍ਰਸ਼ਾਸਨ ਵਲੋਂ ਕਾਰਵਾਈ ਕੀਤੀ ਗਈ | ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਤਾਇਨਾਤ ਕਮਰਸ਼ਿਅਲ ਇੰਸਪੈਕਟਰ (ਸੀ. ...

ਪੂਰੀ ਖ਼ਬਰ »

ਐਾਟੀ ਕੁਰਪਸ਼ਨ ਮੋਰਚਾ ਨੇ ਬਿਜਲੀ ਦੇ ਬਿੱਲਾਂ ਿਖ਼ਲਾਫ਼ ਮੁੱਖ ਮੰਤਰੀ ਤੇ ਸਿੱਧੂ ਦਾ ਪੁਤਲਾ ਫੂਕਿਆ

ਅੰਮਿ੍ਤਸਰ, 9 ਮਾਰਚ (ਰੇਸ਼ਮ ਸਿੰਘ)-ਬਿਜਲੀ ਬਿੱਲਾਂ ਦੇ ਵਾਧੇ ਤੇ ਲਗਾਏ ਟੈਕਸਾਂ ਦੇ ਖਿਲਾਫ ਅੱਜ ਆਲ ਇੰਡੀਆਂ ਐਾਟੀ ਕੁਰਪਸ਼ਨ ਮੋਰਚਾ ਵਲੋਂ ਇਥੇ ਰਾਮ ਤਲਾਈ ਚੌਾਕ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹਲਕਾ ਪੂਰਬੀ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਦਾ ...

ਪੂਰੀ ਖ਼ਬਰ »

ਪੁਲਿਸ ਵਲੋਂ ਚੋਰੀ ਦੇ ਮਾਮਲੇ ਵਿਚ ਦੋ ਨੌਜਵਾਨ ਕਾਬੂ

ਵੇਰਕਾ, 9 ਮਾਰਚ (ਪ.ਪ.)-ਏ. ਸੀ. ਪੀ. ਜਸਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਬੀਤੇ ਦਿਨੀਂ ਚੋਰੀ ਦੇ ਦਰਜ ਕੀਤੇ ਮਾਮਲੇ ਤੇ ਕਾਰਵਾਈ ਕਰਦਿਆਂ ਏ. ਐੱਸ. ਆਈ. ਹਰਵਿੰਦਰਪਾਲ ਦੀ ਅਗਵਾਈ ਹੇਠ ਕਾਰਵਾਈ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਚਲਦਿਆਂ ਜੀ. ਐੱਨ. ਡੀ. ਯੂ. ਦੇ ਵੱਖ-ਵੱਖ ਪ੍ਰੋਗਰਾਮ ਰੱਦ

ਅੰਮਿ੍ਤਸਰ, 9 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਕੋਰੋਨਾ ਵਾਇਰਸ ਦੇ ਚਲਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੇ ਕਈ ਪ੍ਰੋਗਰਾਮ ਮੁਅੱਤਲ ਕਰ ਦਿੱਤੇ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਜੀ.ਐੱਨ.ਡੀ.ਯੂ. ਦੇ ਡੀਨ ਵਿਦਿਆਰਥੀ ਭਲਾਈ ਪ੍ਰੋ: ਹਰਦੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਨੰਗਲ ਪੰਨੂਆਂ ਦਾ ਸਾਬਕਾ ਸਰਪੰਚ ਹੋਇਆ ਠੱਗੀ ਦਾ ਸ਼ਿਕਾਰ

ਮਜੀਠਾ, 9 ਮਾਰਚ (ਮਨਿੰਦਰ ਸਿੰਘ ਸੋਖੀ)-ਪਿੰਡ ਨੰਗਲ ਪੰਨੂਆਂ ਦੇ ਸਾਬਕਾ ਸਰਪੰਚ ਗੁਰਮੇਜ ਸਿੰਘ ਠੱਗੀ ਦਾ ਸ਼ਿਕਾਰ ਹੋ ਗਿਆ | ਗੁਰਮੇਜ ਸਿੰਘ ਵਲੋਂ ਪੁਲਿਸ ਸਟੇਸ਼ਨ ਮਜੀਠਾ ਵਿਖੇ ਦਿੱਤੀ ਦਰਖਾਸਤ ਅਨੁਸਾਰ ਬੀਤੇ ਦਿਨ ਉਹ ਆਪਣੇ ਘਰ ਵਿਚ ਸੀ ਕਿ ਉਸ ਦੇ ਮੋਬਾਇਲ ਫੋਨ ਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੇ ਗੇ੍ਰਡਾਂ 'ਚ ਸੋਧ ਨਾਲ ਹਰ ਮੁਲਾਜ਼ਮ ਨੂੰ ਹੋਵੇਗਾ ਲਾਭ : ਵਧੀਕ ਸਕੱਤਰ

ਅੰਮਿ੍ਤਸਰ 9 ਮਾਰਚ (ਵਿ:ਪ੍ਰ:)-ਸ਼ੋ੍ਰਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੋਰਾਕੋਹਨਾ ਕਮੇਟੀ ਦੇ ਸੋਧੇ ਗਏ ਗ੍ਰੇਡਾ ਸਬੰਧੀ ਸਪੱਸ਼ਟ ਕਰਦੇ ਹੋਏ ਕਿਹਾ ਕਿ ਸਮੇਂ ਸਮੇਂ ਮੁਲਾਜ਼ਮਾਂ ਦੇ ਗੇ੍ਰਡਾਂ ਵਿਚ ਤਬਦੀਲੀ ਕੀਤੀ ਜਾਂਦੀ ਰਹੀ ਹੈ ਤੇ ਮੌਜੂਦਾ ਸਮੇਂ ਵੀ ਸਬ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਨਹਿਰੀ ਤੇ ਚਿੱਟੇ ਪੱਖੇ ਤੇ ਸ਼ਮਿਆਨਾ ਲਗਾਉਣ ਦੀ ਸੇਵਾ ਜਾਰੀ

ਅੰਮਿ੍ਤਸਰ, 9 ਮਾਰਚ (ਹਰਮਿੰਦਰ ਸਿੰਘ)-ਗਰਮੀਆਂ ਦੀ ਆਮਦ ਨੂੰ ਮੱਖ ਰੱਖਦੇ ਹੋਏ ਸ਼ਰਧਾਲੂਆਂ ਨੂੰ ਗਰਮੀ ਦੀ ਤਪਸ਼ ਤੋਂ ਰਾਹਤ ਦੇਣ ਲਈ ਸ੍ਰੀ ਹਰਿਮੰਦਰ ਸਾਹਿਬ ਅੰਦਰ ਤੇ ਬਾਹਰ ਪੱਖੇ ਲਗਾਉਣ ਦੀ ਸੇਵਾ ਸ੍ਰੀ ਦਰਬਾਰ ਸਾਹਿਬ ਪ੍ਰਬੰਧਕਾਂ ਤੇ ਸੇਵਾਦਾਰਾਂ ਵਲੋਂ ਸ਼ੁਰੂ ...

ਪੂਰੀ ਖ਼ਬਰ »

ਛੇਹਰਟਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 3 ਲੁਟੇਰੇ ਕੀਤੇ ਕਾਬੂ

ਛੇਹਰਟਾ, 9 ਮਾਰਚ (ਸੁਰਿੰਦਰ ਸਿੰਘ ਵਿਰਦੀ)-ਅੰਮਿ੍ਤਸਰ ਪੁਲਿਸ ਕਮਿਸ਼ਨਰ ਡਾਕਟਰ ਸੁਖਚੈਨ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸਖਤੀ ਨਾਲ ਕਾਰਵਾਈ ਨੂੰ ਅਮਲ ਵਿਚ ਲਿਆਉਂਦਿਆਂ ਏ. ਸੀ. ਪੀ. ਪੱਛਮੀ ਦੇਵ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਦੀ ਅਕਾਦਮਿਕ ਵਿਕਾਸ ਕੌ ਾਸਲ ਦੀ ਇਕੱਤਰਤਾ 'ਚ ਲਏ ਅਹਿਮ ਫ਼ੈਸਲੇ

ਅੰਮ੍ਰਿਤਸਰ, 9 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਅਗਲੇ ਸੈਸ਼ਨ 2020-21 ਤੋਂ ਤੋਂ 2 ਹੋਰ ਨਵੇਂ ਵਿਭਾਗ ਖੁੱਲ੍ਹਣ ਜਾ ਰਹੇ ਹਨ ਜਿਸ ਨਾਲ ਯੂਨੀਵਰਸਿਟੀ ਵਿਚ ਕੁੱਲ 44 ਅਕਾਦਮਿਕ ਵਿਭਾਗ ਹੋ ਜਾਣਗੇ। ਇਕੱਤਰਤਾ 'ਚ ਨਵੇਂ ਵਿਭਾਗਾਂ ਕੰਪਿਊਟੇਸ਼ਨਲ ...

ਪੂਰੀ ਖ਼ਬਰ »

ਸਰੋਵਰ 'ਚ ਇਕ ਵਿਅਕਤੀ ਡੁੱਬਾ

ਅੰਮਿ੍ਤਸਰ, 9 ਮਾਰਚ (ਹਰਮਿੰਦਰ ਸਿੰਘ)-ਇਤਿਹਾਸਕ ਗੁਰਦੁਆਰਾ ਕੌਲਸਰ ਸਾਹਿਬ ਵਿਚ ਇਕ ਵਿਅਕਤੀ ਦੇ ਡੁੱਬਣ ਦੀ ਸੂਚਨਾ ਮਿਲਦੇ ਹੀ ਬਚਾਅ ਕਰਮੀ ਦੀ ਟੀਮ ਮੌਕੇ 'ਤੇ ਪਹੁੰਚ ਗਈ | ਇਸ ਸਬੰਧ ਵਿਚ ਫਾਇਰ ਅਫ਼ਸਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਫਾਇਰ ਬਿ੍ਗੇਡ ਦਫ਼ਤਰ ਵਿਖੇ ...

ਪੂਰੀ ਖ਼ਬਰ »

ਸਰਹੱਦ ਪਾਰ ਭਾਰੀ ਉਤਸ਼ਾਹ ਨਾਲ ਮਨਾਈ ਹੋਲੀ

ਅੰਮਿ੍ਤਸਰ, 9 ਮਾਰਚ (ਸੁਰਿੰਦਰ ਕੋਛੜ)-ਰੰਗਾਂ ਦਾ ਤਿਉਹਾਰ ਹੋਲੀ ਸਰਹੱਦ ਪਾਰ ਪਾਕਿਸਤਾਨ ਦੇ ਸੂਬਾ ਸਿੰਧ ਤੇ ਪੰਜਾਬ ਦੇ ਕੁਝ ਸ਼ਹਿਰਾਂ 'ਚ ਅੱਜ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਹੋਲੀ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਪਾਕਿਸਤਾਨ ਪੀਪਲਜ਼ ...

ਪੂਰੀ ਖ਼ਬਰ »

ਰੁਜ਼ਗਾਰ ਮੰਗਦੇ ਬੇਰੁਜ਼ਾਗਾਰ ਟੈੱਟ ਪਾਸ ਅਧਿਆਪਕਾਂ ਨੂੰ ਕੁੱਟਣਾ ਕਾਂਗਰਸ ਸਰਕਾਰ ਦੀ ਵੱਡੀ ਨਾਲਾਇਕੀ : ਜੋਧ ਸਿੰਘ ਸਮਰਾ

ਅਜਨਾਲਾ, 9 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਪਟਿਆਲਾ ਵਿਖੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ 'ਤੇ ਬੇਤਹਾਸ਼ਾ ਲਾਠੀਚਾਰਜ ਕਰਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਕੋਰੋਨਾ ਦੇ ਦੋ ਪਾਜ਼ੇਟਿਵ ਮਰੀਜ਼ਾਂ ਸਣੇ ਸ਼ੱਕੀਆਂ ਦੀ ਗਿਣਤੀ 7 ਤੱਕ ਪੁੱਜੀ

ਅੰਮਿ੍ਤਸਰ, 9 ਮਾਰਚ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਕੋਰੋਨਾ ਵਾਇਰਸ ਦੇ ਦੋ ਮਰੀਜ਼ ਮੁੱਢਲੀ ਰਿਪੋਰਟ 'ਚ ਪਾਜ਼ੇਟਿਵ ਪਾਏ ਜਾਣ ਦੇ ਨਾਲ-ਨਾਲ ਇਸ ਵਾਇਰਸ ਦੇ ਪੰਜ ਹੋਰ ਸ਼ੱਕੀ ਮਰੀਜ਼ ਵੀ ਪਾਏ ਗਏ ਹਨ ਇਸ ਤਰ੍ਹਾਂ ਇਥੇ ਕੁਲ ਮਰੀਜ਼ਾਂ ਦੀ ਗਿਣਤੀ ਸੱਤ ਹੋ ਗਈ ਹੈ | ਇਹ ਸਾਰੇ ...

ਪੂਰੀ ਖ਼ਬਰ »

ਮੇਅਰ ਦੇ ਸਿਆਸੀ ਸਲਾਹਕਾਰ ਦੁਵਾਰਕਾ ਦਾਸ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ

ਅੰਮਿ੍ਤਸਰ, 9 ਮਾਰਚ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਰਿੰਟੂ ਦੇ ਸਿਆਸੀ ਸਲਾਹਕਾਰ ਸ੍ਰੀ ਦਵਾਰਕਾ ਦਾਸ ਅਰੋੜਾ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਕੰਟੇਨਰ ਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਬਣਾਇਆ ਗਿਆ ਹੈ | ਸ੍ਰੀ ਦਵਾਰਕਾ ਦਾਸ ਅਰੋੜਾ ...

ਪੂਰੀ ਖ਼ਬਰ »

ਰਈਆ ਵਿਖੇ ਸਮਾਜ ਸੇਵਕ ਸਭਾ ਵਲੋਂ ਲਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ-300 ਮਰੀਜ਼ਾਂ ਦੀ ਕੀਤੀ ਜਾਂਚ

ਰਈਆ, 9 ਮਾਰਚ (ਸ਼ਰਨਬੀਰ ਸਿੰਘ ਕੰਗ)-ਸਥਾਨਕ ਇਲਾਕੇ ਵਿਚ ਸਮਾਜ ਸੇਵਾ ਦੇ ਕੰਮਾਂ ਵਿਚ ਮੋਹਰੀ ਜਾਣੀ ਜਾਂਦੀ ਸੰਸਥਾ ਸਮਾਜ ਸੇਵਕ ਸਭਾ ਰਈਆ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਮੱਤੇਵਾਲ ਦੀ ਅਗਵਾਈ ਹੇਠ ਡਾ. ਓਮ ਪ੍ਰਕਾਸ਼ ਅੱਖਾਂ ਦੇ ਹਸਪਤਾਲ ਅੰਮਿ੍ਤਸਰ ਵਲੋਂ ਅੱਖਾਂ ਦਾ ਮੁਫਤ ਜਾਂਚ ਦਾ ਕੈਂਪ ਗੁਰਦੁਆਰਾ ਪੱਤੀ ਛੀਨੇਮਾਨ ਰਈਆ ਨੇੜੇ ਸਰਕਾਰੀ ਡਿਸਪੈਂਸਰੀ ਵਿਖੇ ਲਗਾਇਆ ਗਿਆ | ਕੈਂਪ ਦੌਰਾਨ ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ 300 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਪ੍ਰਧਾਨ ਸੁਖਵਿੰਦਰ ਸਿੰਘ ਮਤੇਵਾਲ ਨੇ ਕੈਂਪ ਦੀ ਕਾਮਯਾਬੀ ਲਈ ਆਰਥਿਕ ਤੌਰ 'ਤੇ ਸਾਹਾਇਤਾ ਦੇਣ ਵਾਲੇ ਤੇ ਪ੍ਰਬੰਧਾਂ ਨੂੰ ਸਚਾਰੂ ਬਣਾਉਣ ਵਾਲੇ ਸਮਾਜ ਸੇਵੀ ਸਾਥੀਆਂ ਦਾ ਹਾਰਦਿਕ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਗੁਰਮੀਤ ਸਿੰਘ ਚੀਮਾ, ਜੁਗਲ ਕਿਸ਼ੋਰ, ਜੱਸਾ ਸਿੰਘ, ਸੰਦੀਪ ਕੁਮਾਰ ਬੋਬੀ, ਜਸਕਰਨ ਸਿੰਘ ਪਾਰੋਵਾਲ, ਕਰਨਦੀਪ ਸਿੰਘ, ਦਵਿੰਦਰ ਸਿੰਘ ਨਿਰਮਾਣ, ਗੁਰਦਿਆਲ ਸਿੰਘ ਵੀਰ ਜੀ, ਮਨੀਸ਼ ਸ਼ਰਮਾ, ਗੁਰਦੇਵ ਸਿੰਘ ਸ਼ਾਹ, ਗੁਰਅਨੰਤ ਸਿੰਘ ਮਾਨ, ਕਸ਼ਮੀਰ ਸਿੰਘ, ਇਕਬਾਲ ਸਿੰਘ ਸਾਹਨੀ, ਅਜਮੇਰ ਸਿੰਘ ਪਾਰੋਵਾਲ, ਇੰਦਰ ਮੋਹਨ ਸ਼ਰਮਾ, ਵਿਕਰਮ ਗੋਰਾਇਆ, ਦਵਿੰਦਰ ਗੋਲਡੀ, ਸਤਬੀਰ ਸਿੰਘ ਸੂਰੀਆ, ਲੱਖਬੀਰ ਸਿੰਘ, ਧਰਮ ਸਿੰਘ, ਗੁਰਨਾਮ ਸਿੰਘ, ਹਰਜੀਤ ਸਿੰਘ, ਜਗੀਰ ਸਿੰਘ ਗੋਲਡਨ, ਹਰਮੀਤ ਕੋਰ ਮੱਤੇਵਾਲ, ਪ੍ਰਤੀਮ ਕੋਰ, ਜੋਗਿੰਦਰ ਕੋਰ, ਰਾਜ ਕੋਰ, ਕੈਪਟਨ ਸਵਰਨ ਸਿੰਘ, ਮਨਜੋਤ ਸਿੰਘ ਮੱਤੇਵਾਲ, ਜੋਗਿੰਦਰਪਾਲ ਸ਼ਰਮਾ, ਅਰਵਿੰਦ ਸ਼ਰਮਾ, ਤਰਸੇਮ ਸਿੰਘ ਮੱਟੂ, ਮਾਇਆ ਦਾਸ, ਮੰਗਲ ਸਿੰਘ ਰੰਧਾਵਾ, ਕੈਪਟਨ ਪ੍ਰਦੀਪ ਕੁਮਾਰ, ਗੁਰਪ੍ਰੀਤ ਸਿੰਘ ਮਾਨ, ਵਰਿੰਦਰਪਾਲ ਸਿੰਘ, ਰਾਜੂ ਮਿਸਤਰੀ, ਹਰਭਜਨ ਸਿੱਧੂ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਐੱਸ.ਵੀ. ਮੈਮੋਰੀਅਲ ਕਾਲਜ ਆਫ਼ ਨਰਸਿੰਗ ਮੂਧਲ ਵਲੋਂ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦੀ ਆਮਦ 'ਤੇ ਸਵਾਗਤੀ ਸਮਾਗਮ

ਵੇਰਕਾ, 9 ਮਾਰਚ (ਪਰਮਜੀਤ ਸਿੰਘ ਬੱਗਾ)-ਐੱਸ.ਵੀ. ਮੈਮੋਰੀਅਲ ਕਾਲਜ ਆਫ਼ ਨਰਸਿੰਗ ਮੂਧਲ ਵਲੋਂ ਅੱਜ ਨਵੇਂ ਦਾਖ਼ਲ ਹੋਏ ਨਰਸਿੰਗ ਵਿਦਿਆਰਥੀਆਂ ਦੇ ਸਵਾਗਤ ਲਈ ਲੈਪ ਲਾਈਨਿੰਗ ਤੇ ਓਥ ਟੇਕਿੰਗ ਸੈਰੇਮਨੀ ਕਰਵਾਈ ਗਈ | ਕਾਲਜ ਦੀ ਪਿੰ੍ਰਸੀਪਲ ਸ੍ਰੀਮਤੀ ਇਸਾਕਾ ਦੀ ਅਗਵਾਈ ਤੇ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾਵੇਗਾ ਸ਼ਰਧਾ ਨਾਲ ਹੋਲਾ ਮਹੱਲਾ

ਅੰਮਿ੍ਤਸਰ, 9 ਮਾਰਚ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਲੇ ਮੁਹੱਲੇ ਦਾ ਦਿਹਾੜਾ ਖਾਲਸਾਈ ਜਾਹੋ ਜਲਾਲ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਸਬੰਧ ਮੈਨੇਜਰ ਸ੍ਰੀ ਦਰਬਾਰ ਸਾਹਿਬ ਜਸਵਿੰਦਰ ਸਿੰਘ ਦੀਨਪੁਰ ਨੇ ਦਸਿਆ ਕਿ ਇਸ ਦਿਹਾੜੇ ਨੂੰ ਲੈ ਕੇ ਸੰਗਤਾਂ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਵੇਰਕਾ, 9 ਮਾਰਚ (ਪਰਮਜੀਤ ਸਿੰਘ ਬੱਗਾ)-ਪਾਵਰਕਾਮ ਦੇ ਸੇਵਾ ਮੁਕਤ ਹੋਏ ਕਰਮਚਾਰੀਆਂ ਦੁਆਰਾ ਬਣਾਈ ਗਈ ਪੈਨਸ਼ਨਰ ਐਸੋਸੀਏਸ਼ਨ ਦੁਆਰਾ ਆਪਣੀਆਂ ਮੰਗਾਂ ਨੂੰ ਲੈ ਕੇ ਈਸਟ ਮੰਡਲ ਦੇ ਪ੍ਰਧਾਨ ਸਾਥੀ ਕਰਮ ਸਿੰਘ ਦੀ ਅਗਵਾਈ ਹੇਠ ਮਜੀਠਾ ਰੋਡ ਪਾਵਰ ਕਲੋਨੀ ਵਿਖੇ ਰੋਸ ...

ਪੂਰੀ ਖ਼ਬਰ »

ਕਰਤਾਰ ਨਗਰ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ

ਛੇਹਰਟਾ, 9 ਮਾਰਚ (ਸੁਰਿੰਦਰ ਸਿੰਘ ਵਿਰਦੀ)-ਸਰਬ ਸਾਂਝੀ ਸ੍ਰ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ:) ਛੇਹਰਟਾ ਵਲੋਂ ਜਨਰਲ ਸਕੱਤਰ ਜਥੇਦਾਰ ਤਰਲੋਚਨ ਸਿੰਘ ਘਈ ਦੇ ਸਹਿਯੋਗ ਸਦਕਾ ਕਰਤਾਰ ਨਗਰ ਛੇਹਰਟਾ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰ੍ਰੀ ਗੁਰੂ ਹਰਿਗੋਬਿੰਦ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੀ ਹੋਈ ਮੀਟਿੰਗ

ਵੇਰਕਾ, 9 ਮਾਰਚ (ਪਰਮਜੀਤ ਸਿੰਘ ਬੱਗਾ)-ਬੀਤੀਆਂ ਵਿਧਾਨ ਸਭਾ ਦੀਆ ਚੋਣਾਂ ਦੌਰਾਨ ਕਈ ਤਰ੍ਹਾਂ ਦੇ ਝੂਠੇ ਸਬਜ਼ਬਾਗ ਤੇ ਲਾਅਰੇ ਲਗਾ ਕੇ ਸੱਤਾ ਹਾਸਲ ਕਰਨ ਵਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਵਿਚਲੀ ਕਾਂਗਰਸ ਪਾਰਟੀ ਦੀ ਸਰਕਾਰ ਜਿੱਥੇ ...

ਪੂਰੀ ਖ਼ਬਰ »

ਵਣ ਅਫ਼ਸਰ ਗੁਰਦੀਪ ਸਿੰਘ ਨੇ ਕੌਮੀ ਵਣ ਖੇਡਾਂ 'ਚ 5 ਸੋਨ ਤਗਮੇ ਹਾਸਲ ਕਰਕੇ ਨਾਮਣਾ ਖੱਟਿਆ

ਮਾਨਾਂਵਾਲਾ, 9 ਮਾਰਚ (ਗੁਰਦੀਪ ਸਿੰਘ ਨਾਗੀ)-ਜੰਗਲਾਤ ਤੇ ਵਾਤਾਵਰਣ ਵਿਭਾਗ ਉੜੀਸਾ ਦੀ ਮੇਜ਼ਬਾਨੀ ਹੇਠ ਦੇਸ਼ ਦੀਆਂ 25ਵੀਂ ਆਲ ਇੰਡੀਆ ਫੋਰੈਸਟ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਵਿਚ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਦੇ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੇ ਹਿੱਸਾ ...

ਪੂਰੀ ਖ਼ਬਰ »

ਕਾਂਗਰਸ ਦੇ ਹੱਥ ਮਜ਼ਬੂਤ ਕਰਨ ਤੇ ਨਗਰ ਪੰਚਾਇਤ ਚੋਣਾਂ 'ਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਕੰਵਰਪ੍ਰਤਾਪ ਨੇ ਪ੍ਰਚਾਰ ਮੁਹਿੰਮ ਦਾ ਵਜਾਇਆ ਬਿਗਲ

ਅਜਨਾਲਾ, 9 ਮਾਰਚ (ਐਸ. ਪ੍ਰਸ਼ੋਤਮ)-ਇਥੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਾਂਗਰਸ ਆਗੂਆਂ ਤੇ ਸਰਗਰਮ ਕਾਰਕੁੰਨਾਂ ਨੇ ਕੈਪਟਨ ਸਰਕਾਰ ਵਲੋਂ ਬਜਟ 'ਚ ਨਵਾਂ ...

ਪੂਰੀ ਖ਼ਬਰ »

ਪਹਿਲੀ ਅਪ੍ਰੈਲ ਤੋਂ ਆਮਦਨ ਕਰ ਤੇ ਜੀ. ਐੱਸ. ਟੀ. ਨਾਲ ਜੁੜੇ ਨਿਯਮਾਂ 'ਚ ਹੋ ਰਹੀ ਤਬਦੀਲੀ

ਅੰਮਿ੍ਤਸਰ, 9 ਮਾਰਚ (ਸੁਰਿੰਦਰ ਕੋਛੜ)-ਨਵੇਂ ਵਿੱਤੀ ਸਾਲ ਭਾਵ ਇਕ ਅਪ੍ਰੈਲ ਤੋਂ ਪੈਨ, ਇਨਕਮ ਟੈਕਸ ਅਤੇ ਜੀ. ਐੱਸ. ਟੀ. ਨਾਲ ਜੁੜੇ ਨਿਯਮਾਂ 'ਚ ਵੱਡੀ ਤਬਦੀਲੀ ਹੋਣ ਜਾ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਸਰਕਾਰ ਨੇ ਬਜਟ 'ਚ ਇਨਕਮ ਟੈਕਸ ਦਾ ਜੋ ਨਵਾਂ ਸਲੈਬ ਬਣਾਇਆ ਹੈ, ...

ਪੂਰੀ ਖ਼ਬਰ »

ਬਜਟ 'ਚ ਔਰਤਾਂ ਨੂੰ ਅੱਧੇ ਕਿਰਾਏ 'ਤੇ ਸਫ਼ਰ ਦੀ ਸਹੂਲਤ ਸਰਕਾਰ ਦੇ ਨਸ਼ਾ ਖ਼ਤਮ ਕਰਨ ਦੇ ਐਲਾਨ ਵਾਂਗ ਸੁਫ਼ਨਾ ਹੀ ਸਾਬਤ ਹੋਵੇਗੀ-ਛੀਨਾ

ਹਰਸਾ ਛੀਨਾ, 9 ਮਾਰਚ (ਕੜਿਆਲ)¸ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐੱਸ. ਓ. ਆਈ. ਦੀਆਂ ਮੋਹਰਲੀਆਂ ਸਫ਼ਾ ਦੇ ਆਗੂ ਤੇ ਸਾ. ਨਿਰਦੇਸ਼ਕ ਯੂਥ ਡਿਵੈਲਪਮੈਂਟ ਬੋਰਡ ਪੰਜਾਬ ਗੁਰਸ਼ਰਨ ਸਿੰਘ ਛੀਨਾ ਨੇ ਪੰਜਾਬ ਸਰਕਾਰ ਵਲੋਂ ਬਜਟ ਵਿਚ ਸੂਬੇ ਦੀਆਂ ਔਰਤਾਂ ਨੂੰ ...

ਪੂਰੀ ਖ਼ਬਰ »

'ਅਮਰੂਤ' ਸਕੀਮ ਤਹਿਤ ਕੀਤਾ ਜਾਵੇਗਾ ਅੰਮਿ੍ਤਸਰ ਦਾ ਵਿਕਾਸ-ਡੀ.ਸੀ.

ਅੰਮਿ੍ਤਸਰ, 9 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਕੇਂਦਰ ਸਰਕਾਰ ਵਲੋਂ ਸ਼ਹਿਰਾਂ ਦੇ ਵਿਕਾਸ ਲਈ ਸਾਲ 2015 ਵਿਚ ਸ਼ੁਰੂ ਕੀਤੇ ਗਏ 'ਅਮਰੂਤ-ਅਟਲ ਮਿਸ਼ਨ ਫ਼ਾਰ ਰੇਜੂਵੀਨੇਸ਼ਨ ਐਾਡ ਅਰਬਨ ਟਰਾਂਸਫਾਰਮੇਸ਼ਨ ਮਿਸ਼ਨ' ਤਹਿਤ ਅੰਮਿ੍ਤਸਰ ਸ਼ਹਿਰ ਦੇ ਵਿਕਾਸ ਲਈ ਯੋਜਨਾਬੰਦੀ ਤੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸੋਨੀ ਨੇ ਭਲਾਈ ਕਾਰਜਾਂ ਲਈ ਲਾਈਨਜ਼ ਕਲੱਬ ਨੂੰ ਦਿੱਤਾ ਢਾਈ ਲੱਖ ਦਾ ਚੈੱਕ

ਅੰਮਿ੍ਤਸਰ, 9 ਮਾਰਚ (ਰੇਸ਼ਮ ਸਿੰਘ)-ਇਥੇ ਲਾਈਨਜ਼ ਕਲੱਬ ਗੋਲਡਨ ਟੈਂਪਲ ਵਲੋਂ ਰਣਜੀਤ ਐਵੀਨਿਊ ਵਿਖੇ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀ ਓਮ ਪ੍ਰਕਾਸ਼ ਸੋਨੀ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲਾਈਨਜ਼ ਕਲੱਬ ਵਲੋਂ ...

ਪੂਰੀ ਖ਼ਬਰ »

ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਨੇ ਸਰਕਾਰੀ ਕਾਲਜ ਕਾਲਾ ਅਫ਼ਗਾਨਾ ਨੂੰ ਬਣਾਇਆ ਸਪੋਰਟਸ ਕਾਲਜ

ਅੰਮਿ੍ਤਸਰ, 9 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਪਟਿਆਲਾ ਨੇ ਗੁਰਦਾਸਪੁਰ ਜ਼ਿਲੇ੍ਹ 'ਚ ਸਥਿਤ ਸਰਕਾਰੀ ਕਾਲਜ ਕਾਲਾ ਅਫਗਾਨਾ ਨੂੰ ਆਪਣਾ ਕਾਂਸੀਚਿਊੲੈਂਟ ਕਾਲਜ ਬਣਾ ਦਿੱਤਾ ਹੈ | ਸਪੋਰਟਸ ਯੂਨੀਵਰਸਿਟੀ ਵਲੋਂ ਕਾਲਾ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਦੇਸ਼ ਦਿਵਾਲੀਆ ਹੋਣ ਕਿਨਾਰੇ ਪੁੱਜਾ-ਸਰਕਾਰੀਆ

ਹਰਸਾ ਛੀਨਾ, 9 ਮਾਰਚ (ਕੜਿਆਲ)-ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਤੇ ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਦਿਲਰਾਜ ਸਿੰਘ ਸਰਕਾਰੀਆ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਸਦਕਾ ਦੇਸ਼ ਕੰਗਾਲੀ ਦੇ ਕੰਢੇ ਪੁੱਜ ਚੁੱਕਾ ਹੈ ਪਰ ਦੇਸ਼ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 116 ਸਮੈਸਟਰਾਂ ਦੇ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 9 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2019 'ਚ ਲਈਆਂ ਗਈਆਂ ਬੀ. ਐੱਸ. ਸੀ. (ਆਈ. ਟੀ.), ਸਮੈਸਟਰ-ਪੰਜਵਾਂ, ਬੀ. ਐੱਸ. ਸੀ. (ਫ਼ੈਸ਼ਨ ਡਿਜਾਈਨਿੰਗ) ਸਮੈਸਟਰ ਤੀਜਾ, ਬੀ. ਕਾਮ ਸਮੈਸਟਰ ਤੀਜਾ, ਬੀ. ਕਾਮ (ਵਿੱਤੀ ਸੇਵਾਵਾਂ) ਸਮੈਸਟਰ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਨੇ ਸੈਕੰਡਰੀ ਸਕੂਲ ਝੀਤਾ ਕਲਾਂ ਨੂੰ ਦਿੱਤਾ 5 ਲੱਖ ਦਾ ਚੈੱਕ

ਮਾਨਾਂਵਾਲਾ, 9 ਮਾਰਚ (ਗੁਰਦੀਪ ਸਿੰਘ ਨਾਗੀ)-ਸਰਕਾਰੀ ਸੈਕੰਡਰੀ ਸਕੂਲ, ਝੀਤਾ ਕਲਾਂ ਨੂੰ ਜਾਂਦੇ ਕੱਚੇ ਰਸਤੇ ਨੂੰ ਪੱਕਿਆਂ ਦੀ ਲੰਮੇਰੀ ਮੰਗ ਨੂੰ ਉਸ ਸਮੇਂ ਬੂਰ ਪੈ ਗਿਆ, ਜਦੋਂਕਿ ਹਲਕਾ ਅਟਾਰੀ ਦੇ ਵਿਧਾਇਕ ਤਰਸੇਮ ਸਿੰਘ ਡੀ. ਸੀ. ਨੇ ਪੂਰਿਆਂ ਕਰਦਿਆਂ 5 ਲੱਖ ਰੁਪਏ ਦਾ ...

ਪੂਰੀ ਖ਼ਬਰ »

ਦੂਸਰਾ ਅੰਮਿ੍ਤਸਰ ਰੰਗਮੰਚ ਉਤਸਵ ਮੇਲੇ ਦੇ ਤੀਸਰੇ ਦਿਨ ਨਾਟਕ 'ਹਵਾ ਮਹਿਲ' ਦਾ ਕੀਤਾ ਗਿਆ ਮੰਚਨ

ਅੰਮਿ੍ਤਸਰ, 9 ਮਾਰਚ (ਹਰਮਿੰਦਰ ਸਿੰਘ)-ਵਿਰਸਾ ਵਿਹਾਰ ਸੁਸਾਇਟੀ ਅੰਮਿ੍ਤਸਰ ਵਲੋਂ ਕਰਵਾਇਆ ਜਾ ਰਿਹਾ ਦੂਸਰਾ ਅੰਮਿ੍ਤਸਰ ਰੰਗਮੰਚ ਉਤਸਵ 2020 ਦਾ ਜੋ ਵਿਛੜ ਚੁੱਕੇ ਕਲਾਕਾਰਾਂ ਸਵ. ਨਰਿੰਦਰ ਜੱਟੂ, ਲੋਕ ਗਾਇਕਾ ਲਾਚੀ ਬਾਵਾ ਤੇ ਰੰਗਕਰਮੀ ਗੁਰਕੀਰਤ ਸਿੰਘ ਸੰਧੂ ਨੂੰ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੀ ਪ੍ਰਧਾਨਗੀ ਦੇ ਦਾਅਵੇਦਾਰਾਂ ਨੇ ਗਤੀਵਿਧੀਆਂ ਕੀਤੀਆਂ ਤੇਜ਼

ਅਜਨਾਲਾ, 9 ਮਾਰਚ (ਸੁੱਖ ਮਾਹਲ)-ਕੇਂਦਰ ਦੀ ਸੱਤਾ 'ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਵਲੋਂ ਸੂਬਾ ਪ੍ਰਧਾਨ ਬਦਲੇ ਜਾਣ ਤੋਂ ਬਾਅਦ ਹੁਣ ਹੇਠਲੇ ਪੱਧਰ ਤੱਕ ਨਿਯੁਕਤੀਆਂ 'ਚ ਹਰੇਕ ਭਾਈਚਾਰੇ ਨੂੰ ਨੁਮਾਇੰਦਗੀ ਦੇਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ | ਜੇਕਰ ਗੱਲ ਕਰੀਏ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਧਰਦਿਓ ਤੇ ਜਲਾਲ ਦੇ ਕੰਮਾਂ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਚੌਕ ਮਹਿਤਾ, 9 ਮਾਰਚ (ਧਰਮਿੰਦਰ ਸਿੰਘ ਸਦਾਰੰਗ, ਜਗਦੀਸ਼ ਸਿੰਘ ਬਮਰਾਹ )-ਗ੍ਰਾਮ ਪੰਚਾਇਤ ਧਰਦਿਓ ਅਤੇ ਜਲਾਲ ਦੀਆਂ ਪੰਚਾਇਤਾਂ ਦਾ ਨਰੇਗਾ ਸਕੀਮ ਤਹਿਤ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅੰਮਿ੍ਤਸਰ ਸ਼੍ਰੀਮਤੀ ਪੱਲਵੀ ਚੌਧਰੀ ਵਲੋ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਐਲਾਨੀ ਰਾਸ਼ੀ ਗਤਕਾ ਪਾਰਟੀਆਂ ਨੂੰ ਭੇਟ

ਮਾਨਾਂਵਾਲਾ, 9 ਮਾਰਚ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮਿ੍ਤਸਰ ਵਲੋਂ ਕਰਵਾਏ ਗਏ ਇਕ ਸਮਾਗਮ ਵਿਚ ਗਤਕੇ ਦੇ ਜੌਹਰ ਦਿਖਾਉਣ ਵਾਲੀਆਂ ਜੰਡਿਆਲਾ ਗੁਰੂ ਨਾਲ ਸਬੰਧਿਤ 2 ਗਤਕਾ ਪਾਰਟੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਚੌਕੀ ਇੰਚਾਰਜ ਵਲੋਂ ਮੀਟਿੰਗ

ਟਾਹਲੀ ਸਾਹਿਬ, 9 ਮਾਰਚ (ਪਲਵਿੰਦਰ ਸਿੰਘ ਸਰਹਾਲਾ)-ਕੋਰੋਨਾ ਵਾਇਰਸ ਦੇ ਵਿਸ਼ਵ ਵਿਆਪੀ ਪ੍ਰਭਾਵਾਂ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਇਹਤਿਆਤੀ ਕਦਮਾਂ ਵਜੋਂ ਥਾਣਾ ਮੱਤੇਵਾਲ ਅਧੀਨ ਪੈਂਦੇ ਪੁਲਿਸ ਚੌਕੀ ਟਾਹਲੀ ਸਾਹਿਬ ਦੇ ਏ. ਐੱਸ. ਆਈ. ਬਲਦੇਵ ਸਿੰਘ ਵਲੋਂ ਪਿੰਡ ਖੈੜੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮਰਾ ਵਲੋਂ ਪ੍ਰੀਖਿਆਵਾਂ ਸਬੰਧੀ ਉੱਡਣ ਦਸਤਿਆਂ ਨਾਲ ਬੈਠਕ

ਅੰਮਿ੍ਤਸਰ, 9 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੌਰਾਨ ਅੱਜ ਜਿਲ੍ਹਾ ਸਿੱਖਿਆ ਅਧਿਕਾਰੀ ਸਲਵਿੰਦਰ ਸਿੰਘ ਸਮਰਾ ਵਲੋਂ ਉਡਣ ਦਸਤਿਆਂ (ਫਲਾਇੰਗ ਟੀਮਾਂ) ਨਾਲ ਹੰਗਾਮੀ ਬੈਠਕ ਕੀਤੀ ਗਈ | ਇਸ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਅਜਨਾਲਾ ਮੰਡਲ ਦੀ ਚੋਣ ਹੋਈ

ਗੱਗੋਮਾਹਲ, 9 ਮਾਰਚ (ਬਲਵਿੰਦਰ ਸਿੰਘ ਸੰਧੂ)-ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਦੇ ਚੋਣ ਨੋਟੀਫਿਕੇਸ਼ਨ ਮੁਤਾਬਿਕ ਅਜਨਾਲਾ ਮੰਡਲ ਦੀ ਚੋਣ ਨਿਗਰਾਨ ਕਮੇਟੀ ਮਲਕੀਅਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਪਿਛਲੀ ਕਮੇਟੀ ਨੇ ਆਪਣੇ ਸੈਸ਼ਨ ਦੀ ਕਾਰਗੁਜ਼ਾਰੀ ਰਿਪੋਰਟ ਤੇ ...

ਪੂਰੀ ਖ਼ਬਰ »

ਬਾਲੀਵੁੱਡ ਦੀ ਪ੍ਰਸਿੱਧ ਲੇਖਿਕਾ ਕਨਿਕਾ ਢਿੱਲੋਂ ਪਹੁੰਚੀ ਡੀ.ਏ.ਵੀ. ਪਬਲਿਕ ਸਕੂਲ

ਅੰਮਿ੍ਤਸਰ, 9 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੀ ਸਾਬਕਾ ਵਿਦਿਆਰਥਣ ਬਾਲੀਵੁੱਡ ਦੀ ਪ੍ਰਸਿੱਧ ਲੇਖਿਕਾ ਕਨਿਕਾ ਢਿੱਲੋਂ ਨੇ ਅੱਜ ਸਕੂਲ ਫੇਰੀ ਪਾਈ | ਇਸ ਦੌਰਾਨ ਪਿ੍ੰ: ਡਾ. ਨੀਰਾ ਸ਼ਰਮਾ ਤੇ ਸਟਾਫ਼ ਦੁਆਰਾ ਉਸਦਾ ਨਿੱਘਾ ਸਵਾਗਤ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਤੇ ਖ਼ਾਲਸਾ ਕਾਲਜ ਫਾਰ ਵੂਮੈਨ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ 'ਚ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 9 ਮਾਰਚ (ਜੱਸ)-ਖ਼ਾਲਸਾ ਕਾਲਜ ਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਦਿਆਰਥੀਆਂ ਨੇ ਮੁੱਕੇਬਾਜ਼ੀ ਦੇ ਵੱਖ-ਵੱਖ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਗੁਰੂ ਨਗਰੀ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਜਿੱਤ ...

ਪੂਰੀ ਖ਼ਬਰ »

ਮੇਲਾ ਹੋਲੇ–ਮਹੱਲੇ ਦਾ, ਕਿੱਧਰ ਨੂੰ ਜਾ ਰਹੀ ਹੈ ਸਾਡੀ ਨੌਜਵਾਨ ਪੀੜ੍ਹੀ?

ਰਾਮ ਤੀਰਥ, 9 ਮਾਰਚ (ਧਰਵਿੰਦਰ ਸਿੰਘ ਔਲਖ)-ਹੋਲੇ ਮਹੱਲੇ ਦੇ ਦਿਨਾਂ ਵਿਚ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਯਾਤਰਾ ਕਰਨ ਦਾ ਰੁਝਾਨ ਜਿੰਨੀ ਤੇਜ਼ੀ ਨਾਲ ਵੱਧ ਰਿਹਾ ਹੈ, ਉੱਥੇ ਸੜਕਾਂ ਦੇ ਕੰਢਿਆਂ ਤੇ ਨੀਲੀਆਂ, ਪੀਲੀਆਂ, ਕੇਸਰੀ ਝੰਡੀਆਂ ਵੇਚਣ ਵਾਲਿਆਂ ਦੇ ਚਿਹਰੇ ਵੀ ਖਿੜੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX