ਤਾਜਾ ਖ਼ਬਰਾਂ


ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਲੱਗਾ ਘੱਟ ਰੇਟ
. . .  1 day ago
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟਾ ਹੰਡਿਆਇਆ ਮਾਈਨਰ ਰਜਵਾਹਾ
. . .  1 day ago
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
ਅਮਰੀਕਾ 'ਚ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰ ਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ...
ਹਲਕਾ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਇਲਾਕਿਆਂ 'ਚ ਪੈ ਰਹੇ ਮੀਂਹ ਨੇ ਝੋਨੇ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  1 day ago
ਸੁਲਤਾਨਪੁਰ ਲੋਧੀ, 24 ਸਤੰਬਰ (ਥਿੰਦ, ਹੈਪੀ,ਲਾਡੀ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਤੜਕੇ ਤੋਂ ਪੈ ਰਹੇ ਮੀਂਹ ਨੇ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ। ਝੋਨੇ ਦੀ ਕਟਾਈ ਦਾ ਕੰਮ ਵੀ ਰੁਕ ਗਿਆ ਹੈ। ਮੰਡੀਆਂ...
ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 24 ਸਤੰਬਰ (ਤਰੁਣ ਭਜਨੀ) - ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ) ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਆਈ.ਈ.ਡੀ. ਲਗਾਉਣ ਲਈ ਸਤਨਾਮ ਹਨੀ ਵਲੋਂ ਮੋਟਰਸਾਈਕਲ...
ਘਰ 'ਚ ਦਾਖਲ ਹੋ ਕੇ ਚੋਰਾਂ ਨੇ ਗਹਿਣਿਆਂ ਤੇ ਨਕਦੀ 'ਤੇ ਕੀਤੇ ਹੱਥ ਸਾਫ਼
. . .  1 day ago
ਮਜੀਠਾ, 24 ਸਤੰਬਰ (ਜਗਤਾਰ ਸਿੰਘ ਸਹਿਮੀ) - ਪਿੰਡ ਜਲਾਲਪੁਰਾ ਵਿਖੇ ਚੋਰ ਇਕ ਘਰ 'ਚ ਦਾਖਲ ਹੋ ਕੇ ਗਹਿਣੇ ਅਤੇ ਨਕਦੀ ਲੈ ਕੇ ਰਫੂ ਚੱਕਰ ਹੋ ਗਏ। ਘਰ ਦੇ ਮਾਲਕ ਸੁਖਦੇਵ ਸਿੰਘ ਪੁੱਤਰ ਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦਾ ਸਮੁੱਚਾ ਪਰਿਵਾਰ ਆਪਣੇ ਘਰ...
ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਵਿਅਕਤੀ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਸ਼ਹਿਰ ਦੇ ਸਟੇਡੀਅਮ ਰੋਡ 'ਤੇ ਕਿਸੇ ਅਣਪਛਾਤੇ ਵਾਹਨ ਵਲੋਂ ਲਪੇਟ 'ਚ ਲੈਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ...
ਸਿੱਧੂ ਮੂਸੇਵਾਲਾ ਹੱਤਿਆ ਮਾਮਲਾ: ਮਨਪ੍ਰੀਤ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਮਾਨਸਾ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਮਾਨਸਾ ਪੁਲਿਸ ਨੇ ਅੱਜ ਮਨਪ੍ਰੀਤ ਸਿੰਘ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੇ ਮਾਨਸਾ...
ਹੁਸ਼ਿਆਰਪੁਰ ਵਿਖੇ ਸਥਿਤ ਗੈਸ ਫ਼ੈਕਟਰੀ 'ਚ ਧਮਾਕਾ, ਇਕ ਹੋਰ ਦੀ ਮੌਤ
. . .  1 day ago
ਹੁਸ਼ਿਆਰਪੁਰ, 24 ਸਤੰਬਰ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਮਾਰਗ 'ਤੇ ਸਥਿਤ ਅੱਡਾ ਨਸਰਾਲਾ ਵਿਖੇ ਅੱਜ ਸਵੇਰ ਗੈਸ ਪਲਾਟ ਵਿਚ ਗੈਸ ਸਿਲੰਡਰ ਫਟਣ ਕਾਰਨ ਵੱਡਾ ਧਮਾਕਾ ਹੋ ਗਿਆ ਸੀ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਕੇ 'ਤੇ ਮੌਤ...
ਰੇਲ ਵਿਭਾਗ ਵਲੋਂ ਮਖੂ ਰੇਲਵੇ ਕਰਾਸਿੰਗ ਫਾਟਕ ਲਗਾਤਾਰ ਚਾਰ ਦਿਨ ਲਈ ਕੀਤਾ ਬੰਦ
. . .  1 day ago
ਮਖੂ, 24 ਸਤੰਬਰ (ਵਰਿੰਦਰ ਮਨਚੰਦਾ)- ਰੇਲ ਵਿਭਾਗ ਵਲੋਂ ਜਲੰਧਰ-ਫ਼ਿਰੋਜ਼ਪੁਰ ਰੇਲਵੇ ਲਾਈਨ 'ਤੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 54 'ਤੇ ਮਖੂ ਵਿਖੇ ਪੈਂਦੇ ਫਾਟਕ ਨੰਬਰ ਐੱਸ-86/ਟੀ 2 ਨੂੰ 26 ਸਤੰਬਰ ਤੱਕ ਰਿਪੇਅਰ ਕਰਕੇ ਬੰਦ ਕਰ ਦਿੱਤਾ, ਜਿਸ ਕਾਰਨ ਅੰਮ੍ਰਿਤਸਰ-ਬਠਿੰਡਾ...
ਬੀ.ਜੇ.ਪੀ. ਨੇ ਆਪ੍ਰੇਸ਼ਨ ਲੋਟਸ ਰਾਹੀਂ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਤੋੜੀਆਂ: ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 24 ਸਤੰਬਰ (ਦਵਿੰਦਰ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਬੀ.ਜੇ.ਪੀ. ਨੇ ਆਪ੍ਰੇਸ਼ਨ ਲੋਟਸ ਰਾਹੀਂ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਤੋੜੀਆਂ ਹਨ।
ਢਿਲਵਾਂ ਪੁਲਿਸ ਵਲੋਂ ਦੇਸੀ ਕੱਟਾ, ਜ਼ਿੰਦਾ ਰੋਂਦ ਅਤੇ ਨਸ਼ੀਲੀਆਂ ਗੋਲੀਆਂ, ਮੋਟਰਸਾਈਕਲ ਸਮੇਤ ਵਿਅਕਤੀ ਕਾਬੂ
. . .  1 day ago
ਢਿਲਵਾਂ, 24 ਸਤੰਬਰ (ਗੋਬਿੰਦ ਸੁਖੀਜਾ,ਪ੍ਰਵੀਨ ਕੁਮਾਰ)- ਢਿਲਵਾਂ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਦੇਸੀ ਕੱਟਾ, ਦੋ ਜ਼ਿੰਦਾ ਰੋਂਦ, 315 ਬੋਰ ਅਤੇ 280 ਨਸ਼ੀਲੀਆਂ ਗੋਲੀਆਂ, ਮੋਟਰਸਾਈਕਲ ਸਮੇਤ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ...
ਭਾਰੀ ਬਾਰਸ਼ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ, ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਰੂਪ 'ਚ ਜ਼ਖ਼ਮੀ
. . .  1 day ago
ਸੂਲਰ ਘਰਾਟ, 24 ਸਤੰਬਰ (ਜਸਵੀਰ ਸਿੰਘ ਔਜਲਾ)-ਪਿਛਲੇ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਸ਼ ਕਾਰਨ ਹਲਕਾ ਦਿੜ੍ਹਬਾ ਦੇ ਪਿੰਡ ਆਲਾ ਸਿੰਘ ਵਾਲਾ (ਖਡਿਆਲ ਕੋਠਿਆਂ) ਵਿਖੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਫੱਗਣ ਸੰਮਤ 551

ਸ੍ਰੀ ਮੁਕਤਸਰ ਸਾਹਿਬ

-ਮਾਮਲਾ ਘਟੀਆ ਬੀਜਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ-

ਕਿਸਾਨਾਂ ਨੇ ਰੋਸ ਧਰਨਾ ਦੇ ਕੇ 4 ਘੰਟੇ ਸੜਕੀ ਆਵਾਜਾਈ ਕੀਤੀ ਠੱਪ

ਗਿੱਦੜਬਾਹਾ, 9 ਮਾਰਚ (ਪਰਮਜੀਤ ਸਿੰਘ ਥੇੜ੍ਹੀ, ਬਲਦੇਵ ਸਿੰਘ ਘੱਟੋਂ)-ਘਟੀਆ ਕਿਸਮ ਦੇ ਬੀਜਾਂ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਰਾਸ਼ਟਰੀ ਰਾਜ ਮਾਰਗ ਨੰਬਰ-15 'ਤੇ ਗਿੱਦੜਬਾਹਾ ਦੇ ਕਚਹਿਰੀ ਚੌਾਕ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਮਲੋਟ, 9 ਮਾਰਚ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਬਠਿੰਡਾ ਚੌਾਕ ਸੀ ਤਾਂ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਰਾਜਿੰਦਰ ...

ਪੂਰੀ ਖ਼ਬਰ »

ਪ੍ਰਾਇਮਰੀ ਕਾਰਡ 'ਚ 70 ਅਧਿਆਪਕਾਂ ਨੂੰ ਮੁੱਖ ਅਧਿਆਪਕ ਬਣਾਇਆ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਪਿਛਲੇ ਲੰਬੇ ਸਮੇਂ ਤੋਂ ਪ੍ਰਾਇਮਰੀ ਅਧਿਆਪਕਾਂ ਦੀ ਤਰੱਕੀ ਦੀ ਕੀਤੀ ਜਾ ਰਹੀ ਚਿਰੋਕਣੀ ਮੰਗ ਆਖ਼ਰ ਜਥੇਬੰਦਕ ਯਤਨਾਂ ਸਦਕਾ ਪੂਰੀ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਰੀਵਿਊ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਸੰਦੀਪ ਕੁਮਾਰ ਏ. ਡੀ. ਸੀ. (ਜਨਰਲ) ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਰੀਵਿਊ ਮੀਟਿੰਗ ਹੋਈ | ਇਸ ਮੀਟਿੰਗ 'ਚ ਗੋਪਾਲ ਸਿੰਘ ਐੱਸ. ...

ਪੂਰੀ ਖ਼ਬਰ »

ਘਰਾਂ ਦੇ ਨਾਲ ਲੱਗਦੀਆਂ ਬਿਜਲੀ ਤਾਰਾਂ ਲੋਕਾਂ ਲਈ ਬਣੀਆਂ ਪ੍ਰੇਸ਼ਾਨੀ ਦਾ ਸਬੱਬ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗਰਾਣਾ ਵਿਖੇ ਬਿਜਲੀ ਦੀਆਂ ਤਾਰਾਂ ਢਿੱਲੀਆਂ ਹੋਣ ਕਾਰਨ ਘਰਾਂ ਦੇ ਨਾਲ ਲੱਗਦੀਆਂ ਹਨ ਜੋ ਹਮੇਸ਼ਾ ਲੋਕਾਂ ਲਈ ਡਰ ਅਤੇ ਪ੍ਰੇਸ਼ਾਨੀ ਦਾ ਕਾਰਨ ਬਣ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ...

ਪੂਰੀ ਖ਼ਬਰ »

ਨਗਰ ਕੌ ਾਸਲ ਦਾ 5 ਸਾਲਾਂ ਦਾ ਕਾਰਜਕਾਲ, ਕੀ ਕਰਨਾ ਸੀ ਤੇ ਕੀ ਕੁਝ ਕੀਤਾ ਗਿਆ...?

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਹਰਮਹਿੰਦਰ ਪਾਲ)-ਕੌਾਸਲ ਦੀ ਸ਼ੁਰੂਆਤ 9 ਮਾਰਚ 2015 ਨੂੰ ਹੋਈ ਅਤੇ 9 ਮਾਰਚ 2020 ਨੂੰ ਪੂਰੀ ਹੋ ਗਈ | ਪਿਛਲੇ ਪੰਜਾਂ ਸਾਲਾ ਦੇ ਕੌਾਸਲ ਦੇ ਛੋਟੇ-ਵੱਡੇ ਫ਼ੈਸਲਿਆਂ ਨੂੰ ਲੋਕਾਂ ਨੇ ਕਿਵੇਂ ਦੇਖਿਆ | ਅੰਮਿ੍ਤ ਸਿਟੀ ਮਿਸ਼ਨ ਸਕੀਮ ਅਧੀਨ ਵੱਖ-ਵੱਖ 18 ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰਨ ਲਈ ਐੱਸ. ਡੀ. ਐੱਮ. ਵਲੋਂ ਹਦਾਇਤਾਂ

ਗਿੱਦੜਬਾਹਾ, 9 ਮਾਰਚ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਦੇ ਨਸ਼ਿਆਂ ਦੀ ਰੋਕਥਾਮ ਲਈ ਸ਼ੁਰੂ ਕੀਤੇ ਸਮਾਜਿਕ ਭਾਗੀਦਾਰੀ ਵਾਲੇ ਡੈਪੋ ਪ੍ਰਾਜੈਕਟ ਦੀ ਸਮੀਖਿਆ ਲਈ ਗਿੱਦੜਬਾਹਾ ਸਬ ਡਵੀਜ਼ਨ ਮਿਸ਼ਨ ਟੀਮ ਦੀ ਬੈਠਕ ਐੱਸ. ਡੀ. ਐੱਮ. ਓਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

72 ਈ. ਟੀ. ਟੀ. ਅਧਿਆਪਕਾਂ ਨੂੰ ਪਦਉੱਨਤ ਕਰ ਕੇ ਐੱਚ. ਟੀ. ਦੇ ਅਹੁਦੇ ਨਾਲ ਨਿਵਾਜਿਆ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ 'ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ 6 ਬਲਾਕਾਂ ਵਿਚਲੇ 72 ਈ. ਟੀ. ਟੀ. ਅਧਿਆਪਕਾਂ ਨੂੰ ਪਦ-ਉੱਨਤ ਕਰਦੇ ਹੋਏ ਐੱਚ. ਟੀ. ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਮੰਡੀ ਬਰੀਵਾਲਾ, 9 ਮਾਰਚ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਉਸ ਦੇ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ | ਬਰੀਵਾਲਾ ਦੇ ਥਾਣਾ ਮੁਖੀ ਇੰਸਪੈਕਟਰ ਪ੍ਰੇਮ ਨਾਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਦੀ ਮੌਤ

ਗਿੱਦੜਬਾਹਾ, 9 ਮਾਰਚ (ਬਲਦੇਵ ਸਿੰਘ ਘੱਟੋਂ)-ਬੀਤੀ ਰਾਤ ਲਗਪਗ 9:30 ਵਜੇ ਗਿੱਦੜਬਾਹਾ-ਮਲੋਟ ਨੈਸ਼ਨਲ ਹਾਈਵੇਅ 'ਤੇ ਇਕ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਘਟਨਾ ਦਾ ਪਤਾ ਲੱਗਦਿਆਂ ਹੀ ਮਨੁੱਖਤਾ ਦੀ ਸੇਵਾ ...

ਪੂਰੀ ਖ਼ਬਰ »

ਲੰਬੀ ਖੇਤਰ ਦੇ ਵੱਖ-ਵੱਖ ਕਾਲਜਾਂ ਦਾ ਨਤੀਜਾ ਸ਼ਾਨਦਾਰ

ਮੰਡੀ ਕਿੱਲਿਆਂਵਾਲੀ, 9 ਮਾਰਚ (ਇਕਬਾਲ ਸਿੰਘ ਸ਼ਾਂਤ)-ਐੱਮ. ਏ. ਪੰਜਾਬੀ ਪਹਿਲਾ ਸਮੈਸਟਰ ਦੇ ਨਤੀਜਿਆਂ 'ਚ ਸੀ. ਜੀ. ਐੱਮ. ਕਾਲਜ ਮੋਹਲਾਂ ਦੀਆਂ ਵਿਦਿਆਰਥਣ ਸਿਮਰਜੀਤ ਕੌਰ ਨੇ ਕਾਲਜ 'ਚੋਂ 71.5 ਫ਼ੀਸਦੀ, ਦੂਜਾ ਸਥਾਨ ਸ਼ਾਰੋ ਨੇ 70 ਫ਼ੀਸਦੀ ਅਤੇ ਤੀਜੇ ਸਥਾਨ ਅਤੇ ਬੇਅੰਤ ਕੌਰ ਨੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਦੀ ਮੀਟਿੰਗ ਮੰਡਲ ਪ੍ਰਧਾਨ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ 132 ਕੇ. ਵੀ. ਕਾਲੋਨੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕਾਲਾ ਮੋਤੀਆ ਬਾਰੇ ਦਿੱਤੀ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਅਲਾਇੰਸ ਕਲੱਬ ਮੁਕਤਸਰ ਜ਼ਿਲ੍ਹਾ 111 ਦੇ ਪ੍ਰਧਾਨ ਡਾ: ਮਿੱਠੂ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਵਿਸ਼ਵ ਗਲੋਕੋਮਾ (ਕਾਲਾ ਮੋਤੀਆ) ਹਫ਼ਤੇ ਤਹਿਤ ਵਿਸ਼ੇਸ਼ ਕੈਂਪ ਸਿਹਤ ਵਿਭਾਗ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਦਸਮੇਸ਼ ਸਿੱਖਿਆ ਕਾਲਜ 'ਚ ਅੰਤਰ ਸਦਨ ਮੁਕਾਬਲੇ ਕਰਵਾਏ

ਮੰਡੀ ਕਿੱਲਿਆਂਵਾਲੀ, 9 ਮਾਰਚ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਸਿੱਖਿਆ ਕਾਲਜ ਬਾਦਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਲਪਨਾ ਚਾਵਲਾ ਸਦਨ ਵਲੋਂ ਅੰਤਰ ਸਦਨ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ 'ਚ ਵੱਖ-ਵੱਖ ਸਦਨਾਂ ਦੀਆਂ 33 ਵਿਦਿਆਰਥਣਾਂ ਨੇ ਹਿੱਸਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਇਕੱਤਰਤਾ

ਮੰਡੀ ਬਰੀਵਾਲਾ, 9 ਮਾਰਚ (ਨਿਰਭੋਲ ਸਿੰਘ)-ਜਨਮ ਅਸਥਾਨ ਸ੍ਰੀ ਗੁਰੂ ਅੰਗਦ ਦੇਵ ਜੀ ਸਰਾਏਨਾਗਾ ਦੇ ਗੁਰਦੁਆਰਾ ਸਾਹਿਬ ਵਿਚ ਵਿਸ਼ਾਲ ਇਕੱਤਰਤਾ ਹੋਈ | ਇਸ ਸਮੇਂ ਬਾਬਾ ਜਰਮਨਜੀਤ ਸਿੰਘ, ਬਾਬਾ ਹਰਦੀਪ ਸਿੰਘ, ਹਰਬੰਸ ਸਿੰਘ ਸੰਧੂ, ਸੁਰਜੀਤ ਸਿੰਘ, ਜਗਦੇਵ ਸਿੰਘ, ਅੰਗਰੇਜ਼ ...

ਪੂਰੀ ਖ਼ਬਰ »

ਹੋਲੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਬੋਹਰ ਰੋਡ ਸਥਿਤ ਐੱਚ. ਐੱਸ. ਹਾਈ ਸਕੂਲ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਨਰਸਰੀ ਕਲਾਸ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਰੰਗਾਂ ਦੀ ਥਾਂ ਵੱਖ-ਵੱਖ ਰੰਗਾਂ ਦੇ ਫੁੱਲਾਂ ਨਾਲ ਹੋਲੀ ਖੇਡੀ ...

ਪੂਰੀ ਖ਼ਬਰ »

ਹਰਮਨਪ੍ਰੀਤ ਸਿੰਘ ਪਦ-ਉੱਨਤ ਹੋ ਕੇ ਹੌਲਦਾਰ ਬਣੇ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸੀਨੀਅਰ ਸਿਪਾਹੀ ਹਰਮਨਪ੍ਰੀਤ ਸਿੰਘ ਨੂੰ ਤਰੱਕੀ ਦੇ ਕੇ ਹੌਲਦਾਰ ਪਦ-ਉੱਨਤ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਔਰਤ ਦਿਵਸ ਨੂੰ ਸਮਰਪਿਤ ਨੁੱਕੜ ਨਾਟਕ ਖੇਡਿਆ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬੀ ਸਾਹਿਤ ਸਭਾ ਵਲੋਂ ਔਰਤ ਦਿਵਸ ਨੂੰ ਸਮਰਪਿਤ ਨੁੱਕੜ ਨਾਟਕ 'ਕੁੱਖ 'ਚ ਦੁੱਖ' ਖੇਡਿਆ ਗਿਆ | ਰੈੱਡ ਆਰਟਸ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਨੇ ਵਿੱਦਿਅਕ ਟੂਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਪਿ੍ੰਸੀਪਲ ਦੀ ਅਗਵਾਈ 'ਚ ਵਿੱਦਿਅਕ ਟੂਰ ਲਗਾਇਆ ਗਿਆ, ਜਿਸ 'ਚ ਬੀ. ਐੱਡ. ਭਾਗ ਪਹਿਲਾ ਅਤੇ ਭਾਗ ਦੂਜਾ ਦੇ ਵਿਦਿਆਰਥੀਆਂ ਤੋਂ ਇਲਾਵਾ ਇੰਚਾਰਜ ਚਮਕੌਰ ...

ਪੂਰੀ ਖ਼ਬਰ »

ਕੈਰੀਅਰ ਗਾਈਡੈਂਸ ਤਹਿਤ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਸਾਂਝੇ ਉੱਦਮਾਂ ਸਦਕਾ ਡਿਪਟੀ ਕਮਿਸ਼ਨਰ ਐੱਮ. ਕੇ. ਅਰਵਿੰਦ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਥਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਨੇ ਲੋਕਾਂ ਨੂੰ ਕੀਤਾ ਜਾਗਰੂਕ

ਮਲੋਟ, 9 ਮਾਰਚ (ਗੁਰਮੀਤ ਸਿੰਘ ਮੱਕੜ)-ਸਿਵਲ ਸਰਜਨ ਡਾ. ਹਰੀ ਨਰਾਇਣ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ. ਜਗਦੀਪ ਚਾਵਲਾ ਐੱਸ.ਐੱਮ.ਓ. ਅਤੇ ਡਾ. ਅੰਮਿ੍ਤਪਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਪਿੰਡਾਂ ਅਤੇ ਵਾਰਡਾਂ 'ਚ ਕੋਰੋਨਾ ਵਾਇਰਸ ਪ੍ਰਤੀ ...

ਪੂਰੀ ਖ਼ਬਰ »

ਪਿੰਡ ਝੋਰੜ ਵਿਖੇ ਵਿਸ਼ਾ ਆਧਾਰਿਤ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਦੇ ਕੋਆਰਡੀਨੇਟਰ ਕੋਮਲ ਨਿਗਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਝੋਰੜ ਵਿਖੇ ਨਿਊ ਸਰਬ ਸਾਂਝਾ ਦਸਮੇਸ਼ ਸਪੋਰਟਸ ਕਲੱਬ ਝੋਰੜ ਵਲੋਂ ਵਿਸ਼ਾ ਆਧਾਰਿਤ ਪ੍ਰੋਗਰਾਮ ਕਰਵਾਇਆ, ਜਿਸ 'ਚ ...

ਪੂਰੀ ਖ਼ਬਰ »

ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਜਸਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਕੰਪਲੈਕਸ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਲੰਬੀ, 9 ਮਾਰਚ (ਸ਼ਿਵਰਾਜ ਸਿੰਘ ਬਰਾੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਯੂਥ ਕੋਆਰਡੀਨੇਟਰ ਕੋਮਲ ਨਿਗਮ ਅਤੇ ਲੇਖਾਕਾਰ ਪ੍ਰੀਤਿਕਾ ਜੁਨੇਜਾ ਦੇ ਦਿਸ਼ਾ-ਨਿਰਦੇਸ਼ ਹੇਠ ਅਮਰਜਿੰਗ ਬਾਸਕਿਟਬਾਲ ਕਲੱਬ ਦੇ ਸਹਿਯੋਗ ਨਾਲ ਪਿੰਡ ਬਾਦਲ ਵਿਖੇ ਨਸ਼ਿਆਂ ...

ਪੂਰੀ ਖ਼ਬਰ »

ਜਾਮ ਸੀਵਰੇਜ ਸਿਸਟਮ ਤੇ ਸੜਕ ਦੀ ਖਸਤਾ ਹਾਲਤ ਤੋਂ ਰਾਹਗੀਰ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੂੜਾ ਗੁੱਜਰ ਰੋਡ 'ਤੇ ਸੀਵਰੇਜ ਸਿਸਟਮ ਬੰਦ ਹੋਣ ਕਾਰਨ ਗੰਦਾ ਪਾਣੀ ਸੜਕ 'ਤੇ ਜਮ੍ਹਾਂ ਹੋ ਗਿਆ ਹੈ, ਜਿਸ ਕਾਰਨ ਦੂਰ-ਦੂਰ ਤੱਕ ਬਦਬੂ ਮਾਰਦੀ ਹੈ | ਇਸ ਸੜਕ ਦੀ ਹਾਲਤ ਵੀ ਪਾਣੀ ਖੜ੍ਹਨ ਕਰਕੇ ਖ਼ਸਤਾ ਹੋ ਚੁੱਕੀ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀ ਕੱਢੀ

ਮਲੋਟ, 9 ਮਾਰਚ (ਗੁਰਮੀਤ ਸਿੰਘ ਮੱਕੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਕੋਮਲ ਨਿਗਮ ਅਤੇ ਲੇਖਾਕਾਰ ਪ੍ਰੀਤਿਕਾ ਜੁਨੇਜਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਮਰਜਿੰਗ ਬਾਸਕਿਟਬਾਲ ਕਲੱਬ ਦੇ ਸਹਿਯੋਗ ਨਸ਼ਿਆਂ ਵਿਰੁੱਧ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਣ ਲਈ ਜਾਗਰੂਕ ਹੋਣਾ ਬਹੁਤ ਜ਼ਰੂਰੀ-ਡਾ. ਗੁਰਚਰਨ ਸਿੰਘ

ਮਲੋਟ, 9 ਮਾਰਚ (ਪਾਟਿਲ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਤੇ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਦੀਆਂ ਹਦਾਇਤਾਂ ਅਨੁਸਾਰ ਅਤੇ ਐੱਸ. ਡੀ. ਐੱਮ. ਗੋਪਾਲ ਸਿੰਘ ਅਤੇ ਡਾ. ਗੁਰਚਰਨ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ 'ਚ ਸ਼ਹਿਰ ਮਲੋਟ ਦੇ ਗਰਲਜ਼ ਸੀਨੀਅਰ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਬੱਚਿਆਂ ਦਾ ਦਾਖ਼ਲਾ ਵਧਾਉਣ ਤਹਿਤ ਕੱਢੀ ਜਾਗਰੂਕਤਾ ਰੈਲੀ

ਲੰਬੀ, 9 ਮਾਰਚ (ਮੇਵਾ ਸਿੰਘ)-ਪੰਜਾਬ ਦੇ ਸਿੱਖਿਆ ਸਕੱਤਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ-ਨਿਰਦੇਸ਼ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੜਿੰਗ ਖੇੜਾ ਵਿਖੇ ਸਕੂਲ ਅੰਦਰ ਬੱਚਿਆਂ ਦੇ ਦਾਖ਼ਲੇ ਨੂੰ ਵਧਾਉਣ ਤਹਿਤ ਇਕ ਜਾਗਰੂਕਤਾ ਰੈਲੀ ਸਕੂਲ ਦੇ ਸਟਾਫ਼ ...

ਪੂਰੀ ਖ਼ਬਰ »

ਮਾਤਾ ਬਲਜੀਤ ਕੌਰ ਬਰਾੜ ਨਮਿਤ ਅੰਤਿਮ ਅਰਦਾਸ ਭਲਕੇ

ਗਿੱਦੜਬਾਹਾ, 9 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਗਿੱਦੜਬਾਹਾ ਦੇ ਸੀਨੀਅਰ ਆਗੂ ਤੇ ਬਲਾਕ ਸੰਮਤੀ ਮੈਂਬਰ ਗੁਰਿੰਦਰਪਾਲ ਸਿੰਘ ਬਰਾੜ ਛੱਤਿਆਣਾ ਤੇ ਦਵਿੰਦਰ ਸਿੰਘ ਬਰਾੜ ਵਾਸੀ ਪਿੰਡ ਛੱਤਿਆਣਾ ਦੇ ਮਾਤਾ ਬਲਜੀਤ ਕੌਰ ਬਰਾੜ ਪਤਨੀ ਸਵ. ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡਾਕਟਰਾਂ ਦਾ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਦੀ ਪ੍ਰਧਾਨਗੀ 'ਚ ਹੀਮੋਫੀਲੀਆ ਸੁਸਾਇਟੀ ਫ਼ਰੀਦਕੋਟ ਵਲੋਂ ਡਾਕਟਰਾਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਵਿਸ਼ਾਲ ਨਗਰ ਗਲੀ ਨੰ: 3 ਸਥਿਤ ਆਸ਼ਰਮ ਵਿਖੇ ਦਿਵਯ ਜਯੋਤੀ ਜਾਗ੍ਰਤਿ ਸੰਸਥਾਨ ਵਲੋਂ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਧਵੀ ਹਰਿੰਦਰ ਭਾਰਤੀ ਨੇ ਪ੍ਰਵਚਨ ਕਰਦਿਆਂ ...

ਪੂਰੀ ਖ਼ਬਰ »

ਨਗਰ ਕੌਾਸਲ ਗਿੱਦੜਬਾਹਾ ਦਾ 5 ਸਾਲ ਦਾ ਸਮਾਂ ਪੂਰਾ ਹੋਣ 'ਤੇ ਪ੍ਰਧਾਨ ਵਲੋਂ ਕੌ ਾਸਲਰਾਂ ਦਾ ਧੰਨਵਾਦ

ਗਿੱਦੜਬਾਹਾ, 9 ਮਾਰਚ (ਬਲਦੇਵ ਸਿੰਘ ਘੱਟੋਂ)-2015 'ਚ ਹੋਈ ਨਗਰ ਕੌਾਸਲ ਗਿੱਦੜਬਾਹਾ ਦੀ ਚੋਣ ਦਾ ਅੱਜ 5 ਸਾਲ ਦਾ ਸਮਾਂ ਪੂਰਾ ਹੋਣ 'ਤੇ ਨਗਰ ਕੌਾਸਲ ਦੇ ਪ੍ਰਧਾਨ ਜਸਵੰਤ ਸਿੰਘ ਸਿੱਧੂ ਨੇ ਸਾਰੇ ਕੌਾਸਲਰਾਂ ਨਾਲ ਮੀਟਿੰਗ ਕਰਕੇ 5 ਸਾਲ ਦੇ ਕਾਰਜ ਕਾਲ ਦੌਰਾਨ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮਹਾਂਪੁਰਸ਼ਾਂ ਨੇ ਹਮੇਸ਼ਾ ਔਰਤ ਦਾ ਮਾਣ ਤੇ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ-ਪਿ੍ੰ. ਬਿਮਲਾ ਰਾਣੀ

ਲੰਬੀ, 9 ਮਾਰਚ (ਮੇਵਾ ਸਿੰਘ)-ਮਹਾਂਪੁਰਸ਼ਾਂ, ਸੂਰਬੀਰ ਯੋਧਿਆਂ ਤੇ ਰਾਜੇ ਮਹਾਰਾਜਿਆਂ ਨੂੰ ਜਨਮ ਦੇਣ ਵਾਲੀ ਔਰਤ ਅਨੇਕਾਂ ਗੁਣਾਂ ਦੀ ਧਨੀ ਹੋਣ ਦੇ ਬਾਵਜੂਦ ਅੱਜ 21ਵੀਂ ਸਦੀ 'ਚ ਸੰਸਾਰਿਕ ਕੰਮਾਂ ਨੂੰ ਰੂਪਮਾਨ ਕਰਦੀ ਆਪਣੀ ਹੋਂਦ ਵਿਚ ਅਣਹੋਂਦ ਹੁੰਦੀ ਰਹਿੰਦੀ ਹੈ | ਇਹ ਪ੍ਰਗਟਾਵਾ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪਿ੍ੰ. ਬਿਮਲਾ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਅਬੁੱਲਖੁਰਾਣਾ ਨੇ ਕੀਤਾ | ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੇ ਜਗਤ ਨੂੰ ਔਰਤ ਦੀ ਇੱਜ਼ਤ ਕਰਨ ਲਈ ਪ੍ਰੇਰਿਤ ਕੀਤਾ ਹੈ ਪਰ ਅੱਜ ਦੇ ਸਮੇਂ ਵਿਚ ਸਮਾਜਿਕ ਅਤੇ ਨਿਆਂ ਪ੍ਰਣਾਲੀ ਵਿਚ ਦੇਰੀ ਔਰਤ ਦੇ ਜਿਸਮ ਨੂੰ ਕਚੋਟਦੀ ਹੋਈ ਲਹੂ-ਲੁਹਾਣ ਕਰਦੀ ਰਹਿੰਦੀ ਹੈ | ਉਨ੍ਹਾਂ ਆਖਿਆ ਕਿ ਹਰ ਸਮੇਂ ਸੰਵਿਧਾਨ ਦੀ ਦੁਹਾਈ ਪਾਉਣ ਵਾਲਾ ਸਮਾਜ ਔਰਤ ਨੂੰ ਪੁਰਸ਼ ਦੇ ਬਰਾਬਰ ਸਨਮਾਨ ਕਿਉਂ ਨਹੀਂ ਦਿੰਦਾ ਕਿਉਂਕਿ ਹੁਣ ਤਾਂ ਸਮਾਜ ਦੇ ਹਰ ਖੇਤਰ ਵਿਚ ਵਿਕਾਸ ਦੀਆਂ ਲੀਹਾਂ ਉੱਪਰ ਔਰਤ ਪੁਰਸ਼ ਨੂੰ ਪਿੱਛੇ ਛੱਡਦੀ ਨਜ਼ਰ ਆ ਰਹੀ ਹੈ | ਉਨ੍ਹਾਂ ਆਖ਼ਰ 'ਚ ਕਿਹਾ ਕਿ ਅੱਜ ਔਰਤ ਦਿਵਸ 'ਤੇ ਅਸੀਂ ਸਾਰੇ ਇਕੱਠੇ ਹੋ ਕੇ ਉਸ ਦੀ ਮਹੱਤਤਾ ਨੂੰ ਸਮਝੀਏ ਤੇ ਸਮਾਜ ਵਿਚ ਉਸ ਦੀਆਂ ਉਪਲੱਬਧੀਆਂ ਦਾ ਪ੍ਰਚਾਰ ਤੇ ਪ੍ਰਸਾਰ ਕਰੀਏ ਤਾਂ ਜੋ ਔਰਤ ਦੇ ਹੋਂਦ ਦੀ ਖ਼ੁਸ਼ਬੂ ਪੂਰੇ ਬ੍ਰਹਿਮੰਡ ਦੇ ਵਿਕਾਸ ਵਿਚ ਸਦੀਵੀ ਚਿਰ ਬਰਕਰਾਰ ਹੋਵੇ |

ਖ਼ਬਰ ਸ਼ੇਅਰ ਕਰੋ

 

ਕੋਟਲੀ ਸੰਘਰ ਵਿਖੇ ਆਟਾ-ਦਾਲ ਸਕੀਮ ਤਹਿਤ 280 ਲਾਭਪਾਤਰੀਆਂ ਨੂੰ ਵੰਡੀ ਕਣਕ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਆਟਾ-ਦਾਲ ਸਕੀਮ ਤਹਿਤ ਪਿੰਡ ਕੋਟਲੀ ਸੰਘਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਦੇ ਸਹਿਯੋਗ ਨਾਲ ਯੂਥ ਕਾਂਗਰਸ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜਸਪ੍ਰੀਤ ...

ਪੂਰੀ ਖ਼ਬਰ »

ਜੀ. ਟੀ. ਯੂ. ਵਲੋਂ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਹਰਮਹਿੰਦਰ ਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਰੁਜ਼ਗਾਰ ਪ੍ਰਾਪਤੀ ਲਈ ਮੁੱਖ ਮੰਤਰੀ ਦੇ ਜੱਦੀ ਸ਼ਹਿਰ ਪਟਿਆਲਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ...

ਪੂਰੀ ਖ਼ਬਰ »

ਡੰਡਾ ਸੇਵਾ 'ਤੇ ਉੱਤਰੀ, ਰੁਜ਼ਗਾਰ ਵਾਅਦੇ ਤੋਂ ਮੁੱਕਰੀ ਕਾਂਗਰਸ ਸਰਕਾਰ

ਮੰਡੀ ਕਿੱਲਿਆਂਵਾਲੀ, 9 ਮਾਰਚ (ਇਕਬਾਲ ਸਿੰਘ ਸ਼ਾਂਤ)-ਹਕੂਮਤੀ ਸ਼ਹਿਰ ਪਟਿਆਲਾ 'ਚ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਅਧਿਆਪਕਾਂ 'ਤੇ ਕਾਂਗਰਸ ਸਰਕਾਰ ਵਲੋਂ ਕਰਵਾਏ ਅੰਨ੍ਹੇਵਾਹ ਲਾਠੀਚਾਰਜ ਿਖ਼ਲਾਫ਼ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਤਿੱਖਾ ਰੋਸ ਪ੍ਰਗਟਾਇਆ ਹੈ | ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਵਲੋਂ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਸਮਾਗਮ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਬਿਮਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX