ਤਾਜਾ ਖ਼ਬਰਾਂ


ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  23 minutes ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  28 minutes ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  27 minutes ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  46 minutes ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  53 minutes ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 1 hour ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 2 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 2 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 3 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 3 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 4 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 4 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 4 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 5 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 5 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 5 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 5 hours ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੌਮੀ ਮਾਰਗ ਨੂੰ ਅਣਮਿਥੇ ਸਮੇਂ ਲਈ ਕੀਤਾ ਜਾਮ
. . .  about 6 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ...
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਪ੍ਰਦਰਸ਼ਨ
. . .  about 6 hours ago
ਫਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਅੱਜ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ...
ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਫੱਗਣ ਸੰਮਤ 551

ਲੁਧਿਆਣਾ

ਨਗਰ ਨਿਗਮ ਜਨਰਲ ਹਾਊਸ ਵਲੋਂ ਵਿੱਤੀ ਵਰ੍ਹੇ 2020-21 ਲਈ 1044 ਕਰੋੜ ਪ੍ਰਸਤਾਵਿਤ ਆਮਦਨ ਦਾ ਬਜਟ ਪਾਸ

ਲੁਧਿਆਣਾ, 12 ਮਾਰਚ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਨਗਰ ਨਿਗਮ ਜਨਰਲ ਹਾਊਸ ਦੀ ਵੀਰਵਾਰ ਨੂੰ ਹੋਈ ਮੀਟਿੰਗ ਦੌਰਾਨ ਵਿਤੀ ਵਰ੍ਹੇ 2020-21 ਲਈ 1044 ਕਰੋੜ ਰੁਪਏ ਦੀ ਪ੍ਰਸਤਾਵਿਤ ਆਮਦਨ ਦਾ ਬਜਟ ਵਿਚਾਰ ਵਟਾਂਦਰੇ ਤੋਂ ਬਾਅਦ ਪਾਸ ਕਰ ਦਿੱਤਾ ਗਿਆ, ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਰੇਹੜੀ ਚਾਲਕ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਇਸਲਾਮ ਗੰਜ ਵਿਚ ਰਹਿੰਦੇ ਇਕ ਰੇਹੜੀ ਚਾਲਕ ਵਲੋਂ ਸ਼ੱਕੀ ਹਲਾਤਾਂ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਸੱਚਬੀਰ ਸਿੰਘ ਉਰਫ ਮੰਗੂ ਵਜੋਂ ਕੀਤੀ ...

ਪੂਰੀ ਖ਼ਬਰ »

ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਕੱਪੜਾ ਕਾਰਖਾਨੇ ਤੋਂ ਛਾਪੇਮਾਰੀ ਦੌਰਾਨ 2 ਬਾਲ ਮਜ਼ਦੂਰਾਂ ਨੂੰ ਛੁਡਵਾਇਆ

ਲੁਧਿਆਣਾ, 12 ਮਾਰਚ (ਪੁਨੀਤ ਬਾਵਾ)-ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਕਪੜਾ ਕਾਰਖਾਨੇ ਤੋਂ ਛਾਪੇਮਾਰੀ ਦੌਰਾਨ 2 ਬੰਧੂਆ ਬਾਲ ਮਜ਼ਦੂਰਾਂ ਨੂੰ ਛੁਡਵਾਇਆ ਹੈ | ਜਿੰਨ੍ਹਾਂ ਨੂੰ ਜ਼ਿਲ੍ਹਾ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਗਿਆ | ਤਾਂ ਕਮੇਟੀ ਨੇ ਦੋਵੇਂ ਬੱਚਿਆਂ ਨੂੰ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਇਲਾਕੇ ਬਾਲਾ ਜੀ ਕਾਲੋਨੀ ਵਿਚ ਅੱਜ ਸਵੇਰੇ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਵਿਨੇ ...

ਪੂਰੀ ਖ਼ਬਰ »

ਕੈਂਟਰ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਰੋੜਾ ਪੈਲੇਸ ਨੇੜੇ ਇਕ ਤੇਜ਼ ਰਫ਼ਤਾਰ ਦੇ ਕੈਂਟਰ ਨੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ...

ਪੂਰੀ ਖ਼ਬਰ »

ਲੋਧੀ ਕਲੱਬ 'ਚ ਗੋਲੀਆਂ ਚੱਲਣ ਦੇ ਮਾਮਲੇ 'ਚ ਅੱਜ ਤੀਜੇ ਦਿਨ ਵੀ ਨਹੀਂ ਹੋ ਸਕੀ ਕੋਈ ਕਾਰਵਾਈ

ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਚੱਲ ਰਹੇ ਲੋਧੀ ਕਲੱਬ ਵਿਚ ਸੋਮਵਾਰ ਦੀ ਦੇਰ ਰਾਤ ਸੁਰੱਖਿਆ ਮੁਲਾਜ਼ਮਾਂ ਨਾਲ ਹੋਈ ਬਹਿਸ ਤੋਂ ਬਾਅਦ ਕੁਝ ਨੌਜਵਾਨਾਂ ਵਲੋਂ ਕਈ ਰੌਾਦ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਅੱਜ ਤੀਜੇ ਦਿਨ ...

ਪੂਰੀ ਖ਼ਬਰ »

ਅਕਾਲੀ ਦਲ ਦੀ ਆਤਮਾ ਨੂੰ ਬਚਾਉਣ ਲਈ ਪੰਥਕ ਚਿਹਰਿਆਂ ਦੀ ਲੋੜ-ਢੀਂਡਸਾ

ਮੁੱਲਾਂਪੁਰ ਦਾਖਾ/ਗੁਰੂਸਰ ਸੁਧਾਰ, 12 ਮਾਰਚ (ਨਿਰਮਲ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਧਾਲੀਵਾਲ)- ਬਲਾਕ ਸੁਧਾਰ ਅਧੀਨ ਪਿੰਡ ਹਿੱਸੋਵਾਲ ਵਿਖੇ ਰਾਜਵਿੰਦਰ ਸਿੰਘ ਹਿੱਸੋਵਾਲ ਦੇ ਗ੍ਰਹਿ ਸੀਨੀ: ਅਕਾਲੀ ਆਗੂ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਖ਼ੁਦ ਪਹੁੰਚ ...

ਪੂਰੀ ਖ਼ਬਰ »

ਨੋਵਲ ਕੋਰੋਨਾ ਵਾਇਰਸ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਨੋਡਲ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 12 ਮਾਰਚ (ਪੁਨੀਤ ਬਾਵਾ)-ਨੋਵਲ ਕੋਰੋਨਾ ਵਾਇਰਸ (ਕੋਵਿਡ-19) ਬਿਮਾਰੀ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਅਗਾਂਊ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਸਹਿਯੋਗ ਨਾਲ ਹਲਕਾ ਦਾਖਾ 'ਚ ਵਿਕਾਸ ਦੀਆਂ ਬੁਲੰਦੀਆਂ ਨੂੰ ਸਰ ਕੀਤਾ ਜਾਵੇਗਾ-ਕੈਪਟਨ ਸੰਧੂ

ਹੰਬੜਾਂ, 12 ਮਾਰਚ (ਹਰਵਿੰਦਰ ਸਿੰਘ ਮੱਕੜ)-ਹਲਕਾ ਦਾਖਾ ਵਾਸੀਆਂ ਦੀ ਸੇਵਾ ਕਰਨਾ ਹੀ ਮੇਰਾ ਇਕੋ-ਇਕ ਮਕਸਦ ਹੈ ਤੇ ਆਪਣੇ ਵਾਅਦੇ ਮੁਤਾਬਕ ਹਲਕੇ 'ਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ | ਇਹ ਪ੍ਰਗਟਾਵਾ ਕਰਦਿਆਂ ਹਲਕਾ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਤੇਲ ਦੇ ਅੰਤਰਰਾਸ਼ਟਰੀ ਰੇਟ ਨਾਲ ਭਾਰਤ 'ਚ ਕੀਮਤ ਤੈਅ ਕਰੇ-ਬਾਵਾ

ਲੁਧਿਆਣਾ, 12 ਮਾਰਚ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਤੇਲ ਦੇ ਪ੍ਰਤੀ ਦਿਨ ਬੈਰਲ ਰੇਟ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਆ ਰਹੀ ਗਿਰਾਵਟ ਨੂੰ ਧਿਆਨ ਵਿਚ ਰੱਖਦਿਆਂ ਤੇਲ ਦੇ ਰੇਟ ਤੈਅ ਕੀਤੇ ਜਾਣ | ਉਨ੍ਹਾਂ ...

ਪੂਰੀ ਖ਼ਬਰ »

ਨਵੇਂ ਭਰਤੀ ਨੌਜਵਾਨਾਂ ਨੂੰ ਸਿਖ਼ਲਾਈ ਕੇਂਦਰਾਂ ਲਈ ਭੇਜਿਆ

ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੌਜ ਭਰਤੀ ਕੇਂਦਰ ਦੇ ਡਾਇਰੈਕਟਰ ਰਿਕਰੂਟਿੰਗ ਕਰਨਲ ਸਜੀਵ ਐੱਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੱਛੇ ਜਿਹੇ ਭਰਤੀ ਕੀਤੇ ਗਏ ਨੌਜਵਾਨਾਂ ਵਿਚੋਂ 120 ਨੌਜਵਾਨਾਂ ਦੇ ਬੈਚ ਨੂੰ ਅੱਜ ਵੱਖ-ਵੱਖ ਸਿਖ਼ਲਾਈ ...

ਪੂਰੀ ਖ਼ਬਰ »

ਹੋਲੇ ਮਹੱਲੇ ਨੂੰ ਸਮਰਪਿਤ ਖੇਡ ਦਿਵਸ ਮਨਾਇਆ

ਲੁਧਿਆਣਾ, 12 ਮਾਰਚ (ਅਮਰੀਕ ਸਿੰਘ ਬੱਤਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਇਲਾਕੇ ਦੀਆਂ ਸੰਗਤਾਂ, ਗੁਰਦੁਆਰਾ ਕਮੇਟੀਆਂ ਅਤੇ ਇਸਤਰੀ ਸਤਿਸੰਗ ਸਭਾਵਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਫੇਜ਼-1, ਅਰਬਨ ਅਸਟੇਟ, ਦੁੱਗਰੀ ਦੇ ਨਾਲ ਲੱਗਦੀ ...

ਪੂਰੀ ਖ਼ਬਰ »

ਸਲੇਮਪੁਰ 'ਚ ਹਜ਼ਰਤ ਪੀਰ ਸ਼ਾਹਬਾਜ਼ ਸ਼ਾਹ ਕਾਦਰੀ ਦੀ ਦਰਗਾਹ 'ਤੇ ਭੰਡਾਰਾ 14-15 ਨੂੰ

ਹੰਬੜਾਂ, 12 ਮਾਰਚ (ਹਰਵਿੰਦਰ ਸਿੰਘ ਮੱਕੜ)-ਨਜ਼ਦੀਕੀ ਪਿੰਡ ਸਲੇਮਪੁਰ ਢਾਹਾ ਵਿਖੇ ਹਜ਼ਰਤ ਪੀਰ ਸ਼ਾਹਬਾਜ ਸ਼ਾਹ ਕਾਦਰੀ ਦੀ ਦਰਗਾਹ 'ਤੇ ਸਲਾਨਾ ਭੰਡਾਰਾ ਮੁੱਖ ਸੇਵਾਦਾਰ ਬਾਬਾ ਜੋਰੇ ਸ਼ਾਹ ਕਾਦਰੀ, ਸਰਪੰਚ ਇੰਦਰਜੀਤ ਸਿੰਘ ਸਲੇਮਪੁਰ, ਸਮੂਹ ਗ੍ਰਾਮ ਪੰਚਾਇਤ ਤੇ ਨਗਰ ...

ਪੂਰੀ ਖ਼ਬਰ »

ਬਾਪੂ ਗੁਰਦੇਵ ਸਿੰਘ ਦੀ ਬਰਸੀ ਮੌਕੇ ਰਾਸ਼ਨ ਵੰਡ ਸਮਾਰੋਹ 19 ਨੂੰ

ਡਾਬਾ/ਲੁਹਾਰਾ, 12 ਮਾਰਚ (ਕੁਲਵੰਤ ਸਿੰਘ ਸੱਪਲ)-ਸਮਾਜ ਸੇਵਕ ਟੀ.ਐਸ. ਕਾਕਾ ਲੁਹਾਰਾ ਨੇ ਲੁਹਾਰਾ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵ. ਬਾਪੂ ਗੁਰਦੇਵ ਸਿੰਘ ਦੀ ਨਿੱਘੀ ਯਾਦ ਵਿਚ ਉਨ੍ਹਾਂ ਦੀ ਬਰਸੀ 'ਤੇ ਇਲਾਕੇ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਵੇਗਾ | ...

ਪੂਰੀ ਖ਼ਬਰ »

ਵਿਧਾਇਕ ਬੈਂਸ ਦਾ ਹਲਕੇ ਦੇ ਵਿਕਾਸ ਤੇ ਮੁਢਲੀਆਂ ਸਹੂਲਤਾਂ ਵੱਲ ਕੋਈ ਧਿਆਨ ਨਹੀਂ-ਇਸ਼ਵਰਜੋਤ ਚੀਮਾ

ਲੁਧਿਆਣਾ, 12 ਮਾਰਚ (ਕਵਿਤਾ ਖੁੱਲਰ)-ਹਲਕਾ ਦੱਖਣੀ ਵਿਖੇ ਸੀਨੀਅਰ ਕਾਂਗਰਸੀ ਆਗੂ ਨਰੇਸ਼ ਸ਼ਰਮਾ ਵਲੋਂ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ, ਜਿਸ ਵਿਚ ਸੀਨੀਅਰ ਕਾਂਗਰਸੀ ਆਗੂ ਇਸ਼ਵਰਜੋਤ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਜਿੱਥੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘਟਾ ਕੇ ਆਟੋਮੋਬਾਇਲ ਸਨਅਤਾਂ ਨੂੰ ਉਤਸ਼ਾਹਿਤ ਕਰੇ

ਲੁਧਿਆਣਾ, 12 ਮਾਰਚ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਅਤੇ ਜਨਰਲ ਸਕੱਤਰ ਪੰਕਜ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀ ਆਟੋ ਮੋਬਾਇਲ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਡੀਜਲ ਤੇ ...

ਪੂਰੀ ਖ਼ਬਰ »

ਕਰਜ਼ੇ ਦੇ ਮਾਮਲੇ 'ਚ ਬੈਂਕ ਨਾਲ ਠੱਗੀ ਕਰਨ ਵਾਲੇ ਪੰਜ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਕਰਜ਼ ਦੇ ਮਾਮਲੇ ਵਿਚ ਬੈਂਕ ਨਾਲ ਠੱਗੀ ਕਰਨ ਵਾਲੇ ਪੰਜ ਵਿਅਕਤੀਆਂ ਖਿਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿਚ ਦੋ ਔਰਤਾਂ ਵੀ ਸ਼ਾਮਿਲ ਹਨ | ਪੁਲਿਸ ਵੱਲੋਂ ਇਹ ਕਾਰਵਾਈ ਐੱਸ.ਬੀ.ਆਈ. ਬੈਂਕ ਡੰਡੀ ਸਵਾਮੀ ਚੌਕ ਦੇ ...

ਪੂਰੀ ਖ਼ਬਰ »

ਕਿਰਾਏਦਾਰ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ ਮਾਲਕ ਖਿਲਾਫ਼ ਕੇਸ ਦਰਜ

ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਕਿਰਾਏਦਾਰ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਮਕਾਨ ਮਾਲਕ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨਾਨਕ ਨਗਰ ਦੀ ਰਹਿਣ ਵਾਲੀ ਅੰਜਲੀ ਸੂਦ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਮਨਾਇਆ ਕੌਮਾਂਤਰੀ ਮਹਿਲਾ ਦਿਵਸ

ਆਲਮਗੀਰ, 12 ਮਾਰਚ (ਜਰਨੈਲ ਸ਼ਿੰਘ ਪੱਟੀ)-ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਵਿਖੇ ਸਭ ਲਈ ਬਰਾਬਰਤਾ ਦੇ ਸਿਧਾਂਤ ਨੂੰ ਮੁੱਖ ਰੱਖ ਕੇ ਟੀਕਵਿਪ ਦੁਆਰਾ ਆਯੋਜਿਤ ਕੌਮਾਂਤਰੀ ਮਹਿਲਾ ਦਿਵਸ ਮਨਾਇਆ | ਸੈਮੀਨਾਰ 'ਚ ਡਾ. ਨੀਲਮ ਸੋਢੀ ਵਲੋਂ ਬਤੌਰ ਮਾਹਿਰ ਬੁਲਾਰੇ ਵਜੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਗਈ¢ ਪਿ੍ੰਸੀਪਲ ਡਾ. ਸਹਿਜਪਾਲ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਭ ਲਈ ਬਰਾਬਰਤਾ ਦੇ ਸਿਧਾਂਤ ਦੀ ਗੱਲ ਗੁਰੂ ਨਾਨਕ ਸਾਹਿਬ ਨੇ ਜਿੱਥੇ ਸਾਨੂੰ ਬਾਣੀ ਰਾਹੀਂ ਬਖ਼ਸ਼ੀ ਹੈ, ਉੱਥੇ ਹੀ ਉਨ੍ਹਾਂ ਨੇ ਇਸ ਦਾ ਕਾਰਜਕਾਰੀ ਨਮੂਨਾ ਵੀ ਆਪਣੀ ਜ਼ਿੰਦਗੀ 'ਚ ਸਾਡੇ ਮੂਹਰੇ ਰੱਖਿਆ ਹੈ ¢ ਡਾ. ਨੀਲਮ ਸੋਢੀ ਨੇ ਸੰਬੋਧਨ ਦੌਰਾਨ ਦੁਨੀਆਂ ਦੀਆਂ ਪ੍ਰਸਿੱਧ ਔਰਤਾਂ ਦੇ ਹਵਾਲਿਆਂ ਨਾਲ ਪ੍ਰੋਗਰਾਮ ਵਿਚ ਹਿੱਸਾ ਲੈ ਰਹੀਆਂ ਵਿਦਿਆਰਥਣਾਂ, ਔਰਤਾਂ, ਅਧਿਆਪਕਾਂ ਅਤੇ ਸਟਾਫ਼ ਨੂੰ ਬੁਲੰਦੀਆਂ 'ਤੇ ਪਹੁੰਚਣ ਲਈ ਪ੍ਰੇਰਿਆ ¢ ਸੈਮੀਨਾਰ ਦੇ ਅੰਤ 'ਚ ਸੁਆਲ-ਜੁਆਬ ਸ਼ੈਸ਼ਨ ਰੱਖਿਆ ਗਿਆ ¢ ਟੀ ਕਵਿਪ ਕੋਆਰਡੀਨੇਟਰ ਡਾ. ਹਰਵਿੰਦਰ ਸਿੰਘ, ਪ੍ਰੋਗਰਾਮ ਪ੍ਰਬੰਧਕ ਪ੍ਰਭਜੋਤ ਕੌਰ ਅਤੇ ਮਨਪ੍ਰੀਤ ਕੌਰ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ¢

ਖ਼ਬਰ ਸ਼ੇਅਰ ਕਰੋ

 

ਕੋਰੋਨਾ ਵਾਇਰਸ ਕਰਕੇ ਕਾਰਖਾਨਿਆਂ 'ਚ ਉਤਪਾਦਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ

ਢੰਡਾਰੀ ਕਲਾਂ, 12 ਮਾਰਚ (ਪਰਮਜੀਤ ਸਿੰਘ ਮਠਾੜੂ)- ਕੋਰੋਨਾ ਵਾਇਰਸ ਕਰਕੇ ਮਾਲ ਦੀ ਆਵਾਜਾਈ ਦੀ ਗਤੀ ਧੀਮੀ ਹੋ ਗਈ ਹੈ ¢ ਡਰ ਦੇ ਮਾਹੌਲ ਕਰਕੇ ਬਾਹਰਲੇ ਰਾਜਾਂ ਤੋਂ ਵਪਾਰੀ ਨਹੀਂ ਆ ਰਿਹਾ ਅਤੇ ਸ਼ਹਿਰ ਦਾ ਵਪਾਰੀ ਵੀ ਬਾਹਰਲੇ ਰਾਜਾਾ ਵਿਚ ਜਾਣ ਤੋਂ ਝਿਜਕ ਰਿਹਾ ਹੈ ¢ ਇਸ ਗੱਲ ...

ਪੂਰੀ ਖ਼ਬਰ »

ਲੁਧਿਆਣਾ ਸ਼ਾਹੀਨ ਬਾਗ਼ ਵਿਖੇ 30ਵੇਂ ਦਿਨ ਔਰਤਾਂ ਨੇ ਦਿਖਾਈ ਮਹਿਲਾ ਸ਼ਕਤੀ

ਲੁਧਿਆਣਾ, 12 ਮਾਰਚ (ਕਵਿਤਾ ਖੁੱਲਰ)-ਕੇਂਦਰ ਸਰਕਾਰ ਦੇ ਨਾਗਰਿਕਤਾ ਸੰਸੋਧਨ ਕਾਨੂੰਨ ਖਿਲਾਫ ਚੱਲ ਰਹੇ ਅੰਦੋਲਨ ਦਾ ਸਾਥ ਦੇਣ ਲਈ ਲੁਧਿਆਣਾ ਸ਼ਾਹੀਨ ਬਾਗ 'ਚ ਚੱਲ ਰਹੇ ਰੋਸ ਪ੍ਰਦਰਸ਼ਨ ਦੇ 30ਵੇਂ ਦਿਨ ਵੱਡੀ ਗਿਣਤੀ ਵਿਚ ਔਰਤਾਂ ਨੇ ਇਕੱਠੀਆਂ ਹੋਕੇ ਮਹਿਲਾ ਸ਼ਕਤੀ ਦਾ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਲੱਖਾਂ ਦੇ ਮੋਬਾਈਲਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼-2 ਦੀ ਪੁਲਿਸ ਨੇ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਮੋਬਾਈਲ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ-2 ਦੇ ...

ਪੂਰੀ ਖ਼ਬਰ »

ਬਹੁਚਰਚਿਤ ਸਮੂਹਿਕ ਜਬਰ ਜਨਾਹ ਮਾਮਲੇ ਦੀ ਸੁਣਵਾਈ 20 ਮਾਰਚ ਤੱਕ ਮੁਲਤਵੀ

ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਪਿੰਡ ਈਸੇਵਾਲ ਵਿਚ ਪਿਛਲੇ ਸਾਲ ਫਰਵਰੀ ਮਹੀਨੇ ਵਿਚ ਹੋਏ ਇਕ ਨੌਜਵਾਨ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਦੀ ਸੁਣਵਾਈ ਅਦਾਲਤ ਨੇ 20 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਅੱਜ ਅਦਾਲਤ ਵਿਚ ਇਸ ਮਾਮਲੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਕੋਰੋਨਾ ਵਾਇਰਸ ਕਾਰਨ ਸਕੂਲਾਂ 'ਚ ਛੁੱਟੀਆਂ ਕਰਨ ਸਬੰਧੀ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ, 12 ਮਾਰਚ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੂੰ ਮਿਲਿਆ ਅਤੇ ਮੈਮੋਰੰਡਮ ਦੇ ਕੇ ਮੰਗ ਕੀਤੀ ਕਿ ਕੋਰੋਨਾ ਵਾਇਰਸ ਕਾਰਨ ਅਪ੍ਰੈਲ ਮਹੀਨੇ ਦੇ ਅਖੀਰ ਤੱਕ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਤੇ ਖਤਰਨਾਕ ਲੁਟੇਰਾ ਗਰੋਹ ਦੇ 5 ਮੈਂਬਰ ਗਿ੍ਫ਼ਤਾਰ

ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਖ਼ਤਰਨਾਕ ਲੁਟੇਰਾ ਗਰੋਹ ਅਤੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 5 ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚ ਭਾਰੀ ਮਾਤਰਾ ਵਿਚ ...

ਪੂਰੀ ਖ਼ਬਰ »

ਗਲਾਡਾ ਅਫ਼ਸਰ ਮਾਣਦੇ ਸਹੂਲਤਾਂ ਦਾ ਅਨੰਦ ਤੇ ਟੈਕਸ ਭਰਨ ਵਾਲੇ ਲੋਕ ਫੱਕਦੇ ਮਿੱਟੀ

ਲੁਧਿਆਣਾ, 12 ਮਾਰਚ (ਬੀ.ਐਸ.ਬਰਾੜ)-ਗਲਾਡਾ ਦੇ ਅਧਿਕਾਰ ਖੇਤਰ ਵਿਚ ਆਉਂਦੇ ਇਲਾਕਿਆਂ ਵਿਚ ਟੈਕਸ ਭਰਨ ਵਾਲੇ ਆਮ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਦੀ ਜਿੰਮੇਵਾਰੀ ਗਲਾਡਾ ਸਿਰ ਬਣਦੀ ਹੈ ਪਰ ਜੇਕਰ ਗਲਾਡਾ ਵਲੋਂ ਲੋਕਾਂ ਨੂੰ ਦੇਣ ਵਾਲੀਆਂ ਸਹੂਲਤਾਂ ਦੀ ਗੱਲ ਕਰ ਲਈ ...

ਪੂਰੀ ਖ਼ਬਰ »

ਨੋਵਲ ਕੋਰੋਨਾ ਵਾਇਰਸ ਕਰਕੇ 3 ਦਿਨਾ ਜ਼ਿਲ੍ਹਾ ਪੱਧਰੀ ਐਮ.ਐਸ.ਐਮ.ਈ. ਕਨਕਲੇਵ ਰੱਦ

ਲੁਧਿਆਣਾ, 12 ਮਾਰਚ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਸੂਖਮ, ਲਘੂ ਤੇ ਮੱਧਮ ਸਨਅਤਾਂ (ਐਮ.ਐਸ.ਐਮ.ਈ.) ਵਿਭਾਗ ਵਲੋਂ ਪੰਜਾਬ ਟਰੇਡ ਸੈਂਟਰ ਇੰਡਸਟਰੀਅਲ ਅਸਟੇਟ ਲੁਧਿਆਣਾ ਵਿਖੇ 14 ਤੋਂ 16 ਮਾਰਚ ਨੂੰ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਐਮ.ਐਸ.ਐਮ.ਈ. ਕਨਕਲੇਵ ਜ਼ਿਲ੍ਹਾ ...

ਪੂਰੀ ਖ਼ਬਰ »

ਪੀ.ਏ.ਯੂ. ਦੀ ਵਿਦਿਆਰਥਣ ਨੂੰ ਮਿਲਿਆ ਸਰਬੋਤਮ ਪੋਸਟਰ ਸਨਮਾਨ

ਲੁਧਿਆਣਾ, 12 ਮਾਰਚ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਜੁਆਲੋਜੀ ਵਿਭਾਗ ਵਿਚ ਪੀ.ਐਚ.ਡੀ ਕਰ ਰਹੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੂੰ ਸਰਵੋਤਮ ਪੋਸਟਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਐਵਾਰਡ ਜਲੰਧਰ ਦੇ ਡੀ.ਏ.ਵੀ. ਕਾਲਜ ਵਿਖੇ ਆਯੋਜਤ ਕੌਮੀ ...

ਪੂਰੀ ਖ਼ਬਰ »

ਕਾਲੂ ਮਾਂਗਟ ਦੀ ਅਗਵਾਈ ਹੇਠ ਵਫਦ ਡਾ: ਅਮਰ ਸਿੰਘ ਨੂੰ ਮਿਲਿਆ

ਭਾਮੀਆਂ ਕਲਾਂ, 12 ਮਾਰਚ (ਜਤਿੰਦਰ ਭੰਬੀ)-ਯੂਥ ਕਾਂਗਰਸ ਹਲਕਾ ਸਾਹਨੇਵਾਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਕਾਲੂ ਮਾਂਗਟ ਦੀ ਅਗਵਾਈ ਹੇਠ ਯੂਥ ਆਗੂਆਂ ਦਾ ਵਫ਼ਦ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੂੰ ਮਿਲਿਆ¢ ਇਸ ਮੌਕੇ ਵਫ਼ਦ ਨੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ 10 ਸਾਲ ਕੈਦ

ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ 10 ਸਾਲ ਕੈਦ ਦੀ ਸਜਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਦੋ ਜੂਨ 2014 ਨੂੰ ਗੁਰਪ੍ਰੀਤ ਸਿੰਘ ਅਤੇ ਸਤਨਾਮ ...

ਪੂਰੀ ਖ਼ਬਰ »

ਪਖਾਨਿਆਂ ਉੱਪਰੋਂ ਤਾਰਾਂ ਲੰਘਣ ਕਾਰਨ ਖ਼ਤਰੇ ਦਾ ਖ਼ਦਸ਼ਾ, ਨੋਟਿਸ ਜਾਰੀ

ਚੰਡੀਗੜ੍ਹ, 12 ਮਾਰਚ (ਸੁਰਜੀਤ ਸਿੰਘ ਸੱਤੀ)-ਕਿਚਲੂਨਗਰ ਲੁਧਿਆਣਾ ਵਿਖੇ ਨਗਰ ਸੁਧਾਰ ਟਰੱਸਟ ਲੁਧਿਆਣਾ ਅਤੇ ਲੁਧਿਆਣਾ ਨਗਰ ਨਿਗਮ ਵਲੋਂ ਉਸਾਰੇ ਜਾ ਰਹੇ ਪਖਾਨਿਆਂ ਦੇ ਵਿਰੋਧ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਲੋਕਹਿਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ | ...

ਪੂਰੀ ਖ਼ਬਰ »

ਅਖਿਲ ਭਾਰਤੀ ਸਫ਼ਾਈ ਮਜ਼ਦੂਰ ਕਾਂਗਰਸ ਦੀ ਮੀਟਿੰਗ

ਲੁਧਿਆਣਾ, 12 ਮਾਰਚ (ਅਮਰੀਕ ਸਿੰਘ ਬੱਤਰਾ)-ਅਖਿਲ ਭਾਰਤੀਯ ਸਫਾਈ ਮਜਦੂਰ ਕਾਂਗਰਸ ਦੇ ਮੀਤ ਪ੍ਰਧਾਨ ਨਿਤਰਪਾਲ ਸਿੰਘ ਗਾਬਰੀਆ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਵੇਦਪਾਲ ਬੇਦੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ...

ਪੂਰੀ ਖ਼ਬਰ »

ਪ੍ਰਧਾਨ ਸੁਰਜੀਤ ਸਿੰਘ ਤੇ ਗੁਰਦੀਪ ਕੌਰ ਦੀ ਅਗਵਾਈ ਹੇਠ ਵਫ਼ਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਿਆ

ਲੁਧਿਆਣਾ, 12 ਮਾਰਚ (ਅਮਰੀਕ ਸਿੰਘ ਬੱਤਰਾ)-1984 ਸਿੱਖ ਕਤਲੇਆਮ ਪੀੜ੍ਹਤ ਵੈਲਫੇਅਰ ਸੁਸਾਇਟੀ ਪੰਜਾਬ ਦਾ ਵਫ਼ਦ ਪ੍ਰਧਾਨ ਸੁਰਜੀਤ ਸਿੰਘ ਅਤੇ ਔਰਤ ਵਿੰਗ ਦੀ ਪ੍ਰਧਾਨ ਸ੍ਰੀਮਤੀ ਗੁਰਦੀਪ ਕੌਰ ਦੀ ਅਗਵਾਈ ਹੇਠ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਿਆ ਅਤੇ ...

ਪੂਰੀ ਖ਼ਬਰ »

ਡਾਕਟਰੀ ਕੈਂਪ ਦੌਰਾਨ ਸੈਂਕੜੇ ਮਰੀਜ਼ਾਂ ਦੀ ਸਿਹਤ ਦੀ ਜਾਂਚ

ਲੁਧਿਆਣਾ, 12 ਮਾਰਚ (ਜੁਗਿੰਦਰ ਸਿੰਘ ਅਰੋੜਾ)-ਇਕ ਡਾਕਟਰੀ ਕੈਂਪ ਦੌਰਾਨ ਸੈਂਕੜੇ ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਚੰਦਰ ਨਗਰ ਸਥਿਤ ਇਲਾਕੇ ਕੁੰਦਨਪੁਰੀ ਡਿਸਪੈਂਸਰੀ ਵਲੋਂ ਇਕ ਡਾਕਟਰੀ ਕੈਂਪ ...

ਪੂਰੀ ਖ਼ਬਰ »

ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ

ਲੁਧਿਆਣਾ, 12 ਮਾਰਚ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿਚ ਬੀਬੀ ਗਗਨਦੀਪ ਕੌਰ, ਭਾਈ ਸੁਖਪ੍ਰੀਤ ਸਿੰਘ, ਬੀਬੀ ਗਗਨਦੀਪ ਕੌਰ ਪਹੁਵਿੰਡ ਵਾਲਿਆਂ ਨੇ ...

ਪੂਰੀ ਖ਼ਬਰ »

ਸ਼ੇਰਪੁਰ ਰੋਡ 'ਤੇ ਨਾਜਾਇਜ਼ ਕਬਜ਼ਾ ਕਰ ਕੇ ਲਗਾਈ ਮੰਡੀ ਹਟਾਈ

ਲੁਧਿਆਣਾ, 12 ਮਾਰਚ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਜ਼ਿਲ੍ਹਾ ਪੁਲਿਸ ਅਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਸਾਂਝੀ ਕਾਰਵਾਈ ਤਹਿਤ ਵੀਰਵਾਰ ਨੂੰ ਸ਼ੇਰਪੁਰ ਰੋਡ ਨੇੜੇ ਆਰਤੀ ਸਟੀਲ 'ਤੇ ਅਣ-ਅਧਿਕਾਰਤ ਤੌਰ 'ਤੇ ...

ਪੂਰੀ ਖ਼ਬਰ »

ਤਿਲਕ ਮਗਰੋਂ ਲਾੜੀ ਨੇ ਲਾੜੇ ਵਲੋਂ ਕੀਤੀ ਬੁਲਟ ਮੋਟਰਸਾਈਕਲ ਦੀ ਮੰਗ ਦੀ ਕੱਢੀ ਫੂਕ

ਫੁੱਲਾਂਵਾਲ, 12 ਮਾਰਚ (ਮਨਜੀਤ ਸਿੰਘ ਦੁੱਗਰੀ)-ਅੱਜ ਦੇਰ ਰਾਤ ਅਨੰਦ ਵਿਹਾਰ ਪਿੰਡ ਫੁੱਲਾਂਵਾਲ ਵਿਖੇ ਸਥਿਤੀ ਉਦੋਂ ਤਣਾਅਪੂਰਨ ਹੋ ਗਈ ਜਦੋਂ ਚੌਵੀ ਸਾਲਾ ਲੜਕੀ (ਕਾਲਪਨਿਕ ਨਾਮ) ਬਬੀਤਾ ਨੇ ਉਸ ਦੇ ਸਹੁਰਿਆਂ ਵਲੋਂ ਕੀਤੀ ਬੁਲਟ ਮੋਟਰਸਾਈਕਲ ਦੀ ਮੰਗ ਨੂੰ ਠੁਕਰਾਉਂਦਿਆਂ ...

ਪੂਰੀ ਖ਼ਬਰ »

ਟੈ੍ਰਫਿਕ ਸਮੱਸਿਆ ਦੇ ਹੱਲ ਲਈ ਨਾਜਾਇਜ਼ ਕਬਜ਼ੇ ਹਟਾਉਣ ਲਈ ਚਲਾਈ ਮੁਹਿੰਮ ਦਾ ਸਵਾਗਤ

ਲੁਧਿਆਣਾ, 12 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਦੀ ਟਰੈਫਿਕ ਸਮੱਸਿਆ ਦੇ ਹੱਲ ਲਈ ਸੜਕਾਂ ਤੋਂ ਹਟਾਏ ਜਾ ਰਹੇ ਨਾਜਾਇਜ਼ ਕਬਜ਼ਿਆਂ ਦਾ ਸਵਾਗਤ ਕਰਦਿਆਂ ਮੰਨਾ ਸਿੰਘ ਨਗਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਹਲਕਾ ਪੂਰਬੀ ਦੇ ਵੱਖ-ਵੱਖ ਇਲਾਕਿਆਂ ਵੰਡੀ ਸਸਤੀ ਕਣਕ

ਲੁਧਿਆਣਾ, 12 ਮਾਰਚ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਹੋਰ ਇਲਾਕਿਆਂ ਸਮੇਤ ਵਿਧਾਨ ਸਭਾ ਹਲਕਾ ਪੂਰਬੀ ਦੇ ਵਿਚ ਆਉਂਦੇ ਇਲਾਕਿਆਂ ਵਿਚ ਖੁਰਾਕ ਸਪਲਾਈ ਵਿਭਾਗ ਵਲੋਂ ਸਸਤੀ ਕਣਕ ਵੰਡੀ ਜਾ ਰਹੀ ਹੈ | ਹਲਕਾ ਪੂਰਬੀ ਦੇ ਵਾਰਡ ਨੰ. 14 ਦੇ ਇਲਾਕੇ ਗੀਤਾ ਕਾਲੋਨੀ ਵਿਚ ਸਸਤੀ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਨੌਜਵਾਨ ਨੂੰ ਲੁੱਟ ਕੇ ਫ਼ਰਾਰ

ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਰੀਮਪੁਰਾ ਬਾਜ਼ਾਰ ਚੌਕ ਵਿਚ ਦੋ ਹਥਿਆਰਬੰਦ ਮੋਟਰਸਾਈਕਲ ਸਵਾਰ ਹਥਿਆਰਬੰਦ ਨੌਜਵਾਨ ਲੁਟੇਰੇ ਇਕ ਨੌਜਵਾਨ ਪਾਸੋਂ ਹਜ਼ਾਰਾਂ ਦੀ ਨਕਦੀ ਅਤੇ ਹੋਰ ਸਾਮਾਨ ਲੁੱਟ ਕੇ ...

ਪੂਰੀ ਖ਼ਬਰ »

ਮੈਨਹੋਲ 'ਚ ਡਿਗੇ ਵਿਅਕਤੀ ਦੇ ਵਾਰਸਾਂ ਨੂੰ ਮਦਦ ਦਾ ਵਿਧਾਇਕ ਨੇ ਦਿੱਤਾ ਭਰੋਸਾ

ਲੁਧਿਆਣਾ, 12 ਮਾਰਚ (ਅਮਰੀਕ ਸਿੰਘ ਬੱਤਰਾ)-ਜੋਧੇਵਾਲ ਬਸਤੀ ਨਜ਼ਦੀਕ ਨਿਰਮਾਣ ਅਧੀਨ ਮੇਨਹੋਲ ਵਿਚ ਡਿੱਗਣ ਕਾਰਨ ਮੌਤ ਦੇ ਮੂੰਹ ਜਾ ਪਏ ਗੋਪਾਲ ਨਗਰ ਟਿੱਬਾ ਰੋਡ ਨਿਵਾਸੀ ਹੈਪੀ ਨਾਮਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਸੋਮਵਾਰ ਨਗਰ ਨਿਗਮ ਮੁੱਖ ਦਫ਼ਤਰ ਦੇ ਬਾਹਰ ...

ਪੂਰੀ ਖ਼ਬਰ »

ਅਖਿਲ ਭਾਰਤੀ ਸਫ਼ਾਈ ਮਜ਼ਦੂਰ ਕਾਂਗਰਸ ਦੀ ਮੀਟਿੰਗ

ਲੁਧਿਆਣਾ, 12 ਮਾਰਚ (ਅਮਰੀਕ ਸਿੰਘ ਬੱਤਰਾ)-ਅਖਿਲ ਭਾਰਤੀਯ ਸਫਾਈ ਮਜਦੂਰ ਕਾਂਗਰਸ ਦੇ ਮੀਤ ਪ੍ਰਧਾਨ ਨਿਤਰਪਾਲ ਸਿੰਘ ਗਾਬਰੀਆ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਵੇਦਪਾਲ ਬੇਦੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ...

ਪੂਰੀ ਖ਼ਬਰ »

ਗੁਰਦਾ ਦਿਵਸ ਮੌਕੇ ਵੱਖ-ਵੱਖ ਹਸਪਤਾਲਾਂ 'ਚ ਸਿਹਤ ਜਾਗਰੂਕਤਾ ਸਮਾਗਮ

ਲੁਧਿਆਣਾ, 12 ਮਾਰਚ (ਸਲੇਮਪੁਰੀ) –ਸੰਸਾਰ ਗੁਰਦਾ ਦਿਵਸ ਮੌਕੇ ਸ਼ਹਿਰ ਦੇ ਵੱਖ ਵੱਖ ਹਸਪਤਾਲਾਂ ਅਤੇ ਨਰਸਿੰਗ ਹੋਮਾਂ ਵਿਚ ਗੁਰਦਿਆਂ ਦੀ ਸੁਰੱਖਿਅਤਾ ਲਈ ਸਿਹਤ ਜਾਗਰੂਕਤਾ ਸਮਾਗਮ ਕਰਵਾਏ ਗਏ | ਐਸ ਪੀ ਐਸ ਹਸਪਤਾਲ ਵਿਚ ਸਮਾਗਮ- ਗੁਰਦਾ ਦਿਵਸ ਮੌਕੇ ਐਸਪੀਐਸ ਹਸਪਤਾਲ ...

ਪੂਰੀ ਖ਼ਬਰ »

ਆਧੁਨਿਕ ਪ੍ਰਣਾਲੀ ਰਾਹੀਂ ਲੋਕਾਂ ਦੇ ਸਮੇਂ ਦੀ ਵੀ ਹੋ ਰਹੀ ਬੱਚਤ

ਲੁਧਿਆਣਾ, 12 ਮਾਰਚ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਆਰੰਭ ਕੀਤੀ ਆਧੁਨਿਕ ਪ੍ਰਣਾਲੀ ਦੀ ਸਹੂਲਤ ਅਨੁਸਾਰ ਲੋਕਾਂ ਦੇ ਸਮੇਂ ਦੀ ਬਹੁਤ ਜ਼ਿਆਦਾ ਬੱਚਤ ਹੋ ਰਹੀ ਹੈ ਅਤੇ ਹੁਣ ਲੋਕ ਆਰੰਭ ਕੀਤੀ ਗਈ ਆਨਲਾਈਨ ਪ੍ਰਣਾਲੀ ਰਾਹੀਂ ਦਸਤਾਵੇਜੀ ਕਾਰਵਾਈਆਂ ਮੁਕੰਮਲ ...

ਪੂਰੀ ਖ਼ਬਰ »

ਤਿਲਕ ਮਗਰੋਂ ਲਾੜੀ ਨੇ ਲਾੜੇ ਵਲੋਂ ਕੀਤੀ ਬੁਲਟ ਮੋਟਰਸਾਈਕਲ ਦੀ ਮੰਗ ਦੀ ਕੱਢੀ ਫੂਕ

ਫੁੱਲਾਂਵਾਲ, 12 ਮਾਰਚ (ਮਨਜੀਤ ਸਿੰਘ ਦੁੱਗਰੀ)-ਅੱਜ ਦੇਰ ਰਾਤ ਅਨੰਦ ਵਿਹਾਰ ਪਿੰਡ ਫੁੱਲਾਂਵਾਲ ਵਿਖੇ ਸਥਿਤੀ ਉਦੋਂ ਤਣਾਅਪੂਰਨ ਹੋ ਗਈ ਜਦੋਂ ਚੌਵੀ ਸਾਲਾ ਲੜਕੀ (ਕਾਲਪਨਿਕ ਨਾਮ) ਬਬੀਤਾ ਨੇ ਉਸ ਦੇ ਸਹੁਰਿਆਂ ਵਲੋਂ ਕੀਤੀ ਬੁਲਟ ਮੋਟਰਸਾਈਕਲ ਦੀ ਮੰਗ ਨੂੰ ਠੁਕਰਾਉਂਦਿਆਂ ...

ਪੂਰੀ ਖ਼ਬਰ »

ਸਰਕਾਰ ਅਰਥਵਿਵਸਥਾ ਦੀ ਮਜ਼ਬੂਤੀ ਲਈ ਠੋਸ ਕਦਮ ਚੁੱਕੇ-ਹੈਪੀ

ਲੁਧਿਆਣਾ, 12 ਮਾਰਚ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਾਰ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ਸਰਪ੍ਰਸਤ ਅਤੇ ਵਪਾਰੀ ਆਗੂ ਅਮਰਜੀਤ ਸਿੰਘ ਹੈਪੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਅਰਥ ਵਿਵਸਥਾ ਦੀ ਮਜਬੂਤੀ ਲਈ ਠੋਸ ਕਦਮ ਚੁੱਕੇ | ਉਨ੍ਹਾਂ ...

ਪੂਰੀ ਖ਼ਬਰ »

-ਮਾਮਲਾ ਜੀ.ਐਸ.ਟੀ. ਦੀ ਬਕਾਇਆ ਰਕਮ ਨਾ ਆਉਣ ਦਾ-

ਸੱਤਾਧਾਰੀ ਦਲ ਅਤੇ ਵਿਰੋਧੀ ਧਿਰ ਦੇ ਕੌਾਸਲਰ ਹੋਏ ਆਹਮੋ ਸਾਹਮਣੇ

ਲੁਧਿਆਣਾ, 12 ਮਾਰਚ (ਅਮਰੀਕ ਸਿੰਘ ਬੱਤਰਾ)-ਵਿਤੀ ਵਰ੍ਹੇ 2019-20 ਦੀ ਜੀ.ਐਸ.ਟੀ. ਦੀ ਬਕਾਇਆ ਰਕਮ 195 ਕਰੋੜ ਅਤੇ ਐਡੀਸ਼ਨਲ ਐਕਸਾਈਜ਼ ਡਿਊਟੀ 36 ਕਰੋੜ ਰੁਪਏ ਰਾਜ ਸਰਕਾਰ ਵਲੋਂ ਨਾ ਭੇਜੇ ਜਾਣ ਦੇ ਮੁੱਧੇ 'ਤੇ ਜਨਰਲ ਹਾਊਸ ਦੀ ਵੀਰਵਾਰ ਨੂੰ ਹੋਈ ਮੀਟਿੰਗ ਦੌਰਾਨ ਸਤਾਧਾਰੀ ਦਲ ਅਤੇ ...

ਪੂਰੀ ਖ਼ਬਰ »

ਕਿਤਾਬਾਂ ਦਾ ਸੈੱਟ ਮਹਿੰਗੇ ਭਾਅ ਵੇਚਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇ-ਚਾਵਲਾ

ਲੁਧਿਆਣਾ, 12 ਮਾਰਚ (ਪੁਨੀਤ ਬਾਵਾ)-ਮੰਨਾ ਸਿੰਘ ਨਗਰ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਰਾਜੂ ਚਾਵਲਾ ਨੇ ਕਿਹਾ ਕਿ ਜਿਹੜੇ ਵੀ ਸਕੂਲ ਜਾਂ ਦੁਕਾਨਦਾਰ ਕਿਤਾਬਾਂ ਦਾ ਸੈੱਟ ਮਹਿੰਗੇ ਭਾਅ ਵੇਚ ਰਹੇ ਹਨ, ਉਨ੍ਹਾਂ ਦੇ ਖਿਲਾਫ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX