ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ : ਟੂਰਿਸਟ ਵਾਹਨ ਦੇ ਚਟਾਨ ਤੋਂ ਹੇਠਾਂ ਡਿੱਗਣ ਕਾਰਨ 7 ਮੌਤਾਂ, 10 ਜ਼ਖ਼ਮੀ
. . .  2 minutes ago
ਕੁੱਲੂ, 26 ਸਤੰਬਰ - ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਖੇ ਬੰਜਰ ਘਾਟੀ ਦੇ ਘਿਆਗੀ ਖੇਤਰ ਵਿਚ ਕੌਮੀ ਮਾਰਗ-305 ਉੱਤੇ ਬੀਤੀ ਰਾਤ ਇਕ ਟੂਰਿਸਟ ਵਾਹਨ ਦੇ ਇਕ ਚੱਟਾਨ ਤੋਂ ਹੇਠਾਂ ਡਿੱਗਣ ਕਾਰਨ 7 ਲੋਕਾਂ ਦੀ ਮੌਤ...
ਹਰਿਆਣਾ ਪੁਲਿਸ ਵਲੋਂ ਬਿਸ਼ਨੋਈ ਗੈਂਗ ਦਾ ਮੈਂਬਰ ਦੱਸ ਕੇ ਫਿਰੌਤੀ ਮੰਗਣ ਵਾਲੇ 3 ਗ੍ਰਿਫ਼ਤਾਰ
. . .  25 minutes ago
ਯਮੁਨਾਨਗਰ, 26 ਸਤੰਬਰ - ਹਰਿਆਣਾ ਪੁਲਿਸ ਨੇ ਬਿਲਾਸਪੁਰ ਵਿਚ ਇਕ ਵਪਾਰੀ ਨੂੰ ਕਥਿਤ ਤੌਰ 'ਤੇ ਬਿਸ਼ਨੋਈ ਗੈਂਗ ਦਾ ਮੈਂਬਰ ਦੱਸ ਕੇ ਫਿਰੌਤੀ ਦੀਆਂ ਕਾਲਾਂ ਕਰਨ ਦੇ ਦੋਸ਼ ਵਿਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਿਲਾਸਪੁਰ ਦੇ ਇਕ...
ਕੇਰਲ ਦੇ ਸ਼ੋਰਾਨੂਰ, ਪਲੱਕੜ ਤੋਂ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੇ 19ਵੇਂ ਦਿਨ ਦੀ ਸ਼ੁਰੂਆਤ
. . .  34 minutes ago
ਤਿਰੂਵਨੰਤਪੁਰਮ, 26 ਸਤੰਬਰ - ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ 19ਵੇਂ ਦਿਨ ਕੇਰਲ ਦੇ ਸ਼ੋਰਾਨੂਰ, ਪਲੱਕੜ ਤੋਂ 'ਭਾਰਤ ਜੋੜੋ ਯਾਤਰਾ' ਸ਼ੁਰੂ...
ਗੁਲਾਮ ਨਬੀ ਆਜ਼ਾਦ ਅੱਜ ਕਰ ਸਕਦੇ ਹਨ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ
. . .  39 minutes ago
ਸ੍ਰੀਨਗਰ, 26 ਸਤੰਬਰ - ਕਾਂਗਰਸ ਨਾਲੋਂ ਨਾਤਾ ਤੋੜਨ ਦੇ ਇਕ ਮਹੀਨੇ ਬਾਅਦ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਅੱਜ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਸਕਦੇ ਹਨ।ਇਸ ਨੂੰ ਲੈ ਕੇ ਉਹ ਇਕ ਪ੍ਰੈਸ ਕਾਨਫ਼ਰੰਸ ਕਰਨ ਵਾਲੇ ਹਨ।ਆਜ਼ਾਦ ਨੇ ਕੱਲ੍ਹ ਆਪਣੇ ਵਰਕਰਾਂ...
⭐ਮਾਣਕ - ਮੋਤੀ⭐
. . .  51 minutes ago
⭐ਮਾਣਕ - ਮੋਤੀ⭐
ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਫੱਗਣ ਸੰਮਤ 551

ਫਰੀਦਕੋਟ

ਸਰਕਾਰੀ ਕਾਲਜ ਗੈਸਟ ਫ਼ੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਕਾਰੀ ਕਾਲਜ ਗੈਸਟ ਫ਼ੈਕਲਟੀ ਸਹਾਇਕ ਪ੍ਰੋਫੈਸਰਜ਼ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪ੍ਰੋਫੈਸਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਕੀਤੀ ਗਈ ਹੜਤਾਲ ਅੱਜ ਦੂਜੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਵਿਵਾਦਤ ਜਗ੍ਹਾ ਦੀ ਸਰਕਾਰੀ ਅਧਿਕਾਰੀਆਂ ਵਲੋਂ ਮਿਣਤੀ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਇੱਥੋਂ ਦੀ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਸਥਿਤ ਗੁਰਦੁਆਰਾ ਦਿਆਲ ਸਿੰਘ ਪਰਵਾਨਾ ਦੀ ਜਗ੍ਹਾ 'ਤੇ ਹੋ ਰਹੇ ਨਾਜਾਇਜ਼ ਕਬਜ਼ੇ ਨੂੰ ਲੈ ਕੇ ਸੰਗਤ 'ਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ | ਇੱਥੇ ਆਸਥਾ ਰੱਖਣ ਵਾਲੇ ਸ਼ਰਧਾਲੂਆਂ ਦੀ ਮੰਗ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 19 ਨੂੰ

ਬਾਜਾਖਾਨਾ, 12 ਮਾਰਚ (ਜੀਵਨ ਗਰਗ)-ਹਰ ਸਾਲ ਦੀ ਤਰ੍ਹਾਂ ਲਾਇਨਜ਼ ਕਲੱਬ ਬਾਜਾਖਾਨਾ ਵਲੋਂ ਵਿਸ਼ਾਲ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 19 ਮਾਰਚ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਸਿਵਲ ਹਸਪਤਾਲ ਬਾਜਾਖਾਨਾ ਵਿਖੇ ਲਗਾਇਆ ਜਾ ਰਿਹਾ ਹੈ | ਕੈਂਪ ਦੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਵਿਰੁੱਧ ਕੀਤੀ ਰੈਲੀ

ਜੈਤੋ, 12 ਮਾਰਚ (ਗੁਰਚਰਨ ਸਿੰਘ ਗਾਬੜੀਆ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸਰਬਜੀਤ ਸਿੰਘ ਅਜਿੱਤਗਿੱਲ, ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਸਿੰਘ ਕਾਸਮ ਭੱਟੀ ਤੇ ਸਹਾਇਕ ਸਕੱਤਰ ਭਜਨ ਸਿੰਘ ਡਿੰਗੀ ਦੀ ਅਗਵਾਈ ਵਿਚ ਪਿੰਡ ਅਜਿੱਤਗਿੱਲ ਵਿਖੇ ...

ਪੂਰੀ ਖ਼ਬਰ »

ਪੇਟ ਤੇ ਜਿਗਰ ਦੇ ਰੋਗਾਂ ਸਬੰਧੀ ਜਾਗਰੂਕਤਾ ਸੈਮੀਨਾਰ 15 ਨੂੰ

ਪੂਰੇ ਸਰੀਰ ਦੇ 60 ਪ੍ਰਕਾਰ ਦੇ ਟੈਸਟਾਂ ਸਬੰਧੀ ਕੈਂਪ ਕੱਲ੍ਹ ਫ਼ਰੀਦਕੋਟ, 12 ਮਾਰਚ (ਸਟਾਫ਼ ਰਿਪੋਰਟਰ)-ਡਾ. ਜਗਜੀਤ ਸਿੰਘ ਬੁੁੱਟਰ ਮੈਮੋਰੀਅਲ ਜੀ.ਐਸ. ਆਯੁਰਵੇਦਿਕ ਸੈਂਟਰ ਫ਼ਰੀਦਕੋਟ ਵਲੋਂ ਪੇਟ ਅਤੇ ਜਿਗਰ ਦੇ ਰੋਗਾਂ ਦੇ ਲੱਛਣ ਅਤੇ ਬਚਾਅ ਸਬੰਧੀ ਜਾਣਕਾਰੀ ਦੇਣ ਲਈ ਇਕ ...

ਪੂਰੀ ਖ਼ਬਰ »

ਹੋਲਾ ਮਹੱਲੇ ਦੇ ਦਿਨ ਨੂੰ ਸਵੈ-ਮਾਣ ਦਿਵਸ ਵਜੋਂ ਮਨਾਇਆ

ਜੈਤੋ, 12 ਮਾਰਚ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਜੈਤੋ ਵਲੋਂ ਹੋਲੀ ਦੇ ਦਿਹਾੜੇ ਨੂੰ ਸਿੱਖ ਸਵੈ-ਮਾਣ ਦਿਵਸ (ਹੋਲਾ ਮਹੱਲਾ) ਵਜੋਂ ਮਨਾ ਕੇ ਨੌਜਵਾਨਾਂ ਨੂੰ ਵੱਖਰਾ ਸੁਨੇਹਾ ਦਿੰਦਿਆਂ ਪਿੰਡ ਖੱਚੜਾਂ ਵਿਖੇ ਰਵਾਇਤੀ ਖੇਡਾਂ ਕਰਵਾਈਆਂ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਲਿਫ਼ਾਫ਼ੇ ਕੀਤੇ ਜ਼ਬਤ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-'ਤੰਦਰੁਸਤ ਮਿਸ਼ਨ ਪੰਜਾਬ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫ਼ਰੀਦਕੋਟ ਕੁਮਾਰ ਰਾਜ ਸੌਰਭ ਦੇ ਨਿਰਦੇਸ਼ 'ਤੇ ਸ਼ਹਿਰ 'ਚ ਪਲਾਸਟਿਕ ਲਿਫ਼ਾਫ਼ਿਆਂ ਦੀ ਵਿਕਰੀ 'ਤੇ ਪਾਬੰਦੀ ਲਾਈ ਗਈ ਹੈ | ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਿਕਰੀ ...

ਪੂਰੀ ਖ਼ਬਰ »

ਕਾਤਲਾਨਾ ਹਮਲੇ 'ਚ ਜ਼ਖ਼ਮੀ ਨੌਜਵਾਨ ਦੀ ਮੌਤ

ਬਾਜਾਖਾਨਾ, 12 ਮਾਰਚ (ਜਗਦੀਪ ਸਿੰਘ ਗਿੱਲ)-ਕਸਬਾ ਬਾਜਾਖਾਨਾ ਦੇ ਇਕ ਨੌਜਵਾਨ ਦੀ ਬੀਤੇ ਦਿਨੀਂ ਆਦੇਸ਼ ਹਸਪਤਾਲ ਬਠਿੰਡਾ ਵਿਖੇ ਲੈਬ ਤਕਨੀਸ਼ੀਅਨ ਜਸਕੁਲਵਿੰਦਰ ਸਿੰਘ ਜੱਸਾ ਪੁੱਤਰ ਗੁਰਜੰਟ ਸਿੰਘ ਵਾਸੀ ਬਾਜਾਖਾਨਾ 'ਤੇ ਅਣਪਛਾਤੇ ਵਿਅਕਤੀ ਵਲੋਂ ਕਾਤਲਾਨਾ ਹਮਾਲਾ ਕਰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਨਕਦੀ ਚੋਰੀ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸ਼ਹਿਰ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ 'ਚ ਖ਼ਾਸ ਕਰਕੇ ਰਾਤ ਸਮੇਂ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ | ਤਾਜ਼ਾ ਘਟਨਾ 'ਚ ਕੋਠੇ ਬੀੜ ਚਹਿਲ ਵਿਖੇ ਸਥਿਤ ਗੁਰਦੁਆਰਾ ਸਾਹਿਬ ਦਾ ਰਾਤ ਸਮੇਂ ਕੁਝ ...

ਪੂਰੀ ਖ਼ਬਰ »

2000 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਪੰਜਗਰਾੲੀਂ ਕਲਾਂ, 12 ਮਾਰਚ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪੁਲਿਸ ਚੌਕੀ ਵਲੋਂ 2000 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ਸਥਾਨਕ ਚੌਕੀ ਇੰਚਾਰਜ ਸੁਖਦਰਸ਼ਨ ਕੁਮਾਰ ਪੁਲਿਸ ...

ਪੂਰੀ ਖ਼ਬਰ »

ਨਿਰਮਾਣ ਮਜ਼ਦੂਰ ਯੂਨੀਅਨ ਦੇ ਵਫ਼ਦ ਨੇ ਐਸ. ਡੀ. ਐਮ ਨੂੰ ਮੰਗ-ਪੱਤਰ ਦਿੱਤਾ

ਫ਼ਰੀਦਕੋਟ, 12 ਮਾਰਚ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਇਕ ਵਫ਼ਦ ਵਲੋਂ ਸੀਨੀਅਰ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਮੰਗ ਪੱਤਰ ਐਸ.ਡੀ.ਐਮ ਫ਼ਰੀਦਕੋਟ ਨੂੰ ਸੌਾਪਿਆ ਗਿਆ | ਇਸ ਮੌਕੇ ਪ੍ਰਧਾਨ ਗੁਰਸੇਵਕ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਲਗਾਤਾਰ ਆ ਰਹੇ ਚੰਗੇ ਨਤੀਜੇ ਬਣ ਰਹੇ ਹਨ ਵਿਦਿਆਰਥੀਆਂ ਲਈ ਖਿੱਚ ਦਾ ਕੇਂਦਰ-ਗੁਰਮਿਲਾਪ ਸਿੰਘ ਡੱਲਾ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਮੈਕਰੋ ਗਲੋਬਲ ਆਪਣੀਆਂ ਆਈਲਟਸ ਅਤੇ ਵੀਜ਼ਾ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਵਧੀਆ ਸੰਸਥਾ ਬਣ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਵਿਚ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ...

ਪੂਰੀ ਖ਼ਬਰ »

ਮਾਤਾ ਦੀ ਯਾਦ 'ਚ ਸਕੂਲ ਨੂੰ ਪ੍ਰੋਜੈਕਟਰ ਭੇਟ

ਬਰਗਾੜੀ, 12 ਮਾਰਚ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਬਰਗਾੜੀ ਨੂੰ ਸਮਾਰਟ ਬਣਾਉਣ ਲਈ ਪ੍ਰਵਾਸੀ ਭਾਰਤੀ ਗੁਰਮੇਲ ਸਿੰਘ ਸਿਵੀਆਂ ਅਤੇ ਹਰਤੇਜ ਸਿੰਘ ਸਿਵੀਆ ਯੂ.ਐਸ.ਏ. ਨੇ ਆਪਣੀ ਮਾਤਾ ਜੰਗੀਰ ਕੌਰ ਦੀ ਯਾਦ ਵਿਚ ਵੱਡਾ ਪ੍ਰੋਜੈਕਟਰ ਭੇਟ ਕੀਤਾ | ਸਕੂਲ ...

ਪੂਰੀ ਖ਼ਬਰ »

ਕੱਲ੍ਹ ਨੂੰ ਲੋਕ ਅਰਪਿਤ ਹੋਵੇਗੀ 'ਜ਼ਿੰਦਗੀ ਇਕ ਕਿਤਾਬ'

ਫ਼ਰੀਦਕੋਟ, 12 ਮਾਰਚ (ਸਤੀਸ਼ ਬਾਗ਼ੀ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਵਲੋਂ ਹਰੀ ਚੰਦ ਮੌੜ ਦੀ ਪੁਸਤਕ, 'ਜ਼ਿੰਦਗੀ ਇਕ ਕਿਤਾਬ ਹੈ' ਲੋਕ ਅਰਪਿਤ ਕਰਨ ਲਈ ਸਥਾਨਕ ਮਹਾਤਮਾਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ 14 ਮਾਰਚ ਨੂੰ ਦੁਪਹਿਰ 12:30 ਤੋਂ 3 ਵਜੇ ਤੱਕ ਸਮਾਗਮ ਕੀਤਾ ...

ਪੂਰੀ ਖ਼ਬਰ »

ਬੱਚਿਆਂ ਦੀ ਦੇਖਭਾਲ ਸਬੰਧੀ ਸਿਖਲਾਈ ਪ੍ਰੋਗਰਾਮ ਸ਼ੁਰੂ

ਫ਼ਰੀਦਕੋਟ, 12 ਮਾਰਚ (ਹਰਮਿੰਦਰ ਸਿੰਘ ਮਿੰਦਾ)-ਸਿਹਤ ਵਿਭਾਵ ਵਲੋਂ ਆਸ਼ਾ ਵਰਕਰਾਂ, ਆਸ਼ਾ ਫ਼ੈਸਿਲੀਟੇਟਰਾਂ ਅਤੇ ਏ.ਐਨ.ਐਮ. ਦੀ ਬੱਚਿਆਂ ਦੀ ਘਰ ਦੇਖਭਾਲ ਸਬੰਧੀ ਟ੍ਰੇਨਿੰਗ ਬੈਚ ਸ਼ੁਰੂ ਕੀਤਾ ਗਿਆ | ਜਿਸ ਵਿਚ ਬੱਚਿਆਂ ਦੀ ਮੌਤ ਦਰ ਘਟਾਉਣ ਦੇ ਮੰਤਵ ਤਹਿਤ ਬੱਚਿਆਂ ਦਾ ...

ਪੂਰੀ ਖ਼ਬਰ »

ਕੁਲਦੀਪ ਸਿੰਘ ਢਿੱਲੋਂ ਦੇ ਦੂਜੀ ਵਾਰ ਸਰਕਲ ਪ੍ਰਧਾਨ ਬਣਨ 'ਤੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਪੰਜਗਰਾਈਾ ਕਲਾਂ, 12 ਮਾਰਚ (ਕੁਲਦੀਪ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ 'ਤੇ ਪਾਰਟੀ ਦੀ ਮਜ਼ਬੂਤੀ ਲਈ ਹਲਕਾ ਕੋਟਕਪੂਰਾ ਨਾਲ ਸਬੰਧਿਤ ਸਰਕਲ ਪ੍ਰਧਾਨਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਮੌਕੇ ਚੋਣ ...

ਪੂਰੀ ਖ਼ਬਰ »

ਸਕੂਲ ਦੇ ਕਮਰੇ ਦੀ ਉਸਾਰੀ ਲਈ ਨਕਦੀ ਭੇਟ

ਬਰਗਾੜੀ, 12 ਮਾਰਚ (ਲਖਵਿੰਦਰ ਸ਼ਰਮਾ)-ਸਮਾਜ ਸੇਵੀ ਅਧਿਆਪਕ ਆਤਮਾ ਸਿੰਘ ਦੇ ਉਪਰਾਲੇ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਰਣ ਸਿੰਘ ਵਾਲਾ ਵਿਖੇ ਕਮਰੇ ਦੀ ਕਰਵਾਈ ਜਾ ਰਹੀ ਉਸਾਰੀ ਲਈ ਇਸ ਸਕੂਲ ਦੇ ਵਿਦਿਆਰਥੀ ਰਹੇ ਸੇਵਾ ਮੁਕਤ ਮੁੱਖ ਅਧਿਆਪਕ ਜਗਦੇਵ ਸਿੰਘ ਬਰਾੜ ਕੋਟਕਪੂਰਾ ...

ਪੂਰੀ ਖ਼ਬਰ »

ਬੀ. ਕੇ. ਯੂ. ਡਕੌ ਾਦਾ ਵਲੋਂ ਪ੍ਰੈੱਸ ਕਾਨਫ਼ਰੰਸ ਭਲਕੇ

ਜੈਤੋ, 12 ਮਾਰਚ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਧਰਮਪਾਲ ਸਿੰਘ ਰੋੜੀਕਪੂਰਾ ਦੀ ਅਗਵਾਈ ਵਿਚ ਬਲਾਕ ਜੈਤੋ ਅਤੇ ਬਾਜਾਖਾਨਾ ਦੀ ਸਾਂਝੀ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਜਿਸ ਵਿਚ ਬਲਾਕ ਜੈਤੋ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਜੈਤੋ ਵਿਖੇ ਤਸਵੀਰ ਕੈਪਸ਼ਨ ਮੁਕਾਬਲਾ ਕਰਵਾਇਆ

ਜੈਤੋ, 12 ਮਾਰਚ (ਭੋਲਾ ਸ਼ਰਮਾ)-ਸਥਾਨਕ ਯੂਨੀਵਰਸਿਟੀ ਕਾਲਜ ਦੇ ਪਦਮਸ੍ਰੀ ਪ੍ਰੋਫ਼ੈਸਰ ਗੁਰਦਿਆਲ ਸਿੰਘ ਲਾਇਬ੍ਰੇਰੀ ਵਿਖੇ ਭਾਸ਼ਾਵਾਂ ਨਾਲ ਸਬੰਧਿਤ ਵਿਭਾਗਾਂ ਵਲੋਂ ਤਸਵੀਰ ਕੈਪਸ਼ਨ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ 54 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ਵਿਦਿਆਰਥੀਆਂ ਨੂੰ ਇਕ ਤਸਵੀਰ ਦਿੱਤੀ ਗਈ ਜਿਸ ਵਿਚ ਇਕ ਕਿਸਾਨ ਸਾਈਕਲ 'ਤੇ ਪਸ਼ੂਆਂ ਲਈ ਹਰਾ ਚਾਰਾ ਲੈ ਕੇ ਜਾ ਰਿਹਾ ਹੈ ਤੇ ਉਸ ਦਾ ਬੱਚਾ ਚਾਰੇ ਦੀ ਪੰਡ 'ਤੇ ਪਿੱਛੇ ਵੱਲ ਮੂੰਹ ਕਰ ਕੇ ਬੈਠਾ ਹੋਇਆ ਹੈ | ਕੈਪਸ਼ਨ ਲਈ ਪੰਦਰਾਂ ਸ਼ਬਦਾਂ ਦੀ ਸੀਮਾ ਨਿਰਧਾਰਤ ਕੀਤੀ ਗਈ ਸੀ, ਭਾਸ਼ਾ ਪੰਜਾਬੀ, ਹਿੰਦੀ ਜਾਂ ਅੰਗਰੇਜ਼ੀ ਵਿਚੋਂ ਕੋਈ ਵੀ ਵਰਤੀ ਜਾ ਸਕਦੀ ਸੀ | ਵਿਦਿਆਰਥੀ ਪ੍ਰਤੀਯੋਗੀਆਂ ਵਲੋਂ ਬਹੁਤ ਹੀ ਦਿਲਚਸਪ ਕੈਪਸ਼ਨਾਂ ਘੜੀਆਂ ਗਈਆਂ | ਇਕ ਕੈਪਸ਼ਨ ਨੂੰ ਸਰਬੋਤਮ ਮੰਨਦੇ ਹੋਏ ਲਵਦੀਪ ਸਿੰਘ ਬੀ.ਏ. ਸਮੈਸਟਰ ਛੇਵਾਂ ਨੂੰ ਟਰਾਫ਼ੀ ਦੇ ਕੇ ਸਨਮਾਨ ਕੀਤਾ ਗਿਆ ਅਤੇ ਪੰਜ ਹੋਰ ਬਿਹਤਰ ਕੈਪਸ਼ਨਾਂ ਤਿਆਰ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਇਨਾਮ ਦਿੱਤੇ ਗਏ | ਪਹਿਲਾ ਸਥਾਨ ਹਾਸਲ ਕਰਨ ਵਾਲੀ ਲਵਦੀਪ ਸਿੰਘ ਦੀ ਕੈਪਸ਼ਨ ਸੀ,'ਬਾਪੂ ਦੇ ਸਾਈਕਲ 'ਤੇ ਸੀ ਜੋ ਪਿੰਡ ਦਾ ਨਜ਼ਾਰਾ, ਨਹੀਂ ਮਿਲਦਾ ਵਿਚ ਬਹਿਕੇ ਮਹਿੰਗੀਆਂ ਕਾਰਾਂ' ਬਾਕੀ ਦੀਆਂ ਬਿਹਤਰ ਪੰਜ ਕੈਪਸ਼ਨਾਂ ਵਿਚ ਅੰਜਲੀ ਬਾਂਸਲ ਬੀ. ਐਸ. ਸੀ. ਸਮੈਸਟਰ ਚੌਥਾ ਦੀ 'ਬਚਪਨ ਦੀ ਮਸੂਮੀਅਤ ਅਤੇ ਬੇਪ੍ਰਵਾਹ ਜ਼ਿੰਦਗੀ ਪਤਾ ਨਹੀਂ ਕਿੱਥੇ ਗੁੰਮ ਗਈ', 'ਛੋਟਿਆਂ ਦਾ ਵਿਸ਼ਵਾਸ, ਵੱਡਿਆਂ ਦਾ ਪਿਆਰ, ਆਪਣਾ ਕੰਮ ਆਪ ਕਰਨਾ ਹੈ ਸਾਡਾ ਸਭਿਆਚਾਰ', ਕਿਰਨਦੀਪ ਕੌਰ ਬੀ. ਐਸ. ਸੀ. ਸਮੈਸਟਰ ਚੌਥਾ ਦੀ 'ਮਿਹਨਤ ਕਿਸਾਨ ਦੀ ਅਤੇ ਮਸਤੀ ਜੁਆਕ ਦੀ', ਸ਼ਾਲੂ ਬੀ. ਏ. ਸਮੈਸਟਰ ਚੌਥਾ ਦੀ 'ਬਚਪਨ ਬੀਤਿਆ ਮੌਜਾਂ ਸਾਈਕਲ ਦੀਆਂ ਮਾਣ, ਬਾਪੂ ਕਰਦਾ ਫ਼ਸਲਾਂ ਦੀ ਰਾਖੀ ਸੁੱਕੀ ਫ਼ਿਕਰਾਂ ਦੇ ਵਿਚ ਜਾਨ' ਅਤੇ ਨਿਸ਼ਾ ਰਾਣੀ ਬੀ. ਏ. ਸਮੈਸਟਰ ਦੂਜਾ ਦੀ ਵਿਦਿਆਰਥਣ ਦੀ 'ਬੱਚਾ ਅਪਨੇ ਪਿਤਾ ਕੇ ਸੰਘਰਸ਼ਪੂਰਨ ਜੀਵਨ ਕੋ ਦੇਖਤੇ ਹੂਏ ਉਜਵਲ ਭਵਿਸ਼ਯ ਕੀ ਖੋਜ ਕਰਤਾ ਹੈ' ਕੈਪਸ਼ਨ ਸੀ | ਮੁਕਾਬਲਿਆਂ ਦੀ ਜੱਜਮੈਂਟ ਡਾ. ਸਮਰਾਟ ਖੰਨਾ, ਡਾ. ਸੁਭਾਸ਼ ਚੰਦਰ ਅਰੋੜਾ ਅਤੇ ਪ੍ਰੋ. ਸ਼ਿਲਪਾ ਕਾਂਸਲ ਵਲੋਂ ਕੀਤੀ ਗਈ | ਇਨਾਮ ਤਕਸੀਮ ਕਰਨ ਦੀ ਰਸਮ ਡਾ. ਪਰਮਿੰਦਰ ਸਿੰਘ ਤੱਗੜ ਅਤੇ ਸਾਥੀ ਪ੍ਰੋਫ਼ੈਸਰ ਸਾਹਿਬਾਨ ਵਲੋਂ ਕੀਤੀ ਗਈ | ਇਸ ਮੌਕੇ ਡਾ. ਤੱਗੜ ਅਤੇ ਡਾ. ਸਮਰਾਟ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਤਿਭਾਵੀ, ਮਾਨਸਿਕ ਅਤੇ ਬੌਧਿਕ ਕਸਰਤ ਵਜੋਂ ਕਰਾਏ ਇਸ ਮੁਕਾਬਲੇ ਦੀ ਮਹੱਤਤਾ ਬਿਆਨ ਕੀਤੀ ਗਈ |

ਖ਼ਬਰ ਸ਼ੇਅਰ ਕਰੋ

 

ਸੁਬਾਰਡੀਨੇਟ ਸਰਵਿਸ ਫ਼ੈੱਡਰੇਸ਼ਨ ਮੈਡੀਕਲ ਕਾਲਜ ਵਲੋਂ ਇਕੱਤਰਤਾ

ਫ਼ਰੀਦਕੋਟ, 12 ਮਾਰਚ (ਸਤੀਸ਼ ਬਾਗ਼ੀ)-ਸੁਬਾਰਡੀਨੇਟ ਸਰਵਿਸ ਫ਼ੈੱਡਰੇਸ਼ਨ ਮੈਡੀਕਲ ਕਾਲਜ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਪ੍ਰਧਾਨ ਸਤਪਾਲ ਪੋਲ, ਨੰਦ ਲਾਲ ਅਤੇ ਜਸਵੰਤ ਰਾਏ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਵਰਦੀਆਂ, ਤਨਖਾਹ ਦਾ ਭੁਗਤਾਨ ...

ਪੂਰੀ ਖ਼ਬਰ »

ਮੀਂਹ ਤੇ ਹਲਕੀ ਗੜੇਮਾਰੀ ਨੇ ਕਿਸਾਨਾਂ ਦੀਆਂ ਚਿੰਤਾ ਵਧਾਈ

ਮੰਡੀ ਲੱਖੇਵਾਲੀ, 12 ਮਾਰਚ (ਮਿਲਖ ਰਾਜ)-ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਅੱਜ ਸ਼ਾਮ ਨੂੰ ਹੋਈ ਹਲਕੀ ਗੜਿ੍ਹਆਂ ਦੀ ਬੁਸ਼ਾਰ ਨੇ ਕਿਸਾਨਾਂ ਦੀ ਚਿੰਤਾ ਵਧਾ ਕੇ ਰੱਖ ਦਿੱਤੀ ਹੈ | ਜ਼ਿਕਰਯੋਗ ਹੈ ਕਿ ਇਸ ਵੇਲੇ ਕਿਸਾਨਾਂ ਦੀ ਕਣਕ ਦੀ ਫ਼ਸਲ ਫ਼ਲ ਚੁੱਕ ਰਹੀ ਹੈ ਅਤੇ ...

ਪੂਰੀ ਖ਼ਬਰ »

ਹਾਦਸਿਆਂ ਤੋਂ ਬਚਾਅ ਲਈ ਮੋੜਾਂ 'ਤੇ ਸ਼ੀਸ਼ੇ ਲਾਏ ਗਏ

ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਚੜ੍ਹੇਵਣ ਵਿਖੇ ਗ੍ਰਾਮ ਪੰਚਾਇਤ ਵਲੋਂ ਹਾਦਸਿਆਂ ਤੋਂ ਬਚਾਅ ਲਈ ਪਿੰਡ ਦੇ ਮੋੜਾਂ 'ਤੇ 16 ਵੱਡੇ ਸਟੈਂਡ ਵਾਲੇ ਸ਼ੀਸ਼ੇ ਲਾਏ ਗਏ, ਜਿਸ ਦੀ ਸ਼ੁਰੂਆਤ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਵੋਟਰਾਂ ਦੇ ਮੈਂਬਰਸ਼ਿਪ ਫ਼ਾਰਮ ਭਰੇ

ਬਾਜਾਖਾਨਾ, 12 ਮਾਰਚ (ਜਗਦੀਪ ਸਿੰਘ ਗਿੱਲ)-ਕਸਬਾ ਬਾਜਾਖਾਨਾ ਦੇ ਮੇਨ ਚੌਕ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਵੋਟਰਾਂ ਦੇ ਮੈਂਬਰਸ਼ਿਪ ਫ਼ਾਰਮ ਭਰੇ ਗਏ | ਅਮੋਲਕ ਸਿੰਘ ਮੁੱਖ ਸੇਵਾਦਾਰ ਹਲਕਾ ਜੈਤੋ ਨੇ ਚੌਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਆਮ ...

ਪੂਰੀ ਖ਼ਬਰ »

ਕਿਸ਼ੋਰ ਅਵਸਥਾ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਬਾਜਾਖਾਨਾ, 12 ਮਾਰਚ (ਜੀਵਨ ਗਰਗ)-ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਅਧੀਨ ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਕਿਸ਼ੋਰ ਅਵਸਥਾ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਪ੍ਰਧਾਨਗੀ ਡਾ. ਅਵਤਾਰਜੀਤ ਸਿੰਘ ...

ਪੂਰੀ ਖ਼ਬਰ »

ਤੰਬਾਕੂ ਉਤਪਾਦ ਵੇਚਣ ਵਾਲਿਆਂ ਨਾਲ ਮੀਟਿੰਗ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਕੰਵਲਜੀਤ ਸਿੰਘ ਨੇ ਇੱਥੋਂ ਦੇ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ 'ਚ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਨਾਲ ਇਕ ਮੀਟਿੰਗ ਕਰ ਕੇ ਇਸ ਸਬੰਧੀ ਸਰਕਾਰੀ ਹਦਾਇਤਾਂ ਤੋਂ ਜਾਣੂ ਕਰਵਾਇਆ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹੋਲਾ ਮਹੱਲਾ ਮਨਾਇਆ

ਬਾਜਾਖਾਨਾ, 12 ਮਾਰਚ (ਜਗਦੀਪ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਰਗਾੜੀ ਵਲੋਂ ਪਿੰਡ ਝੱਖੜਵਾਲਾ ਵਿਖੇ ਰੰਗ ਰਹਿਤ ਹੋਲਾ ਮਹੱਲਾ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਇਲਾਕੇ ਦੇ ਨੌਜਵਾਨ ਬੱਚੇ ਬੱਚੀਆਂ ਨੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫ਼ਰੀਦਕੋਟ ਨੇ ਸਿਲਾਈ ਮਸ਼ੀਨਾਂ ਵੰਡੀਆਂ

ਫ਼ਰੀਦਕੋਟ, 12 ਮਾਰਚ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਵਲੋਂ ਰੀਜ਼ਨ ਕਾਨਫ਼ੰਰਸ ਸਥਾਨਕ ਆਫ਼ੀਸਰ ਕਲੱਬ ਫ਼ਰੀਦਕੋਟ ਵਿਖੇ ਕਰਵਾਈ ਗਈ | ਇਸ ਕਾਨਫ਼ੰਰਸ ਦੇ ਮੁੱਖ ਮਹਿਮਾਨ ਨਰੇਸ਼ ਅਗਰਵਾਲ ਪਾਸਟ ਇੰਟਰਨੈਸ਼ਨਲ ਪ੍ਰੈਜ਼ੀਡੈਂਟ ਸਨ | ਮੁੱਖ ਮਹਿਮਾਨ ਨੂੰ ਲਾਇਨ ...

ਪੂਰੀ ਖ਼ਬਰ »

ਡੀ. ਸੀ. ਐਮ. ਇੰਟਰਨੈਸ਼ਨਲ ਸਕੂਲ 'ਚ ਦੰਦਾਂ ਦਾ ਜਾਂਚ ਕੈਂਪ ਲਗਾਇਆ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਸਥਾਨਕ ਬਾਹਮਣ ਵਾਲਾ ਸੜਕ 'ਤੇ ਸਥਿਤ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ | ਚੇਅਰਮੈਨ ਪਵਨ ਮਿੱਤਲ ਅਤੇ ਪਿ੍ੰਸੀਪਲ ਸ਼ਵਿੰਦਰ ਸੇਠੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਿਹਤ ਵਿਭਾਗ ਨੇ ਦਿੱਤੀ ਸਿਖਲਾਈ

ਫ਼ਰੀਦਕੋਟ, 12 ਮਾਰਚ (ਹਰਮਿੰਦਰ ਸਿੰਘ ਮਿੰਦਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਨੋਵਲ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਵਿਸ਼ੇਸ਼ ਟ੍ਰਨਿੰਗ ਲਗਾਈ ਗਈ | ਇਸ ਸਬੰਧੀ ਡਾ. ਰਜਿੰਦਰ ਕੁਮਾਰ, ਮੈਡੀਸਨ ਮਾਹਿਰ ਡਾ. ਪਰਮਜੀਤ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਦੀ ਚੋਣ

ਫ਼ਰੀਦਕੋਟ, 12 ਮਾਰਚ (ਹਰਮਿੰਦਰ ਸਿੰਘ ਮਿੰਦਾ)-ਭਾਰਤੀ ਕਿਸਾਨ ਯੂਨੀਅਨ (ਰਜਿ.) ਕਾਦੀਆਂ ਬਲਾਕ ਦੇ ਪ੍ਰਧਾਨ ਗੁਰਮੀਤ ਸਿੰਘ ਕੁਹਾਰਵਾਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਵਿਚ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਅਤੇ ਰਾਜਬੀਰ ਸਿੰਘ ...

ਪੂਰੀ ਖ਼ਬਰ »

ਕਲੱਬ ਵਲੋਂ ਨੌਜਵਾਨ ਦੇ ਇਲਾਜ ਲਈ ਮਦਦ ਦਾ ਐਲਾਨ

ਫ਼ਰੀਦਕੋਟ, 12 ਮਾਰਚ (ਹਰਮਿੰਦਰ ਸਿੰਘ ਮਿੰਦਾ)-ਨੇੜਲੇ ਪਿੰਡ ਮੰਡਵਾਲਾ ਦੇ ਲੋੜਵੰਦ ਪਰਿਵਾਰ ਦੇ ਨੌਜਵਾਨ ਦੇ ਇਲਾਜ ਲਈ ਮਹੀਨਾਵਾਰ ਆਰਥਿਕ ਮਦਦ ਕੀਤੀ ਜਾਵੇਗੀ | ਕਲੱਬ ਦੇ ਸੇਵਾਦਾਰਾਂ ਭਾਈ ਸ਼ਿਵਜੀਤ ਸਿੰਘ ਸੰਘਾ ਅਤੇ ਹਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਨੌਜਵਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX