ਤਾਜਾ ਖ਼ਬਰਾਂ


ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 day ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  1 day ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  1 day ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਫੱਗਣ ਸੰਮਤ 551

ਫਿਰੋਜ਼ਪੁਰ

ਧਰਤੀ ਹੇਠਲੇ ਖਣਿਜਾਂ ਦੀ ਰੱਖਿਆ ਕਰਨ 'ਚ ਮਾਈਨਿੰਗ ਵਿਭਾਗ ਫ਼ਿਰੋਜ਼ਪੁਰ ਅਸਫਲ

ਮਮਦੋਟ, 12 ਮਾਰਚ (ਜਸਬੀਰ ਸਿੰਘ ਕੰਬੋਜ)- ਪਿਛਲੇ ਲੰਬੇ ਸਮੇਂ ਤੋਂ ਸਰਹੱਦੀ ਖੇਤਰ ਵਿਚ ਹੋ ਰਹੀ ਨਾਜਾਇਜ਼ ਰੇਤਾ ਦੀ ਮਾਈਨਿੰਗ ਨੂੰ ਰੋਕਣ ਅਤੇ ਧਰਤੀ ਹੇਠਲੇ ਖਣਿਜਾਂ ਦੀ ਰਾਖੀ ਕਰਨ ਵਿਚ ਮਾਈਨਿੰਗ ਵਿਭਾਗ ਫ਼ਿਰੋਜ਼ਪੁਰ ਬੁਰੀ ਤਰ੍ਹਾਂ ਅਸਫਲ ਸਿੱਧ ਹੋ ਰਿਹਾ ਹੈ ਤੇ ਇਲਾਕੇ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਜੇਕਰ ਕੋਈ ਸੂਚਨਾ ਦੇਣਾ ਵੀ ਚਾਹੇ ਤਾਂ ਮਾਈਨਿੰਗ ਅਧਿਕਾਰੀ ਵਾਰ-ਵਾਰ ਫ਼ੋਨ ਕਰਨ 'ਤੇ ਵੀ ਫੋਨ ਸੁਣਨਾ ਪਸੰਦ ਨਹੀਂ ਕਰਦੇ, ਜਿਸ ਕਾਰਨ ਪੁਲਿਸ ਦੇ ਸ਼ਿਕੰਜਾ ਕੱਸਣ ਦੇ ਬਾਵਜੂਦ ਵੀ ਰੇਤਾ ਦੀ ਨਾਜਾਇਜ਼ ਮਾਈਨਿੰਗ ਨੂੰ ਠੱਲ੍ਹ ਨਹੀਂ ਪੈ ਰਹੀ ਤੇ ਰੇਤਾ ਦੇ ਤਸਕਰਾਂ ਵਲੋਂ ਦਿਨ ਦਿਹਾੜੇ ਬੇਖ਼ੌਫ ਹੋ ਕੇ ਧਰਤੀ ਹੇਠਲੇ ਕੀਮਤੀ ਖਣਿਜਾਂ ਦੀ ਲੁੱਟ ਲਗਾਤਾਰ ਕੀਤੀ ਜਾ ਰਹੀ ਹੈ | ਸੀਨੀਅਰ ਪੁਲਿਸ ਕਪਤਾਨ ਭੁਪਿੰਦਰ ਸਿੰਘ ਦੇ ਆਦੇਸ਼ਾਂ 'ਤੇ ਮਮਦੋਟ ਪੁਲਿਸ ਵਲੋਂ ਅੱਜ ਕੀਤੀ ਕਾਰਵਾਈ ਤਹਿਤ ਰਵੀ ਕੁਮਾਰ ਥਾਣਾ ਮੁਖੀ ਮਮਦੋਟ ਵਲੋਂ ਪੁਲਿਸ ਪਾਰਟੀ ਸਮੇਤ ਕੀਤੀ ਕਾਰਵਾਈ ਵਿਚ ਮਮਦੋਟ ਪੁਲਿਸ ਥਾਣੇ ਦੇ ਮਹਿਜ ਤਿੰਨ ਕਿੱਲੋਮੀਟਰ ਦੂਰੀ 'ਤੇ ਪਿੰਡ ਸਵਾਈ ਕੇ ਭੋਖੜੀ ਵਿਖੇ ਦਿਨ ਦਿਹਾੜੇ ਚੱਲ ਰਹੇ ਰੇਤਾ ਦੇ ਨਾਜਾਇਜ਼ ਖੱਡੇ 'ਤੇ ਰੇਡ ਕਰਦਿਆਂ ਰੇਤਾ ਭਰ ਰਹੀ ਇਕ ਟਰੈਕਟਰ-ਟਰਾਲੀ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਪਤਾਨ ਵਲੋਂ ਮਿਲੇ ਆਦੇਸ਼ਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਵਲੋਂ ਅੱਜ ਰੇਤਾ ਦੀ ਨਜਾਇਜ਼ ਮਾਈਨਿੰਗ ਵਿਚ ਲੱਗੀ ਇਕ ਟਰੈਕਟਰ-ਟਰਾਲੀ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਖੱਡਾ ਪੱਕੀ ਸੜਕ ਤੋਂ ਥੋੜ੍ਹੀ ਦੂਰ ਹੋਣ ਕਾਰਨ ਪੁਲਿਸ ਪਾਰਟੀ ਨੂੰ ਦੇਖ ਕੇ ਖੱਡੇ 'ਤੇ ਰੇਤਾ ਭਰ ਰਹੀ ਲੇਬਰ ਅਤੇ ਟਰੈਕਟਰ-ਟਰਾਲੀ ਦਾ ਡਰਾਈਵਰ ਤੇ ਰੇਤਾ ਤਸਕਰੀ ਕਰ ਰਹੇ ਲੋਕ ਦੌੜਨ ਵਿਚ ਸਫਲ ਹੋ ਗਏ ਤੇ ਮੌਕੇ ਤੋਂ ਇਕ ਟਰੈਕਟਰ-ਟਰਾਲੀ ਜੋ ਕਿ ਅੱਧੀ ਰੇਤਾ ਦੀ ਭਰੀ ਹੋਈ ਸੀ, ਨੂੰ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਖੱਡੇ ਵਾਲੀ ਜ਼ਮੀਨ ਦੀ ਮਾਲਕੀ ਸਬੰਧੀ ਦਸਤਾਵੇਜ਼ ਮਹਿਕਮਾ ਮਾਲ ਵਿਭਾਗ ਤੋਂ ਮੰਗ ਲਏ ਗਏ ਹਨ ਤੇ ਮਿਲਣ ਉਪਰੰਤ ਜ਼ਮੀਨ ਦੇ ਮਾਲਕ ਅਤੇ ਟਰੈਕਟਰ-ਟਰਾਲੀ ਦੇ ਮਾਲਕ ਖਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਥਾਣਾ ਮਮਦੋਟ ਅਧੀਨ ਆਉਂਦੇ ਖੇਤਰ ਵਿਚ ਰੇਤਾ ਦੀ ਨਜਾਇਜ਼ ਮਾਈਨਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਅਜਿਹੇ ਕੰਮ ਵਿਚ ਲੱਗੇ ਲੋਕਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਨੌਜਵਾਨ ਦੀ ਮੌਤ ਤੋਂ ਬਾਅਦ ਕਾਰ ਚਾਲਕ 'ਤੇ ਪਰਚਾ ਦਰਜ

ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਕਾਰ ਚਾਲਕ ਵਲੋਂ ਟੱਕਰ ਮਾਰਨ ਤੋਂ ਬਾਅਦ ਮਰੇ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ 'ਤੇ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਵਿੰਦਰ ...

ਪੂਰੀ ਖ਼ਬਰ »

ਸਮੂਹ ਉਪ ਮੰਡਲ ਮੈਜਿਸਟਰੇਟ ਆਪਣੇ ਅਧੀਨ ਆਉਂਦੀਆਂ ਮਾਰਕੀਟ ਕਮੇਟੀਆਂ 'ਚ ਝਗੜਾ ਨਿਪਟਾਊ ਕਮੇਟੀਆਂ ਦਾ ਗਠਨ ਕਰਨ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 12 ਮਾਰਚ (ਜਸਵਿੰਦਰ ਸਿੰਘ ਸੰਧੂ)- ਹਾੜੀ ਦੇ ਸੀਜਨ ਸਮੇਂ ਕਣਕ ਨੂੰ ਵੇਚਣ ਆਉਂਦੇ ਕਿਸਾਨਾਂ ਅਤੇ ਖ਼ਰੀਦੋ-ਫ਼ਰੋਖ਼ਤ ਸਮੇਂ ਪੈਦਾ ਹੁੰਦੇ ਮਾਮਲਿਆਂ ਤੇ ਝਗੜਿਆਂ ਦੇ ਨਿਪਟਾਰੇ ਮੰਡੀ ਪੱਧਰ 'ਤੇ ਹੀ ਕੀਤੇ ਜਾਣ ਸਬੰਧੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ...

ਪੂਰੀ ਖ਼ਬਰ »

ਅਬੋਹਰ ਲਾਗਲੇ ਦਰਜਨ ਤੋਂ ਵੱਧ ਪਿੰਡਾਂ 'ਚ ਭਾਰੀ ਮੀਂਹ ਤੇ ਗੜੇਮਾਰੀ

ਅਬੋਹਰ, 12 ਮਾਰਚ (ਕੁਲਦੀਪ ਸਿੰਘ ਸੰਧੂ)-ਰਾਜਸਥਾਨ ਅਤੇ ਪਾਕਿਸਤਾਨ ਦੀ ਹੱਦ ਨਾਲ ਲੱਗਦੇ ਅਬੋਹਰ ਸਬ ਡਵੀਜ਼ਨ ਦੇ ਇਕ ਦਰਜਨ ਤੋਂ ਵੱਧ ਪਿੰਡਾਂ ਵਿਚ ਬੇਮੌਸਮੀ ਵਰਖਾ ਵੀਰਵਾਰ ਬਾਅਦ ਦੁਪਹਿਰ ਆਫ਼ਤ ਬਣ ਕੇ ਆਈ | ਮੀਂਹ ਦੇ ਨਾਲ-ਨਾਲ ਹੋਈ ਜ਼ਬਰਦਸਤ ਗੜੇਮਾਰੀ ਕਾਰਨ ਕੱਲਰ ...

ਪੂਰੀ ਖ਼ਬਰ »

ਅਟੈਚਮੈਂਟ ਸਬੰਧੀ ਧੋਖੇ 'ਚ ਰੱਖ ਕੇ ਰਜਿਸਟਰੀ ਕਰਵਾਉਣ ਵਾਲੀ ਮਕਾਨ ਮਾਲਕਣ ਿਖ਼ਲਾਫ਼ ਪਰਚਾ ਦਰਜ

ਫ਼ਿਰੋਜ਼ਪੁਰ, 12 ਮਾਰਚ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਸ਼ਹਿਰੀ ਇਲਾਕੇ 'ਚ ਸਥਿਤ ਇਕ ਮਕਾਨ ਦੀ ਅਟੈਚਮੈਂਟ ਸਬੰਧੀ ਧੋਖੇ ਵਿਚ ਰੱਖ ਕੇ ਕਿਸੇ ਹੋਰ ਨੂੰ ਰਜਿਸਟਰੀ ਕਰਵਾਉਣ ਦੇ ਮਾਮਲੇ ਵਿਚ ਮਿਲੀ ਸ਼ਿਕਾਇਤ ਦੀ ਜਾਂਚ ਉਪਰੰਤ ਮਕਾਨ ਮਾਲਕਣ ਿਖ਼ਲਾਫ਼ ਧੋਖਾਧੜੀ ...

ਪੂਰੀ ਖ਼ਬਰ »

ਜੈਨ ਨਗਰੀ ਦੇ ਦੁਕਾਨਦਾਰਾਂ ਨੇ ਨਾਗਪਾਲ ਹਸਪਤਾਲ ਵਲੋਂ ਟ੍ਰੈਫ਼ਿਕ ਪ੍ਰਬੰਧਾਂ ਦੀ ਮਾੜੀ ਹਾਲਤ ਕਰਨ ਨੂੰ ਲੈ ਕੇੇ ਧਰਨਾ ਲਾਇਆ

ਅਬੋਹਰ, 12 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਜੈਨ ਨਗਰੀ ਦੇ ਦੁਕਾਨਦਾਰਾਂ ਵਲੋਂ ਅੱਜ ਇਥੇ ਸਥਿਤ ਨਾਗਪਾਲ ਹਸਪਤਾਲ ਵਲੋਂ ਟ੍ਰੈਫ਼ਿਕ ਪ੍ਰਬੰਧਾਂ ਦੀ ਮਾੜੀ ਹਾਲਤ ਕਰਨ ਨੂੰ ਲੈ ਕੇ ਜਾਮ ਲਾ ਕੇ ਧਰਨਾ ਲਾਇਆ ਗਿਆ | ਇਸ ਮੌਕੇ 'ਤੇ ਦੁਕਾਨਦਾਰਾਂ ਨੇ ਕਿਹਾ ਕਿ ਜਿੰਨਾ ਚਿਰ ...

ਪੂਰੀ ਖ਼ਬਰ »

ਚੂਹੀ ਚੌਾਕ 'ਚ ਗੋਲੀ ਚਲਾਉਣ ਦੇ ਮਾਮਲੇ 'ਚ 2 ਨਾਮਜ਼ਦ ਇਰਾਦਾ ਕਤਲ ਤੇ ਆਰਮਜ਼ ਐਕਟ ਤਹਿਤ ਮੁਕੱਦਮਾ ਦਰਜ

ਫ਼ਿਰੋਜ਼ਪੁਰ, 12 ਮਾਰਚ (ਗੁਰਿੰਦਰ ਸਿੰਘ)- ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ਵਿਚ ਬੀਤੇ ਕੱਲ੍ਹ ਫ਼ਿਰੋਜ਼ਪੁਰ ਸ਼ਹਿਰ ਦੇ ਚੂਹੀ ਚੌਾਕ ਵਿਚ ਇਕ ਵਿਅਕਤੀ 'ਤੇ ਗੋਲੀ ਚਲਾਉਣ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ 2 ਵਿਅਕਤੀਆਂ ਖਿਲਾਫ਼ ਇਰਾਦਾ ਕਤਲ ਤੇ ਆਰਮਜ਼ ਐਕਟ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਟੱਕਰ 'ਚ ਇਕ ਦੀ ਮੌਤ, ਤਿੰਨ ਜ਼ਖਮੀ

ਮੱਲਾਂਵਾਲਾ, 12 ਮਾਰਚ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਤੋਂ ਫੱਤੇ ਵਾਲਾ ਰੋਡ 'ਤੇ ਦੋ ਮੋਟਰਸਾਈਕਲਾਂ ਵਿਚ ਹੋਈ ਸਿੱਧੀ ਟੱਕਰ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਅਤੇ ਤਿੰਨ ਦੇ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਸਰਕਾਰ ਵਿਰੁੱਧ ਕੀਤਾ ਘੜਾ ਭੰਨ ਪ੍ਰਦਰਸ਼ਨ

ਅਬੋਹਰ, 12 ਮਾਰਚ (ਕੁਲਦੀਪ ਸਿੰਘ ਸੰਧੂ)- ਪਿਛਲੇ 7 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ 10 ਦਿਨਾਂ ਤੋਂ ਹੜਤਾਲ 'ਤੇ ਚੱਲ ਰਹੇ ਅੱਜ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵਲੋਂ ਬਾਜ਼ਾਰ ਨੰਬਰ 12 ਦੇ ਬਾਹਰ ਮੁੱਖ ਚੌਕ 'ਤੇ ਪੰਜਾਬ ਸਰਕਾਰ ਵਿਰੁੱਧ ਘੜਾ ਭੰਨ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਤਲਵੰਡੀ ਭਾਈ, 12 ਮਾਰਚ (ਰਵਿੰਦਰ ਸਿੰਘ ਬਜਾਜ)- ਪੁਲਿਸ ਥਾਣਾ ਤਲਵੰਡੀ ਭਾਈ ਵਲੋਂ ਇਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਵਾਲੇ ਤਿੰਨ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਮਾਮਲੇ ਦੀ ਤਫ਼ਤੀਸ਼ ਕਰ ਰਹੇ ਥਾਣੇਦਾਰ ਬਲਵਿੰਦਰ ਸਿੰਘ ਅਨੁਸਾਰ ਸਿਵਲ- ਹਸਪਤਾਲ ...

ਪੂਰੀ ਖ਼ਬਰ »

ਕੇਵਲ ਕ੍ਰਿਸ਼ਨ ਨੇ ਸੁਪਰਡੈਂਟ ਵਜੋਂ ਕਾਰਜ ਭਾਰ ਸੰਭਾਲਿਆ

ਗੁਰੂਹਰਸਹਾਏ, 12 ਮਾਰਚ (ਹਰਚਰਨ ਸਿੰਘ ਸੰਧੂ)- ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦਿਆਂ ਦਫ਼ਤਰ ਉਪ ਮੰਡਲ ਮੈਜਿਸਟੇ੍ਰਟ ਗੁਰੂਹਰਸਹਾਏ ਦੇ ਸੁਪਰਡੈਂਟ ਗਰੇਡ-2 ਜੁਗਰਾਜ ਸਿੰਘ ਅਤੇ ਕੇਵਲ ਕ੍ਰਿਸ਼ਨ ਸੁਪਰਡੈਂਟ ਗਰੇਡ-2 ਜਨਰਲ ਦਫ਼ਤਰ ਉਪ ਮੰਡਲ ਮੈਜਿਸਟੇ੍ਰਟ ਜ਼ੀਰਾ ਦਾ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸਮਾਪਤ ਹੋਇਆ ਅੰਤਰਰਾਸ਼ਟਰੀ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ

ਫ਼ਿਰੋਜ਼ਪੁਰ, 12 ਮਾਰਚ (ਗੁਰਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਬਾਬੀ ਭਾਈ ਮਰਦਾਨਾ ਜੀ ਦੇ 562ਵੇਂ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਕਰਵਾਇਆ ਗਿਆ 27ਵਾਂ ...

ਪੂਰੀ ਖ਼ਬਰ »

ਵਲਟੋਹਾ ਦੇ ਖੇਡ ਮੇਲੇ ਦਾ ਪੋਸਟਰ ਜਾਰੀ, ਨਗਰ ਕੀਰਤਨ ਅੱਜ

ਜ਼ੀਰਾ, 12 ਮਾਰਚ (ਮਨਜੀਤ ਸਿੰਘ ਢਿੱਲੋਂ)- ਧੰਨ-ਧੰਨ ਬਾਬਾ ਰੋੜੀ ਸਾਹਿਬ ਦੀ ਯਾਦ 'ਚ ਪਿੰਡ ਵਲਟੋਹਾ ਵਿਖੇ ਬਾਬਾ ਰੋੜੀ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਪਿੰਡ ਵਲਟੋਹਾ, ਲੌਹੁਕੇ ਖ਼ੁਰਦ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 53ਵੇਂ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਸੰਕਲਪ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਅੱਜ

ਫ਼ਿਰੋਜ਼ਪੁਰ, 12 ਮਾਰਚ (ਗੁਰਿੰਦਰ ਸਿੰਘ)- ਸ਼ਹੀਦ-ਏ-ਵਤਨ ਯੂਥ ਆਰਗੇਨਾਈਜੇਸ਼ਨ (ਰਜਿ.) ਵਲੋਂ ਸ਼ਹੀਦ ਊਧਮ ਸਿੰਘ ਦੇ ਸੰਕਲਪ ਦਿਵਸ ਨੂੰ ਸਮਰਪਿਤ 13 ਮਾਰਚ ਨੂੰ ਸਵੇਰੇ 11 ਵਜੇ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਮੋਕ ਡਰਿੱਲ ਕਰਵਾਈ

ਫ਼ਿਰੋਜ਼ਪੁਰ, 12 ਮਾਰਚ (ਕੰਵਰਜੀਤ ਸਿੰਘ ਜੈਂਟੀ)- ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਿਹਤ ਸਹੂਲਤਾਂ ਦਾ ਰਿਵਿਊ ਕਰਨ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਇਸ ਸਬੰਧੀ ਮੋਕ ਡਰਿੱਲ ਕਰਵਾਈ ਗਈ | ਇਸ ਦੌਰਾਨ ਪਹਿਲਾਂ ਕੰਟਰੋਲ ਰੂਮ 'ਤੇ ਫ਼ੋਨ ਕਰਕੇ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਪਿੰਡ ਗਹਿਰੀ ਦੇ ਕਈ ਪਰਿਵਾਰ ਹੋਏ 'ਆਪ' ਪਾਰਟੀ 'ਚ ਸ਼ਾਮਿਲ

ਗੋਲੂ ਕਾ ਮੋੜ, 12 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)- ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪਿੰਡ ਗਹਿਰੀ ਦੇ ਕਈ ਪਰਿਵਾਰ ਦੋਹਾਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ 'ਆਪ' ਦੀ ਜ਼ੋਨ ਇੰਚਾਰਜ ਬੀਬੀ ਭੁਪਿੰਦਰ ਕੌਰ ਅਤੇ ਹਲਕਾ ਇੰਚਾਰਜ ਮਲਕੀਤ ਥਿੰਦ ਦੀ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਿਖ਼ਲਾਫ਼ ਹੋਏ ਪਰਚਿਆਂ ਵਿਰੁੱਧ ਧਰਨਾ ਮੁਲਤਵੀ ਹੋਇਆ

ਫ਼ਿਰੋਜ਼ਪੁਰ, 12 ਮਾਰਚ (ਤਪਿੰਦਰ ਸਿੰਘ)- ਪੁਲਿਸ ਥਾਣਾ ਆਰਿਫ਼ ਕੇ ਵਿਖੇ ਅਕਾਲੀ ਵਰਕਰਾਂ ਿਖ਼ਲਾਫ਼ ਹੋਏ ਪਰਚਿਆਂ ਨੂੰ ਸਿਆਸੀ ਸ਼ਹਿ ਅਧੀਨ ਅਤੇ ਨਸ਼ਾ ਤਸਕਰਾਂ ਿਖ਼ਲਾਫ਼ ਆਵਾਜ਼ ਬੁਲੰਦ ਕਰਨ ਤੋਂ ਖ਼ਫ਼ਾ ਕਾਂਗਰਸੀ ਆਗੂਆਂ ਵਲੋਂ ਪੁਲਿਸ 'ਤੇ ਦਬਾਅ ਬਣਾ ਕਾਰਵਾਈ ਨੂੰ ...

ਪੂਰੀ ਖ਼ਬਰ »

ਪਲਾਸਟਿਕ ਮੁਕਤ ਬਾਜ਼ਾਰ ਬਣਾਉਣ ਲਈ ਦੁਕਾਨਦਾਰਾਂ ਨੂੰ ਕੱਪੜੇ ਦੇ ਬੈਗ ਵੰਡੇ

ਜ਼ੀਰਾ, 12 ਮਾਰਚ (ਜੋਗਿੰਦਰ ਸਿੰਘ ਕੰਡਿਆਲ)- ਸਵੱਛ ਭਾਰਤ ਮਿਸ਼ਨ ਤਹਿਤ ਜ਼ੀਰਾ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਨਗਰ ਕੌਾਸਲ ਜ਼ੀਰਾ ਵਲੋਂ ਕੱਪੜੇ ਨਾਲ ਬਣਾਏ ਹੋਏ ਝੋਲੇ (ਕੈਰੀ ਬੈਗ) ...

ਪੂਰੀ ਖ਼ਬਰ »

ਐੱਸ.ਐੱਚ.ਓ ਮੋਹਿਤ ਧਵਨ ਵਲੋਂ ਕੌਾਸਲਰਾਂ ਅਤੇ ਵਪਾਰ ਮੰਡਲ ਦੇ ਆਗੂਆਂ ਨਾਲ ਮੀਟਿੰਗ

ਜ਼ੀਰਾ, 12 ਮਾਰਚ (ਜੋਗਿੰਦਰ ਸਿੰਘ ਕੰਡਿਆਲ)- ਥਾਣਾ ਸਿਟੀ ਜ਼ੀਰਾ ਦੇ ਐੱਸ.ਐੱਚ.ਓ ਮੋਹਿਤ ਧਵਨ ਵਲੋਂ ਵਪਾਰ ਮੰਡਲ ਜ਼ੀਰਾ ਅਤੇ ਸ਼ਹਿਰ ਦੇ ਸਮੂਹ ਕੌਾਸਲਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਇਲਾਕੇ ਦੀਆਂ ਮੁਸ਼ਕਿਲਾਂ ਸਬੰਧੀ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਇਨ੍ਹਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਡਾ: ਸੁਆਮੀ ਨਾਥਨ ਦੀ ਰਿਪੋਰਟ ਅਨੁਸਾਰ ਕਿਸਾਨਾਂ ਨੂੰ ਫ਼ਸਲਾਂ ਦੇ ਭਾਅ ਦੇਣ ਦੀ ਮੰਗ

ਫ਼ਿਰੋਜ਼ਪੁਰ, 12 ਮਾਰਚ (ਤਪਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਬਲਾਕ ਫ਼ਿਰੋਜ਼ਪੁਰ ਇਕਾਈ ਦੀ ਮੀਟਿੰਗ ਪ੍ਰਕਾਸ਼ ਸਿੰਘ ਛਾਂਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜਥੇਬੰਦੀ ਦੇ ਸੂਬਾ ਸਕੱਤਰ ਬਲਜਿੰਦਰ ਸਿੰਘ, ਮੀਤ ਪ੍ਰਧਾਨ ਫ਼ਤਿਹ ਸਿੰਘ ਕੋਟ ਕਰੋੜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਨਿਹਾਲ ਸਿੰਘ ਵਾਲਾ, 12 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਡੀ. ਐੱਸ. ਪੀ. ਮਨਜੀਤ ਸਿੰਘ ਨਿਹਾਲ ਸਿੰਘ ਵਾਲਾ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਮੁਖੀ ਇੰਸਪੈਕਟਰ ਜਸਵੰਤ ਸਿੰਘ ਸੰਧੂ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਸਹਾਇਕ ...

ਪੂਰੀ ਖ਼ਬਰ »

ਯੂਰੋ ਕਿਡਸ ਪਲੇ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 12 ਮਾਰਚ (ਜਸਵਿੰਦਰ ਸਿੰਘ ਸੰਧੂ)- ਯੂਰੋ ਕਿਡਸ ਪਲੇ ਸਕੂਲ ਫ਼ਿਰੋਜ਼ਪੁਰ ਛਾਉਣੀ ਵਲੋਂ ਸਕੂਲ ਸਥਾਪਨਾ ਦਿਵਸ ਮੌਕੇ ਦਸਵਾਂ ਸਾਲਾਨਾ ਸਮਾਗਮ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਕਰਵਾਇਆ ਗਿਆ, ਜਿਸ ਵਿਚ ਵੱਧ-ਚੜ੍ਹ ਕੇ ਭਾਗ ਲੈਂਦਿਆਂ ਨੰਨ੍ਹੇ-ਮੁੰਨੇ ਬੱਚਿਆਂ ...

ਪੂਰੀ ਖ਼ਬਰ »

18 ਨੂੰ ਤਹਿਸੀਲਦਾਰ ਜ਼ੀਰਾ ਦੇ ਦਫ਼ਤਰ ਅੱਗੇ ਧਰਨਾ- ਬੀ.ਕੇ.ਯੂ. ਮਾਨ

ਮਖੂ, 12 ਮਾਰਚ (ਮੇਜਰ ਸਿੰਘ ਥਿੰਦ, ਮੁਖਤਿਆਰ ਸਿੰਘ ਧੰਜੂ)- ਸਰਕਾਰੀ ਦਫ਼ਤਰਾਂ 'ਚ ਆਮ ਜਨਤਾ ਦੀ ਹੋ ਰਹੀ ਰੋਜ਼ਾਨਾ ਦੀ ਖ਼ੱਜਲ-ਖ਼ੁਆਰੀ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਮਾਨ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਗੁਰਦੇਵ ਸਿੰਘ ਵਾਰਿਸ ਵਾਲਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਦੇ ਆਗੂਆਂ ਨੇ ਲਗਾਏ ਅਕਾਲੀ ਦਲ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ 'ਤੇ ਗੁੰਡਾ ਅਨਸਰਾਂ ਦੀ ਹਮਾਇਤ ਕਰਨ ਦੇ ਦੋਸ਼

ਫ਼ਿਰੋਜ਼ਪੁਰ, 12 ਮਾਰਚ (ਜਸਵਿੰਦਰ ਸਿੰਘ ਸੰਧੂ)- ਦਲਿਤ ਭਾਈਚਾਰੇ ਦੇ ਆਗੂਆਂ ਨੇ ਅੱਜ ਪੈੱ੍ਰਸ ਕਲੱਬ ਅੰਦਰ ਪਹੰੁਚ ਕੇ ਦੋਸ਼ ਲਗਾਏ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਆਪਣੀ ਸਿਆਸੀ ਪਹੰੁਚ ਸਦਕਾ ਗੁੰਡਾ ਅਨਸਰਾਂ ਦੀ ਹਮਾਇਤ ਕਰ ਗ਼ਰੀਬਾਂ ਅਤੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਨਿੱਸਰੀ ਕਣਕ 'ਤੇ ਗੋਭ ਸੁੰਡੀ ਦਾ ਹਮਲਾ, ਸਿੱਟੇ ਲੱਗੇ ਸੁੱਕਣ

ਫ਼ਿਰੋਜ਼ਪੁਰ, 12 ਮਾਰਚ (ਜਸਵਿੰਦਰ ਸਿੰਘ ਸੰਧੂ)- ਪ੍ਰਦੂਸ਼ਣ ਨੂੰ ਮੁੱਖ ਰੱਖ ਝੋਨੇ ਦੀ ਪਰਾਲੀ ਨਾ ਸਾੜ ਕੇ ਵੱਖ-ਵੱਖ ਯੰਤਰਾਂ ਰਾਹੀਂ ਖੇਤ 'ਚ ਮਿਲਾਉਣ ਜਾਂ ਜ਼ੀਰੋ ਡਰਿੱਲ ਨਾਲ ਪਰਾਲੀ ਦੇ ਵਿਚ ਹੀ ਕਣਕ ਬੀਜਣ ਦਾ ਸਿੱਧਾ ਤਰੀਕਾ ਕਿਸਾਨਾਂ ਲਈ ਸਹੀ ਨਜ਼ਰ ਨਹੀਂ ਆ ਰਿਹਾ, ...

ਪੂਰੀ ਖ਼ਬਰ »

ਸ.ਸ.ਸ. ਸਕੂਲ ਪੰਜੇ ਕੇ ਉਤਾੜ ਵਿਖੇ ਜਾਗਰੂਕਤਾ ਕੈਂਪ ਲਗਾਇਆ

ਗੋਲੂ ਕਾ ਮੋੜ, 12 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੇ ਕੇ ਉਤਾੜ ਵਿਖੇ ਨੈਸ਼ਨਲ ਹੈਲਥ ਅਵੇਅਰਨੈੱਸ ਪ੍ਰੋਗਰਾਮ ਤਹਿਤ 9ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਡਾ. ਰੇਸ਼ਮ ਸਿੰਘ ਨੇ ਮਖੂ ਖੇਤੀਬਾੜੀ ਬਲਾਕ ਦਫਤਰ ਦਾ ਚਾਰਜ ਸੰਭਾਲਿਆ

ਮਖੂ, 12 ਮਾਰਚ (ਮੇਜਰ ਸਿੰਘ ਥਿੰਦ)- ਖੇਤੀਬਾੜੀ ਬਲਾਕ ਅਫ਼ਸਰ ਨਰਿੰਦਰਪਾਲ ਸਿੰਘ ਵਾਲੀਆ ਦੇ ਸੇਵਾ ਮੁਕਤ ਹੋ ਜਾਣ 'ਤੇ ਮਖੂ ਖੇਤੀਬਾੜੀ ਬਲਾਕ ਦਫਤਰ ਦਾ ਚਾਰਜ ਡਾਕਟਰ ਰੇਸ਼ਮ ਸਿੰਘ ਨੇ ਸੰਭਾਲ ਲਿਆ ਹੈ | ਦਫਤਰ ਮੁਲਾਜ਼ਮਾਂ ਵਲੋਂ ਡਾਕਟਰ ਰੇਸ਼ਮ ਸਿੰਘ ਦਾ ਨਿੱਘਾ ਸਵਾਗਤ ...

ਪੂਰੀ ਖ਼ਬਰ »

ਐੱਸ.ਬੀ.ਐੱਸ ਕੈਂਪਸ ਦੇ ਪੌਲੀਵਿੰਗ 'ਚ ਕਰਵਾਇਆ 'ਕੁਇਜ਼ ਮੁਕਾਬਲਾ-2020'

ਫ਼ਿਰੋਜ਼ਪੁਰ, 12 ਮਾਰਚ (ਜਸਵਿੰਦਰ ਸਿੰਘ ਸੰਧੂ)- ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਡਿਪਲੋਮਾ ਵਿੰਗ ਦੇ ਵਿਦਿਆਰਥੀਆਂ ਲਈ 'ਕੁਇਜ਼ ਮੁਕਾਬਲਾ-2020' ਕਰਵਾਇਆ ਗਿਆ | ਪੌਲੀਵਿੰਗ ਦੀ 'ਐਕਮੇ' ਅਤੇ 'ਅਚੀਵਰਜ਼' ਸੁਸਾਇਟੀਆਂ ਵਲੋਂ ਸਾਂਝੇ ਤੌਰ 'ਤੇ ਕਰਵਾਏ ਇਸ ...

ਪੂਰੀ ਖ਼ਬਰ »

ਮਜ਼ਦੂਰ ਵੈੱਲਫੇਅਰ ਸਭਾ ਦੇ ਕਾਰਕੁੰਨਾਂ ਵਲੋਂ ਬੇਰੁਜ਼ਗਾਰ ਨੌਜਵਾਨਾਂ ਦੇ ਹੱਕ 'ਚ ਰੋਸ ਰੈਲੀ

ਫ਼ਿਰੋਜ਼ਪੁਰ, 12 ਮਾਰਚ (ਤਪਿੰਦਰ ਸਿੰਘ)- ਮਜ਼ਦੂਰ ਵੈੱਲਫੇਅਰ ਸਭਾ ਪੰਜਾਬ ਵਲੋਂ ਸਕੂਲ 'ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਅਤੇ ਵਜ਼ੀਫ਼ੇ ਨਾ ਮਿਲਣ ਦੇ ਵਿਰੋਧ 'ਚ ਰੋਸ ਰੈਲੀ ਕੱਢੀ ਗਈ | ਜਥੇਬੰਦੀ ਦੇ ਪ੍ਰਧਾਨ ਬੱਗਾ ਸਿੰਘ ਦੀ ਅਗਵਾਈ 'ਚ ਕੱਢੀ ਗਈ ਰੋਸ ਰੈਲੀ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਤਲਵੰਡੀ ਭਾਈ, 12 ਮਾਰਚ (ਰਵਿੰਦਰ ਸਿੰਘ ਬਜਾਜ)- ਟ੍ਰੈਫ਼ਿਕ ਪੁਲਿਸ ਵਲੋਂ ਅੱਜ ਸਕੂਲ ਵਾਹਨਾਂ ਦੀ ਚੈਕਿੰਗ ਦੌਰਾਨ ਵੱਖ-ਵੱਖ ਸਕੂਲਾਂ ਦੇ 35 ਵਾਹਨਾਂ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਟੀਮ ਵਿਚ ਏ.ਐਸ.ਆਈ. ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਜ਼ਿਲ੍ਹਾ ਚਾਈਲਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX