ਤਾਜਾ ਖ਼ਬਰਾਂ


ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ
. . .  10 minutes ago
ਚੰਡੀਗੜ੍ਹ, 7 ਅਕਤੂਬਰ- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  40 minutes ago
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਅੱਜ ਬਾਅਦ ਦੁਪਹਿਰ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਹੈ। ਜੀ.ਆਰ.ਪੀ. ਪੁਲਿਸ...
ਨਾਕੇ ਦੌਰਾਨ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 30 ਲੱਖ ਦੀ ਨਕਦੀ ਸਣੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਜਲੰਧਰ, 7 ਅਕਤੂਬਰ (ਹੈਪੀ)-ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐੱਸ. ਪੁਲਿਸ ਕਪਤਾਨ, ਇਨਵੈਸੀਗੇਸ਼ਨ ਜਲੰਧਰ ਦਿਹਾਤੀ ਅਤੇ ਜਸਵਿੰਦਰ ਸਿੰਘ ਚਾਹਲ ਪੀ.ਪੀ.ਐੱਸ. ਉੱਪ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ...
ਆਰਥਿਕ ਤੰਗੀ ਤੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 2 hours ago
ਭੀਖੀ, 7 ਅਕਤੂਬਰ (ਗੁਰਿੰਦਰ ਸਿੰਘ ਔਲਖ)-ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਸਮਾਓ ਵਿਖੇ ਬੀਤੀ ਰਾਤ ਇਕ ਨੌਜਵਾਨ ਕਿਸਾਨ ਵਲੋਂ ਆਰਥਿਕ ਤੰਗੀ ਅਤੇ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ...
ਮਹਿਲਾ ਟੀ-20 ਏਸ਼ੀਆ ਕੱਪ 'ਚ ਪਾਕਿਸਤਾਨ ਨੇ 13 ਦੌੜਾਂ ਨਾਲ ਹਰਾਇਆ ਭਾਰਤ
. . .  about 2 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਦੇ ਇਕ ਅਹਿਮ ਮੁਕਾਬਲੇ ਵਿਚ ਪਾਕਿਸਤਾਨ ਨੇ ਕੱਟੜ ਵਿਰੋਧੀ ਭਾਰਤ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ ਨਿਰਧਾਰਿਤ 20 ਓਵਰਾਂ 'ਚ 137 ਦੌੜਾਂ ਬਣਾਈਆਂ...
ਪੰਜਾਬ ਸਰਕਾਰ ਵਲੋਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ
. . .  about 2 hours ago
ਚੰਡੀਗੜ੍ਹ, 7 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਇਕ ਖੁਸ਼ਖਬਰੀ ਸਾਂਝੀ ਕਰ ਰਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ। ਪੰਜਾਬ ਸਰਕਾਰ ਵਲੋਂ ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ...
9 ਨਵੰਬਰ ਦੇ ਸੰਗਰੂਰ ਧਰਨੇ 'ਤੇ ਅੜੇ ਉਗਰਾਹਾਂ
. . .  about 2 hours ago
ਚੰਡੀਗੜ੍ਹ, 7 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਭਵਨ ਚੰਡੀਗੜ੍ਹ ਵਿਖੇ ਅੱਜ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਰਮਿਆਨ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ...
ਮੋਹਾਲੀ ਆਰ.ਪੀ.ਜੀ. ਹਮਲੇ ਦੇ ਸੰਬੰਧ 'ਚ ਇਕ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 7 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 9 ਮਈ ਨੂੰ ਮੋਹਾਲੀ 'ਚ ਪੰਜਾਬ ਪੁਲਿਸ ਦੀ ਖੁਫੀਆ ਇਮਾਰਤ 'ਤੇ ਆਰ.ਪੀ.ਜੀ. ਹਮਲੇ ਦੇ ਸੰਬੰਧ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ...
ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ, ਰੂਸ-ਯੂਕਰੇਨ ਦੇ ਸੰਗਠਨ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
. . .  about 2 hours ago
ਸਟਾਕਹੋਮ (ਸਵੀਡਨ), 7 ਅਕਤੂਬਰ -ਰਾਇਲ ਸਵੀਡਿਸ਼ ਅਕੈਡਮੀ ਨੇ ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ ਐਲੇਸ ਬਿਆਲੀਆਟਸਕੀ, ਰੂਸੀ ਮਨੁੱਖੀ ਅਧਿਕਾਰ ਸੰਗਠਨ ਮੈਮੋਰੀਅਲ ਅਤੇ ਯੂਕਰੇਨੀ ਮਨੁੱਖੀ ਅਧਿਕਾਰ ਸੰਗਠਨ ਸੈਂਟਰ ਫਾਰ ਸਿਵਲ ਲਿਬਰਟੀਜ਼ ਨੂੰ ਸਾਂਝੇ ਤੌਰ 'ਤੇ 2022 ਦਾ ਨੋਬਲ ਸ਼ਾਂਤੀ ਪੁਰਸਕਾਰ...
ਮਹਿਲਾ ਟੀ-20 ਏਸ਼ੀਆ ਕੱਪ : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 138 ਦੌੜਾਂ ਦਾ ਟੀਚਾ
. . .  about 3 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ ਦੇ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 138 ਦੌੜਾਂ ਦਾ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
. . .  1 minute ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫ਼ਦ ਵਲੋਂ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ...
ਅਮਰੀਕਾ ਵਿਚ ਹੋਈ ਪੰਜਾਬੀ ਪਰਿਵਾਰ ਦੀ ਹੱਤਿਆ 'ਚ ਇਕ ਤੋਂ ਵਧ ਲੋਕ ਸ਼ਾਮਿਲ-ਪੁਲਿਸ ਦਾ ਦਾਅਵਾ
. . .  about 4 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਇਕ ਹੱਸਦੇ ਵੱਸਦੇ ਪੰਜਾਬੀ ਪਰਿਵਾਰ ਦੀ ਇਕ 8 ਮਹੀਨਿਆਂ ਦੀ ਬੱਚੀ ਸਮੇਤ 4 ਜੀਆਂ ਨੂੰ ਅਗਵਾ ਕਰ ਕੇ ਕੀਤੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਅਜੇ ਤੱਕ ਗ੍ਰਿਫ਼ਤਾਰ ਕੀਤੇ ਇਕ 48 ਸਾਲਾਂ...
ਅਮਰੀਕਾ ਦੇ ਲਾਸ ਵੇਗਾਸ ਸ਼ਹਿਰ 'ਚ ਚਾਕੂ ਮਾਰ ਕੇ 2 ਦੀ ਹੱਤਿਆ, 6 ਜ਼ਖ਼ਮੀ
. . .  about 4 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸ਼ਹਿਰ ਲਾਸਵੇਗਾਸ ਸਟਰਿਪ 'ਚ ਇਕ ਹਵਅਕਤੀ ਨੇ ਚਾਕੂ ਨਾਲ ਹਮਲਾ ਕਰ ਕੇ ਦੋ ਵਅਕਤੀਆਂ ਦੀ ਹੱਤਿਆ ਕਰ ਦਿੱਤੀ ਤੇ 6 ਹੋਰਨਾਂ ਨੂੰ ਜ਼ਖਮੀ...
ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼, ਪੰਜ ਕਿੱਲੋ ਹੈਰੋਇਨ ਬਰਾਮਦ
. . .  about 4 hours ago
ਅੰਮ੍ਰਿਤਸਰ, 7 ਅਕਤੂਬਰ (ਰੇਸ਼ਮ ਸਿੰਘ)-ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼ ਕਰਨ 'ਚ ਐੱਸ.ਟੀ.ਐੱਫ. ਨੇ ਸਫਲਤਾ ਹਾਸਲ ਕੀਤੀ ਹੈ। ਜੱਸਾ ਜੇਲ੍ਹ ਚੋਂ ਮੁਜਰਮਾਂ ਪਾਸੋਂ ਪੰਜ ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੌਮਾਂਤਰੀ ਮੰਡੀ 'ਚ ਕੀਮਤ ਪੈਂਤੀ ਕਰੋੜ ਰੁਪਏ ਦੱਸੀ...
ਸ਼੍ਰੋਮਣੀ ਕਮੇਟੀ ਦਾ ਰੋਸ ਮਾਰਚ ਗੜ੍ਹਸ਼ੰਕਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹੋਇਆ ਰਵਾਨਾ
. . .  about 5 hours ago
ਗੜ੍ਹਸ਼ੰਕਰ, 7 ਅਕਤੂਬਰ (ਧਾਲੀਵਾਲ)-ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਗਿਆ ਰੋਸ ਮਾਰਚ ਗੜ੍ਹਸ਼ੰਕਰ ਪਹੁੰਚਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਲਈ ਰਵਾਨਾ...
ਮਹਿਲਾ ਟੀ-20 ਏਸ਼ੀਆ ਕੱਪ : ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਟਾਸ ਜਿੱਤ ਕੇ ਪਾਕਿਸਤਾਨ ਕਰ ਰਿਹਾ ਪਹਿਲਾਂ ਬੱਲੇਬਾਜ਼ੀ
. . .  about 5 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ 'ਚ ਭਾਰਤ ਅਤੇ ਪਾਕਿਸਤਾਨ ਦਾ ਅਹਿਮ ਮੁਕਾਬਲਾ ਅੱਜ ਹੋ ਰਿਹਾ ਹੈ। ਟਾਸ ਜਿੱਤ ਕੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਹੈ। 4 ਓਵਰਾਂ ਤੋਂ ਬਾਅਦ ਪਾਕਿਸਤਾਨ ਨੇ ਬਿਨਾਂ ਕਿਸੇ ਨੁਕਸਾਨ ਦੇ 25 ਦੌੜਾਂ ਬਣਾ...
ਈ.ਡੀ. ਵਲੋਂ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਛਾਪੇਮਾਰੀ
. . .  about 5 hours ago
ਮਾਨਸਾ, 7 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼ਰਾਬ ਕਾਰੋਬਾਰੀਆਂ 'ਤੇ ਛਾਪੇਮਾਰੀ ਦੇ ਚਲਦਿਆਂ ਮਾਨਸਾ ਵਿਖੇ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਈ.ਡੀ. ਵਲੋਂ ਛਾਪੇਮਾਰੀ ਕੀਤੀ ਗਈ। ਲਗਭਗ 4 ਘੰਟੇ ਈ.ਡੀ. ਦੇ ਅਧਿਕਾਰੀ ਫ਼ਰੋਲਾ ਫ਼ਰਾਲੀ ਕਰਦੇ ਰਹੇ ਅਤੇ ਉਨ੍ਹਾਂ ਮੁਲਾਜ਼ਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਡੀ.ਜੀ.ਪੀ. ਨੂੰ ਸ਼ਿਕਾਇਤ
. . .  about 5 hours ago
ਚੰਡੀਗੜ੍ਹ, 7 ਅਕਤੂਬਰ-(ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਡੀ.ਜੀ.ਪੀ. ਪੰਜਾਬ ਨੂੰ ਚਿੱਠੀ ਲਿਖ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਵਿਚ ਰਾਜਾ ਵੜਿੰਗ...
ਹਰਿਆਣਾ ਗੁਰਦੁਆਰਾ ਕਮੇਟੀ ਦੇ ਵਿਰੋਧ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਰੋਸ ਮਾਰਚ ਰਵਾਨਾ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ, 7 ਅਕਤੂਬਰ (ਕਰਨੈਲ ਸਿੰਘ, ਨਿੱਕੂਵਾਲ)-ਹਰਿਆਣਾ ਗੁਰਦੁਆਰਾ ਕਮੇਟੀ ਦੇ ਵਿਰੋਧ ਵਿਚ ਰੋਸ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ...
ਈ.ਡੀ. ਵਲੋਂ ਦੀਪ ਮਲਹੋਤਰਾ ਦੇ ਸੀ.ਏ. ਦਿਨੇਸ਼ ਗੁਪਤਾ ਦੇ ਘਰ ਛਾਪਾ
. . .  about 6 hours ago
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਨਾਲ-ਨਾਲ ਸੀ.ਏ. ਦਿਨੇਸ਼ ਗੁਪਤਾ ਦੇ ਘਰ ਵਿਚ ਵੀ ਈ.ਡੀ. ਵਲੋਂ ਛਾਪੇਮਾਰੀ ਜਾਰੀ ਹੈ। ਜਲੰਧਰ ਤੋਂ ਈ.ਡੀ. ਦੇ ਆਏ ਅਧਿਕਾਰੀ ਜਾਂਚ...
ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਵਿਆਹ ਸਮਾਗਮ ਚ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਅਤੇ ਭੈਣ ਵੀ ਹੋਏ ਸ਼ਾਮਿਲ
. . .  about 6 hours ago
ਸੰਗਰੂਰ 7 ਅਕਤੁਬਰ(ਧੀਰਜ ਪਸ਼ੋਰੀਆ)-ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੇਵਾਲ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋੜੇਵਾਲ...
ਦਿੱਲੀ ਦੀ ਆਬਕਾਰੀ ਨੀਤੀ ਸੰਬੰਧੀ ਈ.ਡੀ. ਵਲੋਂ ਲੁਧਿਆਣਾ ਵਿਖੇ ਛਾਪੇਮਾਰੀ
. . .  about 6 hours ago
ਲੁਧਿਆਣਾ, 7 ਅਕਤੂਬਰ (ਪੁਨੀਤ ਬਾਵਾ)-ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਸੰਬੰਧੀ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਲੁਧਿਆਣਾ ਦੇ ਗੁਰਦੇਵ ਨਗਰ ਵਿਖੇ ਛਾਪੇਮਾਰੀ ਕੀਤੀ ਗਈ ਹੈ। ਈ.ਡੀ. ਵਲੋਂ ਲੁਧਿਆਣਾ ਦੇ ਗੁਰਦੇਵ ਨਗਰ ਵਿਖੇ ਸਥਿਤ ਦਿੱਲੀ ਦੀ ਸ਼ਰਾਬ...
ਹੜਤਾਲ ਕਾਰਨ ਅੱਜ ਬੰਦ ਰਹੀ ਸੁਨਾਮ ਦੀ ਸਬਜ਼ੀ ਮੰਡੀ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸੁਨਾਮ ਸਬਜ਼ੀ ਮੰਡੀ ’ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਨੂੰ ਲੈ ਕੇ ਪਿਕਅੱਪ ਮਾਲਕਾਂ-ਚਾਲਕਾਂ ਵਲੋਂ ਵਿੱਢੇ ਗਏ ਸੰਘਰਸ਼ ਦੇ ਸਮਰਥਨ ’ਚ ਨਿੱਤਰੇ ਸਥਾਨਕ...
ਅਣਅਧਿਕਾਰਤ ਕਾਲੋਨੀਆਂ ਅਤੇ ਨਾਜਾਇਜ਼ ਉਸਾਰੀਆਂ 'ਤੇ ਚੱਲੀ ਨਗਰ ਨਿਗਮ ਦੀ ਡਿੱਚ
. . .  about 6 hours ago
ਅੰਮ੍ਰਿਤਸਰ 7 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮ੍ਰਿਤਸਰ ਵਲੋਂ ਅਣਅਧਿਕਾਰਤ ਤੌਰ 'ਤੇ ਕੱਟੀਆਂ ਗਈਆਂ ਕਾਲੋਨੀਆਂ ਅਤੇ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਦਿਆਂ ਅੱਜ 5 ਅਣਅਧਿਕਾਰਤ ਕਾਲੋਨੀਆਂ 'ਚ ਬਣਾਈਆਂ ਗਈਆਂ ਸੜਕਾਂ ਅਤੇ ਹੋਰ ਕੀਤੀਆਂ ਗਈਆਂ...
ਵਿਆਹ ਦੇ ਬੰਧਨ 'ਚ ਬੱਝੇ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ
. . .  about 7 hours ago
ਪਟਿਆਲਾ (ਗੁਰਵਿੰਦਰ ਸਿੰਘ ਔਲਖ)-'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ ਵਿਆਹ ਬੰਧਨ ਚ ਬੱਝ ਗਏ ਹਨ। ਅਨੰਦ ਕਾਰਜ ਦੀ ਰਸਮ ਗੁਰੂਦੁਆਰਾ ਗੁਫਾਸਰ 'ਚ ਸੰਪੰਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਸਰਕਾਰੀ ਹੁਕਮਾਂ ਦੇ ਚੱਲਦਿਆਂ ਸਿਨੇਮਾਂ ਘਰਾਂ ਨੂੰ ਕੀਤਾ ਬੰਦ, ਪਸਰਿਆ ਸੰਨਾਟਾ

ਹੁਸ਼ਿਆਰਪੁਰ, 15 ਮਾਰਚ (ਬਲਜਿੰਦਰਪਾਲ ਸਿੰਘ)- ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਦੇ ਚੱਲਦਿਆਂ ਸਾਰੇ ਦੇਸ਼ਾਂ 'ਚ ਇਸ ਤੋਂ ਬਚਾਅ ਲਈ ਯਤਨ ਕੀਤੇ ਜਾ ਰਹੇ ਹਨ | ਭਾਰਤ ਸਰਕਾਰ ਵਲੋਂ ਵੀ ਕੋਰੋਨਾ ਵਾਇਰਸ ਨੂੰ ਲੈ ਕੇ ਫੈਲ ਰਹੀ ਇਸ ਬਿਮਾਰੀ ਦੇ ਚੱਲਦਿਆਂ ਇਸ ਨੂੰ ਕੌਮੀ ...

ਪੂਰੀ ਖ਼ਬਰ »

ਸੌਰਵ ਪਵਨ ਆਦੀਆ ਨੇ ਵੱਖ-ਵੱਖ ਪਿੰਡਾਂ 'ਚ ਸਮੱਸਿਆਵਾਂ ਸੁਣੀਆਂ

ਬੁੱਲ੍ਹੋਵਾਲ, 15 ਮਾਰਚ (ਲੁਗਾਣਾ/ਜਸਵੰਤ ਸਿੰਘ)- ਹਲਕਾ ਸ਼ਾਮ ਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ ਦੇ ਨਿਰਦੇਸ਼ਾਂ ਅਨੁਸਾਰ ਸੌਰਵ ਪਵਨ ਆਦੀਆ ਵਲੋਂ ਹਲਕਾ ਸ਼ਾਮ ਚੁਰਾਸੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ | ਇਸ ...

ਪੂਰੀ ਖ਼ਬਰ »

ਲਾਂਬੜਾ ਕਾਂਗੜੀ ਸੁਸਾਇਟੀ ਦਾ ਮੁਨਾਫ਼ਾ ਵੰਡ ਸਮਾਗਮ ਮੁਲਤਵੀ

ਬੁੱਲੋ੍ਹਵਾਲ, 15 ਮਾਰਚ (ਜਸਵੰਤ ਸਿੰਘ)- ਅੰਤਰਰਾਸ਼ਟਰੀ ਐਵਾਰਡ ਜੇਤੂ ਦੀ ਲਾਂਬੜਾ ਕਾਂਗੜੀ ਮਲਟੀਪਰਪਜ਼ ਕੋਆਪਰੇਟਿਵ ਸਰਵਿਸ ਸੁਸਾਇਟੀ ਲਾਂਬੜਾ ਦਾ ਸਾਲਾਨਾ ਮੁਨਾਫ਼ਾ ਵੰਡ ਸਮਾਗਮ ਜੋ 21 ਮਾਰਚ ਨੂੰ ਸਵੇਰੇ 11.30 ਵਜੇ ਕਰਵਾਇਆ ਜਾ ਰਿਹਾ ਸੀ, ਇਹ ਸਮਾਗਮ ਅਗਲੇ ਅਣਮਿਥੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 15 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ | ਇਨ੍ਹਾਂ 'ਚ ਐਮ.ਕਾਮ (ਇੰਟਰਪਰਨਿਉਰਸ਼ਿਪ ਐਾਡ ਫੈਮਿਲੀ ਬਿਜ਼ਨਸ) ਤੀਜਾ ਸਮੈਸਟਰ, ਐਮ.ਏ ਸਾਈਕੋਲੋਜੀ ਪਹਿਲਾ ਸਮੈਸਟਰ, ਬੈਚੁਲਰ ਆਫ਼ ਟਰੈਵਲ ...

ਪੂਰੀ ਖ਼ਬਰ »

ਅਰੋੜਾ ਵਲੋਂ ਪਿੱਪਲਾਂਵਾਲਾ ਸਕੂਲ 'ਚ ਰੇਨ ਵਾਟਰ ਹਾਰਵੇਸਟਿੰਗ ਸਿਸਟਮ ਦਾ ਆਰੰਭ

ਹੁਸ਼ਿਆਰਪੁਰ, 15 ਮਾਰਚ (ਬਲਜਿੰਦਰਪਾਲ ਸਿੰਘ)- ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ | ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਪਲਾਂਵਾਲਾ 'ਚ ਰੇਨ ਵਾਟਰ ਹਾਰਵੇਸਟਿੰਗ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਕਬੱਡੀ ਟੂਰਨਾਮੈਂਟ ਰੱਦ

ਹਰਿਆਣਾ, 15 ਮਾਰਚ (ਖੱਖ)-ਹਰੀ ਸਿੰਘ ਨਲੂਆ ਵੈਲਫੇਅਰ ਸੁਸਾਇਟੀ ਭੂੰਗਾ ਵਿਖੇ ਅੱਜ ਹੋਣ ਵਾਲਾ ਪਹਿਲਾ ਕਬੱਡੀ ਕੱਪ ਟੂਰਨਾਮੈਟ ਕੋਰੋਨਾ ਵਾਇਰਸ ਕਾਰਨ ਰੱਦ ਕਰਨਾ ਪਿਆ | ਇਸ ਸਬੰਧੀ ਪੋਸਟਰ ਜਾਰੀ ਕਰਦਿਆਂ ਮੋਨੂੰ ਭੂੰਗਾ ਪ੍ਰਧਾਨ ਹਰੀ ਸਿੰਘ ਨਲੂਆ ਵੈਲਫੇਅਰ ਸੁਸਾਇਟੀ ...

ਪੂਰੀ ਖ਼ਬਰ »

ਪਿੰਡ ਰੜਾ 'ਚ ਮੰਦਰ ਰੂਪੀ ਥੜੇ੍ਹ ਨੂੰ ਤੋੜਨ ਵਾਲੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਮਿਆਣੀ, 15 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਬੇਟ ਇਲਾਕੇ ਦੇ ਪਿੰਡ ਰੜਾ 'ਚ ਭਗਵਾਨ ਵਾਲਮੀਕ ਦੇ ਪੁਰਾਤਨ ਥੜੇ੍ਹ ਨੂੰ ਤੋੜਨ ਦੇ ਦੋਸ਼ 'ਚ ਟਾਂਡਾ ਪੁਲਿਸ ਨੇ ਪਿੰਡ ਦੇ ਹੀ ਤਿੰਨ ਭਰਾਵਾਂ ਿਖ਼ਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੰੁਚਾਉਣ ਦਾ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਹੱਥ ਮਿਲਾਉਣ ਦੀ ਥਾਂ ਨਮਸਤੇ ਕਰਨਾ ਹੀ ਕੋਰੋਨਾ ਤੋਂ ਬਚਾਅ-ਵਿਧਾਇਕ ਡੋਗਰਾ

ਦਸੂਹਾ, 15 ਮਾਰਚ (ਕੌਸ਼ਲ)-ਦੁਨੀਆ ਭਰ 'ਚ ਫੈਲੇ ਕਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ ਜਿੱਥੇ ਹਰ ਇਕ ਦੇ ਮਨ 'ਚ ਇੱਕ ਵੱਡਾ ਡਰ ਬਣਿਆ ਹੋਇਆ ਹੈ, ਉੱਥੇ ਹੀ ਹਲਕਾ ਵਿਧਾਇਕ ਦਸੂਹਾ ਅਰੁਣ ਡੋਗਰਾ ਮਿੱਕੀ ਨੇ ਹਲਕੇ ਦੀ ਜਨਤਾ ਨੂੰ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਕੋਰੋਨਾ ...

ਪੂਰੀ ਖ਼ਬਰ »

ਕੈਨੇਡਾ ਲਿਜਾਣ ਦਾ ਝਾਂਸਾ ਦੇ ਕੇ 19.50 ਲੱਖ ਠੱਗੇ, ਪਿਓ-ਧੀ ਨਾਮਜ਼ਦ

ਹੁਸ਼ਿਆਰਪੁਰ, 15 ਮਾਰਚ (ਬਲਜਿੰਦਰਪਾਲ ਸਿੰਘ)- ਐਨ.ਆਰ.ਆਈ. ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਦੇ ਮਾਮਲੇ 'ਚ ਪਿਓ-ਧੀ ਨੂੰ ਨਾਮਜ਼ਦ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੀਪਕ ਕੁਮਾਰ ਨਿਵਾਸੀ ਮੁਰਾਦਪੁਰ ਨਰਿਆਲ ਨੇ ਦੱਸਿਆ ਕਿ ਜਿਲਾ ...

ਪੂਰੀ ਖ਼ਬਰ »

ਬਿਨਾਂ ਤਲਾਕ ਦਿੱਤੇ ਵਿਦੇਸ਼ ਲਿਜਾਣ ਦਾ ਝਾਂਸਾ ਦੇ ਕੇ ਕਰਵਾਇਆ ਦੂਸਰਾ ਵਿਆਹ-ਮਾਂ-ਬੇਟੀ ਨਾਮਜ਼ਦ

ਹੁਸ਼ਿਆਰਪੁਰ, 15 ਮਾਰਚ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)- ਵਿਆਹ ਤੋਂ ਬਾਅਦ ਆਪਣੇ ਨਾਲ ਕੈਨੇਡਾ ਲੈ ਕੇ ਜਾਣ ਤੇ ਬਿਨਾਂ ਤਲਾਕ ਦਿੱਤੇ ਦੂਸਰਾ ਵਿਆਹ ਕਰਵਾਉਣ ਦੇ ਨਾਂਅ 'ਤੇ ਨੌਜਵਾਨਾਂ ਤੋਂ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਘਟਨਾਕ੍ਰਮ 'ਚ ਸ਼ਾਮਿਲ ...

ਪੂਰੀ ਖ਼ਬਰ »

ਰੇਤਾ ਦੀ ਨਾਜਾਇਜ਼ ਮਾਈਨਿੰਗ ਸਬੰਧੀ 1 ਕਾਬੂ

ਹਰਿਆਣਾ, 15 ਮਾਰਚ (ਹਰਮੇਲ ਸਿੰਘ ਖੱਖ)- ਥਾਣਾ ਹਰਿਆਣਾ ਅਧੀਨ ਆਉਂਦੇ ਪਿੰਡ ਚੱਕ ਗੁੱਜਰਾਂ ਵਿਖੇ ਹੋ ਰਹੀ ਰੇਤਾ ਦੀ ਨਾਜਾਇਜ਼ ਮਾਈਨਿੰਗ ਸਬੰਧੀ ਪ੍ਰਮੁੱਖਤਾ ਨਾਲ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਤਾਂ ਪੁਲਿਸ ਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਦੀ ਕੁੰਭਕਰਨੀ ...

ਪੂਰੀ ਖ਼ਬਰ »

ਮੁਕੇਰੀਆਂ ਹਾਈਡਲ ਨਹਿਰਾਂ ਦੀਆਂ ਕਈ ਸਲੈਬਾਂ ਟੁੱਟੀਆਂ

ਹਾਜੀਪੁਰ, 15 ਮਾਰਚ (ਪੁਨੀਤ ਭਾਰਦਵਾਜ, ਜੋਗਿੰਦਰ ਸਿੰਘ)-ਮੁਕੇਰੀਆਂ ਹਾਈਡਲ ਨਹਿਰ ਜਿਸ 'ਤੇ ਚਾਰ ਪਾਵਰ-ਹਾਊਸ ਚੱਲ ਰਹੇ ਹਨ ਤੇ ਸਰਕਾਰ ਵੱਲੋਂ ਇਸ ਤੋਂ ਰੋਜ਼ਾਨਾ ਲੱਖਾਂ ਰੁਪਏ ਦੀ ਬਿਜਲੀ ਬਣਾਈ ਜਾਂਦੀ ਹੈ ਪਰ ਦੁੱਖ ਦੀ ਗੱਲ ਇਹ ਹੈ ਕਿ ਸਰਕਾਰ ਤੇ ਵਿਭਾਗ ਇਸ ਮੁਕੇਰੀਆਂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ ਬਰੀ

ਮੁਕੇਰੀਆਂ, 15 ਮਾਰਚ (ਸਰਵਜੀਤ ਸਿੰਘ)-ਰਜੇਸ਼ ਕੁਮਾਰ ਪੁੱਤਰ ਸੋਹਣ ਲਾਲ ਵਾਸੀ ਹਾਜੀਪੁਰ ਤਹਿਸੀਲ ਮੁਕੇਰੀਆਂ ਨੇ ਜੋ ਕੇਸ ਮੇਰੇ 'ਤੇ ਨੈਸ਼ਨਲ ਲੋਕ ਅਦਾਲਤ 'ਚ ਕੀਤਾ ਸੀ, ਉਸ ਵਿਅਕਤੀ ਨੇ ਅਦਾਲਤ 'ਚ ਆਪਣਾ ਰਾਜ਼ੀਨਾਮਾ ਦੇ ਕੇ ਕਬੂਲ ਕੀਤਾ ਕਿ ਉਸ ਨੇ ਕੁੱਝ ਲੋਕਾਂ ਦੇ ਕਹਿਣ ...

ਪੂਰੀ ਖ਼ਬਰ »

ਤਿਵਾੜੀ ਨੇ ਗੜ੍ਹਸ਼ੰਕਰ ਹਲਕੇ ਦੀਆਂ 22 ਸੜਕਾਂ ਮਨਜ਼ੂਰ ਕਰਵਾਈਆਂ-ਪੰਕਜ ਕ੍ਰਿਪਾਲ

ਗੜ੍ਹਸ਼ੰਕਰ, 15 ਮਾਰਚ (ਧਾਲੀਵਾਲ)- ਕਾਂਗਰਸੀ ਆਗੂ ਐਡਵੋਕੇਟ ਪੰਕਜ ਕ੍ਰਿਪਾਲ ਨੇ ਪਿੰਡ ਪੁਰਖੋਵਾਲ ਵਿਖੇ ਪੰਚਾਇਤ ਨੂੰ ਸੋਲਰ ਲਾਈਟਾਂ ਭੇਟ ਕੀਤੀਆਂ | ਇਸ ਮੌਕੇ ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ...

ਪੂਰੀ ਖ਼ਬਰ »

ਵਾਹਿਗੁਰੂ ਆਸਰਾ ਚੈਰੀਟੇਬਲ ਟਰੱਸਟ ਵਲੋਂ ਸ਼ਗਨ ਸਕੀਮ ਤਹਿਤ 20 ਹਜ਼ਾਰ ਰੁਪਏ ਭੇਟ

ਦਸੂਹਾ, 15 ਮਾਰਚ (ਭੁੱਲਰ)- ਵਾਹਿਗੁਰੂ ਆਸਰਾ ਚੈਰੀਟੇਬਲ ਟਰੱਸਟ ਰਜਿਸਟਰਡ ਪਿੰਡ ਭੂਸ਼ਾਂ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਉੱਘੇ ਕਥਾਵਾਚਕ ਵਲੋਂ ਚਲਾਈ ਸ਼ਗਨ ਸਕੀਮ ਤਹਿਤ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਤੇ 20 ਹਜ਼ਾਰ ਰੁਪਏ ਭੇਟ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਕੁਦਰਤੀ ਖੇਤੀ ਦੀ ਕਾਰਜਸ਼ਾਲਾ 'ਚ ਭਾਗ ਲੈਣ ਲਈ ਜਥਾ ਰਵਾਨਾ

ਬੁੱਲੋ੍ਹਵਾਲ, 15 ਮਾਰਚ (ਜਸਵੰਤ ਸਿੰਘ)- ਖੇਤੀ ਵਿਰਾਸਤ ਮਿਸ਼ਨ ਵਲੋਂ ਸੁਲਤਾਨਪੁਰ ਲੋਧੀ ਵਿਖੇ 16 ਮਾਰਚ ਤੱਕ ਕੁਦਰਤੀ ਖੇਤੀ ਕੁਦਰਤੀ ਸਿਹਤ ਕਾਰਜਸ਼ਾਲਾ ਲਗਾਈ ਜਾ ਰਹੀ ਹੈ ਜਿਸ ਵਿਚ ਭਾਗ ਲੈਣ ਲਈ ਬੁੱਲੋ੍ਹਵਾਲ ਤੋਂ ਕੁਦਰਤੀ ਖੇਤੀ ਕਾਸ਼ਤਕਾਰ ਮਾਸਟਰ ਮਦਨ ਲਾਲ ਦੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ ਮੁਲਤਵੀ

ਮੁਕੇਰੀਆਂ, 15 ਮਾਰਚ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੇ ਪ੍ਰਧਾਨ ਅਨੰਤ ਰਾਮ ਨੇ ਦੱਸਿਆ ਕਿ ਪੈਨਸ਼ਨਰਜ਼ ਜਥੇਬੰਦੀ ਦੀ 16 ਮਾਰਚ ਨੂੰ ਹੋਣ ਵਾਲੀ ਮੀਟਿੰਗ ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਦੇਖਦੇ ਹੋਏ ਅਣਮਿਥੇ ਸਮੇਂ ਲਈ ਮੁਲਤਵੀ ...

ਪੂਰੀ ਖ਼ਬਰ »

ਤੀਕਸ਼ਣ ਸੂਦ ਦੀ ਮਦਦ ਨਾਲ ਜ਼ਖ਼ਮੀਆਂ ਦਾ ਇਲਾਜ ਤੇ ਮਕਾਨ ਦਾ ਕੰਮ ਸ਼ੁਰੂ

ਹੁਸ਼ਿਆਰਪੁਰ, 15 ਮਾਰਚ (ਬਲਜਿੰਦਰਪਾਲ ਸਿੰਘ)- ਬੀਤੇ ਦਿਨੀਂ ਭਾਰੀ ਮੀਂਹ ਕਾਰਨ ਅੱਜੋਵਾਲ ਪਿੰਡ ਦੇ ਵਾਸੀ ਕੇਵਲ ਸਿੰਘ ਦੇ ਮਕਾਨ ਦੀ ਛੱਤ ਡਿੱਗਣ ਨਾਲ ਘਰ ਅੰਦਰ ਸੁੱਤੀ ਉਸ ਦੀ ਪੁੱਤਰੀ ਸੁਨੀਤਾ ਤੇ ਦੋਹਤੀ ਹਰਪ੍ਰੀਤ ਕੌਰ ਛੱਤ ਦੇ ਮਲਬੇ ਥੱਲੇ ਆਉਣ ਨਾਲ ਗੰਭੀਰ ਜ਼ਖਮੀ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਵਲੋਂ ਮੀਟਿੰਗ ਅੱਜ

ਹੁਸ਼ਿਆਰਪੁਰ, 15 ਮਾਰਚ (ਬਲਜਿੰਦਰਪਾਲ ਸਿੰਘ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ਨਿਗਮ ਦੇ ਟਰੱਸਟੀਆਂ ਤੇ ...

ਪੂਰੀ ਖ਼ਬਰ »

'ਆਪ' 'ਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ

ਹੁਸ਼ਿਆਰਪੁਰ­ 15 ਮਾਰਚ (ਨਰਿੰਦਰ ਸਿੰਘ ਬੱਡਲਾ)-ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ 'ਚ ਲੋਕ ਆਪ ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ | ਪਾਰਟੀ 'ਚ ਸ਼ਾਮਿਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਣ ਸਤਿਕਾਰ ਅਤੇ ...

ਪੂਰੀ ਖ਼ਬਰ »

ਸਬ ਸੈਂਟਰ ਮੱਕੋਵਾਲ ਵਿਖੇ ਕੋਰੋਨਾ ਵਾਇਰਸ ਤੋਂ ਬਚਾਅ ਬਾਰੇ ਦਿੱਤੀ ਜਾਣਕਾਰੀ

ਪੱਸੀ ਕੰਢੀ, 15 ਮਾਰਚ (ਜਗਤਾਰ ਸਿੰਘ ਰਜਪਾਲਮਾ)- ਸਬ ਸੈਂਟਰ ਮੱਕੋਵਾਲ ਵਿਖੇ ਕੋਰੋਨਾ ਵਾਇਰਸ ਤੋਂ ਬਚਾਅ ਬਾਰੇ ਲੋਕਾਂ ਜਾਣਕਾਰੀ ਦਿੰਦੇ ਹੋਏ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਇਕ ਨਵਾਂ ਵਾਇਰਸ ਹੈ ਜੋ ਕਿ 2019 'ਚ ਵਹਾਨ ਚੀਨ 'ਚ ਪਾਇਆ ਗਿਆ | ...

ਪੂਰੀ ਖ਼ਬਰ »

ਪਸ਼ੂ ਡਿਸਪੈਂਸਰੀ ਸ਼ਾਹਪੁਰ ਵਿਖੇ ਡਾਕਟਰ ਨਾ ਹੋਣ ਕਾਰਨ ਲੋਕਾਂ 'ਚ ਬੇਚੈਨੀ

ਦਸੂਹਾ, 15 ਮਾਰਚ (ਭੁੱਲਰ)- ਪਸ਼ੂ ਡਿਸਪੈਂਸਰੀ ਪਿੰਡ ਸ਼ਾਹਪੁਰ ਵਿਖੇ ਪਿਛਲੇ ਲੰਬੇ ਸਮੇਂ ਤੋਂ ਡਾਕਟਰ ਨਾ ਹੋਣ ਕਾਰਨ ਲੋਕਾਂ 'ਚ ਭਾਰੀ ਬੇਚੈਨੀ ਪਾਈ ਜਾ ਰਹੀ ਹੈ | ਇਸ ਸਬੰਧੀ ਅਮਨਦੀਪ ਸਿੰਘ ਬਾਜਵਾ, ਲੰਬੜਦਾਰ ਦਲੀਪ ਸਿੰਘ ਬਾਜਵਾ, ਮੈਂਬਰ ਪੰਚਾਇਤ ਬਲਵੀਰ ਸਿੰਘ, ਮੈਂਬਰ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ 'ਚ 'ਕਿੰਡਰਗਾਰਟਨ ਗ੍ਰੈਜੂਏਸ਼ਨ ਸੈਰੇਮਨੀ' ਪ੍ਰੋਗਰਾਮ ਕਰਵਾਇਆ

ਹੁਸ਼ਿਆਰਪੁਰ, 15 ਮਾਰਚ (ਬਲਜਿੰਦਰਪਾਲ ਸਿੰਘ)-ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ਪਿ੍ੰ: ਵੈਸ਼ਾਲੀ ਸ਼ਰਮਾ ਦੀ ਅਗਵਾਈ 'ਚ 'ਕਿੰਡਰਗਾਰਟਨ ਗ੍ਰੈਜੂਏਸ਼ਨ ਸੈਰੇਮਨੀ' ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਾਸਲ ਐਜੂਕੇਸ਼ਨ ਗਰੁੱਪ ਦੀ ਡਾਇਰੈਕਟਰ ...

ਪੂਰੀ ਖ਼ਬਰ »

ਹੋਮ-ਫਾਰ-ਹੋਮਲੈਸ ਸੰਸਥਾ ਨੂੰ ਅਵਤਾਰ ਸਿੰਘ ਆਦਮਪੁਰੀ ਵਲੋਂ ਡੇਢ ਲੱਖ ਰੁਪਏ ਦਾਨ

ਹੁਸ਼ਿਆਰਪੁਰ, 15 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਗੁਰਦੁਆਰਾ ਸਿੰਘ ਸਭਾ ਦੇ ਸਾਬਕਾ ਪ੍ਰਧਾਨ ਤੇ ਉੱਘੇ ਕਵੀ ਅਵਤਾਰ ਸਿੰਘ ਆਦਮਪੁਰੀ ਵੱਲੋਂ ਬੇਘਰਿਆਂ ਦੇ ਘਰ ਬਣਾਉਣ ਵਾਲੀ ਸੰਸਥਾ ਹੋਮ-ਫਾਰ-ਹੋਮਲੈਸ ਨੂੰ ਡੇਢ ਲੱਖ ਰੁਪਇਆ ਦਾਨ ਕੀਤਾ ਗਿਆ | ਸੰਸਥਾ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ

ਟਾਂਡਾ ਉੜਮੁੜ, 15 ਮਾਰਚ (ਭਗਵਾਨ ਸਿੰਘ ਸੈਣੀ)- ਐੱਮ. ਐੱਸ. ਕੇ. ਡੇ ਬੋਰਡਿੰਗ ਸੀ ਬੀ ਐੱਸ ਈ ਸੈਕੰਡਰੀ ਸਕੂਲ ਕੋਟਲੀ ਜੰਡ ਵਿਖੇ ਸਕੂਲ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਦੀ ਦੇਖ ਹੇਠ ਪਿ੍ੰਸੀਪਲ ਪਰਵਿੰਦਰ ਕÏਰ ਦੀ ਅਗਵਾਈ ਹੇਠ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਕ ...

ਪੂਰੀ ਖ਼ਬਰ »

ਮੀਂਹ ਨੇ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਵਿਗਾੜੀ

ਹੁਸ਼ਿਆਰਪੁਰ, 15 ਮਾਰਚ (ਹਰਪ੍ਰੀਤ ਕੌਰ)-ਮੀਂਹ ਨੇ ਜਿੱਥੇ ਲੋਕਾਂ ਦੇ ਕਾਰੋਬਾਰ ਪ੍ਰਭਾਵਿਤ ਕੀਤੇ ਹਨ, ਉੱਥੇ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਕਰ ਦਿੱਤੀ ਹੈ | ਸ਼ਹਿਰ ਦੇ ਹਰੇਕ ਵਾਰਡ ਦੀਆਂ ਸੜਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ | ਥਾਂ-ਥਾਂ ਪਏ ਟੋਏ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਐਲੂਮਨੀ ਮੀਟ

ਦਸੂਹਾ, 15 ਮਾਰਚ (ਕੌਸ਼ਲ) -ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਐਲੂਮਨੀ ਮੀਟ ਕਰਵਾਈ ਗਈ ਜਿਸ ਵਿਚ ਵੱਖ-ਵੱਖ ਸੈਸ਼ਨਾਂ ਦੇ ਕਰੀਬ 250 ਤੋਂ ਵੱਧ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਦੇ ਚੇਅਰਮੈਨ ...

ਪੂਰੀ ਖ਼ਬਰ »

ਸੰਜੀਵ ਮਿਨਹਾਸ ਵਲੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ

ਗੜ੍ਹਦੀਵਾਲਾ, 15 ਮਾਰਚ (ਚੱਗਰ) ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਮਿਨਹਾਸ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨਾਲ਼ ਮੁਲਾਕਾਤ ਕਰਕੇ ਮੀਂਹ ਹਨੇਰੀ ਤੇ ਗੜੇਮਾਰੀ ਨਾਲ ਹਾੜੀ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੈਪਟਨ ਸਰਕਾਰ ਤੱਕ ...

ਪੂਰੀ ਖ਼ਬਰ »

ਚੋਰਾਂ ਵਲੋਂ 3 ਥਾਵਾਂ 'ਤੇ ਚੋਰੀਆਂ

ਸੈਲਾ ਖ਼ੁਰਦ, 15 ਮਾਰਚ (ਹਰਵਿੰਦਰ ਸਿੰਘ ਬੰਗਾ)- ਸਥਾਨਕ ਕਸਬੇ 'ਚ ਬੀਤੀ ਰਾਤ ਚੋਰਾਂ ਵਲੋਂ ਵੱਖ-ਵੱਖ ਥਾਵਾਂ 'ਤੇ 3 ਚੋਰੀਆਂ ਨੂੰ ਅੰਜਾਮ ਦੇਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਕਸਬੇ ਦੇ ਬਾਜ਼ਾਰ 'ਚ ਸਥਿਤ ਵਿਸ਼ਵਕਰਮਾ ਟਰੈਕਟਰ ਵਰਕਰਜ਼ ਵਿਖੇ ਬੀਤੀ ਰਾਤ ਚੋਰ ...

ਪੂਰੀ ਖ਼ਬਰ »

ਸਵ. ਜਸਜੀਤ ਸਿੰਘ ਥਿਆੜਾ ਯਾਦਗਾਰੀ ਲਾਇਬ੍ਰੇਰੀ ਦਾ ਉਦਘਾਟਨ

ਸ਼ਾਮਚੁਰਾਸੀ, 15 ਮਾਰਚ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡਾਂ ਵਿਚ ਪੁਸਤਕ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਾਸਤੇ ਪਿੰਡ ਆਹਰਾਂ ਹਾਜੀ ਖ਼ਾਨਪੁਰ ਵਿਖੇ ਸਵਰਗਵਾਸੀ ਟਕਸਾਲੀ ਅਕਾਲੀ ਆਗੂ ਸਰਦਾਰ ਜਸਜੀਤ ਸਿੰਘ ਥਿਆੜਾ ਦੀ ਯਾਦ 'ਚ ਲਾਇਬ੍ਰੇਰੀ ਸਥਾਪਿਤ ਕਰਨ ਦਾ ...

ਪੂਰੀ ਖ਼ਬਰ »

ਕਾਲਾ ਮੋਤੀਆ ਸਬੰਧੀ 7 ਰੋਜ਼ਾ ਜਾਗਰੂਕਤਾ ਕੈਂਪ ਲਗਾਇਆ

ਟਾਂਡਾ ਉੜਮੁੜ, 15 ਮਾਰਚ (ਭਗਵਾਨ ਸਿੰਘ ਸੈਣੀ)-ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਐੱਸ.ਐਮ.ਓ. ਟਾਂਡਾ ਦੀ ਅਗਵਾਈ 'ਚ ਕਾਲੇ ਮੋਤੀਏ ਸਬੰਧੀ 7 ਰੋਜ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਜਸਵਿੰਦਰ ਕੁਮਾਰ ਨੇ ਕਾਲੇ ਮੋਤੀਏ ਸਬੰਧੀ ਜਾਗਰੂਕ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਦਾ ਨਤੀਜਾ ਸ਼ਾਨਦਾਰ

ਦਸੂਹਾ, 15 ਮਾਰਚ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ.ਏ. (ਅੰਗਰੇਜ਼ੀ) ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਜੇ. ਸੀ. ਡੀ.ਏ.ਵੀ. ਕਾਲਜ ਦਸੂਹਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਆਪਣੀ ਅਕਾਦਮਿਕਤਾ ...

ਪੂਰੀ ਖ਼ਬਰ »

ਟਿਊਬਵੈੱਲਾਂ ਦੀਆਂ ਲਾਈਨਾਂ ਅਲੱਗ ਹੋਣ ਨਾਲ ਕਿਸਾਨਾਂ ਅੰਦਰ ਸਹਿਮ-ਧੁੱਗਾ

ਹਰਿਆਣਾ, 15 ਮਾਰਚ (ਹਰਮੇਲ ਸਿੰਘ ਖੱਖ)- ਪਿਛਲੇ ਲੰਬੇ ਸਮੇਂ ਤੋਂ ਸਰਕਾਰਾਂ ਵਲੋਂ ਕੰਢੀ ਖੇਤਰ ਦੇ ਕਿਸਾਨਾਂ ਨੂੰ 24 ਘੰਟੇ ਟਿਊਬਵੈੱਲਾਂ ਨੂੰ ਬਿਜਲੀ ਸਪਲਾਈ ਦੀ ਸਹੂਲਤ ਦਿੱਤੀ ਜਾ ਰਹੀ ਹੈ ਪਰ ਹੁਣ ਕੁੱਝ ਸਮੇਂ ਤੋਂ ਕੰਢੀ ਖੇਤਰ ਦੇ ਟਿਊਬਵੈੱਲਾਂ ਲਈ ਦਿੱਤੀ ਜਾ ਰਹੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਇਕੱਤਰਤਾ

ਦਸੂਹਾ, 15 ਮਾਰਚ (ਭੁੱਲਰ)- ਆਮ ਆਦਮੀ ਪਾਰਟੀ ਦੀ ਇਕੱਤਰਤਾ ਪਿ੍ੰਸੀਪਲ ਸੁਰਿੰਦਰ ਸਿੰਘ ਬਸਰਾ ਹਲਕਾ ਇੰਚਾਰਜ ਦਸੂਹਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪਿ੍ੰਸੀਪਲ ਸੁਰਿੰਦਰ ਸਿੰਘ ਬਸਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪਰਮਜੀਤ ਸਿੰਘ ਪੰਮੀ ਗੁਰਦੁਆਰਾ ਸਿੰਘ ਸਭਾ ਭੂੰਗਾ ਦੇ ਪ੍ਰਧਾਨ ਬਣੇ

ਹਰਿਆਣਾ, 15 ਮਾਰਚ (ਹਰਮੇਲ ਸਿੰਘ ਖੱਖ)- ਗੁਰਦੁਆਰਾ ਸਿੰਘ ਸਭਾ ਭੂੰਗਾ ਦੀ ਮੀਟਿੰਗ ਹੋਈ, ਜਿਸ 'ਚ ਸਰਬਸੰਮਤੀ ਨਾਲ ਕਮੇਟੀ ਦੀ ਚੋਣ ਕੀਤੀ ਗਈ | ਮੀਟਿੰਗ ਦੌਰਾਨ ਪਰਮਜੀਤ ਸਿੰਘ ਪੰਮੀ ਨੂੰ ਪ੍ਰਧਾਨ, ਮਲਕੀਤ ਸਿੰਘ ਬਿੱਕਾ ਨੂੰ ਮੀਤ ਪ੍ਰਧਾਨ, ਅਵਤਾਰ ਸਿੰਘ ਤਾਰੀ ਨੂੰ ਜਨਰਲ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਗੜ੍ਹਸ਼ੰਕਰ, 15 ਮਾਰਚ (ਧਾਲੀਵਾਲ)- ਦਸਮੇਸ਼ ਸਪੋਰਟਸ ਐਾਡ ਵੈੱਲਫੇਅਰ ਕਲੱਬ ਗੋਗੋਂ ਵੱਲੋਂ ਗੁਰਦੁਆਰਾ ਸਿੰਘ ਸਭਾ ਗੋਗੋਂ ਵਿਖੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਤੀਜਾ ਸਵੈ-ਇਛੁ ੱਕ ਖ਼ੂਨਦਾਨ ਕੈਂਪ ਲਗਾਇਆ ਗਿਆ | ਖ਼ੂਨਦਾਨ ਕੈਂਪ ਦਾ ਉਦਘਾਟਨ ਡਾ. ਜੰਗ ਬਹਾਦਰ ਸਿੰਘ ...

ਪੂਰੀ ਖ਼ਬਰ »

ਰਵਿੰਦਰ ਰਵੀ ਨੇ ਸਰੋਵਰ ਦੇ ਕਾਰਜਾਂ ਸਬੰਧੀ ਲਿਆ ਜਾਇਜ਼ਾ

ਦਸੂਹਾ, 15 ਮਾਰਚ (ਕੌਸ਼ਲ)- ਪਾਂਡਵ ਸਰੋਵਰ ਨਿਰਮਾਣ ਕਮੇਟੀ ਦੇ ਪ੍ਰਧਾਨ ਰਵਿੰਦਰ ਸਿੰਘ ਰਵੀ ਸ਼ਿੰਗਾਰੀ ਨੇ ਸਰੋਵਰ 'ਚੋਂ ਪਾਣੀ ਕੱਢਣ ਉਪਰੰਤ ਸਰੋਵਰ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਸਰੋਵਰ ਦੀ ਮੁਰੰਮਤ ਦਾ ਕਾਰਜ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰੋਵਰ ਅੰਦਰ ਜੋ ਸ਼ਿਵ ਮੰਦਰ ਸਥਿਤ ਹੈ, ਉਸ ਦੇ ਹੇਠਾਂ ਪਿੱਲਰ ਹੋਰ ਵਧਾਏ ਜਾਣਗੇ, ਜਿਸ ਨਾਲ ਮੰਦਰ ਦੀ ਮਜ਼ਬੂਤੀ ਕਾਇਮ ਹੋ ਸਕੇ | ਉਨ੍ਹਾਂ ਕਿਹਾ ਕਿ ਮੰਦਰ ਨੂੰ ਜਾਣ ਵਾਲੇ ਪੁਲਾਂ ਦੇ ਪਿੱਲਰਾਂ ਦੀ ਵੀ ਮੁਰੰਮਤ ਜਲਦ ਸ਼ੁਰੂ ਕਰ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਐੱਮ. ਆਰ. ਸੀ. ਗਰੁੱਪ ਦੀ ਮਦਦ ਨਾਲ ਸਰੋਵਰ ਦੀ ਮੁਰੰਮਤ ਦਾ ਕੰਮ ਵੱਡੇ ਪੱਧਰ 'ਤੇ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਐਮ. ਆਰ. ਸੀ. ਗਰੁੱਪ ਵਲੋਂ ਟੈਕਨੀਕਲ ਟੀਮ ਮੰਦਰ ਤੇ ਸਰੋਵਰ ਦਾ ਦੌਰਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਰਵਿੰਦਰ ਸਿੰਘ ਰਵੀ ਸ਼ਿੰਗਾਰੀ ਨੇ ਦੱਸਿਆ ਕਿ ਐਮ. ਆਰ. ਸੀ. ਗਰੁੱਪ ਨੇ ਜ਼ੁਬਾਨੀ ਤੌਰ 'ਤੇ ਮੰਦਿਰ ਕਮੇਟੀ ਨੂੰ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਵਿਸ਼ੇਸ਼ ਪ੍ਰਕਾਰ ਦਾ ਮਟੀਰੀਅਲ ਸਰੋਵਰ ਹੇਠਾਂ ਪਾਇਆ ਜਾਵੇਗਾ, ਜਿਸ ਨਾਲ ਲੰਬਾ ਸਮਾਂ ਪਾਣੀ ਦੀ ਸ਼ੁੱਧਤਾ ਬਰਕਰਾਰ ਰਹੇਗੀ | ਇਸ ਮੌਕੇ ਕੌਾਸਲਰ ਸਤੀਸ਼ ਕੁਮਾਰ ਘਈ, ਵਿਜੈ ਕੁਮਾਰ ਸ਼ਰਮਾ, ਵਿਕਾ ਕੌਸ਼ਲ, ਪੰਡਿਤ ਮਿਸ਼ਰਾ ਤੇ ਹੋਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਹੋਣਹਾਰ ਵਿਦਿਆਰਥਣ ਵਰਖਾ ਰਾਣੀ ਦੇ ਘਰ ਪਹੁੰਚੀ ਆਰ.ਈ.ਆਰ.ਸੀ. ਸੰਸਥਾ ਦੀ ਟੀਮ

ਰਾਮਗੜ੍ਹ ਸੀਕਰੀ, 15 ਮਾਰਚ (ਕਟੋਚ)-ਬਲਾਕ ਤਲਵਾੜਾ ਦੇ ਪਿੰਡ ਲੱਬਰ ਦੇ ਗ਼ਰੀਬ ਪਰਿਵਾਰ ਦੀ ਹੋਣਹਾਰ ਵਿਦਿਆਰਥਣ ਵਰਖਾ ਰਾਣੀ ਜਿਸ ਨੇ ਜਪਾਨ ਵੱਲੋਂ ਚੁਣੇ ਗਏ 35 ਦੇਸ਼ਾਂ ਦੇ 50 ਹੋਣਹਾਰ ਵਿਦਿਆਰਥੀਆਂ ਵਿਚ ਸਥਾਨ ਹਾਸਲ ਕਰਕੇ ਇਸ ਪਿਛੜੇ ਇਲਾਕੇ ਦਾ ਨਾਂਅ ਚਮਕਾਇਆ ਹੈ, ਦਾ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਦੇ ਨੌਜਵਾਨ ਨੂੰ ਰੋਕਣ 'ਤੇ ਹੋਮਗਾਰਡ ਦੇ ਜਵਾਨ ਨਾਲ ਕੀਤੀ ਹੱਥੋਪਾਈ

ਕੋਟਫ਼ਤੂਹੀ, 15 ਮਾਰਚ (ਅਵਤਾਰ ਸਿੰਘ ਅਟਵਾਲ)-ਪਿੰਡ ਮੰਨਣਹਾਨਾ 'ਚ ਚੱਲ ਰਹੇ ਮੇਲੇ ਦੇ ਸਮਾਗਮ ਦੌਰਾਨ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਇਕ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ, ਜਿਸ ਨੂੰ ਰੋਕਣ 'ਤੇ ਇਹ ਨੌਜਵਾਨ ਹੋਮਗਾਰਡ ਜਵਾਨ ਨਾਲ ਹੱਥੋਪਾਈ ਹੋ ਕੇ ਰਫ਼ੂ ਚੱਕਰ ...

ਪੂਰੀ ਖ਼ਬਰ »

ਸਿੰਗਾਪੁਰ 'ਚ ਦੁਰਘਟਨਾ ਦਾ ਸ਼ਿਕਾਰ ਹੋਏ ਮਨਦੀਪ ਕੁਮਾਰ ਦਾ ਦਸੂਹਾ 'ਚ ਹੋਇਆ ਸਸਕਾਰ

ਦਸੂਹਾ, 15 ਮਾਰਚ (ਭੁੱਲਰ)- ਅੱਜ ਦਸੂਹਾ ਦੇ ਮੁਹੱਲਾ ਕੈਂਥਾਂ ਵਿਖੇ ਉਸ ਸਮੇਂ ਮਾਹੌਲ ਗ਼ਮਗੀਨ ਹੋ ਗਿਆ ਜਦੋਂ ਰੋਜੀ ਰੋਟੀ ਲਈ 10 ਸਾਲ ਪਹਿਲਾਂ ਸਿੰਗਾਪੁਰ ਵਿਖੇ ਗਏ ਮਨਦੀਪ ਕੁਮਾਰ (38 ) ਪੁੱਤਰ ਰਤਨ ਲਾਲ ਵਾਸੀ ਮੁਹੱਲਾ ਕੈਂਥਾਂ ਦਸੂਹਾ ਦੀ ਮਿ੍ਤਕ ਦੇਹ ਸਿੰਗਾਪੁਰ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX