ਤਾਜਾ ਖ਼ਬਰਾਂ


18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  27 minutes ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  about 1 hour ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  about 2 hours ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  about 2 hours ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  about 3 hours ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  about 4 hours ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  about 4 hours ago
ਚੰਡੀਗੜ੍ਹ, 10 ਅਗਸਤ-5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  about 4 hours ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  about 4 hours ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  about 4 hours ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  about 5 hours ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  about 5 hours ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  about 5 hours ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  about 5 hours ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  about 6 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  about 7 hours ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  about 7 hours ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 7 hours ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  about 7 hours ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  about 8 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  about 8 hours ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  about 8 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  about 9 hours ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਤਰਨਤਾਰਨ

ਜੌਣੇਕੇ ਵਿਖੇ ਸੀਵਰੇਜ ਦਾ ਰੁਕਿਆ ਕੰਮ ਪਿੰਡ ਵਾਸੀਆਂ ਲਈ ਬਣਿਆ ਮੁਸੀਬਤ

ਹਰੀਕੇ ਪੱਤਣ, 15 ਮਾਰਚ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਨਜ਼ਦੀਕ ਪੈਂਦੇ ਪਿੰਡ ਜੌਣੇਕੇ ਵਿਚ ਗੰਦੇ ਪਾਣੀ ਦੀ ਨਿਕਾਸੀ ਲਈ ਪਾਇਆ ਜਾ ਰਿਹਾ ਸੀਵਰਜੇ ਪਿੰਡ ਵਾਸੀਆਂ ਲਈ ਮੁਸੀਬਤ ਬਣ ਗਿਆ ਹੈ, ਕਿਉਂਕਿ ਸੀਵਰੇਜ ਦਾ ਕੰਮ ਗ੍ਰਾਂਟ ਦੇ ਪੈਸੇ ਖ਼ਤਮ ਹੋ ਜਾਣ ਕਾਰਨ ਰੁਕ ਗਿਆ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਵਰਨਾ ਕਾਰ

ਤਰਨ ਤਾਰਨ, 15 ਮਾਰਚ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੇ ਅਧੀਨ ਸਰਾਂ ਰਿਜ਼ੋਰਟ ਦੇ ਕੋਲ ਪੈਂਦੇ ਇਲਾਕੇ ਵਿਚ ਦੇਰ ਸ਼ਾਮ ਕਾਰ ਸਵਾਰ ਚਾਰ ਅਣਪਛਾਤੇ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਵਰਨਾ ਕਾਰ ਚਾਲਕ ਨੂੰ ਰੋਕ ਕੇ ਕਾਰ ਨੂੰ ਖੋਹ ਲਿਆ ਅਤੇ ਫ਼ਰਾਰ ਹੋ ਗਏ | ਇਸ ...

ਪੂਰੀ ਖ਼ਬਰ »

ਜੀ.ਓ.ਜੀ. ਨੇ ਵੜਿੰਗ ਸੂਬਾ ਸਿੰਘ ਵਿਖੇ ਨਸ਼ਿਆਂ ਿਖ਼ਲਾਫ਼ ਕੱਢੀ ਰੈਲੀ

ਖਡੂਰ ਸਾਹਿਬ, 15 ਮਾਰਚ (ਰਸ਼ਪਾਲ ਸਿੰਘ ਕੁਲਾਰ)- ਕਰਨਲ ਅਮਰਜੀਤ ਸਿੰਘ ਗਿੱਲ ਤੇ ਕਰਨਲ ਰੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਵੜਿੰਗ ਸੂਬਾ ਸਿੰਘ ਵਿਖੇ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ ਗਈ, ਜਿਸ ਦੀ ਅਗਵਾਈ ਤਹਿਸੀਲ ਹੈੱਡ ਕੈਪਟਨ ਵਿਕਰਮਜੀਤ ਸਿੰਘ, ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ

ਚੋਹਲਾ ਸਾਹਿਬ, 15 ਮਾਰਚ (ਬਲਵਿੰਦਰ ਸਿੰਘ)¸ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਕਾਮਾਗਾਟਾਮਾਰੂ ਦੀ ਮੀਟਿੰਗ ਸਥਾਨਕ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਅਜੀਤ ਸਿੰਘ ਚੰਬਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅਮਰਜੀਤ ਸਿੰਘ, ਕੁਲਵਿੰਦਰ ਸਿੰਘ, ਜਸਵੰਤ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਹਮਲਾ ਕਰ ਕੇ ਕੀਤਾ ਗੰਭੀਰ ਜ਼ਖ਼ਮੀ

ਤਰਨ ਤਾਰਨ, 15 ਮਾਰਚ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਦਰ ਵਿਖੇ ਕੁਲਦੀਪ ਸਿੰਘ ੁਪੱਤਰ ਮੇਹਰ ਸਿੰਘ ਵਾਸੀ ਭੁੱਲਰ ਨੇ ਸ਼ਿਕਾਇਤ ਕੀਤੀ ਕਿ 23 ਫਰਵਰੀ ਨੂੰ ਸਵੇਰੇ ਸਾਢੇ 9 ਵਜੇ ਉਹ ਜਦੋਂ ਜੇ.ਸੀ.ਬੀ. ਮਸ਼ੀਨ ਲੈ ਕੇ ਜਾ ਰਿਹਾ ਸੀ ਤਾਂ ਉਸ ਦੇ ਭਾਈਵਾਲ ਸਤਨਾਮ ਸਿੰਘ, ਅਕਾਸ਼ਦੀਪ ਸਿੰਘ ਪੁੱਤਰਾਨ ਅਜੀਤ ਸਿੰਘ ਵਾਸੀਆਨ ਭੁੱਲਰ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ਵਜ੍ਹਾ ਰੰਜਿਸ਼ ਇਹ ਹੈ ਕਿ ਉਕਤ ਵਿਅਕਤੀ ਕਹਿੰਦੇ ਹਨ ਕਿ ਉਹ ਲੋਕਾਂ ਵਿਚ ਉਨ੍ਹਾਂ ਬਾਰੇ ਗਲਤ ਗੱਲਾਂ ਕਰਦਾ ਹੈ | ਐੱਸ.ਪੀ. (ਡੀ.) ਨੇ ਦੱਸਿਆ ਕਿ ਏ.ਐੱਸ.ਆਈ. ਹਰਪਾਲ ਸਿੰਘ ਵਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ |

ਖ਼ਬਰ ਸ਼ੇਅਰ ਕਰੋ

 

ਟਰੱਕ-ਮੋਟਰਸਾਈਕਲ ਦੀ ਟੱਕਰ ਦੌਰਾਨ ਵਿਅਕਤੀ ਦੀ ਮੌਤ

ਝਬਾਲ, 15 ਮਾਰਚ (ਸੁਖਦੇਵ ਸਿੰਘ)- ਝਬਾਲ-ਅੰਮਿ੍ਤਸਰ ਰੋਡ 'ਤੇ ਸਥਿਤ ਮੋੜ ਬਾਬਾ ਬੁੱਢਾ ਜੀ (ਠੱਠਾ) ਵਿਖੇ ਟਰੱਕ ਤੇ ਮੋਟਰਸਾਈਕਲ ਦੀ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਚੈਨ ਸਿੰਘ (36) ਪੁੱਤਰ ਹਰਭਾਲ ਸਿੰਘ ਵਾਸੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ

ਤਰਨ ਤਾਰਨ, 15 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਜਗਜੀਤ ਸਿੰਘ ਵਾਲੀਆ ਨੇ ...

ਪੂਰੀ ਖ਼ਬਰ »

ਕਸਬਾ ਮੁਰਾਦਪੁਰਾ ਵਿਖੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗਲੀਆਂ ਬਣੀਆਂ ਛੱਪੜ

ਤਰਨ ਤਾਰਨ, 15 ਮਾਰਚ (ਪਰਮਜੀਤ ਜੋਸ਼ੀ)— ਕਸਬਾ ਮੁਰਾਦਪੁਰਾ ਪਾਣੀ ਦੀ ਨਿਕਾਸੀ ਨਾ ਹੋਣ 'ਤੇ ਗਲੀਆਂ, ਮੁਹੱਲੇ ਵਿਚ ਪਾਣੀ ਦੇ ਛੱਪੜ ਲੱਗੇ ਹੋਏ ਹਨ ਅਤੇ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਵੜ ਰਿਹਾ ਹੈ ਜੋ ਕਿ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਰਾਈਫ਼ਲ ਸਾਫ਼ ਕਰਦਿਆਂ ਗੋਲੀ ਲੱਗਣ ਨਾਲ ਮੌਤ

ਪੱਟੀ, 15 ਮਾਰਚ (ਬੋਨੀ ਕਾਲੇਕੇ)- ਸਥਾਨਕ ਸ਼ਹਿਰ 'ਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਗਾਂਧੀ ਸੱਥ ਨਜ਼ਦੀਕ ਰਹਿਣ ਵਾਲੇ ਗੁਰਪ੍ਰਤਾਪ ਸਿੰਘ ਬਾਜਵਾ (ਸਟੈਂਡਰਡ ਸਵੀਟਸ ਵਾਲੇ) ਪੁੱਤਰ ਦਿਲਬਾਗ ਸਿੰਘ ਬਾਜਵਾ ਦੀ ਰਾਈਫਲ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ: ਤਰਨ ਤਾਰਨ ਦੇ ਸਿਨੇਮਾ ਹਾਲ, ਜਿੰਮ ਤੇ ਸਵਿਮਿੰਗ ਪੂਲ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਆਦੇਸ਼

ਤਰਨ ਤਾਰਨ, 15 ਮਾਰਚ (ਹਰਿੰਦਰ ਸਿੰਘ)¸ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ, ਨਿਯੰਤਰਣ ਅਤੇ ਸਾਵਧਾਨੀ ਹਿਤ ਰਾਜ ਦੇ ਸਿਨੇਮਾ ਹਾਲ, ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਡਾਕਟਰ ਦੀ ਫੇਸਬੁੱਕ ਆਈ.ਡੀ. ਹੈਕ ਕਰ ਕੇ 24 ਹਜ਼ਾਰ ਦੀ ਠੱਗੀ

ਤਰਨ ਤਾਰਨ, 15 ਮਾਰਚ (ਹਰਿੰਦਰ ਸਿੰਘ)-ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦੰਦਾਂ ਦੇ ਮਾਹਿਰ ਡਾ. ਵੇਦ ਪ੍ਰਕਾਸ਼ ਦੀ ਕਿਸੇ ਅਣਪਛਾਤੇ ਵਿਅਕਤੀ ਵਲੋਂ ਫੇਸਬੁੱਕ ਦੀ ਆਈ.ਡੀ. ਨੂੰ ਹੈਕ ਕਰ ਲਿਆ ਗਿਆ ਹੈ ਅਤੇ ਹੈਕਰ ਵਲੋਂ ਉਨ੍ਹਾਂ ਦੀ ਫੇਸਬੁੱਕ ਨਾਲ ਜੁੜੇ ਦੋਸਤਾਂ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ 5 ਤੋਂ 14 ਅਪ੍ਰੈਲ ਤੱਕ ਮਨਾਇਆ ਜਾਵੇਗਾ

ਤਰਨ ਤਾਰਨ, 15 ਮਾਰਚ (ਹਰਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ 457ਵਾਂ ਪ੍ਰਕਾਸ਼ ਪੁਰਬ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨ ਦਰਬਾਰ ਸਭਾ ਵਲੋਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 5 ਅਪ੍ਰੈਲ ਤੋਂ 14 ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਗੁਰੂ ਹਰਿਰਾਇ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਵਾਤਾਵਰਨ ਦਿਵਸ ਵਜੋਂ ਮਨਾਇਆ

ਚੋਹਲਾ ਸਾਹਿਬ, 15 ਮਾਰਚ (ਬਲਵਿੰਦਰ ਸਿੰਘ ਚੋਹਲਾ)- ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਗੁਰਤਾ ਗੱਦੀ ਦਿਵਸ ਨੂੰ ਸਿੱਖ ਵਾਤਾਵਰਨ ਦਿਵਸ ਵਜੋਂ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਪ੍ਰੋ. ਬੱਚਿਤਰ ਸਿੰਘ ਨੇ ਗੁਰੂ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਰੁਸ਼ਨਾਇਆ ਸਕੂਲ ਦਾ ਨਾਂਅ- ਰੰਧਾਵਾ

ਗੋਇੰਦਵਾਲ ਸਾਹਿਬ, 15 ਮਾਰਚ (ਸਕੱਤਰ ਸਿੰਘ ਅਟਵਾਲ)- ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਡਾਇਰੈਕਟਰ ਜਸਪਾਲ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਨਾਲ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਿਛਲੇ ਸਾਲ (2019 ) 'ਚ ਵੀ ਸਿੱਖ ਮਿਸ਼ਨਰੀ ਕਾਲਜ ...

ਪੂਰੀ ਖ਼ਬਰ »

ਨਵੇਂ ਸਾਲ ਦੀ ਆਮਦ ਸਮੇਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਤਰਨ ਤਾਰਨ, 15 ਮਾਰਚ (ਹਰਿੰਦਰ ਸਿੰਘ)-ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਨਾਨਕਸਾਹੀ ਸਾਲ 552 ਬੜੀ ਸ਼ਰਧਾ ਨਾਲ ਕੁਲਦੀਪ ਸਿੰਘ ਕੈਰੋਂਵਾਲ ਐਡੀ. ਮੈਨੇਜਰ ਦੀ ਯੋਗ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਸਮੇਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਝਬਾਲ ਯੂਨਿਟ ਦੀ ਮੀਟਿੰਗ

ਝਬਾਲ, 15 (ਸੁਖਦੇਵ ਸਿੰਘ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ. ਪੰਜਾਬ ਦੇ ਝਬਾਲ ਯੂਨਿਟ ਦੀ ਮੀਟਿੰਗ ਦੀਵਾਨ ਹਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਤਰਨ ਤਾਰਨ ਦੇ ਇੰਚਾਰਜ ਬੁੱਧੀਜੀਵੀ ਸੈੱਲ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਪੁਲ ਨਹਿਰ ਫਤਿਆਬਾਦ ਵਿਖੇ ਚੇਤਰ ਦੀ ਸੰਗਰਾਂਦ ਦਾ ਲੰਗਰ ਲਗਾਇਆ

ਫਤਿਆਬਾਦ, 15 ਮਾਰਚ (ਹਰਵਿੰਦਰ ਸਿੰਘ ਧੂੰਦਾ)- ਕਾਰ ਸੇਵਾ ਛਾਪੜੀ ਸਾਹਿਬ ਵਲੋਂ ਬਾਬਾ ਸਰਦਾਰਾ ਸਿੰਘ ਦੀ ਯਾਦ ਵਿਚ ਮੌਜੂਦਾ ਮੁਖੀ ਮਾਤਾ ਸਰਬਜੀਤ ਕੌਰ ਦੀ ਅਗਵਾਈ ਹੇਠ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ੂਰੁ ਹੋਏ ਨਵੇਂ ਸਾਲ 'ਤੇ ਚੇਤਰ ਦੀ ਸੰਗਰਾਂਦ ਦਾ ਲੰਗਰ ਲਗਾਇਆ ...

ਪੂਰੀ ਖ਼ਬਰ »

ਮੇਜਰ ਸਿੰਘ ਚੱਠੂ ਨੂੰ ਚੱਕ ਲੱਧੇਕੇ (ਖੇਮਕਰਨ) ਦਾ ਨਵਾਂ ਨੰਬਰਦਾਰ ਨਿਯੁਕਤ ਕੀਤਾ

ਖੇਮਕਰਨ, 15 ਮਾਰਚ (ਰਾਕੇਸ਼ ਬਿੱਲਾ)-ਜ਼ਿਲ੍ਹਾ ਕੁਲੈਕਟਰ ਤਰਨ ਤਾਰਨ ਵਲੋਂ ਖੇਮਕਰਨ ਸ਼ਹਿਰ ਅਧੀਨ ਪੈਂਦੇ ਚੱਕ ਲੱਧੇਕੇ ਰਕਬੇ ਨਾਲ ਸਬੰਧਿਤ ਨੰਬਰਦਾਰ ਦੀ ਖਾਲੀ ਪਈ ਸੀਟ 'ਤੇ ਮੇਜਰ ਸਿੰਘ ਚੱਠੂ ਪੁੱਤਰ ਬਲਵੰਤ ਸਿੰਘ ਵਾਸੀ ਖੇਮਕਰਨ ਨੂੰ ਨਵਾਂ ਨੰਬਰਦਾਰ ਨਿਯੁਕਤ ਕੀਤਾ ...

ਪੂਰੀ ਖ਼ਬਰ »

ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਘਰਿਆਲੇ ਵਾਲਿਆਂ ਨੂੰ ਭੇਟ ਕੀਤੇ ਪੰਜ ਲੱਖ ਰੁਪਏ ਨਕਦ

ਅਮਰਕੋਟ, 15 ਮਾਰਚ (ਭੱਟੀ)- ਸ਼ਹੀਦ ਭਾਈ ਲਖਮੀਰ ਸਿੰਘ ਘਰਿਆਲੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਮਹਾਂਪੁਰਖ ਬਾਬਾ ਅਵਤਾਰ ਸਿੰਘ ਘਰਿਆਲੇ ਵਾਲਿਆਂ ਦੀ ਅਗਵਾਈ ਹੇਠ ਮਨਾਏ ਗਏ ਸਾਲਾਨਾ ਜੋੜ ਮੇਲੇ ਦੇ ਸਬੰਧ ਵਿਚ ਕਰਵਾਏ ਗਏ ਕਬੱਡੀ ਕੱਪ ਮੌਕੇ ਖੇਮਕਰਨ ਹਲਕਾ ਵਿਧਾਇਕ ...

ਪੂਰੀ ਖ਼ਬਰ »

ਪਿੰਡ ਭੂਸੇ 'ਚ ਛੱਪੜ 'ਤੇ ਕੀਤੇ ਨਾਜਾਇਜ਼ ਕਬਜ਼ੇ ਜਲਦੀ ਛੁਡਾਏ ਜਾਣਗੇ- ਸਰਪੰਚ

ਸਰਾਏਾ ਅਮਾਨਤ ਖਾਂ, 15 ਮਾਰਚ ( ਨਰਿੰਦਰ ਸਿੰਘ ਦੋਦੇ)- ਬਲਾਕ ਗੰਡੀਵਿੰਡ ਅਧੀਂਨ ਆਉਂਦੇ ਪਿੰਡ ਭੂਸੇ ਦੀ ਪੰਚਾਇਤ ਵਲੋਂ ਪਿੰਡ ਦੇ ਕੁਝ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਛੁਡਾ ਕੇ ਪਿੰਡ ਦੇ ਪਾਣੀ ਦਾ ਨਿਕਾਸ ਛੱਪੜ 'ਚ ਕੀਤਾ ਜਾਵੇਗਾ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਯੋਗ ਲਾਭਪਾਤਰੀਆਂ ਦੇ ਰੱਦ ਕੀਤੇ ਗਏ ਨੀਲੇ ਕਾਰਡ ਤੁਰੰਤ ਬਹਾਲ ਕੀਤੇ ਜਾਣ-ਡਾ: ਸੋਹਲ

ਤਰਨ ਤਾਰਨ, 15 ਮਾਰਚ (ਲਾਲੀ ਕੈਰੋਂ) 'ਆਪ' ਦੇ ਬੁੱਧੀਜੀਵੀ ਵਿੰਗ ਪੰਜਾਬ ਪ੍ਰਧਾਨ ਤੇ ਤਰਨ ਤਾਰਨ ਹਲਕੇ ਦੇ ਇੰਚਾਰਜ ਡਾ. ਕਸ਼ਮੀਰ ਸਿੰਘ ਸੋਹਲ ਨੇ ਪੰਜਾਬ 'ਚ ਗਰੀਬ ਲੋਕਾਂ ਨੂੰ ਸਰਕਾਰੀ ਸਕੀਮਾਂ ਦੇ ਲਾਭ ਲਈ ਜਾਰੀ ਕੀਤੇ ਗਏ ਨੀਲੇ ਕਾਰਡ ਰੱਦ ਕੀਤੇ ਜਾਣ ਪ੍ਰਤੀ ਗੰਭੀਰਤਾ ...

ਪੂਰੀ ਖ਼ਬਰ »

ਭਾਈ ਲਾਲੋ ਸਮਾਜ ਸੇਵਾ ਸੰਸਥਾ ਵਲੋਂ ਕਰਵਾਏ ਜਾਂਦੇ ਸਮਾਜ ਭਲਾਈ ਦੇ ਕੰਮ ਸ਼ਲਾਘਾਯੋਗ- ਵਿਧਾਇਕ ਗਿੱਲ

ਪੱਟੀ, 15 ਮਾਰਚ (ਬੋਨੀ ਕਾਲੇਕੇ)-ਭਾਈ ਲਾਲੋ ਸਮਾਜ ਸੇਵਾ ਸੰਸਥਾ ਪੱਟੀ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਉਣਾ ਸ਼ਲਾਘਾਯੋਗ ਕਦਮ ਹੈ | ਇਹ ਸ਼ਬਦ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਬਾਬਾ ਬਿਧੀ ਚੰਦ ਸੰਪਰਦਾਇ ਦੇ ...

ਪੂਰੀ ਖ਼ਬਰ »

ਹਿਊਮਨ ਸਰਵਿਸ ਸੁਸਾਇਟੀ ਦੀ ਮੀਟਿੰਗ

ਤਰਨ ਤਾਰਨ, 15 ਮਾਰਚ (ਹਰਿੰਦਰ ਸਿੰਘ)-ਹਿਉਮਨ ਸਰਵਿਸ ਸੁਸਾਇਟੀ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸੁਸਾਇਟੀ ਦੇ ਪ੍ਰਧਾਨ ਦਿਲਬਾਗ ਸਿੰਘ ਠਰੂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਜਿਸ ਵਿਚ ਸੁਸਾਇਟੀ ਵਲੋੋਂ ਚਲਾਇਆ ਜਾ ਰਿਹਾ ਮਾਤਾ ਗੰਗਾ ਜੀ ਦੀ ਚੁੱਲ੍ਹਾ ਜਿਸ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਸਾਬਕਾ ਵਿਧਾਇਕ ਮੰਨਾ ਨਾਲ ਮੁਲਾਕਾਤ

ਮੀਆਂਵਿੰਡ, 15 ਮਾਰਚ (ਗੁਰਪ੍ਰਤਾਪ ਸਿੰਘ ਸੰਧੂ)-ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਦੀ ਸੇਵਾ ਮਿਲਣ 'ਤੇ ਮੰਨਾ ਨੂੰ ਵਧਾਈ ਦੇਣ ਪਹੁੰਚੇ ਹਲਕੇ ਦੇ ਅਕਾਲੀ ਆਗੂਆਂ ਰਾਜਵਿੰਦਰ ਸਿੰਘ ਬਿੱਟੂ, ਦਿਲਬਾਗ ਸਿੰਘ, ਬਿੱਕਰ ਸਿੰਘ, ਬਚਿੱਤਰ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੱੁਢਾ ਸਾਹਿਬ ਵਿਖੇ ਸਮਾਗਮ

ਝਬਾਲ, 15 ਮਾਰਚ (ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਤੇ ਬਾਬਾ ਬੁੱਢਾ ਸਾਹਿਬ ਦੇ ਇਤਿਹਾਸਕ ਤਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਕਿ੍ਸ਼ਨਾ ਗਊਸ਼ਾਲਾ ਨੂੰ ਦਿੱਤੀ ਵਿੱਤੀ ਸਹਾਇਤਾ

ਚੋਹਲਾ ਸਾਹਿਬ, 15 ਮਾਰਚ (ਬਲਵਿੰਦਰ ਸਿੰਘ)¸ਕਸਬਾ ਚੋਹਲਾ ਸਾਹਿਬ ਵਿਖੇ ਸਥਿਤ 'ਕਿ੍ਸ਼ਨਾ ਗਊਸ਼ਾਲਾ' ਦੀ ਕਮੇਟੀ ਨੂੰ ਦਾਨੀ ਸੱਜਣਾਂ ਵਲੋਂ ਸਮੇਂ-ਸਮੇਂ 'ਤੇ ਨਕਦ ਰਾਸ਼ੀ, ਤੂੜੀ, ਹਰਾ ਚਾਰਾ ਆਦਿ ਦਾਨ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਕਿ੍ਸ਼ਨਾ ਗਊਸ਼ਾਲਾ ਚੋਹਲਾ ...

ਪੂਰੀ ਖ਼ਬਰ »

ਮਰਹੂਮ ਐਮ.ਪੀ. ਸੁਰਿੰਦਰ ਸਿੰਘ ਕੈਰੋਂ ਦੀ ਬਰਸੀ ਮੌਕੇ ਨਹੀਂ ਹੋਵੇਗਾ ਜਨਤਕ ਇਕੱਠ-ਕੈਰੋਂ

ਪੱਟੀ, 15 ਮਾਰਚ (ਅਵਤਾਰ ਸਿੰਘ ਖਹਿਰਾ)¸ਮਰਹੂਮ ਐਮ.ਪੀ. ਸੁਰਿੰਦਰ ਸਿੰਘ ਕੈਰੋਂ ਦੀ ਬਰਸੀ ਜੋ 17 ਮਾਰਚ ਨੂੰ ਪਿੰਡ ਕੈਰੋਂ ਵਿਖੇ ਉਨ੍ਹਾਂ ਦੀ ਜੱਦੀ ਰਿਹਾਇਸ਼ ਵਿਖੇ ਮਨਾਈ ਜਾਂਦੀ ਹੈ | ਇਸ ਵਾਰ ਕੋਰੋਨਾ ਵਾਇਰਸ ਨੂੰ ਮੁੱਖ ਰੱਖਦਿਆਂ ਜਨਤਕ ਇਕੱਠ ਰੋਕ ਕੇ ਪਰਿਵਾਰਕ ...

ਪੂਰੀ ਖ਼ਬਰ »

ਬੀ.ਐਚ.ਈ.ਐਲ. ਦੇ ਕਾਰਜਕਾਰੀ ਡਾਇਰੈਕਟਰ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਨਤਮਸਤਕ

ਗੋਇੰਦਵਾਲ ਸਾਹਿਬ, 15 ਮਾਰਚ (ਸਕੱਤਰ ਸਿੰਘ ਅਟਵਾਲ)¸ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਭਾਰਤ ਹੈਵੀ ਇਲੈਕਟ੍ਰੀਕਲਜ਼ ਲਿਮਟਿਡ (ਭਾਰਤ ਸਰਕਾਰ) ਦੇ ਅਦਾਰੇ ਵਿਖੇ ਆਰ. ਪਦਮਨਾਭਨ ਕਾਰਜਕਾਰੀ ਡਾਇਰੈਕਟਰ ਤਿਰਚੀ ਵਲੋਂ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਅਤੇ ਪ੍ਰਾਈਵੇਟ ਸੈਕਟਰ ਦੇ ਡਾਕਟਰਾਂ ਦੀ ਕਾਰਗੁਜ਼ਾਰੀ ਸ਼ਲਾਘਾਯੋਗ-ਡਾਇ. ਡਾ. ਕਰਨਜੀਤ ਸਿੰਘ

ਤਰਨ ਤਾਰਨ, 15 ਮਾਰਚ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਮਹਾਂਮਾਰੀ ਦਾ ਆਲਮ ਬਣਿਆ ਹੋਇਆ ਹੈ | ਸਾਰੇ ਦੇਸ਼ਾਂ ਨੇ ਪਾਬੰਦੀਆਂ ਲਗਾਈਆਂ ਹੋਈਆਂ ਹਨ ਤਾਂ ਜੋ ਲੋਕਾਂ ਨੂੰ ਬਚਾਉਣ ਵਾਸਤੇ ਇਤਿਆਦ ਨੂੰ ਜ਼ਿਆਦਾ ਮਹੱਤਤਾ ਦਿੱਤੀ ਜਾਵੇ | ਬਹੁਤ ਹੀ ਚੰਗੀ ਗੱਲ ਹੈ ਕਿ ਮਨੁੱਖਤਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦਾ ਮੇਲਾ ਸ਼ਰਧਾ ਨਾਲ ਮਨਾਇਆ

ਗੋਇੰਦਵਾਲ ਸਾਹਿਬ, 15 ਮਾਰਚ (ਸਕੱਤਰ ਸਿੰਘ ਅਟਵਾਲ)-ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਹੰਸਾਂਵਾਲਾ ਵਿਖੇ ਸਾਲਾਨਾ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ | ...

ਪੂਰੀ ਖ਼ਬਰ »

ਚਾਹਲ ਵਿਖੇ ਹੋਲੇ-ਮਹੱਲੇ ਦਾ ਸਾਲਾਨਾ ਜੋੜ ਮੇਲਾ ਮਨਾਇਆ

ਸਰਾਏਾ ਅਮਾਨਤ ਖਾਂ, 15 ਮਾਰਚ (ਨਰਿੰਦਰ ਸਿੰਘ ਦੋਦੇ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਿੰਡ ਚਾਹਲ ਵਿਖੇ ਹੋਲੇ-ਮਹੱਲੇ ਦੇ ਸਬੰਧ ਵਿਚ ਮਨਾਏ ਜਾਦੇ ਤਿੰਨ ਰੋਜਾ ਸਾਲਾਨਾ ਜੋੜ ਮੇਲਾ ਇਸ ਵਾਰ ਵੀ ਸਮੂਹ ਨਗਰ ਚਾਹਲ ਤੇ ਇਲਾਕੇ ਭਰ ਦੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਪਿਰੋਜ ਸਿੰਘ ਤੇ ਬਾਬਾ ਵੀਰ ਸਿੰਘ ਦੇ ਸਾਲਾਨਾ ਜੋੜ ਮੇਲੇ ਮੌਕੇ ਨਗਰ ਕੀਰਤਨ

ਖਡੂਰ ਸਾਹਿਬ, 15 ਮਾਰਚ (ਰਸ਼ਪਾਲ ਸਿੰਘ ਕੁਲਾਰ)-ਸ਼ਹੀਦ ਬਾਬਾ ਪਿਰੋਜ ਸਿੰਘ ਤੇ ਬਾਬਾ ਵੀਰ ਸਿੰਘ ਦੀ ਯਾਦ ਵਿਚ ਸਾਲਾਨਾ ਜੋੜ ਮੇਲੇ ਮੌਕੇ ਪਿੰਡ ਹਰਦੋ-ਸਰਲੀ ਵਿਖੇ ਪੰਜਾਂ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਮਹਾਨ ਨਗਰ ਕੀਰਤਨ ...

ਪੂਰੀ ਖ਼ਬਰ »

ਥਾਣਾ ਝਬਾਲ ਦੀ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਮੈਰਾਥਨ ਦੌੜ

ਝਬਾਲ, 15 ਮਾਰਚ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਜਿਲ੍ਹਾ ਪੁਲਿਸ ਉਚ ਅਧਿਕਾਰੀਆਂ ਦੇ ਆਦੇਸ਼ਾਂ 'ਤੇ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਥਾਣਾ ਝਬਾਲ ਦੀ ਪੁਲਿਸ ਵਲੋਂ ਮੈਰਾਥਨ ਦੌੜ ਕਰਵਾਈ ਗਈ | ਇਸ ਸਮੇਂ ਸਪੋਰਟਸ ਸੇਂਟਰ ਤਰਨ ਤਾਰਨ, ਪੱਟੀ, ਪਹੂਵਿੰਡ ਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਲਾਲਉਸਮਾ ਦੇ ਹੱਕ 'ਚ ਦਾਰਾਪੁਰ ਵਿਖੇ ਭਰਵੀਂ ਮੀਟਿੰਗ

ਖਡੂਰ ਸਾਹਿਬ, 15 ਮਾਰਚ (ਰਸ਼ਪਾਲ ਸਿੰਘ ਕੁਲਾਰ)- ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਵਲੋਂ ਹਲਕਾ ਬਾਬਾ ਬਕਾਲਾ ਵਿਚ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਲਈ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਤਹਿਤ ਪਿੰਡ ਦਾਰਾਪੁਰ ਵਿਖੇ ਇਕ ਭਰਵੀਂ ਮੀਟਿੰਗ ਦੌਰਾਨ ਜਥੇ. ...

ਪੂਰੀ ਖ਼ਬਰ »

ਸਰਾਏ ਅਮਾਨਤ ਖਾਂ ਵਿਖੇ ਸਿਹਤ ਬੀਮਾ ਯੋਜਨਾ ਦੇ ਵੰਡੇ ਕਾਰਡ

ਸਰਾਏਾ ਅਮਾਨਤ ਖਾਂ, 15 ਮਾਰਚ (ਨਰਿੰਦਰ ਸਿੰਘ ਦੋਦੇ)¸ਜਦੋਂ ਦੀ ਕਾਂਗਰਸ ਪਾਰਟੀ ਦੀ ਸਰਕਾਰ ਆਈ ਹੈ, ਲੋਕਾਂ ਨੂੰ ਆਪਣੇ ਆਪ ਸਰਕਾਰੀ ਸਹੂਲਤਾਂ ਪਿੰਡ ਵਿਚ ਹੀ ਮਿਲ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਦਿਲਜੋਦ ਸਿੰਘ ਸੋਨੀ ਸਾਂਘਣੀਆ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX