ਤਾਜਾ ਖ਼ਬਰਾਂ


ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  1 day ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  1 day ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  1 day ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  1 day ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  1 day ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  1 day ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  1 day ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  1 day ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  1 day ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  1 day ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  1 day ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  1 day ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  1 day ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਪਟਿਆਲਾ

ਕੋਰੋਨਾ ਨਾਲ ਨਜਿੱਠਣ ਲਈ 7 ਸਰਕਾਰੀ ਇਮਾਰਤਾਂ ਆਈਸੋਲੇਸ਼ਨ ਅਤੇ ਕੋਆਰਨਟਾਈਨ ਬਲਾਕਾਂ 'ਚ ਕੀਤੀਆਂ ਤਬਦੀਲ

ਪਟਿਆਲਾ, 15 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕੋਰੋਨਾ ਵਾਇਰਸ ਕਾਰਨ ਪੈਦਾ ਹੋਣ ਵਾਲੀ ਸਥਿਤੀ ਨਾਲ ਨਜਿੱਠਣ ਲਈ ਇਹਤਿਹਾਤ ਵਜੋਂ ਡਿਜ਼ਾਸ਼ਟਰ ਮੈਨੇਜਮੈਂਟ ਐਕਟ-2005 ਦੀ ਧਾਰਾ 65 (1) (2) ਤਹਿਤ ਪਟਿਆਲਾ ਜ਼ਿਲ੍ਹੇ ਦੀਆਂ 7 ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਰਾਜਪੁਰਾ, 15 ਮਾਰਚ (ਰਣਜੀਤ ਸਿੰਘ)-ਬੀਤੀ ਦੇਰ ਰਾਤ ਇੱਥੋਂ ਦੇ ਐਮ.ਐਲ.ਏ. ਰੋਡ 'ਤੇ ਸਥਿਤ ਬਖ਼ਸ਼ੀ ਕਲੈਕਸ਼ਨ ਦੇ ਸ਼ੋਅ ਰੂਮ ਵਿਚ ਅਚਾਨਕ ਅੱਗ ਲੱਗ ਗਈ ਅਤੇ ਇਸ ਕਾਰਨ ਲੱਖਾਂ ਦਾ ਸਮਾਨ ਸੜ ਕੇ ਸਵਾਹ ਹੋ ਗਿਆ | ਅੱਗ ਲੱਗਣ ਦੇ ਅਸਲੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਧੀਰਜ ਗਰੋਵਰ ਨੇ ਦੱਸਿਆ ਕਿ ਉਨ੍ਹਾਂ ਦਾ ਪਹਿਲੀ ਮੰਜ਼ਲ 'ਤੇ ਲਹਿੰਗੇ ਵਗ਼ੈਰਾ ਦਾ ਕੰਮ ਕਾਰ ਹੈ | ਉਨ੍ਹਾਂ ਨੂੰ ਸੜਕ 'ਤੇ ਜਾ ਰਹੇ ਆਮ ਲੋਕਾਂ ਨੇ ਦੱਸਿਆ ਕਿ ਦੁਕਾਨ ਦੀ ਪਹਿਲੀ ਮੰਜ਼ਲ ਵਿਚੋਂ ਧੰੂਆਂ ਨਿਕਲ ਰਿਹਾ ਹੈ | ਜਿਸ ਕਾਰਨ ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬਿ੍ਗੇਡ ਨੂੰ ਦਿਤੀ | ਫਾਇਰ ਬਿ੍ਗੇਡ ਨੇ ਆ ਕੇ ਬੜੀ ਹੀ ਮੁਸ਼ਕਲ ਨੇ ਨਾਲ ਅੱਗ 'ਤੇ ਕਾਬੂ ਪਾਇਆ ਪਰ ਜਦ ਤੱਕ ਕਾਫੀ ਨੁਕਸਾਨ ਹੋ ਚੁੱਕਾ ਸੀ | ਉਸ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀ ਲੱਗ ਸਕਿਆ |

ਖ਼ਬਰ ਸ਼ੇਅਰ ਕਰੋ

 

ਡੰਗਰ ਚਾਰਦਿਆਂ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ

ਰਾਜਪੁਰਾ, 15 ਮਾਰਚ (ਜੀ.ਪੀ. ਸਿੰਘ)-ਅੱਜ ਰਾਜਪੁਰਾ-ਅੰਬਾਲਾ ਮੁੱਖ ਰੇਲ ਮਾਰਗ ਤੇ ਡੰਗਰ ਚਾਰਦਿਆਂ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਸਥਾਨਕ ਰੇਲਵੇ ਪੁਲਿਸ ਚੌਾਕੀ ਦੇ ਸਹਾਇਕ ਥਾਣੇਦਾਰ ਪ੍ਰਗਟ ਸਿੰਘ ਅਤੇ ਸਹਾਇਕ ਥਾਣੇਦਾਰ ਨਿਰਮਲ ਸਿੰਘ ...

ਪੂਰੀ ਖ਼ਬਰ »

ਚੋਰੀ ਕੀਤੀ ਰਕਮ ਸਣੇ ਨੌਜਵਾਨ ਕੀਤਾ ਕਾਬੂ

ਸਮਾਣਾ, 15 ਮਾਰਚ (ਹਰਵਿੰਦਰ ਸਿੰਘ ਟੋਨੀ)-ਸਥਾਨਕ ਕ੍ਰਿਸ਼ਨਾ ਮਾਰਕੀਟ ਵਿਚ ਇਕ ਬੂਟ ਸ਼ਾਪ ਤੋਂ ਨਗਦੀ ਚੋਰੀ ਕਰਨ ਵਾਲੇ ਨੌਜਵਾਨ ਨੂੰ ਸਿਟੀ ਪੁਲਿਸ ਨੇ ਕੇਵਲ ਇਕ ਦਿਨ ਵਿਚ ਹੀ ਚੋਰੀ ਕੀਤੀ ਗਈ ਰਕਮ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਸਿਟੀ ਪੁਲਿਸ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਦੋ ਹੋਰ ਮੋਬਾਈਲ ਬਰਾਮਦ

ਪਟਿਆਲਾ, 15 ਮਾਰਚ (ਗੁਰਵਿੰਦਰ ਸਿੰਘ ਔਲਖ)-ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵਲੋਂ ਚੱਕੀਆਂ ਦੀ ਤਲਾਸ਼ੀ ਦੌਰਾਨ ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਥਾਣਾ ਤਿ੍ਪੜੀ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ | ਜੇਲ੍ਹ ਦੇ ਸਹਾਇਕ ਸੁਪਰਡੈਂਟ ਅਰਪਨਜੋਤ ਸਿੰਘ ਨੇ ਤਿ੍ਪੜੀ ਪੁਲਿਸ ਕੋਲ ...

ਪੂਰੀ ਖ਼ਬਰ »

ਪਿੰਡ ਸ਼ਾਮਦੋਂ 'ਚ ਮੀਂਹ ਕਾਰਨ ਮਕਾਨ ਦੀ ਛੱਤ ਡਿਗੀ, ਜਾਨੀ ਨੁਕਸਾਨ ਤੋਂ ਬਚਾਅ

ਰਾਜਪੁਰਾ, 15 ਮਾਰਚ (ਜੀ.ਪੀ. ਸਿੰਘ)-ਨੇੜਲੇ ਪਿੰਡ ਸ਼ਾਮਦੋਂ ਵਿਚ ਬੀਤੇ 3 ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਕਾਰਣ ਕਮਰੇ ਅੰਦਰ ਪਿਆ ਸਮਾਨ ਨੁਕਸਾਨਿਆ ਗਿਆ ਜਦ ਕਿ ਪਰਿਵਾਰ ਦੇ ਮੈਂਬਰ ਛੱਤ ਡਿੱਗਣ ਸਮੇਂ ਬਾਹਰ ਹੋਣ ਕਰਕੇ ...

ਪੂਰੀ ਖ਼ਬਰ »

ਰੋਕ ਦੇ ਬਾਵਜੂਦ 'ਐਤਵਾਰ ਬਾਜ਼ਾਰ' ਵਿਚ ਸੈਂਕੜੇ ਲੋਕ ਹੋਏ ਇਕੱਠੇ

ਪਟਿਆਲਾ, 15 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਕੋਰੋਨਾ ਵਾਇਰਸ ਤੋਂ ਬਚਾ ਲਈ ਭੀੜਾਂ ਇਕੱਠੀਆਂ ਕਰਨ ਵਾਲੇ ਪ੍ਰੋਗਰਾਮਾਂ, ਜਨਤਕ ਸਭਾਵਾਂ 'ਤੇ ਲਗਾਈ ਗਈ ਪਾਬੰਦੀ ਦੇ ਬਾਵਜੂਦ ਅੱਜ ਮੁੱਖ ਮੰਤਰੀ ਦੇ ਸ਼ਹਿਰ 'ਚ ਹਰ ਐਤਵਾਰ ਲੱਗਦੀ ਸੰਡੇ ਮਾਰਕੀਟ ਆਮ ਵਾਂਗ ਲੱਗੀ ਅਤੇ ਇੱਥੇ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਉਣ ਲਈ ਮੋਤੀ ਮਹਿਲ 'ਚ ਆਮ ਲੋਕਾਂ ਦਾ ਦਾਖ਼ਲਾ ਬੰਦ

ਪਟਿਆਲਾ, 15 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਕੋਰੋਨਾ ਵਾਇਰਸ ਦੀ ਦਹਿਸ਼ਤ ਦਾ ਅਸਰ ਹੁਣ ਸਿਆਸੀ ਲੋਕਾਂ 'ਤੇ ਵੀ ਦਿਖਦਾ ਨਜ਼ਰ ਆ ਰਿਹਾ ਹੈ | ਕੋਰੋਨਾ ਦੇ ਇਸ ਡਰ ਕਾਰਨ ਅੱਜ ਮੋਤੀ ਮਹਿਲ ਦੇ ਦਰਵਾਜ਼ੇ ਵੀ ਆਮ ਲੋਕਾਂ ਲਈ ਬੰਦ ਕਰ ਦਿੱਤੇ ਗਏ ਹਨ, ਨਾਲ ਹੀ ਮਹਿਲ ਅੰਦਰ ਕੰਮ ਕਰਦਾ ...

ਪੂਰੀ ਖ਼ਬਰ »

ਕਿੰਨਰਾਂ ਦੇ ਨਾਂਅ 'ਤੇ ਜ਼ਬਰਦਸਤੀ ਵਧਾਈ ਲੈਣ 'ਤੇ ਮਾਮਲਾ ਦਰਜ

ਪਟਿਆਲਾ, 15 ਮਾਰਚ (ਗੁਰਵਿੰਦਰ ਸਿੰਘ ਔਲਖ)-ਸਥਾਨਕ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਸਿਮਰਨ ਮਹੰਤ ਦੀ ਸ਼ਿਕਾਇਤ ਦੇ ਆਧਾਰ 'ਤੇ ਕਈ ਜਣਿਆਂ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਕੋਲ ਸਿਮਰਨ ਮਹੰਤ ਵਾਸੀ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ...

ਪੂਰੀ ਖ਼ਬਰ »

ਪਿੰਡ ਬੰਮ੍ਹਣਾ ਵਿਖੇ ਅੱਜ ਹੋਵੇਗਾ ਅੰਮਿ੍ਤ ਸੰਚਾਰ

ਸਮਾਣਾ, 15 ਮਾਰਚ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਬੰਮ੍ਹਣਾ ਵਿਖੇ ਸੰਤ ਬਾਬਾ ਕਸ਼ਮੀਰਾ ਸਿੰਘ ਅਲੌਹਰਾਂ ਸਾਹਿਬ ਵਾਲਿਆਂ ਵਲੋਂ ਲਗਾਏ ਜਾ ਰਹੇ ਦੀਵਾਨਾਂ ਦਾ ਅੱਜ ਆਖ਼ਰੀ ਦਿਨ ਹੈ ਤੇ ਇਲਾਕੇ ਦੀ ਸੰਗਤ ਇਨ੍ਹਾਂ ਦੀਵਾਨਾਂ ਵਿਚ ਭਾਰੀ ਗਿਣਤੀ ਵਿਚ ਹਾਜ਼ਰੀ ਭਰ ਰਹੀ ...

ਪੂਰੀ ਖ਼ਬਰ »

ਮੁੱਕੇਬਾਜ਼ੀ ਕੋਚ ਸੰਤੋਸ਼ ਦੱਤਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਪਟਿਆਲਾ, 15 ਮਾਰਚ (ਚਹਿਲ)-ਪੰਜਾਬ ਮੁੱਕੇਬਾਜ਼ੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੰਤੋਸ਼ ਦੱਤਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਬੀਤੇ ਕੱਲ੍ਹ ਉਨ੍ਹਾਂ ਦੇ ਮਾਤਾ ਕੁਸ਼ੱਲਿਆ ਦੱਤਾ ਸਵਰਗਵਾਸ ਹੋ ਗਏ | ਉਹ 87 ਸਾਲ ਦੇ ਸਨ | ਉਹ ਆਪਣੇ ਪਿੱਛੇ ਤਿੰਨ ਪੁੱਤਰ ਸੰਤੋਸ਼ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਇਕ ਦਰਜਨ ਪੰਚਾਇਤਾਂ ਨੂੰ ਵੰਡੇ 2 ਕਰੋੜ ਦੀ ਗਰਾਂਟ ਦੇ ਚੈੱਕ

ਰਾਜਪੁਰਾ, 15 ਮਾਰਚ (ਜੀ.ਪੀ. ਸਿੰਘ)-ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਬਲਾਕ ਸੰਮਤੀ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ ਦੀ ਅਗਵਾਈ ਵਿਚ ਪਿੰਡ ਅਲੂਣਾ, ਬਸੰਤਪੁਰਾ, ਸਰਾਏਬੰਜਾਰਾ, ਬਸਤੀ, ਬਲਸੂਆ, ਚੰਦੂਮਾਜਰਾ, ਚੱਕ ਖ਼ੁਰਦ, ਉਗਾਣੀ, ਨੈਣਾ, ...

ਪੂਰੀ ਖ਼ਬਰ »

ਨਕਲੀ ਆਈ. ਡੀ. ਕਾਰਡ ਬਣਾਉਣ 'ਤੇ ਮਾਮਲਾ ਦਰਜ

ਪਟਿਆਲਾ, 15 ਮਾਰਚ (ਗੁਰਵਿੰਦਰ ਸਿੰਘ ਔਲਖ)-ਸਥਾਨਕ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਸਿਮਰਨ ਮਹੰਤ ਦੀ ਸ਼ਿਕਾਇਤ ਦੇ ਆਧਾਰ 'ਤੇ ਕਈ ਜਣਿਆਂ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਕੋਲ ਸਿਮਰਨ ਮਹੰਤ ਵਾਸੀ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ...

ਪੂਰੀ ਖ਼ਬਰ »

ਸਮੈਕ ਸਮੇਤ ਤਿੰਨ ਵਿਅਕਤੀ ਕਾਬੂ

ਪਟਿਆਲਾ, 15 ਮਾਰਚ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਪੁਲਿਸ ਨੇ 2 ਵੱਖ-ਵੱਖ ਥਾਵਾਂ ਤੋਂ ਸਮੈਕ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਏ ਹਨ | ਪਹਿਲੇ ਕੇਸ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਨਵਾਬ ਸਾਹਾ ਵਾਸੀ ...

ਪੂਰੀ ਖ਼ਬਰ »

ਵਿਦੇਸ਼ੋਂ ਪਰਤੇ 550 ਹੋਰ ਯਾਤਰੀਆਂ ਦੀ ਪੜਤਾਲ ਲਈ ਸਿਹਤ ਟੀਮ ਹੋਈ ਸਰਗਰਮ

ਪਟਿਆਲਾ, 15 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਦੁਨੀਆ 'ਚ ਫੈਲੇ ਕੋਰੋਨਾ ਵਾਇਰਸ ਦੇ ਨਿੱਤ ਮਾੜੇ ਸੁਨੇਹਿਆਂ ਵਿਚ ਪਟਿਆਲਾ ਜਿਲ੍ਹੇ 'ਚ ਕੋਈ ਕੇਸ ਸਾਹਮਣੇ ਨਾ ਆਉਣ ਦੀ ਸੁਖਦ ਖਬਰ ਹੈ | ਇਸ ਦੇ ਬਾਵਜੂਦ ਜਿਲ੍ਹਾ ਸਿਹਤ ਵਿਭਾਗ ਦੇ ਡਾਕਟਰ ਅਤੇ ਅਮਲਾ ਬਿਨਾਂ ਛੁੱਟੀ ਕੀਤੇ ...

ਪੂਰੀ ਖ਼ਬਰ »

ਮੌਸਮ ਬਦਲਿਆ ਪਰ ਕਿਸਾਨੀ 'ਤੇ ਸੰਕਟ ਬਰਕਰਾਰ

ਘਨੌਰ, 15 ਮਾਰਚ (ਬਲਜਿੰਦਰ ਸਿੰਘ ਗਿੱਲ)-ਅਸਮਾਨੀ ਬੱਦਲ ਤਾਂ ਭਾਵੇਂ ਛੱਟ ਗਏ ਹਨ ਪਰ ਬੇਮੌਸਮੀ ਬਰਸਾਤ ਨਾਲ ਨੀਵੇਂ ਖੇਤਾਂ 'ਚ ਜਮ੍ਹਾਂ ਹੋਏ ਪਾਣੀ ਕਾਰਨ ਕਿਸਾਨੀ 'ਤੇ ਸੰਕਟ ਹਾਲੇ ਵੀ ਬਰਕਰਾਰ ਹੈ | ਇਸੇ ਕਾਰਨ ਨਾ ਚਾਹੁੰਦੇ ਹੋਏ ਵੀ ਅੰਨਦਾਤਾ ਨੂੰ ਪੰਪਾਂ ਰਾਹੀਂ ਫ਼ਸਲ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਅਗਵਾਈ ਵਿਚ ਸੂਬੇ ਦਾ ਵਿਕਾਸ ਹੋ ਰਿਹਾ ਹੈ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 15 ਮਾਰਚ (ਸਾਹਿਬ ਸਿੰਘ)-'ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ ਅਤੇ ਸਾਬਕਾ ਅਕਾਲੀ ਸਰਕਾਰ ਵਲੋਂ ਪੰਜਾਬ ਸਿਰ ਚਾੜ੍ਹੀ ਕਰਜ਼ੇ ਦੀ ਪੰਡ ਦੇ ਬਾਵਜੂਦ ਸੂਬੇ ਵਿਚ ਵਿਕਾਸ ਦੀ ਰਫ਼ਤਾਰ ਜ਼ੋਰ ਫੜ੍ਹ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਨਿਗਮ 'ਚ ਕੀਤੀ ਬੈਠਕ

ਪਟਿਆਲਾ, 15 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਕੋਰੋਨਾ ਵਾਇਰਸ (ਕੋਬੀਡ-19) ਨੂੰ ਲੈ ਕੇ ਪਟਿਆਲੇ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ | ਨਗਰ ਨਿਗਮ ਨੇ ਐਤਵਾਰ ਨੂੰ ਕੋਰੋਨਾ ਵਾਇਰਸ ਦੇ ਸਬੰਧ ਵਿਚ ਐਮਰਜੈਂਸੀ ਬੈਠਕ ਸੱਦੀ | ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਕਾਰਪੋਰੇਸ਼ਨ ...

ਪੂਰੀ ਖ਼ਬਰ »

ਕੋਰੋਨਾ ਦੇ ਡਰ ਨੇ ਬਾਜ਼ਾਰ ਕੀਤੇ ਸੁੰਨੇ

ਪਟਿਆਲਾ, 15 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੂਰੀ ਦੁਨੀਆ ਨੂੰ ਆਪਣੀ ਲਪੇਟ 'ਚ ਲੈਣ ਵਾਲੇ ਕੋਰੋਨਾ ਵਾਇਰਸ ਨੇ ਜਿੱਥੇ ਬਾਜ਼ਾਰ ਸੁੰਨੇ ਕਰ ਦਿੱਤੇ ਹਨ | ਉੱਥੇ ਲੋਕਾਂ ਨੇ ਇਸ ਫੈਲਦੀ ਦਹਿਸ਼ਤ ਨੂੰ ਦੇਖਦਿਆਂ ਆਪਣੇ ਘਰਾਂ 'ਚ ਰਸੋਈ ਦਾ ਖਾਣ ਪੀਣ ਦਾ ਸਮਾਨ ਸਮੇਤ ਹੋਰ ...

ਪੂਰੀ ਖ਼ਬਰ »

ਵਿਕਾਸ ਪੱਖੋਂ ਪਛੜੇ ਕਸਬਾ ਸ਼ੁਤਰਾਣਾ 'ਚ ਥਾਂ-ਥਾਂ ਫੈਲੀ ਗੰਦਗੀ ਨਾਲ ਭਿਆਨਕ ਬਿਮਾਰੀਆਂ ਫੈਲਣ ਦਾ ਡਰ

ਸ਼ੁਤਰਾਣਾ, 15 ਮਾਰਚ (ਬਲਦੇਵ ਸਿੰਘ ਮਹਿਰੋਕ)-ਵਿਕਾਸ ਪੱਖੋਂ ਬੁਰੀ ਤਰ੍ਹਾਂ ਪਛੜੇ ਹੋਏ ਕਸਬਾ ਸ਼ੁਤਰਾਣਾ ਦੀਆਂ ਗਲੀਆਂ-ਨਾਲੀਆਂ 'ਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਨਾਲ ਭਿਆਨਕ ਬਿਮਾਰੀਆਂ ਫੈਲਣ ਦੇ ਡਰ ਕਾਰਨ ਲੋਕਾਂ ਦੀ ਜ਼ਿੰਦਗੀ ਦੁੱਭਰ ਬਣੀ ਹੋਈ ਹੈ | 30 ਹਜਾਰ ਤੋਂ ...

ਪੂਰੀ ਖ਼ਬਰ »

ਪਿਉ-ਪੁੱਤਰ ਦੀ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ 2 ਨਾਮਜ਼ਦ

ਰਾਜਪੁਰਾ, 15 ਮਾਰਚ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਕੁੱਟਮਾਰ ਕਰਨ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਨਵੀਂ ਅਤੇ ਪੁਰਾਣੀ ਗੁਰਦੁਆਰਾ ਕਮੇਟੀ ਵਿਚਕਾਰ ਝਗੜੇ ਸਬੰਧੀ 7 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ/ਸਨੌਰ, 15 ਮਾਰਚ (ਪਰਗਟ ਸਿੰਘ ਬਲਬੇੜ੍ਹਾ, ਸੋਖਲ)-ਕਸਬਾ ਸਨੌਰ ਵਿਖੇ ਬੀਤੇ ਕੱਲ੍ਹ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਨਵੀਂ ਕਮੇਟੀ ਅਤੇ ਪੁਰਾਣੀ ਕਮੇਟੀ ਦੇ ਮੈਂਬਰਾਂ ਵਿਚਕਾਰ ਹੋਈ ਲੜਾਈ ਦੌਰਾਨ ਥਾਣਾ ਸਨੌਰ ਦੀ ਪੁਲਿਸ ਨੇ 7 ਵਿਅਕਤੀਆਂ ਿਖ਼ਲਾਫ਼ ਕੇਸ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸਬੰਧੀ ਮਾਮਲਾ ਦਰਜ

ਨਾਭਾ, 15 ਮਾਰਚ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਬੂਟਾ ਖ਼ਾਨ ਪੁੱਤਰ ਇੰਦਰ ਖ਼ਾਨ ਵਾਸੀ ਪਿੰਡ ਧਨੌਰੀ ਥਾਣਾ ਸਦਰ ਨਾਭਾ ਦੀ ਸ਼ਿਕਾਇਤ 'ਤੇ ਸੁਖਵੀਰ ਸਿੰਘ ਵਾਸੀ ਮੀਮਸਾ ਥਾਣਾ ਸਦਰ ਧੂਰੀ ਜ਼ਿਲ੍ਹਾ ਸੰਗਰੂਰ ਅਤੇ ਇਕ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਰਕੁੱਟ ਕਰਨ ਤੇ ...

ਪੂਰੀ ਖ਼ਬਰ »

ਚੰਦੂਮਾਜਰਾ ਸਮੇਤ ਵੱਖ-ਵੱਖ ਆਗੂਆਂ ਵਲੋਂ ਦੀਵਾਰਕੀ ਦੇਵੀ ਜਿੰਦਲ ਨੂੰ ਸ਼ਰਧਾਂਜਲੀਆਂ ਭੇਟ

ਪਾਤੜਾਂ, 15 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)-ਪਾਤੜਾਂ ਇਲਾਕੇ ਦੇ ਉੱਘੇ ਸਮਾਜ ਸੇਵੀ ਆਗੂ ਭੂਸ਼ਨ ਜਿੰਦਲ ਦੇ ਮਾਤਾ ਅਤੇ ਨਗਰ ਕੌਾਸਲ ਪਾਤੜਾਂ ਦੇ ਸਾਬਕਾ ਪ੍ਰਧਾਨ ਵਿਨੋਦ ਜਿੰਦਲ ਦੇ ਤਾਈ ਸ੍ਰੀਮਤੀ ਦੀਵਾਰਕੀ ਦੇਵੀ ਜਿੰਦਲ ਨਮਿਤ ਰੱਖੇ ਗਏ ਸ੍ਰੀ ਗਰੁੜ ਪੁਰਾਣ ਦੇ ਪਾਠ ...

ਪੂਰੀ ਖ਼ਬਰ »

ਬਿਜਲੀ ਚੋਰੀ ਸਬੰਧੀ ਮੁਕਤ ਇਨਕਲੇਵ ਨੂੰ 5 ਲੱਖ ਰੁਪਏ ਦਾ ਜੁਰਮਾਨਾ

ਪਟਿਆਲਾ, 15 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ ਵਲੋਂ ਬਿਜਲੀ ਚੋਰਾਂ ਨੰੂ ਫੜਨ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਚੀਫ਼ ਇੰਜੀਨੀਅਰ ਇਨਫੋਰਸਮੈਂਟ ਇੰਜ. ਰਾਜਿੰਦਰ ਸਿੰਘ ਸਰਾਉ ਐਮ.ਐਮ.ਟੀ.ਐਸ, ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 288 ਬੋਤਲਾਂ ਬਰਾਮਦ-ਮਾਮਲੇ ਦਰਜ

ਪਟਿਆਲਾ, 15 ਮਾਰਚ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਦੀਆਂ 288 ਬੋਤਲਾਂ ਬਰਾਮਦ ਕਰਕੇ ਮੁਲਜ਼ਮਾਂ ਿਖ਼ਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਸਦਰ ਦੀ ਪੁਲਿਸ ਨੇ 240 ਬੋਤਲਾਂ ਸ਼ਰਾਬ ...

ਪੂਰੀ ਖ਼ਬਰ »

ਘਟੀਆ ਸਾਮਾਨ ਮਿਲਣ ਕਾਰਨ ਸਨੌਰ ਦੇ ਲੋਕ ਪੇ੍ਰਸ਼ਾਨ

ਸਨੌਰ, 15 ਮਾਰਚ (ਸੋਖਲ)-ਵਿਸ਼ਵ ਭਰ 'ਚ ਕਰੋਨਾ ਵਾਇਰਸ ਦੀ ਬਿਮਾਰੀ ਫੈਲੀ ਹੋਈ ਹੈ | ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਲੋਕਾਂ ਨੰੂ ਫ਼ੋਨ ਸੰਦੇਸ਼ ਰਾਹੀਂ ਵੀ ਸੁਚੇਤ ਰਹਿਣ ਦੇ ਸੰਦੇਸ਼ ਭੇਜ ਰਹੀਆਂ ਹਨ ਪਰ ਮੁੱਖ ਮੰਤਰੀ ਪੰਜਾਬ ਦੇ ਆਪਣੇ ਜੱਦੀ ਜ਼ਿਲੇ੍ਹ ਪਟਿਆਲਾ ਖ਼ਾਸ ...

ਪੂਰੀ ਖ਼ਬਰ »

ਬਿਜਲੀ ਦੇ ਖੰਭੇ 'ਚ ਵੱਜੀ ਕਾਰ, ਪਰਿਵਾਰ ਦਾ ਬਚਾਅ

ਬਨੂੜ, 15 ਮਾਰਚ (ਭੁਪਿੰਦਰ ਸਿੰਘ)-ਬਨੂੜ-ਲਾਲੜੂ ਮਾਰਗ 'ਤੇ ਪਿੰਡ ਧਰਮਗੜ੍ਹ ਨੇੜੇ ਅੱਜ ਉਦੋਂ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ, ਜਦੋਂ ਲਾਲੜੂ ਵੱਲ ਜਾਂਦੀ ਇਕ ਸਵਿਫ਼ਟ ਕਾਰ ਬਿਜਲੀ ਦੇ ਖੰਭੇ ਵਿਚ ਜਾ ਵੱਜੀ ਤੇ ਪੋਲ ਟੁੱਟਕੇ ਕਾਰ 'ਤੇ ਜਾ ਡਿੱਗਾ, ਜਿਸ ਕਾਰਨ ਕਾਰ ਵਿਚ ...

ਪੂਰੀ ਖ਼ਬਰ »

ਪਿੰਡ ਫਰਾਂਸਵਾਲਾ ਵਿਖੇ ਫ਼ੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਦੇਵੀਗੜ੍ਹ, 15 ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-ਸਾਬਕਾ ਬਲਾਕ ਸੰਮਤੀ ਮੈਂਬਰ ਸਵਿੰਦਰ ਸਿੰਘ ਗਿੱਲ ਬੁਧਮੋਰ ਅਤੇ ਸਾਬਕਾ ਸਰਪੰਚ ਪਿੰਡ ਤਰਲੋਕ ਸਿੰਘ ਗਿੱਲ ਸਾਬਕਾ ਸਰਪੰਚ ਪਿੰਡ ਫਰਾਂਸਵਾਲਾ ਦੇ ਭਤੀਜੇ ਫ਼ੌਜੀ ਰਮਨਦੀਪ ਸਿੰਘ (28) ਸਪੁੱਤਰ ਸਵਰਗੀ ਜਗਜੀਤ ਸਿੰਘ, ...

ਪੂਰੀ ਖ਼ਬਰ »

ਸ਼ਹਿਰ 'ਚ ਭੋਜਨ ਸੁਰੱਖਿਆ ਐਕਟ ਦੀ ਹੋ ਰਹੀ ਹੈ ਉਲੰਘਣਾ

ਪਟਿਆਲਾ, 15 ਮਾਰਚ (ਗੁਰਵਿੰਦਰ ਸਿੰਘ ਔਲਖ)-ਸ਼ਹਿਰ 'ਚ ਜਿੱਥੇ ਇਕ ਪਾਸੇ ਕੋਰੋਨਾ ਵਾਇਰਸ ਤੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕਿ ਸਿਹਤ ਵਿਭਾਗ ਦਾ ਸਾਰਾ ਅਮਲਾ ਮੁਸਤੈਦੀ ਵਰਤ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਢਾਬੇ ਅਤੇ ਸੜਕਾਂ ਦੇ ਕਿਨਾਰੇ ਖੜ੍ਹਦੇ ਰੇਹੜੀਆਂ ਵਾਲਿਆਂ ...

ਪੂਰੀ ਖ਼ਬਰ »

28 ਦਿਨਾਂ ਦੇ ਵਿਚ-ਵਿਚ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਪ੍ਰਾਪਤ ਕਰੋ - ਪੈਰਾਗੋਨ ਗਰੁੱਪ

ਸੰਗਰੂਰ, 15 ਮਾਰਚ (ਸੁਖਵਿੰਦਰ ਸਿੰਘ ਫੁੱਲ) - ਪੈਰਾਗੋਨ ਗਰੁੱਪ ਦੇ ਡਾਇਰੈਕਟਰ ਰਣਜੀਤ ਸਿੰਘ ਨੇ ਕਿਹਾ ਕਿ ਪਿਛਲੇ ਵਾਰੀ ਦੀ ਤੁਲਨਾ ਵਿਚ ਇਸ ਵਾਰ ਵੀ ਪੈਰਾਗੋਨ ਗਰੁੱਪ ਨੇ ਕੈਨੇਡਾ ਦੇ ਵੀਜ਼ੇ 28 ਦਿਨਾਂ ਦੇ ਵਿਚ-ਵਿਚ ਪ੍ਰਾਪਤ ਕੀਤੇ | ਉਨ੍ਹਾਂ ਨੇ ਕਿਹਾ ਕਿ ਕੁੱਝ ਲੋਕਾਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸਰੋਵਰ ਦੀ ਕਾਰਸੇਵਾ ਦੀ ਕੱਲ੍ਹ ਹੋਵੇਗੀ ਆਰੰਭਤਾ - ਬਾਬਾ ਅਮਰੀਕ ਸਿੰਘ

ਪਟਿਆਲਾ, 15 ਮਾਰਚ (ਧਰਮਿੰਦਰ ਸਿੰਘ ਸਿੱਧੂ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸਿੱਖ ਸਭਾਵਾਂ, ਸੁਸਾਇਟੀਆਂ, ਜਥੇਬੰਦੀਆਂ ਅਤੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ 17 ਮਾਰਚ ...

ਪੂਰੀ ਖ਼ਬਰ »

ਪੰਜਾਬ ਦਾ ਗੌਰਵ ਬਚਾਉਣਾ ਹਰ ਪੰਜਾਬੀ ਦਾ ਫ਼ਰਜ਼-ਬਲਵੰਤ ਸਿੰਘ ਰਾਮੂਵਾਲੀਆ

ਫ਼ਰੀਦਕੋਟ, 15 ਮਾਰਚ (ਜਸਵੰਤ ਸਿੰਘ ਪੁਰਬਾ)-ਸਿੱਖ ਇਤਿਹਾਸ ਨੂੰ ਸਮਰਪਿਤ ਹਰ ਵਰਗ ਚਾਹੇ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਬੰਧਿਤ ਹੋਵੇ, ਪੰਜਾਬ ਦੇ ਗੌਰਵ ਨੂੰ ਬਚਾਉਣ ਲਈ ਇਕੱਠੇ ਹੋ ਕੇ ਅੱਗੇ ਆਉਣਾ ਚਾਹੀਦਾ ਹੈ | ਇਹ ਵਿਚਾਰ ਅੱਜ ਇੱਥੇ ਸਾਬਕਾ ਕੇਂਦਰੀ ਮੰਤਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX