ਤਾਜਾ ਖ਼ਬਰਾਂ


ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  15 minutes ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  15 minutes ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 1 hour ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  about 2 hours ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  about 2 hours ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 4 hours ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 4 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 4 hours ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 5 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 5 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 5 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  about 5 hours ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਭਾਰੀ ਮੀਂਹ ਨੇ ਤੋੜੀਆਂ ਕਿਸਾਨਾਂ ਦੀਆਂ ਆਸਾਂ
. . .  about 5 hours ago
ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਵਲੋਂ ਮਨ ਵਿਚ ਅਨੇਕਾਂ ਸੁਪਨਿਆਂ ਦਾ ਮਹਿਲ ਉਸਾਰ ਕੇ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜਦੋਂ ਪੱਕ ਕੇ ਤਿਆਰ ਹੋ ਰਹੀ ਸੀ ਤਾਂ ਕੁਦਰਤ ਦੇ ਕਹਿਰ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨੇ ਫ਼ਸਲ ਬਰਬਾਦ ਕਰ ਕੇ ਕਿਸਾਨਾਂ ਦੀਆਂ ਸਾਰੀਆਂ ਆਸਾਂ...
ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  about 5 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  about 6 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  about 6 hours ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  about 6 hours ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  about 6 hours ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 7 hours ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 7 hours ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 8 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 8 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਮੋਗਾ

ਕੋਰੋਨਾ ਵਾਇਰਸ ਦਾ ਸਹਿਮ
ਸਕੂਲਾਂ-ਕਾਲਜਾਂ ਤੋਂ ਬਾਅਦ ਸਿਨੇਮਾ ਹਾਲ, ਸਵਿਮਿੰਗ ਪੂਲਾਂ ਦੀਆਂ ਰੌਣਕਾਂ ਗ਼ਾਇਬ

ਮੋਗਾ, 15 ਮਾਰਚ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਕੋਰੋਨਾ ਵਾਇਰਸ ਦਾ ਖ਼ੌਫ਼ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਤੇ ਇਸ ਦੀ ਲਪੇਟ ਵਿਚ ਪੂਰਾ ਵਿਸ਼ਵ ਹੀ ਆ ਚੁੱਕਾ ਹੈ ਤੇ ਹਜ਼ਾਰਾਂ ਦੀ ਤਾਦਾਦ ਵਿਚ ਕੀਮਤੀ ਜਾਨਾਂ ਕੋਰੋਨਾ ਵਾਇਰਸ ਨੇ ਨਿਗਲ ਲਈਆਂ ਹਨ। ਭਾਵੇਂ ਕਿ ਹਰ ਦੇਸ਼ ਇਸ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਫ਼ਰੀਦਕੋਟ ਦੀ ਹੋਈ ਮੀਟਿੰਗ

ਬਾਘਾ ਪੁਰਾਣਾ, 15 ਮਾਰਚ (ਬਲਰਾਜ ਸਿੰਗਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਸਰਕਲ ਫ਼ਰੀਦਕੋਟ ਦੀ ਮੀਟਿੰਗ ਸਰਕਲ ਪ੍ਰਧਾਨ ਰਛਪਾਲ ਸਿੰਘ ਡੇਮਰੂ ਦੀ ਅਗਵਾਈ ਹੇਠ ਬਾਘਾ ਪੁਰਾਣਾ ਵਿਖੇ ਹੋਈ ਜਿਸ ਵਿਚ ਸਰਕਲ ਮੀਤ ਪ੍ਰਧਾਨ ਚਮਕੌਰ ਸਿੰਘ ਕਡਿਆਲ, ਸਰਕਲ ਸਕੱਤਰ ਸਵਰਨ ...

ਪੂਰੀ ਖ਼ਬਰ »

ਆਪ ਦੀਆਂ ਅਹਿਮ ਮੀਟਿੰਗਾਂ ਦਾ ਸਿਲਸਿਲਾ ਅੱਜ ਤੋਂ ਸ਼ੁਰੂ

ਮੋਗਾ, 15 ਮਾਰਚ (ਸੁਰਿੰਦਰਪਾਲ ਸਿੰਘ/ਰਾਜੇਸ਼ ਕੋਛੜ)-ਆਮ ਆਦਮੀ ਪਾਰਟੀ ਹਲਕਾ ਨਿਹਾਲ ਸਿੰਘ ਵਾਲਾ ਦੀਆਂ ਅਹਿਮ ਮੀਟਿੰਗਾਂ ਦਾ ਸਿਲਸਿਲਾ ਅੱਜ ਮਿਤੀ 16 ਮਾਰਚ ਤੋਂ ਤੇਜੀ ਨਾਲ ਅੱਗੇ ਵਧ ਰਿਹਾ ਹੈ | ਉਕਤ ਪ੍ਰਗਟਾਵਾ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ 'ਅਜੀਤ' ਨਾਲ ...

ਪੂਰੀ ਖ਼ਬਰ »

ਮੋਹਲੇਧਾਰ ਮੀਂਹ ਨਾਲ ਕਣਕ ਦੀ ਫ਼ਸਲ ਜ਼ਮੀਨ 'ਤੇ ਵਿਛੀ

ਬਾਘਾ ਪੁਰਾਣਾ, 15 ਮਾਰਚ (ਬਲਰਾਜ ਸਿੰਗਲਾ)-ਬੀਤੇ ਕੱਲ੍ਹ ਹੋਈ ਮੋਹਲ਼ੇਧਾਰ ਵਰਖਾ ਅਤੇ ਚੱਲੀਆਂ ਤੇਜ਼ ਹਵਾਵਾਂ ਦੇ ਦਬਾਅ ਨਾਲ ਸਥਾਨਕ ਸ਼ਹਿਰ ਅਤੇ ਲਾਗਲੇ ਕਈ ਪਿੰਡਾਂ ਦੇ ਖੇਤਾਂ ਵਿਚ ਪੱਕਣ 'ਤੇ ਕੰਢੇ ਖੜ੍ਹੀ ਹੋਈ ਕਣਕ ਦੀ ਫ਼ਸਲ ਖੇਤਾਂ ਵਿਚ ਜ਼ਮੀਨ 'ਤੇ ਵਿਛ ਗਈ | ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਕੀਮਤੀ ਸਾਮਾਨ ਚੋਰੀ

ਕੋਟ ਈਸੇ ਖਾਂ, 15 ਮਾਰਚ (ਨਿਰਮਲ ਸਿੰਘ ਕਾਲੜਾ)-ਪ੍ਰਾਪਤ ਜਾਣਕਾਰੀ ਅਨੁਸਾਰ ਕਸਬਾ ਕੋਟ ਈਸੇ ਖਾਂ ਦੇ ਨਾਲ ਲੱਗਦੇ ਪਿੰਡ ਸ਼ਾਦੀ ਵਾਲਾ ਵਿਖੇ ਇਕ ਕਿਸਾਨ ਦੇ ਖੇਤ 'ਚ ਲੱਗੇ ਟਰਾਂਸਫ਼ਾਰਮਰ ਦਾ ਸਾਮਾਨ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਹ ਟਰਾਂਸਫ਼ਾਰਮਰ ਦਾ ਕੀਮਤੀ ...

ਪੂਰੀ ਖ਼ਬਰ »

ਪਿੰਡ ਧੱਲੇਕੇ ਦਾ ਕਬੱਡੀ ਕੱਪ ਮੁਲਤਵੀ

ਮੋਗਾ, 15 ਮਾਰਚ (ਗੁਰਤੇਜ ਸਿੰਘ)-ਪਿੰਡ ਧੱਲੇਕੇ ਵਿਖੇ ਦਸਮੇਸ਼ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ 17 ਤੇ 18 ਮਾਰਚ ਨੂੰ ਕਰਵਾਏ ਜਾਣ ਵਾਲੇ ਕਬੱਡੀ ਕੱਪ ਨੂੰ ਕੋਰੋਨਾ ਵਾਇਰਸ ਦੇ ਚੱਲਦਿਆਂ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਮੁਲਤਵੀ ਕਰ ਦਿੱਤਾ ਹੈ | ਇਹ ...

ਪੂਰੀ ਖ਼ਬਰ »

ਫ਼ਤਿਹਗੜ੍ਹ ਪੰਜਤੂਰ ਨਗਰ ਪੰਚਾਇਤ ਦੇ ਕੌ ਾਸਲਰ 'ਤੇ ਮੁਕੱਦਮਾ ਦਰਜ

ਮੋਗਾ, 15 ਮਾਰਚ (ਗੁਰਤੇਜ ਸਿੰਘ)-ਥਾਣਾ ਫ਼ਤਿਹਗੜ੍ਹ ਪੰਜਤੂਰ ਦੀ ਨਗਰ ਪੰਚਾਇਤ ਦੇ ਕੌਾਸਲਰ 'ਤੇ ਥਾਣਾ ਫ਼ਤਿਹਗੜ੍ਹ ਪੰਜਤੂਰ ਵਿਖੇ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਡੀ.ਐਸ.ਪੀ. ਧਰਮਕੋਟ ਵਲੋਂ ਕੀਤੀ ਜਾਂਚ ਅਤੇ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਤੇ ਸਿਹਤ ਵਿਭਾਗ ਨੇ ਕੋਰੋਨਾ ਦੀ ਰੋਕਥਾਮ ਲਈ ਬੁਲਾਈ ਹੰਗਾਮੀ ਮੀਟਿੰਗ

ਅੱਜ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਇਕ ਹੰਗਾਮੀ ਮੀਟਿੰਗ ਬੁਲਾਈ ਗਈ ਜਿਸ ਵਿਚ ਮੋਗਾ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੇ ਹਿੱਸਾ ਲਿਆ | ਇਸ ਮੌਕੇ ਸਿਵਲ ਸਰਜਨ ਮੋਗਾ ਦਫ਼ਤਰ ਤੋਂ ਜ਼ਿਲ੍ਹਾ ...

ਪੂਰੀ ਖ਼ਬਰ »

ਮਾਰਕਫੈੱਡ ਗੁਦਾਮ ਦੀ ਸੌ ਫੁੱਟ ਉੱਚੀ ਕੰਧ ਡਿੱਗਣ ਵੇਲੇ ਵਾਲ-ਵਾਲ ਬਚੇ ਕ੍ਰਿਕਟ ਖੇਡਦੇ ਬੱਚੇ

• ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ ਮੋਗਾ, 15 ਮਾਰਚ-ਵੈਸੇ ਤਾਂ ਸਰਕਾਰੀ ਵਿਭਾਗਾਂ ਦੀਆਂ ਕਈ ਬਿਲਡਿੰਗਾਂ ਜਰ-ਜਰ ਕਰਦੀਆਂ ਸਾਂਭ-ਸੰਭਾਲ ਨਾ ਹੋਣ ਕਰ ਕੇ ਜਿੱਥੇ ਨਸ਼ੇੜੀਆਂ ਦੇ ਅੱਡਿਆਂ ਦੇ ਰੂਪ ਵਿਚ ਬਦਲ ਗਈਆਂ ਹਨ ਉੱਥੇ ਸਮਾਜ ਵਿਰੋਧੀ ਅਨਸਰ ਵੀ ਉਨ੍ਹਾਂ ਵਿਚ ...

ਪੂਰੀ ਖ਼ਬਰ »

ਭਾਰਤੀ ਜਾਗਿ੍ਤੀ ਮੰਚ ਵਲੋਂ ਮੋਗਾ ਵਿਖੇ ਮੁਫ਼ਤ ਡਾ. ਮਥਰਾ ਦਾਸ ਪਾਹਵਾ ਕਲੀਨਿਕ ਦਾ ਉਦਘਾਟਨ

ਮੋਗਾ, 15 ਮਾਰਚ (ਰਾਜੇਸ਼ ਕੋਛੜ/ ਗੁਰਤੇਜ ਸਿੰਘ)-ਅੱਜ ਜਾਗਿ੍ਤੀ ਭਵਨ ਮੋਗਾ ਵਿਖੇ ਡਾ. ਮਥਰਾ ਦਾਸ ਪਾਹਵਾ ਮੁਫ਼ਤ ਕਲੀਨਿਕ ਦਾ ਉਦਘਾਟਨ ਮੁੱਖ ਸਰਪ੍ਰਸਤ ਮੈਡਮ ਇੰਦੂ ਪੁਰੀ, ਸਰਪ੍ਰਸਤ ਸੰਜੀਵ ਸੈਣੀ ਨੇ ਰੀਬਨ ਕੱਟ ਕੇ ਕੀਤਾ | ਇਸ ਮੌਕੇ ਮੈਡਮ ਇੰਦੂ ਪੁਰੀ ਅਤੇ ਸੰਜੀਵ ਸੈਣੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 15 ਮਾਰਚ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਮੋਗਾ ਦੀ ਮੀਟਿੰਗ ਨੇਚਰ ਪਾਰਕ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਤਾਰ ਸਿੰਘ ਚੋਟੀਆਂ ਖ਼ੁਰਦ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸੂਰਤ ਸਿੰਘ ਕਾਦਰਵਾਲਾ, ਸੂਰਤ ਸਿੰਘ ਬਹਿਰਾਮ ਕੇ, ਪ੍ਰੀਤਮ ਸਿੰਘ ਬਾਘਾ ਪੁਰਾਣਾ, ਮੋਹਨ ਸਿੰਘ ਜੀਂਦੜਾ ਨੇ ਕਿਹਾ ਕਿ ਕੇਂਦਰ ਸਰਕਾਰ ਫ਼ਸਲਾਂ ਦੀ ਖ਼ਰੀਦ ਤੋਂ ਭੱਜਣ ਦੇ ਬਹਾਨੇ ਬਣਾ ਰਹੀ ਹੈ | ਇਸ ਲਈ ਸਰਕਾਰ ਮੰਡੀ ਬੋਰਡ ਤੋੜ ਕੇ ਮੰਡੀਆਂ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਸੌਾਪਣ ਦੀ ਤਿਆਰੀ ਕਰ ਰਹੀ ਹੈ | ਸਰਕਾਰ ਦਾ ਇਹ ਫ਼ੈਸਲਾ ਕਿਸਾਨ ਮਾਰੂ ਫ਼ੈਸਲਾ ਹੈ, ਸਰਕਾਰ ਦੇ ਬੈਂਕ ਖਾਤੇ ਲੈ ਕੇ ਆੜ੍ਹਤੀਆਂ ਨੂੰ ਵੀ ਬਾਹਰ ਕਰ ਰਹੀ ਹੈ | ਸਦੀਆਂ ਤੋਂ ਆੜ੍ਹਤੀ ਅਤੇ ਕਿਸਾਨ ਦਾ ਨਹੁੰ ਮਾਸ ਦਾ ਰਿਸ਼ਤਾ ਬਣਿਆ ਹੋਇਆ ਹੈ ਅਤੇ ਕਿਸਾਨ ਆਪਣੀਆਂ ਮੁੱਢਲੀਆਂ ਲੋੜਾਂ ਲਈ ਸਭ ਤੋਂ ਪਹਿਲਾਂ ਆੜ੍ਹਤੀਆਂ ਕੋਲ ਜਾਂਦਾ ਹੈ ਅਗਰ ਸਰਕਾਰ ਨੇ ਆੜ੍ਹਤੀਆਂ ਨੂੰ ਮੰਡੀਆਂ ਤੋਂ ਬਾਹਰ ਕਰ ਦਿੱਤਾ ਤਾਂ ਕਿਸਾਨਾਂ ਨੂੰ ਲੋੜ ਵੇਲੇ ਪੈਸੇ ਨਹੀਂ ਮਿਲਣਗੇ ਅਤੇ ਖੇਤੀ ਤਬਾਹ ਹੋ ਜਾਵੇਗੀ | ਇਸ ਲਈ ਕੇਂਦਰ ਸਰਕਾਰ ਨੇ ਫ਼ਸਲਾਂ ਦੀ ਖ਼ਰੀਦ ਤੋਂ ਭੱਜਣ, ਡਾ. ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਸਾਰੀਆਂ ਫ਼ਸਲਾਂ ਦੇ ਭਾਅ ਲੈਣ, ਕਿਸਾਨ ਪੱਖੀ ਖੇਤੀ ਬੀਮਾ ਨੀਤੀ ਬਣਾਉਣ, ਮੰਡੀਆਂ ਵਿਚ ਚੱਲ ਰਿਹਾ ਪਹਿਲਾ ਸਿਸਟਮ ਕਿ ਕਿਸਾਨ ਚਾਹੇ ਤਾਂ ਆੜ੍ਹਤੀਆਂ ਤੋਂ ਪੇਮੈਂਟ ਲਵੇ ਚਾਹ ਚੈੱਕਾਂ ਰਾਹੀਂ ਕਿਸਾਨ ਦੀ ਮਰਜ਼ੀ ਤੇ ਛੱਡਿਆ ਜਾਵੇ | ਇਨ੍ਹਾਂ ਮੁੱਦਿਆਂ ਨੂੰ ਲਾਗੂ ਕਰਵਾਉਣ ਲਈ ਜੋ 18 ਮਾਰਚ ਨੂੰ ਜੰਤਰ ਮੰਤਰ ਦਿੱਲੀ ਵਿਚ ਕਿਸਾਨ ਮਹਾਂ ਪੰਚਾਇਤ/ਰੋਸ ਪ੍ਰਦਰਸ਼ਨ ਹੋਣੀ ਸੀ | ਇਸ ਮਹਾਂ ਪੰਚਾਇਤ ਨੂੰ ਕੋਰੋਨਾ ਵਾਇਰਸ ਕਾਰਨ ਰੱਦ ਕਰ ਦਿੱਤਾ ਗਿਆ ਹੈ | ਇਸ ਮੌਕੇ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਬੀਤੇ ਦਿਨੀਂ ਬੇ ਮੌਸਮੀ ਬਰਸਾਤ ਅਤੇ ਗੜੇਮਾਰੀ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਸਰਕਾਰ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ | ਇਸ ਮੌਕੇ ਜਸਵੰਤ ਸਿੰਘ ਜੈਮਲ ਵਾਲਾ ਜ਼ਿਲ੍ਹਾ ਪ੍ਰਧਾਨ, ਜਗਤਾਰ ਸਿੰਘ ਚੋਟੀਆਂ, ਭੁਪਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਮੇਜਰ ਸਿੰਘ, ਬਲਵਿੰਦਰ ਸਿੰਘ, ਬਰਜਿੰਦਰ ਸਿੰਘ, ਬਲਵੰਤ ਸਿੰਘ ਨੰਬਰਦਾਰ ਇਕਬਾਲ ਸਿੰਘ ਨਿਧਾਂ ਵਾਲਾ, ਸੰਤੋਖ ਸਿੰਘ, ਚਰਨਜੀਤ ਸਿੰਘ, ਸਵਰਨ ਸਿੰਘ, ਕਸ਼ਮੀਰ ਸਿੰਘ, ਚੰਦ ਸਿੰਘ, ਭਗਤ ਸਿੰਘ, ਮੱਖਣ ਸਿੰਘ, ਸਾਧੂ ਸਿੰਘ, ਗੁਰਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕੈਪਟਨ ਨੇ ਸੂਬੇ ਦੇ ਲੋਕਾਂ ਨਾਲ ਧ੍ਰੋਹ ਕਮਾਇਆ-ਵਿਧਾਇਕ ਮਾਣੂੰਕੇ

ਕੋਟ ਈਸੇ ਖਾਂ, 15 ਮਾਰਚ (ਗੁਰਮੀਤ ਸਿੰਘ ਖ਼ਾਲਸਾ/ਨਿਰਮਲ ਸਿੰਘ ਕਾਲੜਾ)-ਸੂਬੇ ਅੰਦਰ ਪਹਿਲਾਂ ਅਕਾਲੀ-ਭਾਜਪਾ ਨੇ ਸੂਬੇ ਨੂੰ ਬਰਬਾਦੀ ਦੇ ਕੰਢੇ 'ਤੇ ਲਿਆ ਖੜ੍ਹਾ ਕੀਤਾ ਤੇ ਇਸ ਵਾਰ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨਾਲ ਵੱਡੇ-ਵੱਡੇ ਝੂਠੇ ਵਾਅਦੇ ਕਰ ਕੇ ਸੱਤਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਰੋਂ ਵਿਖੇ ਵਾਤਾਵਰਨ ਦੀ ਮਨੁੱਖੀ ਜੀਵਨ ਵਿਚ ਮਹੱਤਤਾ ਬਾਰੇ ਸੈਮੀਨਾਰ

ਮੋਗਾ, 15 ਮਾਰਚ (ਰਾਜੇਸ਼ ਕੋਛੜ/ ਗੁਰਤੇਜ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਰੋਂ ਵਿਖੇ ਪਿ੍ੰਸੀਪਲ ਭੁਪਿੰਦਰ ਕੌਰ ਦੀ ਅਗਵਾਈ ਵਿਚ ਸਕੂਲ ਵਿਚ ਬਣੇ ਈਕੋ ਕਲੱਬ ਵਲੋਂ ਵਾਤਾਵਰਨ ਦੀ ਮਨੁੱਖੀ ਜੀਵਨ ਵਿਚ ਮਹੱਤਤਾ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਕਿਸ਼ਨਪੁਰਾ ਕਲਾਂ, 15 ਮਾਰਚ (ਅਮੋਲਕ ਸਿੰਘ ਕਲਸੀ)-ਕਸਬਾ ਕਿਸ਼ਨਪੁਰਾ ਕਲਾਂ ਦੀ ਪੱਤੀ ਬਖਾਪੁਰ ਵਿਚ ਬਣੀ ਬਾਬਾ ਸ਼ਹੀਦਾਂ ਦੀ ਜਗਾ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਭਾਈ ਸੁਖਦੇਵ ਸਿੰਘ ਦੇ ਜਥੇ ਨੇ ਕੀਰਤਨ ...

ਪੂਰੀ ਖ਼ਬਰ »

ਜੋਗਿੰਦਰ ਬਾਠ ਹਾਲੈਂਡ ਦੀ ਵਾਰਤਕ ਪੁਸਤਕ ਜੱਟ ਮਕੈਨੀਕਲ ਲੋਕ ਅਰਪਣ

ਲੇਖਕ ਜੋਗਿੰਦਰ ਬਾਠ ਦੀ ਪੁਸਤਕ ਜੱਟ ਮਕੈਨੀਕਲ ਲੋਕ ਅਰਪਣ ਕਰਦੇ ਲੋਕ ਸਾਹਿਤ ਅਕਾਦਮੀ ਮੋਗਾ ਦੇ ਅਹੁਦੇਦਾਰ ਤੇ ਮੈਂਬਰ | ਤਸਵੀਰ: ਹਰਜੀਤ ਸਿੰਘ ਮੋਗਾ, 15 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਲੋਕ ਸਾਹਿਤ ਅਕਾਦਮੀ ਮੋਗਾ ਵਲੋਂ ਸਥਾਨਿਕ ਸੁਤੰਤਰਤਾ ਸੰਗਰਾਮੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜੀਵਨ ਸਿੰਘ ਦੀ ਕੀਤੀ ਸਫ਼ਾਈ

ਮੋਗਾ, 15 ਮਾਰਚ (ਰਾਜੇਸ਼ ਕੋਛੜ/ ਗੁਰਤੇਜ ਸਿੰਘ)-ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਸਰਗਰਮੀਆਂ ਅਧੀਨ ਅੱਜ ਜ਼ਿਲ੍ਹਾ ਯੂਥ ਕੋਆਰਡੀਨੇਟਰ ਗੁਰਵਿੰਦਰ ਸਿੰਘ ਦੀ ਅਗਵਾਈ ਵਿਚ ਪਿੰਡ ਦੌਲਤਪੁਰਾ ਨੀਵਾਂ ਵਿਖੇ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ...

ਪੂਰੀ ਖ਼ਬਰ »

ਸ਼ਹੀਦ ਬਾਬਾ ਮੋਤੀ ਰਾਮ ਯਾਦਗਾਰੀ ਭਵਨ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਮਨਾਈ

ਮੋਗਾ, 15 ਮਾਰਚ (ਜਸਪਾਲ ਸਿੰਘ ਬੱਬੀ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਦੀ ਯਾਦਗਾਰੀ ਭਵਨ ਮੋਗਾ ਵਿਖੇ ਕਸ਼ਯਪ ਰਾਜਪੂਤ ਮਹਿਰਾ ਸਭਾ ਵਲੋਂ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮੀਨੀਆ ਦੀ ਪ੍ਰਧਾਨਗੀ ਹੇਠ ਚੇਤ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਪੰਜਾਬ ਦਾ ਗੌਰਵ ਬਚਾਉਣਾ ਹਰ ਪੰਜਾਬੀ ਦਾ ਫ਼ਰਜ਼-ਬਲਵੰਤ ਸਿੰਘ ਰਾਮੰੂਵਾਲੀਆ

ਫ਼ਰੀਦਕੋਟ, 15 ਮਾਰਚ (ਜਸਵੰਤ ਸਿੰਘ ਪੁਰਬਾ)-ਸਿੱਖ ਇਤਿਹਾਸ ਨੂੰ ਸਮਰਪਿਤ ਹਰ ਵਰਗ ਚਾਹੇ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਬੰਧਿਤ ਹੋਵੇ, ਪੰਜਾਬ ਦੇ ਗੌਰਵ ਨੂੰ ਬਚਾਉਣ ਲਈ ਇਕੱਠੇ ਹੋ ਕੇ ਅੱਗੇ ਆਉਣਾ ਚਾਹੀਦਾ ਹੈ | ਇਹ ਵਿਚਾਰ ਅੱਜ ਇੱਥੇ ਸਾਬਕਾ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਬਾਬਾ ਕੁੰਦਨ ਸਿੰਘ ਨਾਲਿਜ ਬੱਸ ਗਲੋਬਲ ਸਕੂਲ ਮੁਹਾਰ ਦੀ ਆਰੰਭਤਾ ਸਮੇਂ ਧਾਰਮਿਕ ਸਮਾਗਮ ਕਰਵਾਇਆ

ਕੋਟ ਈਸੇ ਖਾਂ, 15 ਮਾਰਚ (ਯਸ਼ਪਾਲ ਗੁਲਾਟੀ)-ਕੋਟ ਈਸੇ ਖਾਂ ਮਖੂ ਜੀ.ਟੀ.ਰੋਡ ਕੱਢਲੇ ਪਿੰਡ ਮੁਹਾਰ ਵਿਖੇ ਬਾਬਾ ਕੁੰਦਨ ਸਿੰਘ ਨਾਲਿਜ਼ ਬੱਸ ਗਲੋਬਲ ਸਕੂਲ ਦੇ ਸ਼ੁੱਭ ਅਰੰਭ ਸਮੇਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਪਿ੍ੰਸੀਪਲ ਡਾ. ਸੁਰਜੀਤ ਸਿੰਘ ...

ਪੂਰੀ ਖ਼ਬਰ »

ਨਾਟਕਕਾਰ ਮੋਹੀ ਅਮਰਜੀਤ ਨਾਲ ਰੂਬਰੂ ਪ੍ਰੋਗਰਾਮ 20 ਨੂੰ

ਮੋਗਾ, 15 ਮਾਰਚ (ਸ਼ਿੰਦਰ ਸਿੰਘ ਭੁਪਾਲ)-ਪੰਜਾਬੀ ਵਿਭਾਗ ਐਸ.ਡੀ.ਕਾਲਜ ਫ਼ਾਰ ਵੋਮੈਨ ਮੋਗਾ ਵਲੋਂ ਵਿਸ਼ਵ ਰੰਗਮੰਚ ਦਿਵਸ 27 ਮਾਰਚ ਨੂੰ ਸਮਰਪਿਤ ਨਾਟਕਕਾਰ ਮੋਹੀ ਅਮਰਜੀਤ ਸਿੰਘ ਨਾਲ ਰੂਬਰੂ ਪ੍ਰੋਗਰਾਮ 20 ਮਾਰਚ ਦਿਨ ਸ਼ੁੱਕਰਵਾਰ ਨੂੰ ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਜੈ ਸਿੰਘ ਵਾਲਾ ਸਕੂਲ ਦੀ ਨੁਹਾਰ ਬਦਲਣ ਵਿਚ ਯੋਗਦਾਨ ਪਾਉਣ ਵਾਲੇ ਸਨਮਾਨਿਤ

ਮੋਗਾ, 15 ਮਾਰਚ (ਜਸਪਾਲ ਸਿੰਘ ਬੱਬੀ)-ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਜੈ ਸਿੰਘ ਵਾਲਾ (ਮੋਗਾ) ਵਿਖੇ ਦਾਨੀ ਸੱਜਣ ਪ੍ਰਵਾਸੀ ਭਾਰਤੀ ਅਤੇ ਸਕੂਲ ਦੀ ਨੁਹਾਰ ਬਦਲਣ ਵਿਚ ਯੋਗਦਾਨ ਪਾਉਣ ਵਾਲੇ ਅੰਗਰੇਜ਼ ਸਿੰਘ, ਸੇਵਕ ਸਿੰਘ, ਰਾਜ ਸਿੰਘ, ਮੇਜਰ ਸਿੰਘ, ਦਲਜੀਤ ਸਿੰਘ, ਮੋਹਨ ...

ਪੂਰੀ ਖ਼ਬਰ »

ਸਿਵਲ ਹਸਪਤਾਲ ਨਿਹਾਲ ਸਿੰਘ ਵਾਲਾ ਵਲੋਂ ਕੋਰੋਨਾ ਵਾਇਰਸ ਲਈ ਬਣਾਇਆ ਵੱਖਰਾ ਵਾਰਡ

ਨਿਹਾਲ ਸਿੰਘ ਵਾਲਾ, 15 ਮਾਰਚ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਅੰਦਰ ਦਿਨ-ਬਦਿਨ ਕੋਰੋਨਾ ਵਾਇਰਸ ਦੇ ਆ ਰਹੇ ਸ਼ੱਕੀ ਮਰੀਜ਼ਾਂ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਨਿਹਾਲ ਸਿੰਘ ਵਾਲਾ ਵਲੋਂ ਵੀ ਉਚੇਚੇ ਪ੍ਰਬੰਧ ਕਰਦੇ ਹੋਏ ਵੱਖਰੇ ਆਈਸੋਲੇਸ਼ਨ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਵਲੋਂ ਲੁਧਿਆਣਾ ਦੀ ਰੈਲੀ ਸਬੰਧੀ ਨਿਹਾਲ ਸਿੰਘ ਵਾਲਾ 'ਚ ਝੰਡਾ ਮਾਰਚ ਕੱਢਿਆ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 15 ਮਾਰਚ (ਟਿਵਾਣਾ, ਖ਼ਾਲਸਾ, ਮਾਣੂੰਕੇ)-ਫਾਸੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਨਿਹਾਲ ਸਿੰਘ ਵਾਲਾ ਵਿਖੇ ਝੰਡਾ ਮਾਰਚ ਕਰ ਕੇ 25 ਮਾਰਚ ਦੀ ਲੁਧਿਆਣਾ ਵਿਖੇ ਕੀਤੀ ਜਾਣ ਵਾਲੀ ਰੈਲੀ 'ਤੇ ਪਹੁੰਚਣ ਦਾ ਸੱਦਾ ਦਿੱਤਾ ਗਿਆ ਜੋ ਕਿ ਸੀ.ਏ.ਏ., ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਨੇ ਬਾਘਾ ਪੁਰਾਣਾ ਥਾਣੇ 'ਚ ਮੁੱਖ ਮੁਨਸ਼ੀ ਦਾ ਲਿਆ ਚਾਰਜ

ਬਾਘਾ ਪੁਰਾਣਾ, 15 ਮਾਰਚ (ਬਲਰਾਜ ਸਿੰਗਲਾ)-ਸਥਾਨਕ ਪੁਲਿਸ ਥਾਣੇ ਦੇ ਮੁੱਖ ਮੁਨਸ਼ੀ ਤਰਸੇਮ ਸਿੰਘ ਏ. ਐਸ. ਆਈ. ਦੀ ਬਦਲੀ ਪੁਲਿਸ ਥਾਣਾ ਸਦਰ ਮੋਗਾ ਵਿਖੇ ਹੋ ਜਾਣ 'ਤੇ ਉਨ੍ਹਾਂ ਦੀ ਥਾਂ ਨਵੇਂ ਬਦਲ ਕੇ ਆਏ ਹਰਜਿੰਦਰ ਸਿੰਘ ਐਚ.ਸੀ. ਨੇ ਬਾਘਾ ਪੁਰਾਣਾ ਪੁਲਿਸ ਥਾਣੇ ਦੇ ਮੁੱਖ ...

ਪੂਰੀ ਖ਼ਬਰ »

ਵਿਸ਼ਾਲ ਖ਼ੂਨਦਾਨ ਤੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਮੁਲਤਵੀ

ਬਿਲਾਸਪੁਰ, 15 ਮਾਰਚ (ਸੁਰਜੀਤ ਸਿੰਘ ਗਾਹਲਾ)-ਭੈਣ ਬਲਵਿੰਦਰਪਾਲ ਕੌਰ ਵਲੋਂ ਆਪਣੇ ਪਿਤਾ ਕਾਮਰੇਡ ਬਿੱਕਰ ਸਿੰਘ ਤੇ ਭਰਾ ਸੁਰਿੰਦਰਪਾਲ ਸਿੰਘ ਦੀ ਯਾਦ ਵਿਚ ਲਾਇਨਜ਼ ਕਲੱਬ ਮੰਡੀ ਨਿਹਾਲ ਸਿੰਘ ਵਾਲਾ ਦੇ ਸਹਿਯੋਗ ਨਾਲ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਪਿੰਡ ਨਿਹਾਲ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਨੇ ਨਿਰਮਲ ਸਿੰਘ ਭੁੱਲਰ ਦਾ ਲਗਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 15 ਮਾਰਚ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਈਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਦੇ ਡਾਇਰੈਕਟਰ ਗੌਰਵ ...

ਪੂਰੀ ਖ਼ਬਰ »

ਫ਼ਤਹਿਗੜ੍ਹ ਪੰਜਤੂਰ ਆਈਲਟਸ ਸੈਂਟਰ (ਐਜੂਕੇਸ਼ਨ ਹੱਬ) ਦਾ ਉਦਘਾਟਨ ਹੋਇਆ

ਫ਼ਤਿਹਗੜ੍ਹ ਪੰਜਤੂਰ, 15 ਮਾਰਚ (ਜਸਵਿੰਦਰ ਸਿੰਘ)-ਸਿੱਖਿਆ ਦੇ ਪਸਾਰ ਵਿਚ ਹੋਰ ਵਾਧਾ ਕਰਦਿਆਂ ਸਥਾਨਕ ਕਸਬੇ ਅੰਦਰ ਆਈਲਟਸ ਸੈਂਟਰ (ਐਜੂਕੇਸ਼ਨ ਹੱਬ ) ਦੇ ਨਾਂਅ ਨਾਲ ਖੋਲਿ੍ਹਆ ਗਿਆ ਹੈ | ਸ੍ਰੀ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਦੀ ਰਹਿਨੁਮਾਈ ...

ਪੂਰੀ ਖ਼ਬਰ »

ਪਿੱਪਲ ਸਿੰਘ ਕਾਦਰ ਵਾਲਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ

ਕੋਟ ਈਸੇ ਖਾਂ, 15 ਮਾਰਚ (ਗੁਰਮੀਤ ਸਿੰਘ ਖ਼ਾਲਸਾ/ਨਿਰਮਲ ਸਿੰਘ ਕਾਲੜਾ)-ਪਿੰਡ ਕਾਦਰ ਵਾਲਾ ਦੇ ਸਾਬਕਾ ਸਰਪੰਚ ਸ਼ੇਰ ਸਿੰਘ ਸਿੱਧੂ ਅਤੇ ਮਾਰਕੀਟ ਕਮੇਟੀ ਦੇ ਡਾਇਰੈਕਟਰ ਗੁਰਭੇਜ ਸਿੰਘ ਆੜ੍ਹਤੀ ਦੇ ਸਤਿਕਾਰਯੋਗ ਪਿਤਾ ਪਿੱਪਲ ਸਿੰਘ ਕਾਦਰ ਵਾਲਾ ਜੋ ਕਿ ਸ੍ਰੀ ਹਜ਼ੂਰ ...

ਪੂਰੀ ਖ਼ਬਰ »

ਸਮਾਜ ਸੇਵੀ ਗੁਰਨਾਮ ਸਿੰਘ ਯੂ. ਕੇ. ਦਾ ਦਿਹਾਂਤ

ਮੋਗਾ, 15 ਮਾਰਚ (ਅਮਰਜੀਤ ਸਿੰਘ ਸੰਧੂ)-ਪਿੰਡ ਤਤਾਰੀਏ ਵਾਲਾ ਦੇ ਉੱਘੇ ਸਮਾਜ ਸੇਵੀ ਗੁਰਨਾਮ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਯੂ. ਕੇ. ਵਿਚ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਮਿ੍ਤਕ ਦੇਹ ਯੂ.ਕੇ. ਤੋਂ ਉਨ੍ਹਾਂ ਦੇ ਜੱਦੀ ਪਿੰਡ ਤਤਾਰੀਏ ਵਾਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX