ਤਾਜਾ ਖ਼ਬਰਾਂ


ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ
. . .  3 minutes ago
ਚੰਡੀਗੜ੍ਹ, 27 ਸਤੰਬਰ (ਮਨਜੋਤ) - ਸਦਨ 'ਚੋਂ ਵਾਕਆਊਟ ਤੋਂ ਬਾਅਦ ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ ਸ਼ੁਰੂ ਕਰ ਦਿੱਤੀ ਗਈ...
ਭਾਰੀ ਰੌਲੇ ਰੱਪੇ ਕਾਰਨ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  12 minutes ago
ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦਿਹਾਂਤ
. . .  7 minutes ago
ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ) - ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਡੀ.ਐਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂਂ ਦਰਸ਼ਨ ਸਿੰਘ...
ਭਾਜਪਾ ਵਿਧਾਇਕਾਂ ਵਲੋਂ ਸਦਨ ਚੋਂ ਵਾਕਆਊਟ
. . .  17 minutes ago
ਚੰਡੀਗੜ੍ਹ, 27 ਸਤੰਬਰ - ਵਿਧਾਨ ਸਭਾ ਇਜਲਾਸ ਦੌਰਾਨ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਨਾ ਸੱਦਣ ਦਾ ਵਿਰੋਧ ਕਰਨ ਦੌਰਾਨ ਭਾਜਪਾ ਵਿਧਾਇਕਾਂ ਵਲੋਂ ਸਦਨ 'ਚ ਰੌਲਾ ਰੱਪਾ ਪਾਇਆ ਗਿਆ। ਇਸ ਦੌਰਾਨ ਭਾਜਪਾ ਵਿਧਾਇਕਾਂ ਨੇ ਸਦਨ ਵਿਚੋਂ...
ਚਾਰ ਦਿਨ ਚੱਲੇਗਾ ਵਿਧਾਨ ਸਭਾ ਇਜਲਾਸ
. . .  20 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਵਿਧਾਨ ਸਭਾ ਦਾ ਇਜਲਾਸ ਚਾਰ ਦਿਨ ਚੱਲੇਗਾ। ਆਖ਼ਰੀ ਦਿਨ ਸੋਮਵਾਰ ਅਣਮਿੱਥੇ ਸਮੇਂ ਲਈ ਇਜਲਾਸ ਉਠਾਇਆ...
ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  23 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋ ਗਈ...
ਕੈਨੇਡਾ ਸਰਕਾਰ ਨੇ 1 ਅਕਤੂਬਰ ਤੋਂ ਕੋਵਿਡ-19 ਸੰਬੰਧੀ ਕੈਨੇਡਾ ਦਾਖ਼ਲ ਹੋਣ ਵਾਲਿਆਂ ਲਈ ਹਟਾਈਆਂ ਪਾਬੰਦੀਆਂ
. . .  45 minutes ago
ਕੈਲਗਰੀ, 27 ਸਤੰਬਰ (ਜਸਜੀਤ ਸਿੰਘ ਧਾਮੀ)-ਕੈਨੇਡਾ ਸਰਕਾਰ ਨੇ ਕੋਵਿਡ-19 ਸੰਬੰਧੀ ਜਾਰੀ ਕੀਤੀਆਂ ਸਾਰੀਆਂ ਪਾਬੰਦੀਆ ਖ਼ਤਮ ਕਰਦੇ ਹੋਏ 1 ਅਕਤੂਬਰ 2022 ਤੋ ਕੈਨੇਡਾ ਵਿਚ ਦਾਖ਼ਲ ਹੋਣ ਵਾਲੇ ਕਿਸੇ ਵੀ ਵਿਅਕਤੀ ਲਈ ਟੈਸਟਿੰਗ ਅਤੇ ਇਕਾਂਤਵਾਸ ਦੀਆਂ ਸਾਰੀਆਂ ਪਾਬੰਦੀਆਂ...
ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਵਿਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ...
ਭਾਰਤ-ਪਾਕਿ ਸਰਹੱਦ ਨੇੜੇ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ/ਗੱਗੋਮਾਹਲ 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਚੌਂਕੀ ਚੰਡੀਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਬੀਤੀ ਰਾਤ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਿਊਟੀ 'ਤੇ ਤਾਇਨਾਤ ਬੀ.ਐਸ.ਐਫ. ਜਵਾਨਾਂ...
ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸ਼ੁਰੂ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਜਲਾਸ ਦੀ ਸ਼ੁਰੂਆਤ ਵਿਚ ਨਿਰਮਲ ਸਿੰਘ ਕਾਹਲੋਂ, ਡਾ. ਧਰਮਵੀਰ ਅਗਨੀਹੋਤਰੀ...
ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਚੱਲਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਰੋਡ ਜਾਮ ਕਰ ਲਾਇਆ ਧਰਨਾ
. . .  about 1 hour ago
ਤਲਵੰਡੀ ਸਾਬੋ, 27 ਸਤੰਬਰ (ਰਣਜੀਤ ਸਿੰਘ ਰਾਜੂ) - ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਬਾਹਰ ਮੀਂਹ ਦੇ ਖੜੇ ਪਾਣੀ ਨੂੰ ਕੱਢਣ ਲਈ ਵਾਰ ਵਾਰ ਅਪੀਲਾਂ ਦੇ ਬਾਵਜ਼ੂਦ ਸਰਕਾਰ ਜਾਂ ਪ੍ਰਸ਼ਾਸ਼ਨ ਵਲੋਂ ਕੋਈ ਯਤਨ ਨਾ ਕਰਨ ਦੇ ਦੋਸ਼ ਲਾਉਂਦਿਆਂ ਅੱਜ ਤਖ਼ਤ ਸਾਹਿਬ ਦੇ ਸਮੂਹ ਮੁਲਾਜ਼ਮ, ਪ੍ਰਚਾਰਕ...
ਪੱਟੀ ਹਲਕੇ ਦੇ ਪਿੰਡ ਗਦਾਈਕੇ ਵਿਖੇ 2 ਨੌਜਵਾਨਾਂ ਦਾ ਕਤਲ
. . .  about 1 hour ago
ਪੱਟੀ, 27 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਪੱਟੀ ਵਿਧਾਨ ਸਭਾ ਹਲਕਾ ਦੇ ਪਿੰਡ ਗਦਾਈਕੇ ਵਿਚ ਬੀਤੀ ਰਾਤ 2 ਨੌਜਵਾਨਾਂ ਦਾ ਕਤਲ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮਿ੍ਤਕ ਗੁਰਦਰਸ਼ਨ ਸਿੰਘ ਉਰਫ ਸੋਨਾ ਵਾਸੀ ਵਾਸੀ...
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ
. . .  about 2 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਕੁੱਝ ਸਮੇਂ ਬਾਅਦ ਸ਼ੁਰੂ ਹੋਣ ਜਾ ਰਿਹਾ ਹੈ।
ਮੀਂਹ ਨਾਲ ਗਰੀਬ ਦੇ ਮਕਾਨ ਦੀ ਡਿਗੀ ਛੱਤ
. . .  about 2 hours ago
ਸੰਧਵਾਂ, 27 ਸਤੰਬਰ (ਪ੍ਰੇਮੀ ਸੰਧਵਾਂ) - ਦੇਖਣ ਤੋਂ ਅਸਮਰਥ ਬੀਬੀ ਸੀਸੋ ਵਿਧਵਾ ਸਰਵਣ ਰਾਮ ਵਾਸੀ ਸੰਧਵਾਂ ਨੇ ਭਰੇ ਮਨ ਨਾਲ ਦੱਸਿਆ ਕਿ ਲਗਾਤਾਰ ਭਰਵੇਂ ਤੇ ਰਚਵੇਂ ਮੀਂਹ ਪੈਣ ਕਾਰਨ ਉਸ ਦੇ ਮਕਾਨ ਦੀ ਛੱਤ ਡਿੱਗ ਪਈ ਤੇ ਉਸ ਵੇਲੇ ਕੋਈ ਅੰਦਰ ਨਾ ਹੋਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ...
ਪ੍ਰਧਾਨ ਮੰਤਰੀ ਮੋਦੀ ਵਲੋਂ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ
. . .  about 2 hours ago
ਟੋਕੀਓ, 27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਵਿਚ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ...
ਯਮੁਨਾ ਨਦੀ 'ਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਪਹੁੰਚਾ ਉੱਪਰ
. . .  about 2 hours ago
ਨਵੀਂ ਦਿੱਲੀ, 27 ਸਤੰਬਰ - ਰਾਸ਼ਟਰੀ ਰਾਜਧਾਨੀ ਵਿਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ,ਕਿਉਂਕਿ ਅੱਜ ਸਵੇਰੇ 8 ਵਜੇ ਨਦੀ 'ਚ ਪਾਣੀਂ ਦਾ ਪੱਧਰ 206.16 ਮੀਟਰ ਤੱਕ ਪਹੁੰਚ ਗਿਆ ਹੈ।ਯਮੁਨਾ ਨਦੀ ਦਾ ਖਤਰੇ ਦਾ ਨਿਸ਼ਾਨ...
ਰਾਜਸਥਾਨ ਸਿਆਸੀ ਸੰਕਟ: ਅਜੈ ਮਾਕਨ, ਮਲਿਕਾਰਜੁਨ ਖੜਗੇ ਅੱਜ ਸੋਨੀਆ ਗਾਂਧੀ ਨੂੰ ਸੌਂਪਣਗੇ ਲਿਖਤੀ ਰਿਪੋਰਟ
. . .  about 3 hours ago
ਨਵੀਂ ਦਿੱਲੀ, 27 ਸਤੰਬਰ - ਰਾਜਸਥਾਨ 'ਚ ਕਾਂਗਰਸ ਸਰਕਾਰ ਦੇ ਸਿਆਸੀ ਸੰਕਟ ਨੂੰ ਲੈ ਕੇ ਕਾਂਗਰਸ ਦੇ ਦੋਵੇਂ ਕੇਂਦਰੀ ਨਿਗਰਾਨ ਅਜੈ ਮਾਕਨ ਅਤੇ ਮਲਿਕਾਰਜੁਨ ਖੜਗੇ ਅੱਜ ਸੋਨੀਆ ਗਾਂਧੀ ਨੂੰ ਲਿਖਤੀ ਰਿਪੋਰਟ...
ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਮੋਦੀ ਪਹੁੰਚੇ ਟੋਕੀਓ
. . .  about 4 hours ago
ਟੋਕੀਓ, 27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਟੋਕੀਓ ਪਹੁੰਚ ਗਏ ਹਨ। ਸ਼ਿੰਜੋ ਆਬੇ 'ਤੇ 8 ਜੁਲਾਈ ਨੂੰ ਨਾਰਾ ਸ਼ਹਿਰ ਵਿਚ ਇਕ ਪ੍ਰਚਾਰ ਭਾਸ਼ਣ ਦੌਰਾਨ ਹਮਲਾ ਹੋਇਆ ਸੀ ਅਤੇ ਬਾਅਦ...
ਦਾਊਦ ਇਬਰਾਹਿਮ ਦੇ ਸਹਿਯੋਗੀ ਰਿਆਜ਼ ਭਾਟੀ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 4 hours ago
ਮੁੰਬਈ, 27 ਸਤੰਬਰ - ਮੁੰਬਈ ਕ੍ਰਾਈਮ ਬਰਾਂਚ ਦੇ ਐਂਟੀ-ਐਕਸਟੋਰਸ਼ਨ ਸੈਲ ਨੇ ਕੱਲ੍ਹ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੇ ਸਹਿਯੋਗੀ ਰਿਆਜ਼ ਭਾਟੀ ਨੂੰ ਫਿਰੌਤੀ ਦੇ ਇਕ ਮਾਮਲੇ ਦੇ ਸੰਬੰਧ ਵਿਚ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਦੀਆਂ ਪੰਜਾਬ ਰਾਜ ਅਤੇ ਜ਼ਿਲ੍ਹਾ ਇਕਾਈਆਂ ਭੰਗ
. . .  1 day ago
ਬੁਢਲਾਡਾ ,26 ਸਤੰਬਰ (ਸਵਰਨ ਸਿੰਘ ਰਾਹੀ)- ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ .ਦੀਆਂ ਪੰਜਾਬ ਦੀਆਂ ਸਾਰੀਆਂ ਰਾਜ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ...
ਵਿਜੀਲੈਂਸ ਨੇ ਜੰਗਲਾਤ ਵਿਭਾਗ ਦੇ ਆਈ. ਐਫ. ਐਸ. ਅਧਿਕਾਰੀ ਪਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ) – ਆਈ.ਐਫ.ਐਸ. ਅਧਿਕਾਰੀ ਪਰਵੀਨ ਕੁਮਾਰ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ.ਸੀ.ਸੀ.ਐਫ.) ਜੰਗਲੀ ਜੀਵ, ਪੰਜਾਬ ਨੂੰ ...
ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
. . .  1 day ago
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੀ
. . .  1 day ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਸੰਗਰੂਰ

ਪ੍ਰਾਈਵੇਟ ਸਕੂਲ ਮਾਫ਼ੀਆ ਿਖ਼ਲਾਫ਼ ਚਾਰ ਸਾਲਾਂ ਤੋਂ ਸੰਘਰਸ਼ ਕਰ ਰਹੀ ਨੋਬਲ ਨੇ ਭਗਵੰਤ ਮਾਨ ਦੇ ਦਫ਼ਤਰ ਮੂਹਰੇ ਦਿੱਤਾ ਧਰਨਾ

ਸੰਗਰੂਰ, 15 ਮਾਰਚ (ਧੀਰਜ ਪਸ਼ੌਰੀਆ)-ਪਿਛਲੇ ਚਾਰ ਸਾਲਾਂ ਤੋਂ ਪ੍ਰਾਈਵੇਟ ਸਕੂਲ ਮਾਫ਼ੀਆ ਿਖ਼ਲਾਫ਼ ਸੰਘਰਸ਼ ਕਰ ਰਹੀ ਜਲੰਧਰ ਦੀ ਰਹਿਣ ਵਾਲੀ 12ਵੀਂ ਜਮਾਤ ਦੀ ਵਿਦਿਆਰਥਣ ਨੇ ਅੱਜ ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਦਫ਼ਤਰ ਅੱਗੇ ...

ਪੂਰੀ ਖ਼ਬਰ »

ਸ੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨਾਂ ਦੀ ਚੋਣ ਸਰਬਸੰਮਤੀ ਨਾਲ ਹੋਈ

ਅਮਰਗੜ੍ਹ 15 ਮਾਰਚ (ਬਲਵਿੰਦਰ ਸਿੰਘ ਭੁੱਲਰ)-ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ੍ਰੋਮਣੀ ਅਕਾਲੀ ਦਲ ਦੇ ਸਾਰੇ ਡੇਲੀਗੇਟਾਂ ਦਾ ਚੋਣ ਇਜਲਾਸ ਸਿੰਘ ਸਭਾ ਗੁਰਦੁਆਰਾ ਅਮਰਗੜ੍ਹ ਵਿਖੇ ਹੋਇਆ, ਜਿਸ ਵਿਚ ਤਕਰੀਬਨ ਹਲਕੇ ਦੇ ਤਿੰਨ ਸੌ ਦੇ ਕਰੀਬ ਡੇਲੀਗੇਟ ਸਾਮਿਲ ਹੋਏ | ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਖਾਣ ਕਾਰਨ ਪੁਲਿਸ ਮੁਲਾਜ਼ਮ ਦੀ ਮੌਤ

ਗੁਰਵਿੰਦਰ ਸਿੰਘ ਦੀ ਪੁਰਾਣੀ ਤਸਵੀਰ | ਤਸਵੀਰ: ਧਾਲੀਵਾਲ ਸੁਨਾਮ ਊਧਮ ਸਿੰਘ ਵਾਲਾ, 15 ਮਾਰਚ (ਧਾਲੀਵਾਲ, ਭੁੱਲਰ)-ਬੀਤੀ ਕੱਲ੍ਹ ਪਿੰਡ ਲੇਹਲ ਖ਼ੁਰਦ ਦੇ ਇਕ ਨੌਜਵਾਨ ਦੀ ਭੁਲੇਖੇ ਨਾਲ ਕੋਈ ਜ਼ਹਿਰੀਲੀ ਵਸਤੂ ਖਾ ਲੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ...

ਪੂਰੀ ਖ਼ਬਰ »

ਕਾਨੂੰਨ ਦੀਆਂ ਧੱਜੀਆਂ ਉਡਾ ਕੇ ਖੇਡ ਮੇਲਿਆਂ 'ਤੇ ਵੇਚੀ ਜਾਂਦੀ ਠੇਕੇਦਾਰਾਂ ਵਲੋਂ ਸ਼ਰਾਬ

ਸੰਦੌੜ, 15 ਮਾਰਚ (ਜਸਵੀਰ ਸਿੰਘ ਜੱਸੀ)-ਖੇਡ ਮੇਲਿਆਂ 'ਤੇ ਠੇਕੇਦਾਰ ਵਲੋਂ ਵੇਚੀ ਜਾਂਦੀ ਸ਼ਰਾਬ ਇਲਾਕਾ ਸੰਦੌੜ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਬੀਤੇ ਦਿਨੀਂ ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਟਰੈਕਟਰ ਟੋਚਨ ਮੁਕਾਬਲੇ ਕਰਵਾਏ ਗਏ ਸਨ ਅਤੇ ਸ਼ਾਮ ਨੂੰ ਲੋਕਾਂ ਦੇ ...

ਪੂਰੀ ਖ਼ਬਰ »

ਲਾਂਘੇ ਨੂੰ ਲੈ ਕੇ ਭੜਕੇ ਇਲਾਕਾ ਵਾਸੀਆਂ ਨੇ ਰੇਲਵੇ ਲਾਈਨ 'ਤੇ ਧਰਨਾ ਦੇਣ ਦੀ ਦਿੱਤੀ ਚਿਤਾਵਨੀ

ਕੁੱਪ ਕਲਾਂ, 15 ਮਾਰਚ (ਮਨਜਿੰਦਰ ਸਿੰਘ ਸਰੌਦ)-ਪਿੰਡ ਮਤੋਈ ਦੇ ਨਜ਼ਦੀਕ ਲੁਧਿਆਣਾ-ਮਲੇਰਕੋਟਲਾ ਰੇਲਵੇ ਲਾਈਨ ਦੇ ਹੇਠ ਦੀ ਬਣ ਰਹੇ ਪੱਕੇ ਲਾਂਘੇ ਨੂੰ ਲੈ ਕੇ ਹੋ ਰਹੀ ਦੇਰੀ ਤੋਂ ਭੜਕੇ ਇਲਾਕਾ ਵਾਸੀਆਂ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਲਾਂਘੇ ਦੇ ਕੰਮ ਦੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਪਿੰਡ ਇਕਾਈ ਦੀ ਚੋਣ

ਭਵਾਨੀਗੜ੍ਹ, 15 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਾ ਵਲੋਂ ਕਿਸਾਨ ਆਗੂ ਗੁਰਦੇਵ ਸਿੰਘ ਆਲੋਅਰਖ ਅੇ ਗਮਦੂਰ ਸਿੰਘ ਦਿਆਲਪੁਰਾ ਦੀ ਅਗਵਾਈ ਵਿਚ ਪਿੰਡ ਗਹਿਲਾਾ ਵਿਖੇ ਪਿੰਡ ਇਕਾਈ ਦੀ ਚੋਣ ਕਰਵਾਈ ਗਈ, ਜਿਸ ਵਿਚ ਲਗਪਗ 25 ਮੈਂਬਰਾਾ ...

ਪੂਰੀ ਖ਼ਬਰ »

ਪੁਲਿਸ ਨੇ ਨਾਜਾਇਜ਼ ਕਬਜ਼ੇ ਹਟਾਏ

ਸੰਦੌੜ, 15 ਮਾਰਚ (ਜਸਵੀਰ ਸਿੰਘ ਜੱਸੀ)-ਲੰਮੇ ਸਮੇਂ ਤੋਂ ਟਰੈਫ਼ਿਕ ਸਮੱਸਿਆ ਨਾਲ ਜੂਝ ਰਹੇ ਇਲਾਕਾ ਸੰਦੌੜ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਸੰਦੌੜ ਥਾਣਾ ਮੁਖੀ ਕੁਲਵੰਤ ਸਿੰਘ ਨੇ ਰੇਹੜੀਆਂ ਅਤੇ ਫਲੈਕਸ ਬੋਰਡ ਨੂੰ ਪੁੱਟ ਦਿੱਤਾ | ਸੰਦੌੜ ਪੁਲਿਸ ਵਲੋਂ ਸੜਕ ਦੇ ...

ਪੂਰੀ ਖ਼ਬਰ »

ਸਮੈਕ ਸਮੇਤ ਤਿੰਨ ਕਾਬੂ

ਅਮਰਗੜ੍ਹ, 15 ਮਾਰਚ (ਸੁਖਜਿੰਦਰ ਸਿੰਘ ਝੱਲ)-ਐਾਟੀ ਨਾਰਕੋਟਿਕ ਸੈੱਲ ਸਬ ਡਵੀਜਨ ਮਾਲੇਰਕੋਟਲਾ ਦੀ ਟੀਮ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ 3 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ | ਇਸ ਦੀ ਜਾਣਕਾਰੀ ਦਿੰਦਿਆਂ ਐੱਸ.ਆਈ. ਬਲਬੀਰ ਸਿੰਘ ਇੰਚਾਰਜ ਐਾਟੀ ...

ਪੂਰੀ ਖ਼ਬਰ »

ਪਿਛਲੇ ਚਾਰ ਸਾਲਾਂ ਤੋਂ ਜ਼ਿਲੇ੍ਹ ਦਾ ਅੱਵਲ ਸਕੂਲ ਬਣਿਆ ਹੋਇਆ ਹੈ ਕੈਂਬਿ੍ਜ ਸਕੂਲ

ਸੰਗਰੂਰ, 15 ਮਾਰਚ (ਸੁਖਵਿੰਦਰ ਸਿੰਘ ਫੁੱਲ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਨੇ ਥੋੜੇ ਜਿਹੇ ਸਮੇਂ ਵਿਚ ਅੱਜ ਉਹ ਮੁਕਾਮ ਹਾਸਲ ਕਰ ਲਿਆ ਹੈ, ਜਿਸ ਨੂੰ ਹਾਸਲ ਕਰਨ ਲਈ ਲੰਮਾ ਸਮਾਂ ਸੰਘਰਸ਼ ਕਰਨਾ ਪੈਂਦਾ ਹੈ | ਸਕੂਲ ਪਿਛਲੇ ਚਾਰ ਸਾਲਾਂ ਤੋਂ ਜ਼ਿਲੇ੍ਹ ਦਾ ਬੈੱਸਟ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਬਿਜਲੀ ਮੁਲਾਜ਼ਮ ਦੀ ਮੌਤ

ਰਾਮ ਸਿੰਘ ਮੂਣਕ, 15 ਮਾਰਚ (ਭਾਰਦਵਾਜ/ਸਿੰਗਲਾ)-ਮੋਟਰਸਾਈਕਲ ਤੇ ਸਕਾਰਪੀਓ ਗੱਡੀ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਇਲਾਜ ਦੌਰਾਨ ਹਿਸਾਰ ਵਿਖੇ ਮੌਤ ਹੋ ਗਈ | ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮੁਕੱਦਮਾ ਦਰਜ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ...

ਪੂਰੀ ਖ਼ਬਰ »

ਵਧੀਆ ਨਸਲ ਦੇ ਪਸ਼ੂਆਂ ਵਾਲੇ ਪਾਲਕਾਂ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ, 15 ਮਾਰਚ (ਪਵਿੱਤਰ ਸਿੰਘ ਬਾਲਦ)-ਪਿੰਡ ਬਾਲਦ ਕਲ੍ਹਾਂ ਵਿਖੇ ਪਸ਼ੂ ਪਾਲਣ ਵਿਭਾਗ ਵਲੋਂ ਨਸਲ ਸੁਧਾਰ ਪ੍ਰੋਗਰਾਮ ਤਹਿਤ ਪ੍ਰੋਜਨੀ ਟੈਸਟਿੰਗ ਸਕੀਮ ਅਧੀਨ ਕਾਫ਼ ਰੈਲੀ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ...

ਪੂਰੀ ਖ਼ਬਰ »

ਪੱਲੇਦਾਰ ਮਜ਼ਦੂਰ ਯੂਨੀਅਨ ਦੀ ਮੀਟਿੰਗ

ਧੂਰੀ, 15 ਮਾਰਚ (ਦੀਪਕ, ਲਹਿਰੀ)-ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਇੰਟਕ ਦੀ ਮੀਟਿੰਗ ਸੂਬਾ ਪ੍ਰਧਾਨ ਤੇਲੂ ਰਾਮ ਦੀ ਅਗਵਾਈ ਹੇਠ ਧੂਰੀ ਵਿਖੇ ਹੋਈ | ਮੀਟਿੰਗ ਵਿਚ ਬੀਤੇ ਦਿਨੀਂ ਪੱਲੇਦਾਰਾਂ, ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਸਬੰਧੀ 18 ਮਾਰਚ ਨੂੰ ...

ਪੂਰੀ ਖ਼ਬਰ »

ਸੰਤ ਬਾਬਾ ਅਤਰ ਸਿੰਘ ਦੇ ਜਨਮ ਦਿਵਸ 'ਤੇ ਨਗਰ ਕੀਰਤਨ ਸਜਾਇਆ

ਚੀਮਾ ਮੰਡੀ, 15 ਮਾਰਚ (ਦਲਜੀਤ ਸਿੰਘ ਮੱਕੜ, ਜਸਵਿੰਦਰ ਸਿੰਘ ਸ਼ੇਰੋਂ)-ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਵਾਲਿਆਂ ਦੇ 154ਵੇਂ ਜਨਮ ਦਿਵਸ ਦੇ ਸੰਬੰਧ ਵਿਚ ਸਾਲਾਨਾ ਜੋੜ ਮੇਲਾ ਅੱਜ ਨਗਰ ਕੀਰਤਨ ਦੇ ਅਗਾਜ ਨਾਲ ਸ਼ੁਰੂ ਹੋ ਗਿਆ | ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਤੋਂ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਜਗਤਾਰ ਸਿੰਘ ਦਾ ਹੋਇਆ ਸਰਕਾਰੀ ਸਨਮਾਨਾਂ ਨਾਲ ਸਸਕਾਰ

ਲੌਾਗੋਵਾਲ, 15 ਮਾਰਚ (ਸ. ਸ. ਖੰਨਾ)-ਸਥਾਨਕ ਪੱਤੀ ਗਾਹੂ ਦੇ ਵਸਨੀਕ ਜਗਤਾਰ ਸਿੰਘ ਪੁੱਤਰ ਨਿਰੰਜਣ ਸਿੰਘ ਜੋ ਕਿ ਬਤੌਰ ਸਿਪਾਹੀ ਪੰਜਾਬ ਪੁਲਿਸ ਜ਼ਿਲ੍ਹਾ ਸੰਗਰੂਰ ਅੰਦਰ ਨੌਕਰੀ ਕਰਦਾ ਸੀ, ਦਾ ਬੀਤੀ ਰਾਤ ਦਿਹਾਂਤ ਹੋ ਗਿਆ, ਜਿਸ ਦੀ ਜਾਣਕਾਰੀ ਮਿ੍ਤਕ ਦੇ ਸਪੁੱਤਰ ਦਿਲਰਾਜ ...

ਪੂਰੀ ਖ਼ਬਰ »

ਝੁੱਗੀ ਝੌ ਾਪੜੀ ਵਾਲਿਆਂ ਨੂੰ ਵੀ ਮਿਲਣਗੇ ਜ਼ਮੀਨ ਦੇ ਮਾਲਕੀ ਹੱਕ

ਸੰਗਰੂਰ, 15 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਪਿਛਲੇ ਦਿਨੀਂ ਸੂਬੇ ਦੀ ਕੈਪਟਨ ਸਰਕਾਰ ਵਲੋਂ 60,000 ਝੁੱਗੀ ਝੌਾਪੜੀ ਵਾਲਿਆਂ ਨੂੰ ਨਾਗਰਿਕ ਸਹੂਲਤਾਂ ਤੇ ਜ਼ਮੀਨ ਦੇ ਮਾਲਕੀ ਹੱਕ ਦੇਣ ਦੇ ਕੀਤੇ ਫ਼ੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਿਰਫ਼ ਕਾਂਗਰਸ ਪਾਰਟੀ ਹੀ ਗ਼ਰੀਬਾਂ ...

ਪੂਰੀ ਖ਼ਬਰ »

ਹੈਪੀਸੀਡਰ ਨਾਲ ਕਣਕ ਦੀ ਬਿਜਾਈ ਲਈ ਪ੍ਰੇਰਿਤ ਕਰ ਰਿਹਾ ਕਿਸਾਨ ਰਵਿੰਦਰ ਸ਼ਰਮਾ

ਲਹਿਰਾਗਾਗਾ, 15 ਮਾਰਚ (ਸੂਰਜ ਭਾਨ ਗੋਇਲ)-ਪਿੰਡ ਅਲੀਸ਼ੇਰ ਦੇ ਕਿਸਾਨ ਨੇ ਹੈਪੀਸੀਡਰ ਮਸ਼ੀਨ ਨਾਲ ਪਰਾਲੀ ਨੂੰ ਅੱਗ ਲਗਾਏ ਬਗੈਰ ਆਪਣੇ ਖੇਤਾਂ ਵਿਚ ਕਣਕ ਦੀ ਸਿੱਧੀ ਬਿਜਾਈ ਕੀਤੀ ਸੀ | ਕਿਸਾਨ ਰਵਿੰਦਰ ਸ਼ਰਮਾ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਕੁੱਪ ਕਲਾਂ, 15 ਮਾਰਚ (ਕੁਲਦੀਪ ਸਿੰਘ ਲਵਲੀ)-ਕਸਬਾ ਕੁੱਪ ਕਲਾਂ ਵਿਖੇ ਬਲਵੀਰ ਫਾਈਨਾਂਸ ਕੰਪਨੀ ਤੇ ਮਾਰਕੀਟ ਕਮੇਟੀ, ਮਸਲ ਜ਼ੋਨ ਜਿੰਮ, ਕੁਲਦੀਪ ਲੈਬੋਰਟਰੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਐੱਮ. ਜੀ. ਐੱਫ.ਇੰਨਕਲੇਵ ਕੁੱਪ ਟੋਟਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਸਮਾਪਤ

ਸ਼ੇਰਪੁਰ, 15 ਮਾਰਚ (ਦਰਸਨ ਸਿੰਘ ਖੇੜੀ)-ਹਜ਼ਰਤ ਬਾਬਾ ਜਮਾਲ ਸਾਹ ਦੀ ਮਜ਼ਾਰ 'ਤੇ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਚਾਦਰ ਚੜ੍ਹਾਉਣ ਦੀ ਰਸਮ ਹਜ਼ਰਤ ਦਿਲਵਰ ਹਸਨ ਸਾਹ ਪਸਿਆਣਾ ਵਲੋਂ ਅਦਾ ਕੀਤੀ ਗਈ ਅਤੇ ਇਕਬਾਲ ਸਲੀਮ ਮੁਹੰਮਦ ਪਾਰਟੀ ਚੂੰਘਾ ਵਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ 'ਤੋਂ ਇਕ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਪੰਥਕ ਜਥੇਬੰਦੀਆਂ ਇਕਮੁੱਠ ਹੋਣ-ਪੰਥਕ ਆਗੂ

ਕੁੱਪ ਕਲਾਂ, 15 ਮਾਰਚ (ਮਨਜਿੰਦਰ ਸਿੰਘ ਸਰੌਦ)-ਸਿੱਖ ਕੌਮ ਦੀ ਸੁਪਰੀਮ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਕ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੂਬੇ ਦੀਆਂ ਸਾਰੀਆਂ ਪੰਥਕ ਜਥੇਬੰਦੀਆਂ ਨੂੰ ਇਕ ਪਲੇਟਫ਼ਾਰਮ 'ਤੇ ਇਕੱਠੇ ਹੋ ਕੇ ਅਗਲੀ ਰੂਪ-ਰੇਖਾ ...

ਪੂਰੀ ਖ਼ਬਰ »

ਕੌਮਾਂਤਰੀ ਵੇਟ ਲਿਫ਼ਟਰਾਂ ਦਾ ਸਨਮਾਨ

ਜਖੇਪਲ, 15 ਮਾਰਚ (ਮੇਜਰ ਸਿੰਘ ਸਿੱਧੂ) - ਬਾਬਾ ਪਰਮਾਨੰਦ ਕਾਲਜ ਜਖੇਪਲ ਵਿਖੇ ਅੰਤਰਰਾਸ਼ਟਰੀ ਵੇਟ ਲਿਫਟਰਾਂ ਨੂੰ ਸਨਮਾਨਿਤ ਕਰਨ ਲਈ ਪਿ੍ੰ. ਡਾ. ਉਂਕਾਰ ਸਿੰਘ ਦੀ ਅਗਵਾਈ ਵਿੱਚ ਸਮਾਗਮ ਕਰਵਾਇਆ ਗਿਆ ਜਿਸ ਵਿਚ ਖੇਡ ਜਗਤ ਦੇ ਬਾਬਾ ਬੋਹੜ੍ਹ ਡਾ.ਭੁਪਿੰਦਰ ਸਿੰਘ ਪੂਨੀਆ ਨੇ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ (ਆਜ਼ਾਦ) ਦੀ ਮੀਟਿੰਗ

ਲਹਿਰਾਗਾਗਾ, 15 ਮਾਰਚ (ਸੂਰਜ ਭਾਨ ਗੋਇਲ)-ਪੇਂਡੂ ਮਜਦੂਰ ਯੂਨੀਅਨ (ਆਜ਼ਾਦ) ਦੀ ਇਲਾਕਾ ਕਮੇਟੀ ਦੀ ਮੀਟਿੰਗ ਪਿੰਡ ਜਲੂਰ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਜਲੂਰ ਦੀ ਅਗਵਾਈ ਹੇਠ ਮਜ਼ਦੂਰ ਧਰਮਸਾਲਾ ਵਿਚ ਕੀਤੀ ਗਈ | ਉਨ੍ਹਾਂ ਵਲੋਂ ਬੀਤੇ ਦਿਨੀਂ ਹੱਕ ਮੰਗਦੇ ਬੇਰੁਜ਼ਗਾਰ ...

ਪੂਰੀ ਖ਼ਬਰ »

ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਕਮੇਟੀ ਵਲੋਂ ਸੰਘਰਸ਼ ਦਾ ਐਲਾਨ

ਲੌਾਗੋਵਾਲ, 15 ਮਾਰਚ (ਸ.ਸ. ਖੰਨਾ, ਵਿਨੋਦ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਸੰਘਰਸ਼ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤਹਿਤ ਬਿਜਲੀ ...

ਪੂਰੀ ਖ਼ਬਰ »

ਬੀਬੀ ਸਰਬਜੀਤ ਕੌਰ, ਮਨਜੀਤ ਕੌਰ ਤੇ ਮਾਇਆ ਕੌਰ ਨੂੰ ਦਿੱਤੇ ਅਹੁਦੇ

ਲੌਾਗੋਵਾਲ, 15 ਮਾਰਚ (ਸ.ਸ. ਖੰਨਾ, ਵਿਨੋਦ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸੁਨਾਮ ਦੀ ਨੁਮਾਇੰਦਗੀ ਕਰ ਰਹੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਸਪੁੱਤਰ ਕਾਕਾ ਨਵਇੰਦਰ ਸਿੰਘ ਲੌਾਗੋਵਾਲ ਤੇ ਬੀਬਾ ਪਰਮਜੀਤ ਕੌਰ ਵਿਰਕ ਪ੍ਰਧਾਨ ਇਸਤਰੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਵਿਹੜੇ 'ਚ ਨੁੱਕੜ ਨਾਟਕ ਨੇ ਬੰਨਿ੍ਹਆ ਰੰਗ

ਅਮਰਗੜ੍ਹ, 15 ਮਾਰਚ (ਸੁਖਜਿੰਦਰ ਸਿੰਘ ਝੱਲ)-ਪਿ੍ੰਸੀਪਲ ਸੁਖਬੀਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਲੜਾਂਗੇ ਸਾਥੀ ਥੀਏਟਰ ਗਰੁੱਪ ਪਟਿਆਲਾ ਵਲੋਂ ਇਨਾਇਤ ਅਲੀ ਤੇ ਉਨ੍ਹਾਂ ਦੀ ਟੀਮ ਵਲੋਂ ਖੇਡਿਆ ਗਿਆ ਨੁੱਕੜ ਨਾਟਕ 'ਸੁਪਨਿਆਂ ਦੀ ਮੌਤ' ਆਰਥਿਕ ...

ਪੂਰੀ ਖ਼ਬਰ »

ਪੰਜਾਬ ਦਾ ਗੌਰਵ ਬਚਾਉਣਾ ਹਰ ਪੰਜਾਬੀ ਦਾ ਫ਼ਰਜ਼-ਬਲਵੰਤ ਸਿੰਘ ਰਾਮੰੂਵਾਲੀਆ

ਫ਼ਰੀਦਕੋਟ, 15 ਮਾਰਚ (ਜਸਵੰਤ ਸਿੰਘ ਪੁਰਬਾ)-ਸਿੱਖ ਇਤਿਹਾਸ ਨੂੰ ਸਮਰਪਿਤ ਹਰ ਵਰਗ ਚਾਹੇ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਬੰਧਿਤ ਹੋਵੇ, ਪੰਜਾਬ ਦੇ ਗੌਰਵ ਨੂੰ ਬਚਾਉਣ ਲਈ ਇਕੱਠੇ ਹੋ ਕੇ ਅੱਗੇ ਆਉਣਾ ਚਾਹੀਦਾ ਹੈ | ਇਹ ਵਿਚਾਰ ਅੱਜ ਇੱਥੇ ਸਾਬਕਾ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਵੱਡੀ ਉਮਰ ਦੇ ਬਿਜਲੀ ਵਿਭਾਗ ਦੇ ਪੈਨਸ਼ਨਰਜ਼ ਸਨਮਾਨਿਤ

ਸੰਗਰੂਰ, 15 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਪ੍ਰਧਾਨ ਅਵਿਨਾਸ ਸ਼ਰਮਾ ਦੀ ਪ੍ਰਧਾਨਗੀ ਹੇਠ ਮਨਸਾ ਦੇਵੀ ਮੰਦਰ ਨਾਭਾ ਗੇਟ ਵਿਖੇ ਇਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ 31 ਦਸੰਬਰ 2007 ਤੱਕ ਸੇਵਾ ਮੁੱਕਤ ਹੋਏ ਮੁਲਾਜਮ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 15 ਮਾਰਚ (ਭੁੱਲਰ, ਧਾਲੀਵਾਲ)-ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਇਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪੈਨਸ਼ਨਰਜ਼ ਭਵਨ 'ਚ ਹੋਈ, ਜਿਸ ਵਿਚ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਸਮੇਂ ਹਰਿਆਣਾ ਮਾਸਟਰ ਅਥਲੈਟਿਕ ਐਸੋਸੀਏਸ਼ਨ ਵਲੋਂ ਕਰਵਾਈ ਗਈ ਆਲ ਇੰਡੀਆ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ-2020 'ਚ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 5 ਹਜ਼ਾਰ ਮੀਟਰ ਪੈਦਲ ਵਾਕ (ਤੁਰਕੇ) ਵਿਚ ਦੂਜਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਦਾ ਤਗਮਾ ਤੇ 800 ਮੀਟਰ ਦੌੜ 'ਚ ਤੀਜੀ ਥਾਂ ਲੈ ਕੇ ਕਾਂਸ਼ੀ ਦਾ ਤਗਮਾ ਜਿੱਤਣ ਵਾਲੇ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ 80 ਸਾਲਾ ਬਜ਼ੁਰਗ ਦੌੜਾਕ ਚਰਨਜੀਤ ਰਾਮ ਸ਼ਰਮਾ ਨੂੰ ਸਨਮਾਨਿਤ ਵੀ ਕੀਤਾ ਗਿਆ | ਚਰਨਜੀਤ ਰਾਮ ਸ਼ਰਮਾ ਨੇ ਉਨ੍ਹਾਂ ਨੂੰ ਮਾਣ ਸਨਮਾਨ ਦੇਣ ਲਈ ਪੈਨਸ਼ਨਰਜ਼ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਖੇਡਾਂ 'ਚ ਭਾਗ ਲੈ ਕੇ ਐਸੋਸੀਏਸ਼ਨ ਦਾ ਇਸੇ ਤਰ੍ਹਾਂ ਨਾਂਅ ਰੌਸ਼ਨ ਕਰਨਗੇ | ਇਸ ਮੌਕੇ ਪਵਨ ਕੁਮਾਰ ਜਿੰਦਲ, ਜੀਤ ਸਿੰਘ ਬੰਗਾ, ਸਿਸ਼ਨ ਦਾਸ, ਪਵਨ ਕੁਮਾਰ ਸ਼ਰਮਾ, ਹਰਨੇਕ ਸਿੰਘ, ਗੁਰਬਚਨ ਸਿੰਘ, ਕੇਹਰ ਸਿੰਘ, ਕੇਵਲ ਦਾਸ ਤੇ ਇੰਦਰਜੀਤ ਗੁਪਤਾ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਦਲਿਤਾਂ ਦੇ ਹਿਤਾਂ ਦੀ ਰਾਖੀ ਲਈ ਅੱਗੇ ਆਉਣ ਦਾ ਸੱਦਾ

ਮਲੇਰਕੋਟਲਾ, 15 ਮਾਰਚ (ਕੁਠਾਲਾ)-ਵਿਦਿਆ ਵਿਕਾਸ਼ ਤੇ ਸਮਾਜ ਭਲਾਈ ਚੈਰੀਟੇਬਲ ਸੁਸਾਇਟੀ ਪੰਜਾਬ ਵਲੋਂ ਸਥਾਨਕ ਫੂਲੇ ਅੰਬੇਡਕਰ ਮਿਸ਼ਨਰੀ ਸਕੂਲ ਵਿਖੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੀ ਵਿਚਾਰਧਾਰਾ ਬਾਰੇ ਪ੍ਰੀਤਮ ਸਿੰਘ ਮਹਿਤੋ ਦੀ ਪ੍ਰਧਾਨਗੀ ਹੇਠ ਕਰਵਾਏ ਗਏ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਧਰਮਗੜ੍ਹ, 15 ਮਾਰਚ (ਗੁਰਜੀਤ ਸਿੰਘ ਚਹਿਲ)-ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ 154ਵੇਂ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਨਾਨਕਾ ਨਗਰ ਫਤਹਿਗੜ੍ਹ ਗੰਢੂਆਂ ਦੇ ਗੁਰਦੁਆਰਾ ਮਾਤਾ ਭੋਲੀ ਕੌਰ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਪੰਚਾਇਤ ਤੇ ਨਗਰ ਵਾਸੀ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX