ਤਾਜਾ ਖ਼ਬਰਾਂ


ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  16 minutes ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  42 minutes ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  about 1 hour ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  about 1 hour ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਬਰਨਾਲਾ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 2 hours ago
ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਉਚੇਰੀ ਸਿੱਖਿਆ ਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਮੀਤ ਹੇਅਰ ਨੇ ਕਿਹਾ...
ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ-ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
. . .  about 2 hours ago
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)-ਝੋਨੇ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ, ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖ਼ਰੀਦ ਨੂੰ ਲੈ ਕੇ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ...
ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ-ਐੱਸ.ਐੱਸ.ਪੀ. ਸਵਪਨ ਸ਼ਰਮਾ
. . .  about 2 hours ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸਵਪਨ ਸ਼ਰਮਾ ਵਲੋਂ ਅੱਜ ਸਰਹੱਦੀ ਖੇਤਰ ਦਾ ਦੌਰਾ ਕੀਤਾ ਗਿਆ। ਦੁਸਹਿਰੇ ਦੇ ਮੱਦੇਨਜ਼ਰ ਅਜਨਾਲਾ ਦੀ ਗਰਾਊਂਡ 'ਚ ਪੁਲਿਸ ਵਲੋਂ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ...
ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰੀ ਵਫ਼ਦ ਦਾ ਪਾਕਿਸਤਾਨ ਦੇ ਸਿੱਖ ਆਗੂਆਂ ਅਤੇ ਹੋਰਨਾਂ ਵਲੋਂ ਵਾਹਗਾ ਵਿਖੇ ਸਵਾਗਤ
. . .  about 3 hours ago
ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ 'ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ' ਦੀ 100 ਸਾਲਾ ਸ਼ਤਾਬਦੀ ਸਮਾਗਮਾਂ ਦੇ ਸੰਬੰਧ 'ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਕਫ਼ ਬੋਰਡ ਨਾਲ ਵਿਚਾਰ-ਵਟਾਂਦਰਾ...
ਮਕਸੂਦਪੁਰ ਮੰਡੀ 'ਚ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  about 4 hours ago
ਸੰਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)-ਭਾਵੇਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਹੈ ਪਰ ਮਕਸੂਦਪੁਰ ਸੂੰਢ ਦੀ ਦਾਣਾ ਮੰਡੀ 'ਚ ਪਿਛਲੇ ਦਿਨਾਂ ਤੋਂ ਆਏ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਦਾਣਾ ਮੰਡੀ ਅਜਨਾਲਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
. . .  about 4 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਦਾਣਾ ਮੰਡੀ ਅਜਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ...
ਟਰੈਕਟਰ-ਟਰਾਲੀ ਤੇ ਕੈਂਟਰ ਦੀ ਜ਼ਬਰਦਸਤ ਟੱਕਰ 'ਚ ਕੈਂਟਰ ਚਾਲਕ ਦੀ ਮੌਤ
. . .  about 4 hours ago
ਮਾਹਿਲਪੁਰ, 5 ਅਕਤੂਬਰ (ਰਜਿੰਦਰ ਸਿੰਘ)-ਅੱਜ ਤੜਕ ਸਵੇਰ ਕਰੀਬ 4.50 ਵਜੇ ਮਾਹਿਲਪੁਰ-ਗੜ੍ਹਸ਼ੰਕਰ ਰੋਡ ਪਿੰਡ ਬੱਡੋਆਣ ਵਿਖੇ ਪੈਟਰੋਲ ਪੰਪ ਕੋਲ ਤੂੜੀ ਨਾਲ ਲੱਦੀ ਹੋਈ ਟਰੈਕਟਰ-ਟਰਾਲੀ ਦੀ ਕੈਂਟਰ ਨਾਲ ਜ਼ਬਰਦਸਤ ਟੱਕਰ ਹੋਣ...
ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ 1,60,000 ਰੁਪਏ ਦੀ ਲੁੱਟ
. . .  about 5 hours ago
ਤਲਵੰਡੀ ਸਾਬੋ, 5 ਅਕਤੂਬਰ (ਰਣਜੀਤ ਸਿੰਘ ਰਾਜੂ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਕੋਲ ਬੀਤੀ ਦੇਰ ਸ਼ਾਮ ਇਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਇਕ ਲੱਖ ਸੱਠ ਹਜ਼ਾਰ ਰੁਪਏ ਦੀ ਲੁੱਟ ਹੋਣ ਦੀ ਖ਼ਬਰ ਸਾਹਮਣੇ ਆਈ...
ਸੜਕ ਹਾਦਸੇ 'ਚ ਛੋਟਾ ਹਾਥੀ ਟੈਂਪੂ ਚਾਲਕ ਦੀ ਮੌਤ
. . .  about 5 hours ago
ਕਾਦੀਆਂ,5 ਅਕਤੂਬਰ (ਯਾਦਵਿੰਦਰ ਸਿੰਘ)- ਹਰਚੋਵਾਲ ਰੋਡ ਨਜ਼ਦੀਕ ਪਿੰਡ ਨੰਗਲ ਬਾਗਬਾਨਾਂ ਦੇ ਕੋਲ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਬਲਦੇਵ ਸਿੰਘ (60) ਪੁੱਤਰ ਵੀਰ...
ਹਿਮਾਚਲ ਪ੍ਰਦੇਸ਼ : ਪਿਕਅੱਪ ਗੱਡੀ ਖੱਡ 'ਚ ਡਿੱਗਣ ਕਾਰਨ 3 ਮੌਤਾਂ
. . .  about 5 hours ago
ਸ਼ਿਮਲਾ, 5 ਅਕਤੂਬਰ-ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਟਿੱਕਰੀ ਰੋਡ 'ਤੇ ਅੱਜ ਪਿਕਅੱਪ ਗੱਡੀ ਖੱਡ 'ਚ ਡਿੱਗਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜ਼ਿਲ੍ਹਾ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸਿਰਮੌਰ ਦੀ ਸੰਘਰਾ ਤਹਿਸੀਲ...
ਰਾਸ਼ਟਰਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਚ ਮੌਤਾਂ 'ਤੇ ਪ੍ਰਗਟ ਕੀਤਾ ਸੋਗ
. . .  about 5 hours ago
ਨਵੀਂ ਦਿੱਲੀ, 5 ਅਕਤੂਬਰ-ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਤੇ ਸੋਗ ਪ੍ਰਗਟ ਕੀਤਾ ਹੈ। ਦੱਸ ਦੇਈਏ ਕਿ ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ...
ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਪਾਕਿਸਤਾਨ ਰਵਾਨਾ
. . .  about 5 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਏ। ਇਸ ਮੌਕੇ ਐਸ.ਜੀ.ਪੀ.ਸੀ. ਸਕੱਤਰ ਪ੍ਰਤਾਪ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ...
ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਚੜ੍ਹੀਆਂ ਪਾਣੀ ਵਾਲੀ ਟੈਂਕੀ 'ਤੇ
. . .  about 6 hours ago
ਐਸ.ਏ.ਐਸ. ਨਗਰ, 5 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਸੀ.ਪੀ. ਸ਼ਰਮਾ ਤੇ ਵੀਰਪਾਲ ਕੌਰ ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿਚ ਰੈਗੂਲਰ ਭਰਤੀ...
ਮੁੰਬਈ : ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ,10 ਤੋਂ ਵੱਧ ਜ਼ਖ਼ਮੀ
. . .  about 6 hours ago
ਮੁੰਬਈ, 5 ਅਕਤੂਬਰ-ਅੱਜ ਤੜਕੇ ਮੁੰਬਈ ਦੇ ਬਾਂਦਰਾ-ਵਰਲੀ ਸੀ ਲਿੰਕ 'ਤੇ ਹੋਏ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਐਂਬੂਲੈਂਸ, ਇਕ ਕਾਰ ਅਤੇ ਕੁਝ ਹੋਰ ਵਾਹਨ ਸੜਕ ਦੇ ਕਿਨਾਰੇ ਖੜ੍ਹੇ ਸਨ, ਜੋ ਪਹਿਲਾਂ ਹੋਏ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ...
ਭਾਰਤੀ ਪਰਿਵਾਰ ਦੇ ਅਗਵਾ ਮਾਮਲੇ ’ਚ ਪੁਲਿਸ ਨੂੰ ਮਿਲਿਆ ਸੁਰਾਗ, ਅਗਵਾ ਕਰਨ ਦੇ ਦੋਸ਼ਾਂ 'ਚ ਇਕ ਗੋਰਾ ਗ੍ਰਿਫ਼ਤਾਰ
. . .  about 7 hours ago
ਸਾਨ ਫਰਾਂਸਿਸਕੋ, 5 ਅਕਤੂਬਰ (ਐੱਸ.ਅਸ਼ੋਕ ਭੌਰਾ) - ਬੀਤੇ ਦਿਨ ਭਾਰਤੀ ਪਰਿਵਾਰ ਦੇ ਤਿੰਨ ਬਾਲਗਾਂ ਸਮੇਤ ਇਕ 8 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ’ਚ ਪੁਲਿਸ ਨੂੰ ਵੱਡਾ ਸੁਰਾਗ ਮਿਲਿਆ ਹੈ ਅਤੇ ਇਸ ਮਾਮਲੇ ’ਚ ਮਰਸਿਡ ਪੁਲਿਸ ਵਲੋਂ ̄ਇਕ 48 ਸਾਲਾ ਵਿਅਕਤੀ ਨੂੰ ਹਿਰਾਸਤ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 7 hours ago
ਸ੍ਰੀਨਗਰ, 5 ਅਕਤੂਬਰ-ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਦਰਾਚ ਖੇਤਰ ਵਿਚ ਇਕ ਮੁਕਾਬਲੇ ਵਿਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਤਿੰਨ ਸਥਾਨਕ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਨੇ ਕਿਹਾ ਕਿ ਬੀਤੀ ਸ਼ਾਮ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ...।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਇਮਰਾਨ ਖਾਨ ਨੂੰ ਕਿਹਾ 'ਧਰਤੀ ਦਾ ਸਭ ਤੋਂ ਵੱਡਾ ਝੂਠਾ'
. . .  1 minute ago
ਇਸਲਾਮਾਬਾਦ, 5 ਅਕਤੂਬਰ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 'ਧਰਤੀ ਦਾ ਸਭ ਤੋਂ ਵੱਡਾ ਝੂਠਾ' ਕਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਪੀ.ਟੀ.ਆਈ. ਮੁਖੀ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ...
ਉੱਤਰਾਖੰਡ : ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਮੌਤਾਂ
. . .  about 8 hours ago
ਦੇਹਰਾਦੂਨ, 5 ਅਕਤੂਬਰ-ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਪੌੜੀ ਗੜ੍ਹਵਾਲ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਤੇ ਐਸ.ਡੀ.ਆਰ.ਐਫ. ਨੇ ਰਾਤੋ ਰਾਤ 21 ਲੋਕਾਂ ਨੂੰ ਬਚਾਇਆ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖ਼ਲ...
⭐ਮਾਣਕ - ਮੋਤੀ⭐
. . .  about 8 hours ago
⭐ਮਾਣਕ - ਮੋਤੀ⭐
ਦੱਖਣੀ ਅਫ਼ਰੀਕਾ ਨੇ ਤੀਜੇ ਟੀ-20 'ਚ 49 ਦੌੜਾਂ ਨਾਲ ਹਰਾਇਆ ਭਾਰਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਬਠਿੰਡਾ /ਮਾਨਸਾ

-ਮਾਮਲਾ ਗਲੀਆਂ ਪੱਕੀਆਂ ਨਾ ਕਰਨ ਦਾ-

ਲਾਲ ਸਿੰਘ ਬਸਤੀ ਦੇ ਮੁਹੱਲਾ ਵਾਸੀਆਂ ਵਲੋਂ ਨਗਰ ਨਿਗਮ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ

ਬਠਿੰਡਾ, 15 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੀ ਲਾਲ ਸਿੰਘ ਬਸਤੀ ਦੇ ਲੋਕਾਂ ਨੇ ਗਲੀਆਂ ਨੂੰ ਪੱਕਾ ਨਾ ਕੀਤੇ ਜਾਣ ਦੇ ਰੋਸ ਵਜੋਂ ਨਗਰ ਨਿਗਮ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਮੁਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਲਾਲ ਸਿੰਘ ਬਸਤੀ ਦੀ ਗਲੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ 4 ਿਖ਼ਲਾਫ਼ ਮਾਮਲਾ ਦਰਜ

ਜੋਗਾ, 15 ਮਾਰਚ (ਹਰਜਿੰਦਰ ਸਿੰਘ)-ਥਾਣਾ ਜੋਗਾ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ 'ਚ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪਰਮਜੀਤ ਕੌਰ ਪਤਨੀ ਭੋਲਾ ਸਿੰਘ ਵਾਸੀ ਅਕਲੀਆ ਅਨੁਸਾਰ ਉਹ ਘਰ 'ਚ ਇਕੱਲੀ ਸੁੱਤੀ ਪਈ ਸੀ ਤਾਂ ਕੇਵਲ ਸਿੰਘ, ਗੁਰਪ੍ਰੀਤ ਕੌਰ, ਜਿੰਦਰ ...

ਪੂਰੀ ਖ਼ਬਰ »

ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਸੰਗਤ ਮੰਡੀ, 15 ਮਾਰਚ (ਸ਼ਾਮ ਸੁੰਦਰ ਜੋਸ਼ੀ)-ਪਿੰਡ ਪੱਕਾ ਕਲਾਂ ਵਿਖੇ ਆਟਾ ਦਾਲ ਸਕੀਮ ਤਹਿਤ ਕਣਕ ਨਾ ਮਿਲਣ ਕਾਰਨ ਵੱਡੀ ਗਿਣਤੀ ਵਿਚ ਉਕਤ ਸਕੀਮ ਦੇ ਲਾਭਪਾਤਰੀਆਂ ਵਲੋਂ ਅਕਾਲੀ ਆਗੂ ਬਲਕਰਨ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਬਠਿੰਡਾ ਅਦਾਲਤ ਵਲੋਂ 2 ਵਿਅਕਤੀ ਭਗੌੜੇ ਕਰਾਰ

ਬਠਿੰਡਾ, 15 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਅਦਾਲਤ ਨੇ ਲਗਾਤਾਰ ਪੇਸ਼ੀਆਂ ਤੋਂ ਗੈਰ ਹਾਜ਼ਰ ਰਹਿਣ ਵਾਲੇ 2 ਵਿਅਕਤੀਆਂ ਨੂੰ ਭਗੌੜੇ ਕਰਾਰ ਦਿੱਤਾ ਹੈ | ਜਿਨ੍ਹਾਂ ਨੂੰ ਫੜਣ ਲਈ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਹੰਸ ਰਾਜ ਵਾਸੀ ...

ਪੂਰੀ ਖ਼ਬਰ »

ਵਿਧਵਾ ਔਰਤ ਨੂੰ ਇਨਸਾਫ਼ ਨਾ ਮਿਲਿਆ ਤਾਂ ਜਥੇਬੰਦੀ ਵਲੋਂ ਪੱਕਾ ਮੋਰਚਾ ਲਾਉਣ ਦਾ ਐਲਾਨ

ਮਹਿਰਾਜ 15 ਮਾਰਚ (ਸੁਖਪਾਲ ਮਹਿਰਾਜ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸੁਰਮੁਖ ਸਿੰਘ ਸਿੱਧੂ ਅਤੇ ਹਰਮੰਦਰ ਸਿੰਘ ਸੇਲਬਰਾਹ ਨੇ ਪੈੱ੍ਰਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਹਰਪ੍ਰੀਤ ਕੌਰ ਸੇਖਾ (ਮੋਗਾ) ਦਾ ਵਿਆਹ 7 ਸਾਲ ਪਹਿਲਾਂ ਗੁਰਪਾਲ ...

ਪੂਰੀ ਖ਼ਬਰ »

ਸੀਮਿੰਟ ਫ਼ੈਕਟਰੀ ਵਾਲੀ ਸੜਕ 'ਤੇ ਬਣੇ ਖੱਡੇ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਲਹਿਰਾ ਮੁਹੱਬਤ, 15 ਮਾਰਚ (ਭੀਮ ਸੈਨ ਹਦਵਾਰੀਆ)-ਪੁਰਾਣਾ ਬੱਸ ਸਟੈਂਡ ਲਹਿਰਾ ਮੁਹੱਬਤ ਤੋਂ ਬਾਠ ਨੂੰ ਜਾਂਦੀ ਿਲੰਕ ਸੜਕ 'ਤੇ ਸੀਮਿੰਟ ਫ਼ੈਕਟਰੀ ਤੱਕ ਕੱਚੇ-ਪੱਕੇ ਮਾਲ ਦੀ ਢੋਆ-ਢੁਆਈ ਲਈ ਇਸ ਸੜਕ ਤੋਂ ਰੋਜ਼ਾਨਾ ਸੈਂਕੜੇ ਹੈਵੀ ਗੱਡੀਆਂ ਦਾ ਆਉਣ ਜਾਣ ਬਣਿਆ ਰਹਿੰਦਾ ਹੈ | ...

ਪੂਰੀ ਖ਼ਬਰ »

ਫ਼ੰਡ ਲੈਪਸ ਹੋਣ ਦੇ ਡਰੋਂ ਸਰਕਾਰੀ ਸਕੀਮਾਂ ਨੂੰ ਕਾਹਲੀ ਨਾਲ ਨੇਪਰੇ ਚਾੜ੍ਹਨ ਦੇ ਉਪਰਾਲੇ

ਰਾਮਪੁਰਾ ਫੂਲ, 15 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਸੂਬਾ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਲਈ ਕਰੋੜਾਂ ਰੁਪਏ ਰਾਖਵੇਂ ਰੱਖੇ ਜਾਂਦੇ ਹਨ, ਜਿਨ੍ਹਾਂ ਨੰੂ ਵਿਭਾਗਾਂ ਵਲੋਂ ਸਮੇਂ ਸਿਰ ਖ਼ਰਚ ਕੇ ਸਕੀਮਾਂ ਨੂੰ ਨੇਪਰੇ ਚਾੜਿ੍ਹਆ ਜਾਣਾ ਹੁੰਦਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪੇਂਡੂ ਸੇਵਾ ਕੇਂਦਰਾਂ ਨੂੰ ਚਲਾਉਣ ਦੀ ਮੰਗ

ਨਥਾਣਾ, 15 ਮਾਰਚ (ਗੁਰਦਰਸ਼ਨ ਲੁੱਧੜ)-ਪਿੰਡਾਂ ਵਿਚ ਅਕਾਲੀ-ਭਾਜਪਾ ਸਰਕਾਰ ਦੇ ਰਾਜਕਾਲ੍ਹ ਦੌਰਾਨ ਚਾਲੂ ਕੀਤੇ ਸਾਰੇ ਪੇਂਡੂ ਸੇਵਾ ਕੇਂਦਰਾਂ ਨੂੰ ਮੌਜੂਦਾ ਸਰਕਾਰ ਚਲਾਉਣ ਵਿਚ ਅਸਫਲ ਰਹੀ ਹੈ | ਜ਼ਿਕਰਯੋਗ ਹੈ ਕਿ ਪਿੰਡਾਂ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਬਲਾਕ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਵਲੋਂ ਮੌੜ ਕਲਾਂ ਇਕਾਈ ਦੀ ਚੋਣ

ਮੌੜ ਮੰਡੀ, 15 ਮਾਰਚ (ਲਖਵਿੰਦਰ ਸਿੰਘ ਮੌੜ)-ਮੌੜ ਕਲਾਂ ਦੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਚ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬੈਠਕ ਬਲਾਕ ਮੌੜ ਦੇ ਪ੍ਰਧਾਨ ਜਸਵਿੰਦਰ ਸਿੰਘ ਗਹਿਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨੀ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ | ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੀ ਲਪੇਟ 'ਚ ਆਉਣ ਕਾਰਨ 3 ਜ਼ਖ਼ਮੀ

ਬੁਢਲਾਡਾ, 15 ਮਾਰਚ (ਮਨਚੰਦਾ)-ਸਥਾਨਕ ਸ਼ਹਿਰ ਅੰਦਰ ਪਿਛਲੇ ਲੰਮੇ ਸਮੇਂ ਤੋਂ ਅਵਾਰਾ ਪਸ਼ੂਆਂ ਦੇ ਕਾਫ਼ਲੇ ਵਧਣ ਕਾਰਨ ਲੋਕਾਂ ਨੰੂ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਦੀ ਬੱਸ ਸਟੈਂਡ ਰੋਡ ਤੋਂ ਹਰੇ ਚਾਰੇ ਦੀਆਂ ਕਈ ਟਾਲਾਂ ਹੋਣ ਕਾਰਨ ਪਸ਼ੂਆਂ ...

ਪੂਰੀ ਖ਼ਬਰ »

ਰਾਮਾਂ ਮੰਡੀ ਦੀਆਂ ਨਵੀਆਂ ਬਣੀਆਂ ਸੜਕਾਂ ਬੁਰੀ ਤਰ੍ਹਾਂ ਟੁੱਟੀਆਂ

ਰਾਮਾਂ ਮੰਡੀ, 15 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਅੰਦਰ ਲੰਮੇ ਸਮੇਂ ਤੋਂ ਵਾਪਰ ਰਹੇ ਹਾਦਸਿਆਂ ਲਈ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ | ਇਕ ਲਿਖਤੀ ਪ੍ਰੈੱਸ ਬਿਆਨ ਵਿਚ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਸ਼ਿਵ ਸੈਨਾ ਬਾਲ ਠਾਕਰੇ ਦੇ ਰਾਮਾਂ ਪ੍ਰਧਾਨ ...

ਪੂਰੀ ਖ਼ਬਰ »

ਰਿਫਾਇਨਰੀ ਰੋਡ 'ਤੇ ਕਾਰ-ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ

ਰਾਮਾਂ ਮੰਡੀ, 15 ਮਾਰਚ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ/ਗੁਰਪ੍ਰੀਤ ਅਰੋੜਾ)-ਸਥਾਨਕ ਰਿਫਾਇਨਰੀ ਰੋਡ 'ਤੇ ਬੀਤੀ ਰਾਤ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਰਕ ਵੀਜ਼ੇ 'ਤੇ ਕੈਨੇਡਾ ਭੇਜਣ ਦੇ ਨਾਂਅ 'ਤੇ ਠੱਗੀ

ਬਠਿੰਡਾ, 15 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਹਿਮਾ ਸਰਕਾਰੀ ਦੀ ਇਕ ਲੜਕੀ ਨੂੰ ਵਰਕ ਵੀਜ਼ੇ 'ਤੇ ਕੈਨੇਡਾ ਭੇਜਣ ਦੇ ਨਾਂਅ 'ਤੇ ਉਸ ਨਾਲ 3 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਦੇ ...

ਪੂਰੀ ਖ਼ਬਰ »

ਵਿਆਹ ਗਏ ਪਰਿਵਾਰ ਦੇ ਘਰ 'ਚੋਂ ਸੋਨਾ ਤੇ ਨਕਦੀ ਚੋਰੀ

ਤਲਵੰਡੀ ਸਾਬੋ, 15 ਮਾਰਚ (ਰਣਜੀਤ ਸਿੰਘ ਰਾਜੂ)-ਸਥਾਨਕ ਨਗਰ ਦੀ ਦਸਮੇਸ਼ ਕਾਲੋਨੀ ਵਿਚ ਦਿਨ ਦਿਹਾੜੇ ਚੋਰਾਂ ਵਲੋਂ ਇਕ ਘਰ ਵਿਚੋਂ ਲੱਖਾਂ ਰੁਪਏ ਦਾ ਸੋਨਾ ਅਤੇ ਨਕਦੀ ਚੋਰੀ ਕਰ ਲਈ ਹੈ | ਪਿੁਲਸ ਨੇ ਮੁੱਢਲੀ ਰਿਪੋਰਟ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

15 ਲੀਟਰ ਨਾਜਾਇਜ਼ ਸ਼ਰਾਬ ਤੇ 200 ਲੀਟਰ ਲਾਹਣ ਫੜੀ

ਕੋਟਫੱਤਾ, 15 ਮਾਰਚ (ਰਣਜੀਤ ਸਿੰਘ ਬੁੱਟਰ)-ਐਸ.ਐਸ.ਪੀ. ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਥਾਣਾ ਕੋਟਫੱਤਾ ਦੇ ਸਹਾਇਕ ਥਾਣੇਦਾਰ ਰਘਵੀਰ ਸਿੰਘ ਅਤੇ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ 'ਤੇ ਛਾਪਾਮਾਰੀ ਕਰਕੇ ਧੰਨ ਸਿੰਘ ਖਾਨਾ ਦੇ ਇਕ ਘਰ ਵਿਚੋਂ 15 ਲੀਟਰ ਨਾਜਾਇਜ਼ ...

ਪੂਰੀ ਖ਼ਬਰ »

ਸਕੂਲ ਵੈਨਾਂ ਅਤੇ ਬੱਸਾਂ ਦੇ ਮਾਮਲੇ 'ਚ ਜ਼ਿਲੇ੍ਹ ਦੇ 75 ਸਕੂਲਾਂ ਨੇ ਜਾਣਕਾਰੀ ਦੇਣ ਤੋਂ ਵੱਟਿਆ ਟਾਲਾ

ਰਾਮਪੁਰਾ ਫੂਲ , 15 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਜ਼ਿਲੇ੍ਹ ਅੰਦਰ ਸਕੂਲ ਵੈਨਾਂ ਅਤੇ ਬੱਸਾਂ ਦੇ ਮਾਮਲੇ ਵਿਚ 75 ਸਕੂਲਾਂ ਨੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਸਕੂਲ ਵੈਨਾਂ ਦੀ ਸੂਚਨਾ ਦੇਣ ਤੋਂ ਟਾਲਾ ਵੱਟ ਲਿਆ ...

ਪੂਰੀ ਖ਼ਬਰ »

ਕੋਰੋਨਾ ਵਾਈਰਸ ਦੇ ਚੱਲਦਿਆਂ ਰੇਲ ਗੱਡੀਆਂ ਦੇ ਏ.ਸੀ. ਡੱਬਿਆਂ 'ਚੋਂ ਹਟਾਏ ਪਰਦੇ ਤੇ ਕੰਬਲ

ਬਠਿੰਡਾ, 15 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਦੇਸ਼-ਵਿਦੇਸ਼ ਵਿਚ ਫੈਲੇ ਕੋਰੋਨਾ ਵਾਈਰਸ ਦੇ ਚੱਲਦਿਆਂ ਰੇਲਵੇ ਵਿਭਾਗ ਨੇ ਆਪਣੇ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਰੇਲ ਗੱਡੀਆਂ ਦੇ ਏਸੀ ਡੱਬਿਆਂ ਵਿਚ ਪਰਦੇ ਅਤੇ ਕੰਬਲ ਹਟਾਉਣੇ ਸ਼ੁਰੂ ਕਰ ਦਿੱਤੇ ਹਨ | ਇਹੀ ...

ਪੂਰੀ ਖ਼ਬਰ »

ਸੰਵਿਧਾਨ ਬਚਾਓ ਮੰਚ ਦਾ ਧਰਨਾ 33ਵੇਂ ਦਿਨ ਵੀ ਜਾਰੀ

ਮਾਨਸਾ, 15 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਸੰਵਿਧਾਨ ਬਚਾਓ ਮੰਚ ਪੰਜਾਬ ਵਲ਼ੋਂ ਸਥਾਨਕ ਜ਼ਿਲ੍ਹਾ ਕੰਪਲੈਕਸ ਨੇੜੇ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਲਗਾਇਆ ਧਰਨਾ 33ਵੇਂ ਦਿਨ ਵੀ ਜਾਰੀ ਰਿਹਾ | ਸੰਬੋਧਨ ਕਰਦਿਆਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਦੋਸ਼ ਲਗਾਇਆ ਕਿ ...

ਪੂਰੀ ਖ਼ਬਰ »

ਸ਼ਰਾਬ ਨੂੰ ਫੂਡ ਸੇਫ਼ਟੀ ਐਾਡ ਸਟੈਂਡਰਡ ਐਕਟ ਅਧੀਨ ਲੈਣਾ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਝਟਕਾ - ਪ੍ਰੋ.ਬਲਜਿੰਦਰ ਕੌਰ

ਰਾਮਾਂ ਮੰਡੀ, 15 ਮਾਰਚ (ਤਰਸੇਮ ਸਿੰਗਲਾ)-ਸਰਕਾਰ ਵਲੋਂ ਸ਼ਰਾਬ ਨੂੰ ਫੂਡ ਸੇਫ਼ਟੀ ਐਾਡ ਸਟੈਂਡਰਡ ਐਕਟ ਅਧੀਨ ਲਏ ਜਾਣ ਦੀ ਨਿੰਦਾ ਕਰਦੇ ਹੋਏ ਹਲਕਾ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਨੇ ਕਿਹਾ ਕਿ ਸ਼ਰਾਬ ਨੂੰ ਫੂਡ ਸੇਫ਼ਟੀ ਐਕਟ ਅਧੀਨ ਲੈਣਾ ਨਸ਼ਾ ਮੁਕਤ ਭਾਰਤ ਮੁਹਿੰਮ ...

ਪੂਰੀ ਖ਼ਬਰ »

ਪ੍ਰਵਾਸੀ ਲੇਖਿਕਾ ਹਰਕੀਰਤ ਕੌਰ ਚਹਿਲ ਨਾਲ ਕਰਵਾਇਆ ਰੂ-ਬਰੂ

ਮਾਨਸਾ, 15 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਦੇਸ਼ ਦੇ ਬਹੁਤ ਸਾਰੇ ਲੋਕ ਸ਼ੌਕ ਤੇ ਮਜਬੂਰੀ ਵੱਸ ਵਿਦੇਸ਼ਾਂ 'ਚ ਵੱਸਦੇ ਹਨ | ਪ੍ਰਵਾਸ ਨੂੰ ਨਾਕਾਰਤਮਿਕ ਨਜ਼ਰੀਏ ਨਾਲ ਵੇਖਿਆ ਜਾ ਰਿਹਾ ਹੈ ਅਤੇ ਪੇਸ਼ਕਾਰੀ ਇਸ ਤਰਾਂ ਕੀਤੀ ਜਾ ਰਹੀ ਹੈ ਜਿਵੇਂ ਪ੍ਰਵਾਸ ਬਣਵਾਸ ਹੋਵੇ, ਪਰ ...

ਪੂਰੀ ਖ਼ਬਰ »

ਪਿੰਡ ਕੁਲਾਣਾ ਦੇ ਮੇਲੇ 'ਚ ਕੋਰੋਨਾ ਵਾਇਰਸ ਸਬੰਧੀ ਕੀਤਾ ਜਾਗਰੂਕ

ਬੁਢਲਾਡਾ, 15 ਮਾਰਚ (ਸਵਰਨ ਸਿੰਘ ਰਾਹੀ)-ਸਬ ਡਵੀਜ਼ਨਲ ਪੁਲਿਸ ਟਾਸਕ ਟੀਮ ਮਾਨਸਾ, ਬੁਢਲਾਡਾ ਅਤੇ ਸਾਂਝ ਕੇਂਦਰ ਦੇ ਸਹਿਯੋਗ ਵਲ਼ੋਂ ਪਿੰਡ ਕੁਲਾਣਾ ਦੇ ਮਾਤਾ ਸ਼ੀਤਲਾ ਮੇਲੇ 'ਤੇ ਦੂਰੋਂ-ਨੇੜਿਓਾ ਪੁੱਜੀਆਂ ਸੰਗਤਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ ਗਿਆ | ...

ਪੂਰੀ ਖ਼ਬਰ »

ਸਿਨੇਮਾ ਹਾਲ, ਜਿੰਮ ਤੇ ਸਵਿਮਿੰਗ ਪੁਲ ਬੰਦ ਰੱਖਣ ਦੇ ਹੁਕਮ

ਮਾਨਸਾ, 15 ਮਾਰਚ (ਧਾਲੀਵਾਲ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹੇ ਦੇ ਸਮੂਹ ਸਿਨੇਮਾ ਹਾਲ, ਜਿੰਮ, ਸਵਿਮਿੰਗ ਪੂਲਾਂ ਨੂੰ ਬੰਦ ਕਰਨ ਦੇ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. ਵਿਖੇ ਕਰਵਾਇਆ ਡਿਗਰੀ ਵੰਡ ਸਮਾਰੋਹ

ਮਾਨਸਾ, 15 ਮਾਰਚ (ਧਾਲੀਵਾਲ)-ਸਰਕਾਰੀ ਆਈ.ਟੀ.ਆਈ. ਮਾਨਸਾ ਕੈਂਚੀਆਂ ਵਿਖੇ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ | ਵੱਖ-ਵੱਖ ਟਰੇਡਾਂ 'ਚੋਂ ਪਾਸ ਹੋਏ ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ ਗਈਆਂ | ਸਮਾਗਮ ਦੇ ਮੁੱਖ ਮਹਿਮਾਨ ਉਦਯੋਗਪਤੀ ਰੂਪ ਸਿੰਘ ਸਨ | ਉਨ੍ਹਾਂ ਨੌਜਵਾਨਾ ...

ਪੂਰੀ ਖ਼ਬਰ »

ਅੰਗਹੀਣਾਂ ਵਲ਼ੋਂ ਸਰਕਾਰ 'ਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼

ਮਾਨਸਾ, 15 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਦੋਸ਼ ਲਗਾਇਆ ਹੈ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਅੰਗਹੀਣਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਰ ਕੇ ਇਸ ਵਰਗ 'ਚ ਰੋਸ ਫੈਲਿਆ ...

ਪੂਰੀ ਖ਼ਬਰ »

ਰੇਹੜੀਆਂ-ਫੜ੍ਹੀਆਂ ਵਾਲਿਆਂ ਦਾ ਇਕ ਮਹੀਨੇ ਬਾਅਦ ਲੱਗਿਆ 'ਸੰਡੇ ਬਜ਼ਾਰ'

ਬਠਿੰਡਾ, 15 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਵਿਚ ਰੇਹੜੀਆਂ-ਫੜੀਆਂ ਵਾਲਿਆਂ ਦਾ ਇਕ ਮਹੀਨੇ ਦੇ ਵਕਫ਼ੇ ਪਿੱਛੋਂ ਸਥਾਨਕ ਤਿੰਨ ਕੋਨੀ ਕੋਲ ਗੋਨਿਆਣਾ ਸੜਕ ਤੋਂ ਬਰਨਾਲਾ ਬਾਈਪਾਸ ਨੂੰ ਮਿਲਾਉਂਦੀ 80 ਫੁੱਟੀ ਸੜਕ 'ਤੇ 'ਸੰਡੇ ਬਜ਼ਾਰ' ਲੱਗਿਆ | ਇਨ੍ਹਾਂ ਰੇਹੜੀਆਂ-ਫੜੀਆਂ ਨੂੰ ਨਗਰ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਨੇ ਸਥਾਨਕ ਅਮਰੀਕ ਸਿੰਘ ਰੋਡ 'ਤੇ ਲੱਗਦੇ 'ਸੰਡੇ ਬਜ਼ਾਰ' ਨੂੰ ਤਕਰੀਬਨ ਮਹੀਨਾ ਪਹਿਲਾ ਚੁਕਵਾ ਦਿੱਤਾ ਸੀ, ਜਿਸ ਕਾਰਨ ਰੇਹੜੀਆਂ-ਫੜੀਆਂ ਵਾਲੀਆਂ ਦਾ ਕੰਮ ਕਾਰ ਠੱਪ ਪਿਆ ਸੀ | ਇਥੇ ਇਹ ਵੀ ਜ਼ਿਕਰਯੋਗ ਹੈ ਕਿ ਤਕਰੀਬਨ ਇਕ ਹਜ਼ਾਰ ਤੋਂ ਵੱਧ ਰੇਹੜੀਆਂ-ਫੜੀਆਂ ਵਾਲੇ ਅਮਰੀਕ ਸਿੰਘ ਰੋਡ 'ਤੇ ਹਰ ਐਤਵਾਰ 'ਸੰਡੇ ਬਜ਼ਾਰ' ਲਗਾਉਂਦੇ ਸਨ | ਪਰ ਲੋਕਾਂ ਦੁਆਰਾ ਪੁਲਿਸ ਅਤੇ ਨਗਰ ਨਿਗਮ ਨੂੰ ਕੀਤੀਆਂ ਸ਼ਿਕਾਇਤਾਂ ਦੇ ਚੱਲਦਿਆਂ ਤਹਿਬਾਜ਼ਾਰੀ ਸ਼ਾਖਾ ਨੇ ਅਮਰੀਕ ਸਿੰਘ ਰੋਡ ਤੋਂ 'ਸੰਡੇ ਬਜ਼ਾਰ' ਨੂੰ ਹਟਾ ਦਿੱਤਾ ਸੀ | ਨਗਰ ਨਿਗਮ ਅਧਿਕਾਰੀਆਂ ਦੁਆਰਾ 80 ਫੁੱਟੀ ਸੜਕ 'ਤੇ ਲਗਵਾਏ ਅੱਡਿਆਂ ਨਾਲ ਰੇਹੜੀ-ਫੜੀ ਵਾਲਿਆਂ ਨੇ ਸੁੱਖ ਦਾ ਸਾਹ ਲਿਆ ਹੈ | ਅੱਡੇ ਲਾਉਣ ਵਾਲੇ ਲੋਕਾਂ ਨੇ ਦੱਸਿਆ ਕਿ ਨਗਰ ਨਿਗਮ ਦੀ ਤਰਫ਼ੋਂ ਅਮਰੀਕ ਸਿੰਘ ਸੜਕ ਤੋਂ ਉਨ੍ਹਾਂ ਨੂੰ ਹਟਾ ਦਿੱਤਾ ਗਿਆ ਸੀ, ਜਿਸ ਕਾਰਨ ਉਹ ਰੋਜ਼ੀ ਰੋਟੀ ਕਮਾਉਣ ਤੋਂ ਮੁਹਤਾਜ ਹੋ ਗਏ ਸਨ |

ਖ਼ਬਰ ਸ਼ੇਅਰ ਕਰੋ

 

ਨਿੱਜੀ ਸਿੱਖਿਆ ਸੰਸਥਾਵਾਂ ਬੰਦ ਰੱਖਣ ਦੇ ਹੁਕਮਾਂ ਨੂੰ ਸਖ਼ਤੀ ਨਾਲ ਕੀਤਾ ਜਾਵੇ ਲਾਗੂ

ਮੌੜ ਮੰਡੀ, 15 ਮਾਰਚ (ਲਖਵਿੰਦਰ ਸਿੰਘ ਮੌੜ)-ਕੋਰੋਨਾ ਵਾਇਰਸ ਨੂੰ ਦੇਖਦਿਆਂ ਦੇਸ਼ ਦੇ ਬਹੁਤੇ ਸੂਬਿਆਂ ਦੀਆਂ ਸਰਕਾਰਾਂ ਸਮੇਤ ਪੰਜਾਬ ਸਰਕਾਰ ਨੇ ਨਿੱਜੀ ਵਿੱਦਿਅਕ ਅਦਾਰਿਆਂ ਨੂੰ 31 ਮਾਰਚ ਤੱਕ ਬੰਦ ਰੱਖਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਹਨ, ਪਰ ਬਠਿੰਡਾ ਜ਼ਿਲੇ੍ਹ ...

ਪੂਰੀ ਖ਼ਬਰ »

45 ਬੋਤਲਾਂ ਨਾਜਾਇਜ਼ ਸ਼ਰਾਬ ਤੇ 100 ਲੀਟਰ ਲਾਹਣ ਬਰਾਮਦ

ਮਾਨਸਾ, 15 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਵਲ਼ੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਨਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਕਰ ਕੇ 4 ਵਿਅਕਤੀਆਂ ਿਖ਼ਲਾਫ਼ ਪਰਚੇ ਦਰਜ ਕੀਤੇ ਹਨ | ਜ਼ਿਲ੍ਹਾ ਪੁਲਿਸ ਮੁਖੀ ਡਾ: ਨਰਿੰਦਰ ਭਾਰਗਵ ਨੇ ਜਾਰੀ ਪ੍ਰੈੱਸ ...

ਪੂਰੀ ਖ਼ਬਰ »

ਕਾਤਲਾਂ ਦੀ ਗਿ੍ਫ਼ਤਾਰੀ ਦੇ ਭਰੋਸੇ ਉਪਰੰਤ ਚੰਦਰ ਮੋਹਨ ਦਾ ਕੀਤਾ ਸਸਕਾਰ

ਮਾਨਸਾ, 15 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵਲ਼ੋਂ ਕਾਤਲਾਂ ਨੂੰ 48 ਘੰਟਿਆਂ 'ਚ ਗਿ੍ਫ਼ਤਾਰ ਕਰਨ ਦੇ ਭਰੋਸੇ ਉਪਰੰਤ ਤੀਸਰੇ ਦਿਨ ਚੰਦਰ ਮੋਹਨ ਮੋਹਨੀ ਦਾ ਦੇਰ ਸ਼ਾਮ ਸਸਕਾਰ ਕਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਲੰਘੀ 13 ...

ਪੂਰੀ ਖ਼ਬਰ »

ਮਿਸਡ ਕਾਲ ਮੈਂਬਰਸ਼ਿਪ ਪ੍ਰੋਗਰਾਮ ਤਹਿਤ 'ਆਪ' ਆਗੂਆਂ ਨੇ ਲਗਾਏ ਜਨਤਕ ਬੂਥ

ਬੁਢਲਾਡਾ, 15 ਮਾਰਚ (ਰਾਹੀ)-ਪੰਜਾਬ 'ਚ ਆਮ ਆਦਮੀ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਪਾਰਟੀ ਵਲੋਂ ਸ਼ੁਰੂ ਕੀਤੀ 'ਫੋਨ ਮਿਸਡ ਕਾਲ ਮੈਂਬਰਸ਼ਿਪ' ਪ੍ਰੋਗਰਾਮ ਤਹਿਤ ਸਥਾਨਕ ਸ਼ਹਿਰ ਦੇ ਬੱਸ ਸਟੈਂਡ, ਕੁਲਾਣਾ ਚੌਕ ਅਤੇ ਰੇਲਵੇ ਰੋਡ 'ਤੇ ਪਾਰਟੀ ਆਗੂਆਂ ਤੇ ਵਰਕਰਾਂ ...

ਪੂਰੀ ਖ਼ਬਰ »

ਗਰਾਮ ਪੰਚਾਇਤ ਵਲੋਂ 10 ਹਜ਼ਾਰ ਬੂਟੇ ਲਗਾਉਣ ਦਾ ਟੀਚਾ

ਸਰਦੂਲਗੜ੍ਹ, 15 ਮਾਰਚ (ਪ.ਪ.)-ਵਾਤਾਵਰਨ ਨੂੰ ਹਰਾ ਭਰਾ ਬਣਾਈ ਰੱਖਣ ਲਈ ਪਿੰਡ ਭਗਵਾਨਪੁਰ ਹੀਂਗਣਾ ਦੀ ਪੰਚਾਇਤ ਵਲ਼ੋਂ ਆਦਮਕੇ ਪਿੰਡ ਨੂੰ ਜਾਣ ਵਾਲੀ ਸੜਕ 'ਤੇ ਬੂਟੇ ਲਗਾਏ ਗਏ | ਸਰਪੰਚ ਫ਼ੌਜੀ ਰਾਮ ਨੇ ਦੱਸਿਆ ਕਿ ਪਿੰਡ ਨਾਲ ਸਬੰਧਿਤ ਸਾਰੀਆਂ ਸੜਕਾਂ, ਘੱਗਰ ਦਰਿਆ ਦਾ ...

ਪੂਰੀ ਖ਼ਬਰ »

ਦਲਿਤ ਵਿਹੜੇ 'ਚ ਘਰ ਦੀ ਤਲਾਸ਼ੀ ਉਪਰੰਤ ਭਰਵਾਂ ਵਿਰੋਧ

ਨਥਾਣਾ, 15 ਮਾਰਚ (ਗੁਰਦਰਸ਼ਨ ਲੁੱਧੜ)-ਨਗਰ ਨਥਾਣਾ ਦੇ ਛੋਟੇ ਬਿਲੰਦ ਨਜ਼ਦੀਕ ਵੱਸਦੇ ਦਲਿਤ ਵਿਹੜੇ ਦੇ ਇਕ ਗਰੀਬ ਘਰ ਦੀ ਤਲਾਸ਼ੀ ਲੈਣ ਗਈ ਪੁਲਿਸ ਅਤੇ ਸ਼ਰਾਬ ਠੇਕੇਦਾਰ ਦੇ ਕਥਿਤ ਕਰਿੰਦਿਆਂ ਦੀ ਟੀਮ ਨੂੰ ਤਲਾਸ਼ੀ ਲੈਣ ਉਪਰੰਤ ਇਕੱਠੇ ਹੋਏ ਲੋਕਾਂ ਦੇ ਭਰਵੇਂ ਵਿਰੋਧ ਦਾ ...

ਪੂਰੀ ਖ਼ਬਰ »

ਭੀਖੀ 'ਚ ਅਵਾਰਾ ਪਸ਼ੂ ਲੋਕਾਂ ਲਈ ਬਣੇ ਸਿਰਦਰਦੀ

ਭੀਖੀ, 15 ਮਾਰਚ (ਗੁਰਿੰਦਰ ਸਿੰਘ ਔਲਖ)-ਕਸਬਾ ਭੀਖੀ 'ਚ ਅਵਾਰਾ ਪਸ਼ੂਆਂ ਦੀ ਗਿਣਤੀ ਇੰਨੀ ਜ਼ਿਆਦਾ ਹੈ ਕਿ ਇਹ ਖੇਤਾਂ, ਮੁਖ ਬਾਜ਼ਾਰਾਂ ਤੇ ਪਿੰਡਾਂ ਦੀਆਂ ਗਲੀਆਂ 'ਚ ਆਮ ਦੇਖੇ ਜਾ ਸਕਦੇ ਹਨ | ਲੋਕ ਭਾਵੇਂ ਆਪਣੀ ਸ਼ਰਧਾ ਦੇ ਚੱਲਦਿਆਂ ਇਨ੍ਹਾਂ ਨੂੰ ਚਾਰਾ ਆਦਿ ਪਾਉਂਦੇ ਹਨ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਨੇ 5 ਜ਼ਖ਼ਮੀਆਂ ਨੂੰ ਕਰਵਾਇਆ ਹਸਪਤਾਲ ਦਾਖ਼ਲ

ਬਠਿੰਡਾ, 15 ਮਾਰਚ (ਅਵਤਾਰ ਸਿੰਘ)-ਸਥਾਨਕ ਸ਼ਹਿਰ 'ਚ 24 ਘੰਟਿਆਂ ਦੌਰਾਨ 5 ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਸਮਾਜ ਸੇਵੀ ਸੰਸਥਾ ਦੀ ਲਾਈਫ਼ ਸੇਵਿੰਗ ਦੇ ਮੈਂਬਰਾਂ ਸੰਦੀਪ ਗਿੱਲ, ਵਿੱਕੀ ਕੁਮਾਰ ਅਤੇ ਹਰਬੰਸ ਸਿੰਘ ਵਲੋਂ ਦਾਖ਼ਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਸਾਹਿਤ ਸੱਭਿਆਚਾਰ ਮੰਚ ਬਠਿੰਡਾ ਵਲੋਂ ਸਨਮਾਨ ਸਮਾਰੋਹ

ਬਠਿੰਡਾ, 15 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਹਿਤ ਸੱਭਿਆਚਾਰ ਮੰਚ ਬਠਿੰਡਾ ਵਲੋਂ ਸਥਾਨਕ ਟੀਚਰਜ਼ ਹੋਮ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਦੇ ਪ੍ਰਧਾਨਗੀ ਮੰਡਲ ਵਿਚ ਪਿ੍ੰਸੀਪਲ ਜਗਦੀਸ਼ ਸਿੰਘ ਘਈ, ਜਸਪਾਲ ਮਾਨਖੇੜਾ ਅਤੇ ਅਤਰਜੀਤ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਤੇ ਸਮਰਥਕ ਹੋਏ 'ਆਪ' 'ਚ ਸ਼ਾਮਿਲ

ਸੰਗਤ ਮੰਡੀ, 15 ਮਾਰਚ (ਸ਼ਾਮ ਸੁੰਦਰ ਜੋਸ਼ੀੇ/ ਅੰਮਿ੍ਤਪਾਲ ਸ਼ਰਮਾ)-ਆਮ ਆਦਮੀ ਪਾਰਟੀ ਦੀ ਹਲਕਾ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਪ੍ਰੋ ਰੁਪਿੰਦਰ ਕੌਰ ਰੂਬੀ ਨੇ ਕਾਾਗਰਸ ਸਰਕਾਰ ਨੂੰ ਝਟਕਾ ਦਿੰਦੇ ਹੋਏ ਪਿੰਡ ਕਾਲਝਰਾਣੀ ਅਤੇ ਚੱਕ ਅੱਤਰ ਸਿੰਘ ਵਾਲਾ ਤੋਂ ਮੌਜੂਦਾ ...

ਪੂਰੀ ਖ਼ਬਰ »

ਮਾਂ ਬੋਲੀ ਸਤਿਕਾਰ ਸਭਾ ਵਲੋਂ ਪੰਜਾਬੀ ਵਿਰਾਸਤ ਦਿਹਾੜੇ 'ਤੇ ਸਮਾਗਮ

ਬਠਿੰਡਾ, 15 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਂ ਬੋਲੀ ਸਤਿਕਾਰ ਸਭਾ ਵਲੋਂ ਪੰਜਾਬੀ ਵਿਰਾਸਤ ਦਿਹਾੜੇ ਅਤੇ ਨਾਨਕਸ਼ਾਹੀ ਮੂਲ ਕੈਲੰਡਰ ਮੁਤਾਬਿਕ ਸਾਲ ਦੇ ਪਹਿਲੇ ਦਿਨ 1 ਚੇਤ ਨੂੰ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਗਮ ਕਰਵਾਇਆ ਗਿਆ | ਸਭਾ ਦੇ ਆਗੂ ਬਾਬਾ ...

ਪੂਰੀ ਖ਼ਬਰ »

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 15 ਮਾਰਚ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »

ਬੱਲੂਆਣਾ ਸਕੂਲ ਬਠਿੰਡਾ ਵਿਖੇ ਦਾਖ਼ਲਾ ਮੁਹਿੰਮ ਸ਼ੁਰੂ

ਬੱਲੂਆਣਾ, 15 ਮਾਰਚ (ਗੁਰਨੈਬ ਸਾਜਨ)-ਸਰਕਾਰੀ ਸੈਕੰਡਰੀ ਸਕੂਲ ਬੱਲੂਆਣਾ ਬਠਿੰਡਾ ਵਿਖੇ ਬੱਚਿਆਂ ਦੀ ਗਿਣਤੀ ਵਧਾਉਣ ਲਈ ਪਿੰਡ ਬੱਲੂਆਣਾ ਵਿਖੇ ਸਰਪੰਚ ਟਹਿਲਾ ਸਿੰਘ ਦੇ ਸਹਿਯੋਗ ਨਾਲ ਵਿਸ਼ੇਸ਼ ਦਾਖਲਾ ਮੁਹਿੰਮ ਸ਼ੁਰੂ ਕੀਤੀ¢ ਟਹਿਲਾ ਸਿੰਘ ਨੇ ਕਿਹਾ ਕਿ ਸਾਡੇ ਪਿੰਡ ...

ਪੂਰੀ ਖ਼ਬਰ »

ਸੁਖਮੰਦਰ ਸਿੰਘ ਸੁੱਖਲੱਧੀ ਦੋਧੀ ਯੂਨੀਅਨ ਰਾਮਾਂ ਦੇ ਪ੍ਰਧਾਨ ਬਣੇ

ਰਾਮਾਂ ਮੰਡੀ, 15 ਮਾਰਚ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਦੋਧੀ ਯੂਨੀਅਨ ਦਫ਼ਤਰ ਵਿਖੇ ਅਹਿਮ ਬੈਠਕ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬੰਗੀ ਕਲਾਂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਦੋਧੀ ਯੂਨੀਅਨ ਦੇ ਸਮੂਹ ਮੈਂਬਰਾਂ ਨੇ ਵੱਧ ਚੜ੍ਹ ਕੇ ਭਾਗ ਲਿਆ | ਬੈਠਕ ਵਿਚ ...

ਪੂਰੀ ਖ਼ਬਰ »

ਵਿਧਾਇਕਾ ਰੂਬੀ ਵਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਸਬੰਧੀ ਉਪ ਮੰਡਲ ਇੰਜੀਨੀਅਰ ਨਾਲ ਮੀਟਿੰਗ

ਬੱਲੂਆਣਾ, 15 ਮਾਰਚ (ਗੁਰਨੈਬ ਸਾਜਨ)-ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋ: ਰੁਪਿੰਦਰ ਕੌਰ ਰੂਬੀ ਨੇ ਪਿੰਡ ਵਿਰਕ ਕਲਾਂ ਅਤੇ ਵਿਰਕ ਖ਼ੁਰਦ ਦੇ ਕਿਸਾਨਾਂ ਦੀਆਂ ਨਹਿਰੀ ਪਾਣੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਉੱਪ ਮੰਡਲ ਇੰਜੀਨੀਅਰ ਬਠਿੰਡਾ ...

ਪੂਰੀ ਖ਼ਬਰ »

ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਗੋਨਿਆਣਾ, 15 ਮਾਰਚ (ਲਛਮਣ ਦਾਸ ਗਰਗ)-ਸਥਾਨਕ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਸਭਾ ਦੇ ਦਫ਼ਤਰ ਵਿਚ ਅਮਰਜੀਤ ਸਿੰਘ ਜਨਾਗਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦੇਸ਼ ਵਿਚ ਫੈਲ ਰਹੇ ਕੋਰੋਨਾ ਵਾਇਰਸ 'ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ | ਮਾਸਕ ਅਤੇ ਦਵਾਈਆਂ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਸਮਾਜ ਲਈ ਵਡਮੁੱਲਾ ਵਰਦਾਨ- ਥਾਣਾ ਮੁਖੀ

ਰਾਮਾਂ ਮੰਡੀ, 15 ਮਾਰਚ (ਤਰਸੇਮ ਸਿੰਗਲਾ)-ਅੱਜ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਲੋਕ ਭਲਾਈ ਸੇਵਾ ਸਮਿਤੀ ਵਲੋਂ ਸਥਾਨਕ ਚੌ.ਬਨਵਾਰੀ ਲਾਲ ਦੁਰਗਾ ਦੱਤ ਭਗਵਾਨ ਮਹਾਂਵੀਰ ਜੈਨ ਹਸਪਤਾਲ ਵਿਖੇ ਹਸਪਤਾਲ ਦੇ ਪ੍ਰਬੰਧਕਾਂ ਦੇ ਸਹਿਯੋਗ ...

ਪੂਰੀ ਖ਼ਬਰ »

ਧਾਰਮਿਕ ਜਥੇਬੰਦੀਆਂ ਵਲੋਂ ਨਾਨਕਸ਼ਾਹੀ ਕੈਲੰਡਰ ਜਾਰੀ

ਬਠਿੰਡਾ, 15 ਮਾਰਚ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਦਲ ਖ਼ਾਲਸਾ ਵਲੋਂ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਕ੍ਰਿਪਾਲ ਸਿੰਘ, ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX