ਤਾਜਾ ਖ਼ਬਰਾਂ


ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  1 minute ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਂਡ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ - ਭਗਵੰਤ ਮਾਨ
. . .  12 minutes ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ 'ਚ ਕਿਹਾ ਕਿ ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ, ਪਰ ਸਾਡੇ ਵਿਧਾਇਕ ਮੰਡੀ 'ਚ ਨਹੀਂ ਜੋ ਖ਼ਰੀਦ...
ਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਹੋ ਚੁੱਕਾ ਹੈ ਸ਼ੁਰੂ - ਸਿਸੋਦੀਆ
. . .  17 minutes ago
ਨਵੀਂ ਦਿੱਲੀ, 27 ਸਤੰਬਰ - ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ।ਪੰਜਾਬ ਦੇ ਲੋਕਾਂ ਨੇ ਜੋ ਸੁਪਨਾ ਦੇਖ ਕੇ ਭਗਵੰਤ ਮਾਨ ਦੀ ਸਰਕਾਰ ਚੁਣੀ ਸੀ, ਉਹ 6 ਮਹੀਨਿਆਂ 'ਚ ਹੀ ਸੱਚ ਹੁੰਦਾ...
ਸਦਨ ਦੀ ਕਾਰਵਾਈ ਨਾ ਚੱਲਣ ਦੇਣ ਲਈ ਮੁੱਖ ਮੰਤਰੀ ਵਲੋਂ ਵਿਰੋਧੀ ਧਿਰ ਨੂੰ ਫਿਟਕਾਰ
. . .  28 minutes ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਦੀ ਕਾਰਵਾਈ ਵਿਚ ਵਾਰ-ਵਾਰ ਵਿਗਨ ਪਾਉਣ ਲਈ ਵਿਰੋਧੀ ਧਿਰ ਨੂੰ ਫਿਟਕਾਰ ਲਗਾਈ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰੋਸਗੀ ਮਤਾ ਪੇਸ਼
. . .  33 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰੋਸਗੀ ਮਤਾ ਪੇਸ਼ ਕੀਤਾ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  37 minutes ago
ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਦੀ ਕੁਰਸੀ 'ਤੇ ਕਰਵਾਇਆ ਬਿਰਾਜਮਾਨ
. . .  40 minutes ago
ਚੰਡੀਗੜ੍ਹ, 27 ਸਤੰਬਰ (ਅਜਾਇਬ ਸਿੰਘ ਔਜ਼ਲਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਲੋਂ ਅੱਜ ਚੰਡੀਗੜ੍ਹ ਵਿਖੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਦੀ ਕੁਰਸੀ ਤੇ ਬਿਰਾਜਮਾਨ ਕਰਵਾਇਆ ਗਿਆ। ਸ਼ੇਰਗਿੱਲ...
ਸਦਨ ਦੀ ਕਾਰਵਾਈ 15 ਮਿੰਟ ਲਈ ਫਿਰ ਮੁਲਤਵੀ
. . .  54 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਰੌਲੇ ਰੱਪੇ ਤੋਂ ਬਾਅਦ ਸਦਨ ਦੀ ਕਾਰਵਾਈ ਫਿਰ ਤੋਂ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ...।
ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਸੀਟਾਂ 'ਤੇ ਬੈਠੇ ਕਾਂਗਰਸ ਵਿਧਾਇਕ
. . .  59 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਕਾਂਗਰਸ ਵਿਧਾਇਕ ਸੀਟਾਂ 'ਤੇ ਬੈਠ ਗਏ। ਮਾਰਸ਼ਲ ਕਾਂਗਰਸ ਵਿਧਾਇਕਾਂ ਨੂੰ ਬਾਹਰ ਲਿਜਾਣ ਲਈ ਕੋਸ਼ਿਸ਼ ਕਰ ਰਹੇ ਹਨ ਜਦਕਿ 'ਆਪ' ਵਿਧਾਇਕ ਕਾਂਗਰਸ ਵਿਧਾਇਕਾਂ ਖ਼ਿਲਾਫ਼...
ਰੌਲੇ ਰੱਪੇ ਦੌਰਾਨ ਸਦਨ ਦੀ ਕਾਰਵਾਈ 10 ਮਿੰਟ ਲਈ ਫਿਰ ਤੋਂ ਕੀਤੀ ਗਈ ਮੁਲਤਵੀ
. . .  about 1 hour ago
ਸਪੀਕਰ ਨੇ ਰੌਲੇ ਰੱਪੇ ਮਗਰੋਂ ਕਾਂਗਰਸ ਦੇ ਵਿਧਾਇਕਾਂ ਨੂੰ ਕੀਤਾ ਨੇਮ, ਮਾਰਸ਼ਲਾਂ ਨੂੰ ਦਿੱਤੇ ਆਦੇਸ਼
. . .  about 1 hour ago
ਕਾਂਗਰਸੀ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਹੇਠਾਂ ਆ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ
. . .  about 1 hour ago
ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਪੰਜਾਬ ਸਰਕਾਰ ਨੇ ਸੰਵਿਧਾਨਕ ਮੁਖੀ ਰਾਜਪਾਲ ਨੂੰ ਕੀਤਾ ਚੈਲੰਜ - ਪ੍ਰਤਾਪ ਸਿੰਘ ਬਾਜਵਾ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਨ੍ਹਾ ਕਰਨ ਦੇ ਬਾਵਜੂਦ ਸਦਨ 'ਚ ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਸੰਵਿਧਾਨਕ ਮੁਖੀ ਰਾਜਪਾਲ...
ਰਾਜਪਾਲ ਅਤੇ ਪੰਜਾਬ ਸਰਕਾਰ ਵਿਚਾਲੇ ਫਿਰ ਤੋਂ ਪੇਚਾ ਪੈਣ ਦੇ ਆਸਾਰ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ ਨੂੰ ਲੈ ਕੇ ਰਾਜਪਾਲ ਵਲੋਂ ਪੰਜਾਬ ਸਰਕਾਰ ਦੁਆਰਾ ਸੱਦਿਆ ਇਜਲਾਸ ਪਿਛਲੇ ਦਿਨੀਂ ਰੱਦ ਕਰ ਦਿੱਤਾ ਗਿਆ ਸੀ। ਪਰ ਸਰਕਾਰ ਵਲੋਂ ਦੁਬਾਰਾ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  about 1 hour ago
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ)- ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਗੁਰਬਾਣੀ ਦਾ ਪਵਿੱਤਰ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ...
ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ
. . .  about 1 hour ago
ਚੰਡੀਗੜ੍ਹ, 27 ਸਤੰਬਰ (ਮਨਜੋਤ) - ਸਦਨ 'ਚੋਂ ਵਾਕਆਊਟ ਤੋਂ ਬਾਅਦ ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ ਸ਼ੁਰੂ ਕਰ ਦਿੱਤੀ ਗਈ...
ਭਾਰੀ ਰੌਲੇ ਰੱਪੇ ਕਾਰਨ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  about 1 hour ago
ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦਿਹਾਂਤ
. . .  17 minutes ago
ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ) - ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਡੀ.ਐਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂਂ ਦਰਸ਼ਨ ਸਿੰਘ...
ਭਾਜਪਾ ਵਿਧਾਇਕਾਂ ਵਲੋਂ ਸਦਨ ਚੋਂ ਵਾਕਆਊਟ
. . .  about 1 hour ago
ਚੰਡੀਗੜ੍ਹ, 27 ਸਤੰਬਰ - ਵਿਧਾਨ ਸਭਾ ਇਜਲਾਸ ਦੌਰਾਨ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਨਾ ਸੱਦਣ ਦਾ ਵਿਰੋਧ ਕਰਨ ਦੌਰਾਨ ਭਾਜਪਾ ਵਿਧਾਇਕਾਂ ਵਲੋਂ ਸਦਨ 'ਚ ਰੌਲਾ ਰੱਪਾ ਪਾਇਆ ਗਿਆ। ਇਸ ਦੌਰਾਨ ਭਾਜਪਾ ਵਿਧਾਇਕਾਂ ਨੇ ਸਦਨ ਵਿਚੋਂ...
ਚਾਰ ਦਿਨ ਚੱਲੇਗਾ ਵਿਧਾਨ ਸਭਾ ਇਜਲਾਸ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਵਿਧਾਨ ਸਭਾ ਦਾ ਇਜਲਾਸ ਚਾਰ ਦਿਨ ਚੱਲੇਗਾ। ਆਖ਼ਰੀ ਦਿਨ ਸੋਮਵਾਰ ਅਣਮਿੱਥੇ ਸਮੇਂ ਲਈ ਇਜਲਾਸ ਉਠਾਇਆ...
ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋ ਗਈ...
ਕੈਨੇਡਾ ਸਰਕਾਰ ਨੇ 1 ਅਕਤੂਬਰ ਤੋਂ ਕੋਵਿਡ-19 ਸੰਬੰਧੀ ਕੈਨੇਡਾ ਦਾਖ਼ਲ ਹੋਣ ਵਾਲਿਆਂ ਲਈ ਹਟਾਈਆਂ ਪਾਬੰਦੀਆਂ
. . .  about 2 hours ago
ਕੈਲਗਰੀ, 27 ਸਤੰਬਰ (ਜਸਜੀਤ ਸਿੰਘ ਧਾਮੀ)-ਕੈਨੇਡਾ ਸਰਕਾਰ ਨੇ ਕੋਵਿਡ-19 ਸੰਬੰਧੀ ਜਾਰੀ ਕੀਤੀਆਂ ਸਾਰੀਆਂ ਪਾਬੰਦੀਆ ਖ਼ਤਮ ਕਰਦੇ ਹੋਏ 1 ਅਕਤੂਬਰ 2022 ਤੋ ਕੈਨੇਡਾ ਵਿਚ ਦਾਖ਼ਲ ਹੋਣ ਵਾਲੇ ਕਿਸੇ ਵੀ ਵਿਅਕਤੀ ਲਈ ਟੈਸਟਿੰਗ ਅਤੇ ਇਕਾਂਤਵਾਸ ਦੀਆਂ ਸਾਰੀਆਂ ਪਾਬੰਦੀਆਂ...
ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਵਿਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ...
ਭਾਰਤ-ਪਾਕਿ ਸਰਹੱਦ ਨੇੜੇ ਡਰੋਨ ਦੀ ਹਲਚਲ
. . .  about 2 hours ago
ਅਜਨਾਲਾ/ਗੱਗੋਮਾਹਲ 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਚੌਂਕੀ ਚੰਡੀਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਬੀਤੀ ਰਾਤ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਿਊਟੀ 'ਤੇ ਤਾਇਨਾਤ ਬੀ.ਐਸ.ਐਫ. ਜਵਾਨਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਦਿੱਲੀ / ਹਰਿਆਣਾ

ਦਿੱਲੀ ਦੰਗਿਆਂ ਦੌਰਾਨ ਮਜ਼ਲੂਮਾਂ ਤੇ ਪੀੜਤਾਂ ਦੇ ਹੱਕ 'ਚ ਖੜੇ੍ਹ ਹੋ ਕੇ ਸਿੱਖ ਭਾਈਚਾਰੇ ਨੇ ਨਿਭਾਈ ਬੇਮਿਸਾਲ ਭੂਮਿਕਾ

ਦਿੱਲੀ-ਨਾਗਰਿਕਤਾ ਸੋਧ ਕਾਨੂੰਨ ਮੁੱਦੇ ਨੂੰ ਲੈ ਕੇ ਫਰਵਰੀ ਮਹੀਨੇ 'ਚ ਉੱਤਰ ਪੂਰਬੀ ਦਿੱਲੀ 'ਚ ਹੋਈਹਿੰਸਾ ਨੇ ਲੋਕਾਂ ਨੂੰ 1984 ਸਿੱਖ ਕਤਲੇਆਮ ਦੀ ਯਾਦ ਤਾਜ਼ਾ ਕਰਵਾ ਦਿੱਤੀ | ਇਸੇ ਦੌਰਾਨ ਦਿੱਲੀ ਹਾਈ ਕੋਰਟ ਨੂੰ ਸਖਤੀ ਵਰਤਦੇ ਹੋਏ ਇਹ ਆਖਣਾ ਪਿਆ ਕਿ ਦਿੱਲੀ 'ਚ 1984 ਨੂੰ ...

ਪੂਰੀ ਖ਼ਬਰ »

ਪਿੰਡ ਲੱਖਾ ਸਿੰਘ ਦੇ ਨੇੜੇ ਸੜਕ ਹਾਦਸੇ ਵਿਚ ਇਕ ਕਿਸਾਨ ਦੀ ਮੌਤ

ਜਗਾਧਰੀ, 15 ਮਾਰਚ (ਜਗਜੀਤ ਸਿੰਘ)-ਕਿਸੇ ਕੰਮ ਲਈ ਸ਼ਹਿਰ ਆ ਰਹੇ ਇਕ ਕਿਸਾਨ ਨੂੰ ਪਿੰਡ ਲੱਖਾ ਸਿੰਘ ਦੇ ਨੇੜੇ ਪਿੱਛੋਂ ਇਕ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ...

ਪੂਰੀ ਖ਼ਬਰ »

ਕੋਰੋਨਾ ਦੇ ਅਸਰ ਕਾਰਨ ਮਿਊਾਸਪਲ ਚੋਣਾਂ ਟਲਣ ਦੀ ਸੰਭਾਵਨਾ

ਕੋਲਕਾਤਾ, 15 ਮਾਰਚ (ਰਣਜੀਤ ਸਿੰਘ ਲੁਧਿਆਣਵੀ)-ਕੋਰੋਨਾ ਕਾਰਨ ਪੱਛਮੀ ਬੰਗਾਲ ਚ ਸ਼ਨੀਵਾਰ ਸਕੂਲ-ਕਾਲਜ-ਮਦਰਸਾ ਚ 31 ਮਾਰਚ ਤਕ ਛੁੱਟੀ ਦਾ ਐਲਾਨ ਕਰਨ ਤੋਂ ਬਾਦ ਹੁਣ ਭਾਰਤ-ਬੰਗਲਾ ਦੇਸ਼ ਵਿੱਚਕਾਰ ਚੱਲਣ ਵਾਲੀ ਮੈਤੱਰੀ ਟ੍ਰੇਨ ਵੀ ਐਤਵਾਰ ਤੋਂ ਬੰਦ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਚਿੱਟ ਫ਼ੰਡ ਕੰਪਨੀ ਰਾਹੀਂ ਧੋਖਾਧੜੀ ਕਰਨ 'ਤੇ 8 ਵਿਰੁੱਧ ਮਾਮਲਾ ਦਰਜ

ਟੋਹਾਣਾ, 15 ਮਾਰਚ (ਗੁਰਦੀਪ ਸਿੰਘ ਭੱਟੀ)-ਪੁਲਿਸ ਨੇ ਇਥੋਂ ਦੇ ਇਕ ਕਿਸਾਨ ਸਚਿਨ ਗੜਵਾਲ ਦੀ ਸ਼ਿਕਾਇਤ ਤੇ ਪੈਰਾਡਾਈਜ ਫ਼ਿਸ਼ ਫਾਰਮਿੰਗ ਨਾਂਅ ਦੀ ਚਿੱਟਫੰਡ ਕੰਪਨੀ ਦੇ ਡਾਇਰੈਕਟਰ ਸਮੇਤ 8 ਲੋਕਾਂ ਵਿਰੁੱਧ ਧੋਖਾਧੜੀ ਕਰਟ ਦਾ ਮਾਮਲਾ ਦਰਜ਼ ਕੀਤਾ ਹੈ ਪੁਲਿਸ ਮੁਤਾਬਿਕ ...

ਪੂਰੀ ਖ਼ਬਰ »

ਰਾਸ਼ਨ ਕਾਰਡਾਂ ਦੇ ਫਰਜ਼ੀ ਦਸਤਾਵੇਜ਼ ਭਰ ਕੇ ਧੋਖਾ ਕਰਨ ਵਾਲੇ ਦੋ ਗਿ੍ਫ਼ਤਾਰ

ਲੁਧਿਆਣਾ, 15 ਮਾਰਚ (ਕਿਸ਼ਨ ਬਾਲੀ)-ਥਾਣਾ ਸ਼ਿਮਲਾ ਪੁਰੀ ਦੀ ਪੁਲਿਸ ਨੇ ਰਾਸ਼ਨ ਕਾਰਡਾਂ ਦੇ ਫਰਜੀ ਦਸਤਾਵੇਜ ਤਿਆਰ ਕਰਨ ਵਾਲੇ ਦੋ ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਪੁਲਿਸ ਨੇ ਗੁਰਸੇਵਕ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਗਿੱਲ ਕਾਲੋਨੀ ਤੇ ਗੁਰਪ੍ਰੀਤ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕੈਂਟਰ ਦੀ ਲਪੇਟ 'ਚ ਆਉਣ 'ਤੇ ਸਾਈਕਲ ਸਵਾਰ ਦੀ ਮੌਤ

ਲੁਧਿਆਣਾ, 15 ਮਾਰਚ (ਕਿਸ਼ਨ ਬਾਲੀ)-ਥਾਣਾ ਸ਼ਿਮਲਾਪੁਰੀ ਵਿਚ ਪੈਂਦੇ ਇਲਾਕੇ ਗਿੱਲ ਰੋਡ 'ਤੇ ਸਥਿਤ ਅਰੋੜਾ ਪੈਲਸ ਸਿਨੇਮਾ ਦੇ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਇਕ ਕੈਂਟਰ ਦੀ ਲਪੇਟ ਵਿਚ ਆਉਣ ਨਾਲ ਸਾਇਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸਰਵਨ ਕੁਮਾਰ ...

ਪੂਰੀ ਖ਼ਬਰ »

ਮਹਾਂਨਗਰ ਦੇ ਕਈ ਪ੍ਰਬੰਧਕਾਂ ਨੇ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣ ਕੇ ਸਕੂਲ ਤੇ ਵਿੱਦਿਅਕ ਸੰਸਥਾਵਾਂ ਖੋਲ੍ਹੀਆਂ

ਲੁਧਿਆਣਾ, 15 ਮਾਰਚ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਬੀਤੇ ਦਿਨ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਸੀ ਪਰ ਸਿੱਖਿਆ ਵਿਭਾਗ ਦੇ ਇਸ ਹੁਕਮ ਦੀਆਂ ਮਹਾਂਨਗਰ ਲੁਧਿਆਣਾ ਦੇ ਕਈ ...

ਪੂਰੀ ਖ਼ਬਰ »

ਸਮੈਣ ਦੇ ਨੌਜਵਾਨ ਦੇ ਕਤਲ ਲਈ ਵਰਤਿਆ ਪਿਸਤੌਲ ਗੁੜ ਵੇਚਣ ਵਾਲਿਆਂ ਤੋਂ ਖਰੀਦਿਆ ਸੀ- ਐਸ.ਐਚ.ਓ.

ਟੋਹਾਣਾ, 15 ਮਾਰਚ (ਗੁਰਦੀਪ ਸਿੰਘ ਭੱਟੀ)-ਫਾਗ ਵਾਲੇ ਦਿਨ ਸਮੈਣ ਦੇ ਬਸ ਅੱਡੇ ਤੇ ਨੌਜਵਾਨ ਪਰਮਜੀਤ ਦੀ ਗੋਲੀ ਮਾਰਕੇ ਕਤਲ ਕਰਨ ਵਾਲੇ ਪਿਆਰੇਲਾਲ ਤੋਂ ਪੁਲਿਸ ਨੇ ਨਜਾਇਜ਼ ਪਿਸਤੌਲ ਤੇ ਮੋਟਰਸਾਈਕਲ ਬਰਾਮਦ ਕੀਤੀ ਹੈ | ਐਸ.ਐਚ.ਓ. ਨੇ ਦੱਸਿਆ ਕਿ ਪਿਆਰੇਲਾਲ ਨੇ ਯੂ.ਪੀ. ਤੋਂ ਟਰੈਕਟਰ ਟਰਾਲੀ ਵਿੱਚ ਗੁੱੜ ਵੇਚਣ ਆਏ ਗੁੜ ਵਪਾਰੀਆਂ ਤੋ ਪਿਸਤੌਲ ਖ੍ਰੀਦਿਆ ਸੀ | ਜਿਨ੍ਹਾਂ ਬਾਰੇ ਕੋਈ ਠੋਸ ਜਾਨਕਾਰੀ ਨਹਾੀਂ ਮਿਲ ਸਕੀ | ਪਿਸਤੌਲ ਪਹਿਲਾਂ ਪੁਲਿਸ ਕਤਲ ਵਾਸਤੇ ਨਾਮਜਦ ਦੋ ਸਕੇ ਭਰਾਵਾਂ ਵਿੱਚੋਂ ਮਨੋਜ ਨੂੰ ਪਹਿਲਾਂ ਗਿ੍ਫ਼ਤਾਰ ਕਰ ਚੁਕੀ ਹੈ |

ਖ਼ਬਰ ਸ਼ੇਅਰ ਕਰੋ

 

ਲੋਹਾਖੇੜਾ ਦਾ ਮਹਿੰਦਰ ਨਸ਼ਾ ਤਸਕਰੀ ਵਿੱਚ ਕਾਰ ਸਮੇਤ ਕਾਬੂ

ਟੋਹਾਣਾ, 15 ਮਾਰਚ (ਗੁਰਦੀਪ ਸਿੰਘ ਭੱਟੀ)-ਇਥੋਂ ਦੇ ਪਿੰਡ ਲੋਹਾਖੇੜਾ ਦੇ ਮਹਿੰਦਰ ਉਰਫ਼ ਮਿੰਟੂ ਆਪਨੀ ਨਿੱਜੀ ਕਾਰ ਦੇ ਨਸ਼ਾ ਤਸਕਰੀ ਕਰਨ ਦੇ ਦੋਸਾਂ ਹੇਠ ਉਕਲਾਨਾ ਪੁਲਿਸ ਨੇ ਦਿੱਲੀ ਤੋਂ ਪਿੰਡ ਲੋਹਾਖੇੜਾ ਆਉਦੇਂ ਸਮੇਂ ਉਕਲਾਨਾ ਕੋਲ ਕਾਬੂ ਕਰ ਲਿਆ | ਉਕਲਾਨਾ ਪੁਲਿਸ ...

ਪੂਰੀ ਖ਼ਬਰ »

ਜਿਸਮ ਫਰੋਸ਼ੀ ਦੇ ਦੋਸ਼ਾਂ ਹੇਠ ਪੰਜ ਔਰਤਾਂ ਵਿਰੁੱਧ ਪਰਚਾ ਦਰਜ

ਟੋਹਾਣਾ, 15 ਮਾਰਚ (ਗੁਰਦੀਪ ਸਿੰਘ ਭੱਟੀ)-ਸ਼ਹਿਰ ਦੀ ਦਮਕੌਰਾ ਰੋਡ 'ਤੇ ਪੈਂਦੇ ਸੁੰਦਰ ਨਗਰ ਵਿੱਚ ਇਕ ਮਕਾਨ ਵਿੱਚੋਂ ਜਿਸ਼ਮਫਿਰੋਸ਼ੀ ਦਾ ਧੰਦਾ ਕਰਨ ਦੇ ਦੋਸ਼ਾ ਹੇਠ ਮਕਾਨ ਮਾਲਿਕ ਔਰਤ ਸਮੇਤ ਪੰਜ ਔਰਤਾਂ ਨੂੰ ਸਿਟੀ ਪੁਲਿਸ ਨੇ ਛਾਪਮਾਰੀ ਕਰਕੇ ਮੌਕੇ ਤੇ ਕਾਬੂ ਕਰ ਲਿਆ | ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ ਦੇ ਬਾਹਰ ਔਰਤ ਦੇ ਗਲੇ 'ਚੋਂ ਸੋਨੇ ਦੀ ਚੈਨ ਖੋਹ ਕੇ ਲੁਟੇਰੇ ਫਰਾਰ

ਕਰਨਾਲ, 15 ਮਾਰਚ (ਗੁਰਮੀਤ ਸਿੰਘ ਸੱਗੂ)-ਡੀ. ਸੀ. ਕਾਲੋਨੀ ਵਿਖੇ ਦਿਨ ਦਿਹਾੜੇ ਮੋਟਰ ਸਾਈਕਲ ਸਵਾਰ ਲੁਟੇਰੇ ਘਰ ਦੇ ਬਾਹਰ ਤੋਂ ਇਕ ਔਰਤ ਦੇ ਗਲੇ ਵਿਚੋ ਸੋਨੇ ਦੀ ਚੈਨ ਝਪਟ ਕੇ ਫਰਾਰ ਹੋ ਗਏ | ਇਸ ਘਟਨਾ ਤੋ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਖੇਤਰ ਵਿਚ ਲਗੇ ਸੀ.ਸੀ.ਟੀ.ਵੀ. ...

ਪੂਰੀ ਖ਼ਬਰ »

50ਵਾਂ ਆਲ ਇੰਡੀਆ ਨਿ੍ਤ ਤੇ ਸੰਗੀਤ ਫ਼ੈਸਟੀਵਲ ਮੁਲਤਵੀ-ਸ਼ੋਭਾ ਕੌਸਰ

ਚੰਡੀਗੜ੍ਹ, 15 ਮਾਰਚ (ਅਜਾਇਬ ਸਿੰਘ ਔਜਲਾ)-ਪ੍ਰਾਚੀਨ ਕਲਾ ਕੇਂਦਰ ਚੰਡੀਗੜ੍ਹ ਵਲੋਂ ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰੀ ਵੀ ਵੱਡੇ ਪੱਧਰ 'ਤੇ 50ਵਾਂ ਆਲ ਇੰਡੀਆ 'ਨਿ੍ਤ ਤੇ ਸੰਗੀਤ' ਸੰਮੇਲਨ 16 ਮਾਰਚ ਤੋਂ 22 ਮਾਰਚ ਤੱਕ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਹੁਣ ਮੌਜੂਦਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਹੋਈ ਮੌਤ ਇਕ ਗੰਭੀਰ

ਕਰਨਾਲ, 15 ਮਾਰਚ (ਗੁਰਮੀਤ ਸਿੰਘ ਸੱਗੂ)-ਕਰਨਾਲ ਅਸੰਧ ਰੋੜ ਤੇ ਸਥਿਤ ਕਤਲੇਹੜੀ ਮੋੜ ਤੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰ ਸਾਈਕਲ ਤੇ ਸਵਾਰ ਦੋ ਨੋਜਵਾਨਾਂ ਦੀ ਮੋਕੇ ਤੇ ਹੀ ਮੋਤ ਹੋ ਗਈ ਜਦਕਿ ਤੀਜਾ ਮੋਟਰ ਸਾਈਕਲ ਸਵਾਰ ਗੰਭੀਰ ਜਖਮੀ ਹੋ ਗਿਆ ਜਿਸ ਦਾ ਇਲਾਜ ਇਥੇ ਇਕ ...

ਪੂਰੀ ਖ਼ਬਰ »

ਮਾਈਨਰ ਵਿਚੋਂ ਔਰਤ ਦੀ ਲਾਸ਼ ਬਰਾਮਦ

ਏਲਨਾਬਾਦ, 15 ਮਾਰਚ (ਜਗਤਾਰ ਸਮਾਲਸਰ)-ਪੁਲਿਸ ਨੇ ਅੱਜ ਸ਼ੇਰਾਵਾਲੀ ਮਾਈਨਰ ਵਿਚੋਂ ਪਿੰਡ ਖਾਰੀ ਸੁਰੇਰਾ ਦੇ ਨਜ਼ਦੀਕ ਇਕ ਅਣਪਛਾਤੀ ਮਹਿਲਾ ਦੀ ਲਾਸ਼ ਬਰਾਮਦ ਕੀਤੀ ਹੈ | ਥਾਣਾ ਮੁਖੀ ਰਾਧੇਸ਼ਿਆਮ ਸ਼ਰਮਾ ਨੇ ਦੱਸਿਆ ਕਿ ਪਿੰਡ ਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਥਾਣਾ ...

ਪੂਰੀ ਖ਼ਬਰ »

ਵੱਡੇ ਪੱਧਰ 'ਤੇ ਚੌਲ ਚੋਰੀ ਕਰ ਕੇ ਵੇਚਣ ਵਾਲੇ ਗਰੋਹ ਦਾ ਪਰਦਾਫਾਸ਼

ਫ਼ਾਜ਼ਿਲਕਾ, 15 ਮਾਰਚ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਬਾਸਮਤੀ ਚੌਲ ਦੀਆਂ ਭਰੀਆਂ ਗੱਡੀਆਂ ਨੂੰ ਖ਼ੁਰਦ ਬੁਰਦ ਕਰਕੇ ਲੱਖਾਂ ਰੂਪਏ ਦੀ ਠੱਗੀ ਮਾਰਨ ਵਾਲੇ ਇਕ ਗਰੋਹ ਨੂੰ ਕਾਬੂ ਕਰਦਿਆਂ ਉਨ੍ਹਾਂ ਤੋਂ ਲੱਖਾਂ ਰੁਪਏ ਅਤੇ ਚੌਲ ਬਰਾਮਦ ਕੀਤੇ ਹਨ | ਇਸ ...

ਪੂਰੀ ਖ਼ਬਰ »

4 ਬੱਚਿਆਂ ਦਾ ਪਿਤਾ ਸ਼ੱਕੀ ਹਾਲਤ 'ਚ ਲਾਪਤਾ

ਅਬੋਹਰ, 15 ਮਾਰਚ (ਕੁਲਦੀਪ ਸਿੰਘ ਸੰਧੂ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਤੇਜਾ ਰੋਹਿਲਾ ਵਾਸੀ ਮਹਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਦੇ ਬਿਆਨਾਂ 'ਤੇ ਥਾਣਾ ਸਿਟੀ ਅਬੋਹਰ ਦੀ ਪੁਲਿਸ ਨੇ ਤਿੰਨ ਔਰਤਾਂ ਸਣੇ ਪੰਜ ਜਣਿਆਂ ਦੇ ਿਖ਼ਲਾਫ਼ ਧਾਰਾ 365 ਅਤੇ 34 ਆਈ.ਪੀ.ਸੀ. ਹੇਠ ਪਰਚਾ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਮੋਟਰਸਾਈਕਲ ਖੋਹਣ ਦਾ ਮੁਕੱਦਮਾ ਦਰਜ

ਜਲਾਲਾਬਾਦ, 15 ਮਾਰਚ (ਕਰਨ ਚੁਚਰਾ)- ਥਾਣਾ ਵੈਰੋਂ ਕਾ ਪੁਲਿਸ ਨੇ ਕੁੱਟਮਾਰ ਕਰਕੇ ਮੋਟਰਸਾਈਕਲ ਖੋਹਣ ਦੇ ਦੋਸ਼ 'ਚ ਦੋ ਵਿਅਕਤੀਆਂ ਿਖ਼ਲਾਫ਼ ਧਾਰਾ 379ਬੀ-506, 34 ਅਧੀਨ ਦਰਜ ਕੀਤਾ ਹੈ | ਨਾਮਜ਼ਦ ਦੋਸ਼ੀਆਂ 'ਚ ਰਾਜੂ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਚੱਕ ਦੁਮਾਲ ਟਿੰਡਾ ...

ਪੂਰੀ ਖ਼ਬਰ »

ਅਧਿਆਪਕ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਮਾਰੀ 8.80 ਲੱਖ ਦੀ ਠੱਗੀ

ਫ਼ਿਰੋਜ਼ਪੁਰ, 15 ਮਾਰਚ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਅਧਿਆਪਕ ਭਰਤੀ ਕਰਾਉਣ ਦਾ ਝਾਂਸਾ ਦੇ ਕੇ 8.80 ਲੱਖ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੂੰ 7 ...

ਪੂਰੀ ਖ਼ਬਰ »

ਅਣਪਛਾਤੇ ਕੈਂਟਰ ਚਾਲਕ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 15 ਮਾਰਚ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਤਰਸੇਮ ਸਿੰਘ ਨੇ ਸ਼ਿਕਾਇਤਕਰਤਾ ਮੰਗਾ ਪੁੱਤਰ ਅਜ਼ੀਜ਼ ਵਾਸੀ ਚੱਕ ਜਮੀਤ ਵਾਲਾ, ਦਾਖਲੀ ਮਿਸ਼ਰੀ ਵਾਲਾ, ਥਾਣਾ ਲੱਖੋ ਕੇ ਬਹਿਰਾਮ ਦੇ ਬਿਆਨਾਂ 'ਤੇ ਨਾਮਾਲੂਮ ਕੈਂਟਰ ਚਾਲਕ ...

ਪੂਰੀ ਖ਼ਬਰ »

ਸ਼ਹੀਦ ਸ਼ਾਮ ਸਿੰਘ ਅਟਾਰੀ ਸੀ. ਸੈ. ਸਕੂਲ 'ਚ ਚੋਰੀ

ਮੱਲਾਂਵਾਲਾ, 15 ਮਾਰਚ (ਗੁਰਦੇਵ ਸਿੰਘ)- ਸ਼ਹੀਦ ਸ਼ਾਮ ਸਿੰਘ ਅਟਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਸਭਰਾਂ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਸਕੂਲ ਦੇ ਦਫ਼ਤਰ ਦੇ ਤਾਲੇ ਤੋੜ ਕੇ ਸਕੂਲ ਅੰਦਰ ਪਏ ਲਗਭਗ 2 ਲੱਖ 90 ਹਜ਼ਾਰ ਰੁਪਏ ਚੋਰੀ ਕਰ ਲਏ ਜਾਣ ਦੀ ਸੂਚਨਾ ...

ਪੂਰੀ ਖ਼ਬਰ »

ਜੋਸਨ ਵਲੋਂ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ

ਫ਼ਾਜ਼ਿਲਕਾ, 15 ਮਾਰਚ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਪਿਛਲੇ ਇਕ ਹਫ਼ਤੇ ਤੋਂ ਹੋ ਰਹੀ ਬੇਵਕਤੀ ਵਰਖਾ ਅਤੇ ਪਿਛਲੇ ਦਿਨੀਂ ਹੋਈ ਭਾਰੀ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਾਬਕਾ ਮੰਤਰੀ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਬੀ. ਐੱਸ. ਐੱਫ ਵਲੋਂ ਹੈਰੋਇਨ, ਪਿਸਤੌਲ ਤੇ ਮੈਗਜ਼ੀਨ ਬਰਾਮਦ

ਮਮਦੋਟ, 15 ਮਾਰਚ (ਸੁਖਦੇਵ ਸਿੰਘ ਸੰਗਮ, ਜਸਬੀਰ ਸਿੰਘ ਕੰਬੋਜ)- ਬੀ.ਐੱਸ.ਐਫ ਦੀ 124 ਬਟਾਲੀਅਨ (ਸੈਕਟਰ ਅਬੋਹਰ) ਵਲੋਂ ਮਮਦੋਟ ਖੇਤਰ ਅਧੀਨ ਆਉਂਦੀ ਸਰਹੱਦੀ ਚੌਕੀ ਰਾਜਾ ਮੋਹਤਮ ਵਿਖੇ ਹੈਰੋਇਨ, ਪਿਸਤੌਲ ਤੇ ਮੈਗਜ਼ੀਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਗੋਪੀ ਚੰਦ ਆਰੀਆ ਮਹਿਲਾ ਕਾਲਜ ਦਾ ਨਤੀਜਾ ਸ਼ਾਨਦਾਰ

ਅਬੋਹਰ, 15 ਮਾਰਚ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚ ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਦਾ ਐਮ.ਕਾਮ. ਭਾਗ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਬਣਾਈ ਆਜ਼ਾਦ ਸਮਾਜ ਪਾਰਟੀ

ਨਵੀਂ ਦਿੱਲੀ, 15 ਮਾਰਚ (ਏਜੰਸੀ)- ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਐਤਵਾਰ ਨੂੰ ਬਸਪਾ ਦੇ ਸੰਸਥਾਪਕ ਬਾਬੂ ਕਾਂਸ਼ੀ ਰਾਮ ਦੇ ਜਨਮ ਦਿਵਸ ਮੌਕੇ ਨਵੀਂ ਰਾਜਨੀਤਕ ਪਾਰਟੀ 'ਆਜ਼ਾਦ ਸਮਾਜ ਪਾਰਟੀ' ਬਣਾਉਣ ਦਾ ਐਲਾਨ ਕੀਤਾ ਹੈ | ਨੋਇਡਾ ਦੇ ਸਫਾਈ ਪਿੰਡ 'ਚ ਹੋਏ ਇਕ ...

ਪੂਰੀ ਖ਼ਬਰ »

ਸ੍ਰੀਲੰਕਾ ਦੇ ਵਿਅਕਤੀ ਨੂੰ ਜਾਸੂਸੀ ਕਰਨ ਦੇ ਦੋਸ਼ 'ਚ 5 ਸਾਲ ਦੀ ਕੈਦ

ਚੇਨਈ, 15 ਮਾਰਚ (ਏਜੰਸੀ)- ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ ਨੇ ਸ੍ਰੀਲੰਕਾ ਦੇ ਇਕ ਵਿਅਕਤੀ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਦੇ ਕਹਿਣ 'ਤੇ ਭਾਰਤ ਦੇ ਰੱਖਿਆ ਟਿਕਾਣਿਆਂ ਦੀ ਜਾਸੂਸੀ ਕਰਨ ਤੇ ਅੱਤਵਾਦੀ ਹਮਲਿਆਂ ਦੀ ਸਾਜ਼ਿਸ ਘੜਣ ਦਾ ਦੋਸ਼ੀ ਠਹਿਰਾਉਂਦਿਆਂ 5 ਸਾਲ ਦੀ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਰਾਜਨੀਤਕ ਸੰਕਟ: ਕਾਂਗਰਸ ਵਿਧਾਇਕ ਜੈਪੁਰ ਤੋਂ ਭੋਪਾਲ ਪਰਤੇ

ਭੋਪਾਲ, 15 ਮਾਰਚ (ਏਜੰਸੀ)-ਮੱਧ ਪ੍ਰਦੇਸ਼ ਵਿਧਾਨ ਸਭਾ ਦੇ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੇ ਬਜਟ ਸ਼ੈਸਨ ਤੋਂ ਇਕ ਦਿਨ ਪਹਿਲਾਂ ਸੂਬੇ 'ਚ ਪੈਦਾ ਹੋਏ ਰਾਜਨੀਤਕ ਸੰਕਟ ਕਾਰਨ ਰਾਜਸਥਾਨ ਦੀ ਰਾਜਧਾਨੀ ਜੈਪੁਰ ਰੱਖੇ ਗਏ ਕਾਂਗਰਸੀ ਵਿਧਾਇਕ ਵਾਪਸ ਭੋਪਾਲ ਪਰਤ ਆਏ ਹਨ | ਇਕ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਹੁਣ ਸੰਸਦ 'ਚ ਦਰਸ਼ਕ ਪਾਸ ਹੋਏ ਬੰਦ

ਨਵੀਂ ਦਿੱਲੀ, 15 ਮਾਰਚ (ਉਪਮਾ ਡਾਗਾ ਪਾਰਥ)-ਕੋਰੋਨਾ ਵਾਇਰਸ ਦੇ ਖਤਰੇ ਦੇ ਚਲਦਿਆਂ ਸੰਸਦ ਦੀ ਕਾਰਵਾਈ ਵੇਖਣ ਲਈ ਜਾਰੀ ਕੀਤੇ ਜਾਣ ਵਾਲੇ ਪਾਸ ਦਾ ਸਿਲਸਿਲਾ ਫਿਲਹਾਲ ਬੰਦ ਕਰ ਦਿੱਤਾ ਗਿਆ ਹੈ | ਇਹ ਰੋਕ ਅਗਲੇ ਆਦੇਸ਼ਾਂ ਤੱਕ ਜਾਰੀ ਰਹੇਗੀ | ਲੋਕ ਸਭਾ ਦੀ ਸਕੱਤਰ ਜਨਰਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX