ਤਾਜਾ ਖ਼ਬਰਾਂ


ਦੱਖਣੀ ਅਫ਼ਰੀਕਾ ਨੇ ਤੀਜੇ ਟੀ-20 'ਚ 49 ਦੌੜਾਂ ਨਾਲ ਹਰਾਇਆ ਭਾਰਤ
. . .  1 day ago
ਉਤਰਾਖੰਡ : ਪੌੜੀ ਗੜ੍ਹਵਾਲ ਦੇ ਬੀਰੋਖਲ ਰੋਡ 'ਤੇ 45 ਤੋਂ 50 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਖੱਡ 'ਚ ਡਿੱਗੀ
. . .  1 day ago
ਸਰਕਾਰ ਨੇ ਠੇਕਾ ਆਧਾਰਿਤ ਭਰਤੀ ਪਟਵਾਰੀਆਂ ਦੀ ਉਮਰ ਹੱਦ ਤੇ ਤਨਖ਼ਾਹ ਵਧਾਈ
. . .  1 day ago
ਬੁਢਲਾਡਾ ,4 ਅਕਤੂਬਰ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਰਾਹੀਂ ਠੇਕਾ ਆਧਾਰਿਤ ਭਰਤੀ ਪਟਵਾਰੀਆਂ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 -ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 228 ਦੌੜਾਂ ਦਾ ਟੀਚਾ
. . .  1 day ago
ਜੰਮੂ-ਕਸ਼ਮੀਰ : ਸ਼ੋਪੀਆਂ ਦੇ ਦਰਾਚ ਇਲਾਕੇ 'ਚ ਅੱਤਵਾਦੀਆਂ ਨਾਲ ਹੋਇਆ ਮੁਕਾਬਲਾ
. . .  1 day ago
ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
. . .  1 day ago
ਢਾਕਾ, 4 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
ਸਿਵਲ ਹਸਪਤਾਲ ਸੰਗਰੂਰ ਨੂੰ ਬਲੱਡ ਬੈਂਕ ਸੁਵਿਧਾ ਲਈ ਮਿਲਿਆ ਵਿਸ਼ੇਸ਼ ਸਨਮਾਨ
. . .  1 day ago
ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ)- ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨੇ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਦੀ ਵਧੀਆ ਕਾਰਗੁਜ਼ਾਰੀ ਲਈ ਪੰਜਾਬ...
ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ. ਡੀ. ਕੈਪਟਨ ਸੰਧੂ ਨੂੰ ਵਿਜੀਲੈਂਸ ਨੇ ਕੀਤਾ ਨਾਮਜ਼ਦ
. . .  1 day ago
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਇਸ ਸੰਬੰਧੀ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਇੰਦੌਰ, 4 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਕਰਨਾਲ, 4 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸੈਕਟਰ-3 ਸਥਿਤ ਇਕ ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ...
ਇਸ ਵਾਰ ਝੋਨੇ ਦੇ ਸੀਜ਼ਨ 'ਚ ਨਹਿਰੀ ਪਾਣੀ ਪੂਰਾ ਮਿਲਣ ਤੇ ਕਿਸਾਨਾਂ ਨੇ ਪ੍ਰਗਟਾਈ ਖ਼ੁਸ਼ੀ
. . .  1 day ago
ਮੰਡੀ ਲਾਧੂਕਾ, 4 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਇਸ ਵਾਰ ਝੋਨੇ ਦੇ ਸੀਜ਼ਨ ਵਿਚ ਤਰੋਬੜੀ ਮਾਈਨਰ ਵਿਖੇ ਨਹਿਰੀ ਵਿਭਾਗ ਵਲੋਂ ਪਾਣੀ ਪੂਰਾ ਦੇਣ ਤੇ ਇਲਾਕੇ ਦੇ ਕਿਸਾਨਾਂ ਵਲੋਂ ਖ਼ੁਸ਼ੀ ਪ੍ਰਗਟਾਈ ਗਈ। ਇਸ ਮੌਕੇ ਤੇ ਕਿਸਾਨ ਜਗਜੀਤ ਸਿੰਘ ਰੋਮੀ ਸਾਬਕਾ ਸਰਪੰਚ, ਮੰਗਲ ਸਿੰਘ ਸਰਪੰਚ...
ਟਰੱਕ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਨੂੰ ਲੈ ਕੇ ਹੋਈ ਫਾਇਰਿੰਗ 'ਚ ਦੋ ਜ਼ਖ਼ਮੀ
. . .  1 day ago
ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ)- ਅੱਜ ਇੱਥੇ ਟਰੱਕ ਓਪਰੇਟਰ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਸੰਬੰਧੀ ਚੱਲ ਰਹੇ ਰੇੜਕੇ ਨੂੰ ਲੈ ਕੇ ਚੱਲੀਆਂ ਗੋਲੀਆਂ 'ਚ ਦੋ ਓਪਰੇਟਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਯੂਨੀਅਨ ਨੇੜਲੇ ਲੋਕਾਂ ਨੇ ਦੱਸਿਆ ਕਿ...
ਅਮਰੀਕਾ 'ਚ 8 ਮਹੀਨੇ ਦੀ ਬੱਚੀ ਸਮੇਤ ਅਗਵਾ ਹੋਏ 4 ਪੰਜਾਬੀ
. . .  1 day ago
ਕੈਲੀਫੋਰਨੀਆ, 4 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ 4 ਪੰਜਾਬੀਆਂ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕੈਲੀਫੋਰਨੀਆ ਦੇ ਮਰਸਡ ਕਾਉਂਟੀ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਗਵਾ ਕੀਤੇ ਗਏ ਚਾਰ...
ਉੱਤਰਾਖੰਡ 'ਚ ਬਰਫ਼ ਖਿਸਕਣ ਕਾਰਨ ਲਪੇਟ 'ਚ ਆਏ 29 ਪਰਬਤਾਰੋਹੀ, ਬਚਾਅ ਕਾਰਜ ਜਾਰੀ
. . .  1 day ago
ਦੇਹਰਾਦੂਨ, 4 ਅਕਤੂਬਰ- ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ 'ਚ ਦਰੋਪਦੀ ਕਾ ਡਾਂਡਾ ਚੋਟੀ 'ਤੇ ਬਰਫ਼ ਖਿਸਕਣ ਕਾਰਨ ਨਹਿਰੂ ਪਰਬਤਾਰੋਹੀ ਸੰਸਥਾ ਦੇ 29 ਪਰਬਤਾਰੋਹੀ ਫਸ ਗਏ। ਉਨ੍ਹਾਂ ਨੂੰ ਬਚਾਉਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ...
ਨੌਜਵਾਨ ਨੇ ਘਰ 'ਚ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)- ਸਥਾਨਕ ਦੁਰਗਾ ਮੰਦਿਰ ਰੋਡ ਦੇ ਵਸਨੀਕ 27 ਸਾਲਾ ਨੌਜਵਾਨ ਨੇ ਪਰੇਸ਼ਾਨੀ ਦੇ ਚੱਲਦਿਆਂ ਘਰ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਿੰਸ ਸ਼ਰਮਾ ਪੁੱਤਰ ਬਲਜੀਤ ਸ਼ਰਮਾ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਅੱਜ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ...
ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 4 ਅਕਤੂਬਰ- ਬੰਬੇ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਜ਼ਮਾਨਤ ਦੇ ਦਿੱਤੀ ਹੈ। ਅਨਿਲ ਦੇਸ਼ਮੁੱਖ 'ਤੇ ਮਨੀ ਲਾਂਡਰਿੰਗ ਦਾ ਦੋਸ਼ ਹੈ, ਜਿਸ ਦੇ ਚੱਲਦੇ ਉਹ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ...
ਵਿਧਾਇਕ ਗੋਇਲ ਨੇ ਲਹਿਰਾਗਾਗਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ ਦੀ ਅਨਾਜ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ 'ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਆੜ੍ਹਤੀ ਦੇਵ ਰਾਜ...
ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ ਦੋ ਦੀ ਮੌਤ
. . .  1 day ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ-ਰਾਮਗੜ੍ਹ ਸੰਧੂਆਂ ਸੜਕ 'ਤੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਇਹ ਘਟਨਾ ਕੱਲ੍ਹ ਦੇਰ ਸ਼ਾਮ ਦੀ ਦੱਸੀ....
ਲੁਧਿਆਣਾ: ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹਾਊਸ ਦੀ ਮੀਟਿੰਗ
. . .  1 day ago
ਲੁਧਿਆਣਾ, 4 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਨਗਰ ਨਿਗਮ ਵਲੋਂ ਅੱਜ ਹਾਊਸ ਦੀ ਮੀਟਿੰਗ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹੈ, ਜਿੱਥੇ ਹਾਊਸ ਦੀ ਮੀਟਿੰਗ ਦੀ ਕਾਰਵਾਈ ਜਾਰੀ ਹੈ...
ਅਗਲੇ ਸਾਲ ਮਹਿਲਾ ਅਗਨੀਵੀਰਾਂ ਦੀ ਹੋਵੇਗੀ ਭਰਤੀ, ਦਸੰਬਰ 'ਚ 3000 ਅਗਨੀਵੀਰ ਵਾਯੂ ਨੂੰ ਭਾਰਤੀ ਹਵਾਈ ਸੈਨਾ 'ਚ ਕੀਤਾ ਜਾਵੇਗਾ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਅਕਤੂਬਰ-ਹਵਾਈ ਸੈਨਾ ਦਿਵਸ ਤੋਂ ਪਹਿਲਾਂ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਨੇ ਵੱਡਾ ਐਲਾਨ ਕੀਤਾ ਹੈ। ਹਵਾਈ ਸੈਨਾ ਮੁਖੀ ਨੇ ਕਿਹਾ ਕਿ ਅਗਨੀਪਥ ਯੋਜਨਾ ਤਹਿਤ 'ਏਅਰ ਵੀ.ਆਰ' ਦੀ ਭਰਤੀ ਨੂੰ ਸੁਚਾਰੂ ਬਣਾਇਆ ਗਿਆ...
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਟਿਫ਼ਨ ਬੰਬ, ਅਸਲਾ ਅਤੇ 2 ਕਿਲੋ ਹੈਰੋਇਨ ਬਰਾਮਦ
. . .  1 day ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ 2 ਵੱਖ-ਵੱਖ ਥਾਵਾਂ ਤੋਂ 1 ਟਿਫ਼ਨ ਬੰਬ, 2 ਏ.ਕੇ 56 ਰਾਈਫਲਾਂ, 25 ਜ਼ਿੰਦਾ ਕਾਰਤੂਸ, 1 ਪਿਸਟਲ...
ਰੋਸ ਮਾਰਚ ਤੇ ਰੋਸ ਧਰਨੇ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਸੌਂਪਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਦਿੱਤੇ ਜਾਣ ਦੇ ਰੋਸ ਵਜੋਂ ਅਤੇ ਆਰ.ਐੱਸ.ਐੱਸ. ਵਲੋਂ ਦੇਸ਼ 'ਚ ਘੱਟ ਗਿਣਤੀਆਂ...
ਕੋਆਪਰੇਟਿਵ ਸੁਸਾਇਟੀ ਦੀ ਚੋਣ 'ਚ ਪੱਖਪਾਤ ਦੇ ਦੋਸ਼, ਕਿਸਾਨਾਂ ਨੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  1 day ago
ਕੌਹਰੀਆਂ/ਸੰਗਰੂਰ, 4 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਦੇ ਪਿੰਡ ਰੋਗਲਾ ਦੀ ਕੋਆਪਰੇਟਿਵ ਸੁਸਾਇਟੀ ਦੇ ਗੇਟ ਅੱਗੇ ਖਾਤਾਧਾਰਕਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ...
ਮੋਗਾ ਤੋਂ ਵੱਡੀ ਖ਼ਬਰ, ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਮੋਗਾ, 4 ਅਕਤੂਬਰ (ਗੁਰਦੇਵ)-ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੋਂ ਤੋਂ ਸੀ.ਆਈ.ਏ. ਬਾਘਾਪੁਰਾਣਾ ਨੇ 1 ਵਿਅਕਤੀ ਨੂੰ ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਰੋਨਾ ਵਾਇਰਸ ਸਬੰਧੀ ਕੀਤਾ ਜਾਗਰੂਕ

ਮਲੋਟ, 15 ਮਾਰਚ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਜਾਗਰੂਕ ਕਰਨ ਦੇ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਸਥਾਨਕ ਮਾਰਕੀਟ ਕਮੇਟੀ ਵਿਖੇ ਐਸ.ਡੀ.ਐਮ. ਗੋਪਾਲ ਸਿੰਘ ਦੀ ਅਗਵਾਈ ਵਿਚ ਇਲਾਕੇ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ...

ਪੂਰੀ ਖ਼ਬਰ »

'ਆਪ' ਦੇ ਯੂਥ ਆਗੂ ਅੰਗਰੇਜ਼ ਸਿੰਘ ਦੀ ਸੜਕ ਹਾਦਸੇ 'ਚ ਮੌਤ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਯੂਥ ਵਿੰਗ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅੰਗਰੇਜ ਸਿੰਘ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੰਗਰੇਜ ਸਿੰਘ (33) ਪੁੱਤਰ ਤੇਜਾ ਸਿੰਘ ਵਾਸੀ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਕਚਹਿਰੀ ਕੰਪਲੈਕਸ ਦੇ ਬਾਹਰ ਕਿਸਾਨਾਂ ਦਾ ਰੋਸ ਧਰਨਾ ਜਾਰੀ

ਗਿੱਦੜਬਾਹਾ, 15 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਘਟੀਆ ਕਿਸਮ ਦੇ ਬੀਜਾਂ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਧਰਨਾ ਅੱਜ ਬਲਾਕ ਪ੍ਰਧਾਨ ਗੋਰਾ ਸਿੰਘ ਫ਼ਕਰਸਰ ਦੀ ਅਗਵਾਈ ਵਿਚ 12ਵੇਂ ਦਿਨ ਵੀ ਜਾਰੀ ...

ਪੂਰੀ ਖ਼ਬਰ »

ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਸਮੇਤ ਵੱਖ-ਵੱਖ ਜ਼ਿਲਿ੍ਹਆਂ ਵਿਚ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਨਾਲ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੰੁਚਿਆ ਹੈ | ਇਸ ਤੋਂ ਇਲਾਵਾ ਸਰੋ੍ਹਾ, ਬਰਸੀਮ ਅਤੇ ਸਬਜ਼ੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਚਿੰਤਨ 'ਤੇ ਰਾਸ਼ਟਰੀ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਫ਼ਿਲਾਸਫ਼ੀ ਅਤੇ ਪੰਜਾਬੀ ਵਿਭਾਗ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਜਿਸ ਦਾ ਵਿਸ਼ਾ 'ਗੁਰੂ ਨਾਨਕ ਦੇਵ ਜੀ ਦਾ ਦਰਸ਼ਨ ਸ਼ਾਸਤਰ ਅਤੇ ਇਸ ਦੀ ਵਿਸ਼ਵੀਕਰਨ ਦੇ ਪ੍ਰਸੰਗ ਵਿਚ ਉਪਯੋਗਿਤਾ' ਦਾ ਆਗਾਜ਼ ਕਾਲਜ ਸ਼ਬਦ ਰਾਹੀਂ ਕੀਤਾ ਗਿਆ | ਇਸ ਮੌਕੇ ਡਾ: ਇੰਦਰਜੀਤ ਕੌਰ ਪ੍ਰਧਾਨ ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਨੇ ਆਪਣੇ ਸ਼ੁਰੂਆਤੀ ਭਾਸ਼ਨ ਦੌਰਾਨ ਸਭ ਤੋਂ ਪਹਿਲਾਂ ਮੂਲ ਮੰਤਰ ਉਚਾਰਿਆ | ਉਨ੍ਹਾਂ ਕਿਹਾ ਕਿ ਅੱਜ ਦਾ ਮਨੁੱਖ ਆਧੁਨਿਕੀਕਰਨ ਦੀ ਦੌੜ ਵਿਚ ਗੁਰੂ ਜੀ ਦੀ ਵਿਚਾਰਧਾਰਾ ਤੋਂ ਦੂਰ ਹੁੰਦਾ ਜਾ ਰਿਹਾ ਹੈ | ਉਨ੍ਹਾਂ ਨੇ ਭਗਤ ਪੂਰਨ ਜੀ ਦੇ ਜੀਵਨ ਦੀਆਂ ਉਦਾਹਰਨਾਂ ਦੇ ਕੇ ਗੁਰੂ ਜੀ ਦੀ ਬਾਣੀ ਚਿੰਤਨ ਦੀ ਸਾਰਥਿਕਤਾ ਨੂੰ ਦਰਸਾਇਆ | ਪ੍ਰੋ: ਸਰਬਜਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਆਪਣੇ ਕੁੰਝੀਵਤ ਭਾਸ਼ਣ ਦੌਰਾਨ ਨੇ ਇਹ ਪ੍ਰਸ਼ਨ ਉਠਾਇਆ ਕਿ ਅਸੀਂ ਬੇਸ਼ੱਕ ਨਾਦੀ ਪੁੱਤਰ ਹੋਣ ਦਾ ਦਾਅਵਾ ਕਰਦੇ ਹਾਂ ਪਰ ਅਸੀਂ ਗੁਰੂ ਸਾਹਿਬਾਨ ਵੱਲ ਪਿੱਠ ਕੀਤੀ ਹੋਈ ਹੈ | ਉਨ੍ਹਾਂ ਨੇ ਅੱਜ ਦੇ ਵਿਸ਼ਵੀਕਰਨ ਪ੍ਰਸੰਗ ਵਿਚ ਧਰਮ ਦੀ ਹੋ ਰਹੀ ਅਧੋਗਤੀ 'ਤੇ ਚਿੰਤਾ ਜਾਹਿਰ ਕੀਤੀ | ਪ੍ਰੋ: ਜਗਦੀਸ਼ ਸਿੰਘ, ਨਾਦ ਪ੍ਰਗਾਸ ਸ੍ਰੀ ਅੰਮਿ੍ਤਸਰ ਸਾਹਿਬ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬਸਤੀਵਾਦ ਸਾਡੇ ਗਿਆਨ ਨੂੰ ਸੀਮਿਤ ਕਰ ਰਿਹਾ ਹੈ | ਵਿਸ਼ਵੀਕਰਨ ਰਾਹੀਂ ਆਤਮਿਕ ਗਿਆਨ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਅੱਜ ਧਰਮ ਮਾਨਸਿਕ ਸਕੂਨ ਦੀ ਵਿਧੀ ਬਣ ਚੁੱਕਾ ਹੈ, ਨਾ ਕਿ ਗਿਆਨ ਦੀ ਵਿਧੀ ਹੈ | ਡਾ: ਹਰਪਾਲ ਸਿੰਘ ਪੰਨੂੰ (ਰਿਟਾ.) ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕਿਰਤ ਦੀ ਮਹੱਤਤਾ ਨੂੰ ਗੁਰੂ ਜੀ ਦੇ ਜੀਵਨ ਦੀਆਂ ਸਾਖੀਆਂ ਰਾਹੀਂ ਸਮਝਾਇਆ | ਉਨ੍ਹਾਂ ਕਿਹਾ ਕਿ ਇਹ ਦੁਨੀਆਂ ਉਸ ਅਨੰਤ ਅਕਾਲ ਦੀ ਸਿਰਜਨਾ ਹੈ, ਜੋ ਕਦੇ ਵੀ ਖ਼ਤਮ ਨਹੀਂ ਹੋਣੀ | ਤਕਨੀਕੀ ਸੈਸ਼ਨ ਦੌਰਾਨ ਚੇਅਰਪਰਸਨ ਦੀ ਭੂਮਿਕਾ ਡਾ: ਪਰਮਜੀਤ ਸਿੰਘ ਢੀਂਗਰਾ ਵਲੋਂ ਨਿਭਾਈ ਗਈ | ਇਸ ਸੈਸ਼ਨ ਦੌਰਾਨ ਪੜੇ੍ਹ ਗਏ ਪੇਪਰਾਂ ਨੂੰ ਸਾਰ ਤੱਤ ਰੂਪ ਵਿਚ ਪੇਸ਼ ਕਰਦਿਆਂ ਉਨ੍ਹਾਂ ਨੇ ਪੰਜਾਬ ਦੇ ਪ੍ਰਾਚੀਨ ਇਤਿਹਾਸ ਦੀਆਂ ਡੂੰਘੀਆਂ ਪਰੰਪਰਾਵਾਂ ਦਾ ਜ਼ਿਕਰ ਕੀਤਾ | ਉਨ੍ਹਾਂ ਕਿਹਾ ਕਿ ਨਾਨਕ ਬਾਣੀ ਨੂੰ ਸਮਝਣ ਲਈ ਪ੍ਰਾਚੀਨ ਪਰੰਪਰਾਵਾਂ ਨੂੰ ਮੁੜ ਸੰਜੀਵ ਕਰਨਾ ਜ਼ਰੂਰੀ ਹੈ | ਕਾਲਜ ਪਿ੍ੰਸੀਪਲ ਡਾ: ਤੇਜਿੰਦਰ ਕੌਰ ਧਾਲੀਵਾਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਸਾਨੂੰ ਗੁਰੂ ਜੀ ਦੇ ਦੱਸੇ ਹੋਏ ਮਾਰਗ ਅਨੁਸਾਰ ਜ਼ਿੰਦਗੀ ਨੂੰ ਸਾਰਥਿਕ ਤਰੀਕੇ ਨਾਲ ਜਿਊਣਾ ਚਾਹੀਦਾ ਹੈ | ਉਨ੍ਹਾਂ ਦੇ ਉਪਦੇਸ਼ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਨੂੰ ਜ਼ਿੰਦਗੀ ਦਾ ਫ਼ਲਸਫ਼ਾ ਬਣਾਉਣਾ ਚਾਹੀਦਾ ਹੈ | ਇਸ ਦੌਰਾਨ ਵੱਖ-ਵੱਖ ਕਾਲਜਾਂ ਤੋਂ ਆਏ ਹੋਏ ਪ੍ਰੋਫ਼ੈਸਰ ਸਾਹਿਬਾਨਾਂ ਵਲੋਂ ਗੁਰੂ ਜੀ ਦੀ ਫ਼ਿਲਾਸਫ਼ੀ ਸਬੰਧੀ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਪੇਪਰ ਪੜੇ੍ਹ ਗਏ | ਇਸ ਤੋਂ ਇਲਾਵਾ ਕਾਲਜ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੇ ਪਿੰਗਲਵਾੜਾ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ | ਅੰਤ ਵਿਚ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਮੰਚ ਸੰਚਾਲਨ ਦੀ ਭੂਮਿਕਾ ਡਾ: ਸੁਖਵਿੰਦਰ ਸਿੰਘ ਵਲੋਂ ਬਾਖੂਬੀ ਨਿਭਾਈ ਗਈ | ਇਸ ਮੌਕੇ ਵਾਈਸ ਪਿ੍ੰਸੀਪਲ ਮਿਸਿਜ ਅੰਸ਼ੂ ਜਿੰਦਲ, ਮੈਡਮ ਨਵਜੋਤ ਕੌਰ, ਮੁਖੀ ਪੰਜਾਬੀ ਵਿਭਾਗ, ਡਾ: ਰਾਣਾ ਬਲਜਿੰਦਰ ਕੌਰ, ਡਾ. ਨਿਰਮਲਜੀਤ ਕੌਰ ਮੁਖੀ ਫ਼ਿਲਾਸਫ਼ੀ ਵਿਭਾਗ, ਮੈਡਮ ਨਰਿੰਦਰ ਕੌਰ ਗਰੇਵਾਲ, ਸ੍ਰੀਮਤੀ ਅਵੀਨਾਸ਼ ਕੌਰ (ਕੈਨੇਡਾ), ਡਾ: ਬ੍ਰਹਮਵੇਦ ਸ਼ਰਮਾ, ਮੈਡਮ ਅਕਬੀਰ ਕੌਰ, ਪਿ੍ੰਸੀਪਲ, ਸਰਕਾਰੀ ਕਾਲਜ ਮੁਕਤਸਰ, ਪ੍ਰੋ. ਛਿੰਦਰਪਾਲ ਸਿੰਘ, ਪ੍ਰੋ: ਨਿਤਨੇਮ ਸਿੰਘ, ਮੋਹਨ ਸਿੰਘ, ਗੁਰਬਿੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮੰਗਾ ਸਿੰਘ ਸਿੱਧੂ ਪਿੰਡ ਗੋਨਿਆਣਾ ਦੇ ਨੰਬਰਦਾਰ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਗੋਨਿਆਣਾ ਵਿਖੇ ਮਿ੍ਤਕ ਮੇਵਾ ਸਿੰਘ ਨੰਬਰਦਾਰ ਦੀ ਥਾਂ 'ਤੇ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਮੰਗਾ ਸਿੰਘ ਸਿੱਧੂ ਪੁੱਤਰ ਸਵ: ਨਾਜਰ ਸਿੰਘ ਸਿੱਧੂ ਨੂੰ ...

ਪੂਰੀ ਖ਼ਬਰ »

ਟੈੱਸਟ ਪਾਸ ਨੌਜਵਾਨਾਂ ਨੇ ਨੌਕਰੀ ਦੇਣ ਦੀ ਕੀਤੀ ਮੰਗ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਿਲੈੱਕਸ਼ਨ ਬੋਰਡ ਦਾ ਟੈੱਸਟ ਪਾਸ ਨੌਜਵਾਨਾਂ ਦੀ ਮੀਟਿੰਗ ਅੱਜ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ, ਜਿਸ ਵਿਚ ਉਨ੍ਹਾਂ ਨੌਕਰੀ ਦੇਣ ਮੰਗ ਕੀਤੀ ਗਈ ਅਤੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਹਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਕੋਆਰਡੀਨੇਟਰਾਂ ਤੇ ਸਰਕਲ ਪ੍ਰਧਾਨਾਂ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਲ ਡੈਲੀਗੇਟ ਮੀਟਿੰਗ ਦੌਰਾਨ ਵੱਖ-ਵੱਖ ਕੋਆਰਡੀਨੇਟਰਾਂ ਅਤੇ ਸਰਕਲ ਪ੍ਰਧਾਨਾਂ ਦੀ ਚੋਣ ਕੀਤੀ ਗਈ | ਇਸ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 28 ਤੋਂ

ਮੰਡੀ ਬਰੀਵਾਲਾ, 15 ਮਾਰਚ (ਨਿਰਭੋਲ ਸਿੰਘ)-ਬਾਬਾ ਜਰਮਨਜੀਤ ਸਿੰਘ ਅਤੇ ਬਾਬਾ ਹਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸਰਾਏਨਾਗਾ ਵਿਚ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 28, ...

ਪੂਰੀ ਖ਼ਬਰ »

ਪਿੰਡ ਕੋਟਲੀ ਸੰਘਰ ਵਿਖੇ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਿੰਡ ਕੋਟਲੀ ਸੰਘਰ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਾਡ ਵੈੱਲਫੇਅਰ ਕਲੱਬ, ਸਮੂਹ ਨਗਰ ਵਾਸੀਆਂ ਅਤੇ ਐਨ.ਆਰ.ਆਈ. ਦੇ ਸਹਿਯੋਗ ਨਾਲ ਕਰਵਾਇਆ ਗਿਆ ਪਹਿਲਾ ਸ਼ਾਨਦਾਰ ਕਬੱਡੀ ਕੱਪ ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਫ਼ਸਰ ਵਲੋਂ ਪ੍ਰੀਖਿਆ ਕੇਂਦਰਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਵੱਖ-ਵੱਖ ਸਕੂਲਾਂ ਵਿਚ ਅਮਨ-ਅਮਾਨ ਨਾਲ ਸ਼ੁਰੂ ਹੋ ਗਈ | ਸ੍ਰੀ ਮੁਕਤਸਰ ਸਾਹਿਬ ਦੇ ਦੋ ਬਲਾਕਾਂ ਸਰਕਾਰੀ ਪ੍ਰਾਇਮਰੀ ਸਕੂਲ ਥਾਂਦੇਵਾਲਾ, ਸੰਗੂਧੌਣ, ਬਰਕੰਦੀ ਪ੍ਰੀਖਿਆ ...

ਪੂਰੀ ਖ਼ਬਰ »

ਪਿੰਡ ਵਾਸੀਆਂ ਵਲੋਂ ਜਗਸੀਰ ਨੰਬਰਦਾਰ ਦਾ ਸਨਮਾਨ

ਦੋਦਾ, 15 ਮਾਰਚ (ਰਵੀਪਾਲ)-ਜਗਸੀਰ ਸਿੰਘ ਸੁਖਨਾ ਨੰਬਰਦਾਰ ਯੂਨੀਅਨ ਸਬ ਤਹਿਸੀਲ ਦੋਦਾ ਦੇ ਪ੍ਰਧਾਨ ਬਣਨ ਦੀ ਖ਼ੁਸ਼ੀ ਜਾਹਰ ਕਰਦੇ ਪਿੰਡ ਸੁਖਨਾ ਅਬਲੂ ਵਾਸੀਆਂ ਵਲੋਂ ਨੰਬਰਦਾਰ ਦਾ ਸਨਮਾਨ ਕੀਤਾ ਗਿਆ | ਸਨਮਾਨ ਪ੍ਰੋਗਰਾਮ ਦੌਰਾਨ ਸਾਬਕਾ ਸਰਪੰਚ ਗੁਰਪ੍ਰੇਮ ਸਿੰਘ ਗੋਪੀ, ...

ਪੂਰੀ ਖ਼ਬਰ »

ਲਵਪ੍ਰੀਤ ਕੌਰ ਬਰਾੜ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 15 ਮਾਰਚ (ਹਰਮਿੰਦਰ ਸਿੰਘ ਮਿੰਦਾ)-ਫ਼ਰੀਦਕੋਟ ਦੀ ਧੀ ਲਵਪ੍ਰੀਤ ਕੌਰ ਬਰਾੜ ਦੇ ਜੱਜ ਬਣਨ 'ਤੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਚੈਰੀਟੇਬਲ ਸੁਸਾਇਟੀ ਰਜਿ: ਫ਼ਰੀਦਕੋਟ ਲੰਗਰ ਮਾਤਾ ਖੀਵੀ ਜੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਸੰਸਥਾ ਦੇ ...

ਪੂਰੀ ਖ਼ਬਰ »

ਪੇਟ ਤੇ ਜਿਗਰ ਦੇ ਰੋਗਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਫ਼ਰੀਦਕੋਟ, 15 ਮਾਰਚ (ਸਟਾਫ਼ ਰਿਪੋਰਟਰ)-ਡਾ. ਜਗਜੀਤ ਸਿੰਘ ਬੁੁੱਟਰ ਮੈਮੋਰੀਅਲ ਜੀ.ਐਸ. ਆਯੂਰਵੈਦਿਕ ਸੈਂਟਰ ਫ਼ਰੀਦਕੋਟ ਵਲੋਂ ਪੇਟ ਅਤੇ ਜਿਗਰ ਦੇ ਰੋਗਾਂ ਦੇ ਲੱਛਣ ਅਤੇ ਬਚਾਅ ਸਬੰਧੀ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਸੈਮੀਨਾਰ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਗੜਿਆਂ ਕਾਰਨ ਸੈਂਕੜੇ ਏਕੜ ਟਮਾਟਰ ਅਤੇ ਗੋਭੀ ਦੀ ਫ਼ਸਲ ਤਬਾਹ

ਗੋਲੇਵਾਲਾ, 15 ਮਾਰਚ (ਅਮਰਜੀਤ ਬਰਾੜ)-ਪਿਛਲੇ ਦਿਨੀਂ ਭਾਰੀ ਮੀਂਹ ਅਤੇ ਗੜਿ੍ਹਆਂ ਕਾਰਨ ਪਿੰਡ ਘੁਗਿਆਣਾ ਅਤੇ ਆਸ ਪਾਸ ਦੇ ਪਿੰਡਾਂ ਵਿਚ ਟਮਾਟਰ ਅਤੇ ਗੋਭੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ | ਇਨ੍ਹਾਂ ਸਬਜ਼ੀਆਂ ਦੀ ਖੇਤੀ ਕਰਨ ਵਾਲੇ ਇਹ ਉਹ ...

ਪੂਰੀ ਖ਼ਬਰ »

ਪਿੰਡ ਬੁਰਜ ਹਰੀਕਾ ਵਿਖੇ ਲੱਗਣ ਵਾਲਾ ਕੈਂਸਰ ਜਾਂਚ ਕੈਂਪ ਮੁਲਤਵੀ

ਬਰਗਾੜੀ, 15 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਵਰਲਡ ਕੈਂਸਰ ਕੇਅਰ ਸੁਸਾਇਟੀ ਵਲੋਂ ਕੁਲਵੰਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਪਿੰਡ ਬੁਰਜ ਹਰੀਕਾ ਵਿਖੇ ਮਨੁੱਖੀ ਸਰੀਰ ਦੀਆਂ ਬੀਮਾਰੀਆਂ ਅਤੇ ਕੈਂਸਰ ਜਾਂਚ ਕੈਂਪ ਜੋ 17 ਮਾਰਚ ਦਿਨ ਮੰਗਲਵਾਰ ਨੂੰ ਲਾਇਆ ਜਾ ਰਿਹਾ ਸੀ | ਇਹ ...

ਪੂਰੀ ਖ਼ਬਰ »

ਕਈ ਦਵਾਈ ਵਿਕਰੇਤਾ ਘਟੀਆ ਮਾਸਕ ਤੇ ਸੈਨੇਟਾਈਜ਼ਰ ਵੇਚ ਕੇ ਲੋਕਾਂ ਨੂੰ ਲਾ ਰਹੇ ਹਨ ਚੂਨਾ

ਕੋਟਕਪੂਰਾ, 15 ਮਾਰਚ (ਮੇਘਰਾਜ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਡਰਨ ਦੀ ਬਜਾਏ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਵਿਭਾਗ ਵਲੋਂ ਇਸ਼ਤਿਹਾਰਾਂ, ਸੈਮੀਨਾਰਾਂ ਅਤੇ ਹੋਰ ਸਾਧਨਾਂ ਰਾਹੀਂ ਲੋਕਾਂ ਨੂੰ ਜਿੱਥੇ ਸਾਬਣ ਨਾਲ ਵਾਰ-ਵਾਰ ਹੱਥ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ 'ਮੈਂਬਰਸ਼ਿਪ ਮੁਹਿੰਮ' ਤਹਿਤ ਪਿੰਡਾਂ 'ਚ ਕੈਂਪ ਲਾਏ

ਕੋਟਕਪੂਰਾ, 15 ਮਾਰਚ (ਮੇਘਰਾਜ)-ਆਮ ਆਦਮੀ ਪਾਰਟੀ ਨੇ ਦੇਸ਼ ਭਰ ਵਿਚ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ ਹੋਈ ਹੈ | ਇਸੇ ਲੜ੍ਹੀ ਤਹਿਤ ਆਮ ਆਦਮੀ ਪਾਰਟੀ ਕੋਟਕਪੂਰਾ ਇਕਾਈ ਨੇ ਹਲਕੇ ਦੇ ਪਿੰਡ ਵਾਂਦਰ ਜਟਾਣਾ ਅਤੇ ਢੀਮਾਂਵਾਲੀ ਵਿਖੇ ਪਿੰਡ ਵਾਸੀਆਂ ਨੂੰ ਪਾਰਟੀ ਨਾਲ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਬਾਜਾਖਾਨਾ, 15 ਮਾਰਚ (ਜੀਵਨ ਗਰਗ)-ਗਊਸ਼ਾਲਾ ਦਬੜ੍ਹੀਖਾਨਾ ਰੋਡ ਬਾਜਾਖਾਨਾ ਵਿਖੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸਿਮਰਜੀਤ ਕੌਰ ਢਿੱਲੋਂ ਨਿਊਜ਼ੀਲੈਂਡ ਪੁੱਤਰੀ ਸਮਾਜ ਸੇਵੀ ਮੈਂਗਲ ਸਿੰਘ ਢਿੱਲੋਂ ਨੇ ਲੋੜਵੰਦ 7 ਪਰਿਵਾਰਾਂ ਨੂੰ ਸ਼ਾਲ ਦਾਨ ...

ਪੂਰੀ ਖ਼ਬਰ »

ਸੁਖਾਨੰਦ ਕਾਲਜ 'ਚ ਉਪਭੋਗਤਾ ਅਧਿਕਾਰ ਦਿਵਸ ਮਨਾਇਆ

ਬਾਜਾਖਾਨਾ, 15 ਮਾਰਚ (ਜੀਵਨ ਗਰਗ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਅਰਥ-ਸ਼ਾਸਤਰ ਵਿਭਾਗ ਦੀ ਐਡਮ ਸਮਿਥ ਸੁਸਾਇਟੀ ਦੇ ਸਹਿਯੋਗ ਨਾਲ ਵਿਸ਼ਵ ਉਪਭੋਗਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਕਾਲਜ ਪੱਧਰ 'ਤੇ ਇਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ | ...

ਪੂਰੀ ਖ਼ਬਰ »

ਸਾਬਣ ਤੇ ਸੈਨੀਟਾਈਜ਼ਰ ਤੋਂ ਸੱਖਣੇ ਹਨ ਸਿਵਲ ਹਸਪਤਾਲ 'ਚ ਮਰੀਜ਼ਾਂ ਲਈ ਬਣੇ ਪਖ਼ਾਨੇ

ਕੋਟਕਪੂਰਾ, 15 ਮਾਰਚ (ਮੇਘਰਾਜ)-ਬੀਤੇ ਦਿਨੀਂ ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਕੌਮੀ ਆਫ਼ਤ ਐਲਾਨ ਦਿੱਤਾ ਹੈ | ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਮੁੱਖ਼ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਲੈਣ ਤੋਂ ਬਾਅਦ ਜਿੰਮ, ਸਿਨੇਮਾ ਘਰਾਂ ਅਤੇ ...

ਪੂਰੀ ਖ਼ਬਰ »

ਲੜਕੀਆਂ ਦਾ ਕੋਰਸ ਪੂਰਾ ਹੋਣ ਉਪਰੰਤ ਸਿਲਾਈ ਕਿੱਟਾਂ ਤੇ ਪ੍ਰਮਾਣ-ਪੱਤਰ ਵੰਡੇ

ਮਲੋਟ, 15 ਮਾਰਚ (ਗੁਰਮੀਤ ਸਿੰਘ ਮੱਕੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਮੈਡਮ ਕੋਮਲ ਨਿਗਮ ਅਤੇ ਲੇਖਾਕਾਰ ਮੈਡਮ ਪ੍ਰੀਤਿਕਾ ਜੁਨੇਜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਵਿਚ ਚੱਲ ਰਹੇ ਸਿਲਾਈ ਕਟਾਈ ਸੈਂਟਰ ਵਿਖੇ ...

ਪੂਰੀ ਖ਼ਬਰ »

ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਵਾਂਗੇ-ਰੰਗਪੁਰੀ, ਵੱਟੂ

ਮੰਡੀ ਬਰੀਵਾਲਾ, 15 ਮਾਰਚ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਚੁਣੇ ਗਏ ਸਰਕਲ ਪ੍ਰਧਾਨ ਬਲਜਿੰਦਰ ਸਿੰਘ ਰੰਗਪੁਰੀ ਸ਼ਹਿਰੀ ਪ੍ਰਧਾਨ ਅਤੇ ਰਾਜਿੰਦਰ ਸਿੰਘ ਵੱਟੂ ਸਰਕਲ ਪ੍ਰਧਾਨ ਦਿਹਾਤੀ ਬਰੀਵਾਲਾ ਨੇ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਸਰਪੰਚ ਸ਼ਮਿੰਦਰ ਸਿੰਘ ਗੋਗੀ ਅਕਾਲਗੜ੍ਹ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਕਲ ਉਦੇਕਰਨ ਤੋਂ ਨਵੇਂ ਚੁਣੇ ਗਏ ਪ੍ਰਧਾਨ ਸ਼ਮਿੰਦਰ ਸਿੰਘ ਗੋਗੀ ਬਰਾੜ ਸਰਪੰਚ ਪਿੰਡ ਅਕਾਲਗੜ੍ਹ ਦਾ ਪਿੰਡ ਵਾਸੀਆਂ ਵਲੋਂ ਸਨਮਾਨ ਕੀਤਾ ਗਿਆ | ਅਹੁਦੇਦਾਰੀ ਉਪਰੰਤ ਜਦੋਂ ...

ਪੂਰੀ ਖ਼ਬਰ »

ਸੜਕ ਕੰਢੇ ਖੜ੍ਹੇ ਸਫ਼ੈਦੇ ਦੀ ਕਟਾਈ ਦਾ ਮਸਲਾ ਭਖਿਆ

ਮੰਡੀ ਕਿੱਲਿਆਂਵਾਲੀ, 15 ਮਾਰਚ (ਇਕਬਾਲ ਸਿੰਘ ਸ਼ਾਂਤ)-ਨਿੱਜੀ ਹਿੱਤਾਂ ਲਈ ਵਾਤਾਵਰਨ ਅਤੇ ਕਾਨੂੰਨੀ ਨਿਯਮਾਂ ਨਾਲ ਖਿਲਵਾੜ ਆਮ ਵਰਤਾਰਾ ਹੋ ਗਿਆ ਹੈ | ਇੱਥੇ ਬਾਦਲ ਕਾਲੋਨੀ 'ਚ ਇੱਕ ਪਲਾਟ ਮਾਲਕ ਵਲੋਂ ਕਟਵਾਏ ਜਾ ਰਹੇ ਸੜਕ ਕੰਢੇ ਖੜ੍ਹੇ ਸਫ਼ੈਦੇ ਦੇ ਹਰੇ-ਭਰੇ ਵੱਡੇ ...

ਪੂਰੀ ਖ਼ਬਰ »

ਬੰਦ ਪਏ ਸੀ. ਸੀ. ਟੀ. ਵੀ. ਕੈਮਰੇ ਚਾਲੂ ਕੀਤੇ

ਮਲੋਟ, 15 ਮਾਰਚ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੀ ਸੁਰੱਖਿਆ ਦੇ ਮੱਦੇਨਜ਼ਰ ਅਤੇ ਵੱਧ ਰਹੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਐਸ.ਡੀ.ਐਮ. ਗੋਪਾਲ ਸਿੰਘ ਅਤੇ ਡੀ.ਐਸ.ਪੀ. ਮਨਮੋਹਨ ਸਿੰਘ ਔਲਖ ਦੇ ਉਪਰਾਲੇ ਸਦਕਾ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਸੀ.ਸੀ.ਟੀ.ਵੀ. ਕੈਮਰੇ ...

ਪੂਰੀ ਖ਼ਬਰ »

ਬੱਸ ਅੱਡੇ ਵਿਚ ਕੂੜੇ ਦੇ ਢੇਰਾਂ ਤੋਂ ਬੱਸਾਂ ਦੇ ਕਰਮਚਾਰੀ ਤੇ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਵਿਚ ਸਫਾਈ ਦੇ ਮੰਦੇ ਹਾਲ ਤੋਂ ਬੱਸਾਂ ਦੇ ਕਰਮਚਾਰੀ ਅਤੇ ਲੋਕ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਸ ਚਾਲਕ ਬਿੰਦਰ ਸਿੰਘ ਸੂਰੇਵਾਲਾ ਅਤੇ ਕੰਡਕਟਰ ਸੇਵਕ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਕੋਟਲੀ ਸੰਘਰ ਵਿਚ ਲੱਗਾ ਜਾਗਰੂਕਤਾ ਕੈਂਪ

ਮੰਡੀ ਬਰੀਵਾਲਾ, 15 ਮਾਰਚ (ਨਿਰਭੋਲ ਸਿੰਘ)-ਸਿਵਲ ਸਰਜਨ ਹਰੀ ਨਰਾਇਣ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਕਿਰਨਦੀਪ ਕੌਰ ਸੀਨੀਅਰ ਮੈਡੀਕਲ ਚੱਕ ਸ਼ੇਰੇਵਾਲਾ ਦੀ ਅਗਵਾਈ ਵਿਚ ਡਾ: ਜਗਦੀਪ ਕੌਰ ਵਲੋਂ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਕੋਟਲੀ ਸੰਘਰ ਵਿਚ ...

ਪੂਰੀ ਖ਼ਬਰ »

ਵਿਧਾਇਕ ਰੋਜ਼ੀ ਬਰਕੰਦੀ ਨੇ ਖਿਡਾਰੀਆਂ ਦੀ ਕੀਤੀ ਹੌ ਾਸਲਾ ਅਫ਼ਜਾਈ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਗੁਲਾਬੇਵਾਲਾ ਸੰਤ ਬਾਬਾ ਬ੍ਰਹਮਦਾਸ ਦੀ ਯਾਦ ਵਿਚ 30ਵਾਂ ਵਾਲੀਬਾਲ ਸ਼ੂਟਿੰਗ ਮੀਡੀਅਮ (ਨਿਰੋਲ) ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜੀ ...

ਪੂਰੀ ਖ਼ਬਰ »

ਬਸਪਾ ਦੇ ਸਮਾਗਮ 'ਚ ਸ਼ਾਮਿਲ ਹੋਣ ਪਾਰਟੀ ਵਰਕਰ ਹੋਏ ਰਵਾਨਾ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਸਮਾਜਿਕ ਪਰਿਵਰਤਨ ਲਈ ਬਹੁਜਨ ਸਮਾਜ ਪਾਰਟੀ ਕੋਲ ਸੱਤਾ ਦਾ ਹੋਣਾ ਬਹੁਤ ਜ਼ਰੂਰੀ ਹੈ, ਜਿਸ ਸਬੰਧੀ ਬਹੁਜਨ ਸਮਾਜ ਪਾਰਟੀ ਦੇ ਬਾਨੀ ਸ੍ਰੀ ਕਾਂਸ਼ੀ ਰਾਮ ਦੇ ਜਨਮ ਦਿਨ ਨੂੰ ਉਤਸਵ ਵਜੋਂ ਮਨਾਉਣ ਅਤੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਹੋਣ ਦੀ ਲੋੜ-ਜ਼ਿਲ੍ਹਾ ਪੁਲਿਸ ਮੁਖੀ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ, ਬਲਕਿ ਜਾਗਰੂਕਤਾ ਨਾਲ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਪਿੰਡ ਬੁੱਟਰ ਬਖੂਆ ਦੇ ਲੋਕ

ਗਿੱਦੜਬਾਹਾ, 15 ਮਾਰਚ (ਬਲਦੇਵ ਸਿੰਘ ਘੱਟੋਂ)-ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਿਛਲੇ ਤਿੰਨ ਸਾਲਾਂ ਵਿਚ ਹਲਕਾ ਗਿੱਦੜਬਾਹਾ ਦਾ ਵਿਕਾਸ ਅਕਾਲੀ ਸਰਕਾਰ ਦੇ 15 ਸਾਲਾਂ ਤੋਂ ਵੱਧ ਹੋਣ ਦੇ ਦਿੱਤੇ ਜਾ ਰਹੇ ਬਿਆਨਾਂ ਦੀ ਹਵਾ ਕੱਢਦਿਆਂ ਅੱਜ ਗਿੱਦੜਬਾਹਾ ਦੇ ...

ਪੂਰੀ ਖ਼ਬਰ »

'ਵਿਲੇਜ਼ ਪੁਲਿਸ ਅਫ਼ਸਰ' ਲੋਕਾਂ ਨਾਲ ਸਿੱਧਾ ਰਾਬਤਾ ਕਰ ਕੇ ਸੁਣ ਰਹੇ ਹਨ ਮੁਸ਼ਕਿਲਾਂ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਅੰਦਰ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਵੇਖਦੇ ਹੋਏ ਲਗਾਏ ਗਏ 'ਵਿਲੇਜ ਪੁਲਿਸ ਅਫ਼ਸਰਾਂ' ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਕੋਰੋਨਾ ਵਾਇਰਸ ਤੋਂ ਬਚਾਅ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਦੀ ਨਸ਼ਾ ਵਿਰੋਧੀ ਚੇਤਨਾ ਯੂਨਿਟ ਟੀਮ ਇੰਚਾਰਜ ਏ.ਐਸ.ਆਈ ਗੁਰਾਂਦਿਤਾ ਸਿੰਘ ਵਲੋਂ ਪਿੰਡ ਉਦੇਕਰਨ, ਸਰਾਏਨਾਗਾ ਅਤੇ ਵੜਿੰਗ ਵਿਖੇ ਕੋਰੋਨਾ ਵਾਇਰਸ ਤੋਂ ਬਚਾਅ ਕਰਨ ਅਤੇ ਨਸ਼ਿਆਂ ਦੇ ਮਾੜੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਭੇਟ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ 20000 ਰੁਪਏ ਦੀ ਸਹਾਇਤਾ ਰਾਸ਼ੀ ਭੇਂਟ ਕੀਤੀ ਗਈ | ਜ਼ਿਲ੍ਹਾ ਇਕਾਈ ਪ੍ਰਧਾਨ ਗੁਰਬਿੰਦਰ ਸਿੰਘ ਬਰਾੜ ਦੱਸਿਆ ਕਿ ਸ਼ਮਸ਼ੇਰ ਸਿੰਘ ਸਾਹੀ ਕੈਲੇਫੋਰਨੀਆ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਹੱਥ ਮਿਲਾ ਕੇ ਨਹੀਂ ਹੱਥ ਜੋੜ ਕੀਤਾ ਜਾਵੇ ਸਵਾਗਤ-ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕੋਰੋਨਾ ਵਾਇਰਸ ਦੇ ਡਰ ਦੇ ਚਲਦਿਆਂ ਕਿਹਾ ਕਿ ਸਾਨੂੰ ਸਭ ਨੂੰ ਹੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX